ਤਾਜਾ ਖ਼ਬਰਾਂ


ਮਨਕੰਵਲ ਸਿੰਘ ਐਸ.ਡੀ.ਐਮ ਪਾਇਲ ਲੱਗੇ
. . .  8 minutes ago
ਮਲੌਦ, 3 ਜੂਨ (ਨਿਜ਼ਾਮਪੁਰ)- ਸਬ-ਡਵੀਜ਼ਨ ਪਾਇਲ ਵਿਖੇ ਸੇਵਾਵਾਂ ਨਿਭਾਅ ਰਹੇ ਐਸ. ਡੀ. ਐਮ ਸਾਗਰ ਸੇਤੀਆ ਆਈ.ਏ.ਐਸ ਦੀ ਬਦਲੀ ਹੋਣ ਉਪਰੰਤ ਮਨਕੰਵਲ ਸਿੰਘ ਚਾਹਲ ਪੀ.ਸੀ.ਐਸ ਨਵੇਂ ਐਸ.ਡੀ.ਐਮ ਪਾਇਲ...
ਆਈ ਏ ਐਸ ਅਧਿਕਾਰੀ ਸਾਗਰ ਸੇਤੀਆਂ ਹੋਣਗੇ ਬੁਢਲਾਡਾ ਦੇ ਨਵੇਂ ਐਸ ਡੀ ਐਮ
. . .  10 minutes ago
ਬੁਢਲਾਡਾ 3 ਜੂਨ (ਸਵਰਨ ਸਿੰਘ ਰਾਹੀ) ਪੰਜਾਬ ਸਰਕਾਰ ਵੱਲੋਂ ਜਾਰੀ ਤਾਜਾ ਹੁਕਮਾਂ ਤਹਿਤ ਆਈ. ਏ. ਐਸ. ਅਤੇ ਪੀ. ਸੀ. ਐਸ. ਅਧਿਕਾਰੀਆਂ ਦੀਆਂ ਕੀਤੀਆਂ ਤਾਇਨਾਤੀਆਂ ਤੇ ਬਦਲੀਆ ਤਹਿਤ ਸ੍ਰੀ ਸਾਗਰ ਸੇਤੀਆਂ ਆਈ ਏ ਐਸ ਨੂੰ ਸਬ ਡਵੀਜਨਲ ਮੈਜਿਸਟ੍ਰੇਟ ਬੁਢਲਾਡਾ ਲਗਾਇਆ ਗਿਆ ਹੈ ।2017 ...
ਪੰਜਾਬ 'ਚ ਹੋਏ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  31 minutes ago
ਅਜਨਾਲਾ, 3 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਪੁਲਿਸ ਵਿਚ 18 ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ...
ਮਲੋਟ ਵਿਚ ਇਕ ਹੋਰ ਲੜਕੀ ਦੀ ਕੋਰੋਨਾ ਰਿਪੋਰਟਾ ਪਾਜੀਟਿਵ ਆਈ
. . .  46 minutes ago
ਮਲੋਟ, 3 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਵਿਚ ਇਕ ਹੋਰ 23 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਹਿਸਟਰੀ ਬਾਰੇ ਜਾਣਕਾਰੀ ਤੋਂ ਬਾਅਦ ਹੀ ਹੋਰ ਸੰਪਰਕ ਵਿਚ ਆਉਣ ਵਾਲੇ ਲੋਕਾਂ ਬਾਰੇ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ 44 ਸਾਲਾਂ ਔਰਤ ਪਾਈ ਗਈ ਕੋਰੋਨਾ ਪਾਜੀਟਿਵ
. . .  about 1 hour ago
ਅਬੋਹਰ, 3 ਜੂਨ (ਪ੍ਰਦੀਪ ਕੁਮਾਰ)- ਮਹਾਰਾਸ਼ਟਰ ਤੋਂ ਅਬੋਹਰ ਵਾਪਸ ਪਰਤੀ ਇਕ 44 ਸਾਲਾਂ ਔਰਤ ਕੋਰੋਨਾ ਵਾਇਰਸ ਨਾਲ ਪਾਜੀਟਿਵ ਪਾਈ ਗਈ, ਜਾਣਕਾਰੀ ਦੇਂਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਸੀ. ਐਮ. ਕਟਾਰੀਆਂ ਨੇ ਦੱਸਿਆ ਕਿ ਬੀਤੇ ਦਿਨੀ ਮਹਾਰਾਸ਼ਟਰ ਤੋਂ ਤਿੰਨ ਵਿਅਕਤੀ ਵਾਪਸ ਆਏ ਸਨ...
ਪੰਜਾਬ ਬਣਿਆ ਬੱਚਿਆਂ ਦਾ ਵਿਸ਼ਵ ਦਾ ਸਭ ਤੋਂ ਵੱਡਾ ਆਨਲਾਈਨ ਕੁਵਿਜ਼ ਟੈਸਟ ਲੈਣ ਵਾਲਾ ਸੂਬਾ
. . .  about 1 hour ago
ਕਰਨਾਲ ਵਿਖੇ ਆਏ 4 ਹੋਰ ਕੋਰੋਨਾ ਪਾਜ਼ੀਟਿਵ
. . .  about 1 hour ago
ਦੋ ਸਕੇ ਨਾਬਾਲਗ ਭਰਾਵਾਂ ਦੀ ਤਲਾਬ ਵਿਚ ਡੁੱਬਣ ਕਾਰਨ ਹੋਈ ਮੌਤ
. . .  about 1 hour ago
ਕਰਨਾਲ, 3 ਜੂਨ ( ਗੁਰਮੀਤ ਸਿੰਘ ਸੱਗੂ ) – ਜ਼ਿਲ੍ਹੇ ਦੇ ਪਿੰਡ ਕਾਛਵਾ ਵਿਖੇ ਦੋ ਨਾਬਾਲਗ ਸੱਕੇ ਭਰਾਵਾਂ ਦੀ ਪਿੰਡ ਦੇ ਹੀ ਤਲਾਬ ਵਿਚ ਡੁੱਬ ਜਾਣ ਕਾਰਨ ਮੌਤ ਹੋ ਗਈ ਜਿਸ ਤੋ ਬਾਅਦ ਪਿੰਡ ਵਿਚ ਮਾਤਮ ਛਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਛਵਾ ਵਿਖੇ ਦੋ ਸਕੇ ਭਰਾ ਸ਼ੁਭਮ ਅਤੇ ਵਿਸ਼ਾਲ ਜੋ ਕਿ 5ਵੀਂ ਅਤੇ...
ਤੇਜ਼ ਰਫ਼ਤਾਰ ਇਨੋਵਾ ਗੱਡੀ ਵੱਲੋਂ ਮਾਰੀ ਟੱਕਰ 'ਚ ਮੋਟਰ ਸਾਇਕਲ ਨੌਜਵਾਨ ਹਲਾਕ
. . .  about 2 hours ago
ਮੰਡੀ ਕਿੱਲਿਆਂਵਾਲੀ, 3 ਜੂਨ (ਇਕਬਾਲ ਸਿੰਘ ਸ਼ਾਂਤ)-ਅੱਜ ਸ਼ਾਮ ਪਿੰਡ ਮਾਹੂਆਣਾ ਨੇੜੇ ਇੱਕ ਤੇਜ਼ ਰਫ਼ਤਾਰ ਸਰਕਾਰੀ ਡਿਊਟੀ ਲਈ ਕਿਰਾਏ 'ਤੇ ਲਈ ਇਨੋਵਾ ਗੱਡੀ ਨਾਲ ਮੋਟਰ ਸਾਇਕਲ ਨਾਲ ਵਾਪਰੇ ਹਾਦਸੇ ਨੇ ਮਾਪਿਆਂ ਦਾ ਇਕਲੌਤਾ ਚਿਰਾਗ ਅਤੇ ਦੋ ਸਾਲਾਂ ਦੀ ਬੱਚੀ ਦੇ ਸਿਰ ਦਾ ਪਰਛਾਵਾਂ ਹਮੇਸ਼ਾਂ ਲਈ...
ਫ਼ਾਜ਼ਿਲਕਾ- ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਰਿਪੋਰਟ ਨੈਗਟਿਵ
. . .  about 2 hours ago
ਫ਼ਾਜ਼ਿਲਕਾ, 3 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟਾਂ ਨੈਗਟਿਵ ਆਈਆਂ ਹਨ ,ਜਾਣਕਾਰੀ ਦੇਂਦੀਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ .ਐਮ. ਕਟਾਰੀਆਂ ਨੇ ਦੱਸਿਆ ਕਿ ਪੀੜਿਤ ਨੌਜਵਾਨ ਜੋਕਿ ਸੋਨੀਪਤ...
ਮੁੰਬਈ 'ਚ ਆਉਂਦਿਆਂ ਹੀ ਕਮਜ਼ੋਰ ਪਿਆ ਤੂਫ਼ਾਨ ਨਿਸਰਗ
. . .  about 3 hours ago
ਮੁੰਬਈ, 3 ਜੂਨ - ਚਕਰਵਾਤੀ ਤੂਫ਼ਾਨ ਨਿਸਰਗ ਮਹਾਰਾਸ਼ਟਰ ਦੇ ਤਟੀ ਇਲਾਕਿਆਂ ਨਾਲ ਟਕਰਾਇਆ। ਮੁੰਬਈ 'ਚ ਨਿਸਰਗ ਤੂਫਾਨ ਅਲੀਬਾਗ ਦੇ ਤੱਟ ਨਾਲ ਟਕਰਾਇਆ। ਹਾਲਾਂਕਿ ਤੂਫ਼ਾਨ ਦਾ ਮੁੰਬਈ ਲਈ ਖ਼ਤਰਾ ਲਗਭਗ ਖ਼ਤਮ ਹੋ ਚੁੱਕਾ ਹੈ ਪਰੰਤੂ ਮੁੰਬਈ ਦੇ ਜ਼ਿਆਦਾਤਰ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  about 3 hours ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਅਮਰੀਕਾ ਅਗਲੇ ਹਫ਼ਤੇ ਵੈਂਟੀਲੈਂਟਰਾਂ ਦੀ ਪਹਿਲੀ ਕਿਸ਼ਤ ਭਾਰਤ ਪਹੁੰਚਾਏਗਾ
. . .  about 4 hours ago
ਵਾਸ਼ਿੰਗਟਨ, 3 ਜੂਨ - ਸੰਯੁਕਤ ਰਾਸ਼ਟਰ ਅਮਰੀਕਾ ਭਾਰਤ ਨੂੰ 100 ਵੈਂਟੀਲੈਂਟਰ ਦਾਨ ਵਿਚ ਦੇ ਰਿਹਾ ਹੈ। ਜਿਨ੍ਹਾਂ ਵਿਚੋਂ ਕੁਝ ਵੈਂਟੀਲੈਂਟਰ ਪਹਿਲੇ ਪੜਾਅ ਤਹਿਤ ਅਗਲੇ ਹਫ਼ਤੇ ਭਾਰਤ ਪਹੁੰਚ...
ਏਅਰ ਮਾਰਸ਼ਲ ਬੀ.ਸੁਰੇਸ਼ ਵੱਲੋਂ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ
. . .  about 4 hours ago
ਰਾਏਕੋਟ 3 ਜੂਨ (ਸੁਸ਼ੀਲ ) - ਭਾਰਤੀ ਹਵਾਈ ਫੌਜ ਦੇ ਏਅਰ ਮਾਰਸ਼ਲ ਬੀ ਸੁਰੇਸ਼ ( ਏਅਰ ਅਫਸਰ ਕਮਾਂਡਿੰਗ ਇਨ ਚੀਫ ਪੱਛਮੀ ਏਅਰ ਕਮਾਂਡ ) ਵੱਲੋਂ ਅੱਜ ਨੇੜਲੇ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕਰਕੇ ਏਅਰਬੇਸ ਦੀਆਂ ...
ਸ਼ਾਹਕੋਟ ਪੁਲਿਸ ਵਲੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ
. . .  about 4 hours ago
ਸ਼ਾਹਕੋਟ, 3 ਜੂਨ (ਦਲਜੀਤ ਸਚਦੇਵਾ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਮੁਖੀ ਸ਼ਾਹਕੋਟ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਦੇਖ-ਰੇਖ...
ਫ਼ਰੀਦਕੋਟ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਭਾਰਤ ਨਗਰ ਅਤੇ ਦੂਜਾ ਹਾਊਸਿੰਗ ਬੋਰਡ ਕਾਲੋਨੀ...
ਬਾਘਾਪੁਰਾਣਾ 'ਚ ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ
. . .  about 5 hours ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਅੱਜ ਇੱਥੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ ਅਤੇ ਹੋਰਨਾਂ ਆਗੂਆਂ ਦੀ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 5 hours ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸਥਿਤ ਪਿੱਪਲਾਂਵਾਲਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਿਸ਼ਨ ਫ਼ਤਿਹ : ਬਰਨਾਲਾ ਦੇ ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
. . .  about 5 hours ago
ਤਪਾ ਮੰਡੀ , 3 ਜੂਨ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 'ਤੇ ਫ਼ਤਿਹ ਪ੍ਰਾਪਤ...
ਸਕੂਲ 2020-21 ਸੈਸ਼ਨ ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ : ਪਰੀਦਾ
. . .  about 5 hours ago
ਚੰਡੀਗੜ੍ਹ, 3 ਜੂਨ (ਲਿਬਰੇਟ)- ਪ੍ਰਸ਼ਾਸਨ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸੈਸ਼ਨ 2020-21 'ਚ ਫੀਸਾਂ 'ਚ ਵਾਧਾ ਨਾ ਕਰਨ ਦਾ ਫ਼ੈਸਲਾ ਕਰਦਿਆਂ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ...
ਦਲ ਖ਼ਾਲਸਾ ਵਲੋਂ 5 ਜੂਨ ਦਾ ਯਾਦਗਾਰੀ ਮਾਰਚ 5 ਸਿੰਘਾਂ ਨਾਲ ਸੰਕੇਤਕ ਤੌਰ 'ਤੇ ਕੱਢਣ ਦਾ ਐਲਾਨ
. . .  about 5 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਤੱਕ 5 ਜੂਨ ਨੂੰ ਕੀਤਾ ਜਾਂਦਾ ਘੱਲੂਘਾਰਾ...
ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਹੁਣ ਕਿਸਾਨਾਂ ਨੂੰ ਆਜ਼ਾਦੀ- ਜਾਵੜੇਕਰ
. . .  about 5 hours ago
ਨਵੀਂ ਦਿੱਲੀ, 3 ਜੂਨ- ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ...
ਮਸੂਦ ਅਜ਼ਹਰ ਦਾ ਰਿਸ਼ਤੇਦਾਰ ਫੌਜੀ ਭਾਈ ਮੁਠਭੇੜ ਦੌਰਾਨ ਢੇਰ, ਪੁਲਵਾਮਾ ਹਮਲੇ 'ਚ ਸੀ ਸ਼ਾਮਲ
. . .  about 5 hours ago
ਅੰਮ੍ਰਿਤਸਰ, 3 ਜੂਨ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ...
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਇਸਤਰੀ ਜਾਗ੍ਰਿਤੀ ਮੰਚ ਨੇ ਐੱਸ. ਡੀ. ਐੱਮ. ਦਫ਼ਤਰ ਅੱਗੇ ਲਾਇਆ ਧਰਨਾ
. . .  about 6 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅੱਜ ਇਸਤਰੀ ਜਾਗ੍ਰਿਤੀ ਮੰਚ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਨਾਭਾ ਸ਼ਹਿਰ ਅੰਦਰ ਮੁਜ਼ਾਹਰਾ ਕਰਦਿਆਂ ਐੱਸ. ਡੀ. ਐੱਮ. ਦਫ਼ਤਰ ਨਾਭਾ ਅੱਗੇ ਧਰਨਾ ਲਾਇਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551

ਪਹਿਲਾ ਸਫ਼ਾ

ਅੱਜ ਤੋਂ ਖੁੱਲ੍ਹੇ ਦਰਸ਼ਨ ਹੋਣਗੇ ਕਰਤਾਰਪੁਰ ਸਾਹਿਬ ਦੇ

ਪ੍ਰਧਾਨ ਮੰਤਰੀ ਮੋਦੀ ਕਰਨਗੇ ਲਾਂਘੇ ਦਾ ਉਦਘਾਟਨ

ਮੋਦੀ ਅੱਜ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਣਗੇ ਨਤਮਸਤਕ
ਮੇਜਰ ਸਿੰਘ
ਜਲੰਧਰ, 8 ਨਵੰਬਰ-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੱਜ 9 ਨਵੰਬਰ ਨੂੰ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣ ਲਈ ਸੁਲਤਾਨਪੁਰ ਲੋਧੀ ਅਤੇ ਦੁਪਹਿਰ ਸਮੇਂ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਡੇਰਾ ਬਾਬਾ ਨਾਨਕ ਵਿਖੇ ਆ ਰਹੇ ਹਨ | ਲਾਂਘੇ ਦੇ ਉਦਘਾਟਨ ਤੋਂ ਬਾਅਦ ਹੀ ਸੰਗਤਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣਗੀਆਂ | ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਦੇ ਆਉਣ ਦਾ ਸਮਾਂ ਅਗਾਊਾ ਹੋ ਗਿਆ ਹੈ | ਸ੍ਰੀ ਮੋਦੀ ਹਵਾਈ ਜਹਾਜ਼ ਰਾਹੀਂ ਸਵੇਰੇ ਅੰਮਿ੍ਤਸਰ ਦੇ ਹਵਾਈ ਅੱਡੇ 'ਤੇ ਪੁੱਜਣਗੇ ਤੇ ਉਥੋਂ ਹੈਲੀਕਾਪਟਰ ਰਾਹੀਂ ਪੂਰੇ 9 ਵਜੇ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਬੇਰ ਸਾਹਿਬ ਦੇ ਨੇੜੇ ਪੈਂਦੇ ਪਿੰਡ ਬੂਸੋਵਾਲ ਵਿਖੇ ਬਣਾਏ ਹੈਲੀਪੈਡ 'ਤੇ ਉਤਰਨ ਬਾਅਦ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣਗੇ | ਇਥੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੇ ਆਗੂਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ | 10 ਕੁ ਮਿੰਟ ਗੁਰਬਾਣੀ ਸਰਵਣ ਕਰਨ ਬਾਅਦ ਉਹ ਡੇਰਾ ਬਾਬਾ ਨਾਨਕ ਨੂੰ ਰਵਾਨਾ ਹੋਣਗੇ ਤੇ 10 ਵਜੇ ਦੇ ਕਰੀਬ ਬੀ. ਐਸ. ਐਫ. ਕੈਂਪ ਵਿਚਕਾਰ ਹੋ ਰਹੀ ਰੈਲੀ ਦੀ ਸਟੇਜ 'ਤੇ ਪੁੱਜ ਜਾਣਗੇ | ਪ੍ਰਧਾਨ ਮੰਤਰੀ ਦੇ ਇਥੇ ਪੁੱਜਣ 'ਤੇ ਸਵਾਗਤ ਲਈ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਅੰਮਿ੍ਤਸਰ ਵਿਖੇ ਪੁੱਜ ਗਏ ਹਨ, ਜਿਥੋਂ ਉਹ ਸਵੇਰੇ ਡੇਰਾ ਬਾਬਾ ਨਾਨਕ ਚਲੇ ਜਾਣਗੇ | ਭਰੋਸੇਯੋਗ ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੀ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਬੀ. ਐਸ. ਐਫ. ਕੈਂਪ ਪੁੱਜਣਗੇ ਤੇ ਫਿਰ ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਹੋਣ ਵਾਲੀ ਰੈਲੀ ਵਿਚ ਵੀ ਸ਼ਾਮਿਲ ਹੋਣਗੇ | ਉਨ੍ਹਾਂ ਨਾਲ 3-4 ਹੋਰ ਕੈਬਨਿਟ ਮੰਤਰੀਆਂ ਦੇ ਵੀ ਜਾਣ ਬਾਰੇ ਦੱਸਿਆ ਜਾ ਰਿਹਾ ਹੈ | ਕੈਪਟਨ ਅਮਰਿੰਦਰ ਸਿੰਘ 8 ਨਵੰਬਰ ਨੂੰ ਬਾਅਦ ਦੁਪਹਿਰ ਜਲੰਧਰ ਪੁੱਜ ਗਏ ਸਨ ਤੇ ਇਥੋਂ ਸਵੇਰੇ ਉਹ ਡੇਰਾ ਬਾਬਾ ਨਾਨਕ ਲਈ ਰਵਾਨਾ ਹੋਣਗੇ | ਪ੍ਰਧਾਨ ਮੰਤਰੀ ਕਰਤਾਰਪੁਰ ਲਾਂਘੇ ਲਈ ਬਣਾਏ ਯਾਤਰੀ ਟਰਮੀਨਲ ਦਾ ਉਦਘਾਟਨ ਕਰਨਗੇ | ਇਸ ਮੌਕੇ ਪੰਜਾਬ ਸਰਕਾਰ, ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੇ ਬਹੁਤ ਸਾਰੇ ਆਗੂ ਵੀ ਸ਼ਾਮਿਲ ਹੋਣਗੇ |
ਜਥੇਦਾਰ ਕਰਨਗੇ ਕਰਤਾਰਪੁਰ ਜਾਣ ਵਾਲੇ ਜਥੇ ਦੀ ਅਗਵਾਈ
ਕਰਤਾਰਪੁਰ ਲਾਂਘਾ ਖੁੱਲ੍ਹਣ ਬਾਅਦ ਦਰਬਾਰ ਸਾਹਿਬ ਕਰਤਾਰਪੁਰ ਲਈ ਜਾਣ ਵਾਲੇ ਪਹਿਲੇ ਜਥੇ ਦੀ ਅਗਵਾਈ ਨੂੰ ਲੈ ਕੇ ਪੈਦਾ ਹੋਏ ਵਾਦ-ਵਿਵਾਦ ਨੂੰ ਖਤਮ ਕਰਨ ਲਈ ਪਤਾ ਲੱਗਾ ਹੈ ਕਿ ਕੇਂਦਰ ਸਰਕਾਰ ਦੇ ਦਖ਼ਲ ਨਾਲ ਹੁਣ ਜਾਣ ਵਾਲੇ ਜਥੇ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਾਪ ਦਿੱਤੀ ਗਈ ਹੈ ਤੇ ਜਥੇ ਨੂੰ ਰਵਾਨਾ ਕਰਨ ਲਈ ਪ੍ਰਧਾਨ ਮੰਤਰੀ ਹਰੀ ਝੰਡੀ ਦਿਖਾਉਣਗੇ | ਪਹਿਲੇ ਜਥੇ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਤੇ ਬਹੁਤ ਸਾਰੇ ਵਿਧਾਇਕ ਸ਼ਾਮਿਲ ਹੋਣਗੇ | ਸ: ਪ੍ਰਕਾਸ਼ ਸਿੰਘ ਬਾਦਲ, ਸ: ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਪਰਿਵਾਰ ਸਮੇਤ ਜਾਣਗੇ | ਉਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਤੇ ਸ਼੍ਰੋਮਣੀ ਕਮੇਟੀ ਦੇ ਬਹੁਤ ਸਾਰੇ ਅਹੁਦੇਦਾਰ ਤੇ ਅਧਿਕਾਰੀ ਵੀ ਜਾ ਰਹੇ ਦੱਸੇ ਜਾਂਦੇ ਹਨ |
ਪ੍ਰਧਾਨ ਮੰਤਰੀ ਪੰਜਾਬ ਸਰਕਾਰ ਦੇ ਪੰਡਾਲ 'ਚ ਵੀ ਜਾ ਸਕਦੇ ਨੇ
ਪਤਾ ਲੱਗਾ ਹੈ ਕਿ ਪ੍ਰਧਾਨ ਮੰਤਰੀ 'ਤੇ ਪੰਜਾਬ ਸਰਕਾਰ ਵਲੋਂ ਲਗਾਏ ਪੰਡਾਲ ਵਿਚ ਜਾਣ ਲਈ ਵੀ ਜ਼ੋਰ ਪਾਇਆ ਜਾ ਰਿਹਾ ਹੈ | ਸੂਤਰਾਂ ਦਾ ਦੱਸਣਾ ਹੈ ਕਿ ਕੁਝ ਮਿੰਟਾਂ ਲਈ ਪ੍ਰਧਾਨ ਮੰਤਰੀ ਪੰਜਾਬ ਸਰਕਾਰ ਦੇ ਪੰਡਾਲ 'ਚ ਲੱਗੇ ਲੰਗਰ 'ਚ ਪ੍ਰਸ਼ਾਦਾ ਛਕਣ ਲਈ ਜਾ ਸਕਦੇ ਹਨ |
ਉਪ ਰਾਸ਼ਟਰਪਤੀ ਨਹੀਂ ਆ ਰਹੇ
ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜਥੇ ਦੀ ਅਗਵਾਈ ਕਰਨ ਲਈ ਡੇਰਾ ਬਾਬਾ ਨਾਨਕ ਵਿਖੇ ਆਉਣਾ ਸੀ, ਪਰ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਹ ਜ਼ਿੰਮੇਵਾਰੀ ਸੌਾਪ ਦਿੱਤੇ ਜਾਣ ਕਾਰਨ ਉਨ੍ਹਾਂ ਦਾ ਦੌਰਾ ਰੱਦ ਹੋ ਗਿਆ ਹੈ |
ਕੈਪਟਨ ਤੇ ਸ਼ੋ੍ਰਮਣੀ ਕਮੇਟੀ ਵਲੋਂ ਕੀਤਾ ਜਾਵੇਗਾ ਸਵਾਗਤ
ਕਪੂਰਥਲਾ, (ਅਮਰਜੀਤ ਕੋਮਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ 9:10 ਵਜੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨਗੇ | ਦੱਸਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼ੋ੍ਰਮਣੀ ਕਮੇਟੀ ਵਲੋਂ ਪ੍ਰਧਾਨ ਮੰਤਰੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਆਪਣੇ ਵਿਸ਼ੇਸ਼ ਹੈਲੀਕਾਪਟਰ ਰਾਹੀਂ 9 ਵਜੇ ਸੁਲਤਾਨਪੁਰ ਲੋਧੀ ਵਿਚ ਬਣਾਏ ਹੈਲੀਪੈਡ 'ਤੇ ਪੁੱਜਣਗੇ, ਜਿੱਥੋਂ ਉਹ ਸੜਕੀ ਰਸਤੇ ਰਾਹੀਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜਾਣਗੇ ਜਿੱਥੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਜਾਵੇਗਾ | ਪ੍ਰਧਾਨ ਮੰਤਰੀ ਦੀ ਸੁਲਤਾਨਪੁਰ ਲੋਧੀ ਆਮਦ ਨੂੰ ਦੇਖਦਿਆਂ ਉਨ੍ਹਾਂ ਦਾ ਸੁਰੱਖਿਆ ਅਮਲਾ ਜੋ ਪਿਛਲੇ ਦਿਨਾਂ ਤੋਂ ਗੁਰਦੁਆਰਾ ਸਾਹਿਬ ਤੇ ਆਲੇ ਦੁਆਲੇ ਦੇ ਖੇਤਰਾਂ ਵਿਚ ਤਾਇਨਾਤ ਹੈ, ਵਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ |

ਸ਼ਾਨਦਾਰ ਪੰਡਾਲ ਸਜ ਕੇ ਤਿਆਰ, ਸਿੱਖ ਸੰਗਤਾਂ 'ਚ ਭਾਰੀ ਉਤਸ਼ਾਹ ਡਾ. ਕਮਲ ਕਾਹਲੋਂ, ਕੁਲਦੀਪ ਸਿੰਘ ਨਾਗਰਾ

ਬਟਾਲਾ/ਕੋਟਲੀ ਸੂਰਤ ਮੱਲ੍ਹੀ, 8 ਨਵੰਬਰ-ਪਾਕਿਸਤਾਨ ਸਥਿਤ ਮੁਕੱਦਸ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨੀ ਸਮਾਗਮ ਲਈ ਬੀ.ਐਸ.ਐਫ. ਕੰਪਲੈਕਸ ਸ਼ਿਕਾਰ ਮਾਛੀਆਂ 'ਚ ਬਣਾਇਆ ਗਿਆ ਸ਼ਾਨਦਾਰ ਪੰਡਾਲ ਸਜ ਕੇ ਤਿਆਰ ਹੋ ਗਿਆ ਹੈ | ਇਸ ਯਾਦਗਰੀ ਪਲ ਦਾ ਗਵਾਹ ਬਣਨ ਲਈ ਦੁਨੀਆ ਭਰ 'ਚ ਵਸਦੇ ਸਿੱਖਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਬੀਤੇ ਕੱਲ੍ਹ ਹੋਈ ਭਾਰੀ ਬਰਸਾਤ ਨਾਲ ਪੰਡਾਲ ਦੇ ਬਾਹਰ ਲੱਗੇ ਫਲੈਕਸ ਬੋਰਡ ਭਾਵੇਂ ਖ਼ਰਾਬ ਹੋ ਗਏ ਸਨ, ਪਰ ਇਨ੍ਹਾਂ ਨੂੰ ਅੱਜ ਮੁੜ ਲਗਾ ਦਿੱਤਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਸਮਾਗਮ ਸਬੰਧੀ ਗੁਰਦੁਆਰਾ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰੇ 8 ਵਜੇ ਭੋਗ ਪੈਣ ਉਪਰੰਤ ਇਸ ਉਦਘਾਟਨੀ ਪੰਡਾਲ 'ਚ ਸਵੇਰੇ 8.30 ਵਜੇ ਦੇ ਕਰੀਬ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪ੍ਰਕਾਸ਼ ਹੋਣਗੇ ਤੇ ਸ਼ਬਦ ਕੀਰਤਨ ਸ਼ੁਰੂ ਹੋਵੇਗਾ | ਉਦਘਾਟਨੀ ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡੀ.ਜੀ.ਪੀ. ਦਿਨਕਰ ਗੁਪਤਾ, ਏ.ਡੀ.ਜੀ.ਪੀ. ਵਰਿੰਦਰ ਕੁਮਾਰ, ਆਈ.ਜੀ. ਬਾਰਡਰ ਰੇਂਜ਼ ਐਸ.ਐਸ. ਪਰਮਾਰ ਤੇ ਐਸ.ਐਸ.ਪੀ. ਬਟਾਲਾ ਸਮੇਤ ਬੀ.ਐਸ.ਐਫ. ਦੇ ਉੱਚ-ਅਧਿਕਾਰੀਆਂ ਵਲੋਂ ਮੀਟਿੰਗ ਕੀਤੀ ਗਈ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਜਦਕਿ ਚਾਰ ਕਿਲੋਮੀਟਰ ਦੇ ਇਲਾਕੇ ਅੰਦਰ ਚੱਪੇ-ਚੱਪੇ 'ਤੇ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ | ਇਸ ਪੰਡਾਲ ਦੇ ਨਾਲ ਹੀ ਵੀ.ਵੀ.ਆਈ.ਪੀ. ਤੇ ਸੰਤ ਸਮਾਜ ਲਈ ਦੋ ਪਾਰਕਿੰਗਾਂ ਬਣਾਈਆਂ ਗਈਆਂ ਹਨ | ਪੰਡਾਲ ਨੂੰ ਅੰਦਰੋਂ ਸ਼ਾਨਦਾਰ ਢੰਗ ਨਾਲ ਸ਼ਿੰਗਾਰਿਆ ਗਿਆ ਹੈ | ਪੰਡਾਲ ਦੇ ਅੰਦਰੂਨੀ ਹਿੱਸੇ 'ਚ ਲਗਾਈਆਂ ਗਈਆਂ ਐਲ.ਡੀ. ਲਾਈਟਾਂ ਜਗਮਗ ਕਰ ਰਹੀਆਂ ਹਨ ਜਦਕਿ ਪੰਡਾਲ 'ਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪ੍ਰਕਾਸ਼ ਲਈ ਵਿਸ਼ੇਸ਼ ਪਾਲਕੀ ਵੀ ਤਿਆਰ ਕੀਤੀ ਗਈ ਹੈ, ਜਿਸ ਨੂੰ ਫੁੱਲਾਂ ਨਾਲ ਸ਼ਿੰਗਾਰਿਆ ਗਿਆ ਹੈ | ਪੰਡਾਲ ਦੇ ਇਕ ਪਾਸੇ ਰਾਗੀ ਜਥੇ ਦੇ ਬੈਠਣ ਤੇ ਕੀਰਤਨ ਕਰਨ ਲਈ ਜਗ੍ਹਾ ਬਣਾਈ ਗਈ ਹੈ ਤੇ ਦੂਸਰੇ ਪਾਸੇ ਪ੍ਰਧਾਨ ਮੰਤਰੀ ਸਮੇਤ ਨਾਮਵਰ ਸ਼ਖ਼ਸੀਅਤਾਂ ਦੇ ਬੈਠਣ ਲਈ ਸ਼ਾਨਦਾਰ ਮੈਟੀ ਤਿਆਰ ਕੀਤੀ ਗਈ ਹੈ ਜਦਕਿ ਸੰਗਤਾਂ ਦੇ ਬੈਠਣ ਲਈ ਪੰਡਾਲ 'ਚ ਲਾਲ ਰੰਗ ਦੇ ਨਵੇਂ ਮੈਟ ਦੇ ਉਪਰ ਗੱਦੇ ਲਗਾਏ ਹਨ ਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅੱਗੇ ਨਤਮਤਕ ਹੋਣ ਲਈ ਸੰਗਤਾਂ ਲਈ ਖੁੱਲ੍ਹਾ ਰਸਤਾ ਬਣਾਇਆ ਗਿਆ | ਪੰਡਾਲ ਦੇ ਬਾਹਰ ਸੰਗਤਾਂ ਦੇ ਜੋੜੇ ਘਰ ਦਾ ਵੀ ਪੁਖ਼ਤਾ ਪ੍ਰਬੰਧ ਕੀਤਾ ਗਿਆ ਹੈ |

72 ਵਰਿ੍ਹਆਂ ਦੀਆਂ ਅਰਦਾਸਾਂ ਹੋਈਆਂ ਪੂਰੀਆਂ

- ਸੁਰਿੰਦਰ ਕੋਛੜ -
ਅੰਮਿ੍ਤਸਰ, 8 ਨਵੰਬਰ -ਅੰਗਰੇਜ਼ਾਂ ਵਲੋਂ 1947 'ਚ ਭਾਰਤ-ਪਾਕਿ ਦਰਮਿਆਨ ਖਿੱਚੀ ਲਕੀਰ ਨੇ ਦੋਵੇਂ ਮੁਲਕਾਂ ਦੀ ਆਪਸੀ ਦੂਰੀ ਐਨੀ ਲੰਬੀ ਕਰ ਦਿੱਤੀ ਕਿ ਮਹਿਜ਼ ਪੌਣੇ ਦੋ ਮੀਲ ਦਾ ਸਫ਼ਰ ਤਹਿ ਕਰਨ ਲੱਗਿਆਂ ਲਗਪਗ ਪੌਣੀ ਸਦੀ ਦਾ ਸਮਾਂ ਲੰਘ ਗਿਆ | ਅਨੇਕਾਂ ਦੁਆਵਾਂ, ਅਰਦਾਸਾਂ ਤੇ ਅਪੀਲਾਂ ਦੇ ਬਾਅਦ ਭਾਰਤ ਤੇ ਪਾਕਿਸਤਾਨ ਸਰਕਾਰਾਂ ਦੇ ਸਾਂਝੇ ਉਪਰਾਲੇ ਸਦਕਾ ਭਲਕੇ 9 ਨਵੰਬਰ ਨੂੰ ਸਰਹੱਦਾਂ ਦੀ ਦੂਰੀ ਨੂੰ ਖ਼ਤਮ ਕਰਦਿਆਂ ਅਮਨ, ਭਾਈਚਾਰੇ ਤੇ ਆਪਸੀ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਾਲੇ ਸਾਂਝੇ ਲਾਂਘੇ ਦਾ ਉਦਘਾਟਨ ਕੀਤਾ ਜਾ ਰਿਹਾ ਹੈ | ਇਹ ਲਾਂਘਾ ਸਿਰਫ਼ ਭਾਰਤੀ ਯਾਤਰੂਆਂ ਤੇ ਵਿਸ਼ੇਸ਼ ਤੌਰ 'ਤੇ ਸਿੱਖ ਭਾਈਚਾਰੇ ਨੂੰ ਸਰਹੱਦ ਪਾਰ ਸਥਿਤ ਸਿੱਖ ਧਰਮ ਦੀ ਅਕੀਦਤ ਦੇ ਕੇਂਦਰ ਤੇ ਹਿੰਦੂ, ਮੁਸਲਿਮ ਤੇ ਸਿੱਖਾਂ ਦੀ ਆਪਸੀ ਸਾਂਝ ਦੇ ਪ੍ਰਤੀਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਖੁੱਲ੍ਹੇ ਦਰਸ਼ਨ-ਦੀਦਾਰ ਹੀ ਨਹੀਂ ਕਰਵਾਏਗਾ ਸਗੋਂ ਦੋਵਾਂ ਮੁਲਕਾਂ ਵਿਚਾਲੇ ਲੰਬੇ ਸਮੇਂ ਤੋਂ ਬਣੀਆਂ ਆ ਰਹੀਆਂ ਸਰਹੱਦੀ ਤੇ ਸਿਆਸੀ ਤਲਖੀਆਂ ਨੂੰ ਵੀ ਖਤਮ ਕਰਨ 'ਚ ਸਹਾਇਕ ਸਾਬਿਤ ਹੋਵੇਗਾ | ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਉਹ ਮੁਕੱਦਸ ਅਸਥਾਨ ਹੈ, ਜਿਥੋਂ ਜਾਤ-ਪਾਤ ਤੇ ਊਚ-ਨੀਚ ਦੇ ਹਨੇਰੇ 'ਚ ਡੁੱਬੇ ਇਸ ਸੰਸਾਰ ਨੂੰ ਚਾਨਣ ਦਾ ਰਾਹ ਵਿਖਾ ਕੇ ਸਤਿਨਾਮ ਦੀ ਪ੍ਰਚਾਰ ਫੇਰੀ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਨੇ 70 ਸਾਲ 4 ਮਹੀਨੇ ਦੀ ਉਮਰ ਭੋਗ ਕੇ ਅਕਾਲ ਪੁਰਖ ਪਾਸ ਪ੍ਰਸਥਾਨ ਕੀਤਾ | ਇਸ ਅਸਥਾਨ 'ਤੇ ਗੁਰੂ ਜੀ ਦੀ ਸਮਾਧ, ਮਜ਼ਾਰ ਤੇ ਉਨ੍ਹਾਂ ਵਲੋਂ ਲਗਵਾਏ ਇਤਿਹਾਸਕ ਤੇ ਮੁਕੱਦਸ ਖੂਹ ਆਦਿ ਅੱਜ ਵੀ ਕਾਇਮ ਹਨ, ਜਿਸ ਦੇ ਚੁਫੇਰੇ 10 ਏਕੜ 'ਚ ਸਫ਼ੇਦ ਸੰਗਮਰਮਰ ਲਗਾ ਕੇ ਉਸ ਦੇ ਤਿੰਨ ਪਾਸੇ ਦਰਸ਼ਨੀ ਡਿਓੜੀਆਂ, ਦੀਵਾਨ ਅਸਥਾਨ, ਬਾਰਾਂਦਰੀਆਂ, ਰਿਹਾਇਸ਼ੀ ਸਥਾਨ, ਲੰਗਰ-ਘਰ, ਲਾਇਬ੍ਰੇਰੀ ਤੇ ਅਜਾਇਬ-ਘਰ ਆਦਿ ਕਈ ਨਵੇਂ ਨਮੂਨੇ ਦੇ ਆਲੀਸ਼ਾਨ ਸਮਾਰਕ ਮੌਜੂਦਾ ਪਾਕਿ ਸਰਕਾਰ ਵਲੋਂ ਤਾਮੀਰ ਕਰਵਾਏ ਗਏ ਹਨ | ਦਰਿਆ ਰਾਵੀ ਦੇ ਪੱਛਮੀ ਕਿਨਾਰੇ 'ਤੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਅਜੌਕੀ ਇਮਾਰਤ ਦਾ ਨਵ-ਨਿਰਮਾਣ ਮਹਾਰਾਜਾ ਪਟਿਆਲਾ ਭੁਪਿੰਦਰ ਸਿੰਘ ਨੇ 1,35,600 ਰੁਪਏ ਖਰਚ ਕਰ ਕੇ ਕਰਵਾਇਆ | 3 ਜੂਨ, 1947 ਨੂੰ ਹੋਏ ਐਲਾਨ ਮੁਤਾਬਿਕ ਜਦੋਂ ਗੁਰਦਾਸਪੁਰ ਦੀ ਹੱਦਬੰਦੀ ਕਰਨ ਵਾਲੇ ਅੰਗਰੇਜ਼ ਅਧਿਕਾਰੀ ਨੇ ਪੂਰੇ ਦਾ ਪੂਰਾ ਗੁਰਦਾਸਪੁਰ ਜ਼ਿਲ੍ਹਾ ਹੀ ਪਾਕਿਸਤਾਨ 'ਚ ਪਾ ਦਿੱਤਾ, ਪਰ ਬਾਅਦ 'ਚ ਸਿਆਸੀ ਆਗੂਆਂ ਦੀਆਂ ਕੋਸ਼ਿਸ਼ਾਂ ਸਦਕਾ ਇਸ 'ਤੇ ਦੁਬਾਰਾ ਵਿਚਾਰ ਹੋਈ ਤਾਂ ਗੁਰਦਾਸਪੁਰ ਦੇ ਦੋ ਟੋਟੇ ਕੀਤੇ ਗਏ, ਇਕ ਹਿੱਸਾ ਪਾਕਿਸਤਾਨ 'ਚ ਚਲਾ ਗਿਆ ਤੇ ਇਕ ਹਿੰਦੁਸਤਾਨ 'ਚ ਰਹਿ ਗਿਆ | ਇਸ ਮੁੜ ਹੋਈ ਹੱਦਬੰਦੀ ਨਾਲ ਕਰਤਾਰਪੁਰ ਐਨ ਸਰਹੱਦ ਦੇ ਉਪਰ ਪਾਕਿਸਤਾਨ ਦੀ ਤਰਫ਼ ਚਲਾ ਗਿਆ | ਕਰੋੜਾਂ ਦੀ ਗਿਣਤੀ 'ਚ ਗੁਰੂ ਨਾਨਕ ਨਾਮ ਲੇਵਾ ਪ੍ਰਾਣੀ ਸੰਨ 1947 ਤੋਂ ਬਾਅਦ ਰੋਜ਼ਾਨਾ ਦੀ ਅਰਦਾਸ 'ਚ ਸ਼ਾਮਿਲ ਜਿਨ੍ਹਾਂ ਪੰਥ ਤੋਂ ਵਿਛੋੜੇ ਗਏ ਗੁਰਦੁਆਰਿਆਂ ਗੁਰਧਾਮਾਂ ਦੇ ਖੁੱਲੇ੍ਹ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਬਖ਼ਸ਼ਣ ਦੀਆਂ ਅਰਦਾਸਾਂ ਕਰਦੇ ਆ ਰਹੇ ਹਨ, ਉਨ੍ਹਾਂ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਵਿਸ਼ੇਸ਼ ਸਥਾਨ ਹੈ | ਸੰਗਤ ਦੋਵੇਂ ਪਾਸੇ ਦੀਆਂ ਸਰਕਾਰਾਂ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਿਨਾਂ ਪਾਸਪੋਰਟ-ਵੀਜ਼ਾ ਦੇ ਇਥੋਂ ਇਕ ਸਾਂਝਾ ਲਾਂਘਾ ਬਣਾਏ ਜਾਣ ਦੀ ਲੰਬੇ ਸਮੇਂ ਤੋਂ ਪੁਰਜ਼ੋਰ ਮੰਗ ਕਰਦੀ ਆ ਰਹੀ ਸੀ, ਜੋ ਹੁਣ 9 ਨਵੰਬਰ ਨੂੰ ਸਿਰੇ ਚੜ੍ਹਨ ਜਾ ਰਹੀ ਹੈ | ਕੌਮਾਂਤਰੀ ਪੱਧਰ 'ਤੇ ਇਸ ਆਜ਼ਾਦ ਤੇ ਸਾਂਝੇ ਲਾਂਘੇ ਦਾ ਮੁੱਦਾ ਪਹਿਲੀ ਵਾਰ ਸੰਨ 1999 'ਚ ਉਦੋਂ ਉਭਰਿਆ ਜਦੋਂ ਦਿੱਲੀ-ਲਾਹੌਰ ਬੱਸ ਸੇਵਾ ਦੀ ਸ਼ੁਰੂਆਤ 'ਤੇ ਭਾਰਤ ਦੇ ਤੱਤਕਾਲੀਨ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਪਾਕਿਸਤਾਨ ਦੌਰੇ 'ਤੇ ਗਏ | ਨਵੰਬਰ 2000 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਲਾਹੌਰ 'ਚ ਹੋਏ ਸੈਮੀਨਾਰ 'ਚ ਐਲਾਨ ਕੀਤਾ ਗਿਆ ਕਿ ਪਾਕਿ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਤਰਫ਼ੋਂ ਡੇਰਾ ਬਾਬਾ ਨਾਨਕ ਲਈ ਸਾਂਝਾ ਲਾਂਘਾ ਬਣਾਉਣ ਲਈ ਤਿਆਰ ਹੈ, ਪਰ ਇਹ ਕਾਰਜ ਭਾਰਤ ਸਰਕਾਰ ਵਲੋਂ ਹਾਂ-ਪੱਖੀ ਹੁੰਗਾਰਾ ਮਿਲਣ 'ਤੇ ਹੀ ਸੰਭਵ ਹੋ ਸਕੇਗਾ | ਸਾਲ 2001 'ਚ ਜਥੇਦਾਰ ਕੁਲਦੀਪ ਸਿੰਘ ਵਡਾਲਾ ਨੇ 'ਕਰਤਾਰਪੁਰ ਸਾਹਿਬ-ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ' ਕਾਇਮ ਕਰ ਕੇ ਇਸ ਮੁੱਦੇ ਨੂੰ ਵਿਸ਼ਾਲ ਪੱਧਰ 'ਤੇ ਉਭਾਰਿਆ ਤੇ ਲਾਂਘੇ ਲਈ ਅਰਦਾਸਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ, ਜਿਸ ਸਬੰਧ 'ਚ ਉਨ੍ਹਾਂ ਦੀ ਸੰਸਥਾ ਵਲੋਂ ਆਖਰੀ ਅਰਦਾਸ ਪਿਛਲੇ ਮਹੀਨੇ ਕੀਤੀ ਗਈ ਤੇ ਸ਼ੁਕਰਾਣਾ ਅਰਦਾਸ ਲਾਂਘਾ ਖੁੱਲ੍ਹਣ ਉਪਰੰਤ ਕੀਤੀ ਜਾਣੀ ਹੈ | ਸਵ: ਵਡਾਲਾ ਦੇ ਯਤਨਾਂ ਦੇ ਚੱਲਦਿਆਂ ਇਸ ਕਾਰਜ ਨੂੰ ਨੇਪਰੇ ਚਾੜਣ ਲਈ ਕਰੀਬ ਅੱਧੀ ਦਰਜਨ ਸੰਸਥਾਵਾਂ ਹੋਂਦ 'ਚ ਆਈਆਂ, ਜਿਨ੍ਹਾਂ 'ਚ ਸ਼ਾਮਿਲ ਯੂਨਾਈਟਡ ਸਿੱਖ ਮਿਸ਼ਨ ਤੇ ਤੇਰੀ ਸਿੱਖੀ ਸੰਸਥਾ ਆਦਿ ਵਲੋਂ ਇਸ ਕਾਰਜ ਨੂੰ ਯਕੀਨੀ ਬਣਾਉਣ ਲਈ ਜੰਗੀ ਪੱਧਰ 'ਤੇ ਸੇਵਾਵਾਂ ਦਿੱਤੀਆਂ ਗਈਆਂ | ਪਾਕਿਸਤਾਨ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਈ ਸਾਂਝਾ ਲਾਂਘਾ ਬਣਾਏ ਜਾਣ ਲਈ ਸਹਿਮਤੀ ਪ੍ਰਗਟ ਕਰਨ ਦੇ 18 ਵਰ੍ਹੇ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਫੇਰੀ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹਣ ਲਈ ਪਾਕਿ ਵਲੋਂ ਸਹਿਮਤੀ ਪ੍ਰਗਟ ਕੀਤੀ ਗਈ ਹੈ, ਜਿਸ ਦੇ ਬਾਅਦ 26 ਨਵੰਬਰ ਨੂੰ ਭਾਰਤ ਪਾਸੇ ਡੇਰਾ ਬਾਬਾ ਨਾਨਕ 'ਚ ਤੇ 28 ਨਵੰਬਰ ਨੂੰ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਇਸ ਸਾਂਝੇ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ |

ਨਹੀਂ ਲੱਗੇਗੀ 20 ਡਾਲਰ ਫ਼ੀਸ

ਲਾਹੌਰ, (ਪੀ.ਟੀ.ਆਈ.)-ਪਕਿਸਤਾਨ ਵਲੋਂ ਪਹਿਲਾਂ ਪਾਸਪੋਰਟ ਅਤੇ ਹੁਣ 20 ਡਾਲਰ ਦੀ ਫੀਸ ਨੂੰ ਲੈ ਕੇ ਲਗਾਤਾਰ ਬਦਲੇ ਜਾ ਰਹੇ ਬਿਆਨਾਂ ਕਾਰਨ ਲੋਕਾਂ 'ਚ ਭੰਬਲ-ਭੂਸਾ ਵਧਦਾ ਜਾ ਰਿਹਾ ਹੈ | ਹੁਣ ਦੇਰ ਸ਼ਾਮ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਨੇ ਇਕ ਵਾਰ ਫਿਰ ਸਪੱਸ਼ਟ ਕਰਦਿਆਂ ਕਿਹਾ ਕਿ 9 ਅਤੇ 12 ਨਵੰਬਰ ਨੂੰ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਆਉਣ ਵਾਲੇ ਭਾਰਤੀ ਸ਼ਰਧਾਲੂਆਂ ਤੋਂ
20 ਡਾਲਰ ਦੀ ਫੀਸ ਪਾਕਿਸਤਾਨ ਨਹੀਂ ਲਵੇਗਾ | ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਪਿਆਰ ਦਾ ਲਾਂਘਾ ਹੈ ਅਤੇ ਇਸ ਦੇ ਪਿੱਛੇ ਕੋਈ ਗਲਤ ਮਨਸੂਬਾ ਨਹੀਂ ਹੈ | ਉਨ੍ਹਾਂ ਨੇ ਪੰਜਾਬ 'ਚ ਵੱਖਵਾਦ ਨੂੰ ਉਤਸ਼ਾਹਿਤ ਕਰਨ ਲਈ ਕਰਤਾਰਪੁਰ ਲਾਂਘੇ ਦੀ ਵਰਤੋਂ ਕਰਨ ਬਾਰੇ ਲਗਾਏ ਜਾ ਰਹੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ | ਭਾਰਤੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਰੈਸ਼ੀ ਨੇ ਲਾਂਘੇ ਦੇ ਖੁੱਲ੍ਹਣ ਨੂੰ ਇਕ ਇਤਿਹਾਸਕ ਮੌਕਾ ਐਲਾਨ ਦਿੱਤਾ ਹੈ | ਇਸ ਤੋਂ ਪਹਿਲਾਂ ਪਾਕਿ ਸਰਕਾਰ ਨੇ ਅੱਜ ਮੁੜ ਐਲਾਨ ਕੀਤਾ ਸੀ ਕਿ ਲਾਂਘੇ ਰਾਹੀਂ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਯਾਤਰਾ ਫ਼ੀਸ ਦੀ ਛੋਟ ਨਹੀਂ ਹੈ ਤੇ ਹਰੇਕ ਯਾਤਰੂ ਪਾਸੋਂ 20 ਡਾਲਰ (1425 ਰੁਪਏ ਦੇ ਕਰੀਬ) ਯਾਤਰਾ ਫ਼ੀਸ ਲਈ ਜਾਵੇਗੀ | ਉੱਧਰ ਪਾਕਿ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਤੋਂ ਤੈਅ ਕੀਤੀ ਗਈ 20 ਡਾਲਰ ਦੇ ਯਾਤਰਾ ਸੇਵਾ ਖ਼ਰਚ ਨੂੰ ਜਾਇਜ਼ ਦੱਸਦਿਆਂ ਸਿੱਖ ਚਿੰਤਕਾਂ ਨੇ ਇਸ ਮਾਮਲੇ ਨੂੰ ਲੈ ਕੇ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ | ਕੁਝ ਭਾਰਤੀ ਸਿਆਸੀ ਧਿਰਾਂ ਤੇ ਸਿੱਖ ਜਥੇਬੰਦੀਆਂ ਵਲੋਂ ਪਾਕਿ ਵਲੋਂ ਤੈਅ ਕੀਤੀ ਉਕਤ ਯਾਤਰਾ ਸੇਵਾ ਖ਼ਰਚ ਨੂੰ 'ਜਜ਼ੀਆ ਟੈਕਸ' ਦੱਸੇ ਜਾਣ ਦੀ ਨਿੰਦਾ ਕਰਦਿਆਂ ਸਿੱਖ ਚਿੰਤਕਾਂ ਨੇ ਕਿਹਾ ਕਿ ਲਾਂਘੇ ਦੇ ਉਦਘਾਟਨ ਮੌਕੇ ਇਸ ਤਰ੍ਹਾਂ ਦੀ ਕੀਤੀ ਜਾਣ ਵਾਲੀ ਬਿਆਨਬਾਜ਼ੀ ਨਾਲ ਪੂਰੀ ਦੁਨੀਆ 'ਚ ਭਾਰਤ ਦੀ ਗਲਤ ਛਾਪ ਸਾਹਮਣੇ ਆ ਰਹੀ ਹੈ |

ਫੜਨਵੀਸ ਨੇ ਰਾਜਪਾਲਨੂੰ ਅਸਤੀਫ਼ਾ ਸੌ ਾਪਿਆ

ਮੁੰਬਈ, 8 ਨਵੰਬਰ (ਏਜੰਸੀ)- ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ 5 ਸਾਲ ਅਤੇ ਇਕ ਹਫ਼ਤਾ ਅਹੁਦੇ 'ਤੇ ਰਹਿਣ ਉਪਰੰਤ ਸ਼ੁੱਕਰਵਾਰ ਨੂੰ ਅਸਤੀਫ਼ਾ ਦੇ ਦਿੱਤਾ ਅਤੇ ਸ਼ਿਵ ਸੈਨਾ ਦੇ ਅੜੀਅਲ ਵਤੀਰੇ ਨੇ ਸਰਕਾਰ ਬਣਾਉਣ ਦੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ | ਫੜਨਵੀਸ (49) ਰਾਜ ਭਵਨ ਪਹੁੰਚੇ ਅਤੇ ਰਾਜਪਾਲ ਭਗਤ ਸਿੰਘ ਕਿਸ਼ੋਰੀ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ, ਜਿਨ੍ਹਾਂ ਨੇ ਇਸ ਅਸਤੀਫ਼ੇ ਨੂੰ ਸਵੀਕਾਰ ਕਰ ਲਿਆ ਅਤੇ ਫੜਨਵੀਸ ਨੂੰ ਨਵੇਂ ਮੁੱਖ ਮੰਤਰੀ ਦੀ ਚੋਣ ਤੱਕ ਕਾਰਜਵਾਹਕ ਮੁੱਖ ਮੰਤਰੀ ਦੀ ਭੂਮਿਕਾ ਨਿਭਾਉਣ ਲਈ ਕਿਹਾ | ਫੜਨਵੀਸ ਨੇ ਰਾਜਪਾਲ ਨਾਲ ਮੁਲਾਕਾਤ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਭਾਵਿਤ ਵਿਵਸਥਾ ਕੁਝ ਵੀ ਹੋ ਸਕਦੀ ਹੈ, ਚਾਹੇ ਨਵੀਂ ਸਰਕਾਰ ਬਣੇ ਜਾਂ ਰਾਸ਼ਟਰਪਤੀ ਸ਼ਾਸਨ ਲਾਗੂ ਹੋਵੇ |
ਚੋਣਾਂ ਤੋਂ ਬਾਅਦ ਸਰਕਾਰ ਦੇ ਗਠਨ 'ਚ ਰੁਕਾਵਟ ਲਈ ਫੜਨਵੀਸ ਨੇ ਆਪਣੀ ਗਠਜੋੜ ਭਾਈਵਾਲ ਸ਼ਿਵ ਸੈਨਾ ਨੂੰ ਦੋਸ਼ੀ ਠਹਿਰਾਇਆ | ਸ਼ਿਵ ਸੈਨਾ ਦੇ ਦਾਅਵੇ ਨੂੰ ਖਾਰਜ ਕਰਦਿਆਂ ਫ਼ੜਨਵੀਸ ਨੇ ਜ਼ੋਰ ਦੇ ਕਿਹਾ ਕਿ ਇਹ ਸਾਫ਼ ਹੈ ਕਿ ਮੁੱਖ ਮੰਤਰੀ ਦਾ ਅਹੁਦਾ ਸਾਂਝਾ ਕਰਨ ਦਾ ਕਦੇ ਵੀ ਸਮਝੌਤਾ ਨਹੀਂ ਹੋਇਆ | ਉਨ੍ਹਾਂ ਕਿਹਾ ਇਥੋਂ ਤੱਕ ਕਿ ਨਿਤਿਨ ਗਡਕਰੀ ਅਤੇ ਅਮਿਤ ਸ਼ਾਹ ਨੇ ਵੀ ਕਿਹਾ ਕਿ ਅਜਿਹਾ ਕੋਈ ਸਮਝੌਤਾ ਨਹੀਂ ਹੋਇਆ ਸੀ | ਉਨ੍ਹਾਂ ਕਿਹਾ ਕਿ ਇਹ ਰੇੜਕਾ ਖਤਮ ਕਰਨ ਲਈ ਮੈਂ ਕਈ ਵਾਰ ਊਧਵ ਨੂੰ ਬੁਲਾਇਆ, ਪਰ ਉਨ੍ਹਾਂ ਮੇਰਾ ਸੱਦਾ ਪ੍ਰਵਾਨ ਨਹੀਂ ਕੀਤਾ |
ਅਹੁਦਾ ਸਾਂਝਾ ਕਰਨ ਦਾ ਵਾਅਦਾ ਅਮਿਤ ਸ਼ਾਹ ਦੀ ਹਾਜ਼ਰੀ 'ਚ ਹੋਇਆ-ਊਧਵ
ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਸਹਿਯੋਗੀ ਪਾਰਟੀ ਭਾਜਪਾ ਝੂਠ ਬੋਲ ਕੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਨ੍ਹਾਂ ਦਰਮਿਆਨ ਕੋਈ ਸਮਝੌਤਾ ਨਹੀਂ ਹੋਇਆ ਜਦਕਿ ਮਹਾਰਾਸ਼ਟਰ 'ਚ ਮੁੱਖ ਮੰਤਰੀ ਦੇ ਅਹੁਦੇ ਨੂੰ ਸਾਂਝਾ ਕਰਨ ਦਾ ਸਮਝੌਤਾ ਅਮਿਤ ਸ਼ਾਹ ਨਾਲ ਗੱਲਬਾਤ ਦੌਰਾਨ ਹੋਇਆ ਸੀ |

ਅਯੁੱਧਿਆ ਮਾਮਲੇ 'ਚ ਫ਼ੈਸਲਾ ਅੱਜ

ਨਵੀਂ ਦਿੱਲੀ, 8 ਨਵੰਬਰ (ਏਜੰਸੀ)- ਦੇਸ਼ ਦੇ ਸਭ ਤੋਂ ਪੁਰਾਣੇ ਅਯੁੱਧਿਆ ਵਿਵਾਦ 'ਤੇ ਸੁਪਰੀਮ ਕੋਰਟ ਵਲੋਂ ਫ਼ੈਸਲਾ ਅੱਜ ਕਰੀਬ 10.30 ਵਜੇ ਸੁਣਾਇਆ ਜਾਵੇਗਾ | ਸੁਪਰੀਮ ਕੋਰਟ ਨੇ ਪਹਿਲਾਂ ਹੀ ਕਿਹਾ ਸੀ ਕਿ ਦੋਵੇਂ ਪੱਖ ਸੁਣਵਾਈ ਜਲਦ ਪੂਰੀ ਕਰ ਲੈਣ | ਇਸ ਫ਼ੈਸਲੇ ਨੂੰ ਦੇਖਦੇ ਹੋਏ ਦੇਸ਼ ਭਰ ਸੁਰੱਖਿਆ ਵਿਵਸਥਾ ਨੂੰ ਮਜਬੂਤ ਕਰ ਦਿੱਤਾ ਗਿਆ ਹੈ | ਉੱਥੇ ਹੀ ਧਰਮ ਗੁਰੂਆਂ ਨੇ ਵੀ ਕਿਹਾ ਹੈ ਕਿ ਲੋਕ ਸ਼ਾਂਤੀ ਬਣਾਈ ਰੱਖਣ | ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਵੀ ਕਿਹਾ ਹੈ ਕਿ ਉੱਤਰ ਪ੍ਰਦੇਸ਼ 'ਚ ਸੁਰੱਖਿਆ ਵਿਵਸਥਾ ਦੇ ਪੂਰੇ ਪ੍ਰਬੰਧ ਹਨ | ਦੋਵਾਂ ਧਿਰਾਂ ਨੇ ਹੀ ਕਿਹਾ ਹੈ ਕਿ ਫ਼ੈਸਲਾ ਕਿਸੇ ਦੇ ਵੀ ਪੱਖ 'ਚ ਆਵੇ ਪਰ ਦੇਸ਼ ਦਾ ਮਾਹੌਲ ਨਹੀਂ ਵਿਗੜਨਾ ਚਾਹੀਦਾ | ਇਹ ਫ਼ੈਸਲਾ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਸੰਵਿਧਾਨਿਕ ਬੈਂਚ ਵਲੋਂ ਸੁਣਾਇਆ ਜਾਵੇਗਾ | ਇਸ ਬੈਂਚ ਦੇ ਹੋਰ ਮੈਂਬਰਾਂ 'ਚ ਜਸਟਿਸ ਐੱਸ.ਏ. ਬੋਬੜੇ, ਡੀ.ਵਾਈ. ਚੰਦਰਚੂੜ, ਅਸ਼ੋਕ ਭੂਸ਼ਣ ਅਤੇ ਐੱਸ. ਅਬਦੁੱਲ ਨਜ਼ੀਰ ਸ਼ਾਮਿਲ ਹਨ | ਸੋਮਵਾਰ ਤੱਕ ਬੰਦ ਰਹਿਣਗੀਆਂ ਯੂ. ਪੀ. ਦੀਆਂ ਸਿੱਖਿਆ ਸੰਸਥਾਵਾਂ ਲਖਨਊ-ਅਯੁੱਧਿਆ ਮਾਮਲੇ ਦੇ ਆ ਰਹੇ ਫ਼ੈਸਲੇ ਦੇ ਮੁੱਦੇਨਜ਼ਰ ਸਨਿਚਰਵਾਰ ਤੋਂ ਸੋਮਵਾਰ ਤੱਕ ਉੱਤਰ ਪ੍ਰਦੇਸ਼ ਦੀਆਂ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ | ਇਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਸਾਰੇ ਸਕੂਲ, ਕਾਲਜ, ਸਿੱਖਿਆ ਸੰਸਥਾਵਾਂ ਅਤੇ ਸਿਖਲਾਈ ਕੇਂਦਰ ਸਨਿਚਰਵਾਰ ਤੋਂ ਸੋਮਵਾਰ ਤੱਕ ਅਹਿਤਿਆਦ ਦੇ ਤੌਰ 'ਤੇ ਬੰਦ ਰਹਿਣਗੇ | ਉਨ੍ਹਾਂ ਅੱਗੇ ਕਿਹਾ ਕਿ ਸੂਬਾ ਭਰ 'ਚ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ |
ਅਯੁੱਧਿਆ ਮਾਮਲੇ ਦੇ ਫ਼ੈਸਲੇ ਨੂੰ ਹਾਰ-ਜਿੱਤ ਵਜੋਂ ਨਹੀਂ ਦੇਖਣਾ ਚਾਹੀਦਾ-ਮੋਦੀ
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਯੁੱਧਿਆ ਦੇ ਫ਼ੈਸਲੇ ਨੂੰ ਕਿਸੇ ਭਾਈਚਾਰੇ ਲਈ ਜਿੱਤ ਜਾਂ ਹਾਰ ਦੇ ਤੌਰ 'ਤੇ ਨਹੀਂ ਦੇਖਿਆ ਜਾਣਾ ਚਾਹੀਦਾ | ਲੜੀਵਾਰ ਕੀਤੇ ਟਵੀਟਾਂ 'ਚ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਫ਼ੈਸਲਾ ਆਉਣ ਦੇ ਬਾਅਦ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ | ਇਸੇ ਤਰ੍ਹਾਂ ਮੱਧ ਪ੍ਰਦੇਸ਼ 'ਚ ਵੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ | ਦਿੱਲੀ ਦੇ ਉਪ-ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਸਨਿਚਰਵਾਰ ਨੂੰ ਦਿੱਲੀ ਦੇ ਨਿੱਜੀ ਸਕੂਲਾਂ ਨੂੰ ਅਹਿਤਿਆਦ ਦੇ ਤੌਰ 'ਤੇ ਬੰਦ ਰੱਖਣ ਲਈ ਕਿਹਾ ਹੈ |
ਅਜਮੇਰ ਦਰਗਾਹ ਦੇ ਧਾਰਮਿਕ ਮੁਖੀ ਵਲੋਂ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਜੈਪੁਰ-ਅਜਮੇਰ ਦਰਗਾਹ ਦੇ ਧਾਰਮਿਕ ਮੁਖੀ ਨੇ ਫ਼ੈਸਲੇ ਦੇ ਮੱਦੇਨਜ਼ਰ ਸ਼ੁੱਕਰਵਾਰ ਦੀ ਰਾਤ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ | ਦਰਗਾਹ ਦੇ ਦੀਵਾਨ ਜ਼ੈਨੁਲ ਅਲੀ ਖ਼ਾਨ ਨੇ ਕਿਹਾ ਕਿ ਉਹ ਮੁਸਲਮਾਨਾਂ ਅਤੇ ਹਿੰਦੂਆਂ ਅਤੇ ਹਰੇਕ ਭਾਰਤੀ ਨੂੰ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਅਤੇ ਸਵਾਗਤ ਕਰਨ ਦੀ ਅਪੀਲ ਕਰਦੇ ਹਨ |
ਫ਼ੈਸਲੇ ਤੋਂ ਪਹਿਲਾਂ ਚੀਫ਼ ਜਸਟਿਸ ਨੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਡੀ. ਜੀ. ਪੀ. ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, (ਉਪਮਾ ਡਾਗਾ ਪਾਰਥ)-ਅਯੁੱਧਿਆ ਮਾਮਲੇ ਦਾ ਫੈਸਲਾ ਆਉਣ ਤੋਂ ਪਹਿਲਾਂ ਚੀਫ਼ ਜਸਟਿਸ ਰੰਜਨ ਗੋਗੋਈ ਨੇ ਸੂਬੇ ਦੀਆਂ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ | ਜਿਸ ਸਬੰਧ 'ਚ ਗੋਗੋਈ ਨੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਆਰ. ਕੇ. ਤਿਵਾੜੀ, ਡੀ. ਜੀ. ਪੀ. ਓਮ ਪ੍ਰਕਾਸ਼ ਸਿੰਘ ਸਮੇਤ ਕਈ ਆਲ੍ਹਾ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ | ਸੁਪਰੀਮ ਕੋਰਟ 'ਚ ਚੀਫ਼ ਜਸਟਿਸ ਦੇ ਚੈਂਬਰ 'ਚ ਹੋਈ ਇਸ ਮੁਲਾਕਾਤ ਦੌਰਾਨ ਅਯੁੱਧਿਆ ਮਾਮਲੇ ਦੀ ਸੁਣਵਾਈ ਕਰ ਰਹੀ 5 ਮੈਂਬਰੀ ਬੈਂਚ ਦੇ ਬਾਕੀ ਜੱਜ ਵੀ ਮੌਜੂਦ ਸਨ | ਅਯੁੱਧਿਆ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਪ੍ਰਸ਼ਾਸਨ ਵਲੋਂ ਤਿਆਰੀਆਂ ਪੂਰੀਆਂ ਹਨ | ਅਯੁੱਧਿਆ ਜ਼ਿਲ੍ਹੇ ਨੂੰ ਚਾਰ ਜ਼ੋਨਾਂ ਅਤੇ 48 ਸੈਕਟਰਾਂ 'ਚ ਵੰਡਿਆ ਗਿਆ ਹੈ | ਫਿਲਹਾਲ ਉਥੇ ਸੁਰੱਖਿਆ ਬਲਾਂ ਦੀਆਂ 47 ਕੰਪਨੀਆਂ ਤਾਇਨਾਤ ਹਨ | ਪ੍ਰਸ਼ਾਸਨ ਨੇ ਫੈਸਲੇ ਦਾ ਸਮਾਂ ਕੋਲ ਆਉਣ 'ਤੇ ਸੁਰੱਖਿਆ ਬਲਾਂ ਦੀਆਂ 100 ਹੋਰ ਕੰਪਨੀਆਂ ਦੀ ਮੰਗ ਕੀਤੀ ਹੈ | ਪੁਲਿਸ ਵਲੋਂ ਸੋਸ਼ਲ ਮੀਡੀਆ 'ਤੇ ਕਿਸੇ ਵੀ ਤਰ੍ਹਾਂ ਦੇ ਕੁਪ੍ਰਚਾਰ ਜਾਂ ਭੜਕਾਊ ਸਮੱਗਰੀ ਪਾਉਣ 'ਤੇ ਨਜ਼ਰ ਰੱਖਣ ਲਈ 1600 ਥਾਵਾਂ 'ਤੇ 16 ਹਜ਼ਾਰ ਵਲੰਟੀਅਰ ਤਾਇਨਾਤ ਕੀਤੇ ਹਨ | ਰੇਲਵੇ ਪੁਲਿਸ ਨੇ ਸਲਾਹ ਜਾਰੀ ਕਰਦਿਆਂ ਪਲੇਟਫਾਰਮਾਂ, ਸਟੇਸ਼ਨਾਂ ਅਤੇ ਯਾਤਰੀਆਂ 'ਤੇ ਖਾਸ ਨਿਗਰਾਨੀ ਰੱਖਣ ਨੂੰ ਕਿਹਾ ਹੈ ਅਤੇ ਆਪਣੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਹਨ |

ਗਾਂਧੀ ਪਰਿਵਾਰ ਨੇ ਸੈਂਕੜੇ ਵਾਰ ਬੁਲਟ ਪਰੂਫ ਵਾਹਨਾਂ ਦੀ ਵਰਤੋਂ ਨਹੀਂ ਕੀਤੀ

ਨਵੀਂ ਦਿੱਲੀ, (ਏਜੰਸੀ)-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਉਨ੍ਹਾਂ ਦੇ ਬੇਟੇ ਰਾਹੁਲ ਗਾਂਧੀ ਅਤੇ ਬੇਟੀ ਪਿ੍ਯੰਕਾ ਗਾਂਧੀ ਵਾਡਰਾ ਨੇ ਕਈ ਸਾਲਾਂ ਤੋਂ ਸੈਂਕੜੇ ਮੌਕਿਆਂ 'ਤੇ ਬੁਲਟ ਪਰੂਫ ਗੱਡੀਆਂ ਦੀ ਵਰਤੋਂ ਨਹੀਂ ਕੀਤੀ ਤੇ ਆਪਣੇ ਬਹੁਤੇ ਵਿਦੇਸ਼ੀ ਦੌਰਿਆਂ 'ਤੇ ਆਪਣੇ ਨਾਲ ਐਸ. ਪੀ. ਜੀ. ਕਮਾਂਡੋ ਨਾਲ ਨਹੀਂ ਲੈ ਕੇ ਗਏ | ਸੁਰੱਖਿਆ ਏਜੰਸੀਆਂ ਵਲੋਂ ਇਹ ਖੁਲਾਸਾ ਸਰਕਾਰ ਵਲੋਂ ਸੋਨੀਆ ਗਾਂਧੀ, ਰਾਹੁਲ ਤੇ ਪਿ੍ਯੰਕਾ ਦੀ ਐਸ. ਪੀ. ਜੀ. ਸੁਰੱਖਿਆ
ਵਾਪਸ ਲੈਣ ਦੇ ਫ਼ੈਸਲੇ ਦੇ ਬਾਅਦ ਕੀਤਾ ਗਿਆ ਹੈ | ਐਸ. ਪੀ. ਜੀ. ਨਾਲ ਗਾਂਧੀ ਪਰਿਵਾਰ ਦੇ 3 ਮੈਂਬਰਾਂ ਵਲੋਂ ਸਹਿਯੋਗ ਨਾ ਕਰਨ ਦੀ ਜਾਣਕਾਰੀ ਦਿੰਦੇ ਹੋਏ ਸੁਰੱਖਿਆ ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਪ੍ਰਾਪਤ ਕਰਨ ਵਾਲਿਆਂ ਦਾ ਅਜਿਹਾ ਰਵੱਈਆ ਸੁਰੱਖਿਆ ਬਲਾਂ ਦੇ ਮੁਲਾਜ਼ਮਾਂ ਦੇ ਨਿਰਵਿਘਨ ਕੰਮ ਕਾਜ ਵਿਚ ਰੁਕਾਵਟ ਪਾਉਂਦਾ ਹੈ | ਰਾਹੁਲ ਗਾਂਧੀ ਦਾ ਹਵਾਲਾ ਦਿੰਦਿਆਂ ਅਧਿਕਾਰੀ ਨੇ ਕਿਹਾ ਕਿ 2005 ਤੋਂ 2014 ਦਰਮਿਆਨ ਕਾਂਗਰਸੀ ਆਗੂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਕੀਤੇ 18 ਦੌਰਿਆਂ ਦੌਰਾਨ ਗ਼ੈਰ ਬੁਲਟ ਪਰੂਫ ਵਾਹਨਾਂ 'ਚ ਸਫਰ ਕੀਤਾ |

ਗਾਂਧੀ ਪਰਿਵਾਰ ਤੋਂ ਵਾਪਸ ਲਈ ਐਸ. ਪੀ. ਜੀ. ਸੁਰੱਖਿਆ

ਨਵੀਂ ਦਿੱਲੀ, 8 ਨਵੰਬਰ (ਉਪਮਾ ਡਾਗਾ ਪਾਰਥ)-ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਤੋਂ ਬਾਅਦ ਕੇਂਦਰ ਸਰਕਾਰ ਨੇ 28 ਸਾਲ ਬਾਅਦ ਗਾਂਧੀ ਪਰਿਵਾਰ ਤੋਂ ਐਸ. ਪੀ. ਜੀ. ਸੁਰੱਖਿਆ ਵਾਪਸ ਲੈ ਲਈ ਹੈ | ਗ੍ਰਹਿ ਮੰਤਰਾਲੇ ਦੇ ਹਲਕਿਆਂ ਮੁਤਾਬਿਕ ਕਾਂਗਰਸ ਦੀ ਅੰਤਿ੍ਮ ਪ੍ਰਧਾਨ ...

ਪੂਰੀ ਖ਼ਬਰ »

ਪੁਣਛ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜਵਾਨ ਸ਼ਹੀਦ

ਜੰਮੂ, 8 ਨਵੰਬਰ (ਏਜੰਸੀ)-ਪਾਕਿਸਤਾਨ ਸੈਨਾ ਵਲੋਂ ਅੱਜ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਅੱਤਵਾਦੀਆਂ ਨੂੰ ਘੁਸਪੈਠ ਕਰਵਾਉਣ ਲਈ ਕੀਤੀ ਗੋਲੀਬਾਰੀ ਦੌਰਾਨ ਸੈਨਾ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ | ਸੈਨਾ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਤੜਕੇ ...

ਪੂਰੀ ਖ਼ਬਰ »

11 ਨੂੰ ਸਰਕਾਰੀ ਛੁੱਟੀ

ਚੰਡੀਗੜ੍ਹ, 8 ਨਵੰਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 11 ਨਵੰਬਰ ਸੋਮਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿੱਦਿਅਕ ਅਦਾਰਿਆਂ 'ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਨੇ ਕੀਤੀ ਸੀ ਅਰਦਾਸ 'ਚ ਪੰਥ ਤੋਂ ਵਿਛੋੜੇ ਗਏ ਗੁਰਧਾਮਾਂ ਦੇ ਦਰਸ਼ਨ ਦੀਦਾਰ ਦੀ ਮੰਗ

ਅਕਾਲ ਪੁਰਖ ਦੇ ਹਜ਼ੂਰ 'ਚ ਨਿਤ ਕੀਤੀ ਜਾਣ ਵਾਲੀ ਅਰਦਾਸ 'ਚ 'ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ | ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ, ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ, ਦੇ ਖੁੱਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ...

ਪੂਰੀ ਖ਼ਬਰ »

ਡਾ: ਮਨਮੋਹਨ ਸਿੰਘ ਪੁੱਜੇ ਅੰਮਿ੍ਤਸਰ

ਰਾਜਾਸਾਂਸੀ, 8 ਨਵੰਬਰ (ਹਰਦੀਪ ਸਿੰਘ ਖੀਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਸਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | 9 ਨਵੰਬਰ ਨੂੰ ਜਿਥੇ ਦੇਸ਼ ਦੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX