ਤਾਜਾ ਖ਼ਬਰਾਂ


ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  13 minutes ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  29 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  38 minutes ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 1 hour ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 2 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 2 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 3 hours ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  1 day ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  1 day ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  1 day ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 1 hour ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  10 minutes ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  20 minutes ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  31 minutes ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  52 minutes ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  44 minutes ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਖੰਨਾ / ਸਮਰਾਲਾ

ਵੱਖ-ਵੱਖ ਥਾਈਾ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)- ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪੂਰੇ ਵਿਸ਼ਵ ਵਿਚ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਖੰਨਾ ਦੇ ਵਾਰਡ ਨੰਬਰ 22 ਵਿਚ ਪੀਰਖਾਨਾ ਰੋਡ 'ਤੇ ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਵਲੋਂ ਪ੍ਰਗਟ ਦਿਵਸ ਮੌਕੇ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ ਤੇ ਲੰਗਰ ਵੀ ਚਲਾਇਆ ਗਿਆ | ਕਮੇਟੀ ਦੇ ਨੇਤਾ ਬਲਰਾਮ ਬਾਲੂ ਨੇ ਦੱਸਿਆ ਕਿ ਸਾਨੂੰ ਸਭ ਨੂੰ ਮਿਲ ਕੇ ਇਹ ਦਿਨ ਪੂਰਨ ਸ਼ਰਧਾ ਤੇ ਧੂਮ ਧਾਮ ਨਾਲ ਮਨਾਉਣਾ ਚਾਹੀਦਾ ਹੈ | ਇਸ ਮੌਕੇ ਮੰਦਰ ਕਮੇਟੀ ਵਲੋਂ ਸ਼ੇਖਰ ਬੱਗਣ, ਟੀਟੂ ਘਈ, ਮਹੇਸ਼ ਰੋਕੀ, ਸਾਵਨ ਬਾਲੂ, ਤਹਿਰ ਕਲਿਆਣ, ਸੰਜੇ ਚੌਹਾਨ, ਮੁਨੀਸ਼ ਚੌਹਾਨ, ਮੰਗਤ ਰਾਮ, ਕਿ੍ਸ਼ਮਾ ਬੀਬੀ, ਨਿਰਮਲਾ ਕੌਰ ਆਦਿ ਹਾਜ਼ਰ ਸਨ | ਇਸੇ ਸਬੰਧ ਵਿਚ 15 ਅਕਤੂਬਰ ਦਿਨ ਮੰਗਲਵਾਰ ਨੂੰ ਵਿਸ਼ਾਲ ਸਤਿਸੰਗ ਕਰਵਾਇਆ ਜਾਵੇਗਾ |
ਸਮਰਾਲਾ, (ਬਲਜੀਤ ਸਿੰਘ ਬਘੌਰ)-ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸਮਰਾਲਾ ਅਤੇ ਨੇੜਲੇ ਪਿੰਡਾਂ ਵਿਚ ਸ਼ਰਧਾਪੂਰਵਕ ਮਨਾਇਆ ਗਿਆ | ਵਾਲਮੀਕਿ ਮੰਦਿਰ ਸਮਰਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਵਿਚ ਭਾਵਾਧਸ ਆਗੂ ਪਵਨ ਸਹੋਤਾ ਤੇ ਹੋਰ ਸਾਥੀਆਂ ਦੇ ਸਹਿਯੋਗ ਨਾਲ ਇਕ ਸ਼ੋਭਾ ਯਾਤਰਾ ਵੀ ਕੱਢੀ ਗਈ ਤੇ ਵੱਖ-ਵੱਖ ਪਿੰਡਾਂ ਵਿਚ ਰਮਾਇਣ ਪਾਠ ਦੇ ਭੋਗ ਤੇ ਧਾਰਮਿਕ ਸਮਾਗਮ ਕਰਵਾਏ ਗਏ | ਨੇੜਲੇ ਪਿੰਡ ਮਾਣਕੀ ਵਿਖੇ ਭਾਰਤੀਆ ਵਾਲਮੀਕਿ ਧਰਮ ਸਮਾਜ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ 'ਤੇ ਕਥਾ ਕੀਰਤਨ ਕਰਵਾਇਆ, ਜਿਸ ਵਿਚ ਭਾਈ ਸਵਰਨ ਸਿੰਘ ਮਲਕਪੁਰ ਵਾਲਿਆਂ ਦੇ ਜਥੇ ਵਲੋਂ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸੇ ਤਰ੍ਹਾਂ ਹੀ ਪਿੰਡ ਘਰਖਣਾ, ਸਰਵਰਪੁਰ, ਸੇਹ, ਬਘੌਰ, ਗਗੜਾ, ਦਿਆਲਪੁਰਾ, ਚਹਿਲਾਂ ਆਦਿ ਪਿੰਡਾਂ ਵਿਚ ਰਮਾਇਣ ਦੇ ਪਾਠਾਂ ਦੇ ਭੋਗ ਪਾਏ ਗਏ | ਪਿੰਡ ਮਾਣਕੀ ਵਿਖੇ ਹੋਏ ਸਮਾਗਮ ਵਿਚ ਸ਼ਮੂਲੀਅਤ ਕਰਨ ਵਾਲਿਆਂ ਵਿਚ ਮੈਂਬਰ ਬਲਾਕ ਸੰਮਤੀ ਰਣਧੀਰ ਸਿੰਘ ਧੀਰਾ, ਪਰਗਟ ਸਿੰਘ, ਬਿੰਦਰ ਸਿੰਘ, ਬਲਜੀਤ ਸਿੰਘ, ਟੋਨੀ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਦਾਰਾ ਸਿੰਘ, ਸਨੀ ਸਿੰਘ, ਹਰਪ੍ਰੀਤ ਸਿੰਘ, ਮੇਲਾ ਸਿੰਘ, ਸੱਜਣ ਸਿੰਘ, ਬੁੱਧ ਸਿੰਘ, ਟਹਿਲ ਸਿੰਘ, ਵਿੱਕੀ ਮਾਸਟਰ ਤੇ ਫ਼ੌਜੀ ਸੁਰਜੀਤ ਸਿੰਘ ਆਦਿ ਹਾਜ਼ਰ ਸਨ।
ਅਹਿਮਦਗੜ੍ਹ, (ਪੁਰੀ)-ਸਥਾਨਕ ਪ੍ਰਾਚੀਨ ਵਾਲਮੀਕਿ ਮੰਦਿਰ ਵਿਖੇ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ। ਪੰਡਿਤ ਵਲੋਂ ਪੂਜਾ ਅਰਚਨਾ ਕਰਨ ਤੋਂ ਬਾਅਦ ਹਵਨ ਕੀਤਾ ਗਿਆ। ਹਵਨ ਕਰਨ ਉਪਰੰਤ ਝੰਡੇ ਲਹਿਰਾਉਣ ਦੀ ਰਸਮ ਪ੍ਰਧਾਨ ਨਗਰ ਕੌਂਸਲ ਸਿਰਾਜ ਮੁਹੰਮਦ ਤੇ ਸਾਬਕਾ ਪ੍ਰਧਾਨ ਰਵਿੰਦਰ ਪੁਰੀ ਨੇ ਨਿਭਾਈ। ਇਸ ਮੌਕੇ 'ਤੇ ਵਿਸ਼ੇਸ਼ ਮਹਿਮਾਨ ਕੌਂਸਲਰ ਕਿੱਟੂ ਥਾਪਰ, ਸਰਪੰਚ ਮਿੰਨੀ ਛਪਾਰ ਰਾਜੂ ਨੰਬਰਦਾਰ, ਮਹੇਸ਼ ਸ਼ਰਮਾ, ਵਾਲਮੀਕਿ ਮੰਦਿਰ ਕਮੇਟੀ ਦੇ ਪ੍ਰਧਾਨ ਰਾਜੂ ਕੁਮਾਰ ਭੱਟੀ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਪ੍ਰਬੰਧਕੀ ਆਗੂ ਚਮਨ ਲਾਲ ਦੁੱਲਾ, ਭਾਵਾਦਾਸ ਮਿੰਟੂ ਆਲੀਵਾਲ, ਰੂਪ ਚੰਦ, ਕੁਲਦੀਪ ਸਿੰਘ ਸਹੋਤਾ, ਆਸੂ ਬੱਗਣ, ਸੋਹਲ ਲਾਲ ਬੇਗੜਾ, ਗਿਆਨ ਚੰਦ ਹੰਸ, ਰਾਜੂ ਅਟਵਾਲ, ਸ਼ਿਵ ਕੁਮਾਰ ਆਦਿ ਹਾਜਰ ਸਨ। ਦੂਸਰੇ ਪਾਸੇ ਲਵ ਕੁਸ਼ ਕਾਲੋਨੀ ਵਿਖੇ ਵੀ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਸਿਰਾਜ ਮੁਹੰਮਦ ਵਲੋਂ ਝੰਡੇ ਦੀ ਰਸਮ ਕਰਨ ਉਪਰੰਤ ਕੇਕ ਕੱਟ ਕੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ। ਦੋਨਾਂ ਥਾਵਾਂ 'ਤੇ ਭੰਡਾਰਾ ਅਤੁੱਟ ਵਰਤਾਇਆ ਗਿਆ।
ਮਲੌਦ, (ਦਿਲਬਾਗ ਸਿੰਘ ਚਾਪੜਾ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਨੌਜਵਾਨਾਂ ਵਲੋਂ ਭਾਵਾਧਸ ਪਾਇਲ ਦੇ ਪ੍ਰਧਾਨ ਪਰਮਿੰਦਰ ਸਿੰਘ ਮਨੀ ਮਲੌਦ ਦੀ ਅਗਵਾਈ 'ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਭਗਵਾਨ ਵਾਲਮੀਕਿ ਦੀ ਪੂਜਾ ਕਰਨ ਉਪਰੰਤ ਛੋਲੇ ਪੂਰੀਆਂ ਦਾ ਅਤੁੱਟ ਲੰਗਰ ਲਗਾਇਆ ਗਿਆ। ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਅੰਬਾ, ਭੋਲੀ ਰਾਣੀ, ਸ਼ੀਲਾ ਦੇਵੀ, ਅਵੀ ਕੁਮਾਰ, ਦਿੱਕਸ਼ਾ ਰਾਣੀ, ਮਾਨਸੀ, ਸੰਦੀਪ ਕੌਰ, ਪਿੰਕੀ, ਰਾਜ ਕੁਮਾਰ, ਮੁਸਕਾਨ, ਸੁਨੰਦਾ, ਤਨੂ, ਸ਼ਰਬਲ, ਰੋਬਿਨ, ਲਵਪ੍ਰੀਤ ਸਿੰਘ, ਗਗਨਪ੍ਰੀਤ ਸਿੰਘ, ਲਵਲੀ, ਅਵੀ, ਮਨੀ, ਜੀਵਨ ਸਿੰਘ, ਅਭਿਸ਼ੇਕ ਕੁਮਾਰ, ਵਿਕਰਮਜੀਤ ਵਿੱਕੀ, ਹੈਪੀ ਮਲੌਦ ਆਦਿ ਹਾਜਰ ਸਨ।
ਸਮਰਾਲਾ, (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਮੰਜਾਲੀ ਕਲਾਂ ਵਿਖੇ ਗਰਾਮ ਪੰਚਾਇਤ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਕਮੇਟੀ ਦੇ ਸਹਿਯੋਗ ਨਾਲ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ ਅਤੇ ਭੰਡਾਰਾ ਅਤੁੱਟ ਵਰਤਿਆ। ਇਸ ਮੌਕੇ ਮੰਦਿਰ ਦੀ ਨਵੀਂ ਇਮਾਰਤ ਦੀ ਸ਼ੁਰੂਆਤ ਭਾਵਾਧਸ ਦੇ ਤਹਿਸੀਲ ਪ੍ਰਧਾਨ ਪਵਨ ਸਹੋਤਾ ਤੇ ਸ਼ਿਵ ਸੈਨਾ ਪੰਜਾਬ ਦੇ ਯੂਥ ਪ੍ਰਧਾਨ ਰਮਨ ਵਡੇਰਾ ਦੀ ਹਾਜ਼ਰੀ ਵਿਚ ਕੀਤੀ ਗਈ। ਇਸ ਮੌਕੇ ਵਾਲਮੀਕਿ ਕਮੇਟੀ ਮੈਂਬਰਾਂ ਵਲੋਂ ਪਵਨ ਸਹੋਤਾ ਤੇ ਰਮਨ ਵਡੇਰਾ ਤੇ ਸਾਥੀਆਂ ਦਾ ਪਹੁੰਚਣ ਤੇ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਵਿੱਕੀ ਵਡੇਰਾ, ਅਮਰਜੀਤ ਸਿੰਘ ਗੱਗੂ ਸਮਰਾਲਾ, ਹਰਜਿੰਦਰ ਸਿੰਘ ਗੋਗੀ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ, ਮਨਪ੍ਰੀਤ ਸਿੰਘ, ਸੋਨੀ ਸਿੰਘ, ਜਸਕਰਨ ਸਿੰਘ, ਪਰਗਟ ਸਿੰਘ, ਪਰਮਜੀਤ ਸਿੰਘ, ਹਰਦਮ ਸਿੰਘ, ਤੇਜ਼ਵਿੰਦਰ ਸਿੰਘ, ਦਵਿੰਦਰ ਸਿੰਘ, ਗੁਰਜੰਟ ਸਿੰਘ, ਬਿੱਟੂ ਸਿੰਘ ਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪੰਚ ਮੀਨਾ ਰਾਣੀ ਦਾ ਸਨਮਾਨ
ਜੌੜੇਪੁਲ ਜਰਗ, (ਪਾਲਾ ਰਾਜੇਵਾਲੀਆ)-ਬਾਲਮੀਕ ਕਮੇਟੀ ਰੌਣੀ ਵਲੋਂ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਹੈਪੀ ਰੌਣੀ, ਪੁਲਿਸ ਚੌਂਕੀ ਰੌਣੀ ਦੇ ਇੰਚਾਰਜ਼ ਪਵਿੱਤਰ ਸਿੰਘ, ਭਵਨਦੀਪ ਸਿੰਘ ਪੰਚ, ਹਰਦੀਪ ਸਿੰਘ ਰੌਣੀ, ਅਵਤਾਰ ਸਿੰਘ, ਵਿੱਕੀ ਪੰਚ, ਬੂਟਾ ਸਿੰਘ ਸਾਬਕਾ ਸਰਪੰਚ ਹੋਰ ਹਾਜ਼ਰ ਸਨ। ਇਸ ਮੌਕੇ ਪੰਚ ਮੀਨਾ ਰਾਣੀ ਸਮੇਤ ਹੋਰਨਾਂ ਨੂੰੂ ਸਨਮਾਨਿਤ ਕੀਤਾ ਗਿਆ।
ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਕੱਢੀ
ਪਾਇਲ, (ਰਜਿੰਦਰ ਸਿੰਘ)-ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ 'ਤੇ ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਵਲੋਂ ਵਾਰਡ ਨੰਬਰ 7 ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਜੋ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੇ ਗਲੀਆਂ-ਮੁਹੱਲਿਆ 'ਚ ਦੀ ਹੁੰਦੀ ਹੋਈ ਮੁੜ ਦੇਰ ਰਾਤ ਵਾਲਮੀਕਿ ਮੰਦਰ ਵਿਖੇ ਸਮਾਪਤ ਹੋਈ। ਸ਼ੋਭਾ ਯਾਤਰਾ ਦਾ ਸ਼ਹਿਰ ਵਾਸੀਆਂ ਵਲਂੋ ਥਾਂ-ਥਾਂ 'ਤੇ ਭਰਵਾਂ ਸਵਾਗਤ ਕਰਦਿਆਂ ਸੰਗਤ ਲਈ ਲੰਗਰ ਲਗਾਏ ਹੋਏ। ਸ਼ੋਭਾ ਯਾਤਰਾ 'ਚ ਵਿਸ਼ੇਸ ਤੌਰ 'ਤੇ ਪੁੱਜੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਤੇ ਉਘੇ ਸਮਾਜ ਸੇਵੀ ਇੰਜੀ: ਜਗਦੇਵ ਸਿੰਘ ਬੋਪਾਰਾਏ ਵਾਲਮੀਕਿ ਭਾਈਚਾਰੇ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੱਤੀ ਗਈ। ਇਸ ਮੌਕੇ ਇੰਜ: ਜਗਦੇਵ ਸਿੰਘ ਬੋਪਾਰਾਏ, ਡਾਇਰੈਕਟਰ ਮਨਜੀਤ ਸਿੰਘ, ਸਾਬਕਾ ਨਗਰ ਕੌਂਸਲ ਪ੍ਰਧਾਨ ਮਲਕੀਤ ਸਿੰਘ ਗੋਗਾ, ਹਰਬੰਸ ਸਿੰਘ ਵਸੀਕਾ ਨਵੀਸ, ਡਾ: ਤਰਲੋਚਨ ਸਿੰਘ ਦਿਓਲ, ਵਿਜੇ ਕੁਮਾਰ ਨੇਤਾ, ਪੀ. ਏ. ਰਣਜੀਤ ਸਿੰਘ, ਵਰਿੰਦਰ ਝੱਜ, ਸੰਜੇ ਜੋਸ਼ੀ, ਹਰਪ੍ਰੀਤ ਸਿੰਘ ਟੇਲਰ, ਸੈਕਟਰੀ ਰਾਮਸਰੂਪ ਸਿੰਘ, ਰਾਜੂ ਬਾਲੂ, ਪਰਦੀਪ ਢੱਲ, ਹਰੀਸ਼ ਕੁਮਾਰ ਹੰਸ, ਸੋਹਣ ਲਾਲ ਖਜਾਨਚੀ, ਦਰਸ਼ਨ ਕੁਮਾਰ ਸਾਬਕਾ ਐਮ. ਸੀ., ਕਸਤੂਰੀ ਲਾਲ ਬਾਲੂ, ਰਾਜ ਕੁਮਾਰ ਰਾਜੂ, ਭੋਲਾ ਰਾਮ ਬਾਲੂ, ਪਵਨ ਕੁਮਾਰ ਬਾਲੂ, ਅਨਿਲ ਕੁਮਾਰ ਆਦਿ ਹਾਜ਼ਰ ਸਨ।
ਸਮਰਾਲਾ, (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਢੀਂਡਸਾ ਵਿਖੇ ਵਾਲਮੀਕਿ ਭਾਈਚਾਰੇ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾਪੂਰਵਕ ਮਨਾਇਆ। ਇਸ ਮੌਕੇ ਰਮਾਇਣ ਪਾਠ ਦੇ ਭੋਗ ਪਾਏ ਗਏ ਤੇ ਕਥਾ ਵਿਚਾਰਾਂ ਹੋਈਆਂ। ਪਿੰਡ ਢੀਂਡਸਾ ਵਿਖੇ ਕਰਵਾਏ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਹਲਕਾ ਇੰਚਾਰਜ ਸੰਤਾ ਸਿੰਘ ਉਮੈਦਪੁਰੀ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਦਾ ਪਿੰਡ ਵਾਸੀਆਂ ਵਲੋਂ ਸਨਮਾਨ ਕੀਤਾ ਗਿਆ। ਸਮਾਗਮ ਵਿਚ ਬਰਜਿੰਦਰ ਸਿੰਘ ਬਬਲੂ ਲੋਪੋਂ, ਗੁਰਮੀਤ ਸਿੰਘ ਢੀਂਡਸਾ, ਮਨਜੀਤ ਸਿੰਘ ਢੀਂਡਸਾ, ਗੁਰਦੀਪ ਸਿੰਘ ਢੀਂਡਸਾ, ਬਾਬਾ ਜਗਰੂਪ ਸਿੰਘ, ਸਰਪੰਚ ਤਰਸੇਮ ਸਿੰਘ, ਚਰਨਜੀਤ ਸਿੰਘ, ਗੁਰਜੀਤ ਸਿੰਘ ਬਿੱਲਾ, ਵਰਿੰਦਰ ਸਿੰਘ, ਗੁਰਜਿੰਦਰ ਸਿੰਘ ਤੇ ਦਿਲਬਾਗ ਸਿੰਘ ਆਦਿ ਹਾਜ਼ਰ ਸਨ।
ਕੁਹਾੜਾ, (ਤੇਲੂ ਰਾਮ ਕੁਹਾੜਾ)-ਜੰਡਿਆਲੀ ਵਿਖੇ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਜੰਡਿਆਲੀ ਦੇ ਮਹਾਰਿਸ਼ੀ ਵਾਲਮੀਕਿ ਮੰਦਰ ਵਿਚ ਸ੍ਰੀ ਰਮਾਇਣ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਹਲਕਾ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੇ ਸਪੁੱਤਰ ਸਿਮਰਨਜੀਤ ਸਿੰਘ ਢਿੱਲੋਂ ਨੇ ਭਗਵਾਨ ਵਾਲਮੀਕਿ ਜੀ ਦੇ ਪਾਵਨ ਸਰੂਪ ਅੱਗੇ ਨਤਮਸਤਕ ਹੋਕੇ ਸਰਬਤ ਦੇ ਭਲੇ ਦੀ ਕਾਮਨਾ ਕੀਤੀ। ਇਸ ਸਮੇਂ ਪ੍ਰਬੰਧਕਾਂ ਵਲੋਂ ਕਈ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਤੇ ਅਤੁੱਟ ਲੰਗਰ ਵਰਤਾਏ ਗਏ । ਇਸ ਮੌਕੇ ਮਲਕੀਤ ਸਿੰਘ ਗਿੱਲ, ਸੌਦਾਗਰ ਸਿੰਘ, ਬਲਵੀਰ ਸਿੰਘ, ਪ੍ਰਧਾਨ ਰਾਜਕੁਮਾਰ, ਮਹਾਂਬੀਰ, ਸਤਵੰਤ ਸਿੰਘ, ਜੱਗਾ ਸਿੰਘ ਪੰਚ, ਅਜਮੇਰ ਸਿੰਘ ਲਾਲੀ, ਬਿੱਕਰ ਸਿੰਘ, ਕੈਪਟਨ ਚਮਕੌਰ ਸਿੰਘ ਆਦਿ ਹਾਜ਼ਰ ਸਨ ।

ਝਗੜੇ ਦੌਰਾਨ ਬੱਸ ਕੰਡਕਟਰ ਵਲੋਂ ਆਟੋ ਚਾਲਕ ਦੀ ਕੁੱਟਮਾਰ

ਖੰਨਾ, 13 ਅਕਤੂਬਰ (ਮਨਜੀਤ ਸਿੰਘ ਧੀਮਾਨ)-ਬੱਸ ਦੇ ਕੰਡਕਟਰ ਵਲੋਂ ਸਵਾਰੀਆਂ ਨੂੰ ਲੈ ਕੇ ਹੋਏ ਝਗੜੇ ਦੌਰਾਨ ਚਾਲਕ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਜਤਿਨ ਅਹੂਜਾ ਪੁੱਤਰ ਮਦਨ ਅਹੂਜਾ ਵਾਸੀ ਪੀਰਖਾਨਾ ...

ਪੂਰੀ ਖ਼ਬਰ »

ਐਮ. ਸੀ. ਪੀ. ਆਈ. (ਯੂ.) ਵਲੋਂ ਦਿੱਲੀ ਵਿਖੇ ਧਰਨਾ 25 ਨੂੰ

ਦੋਰਾਹਾ, 13 ਅਕਤੂਬਰ (ਜਸਵੀਰ ਝੱਜ)-ਮਾਰਕਸਵਾਦੀ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਯੂਨਾਈਟਿਡ) ਦੀ ਮਲਕੀਤ ਸਿੰਘ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਕਮੇਟੀ ਦੀ ਮੀਟਿੰਗ ਵਿਚ ਕੇਂਦਰ ਦੀ ਬੀ. ਜੇ. ਪੀ. ਸਰਕਾਰ ਦੀਆਂ ਏਕਾ ਅਧਿਕਾਰਵਾਦੀ, ਲੋਕਾਂ ਦੇ ਜਮਹੂਰੀ ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲ ਸਮੇਤ ਕਾਬੂ

ਖੰਨਾ, 13 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 1 ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਕੀਤੇ ਮੋਬਾਈਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਸੁਰਾਜਦੀਨ ਨੇ ਦੱਸਿਆ ਕਿ ਥਾਣਾ ਸਿਟੀ ਵਿਖੇ 17 ਸਾਲਾ ਨੌਜਵਾਨ ਲੜਕਾ ਸ਼ਿਵ ...

ਪੂਰੀ ਖ਼ਬਰ »

ਦਾਣਾ ਮੰਡੀ ਮਲੌਦ ਵਿਖੇ ਸਫ਼ਾਈ ਦਾ ਬੁਰਾ ਹਾਲ

ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਪੰਜਾਬ ਸਰਕਾਰ ਵਲੋਂ ਪਹਿਲੀ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਲਈ ਮਾਰਕੀਟ ਕਮੇਟੀਆਂ ਨੂੰ ਕਿਸਾਨ ਵਰਗ ਲਈ ਸੁਵਿਧਾਵਾਂ ਦੇਣ ਤੇ ਫੜਾਂ ਦੀ ਸਫ਼ਾਈ, ਬਿਜਲੀ ਪਾਣੀ, ਸਾਫ਼ ਸੁਥਰੇ ਪਖ਼ਾਨੇ, ਬੈਠਣ ਲਈ ਥਾਂ ਵਗੈਰਾ ਆਦਿ ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਕਲਾਂ ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ

ਬੀਜਾ, 13 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੀ ਅਗਵਾਈ ਵਿਚ ਖੰਨਾ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨਿੱਜੀ ਸਕੂਲ ਦਾ ਅਧਿਆਪਕ ਕਾਰ ਸਮੇਤ ਲਾਪਤਾ

ਖੰਨਾ, 13 ਅਕਤੂਬਰ (ਪੱਤਰ ਪ੍ਰੇਰਕ)-ਖੰਨਾ ਦੇ ਨਰੋਤਮ ਨਗਰ ਵਾਸੀ ਹਰਜੀਤ ਕੁਮਾਰ ਪੁੱਤਰ ਸ਼ਿਆਮ ਲਾਲ ਜੋ ਕਿ ਪੇਸ਼ੇ ਤੋਂ ਇੱਕ ਅਧਿਆਪਕ ਹੈ, ਸ਼ੱਕੀ ਹਲਾਤ 'ਚ ਕਾਰ ਸਮੇਤ ਲਾਪਤਾ ਹੋ ਗਿਆ | ਜਿਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ | ਮਿਲੀ ਜਾਣਕਾਰੀ ਅਨੁਸਾਰ ਸਥਾਨਕ ਡੀ. ਪੀ. ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਹਸਪਤਾਲ 'ਚ ਮੌਤ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਬੀਤੇ ਕਈ ਦਿਨਾਂ ਤੋਂ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਅਣਪਛਾਤੇ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ | ਸਿਵਲ ਹਸਪਤਾਲ ਖੰਨਾ ਦੇ ਡਾਕਟਰਾਂ ਅਨੁਸਾਰ ਇਸ ਨੌਜਵਾਨ ਦੀ ਉਮਰ ਲਗਭਗ 25 ਸਾਲ ਦੱਸੀ ਜਾ ਰਹੀ ...

ਪੂਰੀ ਖ਼ਬਰ »

ਭਗੌੜੀ ਔਰਤ ਕਾਬੂ

ਮਲੌਦ, 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਥਾਣਾ ਮਲੌਦ ਦੀ ਪੁਲਿਸ ਨੇ ਮਾਨਯੋਗ ਅਦਾਲਤ ਵਲੋਂ ਭਗੌੜਾ ਕਰਾਰ ਔਰਤ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਕਰਨੈਲ ਸਿੰਘ ਨੇ ਦੱਸਿਆ ਕਿ ਸੋਮਾ ਪਤਨੀ ਕਾਕਾ ਸਿੰਘ ...

ਪੂਰੀ ਖ਼ਬਰ »

ਰੇਤੇ ਦੇ ਨਾਜਾਇਜ਼ ਕਾਰੋਬਾਰ ਨਾਲ ਜੁੜਿਆ ਵਿਅਕਤੀ ਕਾਬੂ

ਮਾਛੀਵਾੜਾ ਸਾਹਿਬ, 13 ਅਕਤੂਬਰ (ਮਨੋਜ ਕੁਮਾਰ)-ਸਹਾਇਕ ਸਬ ਇੰਸਪੈਕਟਰ ਵਿਪਨ ਕੁਮਾਰ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਲਗਾਏ ਪੁਲਿਸ ਨਾਕੇ ਦੌਰਾਨ ਰੇਤੇ ਦੇ ਨਾਜਾਇਜ਼ ਕਾਰੋਬਾਰ ਨਾਲ ਜੁੜੇ ਧੁੱਲੇਵਾਲ ਵਾਸੀ ਸੁਖਦੇਵ ਸਿੰਘ ਨੂੰ ਰੇਤੇ ਨਾਲ ਭਰੀ ਟਰਾਲੀ ਸਮੇਤ ਕਾਬੂ ਕੀਤਾ ...

ਪੂਰੀ ਖ਼ਬਰ »

ਅਕਾਲੀ ਆਗੂ ਗੋਸ਼ਾ ਦਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਪਹੁੰਚਣ 'ਤੇ ਸਨਮਾਨ

ਬੀਜਾ, 13 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਦਾ ਪਹੁੰਚਣ 'ਤੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਦਵਿੰਦਰ ਸਿੰਘ ਖੱਟੜਾ ਅਤੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ਦੀ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਸਾਹਨੇਵਾਲ, 13 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਸਾਹਨੇਵਾਲ ਦੇ ਨਜ਼ਦੀਕ ਪਿੰਡ ਉੱਚੀ ਮੰਗਲੀ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਪਿੰਡ ਉੱਚੀ ਮੰਗਲੀ ਦੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਮੈਡੀਕਲ ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਇਯਾਲੀ ਦਾਖਾ ਦੇ ਵਿਕਾਸ ਲਈ ਕੋਈ ਕਸਰ ਨਹੀ ਛੱਡਾਂਗੇ- ਹਰਸਿਮਰਤ ਕੌਰ ਬਾਦਲ

ਅਹਿਮਦਗੜ੍ਹ, 13 ਅਕਤੂਬਰ (ਮਹੋਲੀ/ਸੋਢੀ)-ਹਲਕਾ ਦਾਖ਼ਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਮਿੰਨੀ ਛਪਾਰ ਵਿਖੇ ਚੋਣ ਜਲਸਾ ਕੀਤਾ ਗਿਆ | ਉਨ੍ਹਾਂ ਵਲੋਂ ਵੋਟਰਾਂ ਨੂੰ ਜਿੱਥੇ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਛੋਟੇ ਕੱਦ ਦੇ ਬਾਵਜੂਦ ਵੱਡੇ ਮਾਅਰਕੇ ਮਾਰ ਰਿਹੈ ਗੁਰਦੇਵ ਸਿੰਘ ਬਾਲਸੰਢਾ • ਮਾਂ ਦੀ ਸੇਵਾ ਨੂੰ ਹੀ ਆਪਣਾ ਕਰਮ-ਧਰਮ ਮੰਨਦਾ ਹੈ

ਸਮਰਾਲਾ, 13 ਅਕਤੂਬਰ (ਬਲਜੀਤ ਸਿੰਘ ਬਘੌਰ)-ਬੰਦੇ ਦਾ ਕੱਦ ਬੇਸ਼ੱਕ ਛੋਟਾ ਹੋਵੇ, ਪਰ ਜ਼ਿੰਦਗੀ ਜਿਉਣ ਲਈ ਮਿਹਨਤ ਤੇ ਹੌਾਸਲੇ ਬੁਲੰਦ ਹੋਣੇ ਚਾਹੀਦੇ ਹਨ | ਇਹ ਵਿਚਾਰ ਹਨ ਪੰਜਾਬ ਪ੍ਰਸਿੱਧ 'ਡਿੰਪਲ ਇੰਟਰਨੈਸ਼ਨਲ ਭੰਗੜਾ ਗਰੁੱਪ ਉਟਾਲਾਂ' ਦੇ ਕਲਾਕਾਰ ਗੁਰਦੇਵ ਸਿੰਘ ...

ਪੂਰੀ ਖ਼ਬਰ »

ਸਾਹਿਤ ਸਭਾ ਖੰਨਾ ਦੀ ਇਕੱਤਰਤਾ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਾਹਿਤ ਸਭਾ ਖੰਨਾ ਦੀ ਮੀਟਿੰਗ ਅਵਤਾਰ ਸਿੰਘ ਧਮੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਜਤਿੰਦਰ ਹਾਂਸ ਨੂੰ ਢਾਹਾਂ ਪੁਰਸਕਾਰ ਲਈ ਚੁਣੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਤੇ ਵਧਾਈ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਸਮਰਾਲਾ, 13 ਅਕਤੂਬਰ (ਸੁਰਜੀਤ ਸਿੰਘ)-ਨੇੜਲੇ ਪਿੰਡ ਗਗੜਾ ਵਿਖੇ ਗਰਾਮ ਪੰਚਾਇਤ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਕਮੇਟੀ ਦੇ ਸਹਿਯੋਗ ਨਾਲ ਸਾਰੇ ਪਿੰਡ ਵਿਚ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਸ਼ੁਰੂ

ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਖ਼ਰੀਦ ਕੇਂਦਰ ਸਿਹੌੜਾ ਵਿਖੇ ਝੋਨੇ ਦੀ ਖ਼ਰੀਦ ਤੇਜ਼ੀ ਨਾਲ ਚੱਲ ਪਈ ਜਿਸ ਤਹਿਤ ਸੈਕਟਰੀ ਮਾਰਕੀਟ ਕਮੇਟੀ ਮਲੌਦ ਨੇ ਪਈਆਂ ਝੋਨੇ ਦੀਆਂ ਢੇਰੀਆਂ ਵਿਚ ਨਮੀ ਦੀ ਮਾਤਰਾ ਚੈੱਕ ਕੀਤੀ ਅਤੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਬੱਚਿਆਂ ਦਾ ਸਿਹਤ ਚੈੱਕਅਪ ਕੀਤਾ

ਅਹਿਮਦਗੜ੍ਹ, 13 ਅਕਤੂਬਰ (ਰਣਧੀਰ ਸਿੰਘ ਮਹੋਲੀ)-ਰਾਸ਼ਟਰੀਆ ਬਾਲ ਸਵਾਸਥ ਪ੍ਰੋਗਰਾਮ ਅਧੀਨ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੀ ਮੋਬਾਇਲ ਸਿਹਤ ਟੀਮ ਪੱਖੋਵਾਲ ਨੇ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੰਡੀ ਬਹਾਦਰਗੜ੍ਹ ਵਿਖੇ ਬੱਚਿਆਂ ਦਾ ਸਲਾਨਾ ...

ਪੂਰੀ ਖ਼ਬਰ »

ਸਚਦੇਵਾ ਸਕੂਲ ਸਾਹਨੇਵਾਲ ਦੇ ਖਿਡਾਰੀਆਂ ਦਾ ਖੇਡਾਂ 'ਚ ਵਧੀਆ ਪ੍ਰਦਰਸ਼ਨ

ਸਾਹਨੇਵਾਲ, 13 ਅਕਤੂਬਰ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਜ਼ੋਨ ਦੇ ਹੋਏ ਅਥਲੈਟਿਕਸ ਮੁਕਾਬਲਿਆਂ 'ਚ ਸਚਦੇਵਾ ਪਬਲਿਕ ਸੀਨੀ. ਸੈਕੰ. ਸਕੂਲ ਸਾਹਨੇਵਾਲ ਦੇ ਖਿਡਾਰੀਆਂ ਵਲੋਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਬਾਰੇ ਜਾਣਕਾਰੀ ਦਿੰਦੇ ਪਿ੍ੰਸੀਪਲ ਤੇਜਵੰਤ ਸਿੰਘ ਭੰਡਾਲ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਲੰਗਰ ਲਗਾਇਆ

ਰਾਏਕੋਟ, 13 ਅਕਤੂਬਰ (ਸੁਸ਼ੀਲ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਅੱਜ ਇੱਥੇ ਆਧਸ ਦੀ ਸਥਾਨਕ ਇਕਾਈ ਵਲੋਂ ਲੁਧਿਆਣਾ ਰੋਡ ਪੁਰਾਣੇ ਬੱਸ ਸਟੈਂਡ ਨੇੜੇ ਤਹਿਸੀਲ ਪ੍ਰਧਾਨ ਧਰਮਿੰਦਰ ਅਛੂਤ, ਸ਼ਹਿਰੀ ਪ੍ਰਧਾਨ ਰਜਿੰਦਰ ਭੀਲ ਤੇ ਜੀਵਨ ਕੁਮਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸਮੇਂ ਅਣਗਹਿਲੀ ਵਰਤਣ ਦਾ ਪ੍ਰਬੰਧਕਾਂ ਨੂੰ ਦਿੱਤਾ 15 ਦਿਨ ਦਾ ਨੋਟਿਸ

ਲੋਹਟਬੱਦੀ, 13 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਥਾਣਾ ਜੋਧਾਂ ਦੇ ਪਿੰਡ ਗੁੱਜਰਵਾਲ ਵਿਖੇ ਭਗਤ ਰਵਿਦਾਸ ਜੀ ਅੰਦਰਲੀ ਧਰਮਸ਼ਾਲਾ 'ਚ ਪਿਛਲੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਉਚਿਤ ਸੇਵਾ ਸੰਭਾਲ 'ਚ ਪ੍ਰਬੰਧਕਾਂ ਵਲੋਂ ਲਗਾਤਾਰ ਹੀ ਕੁਤਾਹੀ ਵਰਤਣ ਤੋਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ

ਹੰਬੜਾਂ, 13 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ ਦੀਆਂ ਕਲੋਨੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਜਗਰਾਉਂ, 13 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸਬੰਧੀ ਨਗਰ ਕੌਾਸਲ ਜਗਰਾਉਂ ਵਿਖੇ ਸਮਾਗਮ ਹੋਇਆ | ਸਮਾਗਮ ਮੌਕੇ ਨਗਰ ਕੌਾਸਲ ਦੇ ਵਾਟਰ ਸਪਲਾਈ ਤੇ ਸੀਵਰੇਜ ਵਿਭਾਗ ਦੇ ਕਰਮਚਾਰੀਆਂ ਵਲੋਂ ਖਾਣ-ਪੀਣ ਦੇ ਪਦਾਰਥਾਂ ਦੇ ਲੰਗਰ ਵੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਕੱਢੀ

ਰਾਏਕੋਟ, 13 ਅਕਤੂਬਰ (ਸੁਸ਼ੀਲ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਅੱਜ ਸ਼ਹਿਰ ਵਿੱਚ ਭਾਵਾਧਸ ਦੀ ਸਥਾਨਕ ਇਕਾਈ ਵਲੋਂ ਤਹਿਸੀਲ ਪ੍ਰਧਾਨ ਦਵਿੰਦਰ ਗਿੱਲ ਬੌਬੀ ਅਤੇ ਸ਼ਹਿਰੀ ਪ੍ਰਧਾਨ ਮਿੰਟੂ ਨਾਹਰ ਦੀ ਦੇਖ ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬੁੱਢੇਵਾਲ ਸਹਿਕਾਰੀ ਖੰਡ ਮਿੱਲ ਨੇ ਅੱਸੂ-ਕੱਤਕ ਦੀ ਬਿਜਾਈ ਸਬੰਧੀ ਕਰਵਾਇਆ ਸੈਮੀਨਾਰ

ਮਾਛੀਵਾੜਾ ਸਾਹਿਬ, 13 ਅਕਤੂਬਰ (ਮਨੋਜ ਕੁਮਾਰ)-ਪ੍ਰਬੰਧਕ ਨਿਰਦੇਸ਼ਕ ਸ਼ੂਗਰਫੈੱਡ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਇਰਾਕ ਵਿਚ ਸਹਿਕਾਰੀ ਖੰਡ ਮਿੱਲ ਬੁੱਢੇਵਾਲ ਨੇ ਕਿਸਾਨਾਂ ਦੀ ਜਾਣਕਾਰੀ ਲਈ ਵਿਸ਼ੇਸ਼ ਤੌਰ 'ਤੇ ਅੱਸੂ ਕੱਤਕ ਦੀ ਬਿਜਾਈ ਸਬੰਧੀ ਸੈਮੀਨਾਰ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਵੰਡੇ ਇਨਾਮ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ) -ਤਰਕਸ਼ੀਲ ਸੁਸਾਇਟੀ ਦੀ ਜਰਗ ਇਕਾਈ ਵਲੋਂ ਜਲਿ੍ਹਆਂਵਾਲਾ ਬਾਗ ਦੀ ਸ਼ਹਾਦਤ ਨੂੰ ਸਮਰਪਿਤ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਨੇ ਭਾਸ਼ਾ ਵਿਭਾਗ ਦਾ ਕੁਇਜ਼ ਮੁਕਾਬਲਾ ਜਿੱਤਿਆ

ਦੋਰਾਹਾ, 13 ਅਕਤੂਬਰ (ਜਸਵੀਰ ਝੱਜ)-ਭਾਸ਼ਾ ਵਿਭਾਗ ਪੰਜਾਬ ਵਲੋਂ 'ਪੰਜਾਬੀ ਭਵਨ' ਲੁਧਿਆਣਾ ਵਿਖੇ ਕੁਇਜ਼ (ਪੰਜਾਬੀ ਭਾਸ਼ਾ) ਦੇ ਮੁਕਾਬਲੇ ਕਰਵਾਏ ਗਏਸ ਜਿਸ ਵਿਚ ੳ ਵਰਗ (ਛੇਵੀਂ ਤੋਂ ਅੱਠਵੀਂ) ਅਤੇ ਅ ਵਰਗ (ਨੌਵੀਂ ਤੋਂ ਬਾਰ੍ਹਵੀਂ) ਅਧੀਨ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਟਰੋਚ ਵਿਧੀ ਨਾਲ ਬੂਟਾ ਸਿੰਘ ਦੇ ਖੇਤਾਂ ਵਿਚ ਗੰਨੇ ਦੀ ਬਿਜਾਈ ਦੀ ਸ਼ੁਰੂਆਤ

ਬੀਜਾ, 13 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਖੰਨਾ ਦੇ ਕੋਆਰਡੀਨੇਟਰ ਤੇ ਨਾਮਵਰ ਕਿਸਾਨ ਆਗੂ ਬੂਟਾ ਸਿੰਘ ਰਾਏਪੁਰ ਦੇ ਖੇਤਾਂ ਵਿਚ ਨਾਹਰ ਖੰਡ ਮਿੱਲ ਅਮਲੋਹ ਦੇ ਗੰਨਾ ਮੈਨੇਜਰ ਸੁਧੀਰ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਡਵੀਜ਼ਨ ਚਾਵਾ ...

ਪੂਰੀ ਖ਼ਬਰ »

ਸ਼ਹਿਰ ਦੇ ਪ੍ਰਮੁੱਖ ਵਪਾਰੀ ਭਗਤ ਸਿੰਘ ਸੇਢਾ ਦੀ ਡੇਂਗੂ ਨਾਲ ਮੌਤ ਹੋਣ 'ਤੇ ਸਹਿਮ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ) - ਖੰਨਾ ਵਿਚ ਸ਼ਹਿਰ ਦੇ ਇਕ ਪ੍ਰਸਿੱਧ ਵਪਾਰੀ ਦੀ ਮੌਤ ਕਥਿਤ ਰੂਪ ਵਿਚ ਡੇਂਗੂ ਨਾਲ ਹੋਣ ਦੇ ਚਰਚੇ ਵਿਚ ਨੇ ਸ਼ਹਿਰ ਵਿਚ ਸਹਿਮ ਦਾ ਮਾਹੌਲ ਬਣਾਇਆ ਹੋਇਆ ਹੈ | ਸ਼ਹਿਰ ਦੇ ਨਾਮੀ ਸੁਨਿਆਰ ਭਗਤ ਸਿੰਘ ਸੇਢਾ ਪੁੱਤਰ ਨਰਿੰਦਰ ਸਿੰਘ ...

ਪੂਰੀ ਖ਼ਬਰ »

ਮੈਜਿਕ ਬੱਸ ਲੁਧਿਆਣਾ ਨੇ ਮਨਾਇਆ ਅੰਤਰਰਾਸ਼ਟਰੀ ਬਾਲਿਕਾ ਦਿਵਸ

ਦੋਰਾਹਾ, 13 ਅਕਤੂਬਰ (ਮਨਜੀਤ ਸਿੰਘ ਗਿੱਲ)-ਮੈਜਿਕ ਬੱਸ ਇੰਡੀਆ ਫਾਊਾਡੇਸ਼ਨ ਵਲੋਂ ਦੋਰਾਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਵਿਚ ਪਹਿਲਾਂ ਕੁੜੀਆਂ ਤੋਂ ਸਮਾਜ ਵਿਚ ਸੁਰੱਖਿਅਤ ਅਤੇ ਅਸੁਰੱਖਿਅਤ ਥਾਵਾਂ ...

ਪੂਰੀ ਖ਼ਬਰ »

ਇਯਾਲੀ ਦੇ ਹੱਕ 'ਚ ਪ੍ਰਚਾਰ 'ਤੇ ਗਏ ਮਲੌਦ ਦੇ ਅਕਾਲੀ ਆਗੂ

ਮਲੌਦ, 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਵਿਧਾਨ ਸਭਾ ਹਲਕਾ ਦਾਖਾ ਵਿਖੇ ਹੋ ਰਹੀ ਜ਼ਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਹਲਕਾ ਪਾਇਲ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਸਾਂਝੇ ਮੁਲਾਜ਼ਮ ਮੰਚ ਹੋਈ ਸ਼ਾਮਿਲ

ਬੀਜਾ, 13 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਐਲੀਮੈਂਟਰੀ ਟੀਚਰਜ਼ ਯੂਨੀਅਨ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਰੌਣੀ ਨੇ ਪੈੱ੍ਰਸ ਨੋਟ ਰਾਹੀ ਦੱਸਿਆ ਅੱਜ ਦਾਖਾ ਵਿਖੇ ਸਾਂਝੇ ਮੁਲਾਜ਼ਮ ਮੰਚ ਦੀ ਵਿਸ਼ੇਸ਼ ਮੀਟਿੰਗ ਵਿਚ ਐਲੀਮੈਂਟਰੀ ਟੀਚਰਜ਼ ਯੂਨੀਅਨ ...

ਪੂਰੀ ਖ਼ਬਰ »

ਸਿਕਲੀਗਰ ਸਿੰਘ ਸਭਾ ਪੰਜਾਬ ਦੇ ਪ੍ਰਧਾਨ ਅਮਰ ਸਿੰਘ ਦਾ ਸਨਮਾਨ

ਮਲੌਦ, 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਸਿਕਲੀਗਰ ਸਿੰਘ ਸਭਾ ਪੰਜਾਬ ਦੇ ਪ੍ਰਧਾਨ ਅਮਰ ਸਿੰਘ ਮਲੌਦ ਦਾ ਆਨੰਦਪੁਰ ਸਾਹਿਬ ਵਿਖੇ ਹੋਏ ਸਿਕਲੀਗਰ ਬਿਰਾਦਰੀ ਦੇ ਕੌਮੀ ਸਮਾਗਮ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ...

ਪੂਰੀ ਖ਼ਬਰ »

ਅਨਾਜ ਮੰਡੀ ਸਮਰਾਲਾ 'ਚ ਝੋਨੇ ਦੀਆਂ ਬੋਰੀਆਂ ਦੇ ਢੇਰ ਲੱਗਣੇ ਸ਼ੁਰੂ

ਸਮਰਾਲਾ, 13 ਅਕਤੂਬਰ (ਸੁਰਜੀਤ ਸਿੰਘ)-ਅਨਾਜ ਮੰਡੀ ਸਮਰਾਲਾ ਵਿਚ ਝੋਨੇ ਦੀ ਆਮਦ ਪੂਰੇ ਜ਼ੋਰਾਂ 'ਤੇ ਸ਼ੁਰੂ ਹੋ ਗਈ ਹੈ¢ ਰਾਈਸ ਮਿੱਲ ਮਾਲਕਾਂ ਦੀ ਹੜਤਾਲ ਦੇ ਚੱਲਦਿਆਂ ਲਿਫ਼ਟਿੰਗ ਨਹੀਂ ਹੋ ਰਹੀ | ਇਸ ਲਈ ਮੰਡੀ ਵਿਚ ਝੋਨੇ ਦੀਆਂ ਬੋਰੀਆਂ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ | ...

ਪੂਰੀ ਖ਼ਬਰ »

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਿਖੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਸ਼ੁਰੂ

ਮਲੌਦ, 13 ਅਕਤੂਬਰ (ਸਹਾਰਨ ਮਾਜਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਵਿਚ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਮਲੌਦ ਵਿਖੇ ਲੜੀਵਾਰ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਆਰੰਭ ਹੋ ਗਈ | ਰੋਜ਼ਾਨਾ ਸ਼ਾਮੀ 6 ਵਜੇ ਤੋਂ 8 ਵਜੇ ਤੱਕ ...

ਪੂਰੀ ਖ਼ਬਰ »

ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ

ਮਲੌਦ, 13 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਚਾਰ ਵਿਧਾਨ ਹਲਕਿਆਂ 'ਤੇ ਹੋ ਰਹੀਆਂ ਚੋਣਾਂ ਦੇ ਨਤੀਜੇ 2022 'ਚ ਅਕਾਲੀ ਦਲ ਲਈ ਵਾਪਸੀ ਦੇ ਸੰਕੇਤ ਹੋਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਬੁਲਾਰੇ ਯੂਥ ਅਕਾਲੀ ਦਲ ਪ੍ਰੋ: ਭੁਪਿੰਦਰ ਸਿੰਘ ਚੀਮਾ ਨੇ ਕਰਦਿਆਂ ...

ਪੂਰੀ ਖ਼ਬਰ »

ਸਿਹੌੜਾ ਖੇਤੀਬਾੜੀ ਸਹਿਕਾਰੀ ਸਭਾ ਵਲੋਂ ਆੜ੍ਹਤ ਦੀ ਦੁਕਾਨ ਸ਼ੁਰੂ

ਮਲੌਦ 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਸਿਹੌੜਾ ਵਲੋਂ ਮਾਰਕੀਟ ਕਮੇਟੀ ਮਲੌਦ ਅਧੀਨ ਪੈਂਦੀ ਦਾਣਾ ਮੰਡੀ ਸਿਹੌੜਾ ਵਿਚ ਨਵੀਂ ਆੜ੍ਹਤ ਦੀ ਦੁਕਾਨ ਦਾ ਮਹੂਰਤ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਨ ਉਪਰੰਤ ਅਰਦਾਸ ਕਰਕੇ ਕੀਤਾ ...

ਪੂਰੀ ਖ਼ਬਰ »

ਨਿਰਮਲ ਡੇਰਾ ਬੇਰ ਕਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਗੁਰਦੁਆਰਾ ਲੰਗਰ ਸ੍ਰੀ ਦਮਦਮਾ ਸਾਹਿਬ ਨਗਰਾਸੂ ਦੇ ਮੁੱਖ ਸੇਵਾਦਾਰ ਸੰਤ ਬੇਅੰਤ ਸਿੰਘ ਤੇ ਸੰਤ ਸੁਖਦੇਵ ਸਿੰਘ ਲੰਗਰਾਂ ਵਾਲਿਆਂ ਨਿਰਮਲ ਡੇਰਾ ਬੇਰ ਕਲਾਂ ਦੇ ਉੱਦਮ ਸਦਕਾ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ 'ਤੇ ਸਰਕਾਰ ਕਿਸਾਨਾਂ ਨੂੰ 550 ਰੁਪਏ ਬੋਨਸ ਦੇਣ ਦਾ ਐਲਾਨ ਕਰੇ-ਘੁਡਾਣੀ

ਮਲੌਦ, 13 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸੰਸਾਰ ਭਰ ਵਿਚ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ ਅਤੇ ਕਿਸਾਨ ਵਰਗ ਵੀ ਧੂਮ-ਧਾਮ ਨਾਲ ਮਨਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਖੰਨਾ ਸਮਰਾਲਾ ਦੀ ਮੀਟਿੰਗ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਖੰਨਾ ਸਮਰਾਲਾ ਦੀ ਮੀਟਿੰਗ ਡਾ: ਸਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ ਦੀ ਵਾਢੀ ਦਾ ਕੰਮ ਛੱਡ ਕਿਸਾਨ ਜਥੇਬੰਦੀਆਂ ਪੁਲ ਬਣਾਉਣ ਦੀ ਮੰਗ 'ਤੇ ਬਜ਼ਿੱਦ

ਸਮਰਾਲਾ, 13 ਅਕਤੂਬਰ (ਬਲਜੀਤ ਸਿੰਘ ਬਘੌਰ)-ਇਤਿਹਾਸਕ ਨਗਰੀ ਝਾੜ ਸਾਹਿਬ ਰੋਡ 'ਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਚਲ ਰਹੀ ਭੁੱਖ ਹੜਤਾਲ ਲਗਾਤਾਰ ਜਾਰੀ ਹੈ | ਜ਼ਿਆਦਾਤਰ ਕਿਸਾਨ ਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਆਪਣੀ ਝੋਨੇ ਦੀ ਪੱਕੀ ਫ਼ਸਲ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਦਾ ਡੈਲੀਗੇਟ ਇਜਲਾਸ

ਡੇਹਲੋਂ, 13 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮੈਡੀਕਲ ਪੈ੍ਰਕਟੀਸ਼ਨਰਜ਼ ਜ਼ਿਲ੍ਹਾ ਲੁਧਿਆਣਾ ਦਾ 17ਵਾਂ ਡੈਲੀਗੇਟ ਇਜਲਾਸ ਡੇਹਲੋਂ ਵਿਖੇ ਹੋਇਆ, ਜਿਸ 'ਚ ਸਟੇਟ ਕਮੇਟੀ ਤੋਂ ਡਾ: ਜਸਵਿੰਦਰ ਕਾਲਖ ਜਨ: ਸਕੱਤਰ ਪੰਜਾਬ, ਡਾ: ਰਾਜੇਸ਼ ਸ਼ਰਮਾ ਰਾਜੂ ਪ੍ਰੈੱਸ ਸਕੱਤਰ ਉਚੇਚਾ ...

ਪੂਰੀ ਖ਼ਬਰ »

ਸਾਈਾ ਦਰਬਾਰ ਯੂ. ਪੀ. ਤੋਂ ਆਈ ਯਾਤਰਾ ਦਾ ਖੰਨਾ 'ਚ ਸਵਾਗਤ ਅੱਜ-ਵਾਲੀਆ, ਗਾਂਧੀ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਇੱਥੇ ਹੋਈ ਮੀਟਿੰਗ 'ਚ ਦੱਸਿਆ ਗਿਆ ਕਿ ਸ਼ਿਰੜੀ ਸਾਂਈਾ ਬਾਬਾ ਸੇਵਕ ਸੰਗਠਨ ਦੀ ਅਗਵਾਈ 'ਚ ਸਿੱਧ ਪੀਠ ਸ਼ਿਰੜੀ ਸਾਈਾ ਦਰਬਾਰ ਸਾਂਈਾ ਯੂ. ਪੀ. ਤੋਂ ਐਤਵਾਰ ਨੂੰ ਸ਼ੁਰੂ ਹੋਈ ਵਿਸ਼ਾਲ ਸਾਂਈਾ ਸਦਭਾਵਨਾ ਯਾਤਰਾ ਅੱਜ 14 ਅਕਤੂਬਰ ...

ਪੂਰੀ ਖ਼ਬਰ »

ਸ. ਪ੍ਰਾ: ਸਕੂਲ ਸਹਾਰਨ ਮਾਜਰਾ ਨੇ ਵੱਖ-ਵੱਖ ਮੁਕਾਬਲੇ ਜਿੱਤੇ

ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਸਰਕਾਰੀ ਪ੍ਰਾਇਮਰੀ ਸਕੂਲ ਸਹਾਰਨ ਮਾਜਰਾ ਦੇ ਬੱਚਿਆਂ ਨੇ ਜ਼ੋਨ ਪੱਧਰੀ ਖੋ-ਖੋ ਮੁਕਾਬਲਿਆਂ ਅਧੀਨ ਜ਼ੋਨ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਇੰਚਾਰਜ ਕੁਲਵੰਤ ਸਿੰਘ ਕੁਠਾਲਾ ਨੇ ਦੱਸਿਆ ...

ਪੂਰੀ ਖ਼ਬਰ »

ਮਹਿਤਾ ਸਕੂਲ ਦੋਰਾਹਾ 'ਚ ਇਨਵੈਸਟਰ ਸੈਰੇਮਨੀ ਕਰਵਾਈ

ਦੋਰਾਹਾ, 13 ਅਕਤੂਬਰ (ਮਨਜੀਤ ਸਿੰਘ ਗਿੱਲ)-ਮਹਿਤਾ ਗੁਰੂਕੁਲ ਪਬਲਿਕ ਸਕੂਲ ਦੋਰਾਹਾ ਵਿਖੇ ਪਿ੍ੰਸੀਪਲ ਗੀਤਾ ਸ਼ਰਮਾ ਦੀ ਅਗਵਾਈ 'ਚ ਇਨਵੈਸਟਰ ਸੈਰੇਮਨੀ ਆਯੋਜਿਤ ਕੀਤੀ ਗਈ | ਇਸ ਸਮੇਂ ਸਕੂਲ ਵਿਚੋਂ ਹੋਣਹਾਰ ਵਿਦਿਆਰਥੀਆਂ ਵਿਚੋਂ ਹੈੱਡ ਬੁਆਏ ਰਾਜਵੀਰ ਸਿੰਘ ਬਾਰ੍ਹਵੀਂ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੌਸਮ 'ਚ ਵੀ ਝਾੜ ਸਾਹਿਬ ਰੋਡ 'ਤੇ ਪੁਲ ਲਈ ਡਟੇ ਬੈਠੇ ਹਨ ਧਰਨਾਕਾਰੀ

ਸਮਰਾਲਾ, 13 ਅਕਤੂਬਰ (ਸੁਰਜੀਤ ਸਿੰਘ)-ਪੱਕੀ ਝੋਨੇ ਦੀ ਫ਼ਸਲ ਸਾਂਭਣ ਅਤੇ ਤਿਉਹਾਰਾਂ ਦੇ ਮੌਸਮ ਨੂੰ ਵੀ ਇਕ ਪਾਸੇ ਕਰ ਝਾੜ ਸਾਹਿਬ ਰੋਡ 'ਤੇ ਪੁਲ ਦੀ ਮੰਗ ਨੂੰ ਲੈ ਕੇ ਇਲਾਕਾ ਨਿਵਾਸੀ ਧਰਨੇ ਲਈ ਡਟੇ ਹੋਏ ਹਨ, ਪਰ ਅਜੇ ਤਕ ਮਸਲਾ ਹੱਲ ਹੋਣ ਦੇ ਕੋਈ ਅਸਾਰ ਨਜ਼ਰ ਨਹੀਂ ਆ ਰਹੇ | ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਕੱਢੀ

ਮਲੌਦ, 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਭਾਰਤੀ ਵਾਲਮੀਕਿ ਧਰਮ ਸਮਾਜ (ਰਜਿ) (ਭਾਵਾਧਸ) ਦੇ ਨੌਜੁਆਨਾਂ ਵਲੋਂ ਭਾਵਾਧਸ ਪਾਇਲ ਦੇ ਪ੍ਰਧਾਨ ਪਰਮਿੰਦਰ ਸਿੰਘ ਮਨੀ ਮਲੌਦ ਦੀ ਅਗਵਾਈ ਵਿਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ ਗਈ | ਇਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਖੰਨਾ ਗਰੇਟਰ ਵਲੋਂ 5ਵਾਂ ਸ਼ੂਗਰ ਜਾਂਚ ਕੈਂਪ ਲਗਾਇਆ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ) - ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲਾਇਨਜ਼ ਕਲੱਬ ਖੰਨਾ ਗਰੇਟਰ ਵਲੋਂ ਖੰਨਾ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸ਼ੂਗਰ ਜਾਂਚ ਦੇ ਕੈਂਪ ਲਗਾਏ ਜਾ ਰਹੇ ਹਨ | ਅੱਜ ਇਸੇ ਤਹਿਤ ਏ. ਐੱਸ. ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਪਿੰਡ ਬਿਲਗਾ, ਦੁਗਰੀ ਅਤੇ ਰਾਜਗੜ੍ਹ ਵਿਖੇ ਕਿਸਾਨਾਂ ਨੂੰ ਕੀਤਾ ਜਾਗਰੂਕ

ਦੋਰਾਹਾ, 13 ਅਕਤੂਬਰ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ/ਮਨਜੀਤ ਸਿੰਘ ਗਿੱਲ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀਆਂ ਨੇ ਪਿਛਲੇ ਸੈਸ਼ਨ ਤੋਂ ਚਲੀ ਆ ਰਹੀ 'ਪਰਾਲੀ ਨਾ ਸਾੜਨ ਦੀ ਮੁਹਿੰਮ' ਅਧੀਨ ਅੱਜ ਪਿੰਡ ਬਿਲਗਾ, ਦੁਗਰੀ ਅਤੇ ਰਾਜਗੜ੍ਹ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX