ਤਾਜਾ ਖ਼ਬਰਾਂ


ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  9 minutes ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  23 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  43 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  7 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 2 hours ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 4 hours ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 6 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 8 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 minute ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  16 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  22 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  38 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  54 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਕਪੂਰਥਲਾ / ਫਗਵਾੜਾ

ਸਥਾਨਕ ਸਰਕਾਰਾਂ ਵਿਭਾਗ ਦੀ ਨਿਗਰਾਨੀ ਹੇਠ 400 ਮੁਲਾਜ਼ਮ ਸੁਲਤਾਨਪੁਰ ਲੋਧੀ ਸ਼ਹਿਰ ਦੀ ਸਫ਼ਾਈ 'ਚ ਜੁਟੇ

ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਹੋਣ ਵਾਲੇ ਸਮਾਗਮਾਂ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੀ ਵੱਡੀ ਗਿਣਤੀ ਵਿਚ ਆਮਦ ਨੂੰ ਮੁੱਖ ਰੱਖਦਿਆਂ ਸ਼ਹਿਰ ਦੀ ਸਫ਼ਾਈ ਦਾ ਕਾਰਜ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ ਤੇ ਸਫ਼ਾਈ ਦੇ ਕੰਮ ਵਿਚ ਕ੍ਰਿਸਟਲ ਕੰਪਨੀ ਨਾਲ ਸਬੰਧਿਤ 400 ਮੁਲਾਜ਼ਮ ਕੰਮ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਜਲੰਧਰ ਨੇ ਅਜੀਤ ਨੂੰ ਦੱਸਿਆ ਕਿ 31 ਅਕਤੂਬਰ ਤੱਕ ਸਫ਼ਾਈ ਮਜ਼ਦੂਰ ਸ਼ਹਿਰ ਦੇ ਅੰਦਰੂਨੀ ਤੇ ਬਾਹਰੀ ਹਿੱਸੇ ਦੀ ਸਫ਼ਾਈ ਦੇ ਨਾਲ-ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੇ ਹੋਰ ਗੁਰਧਾਮਾਂ ਨੂੰ ਜਾਣ ਵਾਲੀਆਂ ਸੜਕਾਂ ਦੀ ਸਫ਼ਾਈ ਦੇ ਕਾਰਜ ਵਿਚ ਜੁਟੇ ਹੋਏ ਹਨ ਤੇ ਸਫ਼ਾਈ ਦਾ ਕੰਮ ਤਿੰਨ ਸ਼ਿਫ਼ਟਾਂ ਵਿਚ ਕੀਤਾ ਜਾ ਰਿਹਾ ਹੈ | ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਸ਼ਹਿਰ ਨੂੰ 15 ਸੈਕਟਰਾਂ ਵਿਚ ਵੰਡਿਆ ਗਿਆ ਹੈ ਤੇ ਹਰੇਕ ਸੈਕਟਰ ਵਿਚ ਦੋ ਈ.ਓ., ਚੀਫ਼ ਸੈਨੇਟਰੀ ਇੰਸਪੈਕਟਰ ਤੇ ਇਕ ਸੈਨੇਟਰੀ ਇੰਸਪੈਕਟਰ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ 1 ਨਵੰਬਰ ਤੋਂ 15 ਨਵੰਬਰ ਤੱਕ ਜਦੋਂ ਸੁਲਤਾਨਪੁਰ ਲੋਧੀ ਵਿਚ ਸੰਗਤਾਂ ਦੀ ਆਮਦ ਵਿਚ ਹੋਰ ਤੇਜੀ ਆਵੇਗੀ, ਨੂੰ ਮੱਦੇਨਜ਼ਰ ਰੱਖਦਿਆਂ ਕੰਪਨੀ ਵਲੋਂ 1400 ਦੇ ਕਰੀਬ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ ਤੇ ਇਨ੍ਹਾਂ ਮੁਲਾਜ਼ਮਾਂ ਨੂੰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦੀ ਸਫ਼ਾਈ ਤੋਂ ਇਲਾਵਾ ਟੈਂਟ ਸਿਟੀ, ਪਾਰਕਿੰਗ, ਲੰਗਰ ਹਾਲ ਤੇ ਹੋਰ ਥਾਵਾਂ ਦੀ ਸਫ਼ਾਈ ਦਾ ਕਾਰਜ ਸੌਾਪਿਆ ਜਾਵੇਗਾ, ਜਿਨ੍ਹਾਂ ਦੀ ਨਿਗਰਾਨੀ 5 ਮੈਂਬਰੀ ਟੀਮ ਵਲੋਂ ਕੀਤੀ ਜਾਵੇਗੀ | ਜਿਸ ਵਿਚ ਦੋ ਕਾਰਜਸਾਧਕ ਅਫ਼ਸਰ, ਇਕ ਜੇ.ਈ., ਇਕ ਸੈਨੇਟਰੀ ਇੰਸਪੈਕਟਰ ਤੇ ਇਕ ਸੁਪਰਵਾਈਜ਼ਰ ਸ਼ਾਮਲ ਹੋਵੇਗਾ | ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿਚ 100 ਮੀਟਰ ਦੀ ਦੂਰੀ 'ਤੇ ਦੋ ਡਸਟਬਿਨ ਰੱਖੇ ਗਏ ਹਨ ਤੇ ਇਨ੍ਹਾਂ ਡਸਟਬਿਨ ਵਿਚ ਕਾਲੇ ਰੰਗ ਤੇ ਹਰੇ ਰੰਗ ਦੇ ਲਿਫਾਫੇ ਪਾਏ ਗਏ ਤਾਂ ਜੋ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕੀਤਾ ਜਾ ਸਕੇ | ਪਰਮਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਸ਼ਹਿਰ ਵਿਚ 3 ਹਜ਼ਾਰ ਡਸਟਬਿਨ ਰੱਖੇ ਗਏ ਹਨ ਤੇ ਸਫ਼ਾਈ ਵਿਵਸਥਾ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਵਿਭਾਗ ਸਮਰਪਣ ਦੀ ਭਾਵਨਾ ਨਾਲ ਕੰਮ ਕਰ ਰਿਹਾ ਹੈ |

ਬੈਂਕਾਂ ਦੇ ਰਲੇਵੇਂ ਵਿਰੁੱਧ ਫਗਵਾੜਾ ਦੇ ਬੈਂਕਾਂ 'ਚ ਅੱਜ ਕੰਮ ਕਾਜ ਰਿਹਾ ਠੱਪ

ਫਗਵਾੜਾ, 22 ਅਕਤੂਬਰ (ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)-ਸਰਕਾਰੀ ਬੈਂਕਾਂ ਦੇ ਰਲੇਵੇਂ ਦੇ ਵਿਰੋਧ ਵਿਚ ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਅਤੇ ਬੈਂਕ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਦਿੱਤੇ ਗਏ ਕੌਮੀ ਪੱਧਰੀ ਹੜਤਾਲ ਦੇ ਸਾਂਝੇ ਸੱਦੇ 'ਤੇ ...

ਪੂਰੀ ਖ਼ਬਰ »

ਘਰੋਂ ਕੰਮ ਗਏ ਵਿਅਕਤੀ ਦਾ ਮੋਟਰਸਾਈਕਲ ਚੋਰੀ

ਭੁਲੱਥ, 22 ਅਕਤੂਬਰ (ਮਨਜੀਤ ਸਿੰਘ ਰਤਨ)-ਬੀਤੀ ਰਾਤ ਘਰੋਂ ਕੰਮ ਗਏ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਟਰਸਾਈਕਲ ਦੇ ਮਾਲਕ ਅਨਿਲ ਕੁਮਾਰ ਪੁੱਤਰ ਇਕਬਾਲ ਮਸੀਹ ਵਾਸੀ ਰਾਜਪੁਰ (ਭੁਲੱਥ) ਨੇ ਦੱਸਿਆ ਕਿ ਬੀਤੀ ਰਾਤ ਉਹ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਖੋਹੇ ਮੋਬਾਈਲ ਸਮੇਤ ਗਿ੍ਫ਼ਤਾਰ

ਬੇਗੋਵਾਲ, 22 ਅਕਤੂਬਰ (ਸੁਖਜਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਭੈੜੇ ਪੁਰਸ਼ਾਂ ਿਖ਼ਲਾਫ਼ ਵਿੱਡੀ ਮੁਹਿੰਮ ਤਹਿਤ ਬੇਗੋਵਾਲ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਇਕ ਲੁਟੇਰੇ ਨੂੰ ਖੋਹ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸੁਲਤਾਨਪੁਰ ਲੋਧੀ ਪੁੱਜਣ 'ਤੇ ਸ਼ਾਹੀ ਸਵਾਗਤ ਕੀਤਾ ਜਾਵੇਗਾ-ਬੀਬੀ ਜਗੀਰ ਕੌਰ

ਸੁਲਤਾਨਪੁਰ ਲੋਧੀ, 22 ਅਕਤੂਬਰ (ਨਰੇਸ਼ ਹੈਪੀ, ਥਿੰਦ)-ਧਰਮ ਪ੍ਰਚਾਰ ਕਮੇਟੀ ਐਸ.ਜੀ.ਪੀ.ਸੀ. ਮਾਝਾ ਜ਼ੋਨ ਦੇ ਪ੍ਰਚਾਰਕਾਂ ਦੀ ਇਕ ਵਿਸ਼ੇਸ਼ ਇਕੱਤਰਤਾ ਭਾਈ ਹਰਜੀਤ ਸਿੰਘ ਇੰਚਾਰਜ ਮਾਝਾ ਜ਼ੋਨ ਦੀ ਦੇਖ-ਰੇਖ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ...

ਪੂਰੀ ਖ਼ਬਰ »

ਫ਼ੈਕਟਰੀ ਦੀ ਸ਼ੈੱਡ ਪਾਉਂਦੇ ਹੋਏ ਡਿਗਣ ਕਰਕੇ ਇੱਕ ਵਿਅਕਤੀ ਦੀ ਮੌਤ

ਫਗਵਾੜਾ, 22 ਅਕਤੂਬਰ (ਹਰੀਪਾਲ ਸਿੰਘ)-ਕਸਬਾ ਰਿਹਾਣਾ ਜੱਟਾਂ ਵਿਖੇ ਇੱਕ ਫ਼ੈਕਟਰੀ ਵਿਚ ਕੰਮ ਕਰਦੇ ਹੋਏ ਉਚਾਈ ਤੋਂ ਡਿੱਗਣ ਕਰਕੇ ਇੱਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਜਰਨੈਲ ਸਿੰਘ ਪੁੱਤਰ ਬਿਕਰ ਸਿੰਘ ਵਾਸੀ ਪਿੰਡ ਭਾਣੌਲੰਗਾ ਕਪੂਰਥਲਾ ਦੇ ਰੂਪ ਵਿਚ ਹੋਈ ਹੈ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਮੀਟਿੰਗ 24 ਨੂੰ -ਜਥੇ: ਡੋਗਰਾਂਵਾਲ

ਕਪੂਰਥਲਾ, 22 ਅਕਤੂਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ 4 ਨਵੰਬਰ ਨੂੰ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਹੁੰਚੇਗਾ | ਇਸੇ ਤਰ੍ਹਾਂ ਦਿੱਲੀ ਤੋਂ ਚੱਲਿਆ ਨਗਰ ...

ਪੂਰੀ ਖ਼ਬਰ »

ਬੱਸ ਅਤੇ ਕੈਂਟਰ ਦੀ ਟੱਕਰ ਵਿਚ ਤਿੰਨ ਜ਼ਖ਼ਮੀ

ਫਗਵਾੜਾ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਜੀ.ਟੀ.ਰੋਡ 'ਤੇ ਚਹੇੜੂ ਪੁਲ 'ਤੇ ਇੱਕ ਬੱਸ ਅੱਗੇ ਜਾ ਰਹੀ ਇੱਕ ਕੈਂਟਰ ਦੇ ਨਾਲ ਟਕਰਾ ਗਈ, ਜਿਸਦੇ ਵਿਚ ਬੱਸ ਡਰਾਈਵਰ, ਕੰਡਕਟਰ ਅਤੇ ਇੱਕ ਯਾਤਰੀ ਜ਼ਖਮੀ ਹੋ ਗਿਆ | ਜ਼ਖਮੀਆਂ ਦੀ ਪਛਾਣ ਬੱਸ ਡਰਾਈਵਰ ਸੇਵਾ ਸਿੰਘ ਪੁੱਤਰ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਧਾਲੀਵਾਲ 50 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿਤਣਗੇ-ਪਿ੍ੰਸੀਪਲ ਰਾਮ ਕਿਸ਼ਨ ਭੁੱਲਾਰਾਈ

ਖਲਵਾੜਾ, 22 ਅਕਤੂਬਰ (ਮਨਦੀਪ ਸਿੰਘ ਸੰਧੂ)-ਬੀਤੇ ਦਿਨ ਫਗਵਾੜਾ ਵਿਧਾਨ ਸਭਾ ਦੀਆਂ ਹੋਈਆਂ ਜ਼ਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ 50 ਹਜ਼ਾਰ ਨਾਲੋਂ ਵੱਧ ਵੋਟਾਂ ਦੀ ਲੀਡ ਹਾਸਿਲ ਕਰਕੇ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨੇ ਦਿੱਤਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਕਪੂਰਥਲਾ, 22 ਅਕਤੂਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਤੇ ਇਸ ਦੇ ਨੇੜਲੇ ਇਲਾਕਿਆਂ ਵਿਚ ਮੀਟ ਸ਼ਰਾਬ ਤੇ ਨਸ਼ੀਲੇ ਪਦਾਰਥਾਂ ਦੀ ਵਿੱਕਰੀ 'ਤੇ ਪਾਬੰਦੀ ਲਗਾਉਣ ਦੀ ਮੰਗ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਸਕੂਲ ਮੁਖੀ 100 ਪ੍ਰਤੀਸ਼ਤ ਨਤੀਜੇ ਤੇ ਸੈੱਲਫ਼ ਮੇਡ ਸਮਾਰਟ ਸਕੂਲ ਬਣਾਉਣ ਲਈ ਕੰਮ ਕਰਨ-ਮੱਸਾ ਸਿੰਘ ਸਿੱਧੂ

ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਚਾਲੂ ਵਿੱਦਿਅਕ ਵਰ੍ਹੇ ਦੌਰਾਨ 100 ਪ੍ਰਤੀਸ਼ਤ ਨਤੀਜੇ ਸਰਕਾਰੀ ਸਕੂਲਾਂ ਨੂੰ ਸੈੱਲਫ਼ ਮੇਡ ਸਮਾਰਟ ਸਕੂਲ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ | ਇਸ ਲਈ ਸਕੂਲ ਮੁਖੀਆਂ ਨੂੰ ਇਸ ਟੀਚੇ ਦੀ ਪ੍ਰਾਪਤੀ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰ ਭੁੱਲਾਰਾਈ ਤੋਂ ਵੱਡੀ ਲੀਡ ਹਾਸਲ ਕਰੇਗਾ–ਜਥੇਦਾਰ ਜਸਵੀਰ ਸਿੰਘ ਭੁੱਲਾਰਾਈ

ਖਲਵਾੜਾ, 22 ਅਕਤੂਬਰ (ਮਨਦੀਪ ਸਿੰਘ ਸੰਧੂ)-ਬੀਤੇ ਦਿਨ ਫਗਵਾੜਾ ਵਿਧਾਨ ਸਭਾ ਹਲਕੇ ਦੀ ਹੋਈ ਜ਼ਿਮਨੀ ਚੋਣ 'ਚ ਅਕਾਲੀ-ਭਾਜਪਾ ਦਾ ਸਾਂਝਾ ਉਮੀਦਵਾਰ ਪਿੰਡ ਭੁੱਲਾਰਾਈ ਤੋਂ ਵੱਡੀ ਲੀਡ ਹਾਸਲ ਕਰੇਗਾ ਅਤੇ ਫਗਵਾੜਾ ਸੀਟ 'ਤੇ ਪਾਰਟੀ ਹੈਟਟਿੱ੍ਰਕ ਮਾਰੇਗੀ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ 'ਤੇ ਆਉਣ ਵਾਲੀ ਸੰਗਤ 'ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਹਿਮ ਕਾਰਜ-ਬਿ੍ਗੇਡੀਅਰ ਕੁਲਦੀਪ ਸਿੰਘ

ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਲੱਖਾਂ ਦੀ ਗਿਣਤੀ ਵਿਚ ਦੇਸ਼ ਵਿਦੇਸ਼ ਤੋਂ ਆ ਰਹੀ ਸੰਗਤ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਬਹੁਤ ਹੀ ਅਹਿਮ ਕਾਰਜ ਹੈ | ਇਸ ਲਈ ਪੁਲਿਸ, ਸਿਹਤ, ਟਰਾਂਸਪੋਰਟ, ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਪੂਰਥਲਾ 'ਚ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ ਅੱਜ ਤੋਂ

ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ 23 ਅਕਤੂਬਰ ਨੂੰ ਸਵੇਰੇ 11 ਵਜੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਚ ਸ਼ੁਰੂ ...

ਪੂਰੀ ਖ਼ਬਰ »

ਢਿਲਵਾਂ ਦੀਆਂ ਮੰਡੀਆਂ 'ਚ 21 ਅਕਤੂਬਰ ਤੱਕ 4,28,060 ਕੁਇੰਟਲ ਝੋਨੇ ਦੀ ਖ਼ਰੀਦ

ਢਿਲਵਾਂ, 22 ਅਕਤੂਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਮੁੱਖ ਦਾਣਾ ਮੰਡੀ ਢਿਲਵਾਂ ਸਮੇਤ ਮਾਰਕੀਟ ਕਮੇਟੀ ਢਿਲਵਾਂ ਅਧੀਨ ਆਉਂਦੀਆਂ ਹੋਰਨਾਂ ਮੰਡੀਆਂ 'ਚੋ 21 ਅਕਤੂਬਰ ਤੱਕ ਝੋਨੇ ਦੀ ਕੁੱਲ ਖ਼ਰੀਦ 4 ਲੱਖ 28 ਹਜ਼ਾਰ 060 ਕੁਇੰਟਲ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਦਫ਼ਤਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਪ੍ਰੈੱਸ ਕਲੱਬ ਦਾ ਸ਼ੁੱਭ ਆਰੰਭ

ਸੁਲਤਾਨਪੁਰ ਲੋਧੀ, 22 ਅਕਤੂਬਰ (ਥਿੰਦ, ਹੈਪੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਸੰਤਾਂ ਮਹਾਂਪੁਰਸ਼ਾਂ ਤੇ ਹਲਕਾ ਨਿਵਾਸੀਆਂ ਦੇ ਸਹਿਯੋਗ ਨਾਲ ਉਸਾਰੇ ਗਏ ਸ੍ਰੀ ਗੁਰੂ ਨਾਨਕ ਦੇਵ ਪ੍ਰੈੱਸ ...

ਪੂਰੀ ਖ਼ਬਰ »

ਸੈਨਿਕ ਸਕੂਲ ਦਾ 58ਵਾਂ ਸਾਲਾਨਾ ਖੇਡ ਦਿਵਸ 24 ਨੂੰ

ਕਪੂਰਥਲਾ, 22 ਅਕਤੂਬਰ (ਵਿ.ਪ੍ਰ.)-ਸੈਨਿਕ ਸਕੂਲ ਕਪੂਰਥਲਾ ਦੇ 58ਵੇਂ ਸਾਲਾਨਾ ਖੇਡ ਦਿਵਸ ਦੇ ਆਖਰੀ ਦਿਨ 24 ਅਕਤੂਬਰ ਨੂੰ ਸਵੇਰੇ ਸਾਢੇ 10 ਵਜੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕਰਨਗੇ | ਇਹ ਜਾਣਕਾਰੀ ਕਰਨਲ ਵਿਕਾਸ ਮੋਹਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਾਇਆ

ਸੁਲਤਾਨ ਲੋਧੀ, 22 ਅਕਤੂਬਰ (ਨਰੇਸ਼ ਹੈਪੀ, ਥਿੰਦ)-ਮਹਾਪੁਰਸ਼ਾਂ ਦੇ ਕੁਦਰਤੀ ਤੇ ਵਿਗਿਆਨਕ ਫ਼ਲਸਫ਼ੇ ਦੇ ਪ੍ਰਚਾਰ ਤੇ ਪ੍ਰਸਾਰ ਦੇ ਉਦੇਸ਼ ਨਾਲ ਕੁਦਰਤਵਾਦੀ ਸਰਬ ਸਾਂਝਾ ਮੰਚ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਬਾਬੇ ...

ਪੂਰੀ ਖ਼ਬਰ »

ਪੁਲਿਸ ਨੇ ਅਣਪਛਾਤੇ ਵਿਅਕਤੀ ਦੀ ਲਾਸ਼ ਕੀਤੀ ਬਰਾਮਦ

ਫਗਵਾੜਾ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਦਰ ਪੁਲਿਸ ਨੇ ਇੱਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਪੁਲਿਸ ਦੇ ਅਨੁਸਾਰ ਉਕਤ ਵਿਅਕਤੀ ਦੀ ਸ਼ਨਾਖ਼ਤ ਦੇ ਲਈ ਲਾਸ਼ ਸਿਵਲ ਹਸਪਤਾਲ ਦੇ ਵਿਚ ਰੱਖੀ ਹੈ, ਪਰ ਉਸ ਦੀ ਪਛਾਣ ਨਹੀਂ ਹੋ ਸਕੀ | ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ 20 ਪਰਿਵਾਰਾਂ ਨੂੰ ਮਹੀਨੇ ਭਰ ਦਾ ਰਾਸ਼ਨ ਵੰਡਿਆ

ਬੇਗੋਵਾਲ, 22 ਅਕਤੂਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਕਲੱਬ ਦੇ ਪ੍ਰਧਾਨ ਵਿਰਸਾ ਸਿੰਘ ਦੀ ਅਗਵਾਈ ਹੇਠ 20 ਲੋੜਵੰਦਾਂ ਪਰਿਵਾਰਾਂ ਨੂੰ ਮਹੀਨੇ ਭਰ ਦਾ ਰਾਸ਼ਨ ਵੰਡਿਆ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ ਧਾਰਮਿਕ ਪ੍ਰੀਖਿਆ 'ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਬੇਗੋਵਾਲ, 22 ਅਕਤੂਬਰ (ਸੁਖਜਿੰਦਰ ਸਿੰਘ)-ਸਥਾਨਕ ਸੰਤ ਪ੍ਰੇਮ ਸਿੰਘ ਖ਼ਾਲਸਾ ਕਾਲਜ ਬੇਗੋਵਾਲ 'ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਜੋ ਨੈਤਿਕ ਸਿੱਖਿਆ ਇਮਤਿਹਾਨ 2019 ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਲਿਆ ਸੀ, ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਿਆਲ ਵਿਖੇ ਸਮਾਗਮ ਕਰਵਾਇਆ

ਹੁਸੈਨਪੁਰ, 22 ਅਕਤੂਬਰ (ਸੋਢੀ)-ਸਿ੍ਸ਼ਟੀ ਕਰਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪਿੰਡ ਸਿਆਲ ਵਿਖੇ ਨੌਜਵਾਨ ਵਾਲਮੀਕਿ ਸਭਾ ਸਿਆਲ ਵਲੋਂ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਦਿ ਵਾਸੀਆਂ ਦੇ ਕੌਮੀ ਗ੍ਰੰਥ ਸ੍ਰੀ ਗਿਆਨ ਪ੍ਰਕਾਸ਼ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨ 'ਤੇ ਦੁਕਾਨਦਾਰ ਦਾ ਚਲਾਨ ਕੀਤਾ ਜਾਵੇਗਾ-ਦਲਜੀਤ ਸਿੰਘ ਚੱਠਾ

ਢਿਲਵਾਂ, 22 ਅਕਤੂਬਰ (ਪ੍ਰਵੀਨ ਕੁਮਾਰ, ਸੁਖੀਜਾ)-ਨਗਰ ਪੰਚਾਇਤ ਢਿਲਵਾਂ ਵਲੋਂ ਢਿਲਵਾਂ ਸ਼ਹਿਰ ਅਤੇ ਬੱਸ ਅੱਡਾ ਢਿਲਵਾਂ ਦੇ ਬਾਜ਼ਾਰਾਂ 'ਚ ਜਾ ਕੇ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਤੁਰੰਤ ਬੰਦ ਕਰਨ ਲਈ ਕਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੰਦੂਪੁਰ ਵਿਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ 26 ਨੂੰ

ਕਪੂਰਥਲਾ, 22 ਅਕਤੂਬਰ (ਵਿ.ਪ੍ਰ.)-ਸੰਤ ਕਰਤਾਰ ਸਿੰਘ ਐਨ.ਆਰ.ਆਈ. ਦਸਵੰਧ ਸੰਸਥਾ ਦੇ ਸਹਿਯੋਗ ਨਾਲ ਥਿੰਦ ਆਈ ਹਸਪਤਾਲ ਜਲੰਧਰ ਵਲੋਂ ਗੁਰਦੁਆਰਾ ਸਾਹਿਬ ਦੰਦੂਪੁਰ ਵਿਚ 26 ਅਕਤੂਬਰ ਨੂੰ ਸਵੇਰੇ 10 ਵਜੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਵਿਚ ਅੱਖਾਂ ...

ਪੂਰੀ ਖ਼ਬਰ »

ਫੁਲਵਾੜੀ ਟੀਮ ਨੇ ਨਵੀਂ ਪੁਲਿਸ ਚੌਕੀ ਵਿਚ ਬੂਟੇ ਲਗਾਏ

ਨਡਾਲਾ, 22 ਅਕਤੂਬਰ (ਮਾਨ)-ਫੁਲਵਾੜੀ ਸੇਵਾਦਾਰ ਟੀਮ ਨਡਾਲਾ ਵਲੋੋਂ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਸਰਕਾਰ ਦੀ ਹਰਿਆਵਲ ਲਹਿਰ ਵਿਚ ਯੋਗਦਾਨ ਪਾਉਂਦਿਆਂ ਕਸਬੇ ਵਿਚ ਵੱਖ-ਵੱਖ ਥਾਵਾਂ 'ਤੇ ਕਰੀਬ 2200 ਬੂਟੇ ਲਗਾਏ ਗਏ | ਇਸ ਸਬੰਧੀ ਟੀਮ ਵਲੋਂ ਨਵੀਂ ਬਣੀ ਪੁਲਿਸ ...

ਪੂਰੀ ਖ਼ਬਰ »

ਮਾਂ ਚਿੰਤਪੂਰਨੀ ਨਿਸ਼ਕਾਮ ਚੈਰੀਟੇਬਲ ਸੁਸਾਇਟੀ ਨੇ ਕਰਵਾਇਆ 39ਵਾਂ ਰਾਸ਼ਨ ਵੰਡ ਸਮਾਗਮ

ਫਗਵਾੜਾ, 22 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਦੀਵਾਲੀ ਨੂੰ ਸਮਰਪਿਤ ਕਰਕੇ ਮਾਂ ਚਿੰਤਪੂਰਨੀ ਨਿਸ਼ਕਾਮ ਚੈਰੀਟੇਬਲ ਸੁਸਾਇਟੀ ਗੁਰੂ ਨਾਨਕਪੁਰਾ ਫਗਵਾੜਾ ਵਲੋਂ ਸੁਸਾਇਟੀ ਦੇ ਪ੍ਰਧਾਨ ਦਵਿੰਦਰ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿਚ ਵਿਸ਼ਵ ਸੂਫੀ ਸੰਤ ਸਮਾਜ ਪੰਜਾਬ ਦੀ ਮੀਟਿੰਗ

ਤਲਵੰਡੀ ਚੌਧਰੀਆਂ, 22 ਅਕਤੂਬਰ (ਪਰਸਨ ਲਾਲ ਭੋਲਾ)-ਸ਼੍ਰੀ ਗੁਰੂ ਨਾਨਕ ਦੇ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੇ ਸਬੰਧ ਵਿਚ ਅੱਜ ਵਿਸ਼ਵ ਸੂਫ਼ੀ ਸੰਤ ਸਮਾਜ ਪੰਜਾਬ ਦੀ ਮੀਟਿੰਗ ਤਲਵੰਡੀ ਚੌਧਰੀਆਂ ਵਿਖੇ ਸਾਈਾ ਬਾਬਾ ਸੁਖਜੀਤ ਸਿੰਘ ...

ਪੂਰੀ ਖ਼ਬਰ »

ਜਥੇਦਾਰ ਕੁਲਾਰ ਨੇ ਵੋਟਰਾਂ ਦਾ ਕੀਤਾ ਧੰਨਵਾਦ

ਫਗਵਾੜਾ, 22 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਫਗਵਾੜਾ ਜ਼ਿਮਨੀ ਚੋਣ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਨ ਤੇ ਸਮੂਹ ਵੋਟਰਾਂ ਦਾ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵਲੋਂ ਕਿਸਾਨ ਚੇਤਨਾ ਸਿਖਲਾਈ ਕੈਂਪ

ਕਪੂਰਥਲਾ/ਤਲਵੰਡੀ ਚੌਧਰੀਆਂ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ, ਪੱਤਰ ਪ੍ਰੇਰਕ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਕਪੂਰਥਲਾ ਵਲੋਂ ਪਿੰਡ ਬੂਲਪੁਰ ਵਿਚ ਕਿਸਾਨ ਚੇਤਨਾ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿਚ ਕਿਸਾਨਾਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਸਮਾਧ ਭਾਈ ਤੋਂ ਗੁ. ਬੇਰ ਸਾਹਿਬ ਲਈ ਸਜਾਇਆ ਨਗਰ ਕੀਰਤਨ

ਸੁਲਤਾਨਪੁਰ ਲੋਧੀ , 22 ਅਕਤੂਬਰ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਧ ਭਾਈ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਚ ਵਿਸ਼ਾਲ ਨਗਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਸ਼ਤੀ ਦੌੜਾਂ ਦਾ ਆਗਾਜ਼

ਸੁਲਤਾਨਪੁਰ ਲੋਧੀ, 22 ਅਕਤੂਬਰ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮੀ ਪੱਧਰ ਦੀਆਂ ਤਿੰਨ ਦਿਨ ਚੱਲਣ ਵਾਲੀਆਂ ਕਿਸ਼ਤੀ ਦੌੜਾਂ ਅੱਜ ਪਵਿੱਤਰ ਕਾਲੀ ਵੇਈਾ ਵਿਚ ਸ਼ੁਰੂ ਹੋ ਗਈਆਂ | ਤਿੰਨ ਦਿਨ ਤੱਕ ...

ਪੂਰੀ ਖ਼ਬਰ »

ਦਰੱਖ਼ਤਾਂ ਦੇ ਕੱਟੇ ਜਾਣ 'ਤੇ ਸੰਤ ਸੀਚੇਵਾਲ ਨੇ ਫੇਸਬੁੱਕ 'ਤੇ ਲਾਈਵ ਹੋ ਕਿ ਜਤਾਇਆ ਵਿਰੋਧ

ਸੁਲਤਾਨਪੁਰ ਲੋਧੀ, 22 ਅਕਤੂਬਰ (ਪੱਤਰ ਪ੍ਰੇਰਕਾਂ ਰਾਹੀਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਧਿਆਨ ਵਿਚ ਰੱਖਦਿਆਂ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਆਦਿ ਦੀ ਆਮਦ ਨੂੰ ਲੈ ਕੇ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਰੁੱਖਾਂ ਦੀ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਕਪੂਰਥਲਾ, 22 ਅਕਤੂਬਰ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਦਰਸ਼ਨ ਸਿੰਘ ਦੀ ਅਗਵਾਈ ਹੇਠ ਹਵਾਲਦਾਰ ਸੁਰਜੀਤ ਸਿੰਘ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਂਦੇ ਹੋਏ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਝੋਨੇ ਦੀ ਰਹਿੰਦ-ਖੰੂਹਦ ਨੂੰ ਲਾਈ ਜਾ ਰਹੀ ਹੈ ਅੱਗ ਪ੍ਰਸ਼ਾਸਨ ਸੁੱਤੇ ਕੁੰਭਕਰਨੀ ਦੀ ਨੀਂਦ

ਭੁਲੱਥ, 22 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)-ਪੰਜਾਬ ਸਰਕਾਰ ਅਤੇ ਗ੍ਰੀਨ ਟਿ੍ਬਿਊਨਲ ਵਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੰੂਹਦ ਨੂੰ ਅੱਗ ਲਗਾਉਣ 'ਤੇ ਮੁਕੰਮਲ ਰੋਕ ਲਗਾਈ ਹੈ, ਪ੍ਰੰਤੂ ਕਿਸਾਨਾਂ ਵਲੋਂ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਸ਼ਰੇਆਮ ਅੱਗ ਲਗਾਈ ਜਾ ...

ਪੂਰੀ ਖ਼ਬਰ »

ਬਾਬਾ ਲੱਖਾਂ ਦਾ ਦਾਤਾ ਦਾ 37ਵਾਂ ਸਾਲਾਨਾ ਸੱਭਿਆਚਾਰਕ ਤੇ ਖੇਡ ਮੇਲਾ 5 ਤੋਂ

ਨਡਾਲਾ, 22 ਅਕਤੂਬਰ (ਮਾਨ)-ਬਾਬਾ ਲੱਖਾਂ ਦਾ ਦਾਤਾ ਸਪੋਰਟਸ ਅਤੇ ਕਲਚਰਲ ਕਲੱਬ ਨਡਾਲਾ ਦੀ ਇਕ ਮੀਟਿੰਗ ਪ੍ਰਧਾਨ ਸੰਜੀਵ ਕੁਮਾਰ ਜੋਸ਼ੀ ਅਤੇ ਸੀਨੀਅਰ ਪ੍ਰਧਾਨ ਚਰਨਜੀਤ ਸਿੰਘ ਸੱਪਲ ਦੀ ਅਗਵਾਈ ਹੇਠ ਹੋਈ | ਜਿਸ ਵਿਚ ਨਵੰਬਰ ਮਹੀਨੇ ਹੋਣ ਜਾ ਰਹੇ 37ਵੇਂ ਸਾਲਾਨਾ ਸਭਿਆਚਾਰਕ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੀ ਟੀਮ ਪੰਜਾਬ ਵਿਚੋਂ ਤੀਜੇ ਸਥਾਨ 'ਤੇ ਰਹੀ

ਕਪੂਰਥਲਾ, 22 ਅਕਤੂਬਰ (ਵਿ.ਪ੍ਰ.)-ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਦੋ ਲੜਕਿਆਂ ਨੇ ਅੰਡਰ-17 ਉਮਰ ਵਰਗ ਵਿਚ ਸਰਕਲ ਸਟਾਈਲ ਕਬੱਡੀ ਦੇ ਮੁਕਾਬਲੇ ਵਿਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ਪੱਧਰ 'ਤੇ ਟੀਮ ਨੂੰ ਤੀਜਾ ਸਥਾਨ ...

ਪੂਰੀ ਖ਼ਬਰ »

ਅਗਰਵਾਲ ਸਭਾ ਦੇ ਮਹਿਲਾ ਵਿੰਗ ਵਲੋਂ ਦੀਵਾਲੀ ਦੇ ਸਬੰਧ ਵਿਚ ਮਹਾਂਉਤਸਵ

ਕਪੂਰਥਲਾ, 22 ਅਕਤੂਬਰ (ਵਿ.ਪ੍ਰ.)-ਅਗਰਵਾਲ ਸਭਾ ਦੇ ਮਹਿਲਾ ਵਿੰਗ ਵਲੋਂ ਦੀਵਾਲੀ ਦੇ ਸਬੰਧ ਵਿਚ ਸਥਾਨਕ ਜਗਤਜੀਤ ਕਲੱਬ ਵਿਚ ਮਹਾਂਉਤਸਵ ਕਰਵਾਇਆ ਗਿਆ | ਜਿਸ ਦਾ ਉਦਘਾਟਨ ਮੁੱਖ ਮਹਿਮਾਨ ਅਰੁਣਾ ਜੈਨ, ਗੀਤਿਕਾ ਜੈਨ ਤੇ ਮੀਨਾ ਗੋਇਲ ਨੇ ਜੋਤੀ ਜਲਾ ਕੇ ਕੀਤਾ | ਮਹਾਂ ਉਤਸਵ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਕਪੂਰਥਲਾ, 22 ਅਕਤੂਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਅੱਜ

ਸੁਲਤਾਨਪੁਰ ਲੋਧੀ, 22 ਅਕਤੂਬਰ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਇਕ ਜ਼ਰੂਰੀ ਮੀਟਿੰਗ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬ੍ਰਹਮ-ਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਵਿਚਾਰ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਦੀਆਂ ਸਮੂਹ ਦਾਣਾ ਮੰਡੀਆਂ 'ਚ ਝੋਨੇ ਦੀ ਖ਼ਰੀਦ ਦਾ ਕੰਮ ਤਸੱਲੀਬਖ਼ਸ਼ ਚੱਲ ਰਿਹਾ ਹੈ-ਸਾਹੀ

ਸੁਲਤਾਨਪੁਰ ਲੋਧੀ, 22 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ. ਖਰਬੰਦਾ ਦੇ ਆਦੇਸ਼ਾਂ ਅਨੁਸਾਰ ਮਾਰਕੀਟ ਕਮੇਟੀ ਦਫ਼ਤਰ ਵਲੋਂ ਜੇ.ਸੀ.ਬੀ. ਮਸ਼ੀਨ ਲਗਾ ਕੇ ਆਲੇ-ਦੁਆਲੇ ਦੀਆਂ ...

ਪੂਰੀ ਖ਼ਬਰ »

ਰੋਟਰੀ ਕਲੱਬ ਬੇਗੋਵਾਲ ਦੀ ਮਹੀਨਾਵਾਰ ਮੀਟਿੰਗ

ਬੇਗੋਵਾਲ, 22 ਅਕਤੂਬਰ (ਸੁਖਜਿੰਦਰ ਸਿੰਘ)-ਬੀਤੇ ਦਿਨ ਰੋਟਰੀ ਕਲੱਬ ਬੇਗੋਵਾਲ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਕਪਿਲ ਹੋਟਲ ਵਿਚ ਹੋਈ ਜਿਸ 'ਚ ਕਲੱਬ ਵਲੋਂ ਕੀਤੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ | ਇਸ ਸਬੰਧੀ ਪ੍ਰਧਾਨ ...

ਪੂਰੀ ਖ਼ਬਰ »

ਭੁਲੱਥ 'ਚ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਭੁਲੱਥ, 22 ਅਕਤੂਬਰ (ਮਨਜੀਤ ਸਿੰਘ ਰਤਨ)-ਭਾਵੇਂ ਕਿ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਅਤੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਹਕੀਕਤ ਹੈ ਕਿ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਤਹਿਸੀਲ ਭੁਲੱਥ ਨਾਲ ਬੜਾ ਮਾੜਾ ਵਤੀਰਾ ਕੀਤਾ ਜਾ ਰਿਹਾ ਹੈ | ਇਹਨਾਂ ਗੱਲਾਂ ਦਾ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮਾਂ ਵਲੋਂ ਹੜਤਾਲ, ਲੋਕ ਹੋਏ ਪ੍ਰੇਸ਼ਾਨ

ਫਿਲੌਰ, 22 ਅਕਤੂਬਰ (ਬੀ. ਐਸ. ਕੈਨੇਡੀ)-ਬੈਂਕ ਮੁਲਾਜ਼ਮ ਓ. ਬੀ. ਸੀ. ਬੈਂਕ ਦੇ ਸਾਹਮਣੇ ਨਿੱਜੀਕਰਨ ਤੇ ਬੈਂਕਾਂ ਦੇ ਰਲੇਵੇਂ ਿਖ਼ਲਾਫ਼ ਹੜਤਾਲ 'ਤੇ ਰਹੇ | ਬੈਂਕ ਮੁਲਾਜ਼ਮਾਂ ਨੇ ਕਿਹਾ ਕਿ ਲੋਕ ਹਿਤਾਂ ਦੇ ਿਖ਼ਲਾਫ਼ ਬੈਂਕਾਂ ਦਾ ਰਲੇਵਾਂ ਕੀਤਾ ਜਾ ਰਿਹਾ ਹੈ | ਐਨ. ਪੀ. ਏ. ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਵੁਮੈਨ ਵਿਖੇ ਫੈਕਲਟੀ ਵਿਕਾਸ ਬਾਰੇ ਸੈਮੀਨਾਰ

ਨਕੋਦਰ, 22 ਅਕਤੂਬਰ (ਭੁਪਿੰਦਰ ਅਜੀਤ ਸਿੰਘ)-ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੁਮੈਨ ਵਿਖੇ ਫੈਕਲਟੀ ਵਿਕਾਸ ਪ੍ਰੋਗਰਾਮ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਨੈਕ ਦੀ ਸੋਧੀ ਹੋਈ ਮਾਨਤਾ ਵਿਸ਼ੇ 'ਤੇ ਲੈਕਚਰ ਕਰਵਾਇਆ | ਰਿਸੋਰਸ ਪਰਸਨ ਦੇ ਤੌਰ 'ਤੇ ਮਿਸ ...

ਪੂਰੀ ਖ਼ਬਰ »

ਆਈ. ਟੀ. ਬੀ. ਪੀ. ਦੇ ਜਵਾਨਾਂ ਨੇ ਖੂਨ ਦਾਨ ਕੀਤਾ

ਕਰਤਾਰਪੁਰ, 22 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਭਾਰਤ-ਤਿੱਬਤ ਸੀਮਾ ਪੁਲਿਸ (ਆਈ. ਟੀ. ਬੀ. ਪੀ.) 24 ਅਕਤੂਬਰ ਨੂੰ ਆਪਣਾ 58ਵਾਂ ਸਥਾਪਨਾ ਦਿਵਸ ਮਨਾਏਗਾ | ਇਸ ਸਬੰਧ 'ਚ ਆਈ. ਟੀ. ਬੀ. ਪੀ. ਕਈ ਸਮਾਗਮ ਕਰੇਗਾ | ਇਸੇ ਸਬੰਧ ਵਿਚ ਅੱਜ ਆਈ. ਟੀ. ਬੀ. ਪੀ. 30 ਬਟਾਲੀਅਨ ਦੇ ਜਵਾਨਾਂ ਨੇ ਖੂਨ ...

ਪੂਰੀ ਖ਼ਬਰ »

90 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਨਕੋਦਰ, 22 ਅਕਤੂਬਰ (ਗੁਰਵਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਨਾਕਾਬੰਦੀ ਦੌਰਾਨ 90 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਮੁਖੀ ਮੁਹੰਮਦ ਜਮੀਲ ਨੇ ਦੱਸਿਆ ਕਿ ਏ. ਐਸ. ਆਈ. ਜੀਤ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ 'ਮੈਥ ਮੇਡ ਇਜ਼ੀ' ਵਿਸ਼ੇ 'ਤੇ ਲੈਕਚਰ

ਨਕੋਦਰ, 22 ਅਕਤੂਬਰ (ਭੁਪਿੰਦਰ ਅਜੀਤ ਸਿੰਘ)-ਕੇ.ਆਰ.ਐੱਮ.ਡੀ.ਏ.ਵੀ. ਕਾਲਜ ਨਕੋਦਰ ਵਿਖੇ ਗਣਿਤ ਨੂੰ ਸੌਖੇ ਢੰਗ ਨਾਲ ਸਿੱਖਣ ਲਈ ਇਕ ਲੈਕਚਰ ਕਰਵਾਇਆ ਗਿਆ, ਜਿਸ ਵਿਚ ਕੁਮਾਰ ਗੌਰਵ ਗਣਿਤ ਮਾਹਿਰ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਉਨ੍ਹਾਂ ਗਣਿਤ ਵਿਸ਼ੇ ਦੇ ਨਿਯਮਾਂ ਅਤੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸ਼ਹਿਰ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਮੀਟਿੰਗ

ਕਰਤਾਰਪੁਰ, 22 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਕਰਤਾਰਪੁਰ ਸ਼ਹਿਰ ਦੀਆਂ ਸਾਰੀਆਂ ਧਾਰਮਿਕ, ਸਮਾਜਿਕ ਸੰਸਥਾਵਾਂ ਦੇ ...

ਪੂਰੀ ਖ਼ਬਰ »

49 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 24 ਬੋਤਲਾਂ ਸ਼ਰਾਬ ਵਿਸਕੀ ਸਮੇਤ 2 ਕਾਬੂ

ਸ਼ਾਹਕੋਟ/ਮਲਸੀਆਂ, 22 ਅਕਤੂਬਰ (ਸੁਖਦੀਪ ਸਿੰਘ)- ਡੀ.ਐਸ.ਪੀ. ਸ਼ਾਹਕੋਟ ਪਿਆਰਾ ਸਿੰਘ ਦੀ ਅਗਵਾਈ ਅਤੇ ਐਸ.ਐਚ.ਓ. ਸ਼ਾਹਕੋਟ ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਪੁਲਿਸ ਟੀਮਾਂ ਨੇ 49 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 24 ਬੋਤਲਾਂ ਸ਼ਰਾਬ ਰਾਜਧਾਨੀ ਵਿਸਕੀ ਸਮੇਤ 2 ਵਿਅਕਤੀਆਂ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਸੋਨੂੰ ਕੈਨੇਡਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਹੇਰਾਂ ਗੋਦ ਲਿਆ

ਮੱਲ੍ਹੀਆਂ ਕਲਾਂ, 22 ਅਕਤੂਬਰ (ਮਨਜੀਤ ਮਾਨ)-ਸਰਕਾਰੀ ਪ੍ਰਾਇਮਰੀ ਸਕੂਲ ਹੇਰਾਂ ਜੋ ਸਮਾਰਟ ਸਕੂਲ ਦੀ ਸੂਚੀ ਵਿਚ ਆਇਆ ਹੈ | ਇਸ ਸਕੂਲ ਦੀ ਇਮਾਰਤ ਨੂੰ ਰੰਗ ਰੋਗਨ ਕਰਨ ਦੀ ਜ਼ਰੂਰਤ ਅਤੇ ਰਿਪੇਅਰ ਕਰਕੇ ਸਮਾਰਟ ਸਕੂਲ ਦੀਆਂ ਲੋੜਾਂ ਮੁਤਾਬਿਕ ਬਣਾਉਣ ਦੀ ਲੋੜ ਸੀ | ਸਮਾਰਟ ...

ਪੂਰੀ ਖ਼ਬਰ »

ਸਰਕਾਰੀ ਪ੍ਰਇਮਰੀ ਸਕੂਲ ਝੰਡੀ ਪੀਰ ਕੜਿਆਣਾ ਵਿਖੇ ਤਗਮਾ ਜੇਤੂ ਬੱਚਿਆਂ ਦਾ ਸਨਮਾਨ ਕੀਤਾ

ਅੱਪਰਾ, 22 ਅਕਤੂਬਰ (ਮਨਜਿੰਦਰ ਅਰੋੜਾ)-ਅੱਪਰਾ ਨਜ਼ਦੀਕ ਪਿੰਡ ਝੰਡੀ ਪੀਰ ਕੜਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਇਕ ਸਾਦਾ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸੈਂਟਰ ਮੁੱਖ ਅਧਿਆਪਕ ਰਾਮ ਕ੍ਰਿਸ਼ਨ, ਸਰੂਪ ਸਿੰਘ ਕੜਿਆਣਾ ਅਤੇ ਸਰਪੰਚ ਬਲਵੀਰ ਰਾਮ ਜ਼ਿਲ੍ਹਾ ...

ਪੂਰੀ ਖ਼ਬਰ »

14 ਹਜ਼ਾਰ ਨਸ਼ੀਲੇ ਕੈਪਸੂਲ ਸਮੇਤ ਵਿਅਕਤੀ ਕਾਬੂ

ਆਦਮਪੁਰ, 22 ਅਕਤੂਬਰ (ਰਮਨ ਦਵੇਸਰ,ਹਰਪ੍ਰੀਤ)- ਆਦਮਪੁਰ ਪੁਲਿਸ ਨੇ ਨਸ਼ਿਆ ਦੇ ਵਿਰੁੱਧ ਆਪਣੀ ਲੜਾਈ ਜਾਰੀ ਰੱਖਦੇ ਹੋਏ ਇਕ ਵਿਅਕਤੀ ਨੂੰ 14 ਹਜ਼ਾਰ ਨਸ਼ੀਲੇ ਕੈਪਸੂਲ ਸਮੇਤ ਕਾਬੂ ਕੀਤਾ ਹੈ ¢ ਥਾਣਾ ਮੁਖੀ ਜਰਨੈਲ ਸਿੰਘ ਨੇ ਦੱਸਿਆ ਕਿ ਐਸ ਆਈ ਅਜੀਤ ਸਿੰਘ ਆਪਣੇ ਪੁਲਿਸ ...

ਪੂਰੀ ਖ਼ਬਰ »

ਟਰੱਕ 'ਚ ਲੱਦੀ ਪਰਾਲੀ ਨੂੰ ਬਿਜਲੀ ਦੀ ਸਪਾਰਕਿੰਗ ਨਾਲ ਲੱਗੀ ਅੱਗ

ਮੱਲ੍ਹੀਆਂ ਕਲਾਂ, 22 ਅਕਤੂਬਰ (ਮਨਜੀਤ ਮਾਨ)-ਅੱਜ ਪਿੰਡ ਮੱਲ੍ਹੀਆਂ ਖੁਰਦ (ਜਲੰਧਰ) ਵਿਖੇ ਉਸ ਸਮੇਂ ਲੋਕਾਂ ਵਿਚ ਡਰ ਤੇ ਸਹਿਮ ਵਾਲਾ ਮਾਹੌਲ ਹੋ ਗਿਆ, ਜਦੋਂ ਪਿੰਡ ਮੱਲ੍ਹੀਆਂ ਕਲਾਂ ਵੱਲ ਨੂੰ ਜਾ ਰਹੇ ਟਰੱਕ ਨੂੰ ਬਿਜਲੀ ਦੀਆਂ ਤਾਰਾਂ ਤੋਂ ਸਪਾਰਕਿੰਗ ਹੋ ਜਾਣ ਕਾਰਨ ...

ਪੂਰੀ ਖ਼ਬਰ »

ਪੰਜਾਬ ਅੰਦਰ ਇਕ ਹਫ਼ਤੇ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਗਿਣਤੀ 4036 ਤੱਕ ਪਹੁੰਚੀ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਅਕਤੂਬ P ਭਾਵੇਂ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਸਬੰਧੀ ਵੱਖ ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਬਹੁਤ ਸਾਰੇ ਉਹ ਲੋਕ ਜੋ ਉਲੰਘਣਾ ਕਰਦੇ ਹਨ, ਵਿਰੁੱਧ ਕਾਰਵਾਈ ਨਹੀਂ ਹੁੰਦੀ, ਉਹ ਮੁੜ ਉਲੰਘਣਾਵਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਅਰਬਨ ਅਸਟੇਟ ਵਿਖੇ ਦੋ ਦਿਨਾਂ ਕੀਰਤਨ ਸਮਾਗਮ ਕਰਵਾਇਆ

ਕਪੂਰਥਲਾ, 22 ਅਕਤੂਬਰ (ਸਡਾਨਾ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਅਰਬਨ ਅਸਟੇਟ ਵਿਖੇ ਪਿਛਲੇ ਡੇਢ ਮਹੀਨੇ ਤੋਂ ਚੱਲ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਬੀਤੇ ਦਿਨ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ਦਰਬਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX