ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਜੇ. ਐੱਨ. ਯੂ. 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਵਸੰਤ ਕੁੰਜ ਥਾਣੇ 'ਚ ਕੇਸ ਦਰਜ
. . .  1 day ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਦਿੱਲੀ 'ਚ ਹੋਣ ਵਾਲੀ ਐੱਨ. ਡੀ. ਏ. ਦੀ ਬੈਠਕ 'ਚ ਨਹੀਂ ਸ਼ਾਮਲ ਹੋਵੇਗੀ ਸ਼ਿਵ ਸੈਨਾ
. . .  1 day ago
ਡਿਗਦੀ ਅਰਥਵਿਵਸਥਾ ਦੇ ਮੁੱਦੇ 'ਤੇ ਕਾਂਗਰਸ ਕਰੇਗੀ ਰੈਲੀ
. . .  1 day ago
ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਗਿਰੋਹ ਦੇ ਮੈਂਬਰ ਅਤੇ ਨਸ਼ਾ ਤਸਕਰ ਪੁਲਿਸ ਵਲੋਂ ਕਾਬੂ
. . .  1 day ago
ਕਮਾਲਪੁਰ ਵਿਖੇ ਨਗਰ ਕੀਰਤਨ 'ਚ ਹਵਾਈ ਫਾਇਰ ਕਰਨ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਦਿੱਲੀ 'ਚ 'ਆਪ' ਦੇ ਦਫ਼ਤਰ ਦੇ ਬਾਹਰ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਮੁੰਬਈ 'ਚ ਭਾਜਪਾ ਨੇਤਾਵਾਂ ਦੀ ਬੈਠਕ, ਫੜਨਵੀਸ ਵੀ ਹਨ ਮੌਜੂਦ
. . .  1 day ago
ਗੋਆ : ਪੰਛੀ ਦੇ ਟਕਰਾਉਣ ਕਾਰਨ ਮਿਗ-29ਕੇ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ
. . .  1 day ago
ਨਿਹੰਗ ਸਿੰਘਾਂ ਦੀਆਂ ਗਾਵਾਂ ਨੂੰ ਰੋਕਣ ਲਈ ਮੰਡੀ ਮੋੜ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਸ਼ਰਮਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  1 day ago
ਬਠਿੰਡਾ ਵਿਖੇ ਘਰ 'ਚ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਮਾਮਲੇ 'ਚ ਚਾਰ ਗ੍ਰਿਫ਼ਤਾਰ
. . .  1 day ago
ਬਠਿੰਡਾ ਸੈਂਟਰਲ ਜੇਲ੍ਹ 'ਚ ਹਵਾਲਾਤੀ ਕੋਲੋਂ ਮਿਲਿਆ ਮੋਬਾਇਲ
. . .  1 day ago
ਗੋਆ ਦੇ ਡੀ. ਜੀ. ਪੀ. ਪ੍ਰਣਬ ਨੰਦਾ ਦਾ ਦੇਹਾਂਤ
. . .  1 day ago
ਸ੍ਰੀਲੰਕਾ ਰਾਸ਼ਟਰਪਤੀ ਚੋਣਾਂ : ਵੋਟਰਾਂ ਨੂੰ ਲਿਜਾ ਰਹੀਆਂ ਬੱਸਾਂ 'ਤੇ ਹਮਲਾ
. . .  1 day ago
ਖੰਨਾ ਵਿਚ ਸਵੇਰੇ ਇਕ ਔਰਤ ਕਤਲ , ਇਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਫੱਟੜ
. . .  1 day ago
ਬੁਆਇਲਰ 'ਚ ਧਮਾਕਾ ਹੋਣ ਕਾਰਨ 4 ਮੌਤਾਂ, ਕਈ ਜ਼ਖਮੀ
. . .  1 day ago
ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  2 days ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  2 days ago
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  2 days ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  2 days ago
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  2 days ago
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  2 days ago
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜਲਾਲਾਬਾਦ ਜ਼ਿਮਨੀ ਚੋਣ ਦੌਰਾਨ 78.76 ਫ਼ੀਸਦੀ ਹੋਈ ਪੋਲਿੰਗ

ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਅਮਰਜੀਤ ਸ਼ਰਮਾ/ਜਤਿੰਦਰ ਪਾਲ ਸਿੰਘ/ਕਰਨ ਚੁਚਰਾ/ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਧਾਨ ਸਭਾ ਹਲਕੇ ਅੰਦਰ ਹੋਈ ਜ਼ਿਮਨੀ ਚੋਣ ਦੌਰਾਨ 78.76 ਫ਼ੀਸਦੀ ਪੋਿਲੰਗ ਹੋਈ ਹੈ | ਜਿੱਥੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੋਟਾਂ ਪੈਣ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚੜਿ੍ਹਆ ਦੱਸਿਆ ਹੈ, ਉੱਥੇ ਹੀ ਅਕਾਲੀ ਦਲ ਦੇ ਆਗੂਆਂ ਨੇ ਕਾਂਗਰਸ ਪਾਰਟੀ ਦੇ ਆਗੂਆਂ 'ਤੇ ਸ਼ਰ੍ਹੇਆਮ ਪੈਸੇ ਅਤੇ ਸ਼ਰਾਬ ਵੰਡ ਕੇ ਵੋਟਾਂ ਖਰੀਦਣ ਅਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਜਲਾਲਾਬਾਦ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਅਤੇ ਅਕਾਲੀ ਦਲ ਦੇ ਦੋਵਾਂ ਧੜਿਆਂ ਦੇ ਆਹਮੋ ਸਾਹਮਣੇ ਹੋਣ ਅਤੇ ਵੋਟਿੰਗ ਦਾ ਕੰਮ ਖ਼ਤਮ ਹੋਣ ਤੋਂ ਕੁਝ ਸਮਾਂ ਪਹਿਲਾਂ, ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਡਿੱਬੀਪੁਰਾ 'ਤੇ ਕੀਤੇ ਹਮਲੇ ਅਤੇ ਡਿੱਬੀਪੁਰਾ ਵਲੋਂ ਜਾਨ ਬਚਾਉਣ ਅਤੇ ਹੋਰ ਸੀਨੀਅਰ ਆਗੂਆਂ ਦੀ ਮਾਰਕੁਟਾਈ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਦੇ ਨਾਲ ਹੀ ਮਾਰਕੀਟ ਕਮੇਟੀ ਦੇ ਅੰਦਰ ਬਣੇ ਬੂਥ ਦੇ ਬਾਹਰ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਫ਼ਰਜ਼ੰਦ ਹੀਰਾ ਸੋਢੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਓ. ਐੱਸ. ਡੀ. ਸਤਿੰਦਰਜੀਤ ਸਿੰਘ ਮੰਟਾਂ ਦੇ ਆਹਮੋ-ਸਾਹਮਣੇ ਹੋ ਜਾਣ ਤੋਂ ਬਾਅਦ ਵਧੀ ਤਲਖ਼ੀ ਨੂੰ ਪੁਲਿਸ ਅਧਿਕਾਰੀਆਂ ਨੇ ਪਹੁੰਚ ਕੇ ਸ਼ਾਂਤ ਕਰਵਾਇਆ | ਜਲਾਲਾਬਾਦ ਦੀ ਜ਼ਿਮਨੀ ਚੋਣ ਦੇ ਵੋਟਾਂ ਪੈਣ ਦਾ ਕੰਮ ਤੜਕਸਾਰ ਸ਼ਾਂਤੀਪੂਰਵਕ ਸ਼ੁਰੂ ਹੋਇਆ | ਅੱਠ ਵਜੇ ਤੋਂ ਬਾਅਦ ਹੀ ਵੱਖ-ਵੱਖ ਥਾਵਾਂ 'ਤੇ ਅਕਾਲੀ ਆਗੂਆਂ ਨੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਕਿ ਕਾਂਗਰਸ ਪਾਰਟੀ ਦੇ ਹਜ਼ਾਰਾਂ ਵਰਕਰ ਬਾਹਰਲੇ ਹਲਕਿਆਂ ਤੋ ਇੱਥੇ ਪੁੱਜੇ ਹੋਏ ਹਨ | ਅਕਾਲੀ ਆਗੂਆਂ ਨੇ ਪੋਲਿੰਗ ਬੂਥਾਂ ਦੇ ਬਾਹਰ ਵੋਟਾਂ ਖ਼ਰੀਦਣ ਅਤੇ ਸ਼ਰਾਬ ਵੰਡਣ ਦੇ ਵੀ ਸ਼ਰੇ੍ਹਆਮ ਦੋਸ਼ ਲਗਾਏ | ਸ਼ਹਿਰ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਭਰਾ ਵੱਡੇ ਕਾਫ਼ਲਿਆਂ ਨਾਲ, ਦੂਜੇ ਪਾਸੇ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਅਤੇ ਹਲਕੇ ਦੇ ਇਲੈੱਕਸ਼ਨ ਏਜੰਟ ਸਤਿੰਦਰਜੀਤ ਸਿੰਘ ਮੰਟਾਂ ਦਾ ਪੋਲਿੰਗ ਬੂਥਾਂ 'ਤੇ ਕਈ ਵਾਰ ਆਹਮੋ-ਸਾਹਮਣਾ ਹੋਇਆ | ਸ਼ਹਿਰ ਵਿਚ ਸਾਰਾ ਦਿਨ ਸਥਿਤੀ ਤਣਾਅਪੂਰਨ ਬਣੀ ਰਹੀ | ਮਾਰਕੀਟ ਕਮੇਟੀ ਅੰਦਰ ਬਣੇ ਪੋਲਿੰਗ ਬੂਥ ਦੇ ਬਾਹਰ ਅਕਾਲੀ ਦਲ ਦੇ ਟੈਂਟ ਨੂੰ ਕਾਂਗਰਸੀ ਵਰਕਰਾਂ ਨੇ ਪੁੱਟਣ ਦੇ ਦੋਸ਼ ਲਗਾਏ | ਜਿਵੇਂ ਹੀ ਇਸ ਦਾ ਪਤਾ ਚੱਲਿਆ ਤਾਂ ਸਤਿੰਦਰਜੀਤ ਸਿੰਘ ਮੰਟਾਂ ਤੇ ਹੋਰ ਮਾਰਕੀਟ ਕਮੇਟੀ ਦੇ ਦਫ਼ਤਰ ਦੇ ਬਾਹਰ ਪੁੱਜੇ, ਜਿੱਥੇ ਕਾਂਗਰਸ ਪਾਰਟੀ ਦੇ ਉਮੀਦਵਾਰ ਦਾ ਭਰਾ ਜਸਵੀਰ ਆਵਲਾ ਅਤੇ ਰਾਣਾ ਸੋਢੀ ਦਾ ਲੜਕਾ ਹੀਰਾ ਸੋਢੀ ਮੌਕੇ 'ਤੇ ਮੌਜੂਦ ਸਨ | ਜਿੱਥੇ ਦੋਨਾਂ ਧਿਰਾਂ ਵਿਚਕਾਰ ਆਪਸ ਵਿਚ ਭਾਰੀ ਤਲਖ਼ੀ ਹੋਈ | ਦੋਨਾਂ ਧਿਰਾਂ ਦੇ ਵਰਕਰ ਵੀ ਉੱਥੇ ਇਕੱਠੇ ਹੋ ਗਏ ਅਤੇ ਹਾਲਤਾਂ ਤੋਂ ਵਿਗੜਨ ਤੋਂ ਬਚਾਉਣ ਲਈ ਪੁਲਿਸ ਨੇ ਦੋਨਾਂ ਧਿਰਾਂ ਦੇ ਆਗੂਆਂ ਨੂੰ ਸੁਰੱਖਿਆ ਦੇ ਕੇ ਬਾਹਰ ਕੱਢਿਆ | ਬੀ. ਡੀ. ਪੀ. ਓ. ਦਫ਼ਤਰ ਵਿਖੇ ਬਣੇ ਪੋਲਿੰਗ ਬੂਥ 'ਤੇ ਦਿਨ ਵਿਚ ਕਈ ਵਾਰ ਸਥਿਤੀ ਤਣਾਅਪੂਰਨ ਬਣੀ | ਦੇਰ ਸ਼ਾਮ ਨੂੰ ਅਕਾਲੀ ਦਲ ਦੇ ਉਮੀਦਵਾਰ ਦੀ ਕਾਂਗਰਸੀ ਵਰਕਰ ਨਾਲ ਤਲਖੀ ਹੋ ਗਈ ਅਤੇ ਮਾਮਲਾ ਕੁੱਟਮਾਰ ਤੱਕ ਪਹੁੰਚ ਗਿਆ | ਜ਼ਿਲ੍ਹਾ ਅਕਾਲੀ ਜਥਾ ਫ਼ਾਜ਼ਿਲਕਾ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਅਨੇਜਾ ਨੇ ਦੱਸਿਆ ਕਿ ਉਹ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਪ੍ਰੇਮ ਵਲੇਚਾ ਨਾਲ ਜਾ ਰਹੇ ਸਨ ਤਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਜੋ ਕਿ ਵੱਡੇ ਕਾਫ਼ਲੇ ਨਾਲ ਆ ਰਿਹਾ ਸੀ ਤਾਂ ਉਸ ਨੇ ਪੁਲਿਸ ਦੀ ਹਾਜ਼ਰੀ ਵਿਚ ਉਨ੍ਹਾਂ ਦੀ ਗੱਡੀ ਰੋਕ ਲਈ ਅਤੇ ਉਨ੍ਹਾਂ ਦੀ ਗੱਡੀ ਦੇ ਡਰਾਈਵਰ ਨਾਲ ਮਾਰ ਕੁਟਾਈ ਕਰਨ ਲੱਗੇ | ਇਸ ਸਮੇਂ ਸ਼ਹਿਰੀ ਪ੍ਰਧਾਨ ਟਿਕਣ ਪਰੂਥੀ ਦੀ ਵੀ ਮਾਰ ਕੁਟਾਈ ਕੀਤੀ ਗਈ | ਸ੍ਰੀ ਅਨੇਜਾ ਨੇ ਦੱਸਿਆ ਕਿ ਉਹ ਖ਼ੁਦ ਗੱਡੀ ਚਲਾ ਕੇ ਉੱਥੋਂ ਨਿਕਲੇ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਰਮਿੰਦਰ ਆਵਲਾ ਅਤੇ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਨੇ ਜਲਾਲਾਬਾਦ ਹਲਕੇ ਵਿਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ | ਡਿੱਬੀਪੁਰਾ ਨੇ ਦੋਸ਼ ਲਗਾਇਆ ਕਿ ਕਾਂਗਰਸ ਦੇ ਬਾਹਰੋਂ ਆਏ ਹਜੂਮ ਨੇ ਉਨ੍ਹਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਮਾਰਕਫੈੱਡ ਦੇ ਗੋਦਾਮਾਂ ਅੰਦਰ ਚਲੇ ਗਏ ਜਿੱਥੇ ਪੋਲਿੰਗ ਹੋ ਰਹੀ ਸੀ | ਪੁਲਿਸ ਨੇ ਉੱਥੇ ਪੁੱਜ ਕੇ ਅਕਾਲੀ ਦਲ ਦੇ ਉਮੀਦਵਾਰ ਨੂੰ ਸੁਰੱਖਿਆ ਦੇ ਕੇ ਬਾਹਰ ਕੱਢਿਆ |
-ਕੀ ਕਹਿੰਦੇ ਹਨ ਸਤਿੰਦਰਜੀਤ ਸਿੰਘ ਮੰਟਾਂ-
ਇਸ ਬਾਰੇ ਜਦੋਂ ਸਤਿੰਦਰਜੀਤ ਸਿੰਘ ਮੰਟਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜੋ ਕੁਝ ਕਾਂਗਰਸ ਪਾਰਟੀ ਦੇ ਆਗੂਆਂ ਨੇ ਅੱਜ ਕੀਤਾ ਹੈ ਇਹ ਉਨ੍ਹਾਂ ਦੀ ਹਾਰ ਦੀ ਬੌਖਲਾਹਟ ਦੀ ਨਿਸ਼ਾਨੀ ਹੈ | ਉਨ੍ਹਾਂ ਫਿਰ ਵੀ ਦਾਅਵੇ ਨਾਲ ਕਿਹਾ ਕਿ ਅਕਾਲੀ ਦਲ ਇਸ ਸੀਟ ਤੋਂ ਜਿੱਤ ਪ੍ਰਾਪਤ ਕਰੇਗਾ |
ਕੀ ਕਹਿੰਦੇ ਹਨ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ
ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨਾਲ ਸੰਪਰਕ ਕੀਤਾ ਕਿਹਾ ਕਿ ਤਾਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਲੇ ਬੌਖਲਾਹਟ ਵਿਚ ਆ ਕੇ ਗ਼ਲਤ ਬਿਆਨਬਾਜ਼ੀ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਜੋ ਲੋਕਾਂ ਨੇ ਮਾਣ ਸਤਿਕਾਰ ਦਿੱਤਾ ਹੈ, ਉਸ ਦੀ ਬਦੌਲਤ ਉਹ ਸ਼ਾਨਦਾਰ ਜਿੱਤ ਹਾਸਿਲ ਕਰਨਗੇ |
-ਕੀ ਕਹਿੰਦੇ ਹਨ ਜ਼ਿਲ੍ਹਾ ਪੁਲਿਸ ਮੁਖੀ ਭੂਪਿੰਦਰ ਸਿੰਘ-
ਫ਼ਾਜ਼ਿਲਕਾ ਜ਼ਿਲ੍ਹੇ ਦੇ ਪੁਲਿਸ ਮੁਖੀ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਵੋਟਾਂ ਦਾ ਕੰਮ ਇਕਾ-ਦੁੱਕਾ ਘਟਨਾਵਾਂ ਤੋਂ ਬਾਅਦ ਅਮਨ-ਅਮਾਨ ਨਾਲ ਨਿੱਬੜਿਆ ਹੈ | ਜਦੋਂ ਵੀ ਕਿਸੇ ਘਟਨਾ ਦਾ ਪਤਾ ਲੱਗਦਾ ਸੀ ਤਾਂ ਪੁਲਿਸ ਮੌਕੇ ਤੇ ਪਹੁੰਚ ਜਾਂਦੀ ਸੀ ਅਤੇ ਦੋਵਾਂ ਧਿਰਾਂ ਨੂੰ ਸ਼ਾਂਤ ਕਰ ਦਿੱਤਾ ਜਾਂਦਾ ਸੀ |

ਜੁਗਰਾਜ ਕਟੋਰਾ ਦੀ ਇਰਾਦਾ ਕਤਲ 'ਚ ਜ਼ਿਲ੍ਹਾ ਅਦਾਲਤ ਵਲੋਂ ਪੇਸ਼ਗੀ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 21 ਅਕਤੂਬਰ (ਰਾਕੇਸ਼ ਚਾਵਲਾ)- ਭਾਜਪਾ ਕਿਸਾਨ ਮੋਰਚਾ ਦੇ ਸੂਬਾਈ ਆਗੂ ਜੁਗਰਾਜ ਸਿੰਘ ਕਟੋਰਾ ਵਲੋਂ ਕਥਿਤ ਤੌਰ 'ਤੇ ਹਥਿਆਰਬੰਦ ਹੋ ਕੇ ਕਾਂਗਰਸ ਸਮਰਥਕਾਂ 'ਤੇ ਮੱਲਾਂਵਾਲਾ ਵਿਖੇ ਸਾਲ 2017 ਵਿਚ ਪੰਚਾਇਤੀ ਚੋਣਾਂ 'ਚ ਕਾਤਲਾਨਾ ਹਮਲਾ ਕਰਵਾਉਣ ਦੇ ਮਾਮਲੇ 'ਚ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸਕੱਤਰ ਵੀ. ਕੇ. ਜੰਜੂਆ ਵਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਝੋਨੇ ਦੀ ਰਹਿੰਦ-ਖੂੰਹਦ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਸਕੱਤਰ ਵੀ. ਕੇ. ਜੰਜੂਆ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੁਣ ਤੱਕ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਅਮਨ-ਸ਼ਾਂਤੀ ਅਤੇ ਕਾਨੂੰਨ ਦੀ ਬਹਾਲੀ ਲਈ ਸ਼ਹਾਦਤਾਂ ਦੇ ਜਾਮ ਪੀਣ ਵਾਲੇ ਪੁਲਿਸ ਜਵਾਨਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪੁਲਿਸ ਵਲੋਂ ਐੱਸ. ਪੀ. ਬਲਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਲਾਈਨ ਅੰਦਰ ਰਾਸ਼ਟਰੀ ਪੁਲਿਸ ਦਿਵਸ ਪੂਰੀ ਸ਼ਰਧਾ ਨਾਲ ਮਨਾਉਂਦੇ ਹੋਏ ਦੇਸ਼ ਅੰਦਰ ਅਮਨ-ਸ਼ਾਂਤੀ ਕਾਇਮ ਰੱਖਣ ਅਤੇ ਕਾਨੂੰਨ ਦੀ ਬਹਾਲੀ ਲਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਾਵਰਕਾਮ ਮੁਲਾਜ਼ਮ ਦੀ ਮੌਤ

ਅਬੋਹਰ, 21 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਦੇ ਖੂਈਆਂ ਸਰਵਰ ਸਬ ਡਵੀਜ਼ਨ ਵਿਚ ਤਾਇਨਾਤ ਜੂਨੀਅਰ ਕਲਰਕ ਪ੍ਰਮੋਦ ਕੁਮਾਰ ਦੀ ਅੱਜ ਸਵੇਰੇ ਇਕ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ | ਥਾਣਾ ਖੂਈਆਂ ਦੀ ਪੁਲਿਸ ਨੇ ਮਿ੍ਤਕ ਦੀ ਲਾਸ਼ ...

ਪੂਰੀ ਖ਼ਬਰ »

3 ਦਿਨਾ ਭਗਤੀ ਵੇਦਾਂਤ ਸੰਮੇਲਨ ਕਰਵਾਇਆ

ਮਮਦੋਟ, 21 ਅਕਤੂਬਰ (ਸੁਖਦੇਵ ਸਿੰਘ ਸੰਗਮ)- ਨਵ ਦੁਰਗਾ ਮੰਦਰ ਮਮਦੋਟ ਵਿਖੇ ਸ਼ਿਵ ਸ਼ਕਤੀ ਯੋਗ ਮਿਸ਼ਨ ਮਮਦੋਟ ਵਲੋਂ 3 ਦਿਨਾ ਭਗਤੀ ਵੇਦਾਂਤ ਸੰਮੇਲਨ ਕਰਵਾਇਆ ਗਿਆ, ਜਿਸ 'ਚ ਇਲਾਕੇ ਭਰ ਦੀਆਂ ਸੰਗਤਾਂ ਨੇ ਹਾਜ਼ਰੀ ਭਰਦਿਆਂ ਲਾਹਾ ਲਿਆ | ਇਸ ਮੌਕੇ ਸ੍ਰੀ ਸ੍ਰੀ 1008 ਸਵਾਮੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਵਿਵੇਕਾਨੰਦ ਵਰਲਡ ਸਕੂਲ ਵਲੋਂ ਕਰਵਾਇਆ ਦੀਵਾਲੀ ਮੇਲਾ

* ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਨੇ ਮੇਲੀਆਂ ਦੇ ਮਨਾਂ ਨੂੰ ਟੁੰਭਿਆ ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਬਜ਼ੁਰਗਾਂ ਦੇ ਮਾਣ ਸਨਮਾਨ ਦੀ ਬਹਾਲੀ ਲਈ ਸੰਦੇਸ਼ ਦੇਣ ਦੇ ਮੰਤਵ ਤਹਿਤ ਵਿਵੇਕਾਨੰਦ ਵਰਲਡ ਸਕੂਲ ਵਲੋਂ ...

ਪੂਰੀ ਖ਼ਬਰ »

ਸੜਕੀ ਹਾਦਸਿਆਂ ਦਾ ਸ਼ਿਕਾਰ ਹੋ ਅਜਾਈਾ ਜਾਂਦੀਆਂ ਮਨੁੱਖੀ ਕੀਮਤੀ ਜਾਨਾਂ ਨੂੰ ਬਚਾਉਣ ਲਈ ਮਯੰਕ ਫਾਊਾਡੇਸ਼ਨ ਵਲੋਂ ਨਵਾਂ ਉਪਰਾਲਾ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਿੱਖਿਆ ਅਤੇ ਖੇਡਾਂ 'ਚ ਵੱਡਾ ਨਾਮਣਾ ਖੱਟਣ ਵਾਲੇ ਨੌਜਵਾਨ ਮਯੰਕ ਸ਼ਰਮਾ ਜੋ ਸੜਕੀ ਹਾਦਸੇ ਦਾ ਸ਼ਿਕਾਰ ਹੋ ਜਵਾਨੀ 'ਚ ਪੈਰ ਰੱਖਣ ਤੋਂ ਪਹਿਲਾਂ ਹੀ ਇਸ ਰੰਗਲੀ ਦੁਨੀਆ ਤੋਂ ਕੂਚ ਕਰ ਗਿਆ ਸੀ, ਦੀ ਯਾਦ ਨੂੰ ਤਾਜ਼ਾ ਰੱਖਣ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਦੂਜੇ ਦਿਨ 'ਚ ਦਾਖ਼ਲ

ਫ਼ਿਰੋਜ਼ਪੁਰ, 21 ਅਕਤੂਬਰ (ਨਿਰਮਲ ਸਿੰਘ ਗਿੱਲ)- ਫ਼ਿਰੋਜ਼ਪੁਰ 'ਚ ਹੋ ਰਹੀਆਂ ਪੰਜਾਬ ਪੱਧਰੀ ਖੇਡਾਂ ਦੂਸਰੇ ਦਿਨ 'ਚ ਦਾਖਲ ਹੋ ਗਈਆਂ ਹਨ, ਜਿਸ 'ਚ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਖੇਡ ਵਿਭਾਗ ਵਲੋਂ ਜੇਤੂ ਖਿਡਾਰੀਆਂ ਦੀ ਹੌਾਸਲਾ ਅਫ਼ਜ਼ਾਈ ਦੇ ...

ਪੂਰੀ ਖ਼ਬਰ »

ਐਮਬਰੋਜੀਅਲ ਸਕੂਲ ਦੇ ਵਿਦਿਆਰਥੀ ਦੀ ਰਾਜ ਪੱਧਰੀ ਐਥਲੈਟਿਕਸ ਮੀਟ ਲਈ ਚੋਣ

ਜ਼ੀਰਾ, 21 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਾਲ 2019 ਦੀ ਕਰਵਾਈ ਗਈ ਐਥਲੈਟਿਕਸ ਮੀਟ ਹੋਰ ਸਕੂਲਾਂ ਤੋਂ ਇਲਾਵਾ ਐਮਬਰੋਜੀਅਲ ਪਬਲਿਕ ਸਕੂਲ ਜ਼ੀਰਾ ਨੇ ਵੀ ਹਿੱਸਾ ਲਿਆ, ਜਿਸ ਦੇ ਵਿਦਿਆਰਥੀ ਧਰਮਪ੍ਰੀਤ ਸਿੰਘ ਨੇ ਜੈਵਲਿਨ ਥ੍ਰੋ ਵਿਚ ...

ਪੂਰੀ ਖ਼ਬਰ »

ਸੋਹਣਗੜ੍ਹ ਰੱਤੇਵਾਲਾ ਵਿਖੇ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ

ਗੁਰੂਹਰਸਹਾਏ, 21 ਅਕਤੂਬਰ (ਹਰਚਰਨ ਸਿੰਘ ਸੰਧੂ)- ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ ਸੋਹਣਗੜ੍ਹ ਰੱਤੇਵਾਲਾ ਵਿਖੇ ਕ੍ਰਿਕਟ ਕਮੇਟੀ ਵਲੋਂ 4 ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਦੂਰੋਂ-ਨੇੜਿਉਂ ਪਹੰੁਚੀਆਂ 48 ਟੀਮਾਂ ਵਿਚਕਾਰ ਮੈਚ ਹੋਏ | ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਬੇਸਹਾਰਾ ਨੂੰ ਵੰਡੀ ਪੈਨਸ਼ਨ

ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਫ਼ਿਰੋਜ਼ਪੁਰ ਇਕਾਈ ਦੇ ਪ੍ਰਧਾਨ ਪ੍ਰੇਮ ਰਾਜਨ ਜੋਸ਼ੀ ਦੀ ਅਗਵਾਈ ਵਜੋਂ 20 ਗ਼ਰੀਬ ਬੇਸਹਾਰਾ ਔਰਤਾਂ ਅੰਗਹੀਣਾਂ ਨੂੰ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਹਲਵਾਈਆਂ ਤੇ ਡੇਅਰੀ ਮਾਲਕਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਵਧੀਆ ਅਤੇ ਮਿਲਾਵਟ ਰਹਿਤ ਮਿਠਾਈਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਵਲ ਸਰਜਨ ਡਾ. ਹਰੀ ਨਰਾਇਣ ਵਲੋਂ ਜ਼ਿਲ੍ਹੇ ਦੇ ਸਮੂਹ ਮਠਿਆਈ ਅਤੇ ਡੇਅਰੀ ਮਾਲਕਾਂ ਨਾਲ ...

ਪੂਰੀ ਖ਼ਬਰ »

ਅੱਤਵਾਦ ਦੌਰਾਨ ਸ਼ਹੀਦ ਪੁਲਿਸ ਕਰਮਚਾਰੀਆਂ ਦੀ ਯਾਦ 'ਚ ਸਮਾਗਮ

ਤਲਵੰਡੀ ਭਾਈ, 21 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਅੱਤਵਾਦ ਦੇ ਸਮੇਂ ਦੌਰਾਨ ਸੇਵਾਵਾਂ ਨਿਭਾਉਂਦੇ ਹੋਏ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਸਿਪਾਹੀ ਜਗਰਾਜ ਸਿੰਘ ਅਤੇ ਪੁਲਿਸ ਕਰਮਚਾਰੀ ਸਤਪਾਲ ਸਿੰਘ ਦੀ ਯਾਦ 'ਚ ਪਿੰਡ ਵਾੜਾ ਜਵਾਹਰ ਸਿੰਘ ਵਾਲਾ ਅਤੇ ਕੋਟ ਕਰੋੜ ਕਲਾਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 21 ਅਕਤੂਬਰ (ਗੁਰਿੰਦਰ ਸਿੰਘ)- ਗੁਰਮਤਿ ਪ੍ਰਚਾਰ ਲਹਿਰ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਦੋ ਰੋਜ਼ਾ ਗੁਰਮਤਿ ਸਮਾਗਮ ਪਿੰਡ ਇੱਛੇ ਵਾਲਾ ਜ਼ਿਲ੍ਹਾ ...

ਪੂਰੀ ਖ਼ਬਰ »

ਨਰਿੰਦਰ ਸਿੰਘ ਸੰਧੂ ਮੰਡੀ ਸੁਪਰਵਾਈਜ਼ਰ ਨਹੀਂ ਰਹੇ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪਿੰਡ ਜੀਵਾਂ ਭੇਡੀਆਂ ਦੇ ਸਾਬਕਾ ਸਰਪੰਚ ਜਗਜੀਤ ਸਿੰਘ ਸੰਧੂ, ਲੋਕ ਨਿਰਮਾਣ ਵਿਭਾਗ ਦੇ ਸਾਬਕਾ ਅਧਿਕਾਰੀ ਦਰਸ਼ਨ ਸਿੰਘ ਸੰਧੂ ਦੇ ਛੋਟੇ ਭਰਾ, ਗੁਰਦਿਆਲ ਸਿੰਘ ਵਿਰਕ ਸੇਵਾ-ਮੁਕਤ ਐੱਸ. ਡੀ. ਓ. ਦੇ ਜਵਾਈ, ਪ੍ਰਭਜੋਤ ...

ਪੂਰੀ ਖ਼ਬਰ »

ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਯਾਦ 'ਚ ਕੱਢਿਆ ਕੈਂਡਲ ਮਾਰਚ

ਜ਼ੀਰਾ, 21 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ 'ਚ ਅੱਤਵਾਦ ਦੇ ਕਾਲੇ ਦੌਰ ਦੇ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਯਾਦ 'ਚ ਥਾਣਾ ਸਿਟੀ ਅਤੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਥਾਣਾ ਸਿਟੀ ਜ਼ੀਰਾ ਦੇ ਐੱਸ. ਐੱਚ. ਓ. ਜਗਦੇਵ ਸਿੰਘ ਦੀ ਅਗਵਾਈ ਵਿਚ ਜ਼ੀਰਾ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 9 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਦੀਪ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵਲੋਂ ਟਾਸਕ ਫੋਰਸ ਟੀਮ ਦੇ ...

ਪੂਰੀ ਖ਼ਬਰ »

2 ਦੁਕਾਨਾਂ ਨੂੰ ਸੰਨ੍ਹ ਲਾ ਕੇ ਕੀਤੀ ਚੋਰੀ

ਮਖੂ, 21 ਅਕਤੂਬਰ (ਮੇਜਰ ਸਿੰਘ ਥਿੰਦ)- ਮਖੂ ਸ਼ਹਿਰ ਮੇਨ ਚੌਕ ਥਾਣੇ ਦੇ ਨਜ਼ਦੀਕ ਹੀ ਦੋ ਦੁਕਾਨਾਂ ਨੂੰ ਸੰਨ੍ਹ ਲਾ ਕੇ ਚੋਰਾਂ ਨੇ ਸਾਮਾਨ ਚੋਰੀ ਕੀਤਾ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੋਰਾਂ ਨੇ ਮਦਾਨ ਕਰਿਆਨਾ ਸਟੋਰ 'ਤੇ ਪਿਛਲੇ ਪਾਸੇ ਕੰਧ ਨੂੰ ਪਾੜ ਲਾ ਕੇ ਗੱਲੇ ...

ਪੂਰੀ ਖ਼ਬਰ »

ਦੋ ਹਫ਼ਤਿਆਂ ਤੋਂ ਲਾਪਤਾ ਨੌਜਵਾਨ ਦਾ ਨਹੀਂ ਲੱਗਾ ਕੋਈ ਥਹੁ ਪਤਾ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਅਧੀਨ ਪੈਂਦੇ ਪਿੰਡ ਸੂਬਾ ਕਾਹਨ ਚੰਦ ਤੋਂ ਭੇਦਭਰੇ ਹਾਲਾਤ 'ਚ ਲਾਪਤਾ ਹੋਏ ਨੌਜਵਾਨ ਅਰਸ਼ਦੀਪ ਚੀਮਾ ਦਾ ਦੋ ਹਫ਼ਤੇ ਬੀਤਣ 'ਤੇ ਵੀ ਕੋਈ ਥਹੁ ਪਤਾ ਨਹੀਂ ਲੱਗਾ | ਅਰਸ਼ਦੀਪ ਦੇ ਪਿਤਾ ਜਰਨੈਲ ਸਿੰਘ ...

ਪੂਰੀ ਖ਼ਬਰ »

ਪਿਛਲੇ ਹਫ਼ਤੇ ਤੋਂ ਕਲਰਕਾਂ ਦੀ ਹੜਤਾਲ ਕਾਰਨ ਤਹਿਸੀਲਾਂ 'ਚ ਕੰਮਕਾਜ ਠੱਪ

ਲੱਖੋ ਕੇ ਬਹਿਰਾਮ, 21 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਅਤੇ ਮਾਲ ਵਿਭਾਗ ਦੇ ਕਲਰਕਾਂ ਨੂੰ ਵਾਰ-ਵਾਰ ਲਾਰੇ ਲਗਾ ਕੇ ਮੰਗਾਂ ਦੀ ਪੂਰਤੀ ਨਾ ਕਰਨ ਤੋਂ ਦੁਖੀ ਕਲਰਕ ਪਿਛਲੇ ਹਫ਼ਤੇ ਦੇ ਵੀਰਵਾਰ ਤੋਂ ਫਿਰ ਹੜਤਾਲ 'ਤੇ ਚੱਲ ਰਹੇ ਹਨ, ...

ਪੂਰੀ ਖ਼ਬਰ »

ਸੁਰਜੀਤ ਸਿੰਘ ਕੱਸੋਆਣਾ ਭਾਕਿਯੂ ਉਗਰਾਹਾਂ ਦੇ ਇਕਾਈ ਪ੍ਰਧਾਨ ਚੁਣੇ

ਜ਼ੀਰਾ, 21 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਕੱਸੋਆਣਾ ਵਿਖੇ ਹੋਈ, ਜਿਸ 'ਚ ਸਰਬਸੰਮਤੀ ਨਾਲ ਇਕਾਈ ਦੀ ਚੋਣ ਕੀਤੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਦਫ਼ਤਰੀ ਕਰਮਚਾਰੀਆਂ ਨੇ ਕਲਮਛੋੜ ਹੜਤਾਲ ਕਰਕੇ ਕੰਮਕਾਜ ਰੱਖਿਆ ਠੱਪ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਲਏ ਗਏ ਫ਼ੈਸਲੇ ਮੁਤਾਬਿਕ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਦਫ਼ਤਰੀ ਕਰਮਚਾਰੀਆਂ ਨੇ ਕਮਲਛੋੜ ਹੜਤਾਲ ਕਰਦਿਆਂ ਕੰਮਕਾਜ ਮੁਕੰਮਲ ਤੌਰ 'ਤੇ ਬੰਦ ਰੱਖਿਆ | ਇਸ ਹੜਤਾਲ ਦੇ ਚੱਲਦਿਆਂ ਡੀ. ...

ਪੂਰੀ ਖ਼ਬਰ »

ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਟੀ. ਵੀ. ਟਾਵਰ ਨੇੜੇ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਅੱਗ ਲੱਗ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਕ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਗੱਦਾਡੋਬ ਵਿਖੇ ਜਾ ...

ਪੂਰੀ ਖ਼ਬਰ »

ਯੋਗਾ ਕਲਾਸ ਦਾ ਸਥਾਨ ਤਬਦੀਲ

ਮੰਡੀ ਲਾਧੂਕਾ, 21 ਅਕਤੂਬਰ (ਰਾਕੇਸ਼ ਛਾਬੜਾ)-ਯੋਗ ਅਧਿਆਪਕ ਦਿਆਲ ਚੰਦ ਵਲੋਂ ਮੰਡੀ ਦੀ ਨਵੀਂ ਅਨਾਜ ਮੰਡੀ 'ਚ ਲਗਾਈ ਜਾ ਰਹੀ ਯੋਗਾ ਕਲਾਸ ਦਾ ਸਥਾਨ ਤਬਦੀਲ ਕੀਤਾ ਗਿਆ ਹੈ | ਪਤੰਜਲੀ ਯੋਗ ਗ੍ਰਾਮ ਕਮੇਟੀ ਦੇ ਪ੍ਰਧਾਨ ਨੰਬਰਦਾਰ ਬਿਹਾਰੀ ਲਾਲ ਨੇ ਕਿਹਾ ਹੈ ਕਿ ਅਨਾਜ ਮੰਡੀ ...

ਪੂਰੀ ਖ਼ਬਰ »

ਸ਼ਮਸ਼ਾਨਘਾਟ 'ਚ ਬੈਠਣ ਲਈ ਕੁਰਸੀਆਂ ਲਗਵਾਈਆਂ

ਸੀਤੋ ਗੰੁਨੋ੍ਹ, 21 ਅਕਤੂਬਰ (ਬਲਜਿੰਦਰ ਸਿੰਘ ਭਿੰਦਾ)-ਪਿੰਡ ਨਰੈਣਪੁਰਾ ਰਾਮਪੁਰਾ ਦੇ ਸ਼ਮਸ਼ਾਨਘਾਟ ਵਿਖੇ ਬਾਬਾ ਮਸਤ ਸਪੋਰਟਸ ਕਲੱਬ ਦੇ ਮੈਂਬਰਾਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਵੀਂ ਪਹਿਲ ਕਰਦਿਆਂ ਬੈਠਣ ਲਈ ਕੁਰਸੀਆਂ ਰਖਵਾਈਆਂ ਹਨ | ਇਸ ਕੰਮ ਦੀ ...

ਪੂਰੀ ਖ਼ਬਰ »

ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਪੰਜਾਬ ਦੱਖਣ ਵਲੋਂ ਮਲੋਟ ਵਿਖੇ ਕਰਵਾਏ ਗਏ ਸਮੂਹ ਗਾਇਨ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਗਰੁੱਪ ਗੀਤ ਵਿਚ ਪਹਿਲਾ, ਹਿੰਦੀ ਗਰੁੱਪ ਗੀਤ ਵਿਚ ...

ਪੂਰੀ ਖ਼ਬਰ »

ਯੂਥ ਫ਼ੈਸਟੀਵਲ ਮੁਕਾਬਲਿਆਂ 'ਚ ਵਾਹਿਗੁਰੂ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 21 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਵਿਚ ਹੋ ਰਹੇ ਯੂਥ ਫ਼ੈਸਟੀਵਲ ਦੇ ਸਕਿੱਟ ਮੁਕਾਬਲਿਆਂ 'ਚ ਸਥਾਨਕ ਵਾਹਿਗੁਰੂ ਕਾਲਜ ਦੇ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ 'ਚ ਭਾਗ ਲੈ ਕੇ ਦੂਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX