ਤਾਜਾ ਖ਼ਬਰਾਂ


ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 1 hour ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  1 day ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  1 day ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  1 day ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  1 day ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  1 day ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  1 day ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  1 day ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  1 day ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  1 day ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  1 day ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  1 day ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  1 day ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551

ਬਰਨਾਲਾ

ਮਨਜੀਤ ਧਨੇਰ ਦੀ ਉਮਰ ਕੈਦ ਰੱਦ ਕਰਾਉਣ ਲਈ ਬਰਨਾਲਾ ਜੇਲ੍ਹ ਅੱਗੇ ਪੱਕਾ ਮੋਰਚਾ 23ਵੇਂ ਦਿਨ ਵੀ ਜਾਰੀ

ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਲੋਕ ਆਗੂ ਮਨਜੀਤ ਧਨੇਰ ਦੀ ਨਹੱਕੀ ਉਮਰ ਕੈਦ ਸਜ਼ਾ ਰੱਦ ਕਰਾਉਣ ਲਈ, ਬਰਨਾਲਾ ਜੇਲ੍ਹ ਅੱਗੇ ਲੱਗੇ ਪੱਕੇ ਮੋਰਚੇ ਦੇ 23ਵੇਂ ਦਿਨ ਹਜ਼ਾਰਾਂ ਨੌਜਵਾਨ ਲੜਕੇ ਲੜਕੀਆਂ ਨੇ ਸ਼ਮੂਲੀਅਤ ਕਰ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕੀਤੀ | ਨੌਜਵਾਨ ਅਤੇ ਵਿਦਿਆਰਥੀ ਜਥੇਬੰਦੀਆਂ ਤੋਂ ਇਲਾਵਾ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਦੁਆਰਾ ਦਿਨ-ਰਾਤ ਲਾਮਬੰਦੀ ਦੇ ਜ਼ੋਰ ਇਕੱਠੇ ਹੋਏ ਨੌਜਵਾਨ ਲੜਕੇ ਲੜਕੀਆਂ ਤੇ ਇਨਸਾਫ਼ ਪਸੰਦ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਅਸ਼ਵਨੀ ਘੁੱਦਾ ਨੌਜਵਾਨ ਭਾਰਤ ਸਭਾ, ਹਰਸ਼ਾ ਸਿੰਘ ਇਨਕਲਾਬੀ ਨੌਜਵਾਨ ਵਿਦਿਆਰਥੀ ਮੰਚ, ਹੁਸ਼ਿਆਰ ਸਿੰਘ ਸਲੇਮਗੜ੍ਹ ਪੀ.ਐਸ.ਯੂ. ਰੰਧਾਵਾ, ਰਣਬੀਰ ਰੰਧਾਵਾ ਪੀ.ਐਸ.ਯੂ., ਗੁਰਪ੍ਰੀਤ ਸਿੰਘ ਨੌਜਵਾਨ ਸਭਾ ਲਲਕਾਰ, ਨੈਣ ਜੋਤੀ ਕ੍ਰਾਂਤੀਕਾਰੀ ਨੌਜਵਾਨ, ਜਸਵਿੰਦਰ ਪੀ.ਐਸ.ਯੂ. ਲਲਕਾਰ, ਰੁਪਿੰਦਰ ਚੌਾਦਾ ਨੌਜਵਾਨ ਭਾਰਤ ਸਭਾ ਅਤੇ ਸੁਖਵਿੰਦਰ ਸਿੰਘ ਸੱੁਖੀ ਇਨਕਲਾਬੀ ਨੌਜਵਾਨ ਵਿਦਿਆਰਥੀ ਮੰਚ, ਗੁਰਦੀਪ ਸਿੰਘ ਰਾਮਪੁਰਾ ਅਤੇ ਭਾਕਿਯੂ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 22 ਸਾਲ ਪਹਿਲਾਂ ਮਹਿਲ ਕਲਾਂ ਦੀ ਵਿਦਿਆਰਥਣ ਕਿਰਨਜੀਤ ਕੌਰ ਨਾਲ ਸਿਆਸੀ ਸ਼ਹਿ ਪ੍ਰਾਪਤ ਗੰੁਡਿਆਂ ਵਲੋਂ ਕੀਤੇ ਜਬਰ ਅਤੇ ਕਤਲ ਦੇ ਵਿਰੁੱਧ ਚੱਲੇ ਜ਼ੋਰਦਾਰ ਸੰਘਰਸ਼ ਦੀ ਅਗਵਾਈ ਕਰਨ ਵਾਲੇ ਲੋਕ ਆਗੂਆਂ ਦੀ ਮੂਹਰਲੀ ਕਤਾਰ 'ਚੋਂ ਇਕ ਮਨਜੀਤ ਧਨੇਰ ਨੂੰ ਗੁੰਡਾ-ਪੁਲਿਸ-ਸਿਆਸੀ ਗੱਠਜੋੜ ਵਲੋਂ ਇਕ ਝੂਠੇ ਕਤਲ ਕੇਸ ਵਿਚ ਨਿਰੋਲ ਝੂਠੀਆਂ ਗਵਾਹੀਆਂ ਦੇ ਆਧਾਰ 'ਤੇ ਉਮਰ ਕੈਦ ਦੀ ਸਜ਼ਾ ਕਰਵਾਈ ਗਈ ਸੀ ਜਿਸ ਨੂੰ ਬਰਨਾਲਾ ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ | ਸਰਕਾਰਾਂ ਲੋਕਾਂ ਨੂੰ ਨਿਆਂ ਦੇਣ ਲਈ ਆਪਣੀਆਂ ਸੰਵਿਧਾਨਕ ਸ਼ਕਤੀਆਂ ਦੀ ਵਰਤੋਂ ਲੋਕਾਂ, ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿਚ ਮਾਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਦੀਆਂ ਸਜ਼ਾਵਾਂ ਮੁਆਫ਼ ਕਰ ਕੇ, ਵਰਦੀਧਾਰੀ ਫੋਰਸਾਂ ਨੂੰ ਲੋਕਾਂ ਉੱਪਰ ਹਮਲੇ ਕਰਨ ਲਈ ਥਾਪੜਾ ਦੇ ਰਹੀਆਂ ਹਨ, ਜਦਕਿ ਦੂਜੇ ਪਾਸੇ ਧੀਆਂ ਭੈਣਾ ਦੀਆਂ ਇੱਜਤਾਂ ਬਰਕਰਾਰ ਰੱਖਣ ਲਈ ਲੜਨ ਵਾਲੇ ਮਨਜੀਤ ਧਨੇਰ ਦੀ ਨਹੱਕੀ ਸਜ਼ਾ ਰੱਦ ਨਾ ਕਰ ਕੇ ਲੋਕਾਂ ਦੇ ਸੰਘਰਸ਼ਾਂ ਨੂੰ ਲਮਕਾਉਣ, ਥਕਾਉਣ ਦੀਆਂ ਲੋਕ ਵਿਰੋਧੀ ਨੀਤੀਆਂ ਉੱਪਰ ਚੱਲ ਰਹੀਆਂ ਹਨ¢ ਪੰਡਾਲ ਵਿਚ ਹਾਜ਼ਰ ਹਜ਼ਾਰਾਂ ਨੌਜਵਾਨਾਂ ਦੇ ਇਕੱਠ ਵਲੋਂ ਮਨਜੀਤ ਧਨੇਰ ਦੀ ਨਹੱਕੀ ਸਜ਼ਾ ਰੱਦ ਕਰਵਾਉਣ ਤੱਕ ਲਗਾਤਾਰ ਵਧ ਚੜ੍ਹ ਕੇ ਪੱਕੇ ਮੋਰਚੇ ਵਿਚ ਸ਼ਾਮਿਲ ਹੋਣ ਦਾ ਅਹਿਦ ਕੀਤਾ ਗਿਆ ¢ ਇਸ ਮੌਕੇ ਸੁਖਦੇਵ ਸਿੰਘ ਕੋਕਰੀ ਕਲਾਂ, ਕੁਲਵੰਤ ਸਿੰਘ ਕਿਸ਼ਨਗੜ੍ਹ, ਲਛਮਣ ਸਿੰਘ ਸੇਵੇਵਾਲਾ, ਗੁਰਨਾਮ ਸਿੰਘ ਭੀਖੀ, ਅਮਨਦੀਪ ਦੱਧਾਹੂਰ ਐਸ.ਐਸ.ਏ. ਰਮਸਾ, ਜਗਰੂਪ ਸਿੰਘ ਥਰਮਲ ਲਹਿਰਾ, ਸੰਦੀਪ ਸਿੰਘ ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਆਦਿ ਆਗੂ ਹਾਜ਼ਰ ਸਨ |

ਖ਼ਰੀਦ ਕੇਂਦਰ ਠੁੱਲੀਵਾਲ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਨਾ ਕੀਤੇ ਜਾਣ 'ਤੇ ਕਿਸਾਨਾਂ ਵਲੋਂ ਨਾਅਰੇਬਾਜ਼ੀ

ਮਹਿਲ ਕਲਾਂ, 22 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਠੁੱਲੀਵਾਲ ਵਿਖੇ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਫ਼ਸਲ ਖ਼ਰੀਦ ਨਾ ਕੀਤੇ ਜਾਣ ਤੋਂ ਅੱਕੇ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ | ਇਸ ...

ਪੂਰੀ ਖ਼ਬਰ »

-ਮਾਮਲਾ ਕੇਂਦਰੀ ਸਕੀਮ ਦੇ ਪੈਸੇ ਲੈ ਕੇ ਫਾਰਮ ਭਰਨ ਦਾ-
ਪਿੰਡ ਚੀਮਾ ਵਿਖੇ ਪੰਚਾਇਤ ਮੈਂਬਰਾਂ ਦੀ ਅਗਵਾਈ ਵਿਚ ਲੋਕਾਂ ਵਲੋਂ ਨਾਅਰੇਬਾਜ਼ੀ

ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਅੱਜ ਪਿੰਡ ਦੇ ਪੰਚਾਇਤ ਮੈਂਬਰਾਂ ਦੀ ਹਾਜ਼ਰੀ ਵਿਚ ਇਕ ਵਿਅਕਤੀ ਵਲੋਂ ਬਿਨਾਂ ਕਿਸੇ ਮਨਜ਼ੂਰੀ ਆਦਿ ਤੋਂ ਕੇਂਦਰੀ ਸਕੀਮ ਤਹਿਤ ਪਿੰਡ ਦੇ ਵੱਡੀ ਗਿਣਤੀ ਵਿਚ ਲੋਕਾਂ ਦੇ ਪੈਸੇ ਲੈ ਕੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ 50 ਏਕੜ ਝੋਨੇ ਦੀ ਪਰਾਲੀ ਨਾ ਸਾੜਨ ਦਾ ਫ਼ੈਸਲਾ

ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਪਿੰਡ ਧੂਰਕੋਟ ਦੇ ਨੌਜਵਾਨ ਅਕਾਲੀ ਆਗੂ ਅਮਨਦੀਪ ਸਿੰਘ ਜੋਨੀ ਧੂਰਕੋਟ ਨੇ ਫ਼ੈਸਲਾ ਕੀਤਾ ਹੈ ਕਿ ਉਹ ਆਪਣੀ ਸਾਰੀ ਜ਼ਮੀਨ (50 ਏਕੜ) ...

ਪੂਰੀ ਖ਼ਬਰ »

ਟਰਾਈਡੈਂਟ ਦਾ ਤਿੰਨ ਦਿਨਾ ਦੀਵਾਲੀ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਚੇਅਰਮੈਨ ਪਦਮ ਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਿੰਨ ਦਿਨਾਂ ਲਗਾਇਆ ਗਿਆ ਦੀਵਾਲੀ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਸ ਮੇਲੇ ਦੇ ਅੰਤਿਮ ...

ਪੂਰੀ ਖ਼ਬਰ »

ਫਲਾਇੰਗ ਫੈਦਰਜ਼ ਦੀ ਵਿਦਿਆਰਥਣ ਨੇ ਪੀ. ਟੀ. ਈ. ਵਿਚੋਂ 9 ਬੈਂਡ ਕੀਤੇ ਹਾਸਲ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਫਲਾਇੰਗ ਫੈਦਰਜ ਸੰਸਥਾ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਆਈਲਟਸ ਦੇ ਨਤੀਜਿਆਂ ਵਿਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਬੰਧਕ ਸ੍ਰੀ ਸੁਮਿਤ ਨੇ ਦੱਸਿਆ ...

ਪੂਰੀ ਖ਼ਬਰ »

-65ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਖੇਡਾਂ- ਸ਼ਤਰੰਜ ਦੇ ਲੜਕੀਆਂ ਦੇ ਵਰਗ ਅੰਡਰ-14, 19 'ਚ ਜਲੰਧਰ ਤੇ ਅੰਡਰ-17 ਦੇ ਵਰਗ 'ਚ ਲੁਧਿਆਣਾ ਜ਼ਿਲ੍ਹਾ ਬਣਿਆ ਚੈਂਪੀਅਨ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-65ਵੀਆਂ ਪੰਜਾਬ ਰਾਜ ਖੇਡਾਂ ਅੰਤਰ ਜ਼ਿਲ੍ਹਾ ਸ਼ਤਰੰਜ (ਲੜਕੀਆਂ) ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਵਿਖੇ ਅੰਡਰ-14, 17, 19 ਸਾਲ ਵਰਗ ਦੇ ਮੁਕਾਬਲੇ ਸਮਾਪਤ ਹੋਏ | ਜਿਸ ਵਿਚ ਅੰਡਰ-14 ਤੇ 19 ਵਰਗ 'ਚ ਜਲੰਧਰ ਜ਼ਿਲ੍ਹੇ ਦੀਆਂ ...

ਪੂਰੀ ਖ਼ਬਰ »

ਸੋਨ ਤਗਮਾ ਜਿੱਤ ਕੇ ਪਰਤੇ ਖਿਡਾਰੀਆਂ ਦਾ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ

ਸ਼ਹਿਣਾ, 22 ਅਕਤੂਬਰ (ਸੁਰੇਸ਼ ਗੋਗੀ)-ਬਿਹਾਰ ਅਤੇ ਝਾਰਖੰਡ ਦੇ ਜਮਸ਼ੇਦਪੁਰ ਜ਼ੋਨ ਵਿਖੇ ਬਾਕਸਿੰਗ ਦੇ ਹੋਏ ਮੁਕਾਬਲਿਆਂ ਦੌਰਾਨ ਕਸਬਾ ਸ਼ਹਿਣਾ ਦੇ ਤਿੰਨ ਨੌਜਵਾਨਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ...

ਪੂਰੀ ਖ਼ਬਰ »

ਸੜਕ ਬਣਵਾਉਣ ਨੂੰ ਲੈ ਕੇ ਵਿਧਾਇਕ ਮੀਤ ਹੇਅਰ ਵਲੋਂ ਧਰਨਾ ਅੱਜ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਬੱਸ ਸਟੈਂਡ ਤੋਂ ਤਰਕਸ਼ੀਲ ਚੌਾਕ ਤੱਕ ਸੜਕ ਜੋ ਪਿਛਲੇ ਦੋ ਸਾਲਾਂ ਤੋਂ ਸੀਵਰੇਜ ਪਾਉਣ ਲਈ ਪੁੱਟੀ ਗਈ ਸੀ, ਨੂੰ ਨਾ ਬਣਾਏ ਜਾਣ ਦੇ ਸਬੰਧ ਵਿਚ ਵਿਧਾਇਕ ਬਰਨਾਲਾ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਪ੍ਰਸ਼ਾਸਨ ਨੂੰ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੰੂ ਨੌਜਵਾਨਾਂ ਵਲੋਂ ਭਰਵੀਂ ਹਮਾਇਤ

ਮਹਿਲ ਕਲਾਂ, 22 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਗੰਗੋਹਰ ਵਲੋਂ ਅੱਜ ਪਿੰਡ ਗੰਗੋਹਰ ਵਿਖੇ ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਦੀ ਸਜ਼ਾ ਮੁਆਫ਼ ਕਰ ਕੇ ਤੁਰੰਤ ਜੇਲ੍ਹ ਵਿਚੋਂ ਰਿਹਾਅ ਕਰਨ ਦੀ ਮੰਗ ਕੀਤੀ ਗਈ | ...

ਪੂਰੀ ਖ਼ਬਰ »

ਅਕੇਡੀਆ ਵਰਲਡ ਸਕੂਲ 'ਚ ਹੋਏ ਕਹਾਣੀ ਉਚਾਰਨ ਮੁਕਾਬਲੇ

ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਰੁਪਿੰਦਰ ਸਿੰਘ ਸੱਗੂ)- ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਕਹਾਣੀ ਉਚਾਰਨ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਰਣਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਮੁਕਾਬਲੇ ਦਾ ਮਕਸਦ ਬੱਚਿਆਂ 'ਚ ਹੌਸਲਾ ਵਧਾਉਣਾ ...

ਪੂਰੀ ਖ਼ਬਰ »

ਜਵਾਈ ਦੀ ਮੌਤ ਦੇ ਮਾਮਲੇ 'ਚ ਪਤਨੀ ਤੇ ਸਹੁਰੇ ਿਖ਼ਲਾਫ਼ ਪਰਚਾ ਦਰਜ

ਸ਼ਹਿਣਾ, 22 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਸਹੁਰੇ ਵਲੋਂ ਆਪਣੇ ਘਰ ਜਵਾਈ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਸੀ, ਦੀ ਮੌਤ ਚੰਡੀਗੜ੍ਹ ਦੇ ਹਸਪਤਾਲ 'ਚ ਹੋਣ ਉਪਰੰਤ ਸ਼ਹਿਣਾ ਪੁਲਿਸ ਨੇ ਸਹੁਰੇ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਥਾਣਾ ਸ਼ਹਿਣਾ ਦੇ ...

ਪੂਰੀ ਖ਼ਬਰ »

ਪੰਜਾਬ 'ਚ ਵੀ ਪਤੀਆਂ ਦੇ ਹੱਕਾਂ ਦੀ ਰਾਖੀ ਲਈ 'ਮੈਨਜ਼ ਪ੍ਰੋਟੈਕਸ਼ਨ ਸੈੱਲ' ਬਣਿਆ

ਮਾਲੇਰਕੋਟਲਾ, 22 ਅਕਤੂਬਰ (ਕੁਠਾਲਾ) - ਪੰਜਾਬ ਅੰਦਰ ਮਰਦਾਂ ਦੇ ਹੱਕਾਂ ਹਿਤਾਂ ਦੀ ਪਹਿਰੇਦਾਰੀ ਅਤੇ ਸੁਰੱਖਿਆ ਲਈ ਮੈਨਜ਼ ਪ੍ਰੋਟੈਕਸ਼ਨ ਸੈੱਲ ਦੀ ਸਥਾਪਨਾ ਕੀਤੀ ਗਈ ਹੈ | ਅੱਜ ਇੱਥੇ ਮਾਲੇਰਕੋਟਲਾ ਕਲੱਬ 'ਚ ਮੈਨਜ਼ ਪ੍ਰੋਟੈਕਸ਼ਨ ਸੈੱਲ ਪੰਜਾਬ ਦੀ ਮੁਹੰਮਦ ਹਨੀਫ਼ ...

ਪੂਰੀ ਖ਼ਬਰ »

ਐਨ. ਆਰ. ਆਈ. ਪਰਿਵਾਰ ਨੇ 13 ਟ੍ਰੈਫ਼ਿਕ ਸ਼ੀਸ਼ੇ ਲਗਵਾਏ

ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਪਿੰਡ ਚੰੂਘਾ ਦੇ ਸਮਾਜ ਸੇਵੀ ਆੜ੍ਹਤੀਆ ਜਰਨੈਲ ਸਿੰਘ ਯੂ.ਐਸ.ਏ, ਆੜ੍ਹਤੀਆ ਕਰਨੈਲ ਸਿੰਘ ਅਤੇ ਆੜ੍ਹਤੀਆ ਮੇਜਰ ਸਿੰਘ ਵਲੋਂ ਪਿੰਡ ਵਿਚ ਦੁਰਘਟਨਾ ਨੂੰ ਰੋਕਣ ਸਬੰਧੀ 13 ਟ੍ਰੈਫ਼ਿਕ ਸ਼ੀਸ਼ੇ (ਰੋਡ ਸੇਫ਼ਟੀ ਗਲਾਸ) ਲਗਵਾਏ ਗਏ | ਇਸ ...

ਪੂਰੀ ਖ਼ਬਰ »

ਵਾਈ. ਐੱਸ. ਸਕੂਲ ਬਰਨਾਲਾ ਵਿਖੇ 'ਨਾਈਟ ਕੈਂਪ' ਲਗਾਇਆ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਪਿ੍ੰਸੀਪਲ ਵਿੰਮੀ ਪੁਰੀ ਅਤੇ ਕੋਆਰਡੀਨੇਟਰ ਨਿਤਾਸ਼ਾ ਦੀ ਅਗਵਾਈ 'ਚ ਅਧਿਆਪਕਾਂ ਦੇ ਸਹਿਯੋਗ ਨਾਲ ਨਾਈਟ ਕੈਂਪ ਲਗਾਇਆ ਗਿਆ | ਜਿਸ ਵਿਚ ਦੂਸਰੀ ਅਤੇ ਤੀਸਰੀ ਕਲਾਸ ਦੇ ਬੱਚਿਆਂ ਨੇ ਭਾਗ ਲਿਆ | ਪੁਸ਼ਪਾ ...

ਪੂਰੀ ਖ਼ਬਰ »

ਸਕੂਲ ਜੰਗੀਆਣਾ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ

ਭਦੌੜ, 22 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਜੰਗੀਆਣਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜ ਸੋਨ ਅਤੇ ਪੰਜ ਚਾਂਦੀ ਦੇ ਤਗਮੇ ਜਿੱਤ ...

ਪੂਰੀ ਖ਼ਬਰ »

ਦੀਵਾਲੀ ਗ੍ਰੀਟਿੰਗ ਕਾਰਡ ਮੁਕਾਬਲਾ ਕਰਵਾਇਆ

ਸ਼ਹਿਣਾ, 22 ਅਕਤੂਬਰ (ਸੁਰੇਸ਼ ਗੋਗੀ)-ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਦੀਵਾਲੀ ਗ੍ਰੀਟਿੰਗ ਕਾਰਡ ਮੁਕਾਬਲਾ ਕਰਵਾਇਆ ਗਿਆ | ਇਸ ਵਿਚ ਨਰਸਰੀ ਕਲਾਸ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ | ਵਿਦਿਆਰਥੀਆਂ ਨੇ ਦੀਵੇ, ਮੋਮਬੱਤੀ ਆਦਿ ਬਣਾ ...

ਪੂਰੀ ਖ਼ਬਰ »

ਬੱਸ ਸਟੈਂਡ ਤੋਂ ਤਰਕਸ਼ੀਲ ਚੌਕ ਤੱਕ ਸੜਕ ਬਣਾਉਣ ਦਾ ਕੰਮ ਜਲਦੀ ਸ਼ੁਰੂ ਹੋਵੇਗਾ-ਜੋਟੀ ਮਾਨ, ਜੱਗਾ

ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਪੰਜਾਬ ਪ੍ਰਦੇਸ ਕਾਂਗਰਸ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਬੱਸ ਸਟੈਂਡ ਤੋਂ ਤਰਕਸ਼ੀਲ ਚੌਕ ਤੱਕ ਸੜਕ ਬਣਾਉਣ ਦਾ ਕੰਮ ਜਲਦੀ ਸ਼ੁਰੂ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਵੈੱਲਫੇਅਰ ਐਜੂਕੇਸ਼ਨ ਸੁਸਾਇਟੀ ਦੀ ਚੋਣ

ਖਨੌਰੀ, 22 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਗੁਰੂ ਨਾਨਕ ਦੇਵ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਤੇਈਪੁਰ ਦੀ ਚੋਣ ਕੀਤੀ ਗਈ ਜਿਸ ਵਿਚ ਗੁਰਿੰਦਰਪਾਲ ਸਿੰਘ ਨੂੰ ਪ੍ਰਧਾਨ, ਦਲਜੀਤ ਸਿੰਘ ਨੂੰ ਸੈਕਟਰੀ, ਕੁਲਜੀਤ ਕੌਰ ਨੂੰ ਖ਼ਜ਼ਾਨਚੀ ਤੋਂ ਇਲਾਵਾ ਕੁਲਬੀਰ ਸਿੰਘ, ਮਨਜੀਤ ...

ਪੂਰੀ ਖ਼ਬਰ »

ਸੁਸਾਇਟੀ ਨੇ ਹੋਣਹਾਰ ਖਿਡਾਰਨ ਦਾ ਕੀਤਾ ਸਨਮਾਨ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸ. ਗੁਰਦੇਵ ਸਿੰਘ ਸੇਵਾ ਮੁਕਤ ਆਈ.ਏ.ਐਸ. ਅਤੇ ਕਰਨਲ ਜਸਮੇਰ ਸਿੰਘ ਬਾਲਾ ਵਲੋਂ ਤੈਰਾਕੀ ਦੀ ਖਿਡਾਰਨ ਦੀਪਾਲੀ ਅੱਤਰੀ ਦਾ ਸਨਮਾਨ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਦਿੜ੍ਹਬਾ ਹਲਕੇ ਵਿਚ ਹਰਪਾਲ ਸਿੰਘ ਚੀਮਾ ਵਲੋਂ ਭਰਵਾਂ ਸਵਾਗਤ

ਦਿੜ੍ਹਬਾ ਮੰਡੀ, 22 ਅਕਤੂਬਰ (ਹਰਬੰਸ ਸਿੰਘ ਛਾਜਲੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਸ਼ੁਰੂ ਕੌਮਾਂਤਰੀ ਨਗਰ ਕੀਰਤਨ ਦਾ ਦਿੜ੍ਹਬਾ ਹਲਕੇ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਹਲਕਾ ਵਿਧਾਇਕ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਬੱਸ ਹੇਠ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ

ਧਨੌਲਾ, 22 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਨੇੜਲੇ ਪਿੰਡ ਹਰੀਗੜ੍ਹ ਦੇ ਕਾਲਾ ਸਿੰਘ (37) ਪੱੁਤਰ ਸੁਖਦੇਵ ਸਿੰਘ ਦੇ ਬੱਸ 'ਚੋਂ ਉੱਤਰਨ ਸਮੇਂ, ਅਚਾਨਕ ਬੱਸ ਦੇ ਟਾਇਰ ਹੇਠਾਂ ਆ ਜਾਣ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪੱਲੇਦਾਰੀ ਦਾ ਕੰਮ ਕਰਦਾ ਮਜ਼ਦੂਰ ...

ਪੂਰੀ ਖ਼ਬਰ »

ਝੋਨੇ ਦਾ ਝਾੜ ਘੱਟ ਨਿਕਲਣ ਤੇ ਮੰਡੀਆਂ 'ਚ ਖ੍ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਮਹਿਲ ਕਲਾਂ, 22 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਪੰਜਾਬ 'ਚ ਹਾੜੀ ਦੇ ਸੀਜ਼ਨ ਵਿਚ ਕਣਕ ਦੇ ਵਧੇਰੇ ਝਾੜ ਤੋਂ ਖ਼ੁਸ਼ ਹੋਏ ਦਰਮਿਆਨੇ ਕਿਸਾਨ ਹੁਣ ਸਾਉਣੀ ਦੇ ਸੀਜ਼ਨ ਵਿਚ ਝੋਨੇ ਦੇ ਘੱਟ ਨਿਕਲ ਰਹੇ ਝਾੜ ਅਤੇ ਸਰਕਾਰੀ ਖ਼ਰੀਦ ਪ੍ਰਬੰਧਾਂ ਤੋਂ ਨਿਰਾਸ਼ ਦਿਖਾਈ ਦੇ ਰਹੇ ਹਨ | ...

ਪੂਰੀ ਖ਼ਬਰ »

ਬਾਬਾ ਗਾਂਧਾ 'ਚ ਵਿਦਿਆਰਥੀਆਂ ਨੰੂ 3 ਡੀ ਸਾਇੰਸ ਸ਼ੋਅ ਦਿਖਾਇਆ

ਮਹਿਲ ਕਲਾਂ, 22 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਕਸਬੇ ਦੀ ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੰੂ 3 ਡੀ ਸਾਇੰਸ ਸੋਅ ਦਿਖਾਇਆ ਗਿਆ | ਇਸ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੱੁਧਤਾ ਲਈ ਲਹਿਰ ਚਲਾਉਣ ਦੀ ਜ਼ਰੂਰਤ-ਸੁਭਾਸ਼ ਜੋਨਵਾਲ

ਧਨੌਲਾ, 22 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਸਟੇਟ ਬੈਂਕ ਆਫ਼ ਇੰਡੀਆ ਵਲੋਂ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਦੇ ਸੁਧਾਰ ਲਈ 8 ਪਿੰਡ ਗੋਦ ਲੈ ਕੇ, ਪਲਾਸਟਿਕ ਦੀ ਵਰਤੋਂ ਰੋਕਣ ਤੇ ਜੂਟ ਦੇ ਬੈਗ ਵੰਡਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਸਟੇਟ ਬੈਂਕ ਆਫ਼ ਇੰਡੀਆ ...

ਪੂਰੀ ਖ਼ਬਰ »

ਨੈਸ਼ਨਲ ਪੱਧਰ ਦੀਆਂ ਖੇਡਾਂ 'ਚ ਸੋਨ ਤਗਮੇ ਜੇਤੂ ਖਿਡਾਰੀਆਂ ਦਾ ਸਨਮਾਨ

ਭਦੌੜ, 22 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਦਿਨੀਂ ਜਮਸ਼ੇਦਪੁਰ ਅਤੇ ਰਾਂਚੀ ਵਿਖੇ ਆਈ.ਸੀ.ਐਸ.ਸੀ ਨੈਸ਼ਨਲ ਪੱਧਰ ਦੀਆਂ ਹੋਈਆਂ ਖੇਡਾਂ ਵਿਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਖਿਡਾਰੀਆਂ ਨੇ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਤਿੰਨ ਗੱਡੀਆਂ ਰਵਾਨਾ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਅਗਲੀ ਫ਼ਸਲ ਸਮੇਂ ਸਿਰ ਬੀਜਣ ਅਤੇ ਖੇਤ ਤਿਆਰ ਕਰਨ ਲਈ ਖੇਤਾਂ 'ਚ ਬਾਕੀ ਬੱਚਦੀ ਰਹਿੰਦ-ਖੰੂਹਦ ਨੂੰ ਲਗਾਈ ਜਾਂਦੀ ਅੱਗ ਦੇ ਮਾੜੇ ਰੁਝਾਨ ਪ੍ਰਤੀ ਕਿਸਾਨਾਂ ਲੋਕਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ...

ਪੂਰੀ ਖ਼ਬਰ »

ਮੁਫ਼ਤ ਸਿਹਤ ਬੀਮਾ ਯੋਜਨਾ ਨਾਲ ਆਰਥਿਕ ਤੌਰ 'ਤੇ ਪਛੜੇ ਪਰਿਵਾਰਾਂ ਨੂੰ ਭਾਰੀ ਰਾਹਤ ਮਿਲੇਗੀ-ਆਂਡਲੂ

ਮਹਿਲ ਕਲਾਂ, 22 ਅਕਤੂਬਰ (ਅਵਤਾਰ ਸਿੰਘ ਅਣਖੀ)-ਸਿਵਲ ਸਰਜਨ ਬਰਨਾਲਾ ਸ੍ਰੀ ਜੁਗਲ ਕਿਸ਼ੋਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਜਿੰਦਰ ਸਿੰਘ ਆਂਡਲੂ ਦੀ ਅਗਵਾਈ ਹੇਠ ਸੀ.ਐਚ.ਸੀ. ਚੰਨਣਵਾਲ ਵਿਖੇ ਅਨੀਮੀਆ ਮੁਕਤੀ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਕਰਮਗੜ੍ਹ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਮਹਿਲ ਕਲਾਂ, 22 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਗੁਰੂ ਨਾਨਕ ਪਬਲਿਕ ਸਕੂਲ ਪਿੰਡ ਕਰਮਗੜ੍ਹ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚੋਂ ਬਾਜ਼ੀ ਮਾਰੀ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਰਣਜੀਤ ਸਿੰਘ ਵਲੋਂ ਦਿੱਤੀ ਜਾਣਕਾਰੀ ...

ਪੂਰੀ ਖ਼ਬਰ »

ਵਾਈ. ਐੱਸ. ਹੰਡਿਆਇਆ ਦੇ ਵਿਦਿਆਰਥੀਆਂ ਨੇ ਡਿਊਕ ਐਡਿਨਬਰਗ ਸਰਟੀਫਿਕੇਟ ਕੀਤੇ ਪ੍ਰਾਪਤ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਦੇ ਵਿਦਿਆਰਥੀਆਂ ਨੇ ਡਿਊਕ ਐਡਿਨਬਰਗ ਸਰਟੀਫਿਕੇਟ ਪ੍ਰਾਪਤ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਆਰਡੀਨੇਟਰ ਕਮਲੇਸ਼ ਸ਼ਰਮਾ ਨੇ ਦੱਸਿਆ ਕਿ ਡਿਊਕ ਐਡਿਨਬਰਗ ਐਵਾਰਡ ਦੀ ਸਥਾਪਨਾ ਯੂਨਾਈਟਿਡ ਕਿੰਗਡਮ ਦੇ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ

ਮਹਿਲ ਕਲਾਂ, 22 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਬਲਾਕ ਅਧੀਨ ਆਉਂਦੇ ਪਿੰਡ ਚੰਨਣਵਾਲ ਦੀ ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਦੇ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਜਾਗਰੂਕਤਾ ਰੈਲੀ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਬੈਰਾਗੀ ਮਹਾਂ ਮੰਡਲ ਵਲੋਂ ਕ੍ਰਿਸ਼ਨ ਕੁਮਾਰ ਬਾਵਾ ਦਾ ਵਿਸ਼ੇਸ਼ ਸਨਮਾਨ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 349ਵੇਂ ਜਨਮ ਉਤਸਵ 'ਤੇ ਬੈਰਾਗੀ ਮਹਾਂਮੰਡਲ ਪੰਜਾਬ (ਬਰਨਾਲਾ) ਵਲੋਂ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਚੇਅਰਮੈਨ ਪੰਜਾਬ ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਦੇ ਵਿਦਿਆਰਥੀਆਂ ਨੇ ਸਲੱਮ ਏਰੀਆ ਦਾ ਕੀਤਾ ਦੌਰਾ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸਲੱਮ ਏਰੀਆ ਦਾ ਦੌਰਾ ਕੀਤਾ | ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਸਲੱਮ ਏਰੀਆ ਦੇ ਬੱਚਿਆਂ ਨਾਲ ਮਿਲ ਕੇ ਖ਼ੂਬ ਮਨੋਰੰਜਨ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਬੀਬੀ ਰਾਜਿੰਦਰ ਕੌਰ ਕਲਾਲ ਮਾਜਰਾ ਨੂੰ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 22 ਅਕਤੂਬਰ (ਅਵਤਾਰ ਸਿੰਘ ਅਣਖੀ)-ਸਮਾਜ ਸੇਵੀ ਰਾਮ ਸਿੰਘ ਫ਼ੌਜੀ ਦੀ ਧਰਮ ਪਤਨੀ ਤੇ ਬਲਵਿੰਦਰ ਸਿੰਘ ਸ਼ਰਮਾ ਐਸ.ਡੀ.ਓ. ਸਿੰਚਾਈ ਵਿਭਾਗ, ਪਰਮਿੰਦਰ ਸਿੰਘ ਬਰਨਾਲਾ ਪ੍ਰਧਾਨ ਸਾਤੀਆ ਗਰੁੱਪ ਦੇ ਸਤਿਕਾਰਯੋਗ ਮਾਤਾ ਬੀਬੀ ਰਾਜਿੰਦਰ ਕੌਰ ਕਲਾਲ ਮਾਜਰਾ ਨਮਿਤ ...

ਪੂਰੀ ਖ਼ਬਰ »

ਬੱਸ ਹੇਠ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ

ਧਨੌਲਾ, 22 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਨੇੜਲੇ ਪਿੰਡ ਹਰੀਗੜ੍ਹ ਦੇ ਕਾਲਾ ਸਿੰਘ (37) ਪੱੁਤਰ ਸੁਖਦੇਵ ਸਿੰਘ ਦੇ ਬੱਸ 'ਚੋਂ ਉੱਤਰਨ ਸਮੇਂ, ਅਚਾਨਕ ਬੱਸ ਦੇ ਟਾਇਰ ਹੇਠਾਂ ਆ ਜਾਣ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪੱਲੇਦਾਰੀ ਦਾ ਕੰਮ ਕਰਦਾ ਮਜ਼ਦੂਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX