ਤਾਜਾ ਖ਼ਬਰਾਂ


ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  17 minutes ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  34 minutes ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  32 minutes ago
ਨਵੀਂ ਦਿੱਲੀ, 9 ਦਸੰਬਰ- ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਨਾਗਰਿਕਤਾ ਸੋਧ ਬਿੱਲ ਨੂੰ ਅੱਜ ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ...
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  59 minutes ago
ਬੈਂਗਲੁਰੂ, 9 ਦਸੰਬਰ- ਕਰਨਾਟਕ ਦੀਆਂ 15 ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਮੁਤਾਬਕ ਭਾਜਪਾ 11 ਸੀਟਾਂ 'ਤੇ ਅੱਗੇ ਹੈ, ਜਦੋਂਕਿ ਕਾਂਗਰਸ...
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਬਟਾਲਾ, 9 ਦਸੰਬਰ (ਕਮਲ ਕਾਹਲੋਂ)- ਅੱਜ ਸਵੇਰੇ ਬਟਾਲਾ ਨੇੜੇ ਪਿੰਡ ਧੀਰ ਵਿਖੇ ਬਟਾਲਾ-ਅੰਮ੍ਰਿਤਸਰ ਜੀ. ਟੀ. ਰੋਡ 'ਤੇ ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ...
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 1 hour ago
ਗੁਰੂਹਰਸਹਾਏ, 9 ਦਸੰਬਰ (ਹਰਚਰਨ ਸਿੰਘ ਸੰਧੂ)- ਦਾਜ ਦੀ ਹੋਰ ਮੰਗ ਕਰਦਿਆਂ ਸਹੁਰੇ ਪਰਿਵਾਰ ਵਲੋਂ ਆਪਣੀ ਨੂੰਹ ਦਾ ਕਤਲ ਕਰ ਦੇਣ ਦੀ ਖ਼ਬਰ ਮਿਲੀ ਹੈ। ਗੁਰੂਹਰਸਹਾਏ ਦੇ ਨੇੜਲੇ ਪਿੰਡ ਝਾਵਲਾ...
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਦਿੱਲੀ ਦੀ ਝਾਂਸੀ ਰੋਡ ਇਲਾਕੇ ਦੀ ਅਨਾਜ ਮੰਡੀ 'ਚ ਫਿਰ ਤੋਂ ਉਸੀ ਇਮਾਰਤ 'ਚ ਅੱਗ ਲੱਗਣ ਗਈ ਜਿੱਥੇ...
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 2 hours ago
ਫ਼ਿਰੋਜ਼ਪੁਰ, 9 ਦਸੰਬਰ ( ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਤੋਂ ਆਈ ਹੈਰੋਇਨ ਅਤੇ ਅਸਲੇ ਦੀ ਖੇਪ ਨੂੰ ਸਰਹੱਦ ਤੋਂ ਬਰਾਮਦ ਕਰਨ 'ਚ ...
ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਵਿਧਾਨ ਸਭਾ ਉਪ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਦੱਸ ਦੇਈਏ ਕਿ 11 ਕੇਂਦਰਾਂ 'ਚ ਵੋਟਾਂ ਦੀ ਗਿਣਤੀ ਸ਼ੁਰੂ..
ਹੈਦਰਾਬਾਦ ਐਨਕਾਉਂਟਰ 'ਤੇ ਅੱਜ ਤੇਲੰਗਾਨਾ ਹਾਈਕੋਰਟ 'ਚ ਹੋਵੇਗੀ ਸੁਣਵਾਈ
. . .  about 3 hours ago
ਹੈਦਰਾਬਾਦ, 9 ਦਸੰਬਰ- ਤੇਲੰਗਾਨਾ ਹਾਈਕੋਰਟ 'ਚ ਅੱਜ ਹੈਦਰਾਬਾਦ ਐਨਕਾਉਂਟਰ ਮਾਮਲੇ 'ਤੇ ਸੁਣਵਾਈ ਹੋਵੇਗੀ। ਫਿਲਹਾਲ ਜਬਰ ਜਨਾਹ ਮਾਮਲੇ ਦੇ ਸਾਰੇ ਦੋਸ਼ੀਆਂ ਦੀਆਂ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 day ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  1 day ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  1 day ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  1 day ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  1 day ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  1 day ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  1 day ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  1 day ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  1 day ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  1 day ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  1 day ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  1 day ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  1 day ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551
ਿਵਚਾਰ ਪ੍ਰਵਾਹ: Titleਮਜ਼ਬੂਤ ਖੇਤੀਬਾੜੀ ਦਾ ਭਾਵ ਠੋਸ ਅਰਥ ਵਿਵਸਥਾ ਹੁੰਦੀ ਹੈ। -ਜਾਨ ਫਿਸ਼ਰ

ਪਹਿਲਾ ਸਫ਼ਾ

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ.....

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਰਾਮਦਾਸ ਜੀ ਦੇ 485ਵੇੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ 'ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਸ਼ਿਰਕਤ ਕੀਤੀ | ਨਗਰ ਕੀਰਤਨ ਦੀ ਆਰੰਭਤਾ ਅਕਾਲ ਤਖ਼ਤ ਸਾਹਿਬ ਤੋਂ ਦੁਪਹਿਰ 12 ਵਜੇ ਅਰਦਾਸ ਉਪਰੰਤ ਹੋਈ | ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੁਨਹਿਰੀ ਪਾਲਕੀ ਵਾਲੀ ਬੱਸ 'ਚ ਬਿਰਾਜਮਾਨ ਕੀਤਾ, ਜਿਸ ਦਾ ਹਜ਼ਾਰਾਂ ਸੰਗਤਾਂ ਨੇ ਗੁਲਾਬ ਦੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ | ਨਗਰ ਕੀਰਤਨ 'ਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਭਾਈ ਗੋਬਿੰਦ ਸਿੰਘ ਲੌਾਗੋਵਾਲ, ਡਾ: ਰੂਪ ਸਿੰਘ, ਗਿਆਨੀ ਗੁਰਮੁਖ ਸਿੰਘ, ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਸੇਵਾ ਸਿੰਘ, ਗਿਆਨੀ ਗੁਰਬਚਨ ਸਿੰਘ, ਭਾਈ ਗੁਰਇਕਬਾਲ ਸਿੰਘ, ਡਾ: ਸੁਖਚੈਨ ਸਿੰਘ, ਡੀ.ਸੀ. ਸ਼ਿਵਦੁਲਾਰ ਸਿੰਘ ਢਿੱਲੋਂ, ਭਾਈ ਮਨਜੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ
ਜਲੌਅ, ਦੀਪਮਾਲਾ ਤੇ ਆਤਿਸ਼ਬਾਜ਼ੀ ਅੱਜ
ਮੁੱਖ ਸਕੱਤਰ ਡਾ: ਰੂਪ ਸਿੰਘ ਨੇ ਦੱਸਿਆ ਕਿ ਭਲਕੇ ਪ੍ਰਕਾਸ਼ ਪੁਰਬ ਮੌਕੇ 15 ਅਕਤੂਬਰ ਨੂੰ ਸਵੇਰੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ: ਬਾਬਾ ਅਟੱਲ ਰਾਇ ਜੀ ਵਿਖੇ ਜਲੌ ਸਜਾਏ ਜਾਣਗੇ, ਰਾਤ ਨੂੰ ਬਿਜਲਈ ਦੀਪਮਾਲਾ ਸਮੇਤ 1 ਲੱਖ ਦੇਸੀ ਘਿਉ ਦੇ ਦੀਵਿਆਂ ਦੀ ਦੀਪਮਾਲਾ ਹੋਵੇਗੀ ਤੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਚਲਾਈ ਜਾਵੇਗੀ |
ਸਿੰਘ ਸਾਹਿਬਾਨ ਤੇ ਭਾਈ ਲੌਾਗੋਵਾਲ ਵਲੋਂ ਪ੍ਰਕਾਸ਼ ਪੁਰਬ ਦੀ ਵਧਾਈ
ਇਸੇ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਹੈ |
ਹਵਾਈ ਜਹਾਜ਼ ਵਲੋਂ ਫੁੱਲਾਂ ਦੀ ਵਰਖਾ
ਇਸ ਵਾਰ ਨਗਰ ਕੀਰਤਨ ਦੌਰਾਨ ਪਹਿਲੀ ਵਾਰ ਪੰਜਾਬ ਪੁਲਿਸ ਦਸਤੇ, ਜਿਸ 'ਚ ਮਹਿਲਾ ਪੁਲਿਸ ਕਰਮੀ ਸ਼ਾਮਿਲ ਸਨ, ਵਲੋਂ ਗੁਰੂ ਗੰ੍ਰਥ ਸਾਹਿਬ ਪ੍ਰਤੀ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ ਤੇ ਲੰਬੇ ਅਰਸੇ ਬਾਅਦ ਹਵਾਈ ਜਹਾਜ਼ ਵਲੋਂ ਅਸਮਾਨ ਤੋਂ ਨਗਰ ਕੀਰਤਨ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ |

ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਤੇ ਪਤਨੀ ਸਮੇਤ ਤਿੰਨ ਨੂੰ ਅਰਥ ਸ਼ਾਸਤਰ 'ਚ ਨੋਬਲ ਪੁਰਸਕਾਰ

ਸਟਾਕਹੋਮ, 14 ਅਕਤੂਬਰ (ਏਜੰਸੀ)-ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਅਤੇ ਉਨ੍ਹਾਂ ਦੀ ਪਤਨੀ ਏਸਥਰ ਡੁਫਲੋ ਅਤੇ ਉਨ੍ਹਾਂ ਦੇ ਨਾਲ ਸਾਂਝੇ ਰੂਪ 'ਚ ਮਾਈਕਲ ਕ੍ਰੇਮਰ ਨੂੰ ਅਰਥ ਸ਼ਾਸਤਰ 'ਚ ਨੋਬਲ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਤਿੰਨਾਂ ਅਰਥ ਸ਼ਾਸਤਰੀਆਂ ਨੂੰ ਵਿਸ਼ਵ ਪੱਧਰ 'ਤੇ ਗ਼ਰੀਬੀ ਅਤੇ ਭੁੱਖਮਰੀ ਨੂੰ ਦੂਰ ਕਰਨ 'ਚ ਪਾਏ ਯੋਗਦਾਨ ਲਈ ਸਮੂਹਿਕ ਤੌਰ 'ਤੇ ਪੁਰਸਕਾਰ ਦਿੱਤਾ ਗਿਆ ਹੈ। ਕਮੇਟੀ ਨੇ ਪੁਰਸਕਾਰ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਆਪਣੇ ਪ੍ਰਯੋਗਾਤਮਕ ਦ੍ਰਿਸ਼ਟੀਕੋਣ ਨਾਲ ਇਨ੍ਹਾਂ ਨੇ ਵਿਸ਼ਵ ਪੱਧਰ 'ਤੇ ਗ਼ਰੀਬੀ ਨੂੰ ਘੱਟ ਕਰਨ ਦੀ ਦਿਸ਼ਾ 'ਚ ਜ਼ਿਕਰਯੋਗ ਯੋਗਦਾਨ ਦਿੱਤਾ ਹੈ। ਭਾਰਤ 'ਚ ਜਨਮੇ ਅਭਿਜੀਤ ਬੈਨਰਜੀ ਅਮਰੀਕੀ ਨਾਗਰਿਕ ਹਨ। ਉਨ੍ਹਾਂ ਦੀ ਪਤਨੀ ਏਸਥਰ ਡੁਫਲੋ ਫਰਾਂਸੀਸੀ ਮੂਲ ਦੀ ਅਮਰੀਕੀ ਨਾਗਰਿਕ ਹੈ ਅਤੇ ਮਾਈਕਲ ਕ੍ਰੇਮਰ ਵੀ ਅਮਰੀਕੀ ਨਾਗਰਿਕ ਹਨ। ਅਮਰੀਕਾ ਦੀ ਐਮ. ਆਈ. ਟੀ. ਦੇ ਅਭਿਜੀਤ ਬੈਨਰਜੀ ਅਰਥ ਸ਼ਾਸਤਰ ਦਾ ਨੋਬਲ ਪੁਰਸਕਾਰ ਪ੍ਰਾਪਤ ਕਰਨ ਵਾਲੇ ਦੂਸਰੇ ਭਾਰਤੀ ਅਰਥ ਸ਼ਾਸਤਰੀ ਹਨ। ਉਨ੍ਹਾਂ ਤੋਂ ਪਹਿਲਾਂ ਅਮਰਤਿਆ ਸੇਨ ਨੂੰ ਨੋਬਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।
ਐਮ. ਆਈ. ਟੀ. 'ਚ ਪ੍ਰੋਫੈਸਰ ਹਨ ਅਭਿਜੀਤ ਬੈਨਰਜੀ
21 ਫ਼ਰਵਰੀ, 1961 ਨੂੰ ਮੁੰਬਈ 'ਚ ਜਨਮੇ ਅਭਿਜੀਤ ਬੈਨਰਜੀ (58) ਮੈਸਾਚੁਸੇਟਸ ਇੰਸਟੀਚਿਊਟ ਆਫ਼ ਤਕਨਾਲੋਜੀ (ਐਮ. ਆਈ. ਟੀ) 'ਚ ਅਰਥ ਸ਼ਾਸਤਰ ਦੇ ਪ੍ਰੋਫੈਸਰ ਹਨ। ਉਹ ਅਤੇ ਉਨ੍ਹਾਂ ਦੀ ਪਤਨੀ ਡੁਫਲੋ 'ਅਬਦੁਲ ਲਤੀਫ ਜਮੀਲ ਪਾਵਰਟੀ ਐਕਸ਼ਨ ਲੈਬ' ਦੇ ਸਹਿ ਸੰਸਥਾਪਕ ਹਨ। ਅਭਿਜੀਤ ਦੀ ਮਾਂ ਅਤੇ ਪਿਤਾ ਦੋਵੇਂ ਅਰਥ ਸ਼ਾਸਤਰ ਦੇ ਪ੍ਰੋਫੈਸਰ ਸਨ। ਬੈਨਰਜੀ ਨੇ 1981 ਵਿਚ ਕੋਲਕਾਤਾ ਯੂਨੀਵਰਸਿਟੀ ਤੋਂ ਬੀ. ਐਸ. ਸੀ. ਕੀਤੀ ਅਤੇ 1983 'ਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਤੋਂ ਐਮ. ਏ. ਪਾਸ ਕੀਤੀ। ਇਸ ਦੇ ਬਾਅਦ ਉਨ੍ਹਾਂ ਹਾਵਰਡ ਯੂਨੀਵਰਸਿਟੀ ਤੋਂ 1988 ਵਿਚ ਪੀ. ਐਚ. ਡੀ. ਕੀਤੀ। ਨੋਬਲ ਕਮੇਟੀ ਨੇ ਆਪਣੇ ਬਿਆਨ 'ਚ ਕਿਹਾ ਕਿ ਉਨ੍ਹਾਂ ਦੀ ਖੋਜ ਨਾਲ ਵਿਸ਼ਵ ਪੱਧਰ 'ਤੇ ਗ਼ਰੀਬੀ ਨਾਲ ਨਿਪਟਣ 'ਚ ਅਹਿਮ ਮਦਦ ਮਿਲੀ ਹੈ। ਬੀਤੇ ਦੋ ਦਹਾਕਿਆਂ 'ਚ ਉਨ੍ਹਾਂ ਦੀ ਪ੍ਰਯੋਗ ਆਧਾਰਿਤ ਪਹੁੰਚ ਨਾਲ 'ਡਿਵੈਲਪਮੈਂਟ ਇਕਨਾਮਿਕਸ' ਵਿਚ ਵੱਡਾ ਬਦਲਾਅ ਆਇਆ ਹੈ। ਇਸ ਨਾਲ ਖੋਜ ਦੇ ਖੇਤਰ 'ਚ ਨਵੀਂ ਪ੍ਰਗਤੀ ਆਈ ਹੈ।
4 ਕਿਤਾਬਾਂ ਲਿਖ ਚੁੱਕੇ ਹਨ
ਅਭਿਜੀਤ ਬੈਨਰਜੀ ਆਰਥਿਕ ਮਾਮਲਿਆਂ 'ਤੇ ਬਹੁਤ ਸਾਰੇ ਆਰਟੀਕਲ ਲਿਖ ਚੁੱਕੇ ਹਨ। ਉਹ 'ਪੂਅਰ ਇਕਨਾਮਿਕਸ' ਸਮੇਤ ਚਾਰ ਕਿਤਾਬਾਂ ਲਿਖ ਚੁੱਕੇ ਹਨ। ਇਸ ਕਿਤਾਬ ਨੂੰ 'ਗੋਲਡਮੈਨ ਸਾਕਸ ਬਿਜਨੈਸ ਬੁਕ ਆਫ਼ ਦਾ ਈਅਰ' ਦਾ ਖ਼ਿਤਾਬ ਮਿਲਿਆ ਸੀ। ਉਨ੍ਹਾਂ 2 ਦਸਤਾਵੇਜ਼ੀ ਫਿਲਮਾਂ ਦਾ ਨਿਰਦੇਸ਼ਨ ਵੀ ਕੀਤਾ ਹੈ। ਉਹ 2015 ਦੇ ਬਾਅਦ ਵਿਕਾਸ ਏਜੰਡੇ 'ਤੇ ਬਣੇ ਯੂ. ਐਨ. ਸਕੱਤਰ ਜਨਰਲ ਦੇ ਉੱਚ-ਪੱਧਰੀ ਪੈਨਲ 'ਚ ਵੀ ਰਹਿ ਚੁੱਕੇ ਹਨ।
ਏਸਥਰ ਡੁਫਲੋ
ਅਭਿਜੀਤ ਬੈਨਰਜੀ ਦੇ ਨਾਲ ਉਨ੍ਹਾਂ ਦੀ ਪਤਨੀ ਏਸਥਰ ਡੁਫਲੋ (47) ਵੀ ਐਮ. ਆਈ. ਟੀ. 'ਚ ਪ੍ਰੋਫੈਸਰ ਹੈ। ਫ੍ਰਾਂਸੀਸੀ ਮੂਲ ਦੀ ਅਮਰੀਕੀ ਅਰਥ ਸ਼ਾਸਤਰੀ ਡੁਫਲੋ ਨੇ ਇਤਿਹਾਸ ਅਤੇ ਅਰਥ ਸ਼ਾਸਤਰ ਗਰੈਜੂਏਸ਼ਨ ਕਰਨ ਦੇ ਬਾਅਦ 1994 ਵਿਚ ਪੈਰਿਸ ਸਕੂਲ ਆਫ਼ ਇਕਨਾਮਿਕਸ ਤੋਂ ਮਾਸਟਰ ਡਿਗਰੀ ਪ੍ਰਾਪਤ ਕੀਤੀ। 1999 'ਚ ਉਨ੍ਹਾਂ ਐਮ. ਆਈ. ਟੀ. ਤੋਂ ਪੀ. ਐਚ. ਡੀ. ਕੀਤੀ। ਦੋਵਾਂ ਨੇ 2015 'ਚ ਵਿਆਹ ਕਰਵਾਇਆ ਸੀ।
ਮਾਈਕਲ ਕ੍ਰੇਮਰ
ਮਾਈਕਲ ਕ੍ਰੇਮਰ ਹਾਵਰਡ ਯੂਨੀਵਰਸਿਟੀ (55) 'ਚ ਪ੍ਰੋਫੈਸਰ ਹਨ ਅਤੇ ਇਸੇ ਯੂਨੀਵਰਸਿਟੀ ਤੋਂ ਪੀ. ਐਚ. ਡੀ. ਕਰ ਰਹੇ ਹਨ।
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਉਪ ਰਾਸ਼ਟਰਪਤੀ ਵਲੋਂ ਵਧਾਈ
ਨਵੀਂ ਦਿੱਲੀ, (ਏਜੰਸੀ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉੱਪ-ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਮੂਲ ਦੇ ਅਰਥ ਸ਼ਾਸਤਰੀ ਅਭਿਜੀਤ ਬੈਨਰਜੀ ਤੇ ਉਨ੍ਹਾਂ ਦੀ ਪਤਨੀ ਨੂੰ ਨੋਬਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਹੈ। ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਮੇਤ ਹੋਰਨਾਂ ਆਗੂਆਂ ਨੇ ਵੀ ਅਭਿਜੀਤ ਬੈਨਰਜੀ ਨੂੰ ਵਧਾਈ ਦਿੱਤੀ ਹੈ।

ਕਸ਼ਮੀਰ 'ਚ ਅੱਤਵਾਦੀਆਂ ਵਲੋਂ ਟਰੱਕ ਡਰਾਈਵਰ ਦੀ ਹੱਤਿਆ

ਸ੍ਰੀਨਗਰ, 14 ਅਕਤੂਬਰ (ਏਜੰਸੀ)- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਇਕ ਸ਼ੱਕੀ ਪਾਕਿਸਤਾਨੀ ਸਮੇਤ 2 ਅੱਤਵਾਦੀਆਂ ਵਲੋਂ ਰਾਜਸਥਾਨ ਦੇ ਇਕ ਟਰੱਕ ਡਰਾਈਵਰ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਨਾਲ ਹੀ ਇਕ ਫਲਾਂ ਦੇ ਬਾਗ ਦੇ ਮਾਲਕ 'ਤੇ ਵੀ ਹਮਲਾ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਸ਼ਿਰਮਲ ਪਿੰਡ 'ਚ ਅੱਤਵਾਦੀਆਂ ਹੱਥੋਂ ਮਾਰੇ ਗਏ ਟਰੱਕ ਡਰਾਈਵਰ ਦੀ ਪਛਾਣ ਸ਼ਰੀਫ ਖ਼ਾਨ ਵਜੋਂ ਹੋਈ ਹੈ ਜੋ ਕਸ਼ਮੀਰ 'ਚੋਂ ਫਲ ਲਿਜਾਣ ਦਾ ਕੰਮ ਕਰਦਾ ਸੀ। ਇਹ ਅੱਤਵਾਦੀ ਵਾਰਦਾਤ ਸੂਬੇ 'ਚ ਧਾਰਾ 370 ਹਟਾਉਣ ਦੇ 72 ਦਿਨਾਂ ਬਾਅਦ ਪੋਸਟ-ਪੇਡ ਮੋਬਾਈਲ ਸੇਵਾ ਮੁੜ ਸ਼ੁਰੂ ਕਰਨ ਵਾਲੇ ਦਿਨ ਵਾਪਰੀ ਹੈ। ਮੁੱਢਲੀਆਂ ਰਿਪੋਰਟਾਂ 'ਚ ਕਿਹਾ ਜਾ ਰਿਹਾ ਸੀ ਕਿ ਟਰੱਕ ਡਰਾਈਵਰ ਦੀ ਮੌਤ ਅੱਤਵਾਦੀਆਂ ਵਲੋਂ ਉਸ ਦੇ ਟਰੱਕ ਨੂੰ ਅੱਗ ਲਗਾਉਣ ਕਾਰਨ ਹੋਈ ਹੈ।

72 ਦਿਨਾਂ ਬਾਅਦ ਕਸ਼ਮੀਰ 'ਚ ਵੱਜੀ ਮੋਬਾਈਲ ਦੀ ਘੰਟੀ-ਲੋਕਾਂ ਨੂੰ ਈਦ ਜਿੰਨਾ ਚੜ੍ਹਿਆ ਚਾਅ

ਸ੍ਰੀਨਗਰ, 14 ਅਕਤੂਬਰ (ਏਜੰਸੀ)-ਕਸ਼ਮੀਰ 'ਚ ਸੋਮਵਾਰ ਦੁਪਹਿਰ ਨੂੰ ਇਕ ਵਾਰ ਫਿਰ ਤੋਂ ਮੋਬਾਈਲ ਫੋਨਾਂ ਦੀਆਂ ਘੰਟੀਆਂ ਵੱਜਣੀਆਂ ਸ਼ੁਰੂ ਹੋ ਗਈਆਂ ਤੇ ਰਾਜ ਦੇ ਕਰੀਬ 40 ਲੱਖ ਪੋਸਟ ਪੇਡ ਉਪਭੋਗਤਾ 72 ਦਿਨਾ ਬਾਅਦ ਦੇਸ਼ ਭਰ 'ਚ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ ਨਾਲ ਜੁੜ ਗਏ। ਹਾਲਾਂਕਿ ਇੰਟਰਨੈੱਟ ਸੇਵਾਵਾਂ ਅਜੇ ਸ਼ੁਰੂ ਨਹੀਂ ਕੀਤੀਆਂ ਗਈਆਂ। ਸਰਕਾਰ ਵਲੋਂ ਸਨਿੱਚਰਵਾਰ ਨੂੰ ਕੀਤੇ ਗਏ ਵਾਅਦੇ ਅਨੁਸਾਰ ਦੁਪਹਿਰ ਤੋਂ ਲੋਕਾਂ ਦੇ ਫ਼ੋਨ ਵੱਜਣ ਲੱਗੇ ਤੇ ਘਾਟੀ 'ਚ ਲੋਕ ਤੁਰੰਤ ਮੋਬਾਈਲ 'ਤੇ ਆਪਣੇ ਸਕੇ-ਸਬੰਧੀਆਂ ਨਾਲ ਗੱਲਬਾਤ ਕਰਨ ਲੱਗ ਪਏ। ਲੋਕ ਪੰਜ ਅਗਸਤ ਤੋਂ ਫ਼ੋਨ 'ਤੇ ਗੱਲ ਨਹੀਂ ਕਰ ਰਹੇ ਸਨ। ਇਸੇ ਦਿਨ ਕੇਂਦਰ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਰਾਜ ਦਾ ਦਰਜਾ ਖ਼ਤਮ ਕਰ ਕੇ ਉਸ ਨੂੰ ਦੋ ਕੇਂਦਰ ਸ਼ਾਸਿਤ ਸੂਬਿਆਂ 'ਚ ਵੰਡਣ ਦਾ ਫ਼ੈਸਲਾ ਕੀਤਾ ਗਿਆ ਸੀ। ਅਧਿਕਾਰੀਆਂ ਨੇ ਕਿਹਾ ਕਿ ਇਸ ਸਮੇਂ ਇਹ ਸੇਵਾਵਾਂ ਸਿਰਫ਼ ਪੋਸਟ ਪੇਡ ਕੁਨੈਕਸ਼ਨ ਲਈ ਹਨ। ਇਹ ਸੁਵਿਧਾ ਸਿਰਫ਼ ਫ਼ੋਨ ਕਾਲ ਤੇ ਐਸ.ਐਮ.ਐਸ. ਕਰਨ ਲਈ ਹੋਵੇਗੀ। ਵੱਟਸਐਪ ਸਮੇਤ 25 ਲੱਖ ਤੋਂ ਵੱਧ ਪ੍ਰੀਪੇਡ ਮੋਬਾਈਲ ਫ਼ੋਨ ਤੇ ਹੋਰ ਇੰਟਰਨੈੱਟ ਸੇਵਾਵਾਂ ਅਜੇ ਕੰਮ ਨਹੀਂ ਕਰਨਗੀਆਂ। ਸੋਮਵਾਰ ਨੂੰ ਮੋਬਾਈਲ ਸੰਚਾਰ ਸੇਵਾਵਾਂ ਬਹਾਲ ਹੋਣ ਤੋਂ ਬਾਅਦ ਲੋਕ ਐਨੀ ਰਾਹਤ 'ਚ ਸਨ ਕਿ ਇਕ-ਦੂਜੇ ਨੂੰ ਈਦ ਦੀਆਂ ਵਧਾਈਆਂ ਦੇ ਰਹੇ ਸਨ।
ਕਸ਼ਮੀਰੀਆਂ ਦੀ ਜ਼ਿੰਦਗੀ ਜ਼ਿਆਦਾ ਮਹੱਤਵਪੂਰਨ-ਮਲਿਕ
ਕਠੂਆ, ਜੰਮੂ-ਕਸ਼ਮੀਰ ਦੇ ਗਵਰਨਰ ਸੱਤਿਆ ਪਾਲ ਮਲਿਕ ਨੇ ਸੋਮਵਾਰ ਨੂੰ ਘਾਟੀ 'ਚ ਸੰਚਾਰ ਰੋਕਾਂ ਦਾ ਬਚਾਅ ਕਰਦਿਆਂ ਕਿਹਾ ਕਿ ਕਸ਼ਮੀਰੀਆਂ ਦੀ ਸੁਰੱਖਿਆ ਮੋਬਾਈਲ ਸੇਵਾਵਾਂ ਦੀ ਤੁਲਨਾ 'ਚ ਜ਼ਿਆਦਾ ਮਹੱਤਵਪੂਰਨ ਹੈ, ਜਿਸ ਦਾ ਉਪਯੋਗ ਅੱਤਵਾਦੀ ਆਪਣੀਆਂ ਗਤੀਵਿਧੀਆਂ ਲਈ ਕਰਦੇ ਹਨ। ਮਲਿਕ ਨੇ ਇੱਥੇ ਇਕ ਸਮਾਰੋਹ 'ਚ ਕਿਹਾ ਕਿ ਲੋਕ ਰੌਲਾ ਪਾ ਰਹੇ ਸਨ ਕਿ ਟੈਲੀਫ਼ੋਨ ਨਹੀਂ ਹੈ। ਅਸੀਂ ਟੈਲੀਫ਼ੋਨ ਸੇਵਾਵਾਂ ਬੰਦ ਕਰ ਦਿੱਤੀਆਂ ਕਿਉਂਕਿ ਅੱਤਵਾਦੀ ਇਸ ਦੀ ਵਰਤੋਂ ਆਪਣੀਆਂ ਗਤੀਵਿਧੀਆਂ, ਲਾਮਬੰਦੀ ਤੇ ਘਟਨਾਵਾਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਡੇ ਲਈ ਟੈਲੀਫ਼ੋਨ ਨਾਲੋਂ ਲੋਕਾਂ ਦੀ ਜ਼ਿੰਦਗੀ ਜ਼ਿਆਦਾ ਮਹੱਤਵਪੂਰਨ ਹੈ।
ਲੋਕਾਂ 'ਚ ਖ਼ੁਸ਼ੀ ਦੀ ਲਹਿਰ
ਕਸ਼ਮੀਰ 'ਚ 72 ਦਿਨਾਂ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਬਹਾਲ ਹੋਣ ਨਾਲ ਘਾਟੀ 'ਚ ਇਕ ਵਾਰ ਫਿਰ ਤੋਂ ਹੈਲੋ-ਹੈਲੋ ਹੋਣ ਲੱਗ ਪਈ ਹੈ। ਇਹ ਕੁਝ ਲੋਕਾਂ ਲਈ ਈਦ ਤੋਂ ਘੱਟ ਨਹੀਂ ਤੇ ਇਸ ਦੇ ਬਹਾਲ ਹੋਣ ਮਗਰੋਂ ਲੋਕਾਂ 'ਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਲੋਕ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ ਨਾਲ ਫਿਰ ਤੋਂ ਜੁੜਨ ਲੱਗੇ ਹਨ ਤੇ ਸਭ ਤੋਂ ਜ਼ਰੂਰੀ ਇਸ ਨਾਲ ਵਪਾਰ ਵੀ ਮੁੜ ਸ਼ੁਰੂ ਹੋ ਗਿਆ ਹੈ। ਪੁਰਾਣੇ ਸ਼ਹਿਰ ਦੇ ਵਸਨੀਕ ਬਸ਼ਰਤ ਅਹਿਮਦ ਨੇ ਸਮਾਂ ਬਰਬਾਦ ਨਾ ਕਰਦਿਆਂ ਤੁਰੰਤ ਕਸ਼ਮੀਰ ਤੇ ਬਾਹਰ ਰਹਿੰਦੇ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ ਨੂੰ ਸਿਰਫ਼ ਉਨ੍ਹਾਂ ਦੀ ਆਵਾਜ਼ ਸੁਣਨ ਲਈ ਫ਼ੋਨ ਕਰਨਾ ਸ਼ੁਰੂ ਕਰ ਦਿੱਤਾ। ਸਿਰਫ਼ ਇਕ ਘੰਟੇ 'ਚ ਉਸ ਨੇ 30 ਫ਼ੋਨ ਕੀਤੇ। ਨਿਗਾਤ ਸ਼ਾਹ ਲਈ ਇਹ ਇਕ ਵਾਰ ਫਿਰ ਤੋਂ ਈਦ ਦੇ ਤਿਉਹਾਰ ਵਰਗਾ ਸੀ।

ਕਾਂਗਰਸ ਦੇ 370 ਲਈ ਪਿਆਰ ਕਾਰਨ ਸੈਨਿਕਾਂ ਨੂੰ ਗਵਾਉਣੀਆਂ ਪਈਆਂ ਜਾਨਾਂ-ਮੋਦੀ

ਚੰਡੀਗੜ੍ਹ, 14 ਅਕਤੂਬਰ (ਰਾਮ ਸਿੰਘ ਬਰਾੜ)-ਉਦਯੋਗਿਕ ਨਗਰੀ ਫਰੀਦਾਬਾਦ ਦੇ ਬਲਭਗੜ੍ਹ ਵਿਚ ਭਾਜਪਾ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਉਹ ਧਾਰਾ 370 ਬਾਰੇ ਆਪਣੇ ਪਿਆਰ ਨੂੰ ਸਮਝਾਉਣ, ਜਿਸ ਕਾਰਨ ਜਵਾਨਾਂ ਨੂੰ ਸ਼ਹਾਦਤਾਂ ਦੇਣੀਆਂ ਪਈਆਂ। ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਸ੍ਰੀ ਮੋਦੀ ਨੇ ਕਿਹਾ ਕਿ ਕਾਂਗਰਸ ਦੇ ਧਾਰਾ 370 ਲਈ ਪਿਆਰ ਕਾਰਨ ਹੀ ਮਾਵਾਂ ਨੇ ਆਪਣੇ ਬਹਾਦਰ ਪੁੱਤਰ ਗਵਾ ਦਿੱਤੇ ਅਤੇ ਨੌਜਵਾਨ ਔਰਤਾਂ ਵਿਧਵਾ ਹੋ ਗਈਆਂ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਹੁਣ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਅਤੇ ਜੇਕਰ ਉਨ੍ਹਾਂ 'ਚ ਹਿੰਮਤ ਹੈ ਤਾਂ ਉਹ ਲੋਕਾਂ ਕਹਿਣ ਕਿ ਉਹ ਸੱਤਾ ਵਿਚ ਆਉਣ ਤੋਂ ਬਾਅਦ ਧਾਰਾ 370 ਦੇ ਫ਼ੈਸਲੇ ਨੂੰ ਵਾਪਸ ਲੈਣਗੇ। ਪ੍ਰਧਾਨ ਮੰਤਰੀ ਨੇ ਰਾਫੇਲ ਮੁੱਦੇ 'ਤੇ ਵੀ ਕਾਂਗਰਸ ਨੂੰ ਘੇਰਿਆ ਅਤੇ ਕਿਹਾ ਕਿ ਉਹ ਖੁਸ਼ ਹਨ ਕਿ ਭਾਰਤ ਨੂੰ ਇਹ ਲੜਾਕੂ ਜਹਾਜ਼ ਮਿਲ ਗਏ ਹਨ ਜਦੋਂ ਕਿ ਵਿਰੋਧੀਆਂ ਨੇ ਇਸ ਸੌਦੇ ਨੂੰ ਰੱਦ ਕਰਵਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਹੁਣ ਭਾਰਤ ਵਿਚ ਧਾਰਾ 370 ਵਰਗੇ ਵੱਡੇ ਫ਼ੈਸਲੇ ਲਏ ਜਾ ਰਹੇ ਹਨ ਜੋ ਕਿ ਪਹਿਲਾਂ ਕਦੇ ਕੋਈ ਸੋਚ ਵੀ ਨਹੀਂ ਸਕਦਾ ਸੀ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਦੀ ਗੱਲ ਕਰਦੇ ਹੋਏ ਕਿਹਾ ਕਿ ਸੂਬੇ ਦਾ ਵਿਕਾਸ ਇਮਾਨਦਾਰੀ ਅਤੇ ਲਗਨ ਨਾਲ ਹੋ ਰਿਹਾ ਹੈ। ਆਵਾਜਾਈ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਹੋ ਰਹੀਆਂ ਹਨ। ਨਵੀਆਂ ਰੇਲਵੇ ਲਾਈਨਾਂ, ਪੁਲਾਂ ਦਾ ਨਿਰਮਾਣ ਹੋ ਰਿਹਾ ਹੈ। ਇਸ ਇਲਾਕੇ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਹਜ਼ਾਰਾਂ ਕਰੋੜਾਂ ਦੀਆਂ ਯੋਜਨਾਵਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਕੰਨੈਕਟੀਵਿਟੀ ਦਾ ਫਾਇਦਾ ਲੋਕਾਂ ਅਤੇ ਉਦਯੋਗਾਂ ਨੂੰ ਮਿਲ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਹਿਲਾਂ ਹਰਿਆਣਾ 'ਚ ਸਰਕਾਰੀ ਭਰਤੀ ਦਾ ਮਤਲਬ ਹੁੰਦਾ ਸੀ-ਰਿਸ਼ਵਤਖੋਰੀ ਅਤੇ ਨੌਜਵਾਨਾਂ ਦੀ ਲੁੱਟ। ਪਰ ਹੁਣ ਇਹ ਸਥਿਤੀ ਬਦਲ ਗਈ ਹੈ, ਹੁਣ ਸਰਕਾਰੀ ਨੌਕਰੀ 'ਚ ਨੌਜਵਾਨਾਂ ਨੂੰ ਭਰਤੀ ਲਈ ਕਿਸੇ ਦੇ ਪਿੱਛੇ ਚੱਕਰ ਲਗਾਉਣ ਦੀ ਜ਼ਰੂਰਤ ਨਹੀਂ। ਇਸ ਮੌਕੇ ਉਨ੍ਹਾਂ ਨੇ ਖੱਟਰ ਸਰਕਾਰ ਦੇ ਕੰਮਕਾਜ ਅਤੇ ਨੀਤੀਆਂ ਦੀ ਸ਼ਲਾਘਾ ਕੀਤੀ।

ਕੇਂਦਰ ਤੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਵਲੋਂ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ

ਚੰਡੀਗੜ੍ਹ/ਡੇਰਾ ਬਾਬਾ ਨਾਨਕ 14 ਅਕਤੂਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਕੇਂਦਰ ਤੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਵਿਚਾਲੇ ਬੈਠਕ ਹੋਈ। ਭਾਰਤ ਸਰਕਾਰ ਦੇ ਵਫ਼ਦ ਦੀ ਅਗਵਾਈ ਕਰ ਰਹੇ ਗ੍ਰਹਿ ਸਕੱਤਰ ਸ੍ਰੀ ਅਜੈ ਭੱਲਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਦੇ ਅਧਿਕਾਰੀਆਂ ਦੇ ਵਫ਼ਦ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਬੈਠਕ 'ਚ ਸ਼ਮੂਲੀਅਤ ਕੀਤੀ ਅਤੇ ਜ਼ਮੀਨੀ ਪੱਧਰ 'ਤੇ ਚੱਲ ਰਹੇ ਕੰਮਾਂ ਦੀ ਸਮੀਖਿਆ ਵੀ ਕੀਤੀ। ਕੇਂਦਰ ਤੇ ਸੂਬਾ ਸਰਕਾਰ ਦੇ ਉੱਚ ਪੱਧਰੀ ਵਫ਼ਦ ਨੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਕੰਮ 'ਚ ਲੱਗੇ ਅਧਿਕਾਰੀਆਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ। ਲਾਂਘੇ ਦੇ ਨਿਰਮਾਣ ਕਾਰਜ 'ਚ ਲੱਗੀ ਕੰਪਨੀ ਸ਼ਾਪੂਰਜੀ ਪਲੌਂਜੀ ਗਰੁੱਪ ਦੇ ਨੁਮਾਇੰਦਿਆਂ ਨੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਸਾਰਾ ਕੰਮ 31 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ। ਵਫ਼ਦ ਵਲੋਂ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ ਗਿਆ। ਉਪਰੰਤ ਉਨ੍ਹਾਂ ਇੰਟੀਗਰੇਟਿਡ ਚੈੱਕ ਪੋਸਟ (ਆਈ.ਸੀ.ਪੀ.) ਵਿਖੇ ਅਧਿਕਾਰੀਆਂ ਨਾਲ ਬੈਠਕ ਕਰਕੇ ਉੱਥੋਂ ਦੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਬੈਠਕ ਦੌਰਾਨ ਨਵੰਬਰ ਮਹੀਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਕਰਤਾਰਪੁਰ ਲਾਂਘੇ ਦੇ ਕੀਤੇ ਜਾਣ ਵਾਲੇ ਉਦਘਾਟਨ ਸਬੰਧੀ ਅਧਿਕਾਰੀਆਂ ਨਾਲ ਵਿਸਥਾਰ 'ਚ ਚਰਚਾ ਕੀਤੀ। ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਵਲੋਂ ਕੀਤੀ ਜਾਣ ਵਾਲੀ ਜਨਤਕ ਰੈਲੀ ਦੀ ਥਾਂ ਅਤੇ ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਾਲੀ ਜਗ੍ਹਾ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਬੀ.ਐਸ.ਐਫ. ਦੇ ਡੀ.ਜੀ. ਵਿਵੇਕ ਜੋਰੀ, ਲੈਂਡ ਪੋਰਟ ਅਥਾਰਟੀ ਆਫ ਇੰਡੀਆ ਦੇ ਚੇਅਰਮੈਨ ਗੋਬਿੰਦ ਮੋਹਨ, ਸਕੱਤਰ ਲੋਕ ਨਿਰਮਾਣ ਹੁਸਨ ਲਾਲ, ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਮੈਂਬਰ ਅਖਿਲ ਸਕਸੈਨਾ, ਡਾਇਰੈਕਟਰ ਰਮਨ ਸ਼ਰਮਾ, ਬੀ.ਐਸ.ਐਫ. ਦੇ ਆਈ.ਜੀ. ਮਹੀਪਾਲ ਯਾਦਵ, ਡੀ.ਆਈ.ਜੀ ਰਜੇਸ਼ ਸ਼ਰਮਾ, ਪੰਜਾਬ ਪੁਲਿਸ ਦੇ ਆਈ.ਜੀ. ਐਸ.ਪੀ. ਪਰਮਾਰ, ਐਸ.ਐਸ.ਪੀ. ਉਪਿੰਦਰਜੀਤ ਸਿੰਘ ਘੁੰਮਣ, ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਤੇਜਿੰਦਰਪਾਲ ਸਿੰਘ ਸੰਧੂ ਆਦਿ ਹਾਜ਼ਰ ਸਨ।

ਪਾਕਿ ਨੇ ਭਾਰਤ ਭੇਜਿਆ ਕਰਤਾਰਪੁਰ ਲਾਂਘੇ ਦਾ ਅੰਤਿਮ ਖਰੜਾ

20 ਡਾਲਰ ਲਿਆ ਜਾਵੇਗਾ ਯਾਤਰਾ ਸੇਵਾ ਖ਼ਰਚ

ਅੰਮ੍ਰਿਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਦਾ ਅੰਤਿਮ ਖਰੜਾ ਭਾਰਤ ਨੂੰ ਭੇਜੇ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿ ਵਲੋਂ ਭੇਜੇ ਗਏ ਉਕਤ ਅੰਤਿਮ ਖਰੜੇ ਮੁਤਾਬਕ ਪਾਕਿਸਤਾਨ ਕਰਤਾਰਪੁਰ ...

ਪੂਰੀ ਖ਼ਬਰ »

ਐਫ.ਏ.ਐਫ.ਟੀ. ਦਾ ਪਾਕਿਸਤਾਨ 'ਤੇ ਵੱਡਾ ਦਬਾਅ-ਡੋਵਾਲ

ਸਰਕਾਰੀ ਨੀਤੀ ਦੇ ਤੌਰ 'ਤੇ ਅੱਤਵਾਦ ਦਾ ਸਮਰਥਨ ਅਤੇ ਫੰਡਿੰਗ ਕਰ ਰਿਹੈ ਗੁਆਂਢੀ ਮੁਲਕ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਸੋਮਵਾਰ ਨੂੰ ਕਿਹਾ ਕਿ ਪੈਰਿਸ ਵਿਚ ਚੱਲ ਰਹੀ ਵਿੱਤੀ ਕਾਰਵਾਈ ਕਾਰਜ ਬਲ ਦੀ ਮੀਟਿੰਗ 'ਚ ਪਾਕਿਸਤਾਨ 'ਤੇ ਕਾਫੀ ਦਬਾਅ ਹੈ। ਅੱਤਵਾਦ ਵਿਰੋਧੀ ਦਸਤਿਆਂ ਦੇ ਮੁਖੀਆਂ ਦੀ ਬੈਠਕ ਨੂੰ ਸੰਬੋਧਨ ...

ਪੂਰੀ ਖ਼ਬਰ »

ਕੇਂਦਰ ਵਲੋਂ ਉਮਰ ਕੈਦ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਾਜ਼ਮਾਂ ਨੂੰ ਰਿਹਾਅ ਕਰਨ ਦਾ ਫ਼ੈਸਲਾ

ਨਵੀਂ ਦਿੱਲੀ, 14 ਅਕਤੂਬਰ (ਪੀ. ਟੀ. ਆਈ.)-ਪੰਜਾਬ 'ਚ ਖਾੜਕੂਵਾਦ ਦੌਰਾਨ ਕੀਤੇ ਅਪਰਾਧਾਂ ਲਈ ਉਮਰ ਕੈਦ ਦੀ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਾਜ਼ਮਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਸੂਬਾ ਸਰਕਾਰ ਦੇ ਇਸ ਸਬੰਧੀ ਭੇਜੇ ਪ੍ਰਸਤਾਵ ਨੂੰ ...

ਪੂਰੀ ਖ਼ਬਰ »

'ਖੋਦਾ ਪਹਾੜ ਨਿਕਲੀ ਚੂਹੀਆ'-ਖੱਟਰ

ਕਾਂਗਰਸ ਵਲੋਂ ਸਖ਼ਤ ਪ੍ਰਤੀਕਰਮ

ਸੋਨੀਪਤ/ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਇਕ ਚੋਣ ਰੈਲੀ ਦੌਰਾਨ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਖਿਲਾਫ਼ ਕੀਤੀ ਟਿੱਪਣੀ ਦੇ ਬਾਅਦ ਕਾਂਗਰਸ ਵਲੋਂ ਇਸ ਦਾ ਤਿੱਖਾ ਵਿਰੋਧ ਸ਼ੁਰੂ ਹੋ ਗਿਆ ਹੈ। ਸੋਨੀਪਤ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ ਸੜਕ ਹਾਦਸੇ ਵਿਚ 4 ਹਾਕੀ ਖਿਡਾਰੀਆਂ ਦੀ ਮੌਤ

ਹੋਸ਼ੰਗਾਬਾਦ, 14 ਅਕਤੂਬਰ (ਏਜੰਸੀ)-ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲ੍ਹੇ 'ਚ ਅੱਜ ਸਵੇਰੇ ਵਾਪਰੇ ਇਕ ਸੜਕ ਹਾਦਸੇ 'ਚ ਹਾਕੀ ਦੇ 4 ਖਿਡਾਰੀਆਂ ਦੀ ਮੌਤ ਹੋ ਗਈ ਜਦਕਿ 3 ਹੋਰ ਜ਼ਖ਼ਮੀ ਹੋ ਗਏ। ਹੋਸ਼ੰਗਾਬਾਦ ਦਿਹਾਤ ਪੁਲਿਸ ਥਾਣੇ ਦੇ ਮੁਖੀ ਅਸ਼ੀਸ਼ ਪਵਾਰ ਨੇ ਦੱਸਿਆ ਕਿ ਕੌਮੀ ਮਾਰਗ 69 ...

ਪੂਰੀ ਖ਼ਬਰ »

ਕੈਪਟਨ ਵਲੋਂ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਪਰਾਲੀ ਨਾ ਸਾੜ ਕੇ ਵਾਤਾਵਰਨ ਦੀ ਸੁਰੱਖਿਆ ਲਈ ਬਦਲਾਅ ਦਾ ਮੁੱਢ ਬੰਨ੍ਹਿਆ ਹੈ। ਮੁੱਖ ਮੰਤਰੀ ਨੇ ...

ਪੂਰੀ ਖ਼ਬਰ »

ਹਰਿਆਣਾ 'ਚ ਸਰਕਾਰ ਭਾਜਪਾ ਦੀ ਬਣੇਗੀ, ਸੁਖਬੀਰ ਨੂੰ 'ਵਿਸ਼ੇਸ਼ ਮਹਿਮਾਨ' ਵਜੋਂ ਬੁਲਾਵਾਂਗੇ-ਤਰੁਣ ਚੁੱਘ

ਚੰਡੀਗੜ੍ਹ, 14 ਅਕਤੂਬਰ (ਏਜੰਸੀ)-ਭਾਜਪਾ ਆਗੂ ਤਰੁਣ ਚੁੱਘ ਨੇ ਸੋੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ 'ਚ ਸਰਕਾਰ ਬਣਾਵੇਗੀ ਅਤੇ ਸੁਖਬੀਰ ਸਿੰਘ ਬਾਦਲ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਭਾਜਪਾ ਦੀ ਸਰਕਾਰ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਅੰਬਾਨੀ-ਅਡਾਨੀ ਦੇ ਲਾਊਡ ਸਪੀਕਰ-ਰਾਹੁਲ ਗਾਂਧੀ

ਚੰਡੀਗੜ੍ਹ/ਨੂਹ, 14 ਅਕਤੂਬਰ (ਰਾਮ ਸਿੰਘ ਬਰਾੜ)-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਹਰਿਆਣਾ 'ਚ ਚੋਣ ਪ੍ਰਚਾਰ ਦੌਰਾਨ ਸੂਬਾ ਤੇ ਕੇਂਦਰ ਦੀ ਭਾਜਪਾ ਸਰਕਾਰਾਂ ਦੀ ਆਰਥਿਕ ਨੀਤੀਆਂ ਨੂੰ ਲੈ ਕੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਪਰਾਲੀ ਸਾੜਨ ਦਾ ਮਾਮਲਾ

ਸੁਪਰੀਮ ਕੋਰਟ ਨੇ ਵਾਤਾਵਰਨ ਤੇ ਜੰਗਲਾਤ ਵਿਭਾਗ ਤੋਂ ਸਟੇਟਸ ਰਿਪੋਰਟ ਮੰਗੀ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਰਾਜਧਾਨੀ ਦਿੱਲੀ 'ਚ ਹਵਾ ਦੀ ਗੁਣਵੱਤਾ ਬੇਹੱਦ ਖਰਾਬ ਹੋਣ ਵੱਲ ਵਧਣ ਦਰਮਿਆਨ ਸੁਪਰੀਮ ਕੋਰਟ ਨੇ ਕੇਂਦਰੀ ਵਾਤਾਵਰਨ ਮੰਤਰਾਲੇ ਨੂੰ ਕਿਹਾ ਕਿ ਉਹ ਉੱਚ ਪੱਧਰੀ ਕਾਰਜ ਬਲ ਦੀ ਸਿਫਾਰਿਸ਼ 'ਤੇ ਸਟੇਟਸ ਰਿਪੋਰਟ ਦਾਖ਼ਲ ਕਰੇ। ਪੰਜਾਬ, ਹਰਿਆਣਾ ...

ਪੂਰੀ ਖ਼ਬਰ »

ਅਯੁੱਧਿਆ ਵਿਵਾਦ

'ਹਿੰਦੂ ਪੱਖ ਤੋਂ ਨਹੀਂ ਸਗੋਂ ਸਾਡੇ ਕੋਲੋਂ ਹੀ ਪੁੱਛੇ ਜਾ ਰਹੇ ਹਨ ਸਵਾਲ'

ਮੁਸਲਿਮ ਧਿਰ ਨੇ ਸੁਣਵਾਈ ਦੌਰਾਨ ਸੁਪਰੀਮ ਕੋਰਟ 'ਚ ਲਗਾਇਆ ਦੋਸ਼

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਸੁਪਰੀਮ ਕੋਰਟ 'ਚ ਸੋਮਵਾਰ ਨੂੰ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਦੀ ਸੁਣਵਾਈ ਦੌਰਾਨ ਮੁਸਲਿਮ ਧਿਰਾਂ ਨੇ ਦੋਸ਼ ਲਗਾਇਆ ਹੈ ਕਿ ਇਸ ਮਾਮਲੇ 'ਚ ਹਿੰਦੂ ਪੱਖ ਤੋਂ ਨਹੀਂ ਸਗੋਂ ਸਾਡੇ ਕੋਲੋਂ ਹੀ ਸਵਾਲ ਕੀਤੇ ਜਾ ਰਹੇ ਹਨ। ਚੀਫ਼ ...

ਪੂਰੀ ਖ਼ਬਰ »

ਅਯੁੱਧਿਆ 'ਚ ਧਾਰਾ 144 ਲਗਾਈ

ਅਯੁੱਧਿਆ, 14 ਅਕਤੂਬਰ (ਏਜੰਸੀ)-ਅਯੁੱਧਿਆ 'ਚ ਸੰਵੇਦਨਸ਼ੀਲ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ਦੇ ਮੁਕੱਦਮੇ ਦੀ ਕਾਰਵਾਈ ਨੂੰ ਪੂਰਾ ਕਰਨ ਲਈ ਸੁਪਰੀਮ ਕੋਰਟ ਦੀ ਸੰਭਾਵਿਤ ਸਮੇਂ ਸੀਮਾ ਨੂੰ ਦੇਖਦਿਆਂ ਜ਼ਿਲ੍ਹੇ 'ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ...

ਪੂਰੀ ਖ਼ਬਰ »

ਭਾਰਤ ਦੀ ਅਰਥ ਵਿਵਸਥਾ ਡਾਵਾਂਡੋਲ ਸਥਿਤੀ 'ਚ-ਅਭਿਜੀਤ ਬੈਨਰਜੀ

ਕੋਲਕਾਤਾ, 14 ਅਕਤੂਬਰ (ਏਜੰਸੀ)-ਨੋਬਲ ਪੁਰਸਕਾਰ ਜਿੱਤਣ ਦੇ ਬਾਅਦ ਅਭਿਜੀਤ ਬੈਨਰਜੀ ਨੇ ਕਿਹਾ ਕਿ ਭਾਰਤੀ ਅਰਥ ਵਿਵਸਥਾ ਡਾਵਾਂਡੋਲ ਸਥਿਤੀ 'ਚ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਉਪਲਬਧ ਅੰਕੜੇ ਇਹ ਭਰੋਸਾ ਨਹੀਂ ਜਗਾਉਂਦੇ ਹਨ ਕਿ ਦੇਸ਼ ਦੀ ਅਰਥ ਵਿਵਸਥਾ ਜਲਦ ਪਟੜੀ 'ਤੇ ਆ ...

ਪੂਰੀ ਖ਼ਬਰ »

ਮੋਦੀ ਨੇ ਨੀਂਦਰਲੈਂਡ ਦੇ ਸ਼ਾਹੀ ਜੋੜੇ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਂਦਰਲੈਂਡ ਦੇ ਮਹਾਰਾਜਾ ਵਿਲੀਅਮ ਅਲੈਗਜੈਂਡਰ ਤੇ ਮਹਾਰਾਣੀ ਮੈਕਸੀਮਾ ਨਾਲ ਅੱਜ ਮੁਲਾਕਾਤ ਦੌਰਾਨ ਦੋਹਾਂ ਦੇਸ਼ਾਂ ਦੇ ਦੁਪਾਸੜ ਸੱਭਿਆਚਾਰਕ ਤੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ...

ਪੂਰੀ ਖ਼ਬਰ »

ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐਸ. ਅਧਿਕਾਰੀ ਨੇ ਸਬ-ਕੁਲੈਕਟਰ ਵਜੋਂ ਸੰਭਾਲਿਆ ਅਹੁਦਾ

ਤਿਰੂਵਨੰਤਪੁਰਮ, 14 ਅਕਤੂਬਰ (ਏਜੰਸੀ)-ਦੇਸ਼ ਦੀ ਪਹਿਲੀ ਔਰਤ ਨੇਤਰਹੀਣ ਆਈ.ਏ.ਐਸ. ਅਧਿਕਾਰੀ ਪਰਾਂਜਲ ਪਾਟਿਲ (30) ਨੇ ਅੱਜ ਤਿਰੂਵਨੰਤਪੁਰਮ ਦੇ ਸਬ-ਕੁਲੈਕਟਰ ਦਾ ਚਾਰਜ ਸੰਭਾਲਣ ਦੌਰਾਨ ਕਿਹਾ ਸਾਨੂੰ ਨਾ ਹਾਰ ਮੰਨਣੀ ਚਾਹੀਦੀ ਹੈ ਤੇ ਨਾ ਹੀ ਉਮੀਦ ਛੱਡਣੀ ਚਾਹੀਦੀ ਹੈ। ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਬੱਚੇ ਦੇ ਜਿਨਸੀ ਸ਼ੋਸ਼ਣ ਦੀ ਸਮੱਗਰੀ ਵੱਟਸਐਪ 'ਤੇ ਪਾਉਣ ਲਈ 7 ਨਾਮਜ਼ਦ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਬੱਚੇ ਦਾ ਜਿਨਸੀ ਸ਼ੋਸ਼ਣ ਕਰਨ ਦੀ ਸਮੱਗਰੀ ਅੰਤਰਰਾਸ਼ਟਰੀ ਵੱਟਸਐਪ ਗਰੁੱਪਾਂ 'ਤੇ ਪਾਉਣ ਲਈ 7 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਇਹ ਕਾਰਵਾਈ ਇਸ ਗਰੁੱਪ ਦੇ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX