ਤਾਜਾ ਖ਼ਬਰਾਂ


ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  3 minutes ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  17 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  37 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 minute ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 minute ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 1 hour ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 3 hours ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  1 minute ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 8 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  about 1 hour ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  10 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  16 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  32 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  48 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਬਠਿੰਡਾ /ਮਾਨਸਾ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸੀ. ਸੀ. ਆਈ. ਦਫ਼ਤਰ ਮੂਹਰੇ ਨਰਮੇ ਦੀ ਖ਼ਰੀਦ ਨੂੰ ਲੈ ਕੇ ਦੂਸਰੇ ਦਿਨ ਵੀ ਧਰਨਾ ਜਾਰੀ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ ਨਰਮੇ ਦੀ ਖ਼ਰੀਦ ਐਮ.ਐਸ.ਪੀ. ਤੇ ਕਰਵਾਉਣ ਲਈ ਬੀਤੇ ਕੱਲ੍ਹ ਲਗਾਏ ਗਏ ਧਰਨੇ ਦੇ ਅੱਜ ਦੂਸਰੇ ਦਿਨ ਕਿਸਾਨ ਆਗੂਆਂ ਨੇ ਸੀ.ਸੀ.ਆਈ. ਦੇ ਦਫ਼ਤਰ ਅੱਗੇ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਿਆ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਅਗਰ ਪਹਿਲਾਂ ਹੀ ਸਾਰੀਆਂ ਫ਼ਸਲਾਂ ਦੀਆਂ ਕੀਮਤਾਂ ਤੈਅ ਕੀਤੀਆਂ ਗਈਆਂ ਹਨ ਫਿਰ ਫ਼ਸਲ ਮੰਡੀਆਂ ਵਿਚ ਸੁੱਟਣ ਉਪਰੰਤ ਖ਼ਰੀਦ ਵੇਲੇ ਕਿਉਂ ਰੋਲਾ ਪਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਐਮ.ਐਸ.ਪੀ. ਤੋਂ ਹੇਠਾਂ ਫ਼ਸਲ ਦੀ ਖ਼ਰੀਦ ਕਰਕੇ ਕਿਸਾਨਾਂ ਨੂੰ ਵੱਡਾ ਚੂਨਾ ਲਗਾਇਆ ਜਾ ਰਿਹਾ ਹੈ | ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਬਲਦੇਵ ਸਿੰਘ ਸੰਦੋਹਾ ਨੇ ਦੱਸਿਆ ਕਿ ਹੁਣ ਨਮੀ ਦਾ ਹੱਥਕੰਡਾ ਵਰਤ ਕੇ ਮਿਲੀ ਭੁਗਤ ਨਾਲ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫ਼ਸਲ ਦੀ ਲੁੱਟ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਮੀ ਦਾ ਹੱਥਕੰਡਾ ਵਰਤਾ ਕੇ ਕਿਸਾਨਾਂ ਤੋਂ ਜਬਰੀ ਵਪਾਰੀ ਵਰਗ ਘੱਟ ਕੀਮਤ ਲਗਾ ਕੇ ਉਤਪਾਦਨ ਦੀ ਲੁੱਟ ਕਰ ਰਿਹਾ ਹੈ ਜਦ ਕਿ ਪਹਿਲਾਂ ਹੀ ਕਿਸਾਨ ਆਰਥਿਕ ਮੰਦਹਾਲੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ | ਕਿਸਾਨ ਆਗੂ ਰੇਸ਼ਮ ਯਾਤਰੀ ਅਤੇ ਲਖਵਿੰਦਰ ਸਿੰਘ ਆਖਿਆ ਕਿ ਇਕ ਪਾਸੇ ਸਰਕਾਰਾਂ ਵੱਡੇ ਕਿਸਾਨ ਮੇਲੇ ਲਗਾ ਕੇ ਕਰੋੜਾਂ ਰੁਪਏ ਪ੍ਰਚਾਰ ਲਈ ਖ਼ਰਚ ਰਹੇ ਹਨ ਕੀ ਝੋਨੇ ਹੇਠ ਰਕਬਾ ਘਟਾਇਆ ਜਾਵੇ ਤਾਂ ਜੋ ਪਾਣੀ ਦੀ ਬੱਚਤ ਹੋ ਸਕੇ ਅਤੇ ਨਰਮੇ ਹੇਠ ਰਕਬਾ ਵਧਾ ਕੇ ਚਿੱਟੇ ਸੋਨੇ ਦਾ ਵਧੇਰੇ ਉਤਪਾਦਨ ਕੀਤਾ ਜਾ ਸਕੇ ਪਰ ਹਕੀਕਤ ਦੇ ਵਿਚ ਸਥਿਤੀ ਇਹ ਹੈ ਕਿ ਨਰਮੇ ਦੀ ਖ਼ਰੀਦ ਸਮੇਂ ਵਧੇਰੇ ਨਮੀ ਬਹਾਨਾ ਬਣਾ ਕੇ ਨਰਮਾ ਉਤਪਾਦਕਾਂ ਦੀ ਲੁੱਟ ਕੀਤੀ ਜਾ ਰਹੀ ਹੈ ਜਿਸ ਕਾਰਨ ਕਿਸਾਨਾਂ ਦਾ ਨਰਮੇ ਤੋਂ ਵੀ ਮੋਹ ਭੰਗ ਹੁੰਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸਾਨਾਂ ਦੀ ਅਧਿਕਾਰੀਆਂ ਨਾਲ ਵੀ ਮੀਟਿੰਗ ਹੋਈ ਜਿਸ ਤਹਿਤ ਐਮ.ਐਸ.ਪੀ. ਤੇ ਨਰਮੇ ਦੀ ਖ਼ਰੀਦ 5450 ਰੁਪਏ ਦੇ ਹਿਸਾਬ ਨਾਲ ਲਾਜ਼ਮੀ ਬਣਾਈ ਜਾਵੇ ਨਹੀਂ ਤਾਂ ਦਫ਼ਤਰ ਦਾ ਘਿਰਾਓ ਇੰਞ ਹੀ ਜਾਰੀ ਰਹੇਗਾ | ਇਸ ਮੌਕੇ ਕਿਸਾਨ ਆਗੂਆਂ ਨੇ ਸੀ.ਸੀ.ਆਈ. ਅਧਿਕਾਰੀਆਂ ਿਖ਼ਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਮੁਖ਼ਤਿਆਰ ਸਿੰਘ ਕੁੱਬੇ, ਰਣਜੀਤ ਸਿੰਘ ਜੀਦਾ, ਜਵਾਹਰ ਸਿੰਘ ਕਲਿਆਣ, ਮੇਜਰ ਸਿੰਘ ਬਾਜਾਖ਼ਾਨਾ, ਮਲੂਕ ਸਿੰਘ ਹੀਰਕੇ, ਸੁਖਜਿੰਦਰ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਅਰਜਨ ਸਿੰਘ, ਕਰਮ ਸਿੰਘ, ਮਿੱਠੂ ਸਿੰਘ, ਮੰਦਰ ਸਿੰਘ, ਮਹਿਮਾ ਸਿੰਘ, ਗੰਗਾ ਸਿੰਘ, ਪਰਮਿੰਦਰ ਸਿੰਘ, ਅਮਰਜੀਤ ਸਿੰਘ ਅਤੇ ਕਾਲਾ ਸਿੰਘ ਆਦਿ ਹਾਜ਼ਰ ਸਨ |

ਨਸ਼ੀਲੀਆਂ ਗੋਲੀਆਂ ਦੀ ਤਸਕਰੀ ਦੇ ਮਾਮਲੇ 'ਚੋਂ 2 ਬਰੀ

ਬਠਿੰਡਾ, 22 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੀ ਵਿਸ਼ੇਸ਼ ਅਦਾਲਤ ਦੇ ਜੱਜ ਅਮਿਤ ਥਿੰਦ ਨੇ ਪਾਬੰਧੀਸ਼ੁਦਾ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਦੀ ਤਸਕਰੀ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 2 ਵਿਅਕਤੀਆਂ ਨੂੰ ਅੱਜ ਬਚਾਅ ਪੱਖ ਦੇ ਵਕੀਲਾਂ ਸਰਬਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਕੋਟ ਗੁਰੂ ਦੇ ਕਿਸਾਨ ਭਰਾ ਪਿਛਲੇ 3 ਸਾਲਾਂ ਤੋਂ ਨਹੀਂ ਲਗਾ ਰਹੇ ਪਰਾਲੀ ਨੂੰ ਅੱਗ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹੇ ਦੇ ਪਿੰਡ ਕੋਟ ਗੁਰੂ ਦੇ ਕਿਸਾਨ ਭਰਾ ਬਲਕਰਨ ਸਿੰਘ ਤੇ ਗੁਰਦਾਸ ਸਿੰਘ ਪਿਛਲੇ ਚਾਰ ਵਰਿ੍ਹਆਂ ਤੋਂ ਝੋਨੇ ਅਤੇ ਕਣਕ ਦੀ ਨਾੜ ਤੇ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਰਹੇ ...

ਪੂਰੀ ਖ਼ਬਰ »

ਪੰਜਾਬ ਹੋਮਗਾਰਡ ਜਵਾਨ ਦੇ ਖਾਤੇ ਚੋਂ ਸਾਢੇ 78 ਹਜ਼ਾਰ ਰੁਪਏ ਉਡਾਏ

ਬਠਿੰਡਾ, 22 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਕੋਟਭਾਈ ਵਿਖੇ ਤਾਇਨਾਤ ਪੰਜਾਬ ਹੋਮਗਾਰਡ ਦੇ ਜਵਾਨ ਟੇਕ ਸਿੰਘ ਦੇ ਬੈਂਕ ਖਾਤੇ ਚੋਂ ਕਿਸੇ ਵਲੋਂ ਧੋਖੇ ਨਾਲ 78 ਹਜ਼ਾਰ 500 ਰੁਪਏ ਕੱਢਵਾ ਲਏ ਹਨ | ਟੇਕ ਸਿੰਘ ਸਿੰਘ ਵਲੋਂ ਕੀਤੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਜਪੁਜੀ ਸਾਹਿਬ ਪਾਠ ਸਮਾਗਮ ਕਰਵਾਇਆ

ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਮਨਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਨਹੀਂ ਆਉਣ ਦਿੱਤੀ ਜਾਵੇਗੀ ਸਮੱਸਿਆ-ਡਿਪਟੀ ਕਮਿਸ਼ਨਰ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਦੱਸਿਆ ਕਿ ਜ਼ਿਲ੍ਹੇ ਦੇ ਦਿਹਾਤੀ ਖੇਤਰ ਦੇ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਲੋਕਾਂ ਦੀ ਪੀਣ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਕੈਂਪਸ ਵਿਖੇ 'ਤਰੰਨਮ-2019' ਧੂਮ-ਧਾਮ ਨਾਲ ਸ਼ੁਰੂ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿਖੇ ਦੋ ਦਿਨਾਂ 'ਤਰੰਨਮ-2019' ਦੇ ਜਸ਼ਨਾਂ ਦੀ ਸ਼ੁਰੂਆਤ ਧੂਮ-ਧੜੱਕੇ ਨਾਲ ਹੋਈ¢ 23 ...

ਪੂਰੀ ਖ਼ਬਰ »

ਆਪਣੇ ਆਪ ਨੂੰ ਕੁਆਲੀਫਾਈਡ ਦੱਸਣ ਵਾਲਾ ਝੋਲਾ ਛਾਪ ਡਾਕਟਰ ਗਿ੍ਫ਼ਤਾਰ

ਬਠਿੰਡਾ, 22 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਥਾਣਾ ਸਿਵਲ ਲਾਈਨ ਪੁਲਿਸ ਨੇ ਆਪਣੇ ਆਪ ਨੂੰ ਕੁਆਲੀਫਾਈਡ ਦੱਸ ਕੇ ਲੋਕਾਂ ਨੂੰ ਘੱਟ ਭਾਅ ਵਾਲੀਆਂ ਦਵਾਈਆਂ ਮਹਿੰਗੇ ਮੁੱਲ ਵੇਚਣ ਵਾਲੇ ਝੋਲਾ ਛਾਪ ਡਾਕਟਰ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਪਵਿੱਤਰ ਬੀੜ ਨੂੰ ਸਿਵਲ ਲਾਈਨ ਕਲੱਬ 'ਚੋਂ ਗੁਰਦੁਆਰਾ ਵਿਖੇ ਕੀਤਾ ਤਬਦੀਲ-ਡਿਪਟੀ ਕਮਿਸ਼ਨਰ

ਬਠਿੰਡਾ 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਪ੍ਰੈੱਸ ਨੂੰ ਜਾਰੀ ਇਕ ਬਿਆਨ ਰਾਹੀਂ ਦੱਸਿਆ ਕਿ ਸਥਾਨਕ ਸਿਵਲ ਲਾਈਨ ਕਲੱਬ ਵਿਖੇ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬੀੜ ਨੂੰ ਅੱਜ ਸਵੇਰੇ ਸਤਿਕਾਰਤ ਢੰਗ ਨਾਲ ...

ਪੂਰੀ ਖ਼ਬਰ »

ਅਨਾਜ ਮੰਡੀ ਭਾਗੀਵਾਂਦਰ 'ਚ ਝੋਨੇ ਦੀ ਆਮਦ ਤੇਜ਼

ਭਾਗੀਵਾਂਦਰ, 22 ਅਕਤੂਬਰ (ਮਹਿੰਦਰ ਸਿੰਘ ਰੂਪ)- ਜਿਉਂ-ਜਿਉਂ ਝੋਨੇ ਦੀ ਫ਼ਸਲ ਪੱਕ ਰਹੀ ਹੈ, ਅਨਾਜ ਮੰਡੀ ਭਾਗੀਵਾਂਦਰ 'ਚ ਝੋਨੇ ਦੀ ਜਿਨਸ ਦੀ ਆਮਦ ਵੀ ਕਾਫ਼ੀ ਵੱਧ ਗਈ ਹੈ | ਸਰਕਾਰੀ ਖ਼ਰੀਦ ਏਜੰਸੀ ਮਾਰਕਫੈੱਡ ਅਤੇ ਪਨਗਰੇਨ ਅਨਾਜ ਮੰਡੀ 'ਚੋਂ ਸੁੱਕੇ ਝੋਨੇ ਦੀ ਖ਼ਰੀਦ ਕਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੋਖੜਾ 'ਚ ਵਿਦਿਆਰਥੀ ਲੇਖਕ ਸਭਾ ਦਾ ਗਠਨ

ਬਠਿੰਡਾ, 22 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਸਰਕਾਰੀ ਸੈਕੰਡਰੀ ਸਮਾਰਟ ਸਕੂਲ ਭੋਖੜਾ ਵਿਖੇ ਪੰਜਾਬੀ ਮਾਂ ਬੋਲੀ ਦੇ ਵਿਕਾਸ ਹਿੱਤ ਵਿਸ਼ਵ ਪ੍ਰਸਿੱਧ ਨਾਵਲਕਾਰ ਪ੍ਰੋ. ਗੁਰਦਿਆਲ ਸਿੰਘ ਦੀ ਯਾਦ 'ਚ ਵਿਦਿਆਰਥੀ ਲੇਖਕ ਸਭਾ ਦਾ ਗਠਨ ਕੀਤਾ ਗਿਆ ਹੈ | ਇਸ ਸਭਾ ਦਾ ਗਠਨ ...

ਪੂਰੀ ਖ਼ਬਰ »

ਰੋਇਲ ਸਰਕਸ 'ਚ ਵਿਦੇਸ਼ੀ ਕਲਾਕਾਰ ਆਪਣੇ ਕਲਾਕ੍ਰਿਤ ਕਰਤੱਬਾਂ ਨਾਲ ਬੰਨ ਰਹੇ ਨੇ ਸਮਾਂ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇੱਥੇ ਖਾਲਸਾ ਖੇਡ ਮੈਦਾਨ 'ਚ ਲੱਗੀ ਰੋਇਲ ਸਰਕਸ 'ਚ ਵਿਦੇਸ਼ੀ ਕਲਾਕਾਰ ਆਪਣੇ ਕਲਾਕ੍ਰਿਤਿਕ ਕਰਤੱਬਾਂ ਨਾਲ ਸਮਾਂ ਬੰਨ ਰਹੇ ਹਨ | ਬੇਸ਼ੱਕ ਪਾਬੰਦੀਆਂ ਕਾਰਨ ਸਰਕਸ 'ਚੋਂ ਜਾਨਵਰਾਂ ਦੇ ਕਰਤੱਬ ਗਾਇਬ ਹਨ ਪਰ ਕਲਾਕਾਰਾਂ ...

ਪੂਰੀ ਖ਼ਬਰ »

ਗ੍ਰੈਜਿੱਟੀ ਇੰਟਰਐਕਟਿਵ ਦੁਆਰਾ ਬਾਬਾ ਫ਼ਰੀਦ ਕਾਲਜ ਆਫ਼ ਇੰਜ. ਐਾਡ ਟੈਕਨਾਲੋਜੀ ਦੇ 2 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਪ੍ਰਮੁੱਖ ਸਾਫ਼ਟਵੇਅਰ ਡਿਵੈਲਪਮੈਂਟ ਕੰਪਨੀ 'ਗ੍ਰੈਜਿੱਟੀ ਇੰਟਰਐਕਟਿਵ' ਦੀ ਪਲੇਸਮੈਂਟ ਡਰਾਈਵ ਦੌਰਾਨ ਬਾਬਾ ਫ਼ਰੀਦ ਕਾਲਜ ਆਫ਼ ਇੰਜ. ਐਾਡ ਟੈਕਨਾਲੋਜੀ ਦੇ 2 ...

ਪੂਰੀ ਖ਼ਬਰ »

ਕਬਾੜ ਬਣੇ ਵਾਹਨਾਂ ਨੂੰ ਥਾਣਾ ਨੇਹੀਂਆਂ ਵਾਲਾ ਪੁਲਿਸ ਨੇ ਕੀਤਾ ਨਿਲਾਮ

ਗੋਨਿਆਣਾ, 22 ਅਕਤੂਬਰ (ਮਨਦੀਪ ਸਿੰਘ ਮੱਕੜ)-ਸੂਬੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਦੀ ਨਿਗਰਾਨੀ ਹੇਠ ਹਜ਼ਾਰਾਂ ਦੀ ਗਿਣਤੀ 'ਚ ਕੇਸਾਂ ਵਿਚ ਨਾਮਜ਼ਦ ਹੋਏ ਵਹੀਕਲ ਕਬਾੜ ਬਣ ਚੁੱਕੇ ਹਨ | ਪੁਲਿਸ ਨੇ ਨਕਾਰਾ ਹੋਏ ਇਨ੍ਹਾਂ ਵਹੀਕਲਾਂ ਨੂੰ ਅਦਾਲਤ ਅਤੇ ਉੱਚ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਆਕਲੀਆ ਗਰੁੱਪ ਦਾ 'ਅੰਤਰ ਕਾਲਜ ਮੁਕਾਬਲੇ' 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ

ਗੋਨਿਆਣਾ, 22 ਅਕਤੂਬਰ (ਲਛਮਣ ਦਾਸ ਗਰਗ)-ਭਾਈ ਆਸਾ ਸਿੰਘ ਗਰਲਜ਼ ਕਾਲਜ ਗੋਨਿਆਣਾ ਮੰਡੀ ਵਿਖੇ ਕਰਵਾਏ ਦੋ ਰੋਜ਼ਾ 'ਅੰਤਰ ਕਾਲਜ ਮੁਕਾਬਲੇ' ਵਿਚ ਆਕਲੀਆ ਕਾਲਜ ਨੇ 6 ਇਨਾਮ ਜਿੱਤਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਉਕਤ ਕਾਲਜ ਦੀ ਈ.ਟੀ.ਟੀ. ਵਿਦਿਆਰਥਣ ਵੀਰਾਂ ਕੌਰ ਨੇ ਖਿੱਦੋ ...

ਪੂਰੀ ਖ਼ਬਰ »

ਯਾਦਵਿੰਦਰਾ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)-ਯਾਦਵਿੰਦਰਾ ਕਾਲਜ ਆਫ਼ ਇੰਜੀਨੀਅਰਿੰਗ ਤਲਵੰਡੀ ਸਾਬੋ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਕਾਲਜ ਦੇ ਮੁਖੀ ਡਾ. ਜਗਤਾਰ ਸਿੰਘ ਪ੍ਰੋਫੈਸਰ ਸੀ.ਸੀ.ਈ ਨੇ ਦੱਸਿਆ ਕਿ ਵਿਦਿਆਰਥੀ ਨੇ ਤਿੰਨੇ ਦਿਨ ਪੂਰੀ ਸ਼ਰਧਾ ਅਤੇ ...

ਪੂਰੀ ਖ਼ਬਰ »

ਪੰਜਾਬ ਦੀਆਂ ਚਾਰੇ ਜ਼ਿਮਨੀ ਸੀਟਾਂ ਵੱਡੇ ਫ਼ਰਕ ਨਾਲ ਜਿੱਤੇਗੀ ਕਾਂਗਰਸ ਪਾਰਟੀ-ਖੁਸ਼ਬਾਜ ਜਟਾਣਾ

ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)-ਸੂਬੇ 'ਚ 21 ਅਕਤੂਬਰ ਨੂੰ ਹੋਈਆਂ ਚਾਰ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਾਵੇਂ 24 ਅਕਤੂਬਰ ਨੂੰ ਐਲਾਨੇ ਜਾਣੇ ਹਨ ਪ੍ਰੰਤੂ ਸਿਆਸੀ ਧਿਰਾਂ ਨੇ ਇਸ ਸਬੰਧੀ ਆਪੋ ਆਪਣੇ ਪੱਖ 'ਚ ਦਾਅਵੇ ਸ਼ੁਰੂ ਕਰ ਦਿੱਤੇ ਹਨ | ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ 'ਚ ਬਠਿੰਡਾ ਜ਼ਿਲੇ੍ਹ ਦੇ ਭਾਰ ਤੋਲਕ ਲੜਕਿਆਂ ਦਾ ਓਵਰ ਆਲ ਟਰਾਫ਼ੀ 'ਤੇ ਕਬਜ਼ਾ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਸਿੱਖਿਆ ਵਿਭਾਗ ਦੀ ਮੇਜ਼ਬਾਨੀ 'ਚ ਚੱਲ ਰਹੀਆਂ 65ਵੀਆਂ ਪੰਜਾਬ ਸਕੂਲ ਪਾਵਰ ਲਿਫ਼ਟਿੰਗ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ ਹਨ | ਖੇਡਾਂ ਦੀ ਓਵਰਆਲ ਟਰਾਫ਼ੀ 'ਤੇ ਬਠਿੰਡਾ ਜ਼ਿਲੇ੍ਹ ਦੇ ਭਾਰ ਤੋਲਕ ...

ਪੂਰੀ ਖ਼ਬਰ »

ਕੁਸ਼ਤੀ ਚੈਂਪੀਅਨਸ਼ਿਪ 'ਚ ਸਪੋਰਟਸ ਸਕੂਲ ਘੁੱਦਾ ਦਾ ਪੰਜਾਬ 'ਚੋਂ ਰਿਹਾ ਤੀਜਾ ਸਥਾਨ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 65ਵੀਆਂ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਹੋਈ ਕੁਸ਼ਤੀ ਚੈਂਪੀਅਨਸ਼ਿਪ (ਗਰੀਕੋ ਰੋਮਨ) 'ਚ ਸਰਕਾਰੀ ਸਪੋਰਟਸ ਸਕੂਲ ਘੁੱਦਾ ਨੇ ਓਵਰ-ਆਲ ਨਤੀਜਿਆਂ 'ਚ ਤੀਜਾ ਸਥਾਨ ਹਾਸਿਲ ਕੀਤਾ | ਇਹ ਖੇਡਾਂ ਸ੍ਰੀ ਅੰਮਿ੍ਤਸਰ ਸਾਹਿਬ ...

ਪੂਰੀ ਖ਼ਬਰ »

ਪੰਜਾਬ ਅੰਦਰ ਇਕ ਹਫ਼ਤੇ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਗਿਣਤੀ 4036 ਤੱਕ ਪਹੁੰਚੀ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਅਕਤੂਬਰ P ਭਾਵੇਂ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਸਬੰਧੀ ਵੱਖ ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਬਹੁਤ ਸਾਰੇ ਉਹ ਲੋਕ ਜੋ ਉਲੰਘਣਾ ਕਰਦੇ ਹਨ, ਵਿਰੁੱਧ ਕਾਰਵਾਈ ਨਹੀਂ ਹੁੰਦੀ, ਉਹ ਮੁੜ ਉਲੰਘਣਾਵਾਂ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਧੂੰਆਂ ਮੁਕਤ ਕਰਨ ਦੇ ਉਦੇਸ਼ ਨਾਲ ਝੋਨੇ ਦੀ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਸੰਗਤ ਮੰਡੀ, 22 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਪੰਜਾਬ ਸਰਕਾਰ ਦੀ ਆਤਮਾ ਸਕੀਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਧੂੰਆਂ ਮੁਕਤ ਕਰਨ ਦੇ ਉਦੇਸ਼ ਨਾਲ ਸਕੂਲੀ ਬੱਚਿਆ ਜ਼ਰੀਏ ਝੋਨੇ ਦੀ ਪਰਾਲੀ ਨਾ ਸਾੜਨ ਦੀ ...

ਪੂਰੀ ਖ਼ਬਰ »

'ਸਹਿਯੋਗ ਤੇ ਸੰਚਾਰ' ਵਿਸ਼ੇ 'ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ

ਰਾਮਾਂ ਮੰਡੀ, 22 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸੀ.ਬੀ.ਐਸ.ਈ ਦੇ ਦਿਸ਼ਾ ਨਿਰੇਦਸ਼ਾਂ ਹੇਠ ਹੱਬ ਆਫ਼ ਲਰਨਿੰਗ ਮਿਸ਼ਨ ਤਹਿਤ ਸਿੱਖਿਆ ਸਬੰਧੀ ਵਿਚਾਰ ਸਾਂਝੇ ਕਰਨ ਦੇ ਉਦੇਸ਼ ਨਾਲ ਸਹਿਯੋਗ ਤੇ ਸੰਚਾਰ ਵਿਸ਼ੇ ਤੇ ਇੱਕ ਰੋਜ਼ਾ ਸੈਮੀਨਾਰ ਕੇ.ਵੀ ਸਕੂਲ ਭਿਸੀਆਣਾ ਦੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਗੋਨਿਆਣਾ, 22 ਅਕਤੂਬਰ (ਮਨਦੀਪ ਸਿੰਘ ਮੱਕੜ)-ਪੰਜਾਬ ਨੰਬਰਦਾਰ ਯੂਨੀਅਨ ਸਬ-ਤਹਿਸੀਲ ਗੋਨਿਆਣਾ ਦੇ ਸਮੂਹ ਨੰਬਰਦਾਰਾਂ ਦੀ ਮੀਟਿੰਗ ਸਬ-ਤਹਿਸੀਲ ਦਫ਼ਤਰ ਵਿਖੇ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ ਹੇਠ ਹੋਈ | ਗੁਰਤੇਜ ਸਿੰਘ ਸੀ. ਮੀਤ ਪ੍ਰਧਾਨ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੋਠਾ ਗੁਰੂ ਦੇ 6 ਬੱਚਿਆਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਭਗਤਾ ਭਾਈਕਾ, 22 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਪ੍ਰਾਇਮਰੀ ਸਕੂਲ ਕੋਠਾ ਗੁਰੂ ਦੇ ਵਿਦਿਆਰਥੀਆਂ ਦੇ 6 ਵਿਦਿਆਰਥੀ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੁਣੇ ਗਏ ਹਨ | ਸਕੂਲ 'ਚ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕਰਨ ਸਬੰਧੀ ਇਕ ਸਮਾਗਮ ਕਰਵਾਇਆ ਗਿਆ, ਜਿਸ ਦੀ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਨੇ ਪੰਜਾਬ ਯੂਨਿਟ ਦਾ 262ਵਾਂ ਸਥਾਪਨਾ ਦਿਵਸ ਮਨਾਇਆ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 14 ਪੰਜਾਬ (ਨਾਭਾ ਅਕਾਲ) ਦੇ ਸਾਬਕਾ ਸਰਵਿਸਮੈਨਾਂ ਨੇ ਆਪਣੀ ਯੂਨਿਟ ਦਾ 262ਵਾਂ ਸਥਾਪਨਾ ਦਿਵਸ ਬਠਿੰਡਾ 'ਚ ਮਨਾਇਆ | ਸਮਾਗਮ 'ਚ ਮਾਲਵਾ ਿਖ਼ੱਤੇ ਦੇ ਸਾਬਕਾ ਸਰਵਿਸਮੈਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਹ ਸਮਾਗਮ ਦੀ ...

ਪੂਰੀ ਖ਼ਬਰ »

ਬਲਾਕ ਪੱਧਰੀ ਮੀਟਿੰਗ 'ਚ ਝੋਨੇ ਦੀ ਪਰਾਲੀ ਨਾ ਸਾੜਨ ਦੀ ਚੁੱਕੀ ਸਹੁੰ

ਸੰਗਤ ਮੰਡੀ, 22 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਖੇਤੀਬਾੜੀ ਵਿਭਾਗ ਵਲੋਂ ਬਲਾਕ ਪੱਧਰੀ ਮੀਟਿੰਗ ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਅਤੇ ਬਲਾਕ ਖੇਤੀਬਾੜੀ ਅਧਿਕਾਰੀ ਡਾ.ਧਰਮਪਾਲ ਮੌਰਿਆ ਦੀ ਅਗਵਾਈ 'ਚ ਸਥਾਨਕ ਅਗਰਵਾਲ ਧਰਮਸ਼ਾਲਾ 'ਚ ਕੀਤੀ ਗਈ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਕਮਲਪ੍ਰੀਤ ਸਿੰਘ ਨੇ ਨੈਸ਼ਨਲ ਖੇਡਾਂ 'ਚੋਂ ਜਿੱਤਿਆ ਗੋਲਡ ਅਤੇ ਸਿਲਵਰ ਮੈਡਲ

ਬੱਲੂਆਣਾ, 22 ਅਕਤੂਬਰ (ਗੁਰਨੈਬ ਸਾਜਨ)-ਵਾਕੋ ਇੰਡੀਆ ਫੈਡਰੇਸ਼ਨ ਕੱਪ 2019 ਜੋ ਕਿ ਦੇਹਰਾਦੂਨ 'ਚ 17 ਤੋਂ 20 ਅਕਤੂਬਰ ਤੱਕ ਚੱਲਿਆ, ਇਸ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚੋਂ ਬੱਲੂਆਣਾ ਦੇ ਕਮਲਪ੍ਰੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਸਿਧਾਣਾ ਜੋ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਝੋਨੇ ਦੇ ਝਾੜ 'ਚ ਕਮੀ ਕਾਰਨ ਕਿਸਾਨਾਂ ਦੀਆਂ ਉਮੀਦਾਂ ਖੁਰਨ ਲੱਗੀਆਂ

ਨਥਾਣਾ, 22 ਅਕਤੂਬਰ (ਗੁਰਦਰਸ਼ਨ ਲੁੱਧੜ)-ਝੋਨੇ ਦੀ ਵਾਢੀ ਚੱਲ ਰਹੀ ਹੋਣ ਕਾਰਨ ਅਜੇ ਜਿਣਸ ਦੀ ਵਿਕਰੀ ਅਤੇ ਤੁਲਾਈ ਭਾਵੇਂ 12-13 ਫ਼ੀਸਦੀ ਰਕਬੇ ਦੀ ਹੀ ਹੋਈ ਹੈ, ਪਰ ਝੋਨੇ ਦੇ ਝਾੜ ਦੇ ਮੁੱਢਲੇ ਰੁਝਾਨ ਤੋਂ ਮਿਲੇ ਅੰਦਾਜ਼ਿਆਂ ਨੇ ਕਿਸਾਨਾਂ ਨੂੰ ਚਿੰਤਾ 'ਚ ਪਾ ਕੇ ਉਨ੍ਹਾਂ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀ ਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ਲਈ ਚੁਣੇ

ਲਹਿਰਾ ਮੁਹੱਬਤ, 22 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜੂਬੀਕਨਸ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ 'ਚ ਮੈਡਲ ਪ੍ਰਾਪਤ ਕੀਤੇ ਤੇ ਸਕੂਲ ਦੇ ਤਿੰਨ ਵਿਦਿਆਰਥੀਆਂ ਦੀ ਚੋਣ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਦੀ ਖਿਡਾਰਣ ਨੇ ਕਰਾਟੇ 'ਚ ਜਿੱਤਿਆ ਗੋਲਡ ਮੈਡਲ

ਰਾਮਪੁਰਾ ਫੂਲ­ 22 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਬੁਲੰਦ ਹੌਾਸਲੇ ਦੀ ਮਿਸਾਲ ਪੇਸ਼ ਕਰਦਿਆਂ.ਫਤਿਹ ਗਰੁੱਪ ਰਾਮਪੁਰਾ (ਬਠਿੰਡਾ) ਦੀ ਖਿਡਾਰਣ ਬੰਧਨਾ ਨੇ ਕਰਾਟੇ ਚੈਂਪੀਅਨਸ਼ਿਪ 'ਚ ਪਹਿਲਾ ਸਥਾਨ ਹਾਸਲ ਕਰਕੇ ਸੰਸਥਾ ਦੀ ਝੋਲੀ ਗੋਲਡ ਮੈਡਲ ਪਾਇਆ | ਮੈਨਫੋਰਟ ਸਟੇਡੀਅਮ ...

ਪੂਰੀ ਖ਼ਬਰ »

ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ 550ਵਾਂ ਪ੍ਰਕਾਸ਼ ਪੁਰਬ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰੂਘਰ ਦੇ ਜਨਰਲ ਸਕੱਤਰ ਅਮਰੀਕ ਸਿੰਘ ਘੁਲਿਆਣੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ 51 ਮੈਂਬਰੀ ਪਿੰਡ ਕਮੇਟੀ ਦਾ ਗਠਨ

ਭਾਈਰੂਪਾ, 22 ਅਕਤੂਬਰ (ਵਰਿੰਦਰ ਲੱਕੀ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਜਥੇਬੰਦਕ ਢਾਂਚੇ ਨੂੰ ਮਜ਼ਬੂਤੀ ਪ੍ਰਦਾਨ ਕਰਦੇ ਹੋਏ ਪਿੰਡ ਸੇਲਬਰਾਹ ਵਿਖੇ 51 ਮੈਂਬਰੀ ਪਿੰਡ ਕਮੇਟੀ ਦਾ ਗਠਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾ ਮੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਚਾਉਕੇ, 22 ਅਕਤੂਬਰ (ਮਨਜੀਤ ਸਿੰਘ ਘੜੈਲੀ)- ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪਿੱਥੋ ਦੇ ਵਿਦਿਆਰਥੀਆਾ ਵਲੋਂ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਦਰਸ਼ਨ ਸਿੰਘ (ਮੈਨੇਜਿੰਗ ਡਾਇਰੈਕਟਰ) ਨੇ ਹਰੀ ਝੰਡੀ ਦਿਖਾ ਕੇ ਇਸ ਟੂਰ ਨੂੰ ਰਵਾਨਾ ਕੀਤਾ ...

ਪੂਰੀ ਖ਼ਬਰ »

ਸੜਕਾਂ ਵਿਚਕਾਰ ਖੜ੍ਹੇ ਅਵਾਰਾ ਪਸ਼ੂ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਬੱਲੂਆਣਾ, 22 ਅਕਤੂਬਰ (ਗੁਰਨੈਬ ਸਾਜਨ)- ਆਵਾਰਾ ਪਸ਼ੂਆਂ ਦੀ ਸਮੱਸਿਆ ਕਿਸੇ ਪਿੰਡ, ਸ਼ਹਿਰ, ਕਸਬਾ, ਜਾਂ ਮੰਡੀ ਦੀ ਹੀ ਨਹੀਂ ਹੈ ਬਲਕਿ ਨੈਸ਼ਨਲ ਹਾਈਵੇਅ ਉੱਪਰ ਵੀ ਆਵਾਰਾ ਪਸ਼ੂ ਸ਼ਰੇ੍ਹਆਮ ਘੁੰਮਦੇ ਦਿਖਾਈ ਦੇ ਰਹੇ ਹਨ ਜੋ ਅਨੇਕਾਂ ਸੜਕੀ ਹਾਦਸਿਆਂ ਨੂੰ ਸੱਦਾ ਦੇ ਰਹੇ ...

ਪੂਰੀ ਖ਼ਬਰ »

ਫਲਾਇੰਗ ਫੈਦਰਜ਼ ਸੰਸਥਾ ਦੀ ਹਰਲੀਨ ਕੌਰ ਨੇ ਪੀ.ਟੀ.ਈ. 'ਚੋਂ 9 ਬੈਂਡ ਹਾਸਲ ਕਰ ਕੇ ਚਮਕਾਇਆਂ ਸੰਸਥਾ ਦਾ ਨਾਂਅ

ਬਠਿੰਡਾ, 22 ਅਕਤੂਬਰ (ਅ.ਬ)-ਫਲਾਇੰਗ ਫੈਦਰਜ਼ ਸੰਸਥਾ ਵਲੋਂ ਚਲਾਏ ਜਾ ਰਹੇ ਆਈਲੈਟਸ ਅਤੇ ਪੀ.ਟੀ.ਈ. ਪ੍ਰੋਗਰਾਮ ਵਿੱਚ ਸੰਸਥਾ ਦੀ ਇਕ ਹੋਰ ਹੋਣਹਾਰ ਵਿਦਿਆਰਥਣ ਹਰਲੀਨ ਕੌਰ ਨੇ ਪੀ.ਟੀ.ਈ. ਟੈਸਟ ਵਿੱਚ ਸਪੀਕਿੰਗ 'ਚੋਂ 9 , ਰਾਈਟਿੰਗ 'ਚੋਂ 8 ਅਤੇ ਲਿਸਨਿੰਗ ਅਤੇ ਰੀਡਿੰਗ 'ਚੋਂ 7-7 ...

ਪੂਰੀ ਖ਼ਬਰ »

ਸਤਪਾਲ ਸਿੰਘ ਕਿਸਾਨ ਯੂਨੀਅਨ ਪਿੰਡ ਸੁਖਲੱਧੀ ਦੇ ਪ੍ਰਧਾਨ ਬਣੇ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਇਕ ਮੀਟਿੰਗ ਨੇੜਲੇ ਪਿੰਡ ਸੁਖਲੱਧੀ ਵਿਖੇ ਜ਼ਿਲੇ੍ਹ ਦੇ ਸੀਨੀਅਰ ਮੀਤ ਪ੍ਰਧਾਨ ਯੋਧਾ ਸਿੰਘ ਨੰਗਲਾ ਦੀ ਅਗਵਾਈ ਹੇਠ ਪਿੰਡ ਦੀ ਸੱਥ ਵਿਚ ਕੀਤੀ ਗਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਰਾਮਾਂ ਮੰਡੀ, 22 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਅਨਾਜ ਮੰਡੀ 'ਚ ਸਕੱਤਰ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਦੀ ਰਸਮੀਂ ਸ਼ੁਰੂਆਤ ਕੀਤੀ ਗਈ | ਇਸ ਮੌਕੇ ਆੜ੍ਹਤੀਏ ਗੋਲਡੀ ਮਹੇਸ਼ਵਰੀ ਵਲੋਂ ਬੋਲੀ ਸ਼ੁਰੂ ਹੋਣ ਦੀ ਖ਼ੁਸ਼ੀ ਵਿਚ ਲੱਡੂ ...

ਪੂਰੀ ਖ਼ਬਰ »

ਸੜਕਾਂ ਦੇ ਦੋਵੇਂ ਪਾਸੇ ਵਾਲੀ ਚਿੱਟੀ ਪੱਟੀ ਕੰਡਿਆਲੀਆਂ ਕਿੱਕਰਾਂ ਨੇ ਢਕੀ

ਬੱਲੂਆਣਾ, 22 ਅਕਤੂਬਰ (ਗੁਰਨੈਬ ਸਾਜਨ)- ਬਠਿੰਡਾ ਤੋਂ ਮਲੋਟ ਸੜਕ ਅਤੇ ਸ੍ਰੀ ਮੁਕਤਸਰ ਸਾਹਿਬ ਸੜਕ ਜੋ ਬਠਿੰਡਾ ਤੋਂ 20 ਤੋਂ 25 ਕਿੱਲੋਮੀਟਰ ਦਾ ਪੈਂਡਾ ਬਣਦਾ ਹੈ, ਦੀ ਚਿੱਟੀ ਪੱਟੀ ਕੰਡਿਆਲੀਆਂ ਕਿੱਕਰਾਂ ਬਾਥੂ ਅਤੇ ਸਰਕੜੇ ਨੇ ਪੂਰੀ ਤਰ੍ਹਾਂ ਢੱਕ ਲਈ ਹੈ ਜਿਸ ਕਰਕੇ ...

ਪੂਰੀ ਖ਼ਬਰ »

ਗੋਨਿਆਣਾ ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਦੋ ਰੋਜ਼ਾ ਅੰਤਰ ਕਾਲਜ ਮੁਕਾਬਲੇ ਸਮਾਪਤ

ਗੋਨਿਆਣਾ, 22 ਅਕਤੂਬਰ (ਲਛਮਣ ਦਾਸ ਗਰਗ)-ਸਥਾਨਕ ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਦੋ ਰੋਜ਼ਾ ਅੰਤਰ ਕਾਲਜ ਮੁਕਾਬਲੇ ਕਾਲਜ ਗਰਾਊਾਡ ਵਿਚ ਕਰਵਾਏ ਗਏ | ਜਿਸ ਦੀ ਸ਼ੁਰੂਆਤ ਮਹੰਤ ਭਾਈ ਕਾਹਨ ਸਿੰਘ ਸੇਵਾ ਪੰਥੀ ਨੇ ਮਰਿਆਦਾ ਅਨੁਸਾਰ ਕੀਤੀ | ਜਿਸ ਵਿਚ ਭਾਸ਼ਣ, ਕਾਵਿ ...

ਪੂਰੀ ਖ਼ਬਰ »

ਮਾਲਵਾ ਕਾਲਜ 'ਚ ਮਹਿੰਦੀ ਮੁਕਾਬਲੇ ਕਰਵਾਏ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਮਾਲਵਾ ਕਾਲਜ ਬਠਿੰਡਾ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਕਾਲਜ ਵਿਚ ਮਹਿੰਦੀ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਵੱਖ-ਵੱਖ ਕਲਾਸਾਂ ਬੀ. ਸੀ. ਏ., ਬੀ. ਬੀ. ਏ., ਬੀ. ਕਾਮ, ਐਮ. ਸੀ. ਏ., ਐਮ. ਬੀ. ਏ., ਪੀ. ਜੀ. ਡੀ. ਸੀ. ਏ. ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX