ਤਾਜਾ ਖ਼ਬਰਾਂ


ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  5 minutes ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  21 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  30 minutes ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  58 minutes ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 2 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 2 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  1 day ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  1 day ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  1 day ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 1 hour ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  2 minutes ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  12 minutes ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  23 minutes ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  44 minutes ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  36 minutes ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ

ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਦੋਸ਼ੀ ਚਾਲਕ ਬੱਸ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕ ਦੇ ਚਾਚਾ ਨਰੇਸ਼ ਕੁਮਾਰ ਦੇ ਬਿਆਨ 'ਤੇ ਅਣਪਛਾਤੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਲੜਕਾ ਸੀ। ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਨਾਲ ਪਰਿਵਾਰ ਸਮੇਤ ਮੁਹੱਲੇ 'ਚ ਸੋਗ ਪਾਇਆ ਜਾ ਰਿਹਾ ਹੈ।

 

ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼

ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ਹਨ। ਡਾ: ਨਰਿੰਦਰ ਭਾਰਗਵ ਐੱਸ.ਐੱਸ.ਪੀ. ਨੇ ਜਾਣਕਾਰੀ ...

ਪੂਰੀ ਖ਼ਬਰ »

ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ

ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ਕੀਤੇ । ਜਦ ਤੱਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਪਹੁੰਚੇ ਸਨ ਉਦੋਂ ਤੱਕ ...

ਪੂਰੀ ਖ਼ਬਰ »

ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ

ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ਗਿਆ ਪੰਜਾਬ ਯੂਨੀਵਰਸਿਟੀ 'ਹੁਸ਼ਿਆਰਪੁਰ ਜ਼ੋਨ-ਏ' ਦਾ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਸਭਿਆਚਾਰ ਤੇ ਵਿਰਾਸਤੀ ...

ਪੂਰੀ ਖ਼ਬਰ »

ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ

ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਭੁਗਤ ਰਹੇ ਸੂਬੇ ਦੇ ਪੰਜ ਪੁਲਿਸ ਮੁਲਾਜ਼ਮਾਂ ਨੂੰ ਵਿਸ਼ੇਸ਼ ਛੂਟ ਦੇਣ ਅਤੇ ਪੰਜਾਬ ਸਰਕਾਰ ਵੱਲੋਂ ਰਿਹਾਅ ਕਰਨ ਦੀ ਬੇਨਤੀ ...

ਪੂਰੀ ਖ਼ਬਰ »

ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ

ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ ਦੇ ਲਈ ਨਿਕਾਸੀ ਸੀਮਾ ਵਧਾ ਕੇ 40,000 ਰੁਪਏ ਕਰ ਦਿੱਤੀ ...

ਪੂਰੀ ਖ਼ਬਰ »

ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ

ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ 'ਤੇ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ 'ਚ 2 ਅਧਿਕਾਰੀਆਂ ਕੋਰਟ ਮਾਰਸ਼ਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਦਕਿ 4 ਅਧਿਕਾਰੀ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ

ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ਦਿੱਤਾ ਹੈ। ਪਾਕਿਸਤਾਨ ਨੇ ਇਸ 'ਚ ਸਿੱਖ ਸ਼ਰਧਾਲੂਆਂ ਤੋਂ ਫ਼ੀਸ ਲੈਣ ਦੇ ਆਪਣੇ ਫ਼ੈਸਲੇ ਨੂੰ ਬਰਕਰਾਰ ਰੱਖਿਆ ...

ਪੂਰੀ ਖ਼ਬਰ »

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ

ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ ਨੇ ਇੱਕ ਹੋਰ ਕਿਸਾਨ ਨੂੰ ਨਿਗਲ ਲਿਆ । ਜ਼ਿਕਰਯੋਗ ਹੈ ਕਿ ਪਿੰਡ ਬੁਰਜ ਹਮੀਰਾ ਦੇ ਰਹਿਣ ਵਾਲੇ ਗੁਰਨਾਮ ...

ਪੂਰੀ ਖ਼ਬਰ »

ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਈ.ਡੀ ਦੀ ਅਪੀਲ 'ਤੇ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਨੇਤਾ ਪੀ.ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ...

ਪੂਰੀ ਖ਼ਬਰ »

ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ

ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ ਪਾਰਸ ਵਜੋਂ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਘਰ ਦੇ ਪਿਛਲੇ ਪਾਸੇ ਜੇ. ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ

ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ਰਿਹਾ ਹੈ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ...

ਪੂਰੀ ਖ਼ਬਰ »

ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ

ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਪਰਾਲੀ ਸਾੜਨ ਦੇ ...

ਪੂਰੀ ਖ਼ਬਰ »

ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ

ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ ਰਹੇ ਹਨ। ਇਨ੍ਹਾਂ 'ਚ ਆਤਮਘਾਤੀ ਹਮਲਾਵਰ ਵੀ ਸ਼ਾਮਲ ...

ਪੂਰੀ ਖ਼ਬਰ »

ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ

ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਬਵਾਲ ਮਚ ਗਿਆ ਹੈ। ਖੱਟੜ ਨੇ ਆਪਣੇ ਭਾਸ਼ਣ 'ਚ ਕਿਹਾ, ''ਇਹ ਲੋਕ ...

ਪੂਰੀ ਖ਼ਬਰ »

ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ

ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਵਿੱਦਿਅਕ ਅਦਾਰਿਆਂ ਅਤੇ ਦਫ਼ਤਰਾਂ 'ਚ ਛੁੱਟੀ ਦਾ ਐਲਾਨ ਕੀਤਾ ...

ਪੂਰੀ ਖ਼ਬਰ »

22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ

ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਦੇ ਸਵਾਗਤ ਨੂੰ ਲੈ ਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਾਬਕਾ ...

ਪੂਰੀ ਖ਼ਬਰ »

ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ

ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ ਬੀ. ਸੀ. ਸੀ. ਆਈ. ਦੇ ਪ੍ਰਧਾਨ ਦੇ ਰੂਪ 'ਚ ਚੁਣ ਲਿਆ ਹੈ। ਉਨ੍ਹਾਂ ਦੱਸਿਆ ਕਿ ਆਖ਼ਰੀ ਨਤੀਜਾ 23 ਅਕਤੂਬਰ ਨੂੰ ...

ਪੂਰੀ ਖ਼ਬਰ »

ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ

ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ

ਸਟਕਾਹੋਮ, 14 ਅਕਤੂਬਰ- ਅਰਥ ਸ਼ਾਸਤਰ ਦੇ ਖੇਤਰ 'ਚ ਅਭਿਜੀਤ ਬੈਨਰਜੀ, ਏਸਥਰ ਡੁਫਲੋ ਅਤੇ ਮਾਈਕਲ ਕ੍ਰੇਮਰ ਨੂੰ ਨੋਬਲ ਪੁਰਸਕਾਰ ਮਿਲੇਗਾ। ਇਨ੍ਹਾਂ ਨੂੰ ਵਿਸ਼ਵੀ ਗਰੀਬੀ ਨੂੰ ਘੱਟ ਕਰਨ ਲਈ ਕੀਤੇ ਗਏ ਆਪਣੇ ਕੰਮਾਂ ਲਈ ਨੋਬਲ ਨਾਲ ਸਨਮਾਨਿਤ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ

ਕਾਬੁਲ, 14 ਅਕਤੂਬਰ- ਅਫ਼ਗ਼ਾਨਿਸਤਾਨ ਨੇ ਹਵਾਈ ਹਮਲਿਆਂ 'ਚ ਤਾਲਿਬਾਨ ਅਤੇ ਇਸਲਾਮਿਕ ਸਟੇਟ (ਆਈ.ਐੱਸ) ਦੇ ਘੱਟ-ਘੱਟੋਂ 9 ਅੱਤਵਾਦੀ ਮਾਰੇ ਗਏ। ਫ਼ੌਜ ਦੇ ਅਧਿਕਾਰੀਆਂ ਮੁਤਾਬਿਕ, ਪੂਰਬੀ ਪ੍ਰਾਂਤ ਨਾਂਗਰਹਾਰ 'ਚ ਬੀਤੀ ਰਾਤ ਅੱਤਵਾਦੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਵਾਈ ...

ਪੂਰੀ ਖ਼ਬਰ »

ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ

ਚੇਨਈ, 14 ਅਕਤੂਬਰ- ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ ਦੇ ਕੋਡਾਨਗੀਪੱਟੀ ਪਿੰਡ 'ਚ ਮਸਾਲਿਆਂ ਦੀ ਇੱਕ ਫੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਵਲੋਂ ਅੱਗ 'ਤੇ ਕਾਬੂ ...

ਪੂਰੀ ਖ਼ਬਰ »

ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਸੁਲਤਾਨਪੁਰ ਲੋਧੀ, 14 ਅਕਤੂਬਰ (ਥਿੰਦ, ਹੈਪੀ, ਲਾਡੀ)- ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਕੀਤੀ ਜਾ ਰਹੀ ਕਾਰ ਸੇਵਾ ਤਹਿਤ ਅੱਜ ਸਾਬਕਾ ...

ਪੂਰੀ ਖ਼ਬਰ »

ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ

ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)- ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਦੇ ਰੋਸ ਵਜੋਂ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਚ ਪਾਠ ਕਰ ਰਹੀ ਸੰਗਤ ਉੱਪਰ ਗੋਲੀਆਂ ਚਲਾਉਣ, ਗੰਦੇ ਪਾਣੀਆਂ ਦੀਆਂ ...

ਪੂਰੀ ਖ਼ਬਰ »

ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ

ਬੈਂਗਲੁਰੂ, 14 ਅਕਤੂਬਰ- ਭਾਰਤ ਦੀ ਜਲ, ਥਲ ਅਤੇ ਹਵਾਈ ਤਿੰਨਾਂ ਫ਼ੌਜਾਂ ਦੇ ਲਈ ਲੜਾਕੂ ਜਹਾਜ਼ ਅਤੇ ਹੈਲੀਕਾਪਟਰ ਬਣਾਉਣ ਵਾਲੀ ਸਰਕਾਰੀ ਕੰਪਨੀ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ(ਐੱਚ.ਏ.ਐਲ) ਦੇ ਕਰਮਚਾਰੀ ਸੋਮਵਾਰ ਨੂੰ ਅਣਮਿਥੇ ਸਮੇਂ 'ਤੇ ਹੜਤਾਲ 'ਤੇ ਚਲੇ ਗਏ ਹਨ। ਇਹ ...

ਪੂਰੀ ਖ਼ਬਰ »

ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ

ਮੁੰਬਈ, 14 ਅਕਤੂਬਰ- ਮੁੰਬਈ ਦੇ ਅੰਧੇਰੀ 'ਚ ਇੱਕ ਕਮਰਸ਼ੀਅਲ ਇਮਾਰਤ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ 'ਤੇ ਪਹੁੰਚੀਆਂ ਹੋਈਆਂ ...

ਪੂਰੀ ਖ਼ਬਰ »

ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਧੰਨ-ਧੰਨ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਾ ਸ਼ਤਾਬਦੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦਵਾਰਾ ਸ਼੍ਰੀ ਗੁਰੂ ਰਾਮਦਾਸ ਦੀਵਾਨ ਹਾਲ ਦੁਖ ਨਿਵਾਰਨ ਕਾਲੋਨੀ 'ਚੋ ਆਰੰਭ ਹੋਇਆ। ...

ਪੂਰੀ ਖ਼ਬਰ »

ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ

ਮੁੰਬਈ, 14 ਅਕਤੂਬਰ- ਬੀ. ਸੀ. ਸੀ. ਆਈ. ਦੇ ਪ੍ਰਧਾਨ ਦੇ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਬੀ. ਸੀ. ਸੀ. ਦੇ ਦਫ਼ਤਰ 'ਚ ਪਹੁੰਚੇ ਹਨ। ਸੌਰਵ ਗਾਂਗੁਲੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ...

ਪੂਰੀ ਖ਼ਬਰ »

ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 14 ਅਕਤੂਬਰ- ਨੀਦਰਲੈਂਡ ਦੇ ਰਾਜਾ ਵਿਲੀਅਮ ਐਲਕਜ਼ੈਂਡਰ ਅਤੇ ਰਾਣੀ ਮੈਕਸਿਮਾ ਨੇ ਅੱਜ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ...

ਪੂਰੀ ਖ਼ਬਰ »

ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ

ਤਿਰੂਵਨੰਤਪੁਰਮ, 14 ਅਕਤੂਬਰ- ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਪ੍ਰਾਂਜਲ ਪਾਟਿਲ ਨੇ ਤਿਰੂਵਨੰਤਪੁਰਮ ਸਬ-ਕਲੈਕਟਰ ਵਜੋਂ ਅਹੁਦਾ ਸੰਭਾਲਿਆ ...

ਪੂਰੀ ਖ਼ਬਰ »

ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ

ਨਵੀਂ ਦਿੱਲੀ, 14 ਅਕਤੂਬਰ- ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਇੱਕ ਵਾਰ ਫਿਰ ਪਾਕਿਸਤਾਨ ਨੂੰ ਸਖ਼ਤ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਸਿੱਧੇ ਸ਼ਬਦਾਂ 'ਚ ਕਿਹਾ ਕਿ ਪਾਕਿਸਤਾਨ ਅੱਤਵਾਦ ਨੂੰ ਉਤਸ਼ਾਹ ਦੇ ਰਿਹਾ ਹੈ। ਦਿੱਲੀ ਦੇ ਵਿਗਿਆਨ ਭਵਨ 'ਚ ਕੌਮੀ ਜਾਂਚ ਏਜੰਸੀ ...

ਪੂਰੀ ਖ਼ਬਰ »

ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39

ਟੋਕੀਓ, 14 ਅਕਤੂਬਰ -ਜਾਪਾਨ ਦੇ ਮੱਧ ਅਤੇ ਪੂਰਬੀ ਖੇਤਰਾਂ 'ਚ ਭਾਰੀ ਬਾਰਸ਼ ਦੇ ਨਾਲ-ਨਾਲ ਜ਼ਬਰਦਸਤ ਤੂਫ਼ਾਨ 'ਹੇਜਬੀਸ' ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 39 ਹੋ ਗਈ ਹੈ ਅਤੇ 17 ਲੋਕ ਅਜੇ ਵੀ ਲਾਪਤਾ ਹਨ ਜਦਕਿ 189 ਲੋਕ ਜ਼ਖਮੀ ਹੋਏ ...

ਪੂਰੀ ਖ਼ਬਰ »

ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ

ਨਵੀਂ ਦਿੱਲੀ, 14 ਅਕਤੂਬਰ- ਪੀ.ਐਮ.ਸੀ ਬੈਂਕ ਘੋਟਾਲਾ ਮਾਮਲੇ 'ਚ ਦੋਸ਼ੀ ਰਾਕੇਸ਼ ਵਾਧਵਨ, ਸਾਰੰਗ ਵਾਧਵਨ ਅਤੇ ਸਤਿਅਮ ਸਿੰਘ ਨੂੰ ਅਦਾਲਤ ਵੱਲੋਂ 16 ਅਕਤੂਬਰ ਤੱਕ ਦੇ ਲਈ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਗਿਆ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ

ਸ੍ਰੀਨਗਰ, 14 ਅਕਤੂਬਰ- ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ ਪੁਲਿਸ ਨੇ ਅੱਜ ਸਵੇਰੇ ਚਲਾਈ ਮੁਹਿੰਮ ਦੌਰਾਨ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀਆਂ ਨੂੰ ਫੜਿਆ ਹੈ। ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਫੜੇ ਗਏ ਅੱਤਵਾਦੀਆਂ ਦੇ ਕਬਜ਼ੇ 'ਚੋਂ ਏ. ਕੇ. 47 ਰਫ਼ਲਾਂ ਸਣੇ ਹਥਿਆਰ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ) - ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਹਨ ਅਤੇ ਸ੍ਰੀ ਗੁਰੂ ...

ਪੂਰੀ ਖ਼ਬਰ »

ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ

ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਹਾਈਕੋਰਟ ਨੇ ਕਾਂਗਰਸੀ ਨੇਤਾ ਡੀ.ਕੇ ਸ਼ਿਵਕੁਮਾਰ ਨੂੰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਨੂੰ ਮੰਗਲਵਾਰ ਤੱਕ ਦੇ ਲਈ ਮੁਲਤਵੀ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸ਼ਿਵਕੁਮਾਰ ਨੂੰ ਈ.ਡੀ ਵੱਲੋਂ 3 ਸਤੰਬਰ ਨੂੰ ਇਕ ਮਨੀ ਲਾਂਡਰਿੰਗ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ

ਡੇਰਾ ਬਾਬਾ ਨਾਨਕ, 14 ਅਕਤੂਬਰ(ਕਮਲ ਕਾਹਲੋਂ)- ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਵਾਸਤੇ ਕੇਂਦਰੀ ਟੀਮ ਡੇਰਾ ਬਾਬਾ ਨਾਨਕ ਵਿਖੇ ਪੁਜੀ ਹੈ। ਜਿੱਥੇ ਉਨ੍ਹਾਂ ਵੱਲੋਂ ...

ਪੂਰੀ ਖ਼ਬਰ »

ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ

ਸ੍ਰੀਨਗਰ, 14 ਅਕਤੂਬਰ- ਕਸ਼ਮੀਰ ਘਾਟੀ 'ਚ ਅੱਜ ਕਰੀਬ 70 ਦਿਨਾਂ ਬਾਅਦ ਮੋਬਾਇਲ ਪੋਸਟ ਸੇਵਾ ਸ਼ੁਰੂ ਹੋ ਗਈ ...

ਪੂਰੀ ਖ਼ਬਰ »

17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ

ਤਲਵੰਡੀ ਸਾਬੋ, 14 ਅਕਤੂਬਰ (ਰਣਜੀਤ ਸਿੰਘ ਰਾਜੂ)- ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਬੀਤੇ ਅਗਸਤ ਮਹੀਨੇ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ 17 ਅਕਤੂਬਰ ਨੂੰ ਸਿੱਖ ਕੌਮ ਦੇ ਚੌਥੇ ਤਖ਼ਤ, ਸ੍ਰੀ ਦਮਦਮਾ ਸਾਹਿਬ ਵਿਖੇ ...

ਪੂਰੀ ਖ਼ਬਰ »

ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ

ਇਸਲਾਮਾਬਾਦ, 14 ਅਕਤੂਬਰ- ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਅਤੇ ਉੱਤਰੀ ਇਲਾਕਿਆਂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂਚਾਲ ਨਿਗਰਾਨੀ ਕੇਂਦਰ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.8 ਮਾਪੀ ਗਈ। ਪਾਕਿਸਤਾਨ ਦੀ ਇੱਕ ਮੀਡੀਆ ...

ਪੂਰੀ ਖ਼ਬਰ »

ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 14 ਅਕਤੂਬਰ- ਨੀਦਰਲੈਂਡ ਦੇ ਰਾਜਾ ਵਿਲੀਅਮ ਅਲੈਗਜ਼ੈਂਡਰ ਅਤੇ ਰਾਣੀ ਮੈਕਸਿਮਾ ਨੇ ਰਾਜਘਾਟ 'ਤੇ ਜਾ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ

ਨਵੀਂ ਦਿੱਲੀ, 14 ਅਕਤੂਬਰ- ਰਾਜਧਾਨੀ ਦਿੱਲੀ 'ਚ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਏ. ਟੀ. ਐੱਸ./ਐੱਸ. ਟੀ. ਐੱਫ. ਦੀ ਕਾਨਫ਼ਰੰਸ ਚੱਲ ਰਹੀ ਹੈ। ਇਸ ਕਾਨਫ਼ਰੰਸ 'ਚ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈੱਡੀ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਐੱਨ. ਆਈ. ਏ. ਡੀ. ਜੀ. ਵਾਈ. ...

ਪੂਰੀ ਖ਼ਬਰ »

ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ

ਮੁੰਬਈ, 14 ਅਕਤੂਬਰ- ਮੁੰਬਈ ਪੁਲਿਸ ਨੇ ਇੱਕ 58 ਸਾਲਾ ਡਾਕਟਰ ਨੂੰ ਇੱਕ 27 ਸਾਲਾ ਮਹਿਲਾ ਮਰੀਜ਼ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ, ਉਸ ਨੂੰ ਬਲੈਕਮੇਲ ਕਰਨ ਅਤੇ ਇਤਰਾਜ਼ਯੋਗ ਵੀਡੀਓ ਫੈਲਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਸ ਸੰਬੰਧ 'ਚ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ

ਭੋਪਾਲ, 14 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਕਾਰ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਾਰ ਵਿਚ ਸਵਾਰ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ ਹੋ ਗਈ। ਇਹ ਹਾਦਸਾ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ...

ਪੂਰੀ ਖ਼ਬਰ »

ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 14 ਅਕਤੂਬਰ - ਨੀਦਰਲੈਂਡ ਦੇ ਰਾਜਕੁਮਾਰ ਵਿਲੀਅਮ ਅਲੈਗਜ਼ੈਂਡਰ ਅਤੇ ਰਾਜਕੁਮਾਰੀ ਮੈਕਸਿਮਾ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਪਤਵੰਤਿਆਂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਨਵੀਂ ਦਿੱਲੀ, 14 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਮਾਮਲੇ 'ਚ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਅੱਜ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਨੂੰ ਦਿੱਲੀ ਦੀ ਅਦਾਲਤ ਵਿਚ ਪੇਸ਼ ਕੀਤਾ ...

ਪੂਰੀ ਖ਼ਬਰ »

ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ

ਲਖਨਊ, 14 ਅਕਤੂਬਰ - ਉੱਤਰ ਪ੍ਰਦੇਸ਼ ਦੇ ਮੁਹੰਮਦਾਬਾਦ ਵਿਖੇ ਇੱਕ ਘਰ 'ਚ ਸਿਲੰਡਰ ਫਟਣ ਤੋਂ ਬਾਅਦ 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖਮੀ ਹੋਏ ਹਨ। ਕਈ ਲੋਕ ਅਜੇ ਵੀ ਮਲਬੇ ਹੇਠਾਂ ਦੱਬੇ ਹੋਏ ...

ਪੂਰੀ ਖ਼ਬਰ »

ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ

ਸ੍ਰੀਨਗਰ, 14 ਅਕਤੂਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਤੋਂ ਪੋਸਟ ਪੇਡ ਮੋਬਾਈਲ ਸੇਵਾਵਾਂ ਮੁੜ ਤੋਂ ਚਾਲੂ ਹੋ ...

ਪੂਰੀ ਖ਼ਬਰ »

ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ

ਨਵੀਂ ਦਿੱਲੀ, 14 ਅਕਤੂਬਰ - ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਵੱਲੋਂ ਅੱਜ ਆਖ਼ਰੀ ਦਲੀਲ ਦਿੱਤੀ ਜਾਵੇਗੀ, ਜਦਕਿ ਅਗਲੇ ਤਿੰਨ ਦਿਨ ਹਿੰਦੂ ਧਿਰ ਵੱਲੋਂ ਆਪਣੀ ਦਲੀਲ ਪੇਸ਼ ਕੀਤੀ ...

ਪੂਰੀ ਖ਼ਬਰ »

ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ

ਝਾਬੂਆ, 14 ਅਕਤੂਬਰ - ਭਾਜਪਾ ਦੇ ਕੌਮੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਦਾ ਕਹਿਣਾ ਹੈ ਕਿ ਜੇਕਰ ਲੋਕ ਭਾਜਪਾ ਨੂੰ ਮੱਧ ਪ੍ਰਦੇਸ਼ ਦੀ ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਵਿਚ ਜਿਤਾਉਂਦੇ ਹਨ ਤਾਂ ਉਹ ਗਰੰਟੀ ਦਿੰਦੇ ਹਨ ਕਿ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਦਲ ਦਿੱਤਾ ...

ਪੂਰੀ ਖ਼ਬਰ »

ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ

ਨਵੀਂ ਦਿੱਲੀ, 14 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੱਲਭਗੜ੍ਹ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ, ਜਦਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਮੇਵਾਤ 'ਚ ਚੋਣ ਰੈਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX