ਤਾਜਾ ਖ਼ਬਰਾਂ


ਘਨੌਰ 'ਚ ਕਰੋਨਾ ਨੇ ਦਿੱਤੀ ਦਸਤਕ - ਦੋ ਮਾਮਲੇ ਆਏ ਸਾਹਮਣੇ , ਪਿੰਡ ਕੀਤੇ ਸੀਲ
. . .  1 day ago
ਘਨੌਰ, 28 ਮਈ (ਬਲਜਿੰਦਰ ਸਿੰਘ ਗਿੱਲ) -ਵਿਸ਼ਵ ਭਰ ਵਿਚ ਫ਼ੈਲੀ ਕਰੋਨਾ ਮਹਾਂਮਾਰੀ ਦੀ ਲਪੇਟ 'ਚ ਜ਼ਿਲ੍ਹਾ ਪਟਿਆਲਾ ਦਾ ਬਲਾਕ ਘਨੌਰ ਵੀ ਆ ਗਿਆ ਹੈ, ਜਿੱਥੋਂ ਦੋ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਇੱਕਠੀ ਪੁਸ਼ਟੀ ਹੋਣ ਨਾਲ ਸਹਿਮ ਦਾ ...
ਲੁਧਿਆਣਾ ਵਿੱਚ ਕੋਰੋਨਾ ਪੀੜਤ ਮਰੀਜ਼ ਦੀ ਹੋਈ ਮੌਤ
. . .  1 day ago
ਲੁਧਿਆਣਾ, 29 ਮਈ {ਸਲੇਮਪੁਰੀ }- ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀਆਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਨਿਰੰਤਰ ਵਾਧਾ ਜਾਰੀ ਰਹਿਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਅੱਜ ਲੁਧਿਆਣਾ ਵਿਚ ਇਕ ...
ਕੋਰੋਨਾ ਪਾਜ਼ੀਟਿਵ ਆਏ ਸਾਧੂ ਦੇ ਸੰਪਰਕ ਚ ਆਏ 35 ਲੋਕਾਂ ਦੇ ਲਏ ਸੈਂਪਲ
. . .  1 day ago
ਲਹਿਰਾਗਾਗਾ,29ਮਈ (ਸੂਰਜ ਭਾਨ ਗੋਇਲ)-ਕੋਰੋਨਾ ਪਾਜ਼ੀਟਿਵ ਆਏ ਇੱਕ 65 ਸਾਲ ਦੇ ਸਾਧੂ ਨੇ ਸਿਹਤ ਵਿਭਾਗ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।ਸਾਧੂ ਦਾ 25 ਮਈ ਨੂੰ ਕੋਰੋਨਾ ਦਾ ਟੈੱਸਟ ਲਿਆ ਗਿਆ ...
ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ ਪੰਜ ਕੇਸ ਕੋਰੋਨਾ ਪਾਜ਼ੀਟਿਵ ਪਾਏ
. . .  1 day ago
ਜੰਡਿਆਲਾ ਗੁਰੂ, 29 ਮਈ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ 5 ਵਿਅਕਤੀ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੋ ਕਿ ਬੀਤੇ ਦਿਨੀਂ ਮੁੰਬਈ ਤੋਂ ਇੱਥੇ ਆਏ ...
ਕਰਨਾਲ ਜ਼ਿਲ੍ਹੇ ਅੰਦਰ ਇਕੋ ਦਿਨ ਵਿਚ ਆਏ 6 ਕੋਰੋਨਾ ਪਾਜ਼ੀਟਿਵ ਪੀੜਤ
. . .  1 day ago
ਕਰਨਾਲ, 29 ਮਈ (ਗੁਰਮੀਤ ਸਿੰਘ ਸੱਗੂ) – ਕਰਨਾਲ ਜ਼ਿਲ੍ਹੇ ਅੰਦਰ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ 6 ਪੀੜਤ ਸਾਹਮਣੇ ਆਏ। ਇਨਾ ਪੀੜਤਾਂ ਵਿਚੋਂ 5 ਦੀ ਦੂਜੇ ਰਾਜਾਂ ਤੋ ਟਰੈਵਲ ਹਿਸਟਰੀ ਹੈ ਜਿਨ੍ਹਾਂ ਵਿਚੋਂ 3 ਮੁੰਬਈ ਤੋ ਅਤੇ 2 ਉਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਤੋ ਇਥੇ ਆਏ...
ਜ਼ਿਲ੍ਹਾ ਸੰਗਰੂਰ 'ਚ ਮਿਲਿਆ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਦੇ ਬਲਾਕ ਧੂਰੀ ਦੇ ਪਿੰਡ ਜਹਾਂਗੀਰ ਦੇ 62 ਸਾਲਾ ਵਿਅਕਤੀ ਜੋ ਇੱਕ ਟੈਂਪੂ ਡਰਾਈਵਰ ਹੈ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਪਿੱਛੋਂ ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਪਾਜ਼ੀਟਿਵ ਐਕਟਿਵ ਵਿਅਕਤੀਆਂ ਦੀ ਗਿਣਤੀ 7 ਹੋ ਗਈ ਹੈ ਅੱਜ...
105 ਪੰਚਾਇਤ ਸਕੱਤਰਾਂ ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 29 ਮਈ (ਧਾਲੀਵਾਲ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪ੍ਰਬੰਧਕੀ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਹੁਕਮਾਂ ਰਾਹੀਂ 105 ਪੰਚਾਇਤ ਸਕੱਤਰਾਂ ਦੇ ਤਬਾਦਲੇ ਕੀਤੇ ਗਏ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਕਲਾਸ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ...
ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਵਿੱਚ ਔਰਤ ਦਾ ਹੋਇਆ ਗਰਭਪਾਤ
. . .  1 day ago
ਫਗਵਾੜਾ 29 ਮਈ (ਹਰੀਪਾਲ ਸਿੰਘ)- ਫਗਵਾੜਾ ਦੇ ਸ਼ਿਵਪੂਰੀ ਮਹੱਲੇ ਵਿੱਚ ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਕੁੱਝ ਲੋਕਾਂ ਵੱਲੋਂ ਇਕ ਗਰਭਵਤੀ ਔਰਤ ਦੀ ਕੁੱਟਮਾਰ ਦੌਰਾਨ ਉਸ ਦਾ ਗਰਭਪਾਤ ਹੋ ਜਾਣ ਦਾ...
ਕੋਰੋਨਾ ਦਾ ਸਮਰਾਲਾ ਵਿਚ ਪਹਿਲਾ ਕੇਸ ਆਇਆ ਸਾਹਮਣੇ, ਪਰ ਪਤਨੀ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸਮਰਾਲਾ, 29 ਮਈ (ਗੋਪਾਲ ਸੋਫਤ) - ਕੋਰੋਨਾ ਵਾਇਰਸ ਦੀ ਲਾਗ ਤੋਂ ਹੁਣ ਤੱਕ ਸੁਰੱਖਿਅਤ ਰਿਹਾ ਸਮਰਾਲਾ ਸ਼ਹਿਰ ਵਿਚ ਵੀ ਅੱਜ ਕੋਰੋਨਾ ਦੀ ਲਪੇਟ ਵਿਚ ਆ ਗਿਆ। ਸਮਰਾਲਾ ਵਿਚ ਪਹਿਲਾ ਪਾਜ਼ੀਟਿਵ ਕੇਸ ਸਥਾਨਕ ਮਾਛੀਵਾੜਾ ਰੋਡ ਦੇ ਇਕ 30 ਸਾਲਾ ਇਕ ਨੌਜਵਾਨ...
ਲਾਕਡਾਊਨ ਦਾ ਝਟਕਾ, ਕੋਰ ਸੈਕਟਰ ਇੰਡਸਟਰੀਜ਼ ਦੇ ਉਤਪਾਦਨ 'ਚ 38 ਫ਼ੀਸਦੀ ਗਿਰਾਵਟ
. . .  1 day ago
ਨਵੀਂ ਦਿੱਲੀ, 29 ਮਈ - ਕੋਰੋਨਾ ਦੇ ਕਾਰਨ ਦੇਸ਼ ਭਰ ਵਿਚ ਜਾਰੀ ਲਾਕਡਾਊਨ ਦੇ ਚਲਦਿਆਂ ਅਪ੍ਰੈਲ ਮਹੀਨੇ ਵਿਚ 8 ਪ੍ਰਮੁੱਖ ਉਦਯੋਗਾਂ ਵਾਲੇ ਕੋਰ ਸੈਕਟਰ ਦੇ ਉਤਪਾਦਨ 'ਚ 38.1 ਫੀਸਦੀ ਦੀ ਗਿਰਾਵਟ ਆਈ ਹੈ। ਮਾਰਚ 2020 ਵਿਚ 8 ਕੋਰ ਸੈਕਟਰ ਦੇ ਉਤਪਾਦਨ ਵਿਚ 9 ਫੀਸਦੀ ਦੀ...
ਜ਼ਿਲ੍ਹਾ ਮੁਕਤਸਰ ਹੋਇਆ ਕੋਰੋਨਾ ਮੁਕਤ, ਆਖਰੀ ਕੋਰੋਨਾ ਪੀੜਤ ਮਰੀਜ਼ ਨੂੰ ਮਿਲੀ
. . .  1 day ago
ਮਲੋਟ, 29 ਮਈ (ਗੁਰਮੀਤ ਸਿੰਘ ਮੱਕੜ) - ਸ਼ਹਿਰ ਨੇੜਲੇ ਪਿੰਡ ਥੇੜੀ ਵਿਖੇ ਕੋਵਿਡ ਹਸਪਤਾਲ ਵਿਖੇ ਕੋਰੋਨਾ ਪੀੜਤ ਸੀ.ਆਈ.ਐਸ.ਐਫ਼ ਦੇ ਜਵਾਨ ਮਨਜੀਤ ਸਿੰਘ ਨੂੰ ਛੁੱਟੀ ਮਿਲਣ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ। ਇਸ ਬਾਰੇ ਜਾਣਕਾਰੀ...
ਅਮਰੀਕਾ ਤੋਂ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਇਕ ਉਡਾਣ 2 ਜੂਨ ਨੂੰ ਪੁੱਜੇਗੀ
. . .  1 day ago
ਰਾਜਾਸਾਂਸੀ, 29 ਮਈ (ਹੇਰ) - ਕੋਰੋਨਾਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਆਪਣੇ ਮੁਲਕ...
ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  1 day ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਟਰੱਕ ਚਾਲਕ ਤੇ ਸਹਾਇਕ ਨਸ਼ਾ ਸਪਲਾਈ ਕਰਦੇ ਹੋਏ ਕਾਬੂ
. . .  1 day ago
ਜੰਡਿਆਲਾ ਮੰਜਕੀ, 29 ਮਈ (ਸੁਰਜੀਤ ਸਿੰਘ ਜੰਡਿਆਲਾ) - ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਜੰਡਿਆਲਾ-ਜਲੰਧਰ ਰੋਡ 'ਤੇ ਸਮਰਾਏ ਪੁਲੀ ਨੇੜੇ ਚੂਰਾ ਪੋਸਤ ਅਤੇ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਦਰ ਜਲੰਧਰ...
ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
. . .  1 day ago
ਜਲੰਧਰ, 29 ਮਈ (ਚੰਦੀਪ ਭੱਲਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲਾਕਡਾਊਨ ਤੋੜਨ ਵਾਲਿਆ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ...
ਪਠਾਨਕੋਟ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 29 ਮਈ (ਸੰਧੂ) - ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ...
ਤੇਜ ਝੱਖੜ੍ਹ ਨੇ ਨੌਜਵਾਨ ਦੀ ਲਈ ਜਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਸ਼ਾਮ ਚੱਲੇ ਤੇਜ ਝੱਖੜ ਕਾਰਨ ਸੜਕ 'ਤੇ ਡਿੱਗੇ ਬਿਜਲੀ ਦੇ ਖੰਬੇ ਦੀਆਂ ਤਾਰਾਂ 'ਚ ਫਸਕੇ ਇਕ ਨੌਜਵਾਨ ਮੋਟਰਸਾਇਕਲ ਸਵਾਰ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈ।ਮਾਮਲੇ ਦੀ...
ਗੀਤਕਾਰ ਯੋਗੇਸ਼ ਦਾ ਹੋਇਆ ਦਿਹਾਂਤ
. . .  1 day ago
ਮੁੰਬਈ, 29 ਮਈ (ਇੰਦਰਮੋਹਨ ਪਨੂੰ) - ਬਾਲੀਵੁੱਡ ਦੇ ਉੱਘੇ ਗੀਤਕਾਰ ਯੋਗੇਸ਼ ਦਾ ਦਿਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ ਤੇ ਉਨ੍ਹਾਂ ਨੇ ਫਿਲਮੀ ਜਗਤ ਨੂੰ ਕਈ ਯਾਦਗਾਰੀ...
ਗੈਰ ਮਿਆਰੀ ਬੀਜ ਘੋਟਾਲਾ ਦੀ ਜਾਂਚ ਲਈ ਭਾਜਪਾਈਆਂ ਨੇ ਦਿੱਤਾ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਡੀ.ਸੀ. ਨੂੰ ਮੰਗ ਪੱਤਰ
. . .  1 day ago
ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਹੋਇਆ ਦਿਹਾਂਤ
. . .  1 day ago
ਨਵੀਂ ਦਿੱਲੀ, 29 ਮਈ - ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ ਭਰਤੀ ਸਨ ਤੇ...
ਪੁਲਿਸ ਪਾਰਟੀ ਨੇ ਘਰ ਜਾ ਕਿ ਮਨਾਇਆ ਬੱਚਿਆਂ ਦਾ ਜਨਮ ਦਿਨ
. . .  1 day ago
ਖਮਾਣੋਂ, 29 ਮਈ (ਮਨਮੋਹਣ ਸਿੰਘ ਕਲੇਰ)- ਖਮਾਣੋਂ ਦੀ ਪੁਲਿਸ ਪਾਰਟੀ ਨੇ ਪਿੰਡ ਬਰਵਾਲੀ ਕਲਾਂ ਵਿਖੇ ਸ੍ਰੀ ਸੁਚਿੰਦਰ...
ਬਾਬਾ ਬਕਾਲਾ ਸਾਹਿਬ 'ਚ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 5 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  1 day ago
ਬਾਬਾ ਬਕਾਲਾ ਸਾਹਿਬ, 29 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ 'ਚ ਸਬ ਡਵੀਜ਼ਨ...
ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਲਾਇਆ ਸਬ ਡਿਵੀਜ਼ਨ ਅੱਗੇ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551

ਲੁਧਿਆਣਾ

ਦਿੱਲੀ ਪਠਾਨਕੋਟ ਸੁਪਰਫਾਸਟ ਗੱਡੀ 'ਤੇ ਡਿਗੀ ਹਾਈਟੈਨਸ਼ਨ ਤਾਰ

ਲੁਧਿਆਣਾ, 8 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ ਨੇੜੇ ਲੱਕੜ ਪੁਲ 'ਤੇ ਅੱਜ ਦੁਪਹਿਰ ਦਿੱਲੀ ਪਠਾਨਕੋਟ ਸੁਪਰ ਫਾਸਟ ਗੱਡੀ 'ਤੇ ਹਾਈਟੈਨਸ਼ਨ ਤਾਰ ਡਿੱਗ ਪਈ, ਜਿਸ ਕਾਰਨ ਰੇਲ ਆਵਾਜਾਈ ਚਾਰ ਘੰਟੇ ਤੱਕ ਪ੍ਰਭਾਵਿਤ ਰਹੀ | ਜਾਣਕਾਰੀ ਅਨੁਸਾਰ ਘਟਨਾ ਅੱਜ ਦੁਪਹਿਰ 1 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਦਿੱਲੀ ਤੋਂ ਪਠਾਨਕੋਟ ਜਾ ਰਹੀ ਸੁਪਰਫਾਸਟ ਰੇਲ ਗੱਡੀ ਜਦੋਂ ਸਟੇਸ਼ਨ ਤੋਂ ਨਿਕਲੀ ਤਾਂ ਲੱਕੜ ਪੁਲ 'ਤੇ ਅਚਾਨਕ ਗੱਡੀ ਦੇ ਉੱਪਰੋਂ ਜਾ ਰਹੀ ਹਾਈਟੈਨਸ਼ਨ ਤਾਰ ਟੁੱਟ ਗਈ ਤੇ ਗੱਡੀ 'ਤੇ ਜਾ ਡਿੱਗੀ, ਜਿਸ ਕਾਰਨ ਗੱਡੀ ਦਾ ਇੰਜਣ ਫੇਲ੍ਹ ਹੋ ਗਿਆ ਤੇ ਗੱਡੀ ਨੂੰ ਉੱਥੇ ਹੀ ਰੁਕਣਾ ਪਿਆ | ਇਸ ਘਟਨਾ ਕਾਰਨ ਗੱਡੀ ਵਿਚ ਬੈਠੇ ਮੁਸਾਫਰਾਂ ਨੂੰ ਵੀ ਕਰੰਟ ਦੇ ਕੁੱਝ ਝਟਕੇ ਲੱਗੇ, ਪਰ ਖੁਸ਼ਕਿਸਮਤੀ ਨਾਲ ਵੱਡਾ ਹਾਦਸਾ ਹੋਣੋ ਟਲ ਗਿਆ | ਸੂਚਨਾ ਮਿਲਦਿਆਂ ਰੇਲਵੇ ਸਟੇਸ਼ਨ ਦੇ ਉੱਚ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਤਕਨੀਕੀ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸੂਚਨਾ ਦਿੱਤੀ | ਇਸ ਹਾਦਸੇ ਕਾਰਨ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਗੱਡੀਆਂ ਦੀ ਆਵਾਜਾਈ ਇਕ ਘੰਟੇ ਤੱਕ ਪੂਰੀ ਤਰ੍ਹਾਂ ਨਾਲ ਠੱਪ ਰਹੀ, ਜਦਕਿ ਆਵਾਜਾਈ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਚਾਰ ਘੰਟੇ ਤੋਂ ਵੱਧ ਸਮਾਂ ਲੱਗ ਗਿਆ | ਰੇਲਵੇ ਅਧਿਕਾਰੀਆਂ ਵਲੋਂ ਕੁਝ ਗੱਡੀਆਂ ਨੂੰ ਤਾਂ ਪਿਛਲੇ ਸਟੇਸ਼ਨਾਂ 'ਤੇ ਹੀ ਰੋਕ ਦਿੱਤਾ ਗਿਆ, ਜਦਕਿ ਕੁਝ ਗੱਡੀਆਂ ਦਾ ਰੂਟ ਡਵਰਟ ਕਰਕੇ ਉਨ੍ਹਾਂ ਨੂੰ ਦੂਸਰੀ ਲਾਈਨਾਂ 'ਤੇ ਚਲਾਇਆ ਗਿਆ | ਤਾਰ ਡਿੱਗਣ ਕਾਰਨ ਗੱਡੀ 'ਚ ਬੈਠੇ ਮੁਸਾਫ਼ਰ ਬੁਰੀ ਤਰ੍ਹਾਂ ਨਾਲ ਸਹਿਮ ਗਏ ਅਤੇ ਸਾਰੇ ਮੁਸਾਫ਼ਰ ਗੱਡੀ ਤੋਂ ਬਾਹਰ ਆ ਗਏ | ਰੇਲਵੇ ਅਧਿਕਾਰੀਆਂ ਦਾ ਕਹਿਣਾ ਸੀ ਕਿ ਇਹ ਸਭ ਕੁਝ ਤਕਨੀਕੀ ਨੁਕਸ ਕਾਰਨ ਹੋਇਆ ਹੈ ਤੇ ਤਾਰ ਦੀ ਜਲਦ ਹੀ ਮੁਰੰਮਤ ਕਰ ਦਿੱਤੀ ਗਈ ਹੈ |

ਜੇਲ੍ਹ 'ਚ ਬੰਦੀ ਕੋਲੋਂ ਨਕਦੀ ਬਰਾਮਦ

ਲੁਧਿਆਣਾ, 8 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਇਕ ਬੰਦੀ ਪਾਸੋਂ ਨਕਦੀ ਬਰਾਮਦ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਪੁੁਲਿਸ ਨੇ ਜਦੋਂ ਬੀਤੇ ਦਿਨ ਬੈਰਕਾਂ ਦੀ ਚੈਕਿੰਗ ਕੀਤੀ ਤਾਂ ਕੈਦੀ ਨਿਰਮਲ ਸਿੰਘ ਉਰਫ ...

ਪੂਰੀ ਖ਼ਬਰ »

ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ 7 ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 8 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰ ਰਹੇ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਤਾਰਾਂ ਹਜ਼ਾਰ ਦੀ ਨਕਦੀ ਬਰਾਮਦ ਕੀਤੀ ਹੈ ...

ਪੂਰੀ ਖ਼ਬਰ »

ਨਿਗਮ ਦੀ ਕਾਰਵਾਈ ਦਾ ਵਿਰੋਧ ਕਰਦੇ ਹੋਏ ਪੈਟਰੋਲ ਛਿੜਕਕੇ ਇਕ ਵਿਅਕਤੀ ਕੀਤੀ ਆਤਮਦਾਹ ਦੀ ਕੋਸ਼ਿਸ਼

ਲੁਧਿਆਣਾ, 8 ਨਵੰਬਰ (ਅਮਰੀਕ ਸਿੰਘ ਬੱਤਰਾ)-ਸ਼ੁੱਕਰਵਾਰ ਨੂੰ ਚੌੜਾ ਬਾਜ਼ਾਰ ਸਥਿਤ ਮੁਹੱਲਾ ਨੌਘਰਾਂ 'ਚ ਸਥਿਤੀ ਉਦੋਂ ਅਜੀਬ ਹੋ ਗਈ, ਜਦ ਨਗਰ ਨਿਗਮ ਇਮਾਰਤੀ ਸ਼ਾਖਾ ਵਿਭਾਗ ਡਿਊਟੀ ਮੈਜਿਸਟ੍ਰੇਟ ਦੀ ਮੌਜੂਦਗੀ 'ਚ ਅਮਰ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਨੂੰ ਚੌੜਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ 3 ਵਿਅਕਤੀਆਂ ਵਲੋਂ ਖ਼ੁਦਕੁਸ਼ੀ

ਲੁਧਿਆਣਾ, 8 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਤਿੰਨ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਮਿ੍ਤਕਾਂ 'ਚ ਇਕ 16 ਸਾਲ ਦੀ ਲੜਕੀ ਵੀ ਸ਼ਾਮਿਲ ਹੈ | ਜਾਣਕਾਰੀ ਅਨੁਸਾਰ ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ...

ਪੂਰੀ ਖ਼ਬਰ »

2 ਮਿੱਲਾਂ ਦੇ ਦਫ਼ਤਰਾਂ 'ਚੋਂ 4 ਹਥਿਆਰਬੰਦ ਲੁਟੇਰੇ 7 ਲੱਖ ਦੀ ਨਕਦੀ ਲੁੱਟ ਕੇ ਫ਼ਰਾਰ

ਲੁਧਿਆਣਾ, 8 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਅਤਿ ਭੀੜ ਭਾੜ ਵਾਲੇ ਇਲਾਕੇ ਗਿੱਲ ਸੜਕ 'ਤੇ ਅੱਜ ਦਿਨ ਦਿਹਾੜੇ 4 ਹਥਿਆਰਬੰਦ ਲੁਟੇਰੇ ਦੋ ਮਿੱਲਾਂ ਦੇ ਇਕ ਦਫ਼ਤਰ ਵਿਚ ਮੁਲਾਜ਼ਮਾਂ ਨੂੰ ਬੰਦੀ ਬਣਾਉਣ ਉਪਰੰਤ 7 ਲੱਖ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਘਟਨਾ ...

ਪੂਰੀ ਖ਼ਬਰ »

ਸਟੇਸ਼ਨਰੀ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਮਾਨ ਸੜਿਆ

ਲੁਧਿਆਣਾ, 8 ਨਵੰਬਰ (ਬੱਤਰਾ)-ਸਥਾਨਕ ਗਿੱਲ ਰੋਡ 'ਤੇ ਸ਼ੁੱਕਰਵਾਰ ਦੁਪਹਿਰ ਨੂੰ ਇਕ ਸਟੇਸ਼ਨਰੀ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਹਫੜਾ ਦਫੜੀ ਮਚ ਗਈ | ਫਾਇਰ ਬਿ੍ਗੇਡ ਵਿਭਾਗ ਨੂੰ ਸੂਚਿਤ ਕੀਤੇ ਜਾਣ 'ਤੇ ਮੌਕੇ 'ਤੇ ਪੁੱਜੇ ਸਟਾਫ਼ ਨੇ ਅੱਗ 'ਤੇ ਕਾਬੂ ਪਾਇਆ | ਜਾਣਕਾਰੀ ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਰਿਕਾਰਡ 'ਚ ਹੇਰਾ-ਫੇਰੀ ਕਰਨ ਦੇ ਦੋਸ਼ ਤਹਿਤ ਪਟਵਾਰੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 8 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਮਾਲ ਵਿਭਾਗ ਦੇ ਰਿਕਾਰਡ 'ਚ ਕਥਿਤ ਤੌਰ 'ਤੇ ਹੇਰਾ-ਫੇਰੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਮਾਲ ਵਿਭਾਗ ਦੇ ਇਕ ਪਟਵਾਰੀ ਿਖ਼ਲਾਫ਼ ਸੰਗੀਨ ਧਰਾਵਾਂ ਦਾ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸ਼ਾਸਤਰੀ ਨਗਰ ਦੇ ਰਹਿਣ ...

ਪੂਰੀ ਖ਼ਬਰ »

2 ਔਰਤਾਂ ਸਮੇਤ 3 ਵਿਅਕਤੀ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ, 8 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਗਿ੍ਫਤਾਰ ਕੀਤੇ ਕਥਿਤ ਦੋਸ਼ੀਆਂ 'ਚ ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ ਦੀ 3 ਦਿਨਾ ਇੰਡੀਆ ਐਗਰੀ ਪ੍ਰੋਗਰੈਸ ਪ੍ਰਦਰਸ਼ਨੀ ਦਾ ਪ੍ਰੋਗਰਾਮ ਜਾਰੀ

ਲੁਧਿਆਣਾ, 8 ਨਵੰਬਰ (ਪੁਨੀਤ ਬਾਵਾ)-ਉਡਾਣ ਮੀਡੀਆ ਐਾਡ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਦ ਪੰਜਾਬ ਸਟੇਟ ਐਗਰੀਕਲਚਰਲ ਇੰਪਲੀਮੈਂਟਸ ਮੈਨੂੰਫ਼ੈਕਚਰਰਜ਼ ਐਸੋਸੀਏਸ਼ਨ ਤੇ ਐਗਰੀਕਲਚਰਲ ਮਸ਼ੀਨਰੀ ਮੈਨੂੰਫ਼ੈਕਚਰਰਜ਼ ਐਸੋਸੀਏਸ਼ਨ ਇੰਡੀਆ ਦੇ ਸਹਿਯੋਗ ਨਾਲ 23 ...

ਪੂਰੀ ਖ਼ਬਰ »

ਪੀ.ਏ.ਯੂ. ਦੇ ਯੁਵਕ ਮੇਲੇ 'ਚ ਅੱਜ ਹੋਏ ਗਰੁੱਪ ਤੇ ਸੋਲੋ ਸ਼ਬਦ ਗਾਇਨ ਮੁਕਾਬਲੇ

ਲੁਧਿਆਣਾ, 8 ਨਵੰਬਰ (ਬੀ. ਐਸ. ਬਰਾੜ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ 'ਚ ਜਾਰੀ ਸਾਲਾਨਾ ਯੁਵਕ ਮੇਲੇ ਦੇ ਦੂਸਰੇ ਦਿਨ ਅੱਜ ਸ਼ਬਦ ਗਾਇਨ (ਗਰੁੱਪ ਅਤੇ ਸੋਲੋ), ਮਾਈਮ, ਭੰਡ, ਮੋਨੋ ਐਕਟਿੰਗ ਅਤੇ ਇਕਾਂਗੀ ਦੇ ਮੁਕਾਬਲੇ ਕਰਵਾਏ ਗਏ¢ ਸ਼ਬਦ ਗਾਇਨ ਟੀਮਾਂ ਨੇ ਗਰੁੱਪ ਤੇ ਸੋਲੋ ...

ਪੂਰੀ ਖ਼ਬਰ »

ਪੰਜਾਬ ਦਾ ਧੰੂਆਂ ਚੰਡੀਗੜ੍ਹ ਨਹੀਂ ਤਾਾ ਦਿੱਲੀ ਕਿਵੇਂ ਪਹੁੰਚਦਾ ਹੈ-ਐਡਵੋਕੇਟ ਹਰਨਾਮਪੁਰਾ

ਆਲਮਗੀਰ, 8 ਨਵੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ, ਪ੍ਰਧਾਨ ਮੰਤਰੀ ਐਵਾਰਡ ਜੇਤੂ ਸਾਬਕਾ ਸਰਪੰਚ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਹੈਰਾਨਗੀ ਪ੍ਰਗਟ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਕਿਸਾਨਾਾ ਵਲੋਂ ਜਲਾਈ ਜਾ ਰਹੀ ਪਰਾਲੀ ਦਾ ...

ਪੂਰੀ ਖ਼ਬਰ »

ਆਤਮਾ ਸਿੰਘ ਮੱਲ੍ਹੀ ਨੂੰ ਅੰਤਿਮ ਅਰਦਾਸ ਮੌਕੇ ਇਯਾਲੀ, ਢਿੱਲੋਂ ਤੇ ਹੋਰਨਾਂ ਵਲੋਂ ਸ਼ਰਧਾਂਜਲੀ ਭੇਟ

ਲੁਧਿਆਣਾ, 8 ਨਵੰਬਰ (ਪੁਨੀਤ ਬਾਵਾ)-ਸਮਾਜਸੇਵੀ ਆਤਮਾ ਸਿੰਘ ਮੱਲ੍ਹੀ ਦਾ 2 ਨਵੰਬਰ ਨੂੰ ਦਿਹਾਂਤ ਹੋ ਗਿਆ ਸੀ, ਜਿੰਨ੍ਹਾਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਮਾਈ ਬਿਸ਼ਨ ਕੌਰ ਜੀ, ਆਸ਼ਾਪੁਰੀ, ਬਾੜੇਵਾਲ ਰੋਡ, ਲੁਧਿਆਣਾ ਵਿਖੇ ਹੋਈ | ਸਵ.ਮੱਲ੍ਹੀ ਨੂੰ ...

ਪੂਰੀ ਖ਼ਬਰ »

ਸੀਸੂ ਵਲੋਂ ਆਟੋਮੇਸ਼ਨ ਕਰਨ ਸਬੰਧੀ ਵਿਸ਼ੇਸ਼ ਸੈਸ਼ਨ ਤੇ ਕਾਰਖਾਨਿਆਂ ਦਾ ਦੌਰਾ

ਲੁਧਿਆਣਾ, 8 ਨਵੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਆਟੋਮੇਸ਼ਨ ਕਰਨ ਸਬੰਧੀ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ ਅਤੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਕਈ ਕਾਰਖਾਨਿਆਂ ਦਾ ਦੌਰਾ ਵੀ ਕੀਤਾ ਗਿਆ | ਸੀਸੂ ਦੇ ਪ੍ਰਧਾਨ ...

ਪੂਰੀ ਖ਼ਬਰ »

ਸਾਬਕਾ ਰਾਜ ਮੰਤਰੀ ਚੌਧਰੀ ਬੱਗਾ ਦੀ ਮਾਤਾ ਦਾ ਅੰਤਿਮ ਸਸਕਾਰ

ਲੁਧਿਆਣਾ, 8 ਨਵੰਬਰ (ਪੁਨੀਤ ਬਾਵਾ)-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਰਾਜ ਮੰਤਰੀ ਚੌਧਰੀ ਮਦਨ ਲਾਲ ਬੱਗਾ, ਵਿਜੈ ਖੁਰਾਣਾ ਤੇ ਸੰਦੀਪ ਖੁਰਾਣਾ ਦੇ ਮਾਤਾ ਅਤੇ ਅਮਨ ਬੱਗਾ ਖੁਰਾਣਾ ਤੇ ਗੌਰਵ ਬੱਗਾ ਖੁਰਾਣਾ ਦੇ ਦਾਦੀ ਮਾਤਾ ਕੌਸ਼ਲਿਆ ਦੇਵੀ ਦਾ ਬੀਤੇ ਦਿਨੀਂ ਲੰਬੀ ...

ਪੂਰੀ ਖ਼ਬਰ »

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸਿਖਲਾਈ ਕੇਂਦਰਾਂ 'ਚ ਕਿੱਤਾ ਮੁਖੀ ਕੋਰਸਾਂ ਦੀ ਸ਼ੁਰੂਆਤ

ਲੁਧਿਆਣਾ, 8 ਨਵੰਬਰ (ਪੁਨੀਤ ਬਾਵਾ)- ਲੁਧਿਆਣਾ ਜ਼ਿਲ੍ਹੇ ਅੰਦਰ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ 'ਚ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਦੇ ਤਹਿਤ ਹੁਨਰ ...

ਪੂਰੀ ਖ਼ਬਰ »

ਹੋਮਿਓਪੈਥੀ 'ਚ ਡੇਂਗੂ ਬੁਖਾਰ ਦਾ ਕਾਰਗਰ ਇਲਾਜ ਸੰਭਵ-ਡਾ. ਗੁਰਪ੍ਰੀਤ ਸਿੰਘ

ਲੁਧਿਆਣਾ, 8 ਨਵੰਬਰ (ਭੁਪਿੰਦਰ ਸਿੰਘ ਬਸਰਾ)-ਮੌਸਮ 'ਚ ਬਦਲਾਅ ਦੇ ਚਲਦਿਆ ਡੇਂਗੂ ਬੁਖਾਰ ਹਰ ਸਾਲ ਆਪਣੇ ਪੈਰ ਪਸਾਰਨ 'ਚ ਸਫਲ ਹੋ ਜਾਂਦਾ ਹੈ | ਡੇਂਗੂ ਬਿਮਾਰੀ ਦੇ ਇਲਾਜ ਲਈ ਐਲੋਪੈਥੀ ਦੇ ਨਾਲ-ਨਾਲ ਹੋਮਿਓਪੈਥੀ ਪੱਧਤੀ 'ਚ ਵੀ ਡੇਂਗੂ ਦਾ ਕਾਰਗਾਰ ਇਲਾਜ ਸੰਭਵ ਹੈ | ਇਹ ...

ਪੂਰੀ ਖ਼ਬਰ »

ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਲੱਖਾਂ ਦੀ ਠੱਗੀ ਕਰਨ ਵਾਲੇ ਪਤੀ-ਪਤਨੀ ਸਮੇਤ 4 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 8 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਪਤੀ-ਪਤਨੀ ਸਮੇਤ 4 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਟਿੱਬਾ ਦੇ ...

ਪੂਰੀ ਖ਼ਬਰ »

ਸਕੂਟਰ ਸਵਾਰ ਲੁਟੇਰਾ ਔਰਤ ਕੋਲੋਂ ਪਰਸ ਖੋਹ ਕੇ ਫ਼ਰਾਰ

ਲੁਧਿਆਣਾ, 8 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਵਿਚ ਇਕ ਸਕੂਟਰ ਸਵਾਰ ਲੁਟੇਰਾ ਔਰਤ ਪਾਸੋਂ ਪਰਸ ਖੋਹ ਕੇ ਫ਼ਰਾਰ ਹੋ ਗਿਆ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਮਾਡਲ ਟਾਊਨ ਦੀ ਰਹਿਣ ਵਾਲੀ ਅਰਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਬੀਤੇ ਦਿਨ ਉਹ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 3 ਵਾਹਨ ਚੋਰੀ

ਲੁਧਿਆਣਾ, 8 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ 'ਚ ਵੱਖ-ਵੱਖ ਥਾਵਾਂ ਤੋਂ ਤਿੰਨ ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਸਥਾਨਕ ਬਸੰਤ ਪਾਰਕ ਤੋਂ ਚੋਰ ਰਾਕੇਸ਼ ਕੁਮਾਰ ਦਾ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਪਲਟਣ ਨਾਲ 15 ਸਵਾਰੀਆਂ ਜ਼ਖ਼ਮੀ

ਲੁਧਿਆਣਾ, 8 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਜਲੰਧਰ ਮੁੱਖ ਸੜਕ 'ਤੇ ਲਾਡੋਵਾਲ ਨੇੜੇ ਅੱਜ ਦੇਰ ਰਾਤ ਪ੍ਰਾਈਵੇਟ ਕੰਪਨੀ ਦੀ ਬੱਸ ਪਲਟਣ ਕਾਰਨ ਪੰਦਰ੍ਹਾਾ ਵਿਅਕਤੀ ਜ਼ਖ਼ਮੀ ਹੋ ਗਏ ਹਨ ਜਿਨ੍ਹਾਾ 'ਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਵਿਦਿਆਰਥੀਆਂ ਲਈ ਸੈਮੀਨਾਰ ਕਰਵਾਇਆ

ਲੁਧਿਆਣਾ, 8 ਨਵੰਬਰ (ਪੁਨੀਤ ਬਾਵਾ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ | ਜਿਸ 'ਚ 75 ਵਿਦਿਆਰਥੀਆਂ ਨੂੰ ਸ਼ਖ਼ਸੀਅਤ ਵਿਕਾਸ ਸਬੰਧੀ ਜਾਣਕਾਰੀ ਦਿੱਤੀ ਗਈ | ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ...

ਪੂਰੀ ਖ਼ਬਰ »

ਈ-ਸਕੂਲ ਦੇ 9 ਵਿਦਿਆਰਥੀਆਂ ਨੇ 9 'ਚੋਂ 9 ਬੈਂਡ ਹਾਸਿਲ ਕੀਤੇ

ਲੁਧਿਆਣਾ, 8 ਨਵੰਬਰ (ਕਵਿਤਾ ਖੁੱਲਰ)-ਸਾਲ 2019 'ਚ ਈ-ਸਕੂਲ ਆਈਲਟਸ ਕੌਚਿੰਗ ਸੈਂਟਰ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ ਹੈ | ਈ-ਸਕੂਲ ਦੇ 9 ਹੋਰ ਵਿਦਿਆਰਥੀਆਂ ਨੇ ਅਲੱਗ-ਅਲੱਗ ਵਿਭਾਗਾਂ 'ਚੋਂ 9 'ਚੋਂ 9 ਬੈਂਡ ਹਾਸਿਲ ਕੀਤੇ ਹਨ | ਵਿਦਿਆਰਥੀ ਹਰਜਿੰਦਰ ਕੌਰ ਅਤੇ ਸੁਖਜਿੰਦਰ ਕੌਰ ...

ਪੂਰੀ ਖ਼ਬਰ »

ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਨੇ ਜਿੱਤੇ ਤਗਮੇ

ਲੁਧਿਆਣਾ, 8 ਨਵੰਬਰ (ਬੀ.ਐਸ.ਬਰਾੜ)-ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ 'ਬਹਿਸ' ਵਿਚ ਸੋਨੇ ਦਾ ਤਮਗਾ ਅਤੇ ਕਰੀਏਟਿਵ ਰਾਈਟਿੰਗ (ਕਵਿਤਾ), ਲਾਈਟ ਵੋਕਲ ਸੋਲੋ ਸੋਂਗ ਤੇ ਸਿਲਵਰ ਮੈਡਲ ਜਿੱਤ ਕੇ ਸੰਸਥਾ ਦਾ ...

ਪੂਰੀ ਖ਼ਬਰ »

-ਬਹੁਚਰਚਿਤ ਸਮੂਹਿਕ ਜਬਰ ਜਨਾਹ ਮਾਮਲਾ- ਮੁੱਖ ਗਵਾਹ ਦੇ ਬਿਆਨ ਕਲਮਬੰਦ ਕਰਨ ਦੀ ਅਦਾਲਤ 'ਚ ਕਾਰਵਾਈ ਜਾਰੀ

ਲੁਧਿਆਣਾ, 8 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਪਿੰਡ ਈਸੇਵਾਲ 'ਚ ਫਰਵਰੀ ਮਹੀਨੇ 'ਚ ਹੋਏ ਇੱਕ ਨੌਜਵਾਨ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਅੱਜ ਅਦਾਲਤ ਵਿਚ ਇਸ ਮਾਮਲੇ ਦੇ ਮੁੱਖ ਗਵਾਹ ਪ੍ਰਭਨੂਰ ਸਿੰਘ ਦੇ ਬਿਆਨ ਕਲਮਬੰਦ ਕਰਨ ਦੀ ਕਾਰਵਾਈ ਹੋਈ, ਪਰ ...

ਪੂਰੀ ਖ਼ਬਰ »

ਸਪਰਿੰਗ ਡੇਲ ਪਬਲਿਕ ਸਕੂਲ ਦੇ ਬੱਚਿਆਂ ਨੇ ਕੀਤਾ ਰਸ ਭਿੰਨਾ ਕੀਰਤਨ

ਲੁਧਿਆਣਾ, 8 ਨਵੰਬਰ (ਬੀ.ਐਸ.ਬਰਾੜ)-ਸਪਰਿੰਗ ਡੇਲ ਪਬਲਿਕ ਸਕੂਲ ਦੇ ਬੱਚਿਆਂ ਨੇ ਲਕਸ਼ਮੀ ਲੇਡੀਜ਼ ਕਲੱਬ ਵਲੋਂ ਮਨਾਏ ਗਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼ਬਦ ਕੀਰਤਨ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਕੀਤੇ ਗਏ ਕੀਰਤਨ ਦਾ ਸਭ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਗਿੱਲ ਦੇ ਵਿਦਿਆਰਥੀ ਦਾ ਨਾਂਅ ਇੰਟਰਨੈਸ਼ਨਲ ਬੁੱਕ ਆਫ਼ ਰਿਕਾਰਡ 'ਚ ਦਰਜ

ਆਲਮਗੀਰ, 8 ਨਵੰਬਰ (ਜਰਨੈਲ ਸਿੰਘ ਪੱਟੀ)-ਨਵੀਂ ਦਿੱਲੀ ਵਿਖੇ ਗੱਤਕਾ-ਸਿੱਖ ਮਾਰਸ਼ਲ ਆਰਟ ਦਾ ਇੰਟਰਨੈਸ਼ਨਲ ਪ੍ਰਦਰਸ਼ਨ ਹੋਇਆ, ਜਿਸ ਵਿਚ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਤੀਜੀ ਜਮਾਤ ਦੇ ਵਿਦਿਆਰਥੀ ਗੁਰਕੀਰਤ ਸਿੰਘ ਨੇ ਗੱਤਕਾ ਸਮਾਗਮ 'ਚ ਹਿੱਸਾ ਲੈ ਕੇ ...

ਪੂਰੀ ਖ਼ਬਰ »

ਲੋਕ ਗਾਇਕ ਮਨਮੋਹਣ ਵਾਰਿਸ ਵਲੋਂ ਦੁੱਗਰੀ ਨਾਲ ਦੁੱਖ ਸਾਂਝਾ

r ਸੁਖਦੇਵ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਭਲਕੇ ਲੁਧਿਆਣਾ, 8 ਨਵੰਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਮੀਤਪਾਲ ਸਿੰਘ ਦੁੱਗਰੀ ਦੇ ਪਿਤਾ ਸੁਖਦੇਵ ਸਿੰਘ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ...

ਪੂਰੀ ਖ਼ਬਰ »

ਦਿਲ ਦੇ ਦੌਰੇ ਸਬੰਧੀ ਸੈਮੀਨਾਰ 'ਚ ਕੀਤਾ ਨੌਜਵਾਨਾਂ ਨੂੰ ਜਾਗਰੂਕ

ਲੁਧਿਆਣਾ, 8 ਨਵੰਬਰ (ਭੁਪਿੰਦਰ ਸਿੰਘ ਬਸਰਾ)-ਹੀਰੋ ਡੀ.ਐਮ.ਸੀ ਇੰਸਟੀਚਿੂਟ ਵਲੋਂ ਸ਼ਹਿਰ ਦੇ ਸਕੂਲਾਂ ਵਿਚ ਦਿਲ ਦੀਆਂ ਬਿਮਾਰੀਆਂ ਤੇ ਦਿਲ ਦੇ ਦੌਰੇ ਸਬੰਧੀ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸਕੂਲੀ ਬੱਚਿਆਂ ਨੂੰ ਕਈ ਅਹਿਮ ਜਾਣਕਾਰੀਆਂ ਦਿੱਤੀਆ ...

ਪੂਰੀ ਖ਼ਬਰ »

ਕੌਮੀ ਪਾਣੀ ਪੁਰਸਕਾਰ ਲਈ ਅਰਜ਼ੀਆਂ ਸਬੰਧੀ ਵਿਚਾਰ ਕਰਨ ਲਈ ਏ.ਡੀ.ਸੀ. ਵਲੋਂ ਮੀਟਿੰਗ

ਲੁਧਿਆਣਾ, 8 ਨਵੰਬਰ (ਪੁਨੀਤ ਬਾਵਾ)-ਦੇਸ਼ ਅੰਦਰ ਪਾਣੀ ਦੀ ਸੰਭਾਲ ਕਰਨ ਵਾਲੀਆਂ ਸੰਸਥਾਵਾਂ ਤੇ ਵਿਅਕਤੀਆਂ ਨੂੰ ਸਨਮਾਨਿਤ ਕਰਨ ਲਈ ਭਾਰਤ ਸਰਕਾਰ ਵਲੋਂ ਕੌਮੀ ਪਾਣੀ ਪੁਰਸਕਾਰ ਦਿੱਤੇ ਜਾ ਰਹੇ ਹਨ | ਜਿਸ ਸਬੰਧੀ ਅਰਜ਼ੀਆਂ ਦੇਣ ਤੇ ਹੋਰ ਰੂਪ ਰੇਖਾ ਬਾਰੇ ਅੱਜ ਵਧੀਕ ...

ਪੂਰੀ ਖ਼ਬਰ »

ਸਿਟੀ ਸੈਂਟਰ ਘੁਟਾਲਾ : ਮੁੱਖ ਮੰਤਰੀ ਨੂੰ ਵਿਦੇਸ਼ ਜਾਣ ਦੀ ਆਗਿਆ ਮਿਲੀ

ਲੁਧਿਆਣਾ, 8 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ-ਕਰੋੜੀ ਸਿਟੀ ਸੈਂਟਰ ਘੁਟਾਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਦਾਲਤ ਵਲੋਂ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵਲੋਂ ਇਸ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਸੁਪਰੀਮ ਕੋਰਟ ਦਾ ਫ਼ੈਸਲਾ ਯੂਨੀਅਨ ਦੀ ਜਿੱਤ-ਕਾਦੀਆਂ

ਲੁਧਿਆਣਾ, 8 ਨਵੰਬਰ (ਬੀ. ਐਸ. ਬਰਾੜ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ 'ਚ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਯੂਨੀਅਨ ਸੁਪਰੀਮ ਕੋਰਟ ਦਾ ਧੰਨਵਾਦ ਕਰਦੀ ਹੈ, ਜਿਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ...

ਪੂਰੀ ਖ਼ਬਰ »

ਸੈਫ ਇੰਟਰਨੈਸ਼ਨਲ ਕੈਨੇਡਾ ਵਲੋਂ ਸਰਕਾਰੀ ਪ੍ਰਾਈਮਰੀ ਸਕੂਲ ਲੁਹਾਰਾ ਨੂੰ ਪ੍ਰੋਜੈਕਟਰ ਭੇਟ

ਡਾਬਾ/ਲੁਹਾਰਾ, 8 ਨਵੰਬਰ (ਕੁਲਵੰਤ ਸਿੰਘ ਸੱਪਲ)-ਸਿੱਖੀ ਅਵੈਅਰਨੈੱਸ ਫਾਊਾਡੇਸ਼ਨ (ਸੈਫ) ਇੰਟਰਨੈਸ਼ਨਲ ਕੈਨੇਡਾ ਵਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ 130 ਸਰਕਾਰੀ ਪ੍ਰਾਈਮਰੀ ਸਕੂਲਾਾ 'ਚ ਸਮਾਰਟ ਕਲਾਸਾਂ ਸ਼ੁਰੂ ਕੀਤੀਆਾ ਜਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ

ਲੁਧਿਆਣਾ, 8 ਨਵੰਬਰ (ਕਵਿਤਾ ਖੁੱਲਰ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 9 ਨਵੰਬਰ ਸ਼ਨੀਵਾਰ ਬਾਅਦ ਦੁਪਹਿਰ 1.00 ਵਜੇ ਸਜਾਇਆ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣਾ ਸ਼ਲਾਘਾਯੋਗ-ਜੌਲੀ

ਲੁਧਿਆਣਾ, 8 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਰਜ਼ ਤੇ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਨੇ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣਾ ਅਤਿ ਹੀ ਸ਼ਲਾਘਾਯੋਗ ਕੰਮ ਹੈ | ...

ਪੂਰੀ ਖ਼ਬਰ »

ਹੱਥੀਂ ਸੇਵਾ ਕਰਨ ਲਈ ਨਾਮਧਾਰੀ ਸੰਗਤਾਂ ਦਾ ਜਥਾ ਸੁਲਤਾਨਪੁਰ ਲੋਧੀ ਪਹੁੰਚਿਆ

ਲੁਧਿਆਣਾ, 8 ਨਵੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਨਾਮਧਾਰੀ ਸੰਗਤਾਂ ਦਾ ਜਥਾ ਰਾਏਪੁਰ, ਬਰਮੀ, ਜਲੰਧਰ ਤੇ ਬਟਾਲਾ ਤੋਂ ਠਾਕੁਰ ਦਲੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਡੀ ਗਿਣਤੀ 'ਚ ਸੁਲਤਾਨਪੁਰ ਲੋਧੀ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX