ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  10 minutes ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  23 minutes ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  31 minutes ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  37 minutes ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  41 minutes ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  43 minutes ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  48 minutes ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  51 minutes ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  52 minutes ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 1 hour ago
ਜਲੰਧਰ, 17 ਜਨਵਰੀ (ਚਿਰਾਗ ਸ਼ਰਮਾ) - ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਦੌਰਾਨ ਮੌਜੂਦ ਰਹੇ ਪੰਜਾਬ ਭਾਜਪਾ ਦੇ...
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 1 hour ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਹੁਣ ਇਕ ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦੇਣ ਦੇ ਹੁਕਮ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਪਹਿਲਾ ਇਨ੍ਹਾਂ ਨੂੰ 22 ਜਨਵਰੀ ਨੂੰ ਫਾਂਸੀ ਹੋਣੀ...
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 1 hour ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 1 hour ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 1 hour ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 2 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 2 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 2 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 3 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 3 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 2 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 4 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 4 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 4 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 4 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 4 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 5 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 5 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 5 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 5 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 minute ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 6 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 6 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 minute ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 6 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 7 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਪੀਕਰ ਨਾਲ ਬਹਿਸਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕ ਆਊਟ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਰੌਲਾ-ਰੱਪਾ ਅਤੇ ਨਾਅਰੇਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ
. . .  about 7 hours ago
ਗੁਰਦਾਸਪੁਰ ਸਰਹੱਦ ਤੋਂ ਬੀ. ਐੱਸ. ਐੱਫ. ਨੇ ਫੜੀ 22 ਪੈਕਟ ਹੈਰੋਇਨ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਸ਼ਰਧਾਂਜਲੀਆਂ ਮਗਰੋਂ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕੀਤੀ ਗਈ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਦਲਬੀਰ ਸਿੰਘ ਢਿੱਲਵਾਂ ਅਤੇ ਬਾਬਾ ਗੁਰਦੀਪ ਸਿੰਘ ਦੇ ਨਾਂ ਸ਼ਰਧਾਂਜਲੀ ਦੀ ਸੂਚੀ 'ਚ ਸ਼ਾਮਲ ਕਰਨ ਦੀ ਮਜੀਠੀਆ ਵਲੋਂ ਮੰਗ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551

ਪਹਿਲਾ ਸਫ਼ਾ

ਕੇਰਲ ਦੀ ਸਿਸਟਰ ਮਰੀਅਮ ਥ੍ਰੇਸੀਆ ਨੂੰ ਮਿਲੀ ਸੰਤ ਦੀ ਉਪਾਧੀ

ਵੈਟਿਕਨ ਸਿਟੀ, 13 ਅਕਤੂਬਰ (ਏਜੰਸੀ)-ਐਤਵਾਰ ਨੂੰ ਵੈਟਿਕਨ ਸਿਟੀ ਵਿਚ ਹੋਏ ਵਿਸ਼ੇਸ਼ ਸਮਾਗਮ ਦੌਰਾਨ ਪੋਪ ਫ੍ਰਾਂਸਿਸ ਨੇ ਭਾਰਤੀ ਦੇ ਕੇਰਲ ਦੀ ਸਿਸਟਰ ਮਰੀਅਮ ਥ੍ਰੇਸੀਆ ਨੂੰ ਸੰਤ ਦੀ ਉਪਾਧੀ ਦਿੱਤੀ। ਮਰੀਅਮ ਤੋਂ ਇਲਾਵਾ ਚਾਰ ਹੋਰਨਾਂ ਨੂੰ ਵੀ ਸੰਤ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਮਈ 1914 ਵਿਚ 'ਕਾਨਗਰੀਗੇਸ਼ਨ ਆਫ ਦਾ ਸਿਸਟਰਸ ਆਫ਼ ਦਾ ਹੋਲੀ ਫੈਮਲੀ' ਦੀ ਸਥਾਪਨਾ ਕਰਨ ਵਾਲੀ ਮਰੀਅਮ ਨੂੰ ਸੇਂਟ ਪੀਟਰਸ ਸੁਕੇਅਰ ਵਿਖੇ ਹੋਏ ਸਮਾਗਮ ਦੌਰਾਨ ਸਦੀਆਂ ਪੁਰਾਣੀ ਇਸ ਸੰਸਥਾ ਦੇ ਇਸ ਦੇ ਸਭ ਤੋਂ ਉੱਚੇ ਅਹੁਦੇ ਨਾਲ ਸਨਮਾਨਿਤ ਕੀਤਾ ਗਿਆ। ਕੇਰਲ ਦੀ ਮਰੀਅਮ ਥ੍ਰੇਸੀਆ ਤੋਂ ਇਲਾਵਾ ਬਰਤਾਨੀਆ ਕਾਰਡੀਨਲ, ਸਵਿਸ ਲੇਵੂਮੈਨ ਮਾਰਗਰੇਟ ਬੇਸ, ਬ੍ਰਾਜ਼ੀਲ ਦੀ ਸਿਸਟਰ ਡੁਲਿਸ ਲੋਪਸ ਅਤੇ ਇਟਲੀ ਦੀ ਸਿਸਟਰ ਗਿਸੇਪਿਨਾ ਵਾਨੀਨੀ ਨੂੰ ਵੀ ਸੰਤ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਇਸ ਵਿਸ਼ੇਸ਼ ਸਮਾਗਮ ਦੌਰਾਨ 10 ਹਜ਼ਾਰ ਲੋਕਾਂ ਨੇ ਸ਼ਿਰਕਤ ਕੀਤੀ। ਭਾਰਤ ਵਲੋਂ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਭਾਰਤੀ ਵਫ਼ਦ ਦੀ ਅਗਵਾਈ ਕੀਤੀ। ਇਸ ਦੌਰਾਨ ਪ੍ਰਿੰਸ ਚਾਰਲਸ ਵੀ ਵਿਸ਼ੇਸ਼ ਤੌਰ 'ਤੇ ਪੁੱਜੇ।

ਵਿਰੋਧੀ ਧਿਰ 'ਚ ਹਿੰਮਤ ਹੈ ਤਾਂ ਧਾਰਾ 370 ਵਾਪਸ ਲਿਆਉਣ ਦਾ ਐਲਾਨ ਕਰੇ-ਮੋਦੀ

ਜਲਗਾਉਂ (ਮਹਾਰਾਸ਼ਟਰ), 13 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਜਲਗਾਉਂ 'ਚ ਇਕ ਰੈਲੀ ਦੌਰਾਨ ਵਿਰੋਧੀ ਪਾਰਟੀਆਂ ਨੂੰ ਧਾਰਾ 370 ਨੂੰ ਲੈ ਕੇ ਚੁਣੌਤੀ ਦਿੱਤੀ। ਧਾਰਾ 370 ਨੂੰ ਖ਼ਤਮ ਕਰਨ ਦੇ ਸਰਕਾਰ ਦੇ ਫ਼ੈਸਲੇ 'ਤੇ ਇਤਰਾਜ਼ ਜ਼ਾਹਰ ਕਰਨ ਲਈ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਮੋਦੀ ਨੇ ਕਿਹਾ ਕਿ ਜੰਮੂ-ਕਸ਼ਮੀਰ ਤੇ ਲੱਦਾਖ ਸਿਰਫ਼ ਜ਼ਮੀਨ ਦਾ ਇਕ ਟੁਕੜਾ ਨਹੀਂ ਸਗੋਂ ਭਾਰਤ ਦੇ ਸਿਰ ਦਾ ਤਾਜ ਹੈ। ਉਸ ਖੇਤਰ ਦਾ ਹਰ ਹਿੱਸਾ ਭਾਰਤ ਦੀ ਸੋਚ ਤੇ ਸ਼ਕਤੀ ਨੂੰ ਵਧਾਉਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਵਿਰੋਧੀ ਧਿਰ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਆਪਣੇ ਚੋਣ ਮਨੋਰਥ ਪੱਤਰ 'ਚ ਐਲਾਨ ਕਰਨ ਕਿ ਉਹ ਧਾਰਾ 370 ਨੂੰ ਵਾਪਸ ਲਿਆਉਣਗੇ, ਨਹੀਂ ਤਾਂ ਇਸ ਨੂੰ ਲੈ ਕੇ ਘੜਿਆਲੀ ਅੱਥਰੂ ਵਹਾਉਣਾ ਬੰਦ ਕਰਨ। ਉਨ੍ਹਾਂ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਵਾਲ ਕੀਤਾ ਕਿ ਕੀ ਭਾਰਤ ਦੇ ਲੋਕ ਉਨ੍ਹਾਂ ਨੂੰ ਅਜਿਹਾ ਕਰਨ ਦੀ ਆਗਿਆ ਦੇਣਗੇ। ਮੋਦੀ ਨੇ ਕਿਹਾ ਕਿ ਜੰਮੂ-ਕਸ਼ਮੀਰ ਨਾਲ ਸਬੰਧਿਤ ਕਾਂਗਰਸ-ਐਨ. ਸੀ. ਪੀ. ਆਗੂਆਂ ਵਲੋਂ ਦਿੱਤੇ ਬਿਆਨਾਂ ਨੂੰ ਸੁਣਨਾ ਚਾਹੀਦਾ ਹੈ ਜੋ ਪੂਰੇ ਦੇਸ਼ ਨਾਲੋਂ ਉਲਟ ਹਨ। ਉਨ੍ਹਾਂ ਦੀ ਸੋਚ ਗੁਆਂਢੀ ਦੇਸ਼ ਵਰਗੀ ਹੈ। ਉਨ੍ਹਾਂ ਕਿਹਾ ਕਿ ਕੁਝ ਪਾਰਟੀਆਂ ਤੇ ਆਗੂਆਂ ਵਲੋਂ ਭਾਰਤ ਦੇ ਹਿੱਤਾਂ 'ਚ ਲਏ ਫ਼ੈਸਲਿਆਂ ਦਾ ਵਿਰੋਧ ਮੰਦਭਾਗਾ ਹੈ। ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਕਿਸਮਤ ਵਾਲਾ ਹਾਂ ਕਿ ਜੰਮੂ-ਕਸ਼ਮੀਰ ਦੇ ਵਾਲਮੀਕਿ ਭਰਾਵਾਂ ਨੂੰ ਗਲੇ ਲਗਾ ਸਕਿਆ ਹਾਂ। ਪਿਛਲੇ 70 ਸਾਲ ਤੋਂ ਜੰਮੂ-ਕਸ਼ਮੀਰ ਤੇ ਲੱਦਾਖ 'ਚ ਸਾਡੇ ਵਾਲਮੀਕਿ ਭਰਾ ਵੀ ਮਨੁੱਖੀ ਅਧਿਕਾਰਾਂ ਤੋਂ ਵਾਂਝੇ ਸਨ। ਉਨ੍ਹਾਂ ਕਿਹਾ ਕਿ ਹੁਣ ਦੁਨੀਆ ਨੂੰ ਵੀ ਨਵੇਂ ਭਾਰਤ ਦਾ ਨਵਾਂ ਜੋਸ਼ ਨਜ਼ਰ ਆਉਣ ਲੱਗਾ ਹੈ। ਹਰ ਵਿਸ਼ਵ ਸ਼ਕਤੀ ਅੱਜ ਭਾਰਤ ਦੀ ਆਵਾਜ਼ ਨੂੰ ਸੁਣ ਰਹੀ ਹੈ। ਉਨ੍ਹਾਂ ਕਿਹਾ ਕਿ ਨਵੇਂ ਭਾਰਤ ਦਾ ਜੋਸ਼ ਮੋਦੀ ਦੇ ਕਾਰਨ ਨਹੀਂ ਹੈ, ਸਗੋਂ ਤੁਹਾਡੀ ਇਕ ਵੋਟ ਕਾਰਨ ਹੈ। ਇਸ ਦੇ ਨਾਲ ਹੀ ਮੋਦੀ ਨੇ ਵੋਟਾਂ ਮੰਗਦੇ ਹੋਏ ਕਿਹਾ ਕਿ ਅਸੀਂ ਆਉਣ ਵਾਲੇ ਪੰਜ ਸਾਲਾਂ ਲਈ ਦੇਵੇਂਦਰ ਫੜਨਵੀਸ ਦੀ ਅਗਵਾਈ 'ਚ ਸਰਕਾਰ ਲਈ ਇਕ ਵਾਰ ਫਿਰ ਤੁਹਾਡਾ ਆਸ਼ੀਰਵਾਦ ਚਾਹੁੰਦੇ ਹਾਂ।

ਏਅਰ ਇੰਡੀਆ ਦੇ ਨਾਲ 5 ਹੋਰ ਸਰਕਾਰੀ ਕੰਪਨੀਆਂ ਦੇ ਹਿੱਸੇ ਨਿੱਜੀ ਖੇਤਰ ਨੂੰ ਵੇਚੇਗੀ ਸਰਕਾਰ

ਨਵੀਂ ਦਿੱਲੀ, 13 ਅਕਤੂਬਰ (ਉਪਮਾ ਡਾਗਾ ਪਾਰਥ)-ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਵਾਲੀ ਕੇਂਦਰ ਸਰਕਾਰ ਏਅਰ ਇੰਡੀਆ ਦੇ ਨਾਲ-ਨਾਲ ਪੰਜ ਹੋਰ ਸਰਕਾਰੀ ਕੰਪਨੀਆਂ ਦੇ ਦਰਵਾਜ਼ੇ ਨਿੱਜੀ ਖੇਤਰ ਲਈ ਖੋਲ੍ਹ ਰਹੀ ਹੈ। ਇੰਨ੍ਹਾਂ ਪੰਜ ਕੰਪਨੀਆਂ ਦੀ ਹਿੱਸੇਦਾਰੀ ਵੇਚ ਕੇ ਸਰਕਾਰ 1.5 ਲੱਖ ਕਰੋੜ ਰੁਪਏ ਦੀ ਰਕਮ ਇਕੱਠੀ ਕਰਨ ਦੀ ਯੋਜਨਾ ਬਣਾ ਰਹੀ ਹੈ। ਕੇਂਦਰ ਸਰਕਾਰ ਨੇ ਭਾਰਤ ਪੈਟਰੋਲੀਅਮ, ਸ਼ਿੰਪਿੰਗ ਕਾਰਪੋਰੇਸ਼ਨ ਆਫ਼ ਇੰਡੀਆ, ਕੰਟੇਨਰ ਕਾਰਪੋਰੇਸ਼ਨ, ਨਾਰਥ ਈਸਟਰਨ ਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਟੀ.ਐੱਚ.ਡੀ. ਇੰਡੀਆ ਦੇ ਸ਼ੇਅਰ ਵੇਚਣ ਦੀ ਇਜਾਜ਼ਤ ਦੇ ਦਿੱਤੀ ਹੈ। ਸਰਕਾਰ ਨੇ ਇਨ੍ਹਾਂ ਪੰਜ ਕੰਪਨੀਆਂ 'ਚ ਹਿੱਸੇਦਾਰੀ ਵੇਚਣ ਲਈ ਸਲਾਹਕਾਰ ਨਿਯੁਕਤ ਕਰਨ ਲਈ ਅਰਜ਼ੀਆਂ ਵੀ ਮੰਗੀਆਂ ਹਨ। ਇਸ ਸਬੰਧ 'ਚ ਸਰਕਾਰ ਦੇ ਵਿਸ਼ੇਸ਼ ਵਿਭਾਗ ਨੇ 12 ਇਸ਼ਤਿਹਾਰ ਜਾਰੀ ਕੀਤੇ ਹਨ। ਕੇਂਦਰ ਵਲੋਂ ਸਿਰਫ ਘਾਟੇ 'ਚ ਚੱਲ ਰਹੀਆਂ ਕੰਪਨੀਆਂ ਹੀ ਨਹੀਂ ਸਗੋਂ ਮੁਨਾਫ਼ਾ ਕਮਾ ਰਹੀਆਂ ਕੰਪਨੀਆਂ ਦੇ ਹਿੱਸੇ ਵੀ ਵੇਚ ਰਹੀ ਹੈ। ਮੁਨਾਫ਼ਾ ਕਮਾਉਣ ਵਾਲੀ ਕੰਪਨੀਆਂ 'ਚ ਸਭ ਤੋਂ ਉੱਪਰ ਨਾਂਅ ਬੀ.ਪੀ.ਸੀ.ਐੱਲ. ਦਾ ਹੈ ਜਿਸ ਦਾ ਸਿਰਫ 2018-19 ਦਾ ਮੁਨਾਫਾ 7 ਹਜ਼ਾਰ ਕਰੋੜ ਤੋਂ ਵੱਧ ਰਿਹਾ ਹੈ। ਜ਼ਿਕਰਯੋਗ ਹੈ ਕਿ ਸਰਕਾਰ ਨੇ ਅਜਿਹੀਆਂ 74 ਸਰਕਾਰੀ ਕੰਪਨੀਆਂ ਦੀ ਪਛਾਣ ਕੀਤੀ ਹੈ ਜਿਨ੍ਹਾਂ ਵਿਚੋਂ ਨੂੰ 10 ਨਿੱਜੀ ਖੇਤਰ ਲਈ ਖੋਲ੍ਹਿਆ ਜਾਵੇਗਾ ਜਦਕਿ 6 ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ। ਏਅਰ ਇੰਡੀਆ ਦੇ ਨਿੱਜੀਕਰਨ ਲਈ ਸਰਕਾਰ ਵਲੋਂ ਇਹ ਦੂਜੀ ਕੋਸ਼ਿਸ਼ ਹੋਵੇਗੀ। ਇਸ ਤੋਂ ਪਹਿਲਾਂ ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ 'ਚ ਵੀ ਏਅਰ ਇੰਡੀਆ ਦੇ ਨਿੱਜੀਕਰਨ ਦੀ ਕੋਸ਼ਿਸ਼ ਕੀਤੀ ਸੀ। ਸਰਕਾਰ ਇਸ ਸਬੰਧ ਅਗਲੇ ਮਹੀਨੇ ਸੰਭਾਵਿਤ ਖਰੀਦਦਾਰਾਂ ਨਾਲ ਗੱਲਬਾਤ ਸ਼ੁਰੂ ਕਰੇਗੀ। ਕਰਜ਼ੇ ਹੇਠਾਂ ਦੱਬੀ ਏਅਰ ਇੰਡੀਆ ਨੂੰ ਤਿੰਨ ਤੇਲ ਕੰਪਨੀਆਂ ਨੇ 15 ਅਕਤੂਬਰ ਤੱਕ ਬਕਾਇਆ ਅਦਾ ਕਰਨ ਲਈ ਕਿਹਾ ਹੈ, ਅਜਿਹਾ ਨਾ ਕਰਨ 'ਤੇ ਉਨ੍ਹਾਂ ਤੇਲ ਦੀ ਸਪਲਾਈ ਰੋਕਣ ਦੀ ਵੀ ਚਿਤਾਵਨੀ ਦਿੱਤੀ ਹੈ।

ਜਪੁਜੀ ਸਾਹਿਬ ਦਾ 19 ਭਾਸ਼ਾਵਾਂ 'ਚ ਅਨੁਵਾਦ

ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ 'ਜਪੁਜੀ ਸਾਹਿਬ' ਦਾ ਦੁਨੀਆ ਦੀਆਂ 19 ਭਾਸ਼ਾਵਾਂ ਵਿਚ ਅਨੁਵਾਦ ਕੀਤਾ ਗਿਆ ਹੈ, ਜਿਸ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਵਿਚ ਸ੍ਰੀ ਹਰਮੰਦਿਰ ਸਾਹਿਬ ਦੇ ਅਜਾਇਬ ਘਰ ਨੂੰ ਸੌਂਪਿਆ ਜਾਵੇਗਾ। ਸਿੱਖ ਧਰਮ ਇੰਟਰਨੈਸ਼ਨਲ (ਐਸ.ਡੀ.ਆਈ.) ਨੇ ਦੁਨੀਆ ਭਰ ਵਿਚ ਵਸੇ ਆਪਣੇ ਭਾਈਚਾਰੇ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮੂਲ ਬਾਣੀ 'ਜਪੁਜੀ ਸਾਹਿਬ' ਦਾ ਅੰਗਰੇਜ਼ੀ ਅਤੇ ਵਿਸ਼ਵ ਦੀਆਂ ਹੋਰਨਾਂ 18 ਭਾਸ਼ਾਵਾਂ ਵਿਚ ਅਨੁਵਾਦ ਕਰਵਾਇਆ ਹੈ। 'ਜਪੁਜੀ ਸਾਹਿਬ- ਦਾ ਲਾਈਟ ਆਫ਼ ਗੁਰੂ ਨਾਨਕ ਫਾਰ ਦ ਵਰਲਡ' ਸਿਰਲੇਖ ਦੀਆਂ ਇਨ੍ਹਾਂ ਕਿਤਾਬਾਂ ਦੇ ਰੰਗੀਨ ਕਵਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਹੈ, ਜਿਸ ਦੇ ਚਾਰੇ ਪਾਸੇ ੴ ਦਾ ਪਵਿੱਤਰ ਨਿਸ਼ਾਨ ਹੈ। ਚਾਂਦੀ ਦੇ ਕਵਰ 'ਤੇ ਸੁੰਦਰ ਵੇਲ-ਬੂਟੇ ਤਰਾਸ਼ੇ ਗਏ ਹਨ ਅਤੇ ਇਸ ਨੂੰ ਮੋਤੀਆਂ ਅਤੇ ਕੀਮਤੀ ਨਗਾਂ ਨਾਲ ਸਜਾਇਆ ਗਿਆ ਹੈ। ਹਰੇਕ ਕਿਤਾਬ ਦੇ 400 ਪੰਨਿਆਂ ਨੂੰ ਬਹੁਤ ਕਲਾਤਮਿਕ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਦੇ ਕਿਨਾਰਿਆਂ 'ਤੇ ਉਸ ਦੇਸ਼ ਦੇ ਫੁੱਲਾਂ ਦੇ ਚਿੱਤਰ ਤਰਾਸ਼ੇ ਗਏ ਹਨ ਜਿਸ ਦੇਸ਼ ਦੀ ਭਾਸ਼ਾ ਵਿਚ ਇਸ ਦਾ ਅਨੁਵਾਦ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਅਮਰੀਕਾ ਵਿਚ 1973 ਵਿਚ ਸਥਾਪਿਤ ਐਸ.ਡੀ.ਆਈ. ਨਾਲ ਸਬੰਧਿਤ ਸ਼ਾਂਤੀ ਕੌਰ ਖ਼ਾਲਸਾ ਨੇ ਦਿੱਤੀ।

ਬੰਗਲਾਦੇਸ਼ ਤੇ ਨਿਪਾਲ ਤੋਂ ਵੀ ਘੱਟ ਰਹੇਗੀ ਭਾਰਤ ਦੀ ਆਰਥਿਕ ਵਿਕਾਸ ਦਰ

ਵਾਸ਼ਿੰਗਟਨ, 13 ਅਕਤੂਬਰ (ਏਜੰਸੀ)-ਵਿਸ਼ਵ ਬੈਂਕ ਨੇ ਚਾਲੂ ਵਿੱਤੀ ਸਾਲ ਵਿਚ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾ ਕੇ ਐਤਵਾਰ ਨੂੰ 6 ਫ਼ੀਸਦੀ ਕਰ ਦਿੱਤਾ ਜਦੋਂ ਕਿ ਵਿੱਤੀ ਸਾਲ 2018-19 ਵਿਚ ਵਿਕਾਸ ਦਰ 6.9 ਫ਼ੀਸਦੀ ਰਹੀ ਸੀ। ਦੂਜੇ ਪਾਸੇ ਵਿਸ਼ਵ ਬੈਂਕ ਨੇ ਬੰਗਲਾਦੇਸ਼ ਤੇ ਨਿਪਾਲ ਵਿਚ ਆਰਥਿਕ ਵਿਕਾਸ ਭਾਰਤ ਨਾਲੋਂ ਜ਼ਿਆਦਾ ਹੋਣ ਦਾ ਅਨੁਮਾਨ ਲਗਾਇਆ ਹੈ। ਹਾਲਾਂਕਿ 'ਦੱਖਣੀ ਏਸ਼ੀਆ ਆਰਥਿਕ ਫੋਕਸ' ਦੀ ਤਾਜ਼ਾ ਰਿਪੋਰਟ ਵਿਚ ਵਿਸ਼ਵ ਬੈਂਕ ਨੇ ਕਿਹਾ ਕਿ ਮੁਦਰਾ ਸਫੀਤੀ ਅਨੁਕੂਲ ਹੈ ਅਤੇ ਜੇਕਰ ਮੁਦਰਾ ਰੁਖ ਨਰਮ ਬਣਿਆ ਰਿਹਾ ਤਾਂ ਵਿਕਾਸ ਦਰ ਹੌਲੀ-ਹੌਲੀ ਸੁਧਰ ਕੇ 2021 ਵਿਚ 6.9 ਫ਼ੀਸਦੀ ਅਤੇ 2022 'ਚ 7.2 ਫ਼ੀਸਦੀ ਹੋਣ ਦਾ ਅਨੁਮਾਨ ਹੈ। ਅੰਤਰਰਾਸ਼ਟਰੀ ਮੁਦਰਾ ਕੋਸ਼ ਅਤੇ ਵਿਸ਼ਵ ਬੈਂਕ ਦੀ ਸੰਯੁਕਤ ਸਾਲਾਨਾ ਬੈਠਕ ਤੋਂ ਪਹਿਲਾਂ ਜਾਰੀ ਰਿਪੋਰਟ 'ਚ ਲਗਾਤਾਰ ਦੂਸਰੇ ਸਾਲ ਭਾਰਤ ਦੀ ਆਰਥਿਕ ਵਿਕਾਸ ਦਰ ਵਿਚ ਗਿਰਾਵਟ ਦਾ ਅਨੁਮਾਨ ਪ੍ਰਗਟਾਇਆ ਗਿਆ ਹੈ। ਵਿੱਤੀ ਸਾਲ 2018-19 ਵਿਚ ਵਿਕਾਸ ਦਰ, ਵਿੱਤੀ ਸਾਲ 2017-18 ਦੇ 7.2 ਫ਼ੀਸਦੀ ਤੋਂ ਥੱਲੇ 6.8 ਫ਼ੀਸਦੀ ਰਹੀ ਸੀ। ਨਿਰਮਾਣ ਅਤੇ ਉਸਾਰੀ ਸਰਗਰਮੀਆਂ 'ਚ ਵਿਕਾਸ ਕਾਰਨ ਉਦਯੋਗਿਕ ਉਤਪਾਦਨ ਦੀ ਵਿਕਾਸ ਦਰ ਵਧ ਕੇ 6.9 ਫ਼ੀਸਦੀ ਹੋ ਗਈ, ਜਦੋਂ ਕਿ ਖੇਤੀਬਾੜੀ ਤੇ ਸਰਵਿਸ ਖੇਤਰ 'ਚ ਵਿਕਾਸ ਦਰ ਕ੍ਰਮਵਾਰ 2.9 ਅਤੇ 7.5 ਫ਼ੀਸਦੀ ਰਹੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ 2019-20 ਦੀ ਪਹਿਲੀ ਤਿਮਾਹੀ ਵਿਚ ਮੰਗ ਦੇ ਮਾਮਲੇ ਵਿਚ ਨਿੱਜੀ ਖ਼ਪਤ ਵਿਚ ਗਿਰਾਵਟ ਅਤੇ ਉਦਯੋਗ ਅਤੇ ਸੇਵਾ ਦੋਵਾਂ ਵਿਚ ਵਿਕਾਸ ਕਮਜ਼ੋਰ ਹੋਣ ਨਾਲ ਅਰਥ-ਵਿਵਸਥਾ ਵਿਚ ਸੁਸਤੀ ਰਹੀ। ਰਿਪੋਰਟ 'ਚ ਇਹ ਵੀ ਕਿਹਾ ਗਿਆ ਹੈ ਕਿ 2018-19 ਵਿਚ ਚਾਲੂ ਖਾਤਾ ਘਾਟਾ ਵਧ ਕੇ ਜੀ.ਡੀ.ਪੀ. ਦਾ 2.1 ਫ਼ੀਸਦੀ ਹੋ ਗਿਆ ਜਦੋਂ ਕਿ ਇਕ ਸਾਲ ਪਹਿਲਾਂ ਇਹ 1.8 ਫ਼ੀਸਦੀ ਸੀ। ਇਸ ਨਾਲ ਵਿਗੜਦੇ ਵਪਾਰ ਸੰਤੁਲਨ ਦਾ ਪਤਾ ਚਲਦਾ ਹੈ। ਇਸ ਰਿਪੋਰਟ ਵਿਚ ਵਿਸ਼ਵ ਬੈਂਕ ਨੇ ਕਿਹਾ ਹੈ ਕਿ 2019 ਵਿਚ ਦੱਖਣੀ ਏਸ਼ਿਆਈ ਦੇਸ਼ਾਂ ਵਿਚ ਨਿਪਾਲ ਅਤੇ ਬੰਗਲਾਦੇਸ਼ ਦੀ ਆਰਥਿਕ ਰਫ਼ਤਾਰ ਭਾਰਤ ਨਾਲੋਂ ਵੀ ਤੇਜ਼ ਰਹੇਗੀ। ਵਿਸ਼ਵ ਬੈਂਕ ਨੇ ਇਸ ਰਿਪੋਰਟ ਵਿਚ ਕਿਹਾ ਹੈ ਕਿ ਚਾਲੂ ਵਿੱਤੀ ਸਾਲ ਵਿਚ ਪੂਰੀ ਦੁਨੀਆ ਦੀ ਤਰ੍ਹਾਂ ਹੀ ਦੱਖਣੀ ਏਸ਼ਿਆਈ ਦੇਸ਼ਾਂ ਵਿਚ ਵੀ ਆਰਥਿਕ ਸੁਸਤੀ ਰਹੇਗੀ। ਪਾਕਿਸਤਾਨ ਬਾਰੇ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਚਾਲੂ ਵਿੱਤੀ ਸਾਲ ਵਿਚ ਮੁਦਰਾ ਨੀਤੀਆਂ ਕਠੋਰ ਰਹਿਣ ਦੀ ਵਜ੍ਹਾ ਨਾਲ ਇੱਥੇ ਦੀ ਆਰਥਿਕ ਰਫ਼ਤਾਰ 2.4 ਫ਼ੀਸਦੀ ਰਹੇਗੀ। ਵਿਸ਼ਵ ਬੈਂਕ ਨੇ ਆਪਣੀ ਇਸ ਰਿਪੋਰਟ ਵਿਚ ਕਿਹਾ ਹੈ ਕਿ ਦੱਖਣੀ ਏਸ਼ੀਆ ਵਿਚ ਵਿਕਾਸ 5.9 ਫ਼ੀਸਦੀ ਰਹੇਗੀ ਜੋ ਕਿ ਅਪ੍ਰੈਲ 2019 ਦੇ ਮੁਕਾਬਲੇ 1.1 ਫ਼ੀਸਦੀ ਘੱਟ ਹੈ।

ਮੋਦੀ ਦੀ ਭਤੀਜੀ ਤੋਂ ਪਰਸ ਖੋਹਣ ਵਾਲਾ ਦੂਜੇ ਦਿਨ ਹੀ ਗ੍ਰਿਫ਼ਤਾਰ

ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਤੀਜੀ ਦਮਯੰਤੀ ਬੇਨ ਮੋਦੀ ਤੋਂ ਬੀਤੇ ਦਿਨ ਪਰਸ ਖੋਹਣ ਵਾਲੇ ਝਪਟਮਾਰਾਂ 'ਚੋਂ ਇਕ ਨੂੰ ਪੁਲਿਸ ਨੇ ਅੱਜ ਦੂਜੇ ਦਿਨ ਹਰਿਆਣਾ ਦੇ ਸੋਨੀਪਤ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦਮਯੰਤੀ ਦੇ ਪਰਸ 'ਚ 56000 ਰੁਪਏ, ਦੋ ਮੋਬਾਈਲ ਫ਼ੋਨ ਤੇ ਹੋਰ ਜ਼ਰੂਰੀ ਕਾਗਜ਼ਾਤ ਸਨ। ਉਸ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਦੋ ਝਪਟਮਾਰਾਂ ਦੀ ਪਛਾਣ ਕਰ ਲਈ ਸੀ ਅਤੇ ਇਨ੍ਹਾਂ 'ਚੋਂ ਇਕ ਗੌਰਵ ਉਰਫ਼ ਨੋਨੂ (21) ਨੂੰ ਸੋਨੀਪਤ ਤੋਂ ਗ੍ਰਿਫ਼ਤਾਰ ਕਰ ਲਿਆ, ਜਿਥੇ ਉਹ ਆਪਣੇ ਰਿਸ਼ਤੇਦਾਰਾਂ ਦੇ ਘਰ ਠਹਿਰਿਆ ਹੋਇਆ ਸੀ। ਗੌਰਵ ਦਿੱਲੀ ਦੇ ਸਦਰ ਬਾਜ਼ਾਰ ਦਾ ਵਾਸੀ ਹੈ, ਪਰ ਕੁਝ ਸਮੇਂ ਤੋਂ ਉਹ ਇਥੇ ਨਬੀ ਕਰੀਮ 'ਚ ਰੁਕਿਆ ਹੋਇਆ ਸੀ।

ਹਰਿਆਣਾ ਚੋਣਾਂ ਲਈ ਭਾਜਪਾ ਵਲੋਂ ਚੋਣ ਮਨੋਰਥ ਪੱਤਰ ਜਾਰੀ

ਲੋਕ-ਲੁਭਾਣੇ ਵਾਅਦਿਆਂ ਤੋਂ ਕੀਤਾ ਪ੍ਰਹੇਜ਼

ਰਾਮ ਸਿੰਘ ਬਰਾੜ
ਚੰਡੀਗੜ੍ਹ, 13 ਅਕਤੂਬਰ-ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਅੱਜ ਚੰਡੀਗੜ੍ਹ 'ਚ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। 'ਮੁਹਾਰੇ ਸੁਪਨਿਆਂ ਕਾ ਹਰਿਆਣਾ' ਨਾਂਅ ਨਾਲ ਜਾਰੀ ਕੀਤੇ ਮਨੋਰਥ ਪੱਤਰ 'ਚ ਖਿਡਾਰੀ, ਨੌਜਵਾਨ, ਕਿਸਾਨ ਤੇ ਗਰੀਬ ਵਰਗ 'ਤੇ ਧਿਆਨ ਕੇਂਦਰਿਤ (ਫ਼ੋਕਸ) ਕਰਦੇ ਹੋਏ ਆਊਟਸੋਰਸਿੰਗ 'ਤੇ ਲੱਗੀਆਂ ਮਹਿਲਾ ਮੁਲਾਜ਼ਮਾਂ ਨੂੰ ਵੀ ਜਣੇਪਾ ਛੁੱਟੀ ਦੇਣ ਦਾ ਵਾਅਦਾ ਕੀਤਾ ਗਿਆ ਹੈ। ਹਰਿਆਣਾ 'ਚ 5 ਸਾਲ ਤੱਕ ਸਰਕਾਰ ਚਲਾਉਣ ਵਾਲੀ ਭਾਜਪਾ ਨੇ ਆਪਣੇ 32 ਸਫ਼ਿਆਂ ਦੇ ਮਨੋਰਥ ਪੱਤਰ 'ਚ ਹਰ ਵਰਗ ਦਾ ਖਿਆਲ ਰੱਖਿਆ ਹੈ। ਸਿਹਤ, ਸੁਰੱਖਿਆ, ਸਿੱਖਿਆ 'ਤੇ ਜ਼ਿਆਦਾ ਜ਼ੋਰ ਦੇਣ ਲਈ ਨਵੀਂ ਤਕਨੀਕ 'ਤੇ ਵਿਚਾਰ ਕਰਨ ਦੀ ਗੱਲ ਕਹੀ ਹੈ। ਭਾਜਪਾ ਨੇ ਮਨੋਰਥ ਪੱਤਰ 'ਚ ਲੋਕ-ਲੁਭਾਵਣੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਪਰਹੇਜ਼ ਕੀਤਾ ਹੈ। ਕਾਂਗਰਸ ਤੇ ਇਨੈਲੋ ਦੇ ਚੋਣ ਮਨੋਰਥ ਪੱਤਰ 'ਚ ਜੋ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਉਨ੍ਹਾਂ ਦੀ ਕੋਈ ਵੀ ਝਲਕ ਭਾਜਪਾ ਦੇ ਮਨੋਰਥ ਪੱਤਰ 'ਚ ਨਜ਼ਰ ਨਹੀਂ ਆਈ। ਮੁੱਖ ਮੰਤਰੀ ਨੇ ਇਸ ਮੌਕੇ ਸਪੱਸ਼ਟ ਕਿਹਾ ਕਿ ਅਸੀਂ ਸਿਰਫ਼ ਉਹੀ ਵਾਅਦਾ ਕਰਾਂਗੇ, ਜੋ ਪੂਰਾ ਕਰ ਸਕਦੇ ਹਾਂ। ਭਾਜਪਾ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਢਾ ਨੇ ਹਰਿਆਣਾ ਦੇ ਇਸ ਮਨੋਰਥ ਪੱਤਰ ਨੂੰ ਆਖਰੀ ਵਿਅਕਤੀ ਤੱਕ ਖਿਆਲ ਰੱਖਣ ਵਾਲਾ ਦੱਸਿਆ। ਜੇ.ਪੀ. ਨੱਢਾ, ਮੁੱਖ ਮੰਤਰੀ ਮਨੋਹਰ ਲਾਲ, ਸੂਬਾ ਇੰਚਾਰਜ ਅਨਿਲ ਜੈਨ, ਸੂਬਾ ਪ੍ਰਧਾਨ ਸੁਭਾਸ਼ ਬਰਾਲਾ, ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ, ਰਤਨ ਲਾਲ ਕਟਾਰੀਆ, ਚੋਣ ਇੰਚਾਰਜ ਨਰਿੰਦਰ ਤੋਮਰ, ਖੇਤੀ ਮੰਤਰੀ ਓਮ ਪ੍ਰਕਾਸ਼ ਧਨਖੜ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਮਨੋਰਥ ਪੱਤਰ ਜਾਰੀ ਕੀਤਾ। ਮਨੋਰਥ ਪੱਤਰ 'ਚ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਹਿਕਾਰੀ ਬੈਂਕਾਂ ਤੋਂ ਲਏ ਗਏ ਫ਼ਸਲੀ ਕਰਜ਼ੇ 'ਤੇ ਲਗਪਗ 5 ਹਜ਼ਾਰ ਕਰੋੜ ਰੁਪਏ ਦੇ ਵਿਆਜ ਤੇ ਜੁਰਮਾਨਾ ਮੁਆਫ਼ ਕਰਨ ਦਾ ਟੀਚਾ ਪੂਰਾ ਕਰਨ, ਨੌਜਵਾਨ ਵਿਕਾਸ ਤੇ ਰੁਜ਼ਗਾਰ ਨਾਂਅ ਦਾ ਨਵਾਂ ਮੰਤਰਾਲਾ ਬਣਾਉਣ, ਔਰਤਾਂ ਤੇ ਬੱਚਿਆਂ ਨੂੰ ਅਨੀਮੀਆ ਮੁਕਤ ਬਣਾਉਣ, 10 ਹਜ਼ਾਰ ਤੋਂ ਜ਼ਿਆਦਾ ਆਬਾਦੀ ਵਾਲੇ ਖੇਤਰਾਂ 'ਚ ਸੀਨੀਅਰ ਨਾਗਰਿਕ ਕੇਅਰ ਸੈਂਟਰ ਸਥਾਪਿਤ ਕਰਨ, ਸਰਕਾਰੀ ਕਰਮਚਾਰੀਆਂ ਦੀਆਂ ਤਨਖ਼ਾਹ ਸਬੰਧੀ ਤਰੁੱਟੀਆਂ ਨੂੰ ਦੂਰ ਕਰਨ, ਅੰਬਾਲਾ ਤੇ ਪੰਚਕੂਲਾ ਦੇ ਆਧੁਨਿਕ ਤਕਨੀਕ ਵਾਲੇ ਹਸਪਤਾਲਾਂ ਦੀ ਤਰਜ਼ 'ਤੇ ਸਾਰੇ 22 ਜ਼ਿਲ੍ਹਿਆਂ 'ਚ ਅਜਿਹੇ ਹਸਪਤਾਲ ਬਣਾਉਣ ਆਦਿ ਵਾਅਦੇ ਕੀਤੇ ਗਏ ਹਨ।

ਖੁੰਢ-ਚਰਚਾ

ਕਿਤਾਬਾਂ ਦੀ ਅਹਿਮੀਅਤ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਹੱਥਾਂ 'ਚ ਕਿਤਾਬਾਂ ਦੇਣ ਦੀ ਗੱਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਕੀਤੀ ਗਈ ਹੈ। ਉਨ੍ਹਾਂ ਵਲੋਂ ਕਿਤਾਬਾਂ ਬਾਰੇ ਦਿੱਤਾ ਗਿਆ ਨਾਅਰਾ ਹੈ 'ਜੇ ਪੂਰਾ ਕਰਨਾ ਖੁਆਬਾਂ ਨੂੰ, ਤਾਂ ਰੱਖਿਓ ਨਾਲ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਜਵਾਨ ਸ਼ਹੀਦ

ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਪਾਕਿਸਤਾਨ ਨੇ ਅੱਜ ਫਿਰ ਕੰਟਰੋਲ ਰੇਖਾ 'ਤੇ ਗੋਲੀਬਾਰੀ ਕਰ ਕੇ ਜੰਗਬੰਦੀ ਦੀ ਉਲੰਘਣਾ ਕੀਤੀ। ਇਸ 'ਤੇ ਭਾਰਤ ਵਲੋਂ ਵੀ ਜ਼ਬਰਦਸਤ ਜਵਾਬ ਦਿੱਤਾ ਗਿਆ। ਦੁਵੱਲੇ ਪਾਸਿਓਂ ਹੋਈ ਗੋਲੀਬਾਰੀ 'ਚ ਭਾਰਤੀ ਸੈਨਾ ਦਾ ਇਕ ਜਵਾਨ ਸ਼ਹੀਦ ਹੋ ਗਿਆ, ਜਿਸ ...

ਪੂਰੀ ਖ਼ਬਰ »

550 ਕੀਰਤਨੀ ਜਥਿਆਂ ਨੇ ਸਾਂਝੇ ਮੰਚ ਤੋਂ ਇਕੋ ਸੁਰ 'ਚ ਕੀਤਾ ਕੀਰਤਨ

ਦਿੱਲੀ ਕਮੇਟੀ ਨੇ ਇੰਡੀਆ ਗੇਟ ਵਿਖੇ ਕਰਵਾਇਆ 'ਸ਼ਬਦ ਅਨਾਹਦ' ਸਮਾਗਮ

- ਜਗਤਾਰ ਸਿੰਘ - ਨਵੀਂ ਦਿੱਲੀ, 13 ਅਕਤੂਬਰ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੰਡੀਆ ਗੇਟ ਵਿਖੇ 'ਸ਼ਬਦ ਅਨਾਹਦ' ਸਮਾਗਮ ਕਰਵਾਇਆ ਗਿਆ, ਜਿਸ 'ਚ 550 ...

ਪੂਰੀ ਖ਼ਬਰ »

ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਚ 45 ਫ਼ੀਸਦੀ ਵਾਧਾ

ਅੰਮ੍ਰਿਤਸਰ 'ਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ

ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਪੰਜਾਬ ਵਿਚ ਇਸ ਸਮੇਂ ਝੋਨੇ ਦੀ ਵਾਢੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਇੱਥੇ ਇਸ ਵਾਰ 11 ਅਕਤੂਬਰ ਤੱਕ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ 'ਚ 45 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ ਜਦੋਂ ਕਿ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਸਾਲ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX