ਤਾਜਾ ਖ਼ਬਰਾਂ


ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 1 hour ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  1 day ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  1 day ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  1 day ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  1 day ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  1 day ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  1 day ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  1 day ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  1 day ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  1 day ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  1 day ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  1 day ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  1 day ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551

ਹਰਿਆਣਾ / ਹਿਮਾਚਲ

ਚੋਣਾਂ ਤੋਂ ਬਾਅਦ ਫ਼ੁਰਸਤ ਦੇ ਪਲਾਂ 'ਚ ਉਮੀਦਵਾਰਾਂ ਨੇ ਕੀਤੀ ਵਰਕਰਾਂ ਨਾਲ ਚੋਣ ਚਰਚਾ

ਕਾਲਾਂਵਾਲੀ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਵਿਧਾਨ ਸਭਾ ਹਲਕਾ ਕਾਲਾਂਵਾਲੀ ਸ਼ਾਂਤੀਪੂਰਵਕ ਵੋਟਾਂ ਪਈਆਂ ਅਤੇ ਹਲਕੇ ਵਿਚ ਕਿਤੇ ਵੀ ਕੋਈ ਮਾੜੀ ਘਟਨਾ ਨਹੀਂ ਵਾਪਰੀ ਜਿਸ ਲਈ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਹਲਕਾ ਵਾਸੀਆਂ ਅਤੇ ਆਪਣੇ ਵਰਕਰਾਂ ਦਾ ਧੰਨਵਾਦ ਕੀਤਾ | ਚੋਣਾਂ ਤੋਂ ਬਾਅਦ ਅੱਜ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪਣੀ ਪਾਰਟੀ ਦੇ ਵਰਕਰਾਂ ਨਾਲ ਚੋਣਾਂ ਬਾਰੇ ਚਰਚਾ ਕੀਤੀ | ਇਸ ਦੌਰਾਨ ਭਾਜਪਾ ਵਰਕਰਾਂ ਨੇ ਭਾਜਪਾ ਉਮੀਦਵਾਰ ਬਲਕੌਰ ਸਿੰਘ ਦੇ ਨਿਵਾਸ ਉੱਤੇ ਪਹੁੰਚ ਕੇ ਉਨ੍ਹਾਂ ਦਾ ਹਾਲਚਾਲ ਪੁੱਛਿਆ ਤੇ ਆਪਣੇ ਆਪਣੇ ਪਿੰਡਾਂ ਵਿਚ ਭਾਜਪਾ ਦੀ ਸਥਿਤੀ ਬਾਰੇ ਚਰਚਾ ਕੀਤੀ | ਇਸ ਦੌਰਾਨ ਬਲਕੌਰ ਸਿੰਘ ਨੇ ਚੋਣ ਦੌਰਾਨ ਉਨ੍ਹਾਂ ਵਲੋਂ ਕੀਤੀ ਗਈ ਸਖ਼ਤ ਮਿਹਨਤ ਉੱਤੇ ਭਾਜਪਾ ਲੀਡਰਸ਼ਿਪ, ਹਲਕਾ ਕਾਲਾਂਵਾਲੀ ਦੇ ਤਮਾਮ ਸੂਝਵਾਨ ਵੋਟਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ਼ਾਂਤੀਪੂਰਵਕ ਢੰਗ ਨਾਲ ਲੋਕਾਂ ਵਿਚ ਮਤਦਾਨ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਉੱਤੇ ਸੁਖਦੇਵ ਸਿੰਘ ਬੜਾਗੁੜਾ, ਰਿਛਪਾਲ ਸਿੰਘ, ਸਰਪੰਚ ਜਸਬੀਰ ਸਿੰਘ ਬੜਾਗੁੜਾ, ਹਰਪਾਲ ਸਿੰਘ ਨੰਬਰਦਾਰ, ਅਪਜੀਤ ਸਿੰਘ, ਸਵਾਈ ਸਿੰਘ ਸੂਰਤੀਆ, ਸਾਧੂ ਸਿੰਘ ਦੌਲਤਪੁਰ ਖੇੜਾ ਆਦਿ ਮੌਜੂਦ ਸਨ |
ਇਸ ਤਰ੍ਹਾਂ ਕਾਂਗਰਸੀ ਵਰਕਰ ਕਾਂਗਰਸ ਦੇ ਉਮੀਦਵਾਰ ਸ਼ੀਸ਼ਪਾਲ ਕੇਹਰਵਾਲਾ ਦੇ ਸਿਰਸਾ ਸਥਿਤ ਨਿਵਾਸ ਉੱਤੇ ਪੁੱਜੇ | ਇਸ ਦੌਰਾਨ ਪਾਰਟੀ ਵਰਕਰਾਂ ਵਲੋਂ ਆਪਣੇ ਆਪਣੇ ਖੇਤਰ ਬਾਰੇ ਉਨ੍ਹਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਕੇਹਰਵਾਲਾ ਨੇ ਚੋਣ ਬਾਰੇ ਫੀਡਬੈਕ ਲਈ | ਉਨ੍ਹਾਂ ਪਾਰਟੀ ਵਰਕਰਾਂ ਨੂੰ ਵਧਾਈ ਦਿੰਦੇ ਹੋਏ ਵੱਡੇ ਫ਼ਰਕ ਨਾਲ ਜਿੱਤ ਦਾ ਭਰੋਸਾ ਦਵਾਇਆ | ਇਸ ਤਰ੍ਹਾਂ ਹੀ ਸ਼ੋ੍ਰਮਣੀ ਅਕਾਲੀ ਦਲ ਅਤੇ ਇਨੈਲੋ ਉਮੀਦਵਾਰ ਰਜਿੰਦਰ ਸਿੰਘ ਦੇਸੂਜੋਧਾ ਦੇ ਸਿਰਸਾ ਨਿਵਾਸ ਉੱਤੇ ਪਹੰੁਚ ਕੇ ਉਨ੍ਹਾਂ ਸਮਰਥਕਾਂ ਨੇ ਚੋਣਾਂ ਬਾਰੇ ਚਰਚਾ ਕੀਤੀ ਤੇ ਆਪਣੇ ਆਪਣੇ ਖੇਤਰ ਦੀ ਰਿਪੋਰਟ ਉਨ੍ਹਾਂ ਨੂੰ ਦਿੱਤੀ | ਰਜਿੰਦਰ ਸਿੰਘ ਦੇਸੂਜੋਧਾ ਨੇ ਚੋਣਾਂ ਦੌਰਾਨ ਉਨ੍ਹਾਂ ਵਲੋਂ ਕੀਤੀ ਮਿਹਨਤ 'ਤੇ ਉਨ੍ਹਾਂ ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਉੱਤੇ ਲਖਵਿੰਦਰ ਸਿੰਘ ਔਲਖ, ਕਿ੍ਸ਼ਨ ਸਿੰਗਲਾ, ਜਸਕਰਨ ਸਿੰਘ, ਗੁਰਲਾਭ ਸਿੰਘ, ਬਿੰਦੀ ਸਿੰਘ, ਜਰਨੈਲ ਸਿੰਘ, ਦਪਿੰਦਰ ਸਿੰਘ ਆਦਿ ਮੌਜੂਦ ਸਨ |

ਸਿਰਸਾ 'ਚ ਉਮੀਦਵਾਰਾਂ ਵਲੋਂ ਆਪੋ-ਆਪਣੀ ਜਿੱਤ ਦੇ ਦਾਅਵੇ

ਸਿਰਸਾ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਵਿਚ ਐਕਜ਼ਿਟ ਪੋਲ ਭਾਵੇਂ ਭਾਜਪਾ ਦੀ ਵੱਡੀ ਜਿੱਤ ਵੱਲ ਇਸ਼ਾਰਾ ਕਰ ਰਿਹਾ ਹੈ ਪਰ ਦੂਜੀਆਂ ਪਾਰਟੀਆਂ ਦੇ ਆਗੂ ਅਤੇ ਉਮੀਦਵਾਰ ਐਕਜ਼ਿਟ ਪੋਲ ਦੇ ਸਰਵੇ ਨੂੰ ਰੱਦ ਕਰਦਿਆਂ ਆਪੋ-ਆਪਣੀ ਜਿੱਤ ਦਾ ਦਾਅਵੇ ਕਰ ਰਹੇ ਹਨ | ...

ਪੂਰੀ ਖ਼ਬਰ »

ਵੋਟਾਂ ਪਾਉਣ 'ਚ ਸਿਰਸਾ ਜ਼ਿਲ੍ਹਾ ਸੂਬੇ ਭਰ 'ਚੋਂ ਰਿਹਾ ਅੱਵਲ

ਸਿਰਸਾ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਵਿਧਾਨ ਸਭਾ ਦੀਆਂ 21 ਅਕਤੂਬਰ ਨੂੰ ਪਈਆਂ ਵੋਟਾਂ ਵਿਚ ਸਿਰਸਾ ਜ਼ਿਲ੍ਹਾ ਸੂਬੇ ਭਰ 'ਚੋਂ ਅੱਵਲ ਰਿਹਾ ਹੈ | ਸਿਰਸਾ ਜ਼ਿਲ੍ਹੇ ਵਿਚ 76.74 ਫ਼ੀਸਦੀ ਵੋਟਾਂ ਪਈਆਂ ਹਨ ਜਦੋਂਕਿ ਫ਼ਤਿਹਾਬਾਦ ਵਿਚ 74.49 ਵੋਟਾਂ ਪਈਆਂ | ਹਰਿਆਣਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ, ਭੈਣ ਜ਼ਖ਼ਮੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ-ਜਲੰਧਰ ਮੁੱਖ ਸੜਕ 'ਤੇ ਮਲਹੋਤਰਾ ਪੈਲੇਸ ਨੇੜੇ ਹੋਏ ਸੜਕ ਹਾਦਸੇ 'ਚ ਇਕ ਔਰਤ ਦੀ ਮੌਤ ਹੋ ਗਈ ਹੈ | ਜਦਕਿ ਦੂਜੀ ਗੰਭੀਰ ਜ਼ਖ਼ਮੀ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਸੁਨੀਤਾ ਦੇਵੀ ਵਾਸੀ ਰੋਪੜ ...

ਪੂਰੀ ਖ਼ਬਰ »

ਪ੍ਰਨੀਤ ਕੌਰ ਵਲੋਂ ਇੰਡੀਆ ਪੋਸਟ ਪੇਮੈਂਟ ਬੈਂਕ 'ਚ ਖਾਤਾ ਖੁਲ੍ਹਵਾਉਣ ਦਾ ਸੱਦਾ

ਪਟਿਆਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਡਾਕ ਵਿਭਾਗ ਵਲੋਂ ਚਲਾਏ ਜਾ ਰਹੇ ਇੰਡੀਆ ਪੋਸਟ ਪੇਮੈਂਟ ਬੈਂਕ 'ਚ ਸਭ ਨੂੰ ਆਪਣਾ ਖਾਤਾ ਖੁਲ੍ਹਵਾਉਣ ਦਾ ਸੱਦਾ ਦਿੰਦਿਆਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਡਾਕ ਵਿਭਾਗ ਵਲੋਂ ਚਲਾਈ ਜਾ ਰਹੀ ਇਸ ਸੇਵਾ ...

ਪੂਰੀ ਖ਼ਬਰ »

ਜ਼ਿਲ੍ਹਾ ਕੁਰੂਕਸ਼ੇਤਰ ਦੇ ਚਾਰ ਵਿਧਾਨ ਸਭਾ ਖੇਤਰਾਂ 'ਚ 72.27 ਫ਼ੀਸਦੀ ਮਤਦਾਨ ਹੋਇਆ : ਡੀ. ਸੀ. ਫੁਲੀਆ

ਸ਼ਾਹਬਾਦ ਮਾਰਕੰਡਾ, 22 ਅਕਤੂਬਰ (ਅਵਤਾਰ ਸਿੰਘ)- ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਕੁਰੂਕਸ਼ੇਤਰ ਡਾ. ਐਸ. ਐਸ. ਫੁਲੀਆ ਨੇ ਕਿਹਾ ਕਿ ਅੰਤਿਮ ਰਿਪੋਰਟ ਦੇ ਅਨੁਸਾਰ ਜ਼ਿਲ੍ਹਾ ਕੁਰੁਕਸ਼ੇਤਰ ਦੀਆਂ ਚਾਰੇ ਵਿਧਾਨ ਸਭਾ ਖੇਤਰਾਂ ਵਿਚ ਕੁੱਲ 72.27 ਫ਼ੀਸਦੀ ਮਤਦਾਨ ...

ਪੂਰੀ ਖ਼ਬਰ »

ਸੁੰਦਰ ਕੰਧ ਚਿੱਤਰ ਕਰਨਾਲ ਸ਼ਹਿਰ ਦੀ ਵਧਾਉਣਗੇ ਸ਼ੋਭਾ

ਕਰਨਾਲ, 22 ਅਕਤੂਬਰ (ਗੁਰਮੀਤ ਸਿੰਘ ਸੱਗੂ)- ਨਗਰ ਨਿਗਮ ਕਰਨਾਲ ਵਲੋਂ ਸ਼ਹਿਰ ਨੂੰ ਸੁੰਦਰ ਬਣਾਉਣ ਦੀਆਂ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਹੁਣ ਸ਼ਹਿਰ ਨੂੰ ਸੁੰਦਰ ਕੰਧ ਚਿੱਤਰਾਂ ਨਾਲ ਸਜਾਇਆ ਜਾ ਰਿਹਾ ਹੈ | ਨਿਗਮ ਕਮਿਸ਼ਨਰ ਨਿਸ਼ਾਂਤ ...

ਪੂਰੀ ਖ਼ਬਰ »

ਸ਼ਹੀਦ ਸਰਬਜੀਤ ਸਿੰਘ ਦੀ ਕੁਰਬਾਨੀ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ-ਜੋਸ਼ੀ

ਨੀਲੋਖੇੜੀ, 22 ਅਕਤੂਬਰ (ਆਹੂਜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪੜ੍ਹੇ ਪਿੰਡ ਕਲਸੀ ਦੇ 2007 ਵਿਚ ਸੀ. ਆਈ. ਐਸ. ਐਫ. ਵਿਚ ਭਰਤੀ ਹੋਏ ਅਤੇ 2009 ਵਿਚ ਉੜੀਸਾ ਦੇ ਕੋਰਾਪੁਰ ਵਿਚ ਨਕਸਲੀਆਂ ਨਾਲ ਲੋਹਾ ਲੈਂਦੇ ਸ਼ਹੀਦੀ ਦਾ ਜਾਮ ਪੀਣ ਵਾਲੇ ਸ਼ਹੀਦ ਸਰਬਜੀਤ ਸਿੰਘ ਦੇ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਨੂੰ ਲੈ ਕੇ ਕਾਊਾਟਿੰਗ ਸਟਾਫ ਦੀ ਕੰਪਿਊਟਰੀਕ੍ਰਿਤ ਰੈਂਡਮਾਈਜ਼ੇਸ਼ਨ ਕੀਤੀ

ਕਰਨਾਲ, 22 ਅਕਤੂਬਰ (ਗੁਰਮੀਤ ਸਿੰਘ ਸੱਗੂ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਾਂ ਤੋਂ ਬਾਅਦ ਹੁਣ ਵੋਟਾਂ ਦੀ ਗਿਣਤੀ ਦੀ ਤਿਆਰੀ ਮੁਕੰਮਲ ਕੀਤੀ ਜਾ ਰਹੀ ਹੈ | ਵੋਟਿੰਗ ਪ੍ਰਕਿਰਿਆ ਦੀ ਤਰ੍ਹਾਂ ਵੋਟਾਂ ਦੀ ਗਿਣਤੀ ਨਿਰਪੱਖ ਢੰਗ ਨਾਲ ਕੀਤੀ ਜਾਵੇ, ਇਸ ਸਬੰਧੀ ਅੱਜ ਮਿੰਨੀ ...

ਪੂਰੀ ਖ਼ਬਰ »

ਜਨਤਕ ਥਾਂ ਉੱਤੇ ਹੁੜਦੰਗ ਮਚਾਉਣ ਦੇ ਦੋਸ਼ ਹੇਠ 4 ਗਿ੍ਫ਼ਤਾਰ

ਸ਼ਾਹਬਾਦ ਮਾਰਕੰਡਾ, 22 ਅਕਤੂਬਰ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਨੇ ਜਨਤਕ ਥਾਂ ਉੱਤੇ ਹੁੜਦੰਗ ਮਚਾਉਣ ਦੇ ਦੋਸ਼ ਹੇਠ ਚਾਰ ਜਣਿਆ ਨੂੰ ਗਿ੍ਫ਼ਤਾਰ ਕੀਤਾ ਹੈ | ਇਹ ਜਾਣਕਾਰੀ ਪੁਲਿਸ ਬੁਲਾਰੇ ਰੌਸ਼ਨ ਲਾਲ ਨੇ ਦਿੱਤੀ | ਪੁਲਿਸ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਹਰੇ-ਭਰੇ ਪੰਜਾਬ ਨੂੰ ਮਾਰੂਥਲ ਬਣਾ ਦੇਵੇਗੀ-ਮੱਲਮੋਹਰੀ

ਤਰਨਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਹਵਾ ਅਤੇ ਪਾਣੀ ਕੁਦਰਤ ਵਲੋਂ ਬਖਸ਼ੀ ਇਕਵੱਡਮੁਲੀ ਦਾਤ ਹੈ, ਜੋ ਕਿ ਧਰਤੀ ਉਪਰ ਰਹਿਣ ਵਾਲੇ ਹਰ ਮਨੁੱਖ, ਪਸ਼ੂ, ਪੰਛੀ,ਜੀਵ-ਜੰਤੂ ਜੀਉਂਦੇ ਰਹਿਣ ਅਤੇ ਫਸਲਾਂ, ਬਨਸਪਤੀ ਲਈ ਅਤੀ ਜਰੂਰੀ ਹੈ | ਮਨੁੱਖ ਵਿਕਾਸ ਦੇ ਨਾਂ ਤੇ ਦਰੱਖਤਾਂ ਦੀ ...

ਪੂਰੀ ਖ਼ਬਰ »

ਟੋਲ ਪਲਾਜ਼ੇ ਦਾ ਨੋਟੀਫਿਕੇਸ਼ਨ ਰੱਦ ਕਰਵਾਉਣ ਲਈ ਕਿਸਾਨ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਝਬਾਲ, 22 ਅਕਤੂਬਰ (ਸੁਖਦੇਵ ਸਿੰਘ) -ਅੰਮਿ੍ਤਸਰ-ਖੇਮਕਰਨ ਮੁੱਖ ਮਾਰਗ 'ਤੇ ਪਿੰਡ ਮੰਨਣ ਦੇ ਨਜ਼ਦੀਕ ਬਣਾਏ ਜਾ ਰਹੇ ਟੋਲ ਪਲਾਜ਼ੇ ਦੇ ਵਿਰੋਧ 'ਚ ਧਰਨੇ 'ਤੇ ਬੈਠੇ ਕਿਸਾਨ ਸੰਘਰਸ਼ ਕਮੇਟੀ ਦੇ ਕਾਰਕੁੰਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜੀ ...

ਪੂਰੀ ਖ਼ਬਰ »

ਗੁਰਭੇਜ ਸਿੰਘ ਐਮਾ ਤੇ ਬਲਦੇਵ ਸਿੰਘ ਠੱਠਗੜ੍ਹ ਆਪਣੇ ਦਰਜਨਾਂ ਸਾਥੀਆਂ ਸਮੇਤ ਸੀ.ਪੀ.ਆਈ.ਐੱਮ. ਨੂੰ ਅਲਵਿਦਾ ਕਹਿ ਕੇ ਆਰ. ਐਮ. ਪੀ. ਆਈ ਵਿਚ ਸ਼ਾਮਿਲ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)¸ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ. ਐਮ. ਪੀ. ਆਈ. ਦੇ ਝੰਡੇ ਹੇਠ ਪਿੰਡ ਠੱਠੇ 'ਚ ਵਿਸ਼ਾਲ ਇਕੱਠ ਕਰਕੇ ਸਾਥੀ ਹਰਭੇਜ ਸਿੰਘ ਐਮਾ ਅਤੇ ਬਲਦੇਵ ਸਿੰਘ ਠੱਠਗੜ੍ਹ ਨੇ ਆਪਣੇ ਦਰਜਨਾਂ ਸਾਥੀਆਂ ਸਮੇਤ ਸੀ. ਪੀ. ਆਈ. ਐੱਮ. ਨੂੰ ...

ਪੂਰੀ ਖ਼ਬਰ »

ਸਿੱਖ ਅਧਿਐਨ ਦੇ ਸਰੋਤਾਂ ਬਾਰੇ ਗਿਆਨ ਭਰਪੂਰ ਲੈਕਚਰ ਕਰਵਾਇਆ

ਖਡੂਰ ਸਾਹਿਬ, 22 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਕਾਰ ਸੇਵਾ ਖਡੂਰ ਸਾਹਿਬ ਦੀ ਸ੍ਰਪਰਸਤੀ ਵਿਚ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਦੇ ਇੰਸਟੀਚਿਊਟ ਆਫ ਰਿਲੀਜੀਅਸ ਸਟਡੀਜ਼ ਵਲੋਂ ਅੱਜ ਇਥੇ ਸੰਸਥਾ ਦੇ ਆਡੀਟੋਰੀਅਮ ਵਿਖੇ ਸਿੱਖ ਅਧਿਐਨ ਦੇ ਸਰੋਤਾਂ ਬਾਰੇ ਗੁਰੂ ਨਾਨਕ ...

ਪੂਰੀ ਖ਼ਬਰ »

ਕਾਂਗਰਸ ਦੀਆਂ ਧੱਕੇਸ਼ਾਹੀਆਂ ਦੇ ਬਾਵਜੂਦ ਅਕਾਲੀ ਦਲ ਦੇ ਉਮੀਦਵਾਰ ਜਿੱਤਣਗੇ-ਜਹਾਂਗੀਰ, ਔਲਖ

ਫਤਿਆਬਾਦ, 22 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਹਲਕਾ ਦਾਖਾ ਅਤੇ ਜਲਾਲਾਬਾਦ ਵਿਚ ਆਪਣੀ ਪ੍ਰਤੱਖ ਹਾਰ ਨੂੰ ਵੇਖ ਕੇ ਕਾਂਗਰਸ ਬੁਖਲਾ ਗਈ ਹੈ ਅਤੇ ਹਰ ਹੀਲੇ ਇਨ੍ਹਾਂ ਸੀਟਾਂ ਨੂੰ ਜਿਤਣ ਲਈ ਧੱਕੇਸ਼ਾਹੀਆਂ ਕਰ ਰਹੀ ਹੈ, ਪਰ ਅਕਾਲੀ ਦਲ ਦੇ ਹੱਕ ਵਿਚ ਬਣੀ ਲੋਕ ਲਹਿਰ ਅੱਗੇ ...

ਪੂਰੀ ਖ਼ਬਰ »

ਸੰਤ ਬਾਬਾ ਭਗਤ ਸਿੰਘ ਤੇ ਕਵੀਸ਼ਰ ਭਾਈ ਨਿਰਮਲ ਸਿੰਘ ਦੀ ਬਰਸੀ 27 ਨੂੰ

ਚੋਹਲਾ ਸਾਹਿਬ, 22 ਅਕਤੂਬਰ (ਬਲਵਿੰਦਰ ਸਿੰਘ ਚੋਹਲਾ)-ਮਹਾਨ ਤਪੱਸਵੀ ਸੰਤ ਬਾਬਾ ਭਗਤ ਸਿੰਘ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਨਿਰਮਲ ਸਿੰਘ ਕਵੀਸ਼ਰ ਚੋਹਲਾ ਸਾਹਿਬ ਵਾਲਿਆਂ ਦੀ ਬਰਸੀ 27 ਅਕਤੂਬਰ ਦਿਨ ਐਤਵਾਰ ਨੂੰ ਸਥਾਨਕ ਡੇਰਾ ਸ੍ਰੀ ਨਿਰੰਕਾਰਪੁਰਾ ਵਿਖੇ ਜਥੇ. ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਨੂੰ ਸਮਰਪਿਤ ਧਾਲੀਵਾਲ ਕਬੱਡੀ ਕੱਪ 29 ਅਕਤੂਬਰ ਨੂੰ -ਸੰਤ ਬਾਬਾ ਅਵਤਾਰ ਸਿੰਘ ਘਰਿਆਲਾ

ਪੱਟੀ, 22 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਅਤੇ ਧਾਲੀਵਾਲ ਕਬੱਡੀ ਕੱਪ 27, 28, 29 ਅਕਤੂਬਰ ਨੂੰ ਕਰਵਾਏ ਜਾ ਰਿਹਾ ਹੈ, ਦੀਆਂ ...

ਪੂਰੀ ਖ਼ਬਰ »

ਪਰਾਲੀ ਪ੍ਰਬੰਧਨ ਨਾਲ ਰਸਾਇਣਕ ਖਾਦਾਂ ਤੇ ਜ਼ਹਿਰਾਂ 'ਤੇ ਘੱਟ ਹੋ ਸਕਦੇ ਹਨ ਬੇਲੋੜੇ ਖਰਚੇ-ਖੇਤੀਬਾੜੀ ਮਾਹਿਰ

ਪੱਟੀ, 22 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਬ-ਡਵੀਜ਼ਨ ਪੱਟੀ ਵਿਚ ਪੈਂਦੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜੋਤੀ ਸ਼ਾਹ ਦੇ ਅਗਾਂਹਵਧੂ ਕਿਸਾਨ ਸਰਪੰਚ ਨਰਿੰਦਰ ਸਿੰਘ ਜੋ ਕਿ ਆਲੂ, ਮਟਰਾਂ ਦੀ ਕਾਸ਼ਤ ਕਰਦਾ ਹੈ, ਉਸ ਨੇ ਸਾਲ 2018 ਵਿਚ ਖੇਤੀਬਾੜੀ ਵਿਭਾਗ ਦੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਢਿਲਵਾਂ ਵਿਖੇ ਲੰਬੀ ਦੂਰੀ ਦੀਆਂ ਗੱਡੀਆਂ ਦੇ ਸਟਾਪੇਜ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਢਿਲਵਾਂ, 22 ਅਕਤੂਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਰੇਲਵੇ ਸਟੇਸ਼ਨ ਢਿਲਵਾਂ ਵਿਖੇ ਯਾਤਰੀ ਗੱਡੀਆਂ ਦੇ ਠਹਿਰਾਓ ਨੂੰ ਯਕੀਨੀ ਬਣਾਉਣ ਲਈ ਇੱਥੋਂ ਦੇ ਰੋਜ਼ਾਨਾ ਰੇਲ 'ਚ ਸਫ਼ਰ ਕਰਨ ਵਾਲੇ ਨੌਕਰੀਪੇਸ਼ਾ ਵਿਅਕਤੀਆਂ, ਵਿਦਿਆਰਥੀਆਂ ਆਦਿ ਸਮੇਤ ਇਲਾਕੇ ਦੇ ਲੋਕਾਂ ਦਾ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 22 ਅਕਤੂਬਰ (ਸਡਾਨਾ)-ਕੇਂਦਰੀ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਹਰਦੇਵ ਸਿੰਘ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਹਵਾਲਾਤੀ ...

ਪੂਰੀ ਖ਼ਬਰ »

ਮੋਦੀ ਵਲੋਂ ਅਮਿਤ ਸ਼ਾਹ ਨੂੰ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਮਿਹਨਤੀ, ਤਜਰਬੇਕਾਰ ਅਤੇ ਕੁਸ਼ਲ ਸੰਗਠਨਕਰਤਾ ਜਿਹੇ ਕਈ ਵਿਸ਼ੇਸ਼ਣਾਂ ਨਾਲ ਸੰਬੋਧਨ ਕਰਦਿਆਂ ਵਧਾਈ ਦਿੱਤੀ | ਮੋਦੀ-ਸ਼ਾਹ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਦੀ ਦੁਰਵਰਤੋਂ ਸਬੰਧੀ ਨਿਯਮ ਜਨਵਰੀ 2020 ਤੱਕ ਤਿਆਰ ਹੋ ਜਾਣਗੇ-ਕੇਂਦਰ

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-ਸੋਸ਼ਲ ਮੀਡੀਆ 'ਤੇ ਫਰਜ਼ੀ ਖ਼ਬਰਾਂ, ਭੜਕਾਊ ਪੋਸਟਾਂ ਅਤੇ ਰਾਸ਼ਟਰ ਵਿਰੋਧੀ ਕਾਰਵਾਈਆਂ ਆਦਿ ਨੂੰ ਨੇਮਬੱਧ ਕਰਨ ਲਈ ਨਵੇਂ ਨਿਯਮ 15 ਜਨਵਰੀ, 2020 ਤੱਕ ਤੈਅ ਕਰ ਲਏ ਜਾਣਗੇ | ਸਰਕਾਰ ਨੇ ਉਕਤ ਜਾਣਕਾਰੀ ਸੁਪਰੀਮ ਕੋਰਟ 'ਚ ਦਿੱਤੀ | ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਇਕ ਸਾਲ 'ਚ 3 ਅਧਿਕਾਰੀਆਂ ਸਮੇਤ ਪੁਲਿਸ ਦੇ 23 ਜਵਾਨ ਸ਼ਹੀਦ ਹੋਏ

ਸ੍ਰੀਨਗਰ, 22 ਅਕਤੂਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਪਿਛਲੇ ਇਕ ਸਾਲ 2018 ਤੋਂ 31 ਅਗਸਤ, 2019 ਤੱਕ ਵਾਪਰੀਆਂ ਅੱਤਵਾਦ ਦੀਆਂ ਘਟਨਾਵਾਂ 'ਚ 3 ਅਧਿਕਾਰੀਆਂ ਸਮੇਤ 23 ਪੁਲਿਸ ਜਵਾਨ ਸ਼ਹੀਦ ਹੋਏ ਹਨ | ਪੁਲਿਸ ਦਿਹਾੜੇ ਮੌਕੇ ਪੁਲਿਸ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਜੰਮੂ-ਕਸ਼ਮੀਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ 29ਵੀਂ ਪ੍ਰਭਾਤ ਫੇਰੀ ਕੁਲਵੰਤ ਸਿੰਘ ਚਾਵਲਾ ਦੇ ਗ੍ਰਹਿ ਪੁੱਜੀ

ਸ਼ਾਹਬਾਦ ਮਾਰਕੰਡਾ, 22 ਅਕਤੂਬਰ (ਅਵਤਾਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਅੰਮਿ੍ਤ ਵੇਲੇ ਸਥਾਨਕ ਦੋਵੇਂ ਗੁਰਦੁਆਰਾ ਸਾਹਿਬਾਨਾਂ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਮੰਗਲਵਾਰ ਦੀ 29ਵੀਂ ਪ੍ਰਭਾਤ ਫੇਰੀ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਮੁਕਾਬਲੇ ਕਰਵਾਏ

ਯਮੁਨਾਨਗਰ, 22 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਦੀ 'ਸਿਗਮਾ ਦਾ ਮੈਥੇਮੈਟਿਕਲ ਸੁਸਾਇਟੀ ਵਲੋਂ' ਡਾ: ਸਵਿਤਾ ਗਰਗ, ਡਾ: ਦੀਪਮਾਲਾ ਅਤੇ ਪ੍ਰੋ: ਉਮੰਗ ਦੀ ਅਗਵਾਈ ਹੇਠ ਕੁਇਜ਼, ਫੋਟੋਗ੍ਰਾਫੀ ਤੇ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਪੰਜਾਬੀ ਵਿਭਾਗ ਵਲੋਂ ਭਾਸ਼ਨ

ਯਮੁਨਾਨਗਰ, 22 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਡੀ.ਏ.ਵੀ. ਕਾਲਜ ਫਾਰ ਗਰਲਜ਼ ਯਮੁਨਾਨਗਰ ਦੇ ਪੰਜਾਬੀ ਵਿਭਾਗ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਭਾਸ਼ਨ ਕਰਵਾਇਆ ਗਿਆ | ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਿਪਟੀ ਚੀਫ ...

ਪੂਰੀ ਖ਼ਬਰ »

ਮਕਾਨ 'ਤੇ ਕਬਜ਼ਾ ਕਰਨ ਵਾਲੇ ਮਾਮਲੇ 'ਚ ਭਗੌੜਾ ਐਲਾਨੇ ਪਤੀ-ਪਤਨੀ ਗਿ੍ਫ਼ਤਾਰ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਸਿਟੀ ਪੁਲਿਸ ਨੇ ਇਕ ਮਾਮਲੇ 'ਚ ਭਗੌੜੇ ਐਲਾਨੇ ਪਤੀ-ਪਤਨੀ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਥਾਣਾ ਸਿਟੀ ਦੇ ਇੰਚਾਰਜ ਗੋਬਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹ ਪੁਲਿਸ ਮੁਖੀ ਗੌਰਵ ਗਰਗ ਦੇ ਹੁਕਮਾਂ 'ਤੇ ਪੁਲਿਸ ਨੇ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ ਜਾਰੀ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਂਝਾ ਮੁਲਾਜ਼ਮ ਮੰਚ ਦੀ ਕਾਲ 'ਤੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਪੰਜਵੇਂ ਦਿਨ ਪੰਜਾਬ ਭਰ ਦੇ ਸਾਰੇ ਦਫ਼ਤਰਾਂ ਸਮੇਤ ਸਿਵਲ ਸਕੱਤਰੇਤ ਪੰਜਾਬ, ਡਾਇਰੈਕਟੋਰੇਟ, ਖੇਤਰੀ ...

ਪੂਰੀ ਖ਼ਬਰ »

ਸੈਣੀ ਬਾਰ ਕਾਲਜ ਦੀ ਫੁੱਟਬਾਲ ਟੀਮ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਸੈਣੀ ਬਾਰ ਕਾਲਜ ਬੁੱਲ੍ਹੋਵਾਲ ਦੇ ਹੋਣਹਾਰ ਲੜਕਿਆਂ ਦੀ ਫੁੱਟਬਾਲ ਟੀਮ ਨੇ ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਏ ਇੰਟਰ ਕਾਲਜ ਬੀ-ਡਵੀਜ਼ਨ ਫ਼ੁੱਟਬਾਲ ਚੈਂਪੀਅਨਸ਼ਿਪ ਵਿਚ ਪਹਿਲੀ ਵਾਰ ...

ਪੂਰੀ ਖ਼ਬਰ »

ਜਦ ਵਿਧਵਾ ਔਰਤ ਵੋਟ ਪਾਉਣ 'ਤੇ ਵਿਰੋਧੀਆਂ ਦੀ ਕੁੱਟਮਾਰ ਦਾ ਸ਼ਿਕਾਰ ਹੋਈ

ਹਾਜੀਪੁਰ/ਨੰਗਲ ਬਿਹਾਲਾਂ, 22 ਅਕਤੂਬਰ (ਰਣਜੀਤ ਸਿੰਘ/ਵਿਨੋਦ ਮਹਾਜਨ)-ਬਲਾਕ ਹਾਜੀਪੁਰ ਦੇ ਪਿੰਡ ਕੋਲਪੁਰ 'ਚ ਇੱਕ ਵਿਧਵਾ ਔਰਤ ਨਾਲ ਕੁੱਟਮਾਰ ਕੀਤੀ ਗਈ ਜੋ ਕਿ ਇਸ ਸਮੇਂ ਸਿਵਲ ਹਸਪਤਾਲ ਦਸੂਹਾ 'ਚ ਇਲਾਜ ਅਧੀਨ ਹੈ | ਇਸ ਸੰਬਧੀ ਪਿੰਡ ਕੋਲਪੁਰ ਦੇ ਸਰਪੰਚ ਰਾਮ ਪਾਲ ਨੇ ...

ਪੂਰੀ ਖ਼ਬਰ »

ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ

ਮਾਹਿਲਪੁਰ, 22 ਅਕਤੂਬਰ (ਦੀਪਕ ਅਗਨੀਹੋਤਰੀ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਿਵੀਜ਼ਨ ਮਾਹਿਲਪੁਰ ਆਪਣੀਆਂ ਲਟਕਦੀਆਂ ਮੰਗਾਂ ਤੇ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਨੂੰ ਲੈ ਕੇ ਪ੍ਰਧਾਨ ਦਲਵਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ...

ਪੂਰੀ ਖ਼ਬਰ »

ਗਲਤ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਗਲਤ ਦਵਾਈ ਦਾ ਸੇਵਨ ਕਰਨ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਗੌਰਵ (21) ਪੁੱਤਰ ਮਹਿੰਦਰ ਪ੍ਰਤਾਪ ਸਿੰਘ ਵਾਸੀ ਭਰਵਾਈਾ ਰੋਡ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ ਤੇ ਅੱਜ ਉਸਨੇ ਗਲਤੀ ...

ਪੂਰੀ ਖ਼ਬਰ »

ਸਰਕਾਰ ਤੇ ਸ਼ੋ੍ਰਮਣੀ ਕਮੇਟੀ ਯਾਤਰੀਆਂ ਦੀ ਫ਼ੀਸ ਦਾ ਬੋਝ ਬਰਾਬਰ ਚੁੱਕਣ ਲਈ ਅੱਗੇ ਆਉਣ-ਦਲ ਖ਼ਾਲਸਾ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਦਲ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਉਨ੍ਹਾਂ ਯਾਤਰੀਆਂ ਦੀ ਫ਼ੀਸ ਦਾ ਬੋਝ ਬਰਾਬਰ ਚੁੱਕਣ ਲਈ ਅੱਗੇ ਆਉਣ, ਜੋ ਕਰਤਾਰਪੁਰ ਸਾਹਿਬ ਕੋਰੀਡੋਰ ਰਾਹੀਂ ਦਰਬਾਰ ਸਾਹਿਬ ਜਾਣ ਲਈ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਨਿਰਧਾਰਤ ਜਗ੍ਹਾ 'ਤੇ ਪਟਾਕੇ ਵੇਚਣ ਦੀ ਹਦਾਇਤ

ਗੜ੍ਹਦੀਵਾਲਾ, 22 ਅਕਤੂਬਰ (ਚੱਗਰ)-ਦੀਵਾਲੀ ਦੇ ਤਿਉਹਾਰ ਦੌਰਾਨ ਪਟਾਕਿਆਂ ਦੀ ਵਿਕਰੀ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਬਲਵਿੰਦਰ ਸਿੰਘ ਭੁੱਲਰ ਵਲੋਂ ਗੜ੍ਹਦੀਵਾਲਾ ਦੇ ਪਟਾਕਾ ਵਿਕਰੇਤਾ ਜਿਨ੍ਹਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਨਾਲ ਮੀਟਿੰਗ ਕਰਕੇ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਮਿਲਾਵਟਖੋਰੀ ਰੋਕਣ ਲਈ ਸਿਹਤ ਵਿਭਾਗ ਰੱਖ ਰਿਹੈ ਤਿੱਖੀ ਨਜ਼ਰ-ਡਾ: ਸੁਰਿੰਦਰ ਸਿੰਘ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਤਿਉਹਾਰਾਂ ਦੇ ਦਿਨ ਨਜ਼ਦੀਕ ਆ ਰਹਚੇ ਹਨ ਤੇ ਮਿਲਾਵਟਖੋਰਾਂ ਵਲੋਂ ਮਿਲਾਵਟੀ ਸਾਮਾਨ ਵੇਚਣ ਲਈ ਜ਼ਿਲ੍ਹੇ 'ਚ ਆਲੇ ਦੁਆਲੇ ਘਟੀਆ ਸਾਮਾਨ ਵੇਚਣ ਲਈ ਵੱਖ-ਵੱਖ ਤਰੀਕੇ ਲੱਭੇ ਜਾ ਰਹੇ ਹਨ ਤੇ ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਭੇਜੇ 20 ਲੱਖ ਰੁਪਇਆਂ ਨਾਲ ਪੁਲਿਸ ਲਾਈਨ ਵਿਖੇ ਬਣਿਆ ਘੋੜਿਆਂ ਦਾ ਨਵਾਂ ਅਸਤਬਲ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੋੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੀ ਪੁਲਿਸ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਘੋੜਿਆਂ ਦੇ ਨਵੇਂ ਅਸਤਬਲ ਲਈ ਭੇਜੇ 20 ਲੱਖ ਰੁਪਏ ਨਾਲ ਪੁਲਿਸ ਲਾਈਨ ਪਟਿਆਲਾ ਵਿਖੇ ਨਵੇਂ ਅਸਤਬਲ ਦਾ ਨਿਰਮਾਣ ਕੀਤਾ ਗਿਆ ਹੈ, ...

ਪੂਰੀ ਖ਼ਬਰ »

ਸੜਕਾਂ 'ਤੇ ਕੂੜਾ ਸੁੱਟਣ ਵਾਲਿਆਂ ਦੀ ਹੁਣ ਖ਼ੈਰ ਨਹੀਂ, ਨਗਰ ਕੌ ਾਸਲ ਨੇ ਕੀਤਾ ਮਤਾ ਪਾਸ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)-ਅੱਜ ਇੱਥੇ ਨਗਰ ਕੌਾਸਲ ਦੇ ਦਫ਼ਤਰ ਵਿਚ ਪ੍ਰਧਾਨ ਨਰਿੰਦਰ ਸ਼ਾਸਤਰੀ ਦੀ ਅਗਵਾਈ ਵਿਚ ਬੈਠਕ ਹੋਈ ਜਿਸ ਵਿਚ ਕਈ ਮਤੇ ਪਾਸ ਕੀਤੇ ਗਏ | ਇਸ ਬੈਠਕ ਵਿਚ ਸੜਕਾਂ 'ਤੇ ਕੂੜਾ ਸੁੱਟਣ ਵਾਲਿਆਂ ਦੇ ਿਖ਼ਲਾਫ਼ ਜੁਰਮਾਨਾ ਲਾਉਣ ਦਾ ਮਤਾ ਪਾਸ ਕੀਤਾ ...

ਪੂਰੀ ਖ਼ਬਰ »

ਐੱਸ.ਓ.ਐੱਸ. ਇੰਟਰਨੈਸ਼ਨਲ ਜੰਤਰ-ਮੰਤਰ 'ਤੇ ਸ਼ਾਂਤੀ ਪ੍ਰਦਰਸ਼ਨ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪੀ.ਓ.ਕੇ ਤੋਂ ਵਿਸਥਾਪਿਤ (ਹਟਾਏ ਗਏ) ਵਿਅਕਤੀਆਂ ਵਲੋਂ ਦਿੱਲੀ ਦੇ ਜੰਤਰ ਮੰਤਰ 'ਤੇ ਐੱਸ.ਓ.ਐੱਸ. ਇੰਟਰਨੈਸ਼ਨਲ ਵਲੋਂ ਕਾਲਾ ਦਿਵਸ ਮਨਾ ਕੇ ਇਕ ਸ਼ਾਂਤੀ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐੱਸ.ਓ.ਐੱਸ. ਇੰਟਰਨੈਸ਼ਨਲ ਦੇ ...

ਪੂਰੀ ਖ਼ਬਰ »

ਹੁਕਮਾਂ ਦੀ ਉਲੰਘਣਾ ਕਰਨ ਵਾਲਾ ਢਾਬੇ ਦਾ ਮਾਲਕ ਤੇ 2 ਕਰਿੰਦੇ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਪ੍ਰਕਾਸ਼ ਢਾਬੇ ਦਾ ਮਾਲਕ ਅਤੇ ਉਸਦੇ ਦੋ ਕਰਿੰਦਿਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ ਵਿਚ ਪ੍ਰਕਾਸ਼ ...

ਪੂਰੀ ਖ਼ਬਰ »

ਦੀਵਾਲੀ ਦੇ ਮੌਕੇ 'ਤੇ ਸੁਰੱਖਿਆ ਸਬੰਧੀ ਪੁਲਿਸ ਨੇ ਕੀਤੀ ਬੈਠਕ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦੀਵਾਲੀ ਦੇ ਤਿਉਹਾਰ ਦੇ ਆਉਣ ਵਿਚ ਥੋੜ੍ਹੇ ਹੀ ਦਿਨ ਬਾਕੀ ਹਨ | ਦਿੱਲੀ ਪੁਲਿਸ ਨੇ ਤਿਉਹਾਰਾਂ ਦੇ ਮੌਕੇ ਲੋਕਾਂ ਦੀ ਸੁਰੱਖਿਆ ਕਰਨ ਦਾ ਪ੍ਰਬੰਧ ਲਈ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਜਿਸ ਵਿਚ ਹੋਟਲਾਂ, ਗੈਸਟ ...

ਪੂਰੀ ਖ਼ਬਰ »

ਤਿੰਨ ਹਥਿਆਰਬੰਦ ਲੁਟੇਰੇ ਟਰੱਕ ਡਰਾਈਵਰ ਤੋਂ ਟਰੱਕ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਟਰਾਂਸਪੋਰਟ ਨਗਰ ਵਿਚ ਬੀਤੀ ਰਾਤ ਤਿੰਨ ਹਥਿਆਰਬੰਦ ਲੁਟੇਰੇ ਇਕ ਟਰੱਕ ਡਰਾਈਵਰ ਨੂੰ ਅਗਵਾ ਕਰਕੇ ਉਸ ਦੀ ਕੁੱਟਮਾਰ ਕਰਨ ਉਪਰੰਤ ਟਰੱਕ, ਨਕਦੀ ਅਤੇ ਹੋਰ ਸਾਮਾਨ ਲੁੱਟ ਕੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀ ਹੈਰੋਇਨ ਸਮੇਤ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ...

ਪੂਰੀ ਖ਼ਬਰ »

ਵਾਹਨ ਚੋਰ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਵਾਹਨ ਚੋਰ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਗੁਰਪ੍ਰੀਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਧੋਖਾਧੜੀ 'ਚ 8 ਤੋਂ ਵੱਧ ਵਿਅਕਤੀਆਂ ਿਖ਼ਲਾਫ਼ ਤਿੰਨ ਮਾਮਲੇ ਦਰਜ

ਪਾਤੜਾਂ, 22 ਅਕਤੂਬਰ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਥਾਣਾ ਪਾਤੜਾਂ ਵਿਚ ਚੋਰੀ, ਧੋਖਾਧੜੀ ਅਤੇ ਨਾਜਾਇਜ਼ ਸ਼ਰਾਬ ਤੋਂ ਇਲਾਵਾ ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਲਾਹਣ ਸਮੇਤ ਤਿੰਨ ਵੱਖ-ਵੱਖ ਮਾਮਲੇ ਦਰਜ ਹੋਏ ਕੀਤੇ ਗਏ ਹਨ | ਇਨ੍ਹਾਂ ਮਾਮਲਿਆਂ ...

ਪੂਰੀ ਖ਼ਬਰ »

ਹਾਈਵੇ ਅਥਾਰਿਟੀ ਦੀ ਅਣਗਹਿਲੀ ਕਾਰਨ ਕੈਂਟਰ ਪਲਟਣ ਨਾਲ ਇਕ ਦੀ ਮੌਤ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ)-ਲੰਘੀ ਰਾਤ ਰਾਜਪੁਰਾ-ਸਰਹਿੰਦ ਮੁੱਖ ਸ਼ਾਹ ਮਾਰਗ 'ਤੇ ਹਾਈਵੇ ਅਥਾਰਿਟੀ ਵਲੋਂ ਬਣਦੇ ਪੁਲ ਤੋਂ ਪਹਿਲਾਂ ਮੁੜਨ ਲਈ ਕਿਸੇ ਤਰ੍ਹਾਂ ਦਾ ਕੋਈ ਨਿਸ਼ਾਨ ਜਾਂ ਬੋਰਡ ਨਾ ਲਗਾਏ ਜਾਣ ਕਾਰਨ ਇਕ ਕੈਂਟਰ ਪਲਟ ਗਿਆ ਤੇ ਉਸ ਵਿਚ ਬੈਠੇ ਇਕ ਵਪਾਰੀ ...

ਪੂਰੀ ਖ਼ਬਰ »

ਪੰਜਾਬ ਰਾਜ ਅੰਤਰ ਬਹੁਤਕਨੀਕੀ ਕਾਲਜ ਦੇ ਦੋ ਦਿਨਾ ਯੁਵਕ ਮੇਲੇ ਦਾ ਆਗਾਜ

ਪਟਿਆਲਾ, 22 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਕਰਵਾਏ ਜਾ ਰਹੇ ਦੋ ਦਿਨਾਂ ਪੰਜਾਬ ਰਾਜ ਅੰਤਰ ਬਹੁ ਤਕਨੀਕੀ ਕਾਲਜ ਯੁਵਕ ਮੇਲੇ ਦਾ ਉਦਘਾਟਨ ਸਾਂਸਦ ਪ੍ਰਨੀਤ ਕੌਰ ਨੇ ਕੀਤਾ | ਪੰਜਾਬ ਰਾਜ ਅੰਤਰ ਬਹੁਤ ਤਕਨੀਕੀ ਕਾਲਜ ਯੁਵਕ ਮੇਲੇ ਵਿਚ 32 ...

ਪੂਰੀ ਖ਼ਬਰ »

ਮੁੱਖ ਸੜਕ 'ਚ ਚਾਰ ਮਹੀਨੇ ਤੋਂ ਪਿਆ ਪਾੜ, ਵਿਭਾਗ ਕੁੰਭਕਰਨੀ ਨੀਂਦ ਸੁੱਤਾ

ਘਨੌਰ, 22 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)-ਨੇੜਲੇ ਪਿੰਡ ਸਰਾਲਾ ਖ਼ੁਰਦ ਨੂੰ ਜਾਂਦੀ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਬਣੀ ਮੁੱਖ ਸੜਕ 'ਤੇ ਤਕਰੀਬਨ ਚਾਰ ਮਹੀਨੇ ਤੋਂ ਪਾੜ ਪਿਆ ਹੋਇਆ ਹੈ, ਜਿਸ ਕਾਰਨ ਆਏ ਦਿਨ ਕੋਈ ਅਣਹੋਣੀ ਘਟਨਾ ਵਾਪਰਨ ਦਾ ਡਰ ਬਣਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਜੋੜੇ ਦੀ ਮੌਤ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੋੜ)-ਨਾਭਾ ਰੋਡ ਲਾਗੇ ਰੱਖੜਾ ਮਿੱਲ ਸਾਹਮਣੇ ਵਾਪਰੇ ਇਕ ਸੜਕ ਹਾਦਸੇ 'ਚ ਬਜ਼ੁਰਗ ਜੋੜੇ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕਾਂ ਦੀ ਪਹਿਚਾਣ ਪੂਰਨ ਸਿੰਘ (62) ਅਤੇ ਅਮਰਜੀਤ ਕੌਰ (56) ਵਾਸੀ ਪਿੰਡ ਚੂਹੜਪੁਰ ਵਜੋਂ ...

ਪੂਰੀ ਖ਼ਬਰ »

ਪਿੰਡ ਦੰਦਰਾਲਾ ਖਰੌਡ 'ਚ ਡੇਂਗੂ ਨਾਲ ਪਿਉ-ਪੁੱਤਰ ਦੀ ਮੌਤ

ਭਾਦਸੋਂ, 22 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਭਾਦਸੋਂ ਦੇ ਨਜ਼ਦੀਕ ਪਿੰਡ ਦੰਦਰਾਲਾ ਖਰੌਡ ਵਿਖੇ ਡੇਂਗੂ ਨਾਲ 60 ਸਾਲਾ ਸੋਹਣ ਲਾਲ ਅਤੇ ਉਸ ਦੇ 30 ਸਾਲਾ ਨੌਜਵਾਨ ਪੁੱਤਰ ਹਰਮੇਸ਼ ਕੁਮਾਰ ਦੀ ਮੌਤ ਦੀ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਵਾਰਾ ਪਸ਼ੂ ਦੇ ਅੱਗੇ ਆਉਣ ਨਾਲ ਨੌਜਵਾਨ ਦੀ ਮੌਤ

ਸਮਾਣਾ, 22 ਅਕਤੂਬਰ (ਗੁਰਦੀਪ ਸ਼ਰਮਾ)-ਸਮਾਣਾ-ਪਾਤੜਾਂ ਰੋਡ 'ਤੇ ਪੈਂਦੇ ਪਿੰਡ ਰੇਤਗੜ~ ਨੇੜੇ ਆਵਾਰਾ ਪਸ਼ੂ ਦਾ ਮੋਟਰਸਾਈਕਲ ਦੇ ਅੱਗੇ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ | ਮਿ੍ਤਕ ਨੌਜਵਾਨ ਹਰਪਾਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਾਤੜਾਂ ਦੀ ਪਤਨੀ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਓ ਸਬੰਧੀ ਬਲਾਕ ਦਫ਼ਤਰ ਵਿਖੇ ਹੋਈ ਵਿਸ਼ੇਸ਼ ਬੈਠਕ

ਨਾਭਾ, 22 ਅਕਤੂਬਰ (ਅਮਨਦੀਪ ਸਿੰਘ ਲਵਲੀ)-ਬਲਾਕ ਦਫ਼ਤਰ ਨਾਭਾ ਵਿਖੇ ਪਰਾਲੀ ਬਚਾਓ ਫਸਲ ਵਧਾਓ ਤੇ ਪਰਾਲੀ ਨੂੰ ਅੱਗ ਨਾ ਲਗਾਓ ਜੀ.ਪੀ.ਡੀ.ਪੀ. ਤਹਿਤ ਪਿੰਡਾਂ ਵਿਚ ਹੋ ਰਹੀਆਂ ਗ੍ਰਾਮ ਸਭਾਵਾਂ ਸਬੰਧੀ ਇਕ ਵਿਸ਼ੇਸ਼ ਬੈਠਕ ਬੀ.ਡੀ.ਪੀ.ਓ. ਅਜੈਬ ਸਿੰਘ ਵਲੋਂ ਸਰਪੰਚਾਂ-ਪੰਚਾਂ ...

ਪੂਰੀ ਖ਼ਬਰ »

ਨੌਜਵਾਨ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਪਟਿਆਲਾ, 22 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਜ਼ਿਲੇ੍ਹ ਦੇ ਪਿੰਡ ਕੋਰਜੀਵਾਲ ਵਿਖੇ ਇਕ ਨੌਜਵਾਨ ਵਲੋਂ ਆਪਣੇ ਲਾਇਸੰਸੀ ਹਥਿਆਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਖੁਦਕੁਸ਼ੀ ਕਰਨ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਹਰਪ੍ਰੀਤ ਸਿੰਘ (30) ਵਜੋਂ ਹੋਈ ...

ਪੂਰੀ ਖ਼ਬਰ »

ਨਾਭਾ ਰੋਡ 'ਤੇ ਨਿਗਮ ਨੇ ਨਾਜਾਇਜ਼ ਕਬਜ਼ੇ ਹਟਾਏ

ਪਟਿਆਲਾ, 22 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੀ ਲੈਂਡ ਸ਼ਾਖਾ ਵਲੋਂ ਨਾਭਾ ਰੋਡ 'ਤੇ ਸਥਿਤ ਕਈ ਅਜਿਹੇ ਨਜਾਇਜ਼ ਕਬਜ਼ੇ ਹਟਾਏ ਜੋ ਆਵਾਜਾਈ ਵਿਚ ਵਿਘਨ ਦੇ ਨਾਲ ਨਾਲ ਸਰਕਾਰੀ ਜਗ੍ਹਾ ਦੱਬ ਕੇ ਕੀਤੇ ਹੋਏ ਸਨ | ਪਹਿਲਾਂ ਰੇਹੜੀਆਂ ਤੇ ਫਿਰ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼ਰਾਬ ਫ਼ੈਕਟਰੀਆਂ 'ਚ ਆਬਕਾਰੀ ਤੇ ਕਰ ਨਿਰੀਖਕਾਂ ਦੀਆਂ ਤੈਨਾਤੀਆਂ

ਪਟਿਆਲਾ, 22 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਆਬਕਾਰੀ ਤੇ ਕਰ ਵਿਭਾਗ ਵਲੋਂ ਵਿਭਾਗੀ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਡਿਸਟਲਰੀਆਂ ਦੇ ਕੰਮਕਾਜ 'ਚ ਪਾਰਦਰਸ਼ਤਾ ਲਿਆਉਣ ਦੇ ਮਣਸੇ ਨਾਲ ਕੁਝ ਡਿਸਟਿਲਰੀਆਂ ਵਿਚ ਆਬਕਾਰੀ ਤੇ ਕਰ ਨਿਰੀਖਕਾਂ ਦੀਆਂ ਡਿਊਟੀਆਂ ...

ਪੂਰੀ ਖ਼ਬਰ »

ਮਾਂ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ 'ਚ ਕਲਯੁਗੀ ਪੁੱਤਰ ਅਤੇ ਨੰੂਹ ਦੇ ਿਖ਼ਲਾਫ਼ ਮਾਮਲਾ ਦਰਜ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)-ਨੇੜਲੇ ਪਿੰਡ ਧਰਮਗੜ੍ਹ ਵਾਸੀ ਔਰਤ ਨੇ ਆਪਣੇ ਕਲਯੁਗੀ ਪੁੱਤਰ ਅਤੇ ਨੂੰ ਹ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲਈ ਹੈ | ਇਸ 'ਤੇ ਗੰਡਾ ਖੇੜੀ ਪੁਲਿਸ ਨੇ ਔਰਤ ਦੇ ਪਤੀ ਦੀ ਸ਼ਿਕਾਇਤ 'ਤੇ ਪੁੱਤਰ ਅਤੇ ਨੂੰ ਹ ਦੇ ਿਖ਼ਲਾਫ਼ ਆਤਮ ਹੱਤਿਆ ਲਈ ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ 'ਚ ਵੱਧ ਨਮੀ ਕਾਰਨ ਕੱਟ ਲਗਵਾਉਣ ਲਈ ਹੋਣਾ ਪੈ ਰਿਹਾ ਮਜਬੂਰ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)-ਇੱਥੋਂ ਦੀ ਅਨਾਜ ਮੰਡੀ ਵਿਚ ਬੀਤੇ ਦਿਨੀਂ ਹੋਈਆਂ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੀਆਂ ਹੜਤਾਲ ਦਾ ਨਤੀਜਾ ਹਾਲੇ ਵੀ ਸਾਫ਼ ਵੇਖਣ ਨੂੰ ਵੀ ਮਿਲ ਰਿਹਾ ਹੈ | ਮੰਡੀ ਵਿਚ ਬੋਰੀਆਂ ਦੇ ਅੰਬਾਰ ਲੱਗੇ ਵਿਖਾਈ ਦੇ ਰਹੇ ਹਨ ਚਾਰੇ ਪਾਸੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX