ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  3 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  35 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  44 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  59 minutes ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 1 hour ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 minute ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  1 minute ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  0 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  24 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  37 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਰੂਪਨਗਰ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨ ਗਾਥਾ ਬਿਆਨਦੇ ਰੌਸ਼ਨੀ ਅਤੇ ਆਵਾਜ਼ ਸ਼ੋਅ ਰੂਪਨਗਰ ਤੋਂ ਆਰੰਭ

ਰੂਪਨਗਰ, 17 ਅਕਤੂਬਰ (ਸਤਨਾਮ ਸਿੰਘ ਸੱਤੀ)- ਪੰਜਾਬ ਸਰਕਾਰ ਵਲੋਂ ਅੱਜ ਰੂਪਨਗਰ ਵਿਖੇ ਸਤਲੁਜ ਦਰਿਆ 'ਚ ਪਾਣੀ 'ਤੇ ਤੈਰਦੇ ਮੰਚ ਤੋਂ ਲੇਜ਼ਰ ਤਕਨੀਕ ਰਾਹੀਂ ਰੌਸ਼ਨੀ ਅਤੇ ਆਵਾਜ਼ ਦੇ ਪ੍ਰੋਗਰਾਮ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਗਾਥਾ ਬਿਆਨਦੀ ਸ਼ੋਆਂ ਦੀ ਲੜੀ ਦਾ ਆਰੰਭ ਕੀਤਾ ਗਿਆ, ਜਿਸ ਦੀ ਰਸਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੀਤੀ | ਵਿਸ਼ੇਸ਼ ਤੌਰ 'ਤੇ ਡਿਜ਼ਾਈਨ ਕੀਤੇ ਇਸ ਫਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ ਮੌਕੇ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ਰੂਪਮਾਨ ਕੀਤਾ ਗਿਆ ਹੈ | ਸੂਬੇ ਦੀਆਂ ਵੱਖ-ਵੱਖ ਥਾਵਾਂ ਉੱਤੇ ਚੱਲਣ ਵਾਲੇ ਇਸ ਸ਼ੋਅ ਦੌਰਾਨ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ | ਗੁਰੂ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਮੌਜੂਦਾ ਧਰੂਵੀਕਰਨ ਦੇ ਮਾਹੌਲ ਵਿਚ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਫੈਲਾਉਣ ਦਾ ਇਹ ਢੁਕਵਾਂ ਯਤਨ ਹੈ | ਬਹੁਤ ਹੀ ਬਰੀਕਬੀਨੀ ਨਾਲ ਡਿਜ਼ਾਈਨ ਕੀਤਾ ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਨੂੰ ਵੀ ਰੂਪਮਾਨ ਕਰਦਾ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਸਮਾਜ ਦੀ ਇੱਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਿਖ਼ਲਾਫ਼ ਹਮੇਸ਼ਾ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ | ਉਨ੍ਹਾਂ ਸਾਰੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਨੂੰ ਮਿਲ ਕੇ ਮਨਾਉਣ ਅਤੇ ਇਸ ਮੁਕੱਦਸ ਮੌਕੇ 'ਤੇ ਸਿਆਸੀ ਲਕੀਰਾਂ ਨੂੰ ਭੁੱਲ ਜਾਣ | ਇਸ ਮੌਕੇ ਬੋਲਦਿਆਂ ਸੈਰ ਸਪਾਟਾ ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਭਰ ਵਿਚ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਨਿੱਜੀ ਤੌਰ ਉੱਤੇ ਨਜ਼ਰਸਾਨੀ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਰੂਪਨਗਰ ਤੋਂ ਇਲਾਵਾ ਰਾਜ ਦੇ 10 ਜ਼ਿਲਿਆਂ ਹੁਸ਼ਿਆਰਪੁਰ, ਲੁਧਿਆਣਾ, ਜਲੰਧਰ, ਗੁਰਦਾਸਪੁਰ, ਮੋਗਾ, ਕਪੂਰਥਲਾ, ਸ੍ਰੀ ਅੰਮਿ੍ਤਸਰ ਸਾਹਿਬ, ਤਰਨ ਤਾਰਨ ਅਤੇ ਫ਼ਿਰੋਜ਼ਪੁਰ ਵਿਚੋਂ ਲੰਘਦੇ ਬਿਆਸ ਅਤੇ ਸਤਲੁਜ ਦਰਿਆਵਾਂ ਵਿਚ ਵੀ ਇਹ ਪਾਣੀ 'ਤੇ ਤੈਰਦੇ ਮੰਚ ਤੋਂ ਰੌਸ਼ਨੀ ਅਤੇ ਆਵਾਜ਼ ਦੇ ਲੇਜ਼ਰ ਸ਼ੋਅ ਕਰਵਾਏ ਜਾਣਗੇ | ਅੱਜ ਰੂਪਨਗਰ ਤੋਂ ਇਸ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ 18 ਅਕਤੂਬਰ ਨੂੰ ਵੀ 2 ਸ਼ੋਅ ਸ਼ਾਮ 7 ਵਜੇ ਅਤੇ ਇਸ ਤੋਂ ਬਾਅਦ ਦੂਜਾ ਸ਼ੋਅ 8.15 ਵਜੇ ਦਿਖਾਏ ਜਾਣਗੇ | ਸ਼ੋਅ ਦੀ ਆਰੰਭਤਾ 'ਤੇ ਲੋਕ ਵੱਡੀ ਗਿਣਤੀ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਪੁੱਜੇ ਹੋਏ ਸਨ | ਇਸ ਮੌਕੇ ਜ਼ਿਲ੍ਹਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਗੁਰਕੀਰਤ ਕਿ੍ਪਾਲ ਸਿੰਘ ਵਿਸ਼ੇਸ਼ ਪ੍ਰਮੁੱਖ ਸਕੱਤਰ/ ਮੁੱਖ ਮੰਤਰੀ ਅਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ, ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਜਾਰੰਗਲ, ਸੀਨੀਅਰ ਪੁਲਿਸ ਕਪਤਾਨ ਸਵਪਨ ਸ਼ਰਮਾ, ਸੁਖਵਿੰਦਰ ਸਿੰਘ ਵਿਸਕੀ ਚੇਅਰਮੈਨ ਨਗਰ ਸੁਧਾਰ ਟਰੱਸਟ, ਡਾ: ਆਰ.ਐਸ.ਪਰਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ, ਐਸ.ਡੀ.ਐਮ. ਹਰਜੋਤ ਕੌਰ, ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਟਿੰਕੂ ਤੇ ਅਮਰਜੀਤ ਸਿੰਘ ਸੈਣੀ, ਸਮਾਜ ਸੇਵੀ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਅਸ਼ੋਕ ਵਾਹੀ ਸਾਬਕਾ ਪ੍ਰਧਾਨ ਨਗਰ ਕੌਾਸਲ, ਰਮੇਸ਼ ਗੋਇਲ, ਪੋਮੀ ਸੋਨੀ, ਜਗਦੀਸ਼ ਕਾਝਲਾ, ਰਾਮ ਸਿੰਘ ਸੈਣੀ, ਰਾਜੇਸ਼ਵਰ ਲਾਲੀ, ਕਰਨੈਲ ਸਿੰਘ ਜੌਲੀ, ਬੌਬੀ ਚੌਹਾਨ, ਰਾਜੇਸ਼ ਸਹਿਗਲ, ਸੰਜੇ ਵਰਮਾ, ਮਿੰਟੂ ਸਰਾਫ਼, ਆਰ.ਐਨ.ਮੋਦਗਿਲ , ਸਤਿੰਦਰ ਨਾਗੀ ਸਮੇਤ ਇੰਦਰਪਾਲ ਸਿੰਘ ਚੱਢਾ, ਐਡਵੋਕੇਟ ਚਰਨਜੀਤ ਸਿੰਘ ਅਤੇ ਕਈ ਉੱਘੀਆਂ ਸ਼ਖ਼ਸੀਅਤਾਂ ਤੇ ਇਲਾਕੇ ਤੋਂ ਵੱਡੀ ਗਿਣਤੀ ਵਿਚ ਸੰਗਤ ਪਹੁੰਚੀ ਹੋਈ ਸੀ |

ਮਲੇਸ਼ੀਆ ਤੋਂ ਆਰੰਭ ਹੋਈ ਮੋਟਰਸਾਈਕਲ ਯਾਤਰਾ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣ 'ਤੇ ਸਵਾਗਤ

ਸ੍ਰੀ ਅਨੰਦਪੁਰ ਸਾਹਿਬ, 17 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਮਲੇਸ਼ੀਆ ਦੇ ਨੌਜਵਾਨਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਟਰਸਾਈਕਲ ਉੱਤੇ ਮਲੇਸ਼ੀਆ ਤੋਂ ਆਰੰਭੀ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੀ, ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਪੰਜਾਬ ਵਲੋਂ ਧਰਨਾ 22 ਨੂੰ

ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਨਿਰਮਲ ਸਿੰਘ ਲੋਦੀਮਾਜਰਾ ਨੇ ਦੱਸਿਆ ਕਿ ਜਥੇਬੰਦੀ ਵਲੋਂ 22 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ੍ਰੀ ਚਮਕੌਰ ਸਾਹਿਬ ਦੇ ਪੰਚਾਇਤ ਸੰਮਤੀ ਦੇ ਦਫ਼ਤਰ ...

ਪੂਰੀ ਖ਼ਬਰ »

ਸਮੂਹ ਗ੍ਰਾਮ ਪੰਚਾਇਤ ਥੱਪਲ ਵਲੋਂ ਕੁੜੀਆਂ ਲਈ ਸਿਲਾਈ ਸੈਂਟਰ ਦਾ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 17 ਅਕਤੂਬਰ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਨੇੜਲੇ ਮਾਤਾ ਨਾਨਕੀ ਹਸਪਤਾਲ ਪਿੰਡ ਥੱਪਲ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਗ੍ਰਾਮ ਪੰਚਾਇਤ ਥੱਪਲ ਵਲੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ...

ਪੂਰੀ ਖ਼ਬਰ »

ਸੜਕ ਨੂੰ ਲੈ ਕੇ ਕਾਂਗਰਸੀ ਆਗੂਆਂ ਨੇ ਕੀਤੀ ਧੰਨਵਾਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 17 ਅਕਤੂਬਰ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਨੂੰ ਗੜ੍ਹਸ਼ੰਕਰ ਨਾਲ ਜੋੜਨ ਵਾਲੀ ਅਗੰਮਪੁਰ ਤੋਂ ਲੈ ਕੇ ਕਾਹਨਪੁਰ ਖੂਹੀ ਤਕ ਸੜਕ ਦੇ ਨਿਰਮਾਣ ਲਈ ਹੋਏ ਟੈਂਡਰ ਤੋਂ ਬਾਅਦ ਕਾਂਗਰਸੀ ਆਗੂਆਂ ਵਲੋਂ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਮੰਚ ਦੇ ਸੱਦੇ 'ਤੇ ਬੀ. ਡੀ. ਪੀ. ਓ. ਦਫ਼ਤਰ ਅੱਗੇ ਦੋ ਰੋਜ਼ਾ ਹੜਤਾਲ ਸ਼ੁਰੂ

ਨੂਰਪੁਰ ਬੇਦੀ, 17 ਅਕਤੂਬਰ (ਵਿੰਦਰਪਾਲ ਝਾਂਡੀਆਂ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਦਿੱਤੇ ਸੱਦੇ ਮੁਤਾਬਕ ਅੱਜ ਬੀ. ਡੀ. ਪੀ. ਓ. ਦਫ਼ਤਰ ਨੂਰਪੁਰ ਬੇਦੀ ਮੂਹਰੇ ਸਮੂਹ ਮੁਲਾਜ਼ਮਾਂ ਤੇ ਅਧਿਕਾਰੀਆਂ ਵਲੋਂ ਸਮੁੱਚਾ ਕੰਮਕਾਰ ਠੱਪ ਕਰਕੇ ਦੋ ਰੋਜ਼ਾ ਕਲਮ ਛੋੜ ਹੜਤਾਲ ਤੇ ...

ਪੂਰੀ ਖ਼ਬਰ »

ਰੋਇੰਗ ਅਕੈਡਮੀ ਦੇ 2 ਖਿਡਾਰੀਆਂ ਨੇ ਕੌਮੀ ਮੁਕਾਬਲੇ 'ਚ ਮਾਰੀਆਂ ਮੱਲਾਂ

ਰੂਪਨਗਰ, 17 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਰੋਇੰਗ ਅਕੈਡਮੀ ਖੇਲੋ ਇੰਡੀਆ ਦੇ ਦੋ ਖਿਡਾਰੀਆਂ ਹਰਵਿੰਦਰ ਸਿੰਘ ਚੀਮਾ ਅਤੇ ਸੁਖਵੀਰ ਸਿੰਘ ਨੇ 40 ਵੀਆਂ ਜੂਨੀਅਰ ਨੈਸ਼ਨਲ ਖੇਡਾਂ ਵਿਚ ਡਬਲ ਸਕਲ ਰੋਇੰਗ ਮੁਕਾਬਲਿਆਂ 'ਚ ਤੀਜਾ ਸਥਾਨ ਪ੍ਰਾਪਤ ਕਰਕੇ ਪੀ. ਆਈ. ਐਸ. ਸਮੇਤ ...

ਪੂਰੀ ਖ਼ਬਰ »

ਜਗਵੀਰ ਸਿੰਘ ਸਹਿਕਾਰੀ ਸਭਾ ਮੁਕਾਰੀ ਦੇ ਪ੍ਰਧਾਨ ਬਣੇ

ਨੂਰਪੁਰ ਬੇਦੀ, 17 ਅਕਤੂਬਰ (ਰਾਜੇਸ਼ ਚੌਧਰੀ, ਵਿੰਦਰਪਾਲ)-ਦੀ ਬਹੁਮੰਤਵੀ ਸਹਿਕਾਰੀ ਸਭਾ ਮੁਕਾਰੀ ਦੀ ਚੋਣ ਹੋਈ, ਜਿਸ ਦੌਰਾਨ ਜਗਵੀਰ ਸਿੰਘ ਮੋਠਾਪੁਰ ਨੂੰ ਪ੍ਰਧਾਨ ਚੁਣਿਆ ਗਿਆ | ਜਾਣਕਾਰੀ ਦਿੰਦਿਆਂ ਮੈਂਬਰਾਂ ਨੇ ਦੱਸਿਆ ਕਿ ਹਮੇਸ਼ਾ ਇਥੇ ਅਕਾਲੀ ਦਲ ਦਾ ਦਬਦਬਾ ਰਿਹਾ ...

ਪੂਰੀ ਖ਼ਬਰ »

ਸੇਵਾ-ਮੁਕਤ ਪੈਨਸ਼ਨਰਜ਼ ਵਰਕਰਜ਼ ਫੈਡਰੇਸ਼ਨ ਦੀ ਮੀਟਿੰਗ

ਰੂਪਨਗਰ, 17 ਅਕਤੂਬਰ (ਪ.ਪ.)-ਆਲ ਇੰਡੀਆ ਪੋ੍ਰਵੀਡੈਂਟ ਫ਼ੰਡ ਸੇਵਾ ਮੁਕਤ ਵਰਕਰਜ਼ ਫੈਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਕੌਮੀ ਪ੍ਰਧਾਨ ਮੰਤਰੀ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਹੋਈ | ਮੀਟਿੰਗ ਵਿਚ ਸੇਵਾਮੁਕਤ ਪੀ.ਐਫ. ...

ਪੂਰੀ ਖ਼ਬਰ »

ਪਾਣੀ ਦੇ ਢੋਲਾਂ 'ਚੋਂ ਮਿਲਿਆ ਡੇਂਗੂ ਦਾ ਲਾਰਵਾ

ਪੁਰਖਾਲੀ, 17 ਅਕਤੂਬਰ (ਬੰਟੀ)-ਸਿਹਤ ਵਿਭਾਗ ਦੀ ਟੀਮ ਵਲੋਂ ਇਥੋਂ ਨੇੜਲੇ ਪਿੰਡ ਸਿੰਬਲ ਝੱਲੀਆਂ ਵਿਖੇ ਡੇਂਗੂ ਦੀ ਬਿਮਾਰੀ ਨੂੰ ਲੈ ਕੇ ਜਾਗਰੂਕਤਾ ਮੁਹਿੰਮ ਚਲਾਈ ਗਈ¢ ਇਸ ਮੌਕੇ ਸਿਹਤ ਵਰਕਰ ਸੰਜੀਵ ਕੁਮਾਰ ਅਤੇ ਆਸ਼ਾ ਵਰਕਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਡੇਂਗੂ ਦੀ ...

ਪੂਰੀ ਖ਼ਬਰ »

10 ਹੋਣਹਾਰ ਵਿਦਿਆਰਥਣਾਂ ਦਾ ਸਨਮਾਨ 20 ਨੂੰ

ਨੰਗਲ, 17 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਜ਼ਿਲ੍ਹਾ ਜੁਵੇਨਾਈਲ ਜਸਟਿਸ ਬੋਰਡ ਰੂਪਨਗਰ ਦੀ ਮੈਂਬਰ ਮੈਡਮ ਕੈਲਾਸ਼ ਠਾਕੁਰ ਨੇ ਦੱਸਿਆ ਕਿ ਮਿਤੀ 20 ਅਕਤੂਬਰ ਨੂੰ 11.30 ਵਜੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਅੱਠ ਹੋਣਹਾਰ ਵਿਦਿਆਰਥਣਾਂ ਨੈਨਸੀ, ...

ਪੂਰੀ ਖ਼ਬਰ »

ਬੀ. ਡੀ. ਪੀ. ਓ ਦਫ਼ਤਰ ਦੇ ਸਟਾਫ਼ ਵਲੋਂ ਕਲਮ ਛੋੜ ਹੜਤਾਲ

ਨੂਰਪੁਰ ਬੇਦੀ, 17 ਅਕਤੂਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਪੰਜਾਬ ਅਤੇ ਯੂ. ਟੀ ਦੇ ਸਾਂਝੇ ਮੁਲਾਜ਼ਮ ਮੰਚ ਦੇ ਸੱਦੇ 'ਤੇ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਨੂਰਪੁਰ ਬੇਦੀ ਦੇ ਸਮੁੱਚੇ ਸਟਾਫ਼ ਵਲੋਂ ਕਲਮ ਛੋੜ ਹੜਤਾਲ ਕੀਤੀ ਗਈ | ਇਸ ਸਬੰਧ ਵਿਚ ਆਗੂਆਂ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਮਪਲਾਈਜ਼ ਫੈਡਰੇਸ਼ਨ ਏਟਕ ਸਰਕਲ ਯੂਨਿਟ ਦੀ ਹੋਈ ਚੋਣ

ਘਨੌਲੀ, 17 ਅਕਤੂਬਰ (ਜਸਵੀਰ ਸਿੰਘ ਸੈਣੀ)- ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਪੀ. ਐਸ. ਈ. ਬੀ. ਇੰਮਪਲਾਈਜ਼ ਏਟਕ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਰੂਪਨਗਰ ਜਥੇਬੰਦੀ ਦੀ ਚੋਣ ਹੋਈ | ਸਰਕਲ ਦੇ ਪ੍ਰਧਾਨ ਗੁਰਵਿੰਦਰ ਸਿੰਘ ਦੁਆਰਾ ਪਿਛਲੇ ਤਿੰਨ ਸਾਲਾਂ ਦੌਰਾਨ ...

ਪੂਰੀ ਖ਼ਬਰ »

ਦੰਗਲ ਕਮੇਟੀ ਅਤੇ ਸਪੋਰਟਸ ਕਲੱਬ ਨੇ ਖਿਡਾਰਨਾਂ ਨੂੰ ਖੇਡ ਕਿੱਟਾਂ ਵੰਡੀਆਂ

ਘਨੌਲੀ, 17 ਅਕਤੂਬਰ (ਜਸਵੀਰ ਸਿੰਘ ਸੈਣੀ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੰਗਲ ਕਮੇਟੀ ਅਤੇ ਸਪੋਰਟਸ ਕਲੱਬ ਦਾ ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੰਗਲ ਕਮੇਟੀ ਅਤੇ ਸਪੋਰਟਸ ਕਲੱਬ ਘਨੌਲੀ ਵਲੋਂ ਸਰਕਾਰੀ ...

ਪੂਰੀ ਖ਼ਬਰ »

ਫ਼ੈਕਟਰੀ 'ਚ ਚੋਰੀ ਕਰਦਾ ਇਕ ਕਾਬੂ

ਚੰਡੀਗੜ੍ਹ, 17 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਇੰਡਸਟਰੀਅਲ ਏਰੀਆ ਵਿਚ ਪੈਂਦੀ ਇਕ ਫ਼ੈਕਟਰੀ ਦੇ ਮੈਨੇਜਰ ਨੇ ਫ਼ੈਕਟਰੀ ਅੰਦਰ ਚੋਰੀ ਕਰ ਰਹੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ | ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਮੁਲਜ਼ਮ ਨੂੰ ਪੁਲਿਸ ...

ਪੂਰੀ ਖ਼ਬਰ »

ਆਟੋ ਸਵਾਰ ਔਰਤ ਦੇ 49 ਹਜ਼ਾਰ ਚੋਰੀ

ਚੰਡੀਗੜ੍ਹ, 17 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਆਟੋ ਵਿਚ ਬੈਠੀ ਇਕ ਔਰਤ ਦੇ 49 ਹਜ਼ਾਰ ਰੁਪਏ ਨੇੜੇ ਬੈਠੀ ਸਵਾਰੀ ਨੇ ਚੋਰੀ ਕਰ ਲਏ | ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਿਖ਼ਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਪੀ.ਯੂ. ਅੰਦਰ ਪੈਂਦੇ ਕੁਆਰਟਰ 'ਚੋਂ ਨਕਦੀ ਅਤੇ ਗਹਿਣੇ ਚੋਰੀ

ਚੰਡੀਗੜ੍ਹ, 17 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਯੂਨੀਵਰਸਿਟੀ ਵਿਚ ਪੈਂਦੇ ਇਕ ਸਰਕਾਰੀ ਕੁਆਰਟਰ ਵਿਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਕੁਆਰਟਰ ਨੰਬਰ ਬੀ-235 ਦੇ ਰਹਿਣ ਵਾਲੇ ਮਨਮੋਹਨ ਲਾਲ ਨੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਇਆ 23ਵਾਂ ਖ਼ੂਨਦਾਨ ਕੈਂਪ

ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਲਾਈਨਜ਼ ਆਈ ਕੇਅਰ ਸੁਸਾਇਟੀ (ਚੈਰੀਟੇਬਲ ਹਸਪਤਾਲ) ਸ੍ਰੀ ਚਮਕੌਰ ਸਾਹਿਬ ਵੱਲੋਂ ਸਥਾਨਕ ਪੈੱ੍ਰਸ ਕਲੱਬ, ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ, ਪੰਜਾਬ ਕਲਾ ਮੰਚ ...

ਪੂਰੀ ਖ਼ਬਰ »

ਸ਼ਹੀਦ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੁਲਿਸ ਨੇ ਕੀਤਾ ਯਾਦ

ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਪੁਲਿਸ ਵਲੋਂ ਮਨਾਏ ਜਾ ਰਹੇ ਸ਼ਹੀਦੀ ਦਿਵਸ ਸਬੰਧੀ ਅੱਜ ਪਿੰਡ ਮਕੜੋਨਾ ਖ਼ੁਰਦ ਦੇ ਕਾਂਸਟੇਬਲ ਹਰਮੀਤ ਸਿੰਘ ਜੋ ਮਿਤੀ 11-10-1990 ਨੂੰ ਬਧਨੀ ਕਲਾਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਹੋਏ ਇਕ ਮੁਕਾਬਲੇ 'ਚ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਇਆ 23ਵਾਂ ਖ਼ੂਨਦਾਨ ਕੈਂਪ

ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਲਾਈਨਜ਼ ਆਈ ਕੇਅਰ ਸੁਸਾਇਟੀ (ਚੈਰੀਟੇਬਲ ਹਸਪਤਾਲ) ਸ੍ਰੀ ਚਮਕੌਰ ਸਾਹਿਬ ਵੱਲੋਂ ਸਥਾਨਕ ਪੈੱ੍ਰਸ ਕਲੱਬ, ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ, ਪੰਜਾਬ ਕਲਾ ਮੰਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਨੰਗਲ, 17 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਸ਼ੁਰੂ ਹੋਈਆਂ ਤਿੰਨ ਰੋਜ਼ਾ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈਆਂ, ਜਿਨ੍ਹਾਂ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਜ਼ਿਲ੍ਹਾ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਨੂੰ ਬੰਦ ਕਰਨ ਦਾ ਕੀਤਾ ਤਿੱਖਾ ਵਿਰੋਧ

ਨੰਗਲ, 17 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੈਸ਼ਨਲ ਫਰਟੀਲਾਈਜ਼ਰ ਇੰਪਲਾਈਜ਼ ਯੂਨੀਅਨ ਨੰਗਲ ਖਾਦ ਫ਼ੈਕਟਰੀ ਮਜ਼ਦੂਰ ਦਲ (ਕੁਲਦੀਪ ਗਰੁੱਪ) ਅਤੇ ਨੰਗਲ ਫਰਟੀਲਾਈਜ਼ਰ ਵਰਕਰ ਯੂਨੀਅਨ ਵਲੋਂ ਐਨ. ਐਫ. ਐਲ. ਦੇ ਗੇਟ ਮੂਹਰੇ ਸੰਯੁਕਤ ਰੋਸ ਰੈਲੀ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਰੁੜਕੀ ਹੀਰਾਂ ਦੇ ਸਕੂਲ ਚੋਂ ਸਿਲੰਡਰ ਤੇ ਚੁੱਲਾ ਚੋਰੀ

ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਰੁੜਕੀ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਸਟੋਰ 'ਚੋਂ ਬੀਤੀ ਰਾਤ ਚੋਰਾਂ ਨੇ ਗੈਸ ਸਿਲੰਡਰ ਅਤੇ ਗੈਸ ਚੁੱਲਾ ਚੋਰੀ ਕਰ ਲਿਆ | ਪਿੰਡ ਦੇ ਸਰਪੰਚ ਰਾਜਿੰਦਰ ਸਿੰਘ ਅਤੇ ਪੰਚ ਅਵਤਾਰ ਸਿੰਘ ਭੰਗੂ ...

ਪੂਰੀ ਖ਼ਬਰ »

ਪਿੰਡ ਨਿੱਕੂ ਨੰਗਲ 'ਚ ਔਰਤ ਦਾ ਕਤਲ, ਕਾਤਲ ਗਿ੍ਫ਼ਤਾਰ

ਨੰਗਲ, 17 ਅਕਤੂਬਰ (ਪ੍ਰੀਤਮ ਸਿੰਘ ਬਰਾਰੀ, ਗੁਰਪ੍ਰੀਤ ਸਿੰਘ ਗਰੇਵਾਲ)-ਤਹਿਸੀਲ ਨੰਗਲ ਦੇ ਪਿੰਡ ਨਿੱਕੂ ਨੰਗਲ ਵਿਖੇ ਪਿੰਡ ਦੀ ਹੀ ਇਕ ਔਰਤ ਦਾ ਪਿੰਡ ਵਿਚ ਹੀ ਕਤਲ ਹੋ ਜਾਣ ਦਾ ਸਮਾਚਾਰ ਹੈ | ਪਿੰਡ ਨਿੱਕੂ ਨੰਗਲ ਵਿਖੇ ਪਹੰੁਚੇ ਪੱਤਰਕਾਰਾਂ ਦੀ ਟੀਮ ਨੰੂ ਮਿ੍ਤਕ ਤਾਰਾ ...

ਪੂਰੀ ਖ਼ਬਰ »

ਖਾਲਸਾ ਸਕੂਲ ਦਾ ਹਰਸ਼ਦੀਪ ਸਿੰਘ ਵੇਟ ਲਿਫ਼ਟਿੰਗ 'ਚ ਬਣਿਆ ਚੈਂਪੀਅਨ

ਰੂਪਨਗਰ, 17 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਮੱਲ੍ਹਾਂ ...

ਪੂਰੀ ਖ਼ਬਰ »

ਐਸਕੋਰਟ ਟਰੈਕਟਰਜ਼ ਵਲੋਂ ਜ਼ਿਲੇ੍ਹ ਅੰਦਰ ਪਹਿਲੇ ਡਿਜੀਟ੍ਰੈਕ ਟਰੈਕਟਰ ਦੀ ਡਲਿਵਰੀ

ਕੀਰਤਪੁਰ ਸਾਹਿਬ, 17 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਦੇਸ਼ ਅੰਦਰ ਟਰੈਕਟਰਾਂ ਦਾ ਉਤਪਾਦਨ ਕਰਨ ਵਾਲੀ ਐਸਕੋਰਟ ਕੰਪਨੀ ਵਲੋਂ ਨਵੇਂ ਆਨਲਾਈਨ ਵੇਚੇ ਜਾਣ ਵਾਲੇ ਡੀਜੀਟ੍ਰੈਕ ਟਰੈਕਟਰ ਦੀ ਜ਼ਿਲ੍ਹਾ ਰੂਪਨਗਰ ਅੰਦਰ ਕਲ ਪਹਿਲੀ ਡਲਿਵਰੀ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੋਰਿੰਡਾ, 17 ਅਕਤੂਬਰ (ਪਿ੍ਤਪਾਲ ਸਿੰਘ)-ਗੁਰਦੁਆਰਾ ਚਰਨ ਕੰਵਲ ਸਾਹਿਬ ਵਾਰਡ ਨੰਬਰ 4 ਮੋਰਿੰਡਾ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪਰਮਾਤਮਾ ਸਿੰਘ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਸੇਵਾ ਵੈਲਫੇਅਰ ਸੁਸਾਇਟੀ ਵਲੋਂ ਖ਼ੂਨਦਾਨ ਤੇ ਮੈਡੀਕਲ ਕੈਂਪ ਲਗਾਇਆ

ਨੂਰਪੁਰ ਬੇਦੀ, 17 ਅਕਤੂਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਗੁਰੂ ਨਾਨਕ ਸੇਵਾ ਵੈਲਫੇਅਰ ਸੁਸਾਇਟੀ ਨੂਰਪੁਰ ਬੇਦੀ ਵਲੋਂ ਪੀਰ ਬਾਬਾ ਜ਼ਿੰਦਾ ਸ਼ਹੀਦ ਅਸਥਾਨ 'ਤੇ ਮਾਨਵਤਾ ਦੇ ਰਹਿਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ...

ਪੂਰੀ ਖ਼ਬਰ »

ਬਾਬਾ ਅਮਰਨਾਥ ਦੀ ਯਾਦ 'ਚ ਕੁਸ਼ਤੀ ਦੰਗਲ 20 ਨੂੰ

ਪੁਰਖਾਲੀ, 17 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਪਿੰਡ ਬਿੰਦਰਖ ਵਿਖੇ ਕਰਵਾਏ ਜਾ ਰਹੇ 18ਵੇਂ ਕੁਸ਼ਤੀ ਦੰਗਲ ਨੂੰ ਲੈ ਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਹ ਦੰਗਲ 20 ਅਕਤੂਬਰ ਦਿਨ ਐਤਵਾਰ ਨੂੰ ਕਰਵਾਇਆ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਪ੍ਰਭਾਤ ਫੇਰੀ ਦਾ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ

ਨੂਰਪੁਰ ਬੇਦੀ, 17 ਅਕਤੂਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤੀਆਂ ਪ੍ਰਭਾਤ ਫੇਰੀਆਂ ਦਾ ਅੱਜ 21ਵੇਂ ਦਿਨ ਨੂਰਪੁਰ ਬੇਦੀ ਇਲਾਕੇ ਦੇ ਪਿੰਡ ...

ਪੂਰੀ ਖ਼ਬਰ »

ਅਬਿਆਣਾ ਦੀ ਅਨਾਜ ਮੰਡੀ 'ਚ ਨਹੀਂ ਹੋ ਰਹੀ ਝੋਨੇ ਦੀ ਚੁਕਾਈ

ਨੂਰਪੁਰ ਬੇਦੀ, 17 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਇਲਾਕੇ ਦੇ ਪਿੰਡ ਅਬਿਆਣਾ ਵਿਖੇ ਅਨਾਜ ਮੰਡੀ 'ਚੋਂ ਝੋਨੇ ਦੀ ਚੁਕਾਈ ਨਹੀਂ ਹੋ ਰਹੀ, ਜਿਸ ਕਰਕੇ ਜਿਥੇ ਕਿਸਾਨ ਪ੍ਰੇਸ਼ਾਨ ਹਨ ਉਥੇ ਆੜ੍ਹਤੀਆਂ ਵਿਚ ਵੀ ਨਿਰਾਸ਼ਾ ਪਾਈ ਜਾ ਰਹੀ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX