ਤਾਜਾ ਖ਼ਬਰਾਂ


ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  3 minutes ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  9 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  46 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 5 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  1 day ago
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 day ago
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 day ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 day ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 1 hour ago
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 1 hour ago
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  1 day ago
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  3 minutes ago
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  14 minutes ago
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  32 minutes ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  50 minutes ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 1 hour ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 1 hour ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 1 hour ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  1 day ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਤਰਨਤਾਰਨ

'ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਜ਼ਿਲੇ੍ਹ ਵਿਚ 1 ਲੱਖ 77 ਹਜ਼ਾਰ 905 ਪਰਿਵਾਰਾਂ ਨੂੰ ਜਾਰੀ ਕੀਤੇ ਈ-ਕਾਰਡ-ਡਿਪਟੀ ਕਮਿਸ਼ਨਰ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)¸'ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਨਗਦੀ-ਰਹਿਤ ਇਲਾਜ ਦੀ ਸਹੂਲਤ ਦਾ ਲਾਭ ਦੇਣ ਲਈ ਹੁਣ ਤੱਕ ਜ਼ਿਲ੍ਹੇ ਵਿਚ 1 ਲੱਖ 77 ਹਜ਼ਾਰ 905 ਪਰਿਵਾਰਾਂ ਨੂੰ ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਲਗਪਗ 2 ਲੱਖ 10 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ' ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਈ-ਕਾਰਡਜ਼ ਬਣਾਉਣ ਦਾ ਕੰਮ ਕਾਮਨ ਸਰਵਿਸ ਸੈਂਟਰਾਂ (ਸੀ.ਐੱਸ.ਸੀ.) ਤੇ ਹਸਪਤਾਲਾਂ ਵਿਚ ਚੱਲ ਰਿਹਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਰਿਵਾਰਕ ਮੈਂਬਰਾਂ ਦੀ ਗਿਣਤੀ, ਉਮਰ ਜਾਂ ਲਿੰਗ ਦੇ ਬਿਨਾਂ ਭੇਦਭਾਵ ਕਰਦੇ ਹੋਏ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਸ਼ਾਮਲ ਕੀਤਾ ਗਿਆ ਹੈ | ਇਸ ਸਕੀਮ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਸੂਬੇ ਦੇ ਲੋਕਾਂ 'ਤੇ ਪੈਣ ਵਾਲਾ ਆਰਥਿਕ ਬੋਝ ਘਟਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਲੋਕ ਭਲਾਈ ਸਕੀਮ ਵਿਚ ਸਮਾਰਟ ਰਾਸ਼ਨ ਧਾਰਕ, ਛੋਟੇ ਵਪਾਰੀ, ਜੇ ਫਾਰਮ ਧਾਰਕ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨ ਅਤੇ ਪ੍ਰਮਾਣਿਤ ਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਰਾਜ ਭਰ ਵਿਚ 'ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਮੁਫ਼ਤ ਡਾਕਟਰੀ ਇਲਾਜ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੀ ਸ਼ੁਰੂਆਤ 20 ਅਗਸਤ, 2019 ਨੂੰ ਕੀਤੀ ਗਈ ਸੀ ਅਤੇ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿਚ ਇਸ ਯੋਜਨਾ ਤਹਿਤ 645 ਮਰੀਜ਼ਾਂ ਨੂੰ ਹਸਪਤਾਲਾਂ ਵਿਚ ਨਗਦੀ-ਰਹਿਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਗਿਆ ਹੈ, ਜਿੰਨਾਂ ਵਿਚੋਂ 429 ਮਰੀਜਾਂ ਨੇ ਸਰਕਾਰੀ ਹਸਪਤਾਲਾਂ ਵਿਚ ਅਤੇ 216 ਮਰੀਜਾਂ ਨੇ ਪ੍ਰਾਈਵੇਟ ਹਸਪਤਾਲਾਂ ਵਿਚ ਡਾਕਟਰੀ ਇਲਾਜ ਲਈ ਸਹੂਲਤ ਲਈ ਹੈ | ਸਿਵਲ ਸਰਜਨ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਵਿਚ ਇਸ ਯੋਜਨਾ ਤਹਿਤ 337 ਮਰੀਜ਼ਾਂ ਨੂੰ 24 ਲੱਖ 66 ਹਜ਼ਾਰ 700 ਰੁਪਏ ਦੇ ਨਗਦੀ-ਰਹਿਤ ਇਲਾਜ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਨਾਲ ਸਟੇਟ ਸਿਹਤ ਏਜੰਸੀ ਵਲੋਂ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ ਅਤੇ ਮਰੀਜ਼ਾਂ ਨੂੰ ਬਿਨਾਂ ਕਿਸੇ ਮੁਸ਼ਕਿਲ 'ਤੇ ਹਸਪਤਾਲਾਂ ਵਿਚ ਸਿਹਤ ਸਹੂਲਤਾਂ ਮਿਲ ਸਕਣ ਇਸ ਲਈ ਸੂਚੀਬੱਧ ਹਸਪਤਾਲਾਂ ਵਿਚ 'ਆਰੋਗਿਆ ਮਿੱਤਰਾ' ਨੂੰ ਨਿਯੁਕਤ ਕੀਤਾ ਗਿਆ ਹੈ |

ਕਾਠਮੰਡੂ ਤੋਂ ਰਵਾਨਾ ਨਗਰ ਕੀਰਤਨ ਖਡੂਰ ਸਾਹਿਬ ਪੁੱਜਾ ਕਾਰਸੇਵਾ ਖਡੂਰ ਸਾਹਿਬ ਵਲੋਂ ਭਰਵਾਂ ਸਵਾਗਤ

ਖਡੂਰ ਸਾਹਿਬ, 16 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਯੂ.ਐੱਸ.ਏ. ਦੀ ਪਹਿਲਕਦਮੀ 'ਤੇ ਕਾਠਮੰਡੂ ਤੋਂ ਸੁਲਤਾਨਪੁਰ ਲਈ ਰਵਾਨਾ ਨਗਰ ਕੀਰਤਨ ਅੱਜ ਇਥੇ ਖਡੂਰ ਸਾਹਿਬ ਪੁੱਜਾ | ਡੇਰਾ ਕਾਰ ਸੇਵਾ ਖਡੂਰ ਸਾਹਿਬ ਵਿਖੇ ਪੁੱਜਣ 'ਤੇ ਨਗਰ ਕੀਰਤਨ ਦਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਕਾਬੂ, ਇਕ ਫਰਾਰ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ | ...

ਪੂਰੀ ਖ਼ਬਰ »

ਭਿੱਖੀਵਿੰਡ ਵਿਖੇ ਲੱਗਦੇ ਵੱਡੇ ਟ੍ਰੈਫ਼ਿਕ ਜਾਮ ਤੋਂ ਲੋਕਾਂ 'ਚ ਪ੍ਰਸ਼ਾਸਨ ਿਖ਼ਲਾਫ਼ ਭਾਰੀ ਰੋਸ

ਭਿੱਖੀਵਿੰਡ, 16 ਅਕਤੂਬਰ (ਬੌਬੀ)-ਭਾਵੇਂ ਸਰਕਾਰ ਵਲੋਂ ਕਰੋੜਾਂ ਰੁਪਏ ਖ਼ਰਚ ਕਰਕੇ ਪਹਿਲਾਂ ਅੰਮਿ੍ਤਸਰ-ਖੇਮਕਰਨ ਸੜਕ ਚੌੜੀ ਕੀਤੀ ਅਤੇ ਹੁਣ ਹਰੀਕੇ-ਖਾਲੜਾ ਰੋਡ ਚੌੜੀ ਹੋ ਰਹੀ ਹੈ, ਜਿਸ ਲਈ ਸੜਕ ਚੌੜੀ ਕਰਕੇ ਦੋਹੀਂ ਪਾਸੇ ਪਾਣੀ ਦੇ ਨਿਕਾਸੀ ਨਾਲੇ ਵੀ ਬੰਦ ਹੋ ਚੁੱਕੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਲਾਸਟਿਕ ਕੈਰੀ ਬੈਗਾਂ ਦੇ ਉਤਪਾਦਨ, ਸਟਾਕ, ਵੰਡਣ, ਵੇਚਣ ਜਾਂ ਵਰਤੋਂ ਕਰਨ 'ਤੇ ਪਾਬੰਦੀ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਮੈਜਿਸਟਰੇਟ ਪ੍ਰਦੀਪ ਕੁਮਾਰ ਸੱਭਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਦੀਆਂ ਸੀਮਾਵਾਂ ਅੰਦਰ ਪਲਾਸਟਿਕ ਕੈਰੀ ਬੈਗਾਂ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਦੋ ਸਾਲ ਦਾ ਗੈਪ ਹੋਣ ਦੇ ਬਾਵਜੂਦ ਵੀ ਗੁਰਪ੍ਰਕਾਸ਼ ਸਿੰਘ ਨੂੰ ਸੌਾਪਿਆ ਨਿਊਜ਼ੀਲੈਂਡ ਦਾ ਵੀਜ਼ਾ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)¸ਟੀਮ ਗਲੋਬਲ ਇਮੀਗ੍ਰੇਸ਼ਨ ਸਟੱਡੀ ਵੀਜਾ ਲਈ ਇਕ ਭਰੋਸੇਮੰਦ ਸੰਸਥਾ ਹੈ | ਆਸਟ੍ਰੇਲੀਆ ਅਤੇ ਕੈਨੇਡਾ ਵਰਗੇ ਦੇਸ਼ਾਂ ਵਿਚ ਸੈਂਕੜੇ ਵਿਦਿਆਰਥੀ ਭੇਜ ਚੁੱਕੀ ਹੈ | ਇਸ ਸੰਸਥਾ ਦੇ ਐੱਮ.ਡੀ. ਸੈਮ ਗਿੱਲ ਨੇ ਫ਼ਾਜਿਲਕਾ ਵਾਸੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਹਾਰ ਡਰੋਂ ਆਪਣਿਆਂ ਨੂੰ ਹੀ ਕੁੱਟਣ ਲੱਗੀ-ਸਾਬਕਾ ਵਿਧਾਇਕ ਮੰਨਾ

ਮੀਆਂਵਿੰਡ, 16 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)¸ਅਕਾਲੀ ਦਲ ਦੇ ਵਰਕਰਾਂ ਦੇ ਪੂਰੇ ਪੰਜਾਬ ਵਿਚ ਜਿਸ ਤਰ੍ਹਾਂ ਹੌਾਸਲੇ ਪੂਰੀ ਤਰਾਂ ਬੁਲੰਦ ਹਨ, ਉਸੇ ਤਰ੍ਹਾਂ ਹਲਕੇ ਦਾਖੇ ਵਿਚ ਵੀ ਅਕਾਲੀ ਵਰਕਰ ਪੂਰੇ ਜੋਸ਼ ਨਾਲ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੀ ...

ਪੂਰੀ ਖ਼ਬਰ »

ਨਾਰਕੋਟਿਕਸ ਸੈੱਲ ਪੱਟੀ ਵਲੋਂ 30 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਪੱਟੀ, 16 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ਨਾਰਕੋਟਿਕਸ ਸੈੱਲ ਪੱਟੀ ਵਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਰਕੋਟਿਕਸ ਸੈੱਲ ਪੱਟੀ ਦੇ ਇੰਚਾਰਜ ਐੱਸ.ਆਈ. ਸੁਖਰਾਜ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਕੈਰੋਂ ਦੇ ਹਰਭਜਨ ਸਿੰਘ ਦੇ ਘਰੇ ਵੱਜਿਆ ਦਿਨ ਦਿਹਾੜੇ 3 ਲੱਖ ਦਾ ਡਾਕਾ

ਪੱਟੀ, 16 ਅਕਤੂਬਰ (ਅਵਤਾਰ ਸਿੰਘ ਖਹਿਰਾ)-ਥਾਣਾ ਸਿਟੀ ਅਧੀਨ ਪੈਂਦੇ ਪਿੰਡ ਕੈਰੋਂ ਦੇ ਵਸਨੀਕ ਹਰਭਜਨ ਸਿੰਘ ਦੇ ਘਰ ਅੰਦਰ ਦਾਖ਼ਲ ਹੋ ਕੇ ਦੋ ਨੌਜਵਾਨਾਂ ਨੇ ਦਿਨ ਦੀਵੀ 3 ਲੱਖ ਦਾ ਡਾਕਾ ਮਾਰਿਆ ਤੇ ਮੌਕੇ ਤੋਂ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਕੈਰੋਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਲਾਲ ਉਸਮਾ ਵਲੋਂ ਇਯਾਲੀ ਦੇ ਹੱਕ 'ਚ ਗਹੌਰ ਪਿੰਡ ਵਿਚ ਮੀਟਿੰਗ

ਖਡੂਰ ਸਾਹਿਬ, 16 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪਿਛਲੇ ਕੁਝ ਦਿਨਾਂ ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਹਲਕਾ ਦਾਖਾ ਵਿਖੇ ਡੇਰੇ ਲਗਾਈ ਬੈਠੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਨੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆਂ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)¸ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸੁਖਮਨੀ ...

ਪੂਰੀ ਖ਼ਬਰ »

ਪੰਜਾਬ ਦੇ ਨੌਜਵਾਨਾਂ ਲਈ ਤਬਦੀਲੀ ਦੇ ਪ੍ਰਤੀਨਿਧੀ ਤੇ ਹੈਲਥ ਵਲੰਟੀਅਰ ਬਣਨ ਦਾ ਸੁਨਹਿਰੀ ਮੌਕਾ-ਸਿਵਲ ਸਰਜਨ

ਤਰਨ ਤਾਰਨ, 16 ਅਕਤੂਬਰ (ਕੱਦਗਿੱਲ)¸ਸਿਹਤ ਦੇ ਮਿਆਰ ਨੂੰ ਹੋਰ ਉੱਚਾ ਚੁਕਣ ਅਤੇ ਸਿਹਤ ਸਬੰਧੀ ਸੂਚਨਾਵਾਂ ਦਾ ਅਦਾਨ-ਪ੍ਰਦਾਨ ਕਰਨ ਲਈ ਸਿਹਤ ਵਿਭਾਗ, ਪੰਜਾਬ ਸਰਕਾਰ ਵਲੋਂ ਇੱਕ ਨਿਵੇਕਲਾ ਕਦਮ ਚੁੱਕਦੇ ਹੋਏ ਰਾਜ ਅੰਦਰ ''ਫੁਟ ਸੋਲਜ਼ਰU ਐਪ ਦੀ ਸ਼ੁਰਆਤ ਕੀਤੀ ਗਈ ਹੈ, ਜਿਸ ...

ਪੂਰੀ ਖ਼ਬਰ »

ਫ਼ਗਵਾੜਾ ਜ਼ਿਮਨੀ ਚੋਣ ਵਿਚ ਬਲਵਿੰਦਰ ਸਿੰਘ ਧਾਲੀਵਾਲ ਦੀ ਹੋਵੇਗੀ ਇਤਿਹਾਸਿਕ ਜਿੱਤ-ਵਿਧਾਇਕ ਭਲਾਈਪੁਰ

ਮੀਆਂਵਿੰਡ, 16 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)¸21 ਅਕਤੂਬਰ ਨੂੰ ਪੰਜਾਬ ਵਿਚ ਹੋਣ ਵਾਲੀਆਂ ਚਾਰੇ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾ ਕੇ ਲੋਕ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ 'ਤੇ ਮੋਹਰ ਲਾਉਣਗੇ ਹਲਕਾ ਬਾਬਾ ਬਕਾਲਾ ਸਾਹਿਬ ਦੇ ...

ਪੂਰੀ ਖ਼ਬਰ »

ਕੌਮੀ ਜਥੇਬੰਧਕ ਸਕੱਤਰ ਜਥੇ. ਜਹਾਂਗੀਰ ਨੇ ਇਯਾਲੀ ਦੇ ਹੱਕ 'ਚ ਕੀਤਾ ਘਰ-ਘਰ ਪ੍ਰਚਾਰ

ਖਡੂਰ ਸਾਹਿਬ, 16 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਖਡੂਰ ਸਾਹਿਬ ਦੇ ਸਿਰਕੱਢ ਆਗੂ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਕੌਮੀ ਜਥੇਬੰਧਕ ਸਕੱਤਰ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸਾਥੀਆਂ ਸਮੇਤ ਹਲਕਾ ਦਾਖਾ ਦੇ ਪਿੰਡ ਭੱਟੀਆਂ ਢਾਹਾਂ ਵਿਚ ਹਲਕਾ ਦਾਖਾ ਤੋਂ ਅਕਾਲੀ ...

ਪੂਰੀ ਖ਼ਬਰ »

ਸਾਲ 2023 ਤੱਕ ਮੀਜ਼ਲਜ਼ ਰੁਬੇਲਾ ਦਾ ਕੀਤਾ ਜਾਵੇਗਾ ਖਾਤਮਾ-ਸਿਵਲ ਸਰਜਨ

ਤਰਨ ਤਾਰਨ, 16 ਅਕਤੂਬਰ (ਕੱਦਗਿੱਲ)¸ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੀ ਪ੍ਰਧਾਨਗੀ ਹੇਠ ਅਤੇ ਡਾ: ਰਿਸ਼ੀ ਸੀਨੀਅਰ ਮੈਡੀਕਲ ਅਫ਼ਸਰ ਅੰਮਿ੍ਤਸਰ ਡਬਲਯੂ.ਐਚ.ਓ. ਵਲੋਂ ਜ਼ਿਲ੍ਹਾ ਪੱਧਰੀ ਮੀਜ਼ਲਜ਼ ਰੁਬੇਲਾ ਖ਼ਾਤਮਾ ਅਤੇ ਵੀ.ਪੀ.ਡੀ. ਸਰਵੇਲਨਸ ਵਰਕਸ਼ਾਪ ਜਨਤਾ ...

ਪੂਰੀ ਖ਼ਬਰ »

ਖੇਲਾ ਰੋਡ 'ਤੇ ਬਣੇ ਰੇਲਵੇ ਲਾਈਨ ਦੇ ਅੰਡਰ ਬਿ੍ਜ ਹੇਠਾਂ ਖੜ੍ਹੇ ਪਾਣੀ ਤੋਂ ਕਿਸਾਨ ਤੇ ਆਮ ਜਨਤਾ ਪ੍ਰੇਸ਼ਾਨ

ਫਤਿਆਬਾਦ 16 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਤੋਂ ਵਾਇਆ ਖੇਲਾ, ਭੈਲ, ਜੌਹਲ ਅਤੇ ਮੁੰਡਾ ਪਿੰਡ ਨੂੰ ਜਾਂਦੀ ਸੜਕ 'ਤੇ ਪਿੰਡ ਖੇਲਾ ਤੋਂ ਪਹਿਲਾਂ ਬਣੇ ਰੇਲਵੇ ਲਾਈਨ ਦੇ ਅੰਡਰ ਬਿ੍ਜ ਤੋਂ ਪ੍ਰੇਸ਼ਾਨ ਕਿਸਾਨਾਂ ਮੋਹਣ ਸਿੰਘ ਭੈਲ, ਸੰਮਾ ਸਿੰਘ ਭੈਲ, ...

ਪੂਰੀ ਖ਼ਬਰ »

ਬਿਜਲੀ ਬਿੱਲ ਜਮ੍ਹਾਂ ਕਰਨ ਲਈ ਪਾਵਰਕਾਮ ਦਫ਼ਤਰ ਵਿਚ ਲੱਗੀ ਮਸ਼ੀਨ ਬੰਦ ਹੋਣ ਨਾਲ ਲੋਕ ਪ੍ਰੇਸ਼ਾਨ

ਪੱਟੀ, 16 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ਪਾਵਰਕਾਮ ਦੇ ਦਫ਼ਤਰ ਸੁਵਿਧਾ ਕੇਂਦਰ ਪੱਟੀ ਵਿਚ ਬਿਜਲੀ ਦੇ ਬਿੱਲ ਭਰਨ ਲਈ ਲਗਾਈ ਗਈ ਮਸ਼ੀਨ ਬੰਦ ਹੋ ਜਾਣ ਕਾਰਨ ਬਿਜਲੀ ਬਿੱਲ ਜਮ੍ਹਾਂ ਕਰਵਾਉਣ ਵਾਲਿਆਂ ਨੂੰ ਬਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਰਾਈਫਲ ਸ਼ੂਟਿੰਗ 'ਚੋਂ ਗੋਲਡ ਮੈਡਲ ਜੇਤੂ ਖਿਡਾਰੀ ਅਰਸ਼ਦੀਪ ਤੁੜ ਦਾ ਪੰਚਾਇਤ ਵਲੋਂ ਸਨਮਾਨ

ਫਤਿਆਬਾਦ, 16 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਪਿੰਡ ਤੁੜ ਦੇ ਵਸਨੀਕ ਦਵਿੰਦਰ ਸਿੰਘ ਤੁੜ ਦੇ ਬੇਟੇ ਅਰਸ਼ਦੀਪ ਸਿੰਘ ਤੁੜ ਵਲੋਂ ਪਿਛਲੇ ਦਿਨੀਂ ਹੋਈਆਂ ਪੰਜਾਬ ਸਟੇਟ ਇੰਟਰ ਸਕੂਲ ਰਾਈਫਲ ਸੂਟਿੰਗ ਗੇਮਜ ਵਿਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਜਿੱਤ ਕੇ ਆਪਣਾ ...

ਪੂਰੀ ਖ਼ਬਰ »

ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗਾ ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਸੰਧੂ-ਬਿੱਟੂ, ਮੱਲ੍ਹਾ

ਖਡੂਰ ਸਾਹਿਬ, 16 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਸੰਦੀਪ ਸਿੰਘ ਸੰਧੂ ਦੇ ਹੱਕ ਵਿਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕੱਢੇ ਗਏ ਰੋਡ ਸ਼ੋਅ ਦਾ ਵੱਡਾ ਲਾਭ ਪ੍ਰਾਪਤ ਹੋਵੇਗਾ, ਜਿਸ ਸਦਕਾ ਸੰਧੂ ਦੀ ਜਿੱਤ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਅਕੈਡਮੀ ਦੇ ਵੱਖ-ਵੱਖ ਮੁਕਾਬਲਿਆਂ ਵਿਚ ਅੱਵਲ ਰਹੇ ਵਿਦਿਆਰਥੀਆਂ ਦਾ ਵਿਸ਼ੇਸ ਸਨਮਾਨ

ਤਰਨ ਤਾਰਨ, 16 ਅਕਤੂਬਰ (ਲਾਲੀ ਕੈਰੋਂ)¸ਬਾਬਾ ਜਗਤਾਰ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਝਬਾਲ ਰੋਡ ਤਰਨ ਤਾਰਨ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸਕੂਲਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬ੍ਰਹਮਪੁਰਾ ਦੇ ਵਧੀਆ ਕਾਰਗੁਜਾਰੀ ਵਾਲੇ ਅਧਿਆਪਕਾਂ ਦਾ ਸਿੱਖਿਆ ਸਕੱਤਰ ਵਲੋਂ ਸਨਮਾਨ 'ਤੇ ਪ੍ਰਗਟਾਈ ਖੁਸ਼ੀ

ਚੋਹਲਾ ਸਾਹਿਬ, 16 ਅਕਤੂਬਰ (ਬਲਵਿੰਦਰ ਸਿੰਘ)-ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਵੱਖ ਵੱਖ ਅਧਿਆਪਕਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਸਾਲਾਨਾ ਪ੍ਰੀਖਿਆ ਵਿਚ ਸੌ ਫ਼ੀਸਦੀ ਨਤੀਜਾ ਦਿਵਾਉਣ 'ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਧੀਆ ਪ੍ਰਦਰਸ਼ਨ ਕਰਨ 'ਤੇ ਕੀਤਾ ਸਨਮਾਨਿਤ

ਭਿੱਖੀਵਿੰਡ, 16 ਅਕਤੂਬਰ (ਬੌਬੀ)¸ਰਿਲਾਇੰਸ ਫਾਉਂਡੇਸ਼ਨ ਯੂਥ ਸਪੋਰਟਸ ਵਲੋਂ ਤਰਨ ਤਾਰਨ ਵਿਖੇ ਕਰਵਾਏ ਗਏ ਕਾਲਜ ਸਪੋਰਟਸ 2019-20 ਵਿਚ ਸ਼ਹੀਦ ਬਾਬਾ ਦੀਪ ਸਿੰਘ ਗਰੁੱਪ ਆਫ ਕਾਲਜਿਸ ਵਿੱਚ ਚੱਲ ਰਹੇ ਨਰਸਿੰਗ ਵਿਭਾਗ ਦੀ ਵਿਦਿਆਰਥਣ ਭੁਪਿੰਦਰ ਕੌਰ ਨੇ 100 ਮੀਟਰ ਦੌੜ ਵਿਚ ਭਾਗ ...

ਪੂਰੀ ਖ਼ਬਰ »

ਜਲਾਲਾਬਾਦ ਜ਼ਿਮਨੀ ਚੋਣ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ-ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਭਰੋਵਾਲ ਤੇ ਸਾਥੀਆਂ ਵਲੋਂ ਦਾਖਾ ਹਲਕੇ 'ਚ ਚੋਣ ਪ੍ਰਚਾਰ
ਵਿਦਿਆਰਥੀਆਂ ਨੂੰ ਵਧੀਆ ਪ੍ਰਦਰਸ਼ਨ ਕਰਨ 'ਤੇ ਕੀਤਾ ਸਨਮਾਨਿਤ
ਸਰਕਾਰੀ ਸਕੂਲ ਬ੍ਰਹਮਪੁਰਾ ਦੇ ਵਧੀਆ ਕਾਰਗੁਜਾਰੀ ਵਾਲੇ ਅਧਿਆਪਕਾਂ ਦਾ ਸਿੱਖਿਆ ਸਕੱਤਰ ਵਲੋਂ ਸਨਮਾਨ 'ਤੇ ਪ੍ਰਗਟਾਈ ਖੁਸ਼ੀ

ਪੰਜਾਬ ਵਿਚ ਹੋ ਰਹੀਆਂ ਜ਼ਿਮਨੀ ਚੋਣਾਂ 'ਚ ਕਾਂਗਰਸ ਦੇ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰਨਗੇ-ਉੱਪਲ ਸਰਾਏਾ ਅਮਾਨਤ ਖਾਂ, 16 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਪੰਜਾਬ ਅੰਦਰ ਚਾਰ ਵਿਧਾਨ ਸਭਾ ਹਲਕਿਆ ਵਿਚੋਂ ਹੋ ਰਹੀਆਂ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਚਾਰੇ ...

ਪੂਰੀ ਖ਼ਬਰ »

ਭਰੋਵਾਲ ਤੇ ਸਾਥੀਆਂ ਵਲੋਂ ਦਾਖਾ ਹਲਕੇ 'ਚ ਚੋਣ ਪ੍ਰਚਾਰ

ਗੋਇੰਦਵਾਲ ਸਾਹਿਬ, 16 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)¸ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਲਕਾ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਜ਼ੋਨ ਨੰਬਰ 8 'ਚ ਪ੍ਰਚਾਰ ਕਰ ਰਹੇ ਹਨ | ਪਾਰਟੀ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਪਲਾਸਟਿਕ ਕੈਰੀ ਬੈਗ ਉੱਪਰ ਪਾਬੰਦੀ ਸਬੰਧੀ ਜਾਣੂ ਕਰਾਇਆ

ਪੱਟੀ, 16 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸੂਬਾ ਸਰਕਾਰ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਪਲਾਸਟਿਕ ਕੈਰੀ ਬੈਗ 'ਤੇ ਲਗਾਈ ਪਾਬੰਦੀ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀਆਂ ਹਦਾਇਤਾਂ ਅਤੇ ਅਨਿਲ ਕੁਮਾਰ ਚੋਪੜਾ ...

ਪੂਰੀ ਖ਼ਬਰ »

ਸਰਕਾਰੀ ਐਲੀ: ਸਕੂਲ ਦੋਦੇ ਦੀ ਖੋ-ਖੋ ਦੀ ਟੀਮ ਲੜਕੀਆਂ ਜ਼ਿਲ੍ਹੇ ਵਿਚੋਂ ਅੱਵਲ ਰਹੀ

ਸਰਾਏਾ ਅਮਾਨਤ ਖਾਂ, 16 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਸਰਕਾਰੀ ਐਲੀਮੈਂਟਰੀ ਸਕੂਲ ਦੋਦੇ ਲੜਕੀਆਂ ਦੀ ਖੋ-ਖੋ ਦੀ ਟੀਮ ਜ਼ਿਲ੍ਹਾ ਤਰਨ ਤਾਰਨ ਵਿਚੋਂ ਪਹਿਲੇ ਨੰਬਰ 'ਤੇ ਰਹੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਅਧਿਆਪਕ ਜਰਨੈਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਸਕੂਲ ਵਿਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਭਿੱਖੀਵਿੰਡ, 16 ਅਕਤੂਬਰ (ਬੌਬੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਭਿੱਖੀਵਿੰਡ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਵਿਚ ਗੁਰੂ ਚੇਤਨਾ ਲਹਿਰ ਦੇ ...

ਪੂਰੀ ਖ਼ਬਰ »

ਐੱਨ.ਆਰ.ਆਈ. ਨੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਐੱਲ.ਈ.ਡੀ ਭੇਟ ਕੀਤੀ

ਝਬਾਲ, 16 ਅਕਤੂਬਰ (ਸੁਖਦੇਵ ਸਿੰਘ)-ਐੱਨ.ਆਰ.ਆਈ. ਸਤਪਾਲ ਸਿੰਘ ਹਾਂਗਕਾਂਗ ਵਲੋਂ ਚਲਾਏ ਜਾਂਦੇ ਲੋਕ ਭਲਾਈ ਕੰਮਾਂ ਤਹਿਤ ਜਿਥੇ ਉਨ੍ਹਾਂ ਵਲੋਂ ਸਰਕਾਰੀ ਐਲੀਮੈਂਟਰੀ ਮਾਲੂਵਾਲ ਵਿਖੇ ਕਲੀ ਤੇ ਰੰਗ ਰੋਗਨ ਕਰਵਾਇਆ ਗਿਆ, ਉਥੇ ਬੱਚਿਆਂ ਨੂੰ ਆਧੁਨਿਕ ਯੁੱਗ ਦੇ ਹਾਣੀ ਬਣਾਉਣ ...

ਪੂਰੀ ਖ਼ਬਰ »

ਜਲਾਲਾਬਾਦ ਜ਼ਿਮਨੀ ਚੋਣ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ-ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਜਲਾਲਾਬਾਦ ਵਿਧਾਨ ਸਭਾ ਹਲਕਾ ਵਿਖੇ ਹੋ ਰਹੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਂਵਲਾ ਦੇ ਹੱਕ ਵਿਚ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਤੇ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਪ੍ਰੋ. ਵਲਟੋਹਾ ਵਲੋਂ ਇਯਾਲੀ ਦੇ ਹੱਕ ਵਿਚ ਵੱਡੀ ਰੈਲੀ

ਖੇਮਕਰਨ, 16 ਅਕਤੂਬਰ (ਰਾਕੇਸ਼ ਬਿੱਲਾ)-ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਦੇ ਪਿੰਡ ਦੇਤਵਾਲ ਤੇ ਪਮਾਲ ਵਿਚ ਅਕਾਲੀ ਦਲ ਦੇ ਉਮੀਦਵਾਰ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਚੋਣ ਰੈਲੀ ਸਾਬਕਾ ਵਿਧਾਇਕ ਪੋ੍ਰ. ਵਿਰਸਾ ਸਿੰਘ ਵਲਟੋਹਾ ਦੀ ਦੇਖ ਰੇਖ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 19 ਲੱਖ ਠੱਗੇ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇਣ ਦੇ ਮਾਮਲੇ 'ਚ ਧੋਖਾਧੜੀ ਕੀਤੇ ਜਾਣ ਦੇ ਦੋਸ਼ਾਂ ਦਾ ਮਾਮਲਾ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੇ ਦਰਜ ਕੀਤਾ ਹੈ | ਜਿੱਥੇ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਇਕ ਇੰਮੀਗ੍ਰੇਸ਼ਨ ਕੰਪਨੀ ਦੇ ...

ਪੂਰੀ ਖ਼ਬਰ »

ਰਣਜੀਤ ਐਵੀਨਿਊ ਖੇਤਰ 'ਚੋਂ 2 ਮੋਟਰਸਾਈਕਲ ਚੋਰੀ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)¸ਰਣਜੀਤ ਐਵੀਨਿਊ ਖ਼ੇਤਰ 'ਚ ਰੋਜ਼ਾਨਾ ਲੁੱਟਾਂ-ਖੋਹਾਂ ਤੇ ਚੋਰੀ-ਚੱਕਾਰੀ ਦੀਆਂ ਖ਼ਬਰਾਂ ਸੁਰਖੀਆਂ ਬਟੌਰ ਰਹੀਆਂ ਹਨ | ਇਸੇ ਤਰ੍ਹਾਂ ਪੁਲਿਸ ਨੇ 2 ਹੋਰ ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ 'ਚ 2 ਵਿਅਕਤੀਆਂ ਦੇ ਸਪਲੈਂਡਰ ਮੋਟਰਸਾਈਕਲ ...

ਪੂਰੀ ਖ਼ਬਰ »

2 ਔਰਤਾਂ ਪਾਸੋਂ ਲੁਟੇਰੇ ਪਰਸ ਖੋਹ ਕੇ ਫ਼ਰਾਰ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਔਰਤ ਪਾਸੋਂ ਉਸ ਦਾ ਪਰਸ ਖੋਹ ਕੇ ਦੌੜਣ ਵਾਲੇ ਅਣਪਛਾਤੇ ਲੁਟੇਰਿਆਂ ਖਿਲਾਫ਼ ਪਰਚਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਸਤਵਿੰਦਰ ਸਿੰਘ ਨੇ ਦਰਜ ਕਰਵਾਈ ਹੈ, ਜਿਸ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ...

ਪੂਰੀ ਖ਼ਬਰ »

ਸੰਤ ਗਿਆਨੀ ਕਰਤਾਰ ਸਿੰਘ ਭਿੰਡਰਾਂ ਵਾਲਿਆਂ ਦੀ ਯਾਦ 'ਚ 21 ਨੂੰ ਸਾਲਾਨਾ ਮੇਲਾ ਮਨਾਇਆ ਜਾਵੇਗਾ-ਭਾਈ ਮਨਜੀਤ ਸਿੰਘ

ਖਾਲੜਾ, 16 ਅਕਤੂਬਰ (ਜੱਜਪਾਲ ਸਿੰਘ ਜੱਜ)-37 ਮਹਾਨ ਜਲੂਸਾਂ ਦਾ ਪ੍ਰਬੰਧ ਕਰਕੇ ਐਮਰਜੈਂਸੀ ਦੀਆਂ ਧੱਜੀਆਂ ਉਡਾਉਣ ਵਾਲੇ ਦਮਦਮੀ ਟਕਸਾਲ ਦੇ 12ਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਭਿੰਡਰਾਂ ਵਾਲਿਆਂ ਦੇ 87ਵੇਂ ਜਨਮ ਦਿਹਾੜੇੇ ਸਬੰਧੀ ਸਾਲਾਨਾ ਜੋੜ ਮੇਲਾ 21 ਅਕਤੂਬਰ 2019 ਦਿਨ ...

ਪੂਰੀ ਖ਼ਬਰ »

ਬੂਹ ਹਥਾੜ ਏਰੀਏ ਵਿਚ ਹੋ ਰਹੀ ਨਾਜਾਇਜ਼ ਰੇਤ ਕੱਢਣ ਨੂੰ ਰੋਕਣ ਲਈ ਹਰੀਕੇ ਪੁਲਿਸ ਨੂੰ ਮਿਲਿਆ ਵਫ਼ਦ

ਹਰੀਕੇ ਪੱਤਣ, 16 ਅਕਤੂਬਰ (ਸੰਜੀਵ ਕੁੰਦਰਾ)-ਪਿੰਡ ਬੂਹ ਹਥਾੜ ਦੇ ਏਰੀਏ ਵਿਚ ਨਾਜਾਇਜ਼ ਰੇਤਾ ਦੇ ਹੋ ਰਹੇ ਕਾਰੋਬਾਰ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਬੂਹ, ਸਤਨਾਮ ਸਿੰਘ ਹਰੀਕੇ ਤੇ ਸਵਰਨ ਸਿੰਘ ਦੀ ਅਗਵਾਈ ਹੇਠ ਲਿਖਤੀ ਸ਼ਿਕਾਇਤ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਨਵੈਕਸ਼ਨ 5 ਨੂੰ

ਤਰਨ ਤਾਰਨ, 16 ਅਕਤੂਬਰ (ਕੱਦਗਿੱਲ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਕੇ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੀ ਪ੍ਰਧਾਨਗੀ ਹੇਠ ਬਾਬਾ ਕਾਹਨ ਸਿੰਘ ਦੇ ਗੁਰਦੁਆਰਾ ਸਾਹਿਬ ਪਿੰਡ ਪਿੱਦੀ ਵਿਖੇ ਕੀਤੀ ਗਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਥਾਣਾ ਸਿਟੀ ਦੇ ਏ. ਐੱਸ. ਆਈ. ਕੇਵਲ ਸਿੰਘ ਨੇ 800 ਨਸ਼ੀਲੀਆਂ ਗੋਲੀਆਂ ਤੇ 460 ਕੈਪਸੂਲਾਂ ਸਮੇਤ ਇਕ ਕਾਬੂ

ਪੱਟੀ, 16 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੁਲਿਸ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਕੇਵਲ ਸਿੰਘ ਨੇ 800 ਨਸ਼ੀਲੀਆਂ ਗੋਲੀਆਂ ਤੇ 460 ਕੈਪਸੁਲਾਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਪਰਮਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹੁਕਾ ਵਿਖੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

ਪੱਟੀ, 16 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੰਜਾਬ ਵਿਚ ਨਿੱਤ ਦਿਨ ਵਾਪਰ ਰਹੇ ਸੜਕ ਹਾਦਸਿਆਂ ਵਿਚ ਹੋ ਰਹੀਆਂ ਮੌਤਾਂ ਤੋਂ ਚਿੰਤਤ ਪੰਜਾਬ ਸਰਕਾਰ ਨੇ ਇਕ ਵਿਸ਼ੇਸ਼ ਉਪਰਾਲਾ ਕੀਤਾ ਹੈ, ਜਿਸ ਤਹਿਤ ਸਕੂਲ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਜਾਣਕਾਰੀ ਦੇਣ ਅਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਤਰਨ ਤਾਰਨ, 16 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਭਗੌੜੇ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਖਾਲੜਾ ਦੇ ...

ਪੂਰੀ ਖ਼ਬਰ »

ਰੇਤ ਦਾ ਭਰਿਆ ਕੈਂਟਰ ਬਰਾਮਦ, ਕੇਸ ਦਰਜ

ਮੀਆਂਵਿੰਡ, 16 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਰੇਤ ਦੇ ਭਰੇ ਕੈਂਟਰ ਨੂੰ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਕੈਂਟਰ ਦੇ ਡਰਾਈਵਰ ਅਤੇ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਸਵਰਨ ਧੁੰਨ ਵਲੋਂ ਆਂਵਲਾ ਦੀ ਸੁਪਤਨੀ ਨੀਤੂ ਆਂਵਲਾ ਨਾਲ ਮੰਡੀ ਅਰਨੀਵਾਲਾ 'ਚ ਘਰ–ਘਰ ਵੋਟਾਂ ਮੰਗੀਆਂ

ਖੇਮਕਰਨ, 16 ਅਕਤੂਬਰ (ਰਾਕੇਸ਼ ਬਿੱਲਾ)-ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂ ਸਰਵਨ ਸਿੰਘ ਧੁੰਨ ਵਲੋਂ ਪ੍ਰਧਾਨ ਪੰਜਾਬ ਕਾਂਗਰਸ ਸੁਨੀਲ ਜਾਖੜ ਦੀਆਂ ਹਦਾਇਤਾਂ 'ਤੇ ਜਲਾਲਾਬਾਦ ਉਪ ਚੋਣ ਵਿਚ ਕਾਂਗਰਸੀ ਉਮੀਦਵਾਰ ...

ਪੂਰੀ ਖ਼ਬਰ »

ਮੁਲਾਜ਼ਮ ਵੈੱਲਫੇਅਰ ਫੈੱਡਰੇਸ਼ਨ ਦੀ ਮੀਟਿੰਗ ਦੌਰਾਨ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਅਪੀਲ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਮੁਲਾਜ਼ਮ ਵੈੱਲਫੇਅਰ ਫੈੱਡ. ਸਰਕਲ ਤਰਨ ਤਾਰਨ ਦੀ ਮੀਟਿੰਗ ਸਰਾਂ ਤਰਨ ਤਾਰਨ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਹਰਜਿੰਦਰ ਸਿੰਘ ਚੌਹਾਨ ਨੇ ਕੀਤੀ | ਸਰਕਲ ਸਕੱਤਰ ਇੰਜੀ: ਹਰਜਿੰਦਰ ਸਿੰਘ ਕੋਹਲੀ ਵਲੋਂ ਸਟੇਜ ਦੀ ਕਾਰਵਾਈ ਚਲਾ ਕੇ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ-ਮਜੀਠੀਆ

ਗੋਇੰਦਵਾਲ ਸਾਹਿਬ, 16 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)¸ਜ਼ਿਮਨੀ ਚੋਣ ਵਿਚ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਵੱਖ-ਵੱਖ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ...

ਪੂਰੀ ਖ਼ਬਰ »

ਮਨਪ੍ਰੀਤ ਇਯਾਲੀ ਨੂੰ ਮਿਲ ਰਹੇ ਭਰਵੇਂ ਸਮਰਥਨ ਨੇ ਵਿਰੋਧੀ ਧਿਰਾਂ ਨੂੰ ਸ਼ਸ਼ੋਪੰਜ 'ਚ ਪਾਇਆ-ਜਥੇ. ਪੱਖੋਕੇ

ਤਰਨ ਤਾਰਨ, 16 ਅਕਤੂਬਰ (ਲਾਲੀ ਕੈਰੋਂ)¸ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਢਾਈ ਸਾਲ ਲੋਕਾਂ ਨੂੰ ਝੂਠ ਮਾਰ-ਮਾਰ ਕੇ ਕੱਢ ਲਏ ਹਨ, ਜਦਕਿ ਲੋਕ ਹੁਣ ਸਭ ਝੂਠ ਤੇ ਸਭ ਕੀਤੀਆਂ ਗਈਆਂ ਵਾਅਦਾ ਖਿਲਾਫ਼ੀਆਂ ਦਾ ਹਿਸਾਬ ਇਨ੍ਹਾਂ ਜ਼ਿਮਨੀ ਚੋਣਾਂ ...

ਪੂਰੀ ਖ਼ਬਰ »

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ ਜ਼ੋਨ ਪੱਧਰੀ ਜੂਡੋ ਮੁਕਾਬਲੇ ਕਰਵਾਏ

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ ਪਿ੍ੰ: ਵਿਪਿਨ ਜਿਸ਼ਟੂ ਦੀ ਅਗਵਾਈ ਹੇਠ ਡੀ. ਏ. ਵੀ. ਨੈਸ਼ਨਲ ਸਪੋਰਟਸ ਜੂਡੋ ਕਲੱਸਟਰ ਟੂਰਨਾਮੈਂਟ (ਪੰਜਾਬ ਅਤੇ ਜੰਮੂ ਕਸ਼ਮੀਰ ਜ਼ੋਨ) ਮੁਕਾਬਲੇ ਕਰਵਾਏ ਗਏ ਜਿਸ 'ਚ ਵੱਖ-ਵੱਖ ...

ਪੂਰੀ ਖ਼ਬਰ »

ਬਾਬਾ ਸਿਲਵਰਾ ਤੇ ਬਾਬਾ ਡੋਗਰ ਦੀ ਯਾਦ 'ਚ ਧਾਰਮਿਕ ਸਮਾਗਮ ਤੇ ਕੁਸ਼ਤੀ ਮੁਕਾਬਲੇ ਕਰਵਾਏ

ਚੇਤਨਪੁਰਾ, 16 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਪਿੰਡ ਝੰਡੇਰ ਵਿਖੇ ਸ਼ਹੀਦ ਬਾਬਾ ਸਿਲਵਰਾ ਤੇ ਸ਼ਹੀਦ ਬਾਬਾ ਡੋਗਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਕਰਵਾਏ ਗਏ | ਅਖੰਡ ਪਾਠ ਦੇ ਭੋਗ ਪੈਣ ਉਪਰੰਤ ਗੁਰਦੁਆਰਾ ...

ਪੂਰੀ ਖ਼ਬਰ »

ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੇ ਵਿਦਿਆਰਥੀ ਨੇ ਜਿੱਤਿਆ ਸੋਨੇ ਦਾ ਤਗਮਾ

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੇ ਵਿਦਿਆਰਥੀ ਨੇ ਯੂਥ ਐਾਡ ਸਪੋਰਟਸ ਡਿਵੈਲਪਮੈਂਟ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਬਿਹਾਰ 'ਚ ਕਰਵਾਈ ਗਈ ਤੀਜੀ ਓਪਨ ਕਿ੍ਕਟ ਨੈਸ਼ਨਲ ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ...

ਪੂਰੀ ਖ਼ਬਰ »

ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ

ਚੌਕ ਮਹਿਤਾ, 16 ਅਕਤੂਬਰ (ਧਰਮਿੰਦਰ ਸਿੰਘ ਸਦਾਰੰਗ)-ਪਿੰਡ ਮਹਿਤਾ ਵਿਖੇ (ਤੀਰ ਕਮਾਨ ਵਾਲਾ ਡੇਰਾ) ਤੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸੰਤ ਗਿਰਧਾਰੀ ਨਾਥ, ਨੌਾ ਨਾਥ ਅਤੇ ਸਮੂਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਸਜਾਈ ਗਈ | ਇਹ ਸ਼ੋਭਾ ...

ਪੂਰੀ ਖ਼ਬਰ »

ਸੇਂਟ ਯੋਸਫ ਸਕੂਲ ਖਾਸਾ ਵਿਖੇ ਵਿਸ਼ਵ ਪੋਸਟ ਦਿਨ ਮਨਾਇਆ

ਖਾਸਾ, 16 ਅਕਤੂਬਰ (ਗੁਰਨੇਕ ਸਿੰਘ ਪੰਨੂ)-ਅੱਜ ਸਾੇਟ ਯੋਸਫ ਕਾਨਵੈਂਟ ਸਕੂਲ ਖਾਸਾ ਵਿਖੇ ਮਾਨਯੋਗ ਸਿਸਟਰ ਵੀਨਸ ਗਿੱਲ ਦੀ ਅਗਵਾਈ ਹੇਠ ਵਿਸ਼ਵ ਪੋਸਟ ਦਿਨ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸਾਡੀ ਰੋਜ਼ਾਨਾ ਦੀ ਜ਼ਿੰਦਗੀ ਵਿਚ ਸ਼ੋਸ਼ਲ ਮੀਡੀਆ ਦੇ ਮਾੜੇ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪਾਵਰ ਕਾਮ (ਭਲਵਾਨ) ਦੀ ਮੀਟਿੰਗ

ਰਈਆ, 16 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਇੰਪਲਾਈਜ਼ ਫੈੱਡਰੇਸ਼ਨ ਪਾਵਰ ਕਾਮ (ਭਲਵਾਨ) ਰਈਆ ਮੰਡਲ ਬਿਆਸ ਦੀ ਮੀਟਿੰਗ ਪ੍ਰਧਾਨ ਸੁਰਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸੂਬਾ ਡਿਪਟੀ ਜਨਰਲ ਸਕੱਤਰ ਸੁਖਵਿੰਦਰ ਸਿੰਘ ਚਾਹਲ ਤੇ ਮੀਤ ਪ੍ਰਧਾਨ ਹਰਭਿੰਦਰ ...

ਪੂਰੀ ਖ਼ਬਰ »

ਅੜ੍ਹਬ ਮਟਿਆਰਾਂ ਦੀ ਟੀਮ ਪ੍ਰਚਾਰ ਲਈ ਗੁਰੂ ਨਗਰੀ ਪੁੱਜੀ

ਅੰਮਿ੍ਤਸਰ 16 ਅਕਤੂਬਰ (ਹਰਮਿੰਦਰ ਸਿੰਘ)-18 ਅਕਤੂਬਰ ਨੂੰ ਸਿਨੇਮਾ ਘਰਾਂ ਦਾ ਸ਼ਿਗਾਰ ਬਣਨ ਜਾ ਰਹੀ ਪੰਜਾਬੀ ਫ਼ਿਲਮ 'ਅੜਬ ਮੁਟਿਆਰਾਾ' ਦੀ ਟੀਮ ਫ਼ਿਲਮ ਦੇ ਪ੍ਰਚਾਰ ਲਈ ਅੰਮਿ੍ਤਸਰ ਵਿਖੇ ਪੁੱਜੀ ਇਸ ਟੀਮ 'ਚ ਅਦਾਕਾਰ ਤੇ ਗਾਇਕ ਨਿੰਜਾ ਅਦਾਕਾਰਾਂ ਸੋਨਮ ਬਾਜਵਾ, ਅਜੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ ਨਾਲੋਂ ਨਿੱਜੀ ਹਸਪਤਾਲਾਂ ਨੂੰ ਤਰਜ਼ੀਹ ਦੇ ਰਹੇ ਹਨ ਡੇਂਗੂ ਮਰੀਜ਼

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਭਾਵੇਂ ਕਿ ਅਧਿਕਾਰਿਤ ਤੌਰ 'ਤੇ ਡੇਂਗੂ ਮਰੀਜ਼ਾਂ ਦੀ ਕੋਈ ਸਹੀ ਗਿਣਤੀ ਨਹੀਂ ਹੈ ਪਰ ਫ਼ਿਰ ਵੀ ਲੋਕਾਂ ਦਾ ਕਹਿਣਾ ਹੈ ਕਿ ਇਹ ਗਿਣਤੀ ਸੈਂਕੜਿਆਂ 'ਚ ਹੈ ਅਤੇ ਲੋਕ ਵੱਡੀ ਤਾਦਾਦ 'ਚ ਡੇਂਗੂ ਦੇ ਡੰਗ ਦਾ ਸ਼ਿਕਾਰ ਹੋ ਰਹੇ ਹਨ | ਅਜੇ ...

ਪੂਰੀ ਖ਼ਬਰ »

ਓਠੀਆਂ 'ਚ ਡੇਂਗੂ ਬੁਖਾਰ ਬਾਰੇ ਜਾਗਰੂਕਤਾ ਕੈਂਪ ਲਗਾਇਆ

ਓਠੀਆਂ, 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਜ਼ਿਲ੍ਹਾ ਅੰਮਿ੍ਤਸਰ ਵਿਚ ਵੱਧ ਰਹੇ ਡੇਂਗੂ ਬੁਖਾਰ ਕਾਰਨ ਸਿਹਤ ਵਿਭਾਗ ਵਲੋਂ ਅੱਜ ਸਥਾਨਕ ਕਸਬਾ ਓਠੀਆਂ ਦੇ ਮਿੰਨੀ ਹੈਲਥ ਸੈਂਟਰ ਵਿਖੇ ਡੇਂਗੂ ਬੁਖਾਰ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਸਮੂਹ ਬਲਾਕ ਦੇ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਵਲੋਂ ਸਰਕਾਰੀ ਸਕੂਲਾਂ ਤੇ ਆਂਗਨਵਾੜੀ ਸੈਂਟਰ ਦਾ ਦੌਰਾ

ਚੌਕ ਮਹਿਤਾ, 16 ਅਕਤੂਬਰ (ਧਰਮਿੰਦਰ ਸਿੰਘ ਸਦਾਰੰਗ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਕੀਤੇ ਅਚਨਚੇਤ ਦੌਰੇ ਦੌਰਾਨ ਪਿੰਡ ਮਹਿਤਾ ਤੇ ਚੌਕ ਮਹਿਤਾ ਦੇ ਸਰਕਾਰੀ ਸਕੂਲਾਂ ਤੇ ਆਂਗਨਵਾੜੀ ਸੈਂਟਰਾਂ ਦੀ ਚੈਕਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਕਰਮੀਆਂ ਦੀ ਯਾਦ 'ਚ ਬੂਟੇ ਲਗਾਏ

ਅਟਾਰੀ, 16 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਘਰਿੰਡਾ ਪੁਲਿਸ ਵਲੋਂ ਪੰਜਾਬ ਦੇ ਕਾਲੇ ਦੌਰ ਦੌਰਾਨ ਖਾੜਕੂਆਂ ਹੱਥੋਂ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੀ ਯਾਦ 'ਚ ਸ਼ਹੀਦੀ ਹਫ਼ਤਾ ਮਨਾਉਂਦਿਆਂ ਸਰਕਾਰੀ ਹਾਈ ਸਕੂਲ ਘਰਿੰਡਾ ਵਿਖੇ ਉਨ੍ਹਾਂ ਦੀ ਯਾਦ 'ਚ ਬੂਟੇ ਲਗਾਏ ਗਏ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਵੁਲਵਰਹੈਂਪਟਨ ਯੂਨੀਵਰਸਿਟੀ ਵਿਚਕਾਰ ਕਰਾਰ ਅਕਾਦਮਿਕ ਖੋਜ ਪ੍ਰਾਜੈਕਟ; ਫੈਕਲਟੀ-ਵਿਦਿਆਰਥੀ ਐਕਸਚੇਂਜ ਪ੍ਰੋਗਰਾਮ ਹੋਣਗੇ ਸ਼ੁਰੂ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਵੁਲਵਰਹੈਂਪਟਨ ਯੂਨੀਵਰਸਿਟੀ ਇੰਗਲੈਂਡ ਵਿਚਕਾਰ ਅੱਜ ਇਕ ਅਹਿਮ ਸਮਝੌਤਾ ਹੋਇਆ ਜਿਸ ਅਧੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅਕਾਦਮਿਕ ਖੋਜ ...

ਪੂਰੀ ਖ਼ਬਰ »

ਰੈਸਿਲੰਗ ਚੈਂਪੀਅਨਸ਼ਿਪ 'ਚ ਸਿਧਾਰਥ ਅਤੇ ਸਾਹਿਲ ਨੇ ਜਿੱਤੇ ਸੋਨ ਤਮਗੇ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਰੈਸਿਲੰਗ ਸਟੇਡੀਅਮ ਗੋਲਬਾਗ ਵਿਖੇ 65ਵੀਂ ਅੰਡਰ-17 ਸਕੂਲ ਸਟੇਟ ਰੈਸਿਲੰਗ ਚੈਂਪੀਅਨਸ਼ਿਪ ਕਰਵਾਈ ਗਈ ਜਿਸ 'ਚ 80 ਕਿਲੋਗ੍ਰਾਮ ਭਾਰ ਵਰਗ 'ਚ ਖਿਡਾਰੀ ਸਿਧਾਰਥ ਤੇ 70 ਕਿਲੋ ਭਾਰ ਵਰਗ 'ਚ ਸਾਹਿਲ ਨੇ ਸੋਨ ਤਮਗਾ ਜਿੱਤਿਆ ਹੈ ਅਤੇ ਇਹ ...

ਪੂਰੀ ਖ਼ਬਰ »

ਯੂ.ਕੇ. ਜਨਵਰੀ ਇਨਟੇਕ ਲਈ ਵਿਦਿਆਰਥੀ ਜਲਦ ਕਰਨ ਅਪਲਾਈ

ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਇਮੀਗ੍ਰੇਸ਼ਨ ਦੀ ਦੁਨੀਆਂ ਵਿਚ ਜਾਣਿਆ ਪਹਿਚਾਣਿਆ ਨਾਂਅ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਵਲੋਂ ਸਫਲਤਾਪੂਰਵਕ ਸਤੰਬਰ ਇਨਟੇਕ ਦੇ 55 ਯੂ.ਕੇ. ਦੇ ਵੀਜ਼ੇ ਲਗਵਾਏ ਗਏ ਹਨ | ਸਤੰਬਰ ਇਨਟੇਕ ਦਾ ਨਤੀਜਾ ਸੌ ਫਫ਼ੀਸਦੀ ਨਿਕਲ ਕੇ ਸਾਹਮਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX