ਤਾਜਾ ਖ਼ਬਰਾਂ


ਲੋਹੀਆਂ (ਜਲੰਧਰ) 'ਚ 2 ਪਾਜ਼ੀਟਿਵ ਮਰੀਜ਼ ਹੋਰ ਆਉਣ ਨਾਲ 'ਕੋਰੋਨਾ' ਨੇ ਫੜੀ ਰਫ਼ਤਾਰ
. . .  about 1 hour ago
ਲੋਹੀਆਂ ਖ਼ਾਸ, 11 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ) ਲੰਘੀ 5 ਜੁਲਾਈ ਨੂੰ ਇਲਾਕੇ 'ਚ ਆਏ 2 ਪਾਜ਼ੀਟਿਵ ਮਾਮਲਿਆਂ ਤੋਂ ਬਾਅਦ ਅੱਜ 2 ਹੋਰ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੋਰੋਨਾ ਵਾਇਰਸ ਨੇ ਲੋਹੀਆਂ 'ਚ ਰਫ਼ਤਾਰ ਫੜ ਲਈ ਲਗਦੀ ਹੈ, ਜਿਸ ਨਾਲ ਇਲਾਕੇ 'ਚ ਕੋਰੋਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸਿਵਲ ਹਸਪਤਾਲ...
ਨੱਥੇਵਾਲ (ਜਲੰਧਰ) 'ਚ 6 ਮਜ਼ਦੂਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜੰਡਿਆਲਾ ਮੰਜਕੀ,11ਜੁਲਾਈ (ਸੁਰਜੀਤ ਸਿੰਘ ਜੰਡਿਆਲਾ) - ਐੱਸ.ਐਮ.ਓ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਮੱੁਢਲਾ ਸਿਹਤ ਕੇਂਦਰ ਜੰਡਿਆਲਾ ਅਧੀਨ ਆਉਂਦੇ ਪਿੰਡ ਨੱਥੇਵਾਲ ਵਿਚ ਅੱਜ 6 ਵਿਅਕਤੀਆਂ ਰਾਜੂ ਮਹਾਤੋ, ਧੂਰੀ ਮਹਾਤੋ,ਵਿਸ਼ਵਨਾਥ ਰਾਮ, ਜਤਿੰਦਰ ਮਹਾਤੋ, ਵੈਦਨਾਥ ਮਹਾਤੋ ਜਗਦੀਸ਼ ਮਹਾਤੋ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ...
ਸੁਨਾਮ (ਸੰਗਰੂਰ) ’ਚ ਅੱਜ ਦੋ ਹੋਰ ਕੇਸ ਆਏ ਕੋਰੋਨਾ ਪਾਜ਼ੀਟਿਵ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ 11 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਕੋਰੋਨਾ ਦੇ 2 ਹੋਰ ਕੇਸ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ’ਚ ਸਹਿਮ ਦਾ ਮਾਹੌਲ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਜੇ ਕਾਮਰਾ ਨੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ...
ਲੁਧਿਆਣਾ 'ਚ ਪ੍ਰਾਪਰਟੀ ਕਾਰੋਬਾਰੀ ਦਾ ਕਤਲ
. . .  39 minutes ago
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਅਹੂਜਾ) - ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਲਹਾਰ ਸੜਕ ਤੇ ਨੌਕਰ ਵੱਲੋਂ ਪ੍ਰਾਪਰਟੀ ਕਾਰੋਬਾਰੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਸ਼ਨਾਖ਼ਤ ਸ਼ਮਸ਼ੇਰ ਸਿੰਘ ਅਟਵਾਲ (60) ਵਜੋਂ ਕੀਤੀ ਗਈ ਹੈ। ਜਾਂਚ ਕਰ ਰਹੇ ਅਧਿਕਾਰੀ...
ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਗ੍ਰਿਫ਼ਤਾਰ
. . .  about 2 hours ago
ਘਨੌਰ/ਪਟਿਆਲਾ, 11 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਰਾਜਪੁਰਾ ਤੋਂ ਚੰਡੀਗੜ੍ਹ ਮੁੱਖ ਸੜਕ ਤੇ ਸਥਿਤ ਇੱਕ ਹੱਬ 'ਚ ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਵਿਰੁੱਧ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰਨ ਉਪਰµਤ ਮੌਕੇ ਤੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ...
ਰਾਹੋਂ (ਨਵਾਂਸ਼ਹਿਰ) ਦੇ 2 ਸਾਲਾ ਬੱਚੇ ਅਤੇ 9 ਔਰਤਾਂ ਸਮੇਤ 23 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  about 2 hours ago
ਨਵਾਂਸ਼ਹਿਰ,11 ਜੁਲਾਈ (ਗੁਰਬਖ਼ਸ਼ ਸਿੰਘ ਮਹੇ) - ਅੱਜ ਸਵੇਰੇ ਇਕ ਔਰਤ ਸਮੇਤ ਆਏ 6 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਕਸਬਾ ਰਾਹੋਂ ਦੇ ਦੋ ਸਾਲਾ ਬੱਚੇ, 9 ਔਰਤਾਂ ਸਮੇਤ 23 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ...
ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  about 2 hours ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  about 4 hours ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  about 4 hours ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  about 4 hours ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 4 hours ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 4 hours ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 4 hours ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 5 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 5 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 5 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਗੁਰੂ ਹਰਸਹਾਏ 'ਚ ਇੱਕ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਗੁਰੂ ਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਚ ਜਿੱਥੇ ਗੁਰੂ ਹਰਸਹਾਏ ਵਿਖੇ ਪਹਿਲਾ ਚਾਰ ...
ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਆਪਣੀ ਟੀਮ ਦਾ ਐਲਾਨ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 23 ਕੱਤਕ ਸੰਮਤ 551

ਰੂਪਨਗਰ

ਏ. ਟੀ. ਐੱਮ. ਸਬੰਧੀ ਨੰਬਰ ਜਾਣ ਕੇ ਸਾਂਝੇ ਖਾਤੇ 'ਚੋਂ 14,850 ਰੁਪਏ ਦੀ ਠੱਗੀ

ਭਰਤਗੜ੍ਹ, 7 ਨਵੰਬਰ (ਜਸਬੀਰ ਸਿੰਘ ਬਾਵਾ)-ਕੱਲ੍ਹ ਸ਼ਾਮੀ ਕਰੀਬ 3:57 ਵਜੇ ਅਤੇ 4:07 ਵਜੇ ਬੇਲੀ ਦੇ ਵਸਨੀਕ ਤਾਰਾ ਸਿੰਘ ਅਤੇ ਇਸ ਦੀ ਪਤਨੀ ਗੁਰਮੀਤ ਕੌਰ ਦੇ ਰੂਪਨਗਰ ਦੇ ਓ. ਬੀ. ਸੀ. ਬੈਂਕ 'ਚ ਚੱਲ ਰਹੇ ਸਾਂਝੇ ਖਾਤੇ 'ਚੋਂ ਕਿਸੇ ਅਜਨਬੀ ਨੇ 2 ਵਾਰ ਫ਼ੋਨ ਰਾਬਤਾ ਕਰਕੇ 14,850 ਰੁਪਏ ਦੀ ਠੱਗੀ ਮਾਰੇ ਜਾਣ ਦੀ ਖ਼ਬਰ ਹੈ | ਇਨ੍ਹਾਂ ਦੋਵਾਂ ਨੇ ਦੱਸਿਆ ਕਿ ਉਹ ਖੇਤਾਂ 'ਚ ਉਕਤ ਸਮੇਂ 'ਚ ਪਸ਼ੂਆਂ ਨੂੰ ਹਰਾ ਚਾਰਾ ਲੈਣ ਗਏ ਹੋਏ ਸਨ ਕਿ ਕਿਸੇ ਅਜਨਬੀ ਨੇ ਉਨ੍ਹਾਂ ਦੇ ਨਿੱਜੀ ਨੰਬਰ 'ਤੇ ਰਾਬਤਾ ਕਰਕੇ ਕਿਹਾ ਕਿ ਏ. ਟੀ. ਐੱਮ. 'ਚ ਸੋਧ ਲਈ ਸਬੰਧਿਤ ਨੰਬਰ 'ਤੇ ਕੋਡ ਨੰਬਰ ਦੀ ਲੋੜ ਹੈ, ਅਸੀਂ ਉਸ ਨੂੰ ਦੋਵੇਂ ਨੰਬਰ ਦੇ ਦਿੱਤੇ | ਪਹਿਲੀ ਵਾਰ ਅਜਨਬੀ ਦੇ ਫ਼ੋਨ ਆਉਣ 'ਤੇ 10,000 ਰੁਪਏ ਨਿਕਲ ਗਏ ਤੇ ਦੂਸਰੀ ਵਾਰ ਫ਼ੋਨ ਆਉਣ 'ਤੇ 4850 ਰੁਪਏ ਨਿਕਲ ਗਏ | ਇਨ੍ਹਾਂ ਨੂੰ ਠੱਗੀ ਦਾ ਪਤਾ ਉਕਤ ਅਜਨਬੀ ਦੇ ਇਸ ਫ਼ੋਨ 'ਚ ਆਏ ਸੁਨੇਹਿਆਂ ਤੋਂ ਹੀ ਲੱਗਾ ਹੈ | ਇਨ੍ਹਾਂ ਦੱਸਿਆ ਕਿ ਇਸ ਠੱਗੀ ਸਬੰਧੀ ਸ਼ਾਖਾ ਪ੍ਰਬੰਧਕ ਨੂੰ ਇਤਲਾਹ ਕਰਕੇ ਸਬੰਧਿਤ ਕਾਰਡ ਕਰਵਾਉਣ ਦੀ ਕਾਰਵਾਈ ਕੀਤੀ ਹੈ |

ਅਨਾਜ ਮੰਡੀ ਰਾਮਪੁਰ-ਪੁਰਖਾਲੀ ਘਟੀਆ ਪ੍ਰਬੰਧਾਂ ਦੀ ਭੇਟ ਚੜ੍ਹੀ

ਪੁਰਖਾਲੀ, 7 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਰਾਮਪੁਰ-ਪੁਰਖਾਲੀ ਦੀ ਅਨਾਜ ਮੰਡੀ 'ਚ ਚੁਕਾਈ ਦਾ ਬਹੁਤ ਹੀ ਮਾੜਾ ਹਾਲ ਚੱਲ ਰਿਹਾ ਹੈ ਪਰ ਚੁਕਾਈ ਦੇ ਮਾੜੇ ਹਾਲ ਦੀ ਨਾ ਸ਼ੈਲਰ ਮਾਲਕਾਂ ਨੂੰ ਕੋਈ ਪ੍ਰਵਾਹ ਜਾਪਦੀ ਹੈ ਤੇ ਨਾ ਖ਼ਰੀਦ ਏਜੰਸੀ ਨੂੰ ਕੋਈ ਪ੍ਰਵਾਹ ਜਾਪਦੀ ਹੈ, ...

ਪੂਰੀ ਖ਼ਬਰ »

ਅਬਿਆਣਾ ਦੀ ਕੱਚੇ ਫੜ੍ਹ ਵਾਲੀ ਅਨਾਜ ਮੰਡੀ 'ਚ ਝੋਨਾ ਵੇਚਣ ਲਈ ਪ੍ਰੇਸ਼ਾਨ ਹੋ ਰਹੇ ਨੇ ਕਿਸਾਨ

ਨੂਰਪੁਰ ਬੇਦੀ, 7 ਨਵੰਬਰ (ਹਰਦੀਪ ਸਿੰਘ ਢੀਂਡਸਾ)-ਕਿਸਾਨ ਲਈ ਜਿੱਥੇ ਪਰਾਲੀ ਸਾੜਨ ਨੂੰ ਲੈ ਕੇ ਬਿਪਤਾ ਪਈ ਹੋਈ ਹੈ, ਉੁੱਥੇ ਹੁਣ ਕਿਸਾਨ ਵਰਖਾ ਕਾਰਨ ਮੰਡੀਆਂ ਵਿਚ ਰੁਲ਼ਣ ਲਈ ਮਜਬੂਰ ਹੋਇਆ ਪਿਆ ਹੈ | ਨੂਰਪੁਰ ਬੇਦੀ ਇਲਾਕੇ ਦੀ ਅਬਿਆਣਾ ਦੀ ਕੱਚੇ ਫੜ੍ਹ ਵਾਲੀ ਅਨਾਜ਼ ...

ਪੂਰੀ ਖ਼ਬਰ »

ਸੰਤ ਅਜਮੇਰ ਸਿੰਘ ਅਲੀਪੁਰ ਦੀ ਭੁਲੇਖੇ ਨਾਲ ਜ਼ਹਿਰੀਲੀ ਦਵਾ ਨਿਕਲਣ ਕਾਰਨ ਮੌਤ

ਘਨੌਲੀ, 7 ਨਵੰਬਰ (ਜਸਵੀਰ ਸਿੰਘ ਸੈਣੀ)-ਕਾਲੀ ਕੰਬਲੀ ਵਾਲੇ ਸੰਤਾਂ ਵਜੋਂ ਜਾਣੇ ਜਾਂਦੇ ਮਸ਼ਹੂਰ ਸੰਤ ਅਜਮੇਰ ਸਿੰਘ ਪੁੱਤਰ ਮੋਤਾ ਸਿੰਘ ਵਾਸੀ ਅਲੀਪੁਰ ਦੀ ਭੁਲੇਖੇ ਨਾਲ ਕੋਈ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਮੌਤ ਹੋ ਗਈ | ਉਨ੍ਹਾਂ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ...

ਪੂਰੀ ਖ਼ਬਰ »

ਚਿੱਟੇ ਸਮੇਤ ਨੌਜਵਾਨ ਕਾਬੂ

ਨੂਰਪੁਰ ਬੇਦੀ, 7 ਨਵੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ 10 ਗ੍ਰਾਮ ਚਿੱਟੇ ਦੇ ਨਾਲ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਨੂਰਪੁਰ ਬੇਦੀ ਥਾਣਾ ਮੁਖੀ ਜਤਿਨ ਕਪੂਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਸੀ ਕਿ ਇਕ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੀ ਭੰਗੜਾ ਟੀਮ ਰਾਜ ਪੱਧਰੀ ਮੁਕਾਬਲੇ 'ਚ ਦੂਜੇ ਸਥਾਨ 'ਤੇ ਰਹੀ

ਰੂਪਨਗਰ, 7 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਰਾਜ ਪੱਧਰੀ ਸਹਿ-ਅਕਾਦਮਿਕ ਮੁਕਾਬਲੇ ਦੇਸ਼ ਭਗਤ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਰੜਵਾਲ ਧੂਰੀ (ਸੰਗਰੂਰ) ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਖ਼ਾਲਸਾ ਸੀਨੀਅਰ ...

ਪੂਰੀ ਖ਼ਬਰ »

ਧਾਰਮਿਕ, ਵਪਾਰਕ ਤੇ ਸਮਾਜਿਕ ਜਥੇਬੰਦੀਆਂ ਦੀ ਪ੍ਰਕਾਸ਼ ਪੁਰਬ ਸਬੰਧੀ ਸਾਂਝੀ ਮੀਟਿੰਗ

ਨੰਗਲ, 7 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਨੰਗਲ ਸ਼ਹਿਰ ਵਿਚ ਸਾਂਝੇ ਤੌਰ 'ਤੇ ਮਨਾਉਣ ਲਈ ਧਾਰਮਿਕ, ਵਪਾਰਕ ਅਤੇ ਸਮਾਜਿਕ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਗੁ. ਘਾਟ ਸਾਹਿਬ ਨੰਗਲ ਵਿਖੇ ਹੋਈ | ਇਸ ਮੀਟਿੰਗ 'ਚ ਉਕਤ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 7 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਬੇਲਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ, ਜਿਸ 'ਚ ਬੁਲਾਰਿਆਂ ਨੇ ਸਭ ਤੋਂ ਪਹਿਲਾਂ ਸ੍ਰੀ ...

ਪੂਰੀ ਖ਼ਬਰ »

ਐੱਨ. ਆਰ. ਆਈ. ਨੌਜਵਾਨ ਨੇ ਸ਼ਮਸ਼ਾਨਘਾਟ ਥਲੀ ਦੀ ਬਦਲੀ ਨੁਹਾਰ

ਘਨੌਲੀ, 7 ਨਵੰਬਰ (ਜਸਵੀਰ ਸਿੰਘ ਸੈਣੀ)-ਪਿੰਡ ਥਲੀ ਖੁਰਦ ਵਾਸੀ ਐੱਨ. ਆਰ. ਆਈ. ਬਲਜੀਤ ਸਿੰਘ ਲੌਾਗੀਆ ਪੁੱਤਰ ਨਰਿੰਦਰ ਸਿੰਘ ਲੌਾਗੀਆ ਵਾਸੀ ਥਲੀ ਖੁਰਦ ਨਿਊਜ਼ੀਲੈਂਡ 'ਚ ਰਹਿੰਦਿਆਂ ਸਮਾਜ ਸੇਵਕ ਕਾਰਜਾਂ 'ਚ ਜਿੱਥੇ ਅੱਗੇ ਰਹਿੰਦੇ ਨੇ, ਉੱਥੇ ਹੀ ਉਨ੍ਹਾਂ ਨੇ ਆਪਣੀ ਨੇਕ ...

ਪੂਰੀ ਖ਼ਬਰ »

ਲਾਈਨਮੈਨਾਂ ਨੂੰ ਪੂਰਾ ਸਕੇਲ ਦੇਣ ਦੀ ਕੀਤੀ ਮੰਗ

ਸ੍ਰੀ ਅਨੰਦਪੁਰ ਸਾਹਿਬ, 7 ਨਵੰਬਰ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਪੰਜਾਬ ਰਾਜ ਪਾਵਰਕਾਮ ਲਿ: ਦੇ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਡਵੀਜ਼ਨ ਵਰਕਿੰਗ ਦੀ ਮੀਟਿੰਗ ਤਰਸੇਮ ਲਾਲ ਡਵੀਜ਼ਨ ...

ਪੂਰੀ ਖ਼ਬਰ »

ਸੁਪਰਵਾਈਜ਼ਰ ਸੁਦੇਸ਼ ਕੁਮਾਰੀ ਨੂੰ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ

ਭਰਤਗੜ੍ਹ, 7 ਨਵੰਬਰ (ਜਸਬੀਰ ਸਿੰਘ ਬਾਵਾ)-ਸੀ. ਡੀ. ਪੀ. ਓ. ਰੂਪਨਗਰ ਸਥਿਤ ਦਫ਼ਤਰ ਦੇ ਸੁਪਰਵਾਈਜ਼ਰ ਸ੍ਰੀਮਤੀ ਸੁਦੇਸ਼ ਕੁਮਾਰੀ ਜੋ ਆਪਣੀਆਂ ਸੇਵਾਵਾਂ ਦੇਣ ਮਗਰੋਂ ਸਬੰਧਿਤ ਮਹਿਕਮੇ ਤੋਂ ਸੇਵਾ-ਮੁਕਤ ਹੋਏ ਹਨ, ਦੀ ਸੇਵਾ-ਮੁਕਤੀ 'ਤੇ ਅੱਜ ਭਰਤਗੜ੍ਹ ਦੇ ਆਂਗਣਵਾੜੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਖਿਡਾਰੀ ਗੁਰਪ੍ਰੀਤ ਸਿੰਘ ਦਾ ਪਿੰਡ ਪਹੰੁਚਣ 'ਤੇ ਭਰਵਾਂ ਸਵਾਗਤ

ਨੂਰਪੁਰ ਬੇਦੀ, 7 ਨਵੰਬਰ (ਵਿੰਦਰਪਾਲ ਝਾਂਡੀਆਂ)-ਅੰਤਰਰਾਸ਼ਟਰੀ ਪੱਧਰੀ 28ਵੀਂ ਇੰਡੀਪੈਡੈਂਟਸ ਕੱਪ ਹੈਾਡਬਾਲ ਚੈਂਪੀਅਨਸ਼ਿਪ ਜੋ ਕਿ ਤਾਸ਼ਕੰਦ ਉਜਬੇਕਿਸਤਾਨ ਵਿਖੇ ਹੋਈ, 'ਚ ਨੂਰਪੁਰ ਬੇਦੀ ਬਲਾਕ ਦੇ ਪਿੰਡ ਸਸਕੌਰ ਦੇ ਜੰਮਪਲ ਦਿਆ ਸਿੰਘ ਦੇ ਹੋਣਹਾਰ ਸਪੁੱਤਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਵੀ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਵਿਖੇ ਹੋਵੇਗੀ ਮਨਮੋਹਕ ਲਾਈਟਿੰਗ

ਸ੍ਰੀ ਅਨੰਦਪੁਰ ਸਾਹਿਬ, 7 ਨਵੰਬਰ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਿੱਥੇ ਪੰਜਾਬ ਸਰਕਾਰ, ਸ਼੍ਰੋਮਣੀ ਕਮੇਟੀ ਅਤੇ ਕੇਂਦਰ ਸਰਕਾਰ ਵਲੋਂ ਆਪਣੇ ਪੱਧਰ 'ਤੇ ਸਮਾਗਮ ਕਰਵਾਏ ਜਾ ਰਹੇ ਹਨ, ਉੱਥੇ ਹੀ ਇਸ ...

ਪੂਰੀ ਖ਼ਬਰ »

ਪਿੰਡ ਗੋਚਰ ਵਿਖੇ ਭਸੀਨ ਪਰਿਵਾਰ ਨੇ ਸਤੀ ਮਾਤਾ ਮੇਲਾ ਮਨਾਇਆ

ਕਾਹਨਪੁਰ ਖੂਹੀ, 7 ਨਵੰਬਰ (ਗੁਰਬੀਰ ਸਿੰਘ ਵਾਲੀਆ)-ਸਤੀ ਮਾਤਾ ਮੰਦਰ ਪਿੰਡ ਗੋਚਰ ਵਿਖੇ ਭਸੀਨ ਪਰਿਵਾਰ ਵਲੋਂ ਤੀਜਾ ਸਾਲਾਨਾ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ¢ ਇਸ ਮੌਕੇ ਕਲਾਕਾਰ ਜੱਗਾ ਸਸਕੋਰ ਨੇ ਮਾਤਾ ਜੀ ਦਾ ਗੁਣਗਾਨ ਸ਼ੁਰੂ ਕਰ ਹਾਜ਼ਰ ਭਗਤਾਂ ਨੂੰ ਨਿਹਾਲ ...

ਪੂਰੀ ਖ਼ਬਰ »

ਸਵਾਈਨ ਫਲੂ ਦੀ ਬਿਮਾਰੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਪੁਰਖਾਲੀ, 7 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਡਾ. ਰਜਿੰਦਰ ਕੁਮਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸਿਹਤ ਕੇਂਦਰ ਪੁਰਖਾਲੀ ਵਿਖੇ ਸਵਾਈਨ ਫਲੂ ਦੀ ਬਿਮਾਰੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ¢ ਇਸ ਮੌਕੇ ਐੱਸ. ਆਈ. ...

ਪੂਰੀ ਖ਼ਬਰ »

ਬੀ. ਬੀ. ਐੱਮ. ਬੀ. ਪੈਨਸ਼ਨਰਾਂ ਤੇ ਕਰਮਚਾਰੀਆਂ ਦੇ ਬਕਾਇਆਂ ਦਾ ਜਲਦ ਭੁਗਤਾਨ ਕਰਨ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 7 ਅਗਸਤ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਬੀ. ਬੀ. ਐੱਮ. ਬੀ./ ਪਾਰਟਨਰ ਸਟੇਟ ਅਤੇ ਇਲੈਕਟ੍ਰੀਸਿਟੀ ਬੋਰਡਜ਼ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਗੰਗੂਵਾਲ ਅਤੇ ਕੋਟਲਾ ਇਕਾਈ ਦੀ ਮੀਟਿੰਗ ਅੱਜ ਪ੍ਰਧਾਨ ਸੁਭਾਸ਼ ...

ਪੂਰੀ ਖ਼ਬਰ »

ਭੱਟੋ ਦੀ ਪੰਚਾਇਤ ਨੇ ਗਲੀ ਦਾ ਨਿਰਮਾਣ ਕਰਵਾਇਆ

ਨੂਰਪੁਰ ਬੇਦੀ, 7 ਨਵੰਬਰ (ਪ. ਪ. ਰਾਹੀਂ)-ਗਰਾਮ ਪੰਚਾਇਤ ਭੱਟੋਂ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਗਾਜੀਦਾਸ ਸਰ ਸਾਹਿਬ, ਸਕੂਲ ਅਤੇ ਆਂਗਣਵਾੜੀ ਕੇਂਦਰ ਨੂੰ ਜਾਂਦੀ ਸੀਮੈਂਟ ਵਾਲੀ ਸੜਕ ਦਾ ਨਿਰਮਾਣ ਕਰਵਾ ਦਿੱਤਾ ਗਿਆ ਹੈ | ਇਸ ਸਬੰਧ 'ਚ ਗਰਾਮ ਪੰਚਾਇਤ ਭੱਟੋਂ ਦੀ ਸਰਪੰਚ ...

ਪੂਰੀ ਖ਼ਬਰ »

ਬਿਭੌਰ ਸਾਹਿਬ ਸਕੂਲ 'ਚ ਬਲਾਕ ਪੱਧਰੀ ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ

ਨੰਗਲ, 7 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸਟੇਟ ਕੁਆਰਡੀਨੇਟਰ ਸ੍ਰੀਮਤੀ ਅੰਸ਼ੁਲ ਮਿੱਤਲ ਦੀਆਂ ਹਦਾਇਤਾਂ ਅਨੁਸਾਰ ਬਲਾਕ ਪੱਧਰ 'ਤੇ ਹੋਣ ਵਾਲੇ ਕੰਪਿਊਟਰ ਕੁਇਜ਼ ਮੁਕਾਬਲੇ ਸੈਸ਼ਨ 2019-20 ਸਰਕਾਰੀ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ

ਸੁਖਸਾਲ, 7 ਨਵੰਬਰ (ਧਰਮ ਪਾਲ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਭਟੋਲੀ ਵਲੋਂ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ ਗਿਆ | ਇਸ ਮੌਕੇ ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਚੇਅਰਮੈਨ ਮੋਹਣ ਸਿੰਘ ਡੂਮੇਵਾਲ ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਪਸ਼ੂ ...

ਪੂਰੀ ਖ਼ਬਰ »

ਦੇਸ਼ ਘੁੰਮਣ ਨਿਕਲਿਆ ਸਾਈਕਲ ਚਾਲਕ ਸਕੂਲਾਂ 'ਚ ਪੁੱਜਿਆ

ਸ਼੍ਰੀ ਚਮਕੌਰ ਸਾਹਿਬ, 7 ਨਵੰਬਰ (ਜਗਮੋਹਣ ਸਿੰਘ ਨਾਰੰਗ)-ਬੀਤੇ ਦਿਨ ਮਹਾਰਾਸ਼ਟਰ ਤੋਂ ਫਾਈਨ ਆਰਟਸ ਦਾ ਇਕ 23 ਸਾਲਾ ਸਾਈਕਲ ਚਾਲਕ ਵਿਦਿਆਰਥੀ ਜੋ ਵਾਤਾਵਰਨ ਦੀ ਸ਼ੁੱਧਤਾ ਦਾ ਸੁਨੇਹਾ ਦੇਣ ਅਤੇ ਜਿਸ ਨੇ ਵੱਖ-ਵੱਖ ਸੱਭਿਆਚਾਰਾਂ ਅਤੇ ਕਲਾਵਾਂ ਨੂੰ ਆਪਣੀ ਖੋਜ ਦਾ ਵਿਸ਼ਾ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਵਲੋਂ ਬਲਾਕ ਦੇ ਸਰਪੰਚਾਂ ਨਾਲ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 7 ਨਵੰਬਰ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਬਲਾਕ ਸੰਮਤੀ ਦਫ਼ਤਰ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਰਸ਼ਨ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਬਲਾਕ ਦੇ ਸਰਪੰਚਾਂ ਦੀ ਜਾਗਰੂਕਤਾ ਮੀਟਿੰਗ ਹੋਈ, ਜਿਸ 'ਚ ਕਿਸਾਨਾਂ ਨੂੰ ਪਰਾਲੀ ...

ਪੂਰੀ ਖ਼ਬਰ »

ਬਲਾਕ ਦਫ਼ਤਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 7 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਲਾਕ ਦਫ਼ਤਰ ਵਿਚ ਦਫ਼ਤਰੀ ਸਟਾਫ਼ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਉਪਰੰਤ ਭਾਈ ...

ਪੂਰੀ ਖ਼ਬਰ »

ਬੀ. ਬੀ. ਐੱਮ. ਬੀ. ਵਰਕਰਜ਼ ਯੂਨੀਅਨ ਦੀ ਅਹਿਮ ਮੀਟਿੰਗ

ਨੰਗਲ, 7 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐੱਮ. ਬੀ. ਵਰਕਰਜ਼ ਯੂਨੀਅਨ ਨੰਗਲ ਦੀ ਇਕ ਜ਼ਰੂਰੀ ਮੀਟਿੰਗ ਪ੍ਰਧਾਨ ਰਾਮ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਸਮੂਹ ਯੂਨੀਅਨ ਕਾਰਕੁਨਾਂ ਅਤੇ ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਪੂਨਮ ਸ਼ਰਮਾ ਵਲੋਂ ...

ਪੂਰੀ ਖ਼ਬਰ »

ਗਿਆਨੀ ਸਪਿੰਦਰ ਸਿੰਘ ਮਾਨ ਮੜੌਲੀ ਖੁਰਦ ਸਰਬ ਭਾਰਤੀ ਗ੍ਰੰਥੀ ਸਿੰਘ ਸਭਾ ਪੰਜਾਬ ਦੇ ਪ੍ਰਧਾਨ ਬਣੇ

ਮੋਰਿੰਡਾ, 7 ਨਵੰਬਰ (ਪਿ੍ਤਪਾਲ ਸਿੰਘ)-ਸਰਬ ਭਾਰਤੀ ਗ੍ਰੰਥੀ ਸਿੰਘ ਸਭਾ ਪੰਜਾਬ ਦੀ ਮੀਟਿੰਗ ਗਿਆਨੀ ਕੁਲਵਿੰਦਰ ਸਿੰਘ ਕਲਹੇੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਭਾ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੀਟਿੰਗ ਦੌਰਾਨ ਗਿਆਨੀ ਸਪਿੰਦਰ ਸਿੰਘ ਮਾਨ ਮੜੌਲੀ ਖੁਰਦ ...

ਪੂਰੀ ਖ਼ਬਰ »

ਬੇਲਾ ਕਾਲਜ ਦੇ ਅਮਨਦੀਪ ਸਿੰਘ ਨੇ ਵੈਸਟਰਨ ਇੰਸਟਰੂਮੈਂਟ 'ਚੋਂ ਸੋਨ ਤਗਮਾ ਜਿੱਤਿਆ

ਬੇਲਾ, 7 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਵਿਦਿਆਰਥੀ ਅਮਨਦੀਪ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਵਲੋਂ ਕਰਵਾਏ ਗਏ ਅੰਤਰ-ਖੇਤਰੀ ਯੁਵਕ ਮੇਲੇ ਵਿਚ ਵੈਸਟਰਨ ਇੰਸਟਰੂਮੈਂਟ ਵਿਚ ਸੋਨੇ ਦਾ ਤਗਮਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਮੋਰਿੰਡਾ ਵਲੋਂ ਬਲਾਕ ਪੱਧਰੀ ਮੀਟਿੰਗ

ਮੋਰਿੰਡਾ, 7 ਨਵੰਬਰ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਮਾਣਯੋਗ ਸੁਪਰੀਮ ਕੋਰਟ ਆਫ਼ ਇੰਡੀਆ ਦੇ ਹੁਕਮਾਂ ਅਤੇ ਰਾਜ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰਬੰਸ ਸਿੰਘ ਐੱਸ. ਡੀ. ਐੱਮ. ਮੋਰਿੰਡਾ ਵਲੋਂ ਬਲਾਕ ਪੱਧਰੀ ਮੀਟਿੰਗ ਕੀਤੀ ਗਈ, ਜਿਸ 'ਚ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਧਨੌਰੀ, ਰਾਮਗੜ੍ਹ ਤੇ ਸਮਾਣਾ ਕਲਾਂ 'ਚ ਪਰਾਲੀ ਨੂੰ ਅੱਗ ਲਾਉਣ 'ਤੇ ਮੁਕੱਦਮੇ ਦਰਜ

ਮੋਰਿੰਡਾ, 7 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਪੁਲਿਸ ਵਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਪਿਛਲੇ ਕੁਝ ਦਿਨਾਂ ਤੋਂ ਸਖ਼ਤੀ ਸ਼ੁਰੂ ਕਰ ਦਿੱਤੀ ਹੈ, ਜਿਸ 'ਤੇ ਕਾਰਵਾਈ ਕਰਦਿਆਂ ਮੋਰਿੰਡਾ ਥਾਣੇ ਅਧੀਨ ਪੈਂਦੀ ਚੌਕੀ ਲੁਠੇੜੀ ਦੇ ਏ. ਐੱਸ. ਆਈ. ...

ਪੂਰੀ ਖ਼ਬਰ »

ਗੜਡੋਲੀਆ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ

ਨੂਰਪੁਰ ਬੇਦੀ, 7 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਦੀ ਰੋਪੜ ਕੇਂਦਰੀ ਸਹਿਕਾਰੀ ਬੈਂਕ ਵਲੋਂ ਪਿੰਡ ਗੜਡੋਲੀਆ ਵਿਖੇ ਬੈਂਕਾਂ ਦੇ ਕੰਮਕਾਜ ਪ੍ਰਤੀ ਜਾਗਰੂਕ ਕਰਨ ਲਈ ਵਿੱਤੀ ਸਾਖਰਤਾ ਕੈਂਪ ਲਗਾਇਆ, ਜਿਸ 'ਚ ਕਾਊਾਸਲਰ ਮਲਕੀਤ ਸਿੰਘ ਨੇ ਸ਼ਾਮਲ ਲੋਕਾਂ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸ਼ਤਾਬਦੀ ਮੌਕੇ ਹਰ ਪ੍ਰਕਾਰ ਦੇ ਨਸ਼ਿਆਂ 'ਤੇ ਲਾਵੇ ਪਾਬੰਦੀ-ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 7 ਨਵੰਬਰ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਸੰਸਾਰ ਭਰ ਵਿਚ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ | ਇਨ੍ਹਾਂ ਦਿਨਾਂ ਵਿਚ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 7 ਨਵੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ, ਜਿਸ 'ਚ ਦੇਸ਼ ਦੀ ਸਰਵਉੱਚ ...

ਪੂਰੀ ਖ਼ਬਰ »

'ਸੈੱਲਫ਼ ਹੈਲਪ ਗਰੁੱਪ' ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਸੁਖਸਾਲ, 7 ਨਵੰਬਰ (ਧਰਮ ਪਾਲ)-ਪਿੰਡ ਭਲਾਣ ਵਿਖੇ ਚੱਲ ਰਹੇ ਰੂਰਲ ਸਕਿੱਲ ਸੈਂਟਰ 'ਚ ਟ੍ਰੇਨਿੰਗ ਪ੍ਰਾਪਤ ਕਰ ਰਹੀਆਂ ਲੜਕੀਆਂ ਨੂੰ 'ਸੈੱਲਫ਼ ਹੈਲਪ ਗਰੁੱਪ' ਦੀ ਮਹੱਤਤਾ ਬਾਰੇ ਸਾਰੀ ਜਾਣਕਾਰੀ ਦਿੱਤੀ | ਇਸ ਸਬੰਧ 'ਚ ਨੰਗਲ ਦੀ ਸਮਾਜਿਕ ਸੰਸਥਾ ਮਾਹਲ ਵੈੱਲਫੇਅਰ ਸੰਸਥਾ ...

ਪੂਰੀ ਖ਼ਬਰ »

ਮੀਂਹ ਕਾਰਨ ਦਾਣਾ ਮੰਡੀ ਮੋਰਿੰਡਾ 'ਚ ਜੀਰੀ ਦੀਆਂ ਬੋਰੀਆਂ ਪਾਣੀ 'ਚ ਡੁੱਬੀਆਂ

ਮੋਰਿੰਡਾ, 7 ਨਵੰਬਰ (ਤਰਲੋਚਨ ਸਿੰਘ ਕੰਗ)-ਅਨਾਜ਼ ਮੰਡੀ ਮੋਰਿੰਡਾ 'ਚ ਜੀਰੀ ਦੀ ਚੁਕਾਈ ਨਾ ਹੋਣ ਕਾਰਨ ਮੰਡੀ ਵਿਚ ਅਜੇ ਵੀ ਹਜ਼ਾਰਾਂ ਕੁਇੰਟਲ ਜੀਰੀ ਦੀਆਂ ਬੋਰੀਆਂ ਦੇ ਖੁੱਲੇ੍ਹ ਅਸਮਾਨ 'ਚ ਅੰਬਾਰ ਲੱਗੇ ਹੋਏ ਹਨ | ਕੁਝ ਆੜ੍ਹਤੀਆਂ ਵਲੋਂ ਬੋਰੀਆਂ ਦੇ ਚੱਕਿਆਂ ਹੇਠਾਂ ...

ਪੂਰੀ ਖ਼ਬਰ »

ਰਣਜੀਤ ਐਵੇਨਿਊ ਕਾਲੋਨੀ 'ਚ ਕੀਰਤਨ ਦਰਬਾਰ ਭਲਕੇ

ਰੂਪਨਗਰ, 7 ਨਵੰਬਰ (ਸਤਨਾਮ ਸਿੰਘ ਸੱਤੀ)-ਰਣਜੀਤ ਐਵੇਨਿਊ ਰੈਜੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਵਲੋਂ 9 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਵੇਰੇ ਪ੍ਰਭਾਤ ਫੇਰੀ ਅਤੇ ਸ਼ਾਮ ਨੂੰ 6 ਤੋਂ 9 ਵਜੇ ਤੱਕ ਕੀਰਤਨ ਦਰਬਾਰ ਕਰਵਾਇਆ ਜਾ ...

ਪੂਰੀ ਖ਼ਬਰ »

ਅਸਾਲਤਪੁਰ ਦਾ ਨੌਜਵਾਨ ਭੇਦਭਰੇ ਹਾਲਾਤ 'ਚ ਲਾਪਤਾ

ਨੂਰਪੁਰ ਬੇਦੀ, 7 ਨਵੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਅਸਾਲਤਪੁਰ ਦੇ ਮੰਗਲ ਸਿੰਘ ਮੰਗੀ ਪੁੱਤਰ ਮਹਿੰਦਰ ਸਿੰਘ ਜੋ ਕਿ ਪਿਛਲੇ ਕਈ ਦਿਨਾਂ ਤੋਂ ਆਪਣੇ ਘਰ ਤੋਂ ਭੇਦਭਰੇ ਹਾਲਾਤ 'ਚ ਲਾਪਤਾ ਹੈ | ਲਾਪਤਾ ਨੌਜਵਾਨ ਦੇ ਤਾਇਆ ਭਜਨ ਸਿੰਘ, ਭਰਾ ...

ਪੂਰੀ ਖ਼ਬਰ »

ਅਸਾਲਤਪੁਰ ਦਾ ਨੌਜਵਾਨ ਭੇਦਭਰੇ ਹਾਲਾਤ 'ਚ ਲਾਪਤਾ

ਨੂਰਪੁਰ ਬੇਦੀ, 7 ਨਵੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਅਸਾਲਤਪੁਰ ਦੇ ਮੰਗਲ ਸਿੰਘ ਮੰਗੀ ਪੁੱਤਰ ਮਹਿੰਦਰ ਸਿੰਘ ਜੋ ਕਿ ਪਿਛਲੇ ਕਈ ਦਿਨਾਂ ਤੋਂ ਆਪਣੇ ਘਰ ਤੋਂ ਭੇਦਭਰੇ ਹਾਲਾਤ 'ਚ ਲਾਪਤਾ ਹੈ | ਲਾਪਤਾ ਨੌਜਵਾਨ ਦੇ ਤਾਇਆ ਭਜਨ ਸਿੰਘ, ਭਰਾ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚ ਬਾਬਾ ਨਾਨਕ ਜੀ ਦਾ ਸ਼ਾਂਤੀ ਤੇ ਪਿਆਰ ਦਾ ਪੈਗ਼ਾਮ ਪਹੰੁਚਾਇਆ

ਰੂਪਨਗਰ, 7 ਨਵੰਬਰ (ਮਨਜਿੰਦਰ ਸਿੰਘ ਚੱਕਲ)-ਪੰਜਾਬ ਰਾਜ, ਜੇਲ੍ਹ ਵਿਭਾਗ ਵਿਚ ਬਾਬਾ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਜਾ ਰਿਹਾ ਹੈ | ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿਚ ਬਾਬਾ ਨਾਨਕ ਜੀ ਦਾ ਸ਼ਾਂਤੀ ਅਤੇ ਪਿਆਰ ਦਾ ਪੈਗ਼ਾਮ ਪਹੁੰਚਾਉਣ ਲਈ ਪੰਡਿਤ ਰਾਓ ...

ਪੂਰੀ ਖ਼ਬਰ »

ਦੋ ਰੋਜ਼ਾ ਜ਼ਿਲ੍ਹਾ ਪੱਧਰੀ ਗੱਤਕਾ ਟੂਰਨਾਮੈਂਟ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 7 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਐੱਸ. ਜੀ. ਐੱਸ. ਖਾਲਸਾ ਸੀ. ਸੈਕੰ. ਸਕੂਲ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਕੂਲਾਂ ਦੇ 17 ਅਤੇ 19 ਸਾਲ ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਗੱਤਕਾ ਮੁਕਾਬਲੇ ...

ਪੂਰੀ ਖ਼ਬਰ »

ਖ਼ਾਲਸਾ ਇੰਟਰਨੈਸ਼ਨਲ ਏਡ ਸੰਸਥਾ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਖਾਦ ਵੰਡੀ

ਨੂਰਪੁਰ ਬੇਦੀ, 7 ਨਵੰਬਰ (ਹਰਦੀਪ ਸਿੰਘ ਢੀਂਡਸਾ)-ਹਮੇਸ਼ਾ ਤੋਂ ਹੀ ਨਿਸ਼ਕਾਮ ਸੇਵਾ ਭਾਵਨਾ ਦੇ ਨਾਂਅ ਨਾਲ ਜਾਣੀ ਜਾਂਦੀ ਖ਼ਾਲਸਾ ਇੰਟਰਨੈਸ਼ਨਲ ਏਡ ਵਲੋਂ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਪਿੰਡਾਂ 'ਚ ਬਰਸਾਤ ਦੇ ਨਾਲ ਹੋਈ ਤਬਾਹੀ ਤੇ ਖੇਤਾਂ ਵਿਚ ਰੇਤਾ ਚੜ੍ਹ ਆਉਣ ਦੇ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ

ਨੂਰਪੁਰ ਬੇਦੀ, 7 ਨਵੰਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਬੀਤੇ ਦਿਨ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮੰਗ ਕੀਤੀ ਕਿ ਰੈਸ਼ਨੇਲਾਈਜੇਸ਼ਨ ਕਰਦੇ ਸਮੇਂ ਸੀ. ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਇਕੱਤਰਤਾ 'ਚ ਦਿੱਲੀ ਅਦਾਲਤ ਦੀ ਘਟਨਾ ਦੀ ਨਿਖੇਧੀ

ਚੰਡੀਗੜ੍ਹ, 7 ਨਵੰਬਰ (ਅਜਾਇਬ ਸਿੰਘ ਔਜਲਾ) - ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਅੱਜ ਐਸੋਸੀਏਸ਼ਨ ਦੇ ਦਫ਼ਤਰ ਚੰਡੀਗੜ੍ਹ ਵਿਖੇ ਸੰਸਥਾ ਦੇ ਪ੍ਰਧਾਨ ਸ. ਬਲਬੀਰ ਸਿੰਘ ਖੈਰਾ ਐਸ.ਪੀ. (ਰਿਟਾ) ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

'ਆਪ' ਵਿਧਾਇਕਾਂ ਮੁੱਖ ਮੰਤਰੀ ਕੋਲ ਉਠਾਇਆ ਦਲਿਤ ਵਿਦਿਆਰਥੀਆਂ ਤੋਂ ਵਸੂਲੀਆਂ ਜਾਂਦੀਆਂ ਫ਼ੀਸਾਂ ਦਾ ਮੁੱਦਾ

ਚੰਡੀਗੜ੍ਹ, 7 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਵਲੋਂ ਵਿਰੋਧੀ ਧਿਰ ਦੀ ਉਪ ਨੇਤਾ ਅਤੇ ਜਗਰਾਓਾ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ ਬਠਿੰਡਾ (ਦਿਹਾਤੀ) ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਦੇ ਖੁੱਲੇ ਦਰਸ਼ਨ ਦੀਦਾਰ ਲਈ ਪਾਸਪੋਰਟ ਦੀ ਸ਼ਰਤ ਹਟਾਏ ਭਾਰਤ ਸਰਕਾਰ-'ਆਪ'

ਚੰਡੀਗੜ੍ਹ, 7 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਸਰਕਾਰ ਵਲੋਂ ਰੱਖੀ ਗਈ ਪਾਸਪੋਰਟ ਦੀ ਸ਼ਰਤ 'ਤੇ ਸਖ਼ਤ ਇਤਰਾਜ਼ ਉਠਾਉਂਦੇ ਹੋਏ ਇਸ ਨੂੰ ਤੁਰੰਤ ਖ਼ਤਮ ਕਰਨ ਦੀ ਮੰਗ ਕੀਤੀ ਹੈ | ਪਾਰਟੀ ਦੀ ਕੋਰ ਕਮੇਟੀ ਦੇ ...

ਪੂਰੀ ਖ਼ਬਰ »

ਹੈਰੀਟੇਜ ਕਮੇਟੀ ਦੀ ਬੈਠਕ, ਵਿਦਿਆਰਥੀਆਂ ਨੂੰ ਸ਼ਹਿਰ ਦੀ ਵਿਰਾਸਤ ਪ੍ਰਤੀ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ

ਚੰਡੀਗੜ੍ਹ, 7 ਨਵੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਦੀ ਅਗਵਾਈ ਵਿਚ ਹੈਰੀਟੇਜ ਕਮੇਟੀ ਦੀ ਬੈਠਕ ਹੋਈ | ਬੈਠਕ ਵਿਚ ਮਨੋਜ ਪਰੀਦਾ ਨੇ ਸ਼ਹਿਰ ਦੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸ਼ਹਿਰ ਦੀ ਵਿਰਾਸਤ ਪ੍ਰਤੀ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਸ਼ਿਰੀਨ ਮਾਨ ਸੰਘਾ ਨੇ ਜੁੱਤੀ ਨੂੰ ਕੀਤਾ ਨਵੇਂ ਰੂਪ 'ਚ ਪੇਸ਼ ਬਾਲੀਵੁੱਡ 'ਚ ਬਣਾਇਆ ਮੁਕਾਮ

ਚੰਡੀਗੜ੍ਹ, 7 ਨਵੰਬਰ (ਅਜਾਇਬ ਸਿੰਘ ਔਜਲਾ)- ਮੂਲ ਰੂਪ ਨਾਲ ਚੰਡੀਗੜ੍ਹ ਦੀ ਨਿਵਾਸੀ ਸ਼ਿਰੀਨ ਮਾਨ ਸੰਘਾ ਨੇ ਆਪਣੀਆਂ ਖ਼ੂਬਸੂਰਤ ਜੁੱਤੀਆਂ ਨਾਲ ਬਾਲੀਵੁੱਡ ਹਸਤੀਆਂ ਦਾ ਦਿਲ ਜਿੱਤ ਕੇ ਆਪਣਾ ਨਾਂਅ ਤਾਂ ਬਣਾਇਆ ਹੀ ਹੈ, ਨਾਲ ਹੀ ਚੰਡੀਗੜ੍ਹ ਦਾ ਨਾਂਅ ਵੀ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਕੈਨੇਡਾ ਕੌਾਸਲੇਟ ਜਨਰਲ ਤੇ ਬਿ੍ਟਿਸ਼ ਡਿਪਟੀ ਹਾਈ ਕਮਿਸ਼ਨ ਨੇ ਮਨਾਇਆ ਯਾਦਗਾਰੀ ਸਮਾਰੋਹ

ਚੰਡੀਗੜ੍ਹ, 7 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਕੈਨੇਡਾ ਦੇ ਕੌਾਸਲੇਟ ਜਨਰਲ ਅਤੇ ਬਿ੍ਟਿਸ਼ ਡਿਪਟੀ ਹਾਈ ਕਮਿਸ਼ਨ ਵਲੋਂ ਕੈਨੇਡਾ, ਇੰਗਲੈਂਡ ਅਤੇ ਭਾਰਤ ਦੇ ਫ਼ੌਜੀਆਂ ਦੀ ਯਾਦ ਵਿਚ 7 ਨਵੰਬਰ ਨੂੰ ਯਾਦਗਾਰੀ ਦਿਹਾੜੇ ਵਜੋਂ ਮਨਾਇਆ ਗਿਆ | ਸਮਾਰੋਹ ਦੌਰਾਨ ਆਪਣੇ ...

ਪੂਰੀ ਖ਼ਬਰ »

ਸਕੂਲ 'ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸੈਮੀਨਾਰ

ਡੇਰਾਬੱਸੀ, 7 ਨਵੰਬਰ (ਸ਼ਾਮ ਸਿੰਘ ਸੰਧੂ)- ਸਥਾਨਕ ਭਾਰਤੀ ਪਬਲਿਕ ਸਕੂਲ ਵਿਖੇ ਸ੍ਰੀ ਸਨਾਤਨ ਧਰਮ ਪ੍ਰਚਾਰ ਸਭਾ ਡੇਰਾਬੱਸੀ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਵਾਤਾਵਰਨ ਨੂੰ ...

ਪੂਰੀ ਖ਼ਬਰ »

ਪ੍ਰਾਈਵੇਟ ਕੰਸਟਰੱਕਸ਼ਨਜ ਲੇਬਰ ਕੰਟਰੈਕਟਰ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 7 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਪ੍ਰਾਈਵੇਟ ਕੰਸਟਰੱਕਸ਼ਨਜ ਲੇਬਰ ਕੰਟਰੈਕਟਰ ਐਸੋਸੀਏਸ਼ਨ ਐੱਸ. ਏ. ਐੱਸ. ਨਗਰ ਦੀ ਜਨਰਲ ਬਾਡੀ ਦੀ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਸਭਰਵਾਲ ਦੀ ਅਗਵਾਈ ਹੇਠ ਰਾਮਗੜ੍ਹੀਆ ਸਭਾ ਫੇਜ਼ 3ਬੀ1 ਵਿਖੇ ਹੋਈ ਜਿਸ ਵਿਚ ...

ਪੂਰੀ ਖ਼ਬਰ »

ਹਵਾਈ ਅੱਡੇ ਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਦੀ ਮੰਗ

ਖਰੜ, 7 ਨਵੰਬਰ (ਗੁਰਮੁੱਖ ਸਿੰਘ ਮਾਨ)- ਫਤਿਹ ਵੈੱਲਫੇਅਰ ਫਾਉਂਡੇਸ਼ਨ ਦੇ ਪ੍ਰਧਾਨ ਬਲਰਾਜ ਸਿੰਘ ਮਾਨ ਨੇ ਕਿਹਾ ਕਿ ਉਹ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਥਿਤ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਸਬੰਧੀ ਕੇਂਦਰ ਸਰਕਾਰ ...

ਪੂਰੀ ਖ਼ਬਰ »

ਗੁਰਦੁਆਰਾ 'ਪ੍ਰਭੁ ਮਿਲਣੈ ਕਾ ਚਾਓ' ਵਿਖੇ ਬੰਦੀਛੋੜ ਦਿਵਸ ਮਨਾਇਆ

ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਗੁਰਦੁਆਰਾ 'ਪ੍ਰਭੁ ਮਿਲਣੈ ਕਾ ਚਾਓ' ਰੌਲੀ ਰੋਡ ਮੋਗਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੰਦੀਛੋੜ ਦਿਵਸ ਮਨਾਇਆ ਗਿਆ | ਇਸ ਮੌਕੇ ਦੇਸ਼ ਵਿਦੇਸ਼ ਤੋਂ ਹਜ਼ਾਰਾਂ ਦੀ ਤਾਦਾਦ 'ਚ ਸੰਗਤਾਂ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX