ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  3 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  35 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  44 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  59 minutes ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 1 hour ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 minute ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  1 minute ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  0 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  24 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  37 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਪੰਜਾਬ / ਜਨਰਲ

ਬੀਮਾ ਪਾਲਿਸੀਆਂ ਦੀ ਆੜ 'ਚ ਸੌ ਕਰੋੜ ਦੀ ਠੱਗੀ ਮਾਰਨ ਵਾਲੇ ਅੰਤਰਰਾਸ਼ਟਰੀ ਗਰੋਹ ਦੇ ਚਾਰ ਮੈਂਬਰ ਗਿ੍ਫ਼ਤਾਰ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਬੀਮਾ ਪਾਲਿਸੀਆਂ 'ਚ ਵੱਧ ਵਿਆਜ ਦੇਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਸੌ ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਅੰਤਰਰਾਸ਼ਟਰੀ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਮੰਗੋਲਪੁਰੀ ਦਿੱਲੀ ਦੇ ਰਹਿਣ ਵਾਲੇ ਯੋਗੇਸ਼ ਕੁਮਾਰ, ਪ੍ਰਕਾਸ਼ ਕੁਮਾਰ ਵਾਸੀ ਸੁਲਤਾਨਪੁਰੀ, ਸੁਨੀਲ ਕੁਮਾਰ ਅਤੇ ਮੋਤੀ ਬਾਗ ਦੀ ਰਹਿਣ ਵਾਲੀ ਮੌਸਮੀ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਕਬਜ਼ੇ 'ਚੋਂ ਵੱਖ-ਵੱਖ ਕੰਪਨੀਆਂ ਦੇ 12 ਮੋਬਾਈਲ ਵੀ ਬਰਾਮਦ ਕੀਤੇ ਹਨ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਬਾੜੇਵਾਲ ਦੇ ਰਹਿਣ ਵਾਲੇ ਜਗਦੇਵ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਬੀਮਾ ਪਾਲਸੀਆਂ ਵਿਚ ਵੱਧ ਵਿਆਜ ਦੇਣ ਦਾ ਕਹਿ ਕੇ ਕੁਝ ਲੋਕਾਂ ਵਲੋਂ ਉਨ੍ਹਾਂ ਕੋਲੋਂ 3 ਕਰੋੜ 40 ਲੱਖ ਰੁਪਏ ਤੋਂ ਵੱਧ ਦੀ ਠੱਗੀ ਕਰ ਲਈ ਹੈ | ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ 'ਤੇ ਕਈ ਹੈਰਾਨੀਜਨਕ ਤੱਥ ਸਾਹਮਣੇ ਆਏ | ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਿਆ ਕਿ ਕਥਿਤ ਦੋਸ਼ੀ ਦਿੱਲੀ ਵਿਚ ਇਕ ਕਾਲ ਸੈਂਟਰ ਚਲਾਉਂਦੇ ਹਨ ਜਿਥੇ ਕਿ ਇਹ ਵੱਖ-ਵੱਖ ਸੂਬਿਆਂ ਦੇ ਲੋਕਾਂ ਨੂੰ ਬੀਮਾ ਪਾਲਿਸੀਆਂ ਕਰਵਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ ਪੈਸੇ ਠੱਗ ਲੈਂਦੇ ਸਨ | ਲੋਕ ਵੱਧ ਵਿਆਜ ਦਾ ਲਾਲਚ ਵਿਚ ਆ ਕੇ ਇਨ੍ਹਾਂ ਵਲੋਂ ਦੱਸੇ ਗਏ ਖਾਤਿਆਂ ਵਿਚ ਪੈਸੇ ਜਮ੍ਹਾਂ ਕਰਵਾ ਦਿੰਦੇ ਸਨ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕਥਿਤ ਦੋਸ਼ੀਆਂ ਨੇ ਆਪਣੀਆਂ ਜਾਅਲੀ ਬੀਮਾ ਕੰਪਨੀਆਂ ਵੀ ਬਣਾਈਆਂ ਹੋਈਆਂ ਹਨ | ਜੇਕਰ ਕੋਈ ਚੈੱਕ ਦੇਣ ਦਾ ਕਹਿੰਦਾ ਸੀ ਤਾਂ ਇਹ ਕੰਪਨੀ ਦੇ ਨਾਂਅ ਤੇ ਚੈੱਕ ਲੈ ਪੈਸੇ ਕੈਸ਼ ਕਰਵਾ ਲੈਂਦੇ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ 10 ਸਾਲ ਤੋਂ ਇਹ ਧੰਦਾ ਚਲਾ ਰਹੇ ਹਨ ਅਤੇ ਹੁਣ ਤੱਕ ਲੋਕਾਂ ਨਾਲ ਸੌ ਕਰੋੜ ਰੁਪਏ ਤੋਂ ਵੱਧ ਦੀ ਠੱਗੀ ਕਰ ਚੁੱਕੇ ਹਨ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਠੱਗ ਵੱਖ-ਵੱਖ ਸੂਬਿਆਂ ਵਿਚ ਰਹਿੰਦੇ ਲੋਕਾਂ ਦਾ ਦੂਜੀਆਂ ਬੀਮਾ ਕੰਪਨੀਆਂ ਤੋਂ ਡਾਟਾ ਲੈ ਲੈਂਦੇ ਸਨ ਜੋ ਕਿ ਇਨ੍ਹਾਂ ਨੂੰ ਚਾਰ ਤੋਂ ਪੰਜ ਰੁਪਏ ਵਿਚ ਮਿਲ ਜਾਂਦਾ ਸੀ | ਡਾਟਾ ਲੈਣ ਉਪਰੰਤ ਇਹ ਸਬੰਧਤ ਲੋਕਾਂ ਨੂੰ ਫੋਨ ਕਰਦੇ ਸਨ ਤੇ ਹੁਣ ਤੱਕ ਇਹ ਇਕ ਹਜ਼ਾਰ ਤੋਂ ਵੱਧ ਲੋਕਾਂ ਨਾਲ ਵੱਖ-ਵੱਖ ਸੂਬਿਆਂ ਵਿਚ ਠੱਗੀ ਕਰ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਇਸ ਗਰੋਹ ਦੇ ਕੁਝ ਮੈਂਬਰ ਹਾਲੇ ਫਰਾਰ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ |
ਨਕਲੀ ਬੀਮਾ ਕੰਪਨੀਆਂ ਤੋਂ ਸੁਚੇਤ ਰਹਿਣ ਲੋਕ-ਪੁਲਿਸ ਕਮਿਸ਼ਨਰ
ਇਸ ਦੌਰਾਨ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਨਕਲੀ ਬੀਮਾ ਕੰਪਨੀਆਂ ਤੋਂ ਸੁਚੇਤ ਰਹਿਣ | ਉਨ੍ਹਾਂ ਦੱਸਿਆ ਕਿ ਬੀਮਾ ਪਾਲਿਸੀ ਕਰਵਾਉਣ ਤੋਂ ਪਹਿਲਾਂ ਲੋਕਾਂ ਨੂੰ ਕੰਪਨੀ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਹਾਸਲ ਕਰ ਲੈਣੀ ਚਾਹੀਦੀ ਹੈ |

21 ਨੂੰ ਫਗਵਾੜਾ, ਮੁਕੇਰੀਆਂ, ਦਾਖਾ ਤੇ ਜਲਾਲਾਬਾਦ 'ਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)-ਵਿਧਾਨ ਸਭਾ ਹਲਕੇ 29-ਫਗਵਾੜਾ, 39-ਮੁਕੇਰੀਆਂ, 68-ਦਾਖਾ ਅਤੇ 79-ਜਲਾਲਾਬਾਦ 'ਚ 21 ਅਕਤੂਬਰ, 2019 ਸੋਮਵਾਰ ਨੂੰ ਹੋ ਰਹੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਇਨ੍ਹਾਂ ਚੋਣ ਹਲਕਿਆਂ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ...

ਪੂਰੀ ਖ਼ਬਰ »

ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ 8000 ਪਿੰਡਾਂ 'ਚ ਨੋਡਲ ਅਫ਼ਸਰ ਨਿਯੁਕਤ

ਚੰਡੀਗੜ•, 17 ਅਕਤੂਬਰ (ਅਜੀਤ ਬਿਊਰੋ)-ਸੂਬੇ ਵਿਚ ਝੋਨੇ ਦੀ ਪਰਾਲੀ ਸਾੜਣ ਦੀ ਸਮੱਸਿਆ ਨਾਲ ਨਿਪਟਣ ਲਈ ਪੰਜਾਬ ਸਰਕਾਰ ਨੇ 8000 ਪਿੰਡਾਂ 'ਚ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ | ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਕਾਹਨ ...

ਪੂਰੀ ਖ਼ਬਰ »

ਪਾਣੀ ਦੀ ਬਰਬਾਦੀ ਰੋਕਣ ਲਈ ਸਮਾਂਬੱਧ ਕਾਰਵਾਈ ਕਰੇ ਕੇਂਦਰ-ਐਨ.ਜੀ.ਟੀ.

ਨਵੀਂ ਦਿੱਲੀ, 17 ਅਕਤੂਬਰ (ਏਜੰਸੀ)-ਨੈਸ਼ਨਲ ਗਰੀਨ ਟਿ੍ਬਿਊਨਲ ਨੇ ਪਾਣੀ ਦੀ ਬਰਬਾਦੀ ਬਾਰੇ ਕੇਂਦਰ ਵਲੋਂ ਦਾਇਰ ਰਿਪੋਰਟ 'ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਹੈ ਕਿ ਸਿਰਫ਼ ਸੂਬਿਆਂ ਨੂੰ ਪੱਤਰ ਲਿਖਣ ਤੱਕ ਹੀ ਸੀਮਤ ਨਾ ਰਿਹਾ ਜਾਵੇ ਸਗੋਂ ਵਿਸ਼ੇਸ਼ ਸਮਾਂਬੱਧ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਦੇ ਹੱਕ 'ਚ ਰਾਹੁਲ ਗਾਂਧੀ ਦੇ ਦਫ਼ਤਰ ਤੋਂ ਆਏ ਪੱਤਰ ਨੂੰ ਵੀ ਟਿੱਚ ਜਾਣਦੀ ਹੈ 'ਕੈਪਟਨ ਸਰਕਾਰ'

ਚੰਡੀਗੜ੍ਹ, 17 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕਾਂਗਰਸ ਸਰਕਾਰ ਦਾ ਵਾਅਦਾ ਢਾਈ ਸਾਲ ਬਾਅਦ ਵੀ ਪੂਰਾ ਨਾ ਹੋ ਸਕਿਆ | ਇਥੋਂ ਤੱਕ ਕਿ ਕੱਚੇ ਮੁਲਾਜ਼ਮਾਂ ਦੇ ਹੱਕ 'ਚ ਰਾਹੁਲ ਗਾਂਧੀ ਦੇ ਦਫ਼ਤਰ ਤੋਂ ਆਏ ਸਿਫ਼ਾਰਸ਼ੀ ਪੱਤਰ ...

ਪੂਰੀ ਖ਼ਬਰ »

ਸਿੱਖਿਆ ਬੋਰਡ 'ਚ ਇਕ ਹੋਰ ਘੁਟਾਲਾ ਆਇਆ ਸਾਹਮਣੇ

ਐੱਸ. ਏ. ਐੱਸ. ਨਗਰ, 17 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ-2019 ਦੌਰਾਨ ਗੁਰਦਾਸਪੁਰ ਜ਼ਿਲ੍ਹੇ ਦੇ 2 ਪ੍ਰੀਖਿਆਰਥੀਆਂ ਵਲੋਂ ਪ੍ਰੀਖਿਆ ਫਾਰਮਾਂ 'ਤੇ ਲਗਾਈਆਂ ਗਈਆਂ ਪੁਰਾਣੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਵੈਲਡਿੰਗ ਦੀ ਚਿੰਗਾਰੀ ਨਾਲ ਦੀਵਾਨ ਅਸਥਾਨ 'ਚ ਲੱਗੀ ਅੱਗ

ਅੰਮਿ੍ਤਸਰ, 17 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਅਸਥਾਨ 'ਚ ਬੀਤੇ ਦਿਨ ਪਾਕਿਸਤਾਨੀ ਸਮੇਂ ਮੁਤਾਬਿਕ ਸਵੇਰੇ 9 ਵਜੇ ਦੇ ਕਰੀਬ ਅੱਗ ਲੱਗ ਗਈ, ਜਿਸ ਦੇ ਚੱਲਦਿਆਂ ਕੋਈ ਜਾਨੀ ਨੁਕਸਾਨ ਨਹੀਂ ...

ਪੂਰੀ ਖ਼ਬਰ »

ਪਾਕਿ 'ਚ ਖਿੱਚ ਦਾ ਕੇਂਦਰ ਬਣ ਰਹੇ ਗੁਰਮੁਖੀ 'ਚ ਲਗਾਏ ਹੋਰਡਿੰਗ

ਅੰਮਿ੍ਤਸਰ, 17 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਅਤੇ ਨਾਰੋਵਾਲ 'ਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਮੁੱਖ ਸੜਕਾਂ ਅਤੇ ਚੌਕਾਂ 'ਚ ਲਗਾਏ ਗੁਰਮੁਖੀ 'ਚ ਲਿਖੇ ਹੋਰਡਿੰਗ ਖਿੱਚ ਦਾ ਕੇਂਦਰ ਬਣੇ ਹੋਏ ...

ਪੂਰੀ ਖ਼ਬਰ »

ਭਾਰਤੀ ਸ਼ਰਨ ਮੰਗਣ ਵਾਲਾ ਪਾਕਿਸਤਾਨੀ ਸਾਬਕਾ ਵਿਧਾਇਕ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਥਾਣੇ 'ਚ ਹਾਜ਼ਰ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ਼ ਦੇ ਖ਼ੈਬਰ ਪਖ਼ਤੂਨਵਾ ਪ੍ਰਾਂਤ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਜੋ ਭਾਰਤ ਵਿਚ ਸ਼ਰਨ ਮੰਗਣ ਲਈ ਚਰਚਿਤ ਰਿਹਾ, ਦਾ ਮਾਮਲਾ ...

ਪੂਰੀ ਖ਼ਬਰ »

ਬਾਦਲ ਨੇ ਆਪਣੇ ਪੋਤਰੇ ਅਨੰਤਬੀਰ ਨੂੰ ਜਨਮ ਦਿਨ 'ਤੇ ਤੋਹਫ਼ੇ ਵਜੋਂ ਵਿਲੀ ਜੀਪ ਕੀਤੀ ਭੇਟ

ਮੰਡੀ ਕਿੱਲਿਆਂਵਾਲੀ/ਡੱਬਵਾਲੀ, 17 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਬਾਦਲਾਂ ਦੀ ਤੀਜੀ ਪੀੜ•ੀ ਦਾ ਫੁੱਲ ਅਨੰਤਬੀਰ ਸਿੰਘ ਅੱਜ 18ਵੇਂ ਸਾਲ 'ਚ ਪ੍ਰਵੇਸ਼ ਕਰ ਗਿਆ | ਲਾਡਲੇ ਪੋਤਰੇ ਦੇ ਕਾਨੂੰਨੀ ਤੌਰ 'ਤੇ ਡਰਾਈਵਿੰਗ ਦੇ ਕਾਬਿਲ ਬਣਨ 'ਤੇ ਬਾਬਾ ਬੋਹੜ ਨੇ ਉਸ ਨੂੰ ਜਨਮ ਦਿਨ ਦੇ ...

ਪੂਰੀ ਖ਼ਬਰ »

ਜਗਤਜੀਤ ਇੰਡਸਟਰੀ ਨੇ ਕੀਤੀ ਸੁਪਰ ਸੀਡਰ ਮਸ਼ੀਨ ਤਿਆਰ

ਚੀਮਾ ਮੰਡੀ, 17 ਅਕਤੂਬਰ (ਦਲਜੀਤ ਸਿੰਘ ਮੱਕੜ)-ਜਗਤਜੀਤ ਗਰੁੱਪ ਆਫ਼ ਇੰਡਸਟਰੀਜ਼ ਚੀਮਾ ਮੰਡੀ ਨੇ ਕਿਸਾਨਾਂ ਲਈ ਸੁਪਰ ਸੀਡਰ ਮਸ਼ੀਨ ਨਵੀਂ ਤਕਨੀਕ ਨਾਲ ਤਿਆਰ ਕੀਤੀ ਹੈ | ਸੂਬਾ ਸਰਕਾਰ ਵਲੋਂ ਕਿਸਾਨਾਂ ਅਤੇ ਖੇਤੀਬਾੜੀ ਔਜ਼ਾਰ ਤਿਆਰ ਕਰਨ ਵਾਲਿਆਂ ਨੂੰ ਰਾਹਤ ਦਿੰਦਿਆਂ ...

ਪੂਰੀ ਖ਼ਬਰ »

ਰਾਜੀਵ ਰੰਜਨ ਨੂੰ ਪਟਨਾ ਹਾਈਕੋਰਟ ਦਾ ਚੀਫ਼ ਜਸਟਿਸ ਬਣਾਉਣ ਦੀ ਸਿਫ਼ਾਰਸ਼

ਚੰਡੀਗੜ੍ਹ, 17 ਅਕਤੂਬਰ (ਸੁਰਜੀਤ ਸਿੰਘ ਸੱਤੀ)-ਸੁਪਰੀਮ ਕੋਰਟ ਕਾਲੋਜੀਅਮ ਨੇ ਇਕ ਮੀਟਿੰਗ ਤਹਿਤ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜੀਵ ਰੰਜਨ ਨੂੰ ਪਟਨਾ ਹਾਈਕੋਰਟ ਦਾ ਚੀਫ਼ ਜਸਟਿਸ ਥਾਪਣ ਦੀ ਸਿਫ਼ਾਰਸ਼ ਕੀਤੀ ਹੈ | ਇਹ ਮੀਟਿੰਗ ਮੰਗਲਵਾਰ ਨੂੰ ਹੋਈ ਤੇ ...

ਪੂਰੀ ਖ਼ਬਰ »

ਪੰਜਾਬ ਵਿਚ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਸ਼ੁਰੂ

ਚੰਡੀਗੜ੍ਹ, 17 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਰਾਜ ਭਰ ਵਿਚ ਦੋ ਦਿਨਾਂ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ ¢ ਅੱਜ ਵੀਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਸਮੇਤ ਵੱਖ- ਵੱਖ ਜ਼ਿਲਿ੍ਹਆਂ ਦੇ ਦਫ਼ਤਰਾਂ ਵਿਚ ਮੁਲਾਜ਼ਮਾਂ ਨੇ ਕੰਮ ...

ਪੂਰੀ ਖ਼ਬਰ »

ਅਟਾਰੀ-ਵਾਹਗਾ ਸਰਹੱਦ 'ਤੇ ਰੀਟਰੀਟ ਸੈਰਾਮਨੀ ਹੁਣ ਹੋਵੇਗੀ 5 ਵਜੇ ਸ਼ੁਰੂ

ਅਟਾਰੀ, 17 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਜਿਸ 'ਤੇ ਦੋਹਾਂ ਦੇਸ਼ਾਂ ਦੀਆਂ ਸੁਰੱਖਿਆ ਫੋਰਸਾਂ ਵਲੋਂ ਸਾਂਝੇ ਤੌਰ 'ਤੇ ਸ਼ਾਨਦਾਰ ਪਰੇਡ ਕਰਦਿਆਂ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ) ਨਿਭਾਈ ...

ਪੂਰੀ ਖ਼ਬਰ »

ਪਿੰਡ ਨੌਸ਼ਹਿਰਾ ਢਾਲਾ ਤੋਂ ਵਿਖਾਈ ਦੇ ਰਹੀ ਜਵਾਲਾ ਸਿੰਘ ਭਡਾਣੀਆਂ ਦੀ ਹਵੇਲੀ

ਅੰਮਿ੍ਤਸਰ, 17 ਅਕਤੂਬਰ (ਸੁਰਿੰਦਰ ਕੋਛੜ)-ਭਾਰਤੀ ਸਰਹੱਦੀ ਪਿੰਡ ਰਾਜਾਤਾਲ 'ਚ ਰਾਜਾ ਟੋਡਰ ਮੱਲ ਦੇ ਸਰੋਵਰ ਦੀ ਬਾਹੀਂ 'ਤੇ ਖੜ•ੇ ਹੋ ਕੇ ਸਰਹੱਦ ਪਾਰ ਪਾਕਿਸਤਾਨ ਤਰਫ਼ ਬਰਕੀ ਰੋਡ 'ਤੇ ਆਬਾਦ ਪਿੰਡ ਭਡਾਣਾ 'ਚ ਸਥਾਪਤ ਛੇਵੀਂ ਪਾਤਸ਼ਾਹੀ ਨਾਲ ਸਬੰਧਿਤ ਯਾਦਗਾਰ ਗੁਰਦੁਆਰਾ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ ਦੋ-ਰੋਜ਼ਾ ਸਿਰਜਣਾਤਮਿਕ ਲੇਖਣੀ ਵਰਕਸ਼ਾਪ ਸਮਾਪਤ

ਜਲੰਧਰ, 17 ਅਕਤੂਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਸਾਲਾਨਾ ਦੋ ਰੋਜ਼ਾ ਸਿਰਜਣਾਤਮਿਕ ਲੇਖਣੀ ਵਰਕਸ਼ਾਪ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਅਹਿਦ ਤੇ ਨਰੋਆ ਸਾਹਿਤ ਸਿਰਜਣ ਦਾ ਹੋਕਾ ਦਿੰਦਿਆਂ ਸਮਾਪਤ ਹੋਈ | ਵਰਕਸ਼ਾਪ ਦੇ ਪਹਿਲੇ ਦਿਨ ...

ਪੂਰੀ ਖ਼ਬਰ »

ਸ਼ੋਪੀਆਂ 'ਚ ਮਾਰੇ ਗਏ ਵਪਾਰੀ ਦੇ ਪਰਿਵਾਰ ਨੂੰ 2 ਲੱਖ ਰੁਪਏ ਮਾਲੀ ਮਦਦ ਦੇਣ ਦਾ ਐਲਾਨ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ੍ਹ ਵਿਚ ਬੀਤੀ ਰਾਤ ਅੱਤਵਾਦੀਆਂ ਵਲੋਂ ਮਾਰੇ ਗਏ ਫ਼ਾਜ਼ਿਲਕਾ ਦੇ ਸੇਬ ਵਪਾਰੀ ਦੇ ਪਰਿਵਾਰ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 2 ਲੱਖ ਰੁਪਏ ਮਾਲੀ ਮਦਦ ਦੇਣ ਦਾ ਐਲਾਨ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਵਿਜੀਲੈਂਸ ਦੇ ਏ. ਆਈ. ਜੀ. ਨੂੰ ਕੀਤਾ ਨਾਮਜ਼ਦ

ਐੱਸ. ਏ. ਐੱਸ. ਨਗਰ, 17 ਅਕਤੂਬਰ (ਜਸਬੀਰ ਸਿੰਘ ਜੱਸੀ)-ਓਕੋ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ 2016 'ਚ ਅੰਮਿ੍ਤਸਰ ਜੇਲ੍ਹ 'ਚ ਜਬਰ ਜਨਾਹ ਦੇ ਇਕ ਮਾਮਲੇ 'ਚ ਵਿਜੀਲੈਂਸ ਦੇ ਏ. ਆਈ. ਜੀ. ਆਸ਼ੀਸ਼ ਕਪੂਰ ਨੂੰ ਨਾਮਜ਼ਦ ਕਰ ਲਿਆ ਗਿਆ ਹੈ | ਇਸ ਤੋਂ ਪਹਿਲਾਂ ਉਕਤ ਮਾਮਲੇ 'ਚ ...

ਪੂਰੀ ਖ਼ਬਰ »

ਬਰਾੜ ਬੀਜ ਸਟੋਰ 'ਤੇ ਕਣਕ ਦੀਆਂ ਨਵੀਆਂ ਕਿਸਮਾਂ ਉਪਲਬਧ ਹੋਣਗੀਆਂ-ਬਰਾੜ

ਲੁਧਿਆਣਾ, 17 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਸੂਬੇ ਵਿਚ ਕਣਕ ਮੁੱਖ ਫਸਲ ਹੈ ਤੇ ਕਿਸੇ ਵੀ ਫਸਲ ਦਾ ਚੰਗਾ ਝਾੜ ਬੀਜ ਦੀ ਗੁਣਵਤਾ ਉਪਰ ਨਿਰਭਰ ਕਰਦਾ ਹੈ | ਇਹ ਪ੍ਰਗਟਾਵਾ ਫਿਰੋਜ਼ਪੁਰ ਰੋਡ ਸਥਿਤ ਬਰਾੜ ਬੀਜ ਸਟੋਰ ਦੇ ਮੁਖੀ ਹਰਵਿੰਦਰ ਸਿੰਘ ਬਰਾੜ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

21 ਨੂੰ ਹਰਿਆਣਾ ਦੀਆਂ ਅਦਾਲਤਾਂ 'ਚ ਛੁੱਟੀ

ਚੰਡੀਗੜ੍ਹ, 17 ਅਕਤੂਬਰ (ਸੁਰਜੀਤ ਸਿੰਘ ਸੱਤੀ)-ਹਰਿਆਣਾ ਵਿਚ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਸਮੇਤ ਹਰਿਆਣਾ ਦੀਆਂ ਸਾਰੀਆਂ ਅਦਾਲਤਾਂ ਵਿਚ 21 ਅਕਤੂਬਰ ਸੋਮਵਾਰ ਨੂੰ ਛੁੱਟੀ ਦਾ ਹੁਕਮ ਜਾਰੀ ਕੀਤਾ ਹੈ | 21 ਅਕਤੂਬਰ ਨੂੰ ...

ਪੂਰੀ ਖ਼ਬਰ »

ਅੱਜ ਰਿਲੀਜ਼ ਹੋਵੇਗੀ ਪੰਜਾਬੀ ਫ਼ਿਲਮ 'ਅੜ੍ਹਬ ਮੁਟਿਆਰਾਂ'

ਜਲੰਧਰ, 17 ਅਕਤੂਬਰ (ਅ.ਬ.)- ਪੰਜਾਬੀ ਫ਼ਿਲਮ 'ਅੜ•ਬ ਮੁਟਿਆਰਾਂ' 18 ਅਕਤੂਬਰ ਨੂੰ ਪੂਰੀ ਦੁਨੀਆਂ ਵਿਚ ਰਿਲੀਜ਼ ਹੋਣ ਜਾ ਰਹੀ ਹੈ | ਫ਼ਿਲਮ ਦਾ ਟਰੇਲਰ ਪਹਿਲੇ ਦਿਨੋਂ ਹੀ ਦਰਸ਼ਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ | ਫ਼ਿਲਮ ਦੋ ਕੁੜੀਆਂ ਦੀ ਕਹਾਣੀ ਹੈ, ਜੋ ਇਕ ਕੰਪਨੀ ਵਿਚ ਨੌਕਰੀ ...

ਪੂਰੀ ਖ਼ਬਰ »

ਚਮੜੀ ਰੋਗ ਸੋਰਾਇਸਿਸ ਦਾ ਆਯੁਰਵੇਦ ਰਾਹੀਂ ਹੋ ਸਕਦੈ ਪੱਕਾ ਇਲਾਜ

ਜਲੰਧਰ, 17 ਅਕਤੂਬਰ (ਅ.ਬ.)- ਚਮੜੀ ਦਾ ਰੋਗ ਸੋਰਾਇਸਿਸ ਜੋ ਮੰਡਲਕੁਸ਼ਟ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ, ਇਸ ਦਾ ਆਯੁਰਵੇਦ ਨਾਲ ਸਫ਼ਲਤਾ ਪੂਰਬਕ ਇਲਾਜ਼ ਹੋ ਸਕਦਾ ਹੈ | ਆਯੁਰਵੇਦ ਮੁਤਾਬਿਕ ਚਮੜੀ ਦੇ ਰੋਗਾਂ 'ਚ ਮੰਡਲਕੁਸ਼ਟ ਨੂੰ ਮੁੱਖ ਰੋਗ ਮੰਨਿਆ ਗਿਆ ਹੈ, ਜਿਨ੍ਹਾਂ ...

ਪੂਰੀ ਖ਼ਬਰ »

ਸੋਨੀਆ ਗਾਂਧੀ ਵਲੋਂ ਹਰਿਆਣਾ 'ਚ ਪਹਿਲੀ ਚੋਣ ਰੈਲੀ ਅੱਜ

ਨਵੀਂ ਦਿੱਲੀ, 17 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸ ਦੀ ਅੰਤਿ੍ਮ ਪ੍ਰਧਾਨ ਸੋਨੀਆ ਗਾਂਧੀ ਸ਼ੁੱਕਰਵਾਰ ਨੂੰ ਹਰਿਆਣਾ 'ਚ ਚੋਣ ਰੈਲੀ ਕਰਨਗੇ | ਸੋਨੀਆ ਗਾਂਧੀ ਮਹੇਂਦਰਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਰਾਊ ਦਾਨ ਸਿੰਘ ਲਈ ਚੋਣ ਪ੍ਰਚਾਰ ਕਰਨਗੇ ਜੋ ਕਿ ਭਾਜਪਾ ਦੇ ...

ਪੂਰੀ ਖ਼ਬਰ »

ਭਾਰਤ ਨਾਲ ਕੂਟਨੀਤਕ ਸਬੰਧ ਅਸੰਭਵ-ਕੁਰੈਸ਼ੀ

ਅੰਮਿ੍ਤਸਰ, 17 ਅਕਤੂਬਰ (ਸੁਰਿੰਦਰ ਕੋਛੜ)¸ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਤੋਂ ਬਾਅਦ ਭਾਰਤ ਨਾਲ ਕੂਟਨੀਤਕ ਸਬੰਧਾਂ ਦੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ | ਕੁਰੈਸ਼ੀ ਨੇ ਮੀਡੀਆ ...

ਪੂਰੀ ਖ਼ਬਰ »

ਪੱਛਮੀ ਬੰਗਾਲ ਦੇ ਰਾਜਪਾਲ ਨੂੰ ਮਿਲੇਗੀ 'ਜ਼ੈਡ' ਸੁਰੱਖਿਆ

ਨਵੀਂ ਦਿੱਲੀ,17 ਅਕਤੂਬਰ (ਏਜੰਸੀ)- ਕੇਂਦਰ ਸਰਕਾਰ ਵਲੋਂ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਕੜ ਦੀ ਜਾਨ ਨੂੰ 'ਸੰਭਾਵਿਤ ਖ਼ਤਰੇ' ਨੂੰ ਵੇਖਦਿਆਂ 'ਜ਼ੈਡ' ਸ਼੍ਰੇਣੀ ਦੀ ਵੀ.ਆਈ.ਪੀ. ਸੁਰੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ...

ਪੂਰੀ ਖ਼ਬਰ »

ਅੱਤਵਾਦੀ ਹਮਲੇ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ 'ਚ ਭਾਰਤ-ਨਿਪਾਲ ਸਰਹੱਦ 'ਤੇ ਹਾਈ ਅਲਰਟ

ਗੋਰਖਪੁਰ, 17 ਅਕਤੂਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਗ੍ਰਹਿ ਜ਼ਿਲ੍ਹੇ ਗੋਰਖ਼ਪੁਰ 'ਚ 5 ਅੱਤਵਾਦੀਆਂ ਦੇ ਨਿਪਾਲ ਸਰਹੱਦ ਰਾਹੀਂ ਦਾਖ਼ਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਏ. ਟੀ. ਐਸ. ਨੇ ਅੱਤਵਾਦੀ ਹਮਲੇ ਦੀ ਸੰਭਾਵਨਾ ...

ਪੂਰੀ ਖ਼ਬਰ »

ਸਰਕਾਰ ਚੋਣਾਂ 'ਚ ਰੁੱਝੀ, ਪੰਜਾਬ ਵਾਸੀ ਡੇਂਗੂ ਤੇ ਪਲੇਟਲੈਟਸ ਸੈੱਲ ਘਟਣ ਦੀ ਲਪੇਟ 'ਚ

ਮਲੌਦ, 17 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਸੂਬੇ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋ ਰਹੀਆਂ ਚੋਣਾਂ 'ਚ ਜਿੱਥੇ ਸਰਕਾਰ ਦਾ ਸਮੁੱਚਾ ਮੰਤਰੀ ਮੰਡਲ, ਪ੍ਰਸ਼ਾਸਨ ਚੋਣਾਂ 'ਚ ਵਿਅਸਤ ਹੋਣ ਕਰ ਕੇ ਸਰਕਾਰੀ ਦਫ਼ਤਰਾਂ 'ਚ ਸੰੁਨਸਾਨ ਪਸਰੀ ਪਈ ਹੈ, ਉਥੇ ਦੂਜੇ ਪਾਸੇ ...

ਪੂਰੀ ਖ਼ਬਰ »

ਝੂਠੇ ਮੁਕਾਬਲਿਆਂ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਨਹੀਂ ਹੋਣੇ ਚਾਹੀਦੇ ਪ੍ਰਕਾਸ਼ ਪੁਰਬ ਸਮਾਗਮਾਂ 'ਤੇ ਮੁੱਖ ਮਹਿਮਾਨ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)¸ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ, ਪੰਜਾਬ ਮਨੁੱਖੀ ਅਧਿਕਾਰ ਸੰਗਠਨ, ਲਾਇਰਜ ਫਾਰ ਹਿਊਮਨ ਐਾਡ ਡੈਮੋਕਰੇਟਿਕ ਰਾਈਟਸ ਤੇ ਸਮਾਜ ਸੇਵੀ ਲੋਕਾਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿਚ ਹਾਜ਼ਰ ...

ਪੂਰੀ ਖ਼ਬਰ »

ਉੱਪ ਚੋਣਾਂ 'ਚ ਧਾਂਦਲੀ ਿਖ਼ਲਾਫ਼ ਚੋਣ ਕਮਿਸ਼ਨ ਨੇ ਕੱਸਿਆ ਸ਼ਿਕੰਜਾ

ਜਲੰਧਰ, 17 ਅਕਤੂਬਰ (ਮੇਜਰ ਸਿੰਘ)-ਪੰਜਾਬ ਅੰਦਰ ਚਾਰ ਵਿਧਾਨ ਸਭਾ ਖੇਤਰਾਂ ਦੀ ਹੋ ਰਹੀ ਉਪ ਚੋਣ ਵਿਚ ਕਿਸੇ ਵੀ ਤਰ੍ਹਾਂ ਦੀ ਧਾਂਦਲੀ ਜਾਂ ਗੜਬੜ ਨੂੰ ਰੋਕਣ ਲਈ ਕੇਂਦਰੀ ਚੋਣ ਕਮਿਸ਼ਨ ਨੇ ਸ਼ਿਕੰਜਾ ਕੱਸਣ ਦੇ ਹੁਕਮ ਜਾਰੀ ਕੀਤੇ ਹਨ | ਚੋਣ ਕਮਿਸ਼ਨ ਵਲੋਂ ਜਾਰੀ ਪੱਤਰ 'ਚ ...

ਪੂਰੀ ਖ਼ਬਰ »

ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨ

ਅੰਮਿ੍ਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)¸ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪਿਛਲੇ 11 ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ 'ਚ ਹੁਕਮਨਾਮੇ ਅਤੇ ਸਿੱਖ ਇਤਿਹਾਸ ਦੀ ਸੰਗਤਾਂ ਨੂੰ ਕਥਾ ਅਤੇ ਗੁਰਮਤਿ ...

ਪੂਰੀ ਖ਼ਬਰ »

ਐਨ.ਜੀ.ਟੀ. ਵਲੋਂ ਯਮੁਨਾ ਕਿਨਾਰੇ ਵਸੇ ਪਾਕਿ ਦੇ 120 ਹਿੰਦੂ ਪਰਿਵਾਰਾਂ ਿਖ਼ਲਾਫ਼ ਕਾਰਵਾਈ ਦੇ ਨਿਰਦੇਸ਼

ਨਵੀਂ ਦਿੱਲੀ, 17 ਅਕਤੂਬਰ (ਏਜੰਸੀ)- ਕੁਝ ਸਾਲ ਪਹਿਲਾਂ 100 ਤੋਂ ਵੱਧ ਪਾਕਿਸਤਾਨੀ ਹਿੰਦੂ ਪਰਿਵਾਰ ਤੀਰਥ ਯਾਤਰਾ ਵੀਜ਼ਾ 'ਤੇ ਕੌਮੀ ਰਾਜਧਾਨੀ 'ਚ ਆਏ ਸਨ ਪਰ ਵਾਪਸ ਜਾਣ ਦੀ ਬਜਾਏ ਉਹ ਗੁਰਦੁਆਰਾ ਮਜਨੰੂ ਦਾ ਟਿੱਲਾ ਦੇ ਦੱਖਣ 'ਚ ਯਮੁਨਾ ਹੜ੍ਹ ਮੈਦਾਨਾਂ 'ਚ ਝੁੱਗੀਆਂ ਤੇ ...

ਪੂਰੀ ਖ਼ਬਰ »

ਭਾਰਤੀ ਰਾਜਦੂਤ ਨੇ ਅਮਰੀਕੀ ਸੰਸਦ ਮੈਂਬਰਾਂ ਨੂੰ ਕਸ਼ਮੀਰ ਦੇ ਜ਼ਮੀਨੀ ਹਾਲਾਤ ਬਾਰੇ ਦਿੱਤੀ ਜਾਣਕਾਰੀ

ਵਾਸ਼ਿੰਗਟਨ, 17 ਅਕਤੂਬਰ (ਏਜੰਸੀ)-ਅਮਰੀਕਾ 'ਚ ਭਾਰਤ ਦੇ ਰਾਜਦੂਤ ਹਰਸ਼ਵਰਧਨ ਸ਼੍ਰੀਗਲਾ ਨੇ ਅੱਜ ਅਮਰੀਕੀ ਸੰਸਦ ਮੈਂਬਰਾਂ ਨੂੰ ਅਗਸਤ 'ਚ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖ਼ਤਮ ਕਰਨ ਤੋਂ ਬਾਅਦ ਰਾਜ ਦੇ ਹਾਲਾਤ ਤੇ ਉੱਥੇ ਸ਼ਾਂਤੀ ਬਣਾਈ ਰੱਖਣ ਲਈ ਚੁੱਕੇ ਗਏ ...

ਪੂਰੀ ਖ਼ਬਰ »

ਯੂ.ਕੇ ਸਟੱਡੀ ਵੀਜ਼ਾ ਸਬੰਧੀ ਮੋਗਾ ਵਿਖੇ ਸੈਮੀਨਾਰ ਅੱਜ-ਜੇ.ਐੱਮ.ਓਵਰਸੀਜ਼

ਮੋਗਾ, 17 ਅਕਤੂਬਰ (ਅ.ਬ)-ਯੂ.ਕੇ (ਇੰਗਲੈਂਡ) ਪੜ੍ਹਣ ਜਾਣ ਅਤੇ ਕੰਮ ਕਰਨ ਦੇ ਇਛੁੱਕ ਵਿਦਿਆਰਥੀਆਂ ਲਈ ਸਥਾਨਕ ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ 'ਚ ਸਥਿਤ ਪੰਜਾਬ ਦੀ ਨਾਮਵਰ ਅਤੇ ਯੂ.ਕੇ. ਦੇ ਵੀਜ਼ੇ ਲਗਵਾਉਣ 'ਚ ਮਾਹਿਰ ਸੰਸਥਾ ਜੇ.ਐੱਮ. ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਮੋਗਾ ਵਿਖੇ ਪੰਜਵਾਂ ਅੰਤਰਰਾਸ਼ਟਰੀ ਸੈਮੀਨਾਰ 20 ਨੂੰ

ਚੌਕ ਮਹਿਤਾ, 17 ਅਕਤੂਬਰ (ਧਰਮਿੰਦਰ ਸਿੰਘ ਸਦਾਰੰਗ/ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਵਲੋਂ 20 ਅਕਤੂਬਰ ਦਿਨ ਐਤਵਾਰ ਨੂੰ ਮੋਗਾ ਦੇ ਗੁਰੂ ਨਾਨਕ ਕਾਲਜ ਵਿਖੇ ਦਮਦਮੀ ਟਕਸਾਲ ਦਾ ਪੰਥ ਪ੍ਰਤੀ ਯੋਗਦਾਨ ਵਿਸ਼ੇ 'ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਲੰਬੀ ਹਲਕੇ 'ਚ ਪੁੱਜਣ 'ਤੇ ਭਰਵਾਂ ਸਵਾਗਤ

ਲੰਬੀ, 17 ਅਕਤੂਬਰ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਲੰਬੀ 'ਚ ਦਾਖਲ ਹੋਇਆ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਖੀਰਲੇ ਪਿੰਡ ਬਾਦਲ ਵਿਖੇ ਪਹੁੰਚਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਘਰ ਦੇ ਕੋਲ ਆਪਣੇ ਬੇਟੇ ...

ਪੂਰੀ ਖ਼ਬਰ »

ਫਰੂਟ ਕਾਰੋਬਾਰੀ ਦੀ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੀ ਹੱਤਿਆ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ

ਅਬੋਹਰ, 17 ਅਕਤੂਬਰ (ਕੁਲਦੀਪ ਸਿੰਘ ਸੰਧੂ/ਸੁਖਜਿੰਦਰ ਸਿੰਘ ਢਿੱਲੋਂ)-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਕੱਲ੍ਹ ਅਬੋਹਰ ਦੇ ਸੀਡ ਫਾਰਮ ਪੱਕਾ ਨਿਵਾਸੀ ਫਰੂਟ ਕਾਰੋਬਾਰੀ ਚਰਨਜੀਤ ਸਿੰਘ ਚੰਨੀ ਦੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਅਤੇ ਉਸ ਦੇ ਸਾਥੀ ...

ਪੂਰੀ ਖ਼ਬਰ »

ਰਲੇਵੇਂ ਦੇ ਵਿਰੋਧ 'ਚ 22 ਨੂੰ ਬੈਂਕਾਂ ਦੀ ਹੜਤਾਲ

ਨਵੀਂ ਦਿੱਲੀ, 17 ਅਕਤੂਬਰ (ਏਜੰਸੀ)-ਕੇਂਦਰੀ ਟਰੇਡ ਯੂਨੀਅਨ ਨੇ ਵੀਰਵਾਰ ਨੂੰ ਅਖਿਲ ਭਾਰਤੀ ਬੈਂਕ ਕਰਮਚਾਰੀ ਯੂਨੀਅਨ ਤੇ ਬੈਂਕ ਕਰਮਚਾਰੀ ਫੈਡਰੇਸ਼ਨ ਆਫ਼ ਇੰਡੀਆ ਦੁਆਰਾ ਸਾਂਝੇ ਤੌਰ 'ਤੇ ਦਸ ਸਰਕਾਰੀ ਬੈਂਕਾਂ ਦਾ ਰਲੇਵਾਂ ਕਰ ਕੇ 4 ਬੈਂਕਾਂ 'ਚ ਬਦਲਣ ਤੇ 6 ਰਾਸ਼ਟਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX