ਤਾਜਾ ਖ਼ਬਰਾਂ


ਮੁੰਬਈ : ਬਾਲੀਵੁੱਡ ਸਿਤਾਰਿਆਂ ਤੇ ਕ੍ਰਿਕਟ ਜਗਤ ਨੇ ਅਮਿਤਾਭ ਬਚਨ ਦੇ ਜਲਦੀ ਠੀਕ ਹੋਣ ਲਈ ਕੀਤੀ ਪ੍ਰਾਰਥਨਾ
. . .  4 minutes ago
ਮੁੰਬਈ : ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ
. . .  33 minutes ago
ਮੁੰਬਈ ,11 ਜੁਲਾਈ ,{ ਪੰਨੂ }-ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ । ਸੂਤਰਾਂ ਦਾ ਕਹਿਣਾ ਹੈ ਕਿ ਪੂਰੇ ਪਰਿਵਾਰ ਦਾ ਕੋਰੋਨਾ ਟੈਸਟ ਹੋਇਆ ਹੈ । ਅਮਿਤਾਭ ਬਚਨ ਦੇ ਕੋਰੋਨਾ ਦੀ ਪੁਸ਼ਟੀ ਹੋਈ ਹੈ ।
ਲੋਹੀਆਂ (ਜਲੰਧਰ) 'ਚ 2 ਪਾਜ਼ੀਟਿਵ ਮਰੀਜ਼ ਹੋਰ ਆਉਣ ਨਾਲ 'ਕੋਰੋਨਾ' ਨੇ ਫੜੀ ਰਫ਼ਤਾਰ
. . .  about 1 hour ago
ਲੋਹੀਆਂ ਖ਼ਾਸ, 11 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ) ਲੰਘੀ 5 ਜੁਲਾਈ ਨੂੰ ਇਲਾਕੇ 'ਚ ਆਏ 2 ਪਾਜ਼ੀਟਿਵ ਮਾਮਲਿਆਂ ਤੋਂ ਬਾਅਦ ਅੱਜ 2 ਹੋਰ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੋਰੋਨਾ ਵਾਇਰਸ ਨੇ ਲੋਹੀਆਂ 'ਚ ਰਫ਼ਤਾਰ ਫੜ ਲਈ ਲਗਦੀ ਹੈ, ਜਿਸ ਨਾਲ ਇਲਾਕੇ 'ਚ ਕੋਰੋਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸਿਵਲ ਹਸਪਤਾਲ...
ਨੱਥੇਵਾਲ (ਜਲੰਧਰ) 'ਚ 6 ਮਜ਼ਦੂਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜੰਡਿਆਲਾ ਮੰਜਕੀ,11ਜੁਲਾਈ (ਸੁਰਜੀਤ ਸਿੰਘ ਜੰਡਿਆਲਾ) - ਐੱਸ.ਐਮ.ਓ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਮੱੁਢਲਾ ਸਿਹਤ ਕੇਂਦਰ ਜੰਡਿਆਲਾ ਅਧੀਨ ਆਉਂਦੇ ਪਿੰਡ ਨੱਥੇਵਾਲ ਵਿਚ ਅੱਜ 6 ਵਿਅਕਤੀਆਂ ਰਾਜੂ ਮਹਾਤੋ, ਧੂਰੀ ਮਹਾਤੋ,ਵਿਸ਼ਵਨਾਥ ਰਾਮ, ਜਤਿੰਦਰ ਮਹਾਤੋ, ਵੈਦਨਾਥ ਮਹਾਤੋ ਜਗਦੀਸ਼ ਮਹਾਤੋ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ...
ਸੁਨਾਮ (ਸੰਗਰੂਰ) ’ਚ ਅੱਜ ਦੋ ਹੋਰ ਕੇਸ ਆਏ ਕੋਰੋਨਾ ਪਾਜ਼ੀਟਿਵ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ 11 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਕੋਰੋਨਾ ਦੇ 2 ਹੋਰ ਕੇਸ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ’ਚ ਸਹਿਮ ਦਾ ਮਾਹੌਲ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਜੇ ਕਾਮਰਾ ਨੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ...
ਲੁਧਿਆਣਾ 'ਚ ਪ੍ਰਾਪਰਟੀ ਕਾਰੋਬਾਰੀ ਦਾ ਕਤਲ
. . .  about 1 hour ago
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਅਹੂਜਾ) - ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਲਹਾਰ ਸੜਕ ਤੇ ਨੌਕਰ ਵੱਲੋਂ ਪ੍ਰਾਪਰਟੀ ਕਾਰੋਬਾਰੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਸ਼ਨਾਖ਼ਤ ਸ਼ਮਸ਼ੇਰ ਸਿੰਘ ਅਟਵਾਲ (60) ਵਜੋਂ ਕੀਤੀ ਗਈ ਹੈ। ਜਾਂਚ ਕਰ ਰਹੇ ਅਧਿਕਾਰੀ...
ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਗ੍ਰਿਫ਼ਤਾਰ
. . .  about 2 hours ago
ਘਨੌਰ/ਪਟਿਆਲਾ, 11 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਰਾਜਪੁਰਾ ਤੋਂ ਚੰਡੀਗੜ੍ਹ ਮੁੱਖ ਸੜਕ ਤੇ ਸਥਿਤ ਇੱਕ ਹੱਬ 'ਚ ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਵਿਰੁੱਧ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰਨ ਉਪਰµਤ ਮੌਕੇ ਤੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ...
ਰਾਹੋਂ (ਨਵਾਂਸ਼ਹਿਰ) ਦੇ 2 ਸਾਲਾ ਬੱਚੇ ਅਤੇ 9 ਔਰਤਾਂ ਸਮੇਤ 23 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  about 3 hours ago
ਨਵਾਂਸ਼ਹਿਰ,11 ਜੁਲਾਈ (ਗੁਰਬਖ਼ਸ਼ ਸਿੰਘ ਮਹੇ) - ਅੱਜ ਸਵੇਰੇ ਇਕ ਔਰਤ ਸਮੇਤ ਆਏ 6 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਕਸਬਾ ਰਾਹੋਂ ਦੇ ਦੋ ਸਾਲਾ ਬੱਚੇ, 9 ਔਰਤਾਂ ਸਮੇਤ 23 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ...
ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  about 3 hours ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  about 4 hours ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  1 minute ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  about 5 hours ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 5 hours ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 5 hours ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 5 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 6 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 6 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 6 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 23 ਕੱਤਕ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵੱਖ-ਵੱਖ ਥਾਣਿਆਂ ਵਿਚ ਪਰਾਲੀ ਸਾੜਨ ਦੇ ਸਬੰਧ 'ਚ ਕਿਸਾਨਾਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 7 Ñਨਵੰਬਰ (ਕੁਲਦੀਪ ਸਿੰਘ ਸੰਧੂ/ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਕਾਨੂੰਨੀ ਕਾਰਵਾਈ ਕਰਨ ਉਪਰੰਤ ਬੀਤੀ ਸ਼ਾਮ ਡੀ.ਐਸ.ਪੀ. ਰਾਹੁਲ ਭਾਰਦਵਾਜ ਦੀ ਅਗਵਾਈ ਹੇਠ ਵੱਖ-ਵੱਖ ਥਾਣਿਆਂ ਦੀ ਪੁਲਿਸ ਦੀਆਂ ਟੀਮਾਂ ਨੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਪਰਾਲੀ ਨੂੰ ਅੱਗ ਲਗਾਉਣ ਕਿਸਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਮਾਮਲਾ ਦਰਜ ਕੀਤਾ | ਪ੍ਰਾਪਤ ਜਾਣਕਾਰੀ ਅਨੁਸਾਰ ਡੀ.ਐਸ.ਪੀ. ਰਾਹੁਲ ਭਾਰਦਵਾਜ ਦੀ ਅਗਵਾਈ ਵਿਚ ਸਿਟੀ-1 ਦੇ ਮੁਖੀ ਚੰਦਰ ਸ਼ੇਖਰ, ਥਾਣਾ ਖੂਈਆਂ ਸਰਵਰ ਦੇ ਮੁਖੀ ਪਰਮਜੀਤ ਕੁਮਾਰ ਅਤੇ ਸਬ ਇੰਸਪੈਕਟਰ ਚੰਚਲ ਰਾਣੀ ਨੇ ਪੁਲਿਸ ਦੀਆਂ ਟੀਮਾਂ ਨਾਲ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਕਟਾਈ ਤੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਮੌਕੇ 'ਤੇ ਜਾ ਕੇ ਕਾਬੂ ਕੀਤਾ ਅਤੇ ਉਨ੍ਹਾਂ ਿਖ਼ਲਾਫ਼ ਮਾਮਲੇ ਦਰਜ ਕਰਕੇ ਕੁੱਝ ਕਿਸਾਨਾਂ ਨੂੰ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਗਿਆ | ਡੀ.ਐਸ.ਪੀ. ਰਾਹੁਲ ਭਾਰਦਵਾਜ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਇਜਾਜਤ ਕਿਸੇ ਵੀ ਕਿਸਾਨ ਨੂੰ ਨਹੀਂ ਦਿੱਤੀ ਜਾਵੇਗੀ | ਇਸ ਲਈ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਉਸ ਨੂੰ ਜ਼ਮੀਨ ਵਿਚ ਦਬਾ ਦੇਣ | ਪ੍ਰਾਪਤ ਜਾਣਕਾਰੀ ਅਨੁਸਾਰ ਖੂਈਆਂ ਸਰਵਰ ਦੀ ਪੁਲਿਸ ਨੂੰ ਮਿਲੀ ਸੂਚਨਾ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਮੁਖਤਿਆਰ ਸਿੰਘ ਨੇ ਪਿੰਡ ਦਲਮੀਰਖੇੜਾ ਦੇ ਕਿਸਾਨ ਬਲਜੀਤ ਸਿੰਘ ਪੁੱਤਰ ਅਵਤਾਰ ਸਿੰਘ ਨੇ ਆਪਣੇ ਖੇਤ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਸਿਟੀ-1 ਦੀ ਪੁਲਿਸ ਦੇ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੂੰ ਮਿਲੀ ਸੂਚਨਾ ਦੇ ਆਧਾਰ 'ਤੇ ਢਾਣੀ ਚਿਰਾਗ਼ ਦੇ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਨੂੰ ਆਪਣੇ ਖੇਤ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਗਿਆ ਹੈ | ਇੱਧਰ ਦੂਜੇ ਪਾਸੇ ਥਾਣਾ ਬਹਾਵਵਾਲਾ ਦੀ ਪੁਲਿਸ ਦੇ ਐਸ.ਆਈ. ਦਵਿੰਦਰ ਸਿੰਘ ਨੇ ਗੁਰਪ੍ਰੀਤ ਸਿੰਘ ਪੁੱਤਰ ਬੰਤਾ ਸਿੰਘ, ਹੌਲਦਾਰ ਕੁਲਦੀਪ ਸਿੰਘ ਨੇ ਗੁਰਦੀਪ ਸਿੰਘ ਪੁੱਤਰ ਧੰਨਾ ਸਿੰਘ ਅਤੇ ਐਸ.ਆਈ. ਕਾਲਾ ਸਿੰਘ ਨੇ ਦਰਸ਼ਨ ਸਿੰਘ ਪੁੱਤਰ ਮਹਿੰਗਾ ਸਿੰਘ ਸਾਰੇ ਵਾਸੀ ਕਿੱਕਰ ਖੇੜਾ ਨੂੰ ਆਪਣੇ ਖੇਤ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ | ਅਬੋਹਰ ਦੀ ਥਾਣਾ ਸਦਰ ਦੀ ਪੁਲਿਸ ਦੇ ਏ.ਐਸ.ਆਈ. ਵਿਸ਼ਲੇਸ਼ ਕੁਮਾਰ ਨੇ ਕਿਸਾਨ ਕਸ਼ਮੀਰ ਸਿੰਘ ਪੁੱਤਰ ਗਿਆਨ ਸਿੰਘ ਅਤੇ ਏ.ਐਸ.ਆਈ. ਸਰਮਜੀਤ ਸਿੰਘ ਨੇ ਕਿਸਾਨ ਗੋਦਾ ਸਿੰਘ ਪੁੱਤਰ ਹੋਰੀ ਲਾਲ ਦੋਨੋਂ ਵਾਸੀ ਬੱਲੂਆਣਾ ਨੂੰ ਆਪਣੇ ਖੇਤ ਵਿਚ ਪਰਾਲੀ ਨੂੰ ਲਗਾਉਣ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ ਸਾਰੇ ਕਿਸਾਨਾਂ ਿਖ਼ਲਾਫ਼ ਪੁਲਿਸ ਨੇ ਧਾਰਾ 188 ਤਹਿਤ ਮਾਮਲਾ ਦਰਜ ਕਰਕੇ ਬਾਅਦ ਵਿਚ ਕੁੱਝ ਕਿਸਾਨਾਂ ਨੂੰ ਜ਼ਮਾਨਤ ਦੇ ਕੇ ਰਿਹਾ ਕਰ ਦਿੱਤਾ ਗਿਆ ਸੀ |

ਗੋਪੀਚੰਦ ਕਾਲਜ ਦੀ ਸੁਹਾਨਾ ਜਾਂਗੂ ਨੇ ਪੰਜਾਬ ਸਟੇਟ ਚੈਂਪੀਅਨਸ਼ਿਪ ਵਿਚ ਜਿੱਤਿਆ ਸੋਨ ਤਗ਼ਮਾ

ਅਬੋਹਰ 7 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ ਵਿਚ ਪਿ੍ੰਸੀਪਲ ਡਾ: ਰੇਖਾ ਸੂਦ ਹਾਂਡਾ ਦੇ ਦਿਸ਼ਾ ਨਿਰਦੇਸ਼ਨ ਵਿਚ ਸਮੇਂ-ਸਮੇਂ 'ਤੇ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲੈ ਕੇ ਅਤੇ ਪ੍ਰਾਪਤੀਆਂ ਹਾਸਲ ਕਰ ਕਾਲਜ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਚੋਰੀ ਕਰਦਾ ਇੱਕ ਕਾਬੂ, ਇੱਕ ਫ਼ਰਾਰ

ਅਬੋਹਰ, 7 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਹਸਪਤਾਲ ਜਿੱਥੇ ਪਹਿਲਾਂ ਹੀ ਡਾਕਟਰਾਂ ਦੀ ਕਮੀ ਕਾਰਨ ਲਾਵਾਰਸ ਹੋਇਆ ਪਿਆ ਹੈ | ਉੱਥੇ ਹਸਪਤਾਲ ਵਿਚ ਸ਼ਰਾਰਤੀ ਅਨਸਰਾਂ ਦਾ ਵੀ ਬੋਲਬਾਲਾ ਵੱਧ ਚੁੱਕਿਆ ਹੈ | ਇੱਥੇ ਜਿੱਥੇ ਲੜਾਈ ਦੀਆਂ ਘਟਨਾਵਾਂ ਤੇ ਚੋਰੀ ਦੀਆਂ ...

ਪੂਰੀ ਖ਼ਬਰ »

ਦੋ ਵੱਖ-ਵੱਖ ਮਾਮਲਿਆਂ 'ਚ ਨਾਜਾਇਜ਼ ਸ਼ਰਾਬ ਬਰਾਮਦ, ਮੁਕੱਦਮੇ ਦਰਜ

ਮੰਡੀ ਲਾਧੂਕਾ, 7 ਨਵੰਬਰ (ਰਾਕੇਸ਼ ਛਾਬੜਾ)-ਦੋ ਵੱਖ-ਵੱਖ ਮਾਮਲਿਆਂ ਵਿਚ ਥਾਣਾ ਸਦਰ ਫ਼ਾਜ਼ਿਲਕਾ ਦੀ ਪੁਲਿਸ ਨੇ ਨਜਾਇਜ ਸ਼ਰਾਬ ਬਰਾਮਦ ਕਰਕੇ ਦੋਸ਼ੀਆਂ ਦੇ ਿਖ਼ਲਾਫ਼ ਮੁਕੱਦਮੇ ਦਰਜ ਕੀਤੇ ਹਨ | ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਸਵਰਨ ਸਿੰਘ ਨੇ ਦੱਸਿਆ ਹੈ ਕਿ ਸੂਚਨਾ ...

ਪੂਰੀ ਖ਼ਬਰ »

ਸ਼ਰਾਬ ਬਰਾਮਦ, 1 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐਚ.ਸੀ. ਕੁਲਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੰਗਲ ਸਿੰਘ ਉਰਫ਼ ਮੰਗੀ ...

ਪੂਰੀ ਖ਼ਬਰ »

ਨੌਜਵਾਨ ਦੀ ਨਰਮੇ ਦੇ ਢੇਰ ਹੇਠਾਂ ਦੱਬਣ ਕਾਰਨ ਮੌਤ

ਅਬੋਹਰ, 7 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਬਹਾਦਰ ਖੇੜਾ ਦੇ ਵਸਨੀਕ ਇਕ ਨੌਜਵਾਨ ਦੀ ਨਰਮੇ ਹੇਠਾਂ ਦੱਬਣ ਕਾਰਨ ਬੀਤੀ ਰਾਤ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮੋਹਨ ਸਿੰਘ ਪੁੱਤਰ ਬਲਕਰਨ ਸਿੰਘ 22 ਸਾਲ ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਸੀ | ...

ਪੂਰੀ ਖ਼ਬਰ »

ਨਾਜਾਇਜ਼ ਰੇਤ ਦੀ ਮਾਈਨਿੰਗ ਕਰਨ ਵਾਲੇ ਦੋ ਵਿਅਕਤੀਆਂ ਵਿਰੁੱਧ ਪਰਚਾ ਦਰਜ

ਜਲਾਲਾਬਾਦ, 7 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋਕੇ ਦੀ ਪੁਲਿਸ ਵੱਲੋਂ ਨਾਜਾਇਜ਼ ਰੇਤ ਨਿਕਾਸੀ ਕਰਨ ਵਾਲੇ ਦੋ ਵਿਅਕਤੀਆਂ ਦੇ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ...

ਪੂਰੀ ਖ਼ਬਰ »

ਓਵਰਲੋਡ ਟਰੈਕਟਰ ਟਰਾਲੀ ਨਾਲ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ

ਜਲਾਲਾਬਾਦ, 7 ਨਵੰਬਰ (ਜਤਿੰਦਰ ਪਾਲ ਸਿੰਘ)-ਬੀਤੀ ਰਾਤ ਲਗਭਗ 9 ਵਜੇ ਜਲਾਲਾਬਾਦ ਬਾਹਮਣੀ ਸੜਕ ਤੇ ਪਿੰਡ ਕੋਟੂ ਫੰਗੀਆਂ ਦੇ ਕੋਲ ਓਵਰਲੋਡ ਟਰਾਲੀ ਦੇ ਨਾਲ ਟਕਰਾਉਣ ਕਰਕੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਨਾਲ 55 ਸਾਲ ਦੇ ਵਿਅਕਤੀ ਦੀ ਮੌਤ

ਮੰਡੀ ਘੁਬਾਇਆ, 7 ਨਵੰਬਰ (ਅਮਨ ਬਵੇਜਾ)-ਪਿੰਡ ਘੁਬਾਇਆ 'ਚ ਅਸਮਾਨੀ ਬਿਜਲੀ ਡਿੱਗਣ ਨਾਲ 1 ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆ ਮਿ੍ਤਕ ਦੇ ਰਿਸ਼ਤੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਕਰਨੈਲ ਸਿੰਘ (55) ਪੁੱਤਰ ਸਿਕੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ 'ਤੇ ਮੁਕੱਦਮਾ ਦਰਜ

ਮੰਡੀ ਲਾਧੂਕਾ, 7 ਨਵੰਬਰ (ਰਾਕੇਸ਼ ਛਾਬੜਾ)-ਥਾਣਾ ਸਦਰ ਫ਼ਾਜ਼ਿਲਕਾ ਦੀ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਇਕ ਕਿਸਾਨ ਦੇ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਹੈ ਕਿ ਪਰਾਲੀ ਨੂੰ ਅੱਗ ...

ਪੂਰੀ ਖ਼ਬਰ »

ਪਿਗ ਫਾਰਮਿੰਗ 'ਚ ਮਾਦਾ ਸੂਰ ਕਰ ਰਹੇ ਹਨ ਮਿ੍ਤਕ ਬੱਚੇ ਪੈਦਾ

ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਪਿਛਲੇ ਇਕ ਮਹੀਨੇ ਤੋਂ ਪਿਗ ਫਾਰਮਿੰਗ ਧੰਦੇ 'ਚ ਪਿਗ ਫਾਰਮਰਜ਼ ਨੂੰ ਆ ਰਹੀ ਹੈ ਜਿਥੇ ਮਾਦਾ ਸੂਰ ਕਿਸੇ ਬਿਮਾਰੀ ਦਾ ਸ਼ਿਕਾਰ ਹੋ ਰਿਹਾ ਹੈ ਜਿਸ ਕਰਕੇ ਪੈਦਾ ਹੋਣ ਵਾਲੇ ਪਿਗਲੇਟ ਮਰ ਰਹੇ ਹਨ ਜਾਾ ਮਿ੍ਤਕ ਪੈਦਾ ਹੋ ਰਹੇ ਹਨ | ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਿਲਾਵਟ ਰਹਿਤ ਦੁੱਧ ਲਈ ਲਗਾਇਆ ਜਾਗਰੂਕਤਾ ਕੈਂਪ

ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਚਲਾਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਿਲਾਵਟ ਰਹਿਤ ਵਸਤੂਆਂ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਸੇ ਤਹਿਤ ਡਾਇਰੈਕਟਰ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਬਾਗ਼ਾਂ 'ਚ ਡਰਿੱਪ ਸਿਸਟਮ ਦੇ ਪ੍ਰਬੰਧ ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ

ਅਬੋਹਰ 7 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਕਿ੍ਸ਼ੀ ਵਿਗਿਆਨ ਕੇਂਦਰ ਸੀਫੇਟ ਵਿਖੇ ਬਾਗ਼ਾਂ ਵਿਚ ਡਰਿੱਪ ਸਿਸਟਮਾਂ ਦੇ ਪ੍ਰਬੰਧਨ ਬਾਰੇ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦਾ ਉਦਘਾਟਨ ਡਾਕਟਰ ਰਮੇਸ਼ ਕੁਮਾਰ ਇੰਚਾਰਜ ਕੇ ਵੀ ਕੇ ਨੇ ਕੀਤਾ | ਇਸ ...

ਪੂਰੀ ਖ਼ਬਰ »

ਤਕਨੀਕੀ 'ਤੇ ਉਚੇਰੀ ਸਿੱਖਿਆ ਸਬੰਧੀ ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਬਾਰੇ ਕਰਵਾਇਆ ਜਾਣੂ

ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੇ ਵਿਖੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਜਲਾਲਾਬਾਦ, 7 ਨਵੰਬਰ (ਜਤਿੰਦਰ ਪਾਲ ਸਿੰਘ)-ਡਾਇਰੈਕਟਰ ਸਿੱਖਿਆ ਵਿਭਾਗ (ਸੀ ਸੈ) ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ( ਸੀ ਸੈ) ਫ਼ਾਜ਼ਿਲਕਾ ਦੇ ਆਦੇਸ਼ ਅਨੁਸਾਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਵਿਖੇ ਬਲਾਕ ਪੱਧਰੀ ਆਨਲਾਈਨ ਕੰਪਿਊਟਰ ਕੁਇਜ਼ 2019 ਦੇ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਪਤੀ ਪਤਨੀ ਤੇ ਪੁੱਤਰ ਜ਼ਖ਼ਮੀ

ਜਲਾਲਾਬਾਦ, 7 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਫ਼ਾਜ਼ਿਲਕਾ ਸੜਕ ਤੇ ਧਰਮੂ ਵਾਲਾ ਮੋੜ ਤੇ ਕਾਰ ਅਤੇ ਮੋਟਰਸਾਈਕਲ ਵਿਚ ਹੋਈ ਟੱਕਰ ਵਿਚ ਪਤੀ ਪਤਨੀ ਤੇ ਪੁੱਤਰ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜ਼ਖਮੀ ਵਿਅਕਤੀ ਆਕਾਸ਼ਦੀਪ ਪੁੱਤਰ ਲਛਮਣ ਸਿੰਘ, ਲਛਮਣ ਸਿੰਘ ਅਤੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਅੰਤਰ ਜ਼ੋਨਲ ਯੂਥ ਤੇ ਵਿਰਾਸਤੀ ਮੇਲੇ ਵਿਚ ਵਧੀਆ ਪ੍ਰਦਰਸ਼ਨ

ਅਬੋਹਰ, 7 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਕਰਵਾਏ ਗਏ ਪੰਜਾਬ ਯੂਨੀਵਰਸਿਟੀ ਦੇ ਅੰਤਰ ਜ਼ੋਨਲ ਯੂਥ ਤੇ ਵਿਰਾਸਤ ਮੇਲੇ ਵਿਚ ਡੀ.ਏ.ਵੀ ਕਾਲਜ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਨਾਮਣਾ ਖੱਟਿਆ ਹੈ | ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਖਨਗਵਾਲ ਵਲੋਂ ਸ਼ਹਿਤੀਰਵਾਲਾ ਦੇ ਸਕੂਲ ਵਿਖੇ ਸਮਾਰਟ ਕਲਾਸ ਰੂਮ ਦਾ ਉਦਘਾਟਨ

ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਨੂੰ ਸੋਹਣਾ ਅਤੇ ਸਮਾਰਟ ਬਣਾਉਣ ਹਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਫਾਜ਼ਿਲਕਾ 'ਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਚੜ੍ਹੀਆਂ ਕਾਲੀਆਂ ਘਟਾਵਾਂ ਨੇ ਫ਼ਾਜ਼ਿਲਕਾ ਨੂੰ ਕੀਤਾ ਜਲ-ਥਲ

ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਗੁਆਂਢੀ ਦੇਸ਼ ਪਾਕਿਸਤਾਨ ਵਾਲੇ ਪਾਸੇ ਤੋਂ ਚੜ੍ਹੇ ਕਾਲੇ ਬਦਲਾ ਨੇ ਅਚਾਨਕ ਵਰ ਕੇ ਫ਼ਾਜ਼ਿਲਕਾ ਨੂੰ ਕੁੱਝ ਹੀ ਮਿੰਟਾਂ 'ਚ ਜਲ ਥਲ ਕਰ ਦਿੱਤਾ | ਬਾਅਦ ਦੁਪਹਿਰ ਪਾਕਿਸਤਾਨ ਵਾਲੇ ਪਾਸੇ ਤੋਂ ਚੜ੍ਹੀਆਂ ਕਾਲੀਆਂ ਘਟਾਵਾਂ ਦੇ ...

ਪੂਰੀ ਖ਼ਬਰ »

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ 'ਤੇ ਪਲਾਸਟਿਕ ਬੈਗ ਨਾ ਵਰਤਣ ਦਾ ਲਿਆ ਪ੍ਰਣ-ਅਸ਼ਵਨੀ ਮੁਟਰੇਜਾ

ਫ਼ਾਜ਼ਿਲਕਾ, 7 ਨਵੰਬਰ(ਦਵਿੰਦਰ ਪਾਲ ਸਿੰਘ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਐਲ.ਆਈ.ਸੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੂੰ ਕੱਪੜੇ ਦਾ ਬੈਗ ਦੇਣ ਦੇ ਨਾਲ ਫਾਜ਼ਿਲਕਾ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਕੱਪੜੇ ਦੇ ਕੈਰੀ ...

ਪੂਰੀ ਖ਼ਬਰ »

ਸ੍ਰੀਗੰਗਾਨਗਰ ਬਾਂਦਰਾ ਟਰਮੀਨਲ ਰੇਲ ਗੱਡੀ ਕੱਲ੍ਹ ਹੋਵੇਗੀ ਰਵਾਨਾ

ਸ੍ਰੀਗੰਗਾਨਗਰ, 7 ਨਵੰਬਰ (ਦਵਿੰਦਰ ਜੀਤ ਸਿੰਘ)-ਰੇਲਵੇ ਸ੍ਰੀਗੰਗਾਨਗਰ ਤੋਂ ਬਾਾਦਰਾ ਟਰਮੀਨਲ ਵਾਇਆ ਸਦੂਲਪੁਰ ਜੈਪੁਰ ਰੇਲ ਗੱਡੀ ਦੇ ਲਈ ਟਾਈਮ ਟੇਬਲ ਜਾਰੀ ਕਰ ਦਿੱਤਾ ਹੈ | ਜ਼ੈੱਡ.ਆਰ.ਯੂ.ਸੀ.ਸੀ ਦੇ ਸਾਬਕਾ ਮੈਂਬਰ ਭੀਮ ਸ਼ਰਮਾ ਨੇ ਦੱਸਿਆ ਕਿ ਸ੍ਰੀਗੰਗਾਨਗਰ ਬਾਾਦਰਾ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ 'ਤੇ ਪਰਚਾ ਦਰਜ

ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਮਾਰਕੁੱਟ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਵਿਜੇ ਕੁਮਾਰ ਪੁੱਤਰ ਰਾਮ ਚੰਦ ਵਾਸੀ ਆਵਾ ਨੇ ...

ਪੂਰੀ ਖ਼ਬਰ »

ਇੰਟਰ ਕਾਲਜ ਕੁਇਜ਼ ਮੁਕਾਬਲਿਆਂ ਵਿਚ ਅਬੋਹਰ ਦੇ ਡੀ. ਏ. ਵੀ. ਬੀ.ਐੱਡ. ਕਾਲਜ ਦੀ ਝੰਡੀ

ਅਬੋਹਰ, 7 Ñਨਵੰਬਰ (ਕੁਲਦੀਪ ਸਿੰਘ ਸੰਧੂ)-ਮਰਹੂਮ ਰਾਸ਼ਟਰਪਤੀ ਡਾ: ਏ.ਪੀ.ਜੇ. ਅਬਦੁਲ ਕਲਾਮ ਦੀ ਯਾਦ ਵਿਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਬਠਿੰਡਾ ਵਲੋਂ ਕਰਵਾਈ ਗਈ ਇੰਟਰ ਕਾਲਜ ਕੁਇਜ਼ ਮੁਕਾਬਲਿਆਂ ਵਿਚ ਡੀ.ਏ.ਵੀ. ਬੀ.ਐਡ. ਕਾਲਜ ਅਬੋਹਰ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਲੱਕੜ ਦੇ ਆਰੇ 'ਤੇ ਕੰਮ ਕਰਦੇ ਵਿਅਕਤੀ ਦੀ ਟਰੈਕਟਰ ਹੇਠਾਂ ਆਉਣ ਨਾਲ ਮੌਤ

ਜਲਾਲਾਬਾਦ, 7 ਨਵੰਬਰ(ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼੍ਰੀ ਮੁਕਤਸਰ ਸਾਹਿਬ ਸੜਕ ਤੇ ਡਰੀਮ ਵਿਲਾ ਪੈਲੇਸ ਦੇ ਨੇੜੇ ਸਥਿਤ ਰੇਸ਼ਮ ਸਿੰਘ ਦੇ ਲੱਕੜ ਦੇ ਆਰੇ ਤੇ ਕੰਮ ਕਰਦੇ ਮਜ਼ਦੂਰ ਦੀ ਟਰੈਕਟਰ ਹੇਠਾਂ ਆਉਣ ਨਾਲ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਜੋਗਿੰਦਰ ...

ਪੂਰੀ ਖ਼ਬਰ »

ਪੁੱਤਰਾਂ ਵਾਂਗ ਧੀ ਦਾ ਜਨਮ ਦਿਨ ਮਨਾ ਕੇ ਦਿੱਤਾ ਚੰਗਾ ਸੁਨੇਹਾ

ਸੀਤੋ ਗੂਨ੍ਹੋਂ, 7 ਨਵੰਬਰ (ਜਸਮੇਲ ਸਿੰਘ ਢਿੱਲੋਂ)-ਲੜਕੀਆਂ ਹਰ ਖੇਤਰ ਵਿਚ ਲੜਕਿਆਂ ਨਾਲੋਂ ਅੱਗੇ ਹਨ, ਪਰਤੰੂ ਫਿਰ ਵੀ ਸਾਡੇ ਸਮਾਜ ਵਿਚ ਭਰੂਣ ਹੱਤਿਆ ਦਾ ਖ਼ਾਤਮਾ ਨਹੀ ਹੋ ਸਕਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਸਟਰ ਰਾਜਵਿੰਦਰ ਸਿੰਘ ਸੀਤੋ ਗੁਨ੍ਹੋਂ ਨੇ ਆਪਣੀ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਦੇ ਦੁਰਪ੍ਰਭਾਵਾਂ ਬਾਰੇ ਕਰਵਾਇਆ ਜਾਣੂ

ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਰਨੀ ਵਾਲਾ ਵਿਖੇ ਸਰਪੰਚਾਂ ਤੇ ਪੰਚਾਂ ਨੂੰ ਪਰਾਲੀ ਨਾ ਸਾੜਨ ...

ਪੂਰੀ ਖ਼ਬਰ »

ਅਜੇ ਵੀ ਲੋਕ ਨਾ ਸੰਭਲੇ ਤਾਂ 2020 ਤੱਕ ਕੈਂਸਰ ਰੋਗੀਆਂ ਦੀ ਗਿਣਤੀ 1 ਕਰੋੜ ਤੋਂ ਉੱਪਰ ਪਹੁੰਚ ਜਾਵੇਗੀ-ਡਾ: ਬਾਂਸਲ

ਅਬੋਹਰ, 7 Ñਨਵੰਬਰ (ਕੁਲਦੀਪ ਸਿੰਘ ਸੰਧੂ)-ਕੈਂਸਰ ਰੋਗੀਆਂ ਦੀ ਵਧਦੀ ਗਿਣਤੀ ਖ਼ਤਰੇ ਦੀ ਬਹੁਤ ਵੱਡੀ ਘੰਟੀ ਹੈ | ਇਸ ਖ਼ਤਰਨਾਕ ਬਿਮਾਰੀ ਤੋਂ ਬਚਣ ਦਾ ਸਭ ਤੋਂ ਵੱਡਾ ਉਪਾਅ ਇਹੀ ਹੈ ਕਿ ਅਸੀਂ ਆਪਣੀ ਜੀਵਨ ਸ਼ੈਲੀ ਵਿਚ ਬਦਲਾਅ ਲਿਆਉਣ ਦੇ ਨਾਲ-ਨਾਲ ਖਾਣ ਪੀਣ ਵਾਲੀਆਂ ...

ਪੂਰੀ ਖ਼ਬਰ »

ਲਾਇਲਪੁਰੀਆ ਫ਼ਿਲਮ ਪ੍ਰੋਡਕਸ਼ਨ ਦੀ ਪਲੇਠੀ ਫ਼ਿਲਮ ਧਾਰਾ 420/302 ਦਾ ਪੋਸਟਰ ਰਿਲੀਜ਼

ਮੰਡੀ ਅਰਨੀਵਾਲਾ , 7 ਨਵੰਬਰ (ਨਿਸ਼ਾਨ ਸਿੰਘ ਸੰਧੂ)-ਲਾਇਲਪੁਰੀਆ ਫ਼ਿਲਮ ਪ੍ਰੋਡਕਸ਼ਨ ਵਲੋਂ ਆਪਣੀ ਪਲੇਠੀ ਪੰਜਾਬੀ ਮੂਵੀ ਧਾਰਾ 420/302 ਦਾ ਪੋਸਟਰ ਅੱਜ ਰਿਲੀਜ਼ ਕੀਤਾ ਗਿਆ | ਪ੍ਰੋਡਕਸ਼ਨ ਹਾਊਸ ਦੇ ਸਲਾਹਕਾਰ ਬਿੰਦੂ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ...

ਪੂਰੀ ਖ਼ਬਰ »

ਬੁੱਢਾ ਜੋਹੜ 'ਚ ਸਥਾਪਿਤ ਕੀਤਾ ਜਾਵੇਗਾ ਵਿਦਿਆ ਕੇਂਦਰ

ਸ੍ਰੀਗੰਗਾਨਗਰ, 7 ਨਵੰਬਰ (ਦਵਿੰਦਰ ਜੀਤ ਸਿੰਘ)-ਜ਼ਿਲੇ੍ਹ ਦੇ ਰਾਏਸਿੰਘ ਨਗਰ ਤਹਿਸੀਲ ਦੇ ਪਿੰਡ ਡਬਲਾ ਨੇੜੇ ਸਿੱਖਾਂ ਦੇ ਧਾਰਮਿਕ ਸਥਾਨ ਬੁੱਢਾ ਜੋਹੜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਦਿਆ ਕੇਂਦਰ ਸਥਾਪਤ ਕੀਤਾ ਜਾਵੇਗਾ | ਇਸ ਕੇਂਦਰ ਵਿਚ ਧਾਰਮਿਕ ਸਿੱਖਿਆ ਦੇ ...

ਪੂਰੀ ਖ਼ਬਰ »

ਕੱਢੇ ਕਾਮਿਆਂ ਨੂੰ ਬਹਾਲ ਕਰਵਾਉਣ ਲਈ 11 ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਐਕਸ਼ਨ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ

ਜਲਾਲਾਬਾਦ, 7 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਪਾਵਰ ਕਾਮ ਐਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਜਲਾਲਾਬਾਦ ਵੱਲੋਂ ਮੀਟਿੰਗ ਕੀਤੀ ਗਈ | ਅੱਜ ਇੱਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਡਵੀਜ਼ਨ ਪ੍ਰਧਾਨ ਸ਼ਿਵ ਸ਼ੰਕਰ ਅਤੇ ਸਕੱਤਰ ਛਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਬਹਾਵ ਵਾਲਾ ਵਿਖੇ ਮਨਾਇਆ ਜ਼ਿਲ੍ਹਾ ਪੱਧਰੀ ਰਾਸ਼ਟਰੀ ਕੈਂਸਰ ਚੇਤਨਾ ਦਿਹਾੜਾ

ਅਬੋਹਰ, 7 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਰਾਸ਼ਟਰੀ ਕੈਂਸਰ ਚੇਤਨਾ ਦਿਵਸ ਪਿੰਡ ਬਹਾਵ ਵਾਲਾ ਵਿਖੇ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਨੇ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰਕ ਮੰਚ ਵਲੋਂ ਸਨਬੀਮ ਪਬਲਿਕ ਸਕੂਲ ਵਰਿਆਮ ਖੇੜਾ ਵਿਚ ਪ੍ਰੋਗਰਾਮ ਕਰਵਾਇਆ

ਅਬੋਹਰ, 7 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬੀ ਸਭਿਆਚਾਰ ਮੰਚ ਵਲੋਂ ਸਨਬੀਮ ਪਬਲਿਕ ਸਕੂਲ ਵਰਿਆਮ ਖੇੜਾ ਵਿਚ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੂੰ ਜਿੱਥੇ ...

ਪੂਰੀ ਖ਼ਬਰ »

ਕੰਪਿਊਟਰ ਵਿਸ਼ੇ ਸਬੰਧੀ ਕੁਇਜ਼ ਕੰਪੀਟੀਸ਼ਨ ਕਰਵਾਇਆ

ਮੰਡੀ ਅਰਨੀਵਾਲਾ, 7 ਨਵੰਬਰ (ਨਿਸ਼ਾਨ ਸਿੰਘ ਸੰਧੂ) ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਪੰਜਾਬ ਪਿਕਟਸ ਸੁਸਾਇਟੀ ਵਲੋਂ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਕੰਪਿਊਟਰ ਵਿਸ਼ੇ ਸਬੰਧੀ ਕੁਇਜ਼ ਕੰਪੀਟੀਸ਼ਨ ਕਰਵਾਏ ਜਾਣ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ-ਮੰਡੀਆਂ 'ਚ ਭਿੱਜਿਆ ਝੋਨਾ

ਮੰਡੀ ਲਾਧੂਕਾ, 7 ਨਵੰਬਰ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਦੇ ਇਲਾਕੇ ਵਿਚ ਅੱਜ ਦੁਪਹਿਰ ਨੂੰ ਪਏ ਮੀਂਹ ਕਾਰਨ ਕਿਸਾਨਾਂ ਦਾ ਮੰਡੀਆਂ ਅਤੇ ਘਰਾਂ ਵਿਚ ਪਏ ਝੋਨੇ ਦੇ ਢੇਰਾ ਦੇ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ | ਕਿਸਾਨਾਂ ਨੇ ਦੱਸਿਆ ਕਿ ਅਜੇ ਕਈ ਕਿਸਾਨਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਬੋਹਰ 7 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ 1 ਜਣੇ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ ਮਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਉਸਮਾਨ ਖੇੜਾ ਕੋਲ ਗਸ਼ਤ ਕਰ ਰਹੇ ਸਨ | ਇਸ ਦੌਰਾਨ ਉਸਨੂੰ ਸੂਚਨਾ ...

ਪੂਰੀ ਖ਼ਬਰ »

ਗੱਟੀ ਰਾਜੋ ਕੇ ਵਿਖੇ ਲਗਾਇਆ ਕੈਂਸਰ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 7 ਨਵੰਬਰ (ਜਸਵਿੰਦਰ ਸਿੰਘ ਸੰਧੂ)-ਦਿਨ-ਬ-ਦਿਨ ਵੱਧ ਰਹੀ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸਬ ਸੈਂਟਰ ਗੱਟੀ ਰਾਜੋ ਕੇ ਵਿਖੇ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਮਨਜੀਤ ਕੁਮਾਰ ...

ਪੂਰੀ ਖ਼ਬਰ »

ਦੰਦਾਂ ਦੀ ਸੰਭਲ ਸਬੰਧੀ ਪੰਦ੍ਹਰਵਾੜਾ 16 ਨਵੰਬਰ ਤੋਂ

ਫ਼ਿਰੋਜ਼ਪੁਰ, 7 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਦੰਦਾਂ ਦੀ ਸਿਹਤ ਸੰਭਾਲ ਸਬੰਧੀ 16 ਨਵੰਬਰ ਤੋਂ 30 ਨਵੰਬਰ ਤੱਕ ਪੰਦ੍ਹਰਵਾੜਾ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਜ਼ਿਲੇ੍ਹ ਦੇ ਡੈਂਟਲ ਸਿਹਤ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ

ਮੱਲਾਂਵਾਲਾ, 7 ਨਵੰਬਰ (ਗੁਰਦੇਵ ਸਿੰਘ)-ਸ਼ਹੀਦ ਸ਼ਾਮ ਸਿੰਘ ਅਟਾਰੀ ਗੁਰਮਤਿ ਕਾਲਜ ਫ਼ਤਿਹਗੜ੍ਹ ਸਭਰਾਂ (ਸੰਪਰਦਾਇ ਸਰਹਾਲੀ ਸਾਹਿਬ) ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਦੇ ਖੇਤਰ ਮੱਲਾਂਵਾਲਾ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਐੱਸ. ਬੀ. ਐੱਸ. ਕਾਲਜ 'ਚ ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਇੰਟਰ-ਕਾਲਜ ਹਾਕੀ ਟੂਰਨਾਮੈਂਟ ਕਰਵਾਏ

ਫ਼ਿਰੋਜ਼ਪੁਰ, 7 ਨਵੰਬਰ (ਗੁਰਿੰਦਰ ਸਿੰਘ)-ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਇੰਟਰ-ਕਾਲਜ ਹਾਕੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਇੰਜੀਨੀਅਰਿੰਗ ਕਾਲਜਾਂ ਤੋਂ ਹਾਕੀ ਦੀਆਂ ਕੁੱਲ 4 ...

ਪੂਰੀ ਖ਼ਬਰ »

ਕੀ ਖੱਟਿਆ ਮੈਂ ਅੰਨਦਾਤਾ ਬਣ ਕੇ

ਗੁਰੂਹਰਸਹਾਏ, 7 ਨਵੰਬਰ (ਪਿ੍ਥਵੀ ਰਾਜ ਕੰਬੋਜ)-ਪੰਜਾਬ ਵਿਚ ਹੋਈ ਬਾਰਸ਼ ਦਾ ਅਸਰ ਗੁਰੂਹਰਸਹਾਏ ਇਲਾਕੇ 'ਚ ਵੀ ਵੇਖਣ ਨੂੰ ਮਿਲਿਆ | ਅੱਜ ਸ਼ਾਮ ਨੂੰ ਹੋਈ ਭਾਰੀ ਬਾਰਸ਼ ਨੇ ਪਹਿਲਾਂ ਤੋਂ ਝੋਨੇ ਦੇ ਭਾਅ ਤੇ ਭਾਰ ਦੋਹਾਂ ਦੇ ਘਟਣ ਦੀ ਭਾਰੀ ਮਾਰ ਝੱਲ ਰਹੇ ਨੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਥਾਣਾ ਤਲਵੰਡੀ ਭਾਈ ਵਿਖੇ ਪਰਾਲੀ ਦੇ ਪਰਚੇ ਦਰਜ ਕਰਨ ਿਖ਼ਲਾਫ਼ ਰੋਸ ਪ੍ਰਦਰਸ਼ਨ

ਤਲਵੰਡੀ ਭਾਈ, 7 ਨਵੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਵਿਖੇ ਬੀਤੇ ਕੱਲ੍ਹ ਪਰਾਲੀ ਸਾੜਨ ਵਿਰੁੱਧ ਜੋ 14 ਪਰਚੇ ਹੋਏ ਸਨ, ਉਨ੍ਹਾਂ ਵਿਚੋਂ 9 ਕਿਸਾਨਾਂ ਵਲੋਂ ਅੱਜ ਤਲਵੰਡੀ ਭਾਈ ਦੇ ਥਾਣੇ ਵਿਖੇ ਪਹੰੁਚ ਰੋਸ ਪ੍ਰਦਰਸ਼ਨ ਕੀਤਾ ਗਿਆ | ਉਹ ਦੋਸ਼ ਲਗਾ ਰਹੇ ਸਨ ਕਿ ...

ਪੂਰੀ ਖ਼ਬਰ »

ਖੂਈਆਂ ਸਰਵਰ ਸਕੂਲ ਵਿਚ ਬਲਾਕ ਪੱਧਰੀ ਕੰਪਿਊਟਰ ਪ੍ਰਸ਼ਨ ਉੱਤਰ ਮੁਕਾਬਲੇ ਕਰਵਾਏ

ਅਬੋਹਰ 7 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਖੂਈਆਂ ਸਰਵਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬਲਾਕ ਪੱਧਰੀ ਕੰਪਿਊਟਰ ਪ੍ਰਸ਼ਨ ਉਤਰ ਮੁਕਾਬਲੇ ਕਰਵਾਏ ਗਏ | ਜਿਸ ਵਿਚ ਖੂਹੀਆਂ ਸਰਵਰ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਦੀ ਚੋਣ

ਅਬੋਹਰ, 7 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਟੈਕਨੀਕਲ ਸਰਵਿਸ ਯੂਨੀਅਨ ਦੀ ਸਬ ਡਿਵੀਜ਼ਨ ਨੰਬਰ 1 ਦੀ ਚੋਣ ਅਸ਼ੋਕ ਕੁਮਾਰ ਮੰਡਲ ਪ੍ਰਧਾਨ ਅਤੇ ਨਿਰਮਲ ਸਿੰਘ ਮੀਤ ਪ੍ਰਧਾਨ ਦੀ ਅਗਵਾਈ ਵਿਚ ਇੱਥੇ ਹੋਈ | ਜਿਸ ਵਿਚ ਮਹਿੰਦਰ ਕੁਮਾਰ ਨੂੰ ਪ੍ਰਧਾਨ ਚੁਣਿਆ ਗਿਆ | ਇਸ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX