ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 day ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  1 day ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  1 day ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  1 day ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  1 day ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  1 day ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  1 day ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  1 day ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  1 day ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  1 day ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  1 day ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  1 day ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  1 day ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  1 day ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  1 day ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  1 day ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  1 day ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  1 day ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਕਪੂਰਥਲਾ / ਫਗਵਾੜਾ

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸੁਲਤਾਨਪੁਰ ਲੋਧੀ 'ਚ 26 ਕੰਟਰੋਲ ਯੂਨਿਟ ਸਥਾਪਿਤ-ਇੰਜ: ਡੀ.ਪੀ.ਐਸ. ਖਰਬੰਦਾ

ਕਪੂਰਥਲਾ, 19 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ 26 ਕੰਟਰੋਲ ਯੂਨਿਟ ਸਥਾਪਿਤ ਕੀਤੇ ਗਏ ਹਨ ਤਾਂ ਜੋ ਅਧਿਕਾਰੀ ਤੇ ਕਰਮਚਾਰੀ ਵਧੀਆ ਤਾਲਮੇਲ ਪੈਦਾ ਕਰਕੇ ਸਮਾਗਮਾਂ ਨੂੰ ਯਾਦਗਾਰੀ ਬਣਾ ਸਕਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਜ: ਡੀ.ਪੀ.ਐਸ. ਖਰਬੰਦਾ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਚ ਡਿਊਟੀ 'ਤੇ ਤਾਇਨਾਤ ਕੀਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਹਰ ਇਕ ਪਾਰਕਿੰਗ, ਟੈਂਟ ਸਿਟੀ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੇ ਮੁੱਖ ਪੰਡਾਲ ਨੇੜੇ ਵੱਖਰੇ-ਵੱਖਰੇ ਕੰਟਰੋਲ ਰੂਮ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ 18 ਮੁੱਖ ਕੰਟਰੋਲ ਯੂਨਿਟਾਂ ਵਿਚੋਂ 13 ਮੁੱਖ ਵਿਭਾਗਾਂ ਪੁਲਿਸ, ਸਿਹਤ, ਟਰਾਂਸਪੋਰਟ, ਪੀ.ਐਸ.ਪੀ.ਸੀ.ਐਲ., ਲੋਕ ਨਿਰਮਾਣ ਵਿਭਾਗ (ਬੀ.ਐਾਡ ਆਰ), ਫਾਇਰ ਕੰਟਰੋਲ, ਜਲ ਸਪਲਾਈ, ਸਥਾਨਕ ਸਰਕਾਰਾਂ, ਐਸ.ਡੀ.ਆਰ.ਐਫ. ਦੇ ਦੋ-ਦੋ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਸਮਾਗਮਾਂ ਦੌਰਾਨ ਡਿਊਟੀ 'ਤੇ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਤਾਇਨਾਤ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਵਿੱਤਰ ਵੇਈਾ ਵਿਚ ਸੰਗਤਾਂ ਵਲੋਂ ਇਸ਼ਨਾਨ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵੇਈਾ ਵਿਚ ਖ਼ਤਰੇ ਬਾਰੇ ਨਿਸ਼ਾਨ ਸਥਾਪਿਤ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ | ਉਨ੍ਹਾਂ ਸਾਰੇ ਕੰਟਰੋਲ ਯੂਨਿਟਾਂ ਵਿਚ ਤਾਇਨਾਤ ਅਧਿਕਾਰੀਆਂ ਨੂੰ ਆਪੋ ਆਪਣੀ ਡਿਊਟੀ ਸਥਾਨ ਦਾ ਤੁਰੰਤ ਦੌਰਾ ਕਰਨ ਦੀ ਹਦਾਇਤ ਦਿੱਤੀ ਤਾਂ ਜੋ ਮੌਕੇ ਅਨੁਸਾਰ ਉਹ ਆਪਣੇ ਤੌਰ 'ਤੇ ਫ਼ੈਸਲੇ ਲੈ ਸਕਣ | ਮੀਟਿੰਗ ਦੌਰਾਨ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਕਪੂਰਥਲਾ ਨੇ ਇਕ ਪੇਸ਼ਕਾਰੀ ਰਾਹੀਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮਾਗਮ ਦੀ ਰੂਪ ਰੇਖਾ ਤੇ ਤਿਆਰ ਕੀਤੇ ਨਕਸ਼ਿਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੋਬਾਈਲ ਐਪ ਪ੍ਰਕਾਸ਼ ਪੁਰਬ 550 'ਤੇ ਆਪੋ ਆਪਣੇ ਵਿਭਾਗ ਨਾਲ ਸਬੰਧਿਤ ਵੇਰਵੇ ਜਲਦੀ ਅਪਲੋਡ ਕੀਤੇ ਜਾਣ ਤਾਂ ਜੋ ਡਿਊਟੀ 'ਤੇ ਤਾਇਨਾਤ ਮੁਲਾਜ਼ਮਾਂ ਨੂੰ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾ ਸਕਣ | ਮੀਟਿੰਗ ਵਿਚ ਗੁਰਮੀਤ ਸਿੰਘ ਮੁਲਤਾਨੀ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ, ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ. ਡਾ: ਚਾਰੂਮਿਤਾ, ਐਸ.ਡੀ.ਐਮ. ਭੁਲੱਥ ਰਣਦੀਪ ਸਿੰਘ ਹੀਰ, ਮੇਲਾ ਅਫ਼ਸਰ ਨਵਨੀਤ ਕੌਰ ਬੱਲ, ਸ਼ਿਵਾਤੀ ਟਿਵਾਣਾ ਪੀ.ਸੀ.ਐਸ., ਡੀ.ਐਸ.ਪੀ. ਵਿਸ਼ਾਲਜੀਤ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹੇ ਨਾਲ ਸਬੰਧਿਤ ਉੱਚ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

13ਵਾਂ ਸ੍ਰੀ ਸਤਿ ਬਾਬਾ ਕਾਲੂ ਯਾਦਗਾਰੀ ਫੁੱਟਬਾਲ ਟੂਰਨਾਮੈਂਟ 20 ਤੋਂ

ਪਾਂਸ਼ਟਾ, 19 ਅਕਤੂਬਰ (ਸਤਵੰਤ ਸਿੰਘ)-ਸ਼੍ਰੀ ਸਤਿ ਬਾਬਾ ਕਾਲੂ ਸਪੋਰਟਸ ਕਲੱਬ ਪਾਂਸ਼ਟਾ (ਰਜਿ.) ਵਲੋਂ ਗ੍ਰਾਮ ਪੰਚਾਇਤ ਪਾਂਸ਼ਟਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ਼ 13ਵਾਂ ਸ਼੍ਰੀ ਸਤਿ ਬਾਬਾ ਕਾਲੂ ਯਾਦਗਾਰੀ ਫੁੱਟਬਾਲ ਟੂਰਨਾਮੈਂਟ 20 ਅਕਤੂਬਰ ਦਿਨ ਐਤਵਾਰ ਤੋਂ 26 ...

ਪੂਰੀ ਖ਼ਬਰ »

ਅਣਪਛਾਤਾ ਚੋਰ ਕਾਰਾਂ ਦੇ ਸ਼ੀਸ਼ੇ ਤੋੜ ਕੇ ਨਕਦੀ ਲੈ ਕੇ ਫ਼ਰਾਰ

ਕਪੂਰਥਲਾ, 19 ਅਕਤੂਬਰ (ਸਡਾਨਾ)-ਅਰਬਨ ਅਸਟੇਟ ਵਿਚ ਘਰ ਦੇ ਬਾਹਰ ਖੜੀਆਂ ਤਿੰਨ ਕਾਰਾਂ ਦੇ ਸ਼ੀਸ਼ੇ ਤੋੜ ਕੇ ਵਿਚੋਂ ਨਕਦੀ ਚੋਰੀ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਗੁਰਚਰਨ ਸਿੰਘ ਵਾਸੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਵਿਖੇ ਵਿਸ਼ਵ ਖ਼ੁਰਾਕ ਦਿਵਸ ਮਨਾਇਆ

ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਵਿਸ਼ਵ ਖ਼ੁਰਾਕ ਦਿਵਸ ਦੇ ਸਬੰਧ ਵਿਚ ਪਿ੍ੰਸੀਪਲ ਮੀਨੂ ਗੁਪਤਾ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ .ਫਗਵਾੜਾ ਵਿਖੇ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਸਾਇੰਸ ਅਧਿਆਪਕ ਸੁਨੀਤੀ ਪਾਹਵਾ ਵਲੋਂ ਜੰਕ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਅੱਜ

ਕਾਲਾ ਸੰਘਿਆਂ, 19 ਅਕਤੂਬਰ (ਸੰਘਾ)-ਦੁਨੀਆਂ ਵਿਚ ਸਰਬ ਸਾਂਝੀ ਵਾਲਤਾ ਦਾ ਸੰਦੇਸ਼ ਪਹੁੰਚਾਉਣ ਵਾਲੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜੇ ਦੇ ਸਬੰਧੀ ਵੱਖ-ਵੱਖ ਧਾਰਮਿਕ ਅਸਥਾਨਾਂ, ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਤੋਂ ਨਗਰ ...

ਪੂਰੀ ਖ਼ਬਰ »

ਵੋਟ ਪਾਉਣ ਲਈ ਵੋਟਰ ਆਪਣੀ ਵੋਟਰ ਸਲਿਪ ਨਾਲ ਲੈ ਕੇ ਆਉਣ-ਜ਼ਿਲ੍ਹਾ ਚੋਣ ਅਫ਼ਸਰ

ਫਗਵਾੜਾ, 19 ਅਕਤੂਬਰ (ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 29-ਫਗਵਾੜਾ ਦੀ ਜ਼ਿਮਨੀ ਚੋਣ ਲਈ ਵੋਟਾਂ ਵਾਲੇ ਦਿਨ ਮਿਤੀ 21 ਅਕਤੂਬਰ 2019 ਨੂੰ ਭਾਰਤ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਤੋਂ ਚੰਡੀਗੜ੍ਹ ਲਈ ਏ. ਸੀ. ਬੱਸ ਸੇਵਾ ਦੀ ਸ਼ੁਰੂਆਤ 23 ਤੋਂ

ਸੁਲਤਾਨਪੁਰ ਲੋਧੀ, 19 ਅਕਤੂਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਸਰਕਾਰ ਵਲੋਂ ਇਕ ਅਹਿਮ ਫ਼ੈਸਲੇ ਤਹਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਤੋਂ ਰਾਜਧਾਨੀ ਚੰਡੀਗੜ੍ਹ ਲਈ ਏ.ਸੀ. ਬੱਸ ਸੇਵਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ ਸੂਬੇ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸੀ.ਪੀ.ਆਰ. ਐਮਰਜੈਂਸੀ ਵੇਲੇ ਮਰੀਜ਼ ਦੀ ਜਾਨ ਬਚਾਉਣ ਦਾ ਬਹੁਤ ਹੀ ਮਹੱਤਵਪੂਰਨ ਤਰੀਕਾ ਹੈ–ਸਿਵਲ ਸਰਜਨ

ਕਪੂਰਥਲਾ, 19 ਅਕਤੂਬਰ (ਸਡਾਨਾ)-ਕਾਰਡਿਓ ਪਲਮਨਰੀ ਰਿਸੈਸੀਟੇਸ਼ਨ ਯਾਨਿ ਕਿ ਸੀ.ਪੀ.ਆਰ. ਐਮਰਜੈਂਸੀ ਹਾਲਾਤਾਂ ਵਿਚ ਮਰੀਜ਼ ਦੀ ਜਾਨ ਬਚਾਉਣ ਦਾ ਬਹੁਤ ਹੀ ਮਹੱਤਵਪੂਰਨ ਤਰੀਕਾ ਹੈ | ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ 550 ਸਾਲਾਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ...

ਪੂਰੀ ਖ਼ਬਰ »

550 ਸਾਲਾ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਗੁਰਦੁਆਰਾ ਸਾਹਿਬ ਦੇਵੀ ਤਲਾਬ ਵਿਖੇ ਵਿਸ਼ਾਲ ਇਕੱਤਰਤਾ

ਕਪੂਰਥਲਾ, 19 ਅਕਤੂਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਲਗ਼ੀਧਰ ਸੇਵਕ ਸਭਾ ਦੇਵੀ ਤਲਾਬ ਕਪੂਰਥਲਾ ਦੇ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਸੰਗਤਾਂ ਵਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ...

ਪੂਰੀ ਖ਼ਬਰ »

ਸ਼ਿਆਟਲ ਦੇ ਉੱਘੇ ਕਾਰੋਬਾਰੀ ਤੇ ਸਮਾਜਸੇਵੀ ਬਲਵੀਰ ਸਿੰਘ ਦਾ ਫਗਵਾੜਾ ਵਿਖੇ ਸਨਮਾਨ

ਫਗਵਾੜਾ, 19 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬੀ ਕਲਾ ਅਤੇ ਸਾਹਿਤ ਕੇਂਦਰ ਫਗਵਾੜਾ ਅਤੇ ਪੰਜਾਬੀ ਮਾਸਿਕ ਮੈਗਜ਼ੀਨ 'ਸੰਗੀਤ ਦਰਪਣ' ਵੱਲੋਂ ਸਾਂਝੇ ਤੌਰ 'ਤੇ ਇੱਥੇ ਅਮਰੀਕਾ ਦੇ ਸ਼ਿਆਟਲ ਸ਼ਹਿਰ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵਕ ਬਲਵੀਰ ਸਿੰਘ ਉਸਮਾਨਪੁਰ ਦਾ ...

ਪੂਰੀ ਖ਼ਬਰ »

ਕੌਮੀ ਪੁਲਿਸ ਸ਼ਹੀਦੀ ਦਿਵਸ ਸਬੰਧੀ ਮਿੰਨੀ ਮੈਰਾਥਨ ਦੌੜ ਕਰਵਾਈ

ਕਪੂਰਥਲਾ, 19 ਅਕਤੂਬਰ (ਸਡਾਨਾ)-ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਯਾਦ ਵਿਚ 21 ਅਕਤੂਬਰ ਨੂੰ ਮਨਾਏ ਜਾਣ ਵਾਲੇ ਕੌਮੀ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਸਬੰਧੀ ਅੱਜ ਇਲਾਕੇ ਦੇ ਲੋਕਾਂ ਦੇ ਬੱਚਿਆਂ ਨੂੰ ਜਾਣੂ ਕਰਵਾਉਣ ਲਈ ਪੰਜਾਬ ਪੁਲਿਸ ਵਲੋਂ ਮਿੰਨੀ ...

ਪੂਰੀ ਖ਼ਬਰ »

ਜੀ.ਬੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਿੱਖਿਆ ਬੋਰਡ ਵਲੋਂ ਕਰਵਾਈਆਂ ਖੇਡਾਂ 'ਚ ਮੱਲ੍ਹਾਂ ਮਾਰੀਆਂ

ਢਿਲਵਾਂ, 19 ਅਕਤੂਬਰ (ਪ੍ਰਵੀਨ ਕੁਮਾਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਰਵਾਈਆਂ ਜਾ ਰਹੀਆਂ ਅੰਡਰ-17 ਤੇ ਅੰਡਰ-19 ਐਥਲੈਟਿਕ ਖੇਡਾਂ ਵਿਚ ਜੀ.ਬੀ.ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਮ ...

ਪੂਰੀ ਖ਼ਬਰ »

ਵਹਿਗੁਰੂ ਅਕੈਡਮੀ ਵਲੋਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਨੂੰ ਮੁਫ਼ਤ ਐਾਬੂਲੈਂਸ ਭੇਟ

ਸੁਲਤਾਨਪੁਰ ਲੋਧੀ, 19 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸਾਨੂੰ ਸਾਰਿਆਂ ਨੂੰ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਆਉਣ ਵਾਲੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦਾ ਸਵਾਗਤ ਕਰਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਰਬਾਬ ਉਤਸਵ ਦੇ ਦੂਜੇ ਦਿਨ ਵੱਖ-ਵੱਖ ਜਥਿਆਂ ਨੇ ਤੰਤੀ ਸਾਜਾਂ ਨਾਲ ਗੁਰਬਾਣੀ ਦੀ ਛਹਿਬਰ ਲਗਾਈ

ਸੁਲਤਾਨਪੁਰ ਲੋਧੀ, 19 ਅਕਤੂਬਰ (ਥਿੰਦ, ਹੈਪੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸੂਬਾ ਸਰਕਾਰ ਦੇ ਵਿਸ਼ੇਸ਼ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਰਬਾਬਸਰ ਭਰੋਆਣਾ ...

ਪੂਰੀ ਖ਼ਬਰ »

ਕੈਪਟਨ ਕੋਲ ਤਾਂ ਜਨਤਾ ਲਈ ਤਾਂ ਦੂਰ, ਆਪਣੇ ਮੰਤਰੀਆਂ ਤੇ ਵਿਧਾਇਕਾਂ ਲਈ ਵੀ ਸਮਾਂ ਨਹੀਂ-ਤਰੁਣ ਚੁਘ

ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਸਟਾਰ ਪ੍ਰਚਾਰਕ ਅਤੇ ਰਾਸ਼ਟਰੀ ਸੈਕਟਰੀ ਤਰੁਣ ਚੁਘ ਨੇ ਫਗਵਾੜਾ ਅਤੇ ਮੁਕੇਰੀਆਂ ਦੇ ਦਰਜਨ ਪਿੰਡਾਂ ਅਤੇ ਕਸਬਿਆਂ ਦਾ ਦੌਰਾ ਕਰਨ ਤੋਂ ਬਾਅਦ ਫਗਵਾੜਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਪਟਾਕੇ ਵੇਚਣ ਲਈ ਪ੍ਰਸ਼ਾਸਨ ਵਲੋਂ ਸਬ ਡਵੀਜ਼ਨ ਪੱਧਰ 'ਤੇ ਵੱਖ-ਵੱਖ ਸਥਾਨ ਨਿਰਧਾਰਿਤ

ਕਪੂਰਥਲਾ, 19 ਅਕਤੂਬਰ (ਸਡਾਨਾ)-ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ. ਖਰਬੰਦਾ ਨੇ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ ਨਿਰਧਾਰਿਤ ਜਗ੍ਹਾ ਤੋਂ ਇਲਾਵਾ ਪਟਾਕਿਆਂ ਦੀ ਵਿੱਕਰੀ ਅਤੇ ਸਟੋਰ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ | ਜਾਰੀ ਹੁਕਮਾਂ ਵਿਚ ਦੱਸਿਆ ਗਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਵਾਇਆ ਤਲਵੰਡੀ ਚੌਧਰੀਆਂ ਦੇ ਪੈਪਸੂ ਰੋਡ ਵਲੋਂ ਬੰਦ ਕੀਤੇ ਰੂਟ ਚਲਾਉਣ ਦੀ ਮੰਗ

ਤਲਵੰਡੀ ਚੌਧਰੀਆਂ, 19 ਅਕਤੂਬਰ (ਪਰਸਨ ਲਾਲ ਭੋਲਾ)-ਆਜ਼ਾਦ ਮੁਲਕ ਵਿਚ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਹਨ ਜੋ ਗੁਲਾਮੀ ਸਮੇਂ ਉਨ੍ਹਾਂ ਤੋਂ ਵਾਂਝੇ ਸਨ ਪਰ ਇੱਥੇ ਭਾਰਤ ਦੇਸ਼ ਵਿਚ ਸਰਕਾਰ ਚਾਹੇ ਕੇਂਦਰ ਦੀ ਹੋਵੇ ਚਾਹੇ ਸੂਬੇ ਦੀ, ਉਸ ਦੀ ਅਫ਼ਸਰਸ਼ਾਹੀ ਗ਼ਰੀਬ ਲੋਕਾਂ ...

ਪੂਰੀ ਖ਼ਬਰ »

ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇਗਾ ਪੰਜਾਬ ਸਰਕਾਰ ਵਲੋਂ ਉਸਾਰਿਆ ਦਰਬਾਰ ਹਾਲ

ਸੁਲਤਾਨਪੁਰ ਲੋਧੀ, 19 ਅਕਤੂਬਰ (ਥਿੰਦ, ਹੈਪੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਪਵਿੱਤਰ ਵੇਈਾ ਕਿਨਾਰੇ ਉਸਾਰਿਆ ਗਿਆ ਦਰਬਾਰ ...

ਪੂਰੀ ਖ਼ਬਰ »

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਲਗਾਇਆ ਦੀਵਾਲੀ ਮੇਲਾ

ਕਪੂਰਥਲਾ, 19 ਅਕਤੂਬਰ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਮੇਲਾ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਪ੍ਰਾਇਮਰੀ ਬਲਾਕ ਨੇ ਹਿੱਸਾ ਲਿਆ | ਮੇਲੇ ਦਾ ਉਦਘਾਟਨ ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ ਨੇ ਕੀਤਾ | ਇਸ ਮੌਕੇ ਸਕੂਲ ਦੀ ...

ਪੂਰੀ ਖ਼ਬਰ »

ਫਗਵਾੜਾ ਵਿਚ ਸ਼ਰੇਆਮ ਟਰੱਕ ਵਿਚ ਵੰਡੀਆਂ ਸ਼ਰਾਬ ਦੀਆਂ ਪੇਟੀਆਂ

ਫਗਵਾੜਾ, 19 ਅਕਤੂਬਰ (ਹਰੀਪਾਲ ਸਿੰਘ)-ਫਗਵਾੜਾ ਵਿਖੇ ਕਾਂਗਰਸ ਪਾਰਟੀ ਦੇ ਦਫ਼ਤਰ ਦੇ ਨੇੜੇ ਅੱਜ ਦਿਨ-ਦਿਹਾੜੇ ਇੱਕ ਟਰੱਕ ਦੇ ਵਿਚੋਂ ਸ਼ਰਾਬ ਦੀਆਂ ਪੇਟੀਆਂ ਲੋਕ ਗੱਡੀਆਂ ਵਿਚ ਲੈ ਜਾਂਦੇ ਦੇਖੇ ਗਏ | ਭਾਜਪਾ ਨੇ ਕਿਹਾ ਕੇ ਚੋਣ ਅਮਲਾ ਇਸ ਸ਼ਰਾਬ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤਾਂ ਰੱਬ ਆਸਰੇ ਚੱਲ ਰਹੀ ਹੈ-ਜਥੇਦਾਰ ਕੁਲਾਰ

ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ 21 ਅਕਤੂਬਰ ਨੂੰ ਹੋ ਰਹੀ ਜ਼ਿਮਨੀ ਚੋਣ ਲਈ ਅਕਾਲੀ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ ਵਿਚ ਪਿੰਡ ਹਰਬੰਸਪੁਰ, ਭਬਿਆਣਾ, ਡੁਮੇਲੀ, ਗੁਜਰਾਤਾ, ਮੀਰਾਪੁਰ, ਰਿਹਾਣਾ ਜੱਟਾ, ਟਾਂਡਾ ਬਘਾਣਾ, ਬਘਾਣਾ ਵਿਖੇ ...

ਪੂਰੀ ਖ਼ਬਰ »

ਸਿਰਫ਼ ਆਮ ਆਦਮੀ ਪਾਰਟੀ ਹੀ ਵਿਧਾਨ ਸਭਾ ਵਿਚ ਬਣ ਸਕਦੀ ਹੈ ਜਨਤਾ ਦੀ ਆਵਾਜ਼-ਐਡਵੋਕੇਟ ਮੱਲ੍ਹੀ

ਫਗਵਾੜਾ 19 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਆਮ ਆਦਮੀ ਪਾਰਟੀ ਦੇ ਸੂਬਾ ਸਪੋਕਸ ਪਰਸਨ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਨੇ ਅੱਜ ਚੋਣ ਪ੍ਰਚਾਰ ਮੁਹਿੰਮ ਦੀ ਸਮਾਪਤੀ ਮੌਕੇ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਪਿਛਲੇ ਦਿਨਾਂ ਵਿਚ 'ਆਪ' ਦੀ ਪ੍ਰਚਾਰ ਮੁਹਿੰਮ ਦੌਰਾਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸੰਤਾਂ ਨੂੰ ਹਾਈਜੈਕ ਕਰਨ ਦਾ ਯਤਨ ਕਰ ਰਹੀ ਹੈ-ਸੋਮ ਪ੍ਰਕਾਸ਼

n ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਫਗਵਾੜਾ ਵਿਖੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ | ਉਨ੍ਹਾਂ ਦੇ ਨਾਲ ਤੀਕਸ਼ਣ ਸੂਦ, ਸਰਵਨ ਸਿੰਘ ਕੁਲਾਰ ਅਤੇ ਹੋਰ | ਤਸਵੀਰ: ਕੁਲਵੰਤ ਸਿੰਘ ਫਗਵਾੜਾ, 19 ਅਕਤੂਬਰ (ਹਰੀਪਾਲ ਸਿੰਘ)-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...

ਪੂਰੀ ਖ਼ਬਰ »

ਜਨਤਾ ਨਿਆਇਕ ਮਹਾਂਸਭਾ ਵਲੋਂ ਬਲਵਿੰਦਰ ਸਿੰਘ ਧਾਲੀਵਾਲ ਦੇ ਸਮਰਥਨ ਦਾ ਐਲਾਨ

ਫਗਵਾੜਾ, 19 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਹਲਕਾ ਵਿਧਾਨਸਭਾ ਫਗਵਾੜਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਕੋਰਟ ਕੰਪਲੈਕਸ ਵਿਖੇ ਜਨਤਾ ਨਿਆਇਕ ਮਹਾਂਸਭਾ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਕੇ ਵੋਟ ਦੇ ਸਹਿਯੋਗ ਦੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸੰਤਾਂ ਨੂੰ ਹਾਈਜੈਕ ਕਰਨ ਦਾ ਯਤਨ ਕਰ ਰਹੀ ਹੈ-ਸੋਮ ਪ੍ਰਕਾਸ਼

ਫਗਵਾੜਾ, 19 ਅਕਤੂਬਰ (ਹਰੀਪਾਲ ਸਿੰਘ)-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕੇ ਮੌਜੂਦਾ ਕਾਂਗਰਸ ਸਰਕਾਰ ਰਵਿਦਾਸ ਮੰਦਿਰ ਮਾਮਲੇ ਵਿਚ ਰਵਿਦਾਸ ਸਮਾਜ ਦੇ ਸੰਤਾਂ ਨੂੰ ਹਾਈਜੈਕ ਕਰਨ ਦਾ ਯਤਨ ਕਰ ਰਹੀ ਹੈ | ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਪੱਤਰਕਾਰਾਂ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ ਵਿਚ ਘਰ-ਘਰ ਚੋਣ ਪ੍ਰਚਾਰ

ਫਗਵਾੜਾ, 19 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਅੱਜ ਵਾਰਡ ਨੰਬਰ 15 ਵਿਚ ਗੁਰਜੀਤ ਪਾਲ ਵਾਲੀਆ ਸਾਬਕਾ ਪ੍ਰਧਾਨ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੀ ਅਗਵਾਈ ਵਿਚ ਘਰ-ਘਰ ਚੋਣ ਪ੍ਰਚਾਰ ਹਨੀ ਧਾਲੀਵਾਲ ਸਪੁੱਤਰ ਬਲਵਿੰਦਰ ਸਿੰਘ ਧਾਲੀਵਾਲ ਉਮੀਦਵਾਰ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਵਲੋਂ ਵੋਟਰਾਂ ਨਾਲ਼ ਘਰ-ਘਰ ਜਾ ਕੇ ਕੀਤਾ ਸੰਪਰਕ

ਪਾਂਸ਼ਟਾ, 19 ਅਕਤੂਬਰ (ਸਤਵੰਤ ਸਿੰਘ)–ਵਿਧਾਨ ਸਭਾ ਹਲਕਾ ਫਗਵਾੜਾ ਲਈ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਅੱਜ ਪਾਂਸ਼ਟਾ ਦੇ ਕਾਂਗਰਸ ਆਗੂਆਂ ਵਲੋਂ ਘਰ-ਘਰ ਜਾ ਕੇ ਵੋਟਰਾਂ ਨੂੰ ਪ੍ਰੇਰਿਤ ਕੀਤਾ ਗਿਆ ਅਤੇ ਰੋਡ ਸ਼ੋਅ ਕੱਢਿਆ ਗਿਆ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਫਗਵਾੜਾ ਵਿਧਾਨ ਸਭਾ ਹਲਕੇ ਦੀ ਉਪ ਚੋਣ ਵਿਚ 9 ਉਮੀਦਵਾਰ ਚੋਣ ਮੈਦਾਨ 'ਚ

ਕਪੂਰਥਲਾ, 19 ਅਕਤੂਬਰ (ਅਮਰਜੀਤ ਕੋਮਲ)-ਫਗਵਾੜਾ ਵਿਧਾਨ ਸਭਾ ਹਲਕੇ ਦੀ ਉਪ ਚੋਣ ਵਿਚ 9 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ | ਇਨ੍ਹਾਂ ਵਿਚੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਸੇਵਾ ਮੁਕਤ ਆਈ.ਏ.ਐਸ., ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਰਜੇਸ਼ ...

ਪੂਰੀ ਖ਼ਬਰ »

ਫਗਵਾੜਾ ਹਲਕੇ ਦੀ 21 ਅਕਤੂਬਰ ਨੂੰ ਹੋਣ ਵਾਲੀ ਉਪ ਚੋਣ ਲਈ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ

ਕਪੂਰਥਲਾ, 19 ਅਕਤੂਬਰ (ਅਮਰਜੀਤ ਕੋਮਲ)-ਫਗਵਾੜਾ ਵਿਧਾਨ ਸਭਾ ਹਲਕੇ ਦੀ 21 ਅਕਤੂਬਰ ਨੂੰ ਹੋਣ ਵਾਲੀ ਉਪ ਚੋਣ ਲਈ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਭੁੱਲਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ...

ਪੂਰੀ ਖ਼ਬਰ »

ਫਗਵਾੜਾ ਹਲਕੇ ਦੇ ਵੋਟਰ ਕਾਂਗਰਸੀ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿਤਾਉਣਗੇ-ਰਣਜੀਤ ਸਿੰਘ ਰਾਣਾ

ਢਿਲਵਾਂ, 19 ਅਕਤੂਬਰ (ਗੋਬਿੰਦ ਸੁਖੀਜਾ)-ਹਲਕਾ ਭੁਲੱਥ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਫਗਵਾੜਾ ਵਿਖੇ ਹੋ ਰਹੀ ਜ਼ਿਮਨੀ ਚੋਣਾਂ ਵਿਚ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ ਹੈ ਤੇ ਇਸ ਦੌਰਾਨ ...

ਪੂਰੀ ਖ਼ਬਰ »

'ਆਪ' ਉਮੀਦਵਾਰ ਸੰਤੋਸ਼ ਕੁਮਾਰ ਗੋਗੀ ਵਲੋਂ ਘਰ-ਘਰ ਚੋਣ ਪ੍ਰਚਾਰ

ਫਗਵਾੜਾ, 19 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਹਲਕਾ ਵਿਧਾਨਸਭਾ ਫਗਵਾੜਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਤੋਸ਼ ਕੁਮਾਰ ਗੋਗੀ ਨੇ ਅੱਜ ਜਿੱਥੇ ਸ਼ਹਿਰ ਦੀ ਸੀ.ਆਰ.ਪੀ. ਕਾਲੋਨੀ, ਹਦੀਆਬਾਦ ਵਿਖੇ ਵੋਟਰਾਂ ਨਾਲ ਡੋਰ ਟੂ ਡੋਰ ਰਾਬਤਾ ਕੀਤਾ ਉੱਥੇ ਹੀ ਪਿੰਡ ...

ਪੂਰੀ ਖ਼ਬਰ »

ਭੋਜਪੁਰੀ ਮਨੋਜ ਤਿਵਾੜੀ ਨੇ ਵੀਡੀਓ ਰਾਹੀਂ ਰਾਜੇਸ਼ ਬਾਘਾ ਨੂੰ ਵੋਟ ਪਾਉਣ ਦਾ ਦਿੱਤਾ ਸੱਦਾ

ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਪ੍ਰਸਿੱਧ ਭੋਜਪੁਰੀ ਅਦਾਕਾਰ ਅਤੇ ਗਾਇਕ ਮਨੋਜ ਤਿਵਾੜੀ ਨੇ ਫਗਵਾੜਾ ਦੇ ਉਂਕਾਰ ਨਗਰ ਵਿਖੇ ਅਕਾਲੀ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਆਉਣਾ ਸੀ ਅਤੇ ਭੋਜਪੁਰੀ ਗਾਇਕੀ ਦੇ ਜੌਹਰ ਵੀ ...

ਪੂਰੀ ਖ਼ਬਰ »

ਆਰਮੀ ਪਬਲਿਕ ਸਕੂਲ ਗੁਡਾਨਾ ਵਿਖੇ ਲੇਖ ਰਚਨਾ ਤੇ ਚਿੱਤਰਕਲਾ ਦੇ ਮੁਕਾਬਲੇ ਕਰਵਾਏ

ਢਿਲਵਾਂ, 19 ਅਕਤੂਬਰ (ਪ੍ਰਵੀਨ ਕੁਮਾਰ, ਸੁਖੀਜਾ)-ਇੰਡੀਅਨ ਨੈਸ਼ਨਲ ਟਰੱਸਟ ਫ਼ਾਰ ਆਰਟ ਐਾਡ ਕਲਚਰਲ ਹੈਰੀਟੇਜ (ਇਨਟੇਕ) ਵਲੋਂ ਅੱਜ ਆਰਮੀ ਪਬਲਿਕ ਸਕੂਲ ਗੁਡਾਨਾ ਵਿਖੇ ਲੇਖ ਰਚਨਾ ਤੇ ਚਿੱਤਰਕਲਾ ਦੇ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਜਰ ਜਨਰਲ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ 500 ਦੇ ਕਰੀਬ ਸੰਗਤ ਨੇ ਰੰਗ ਰੋਗਣ ਅਤੇ ਸਾਫ਼ ਸਫ਼ਾਈ ਦੀ ਸੇਵਾ ਕੀਤੀ

ਸੁਲਤਾਨਪੁਰ ਲੋਧੀ, 19 ਅਕਤੂਬਰ (ਥਿੰਦ, ਹੈਪੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ...

ਪੂਰੀ ਖ਼ਬਰ »

ਸੜਕਾਂ 'ਤੇ ਘੁੰਮ ਰਹੇ ਆਵਾਰਾ ਪਸ਼ੂ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਢਿਲਵਾਂ, 19 ਅਕਤੂਬਰ (ਸੁਖੀਜਾ, ਪ੍ਰਵੀਨ, ਪਲਵਿੰਦਰ)–ਕਸਬਾ ਢਿਲਵਾਂ ਅਤੇ ਮੰਡ ਢਿਲਵਾਂ ਵਿਚ ਆਵਾਰਾ ਪਸੂਆਂ ਦੀ ਬਹੁਤ ਭਰਮਾਰ ਹੈ | ਬਲਜੀਤ ਸਿੰਘ ਢਿੱਲੋਂ ਜਨਰਲ ਸਕੱਤਰ ਕਾਂਗਰਸ, ਹਰਜਿੰਦਰ ਸਿੰਘ ਘੜੀਆਂ ਵਾਲਾ, ਪ੍ਰਭਦਿਆਲ ਸਿੰਘ ਧਾਲੀਵਾਲ ਨਿਊਜ਼ ਪੇਪਰ ਏਜੰਟ ਢਿਲਵਾਂ, ...

ਪੂਰੀ ਖ਼ਬਰ »

ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਲੋਂ ਸੁਲਤਾਨਪੁਰ ਲੋਧੀ ਵਿਖੇ 1 ਮਹੀਨਾ ਦੇਸੀ ਘਿਓ ਦੇ ਲੰਗਰ ਲਗਾਏ ਜਾਣਗੇ

ਸੁਲਤਾਨਪੁਰ ਲੋਧੀ, 19 ਅਕਤੂਬਰ (ਥਿੰਦ, ਹੈਪੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਦੁਨੀਆ ਭਰ ਤੋਂ ਨਤਮਸਤਕ ਹੋਣ ਲਈ ਆ ਰਹੀ ਸੰਗਤ ਲਈ ਗੁਰਦੁਆਰਾ ਲੰਗਰ ਸਾਹਿਬ ਸੰਤ ਬਾਬਾ ਨਿਧਾਨ ...

ਪੂਰੀ ਖ਼ਬਰ »

ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿਖੇ ਲਗਵਾਏ ਕੈਂਪ 'ਚ ਰਾਜੇਸ਼ ਬਾਘਾ ਨੇ ਕੀਤਾ ਖ਼ੂਨ ਦਾਨ

ਫਗਵਾੜਾ, 19 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)–ਬਲੱਡ ਡੋਨਰਜ਼ ਕਲੱਬ ਫਗਵਾੜਾ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰੂ ਹਰਗੋਬਿੰਦ ਨਗਰ ਫਗਵਾੜਾ ਸਥਿਤ ਬਲੱਡ ਬੈਂਕ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਫਗਵਾੜਾ ਜ਼ਿਮਨੀ ਚੋਣ ਲਈ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਫਗਵਾੜਾ-3 ਵਿਚ ਐਥਲੈਟਿਕਸ ਮੀਟ ਕਰਵਾਈ

ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਬਲਾਕ ਫਗਵਾੜਾ-3 ਦੀ ਐਥਲੈਟਿਕਸ ਮੀਟ ਪ੍ਰਧਾਨ ਟੂਰਨਾਮੈਂਟ ਪਿ੍ੰਸੀਪਲ ਜਸਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਪੁਰ ਦੇਖ ਰੇਖ ਹੇਠ ਕਰਵਾਈ | ਸਕੱਤਰ ਸਤਨਾਮ ਸਿੰਘ ਡੀ ਪੀ ਈ ਸਰਕਾਰੀ ਹਾਈ ਸਕੂਲ ਸਾਹਨੀ, ...

ਪੂਰੀ ਖ਼ਬਰ »

ਪਿੰਡ ਭਰੋਆਣਾ ਨੂੰ ਸਫ਼ੇਦ ਰੰਗ ਵਿਚ ਰੰਗਣ ਦੀ ਸੇਵਾ ਦਾ ਆਗਾਜ਼ ਬਾਬਾ ਘੋਲਾ ਸਿੰਘ ਤੇ ਡਾ: ਉਪਿੰਦਰਜੀਤ ਕੌਰ ਨੇ ਕੀਤਾ

ਸੁਲਤਾਨਪੁਰ ਲੋਧੀ, 19 ਅਕਤੂਬਰ (ਥਿੰਦ, ਹੈਪੀ)-ਇਤਿਹਾਸਕ ਗੁਰਦੁਆਰਾ ਸ੍ਰੀ ਰਬਾਬਸਰ ਭਰੋਆਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੱਦੇਨਜ਼ਰ ਰੱਖਦਿਆਂ ਗੁਰਦੁਆਰਾ ਸਾਹਿਬ ਤੇ ਪਿੰਡ ਭਰੋਆਣਾ ਨੂੰ ਸਫ਼ੇਦ ਰੰਗ ਰੰਗਣ ਦੀ ਸੇਵਾ ਦਾ ...

ਪੂਰੀ ਖ਼ਬਰ »

ਬਾਬਾ ਹਜ਼ਰਤ ਸ਼ਾਹ ਅਲੀ ਸਰਕਾਰ ਦਾ 3 ਦਿਨਾਂ ਖੇਡ ਅਤੇ ਜੋੜ ਮੇਲਾ ਸ਼ੁਰੂ

ਨਡਾਲਾ, 19 ਅਕਤੂਬਰ (ਮਾਨ)-ਇੱਥੇ ਨਡਾਲਾ ਦੀ ਸਰਕਾਰੀ ਸਕੂਲ ਦੀ ਗਰਾੳਾੂਡ ਵਿਚ ਬਾਬਾ ਹਜ਼ਰਤ ਸ਼ਾਹ ਅਲੀ ਸਰਕਾਰ ਦੀ ਯਾਦ ਵਿਚ ਤਿੰਨ ਦਿਨਾਂ ਖੇਡ ਅਤੇ ਜੋੜ ਮੇਲਾ ਸ਼ੁਰੂ ਹੋ ਗਿਆ | ਇਸ ਮੌਕੇ ਖੇਡ ਟੂਰਨਾਮੈਂਟ ਦਾ ਰਸਮੀ ਉਦਘਾਟਨ ਉੱਘੇ ਸਿੱਖਿਆ ਸ਼ਾਸਤਰੀ ਡਾ: ਆਸਾ ਸਿੰਘ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਸਟਾਈਲ ਹਾਂਡਾ ਬੇਗੋਵਾਲ ਵਲੋਂ ਗੁਰਮਤਿ ਸਮਾਗਮ

ਬੇਗੋਵਾਲ, 19 ਅਕਤੂਬਰ (ਸੁਖਜਿੰਦਰ ਸਿੰਘ)-ਸਟਾਈਲ ਹਾਂਡਾ ਬੇਗੋਵਾਲ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਇੱਕ ਗੁਰਮਤਿ ਸਮਾਗਮ ਸਟਾਈਲ ਹਾਂਡਾ ਦੇ ਐਮ.ਡੀ. ਵਿਸ਼ਾਲ ਜੁਲਕਾ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਸਬੰਧੀ ਪਹਿਲਾ ਸ਼੍ਰੀ ...

ਪੂਰੀ ਖ਼ਬਰ »

ਦਿਮਾਗੀ ਪੇ੍ਰਸ਼ਾਨੀ ਦੇ ਚਲਦੇ ਔਰਤ ਨੇ ਲਿਆ ਫਾਹਾ

ਆਦਮਪੁਰ, 19 ਅਕਤੂਬਰ (ਹਰਪ੍ਰੀਤ ਸਿੰਘ)-ਥਾਣਾ ਆਦਮਪੁਰ ਅਧੀਨ ਆਉਂਦਾ ਪਿੰਡ ਲੇਸੜੀਵਾਲ ਵਿਖੇ ਦਿਮਾਗੀ ਪੇ੍ਰਸ਼ਾਨ ਦੇ ਚੱਲਦੇ ਇਕ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਇਸ ਸਬੰਧੀ ਐਸ. ਐੱਚ. ਓ. ਆਦਮਪੁਰ ਜਰਨੈਲ ਸਿੰਘ ਦੱਸਿਆ ਕਿ ਮਿ੍ਤਕ ਔਰਤ ਦੀ ...

ਪੂਰੀ ਖ਼ਬਰ »

ਕਿਲੀ 'ਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸਤਿਸੰਗ 22 ਨੂੰ

ਸ਼ਾਹਕੋਟ, 19 ਅਕਤੂਬਰ (ਸਚਦੇਵਾ)-ਪਿੰਡ ਕਿਲੀ (ਸ਼ਾਹਕੋਟ) 'ਚ ਸਿ੍ਸ਼ਟੀਕਰਤਾ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਮਹਾਨ ਸਤਿਸੰਗ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸਤਿੰਦਰਪਾਲ ਸਿੰਘ ਸੋਨੂੰ, ਤਰਲੋਕ ਮਸੀਹ ਸਮਾਜ ਸੇਵਕ, ਜਰਨੈਲ ਸਿੰਘ, ਸਵਰਨ ਸਿੰਘ ਤੇ ਗਿਆਨ ...

ਪੂਰੀ ਖ਼ਬਰ »

ਬੈਂਸ ਵਲੋਂ ਜਰਨੈਲ ਨੰਗਲ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ ਦੀ ਅਪੀਲ

ਫਗਵਾੜਾ/ਪਾਂਸ਼ਟਾ, 19 ਅਕਤੂਬਰ (ਚਾਵਲਾ, ਸਤਵੰਤ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਵਲੋਂ ਉਮੀਦਵਾਰ ਜਰਨੈਲ ਨੰਗਲ ਦੇ ਹੱਕ ਵਿਚ ਹਰਗੋਬਿੰਦ ਨਗਰ, ਪਾਂਸ਼ਟਾ, ਹਰਬੰਸ ਤੇ ਸਾਹਨੀ ਸਾਮੇਤ ਵੱਖ-ਵੱਖ ਪਿੰਡਾਂ ਵਿਖੇ ਚੋਣ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਫਿਲੌਰ, 19 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨਜ਼ਦੀਕੀ ਸਮਰਾੜੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਨਾਨਕ ਦੇਵ ਜੀ 550ਵਾਂ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਜਿਸ ਦੌਰਾਨ ਢਾਡੀ ਤੇ ਰਾਗੀ ਜਥਿਆਂ ਵਲੋਂ ਸੰਗਤਾਂ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਕਣਕ ਦੀਆਂ ਉੱਨਤ ਕਿਸਮਾਂ ਦਾ ਬੀਜ ਪ੍ਰਾਪਤ ਕਰਨ ਕਿਸਾਨ-ਡਾ: ਜੁਗਰਾਜ ਸਿੰਘ ਮਰੋਕ

ਕਪੂਰਥਲਾ, 19 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਦੇ ਡਿਪਟੀ ਡਾਇਰੈਕਟਰ ਡਾ: ਜੁਗਰਾਜ ਸਿੰਘ ਮਰੋਕ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੀਆਂ ਕਣਕ ਦੀਆਂ ਉੱਨਤ ਕਿਸਮਾਂ ਲਈ ਭਾਰੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਅੰਗੀਠਾ ਸਾਹਿਬ ਸੇਚ ਵਿਖੇ ਗੁਰਮਤਿ ਸਮਾਗਮ ਸਮਾਪਤ

ਡਡਵਿੰਡੀ, 19 ਅਕਤੂਬਰ (ਬਲਬੀਰ ਸੰਧਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਪਿੰਡ ਸੇਚ ਵਿਖੇ 2 ਰੋਜ਼ਾ ਗੁਰਮਤਿ ਸਮਾਗਮ ਭਾਈ ਹਰਜੀਤ ਸਿੰਘ ਪ੍ਰਚਾਰਕ ਇੰਚਾਰਜ ਮਾਝਾ ਜ਼ੋਨ ਧਰਮ ਪ੍ਰਚਾਰ ਕਮੇਟੀ ਸ੍ਰੀ ...

ਪੂਰੀ ਖ਼ਬਰ »

ਸ਼ਹੀਦ ਜਵਾਨਾਂ ਨੂੰ ਬੂਟੇ ਲਗਾ ਕੇ ਦਿੱਤੀ ਸ਼ਰਧਾਂਜਲੀ

ਡਡਵਿੰਡੀ, 19 ਅਕਤੂਬਰ (ਬਲਬੀਰ ਸੰਧਾ)-ਪੰਜਾਬ ਪੁਲਿਸ ਦੇ ਅਧਿਕਾਰੀਆਂ ਵਲੋਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਕਰਮਜੀਤਪੁਰ ਵਿਖੇ ਪੁਲਿਸ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਦੌਰਾਨ ਬੂਟੇ ਲਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਵਸ ਸਬੰਧੀ ਕੀਰਤਨ ਸਮਾਗਮ ਕਰਵਾਇਆ

ਨਡਾਲਾ, 19 ਅਕਤੂਬਰ (ਮਨਜਿੰਦਰ ਸਿੰਘ ਮਾਨ)-ਇੱਥੇ ਗੁਰਦੁਆਰਾ ਮਾਨਾ ਵਾਲਾ ਵਿਖੇ ਮੀਰੀ ਪੀਰੀ ਸੇਵਕ ਸਭਾ ਨਡਾਲਾ ਵੱਲੋਂ ਗੁਰੂ ਨਾਨਕ ਦੇਵ ਜੀ 550 ਸਾਲਾਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਅਤੇ ਗੁਰੂ ਰਾਮਦਾਸ ਸਾਹਿਬ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ 5ਵਾਂ ਮਹਾਨ ਕੀਰਤਨ ...

ਪੂਰੀ ਖ਼ਬਰ »

ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ 3 ਪ੍ਰਤੀਸ਼ਤ ਡੀ. ਏ. ਤੋਹਫ਼ਾ ਨਹੀਂ, ਕੋਝਾ ਮਜ਼ਾਕ- ਡੀ.ਟੀ.ਐਫ. ਆਗੂ

ਤਲਵੰਡੀ ਚੌਧਰੀਆਂ, 19 ਅਕਤੂਬਰ (ਪਰਸਨ ਲਾਲ ਭੋਲਾ) ਪੰਜਾਬ ਸਰਕਾਰ ਵਲੋਂ 1 ਨਵੰਬਰ 2019 ਤੋਂ ਐਲਾਨ ਕੀਤਾ 3 ਪ੍ਰਤੀਸ਼ਤ ਮਹਿੰਗਾਈ ਭੱਤਾ ਮੁਲਾਜ਼ਮ ਵਰਗ ਨਾਲ ਸਰਕਾਰ ਵਲੋਂ ਦਿੱਤਾ ਦੀਵਾਲੀ ਦਾ ਤੋਹਫ਼ਾ ਨਹੀਂ ਕੋਝਾ ਤੇ ਘਟੀਆ ਮਜ਼ਾਕ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਰਨ ਬੰਗਾ ਬਣੇ ਗੁਰੂ ਰਵਿਦਾਸ ਟਾਈਗਰ ਫੋਰਸ ਫਗਵਾੜਾ ਦਿਹਾਤੀ ਦੇ ਪ੍ਰਧਾਨ

ਫਗਵਾੜਾ, 19 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਗੁਰੂ ਰਵਿਦਾਸ ਟਾਈਗਰ ਫੋਰਸ (ਰਜ਼ਿ) ਪੰਜਾਬ ਦੀ ਮੀਟਿੰਗ ਫੋਰਸ ਦੇ ਸੂਬਾ ਚੇਅਰਮੈਨ ਯਸ਼ ਬਰਨਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਵੱਖ ਵੱਖ ਪਿੰਡਾਂ ਦੇ ਨੌਜਵਾਨਾ ਨੇ ਹਿੱਸਾ ਲਿਆ | ਇਸ ਮੌਕੇ ਯਸ਼ ਬਰਨਾ ਨੇ ਕਰਨ ਬੰਗਾ ਨੰੂ ...

ਪੂਰੀ ਖ਼ਬਰ »

ਜੀ.ਬੀ. ਸਕੂਲ ਬੇਗੋਵਾਲ ਨੇ ਜ਼ੋਨਲ ਖੇਡਾਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਬੇਗੋਵਾਲ, 19 ਅਕਤੂਬਰ (ਸੁਖਜਿੰਦਰ ਸਿੰਘ)-ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਭੁਲੱਥ 'ਚ ਕਰਵਾਈਆਂ ਜ਼ੋਨਲ ਪੱਧਰ ਦੀਆਂ ਖੇਡਾਂ ਵਿਚ ਜੀ.ਬੀ. ਬੇਗੋਵਾਲ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਵੱਖ-ਵੱਖ ਖੇਡਾਂ 'ਚ ਗੋਲਡ ਮੈਡਲਾਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਾਨੀ ਸੱਜਣ ਵਲੋਂ ਬਣਵਾਏ ਕਮਰੇ ਦਾ ਉਦਘਾਟਨ

ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਵਿਖੇ ਪਿ੍ੰਸੀਪਲ ਮੀਨੂ ਗੁਪਤਾ ਦੀ ਯੋਗ ਅਗਵਾਈ ਹੇਠ ਸਕੂਲ ਵਿਚ ਦਾਨੀ ਸੱਜਣ ਵਲੋਂ ਵੱਖ-ਵੱਖ ਸਮੇਂ ਤੇ ਸਕੂਲ ਦੇ ਕੰਮਾਂ ਵਿਚ ਪਾਏ ਯੋਗਦਾਨ ਅਤੇ ਇੱਕ ਕਮਰੇ ਦੀ ਉਸਾਰੀ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿਚ ਰਾਜੇਸ਼ ਬਾਘਾ ਦੇ ਹੱਕ ਵਿਚ ਚੋਣ ਮੀਟਿੰਗਾਂ

ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ 21 ਅਕਤੂਬਰ ਨੂੰ ਹੋ ਰਹੀ ਜ਼ਿਮਨੀ ਚੋਣ ਲਈ ਅਕਾਲੀ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ ਵਿਚ ਪਿੰਡ ਹਰਬੰਸਪੁਰ, ਭਬਿਆਣਾ, ਡੁਮੇਲੀ, ਗੁਜਰਾਤਾ, ਮੀਰਾਪੁਰ, ਰਿਹਾਣਾ ਜੱਟਾ, ਟਾਂਡਾ ਬਘਾਣਾ, ਬਘਾਣਾ ਵਿਖੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਵਲੋਂ 21 ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਭੇਟ

ਬੇਗੋਵਾਲ, 19 ਅਕਤੂਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਵਲੋਂ ਕਲੱਬ ਦੇ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ 21 ਖਿਡਾਰੀਆਂ ਨੂੰ ਸਰਦੀਆਂ ਵਾਲੀਆਂ ਸਪੋਰਟਸ ਕਿੱਟਾਂ ਤੇ ਬੂਟ ਦਿੱਤੇ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਵਾਈਸ ਡਿਸਟਿ੍ਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX