ਤਾਜਾ ਖ਼ਬਰਾਂ


ਮੁੰਬਈ : ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ
. . .  0 minutes ago
ਲੋਹੀਆਂ (ਜਲੰਧਰ) 'ਚ 2 ਪਾਜ਼ੀਟਿਵ ਮਰੀਜ਼ ਹੋਰ ਆਉਣ ਨਾਲ 'ਕੋਰੋਨਾ' ਨੇ ਫੜੀ ਰਫ਼ਤਾਰ
. . .  about 1 hour ago
ਲੋਹੀਆਂ ਖ਼ਾਸ, 11 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ) ਲੰਘੀ 5 ਜੁਲਾਈ ਨੂੰ ਇਲਾਕੇ 'ਚ ਆਏ 2 ਪਾਜ਼ੀਟਿਵ ਮਾਮਲਿਆਂ ਤੋਂ ਬਾਅਦ ਅੱਜ 2 ਹੋਰ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੋਰੋਨਾ ਵਾਇਰਸ ਨੇ ਲੋਹੀਆਂ 'ਚ ਰਫ਼ਤਾਰ ਫੜ ਲਈ ਲਗਦੀ ਹੈ, ਜਿਸ ਨਾਲ ਇਲਾਕੇ 'ਚ ਕੋਰੋਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸਿਵਲ ਹਸਪਤਾਲ...
ਨੱਥੇਵਾਲ (ਜਲੰਧਰ) 'ਚ 6 ਮਜ਼ਦੂਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜੰਡਿਆਲਾ ਮੰਜਕੀ,11ਜੁਲਾਈ (ਸੁਰਜੀਤ ਸਿੰਘ ਜੰਡਿਆਲਾ) - ਐੱਸ.ਐਮ.ਓ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਮੱੁਢਲਾ ਸਿਹਤ ਕੇਂਦਰ ਜੰਡਿਆਲਾ ਅਧੀਨ ਆਉਂਦੇ ਪਿੰਡ ਨੱਥੇਵਾਲ ਵਿਚ ਅੱਜ 6 ਵਿਅਕਤੀਆਂ ਰਾਜੂ ਮਹਾਤੋ, ਧੂਰੀ ਮਹਾਤੋ,ਵਿਸ਼ਵਨਾਥ ਰਾਮ, ਜਤਿੰਦਰ ਮਹਾਤੋ, ਵੈਦਨਾਥ ਮਹਾਤੋ ਜਗਦੀਸ਼ ਮਹਾਤੋ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ...
ਸੁਨਾਮ (ਸੰਗਰੂਰ) ’ਚ ਅੱਜ ਦੋ ਹੋਰ ਕੇਸ ਆਏ ਕੋਰੋਨਾ ਪਾਜ਼ੀਟਿਵ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ 11 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਕੋਰੋਨਾ ਦੇ 2 ਹੋਰ ਕੇਸ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ’ਚ ਸਹਿਮ ਦਾ ਮਾਹੌਲ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਜੇ ਕਾਮਰਾ ਨੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ...
ਲੁਧਿਆਣਾ 'ਚ ਪ੍ਰਾਪਰਟੀ ਕਾਰੋਬਾਰੀ ਦਾ ਕਤਲ
. . .  42 minutes ago
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਅਹੂਜਾ) - ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਲਹਾਰ ਸੜਕ ਤੇ ਨੌਕਰ ਵੱਲੋਂ ਪ੍ਰਾਪਰਟੀ ਕਾਰੋਬਾਰੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਸ਼ਨਾਖ਼ਤ ਸ਼ਮਸ਼ੇਰ ਸਿੰਘ ਅਟਵਾਲ (60) ਵਜੋਂ ਕੀਤੀ ਗਈ ਹੈ। ਜਾਂਚ ਕਰ ਰਹੇ ਅਧਿਕਾਰੀ...
ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਗ੍ਰਿਫ਼ਤਾਰ
. . .  about 2 hours ago
ਘਨੌਰ/ਪਟਿਆਲਾ, 11 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਰਾਜਪੁਰਾ ਤੋਂ ਚੰਡੀਗੜ੍ਹ ਮੁੱਖ ਸੜਕ ਤੇ ਸਥਿਤ ਇੱਕ ਹੱਬ 'ਚ ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਵਿਰੁੱਧ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰਨ ਉਪਰµਤ ਮੌਕੇ ਤੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ...
ਰਾਹੋਂ (ਨਵਾਂਸ਼ਹਿਰ) ਦੇ 2 ਸਾਲਾ ਬੱਚੇ ਅਤੇ 9 ਔਰਤਾਂ ਸਮੇਤ 23 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  about 2 hours ago
ਨਵਾਂਸ਼ਹਿਰ,11 ਜੁਲਾਈ (ਗੁਰਬਖ਼ਸ਼ ਸਿੰਘ ਮਹੇ) - ਅੱਜ ਸਵੇਰੇ ਇਕ ਔਰਤ ਸਮੇਤ ਆਏ 6 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਕਸਬਾ ਰਾਹੋਂ ਦੇ ਦੋ ਸਾਲਾ ਬੱਚੇ, 9 ਔਰਤਾਂ ਸਮੇਤ 23 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ...
ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  about 2 hours ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  about 4 hours ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  about 4 hours ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  about 4 hours ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 4 hours ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 4 hours ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 4 hours ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 5 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 5 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 5 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਗੁਰੂ ਹਰਸਹਾਏ 'ਚ ਇੱਕ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 minute ago
ਗੁਰੂ ਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਚ ਜਿੱਥੇ ਗੁਰੂ ਹਰਸਹਾਏ ਵਿਖੇ ਪਹਿਲਾ ਚਾਰ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 23 ਕੱਤਕ ਸੰਮਤ 551

ਅੰਮ੍ਰਿਤਸਰ

ਅੰਮ੍ਰਿਤਸਰ 'ਚ ਮੀਂਹ ਤੇ ਗੜ੍ਹੇਮਾਰੀ ਨਾਲ ਜਨ ਜੀਵਨ ਹੋਇਆ ਪ੍ਰਭਾਵਿਤ

ਅੰਮਿ੍ਤਸਰ, 7 ਨਵੰਬਰ (ਹਰਮਿੰਦਰ ਸਿੰਘ)-ਅੱਜ ਸਵੇਰ ਤੋਂ ਸ਼ੁਰੂ ਹੋਈ ਬਰਸਾਤ ਤੇ ਵੱਖ-ਵੱਖ ਸਮੇਂ ਗੜ੍ਹੇਮਾਰੀ ਹੋਣ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ | ਇਸ ਬਰਸਾਤ ਤੇ ਗੜ੍ਹੇਮਾਰੀ ਨੇ ਮੌਸਮ 'ਚ ਵੱਡੀ ਤਬਦੀਲੀ ਲਿਆਉਣ ਦੇ ਨਾਲ ਫਸਲੀ ਨੁਕਸਾਨ ਨੂੰ ਲੈ ਕੇ ਕਿਸਾਨਾਂ ਦੇ ਸਾਹ ਵੀ ਸੂਤ ਲਏ ਹਨ | ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਣ ਮੰਤਰਾਲੇ ਤਹਿਤ ਖੇਤਰੀ ਆਊਟਰੀਚ ਬਿਊਰੋ ਚੰਡੀਗੜ੍ਹ ਵਲੋਂ ਕਰਵਾਏ ਜਾਣ ਵਾਲੇ ਲਾਈਟ ਐਾਡ ਸਾਊਾਡ ਸ਼ੋਅ ਤੇ ਪ੍ਰਦਰਸ਼ਨੀ ਦੇ ਕੰਮ ਵਿਚ ਵੀ ਵਿਘਨ ਪਿਆ | ਅੱਜ ਸਵੇਰ ਤੋਂ ਹੀ ਅਸਮਾਨ 'ਤੇ ਕਾਲੀਆਂ ਘਟਾਵਾਂ ਛਾਈਆਂ ਰਹੀਆਂ, ਜਿਸ ਨਾਲ ਦਿਨੇਂ ਹੀ ਰਾਤ ਵਾਲਾ ਮਾਹੌਲ ਬਣ ਗਿਆ ਸੀ | ਇਸ ਉਪਰੰਤ ਟੁੱਟਵੀਂ ਬਰਸਾਤ ਦੇ ਹੋਣ ਕਾਰਨ ਜਨ ਜੀਵਨ ਪ੍ਰਭਾਵਿਤ ਰਿਹਾ ਅਤੇ ਸਭ ਤੋਂ ਵਧੇਰੇ ਜਨ ਜੀਵਨ 'ਤੇ ਅਸਰ ਉਸ ਵੇਲੇ ਵੇਖਣ ਨੂੰ ਮਿਲਿਆ ਜਦੋਂ ਦੁਪਹਿਰ 2 ਵਜੇ ਵੱਖ-ਵੱਖ ਥਾਵਾਂ ਭਾਰੀ ਗੜ੍ਹੇਮਾਰੀ ਸ਼ੁਰੂ ਹੋ ਗਈ | ਖੇਤੀ ਮਾਹਿਰਾਂ ਅਨੁਸਾਰ ਇਸ ਗੜ੍ਹੇਮਾਰੀ ਕਾਰਨ ਆਲੂ, ਮਟਰ ਅਤੇ ਹੋਰ ਮੌਸਮੀ ਫਸਲਾਂ ਨੂੰ ਕਾਫੀ ਨੁਕਸਾਨ ਪੁੱਜਾ | ਇਸਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਥਾਨਕ ਰਣਜੀਤ ਐਵੀਨਿਊ ਵਿਖੇ ਖੇਤਰੀ ਆਊਟਰੀਚ ਬਿਊਰੋ ਵਲੋਂ ਸਥਾਨਕ ਰਣਜੀਤ ਐਵੀਨਿਊ ਵਿਖੇ ਸਵੇਰੇ ਪਹਿਲਾਂ ਪ੍ਰਦਰਸ਼ਨੀ ਲਗਾਈ ਗਈ ਸੀ, ਅਤੇ ਸ਼ਾਮ ਨੂੰ ਲਾਈਟ ਐਾਡ ਸਾਊਾਡ ਪ੍ਰੋਗਰਾਮ ਕਰਵਾਇਆ ਜਾਣਾ ਸੀ, ਪਰ ਇਹ ਸਾਰੇ ਪ੍ਰੋਗਰਾਮ ਮੀਂਹ ਦੀ ਭੇਟ ਚੜ੍ਹਨ ਕਰਕੇ ਅੱਧ ਵਿਚਾਲੇ ਹੀ ਰਹਿ ਗਏ |

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ ਨਗਰ ਨਿਗਮ ਦੇ ਹਾਊਸ ਦੀ ਬੈਠਕ

ਅੰਮਿ੍ਤਸਰ, 7 ਨਵੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੇ ਹਾਊਸ ਦੀ ਬੈਠਕ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ | ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਹੋਈ ਇਸ ਬੈਠਕ ਵਿਚ ਨਿਗਮ ਕਮਿਸ਼ਨਰ ਮੈਡਮ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਤੇ ਗੜੇ੍ਹਮਾਰੀ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਚਿੰਤਾ ਦੇ ਬੱਦਲ ਛਾਏ

ਅਜਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਸਵੇਰੇ ਤੜਕਸਾਰ ਤੋਂ ਰੁਕ-ਰੁਕ ਕੇ ਹੋ ਰਹੀ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੇ ਚਿਹਰਿਆਂ ਤੋਂ ਰੌਣਕ ਗਾਇਬ ਹੋ ਗਈ ਹੈ ਕਿਉਂਕਿ ਇੰਨੀ ਦਿਨੀਂ ਸਰਹੱਦੀ ਖੇਤਰ 'ਚ ਜਿੱਥੇ ਕਣਕ ਦੀ ਬਿਜਾਈ ਜ਼ੋਰਾਂ ...

ਪੂਰੀ ਖ਼ਬਰ »

ਪਰਮਜੀਤ ਸਿੰਘ ਸਰਨਾ ਪਰਿਵਾਰ ਸਮੇਤ ਪਾਕਿਸਤਾਨ ਰਵਾਨਾ

ਅਟਾਰੀ, 7 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਜਿਨ੍ਹਾਂ ਨੂੰ 31 ਅਕਤੂਬਰ ਨੂੰ ਦਿੱਲੀ ਤੋਂ ਕਰਤਾਰਪੁਰ ਸਾਹਿਬ ਤੱਕ ਸਜਾਏ ਗਏ ਨਗਰ ਕੀਰਤਨ ਨਾਲ ਜਾਣ ਤੋਂ ਰੋਕ ਦਿੱਤਾ ਗਿਆ ਸੀ, ਨੂੰ ...

ਪੂਰੀ ਖ਼ਬਰ »

ਨਿਊ ਅੰਮਿ੍ਤਸਰ ਚੌਕ ਦੀ ਟ੍ਰੈਫਿਕ ਵਿਵਸਥਾ ਵਿਗੜੀ

ਸੁਲਤਾਨਵਿੰਡ, 7 ਨਵੰਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ-ਜਲੰਧਰ ਜੀ.ਟੀ ਰੋਡ ਸਥਿਤ ਨਿਊ ਅੰਮਿ੍ਤਸਰ ਚੌਕ ਵਿਖੇ ਟ੍ਰੈਫਿਕ ਵਿਵਸਥਾ ਦੀ ਮਾੜੀ ਹਾਲਤ ਹੋਣ ਕਰਕੇ ਰੋਜ਼ਾਨਾ ਰਾਹਗੀਰਾਂ ਨੂੰ ਕਈ ਤਰ੍ਹਾਂ ਦੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨਿਊ ...

ਪੂਰੀ ਖ਼ਬਰ »

ਐੱਨ. ਆਰ. ਆਈ. ਸਿੱਖ ਸ਼ਰਧਾਲੂਆਂ ਦੇ 2 ਜਥੇ ਪਾਕਿਸਤਾਨ ਤੋਂ ਭਾਰਤ ਪਰਤੇ

ਅਟਾਰੀ, 7 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਯੂ. ਕੇ. ਤੇ ਹੋਰ ਦੇਸ਼ਾਂ ਦੇ ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਗਏ ਦੋ ਜਥੇ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ ਪਹੁੰਚੇ | ਇਨ੍ਹਾਂ ਜਥਿਆਂ ਨੇ ਆਪਣੀ ...

ਪੂਰੀ ਖ਼ਬਰ »

ਜ: ਜੀਵਨ ਸਿੰਘ ਉਮਰਾਨੰਗਲ ਦੀ ਬਰਸੀ ਸ਼ਰਧਾ ਨਾਲ ਮਨਾਈ

ਬਾਬਾ ਬਕਾਲਾ ਸਾਹਿਬ, 7 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਾਝੇ ਦੇ ਸੀਨੀਅਰ ਅਕਾਲੀ ਆਗੂ ਸਵਰਗੀ ਜਥੇਦਾਰ ਜੀਵਨ ਸਿੰਘ ਉਮਰਾ ਨੰਗਲ ਸਾਬਕਾ ਮਾਲ ਮੰਤਰੀ ਪੰਜਾਬ ਦੀ ਸਾਲਾਨਾ ਬਰਸੀ ਤੇ ਮਾਤਾ ਸੰਪੂਰਨ ਕੌਰ, ਸ਼ਹੀਦ ਸੁਖਦੇਵ ਸਿੰਘ ਉਮਰਾਨੰਗਲ, ਜਸਵੰਤ ਸਿੰਘ ...

ਪੂਰੀ ਖ਼ਬਰ »

ਸਾਡੇ ਚਾਨਣ ਮੁਨਾਰੇ-ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਉਲੀ, ਰਾਮ ਤੀਰਥ ਰੋਡ, ਅੰਮਿ੍ਤਸਰ

ਰਾਮ ਤੀਰਥ , 7 ਨਵੰਬਰ (ਧਰਵਿੰਦਰ ਸਿੰਘ ਔਲਖ)-ਰਾਮ ਤੀਰਥ ਰੋਡ 'ਤੇ ਅੱਡਾ ਬਾਉਲੀ ਵਿਖੇ ਭਾਈ ਗੁਰਇਕਬਾਲ ਸਿੰਘ ਤੇ ਭਾਈ ਅਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਦਾਤਾ ਬੰਦੀ ਛੋੜ ਪਬਲਿਕ ਸਕੂਲ ਦੀ ਅਰੰਭਤਾ 8 ਅਪ੍ਰੈਲ 2013 ਨੂੰ ਹੋਈ | ਤਿੰਨ ਮੰਜਿਲਾ ਇਹ ਸਕੂਲ ਲਗਭਗ ...

ਪੂਰੀ ਖ਼ਬਰ »

ਔਰਤ ਨੇ ਲਗਾਏ ਪੁਲਿਸ 'ਤੇ ਉਸਦੇ ਪਤੀ ਿਖ਼ਲਾਫ਼ ਝੂਠਾ ਮਾਮਲਾ ਦਰਜ ਕਰਨ ਦੇ ਦੋਸ਼

ਵੇਰਕਾ, 7 ਨਵੰਬਰ (ਪਰਮਜੀਤ ਸਿੰਘ ਬੱਗਾ)-ਸ਼ਿਵ ਸੈਨਾ ਹਿੰਦੂ ਰਾਸ਼ਟਰ ਨਵ ਨਿਰਮਾਣ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਚੇਤਨ ਕੱਕੜ ਨੇ ਦੱਸਿਆ ਕਿ ਉਨ੍ਹਾਂ ਕੋਲ ਇਨਸਾਫ਼ ਲਈ ਪੁੱਜੀ ਗੀਤਾ ਵਾਸੀ ਚੋਗਾਵਾਂ ਦੇ ਦੱਸਣ ਮੁਤਾਬਕ ਉਸਦਾ ਪਤੀ ਜਸਪਾਲ ਰਾਏ ਕਰਿਆਨੇ ਦੀ ਦੁਕਾਨ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਪੱਧਰੀ ਇਕੱਤਰਤਾ 10 ਨੂੰ -ਪ੍ਰਧਾਨ ਗ੍ਰੰਥਗੜ੍ਹ

ਅਜਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਤਹਿਸੀਲ ਅਜਨਾਲਾ ਦੇ ਨੰਬਰਦਾਰਾਂ ਨੂੰ ਆਉਂਦੀਆਂ ਮੁਸ਼ਕਲਾਂ ਤੇ ਉਨ੍ਹਾਂ ਦੇ ਹੱਲ ਸੰਬੰਧੀ ਵਿਚਾਰ ਵਿਟਾਂਦਰਾ ਕਰਨ ਲਈ ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਪੱਧਰੀ ਇਕੱਤਰਤਾ 10 ਨਵੰਬਰ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਦੀ ਅਗਵਾਈ ਹੇਠ ਪਿੰਡਾਂ ਦੇ ਵਿਕਾਸ ਹੋ ਰਹੇ ਹਨ : ਸਰਪੰਚ ਠੱਠੀ

ਲੋਪੋਕੇ, 7 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਕਾਸ ਪੱਖੋ ਪੱਛੜ ਚੁੱਕੇ ਪਿੰਡਾਂ ਜਿਨ੍ਹਾਂ 'ਚ ਪਿੰਡ ਠੱਠੀ ਵੀ ਸ਼ਾਮਿਲ ਹੈ, ਦੇ ਵਿਕਾਸ ਕਾਰਜਾਂ ਵਿਚ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਦਿੱਤੀਆਂ ਗ੍ਰਾਂਟਾਂ ...

ਪੂਰੀ ਖ਼ਬਰ »

ਯਾਦਵਿੰਦਰ ਸਿੰਘ ਨੇ ਪੂਸਾ ਅਰਹਰ-16 ਦੇ ਸਫ਼ਲ ਟਰਾਇਲ 'ਚ ਵਧੀਆ ਨਤੀਜੇ ਪ੍ਰਾਪਤ ਕੀਤੇ

ਬਟਾਲਾ, 7 ਨਵੰਬਰ (ਕਾਹਲੋਂ)-ਖ਼ਾਲਸਾ ਕਾਲਜ ਅੰਮਿ੍ਤਸਰ ਦੇ ਪੋਸਟ ਗ੍ਰੈਜੂਏਟ ਵਿਭਾਗ ਦੇ ਵਿਦਿਆਰਥੀ ਯਾਦਵਿੰਦਰ ਸਿੰਘ ਵਲੋਂ ਕਾਲਜ ਦੇ ਪ੍ਰੋ: ਕੰਵਲਜੀਤ ਸਿੰਘ ਦੀ ਦੇਖ-ਰੇਖ ਹੇਠ ਪੂਸਾ ਅਰਹਰ-16 ਦੇ ਸਫ਼ਲ ਟ੍ਰਾਇਲ ਕਰਕੇ ਵਧੀਆ ਨਤੀਜੇ ਪ੍ਰਾਪਤ ਕੀਤੇ ਜਾਣ ਦਾ ਸਮਾਚਾਰ ਹੈ ...

ਪੂਰੀ ਖ਼ਬਰ »

ਮਾਮਲਾ ਡੇਰਾ ਬਿਆਸ ਦੀ ਪ੍ਰਚਾਰਕ ਵਲੋਂ ਸੋਸ਼ਲ ਮੀਡੀਆ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਧਾਰਨ ਵਿਅਕਤੀ ਆਖਣ ਦਾ ਭਾਈ ਸਿਰਸਾ ਨੇ ਡੀ.ਐੱਸ.ਪੀ. ਨੂੰ ਪ੍ਰਚਾਰਕ ਬੀਬੀ ਤੇ ਡੇਰਾ ਮੁਖੀ ਿਖ਼ਲਾਫ ਕੇਸ ਦਰਜ ਕਰਨ ਲਈ ਕੀਤੀ ਲਿਖਤੀ ਸ਼ਿਕਾਇਤ

ਬਾਬਾ ਬਕਾਲਾ ਸਾਹਿਬ, 7 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਡੇਰਾ ਬਿਆਸ ਦੀ ਇਕ ਪ੍ਰਚਾਰਕ ਬੀਬੀ ਵਲੋਂ ਸੋਸ਼ਲ ਮੀਡੀਆ 'ਤੇ ਇਕ ਆਡੀਓ ਜਾਰੀ ਕਰਕੇ ਡੇਰਾ ਮੁਖੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਕਾਰਨ ਸਿੱਖ ਜਥੇਬੰਦੀਆਂ ਵਿਚ ਇਕ ਨਵਾਂ ਵਿਵਾਦ ਪੈਦਾ ਹੋ ...

ਪੂਰੀ ਖ਼ਬਰ »

ਬਾਰਿਸ਼ ਤੇ ਤੇਜ਼ ਹਵਾਵਾਂ ਕਾਰਨ ਬਿਜਲੀ ਦੇ ਖੰਭੇ ਡਿੱਗੇ

ਚੇਤਨਪੁਰਾ, 7 ਨਵੰਬਰ (ਰੇਸ਼ਮ ਸਿੰਘ)-ਅੱਜ ਹੋਈ ਬਾਰਿਸ਼ ਤੇ ਚੱਲੀ ਤੇਜ਼ ਹਨੇਰੀ ਕਾਰਨ ਇਥੇ ਨਾਲ ਲੱਗਦੇ ਪਿੰਡਾਂ 'ਚ ਕਾਫ਼ੀ ਨੁਕਸਾਨ ਹੋਇਆ ਹੈ ਤੇ ਕਈ ਥਾਵਾਂ 'ਤੇ ਬਿਜਲੀ ਦੇ ਖੰਭੇ ਸੜਕ 'ਤੇ ਡਿੱਗ ਗਏ ਜਿਸ ਕਾਰਨ ਲੋਕਾਂ ਨੂੰ ਆਵਾਜਾਈ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 10 ਨੂੰ

ਲ਼ੋਪੋਕੇ, 7 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਗੁਰਦੁਆਰਾ ਬਖਸ਼ਿਸ਼ ਧਾਮ ਪ੍ਰੀਤ ਨਗਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ 10 ਨਵੰਬਰ ਦਿਨ ਐਤਵਾਰ ਨੂੰ ਸਜਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਿਣਮਿਣ ਤੇ ਠੰਡੀਆਂ ਹਵਾਵਾਂ ਨੇ ਮੌਸਮ ਦਾ ਮਿਜਾਜ ਬਦਲਿਆ

ਟਾਹਲੀ ਸਾਹਿਬ, 7 ਨਵੰਬਰ (ਪਲਵਿੰਦਰ ਸਿੰਘ ਸਰਹਾਲਾ)-ਅੱਜ ਟਾਹਲੀ ਸਾਹਿਬ ਤੇ ਆਸ-ਪਾਸ ਦੇ ਖੇਤਰ ਵਿਚ ਬਾਰਸ਼ ਤਾਂ ਕੋਈ ਖਾਸ ਨਹੀਂ ਹੋਈ, ਪਰ ਅੰਮਿ੍ਤਸਰ ਸ਼ਹਿਰ ਤੇ ਆਸ-ਪਾਸ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਨਾਲ ਗੜੇ੍ਹ ਪੈਣ ਕਾਰਨ ਸਾਰਾ ਦਿਨ ਠੰਡੀਆਂ ਹਵਾਂਵਾਂ ਚੱਲਣ ਨਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 550 ਸਾਲਾ ਸਮਾਗਮਾਂ ਸਮੇਂ ਸਿੱਖੀ ਦਾ ਮਾਨ ਅਨਮੋਲਸ਼ੇਰ ਸਿੰਘ ਬੇਦੀ ਨੂੰ ਅੱਖੋਂ ਪਰੋਖੇ ਕਰਨਾ ਬੇਹੱਦ ਦੁਖਦਾਈ-ਛੀਨਾ

ਹਰਸਾ ਛੀਨਾ, 7 ਨਵੰਬਰ (ਕੜਿਆਲ)-2017 ਵਿਚ ਹੋਈਆਂ ਸਿਵਲ ਸੇਵਾਵਾਂ ਪ੍ਰੀਖਿਆਵਾਂ 'ਚ ਦੇਸ਼ ਵਿਚੋਂ ਦੂਸਰਾ ਸਥਾਨ ਹਾਸਿਲ ਕਰਕੇ ਇਤਿਹਾਸ ਰਚਨ ਵਾਲੇ ਤੇ ਸਿੱਖ ਬੱਚਿਆਂ ਲਈ ਪ੍ਰੇਰਨਾਦਾਇਕ ਮੌਜੂਦਾ ਸਮੇਂ ਚੀਨ ਦੀ ਰਾਜਧਾਨੀ ਬੀਜਿੰਗ 'ਚ ਭਾਰਤੀ ਅੰਬੈਸੀ ਵਿਚ ਸਹਾਇਕ ਸਕੱਤਰ ...

ਪੂਰੀ ਖ਼ਬਰ »

ਸ਼ਹੀਦ ਫੇਰੂਮਾਨ ਕਾਲਜ ਵਿਖੇ ਯੁਵਕ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ

ਰਈਆ, 7 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਟਰੱਸਟ ਦੇ ਚੇਅਰਮੈਨ ਬਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਾਇਆ ਗਿਆ ਏ ਜ਼ੋਨ ਦੇ ਕਾਲਜਾਂ ਦਾ ਚਾਰ ਰੋਜ਼ਾ ਯੁਵਕ ਮੇਲਾ ਆਪਣੀਆਂ ਅਮਿਟ ਯਾਦਾਂ ਛੱਡਦਾ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਚੇਤਨਾ ਮੰਚ ਵਲੋਂ 23 ਨੂੰ ਹੋਣਗੇ ਆਨੰਦ ਕਾਰਜ

ਰਈਆ 5 ਨਵੰਬਰ (ਸੁੱਚਾ ਸਿੰਘ ਘੁੰਮਣ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੇਤਨਾ ਮੰਚ ਪੰਜਾਬ-ਚੰਡੀਗੜ੍ਹ ਅਤੇ ਵਿਮੁਕਤ ਜਾਤੀਆਂ ਫੈਡਰੇਸ਼ਨ ਪੰਜਾਬ-ਚੰਡੀਗੜ੍ਹ ਦੀ ਸਾਂਝੀ ਮੀਟਿੰਗ ਮੰਗਲ ਸਿੰਘ ਪ੍ਰਧਾਨ ਮੰਚ ਅਤੇ ਵਿਮੁਕਤ ਜਾਤੀਆਂ ਫੈਡਰੇਸ਼ਨ ਦੇ ਪ੍ਰਧਾਨ ਬਾਬੂ ਸਿੰਘ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਦੇ ਦਰਸ਼ਨ ਲਈ ਸੰਗਤ ਦੀ ਬੱਸ ਰਵਾਨਾ

ਖ਼ਾਸਾ, 7 ਨਵੰਬਰ (ਗੁਰਨੇਕ ਸਿੰਘ ਪੰਨੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਦੇ ਦਰਸ਼ਨ ਲਈ ਪਿੰਡ ਖ਼ਾਸਾ ਤੋਂ ਬਾਬਾ ਜਸਵੰਤ ਸਿੰਘ ਦੀ ਅਗਵਾਈ ਹੇਠ ਬੱਸ ਰਵਾਨਾ ਕੀਤੀ ਗਈ | ਖ਼ਾਸਾ ਵਿਖੇ ਗੁਰਦੁਆਰਾ ਸਾਹਿਬ ਵਿਚ ਅਰਦਾਸ ਕਰਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵਡਾਲਾ ਵਿਖੇ ਸਮਾਰਟ ਕਲਾਸ ਰੂਮ ਦਾ ਉਦਘਾਟਨ

ਰਈਆ, 7 ਨਵੰਬਰ (ਸ਼ਰਨਬੀਰ ਸਿੰਘ ਕੰਗ)-ਇੱਥੋਂ ਨਜ਼ਦੀਕੀ ਸਰਕਾਰੀ ਹਾਈ ਸਕੂਲ ਵਡਾਲਾ ਕਲਾਂ/ਵਡਾਲਾ ਖੁਰਦ ਵਿਖੇ ਸਮਾਰਟ ਕਲਾਸ ਰੂਮ ਦਾ ਉਦਘਾਟਨ ਹੈਡ ਮਾਸਟਰ ਰਣਜੀਤ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਇਸ ਮੌਕੇ ਮੈਡਮ ਕੰਵਲਜੀਤ ਕੌਰ, ਮੈਡਮ ਸੰਦੀਪ ਕੌਰ, ਮੈਡਮ ...

ਪੂਰੀ ਖ਼ਬਰ »

ਜਮਾਂਦਰੂ ਅਸਮਰਥ ਬੱਚੇ ਨੂੰ ਫਿਜ਼ਿਓਥਰੈਪੀ ਦੇ ਇਲਾਜ ਨੇ ਚਲਣ ਫਿਰਨ ਦੇ ਕਾਬਲ ਬਣਾਇਆ-ਡਾ: ਬਾਵਾ

ਅੰਮਿਤਸਰ, 7 ਨਵੰਬਰ (ਰੇਸ਼ਮ ਸਿੰਘ)-ਜਮਾਂਦਰੂ ਚਲਣ ਫਿਰਨ ਤੋਂ ਅਸਮਰਥ 9 ਸਾਲ ਦੇ ਇਕ ਬੱਚੇ ਲਈ ਨਿਊਰੋ ਫਿਜ਼ਿਓਥਰੈਪੀ ਦਾ ਇਲਾਜ਼ ਕਾਰਗਾਰ ਸਾਬਤ ਹੋਇਆ, ਜਿਸ ਸਦਕਾ ਉਹ ਚਲਣ ਫਿਰਨ ਦੇ ਕਾਬਲ ਹੋ ਗਿਆ ਹੈ | ਇਹ ਪ੍ਰਗਟਾਵਾ ਅੱਜ ਇਥੇ ਬਾਵਾ ਫਿਜ਼ਿਓਥਰੈਪੀ ਕੇਂਦਰ ਵਿਖੇ ਬੱਚੇ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਨੂੰ ਖੁਲਵਾਉਣ 'ਚ ਸਿੱਧੂ ਦੀ ਅਹਿਮ ਭੂਮਿਕਾ- ਸਰਨਾ

ਅੰਮਿ੍ਤਸਰ, 7 ਨਵੰਬਰ (ਹਰਮਿੰਦਰ ਸਿੰਘ)¸ਕਰਤਾਰਪਰ ਲਾਂਘੇ ਨੂੰ ਖੁਲਵਾਉਣ ਵਿਚ ਨਵਜੋਤ ਸਿੰਘ ਸਿੱਧੂ ਦੀ ਅਹਿਮ ਭੂਮਿਕਾ ਰਹੀ ਹੈ, ਇਸ ਦਾ ਸਿਹਰਾ ਸਿੱਧੂ ਨੂੰ ਹੀ ਜਾਂਦਾ ਹੈ | ਇਹ ਪ੍ਰਗਟਾਵਾ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਕੀਤਾ ਗਿਆ | ਅੱਜ ...

ਪੂਰੀ ਖ਼ਬਰ »

ਓਠੀਆਂ 'ਚ ਨਗਰ ਕੀਰਤਨ ਸਜਾਇਆ

ਓਠੀਆਂ, 7 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਸਬਾ ਓਠੀਆਂ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਅਖੰਡ ਪਾਠ ਸਹਿਬ ਜੀ ਦੇ ਭੋਗ ਪਾਉਣ ਤੋਂ ਉਪਰੰਤ ਪਿੰਡ ਵਾਸੀਆਂ ਵਲੋਂ ਪੰਜ ਪਿਅਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ...

ਪੂਰੀ ਖ਼ਬਰ »

ਟਰਾਲਾ ਭਜਾਉਣ ਦੀ ਨੀਅਤ ਨਾਲ ਚੋਰਾਂ ਨੇ ਕੀਤਾ ਟਰਾਲਾ ਚਾਲਕ 'ਤੇ ਹਮਲਾ

ਬੰਡਾਲਾ, 7 ਨਵੰਬਰ (ਅੰਗਰੇਜ਼ ਸਿੰਘ ਹੁੰਦਲ)-ਬੀਤੀ ਰਾਤ ਸਥਾਨਕ ਕਸਬੇ ਨੇੜੇ ਚੋਰਾਂ ਵਲੋਂ ਰਾਤ ਦੇ ਕਰੀਬ 11 ਵਜੇ ਟਰਾਲਾ ਚਾਲਕ 'ਤੇ ਹਮਲਾ ਕਰਕੇ ਲੁੱਟ ਖੋਹ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ | ਘਟਨਾ ਸਥਾਨ 'ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਟਰਾਲਾ ਚਾਲਕ ...

ਪੂਰੀ ਖ਼ਬਰ »

ਸਿੱਖ ਧਰਮ ਇੰਟਰਨੈਸ਼ਨਲ ਵਲੋਂ ਜਪੁਜੀ ਸਾਹਿਬ ਦਾ 19 ਭਾਸ਼ਾਵਾਂ ਚ ਕਰਵਾਇਆ ਅਨੁਵਾਦ

ਅੰਮਿ੍ਤਸਰ, 7 ਨਵੰਬਰ (ਹਰਮਿੰਦਰ ਸਿੰਘ)-ਸਿੱਖ ਧਰਮ ਇੰਟਰਨੈਸ਼ਨਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮੁੱਢਲੀ ਬਾਣੀ ਸ੍ਰੀ ਜਪੁਜੀ ਸਾਹਿਬ ਦੀ ਇਕ ਸਿਲਵਰ ਤੇ ਰਤਨ ਜੜੀ ਪੋਥੀ ਤਿਆਰ ਕੀਤੀ ਹੈ, ਜਿਸ ਵਿਚ ਜਪੁਜੀ ਸਾਹਿਬ ਦਾ ਗੁਰਮੁੱਖੀ ਤੋਂ ਦੁਨੀਆਂ ਦੀਆਂ 19 ਭਾਸ਼ਾਵਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX