ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 2 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 2 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 4 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 4 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 5 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 5 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 6 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  about 7 hours ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  about 8 hours ago
ਅੰਮ੍ਰਿਤਸਰ ਵਿਚ ਸੋਨੇ ਦੇ ਵਪਾਰੀ ਨਾਲ ਹੋਈ ਵੱਡੀ ਲੁੱਟ
. . .  about 8 hours ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  about 8 hours ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  about 8 hours ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 9 hours ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  about 9 hours ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  about 10 hours ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  about 10 hours ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  about 10 hours ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 11 hours ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 11 hours ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 11 hours ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 11 hours ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 11 hours ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 12 hours ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 12 hours ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 12 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 13 hours ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 13 hours ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 14 hours ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 14 hours ago
ਅੱਜ ਦਾ ਵਿਚਾਰ
. . .  about 15 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  about 1 hour ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਸੰਪਾਦਕੀ

ਬੈਂਕ ਪ੍ਰਬੰਧ ਦੀ ਭਰੋਸੇਯੋਗਤਾ

ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ, ਜਿਸ ਦਾ ਮੁੱਖ ਦਫ਼ਤਰ ਮੁੰਬਈ ਵਿਚ ਹੈ ਅਤੇ 7 ਸੂਬਿਆਂ ਵਿਚ 137 ਬ੍ਰਾਂਚਾਂ ਹਨ, ਵਿਚ ਹੋਈ ਗੜਬੜ ਤੋਂ ਬਾਅਦ ਆਰਥਿਕ ਜਗਤ ਵਿਚ ਮਚੇ ਭੁਚਾਲ ਨਾਲ ਭਾਰਤ ਦੀ ਬੈਂਕਿੰਗ ਪ੍ਰਣਾਲੀ ਇਕ ਵਾਰ ਫਿਰ ਵਿਵਾਦਾਂ ਵਿਚ ਘਿਰੀ ਨਜ਼ਰ ਆਉਂਦੀ ਹੈ। ਕੋਆਪ੍ਰੇਟਿਵ ਬੈਂਕ ਦਾ ਸਬੰਧ ਮੁੱਖ ਰੂਪ ਵਿਚ ਸਬੰਧਿਤ ਸੂਬੇ ਦੀ ਸਰਕਾਰ ਨਾਲ ਹੁੰਦਾ ਹੈ। ਪਰ ਰਿਜ਼ਰਵ ਬੈਂਕ ਇਸ 'ਤੇ ਆਪਣਾ ਜ਼ਾਬਤਾ ਜ਼ਰੂਰ ਬਣਾਈ ਰੱਖਦਾ ਹੈ। ਸਰਕਾਰੀ ਅਤੇ ਨਿੱਜੀ ਬੈਂਕਾਂ ਉੱਪਰ ਰਿਜ਼ਰਵ ਬੈਂਕ ਦਾ ਜੋ ਜ਼ਾਬਤਾ ਹੁੰਦਾ ਹੈ, ਉਹ ਸਹਿਕਾਰੀ ਬੈਂਕਾਂ 'ਤੇ ਨਹੀਂ ਹੁੰਦਾ। ਪਰ ਪਿਛਲੇ ਦਿਨੀਂ ਵੱਡੇ ਸਰਕਾਰੀ ਬੈਂਕ ਹੀ ਅਜਿਹੀਆਂ ਕੰਪਨੀਆਂ ਅਤੇ ਵਪਾਰੀ ਲੋਕਾਂ ਦੇ ਚੁੰਗਲ ਵਿਚ ਫਸ ਗਏ ਸਨ, ਜਿਨ੍ਹਾਂ ਕਰਕੇ ਉਨ੍ਹਾਂ ਨੂੰ ਵੱਡਾ ਆਰਥਿਕ ਘਾਟਾ ਤਾਂ ਪਿਆ ਹੀ, ਸਗੋਂ ਨਮੋਸ਼ੀ ਵੀ ਸਹਿਣੀ ਪਈ ਅਤੇ ਇਸ ਦੇ ਨਾਲ ਇਨ੍ਹਾਂ ਬੈਂਕਾਂ ਦੀ ਸਾਖ਼ 'ਤੇ ਵੀ ਸਵਾਲੀਆ ਨਿਸ਼ਾਨ ਲੱਗ ਗਿਆ।
ਅੱਜ ਵਿਜੇ ਮਾਲੀਆ, ਨੀਰਵ ਮੋਦੀ ਅਤੇ ਬਹੁਤ ਸਾਰੇ ਹੋਰ ਅਜਿਹੇ ਵਪਾਰੀ ਦੇਸ਼ ਤੋਂ ਬਾਹਰ ਹਨ, ਜਿਨ੍ਹਾਂ ਨੇ ਇਨ੍ਹਾਂ ਅਦਾਰਿਆਂ ਨਾਲ ਹਜ਼ਾਰਾਂ ਕਰੋੜ ਰੁਪਏ ਦੀ ਘਪਲੇਬਾਜ਼ੀ ਕੀਤੀ ਹੈ। ਇਨ੍ਹਾਂ 'ਚੋਂ ਬਹੁਤੇ ਭਾਰਤ ਦੇ ਕਾਨੂੰਨ ਦੇ ਘੇਰੇ 'ਚੋਂ ਬਾਹਰ ਹਨ। ਸਰਕਾਰ ਨੂੰ ਇਨ੍ਹਾਂ ਨੂੰ ਦੇਸ਼ 'ਚ ਲਿਆਉਣ ਲਈ ਵੱਡੇ ਯਤਨ ਕਰਨੇ ਪੈ ਰਹੇ ਹਨ। ਦੇਸ਼ ਦੀਆਂ ਕਈ ਵੱਡੀਆਂ ਫਾਇਨਾਂਸ ਕੰਪਨੀਆਂ ਵਿਵਾਦਾਂ ਦੇ ਘੇਰੇ ਵਿਚ ਹਨ। ਇਨ੍ਹਾਂ ਦੇ ਮਾਲਕ ਜੇਲ੍ਹਾਂ 'ਚ ਬੰਦ ਹਨ ਪਰ ਪ੍ਰਭਾਵਿਤ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ। ਸਹਿਕਾਰੀ ਬੈਂਕਾਂ ਰਾਜ ਦੇ ਸਹਿਕਾਰੀ ਸਭਾਵਾਂ ਸਬੰਧੀ ਐਕਟ ਦੇ ਅਧੀਨ ਬਣਦੀਆਂ ਹਨ, ਜਿਨ੍ਹਾਂ ਦੇ ਅਧਿਕਾਰੀਆਂ ਕੋਲ ਆਪਣੀ ਮਰਜ਼ੀ ਕਰਨ ਦੇ ਵਧੇਰੇ ਮੌਕੇ ਹੁੰਦੇ ਹਨ। ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੀ ਸਥਿਤੀ ਵੀ ਅਜਿਹੀ ਹੀ ਸੀ। ਇਹ ਬੈਂਕ ਦਹਾਕਿਆਂ ਪਹਿਲਾਂ ਪੰਜਾਬੀਆਂ ਵਲੋਂ ਸ਼ੁਰੂ ਕੀਤਾ ਗਿਆ ਸੀ, ਤਾਂ ਜੋ ਟਰਾਂਸਪੋਰਟ ਅਤੇ ਹੋਰ ਧੰਦਿਆਂ ਵਿਚ ਲੱਗੇ ਪੰਜਾਬੀਆਂ ਨੂੰ ਆਪਣਾ ਬੈਂਕ ਮਿਲੇ, ਜਿਸ ਵਿਚ ਉਹ ਆਪਣਾ ਅਸਾਸਾ ਜਮ੍ਹਾਂ ਕਰਵਾ ਸਕਣ। ਇਸ ਆਸ਼ੇ ਨਾਲ ਸ਼ੁਰੂ ਕੀਤੇ ਗਏ ਇਸ ਬੈਂਕ ਨੇ ਬੜੀ ਤਰੱਕੀ ਕੀਤੀ। ਇਸ ਨੂੰ ਪਿਛਲੇ ਸਾਲ 100 ਕਰੋੜ ਦੇ ਲਗਪਗ ਲਾਭ ਵੀ ਹੋਇਆ ਸੀ। ਪਰ ਇਸ ਦੇ ਨਾਲ ਹੀ ਜਿਸ ਤਰ੍ਹਾਂ ਚੇਅਰਮੈਨ ਅਤੇ ਹੋਰ ਅਧਿਕਾਰੀਆਂ ਵਲੋਂ ਕੁਝ ਕੰਪਨੀਆਂ ਨਾਲ ਰਲ ਕੇ ਇਸ ਦੇ ਫੰਡਾਂ ਨੂੰ ਚੂਨਾ ਲਗਾਇਆ ਜਾਂਦਾ ਰਿਹਾ, ਉਹ ਹੈਰਾਨੀਜਨਕ ਹੈ। ਇਹ ਬੈਂਕ ਦੇਸ਼ ਦੇ ਕੁਝ ਇਕ ਵੱਡੇ ਸਹਿਕਾਰੀ ਬੈਂਕਾਂ 'ਚੋਂ ਇਕ ਹੈ। ਇਸ ਵਿਚ ਛੋਟੇ ਵਪਾਰੀਆਂ, ਸਨਅਤਕਾਰਾਂ, ਟਰਾਂਸਪੋਰਟਰਾਂ ਅਤੇ ਆਮ ਲੋਕਾਂ ਦਾ 11 ਹਜ਼ਾਰ ਕਰੋੜ ਤੋਂ ਵੱਧ ਰੁਪਿਆ ਜਮ੍ਹਾਂ ਹੈ। ਇਸ ਵਿਚ ਬਹੁਤੀ ਰਕਮ ਮੁੰਬਈ ਵਿਚ ਕੰਮ ਕਰਦੇ ਪੰਜਾਬੀਆਂ ਦੀ ਹੈ। ਬੈਂਕ ਦੇ ਚੇਅਰਮੈਨ ਨੇ ਹੋਰ ਅਧਿਕਾਰੀਆਂ ਨਾਲ ਰਲ ਕੇ ਇਕ ਹਾਊਸਿੰਗ ਕੰਪਨੀ ਨੂੰ ਵਿੰਗੇ-ਟੇਢੇ ਢੰਗ ਨਾਲ 4 ਹਜ਼ਾਰ ਕਰੋੜ ਤੋਂ ਵੀ ਵਧੇਰੇ ਕਰਜ਼ਾ ਦੇ ਦਿੱਤਾ ਸੀ। ਇਹ ਕਰਜ਼ਾ ਸਮੇਂ-ਸਮੇਂ ਦਿੱਤਾ ਜਾਂਦਾ ਰਿਹਾ ਸੀ ਪਰ ਮਿਲੀਭੁਗਤ ਨਾਲ ਇਸ ਦੀ ਵਾਪਸੀ ਦਾ ਕੋਈ ਪ੍ਰਬੰਧ ਨਾ ਕੀਤਾ ਗਿਆ। ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਇਸ ਕੰਪਨੀ ਨੇ ਆਪਣਾ ਵਿੱਤੀ ਘਾਟਾ ਦਿਖਾਉਣਾ ਸ਼ੁਰੂ ਕੀਤਾ ਅਤੇ ਵੱਡੀ ਰਕਮ ਦੇਣ ਤੋਂ ਇਨਕਾਰੀ ਹੋ ਗਈ। ਇਸ 'ਤੇ ਰਿਜ਼ਰਵ ਬੈਂਕ ਨੇ ਇਸੇ ਸਤੰਬਰ ਦੇ ਮਹੀਨੇ ਵਿਚ ਪ੍ਰਸ਼ਾਸਕ ਨਿਯੁਕਤ ਕਰ ਦਿੱਤਾ ਅਤੇ ਹਰ ਤਰ੍ਹਾਂ ਦੇ ਖਾਤਾਧਾਰਕਾਂ 'ਤੇ ਪੈਸਾ ਕਢਵਾਉਣ 'ਤੇ ਰੋਕ ਲਗਾ ਦਿੱਤੀ। ਇਸ ਵਿਚ ਕਿਉਂਕਿ ਬਹੁਤੇ ਮੱਧ ਵਰਗੀ ਲੋਕਾਂ ਅਤੇ ਵਪਾਰੀਆਂ ਦਾ ਪੈਸਾ ਜਮ੍ਹਾਂ ਸੀ, ਜਿਸ ਨਾਲ ਸਥਿਤੀ ਬੇਹੱਦ ਖ਼ਰਾਬ ਹੋ ਗਈ। ਲੋਕਾਂ 'ਤੇ ਆਪਣਾ ਪੈਸਾ ਕਢਵਾਉਣ 'ਤੇ ਲੱਗੀ ਰੋਕ ਨਾਲ ਸਥਿਤੀ ਦਾ ਖ਼ਰਾਬ ਹੋਣਾ ਕੁਦਰਤੀ ਹੀ ਸੀ, ਕਿਉਂਕਿ ਜੇਕਰ 25 ਹਜ਼ਾਰ ਤੱਕ ਦੀ ਰਕਮ ਕਢਵਾਉਣ ਦੀ ਇਜਾਜ਼ਤ ਵੀ ਦਿੱਤੀ ਗਈ ਤਾਂ ਇਸ ਨਾਲ ਵੀ ਲੋਕਾਂ ਦੀਆਂ ਵੱਡੀਆਂ-ਛੋਟੀਆਂ ਲੋੜਾਂ ਪੂਰੀਆਂ ਹੋਣੀਆਂ ਸੰਭਵ ਨਹੀਂ ਸਨ। ਬੈਂਕ ਦਾ ਕਾਰੋਬਾਰ ਬੰਦ ਹੋਣ ਨਾਲ ਹੁਣ ਇਸ ਅਦਾਰੇ ਦੇ ਬੰਦ ਹੋਣ ਦੇ ਆਸਾਰ ਵੀ ਬਣੇ ਨਜ਼ਰ ਆਉਂਦੇ ਹਨ। ਲੋਕਾਂ ਅੰਦਰ ਇਹ ਵੀ ਤੌਖ਼ਲਾ ਪੈਦਾ ਹੋ ਚੁੱਕਾ ਹੈ ਕਿ ਉਨ੍ਹਾਂ ਦੀ ਰਕਮ ਉਨ੍ਹਾਂ ਨੂੰ ਮਿਲੇਗੀ ਜਾਂ ਨਹੀਂ ਜਾਂ ਕਦੋਂ ਮਿਲੇਗੀ? ਇਸ ਬਾਰੇ ਉਨ੍ਹਾਂ ਵਿਚ ਅਨਿਸਿਚਤਤਾ ਬਣੀ ਹੋਈ ਹੈ। ਕੇਂਦਰ ਸਰਕਾਰ ਨੇ ਵੀ ਇਸ ਬਾਰੇ ਖਾਤਾਧਾਰਕਾਂ ਨੂੰ ਪੂਰੀ ਤਰ੍ਹਾਂ ਯਕੀਨ ਨਹੀਂ ਦਿਵਾਇਆ। ਬੈਂਕ ਦੇ ਚੇਅਰਮੈਨ, ਕੁਝ ਵੱਡੇ ਅਧਿਕਾਰੀਆਂ ਅਤੇ ਵੱਡੇ ਕਰਜ਼ੇ ਲੈਣ ਵਾਲੀ ਕੰਪਨੀ ਦੇ ਮਾਲਕਾਂ ਨੂੰ ਫੜ ਲਿਆ ਗਿਆ ਹੈ।
ਇਕ ਖ਼ਬਰ ਅਨੁਸਾਰ ਹਾਊਸਿੰਗ ਡਿਵੈੱਲਪਮੈਂਟ ਐਂਡ ਇਨਫਰਾਸਟਰਕਚਰ ਕੰਪਨੀ ਦੇ ਸਾਰੰਗ ਵਧਾਵਨ ਅਤੇ ਰਾਕੇਸ਼ ਵਧਾਵਨ ਦੀ 4 ਹਜ਼ਾਰ ਕਰੋੜ ਰੁਪਏ ਦੇ ਲਗਪਗ ਜਾਇਦਾਦ ਜ਼ਬਤ ਵੀ ਕਰ ਲਈ ਗਈ ਹੈ। ਰਿਜ਼ਰਵ ਬੈਂਕ ਦੇ ਅਧਿਕਾਰੀਆਂ, ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਲੋਂ ਖਾਤਾਧਾਰਕਾਂ ਨਾਲ ਪੈਸੇ ਵਾਪਸ ਕਰਨ ਦੇ ਵਾਅਦੇ ਵੀ ਕੀਤੇ ਗਏ ਹਨ ਪਰ ਹਾਲੇ ਤੱਕ ਵੀ ਇਸ ਸਬੰਧੀ ਕੋਈ ਨਿਸਚਿਤ ਯੋਜਨਾਬੰਦੀ ਨਹੀਂ ਕੀਤੀ ਗਈ ਅਤੇ ਨਾ ਹੀ ਪ੍ਰਭਾਵਿਤ ਲੋਕਾਂ ਨੂੰ ਪੈਸਾ ਵਾਪਸ ਕਰਨ ਦੀਆਂ ਕੋਈ ਨਿਸਚਿਤ ਤਰੀਕਾਂ ਹੀ ਦੱਸੀਆਂ ਗਈਆਂ ਹਨ। ਪੈਦਾ ਹੋਈ ਅਜਿਹੀ ਸਥਿਤੀ ਤੋਂ ਇਕ ਵਾਰ ਫਿਰ ਸਮੁੱਚੀ ਬੈਂਕਿੰਗ ਪ੍ਰਣਾਲੀ ਸਬੰਧੀ ਸਮੀਖਿਆ ਕਰਨ ਦੀ ਲੋੜ ਭਾਸਦੀ ਹੈ, ਕਿਉਂਕਿ ਹੁਣ ਤੱਕ ਅਨੇਕਾਂ ਹੀ ਵੱਡੀਆਂ ਕੰਪਨੀਆਂ ਵਲੋਂ ਬੈਂਕਾਂ ਨੂੰ ਲੱਖਾਂ-ਕਰੋੜਾਂ ਦੇ ਘਾਟੇ ਪਾਏ ਜਾ ਚੁੱਕੇ ਹਨ। ਭਾਰਤ ਵਿਚ ਲੋਕਾਂ ਦਾ ਬੈਂਕਿੰਗ ਪ੍ਰਣਾਲੀ ਵਿਚ ਵਿਸ਼ਵਾਸ ਬਹਾਲ ਕਰੀ ਰੱਖਣ ਲਈ ਸਰਕਾਰ ਵਲੋਂ ਸੁਚੇਤ ਰੂਪ ਵਿਚ ਵੱਡੇ ਯਤਨ ਕੀਤੇ ਜਾਣ ਦੀ ਜ਼ਰੂਰਤ ਹੋਵੇਗੀ।

-ਬਰਜਿੰਦਰ ਸਿੰਘ ਹਮਦਰਦ

 

ਨਿਪਾਲ ਸਬੰਧੀ ਭਾਰਤ ਨੂੰ ਵਧੇਰੇ ਉਦਾਰ ਰਹਿਣਾ ਪਵੇਗਾ

ਪਿਛਲੇ ਦਿਨੀਂ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਭਾਰਤ ਆਏ ਸਨ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਦੱਖਣੀ ਭਾਰਤ ਦੇ ਮਮੱਲਾਪੁਰਮ ਵਿਚ ਇਕ ਗ਼ੈਰ-ਰਸਮੀ ਸਿਖ਼ਰ ਸੰਮੇਲਨ (ਪਿਛਲੇ ਸਾਲ ਵੁਹਾਨ ਸਿਖ਼ਰ ਸੰਮੇਲਨ ਤੋਂ ਬਾਅਦ ਦੂਜਾ) ਕੀਤਾ ਸੀ। ਕਿਉਂਕਿ ਇਹ ਇਕ ...

ਪੂਰੀ ਖ਼ਬਰ »

ਅਵਾਰਾ ਡੰਗਰਾਂ ਪ੍ਰਤੀ ਸਰਕਾਰ ਨੂੰ ਗੰਭੀਰ ਹੋਣਾ ਪਊ

ਪੰਜਾਬ ਵਰਗੇઠਸੂਬੇ ਵਿਚ ਅਵਾਰਾ ਫਿਰਦੇ ਹਰਲ-ਹਰਲ ਕਰਦੇ ਡੰਗਰਾਂ ਨੇ ਅਜਿਹਾ ਖੌਫ਼ ਪੈਦਾ ਕੀਤਾ ਹੈ ਕਿ ਹਰ ਕੋਈ ਇਨ੍ਹਾਂ ਤੋਂ ਬਚਣ ਦਾ ਰਾਹ ਲੱਭਦਾ ਹੈ। ਨਿੱਤ ਦਿਨ ਇਨ੍ਹਾਂ ਅਵਾਰਾ ਡੰਗਰਾਂ ਦੀ ਫੇਟ ਨਾਲ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ। ਅਸਲ ਵਿਚ ਮੌਤ ਦਾ ਤਾਂਡਵ ...

ਪੂਰੀ ਖ਼ਬਰ »

ਨੇੜੇ ਆ ਰਿਹਾ ਹੈ ਕਰਤਾਰਪੁਰ ਦਾ ਲਾਂਘਾ ਖੁੱਲ੍ਹਣ ਦਾ ਦਿਨ

ਕਰਤਾਰਪੁਰ ਸਾਹਿਬ ਲਾਂਘੇ ਦੇ ਸ਼ੁਭ ਉਦਘਾਟਨ ਦਾ ਸਮਾਂ ਨੇੜੇ ਆ ਰਿਹਾ ਹੈ। ਪਾਕਿਸਤਾਨ ਨੇ ਫ਼ੈਸਲਾ ਕਰ ਹੀ ਦਿੱਤਾ ਹੈ ਕਿ ਭਾਰਤ ਨਾਲ ਹਾਲਾਤ ਜਿੰਨੇ ਵੀ ਮਰਜ਼ੀ ਖ਼ਰਾਬ ਹੋਣ, ਕੰਟਰੋਲ ਰੇਖਾ 'ਤੇ ਜਿੰਨਾ ਮਰਜ਼ੀ ਤਣਾਅ ਹੋਵੇ, ਦੋਵੇਂ ਪਾਸੇ ਸਰਕਾਰਾਂ ਆਪਸ ਵਿਚ ਗੱਲ ਕਰਨ ਜਾਂ ਨਾ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX