ਤਾਜਾ ਖ਼ਬਰਾਂ


ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  6 minutes ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  20 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  40 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  4 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 minute ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 3 hours ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 6 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 8 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  about 1 hour ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  13 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  19 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  35 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  51 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਸੰਪਾਦਕੀ

ਕੈਨੇਡਾ ਦੀਆਂ ਚੋਣਾਂ 'ਚ ਟਰੂਡੋ ਦੀ ਜਿੱਤ

ਭਾਰਤ ਤੋਂ ਬਾਅਦ ਜੇਕਰ ਪੰਜਾਬੀਆਂ ਦੀ ਕਿਸੇ ਹੋਰ ਦੇਸ਼ ਦੀ ਰਾਜਨੀਤੀ ਵਿਚ ਵਿਸ਼ੇਸ਼ ਦਿਲਚਸਪੀ ਹੁੰਦੀ ਹੈ ਤਾਂ ਉਹ ਹੈ ਕੈਨੇਡਾ। ਇਸ ਦਾ ਕਾਰਨ ਇਹ ਹੈ ਕਿ ਵੱਡੀ ਗਿਣਤੀ ਵਿਚ ਪੰਜਾਬੀ ਉਸ ਦੇਸ਼ ਵਿਚ ਵਸੇ ਹੋਏ ਹਨ ਅਤੇ ਚੋਖੀ ਗਿਣਤੀ ਵਿਚ ਪੰਜਾਬ ਤੋਂ ਵਿਦਿਆਰਥੀ ਵੀ ਬਿਹਤਰ ਸਿੱਖਿਆ ਅਤੇ ਰੁਜ਼ਗਾਰ ਦੀ ਭਾਲ ਵਿਚ ਲਗਾਤਾਰ ਕੈਨੇਡਾ ਨੂੰ ਜਾ ਰਹੇ ਹਨ। ਇਸ ਕਰਕੇ ਪੰਜਾਬੀਆਂ ਦੀ ਉਥੋਂ ਦੀ ਰਾਜਨੀਤੀ ਵਿਚ ਵੀ ਵਿਸ਼ੇਸ਼ ਦਿਲਚਸਪੀ ਰਹਿੰਦੀ ਹੈ। ਬਿਨਾਂ ਸ਼ੱਕ ਕੈਨੇਡਾ ਦੀ ਰਾਜਨੀਤੀ ਦੇ ਖੇਤਰ ਵਿਚ ਵੀ ਪੰਜਾਬੀਆਂ ਨੇ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਦੀ ਪਿਛਲੀ ਸਰਕਾਰ ਵਿਚ 5 ਪੰਜਾਬੀ ਕੈਬਨਿਟ ਮੰਤਰੀਆਂ ਵਜੋਂ ਸ਼ਾਮਿਲ ਸਨ। ਇਸੇ ਕਰਕੇ 21 ਅਕਤੂਬਰ, 2019 ਨੂੰ ਕੈਨੇਡਾ ਦੀਆਂ ਹੋਣ ਵਾਲੀਆਂ ਚੋਣਾਂ ਵੱਲ ਵੀ ਦੇਸ਼-ਵਿਦੇਸ਼ ਦੇ ਪੰਜਾਬੀ ਟਿਕਟਿਕੀ ਲਗਾ ਕੇ ਬੈਠੇ ਹੋਏ ਸਨ।
ਹੁਣ ਇਨ੍ਹਾਂ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਲਿਬਰਲ ਪਾਰਟੀ ਨੂੰ ਕੁੱਲ 338 ਸੀਟਾਂ ਵਿਚੋਂ 157 ਸੀਟਾਂ ਮਿਲੀਆਂ ਹਨ। ਮੁੱਖ ਵਿਰੋਧੀ ਕੰਜ਼ਰਵੇਟਿਵ ਪਾਰਟੀ ਨੂੰ 121, ਬਲਾਕ ਕਿਊਬਿਕ ਨੂੰ 32 ਅਤੇ ਨਿਊ ਡੈਮੋਕ੍ਰੇਟਿਕ ਪਾਰਟੀ ਨੂੰ 24 ਅਤੇ ਗਰੀਨ ਪਾਰਟੀ ਨੂੰ 3 ਸੀਟਾਂ ਪ੍ਰਾਪਤ ਹੋਈਆਂ ਹਨ। ਇਸ ਤੋਂ ਪਹਿਲਾਂ 2015 ਦੀਆਂ ਚੋਣਾਂ ਵਿਚ ਲਿਬਰਲ ਪਾਰਟੀ ਨੇ 184 ਸੀਟਾਂ ਜਿੱਤੀਆਂ ਸਨ। ਸਰਕਾਰ ਬਣਾਉਣ ਲਈ 170 ਸੀਟਾਂ ਦੀ ਲੋੜ ਹੈ, ਪਰ ਲਿਬਰਲ ਪਾਰਟੀ ਦੀਆਂ 13 ਸੀਟਾਂ ਘੱਟ ਹਨ। ਪਰ ਫਿਰ ਵੀ ਚੋਣ ਨਤੀਜਿਆਂ ਤੋਂ ਇਹ ਸਪੱਸ਼ਟ ਹੈ ਕਿ ਇਕ ਵਾਰ ਫਿਰ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਕੈਨੇਡਾ ਵਿਚ ਸਰਕਾਰ ਬਣਾਉਣ ਜਾ ਰਹੀ ਹੈ, ਭਾਵੇਂ ਕਿ ਪਿਛਲੀਆਂ ਚੋਣਾਂ ਦੇ ਮੁਕਾਬਲੇ ਇਸ ਪਾਰਟੀ ਨੂੰ ਆਪਣੇ ਤੌਰ 'ਤੇ ਬਹੁਮਤ ਹਾਸਲ ਨਹੀਂ ਹੋਇਆ। ਨਵੀਂ ਸਰਕਾਰ ਬਣਾਉਣ ਅਤੇ ਮਹੱਤਵਪੂਰਨ ਬਿੱਲ ਪਾਸ ਕਰਵਾਉਣ ਲਈ ਉਸ ਨੂੰ ਵਿਰੋਧੀ ਪਾਰਟੀਆਂ ਵਿਚੋਂ ਕਿਸੇ ਪਾਰਟੀ ਦਾ ਸਮਰਥਨ ਲੈਣਾ ਪਵੇਗਾ। ਜ਼ਿਆਦਾ ਸੰਭਾਵਨਾ ਇਹ ਹੈ ਕਿ ਉਹ ਨਵੀਂ ਸਰਕਾਰ ਬਣਾਉਣ ਲਈ ਨਿਊ ਡੈਮੋਕ੍ਰੇਟਿਕ ਪਾਰਟੀ, ਜਿਸ ਦੇ ਮੁਖੀ ਜਗਮੀਤ ਸਿੰਘ ਹਨ, ਤੋਂ ਸਮਰਥਨ ਹਾਸਲ ਕਰੇਗੀ। ਇਸ ਸਬੰਧੀ ਨਿਊ ਡੈਮੋਕ੍ਰੇਟਿਕ ਪਾਰਟੀ ਨੇ ਪਹਿਲਾਂ ਐਲਾਨ ਵੀ ਕੀਤਾ ਸੀ ਕਿ ਉਹ ਜੇਕਰ ਲੋੜ ਪਈ ਤਾਂ ਸਰਕਾਰ ਬਣਾਉਣ ਲਈ ਲਿਬਰਲ ਪਾਰਟੀ ਨੂੰ ਸਮਰਥਨ ਦੇਵੇਗੀ।
ਇਨ੍ਹਾਂ ਚੋਣਾਂ ਵਿਚ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਲਿਬਰਲ ਪਾਰਟੀ ਨੂੰ ਵਿਰੋਧੀ ਕੰਜ਼ਰਵੇਟਿਵ ਪਾਰਟੀ ਅਤੇ ਨਿਊ ਡੈਮੋਕ੍ਰੇਟਿਕ ਪਾਰਟੀ ਤੋਂ ਸਖ਼ਤ ਮੁਕਾਬਲੇ ਦਾ ਸਾਹਮਣਾ ਸੀ। 2015 ਦੀਆਂ ਚੋਣਾਂ ਵਿਚ ਜਸਟਿਨ ਟਰੂਡੋ ਇਕ ਸਾਫ਼ ਅਕਸ ਵਾਲੇ ਸਿਆਸਤਦਾਨ ਵਜੋਂ ਚੋਣ ਮੈਦਾਨ ਵਿਚ ਸਨ ਪਰ 2019 ਦੀਆਂ ਚੋਣਾਂ ਹੋਣ ਤੱਕ ਉਨ੍ਹਾਂ ਦੇ ਅਕਸ 'ਤੇ ਕਈ ਤਰ੍ਹਾਂ ਦੇ ਦਾਗ਼ ਲੱਗ ਚੁੱਕੇ ਸਨ। ਉਨ੍ਹਾਂ 'ਤੇ ਇਕ ਕੰਪਨੀ ਵਿਰੁੱਧ ਕਾਨੂੰਨੀ ਕਾਰਵਾਈ ਰੁਕਵਾਉਣ ਦਾ ਦੋਸ਼ ਲੱਗਾ ਸੀ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਆਪਣੇ ਚਿਹਰੇ ਨੂੰ ਕਾਲਾ ਤੇ ਭੂਰਾ ਕਰਨ ਸਬੰਧੀ ਤਸਵੀਰਾਂ ਵੀ ਸਾਹਮਣੇ ਆਈਆਂ ਸਨ। ਇਨ੍ਹਾਂ ਤਸਵੀਰਾਂ ਨਾਲ ਉਨ੍ਹਾਂ ਦੀ ਧਰਮ-ਨਿਰਪੱਖ ਅਤੇ ਪ੍ਰਗਤੀਸ਼ੀਲ ਸੋਚ ਉੱਪਰ ਵੀ ਪ੍ਰਸ਼ਨ ਉੱਠੇ ਸਨ। ਉਨ੍ਹਾਂ ਵਲੋਂ ਕਾਰਪੋਰੇਟ ਕੰਪਨੀਆਂ 'ਤੇ ਵਾਤਾਵਰਨ ਸੁਰੱਖਿਆ ਲਈ ਕਾਰਬਨ ਟੈਕਸ ਲਾਉਣ ਦਾ ਵੀ ਕੁਝ ਹੱਦ ਤੱਕ ਵਿਰੋਧ ਹੋਇਆ ਸੀ। ਕੰਜ਼ਰਵੇਟਿਵ ਪਾਰਟੀ ਨੂੰ ਇਸ ਵਾਰ ਕਾਫੀ ਆਸਾਂ ਸਨ ਕਿ ਉਹ ਨਵੀਂ ਸਰਕਾਰ ਬਣਾਉਣ ਵਿਚ ਸਫ਼ਲ ਹੋਵੇਗੀ ਪਰ ਉਸ ਦੀਆਂ ਇਹ ਉਮੀਦਾਂ ਪੂਰੀਆਂ ਨਹੀਂ ਹੋ ਸਕੀਆਂ। ਕੈਨੇਡਾ ਇਕ ਅਜਿਹਾ ਦੇਸ਼ ਹੈ ਜਿਥੇ ਚੀਨ, ਭਾਰਤ ਸਮੇਤ ਦੁਨੀਆ ਦੇ ਹੋਰ ਬਹੁਤ ਸਾਰੇ ਦੇਸ਼ਾਂ ਤੋਂ ਆ ਕੇ ਪ੍ਰਵਾਸੀ ਵਸੇ ਹੋਏ ਹਨ ਅਤੇ ਉਸ ਦੇਸ਼ ਵਿਚ ਪ੍ਰਵਾਸੀਆਂ ਨੂੰ ਹਰ ਤਰ੍ਹਾਂ ਦਾ ਮਾਣ-ਸਨਮਾਨ ਵੀ ਮਿਲਦਾ ਹੈ। ਜਸਟਿਨ ਟਰੂਡੋ ਨੂੰ ਵਿਸ਼ੇਸ਼ ਕਰਕੇ ਪ੍ਰਵਾਸੀਆਂ ਵਿਚ ਮਕਬੂਲੀਅਤ ਹਾਸਲ ਹੈ। ਇਸ ਦੇ ਸਿੱਟੇ ਵਜੋਂ ਉਨ੍ਹਾਂ ਨੂੰ ਇਕ ਵਾਰ ਫਿਰ ਸਫਲਤਾ ਹਾਸਲ ਹੋਈ ਹੈ। ਕੈਨੇਡਾ ਦੀਆਂ ਚੋਣਾਂ ਵਿਚ ਸੇਵਾ ਸਿੰਘ ਠੀਕਰੀਵਾਲਾ ਦੇ ਪੋਤਰੇ ਜਗਮੀਤ ਸਿੰਘ ਵੀ ਉੱਭਰ ਕੇ ਸਾਹਮਣੇ ਆਏ ਹਨ। ਉਹ ਇਸ ਸਮੇਂ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਮੁਖੀ ਹਨ ਅਤੇ ਉਨ੍ਹਾਂ ਦੀ ਪਾਰਟੀ ਨੇ 24 ਸੀਟਾਂ ਜਿੱਤੀਆਂ ਹਨ। 2015 ਦੀਆਂ ਚੋਣਾਂ ਵਿਚ ਇਸ ਪਾਰਟੀ ਨੇ 44 ਸੀਟਾਂ ਜਿੱਤੀਆਂ ਸਨ। ਭਾਵੇਂ ਇਸ ਪਾਰਟੀ ਨੂੰ ਪਹਿਲਾਂ ਨਾਲੋਂ ਘੱਟ ਸੀਟਾਂ ਮਿਲੀਆਂ ਹਨ ਪਰ ਚੋਣਾਂ ਸਬੰਧੀ ਹੋਈਆਂ ਸਾਰੀਆਂ ਸਾਂਝੀਆਂ ਬਹਿਸਾਂ ਵਿਚ ਜਗਮੀਤ ਸਿੰਘ ਨੂੰ ਲੋਕਾਂ ਨੇ ਵਿਸ਼ੇਸ਼ ਤੌਰ 'ਤੇ ਪਸੰਦ ਕੀਤਾ ਹੈ। ਲਿਬਰਲ ਪਾਰਟੀ ਨੂੰ ਆਪਣੇ ਤੌਰ 'ਤੇ ਬਹੁਮਤ ਨਾ ਮਿਲਣ ਕਾਰਨ ਵੀ ਕੈਨੇਡਾ ਦੀ ਰਾਜਨੀਤੀ ਵਿਚ ਜਗਮੀਤ ਸਿੰਘ ਦੀ ਅਹਿਮੀਅਤ ਹੋਰ ਵਧੇਰੇ ਵਧ ਗਈ ਹੈ। 2015 ਦੀਆਂ ਚੋਣਾਂ ਵਿਚ ਵੀ ਪੰਜਾਬੀਆਂ ਨੇ ਕੈਨੇਡਾ ਦੀਆਂ ਫੈਡਰਲ ਚੋਣਾਂ ਵਿਚ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਸਨ। ਇਨ੍ਹਾਂ ਚੋਣਾਂ ਵਿਚ ਵੀ ਕ੍ਰਮਵਾਰ ਲਿਬਰਲ, ਕੰਜ਼ਰਵੇਟਿਵ ਅਤੇ ਨਿਊ ਡੈਮੋਕ੍ਰੇਟਿਕ ਪਾਰਟੀ ਦੀਆਂ ਟਿਕਟਾਂ 'ਤੇ ਚੋਣਾਂ ਲੜ ਰਹੇ ਪੰਜਾਬੀਆਂ ਨੂੰ ਚੋਖੀ ਸਫਲਤਾ ਹਾਸਲ ਹੋਈ ਹੈ। ਇਹ ਸਤਰਾਂ ਲਿਖੇ ਜਾਣ ਤੱਕ 18 ਪੰਜਾਬੀਆਂ ਨੇ ਚੋਣ ਜਿੱਤ ਲਈ ਹੈ ਤੇ ਚੋਣਾਂ ਜਿੱਤਣ ਵਾਲੇ ਸਭ ਤੋਂ ਜ਼ਿਆਦਾ ਪੰਜਾਬੀ ਲਿਬਰਲ ਪਾਰਟੀ ਨਾਲ ਸਬੰਧਿਤ ਹਨ। ਜਿੱਤਣ ਵਾਲੇ ਉੱਘੇ ਪੰਜਾਬੀ ਆਗੂਆਂ ਵਿਚ ਹਰਜੀਤ ਸਿੰਘ ਸੱਜਣ, ਨਵਦੀਪ ਸਿੰਘ ਬੈਂਸ, ਮਨਿੰਦਰ ਸਿੱਧੂ, ਸੋਨੀਆ ਸਿੱਧੂ, ਰਾਜ ਸੈਣੀ, ਜਗਮੀਤ ਸਿੰਘ, ਟਿਮ ਉੱਪਲ, ਜੈਗ ਸਹੋਤਾ, ਕਮਲ ਖਹਿਰਾ, ਰੂਬੀ ਸਹੋਤਾ, ਗਗਨ ਸਿਕੰਦ, ਅੰਜੂ ਢਿੱਲੋਂ, ਸ੍ਰੀਮਤੀ ਬਰਦੀਸ਼ ਚੱਗਰ, ਅਨੀਤਾ ਅਨੰਦ, ਸੁੱਖ ਧਾਲੀਵਾਲ, ਰਣਦੀਪ ਸਿੰਘ ਸਰਾਏ, ਬੌਬ ਸਰੋਆ, ਜਸਰਾਜ ਹੱਲਣ ਆਦਿ ਸ਼ਾਮਿਲ ਹਨ।
ਕੈਨੇਡਾ ਵਿਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਦੀ ਇਸ ਜਿੱਤ 'ਤੇ ਪੰਜਾਬੀਆਂ ਵਲੋਂ ਵਿਸ਼ੇਸ਼ ਤੌਰ 'ਤੇ ਖੁਸ਼ੀ ਮਨਾਈ ਜਾ ਰਹੀ ਹੈ। ਕਿਉਂਕਿ ਜਸਟਿਨ ਟਰੂਡੋ ਦੇ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖ ਭਾਈਚਾਰੇ ਨਾਲ ਗਹਿਰੇ ਸਬੰਧ ਹਨ। ਇਸੇ ਕਰਕੇ ਉਹ ਭਾਰਤ ਨੂੰ ਵੀ ਵਿਸ਼ੇਸ਼ ਤਰਜੀਹ ਦਿੰਦੇ ਹਨ ਅਤੇ ਕੁਝ ਸਮਾਂ ਪਹਿਲਾਂ ਉਹ ਭਾਰਤ ਦੇ 10 ਦਿਨਾਂ ਦੇ ਦੌਰੇ 'ਤੇ ਆਏ ਸਨ ਅਤੇ ਪੰਜਾਬੀਆਂ ਵਲੋਂ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ ਗਿਆ ਸੀ। ਇਹ ਵੱਖਰੀ ਗੱਲ ਹੈ ਕਿ ਆਪਣੀਆਂ ਮਸਹਲਤਾਂ ਕਾਰਨ ਉਸ ਸਮੇਂ ਦੀ ਮੋਦੀ ਸਰਕਾਰ ਦਾ ਵਤੀਰਾ ਜਸਟਿਨ ਟਰੂਡੋ ਪ੍ਰਤੀ ਕਾਫੀ ਠੰਢਾ ਰਿਹਾ ਸੀ। ਪਰ ਸਾਨੂੰ ਆਸ ਹੈ ਕਿ ਜਸਟਿਨ ਟਰੂਡੋ ਦੇ ਦੁਬਾਰਾ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਕੈਨੇਡਾ ਅਤੇ ਭਾਰਤ ਦੇ ਰਿਸ਼ਤੇ ਹੋਰ ਬਿਹਤਰ ਹੋਣਗੇ ਅਤੇ ਨਵੀਂ ਸਰਕਾਰ ਵਿਚ ਪਹਿਲਾਂ ਦੀ ਤਰ੍ਹਾਂ ਪੰਜਾਬੀਆਂ ਦੀ ਵੀ ਢੁਕਵੀਂ ਨੁਮਾਇੰਦਗੀ ਰਹੇਗੀ ਅਤੇ ਉਨ੍ਹਾਂ ਦਾ ਮਾਣ-ਸਨਮਾਨ ਵੀ ਉਥੇ ਪਹਿਲਾਂ ਦੀ ਤਰ੍ਹਾਂ ਹੀ ਬਣਿਆ ਰਹੇਗਾ।

 

ਦਿੱਲੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਹਲਚਲ ਤੇਜ਼

ਕਈ ਖੇਤਰਾਂ ਵਿਚ ਚੰਗਾ ਕੰਮ ਕਰ ਰਹੀ ਹੈ ਕੇਜਰੀਵਾਲ ਸਰਕਾਰ

ਦਿੱਲੀ ਵਿਧਾਨ ਸਭਾ ਆਮ ਚੋਣਾਂ ਵਿਚ ਹੁਣ ਕੁਝ ਹੀ ਮਹੀਨੇ ਬਾਕੀ ਹਨ ਅਤੇ ਇਥੇ ਸਿਆਸਤ ਤੇਜ਼ ਹੋ ਗਈ ਹੈ। ਇਸੇ ਸਿਆਸਤ ਤਹਿਤ ਕੇਂਦਰੀ ਵਾਤਾਵਰਨ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਅਤੇ ਦਿੱਲੀ ਦੇ ਪ੍ਰਦੂਸ਼ਣ ਮੁਕਤ ਹੋ ਜਾਣ ਦਾ ਦਾਅਵਾ ਕੀਤਾ ਅਤੇ ...

ਪੂਰੀ ਖ਼ਬਰ »

ਬੈਂਕ ਦੀ ਜਮ੍ਹਾਂ ਪੂੰਜੀ ਨੂੰ ਕਢਵਾਉਣ ਵਾਲੇ ਠੱਗਾਂ ਤੋਂ ਬਚਿਆ ਜਾਵੇ

ਸਾਡੇ ਦੇਸ਼ ਵਿਚ ਅਤਿ ਆਧੁਨਿਕ ਠੱਗਾਂ ਦੀ ਭਰਮਾਰ ਤੇ ਸਾਈਬਰ ਠੱਗਾਂ ਦੀ ਵਧਦੀ ਚੋਰ ਬਾਜ਼ਾਰੀ ਹੋਣ ਕਰਕੇ ਕਈ ਭੋਲੇ ਭਾਲੇ ਲੋਕ ਇਨ੍ਹਾਂ ਠੱਗਾਂ ਦੇ ਝਾਂਸੇ ਵਿਚ ਆ ਕੇ ਆਪਣੇ ਸਾਰੇ ਪੈਸੇ ਗੁਆ ਬੈਠਦੇ ਹਨ। ਇਹ ਠੱਗ ਕਈ ਵਾਰ ਪੜ੍ਹੇ-ਲਿਖੇ ਵਿਅਕਤੀਆਂ ਨੂੰ ਵੀ ਆਪਣੇ-ਆਪ ਨੂੰ ...

ਪੂਰੀ ਖ਼ਬਰ »

ਹਰਿਆਣੇ ਵਿਚ ਪਈਆਂ ਘੱਟ ਵੋਟਾਂ ਦਾ ਹਰ ਪਾਰਟੀ ਲਾ ਰਹੀ ਹੈ ਆਪੋ-ਆਪਣਾ ਹਿਸਾਬ

ਨਤੀਜੇ ਦੇਵੀ ਲਾਲ ਦੀ ਵਿਰਾਸਤ ਦਾ ਵੀ ਕਰਨਗੇ ਫ਼ੈਸਲਾ

ਇਸ ਵਾਰ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ 2014 ਦੀਆਂ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਕਰੀਬ 8 ਫ਼ੀਸਦੀ ਘੱਟ ਵੋਟਿੰਗ ਹੋਈ ਹੈ। ਚੋਣ ਨਤੀਜੇ ਵੀਰਵਾਰ 24 ਅਕਤੂਬਰ ਨੂੰ ਆਉਣਗੇ। ਚੋਣ ਨਤੀਜੇ ਇਕ ਪਾਸੇ ਇਹ ਗੱਲ ਤੈਅ ਕਰਨਗੇ ਕਿ ਸੂਬੇ ਵਿਚ ਆਗਾਮੀ ਸਰਕਾਰ ਕਿਸ ਪਾਰਟੀ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX