ਤਾਜਾ ਖ਼ਬਰਾਂ


ਲੋਹੀਆਂ (ਜਲੰਧਰ) 'ਚ 2 ਪਾਜ਼ੀਟਿਵ ਮਰੀਜ਼ ਹੋਰ ਆਉਣ ਨਾਲ 'ਕੋਰੋਨਾ' ਨੇ ਫੜੀ ਰਫ਼ਤਾਰ
. . .  3 minutes ago
ਲੋਹੀਆਂ ਖ਼ਾਸ, 11 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ) ਲੰਘੀ 5 ਜੁਲਾਈ ਨੂੰ ਇਲਾਕੇ 'ਚ ਆਏ 2 ਪਾਜ਼ੀਟਿਵ ਮਾਮਲਿਆਂ ਤੋਂ ਬਾਅਦ ਅੱਜ 2 ਹੋਰ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੋਰੋਨਾ ਵਾਇਰਸ ਨੇ ਲੋਹੀਆਂ 'ਚ ਰਫ਼ਤਾਰ ਫੜ ਲਈ ਲਗਦੀ ਹੈ, ਜਿਸ ਨਾਲ ਇਲਾਕੇ 'ਚ ਕੋਰੋਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸਿਵਲ ਹਸਪਤਾਲ...
ਨੱਥੇਵਾਲ (ਜਲੰਧਰ) 'ਚ 6 ਮਜ਼ਦੂਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  8 minutes ago
ਜੰਡਿਆਲਾ ਮੰਜਕੀ,11ਜੁਲਾਈ (ਸੁਰਜੀਤ ਸਿੰਘ ਜੰਡਿਆਲਾ) - ਐੱਸ.ਐਮ.ਓ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਮੱੁਢਲਾ ਸਿਹਤ ਕੇਂਦਰ ਜੰਡਿਆਲਾ ਅਧੀਨ ਆਉਂਦੇ ਪਿੰਡ ਨੱਥੇਵਾਲ ਵਿਚ ਅੱਜ 6 ਵਿਅਕਤੀਆਂ ਰਾਜੂ ਮਹਾਤੋ, ਧੂਰੀ ਮਹਾਤੋ,ਵਿਸ਼ਵਨਾਥ ਰਾਮ, ਜਤਿੰਦਰ ਮਹਾਤੋ, ਵੈਦਨਾਥ ਮਹਾਤੋ ਜਗਦੀਸ਼ ਮਹਾਤੋ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ...
ਸੁਨਾਮ (ਸੰਗਰੂਰ) ’ਚ ਅੱਜ ਦੋ ਹੋਰ ਕੇਸ ਆਏ ਕੋਰੋਨਾ ਪਾਜ਼ੀਟਿਵ
. . .  11 minutes ago
ਸੁਨਾਮ ਊਧਮ ਸਿੰਘ ਵਾਲਾ 11 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਕੋਰੋਨਾ ਦੇ 2 ਹੋਰ ਕੇਸ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ’ਚ ਸਹਿਮ ਦਾ ਮਾਹੌਲ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਜੇ ਕਾਮਰਾ ਨੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ...
ਲੁਧਿਆਣਾ 'ਚ ਪ੍ਰਾਪਰਟੀ ਕਾਰੋਬਾਰੀ ਦਾ ਕਤਲ
. . .  21 minutes ago
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਅਹੂਜਾ) - ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਲਹਾਰ ਸੜਕ ਤੇ ਨੌਕਰ ਵੱਲੋਂ ਪ੍ਰਾਪਰਟੀ ਕਾਰੋਬਾਰੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਸ਼ਨਾਖ਼ਤ ਸ਼ਮਸ਼ੇਰ ਸਿੰਘ ਅਟਵਾਲ (60) ਵਜੋਂ ਕੀਤੀ ਗਈ ਹੈ। ਜਾਂਚ ਕਰ ਰਹੇ ਅਧਿਕਾਰੀ...
ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਗ੍ਰਿਫ਼ਤਾਰ
. . .  about 1 hour ago
ਘਨੌਰ/ਪਟਿਆਲਾ, 11 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਰਾਜਪੁਰਾ ਤੋਂ ਚੰਡੀਗੜ੍ਹ ਮੁੱਖ ਸੜਕ ਤੇ ਸਥਿਤ ਇੱਕ ਹੱਬ 'ਚ ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਵਿਰੁੱਧ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰਨ ਉਪਰµਤ ਮੌਕੇ ਤੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ...
ਰਾਹੋਂ (ਨਵਾਂਸ਼ਹਿਰ) ਦੇ 2 ਸਾਲਾ ਬੱਚੇ ਅਤੇ 9 ਔਰਤਾਂ ਸਮੇਤ 23 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  about 1 hour ago
ਨਵਾਂਸ਼ਹਿਰ,11 ਜੁਲਾਈ (ਗੁਰਬਖ਼ਸ਼ ਸਿੰਘ ਮਹੇ) - ਅੱਜ ਸਵੇਰੇ ਇਕ ਔਰਤ ਸਮੇਤ ਆਏ 6 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਕਸਬਾ ਰਾਹੋਂ ਦੇ ਦੋ ਸਾਲਾ ਬੱਚੇ, 9 ਔਰਤਾਂ ਸਮੇਤ 23 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ...
ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 1 hour ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  about 1 hour ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  about 3 hours ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  about 3 hours ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  about 3 hours ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 3 hours ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 3 hours ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 3 hours ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 4 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 4 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 4 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 4 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਗੁਰੂ ਹਰਸਹਾਏ 'ਚ ਇੱਕ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਗੁਰੂ ਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਚ ਜਿੱਥੇ ਗੁਰੂ ਹਰਸਹਾਏ ਵਿਖੇ ਪਹਿਲਾ ਚਾਰ ...
ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਆਪਣੀ ਟੀਮ ਦਾ ਐਲਾਨ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 23 ਕੱਤਕ ਸੰਮਤ 551

ਮਾਨਸਾ

ਬਰਸਾਤੀ ਪਾਣੀ ਦੀ ਮਾਰ ਹੇਠ ਕਿਸਾਨਾਂ ਦਾ ਝੋਨਾ ਹੋਇਆ ਖ਼ਰਾਬ

ਬੁਢਲਾਡਾ, 7 ਨਵੰਬਰ (ਸੁਨੀਲ ਮਨਚੰਦਾ/ਸਵਰਨ ਸਿੰਘ ਰਾਹੀ)-ਬੀਤੇ ਦਿਨੀਂ ਬੇਮੌਸਮੀ ਬਰਸਾਤ ਹੋਣ ਕਾਰਨ ਅਨਾਜ ਮੰਡੀ 'ਚ ਝੋਨੇ ਦੀ ਫ਼ਸਲ ਬਰਸਾਤੀ ਪਾਣੀ ਦੀ ਮਾਰ ਹੇਠ ਆਉਣ ਕਾਰਨ ਕਿਸਾਨਾਂ ਨੂੰ ਜਿੱਥੇ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਤਾਜ਼ੀ ਬੀਜੀ ਕਣਕ ਦੀ ਫ਼ਸਲ ਦੇ ਕਰੰਡ ਹੋਣ ਨਾਲ ਹਜ਼ਾਰਾਂ ਰੁਪਏ ਦੇ ਖ਼ਰਚੇ ਵਧ ਗਏ ਹਨ | ਉੱਥੇ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਆਉਣ ਤੋਂ ਲੈ ਕੇ ਵਿਕਣ ਤੱਕ ਉਸ ਦੀ ਸਾਂਭ ਸੰਭਾਲ ਦੇ ਅਗੇਤੇ ਪ੍ਰਬੰਧਾਂ ਦੀ ਸਬੰਧਿਤ ਵਿਭਾਗ ਮਾਰਕੀਟ ਕਮੇਟੀ ਦੀ ਪੋਲ ਖ਼ੋਲ ਕੇ ਰੱਖ ਦਿੱਤੀ ਹੈ ਅਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਾਤ ਸਮੇਂ ਰੁਕ-ਰੁਕ ਕੇ ਪਈ ਬਰਸਾਤ ਕਾਰਨ ਸ਼ਹਿਰ ਅੰਦਰ ਬਣੀ ਅਨਾਜ ਮੰਡੀ ਦੇ ਸ਼ੈੱਡਾਂ ਤੋਂ ਬਾਹਰ ਪਏ ਝੋਨੇ ਉੱਪਰ ਬਰਸਾਤੀ ਪਾਣੀ ਦੀ ਮਾਰ ਪੈਣ ਕਾਰਨ ਜਿੱਥੇ ਝੋਨਾ ਬੁਰੀ ਤਰ੍ਹਾਂ ਖ਼ਰਾਬ ਹੋ ਗਿਆ ਹੈ ਉੱਥੇ ਸਰਕਾਰੀ ਏਜੰਸੀਆਂ ਰਾਹੀਂ ਖ਼ਰੀਦਿਆ ਝੋਨਾ ਬੋਰੀਆਂ ਸਮੇਤ ਪਾਣੀ 'ਚ ਪੁਰੀ ਤਰ੍ਹਾਂ ਗਿੱਲਾ ਹੋ ਚੁੱਕਾ ਹੈ | ਮੰਡੀਆਂ 'ਚ ਆਪਣਾ ਝੋਨਾ ਵੇਚਣ ਆਏ ਕਿਸਾਨ ਰੂਪ ਸਿੰਘ, ਦਰਸ਼ਨ ਸਿੰਘ, ਸਤਿਗੁਰ ਸਿੰਘ, ਦਲਵੀਰ ਸਿੰਘ, ਭਾਨ ਸਿੰਘ, ਜਗਸੀਰ ਮਾਨ ਆਦਿ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਮੰਡੀਆਂ 'ਚ ਆਪਣੀ ਝੋਨੇ ਦੀ ਫ਼ਸਲ ਵੇਚਣ ਲਈ ਆਏ ਹਨ ਪਰ ਸਾਨੂੰ ਮਜਬੂਰਨ ਸ਼ਹਿਰ ਅੰਦਰ ਬਣੀ 100 ਸਾਲ ਪੁਰਾਣੀ ਅਨਾਜ ਮੰਡੀ ਦੇ ਫੜ ਛੋਟੇ ਹੋਣ ਕਾਰਨ ਸ਼ੈੱਡਾਂ ਤੋ ਬਾਹਰ ਢੇਰ ਲਾਉਣੇ ਪੈ ਰਹੇ ਹਨ ਅਤੇ ਕਈ ਕਈ ਦਿਨ ਬੀਤ ਜਾਣ ਦੇ ਬਾਵਜੂਦ ਫ਼ਸਲ ਨਹੀਂ ਵਿਕ ਰਹੀ, ਜਿਸ ਕਾਰਨ ਸਾਡੀ ਪੁੱਤਾ ਵਾਗ ਪਾਲੀ ਫ਼ਸਲ ਪਾਣੀ ਦੀ ਮਾਰ ਹੇਠ ਆਈ ਹੈ | ਦੂਸਰੇ ਪਾਸੇ ਇਸ ਬਰਸਾਤ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਸਬੰਧੀ ਉਚਿਤ ਮੁਆਵਜ਼ੇ ਦੀ ਮੰਗ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਬਲਾਕ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਇਸ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦਾ ਮੰਡੀਆਂ 'ਚ ਪਿਆ ਝੋਨਾ ਖ਼ਰਾਬ ਹੋਣ ਕਾਰਨ ਉਨ੍ਹਾਂ ਨੰੂ ਕਾਫ਼ੀ ਆਰਥਿਕ ਨੁਕਸਾਨ ਪੁੱਜਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਕਿਸਾਨਾਂ ਨੂੰ ਇਸ ਹੋਈ ਬਰਸਾਤ ਕਾਰਨ ਪੁੱਜੇ ਨੁਕਸਾਨ ਦਾ ਉਚਿੱਤ ਮੁਆਵਜ਼ਾ ਦਿੱਤਾ ਜਾਵੇ | ਇਸ ਸਬੰਧੀ ਜਦ ਜਦ ਮਾਰਕੀਟ ਕਮੇਟੀ ਦੇ ਸਕੱਤਰ ਮਨਮੋਹਨ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਵਲੋਂ ਕਿਸਾਨ ਦੀ ਮੰਡੀਆਂ 'ਚ ਫ਼ਸਲ ਦੀ ਆਮਦ ਤੋ ਲੈ ਕੇ ਵਿਕਣ ਤੱਕ ਪੁਰਾ ਪ੍ਰਬੰਧ ਕੀਤਾ ਜਾਂਦਾ ਹੈ ਪਰ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਫ਼ਸਲ ਦਾ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਬਣੀ ਅਨਾਜ ਮੰਡੀ ਪਿਛਲੇ ਲੰਮੇ ਸਮੇਂ ਤੋ ਨੀਵੀਂ ਹੋਣ ਕਾਰਨ ਸੀਜ਼ਨ ਸਮੇਂ ਬਰਸਾਤ ਫ਼ਸਲਾਂ ਨੂੰ ਪ੍ਰਭਾਵਿਤ ਕਰਦੀ ਹੈ | ਉਨ੍ਹਾਂ ਕਿਹਾ ਕਿ ਉਹ ਆਪਣੇ ਪੱਧਰ 'ਤੇ ਪੁਰੀ ਤਰਾ ਸਬੰਧਿਤ ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਕੇ ਝੋਨੇ ਨੂੰ ਸ਼ੈੱਡਾਂ ਅੰਦਰ ਕਰਨ ਲਈ ਕਿਹਾ ਗਿਆ ਹੈ | ਬਰਸਾਤ ਕਾਰਨ ਝੋਨੇ ਦੀ ਖ਼ਰੀਦ 'ਚ ਨਮੀ ਦਾ ਵਾਧਾ ਹੋਣ ਕਾਰਨ ਸ਼ੈਲਰ ਸੰਨਤ ਚਿੰਤਤ ਇਸ ਸਬੰਧੀ ਸ਼ੈਲਰ ਸੰਨਤ ਨਾਲ ਜੁੜੇ ਜਤਿੰਦਰ ਨੀਟੂ ਬਛੋਆਣਾ, ਵਿਵੇਕ ਜਲਾਨ ਬਰ੍ਹੇ ਰੋੜ, ਅਮਰਨਾਥ ਬਿੱਲੂ, ਐਡਵੋਕੇਟ ਮਨੀਸ਼ ਕੁਮਾਰ ਨੇ ਦੱਸਿਆ ਕਿ ਅਚਾਨਕ ਬਰਸਾਤ ਪੈਣ ਕਾਰਨ ਅਨਾਜ ਮੰਡੀਆਂ 'ਚ ਪਈ ਝੋਨੇ ਦੀ ਫ਼ਸਲ 'ਚ ਨਮੀ ਦਾ ਵਾਧਾ ਹੋਣ ਕਾਰਨ ਖ਼ਰੀਦ ਏਜੰਸੀਆਂ ਨੂੰ ਖ਼ਰੀਦ ਕਰਨ ਸਮੇਂ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇਗਾ, ਜਿਸ ਦਾ ਅਸਰ ਸਿੱਧੇ ਤੌਰ 'ਤੇ ਸ਼ੈਲਰ ਸੰਨਤ ਨੂੰ ਪਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿਚ ਖੜ੍ਹੀ ਝੋਨੇ ਦੀ ਫ਼ਸਲ ਸੁੱਕੀ ਲੈ ਕੇ ਆਉਣ ਤਾਂ ਜੋ ਉਹ ਖੱਜਲ ਖ਼ੁਆਰੀ ਤੋ ਬਚ ਸਕਣ |

ਹਮਲਾ ਕਰਨ ਦੇ ਦੋਸ਼ 'ਚ 6 ਨਾਮਜ਼ਦ

ਬੁਢਲਾਡਾ, 7 ਨਵੰਬਰ (ਰਾਹੀ)-ਪਿੰਡ ਬੱਛੋਆਣਾ ਦੀ ਇਕ ਔਰਤ ਅਤੇ ਉਸ ਦੇ ਭਰਾ ਨੂੰ ਜ਼ਖਮੀ ਕਰਨ ਦੇ ਇਕ ਮਾਮਲੇ 'ਚ ਪੁਲਿਸ ਨੇ 6 ਜਣਿਆਂ ਨੂੰ ਨਾਮਜ਼ਦ ਕੀਤਾ ਹੈ | ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ਦੱਸਿਆ ਕਿ ਜਸਵੀਰ ਕੌਰ ਪੁੱਤਰੀ ਜੰਟਾ ਸਿੰਘ ਵਲੋਂ ਦਰਜ ਬਿਆਨ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਕਿਸਾਨਾਂ ਿਖ਼ਲਾਫ਼ ਕੇਸ ਦਰਜ

ਬਰੇਟਾ, 7 ਨਵੰਬਰ (ਜੀਵਨ ਸ਼ਰਮਾ)-ਪਰਾਲੀ ਸਾੜਨ ਿਖ਼ਲਾਫ਼ ਸਥਾਨਕ ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਿਖ਼ਲਾਫ਼ ਕਾਰਵਾਈ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਦੇ ਹੁਕਮਾਂ ਤਹਿਤ ...

ਪੂਰੀ ਖ਼ਬਰ »

ਕਿਸਾਨ ਆਗੂ ਧਨੇਰ ਦੀ ਸਜ਼ਾ ਰੱਦ ਕਰਵਾਉਣ ਲਈ ਬਰਨਾਲਾ ਜੇਲ੍ਹ ਅੱਗੇ ਔਰਤਾਂ ਦਾ ਇਕੱਠ 10 ਨੂੰ

ਬੁਢਲਾਡਾ, 7 ਨਵੰਬਰ (ਸੁਨੀਲ ਮਨਚੰਦਾ)-ਸਥਾਨਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਇਕ ਬਲਾਕ ਪੱਧਰੀ ਮੀਟਿੰਗ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਜਾਣਕਾਰੀ ...

ਪੂਰੀ ਖ਼ਬਰ »

ਸੋਨੇ ਦੇ ਗਹਿਣੇ ਤੇ ਲੱਖਾਂ ਰੁਪਏ ਦੀ ਨਕਦੀ ਚੋਰੀ ਕਰਨ ਵਾਲਾ ਨਿਕਲਿਆ ਰਿਸ਼ਤੇਦਾਰ

ਮਾਨਸਾ, 7 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪਿੰਡ ਹੀਰੋਂ ਕਲਾਂ ਵਿਖੇ ਇਕ ਵਿਅਕਤੀ ਵਲੋਂ ਉਸ ਸਮੇਂ ਘਰ ਵਿਚੋਂ ਨਕਦੀ ਅਤੇ ਸੋਨੇ ਦੇ ਗਹਿਣੇ ਚੁਰਾ ਲਏ ਜਦੋਂ ਪਰਿਵਾਰ ਦੇ ਸਾਰੇ ਜੀਅ ਇਕ ਬਜ਼ੁਰਗ ਦੀ ਮੌਤ ਦੇ ਸਸਕਾਰ 'ਚ ਰੁੱਝੇ ਹੋਏ ਸਨ | ਪੁਲਿਸ ਨੇ ਚੋਰੀ ਦਾ ਮੁਕੱਦਮਾ ...

ਪੂਰੀ ਖ਼ਬਰ »

ਨੌਸਰਬਾਜ਼ਾਂ ਨੇ ਸਰਕਾਰੀ ਅਧਿਆਪਕ ਦੇ ਖਾਤੇ 'ਚੋਂ 59 ਹਜ਼ਾਰ ਰੁਪਏ ਉਡਾਏ

ਸਰਦੂਲਗੜ੍ਹ, 7 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਥਾਨਕ ਸ਼ਹਿਰ ਵਿਖੇ ਕੁਝ ਨੌਸਰਬਾਜ਼ਾਂ ਨੇ ਏ.ਟੀ.ਐਮ. ਕਾਰਡ ਬਦਲ ਕੇ ਇਕ ਸਰਕਾਰੀ ਅਧਿਆਪਕ ਦੇ ਖਾਤੇ 'ਚੋਂ 59 ਹਜ਼ਾਰ ਰੁਪਏ ਉਡਾ ਲਏ | ਪੀੜਤ ਹਰਚੇਤ ਸਿੰਘ ਮੱਤੜ ਨੇ ਦੱਸਿਆ ਕਿ ਉਹ ਸਟੇਟ ਬੈਂਕ ਆਫ਼ ਇੰਡੀਆ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮਾਨਸਾ, 7 ਨਵੰਬਰ (ਸ. ਰਿ.)- ਚੌਾਕੀ ਬਹਿਣੀਵਾਲ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਟੀਮ ਨੇ ਗਸ਼ਤ ਦੌਰਾਨ ਪਿੰਡ ਬਹਿਣੀਵਾਲ ਕੋਲ ਮਨਜੀਤ ਸਿੰਘ ਉਰਫ਼ ਦੀਸਾ ਵਾਸੀ ਬਹਿਣੀਵਾਲ ਜੋ ਮੋਟਰਸਾਈਕਲ 'ਤੇ ਆ ਰਿਹਾ ਸੀ, ਨੂੰ ਰੋਕ ...

ਪੂਰੀ ਖ਼ਬਰ »

'ਧੀ ਪੰਜਾਬ ਦੀ' ਉਪ ਚੋਣ ਮੁਕਾਬਲੇ ਮੌਕੇ ਮੁਟਿਆਰਾਂ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਨੰੂ ਮੋਹਿਆ

ਮਾਨਸਾ, 7 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਨੈਸ਼ਨਲ ਯੂਥ ਵੈੱਲਫੇਅਰ ਕਲੱਬ ਫ਼ਰੀਦਕੋਟ ਵਲੋਂ ਨਿਰੋਲ ਪੰਜਾਬੀ ਸਭਿਆਚਾਰ ਪ੍ਰੋਗਰਾਮ 'ਧੀ ਪੰਜਾਬ ਦੀ' ਪੁਰਸਕਾਰ ਲਈ 24 ਨਵੰਬਰ ਨੂੰ ਕਰਵਾਏ ਜਾ ਰਹੇ ਮੁਕਾਬਲਿਆਂ ਦੇ ਮੱਦੇਨਜ਼ਰ ਸਥਾਨਕ ਮਾਤਾ ਸੰੁਦਰੀ ਯੂਨੀਵਰਸਿਟੀ ...

ਪੂਰੀ ਖ਼ਬਰ »

ਗਾਇਕ ਗੁਰਸੇਵਕ ਮਾਨ ਦਾ ਸਿੰਗਲ ਟਰੈਕ ਗੀਤ 'ਚੱਲੋ ਕਰਤਾਰਪੁਰ ਚੱਲੀਏ' ਜਾਰੀ

ਮਾਨਸਾ, 7 ਨਵੰਬਰ (ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੀਤ 'ਚੱਲੋ ਕਰਤਾਰਪੁਰ ਚੱਲੀਏ' ਸਿੰਗਲ ਟਰੈਕ ਜਾਰੀ ਕੀਤਾ ਗਿਆ | ਜਾਣਕਾਰੀ ਦਿੰਦਿਆਂ ਗੀਤਕਾਰ ਜੀਤ ਚਚੋਹਰ ਵਾਲਾ ਨੇ ਦੱਸਿਆ ਕਿ ਗਾਇਕ ਗੁਰਸੇਵਕ ਮਾਨ ਵਲੋਂ ਲਿਖਿਆ ਇਹ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਬਰਾਂਚ ਬੁਢਲਾਡਾ 'ਚ ਪੂਰਾ ਪਾਣੀ ਨਾ ਛੱਡੇ ਜਾਣ 'ਤੇ ਪਿੰਡਾਂ ਦੇ ਕਿਸਾਨਾਂ 'ਚ ਰੋਹ

ਬੋਹਾ, 7 ਨਵੰਬਰ (ਰਮੇਸ਼ ਤਾਂਗੜੀ)-ਹਰਿਆਣਾ ਰਾਜ ਦੀ ਹੱਦ ਨਾਲ ਲੱਗਦੇ ਸੂਏ-ਕੱਸੀਆਂ ਤੋਂ ਇਲਾਵਾ ਬੁਢਲਾਡਾ ਤੇ ਬੋਹਾ ਬਰਾਂਚ ਵਿਚ ਨਹਿਰੀ ਵਿਭਾਗ ਵਲੋਂ ਕਦੇ ਵੀ ਪੂਰਾ ਪਾਣੀ ਨਾ ਛੱਡਿਆ ਜਾਣ ਕਰ ਕੇ ਲੋਕਾਂ ਦੀ ਖੇਤੀ ਦਾ ਧੰਦਾ ਚੌਪਟ ਹੁੰਦਾ ਜਾ ਰਿਹਾ ਹੈ | ਬਰਾਂਚ ...

ਪੂਰੀ ਖ਼ਬਰ »

ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਪੰਜਾਬ ਦੀ ਮੀਟਿੰਗ

ਮਾਨਸਾ, 7 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਪੰਜਾਬ ਦੀ ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਹੋਈ | ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਜੇਕਰ 25 ਨਵੰਬਰ ਤੋਂ ਬਾਅਦ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਮਹਾਨ ਧਾਰਮਿਕ ਸਮਾਗਮ ਕਰਵਾਇਆ

ਬੋਹਾ, 7 ਨਵੰਬਰ (ਰਮੇਸ਼ ਤਾਂਗੜੀ)-ਇਸ ਖੇਤਰ ਦੇ ਪਿੰਡ ਸਥਿਤ ਗੁਰੂ ਘਰਾਂ ਸਥਿਤ ਅਤੇ ਧਾਰਮਿਕ ਹਸਤੀਆਂ ਵਲੋਂ ਜਗਤ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਨਿੱਜੀ ਤੌਰ 'ਤੇ ਥਾਂ-ਥਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਧਾਰਮਿਕ ਪੋ੍ਰਗਰਾਮ ਕਰਵਾਏ ਜਾ ...

ਪੂਰੀ ਖ਼ਬਰ »

ਮਨਜੀਤ ਸਿੰਘ ਧਨੇਰ ਦੀ ਰਿਹਾਈ ਤੱਕ ਜਨਤਕ ਜਥੇਬੰਦੀਆਂ ਦਾ ਮੋਰਚਾ ਜਾਰੀ ਰਹੇਗਾ-ਬੁਰਜ ਗਿੱਲ

ਮਾਨਸਾ, 7 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਡਕੌਦਾ) ਨੇ ਐਲਾਨ ਕੀਤਾ ਹੈ ਕਿ ਜਨਤਕ ਜਥੇਬੰਦੀਆਂ ਵਲੋਂ ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਰਿਹਾਈ ਲਈ ਬਰਨਾਲਾ ਜੇਲ੍ਹ ਅੱਗੇ ਸ਼ੁਰੂ ਕੀਤਾ ਗਿਆ ਰੋਸ ਧਰਨਾ ਮੰਗ ਮੰਨਣ ਤੱਕ ਜਾਰੀ ਰਹੇਗਾ | ...

ਪੂਰੀ ਖ਼ਬਰ »

5 ਕਿੱਲੋ ਭੁੱਕੀ ਸਮੇਤ ਇਕ ਕਾਬੂ

ਮਾਨਸਾ, 7 ਨਵੰਬਰ (ਸ. ਰਿ.)-ਥਾਣਾ ਸਦਰ ਬੁਢਲਾਡਾ ਪੁਲਿਸ ਨੇ 1 ਵਿਅਕਤੀ ਕੋਲੋਂ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ | ਪੁਲਿਸ ਟੀਮ ਨੇ ਬੁੱਗਰ ਸਿੰਘ ਵਾਸੀ ਮੂਸਾ ਖੇੜਾ (ਹਰਿਆਣਾ) ਕੋਲੋਂ 5 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰ ਕੇ ਉਸ ਿਖ਼ਲਾਫ਼ ਐਨ.ਡੀ.ਪੀ.ਐਸ. ਐਕਟ ...

ਪੂਰੀ ਖ਼ਬਰ »

ਭਾਈਰੂਪਾ ਦੇ 2 ਪਰਿਵਾਰਾਂ 'ਤੇ ਪਰਾਲੀ ਸਾੜਨ ਦੇ ਦਰਜ ਹੋਏ ਮਾਮਲੇ ਨੂੰ ਪਰਿਵਾਰ ਨੇ ਸਿਆਸਤ ਤੋਂ ਪ੍ਰੇਰਿਤ ਦੱਸਿਆ

ਭਾਈਰੂਪਾ, 7 ਨਵੰਬਰ (ਵਰਿੰਦਰ ਲੱਕੀ)-ਫੂਲ ਪੁਲਿਸ ਵਲੋਂ ਬੀਤੇ ਕੱਲ੍ਹ ਪਰਾਲੀ ਸਾੜਨ ਦੇ ਦੋਸ਼ 'ਚ ਨਾਮਜ਼ਦ ਕੀਤੇ ਕਸਬਾ ਭਾਈਰੂਪਾ ਦੇ ਅਕਾਲੀ ਦਲ ਨਾਲ ਸਬੰਧਿਤ 2 ਪਰਿਵਾਰਾਂ ਨੇ ਆਪਣੇ ਉੱਪਰ ਦਰਜ਼ ਕੀਤੇ ਗਏ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦੇ ਹੋਏ ਜ਼ਿਲੇ੍ਹ ਦੇ ...

ਪੂਰੀ ਖ਼ਬਰ »

ਬਾਰਿਸ਼ ਨੇ ਕਿਸਾਨਾਂ ਦੀਆਂ ਚਿੰਤਾਵਾਂ 'ਚ ਕੀਤਾ ਵਾਧਾ

ਬਰੇਟਾ, 7 ਨਵੰਬਰ (ਜੀਵਨ ਸ਼ਰਮਾ)-ਪਿਛਲੀ ਰਾਤ ਤੋਂ ਰੁਕ-ਰੁਕ ਹੋਈ ਬਾਰਿਸ਼ ਕਾਰਨ ਜਿੱਥੇ ਮੰਡੀਆਂ 'ਚ ਪਈ ਝੋਨੇ ਦੀ ਫ਼ਸਲ ਗਿੱਲੀ ਹੋ ਗਈ ਉੱਥੇ ਹੀ ਕੁਝ ਦਿਨਾਂ 'ਚ ਬੀਜੀ ਕਣਕ ਦੀ ਫ਼ਸਲ ਵੀ ਕਰੰਡ ਹੋ ਗਈ, ਜਿਸ ਕਾਰਨ ਕਿਸਾਨਾਂ ਨੂੰ ਵੱਡਾ ਨੁਕਸਾਨ ਪੁੱਜਿਆ ਹੈ | ਕਿਸਾਨ ...

ਪੂਰੀ ਖ਼ਬਰ »

ਜਸਵੰਤ ਸਿੰਘ ਮੌਜੋ ਮੁੜ ਪ੍ਰਧਾਨ ਨਿਯੁਕਤ

ਮਾਨਸਾ, 7 ਨਵੰਬਰ (ਵਿ.ਪ੍ਰਤੀ.)-ਡੀ.ਸੀ.ਦਫ਼ਤਰ ਕਰਮਚਾਰੀ ਯੂਨੀਅਨ ਮਾਨਸਾ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਮੌਕੇ ਜੂਨੀਅਰ ਸਹਾਇਕ ਜਸਵੰਤ ਸਿੰਘ ਮੌਜੋ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ ਜਦਕਿ ਕਮਲਪ੍ਰੀਤ ਸਿੰਘ ਜਨਰਲ ਸਕੱਤਰ ਚੁਣੇ ਗਏ | ਇਸ ਮੌਕੇ ਰਮੇਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਵਲੋਂ ਦਿ ਰੌਇਲ ਕਾਲਜ ਬੋੜਾਵਾਲ ਵਿਖੇ ਸੈਮੀਨਾਰ

ਬੁਢਲਾਡਾ, 7 ਨਵੰਬਰ (ਮਨਚੰਦਾ)-ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ, ਮਾਨਸਾ ਵਲੋਂ ਇਕ ਰੋਜ਼ਾ ਸੈਮੀਨਾਰ ਆਯੋਜਿਤ ਕੀਤਾ ਗਿਆ ਹੈ | ਇਸ ਸੈਮੀਨਾਰ 'ਚ ਅਮਨਦੀਪ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਐਮ.ਏ. ਪੰਜਾਬੀ ਦਾ ਨਤੀਜਾ ਰਿਹਾ ਸ਼ਾਨਦਾਰ

ਬੁਢਲਾਡਾ, 7 ਨਵੰਬਰ (ਮਨਚੰਦਾ)-ਦਿ ਰੋਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਐਮ.ਏ. ਪੰਜਾਬੀ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਮਨਮੋਹਨ ਕੌਰ ਨੇ 86 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ, ਸੰਦੀਪ ਕੌਰ, ਅਮਰਜੀਤ ਕੌਰ, ਕੁਲਵੰਤ ਕੌਰ ਨੇ 84 ਪ੍ਰਤੀਸ਼ਤ ਅੰਕ ਪ੍ਰਾਪਤ ...

ਪੂਰੀ ਖ਼ਬਰ »

ਜੇਤੂ ਵਿਦਿਆਰਥਣ ਦਾ ਸਨਮਾਨ

ਬਰੇਟਾ, 7 ਨਵੰਬਰ (ਵਿ. ਪ੍ਰਤੀ.)-ਸਰਕਾਰੀ ਮਾਡਲ ਸਕੂਲ ਕੁੱਲਰੀਆਂ ਦੀ ਵਿਦਿਆਰਥਣ ਰਾਜਵੀਰ ਕੌਰ ਨੇ ਦੇਹਰਾਦੂਨ ਨੋਰਥ ਜੋਨ ਵਿਖੇ ਹੋਈ ਕਰਾਟੇ ਚੈਂਪੀਅਨਸ਼ਿਪ ਵਿਚ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਵਿਖੇ ਪੁੱਜਣ 'ਤੇ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਨੰਦਗੜ੍ਹ 'ਚ ਲਗਾਏ 500 ਬੂਟੇ

ਬੋਹਾ, 7 ਨਵੰਬਰ (ਪ.ਪ.)-ਸਰਕਾਰੀ ਪ੍ਰਾਇਮਰੀ ਸਕੂਲ ਨੰਦਗੜ੍ਹ ਵਿਖੇ ਮਨਰੇਗਾ ਤਹਿਤ ਬਣ ਰਹੇ ਪਾਰਕ 'ਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ | ਸਕੂਲ ਅਧਿਆਪਕ ਰਣਜੀਤ ਸਿੰਘ ਬਰ੍ਹੇ ਨੇ ਦੱਸਿਆ ਕਿ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ...

ਪੂਰੀ ਖ਼ਬਰ »

ਐਮ.ਏ. ਦਾ ਨਤੀਜਾ ਰਿਹਾ ਸ਼ਾਨਦਾਰ

ਮਾਨਸਾ, 7 ਨਵੰਬਰ (ਵਿ.ਪ੍ਰਤੀ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਮ.ਏ. ਪੰਜਾਬੀ ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਪ੍ਰੋ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਦੀਪ ਕੌਰ, ਰਮਨਦੀਪ ਕੌਰ, ਸੁਖਪ੍ਰੀਤ ਕੌਰ ਨੇ 78 ਫ਼ੀਸਦੀ, ...

ਪੂਰੀ ਖ਼ਬਰ »

ਸਿੰਗਲ ਸਟਾਰ ਕਿ੍ਕਟ ਲੀਗ 'ਚ 5ਵੇਂ ਦਿਨ ਹੋਏ ਰੌਚਕ ਮੁਕਾਬਲੇ

ਮਾਨਸਾ, 7 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਮਾਨਸਾ ਵਲੋਂ ਸਵ: ਬਲਰਾਜ ਸਿੰਘ ਭੂੰਦੜ ਅਤੇ ਸਵ: ਗੁਰਪ੍ਰੀਤ ਸਿੰਘ ਸਿੱਧੂ ਯਾਦਗਾਰੀ ਸਿੰਗਲ ਸਟਾਰ ਕਿ੍ਕਟ ਲੀਗ ਦੇ 5ਵੇਂ ਦਿਨ ਰੋਮਾਂਚਕ ਮੈਚ ਖੇਡਿਆ ਗਿਆ | ਐਸੋਸੀਏਸ਼ਨ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਕਿਸਾਨਾਂ ਿਖ਼ਲਾਫ਼ ਕੀਤੀ ਕਾਰਵਾਈ ਤੁਰੰਤ ਰੱਦ ਹੋਵੇ-ਯੂਥ ਅਕਾਲੀ ਦਲ

ਬਰੇਟਾ, 7 ਨਵੰਬਰ (ਜੀਵਨ ਸ਼ਰਮਾ)-ਪਰਾਲੀ ਸਾੜਨ ਬਦਲੇ ਕਿਸਾਨਾਂ 'ਤੇ ਕੀਤੇ ਜਾ ਰਹੇ ਕੇਸਾਂ ਦੀ ਯੂਥ ਅਕਾਲੀ ਦਲ ਬਾਦਲ ਸਰਕਲ ਬਰੇਟਾ ਵਲੋਂ ਨਿੰਦਿਆਂ ਕੀਤੀ ਗਈ | ਸਰਕਲ ਪ੍ਰਧਾਨ ਜਸਵੀਰ ਸਿੰਘ ਜੱਸੂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਦਲਦਲ 'ਚ ਧੱਸ ਕੇ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਮਾਮਲੇ 'ਚ 6 ਕਿਸਾਨਾਂ 'ਤੇ ਪਰਚੇ ਦਰਜ

ਬੋਹਾ, 7 ਨਵੰਬਰ (ਰਮੇਸ਼ ਤਾਂਗੜੀ)-ਹੁਣ ਜਦੋਂ ਪੰਜਾਬ ਦੇ ਮਾਝਾ ਦੁਆਰਾ ਖ਼ਤਰਾ ਵਿਚ ਕਿਸਾਨਾਂ ਨੇ ਕਣਕ ਦੀ ਬਿਜਾਈ ਵੀ ਕਰ ਲਈ ਹੈ ਅਤੇ ਮਾਲਵੇ ਦੇ ਕੁਝ ਹਿੱਸੇ ਵਿਚ ਕਿਸਾਨ ਹਾਲੇ ਝੋਨੇ ਵਾਲੀ ਜ਼ਮੀਨ ਪਰਾਲੀ ਨੂੰ ਅੱਗ ਲਗਾ ਕੇ ਵਿਹਲੀ ਕਰਨ ਲੱਗੇ ਹੋਏ ਹਨ | ਦੂਜੇ ਪਾਸੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX