ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  11 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  43 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  52 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 2 hours ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 2 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  8 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  32 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  45 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਜਲੰਧਰ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੌਸ਼ਨੀ ਤੇ ਆਵਾਜ਼ 'ਤੇ ਆਧਾਰਿਤ ਪ੍ਰੋਗਰਾਮ ਨੇ ਲੋਕਾਂ ਨੂੰ ਕੀਤਾ ਭਾਵੁਕ

ਜਲੰਧਰ, 17 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਰੌਸ਼ਨੀ ਤੇ ਅਵਾਜ਼ 'ਤੇ ਅਧਾਰਿਤ ਪ੍ਰੋਗਰਾਮ ਦੇ ਆਖਰੀ ਦਿਨ ਸਮਾਜ ਦੇ ਹਰ ਵਰਗ ਦੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਹੋਇਆ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਵਿਸ਼ੇਸ਼ ਸਮਾਗਮ ਦਾ ਹਿੱਸਾ ਬਣਨ ਲਈ ਸਮਾਜ ਦੇ ਹਰ ਵਰਗ ਦੇ ਲੋਕਾਂ ਵਲੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਅਤਿ ਆਧੁਨਿਕ ਤਕਨੀਕਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੇ ਗਏ ਵਿਸ਼ਵਵਿਆਪੀ ਸੰਦੇਸ਼ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ, ਸ਼ਾਂਤੀ, ਦਇਆ ਤੇ ਮਾਨਵਤਾ ਦੀ ਸੇਵਾ ਦਾ ਪ੍ਰਚਾਰ ਕੀਤਾ ਗਿਆ | ਇਸ ਯਾਦਗਾਰ ਲਾਈਟ ਐਾਡ ਸਾਊਾਡ ਸ਼ੋਅ ਦੌਰਾਨ ਪੂਰਾ ਜਲੰਧਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫ਼ਲਸਫ਼ੇ ਤੋਂ ਸੇਧ ਲੈ ਕੇ ਰੂਹਾਨੀ ਰੰਗ 'ਚ ਰੰਗਿਆ ਗਿਆ | ਇਸੇ ਮੌਕੇ ਲੋਕਾਂ ਨੇ ਲਾਇਲਪੁਰ ਖ਼ਾਲਸਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਬਲਬੀਰ ਕੌਰ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਮਨਵਿੰਦਰ ਸਿੰਘ ਤੇ ਪਿ੍ੰਸੀਪਲ ਲਾਇਲਪੁਰ ਖ਼ਾਲਸਾ ਕਾਲਜ ਗੁਰਪਿੰਦਰ ਸਿੰਘ ਸਮਰਾ ਵਲੋਂ ਇਨ੍ਹਾਂ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਰੌਸ਼ਨੀ ਤੇ ਅਵਾਜ਼ 'ਤੇ ਅਧਾਰਿਤ ਪ੍ਰੋਗਰਾਮ 'ਚ ਸਿਰਕਤ ਕਰ ਕੇ ਜ਼ਿੰਦਗੀ ਦੇ ਅਨੋਖੇ ਅਨੁਭਵ ਦਾ ਅਹਿਸਾਸ ਕੀਤਾ ਗਿਆ | ਰੌਸ਼ਨੀ ਤੇ ਅਵਾਜ਼ 'ਤੇ ਅਧਾਰਿਤ ਇਸ 45 ਮਿੰਟ ਦੇ ਸ਼ੋਅ ਦੌਰਾਨ ਅਤਿ ਆਧੁਨਿਕ ਤਕਨੀਕਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਦਾਸੀਆਂ 'ਤੇ ਜੋ ਝਾਤ ਪਾਈ ਗਈ ਉਸ ਨੇ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ | ਇਸ ਮੌਕੇ ਕ੍ਰਿਏਟਿਵ ਸਾਊਾਡ ਟਰੈਕ ਵਲੋਂ ਗੁਰੂ ਸਾਹਿਬ ਦੇ ਜੀਵਨ ਨਾਲ ਜੁੜੀਆਂ ਮਹੱਤਵਪੂਰਨ ਘਟਨਾਵਾਂ ਨੂੰ ਲੇਜ਼ਰ ਤਕਨੀਕ ਰਾਹੀਂ ਬਹੁਤ ਹੀ ਸੁੰਦਰ ਤਰੀਕੇ ਨਾਲ ਪੇਸ਼ ਕੀਤਾ ਗਿਆ |

ਘਰਾਂ 'ਚ ਪਾਣੀ ਦੇ ਮੀਟਰ ਲਗਾਉਣ ਦੀ ਤਿਆਰੀ

ਸ਼ਿਵ ਸ਼ਰਮਾ ਜਲੰਧਰ, 17 ਅਕਤੂਬਰ-ਸਥਾਨਕ ਸਰਕਾਰਾਂ ਵਿਭਾਗ ਜਲਦੀ ਹੀ ਹਰ ਘਰ 'ਚ ਪਾਣੀ ਦਾ ਮੀਟਰ ਲਗਾਉਣ ਬਾਰੇ ਵਿਚਾਰਾਂ ਕਰ ਰਹੀ ਹੈ ਤੇ ਜੇਕਰ ਇਸ ਬਾਰੇ ਯੋਜਨਾ ਸਿਰੇ ਚੜਦੀ ਹੈ ਤਾਂ ਪਾਣੀ ਮੀਟਰ ਨੀਤੀ ਤਿਆਰ ਕਰ ਕੇ ਇਸ ਦਾ ਡਰਾਫ਼ਟ ਹੋਣ ਦੀ ਸੰਭਾਵਨਾ ਹੈ | ਚਾਹੇ ਇਸ ਦੀ ...

ਪੂਰੀ ਖ਼ਬਰ »

1 ਦਸੰਬਰ ਤੋਂ ਫਾਸਟੈਗ ਜ਼ਰੂਰੀ

ਜਲੰਧਰ, 17 ਅਕਤੂਬਰ (ਸ਼ਿਵ)-ਭਾਰਤ ਸਰਕਾਰ ਦੀ ਹਦਾਇਤ ਮੁਤਾਬਿਕ 1 ਦਸੰਬਰ 2019 ਤੋਂ ਦੋ ਤਿੰਨ ਪਹੀਆ ਗੱਡੀਆਂ ਨੂੰ ਛੱਡ ਕੇ ਸਾਰੀਆਂ ਗੱਡੀਆਂ ਲਈ ਫਾਸਟੈਗ ਜ਼ਰੂਰੀ ਕਰ ਦਿੱਤਾ ਗਿਆ ਹੈ | ਇਸ ਨੂੰ ਮੁੱਖ ਰੱਖਦੇ ਹੋਏ ਲੋਕਾਂ ਦੀ ਸਹੂਲਤ ਲਈ ਭਾਰਤੀ ਸਟੇਟ ਬੈਂਕ ਮੁੱਖ ਸ਼ਾਖਾ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵਲੋਂ ਫਾਹਾ ਲਾ ਕੇ ਖ਼ੁਦਕੁਸ਼ੀ

ਜਲੰਧਰ ਛਾਉਣੀ, 17 ਅਕਤੂਬਰ (ਪਵਨ ਖਰਬੰਦਾ)-ਥਾਣਾ ਪਤਾਰਾ ਦੇ ਅਧੀਨ ਆਉਂਦੇ ਨੰਗਲ ਸ਼ਾਮਾਂ ਖੇਤਰ ਵਿਖੇ ਰਹਿੰਦੇ ਇਕ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਘਰ 'ਚ ਹੀ ਪੱਖੇ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਸਿਵਲ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਕੰਮਕਾਜ ਰੱਖਿਆ ਠੱਪ

ਜਲੰਧਰ, 17 ਅਕਤੂਬਰ (ਚੰਦੀਪ ਭੱਲਾ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਤੇ ਹੋਰ ਦਫਤਰੀ ਕਾਮਿਆਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ ਕੀਤੀ ਗਈ ਤੇ ਕੰਮਕਾਜ ਠੱਪ ਰੱਖਿਆ | ਦੋ ਦਿਨਾ ਦੀ ਕਲਮਛੋੜ ਹੜਤਾਲ ਦਾ ਫੈਸਲਾ ਬੀਤੇ ਦਿਨ ਹੋਈ ਮੀਟਿੰਗ 'ਚ ਲਿਆ ਗਿਆ ...

ਪੂਰੀ ਖ਼ਬਰ »

ਡਿਜੀਟਲ ਮਿਊਜ਼ੀਅਮ ਦੇ ਪ੍ਰੋਗਰਾਮ ਦੌਰਾਨ 10,000 ਤੋਂ ਵੱਧ ਲੋਕਾਂ ਵਲੋਂ ਸ਼ਿਰਕਤ

ਜਲੰਧਰ 17 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਵਿਖੇ ਡਿਜੀਟਲ ਮਿਊਜ਼ੀਅਮ ਦੁਆਰਾ 3 ਦਿਨਾ ਦੌਰਾਨ 10,000 ਤੋਂ ਵੱਧ ਲੋਕਾਂ ਨੂੰ ਅਨੋਖਾ ਤੇ ਅਦਭੁਤ ਅਨੁਭਵ ਕਰਵਾਇਆ ਗਿਆ | ਲਾਇਲਪੁਰ ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਪੀ.ਐਨ.ਬੀ. ਨੇ ਇਮਾਨਦਾਰ ਜ਼ਿੰਦਗੀ ਬਾਰੇ ਕੱਢਿਆ ਪੈਦਲ ਮਾਰਚ

ਜਲੰਧਰ, 17 ਅਕਤੂਬਰ (ਸ਼ਿਵ)-ਪੰਜਾਬ ਨੈਸ਼ਨਲ ਬੈਂਕ ਦੇ ਸਿਵਲ ਲਾਈਨ ਸਥਿਤ ਮੰਡਲ ਦਫ਼ਤਰ ਵਲੋਂ ਮੰਡਲ ਪ੍ਰਮੁੱਖ ਅਜੇ ਵਰਮਾਨੀ ਦੀ ਅਗਵਾਈ 'ਚ ਲੋਕਾਂ ਨੂੰ ਇਮਾਨਦਾਰੀ ਨਾਲ ਜ਼ਿੰਦਗੀ ਜਿਉਣ ਬਾਰੇ ਜਾਗਰੂਕ ਕਰਨ ਲਈ ਪੈਦਲ ਮਾਰਚ ਕਰਵਾਇਆ ਗਿਆ | ਇਸ 'ਚ 100 ਤੋਂ ਜ਼ਿਆਦਾ ਸਟਾਫ਼ ...

ਪੂਰੀ ਖ਼ਬਰ »

65ਵੀਆਂ ਪੰਜਾਬ ਸਕੂਲ ਖੇਡਾਂ ਹਾਕੀ ਦੇ ਮੁਕਾਬਲੇ ਸਮਾਪਤ

ਜਲੰਧਰ, 17 ਅਕਤੂਬਰ (ਜਤਿੰਦਰ ਸਾਬੀ)-65ਵੀਆਂ ਪੰਜਾਬ ਸਕੂਲ ਖੇਡਾਂ ਦੇ ਹਾਕੀ ਅੰਡਰ 17 ਸਾਲ ਲੜਕੇ ਵਰਗ ਦੇ ਮੁਕਾਬਲੇ ਜੋ ਜਲੰਧਰ ਵਿਖੇ ਜ਼ਿਲ੍ਹਾ ਖੇਡ ਅਫ਼ਸਰ (ਸ) ਜਲੰਧਰ ਹਰਿੰਦਰਪਾਲ ਸਿੰਘ ਦੀ ਦੇਖ-ਰੇਖ ਕਰਵਾਏ ਗਏ ਸਮਾਪਤ ਹੋ ਗਏ | ਇਨ੍ਹਾਂ 'ਚੋਂ ਪੀ. ਆਈ. ਐਸ. ਮੋਹਾਲੀ ਦੀ ...

ਪੂਰੀ ਖ਼ਬਰ »

ਅਵਰੀਨ ਕੌਰ ਤੇ ਹਰਗੁਨ ਹੁੰਦਲ ਨੇ ਰੋਲਰ ਸਕੇਟਿੰਗ ਵਿਚ 5 ਸੋਨ ਤਗਮੇ ਜਿੱਤੇ

ਜਲੰਧਰ, 17 ਅਕਤੂਬਰ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਸਕੂਲ ਗਰੀਨ ਮਾਡਲ ਟਾਊਨ ਦੀਆਂ ਵਿਦਿਆਰਥਣਾਂ ਨੇ ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ 5 ਸੋਨ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਪੰਜਾਬ ਸਕੂਲ ਖੇਡਾਂ ਦੇ ਤਹਿਤ ਤੀਜੀ ਜਮਾਤ ਦੀ ਵਿਦਿਆਰਥਣ ਅਵਰੀਨ ...

ਪੂਰੀ ਖ਼ਬਰ »

ਸੁਰਜੀਤ ਹਾਕੀ ਟੂਰਨਾਮੈਂਟ ਦੀ ਜੇਤੂ ਟੀਮ ਨੂੰ ਅਮੋਲਕ ਸਿੰਘ ਗਾਖਲ ਦੇਣਗੇ 5.50 ਲੱਖ ਦਾ ਪਹਿਲਾ ਇਨਾਮ

ਜਲੰਧਰ, 17 ਅਕਤੂਬਰ (ਜਤਿੰਦਰ ਸਾਬੀ)-ਪ੍ਰਵਾਸੀ ਭਾਰਤੀ ਤੇ ਖੇਡ ਪ੍ਰਮੋਟਰ ਅਮੋਲਕ ਸਿੰਘ ਗਾਖਲ ਤੇ ਗਾਖਲ ਬ੍ਰਦਰਜ ਯੂ. ਐਸ. ਏ. ਵਲੋਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੀ ਜੇਤੂ ਟੀਮ ਨੂੰ ਪਹਿਲਾ ਇਨਾਮ 5.50 ਲੱਖ ਦਾ ਦਿੱਤਾ ਜਾਵੇਗਾ | ਅਮੋਲਕ ਸਿੰਘ ਗਾਖਲ ਨੇ ...

ਪੂਰੀ ਖ਼ਬਰ »

ਕੰਨਿਆ ਸਕੂਲ ਜਮਸ਼ੇਰ ਦੇ 45 ਹੋਣਹਾਰ ਵਿਦਿਆਰਥੀ ਹੋਏ ਸਨਮਾਨਿਤ

ਜਮਸ਼ੇਰ ਖ਼ਾਸ, 17 ਅਕਤੂਬਰ (ਜਸਬੀਰ ਸਿੰਘ ਸੰਧੂ)-ਸਰਕਾਰੀ ਕੰਨਿਆ ਸਕੂਲ ਜਮਸ਼ੇਰ ਖ਼ਾਸ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਤਹਿਤ ਜਮਸ਼ੇਰ ਸਕੂਲ ਦੀਆਂ 45 ਵਿਦਿਆਰਥਣਾਂ ਜਿਨ੍ਹਾਂ ਨੇ ਵਿੱਦਿਅਕ ਤੇ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰੀਆਂ ਨੂੰ ਸਨਮਾਨਿਤ ਕਰਦੇ ਹੋਏ ...

ਪੂਰੀ ਖ਼ਬਰ »

ਕੰਟੋਨਮੈਂਟ ਬੋਰਡ ਦੇ ਪੱਕੇ ਤੇ ਕੱਚੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਜਲੰਧਰ ਛਾਉਣੀ, 17 ਅਕਤੂਬਰ (ਪਵਨ ਖਰਬੰਦਾ)-ਕੰਟੋਨਮੈਂਟ ਬੋਰਡ ਦੇ ਪੱਕੇ ਤੇ ਕੱਚੇ ਮੁਲਾਜ਼ਮਾਂ ਨੂੰ ਬੀਤੇ 3 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਵਲੋਂ ਕੰਟੋਨਮੈਂਟ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਚੱਕਾ ਜਾਮ ਕਰ ਦਿੱਤਾ ਗਿਆ ਤੇ ਕਈ ...

ਪੂਰੀ ਖ਼ਬਰ »

ਅਦਾਲਤਨਾਮਾ ਸਰੀਰਕ ਸ਼ੋਸ਼ਣ ਦੇ ਮਾਮਲੇ 'ਚ 7 ਸਾਲ ਦੀ ਕੈਦ

ਜਲੰਧਰ, 17 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਦੀਪ ਕੌਰ ਦੀ ਅਦਾਲਤ ਨੇ ਛੇੜਖਾਨੀ ਤੇ ਸਰੀਰਕ ਸੋਸ਼ਣ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸ਼ੰਭੂ ਪਾਸਵਾਨ ਵਾਸੀ ਗੁਰੂ ਨਾਨਕ ਪੁਰਾ, ਜਲੰਧਰ ਨੂੰ 7 ਸਾਲ ਦੀ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸਾਈਕਲ ਚੇਤਨਾ ਰੈਲੀ' ਜਲੰਧਰ ਤੋਂ ਸੁਲਤਾਨਪੁਰ ਲੋਧੀ ਤੱਕ 20 ਨੂੰ

ਜਲੰਧਰ, 17 ਅਕਤੂਬਰ (ਐੱਮ. ਐੱਸ. ਲੋਹੀਆ)-ਨੌਜਵਾਨਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ਤੋਂ ਜਾਣੂ ਕਰਵਾਉਣ, ਚੰਗੀ ਸਿਹਤ ਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਵਾਤਾਵਰਨ ਦੀ ਸਾਂਭ ਸੰਭਾਲ ਪ੍ਰਤੀ ਸੁਚੇਤ ਕਰਨ ਲਈ ਅਕਾਲ ਅੱਖਾਂ ਦੇ ...

ਪੂਰੀ ਖ਼ਬਰ »

ਗਲੈਕਸੀ ਹਾਂਡਾ ਦੀਵਾਲੀ 'ਤੇ ਆਪਣੀਆਂ ਤਿੰਨੋਂ ਗੱਡੀਆਂ 'ਤੇ ਦੇ ਰਹੀ ਹੈ ਧਮਾਕੇਦਾਰ ਆਫ਼ਰ

ਜਲੰਧਰ, 17 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਗਲੈਕਸੀ ਹਾਂਡਾ ਕੰਪਨੀ ਆਪਣੀਆਂ ਤਿੰਨੋਂ ਖੂਬਸੂਰਤ ਤੇ ਸਟਾਈਲਿਸ਼ ਗੱਡੀਆਂ 'ਤੇ ਦੀਵਾਲੀ ਦੇ ਤਿਉਹਾਰ ਮੌਕੇ ਗਾਹਕਾਂ ਦੇ ਲਈ ਧਮਾਕੇਦਾਰ ਆਫਰ ਲੈ ਕੇ ਆਈ ਹੈ | ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸਥਿਤ ਗਲੈਕਸੀ ਹੋਂਡ ਕੰਪਨੀ ਦੇ ...

ਪੂਰੀ ਖ਼ਬਰ »

ਲਗਾਏ ਜਾਣ ਵਾਲੇ ਟਿਊਬਵੈੱਲ ਦੇ ਕੰਮ ਦਾ ਕੌੌ ਾਸਲਰ ਚੱਠਾ ਵਲੋਂ ਉਦਘਾਟਨ

ਚੁਗਿੱਟੀ/ਜੰਡੂਸਿੰਘਾ, 17 ਅਕਤੂਬਰ (ਨਰਿੰਦਰ ਲਾਗੂ)-ਸ਼ਹਿਰ ਦੇ ਵਾਰਡ ਨੰ: 14 ਅਧੀਨ ਆਉਂਦੇ ਮੁਹੱਲਾ ਗੁਰੂ ਨਾਨਕਪੁਰਾ ਈਸਟ ਵਿਖੇ ਨਗਰ ਨਿਗਮ ਵਲੋਂ ਲਗਾਏ ਜਾਣ ਵਾਲੇ ਟਿਊਬਵੈੱਲ ਦੇ ਕੰਮ ਦਾ ਉਦਘਾਟਨ ਕੌ ਾਸਲਰ ਮਨਜਿੰਦਰ ਸਿੰਘ ਚੱਠਾ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਿਲਵਰ ਜੁਬਲੀ ਮਦਨ ਮੋਹਨ ਨਾਈਟ 'ਹਮਾਰੀ ਯਾਦ ਆਏਗੀ' ਜਿੰਮਖਾਨਾ ਕਲੱਬ 'ਚ ਕੱਲ੍ਹ

ਜਲੰਧਰ, 17 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਮਦਨ ਮੋਹਨ ਯਾਦਗਾਰ ਸਭਾ ਜਲੰਧਰ ਵਲੋਂ ਜਿੰਮਖਾਨਾ ਕਲੱਬ ਦੇ ਸਹਿਯੋਗ ਨਾਲ ਸੁਨਹਿਰੀ ਯੁਗ ਦੇ ਮਹਾਨ ਸੰਗੀਤਕਾਰ ਮਦਨ ਮੋਹਨ ਦੀ ਯਾਦ 'ਚ ਸਿਵਰ ਜੁਬਲੀ ਮਦਨ ਮੋਹਨ ਨਾਇਟ 'ਹਮਾਰੀ ਯਾਦ ਆਏਗੀ' 19 ਅਕਤੂਬਰ ਦਿਨ ਸ਼ਨੀਚਰਵਾਰ ਰਾਤ 7.30 ...

ਪੂਰੀ ਖ਼ਬਰ »

ਪੰਜਾਬ ਬੁੱਧਿਸ਼ਟ ਸੁਸਾਇਟੀ ਦੀ ਚੋਣ 20 ਨੂੰ

ਜਲੰਧਰ, 17 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਬੁੱਧਿਸ਼ਟ ਸੁਸਾਇਟੀ ਦੀ ਇਕ ਮੀਟਿੰਗ ਪ੍ਰਧਾਨ ਐਡਵੋਕੇਟ ਹਰਭਜਨ ਸਾਂਪਲਾ ਦੀ ਪ੍ਰਧਾਨਗੀ 'ਚ ਤਕਸ਼ਿਲਾ ਮਹਾ ਬੁੱਧ ਵਿਹਾਰ ਕਾਦੀਆਂ ਵਿਖੇ ਹੋਈ | ਜਿਸ 'ਚ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਸੁਸਾਇਟੀ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »

ਕਪੂਰਥਲਾ ਰੋਡ 'ਤੇ ਗੰਦੇ ਨਾਲੇ ਦੀ ਪੁਲੀ ਨੂੰ ਚੌੜਾ ਕਰਨ ਦੀ ਮੰਗ

ਜਲੰਧਰ, 17 ਅਕਤੂਬਰ (ਹਰਵਿੰਦਰ ਸਿੰਘ ਫੁੱਲ)-550 ਸਾਲਾ ਪ੍ਰਕਾਸ ਪੁਰਬ ਸ਼ਤਾਬਦੀ ਕਮੇਟੀ ਜਲੰਧਰ ਨੇ ਡਿਪਟੀ ਕਮਿਸ਼ਨਰ ਜਲੰਧਰ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕਪੂਰਥਲਾ ਰੋਡ 'ਤੇ ਪੈਂਦੇ ਗੰਦੇ ਨਾਲੇ ਦੀ ਪੁਲੀ ਤੰਗ ਹੋਣ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ | ...

ਪੂਰੀ ਖ਼ਬਰ »

ਪੰਜਾਬ ਮਹਿਲਾ ਕ੍ਰਿਕਟ ਟੀਮ ਦੀ ਲਗਾਤਾਰ ਦੂਜੀ ਜਿੱਤ

ਜਲੰਧਰ, 17 ਅਕਤੂਬਰ (ਜਤਿੰਦਰ ਸਾਬੀ)-ਬੀ. ਸੀ. ਸੀ. ਆਈ. ਵਲੋਂ ਛਤੀਸਗੜ੍ਹ ਵਿਖੇ ਕਰਵਾਈ ਜਾ ਰਹੀ ਸੀਨੀਅਰ ਮਹਿਲਾ ਟੀ-20 ਕ੍ਰਿਕਟ ਟੂਰਨਾਮੈਂਟ 'ਚ ਪੰਜਾਬ ਮਹਿਲਾ ਕ੍ਰਿਕਟ ਟੀਮ ਨੇ ਮੇਜ਼ਬਾਨ ਛੱਤੀਸਗੜ੍ਹ ਦੀ ਟੀਮ ਨੂੰ 40 ਦੌੜਾਂ ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ | ...

ਪੂਰੀ ਖ਼ਬਰ »

ਏ.ਪੀ.ਜੇ. ਕਾਲਜ ਆਫ਼ ਫਾਈਨ ਆਰਟਸ ਵਿਖੇ ਪੱਤਰਕਾਰਤਾ ਤੇ ਮਾਸ ਐਾਡ ਕਮਿਊਨੀਕੇਸ਼ਨ ਵਿਭਾਗ ਵਲੋਂ ਸੈਮੀਨਾਰ

ਜਲੰਧਰ, 17 ਅਕਤੂਬਰ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਿਖੇ ਪੱਤਰਕਾਰਤਾ ਤੇ ਮਾਸ ਐਾਡ ਕਮਿਊਨੀਕੇਸ਼ਨ ਵਿਭਾਗ ਵਲੋਂ ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਕਰਨ ਲਈ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਵਿਸ਼ੇਸ਼ ਬੁਲਾਰੇ ਵਜੋਂ ਉੱਘੇ ਪੱਤਰਕਾਰ ...

ਪੂਰੀ ਖ਼ਬਰ »

ਸਾਲਾਨਾ ਜਾਗਰਣ ਦੇ ਸਬੰਧ 'ਚ ਝੰਡਾ ਰਸਮ ਅਦਾ

ਜਲੰਧਰ 17 ਅਕਤੂਬਰ (ਸ਼ੈਲੀ)-ਜੈ ਮਾਂ ਸੇਵਾ ਸੰਘ ਵਲੋਂ 2 ਨਵੰਬਰ ਨੂੰ ਨਕੋਦਰ ਰੋਡ ਨੇੜੇ ਜੌਤੀ ਚੌਕ ਵਿਖੇ 15ਵੇਂ ਸਾਲਾਨਾ ਜਾਗਰਣ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਝੰਡਾ ਰਸਮ ਕੀਤੀ ਗਈ | ਇਸ ਦੌਰਾਨ ਸ੍ਰੀ ਦੇਵੀ ਤਾਲਾਬ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਬਾਵਾ ਹੈਨਰੀ ਨੇ 64 ਨੰਬਰ ਵਾਰਡ 'ਚ 12 ਰੇਹੜੇ ਵੰਡੇ

ਜਲੰਧਰ, 17 ਅਕਤੂਬਰ (ਸ਼ਿਵ)-ਵਿਧਾਇਕ ਬਾਵਾ ਹੈਨਰੀ ਨੇ 64 ਨੰਬਰ ਵਾਰਡ 'ਚ ਸੁੱਕਾ ਗਿੱਲਾ ਕੂੜਾ ਲੈ ਜਾਣ ਲਈ 12 ਰੇਹੜੇ ਵੰਡੇ ਹਨ | ਇਸ ਮੌਕੇ ਬਾਵਾ ਹੈਨਰੀ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਵਾਰਡ ਨੂੰ ਸਾਫ਼ ਰੱਖਣ ਲਈ ਸੁੱਕਾ ਗਿੱਲਾ ਕੂੜਾ ਅਲੱਗ-ਅਲੱਗ ਦੇਣ | ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਵਾਨ ਸਜਾਏ

ਜਲੰਧਰ, 17 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਟਰਲ ਟਾਊਨ ਵਿਖੇ ਸੰਗਤ ਦੇ ਸਹਿਯੋਗ ਨਾਲ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਕੱਤਕ ਦੀ ਸੰਗਰਾਂਦ ਸਬੰਧੀ ਨਿਰਮਲ ਕੁਟੀਆ ਜੌਹਲਾਂ ਵਿਖੇ ਸਜਾਏ ਦੀਵਾਨ

ਚੁਗਿੱਟੀ/ਜੰਡੂ ਸਿੰਘਾ, 17 ਅਕਤੂਬਰ (ਨਰਿੰਦਰ ਲਾਗੂ)- ਜਲੰਧਰ-ਹੁਸ਼ਿਆਰਪੁਰ ਸੜਕ ਮਾਰਗ 'ਤੇ ਸਥਿਤ ਸੰਤ ਬਸੰਤ ਸਿੰਘ ਦੇ ਤਪ ਅਸਥਾਨ ਨਿਰਮਲ ਕੁਟੀਆ ਜੌਹਲਾਂ ਵਿਖੇ ਕੱਤਕ ਦੀ ਸੰਗਰਾਂਦ ਸਬੰਧੀ ਵਿਸ਼ੇਸ਼ ਦੀਵਾਨ ਸਜਾਏ ਗਏ | ਇਸ ਮੌਕੇ ਛੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਦੀ ਅਥਲੈਟਿਕਸ ਮੀਟ 23 ਤੋਂ-ਹਰਿੰਦਰਪਾਲ ਸਿੰਘ

ਜਲੰਧਰ, 17 ਅਕਤੂਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਟੂਰਨਾਮੈਂਟ ਕਮੇਟੀ ਜਲੰਧਰ ਵਲੋਂ ਜ਼ਿਲ੍ਹਾ ਜਲੰਧਰ ਸਕੂਲ ਅਥਲੈਟਿਕਸ ਮੀਟ ਅੰਡਰ 14, 17 ਤੇ 19 ਸਾਲ ਲੜਕੇ ਤੇ ਲੜਕੀਆਂ ਦੇ ਵਰਗ ਦੇ ਮੁਕਾਬਲੇ ਜੋ 23 ਤੋਂ 25 ਅਕਤੂਬਰ ਤੱਕ ਕਰਵਾਏ ਜਾ ...

ਪੂਰੀ ਖ਼ਬਰ »

ਫੌਜ ਤੇ ਪੁਲਿਸ ਦੀ ਵਰਦੀ ਅਤੇ ਮਿਲਟਰੀ ਰੰਗ ਦੇ ਮੋਟਰਸਾਈਕਲਾਂ ਦੀ ਵਰਤੋਂ 'ਤੇ ਪਾਬੰਦੀ

ਜਲੰਧਰ, 17 ਅਕਤੂਬਰ (ਚੰਦੀਪ ਭੱਲਾ)-ਜ਼ਿਲ੍ਹਾ ਮੈਜਿਸਟਰੇਟ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਦੇਸ਼ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਭਾਰਤੀ ਮਿਲਟਰੀ, ਪੁਲਿਸ ...

ਪੂਰੀ ਖ਼ਬਰ »

36ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਪੰਜਾਬ ਐਾਡ ਸਿੰਧ ਬੈਂਕ ਸੈਮੀਫਾਈਨਲ 'ਚ

ਜਲੰਧਰ, 17 ਅਕਤੂਬਰ (ਜਤਿੰਦਰ ਸਾਬੀ)-ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ 'ਚ ਚਲ ਰਹੇ 36ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਆਖਰੀ ਲੀਗ ਮੈਚ 'ਚ ਪੰਜਾਬ ਐਾਡ ਸਿੰਧ ਬੈਂਕ ਤੇ ਭਾਰਤੀ ਰੇਲਵੇ ਦੀਆਂ ਟੀਮਾਂ 3-3 ਦੀ ਬਰਾਬਰੀ ਤੇ ਰਹੀਆਂ | ਦੋਵੇਂ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ 'ਚ ਕੰਮ ਕਾਜ ਰਿਹਾ ਠੱਪ

ਜਲੰਧਰ, 17 ਅਕਤੂਬਰ (ਜਸਪਾਲ ਸਿੰਘ)-ਸਾਂਝਾ ਮੁਲਾਜ਼ਮ ਮੰਚ, ਜੁਆਇੰਟ ਐਕਸ਼ਨ ਕਮੇਟੀ ਜਲੰਧਰ, ਸੀ. ਪੀ. ਐਫ. ਕਰਮਚਾਰੀ ਯੂਨੀਅਨ ਪੰਜਾਬ, ਪੀ. ਐਸ. ਐਮ. ਐਸ. ਯੂ. ਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੱਦੇ 'ਤੇ ਸਰਕਾਰੀ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਕਰ ਕੇ ਰਾਜ ਦੇ ਸਮੂਹ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਸਮਾਗਮ

ਜਲੰਧਰ, 17 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਟਰੀ ਸਕੂਲ ਪ੍ਰੀਤ ਨਗਰ ਸੋਢਲ ਰੋਡ ਜਲੰਧਰ ਵਿਖੇ ਕਰਵਾਏ ਸਮਾਗਮ ਦੌਰਾਨ ਬੱਚਿਆ ਦੀ ਚੁਣੀ ਗਈ ਕੌਸਿਲ ਨੂੰ ਬੈਜ ਲਗਾਉਣ ਦੀ ਰਸਮ ਅਦਾ ਕੀਤੀ ਗਈ | ਪ੍ਰੋਗਰਾਮ ਦਾ ਆਰੰਭ ਸ਼ਬਦ ਗਾਇਨ ...

ਪੂਰੀ ਖ਼ਬਰ »

ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 17 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਬਸ਼ੀਰਪੁਰਾ 'ਚ ਸਥਿਤ ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸੰਤ ਬਾਬਾ ਹੀਰਾ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਗੁਰਮਤਿ ਸਮਾਗਮ ਸਮੂਹ ਸੰਗਤਾਂ ...

ਪੂਰੀ ਖ਼ਬਰ »

ਨੂਰਪੁਰ ਸਕੂਲ ਵਿਖੇ 'ਵਿਸ਼ਵ ਖੁਰਾਕ ਦਿਵਸ' ਮਨਾਇਆ

ਜਲੰਧਰ, 17 ਅਕਤੂਬਰ (ਅ.ਬ)-ਸ.ਸ.ਸ. ਸਕੂਲ ਨੂਰਪੁਰ ਵਿਚ 'ਵਿਸ਼ਵ ਖੁਰਾਕ ਦਿਵਸ' ਮਨਾਇਆ ਗਿਆ, ਜਿਸ ਵਿਚ ਡਾ: ਪੀ.ਐੱਸ.ਪ੍ਰੀਤਮ (ਲੈਕ: ਪੰਜਾਬੀ) ਨੇ ਵਿਦਿਆਰਥੀਆਂ ਨੂੰ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਤੰਦਰੁਸਤ ਸਰੀਰ ਅਤੇ ਨਰੋਈ ਸਿਹਤ ਲਈ ਪੌਸ਼ਟਿਕ ...

ਪੂਰੀ ਖ਼ਬਰ »

ਲੋਕਾਂ ਨੂੰ ਲੱਖਾਂ ਦੇ ਜੁਰਮਾਨੇ ਲਗਾਉਣ ਵਾਲੇ ਪਾਵਰਕਾਮ ਮੁਲਾਜ਼ਮ ਪਾਣੀ ਤੋਂ ਸੱਖਣੇ

ਆਦਮਪੁਰ, 17 ਅਕਤੂਬਰ (ਹਰਪ੍ਰੀਤ ਸਿੰਘ)-ਲੋਕਾਂ ਨੂੰ ਲੱਖਾਂ ਦੇ ਜੁਰਮਾਨੇ ਲਗਾਉਣ ਵਾਲੇ ਕੁਲ 28 ਮੁਲਾਜ਼ਮ ਪੀਣ ਵਾਲੇ ਪਾਣੀ ਤੋਂ ਸੱਖਣੇ ਹੋਣ ਕਰ ਕੇ 2 ਦਿਨ ਦੀ ਛੁੱਟੀ 'ਤੇ ਚੱਲੇ ਗਏ | ਪੰਜਾਬ ਪਾਵਰਕਾਮ ਲਿਮੀਟਡ ਆਦਮਪੁਰ ਦੇ ਦਫ਼ਤਰ ਦੀ ਪਿਛਲੇ 6 ਮਹੀਨਿਆਾ ਤੋਂ ਖਰਾਬ ਪਈ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ 'ਚ ਪਿ੍ੰਸੀਪਲ ਅਸ਼ੋਕ ਕੁਮਾਰ ਲੱਧੜ ਨੇ ਅਹੁਦਾ ਸੰਭਾਲਿਆ

ਮਲਸੀਆਂ, 17 ਅਕਤੂਬਰ (ਸੁਖਦੀਪ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ (ਜਲੰਧਰ) ਦੇ ਪਿ੍ੰਸੀਪਲ ਡੀ. ਆਰ. ਸ਼ਰਮਾ ਦੀ ਬਦਲੀ ਇਥੋਂ ਜੀਂਦ (ਹਰਿਆਣਾ) ਦੀ ਹੋਣ ਕਰ ਕੇ ਉਨ੍ਹਾਂ ਦੀ ਜਗ੍ਹਾ ਊਧਮਪੁਰ (ਜੰਮੂ-ਕਸ਼ਮੀਰ) ਤੋਂ ਬਦਲ ਕੇ ਆਏ ਅਸ਼ੋਕ ਕੁਮਾਰ ਲੱਧੜ ਨੇ ਬਤੌਰ ...

ਪੂਰੀ ਖ਼ਬਰ »

ਆਦਮਪੁਰ ਦੇ ਵਿਦਿਆਰਥੀਆਂ ਨੇ ਨੈਸ਼ਨਲ ਅਥਲੈਟਿਕਸ ਮੀਟ 'ਚ ਲਿਆ ਭਾਗ

ਆਦਮਪੁਰ, 17 ਅਕਤੂਬਰ (ਰਮਨ ਦਵੇਸਰ)-ਸੀ. ਆਈ. ਐਸ. ਸੀ. ਈ. ਦੀਆਂ ਨੈਸ਼ਨਲ ਪੱਧਰ ਦੀਆਂ ਅਥਲੈਟਿਕਮ ਖੇਡਾਂ ਪੂਨੇ ਵਿਖੇ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ 'ਚ ਸੇਂਟ ਐਨਟੋਨੀ ਕਾਨਵੈਂਟ ਸਕੂਲ ਚੋਂਮੋ (ਆਦਮਪੁਰ) ਦੇ ਵਿਦਿਆਰਥੀ ਵਿਨੇ ਤੇ ਸਿਮਰਨਪ੍ਰੀਤ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਵੁਮੈਨ ਕਾਲਜ ਨਕੋਦਰ 'ਚ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ

ਨਕੋਦਰ, 17 ਅਕਤੂਬਰ (ਭੁਪਿੰਦਰ ਅਜੀਤ ਸਿੰਘ)-ਗੁਰੂ ਨਾਨਕ ਨੈਸ਼ਨਲ ਕਾਲਜ ਫ਼ਾਰ ਵੂਮੈਨ ਨਕੋਦਰ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਕਾਲਜ ਦੇ ਸਹਿਯੋਗ ਨਾਲ ਨੈਤਿਕ ਸਿੱਖਿਆ ਇਮਤਿਹਾਨ ...

ਪੂਰੀ ਖ਼ਬਰ »

ਆਪਣੀ ਹੀ ਸਕੂਲ ਬੱਸ ਹੇਠ ਆਉਣ ਕਾਰਨ ਨਰਸਰੀ 'ਚ ਪੜ੍ਹਦੀ ਬੱਚੀ ਦੀ ਮੌਤ

ਸ਼ਾਹਕੋਟ, 17 ਅਕਤੂਬਰ (ਸੁਖਦੀਪ ਸਿੰਘ)-ਸ਼ਾਹਕੋਟ ਦੇ ਨਜ਼ਦੀਕੀ ਪਿੰਡ ਬੁੱਢਣਵਾਲ ਵਿਖੇ ਆਪਣੀ ਹੀ ਸਕੂਲ ਬੱਸ ਹੇਠਾਂ ਆਉਣ ਕਾਰਨ ਨਰਸਰੀ 'ਚ ਪੜ੍ਹਦੀ ਇਕ ਮਾਸੂਮ ਬੱਚੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਵਾ 3 ਸਾਲ ਦੀ ਸੁਖਦੇਵ ਕੌਰ ਪੁੱਤਰੀ ਬਲਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ

ਡਰੋਲੀ ਕਲਾਂ, 17 ਅਕਤੂਬਰ (ਸੰਤੋਖ ਸਿੰਘ)-ਗੁਰੂ ਨਾਨਕ ਖ਼ਾਲਸਾ ਕਾਲਜ ਡਰੋਲੀ ਕਲਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸੰਦਰਭ 'ਚ 'ਗੁਰੂ ਨਾਨਕ ਬਾਣੀ 'ਚ ਇਨਕਲਾਬ ਦਾ ਸਕੰਲਪ' ਵਿਸ਼ੇ 'ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਹਿਸਮਪੁਰ ਵਿਖੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਸਮਾਰੋਹ

ਰੁੜਕਾ ਕਲਾਂ, 10 ਅਕਤੂਬਰ (ਦਵਿੰਦਰ ਸਿੰਘ ਖ਼ਾਲਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਸਮਪੁਰ ਜ਼ਿਲ੍ਹਾ ਜਲੰਧਰ ਵਿਖੇ ਐਨ. ਐਸ. ਐਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਮਹਿਮੀ ਦੀ ਪ੍ਰੇਰਣਾ ਨਾਲ ਸਕੂਲ ਦੇ ਵਿਦਿਆਰਥੀਆਂ ਵਲੋਂ ਪਰਾਲੀ ਨੂੰ ਖੇਤਾਂ 'ਚ ਨਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਐਮ. ਆਰ. ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਆਦਮਪੁਰ, 17 ਅਕਤੂਬਰ (ਰਮਨ ਦਵੇਸਰ)-ਐਮ. ਆਰ. ਇੰਟਰਨੈਸ਼ਨਲ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲੜਕੇ-ਲੜਕੀਆਂ ਦੇ ਸਵੀਮਿੰਗ ਤੇ ਸਕੇਟਿੰਗ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ 'ਚ ਜਲੰਧਰ ਸ਼ਹਿਰ ਦੇ ਵੱਖ-ਵੱਖ ਸਕੂਲਾਂ ਨੇ ਹਿੱਸਾ ...

ਪੂਰੀ ਖ਼ਬਰ »

ਨਵਯੁੱਗ ਊਰਜਾ ਗਰੁੱਪ ਵਲੋਂ 20 ਨੂੰ ਮਨਾਇਆ ਜਾਵੇਗਾ ਦੀਵਾਲੀ ਦਾ ਮਹਾਂਜਸ਼ਨ

ਸ਼ਾਹਕੋਟ, 17 ਅਕਤੂਬਰ (ਸਚਦੇਵਾ, ਸੁਖਦੀਪ ਸਿੰਘ)-ਦੀਵਾਲੀ ਦਾ ਤਿਉਹਾਰ ਮਨਾਉਣ ਸਬੰਧੀ ਨਵਯੁੱਗ ਊਰਜਾ ਗਰੁੱਪ ਸ਼ਾਹਕੋਟ ਦੀ ਮੀਟਿੰਗ ਮੈਨੇਜਰ ਸੁਖਦੇਵ ਧਵਨ ਤੇ ਗੌਰਵ ਮੈਸਨ ਦੀ ਅਗਵਾਈ ਹੇਠ ਹੋਈ | ਇਸ ਸਬੰਧੀ ਮਾਸਟਰ ਕੁਲਦੀਪ ਕੁਮਾਰ ਸਚਦੇਵਾ ਤੇ ਸੰਜੀਵ ਅਰੋੜਾ ਨੇ ...

ਪੂਰੀ ਖ਼ਬਰ »

ਬਲਾਕ ਸੰਮਤੀ ਦੀ ਪਲੇਠੀ ਮੀਟਿੰਗ

ਮਹਿਤਪੁਰ, 17 ਅਕਤੂਬਰ (ਮਿਹਰ ਸਿੰਘ ਰੰਧਾਵਾ)-ਪੰਚਾਇਤੀ ਸੰਮਤੀ ਮਹਿਤਪੁਰ ਨੇ ਆਪਣੀ ਪਲੇਠੀ ਮੀਟਿੰਗ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਮੁੱਦਾ ਪਹਿਲ ਦੇ ਆਧਾਰ 'ਤੇ ਵਿਚਾਰਿਆ | ਮੀਟਿੰਗ ਦੀ ਪ੍ਰਧਾਨਗੀ ਸ੍ਰੀਮਤੀ ਸੁਰਜੀਤ ਕੌਰ ...

ਪੂਰੀ ਖ਼ਬਰ »

ਸਾਲਾਨਾ ਕੀਰਤਨ ਦਰਬਾਰ ਕਰਵਾਇਆ

ਡਰੋਲੀ ਕਲਾਂ, 17 ਅਕਤੂਬਰ (ਸੰਤੋਖ ਸਿੰਘ)-ਡੇਰਾ ਸੰਤਪੁਰਾ ਜੱਬੜ੍ਹ ਮਾਣਕੋ ਵਿਖੇ ਸ੍ਰੀ ਗੁਰ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਭਾਈ ਧਰਮ ਸਿੰਘ, ਭਾਈ ਸ਼ਮਸ਼ੇਰ ਸਿੰਘ ਤੇ ਭਾਈ ਅਮਰੀਕ ਸਿੰਘ ਜ਼ਖਮੀ ਰਾਗੀ ਸਿੰਘਾਂ ਦੀ ਯਾਦ ...

ਪੂਰੀ ਖ਼ਬਰ »

ਭੀੜ ਵਾਲੇ ਇਲਾਕੇ 'ਚੋਂ ਲੜਕੀ ਦੀ ਚੇਨ ਝਪਟੀ

ਫਿਲੌਰ, 17 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਇਲਾਕੇ 'ਚ ਦਿਨ ਦਿਹਾੜੇ ਚੋਰੀ ਦੀਆਂ ਤੇ ਲੁੱਟ ਖੋਹ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ | ਅੱਜ ਦਿਨ ਦਿਹਾੜੇ ਫਿਲੌਰ ਦੇ ਕਿੱਲਾਂ ਰੋਡ 'ਤੇ ਦੋ ਲੜਕੀਆਂ ਪਾਸੋਂ ਲੁੱਟ ਖੋਹ ਦੀ ਹੋਈ | ਜਿਸ ਸਬੰਧੀ ਅਕਵਿੰਦਰ ਕੌਰ ਵਾਸੀ ...

ਪੂਰੀ ਖ਼ਬਰ »

ਬੱਗਾ ਸਕੂਲ ਦੀ ਯੋਗਾ ਟੀਮ ਜ਼ਿਲ੍ਹਾ ਪੱਧਰੀ ਖੇਡਾਂ 'ਚੋਂ ਅੱਵਲ

ਸ਼ਾਹਕੋਟ, 17 ਅਕਤੂਬਰ (ਬਾਂਸਲ)-ਸਰਕਾਰੀ ਐਲੀਮੈਂਟਰੀ ਸਕੂਲ ਬੱਗਾ (ਸ਼ਾਹਕੋਟ) ਦੀ ਯੋਗਾ ਟੀਮ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸੈਂਟਰ ਹੈੱਡ ਅਧਿਆਪਕ ਰਕੇਸ਼ ਮਹਿਤਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸੋਹਲ ਜਗੀਰ ਦੇ ਕੈਂਪ 'ਚ 36 ਵਲੰਟੀਅਰਾਂ ਵਲੋਂ ਖੂਨਦਾਨ

ਮਹਿਤਪੁਰ, 17 ਅਕਤੂਬਰ (ਮਿਹਰ ਸਿੰਘ ਰੰਧਾਵਾ)-ਬਾਬਾ ਮੰਗਲ ਦਾਸ ਸਪੋਰਟਸ ਕਲੱਬ ਸੋਹਲ ਜਗੀਰ ਵਲੋਂ ਨੌਜਵਾਨਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਏ ਖੂਨਦਾਨ ਕੈਂਪ 'ਚ 36 ਵਲੰਟੀਅਰਾਂ ਨੇ ਖੂਨਦਾਨ ਕਰ ਕੇ ਕਈ ਮਰੀਜ਼ਾਂ ਦੀ ਜਾਨ ਬਚਾਈ | ਕੈਂਪ ਸਿਵਲ ਹਸਪਤਾਲ ਜਲੰਧਰ ਦੇ ...

ਪੂਰੀ ਖ਼ਬਰ »

ਪਿੰਡ ਉੱਗੀ 'ਚ ਭਗਵਾਨ ਵਾਲਮੀਕਿ ਪ੍ਰਗਟ ਦਿਵਸ 'ਤੇ ਸਤਿਸੰਗ ਕਰਵਾਇਆ

ਮੱਲ੍ਹੀਆਂ ਕਲਾਂ, 17 ਅਕਤੂਬਰ (ਮਨਜੀਤ ਮਾਨ)-ਪਿੰਡ ਉੱਗੀ ਜਲੰਧਰ ਵਿਖੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ 'ਤੇ ਰਾਤ ਨੂੰ ਮਹਾਨ ਸਤਿਸੰਗ ਕਰਵਾਇਆ ਗਿਆ | ਸਵੇਰੇ 10 ਵਜੇ ਸ੍ਰੀ ਯੋਗ ਵਸ਼ਿਸ਼ਠ ਦੇ ਪਾਠ ਦੇ ਭੋਗ ਪਾਏ ਗਏ ਤੇ ਰਾਤ ਨੂੰ ਮਹਾਨ ਸਤਿਸੰਗ ਪਿੰਡ ਦੀ ਨੌਜਵਾਨ ਸਭਾ ...

ਪੂਰੀ ਖ਼ਬਰ »

ਮਹਿਤਪੁਰ ਵਿਖੇ ਬਾਬਾ ਵਿਸ਼ਕਰਮਾ ਦਾ ਪਵਿੱਤਰ ਜਨਮ ਦਿਹਾੜਾ 28 ਨੂੰ

ਮਹਿਤਪੁਰ, 17 ਅਕਤੂਬਰ (ਮਿਹਰ ਸਿੰਘ ਰੰਧਾਵਾ)-ਬਾਬਾ ਵਿਸ਼ਵਕਰਮਾ ਜੀ ਦਾ ਪਵਿੱਤਰ ਜਨਮ ਦਿਹਾੜਾ ਬਾਬਾ ਵਿਸ਼ਵਕਰਮਾ ਭਵਨ ਨੇੜੇ ਟੈਲੀਫੋਨ ਅਕਸਚੇਂਜ ਮਹਿਤਪੁਰ ਵਿਖੇ 28 ਅਕਤੂਬਰ ਨੂੰ ਮਨਾਇਆ ਜਾਏਗਾ | ਵਿਸ਼ਵਕਰਮਾ ਕਮੇਟੀ ਮਹਿਤਪੁਰ ਦੇ ਬੁਲਾਰੇ ਅਨੁਸਾਰ ਸਵੇਰੇ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਚਚਰਾੜੀ ਵਿਖੇ ਸਮਾਗਮ

ਗੁਰਾਇਆ, 17 ਅਕਤੂਬਰ (ਬਲਵਿੰਦਰ ਸਿੰਘ)-ਰੋਟਰੀ ਕਲੱਬ ਗੁਰਾਇਆ ਮਿਡ ਟਾਊਨ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਚਚਰਾੜੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਤੇ ਰਾਸ਼ਟਰਪਤੀ ਅਬਦੁਲ ਕਲਾਮ ਦੇ ਜਨਮ ਦਿਨ ਨੂੰ ਮਨਾਉਂਦੇ ਹੋਏ ਬੱਚਿਆਂ ...

ਪੂਰੀ ਖ਼ਬਰ »

ਕਰਵਾ ਚੌਥ ਦਾ ਤਿਉਹਾਰ ਮਨਾਇਆ

ਮਿਸਿਜ਼ ਕਵਿਤਾ ਚੁਣੀ ਗਈ ਕਰਵਾਚੌਥ ਕਵੀਨ ਕਰਤਾਰਪੁਰ, 17 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਦੀ ਸੈਲੀਬ੍ਰੇਸ਼ਨ ਕਲੱਬ 'ਡਰੀਮ ਦਿਵਸ' ਵਲੋਂ ਕਰਵਾਚੌਥ ਸਥਾਨਕ ਇਕ ਹੋਟਲ ਵਿਚ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਵਿਸ਼ਾਖਾ, ਵੀਨੂੰ ਗੁਪਤਾ, ਕੰਨੂ, ਡਾ: ਸੂਚੀ ...

ਪੂਰੀ ਖ਼ਬਰ »

ਕਰਵਾ ਚੌਥ ਦਾ ਤਿਉਹਾਰ ਮਨਾਇਆ

ਮਿਸਿਜ਼ ਕਵਿਤਾ ਚੁਣੀ ਗਈ ਕਰਵਾਚੌਥ ਕਵੀਨ ਕਰਤਾਰਪੁਰ, 17 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਦੀ ਸੈਲੀਬ੍ਰੇਸ਼ਨ ਕਲੱਬ 'ਡਰੀਮ ਦਿਵਸ' ਵਲੋਂ ਕਰਵਾਚੌਥ ਸਥਾਨਕ ਇਕ ਹੋਟਲ ਵਿਚ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਵਿਸ਼ਾਖਾ, ਵੀਨੂੰ ਗੁਪਤਾ, ਕੰਨੂ, ਡਾ: ਸੂਚੀ ...

ਪੂਰੀ ਖ਼ਬਰ »

ਡੀ.ਏ.ਵੀ. ਮੈਨੇਜਮੈਂਟ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੀਤ 'ਮੁਬਾਰਕਾਂ' ਦਾ ਪੋਸਟਰ ਜਾਰੀ

ਨਕੋਦਰ, 17 ਅਕਤੂਬਰ (ਭੁਪਿੰਦਰ ਅਜੀਤ ਸਿੰਘ)-ਕੇ.ਆਰ.ਐੱਮ. ਡੀ.ਏ.ਵੀ. ਕਾਲਜ ਦੀ 50ਵੀਂ ਵਰ੍ਹੇਗੰਢ ਮਨਾਉਂਦਿਆਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੀਤ 'ਮੁਬਾਰਕਾਂ' ਦਾ ਪੋਸਟਰ ਪਦਮਸ੍ਰੀ ਪੂਨਮ ਸੂਰੀ ਪ੍ਰਧਾਨ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ...

ਪੂਰੀ ਖ਼ਬਰ »

ਫਿਲੌਰ ਦੇ ਲਾਟਰੀ ਸਟਾਲ ਸਰਕਾਰੀ ਮਾਨਤਾ ਪ੍ਰਾਪਤ ਹਨ ਜਾਂ ਨਹੀਂ, ਲੋਕਾਂ ਲਈ ਬਣਿਆ ਬੁਝਾਰਤ

ਫਿਲੌਰ 17 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਬੀਤੇ ਕਈ ਸਾਲਾ ਤੋਂ ਫਿਲੌਰ ਵਿਖੇ ਖੁੱਲੇ੍ਹ ਲਾਟਰੀ ਸਟਾਲ ਲੋਕਾਂ ਲਈ ਇਕ ਬੁਝਾਰਤ ਬਣੇ ਹੋਏ ਹਨ | ਕਿਉਂਕਿ ਜਦੋਂ ਇਨ੍ਹਾਂ ਲਾਟਰੀ ਸਟਾਲਾਂ ਦੇ ਮਾਲਕਾ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪੁੱਛਿਆ ਜਾਂਦਾ ਹੈ ਤਾਂ ਉਹ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿਖੇ ਸ਼ੋ ਐਾਡ ਟੈੱਲ ਦਾ ਆਯੋਜਨ

ਨਕੋਦਰ, 17 ਅਕਤੂਬਰ (ਗੁਰਵਿੰਦਰ ਸਿੰਘ)-ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਨਕੋਦਰ ਵਿਚ 'ਸ਼ੋ ਐਾਡ ਟੈੱਲ' ਗਤੀਵਿਧੀ ਕਰਵਾਈ ਗਈ | ਇਸ ਵਿਤ ਪ੍ਰੀ ਨਰਸਰੀ ਤੋਂ ਲੈ ਕੇ ਕੇ.ਜੀ.-2 ਤੱਕ ਦੇ ਸਾਰੇ ਬੱਚਿਆਂ ਨੇ ਹਿੱਸਾ ਲਿਆ | ਬੱਚਿਆਂ ਨੇ ਆਪਣੇ ਮਨਪਸੰਦ ਿਖ਼ਡੌਣਿਆਂ ਦੇ ਮਾਧਿਅਮਾਂ ...

ਪੂਰੀ ਖ਼ਬਰ »

ਆਦਮਪੁਰ 'ਚ ਮਹਾਨ ਕੀਰਤਨ ਦਰਬਾਰ ਭਲਕੇ

ਆਦਮਪੁਰ, 17 ਅਕਤੂਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸ਼ਹਿਰ 'ਚ ਮਹਾਨ ਕੀਰਤਨ ਦਰਬਾਰ ਭਲਕੇ 19 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ...

ਪੂਰੀ ਖ਼ਬਰ »

ਮੈਡੀਕਲ, ਖ਼ੂਨਦਾਨ ਕੈਂਪ ਅਤੇ ਸਨਮਾਨ ਸਮਾਗਮ 20 ਨੂੰ

ਕਰਤਾਰਪੁਰ, 17 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਬਲਵੀਰ ਸਿੰਘ ਰਾਜੂ ਬਿਰਧ ਆਸ਼ਰਮ ਕਰਤਾਰਪੁਰ ਵਲੋਂ 20 ਅਕਤੂਬਰ ਨੂੰ ਸਵੇਰੇ 11 ਵਜੇ ਬਿਰਧ ਆਸ਼ਰਮ ਵਿਖੇ ਸਮਾਗਮ ਕਰਵਾਇਆ ਜਾਵੇਗਾ | ਇਸ ਸਬੰਧ ਵਿਚ ਬਿਰਧ ਆਸ਼ਰਮ ਦੇ ਪ੍ਰਬੰਧਕ ਅਸ਼ੋਕ ਕੁਮਾਰ ਸਰਪੰਚ ਅੰਬਗੜ੍ਹ ਨੇ ਦੱਸਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX