ਤਾਜਾ ਖ਼ਬਰਾਂ


ਘਨੌਰ 'ਚ ਕਰੋਨਾ ਨੇ ਦਿੱਤੀ ਦਸਤਕ - ਦੋ ਮਾਮਲੇ ਆਏ ਸਾਹਮਣੇ , ਪਿੰਡ ਕੀਤੇ ਸੀਲ
. . .  1 day ago
ਘਨੌਰ, 28 ਮਈ (ਬਲਜਿੰਦਰ ਸਿੰਘ ਗਿੱਲ) -ਵਿਸ਼ਵ ਭਰ ਵਿਚ ਫ਼ੈਲੀ ਕਰੋਨਾ ਮਹਾਂਮਾਰੀ ਦੀ ਲਪੇਟ 'ਚ ਜ਼ਿਲ੍ਹਾ ਪਟਿਆਲਾ ਦਾ ਬਲਾਕ ਘਨੌਰ ਵੀ ਆ ਗਿਆ ਹੈ, ਜਿੱਥੋਂ ਦੋ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਇੱਕਠੀ ਪੁਸ਼ਟੀ ਹੋਣ ਨਾਲ ਸਹਿਮ ਦਾ ...
ਲੁਧਿਆਣਾ ਵਿੱਚ ਕੋਰੋਨਾ ਪੀੜਤ ਮਰੀਜ਼ ਦੀ ਹੋਈ ਮੌਤ
. . .  1 day ago
ਲੁਧਿਆਣਾ, 29 ਮਈ {ਸਲੇਮਪੁਰੀ }- ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀਆਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਨਿਰੰਤਰ ਵਾਧਾ ਜਾਰੀ ਰਹਿਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਅੱਜ ਲੁਧਿਆਣਾ ਵਿਚ ਇਕ ...
ਕੋਰੋਨਾ ਪਾਜ਼ੀਟਿਵ ਆਏ ਸਾਧੂ ਦੇ ਸੰਪਰਕ ਚ ਆਏ 35 ਲੋਕਾਂ ਦੇ ਲਏ ਸੈਂਪਲ
. . .  1 day ago
ਲਹਿਰਾਗਾਗਾ,29ਮਈ (ਸੂਰਜ ਭਾਨ ਗੋਇਲ)-ਕੋਰੋਨਾ ਪਾਜ਼ੀਟਿਵ ਆਏ ਇੱਕ 65 ਸਾਲ ਦੇ ਸਾਧੂ ਨੇ ਸਿਹਤ ਵਿਭਾਗ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।ਸਾਧੂ ਦਾ 25 ਮਈ ਨੂੰ ਕੋਰੋਨਾ ਦਾ ਟੈੱਸਟ ਲਿਆ ਗਿਆ ...
ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ ਪੰਜ ਕੇਸ ਕੋਰੋਨਾ ਪਾਜ਼ੀਟਿਵ ਪਾਏ
. . .  1 day ago
ਜੰਡਿਆਲਾ ਗੁਰੂ, 29 ਮਈ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ 5 ਵਿਅਕਤੀ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੋ ਕਿ ਬੀਤੇ ਦਿਨੀਂ ਮੁੰਬਈ ਤੋਂ ਇੱਥੇ ਆਏ ...
ਕਰਨਾਲ ਜ਼ਿਲ੍ਹੇ ਅੰਦਰ ਇਕੋ ਦਿਨ ਵਿਚ ਆਏ 6 ਕੋਰੋਨਾ ਪਾਜ਼ੀਟਿਵ ਪੀੜਤ
. . .  1 day ago
ਕਰਨਾਲ, 29 ਮਈ (ਗੁਰਮੀਤ ਸਿੰਘ ਸੱਗੂ) – ਕਰਨਾਲ ਜ਼ਿਲ੍ਹੇ ਅੰਦਰ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ 6 ਪੀੜਤ ਸਾਹਮਣੇ ਆਏ। ਇਨਾ ਪੀੜਤਾਂ ਵਿਚੋਂ 5 ਦੀ ਦੂਜੇ ਰਾਜਾਂ ਤੋ ਟਰੈਵਲ ਹਿਸਟਰੀ ਹੈ ਜਿਨ੍ਹਾਂ ਵਿਚੋਂ 3 ਮੁੰਬਈ ਤੋ ਅਤੇ 2 ਉਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਤੋ ਇਥੇ ਆਏ...
ਜ਼ਿਲ੍ਹਾ ਸੰਗਰੂਰ 'ਚ ਮਿਲਿਆ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਦੇ ਬਲਾਕ ਧੂਰੀ ਦੇ ਪਿੰਡ ਜਹਾਂਗੀਰ ਦੇ 62 ਸਾਲਾ ਵਿਅਕਤੀ ਜੋ ਇੱਕ ਟੈਂਪੂ ਡਰਾਈਵਰ ਹੈ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਪਿੱਛੋਂ ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਪਾਜ਼ੀਟਿਵ ਐਕਟਿਵ ਵਿਅਕਤੀਆਂ ਦੀ ਗਿਣਤੀ 7 ਹੋ ਗਈ ਹੈ ਅੱਜ...
105 ਪੰਚਾਇਤ ਸਕੱਤਰਾਂ ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 29 ਮਈ (ਧਾਲੀਵਾਲ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪ੍ਰਬੰਧਕੀ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਹੁਕਮਾਂ ਰਾਹੀਂ 105 ਪੰਚਾਇਤ ਸਕੱਤਰਾਂ ਦੇ ਤਬਾਦਲੇ ਕੀਤੇ ਗਏ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਕਲਾਸ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ...
ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਵਿੱਚ ਔਰਤ ਦਾ ਹੋਇਆ ਗਰਭਪਾਤ
. . .  1 day ago
ਫਗਵਾੜਾ 29 ਮਈ (ਹਰੀਪਾਲ ਸਿੰਘ)- ਫਗਵਾੜਾ ਦੇ ਸ਼ਿਵਪੂਰੀ ਮਹੱਲੇ ਵਿੱਚ ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਕੁੱਝ ਲੋਕਾਂ ਵੱਲੋਂ ਇਕ ਗਰਭਵਤੀ ਔਰਤ ਦੀ ਕੁੱਟਮਾਰ ਦੌਰਾਨ ਉਸ ਦਾ ਗਰਭਪਾਤ ਹੋ ਜਾਣ ਦਾ...
ਕੋਰੋਨਾ ਦਾ ਸਮਰਾਲਾ ਵਿਚ ਪਹਿਲਾ ਕੇਸ ਆਇਆ ਸਾਹਮਣੇ, ਪਰ ਪਤਨੀ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸਮਰਾਲਾ, 29 ਮਈ (ਗੋਪਾਲ ਸੋਫਤ) - ਕੋਰੋਨਾ ਵਾਇਰਸ ਦੀ ਲਾਗ ਤੋਂ ਹੁਣ ਤੱਕ ਸੁਰੱਖਿਅਤ ਰਿਹਾ ਸਮਰਾਲਾ ਸ਼ਹਿਰ ਵਿਚ ਵੀ ਅੱਜ ਕੋਰੋਨਾ ਦੀ ਲਪੇਟ ਵਿਚ ਆ ਗਿਆ। ਸਮਰਾਲਾ ਵਿਚ ਪਹਿਲਾ ਪਾਜ਼ੀਟਿਵ ਕੇਸ ਸਥਾਨਕ ਮਾਛੀਵਾੜਾ ਰੋਡ ਦੇ ਇਕ 30 ਸਾਲਾ ਇਕ ਨੌਜਵਾਨ...
ਲਾਕਡਾਊਨ ਦਾ ਝਟਕਾ, ਕੋਰ ਸੈਕਟਰ ਇੰਡਸਟਰੀਜ਼ ਦੇ ਉਤਪਾਦਨ 'ਚ 38 ਫ਼ੀਸਦੀ ਗਿਰਾਵਟ
. . .  1 day ago
ਨਵੀਂ ਦਿੱਲੀ, 29 ਮਈ - ਕੋਰੋਨਾ ਦੇ ਕਾਰਨ ਦੇਸ਼ ਭਰ ਵਿਚ ਜਾਰੀ ਲਾਕਡਾਊਨ ਦੇ ਚਲਦਿਆਂ ਅਪ੍ਰੈਲ ਮਹੀਨੇ ਵਿਚ 8 ਪ੍ਰਮੁੱਖ ਉਦਯੋਗਾਂ ਵਾਲੇ ਕੋਰ ਸੈਕਟਰ ਦੇ ਉਤਪਾਦਨ 'ਚ 38.1 ਫੀਸਦੀ ਦੀ ਗਿਰਾਵਟ ਆਈ ਹੈ। ਮਾਰਚ 2020 ਵਿਚ 8 ਕੋਰ ਸੈਕਟਰ ਦੇ ਉਤਪਾਦਨ ਵਿਚ 9 ਫੀਸਦੀ ਦੀ...
ਜ਼ਿਲ੍ਹਾ ਮੁਕਤਸਰ ਹੋਇਆ ਕੋਰੋਨਾ ਮੁਕਤ, ਆਖਰੀ ਕੋਰੋਨਾ ਪੀੜਤ ਮਰੀਜ਼ ਨੂੰ ਮਿਲੀ
. . .  1 day ago
ਮਲੋਟ, 29 ਮਈ (ਗੁਰਮੀਤ ਸਿੰਘ ਮੱਕੜ) - ਸ਼ਹਿਰ ਨੇੜਲੇ ਪਿੰਡ ਥੇੜੀ ਵਿਖੇ ਕੋਵਿਡ ਹਸਪਤਾਲ ਵਿਖੇ ਕੋਰੋਨਾ ਪੀੜਤ ਸੀ.ਆਈ.ਐਸ.ਐਫ਼ ਦੇ ਜਵਾਨ ਮਨਜੀਤ ਸਿੰਘ ਨੂੰ ਛੁੱਟੀ ਮਿਲਣ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ। ਇਸ ਬਾਰੇ ਜਾਣਕਾਰੀ...
ਅਮਰੀਕਾ ਤੋਂ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਇਕ ਉਡਾਣ 2 ਜੂਨ ਨੂੰ ਪੁੱਜੇਗੀ
. . .  1 day ago
ਰਾਜਾਸਾਂਸੀ, 29 ਮਈ (ਹੇਰ) - ਕੋਰੋਨਾਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਆਪਣੇ ਮੁਲਕ...
ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  1 day ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਟਰੱਕ ਚਾਲਕ ਤੇ ਸਹਾਇਕ ਨਸ਼ਾ ਸਪਲਾਈ ਕਰਦੇ ਹੋਏ ਕਾਬੂ
. . .  1 day ago
ਜੰਡਿਆਲਾ ਮੰਜਕੀ, 29 ਮਈ (ਸੁਰਜੀਤ ਸਿੰਘ ਜੰਡਿਆਲਾ) - ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਜੰਡਿਆਲਾ-ਜਲੰਧਰ ਰੋਡ 'ਤੇ ਸਮਰਾਏ ਪੁਲੀ ਨੇੜੇ ਚੂਰਾ ਪੋਸਤ ਅਤੇ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਦਰ ਜਲੰਧਰ...
ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
. . .  1 day ago
ਜਲੰਧਰ, 29 ਮਈ (ਚੰਦੀਪ ਭੱਲਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲਾਕਡਾਊਨ ਤੋੜਨ ਵਾਲਿਆ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ...
ਪਠਾਨਕੋਟ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 29 ਮਈ (ਸੰਧੂ) - ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ...
ਤੇਜ ਝੱਖੜ੍ਹ ਨੇ ਨੌਜਵਾਨ ਦੀ ਲਈ ਜਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਸ਼ਾਮ ਚੱਲੇ ਤੇਜ ਝੱਖੜ ਕਾਰਨ ਸੜਕ 'ਤੇ ਡਿੱਗੇ ਬਿਜਲੀ ਦੇ ਖੰਬੇ ਦੀਆਂ ਤਾਰਾਂ 'ਚ ਫਸਕੇ ਇਕ ਨੌਜਵਾਨ ਮੋਟਰਸਾਇਕਲ ਸਵਾਰ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈ।ਮਾਮਲੇ ਦੀ...
ਗੀਤਕਾਰ ਯੋਗੇਸ਼ ਦਾ ਹੋਇਆ ਦਿਹਾਂਤ
. . .  1 day ago
ਮੁੰਬਈ, 29 ਮਈ (ਇੰਦਰਮੋਹਨ ਪਨੂੰ) - ਬਾਲੀਵੁੱਡ ਦੇ ਉੱਘੇ ਗੀਤਕਾਰ ਯੋਗੇਸ਼ ਦਾ ਦਿਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ ਤੇ ਉਨ੍ਹਾਂ ਨੇ ਫਿਲਮੀ ਜਗਤ ਨੂੰ ਕਈ ਯਾਦਗਾਰੀ...
ਗੈਰ ਮਿਆਰੀ ਬੀਜ ਘੋਟਾਲਾ ਦੀ ਜਾਂਚ ਲਈ ਭਾਜਪਾਈਆਂ ਨੇ ਦਿੱਤਾ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਡੀ.ਸੀ. ਨੂੰ ਮੰਗ ਪੱਤਰ
. . .  1 day ago
ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਹੋਇਆ ਦਿਹਾਂਤ
. . .  1 day ago
ਨਵੀਂ ਦਿੱਲੀ, 29 ਮਈ - ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ ਭਰਤੀ ਸਨ ਤੇ...
ਪੁਲਿਸ ਪਾਰਟੀ ਨੇ ਘਰ ਜਾ ਕਿ ਮਨਾਇਆ ਬੱਚਿਆਂ ਦਾ ਜਨਮ ਦਿਨ
. . .  1 day ago
ਖਮਾਣੋਂ, 29 ਮਈ (ਮਨਮੋਹਣ ਸਿੰਘ ਕਲੇਰ)- ਖਮਾਣੋਂ ਦੀ ਪੁਲਿਸ ਪਾਰਟੀ ਨੇ ਪਿੰਡ ਬਰਵਾਲੀ ਕਲਾਂ ਵਿਖੇ ਸ੍ਰੀ ਸੁਚਿੰਦਰ...
ਬਾਬਾ ਬਕਾਲਾ ਸਾਹਿਬ 'ਚ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 5 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  1 day ago
ਬਾਬਾ ਬਕਾਲਾ ਸਾਹਿਬ, 29 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ 'ਚ ਸਬ ਡਵੀਜ਼ਨ...
ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਲਾਇਆ ਸਬ ਡਿਵੀਜ਼ਨ ਅੱਗੇ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551

ਫਰੀਦਕੋਟ / ਮੁਕਤਸਰ

ਡੀ. ਜੀ. ਐਸ. ਈ. ਵਲੋਂ ਆਦਰਸ਼ ਸਕੂਲ ਮੱਲਾ ਨੂੰ ਚਾਲੂ ਰੱਖਣ ਦੇ ਹੁਕਮ

ਬਾਜਾਖਾਨਾ, 8 ਨਵੰਬਰ (ਜੀਵਨ ਗਰਗ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ਰਿਪੋਰਟ ਦੇ ਆਧਾਰ 'ਤੇ ਡੀ.ਜੀ.ਐਸ.ਈ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਆਦਰਸ਼ ਸਕੂਲ ਮੱਲਾ ਨੂੰ 31 ਮਾਰਚ 2020 ਤੱਕ ਖੁੱਲ੍ਹਾ ਰੱਖਣ ਦੇ ਹੁਕਮ ਦਿੱਤੇ ਹਨ | ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਲੋਂ ਡੀ.ਸੀ. ਫ਼ਰੀਦਕੋਟ, ਡੀ.ਈ.ਓ ਫ਼ਰੀਦਕੋਟ (.ਸੈ. ਸਿੱ.) ਅਤੇ ਡੀ.ਈ.ਓ (ਐ.ਸਿੱ.) ਨੂੰ ਭੇਜੇ ਪੱਤਰਾਂ 'ਚ ਦੱਸਿਆ ਗਿਆ ਹੈ ਕਿ 18 ਅਕਤੂਬਰ ਨੂੰ ਉਕਤ ਸਕੂਲ ਬੰਦ ਰੱਖਣ ਦੇ ਹੁਕਮਾਂ ਨੂੰ ਡੀ.ਸੀ. ਦੀ ਸਿਫ਼ਾਰਸ਼ 'ਤੇ ਚਾਲੂ ਵਿੱਦਿਅਕ ਸੈਸ਼ਨ ਤੱਕ ਚਾਲੂ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ | ਪੱਤਰ ਅਨੁਸਾਰ ਡੀ.ਸੀ. ਵਲੋਂ ਡੀ.ਜੀ.ਐਸ.ਈ ਨੂੰ ਭੇਜੀ ਰਿਪੋਰਟ 'ਚ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਸੈਸ਼ਨ ਦੇ ਅੱਧ ਵਿਚਕਾਰੋਂ ਬੰਦ ਕਰਨ ਬਾਰੇ ਇਤਰਾਜ਼ ਦਾ ਹਵਾਲਾ ਦਿੱਤਾ ਗਿਆ ਸੀ | ਤਾਜ਼ਾ ਹੁਕਮਾਂ ਤਹਿਤ ਸਕੂਲ ਪਹਿਲੀ ਇਮਾਰਤ ਵਿਚ ਹੀ ਰਹੇਗਾ | ਸਕੂਲ ਵਿਚ ਨਿੱਜੀ ਭਾਈਵਾਲ ਵਲੋਂ ਨਿਯੁਕਤ/ਤਾਇਨਾਤ ਸਟਾਫ਼ ਆਪਣੇ ਨਿਯੁਕਤੀ ਕਰਤਾ ਨੂੰ ਰਿਪੋਰਟ ਕਰੇਗਾ | ਸਕੂਲ ਦਾ ਚਾਰਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਦੇ ਪਿ੍ੰਸੀਪਲ ਪ੍ਰਮਿੰਦਰ ਸਿੰਘ ਨੂੰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਡੀ.ਈ.ਓ (ਐ.ਸਿੱ.) ਨੂੰ 5 ਵਲੰਟੀਅਰ, 8 ਈ.ਟੀ.ਟੀ ਅਧਿਆਪਕ ਅਤੇ ਡੀ.ਈ.ਓ (ਸੈ.ਸਿੱ.) ਵਲੋਂ ਅੰਗਰੇਜ਼ੀ, ਹਿੰਦੀ, ਪੰਜਾਬੀ, ਸਮਾਜਿਕ ਸਿੱਖਿਆ ਅਤੇ ਗਣਿਤ ਵਿਸ਼ੇ ਦੇ ਮਾਸਟਰ ਕਾਡਰ ਦੇ ਅਧਿਆਪਕ ਸਕੂਲ ਵਿਚ ਤਾਇਨਾਤ ਕਰਨ ਦੇ ਆਦੇਸ਼ ਦਿੱਤੇ ਗਏ ਹਨ | ਗੌਰਤਲਬ ਹੈ ਕਿ ਸਕੂਲ ਬੰਦ ਹੋਣ 'ਤੇ ਹੋਂਦ 'ਚ ਆਈ ਐਕਸ਼ਨ ਕਮੇਟੀ ਵਲੋਂ 4 ਨਵੰਬਰ ਨੂੰ ਰੋਸ ਮੁਜ਼ਾਹਰਾ ਕਰਕੇ ਸਰਕਾਰ ਨੂੰ 11 ਨਵੰਬਰ ਤੱਕ ਦਰੁਸਤ ਫ਼ੈਸਲਾ ਲੈਣ ਦਾ ਅਲਟੀਮੇਟਮ ਦਿੰਦਿਆਂ 13 ਨਵੰਬਰ ਨੂੰ ਡੀ.ਸੀ. ਦੇ ਘਿਰਾਓ ਦਾ ਐਲਾਨ ਕੀਤਾ ਸੀ |
ਸਕੂਲ ਸਟਾਫ਼ ਨੂੰ ਬੇਰੁਜ਼ਗਾਰੀ ਦੀ ਚਿੰਤਾ
ਸਕੂਲ ਦੀ ਅਧਿਆਪਕਾ ਆਗੂ ਰੋਜ਼ੀ ਗਾਬਾ ਨੇ ਇਸ ਨੂੰ ਅਧੂਰਾ ਫ਼ੈਸਲਾ ਕਰਾਰ ਦਿੰਦਿਆਂ ਦੁੱਖ ਬਿਆਨਿਆ ਕਿ ਅੱਠ ਸਾਲਾਂ ਤੋਂ ਇਸ ਸਕੂਲ 'ਚ ਸੇਵਾਵਾਂ ਦੇਣ ਵਾਲੇ ਅਧਿਆਪਕਾਂ ਨੂੰ ਨਿੱਜੀ ਭਾਈਵਾਲਾਂ ਨੂੰ ਰਿਪੋਰਟ ਕਰਨ ਦਾ ਹੁਕਮ ਦੇ ਕੇ ਡੀ.ਜੀ.ਐੱਸ.ਈ ਨੇ ਸੜਕਾਂ 'ਤੇ ਧੱਕੇ ਖਾਣ ਲਈ ਮਜਬੂਰ ਕਰ ਦਿੱਤਾ ਹੈ | ਉਨ੍ਹਾਂ ਸਰਕਾਰ ਤੋਂ ਸਟਾਫ਼ ਦੀਆਂ ਸੇਵਾਵਾਂ ਪੱਕੇ ਤੌਰ 'ਤੇ ਸਰਕਾਰੀ ਕਰਨ ਅਤੇ ਸਕੂਲ ਨੂੰ ਪੱਕੇ ਤੌਰ 'ਤੇ ਚਾਲੂ ਰੱਖਣ ਦੀ ਮੰਗ ਰੱਖੀ |
ਮੰਗਾਂ ਦੀ ਮੁਕੰਮਲ ਪੂਰਤੀ ਤੱਕ ਐਕਸ਼ਨ ਕਮੇਟੀ ਰਹੇਗੀ 'ਐਕਸ਼ਨ' ਵਿਚ
ਐਕਸ਼ਨ ਕਮੇਟੀ ਦੇ ਆਗੂ ਮੋਹਣ ਸਿੰਘ ਵਾੜਾ ਭਾਈ ਕਾ ਨੇ ਸਕੂਲ ਨੂੰ ਸਥਾਈ ਰੂਪ 'ਚ ਖੋਲ੍ਹਣ, ਸਰਕਾਰ ਨੂੰ ਸਕੂਲ ਦੀ ਇਮਾਰਤ ਉਸਾਰ ਕੇ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਅਤੇ ਇੱਥੇ ਪੜ੍ਹਾਉਂਦੇ ਅਧਿਆਪਕਾਂ ਨੂੰ ਰੈਗੂਲਰ ਸਰਕਾਰੀ ਨੌਕਰੀ ਦੇ ਕੇ ਇਸੇ ਸਕੂਲ 'ਚ ਤਾਇਨਾਤ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਦੱਸਿਆ ਕਿ ਮੰਗਾਂ ਦੀ ਮੁਕੰਮਲ ਪੂਰਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ |




ਕਿਰਾਏ ਦੀ ਇਮਾਰਤ ਵਾਲੇ ਆਦਰਸ਼ ਸਕੂਲ ਮੱਲਾ ਦਾ ਮੁੱਖ ਦੁਆਰ | ਤਸਵੀਰ: ਜੀਵਨ ਗਰਗ


ਐਡਵੋਕੇਟ ਨਰਾਇਣ ਸਿੰਗਲਾ ਨਾਲ ਬਠਿੰਡਾ ਪੁਲਿਸ ਵਲੋਂ ਬਦਸਲੂਕੀ ਦੀ ਨਿਖੇਧੀ

ਗਿੱਦੜਬਾਹਾ, 8 ਨਵੰਬਰ (ਬਲਦੇਵ ਸਿੰਘ ਘੱਟੋਂ)-ਬਾਰ ਐਸੋਸੀਏਸ਼ਨ ਗਿੱਦੜਬਾਹਾ ਦੀ ਮੀਟਿੰਗ ਬਾਰ ਦੇ ਪ੍ਰਧਾਨ ਹਰਦੀਪ ਸਿੰਘ ਭੰਗਾਲ ਦੇ ਦਫ਼ਤਰ ਵਿਖੇ ਹੋਈ, ਜਿਸ ਵਿਚ ਬਾਰ ਐਸੋਸੀਏਸ਼ਨ ਦੇ ਸਰਗਰਮ ਮੈਂਬਰ ਅਤੇ ਸਮਾਜ ਸੇਵੀ ਐਡਵੋਕੇਟ ਨਰਾਇਣ ਸਿੰਗਲਾ ਨਾਲ ਸਿਵਲ ਲਾਈਨ ...

ਪੂਰੀ ਖ਼ਬਰ »

ਚਿੱਟੇ ਦਿਨ ਚੱਲ ਰਿਹੈ ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਦਾ ਕਾਰੋਬਾਰ

ਗਿੱਦੜਬਾਹਾ, 8 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਚ ਨਸ਼ੀਲੀਆਂ ਗੋਲੀਆਂ ਅਤੇ ਚਿੱਟਾ ਵਿਕਣ ਦਾ ਕਾਰੋਬਾਰ ਸ਼ਰੇ੍ਹਆਮ ਚੱਲਦਾ ਹੈ | ਨਸ਼ੀਲੀਆਂ ਗੋਲੀਆਂ ਅਤੇ ਚਿੱਟਾ ਚਿੱਟੇ ਦਿਨ ਵਿਕਣ ਕਾਰਨ ਇਸ ਦੀ ਮਾਰ 'ਚ ਬੱਚੇ ਵੀ ਆ ਚੁੱਕੇ ਹਨ | ਜਿੱਥੇ ਗਿੱਦੜਬਾਹਾ ...

ਪੂਰੀ ਖ਼ਬਰ »

ਚੋਰੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਕੁਲਦੀਪ ਸਿੰਘ ਘੁਮਾਣ)-ਪਿੰਡ ਰੋੜਾਂਵਾਲੀ ਵਿਖੇ ਇਕ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਪਲਟਣ ਅਤੇ ਸਾਊਾਡ ਸਿਸਟਮ ਦਾ ਕੁਝ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਐਸ. ਡੀ. ਐਮ ਦਫ਼ਤਰ ਅੱਗੇ ਧਰਨਾ ਲਗਾਇਆ

ਜੈਤੋ, 8 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਕਿਸਾਨਾਂ 'ਤੇ ਦਰਜ ਹੋਏ ਕੇਸਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਦੀ ਅਗਵਾਈ ਵਿਚ ਕਿਸਾਨਾਂ ...

ਪੂਰੀ ਖ਼ਬਰ »

ਬੱਸ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ 'ਚ ਨੌਜਵਾਨ ਦੀ ਮੌਤ

ਪੰਜਗਰਾੲੀਂ ਕਲਾਂ, 8 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪਿੰਡ ਤੋਂ ਲਗਪਗ 3 ਕਿਲੋਮੀਟਰ ਦੂਰੀ 'ਤੇ ਮੋਗਾ-ਕੋਟਕਪੂਰਾ ਮੁੱਖ ਮਾਰਗ 'ਤੇ ਪ੍ਰਾਈਵੇਟ ਕੰਪਨੀ ਦੀ ਬੱਸ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ 'ਤੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਰਿਹਾਈ ਉਪਰੰਤ ਬਰਗਾੜੀ ਪਹੁੰਚਣ 'ਤੇ ਦਾਦੂਵਾਲ ਦਾ ਸ਼ਾਨਦਾਰ ਸਵਾਗਤ

ਬਰਗਾੜੀ, 8 ਨਵੰਬਰ (ਲਖਵਿੰਦਰ ਸ਼ਰਮਾ)-ਸਿੱਖ ਪ੍ਰਚਾਰਕ ਸੰਤ ਬਲਜੀਤ ਸਿੰਘ ਦਾਦੂਵਾਲ ਜੀ ਦਾ ਜੇਲ੍ਹ ਵਿਚੋਂ ਰਿਹਾਅ ਹੋ ਕੇ ਬਰਗਾੜੀ ਪਹੁੰਚਣ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਸੰਤ ਬਲਜੀਤ ਸਿੰਘ ਦਾਦੂਵਾਲ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਤਿੰਨ ਰੋਜ਼ਾ ਪੰਜਾਬ ਰਾਜ ਖੇਡਾਂ ਸਮਾਪਤ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਚੱਲ ਰਹੀਆਂ ਪੰਜਾਬ ਰਾਜ ਖੇਡਾਂ (ਲੜਕੀਆਂ) 18 ਸਾਲ ਵਰਗ ਦੇ ਆਖ਼ਰੀ ਦਿਨ ਪਟਿਆਲਾ ਨੇ 33 ਅੰਕ ਪ੍ਰਾਪਤ ਕਰ ਕੇ ਓਵਰਆਲ ਟਰਾਫ਼ੀ 'ਤੇ ਆਪਣਾ ਦਬਦਬਾ ਬਣਾਇਆ, ਜਦਕਿ ਸ੍ਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਦੀ ਵਿਚਾਰਧਾਰਾ ਬਾਰੇ ਗੋਸ਼ਟੀ ਭਲਕੇ

ਜੈਤੋ, 8 ਨਵੰਬਰ (ਭੋਲਾ ਸ਼ਰਮਾ)-ਪਾਠਕ ਮੰਚ ਦਬੜ੍ਹੀਖਾਨਾ ਵਲੋਂ 10 ਨਵੰਬਰ ਨੂੰ ਸਵੇਰੇ 10 ਵਜੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਗੁਰੂ ਨਾਨਕ ਦੇਵ ਦੀ ਵਿਚਾਰਧਾਰਾ ਬਾਰੇ ਗੋਸ਼ਟੀ ਕਰਵਾਈ ਜਾਵੇਗੀ | ਮੰਚ ਦੇ ਆਗੂ ਗੁਰਵਿੰਦਰ ਸਿੰਘ ਦਬੜ੍ਹੀਖਾਨਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਬਰ ਜਨਾਹ ਪੀੜਤਾਂ ਦੇ ਗਰਭਪਾਤ ਸਬੰਧੀ ਹਾਈਕੋਰਟ ਵਲੋਂ ਦਿਸ਼ਾ-ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ 'ਤੇ ਸੀ.ਜੇ.ਐਮ. ਸ੍ਰੀ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਜਬਰ ਜਨਾਹ ਦੇ ਮਾਮਲੇ 'ਚ ਡਾਕਟਰਾਂ ਨੂੰ ਮੈਡੀਕਲ ਨਿਰੀਖਣ ਕਰਨ ਸਮੇਂ ਪੀੜਤਾਂ ਦੇ ਗਰਭਵਤੀ ਹੋਣ ਦਾ ...

ਪੂਰੀ ਖ਼ਬਰ »

ਬਰਾੜ ਅੱਖਾਂ ਦੇ ਹਸਪਤਾਲ 'ਚ ਆਈਹੈਂਸ ਲੈਂਜ ਪਾਉਣ ਦਾ ਸਫ਼ਲ ਤਜ਼ਰਬਾ

ਕੋਟਕਪੂਰਾ, 8 ਨਵੰਬਰ (ਮੋਹਰ ਸਿੰਘ ਗਿੱਲ)-ਅੱਖਾਂ ਦੇ ਇਲਾਜ ਲਈ ਅਤਿ ਆਧੁਨਿਕ ਸਹੁੂਲਤਾਂ ਨਾਲ ਲੈਸ ਮਾਲਵੇ 'ਚ ਪ੍ਰਸਿੱਧ ਬਰਾੜ ਅੱਖਾਂ ਦੇ ਹਸਪਤਾਲ ਕੋਟਕਪੂਰਾ 'ਚ ਨਵੀਂ ਜੈਨਰੇਸ਼ਨ ਦਾ ਆਈਹੈਂਸ ਲੈਂਜ ਪਾਉਣ ਦਾ ਸਫ਼ਲ ਤਜ਼ਬਰਾ ਕੀਤਾ ਗਿਆ | ਇਸ ਲੈਂਜ ਦੇ ਨਿਰਮਾਤਾ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਮੰਡੀਆਂ ਦਾ ਦੌਰਾ

ਮਲੋਟ, 8 ਨਵੰਬਰ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨ ਪਈ ਬਰਸਾਤ ਤੋਂ ਬਾਅਦ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਾ ਆਵੇ ਇਸ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਸਮੂਹ ਅਧਿਕਾਰੀਆਂ ਨੂੰ ਅੱਜ ਮੰਡੀਆਂ ਵਿਚ ਜਾ ਕੇ ਕਿਸਾਨਾਂ ਨਾਲ ...

ਪੂਰੀ ਖ਼ਬਰ »

ਰੈਸ਼ਨੇਲਾਈਜੇਸ਼ਨ ਦੇ ਨਾਂਅ 'ਤੇ ਅਧਿਆਪਕਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ-ਡੀ. ਟੀ. ਐੱਫ਼

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੀ ਗਈ ਪ੍ਰਾਇਮਰੀ ਅਧਿਆਪਕਾਂ ਬਾਰੇ ਰੈਸ਼ਨੇਲਾਈਜੇਸ਼ਨ ਨੀਤੀ ਵਿਚ ਅਨੇਕਾਂ ਤਰੁੱਟੀਆਂ ਦਾ ਨੋਟਿਸ ਲੈਂਦਿਆਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਸੂਬਾ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਚਹਿਲ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਕੋਟਕਪੂਰਾ, 8 ਨਵੰਬਰ (ਮੇਘਰਾਜ)-ਬੀਤੇ ਦਿਨ ਮੁਹੱਲਾ ਵਿਕਾਸ ਕਮੇਟੀ, ਹੀਰਾ ਸਿੰਘ ਨਗਰ, ਕੋਟਕਪੂਰਾ ਦੀ ਜਨਰਲ ਮੀਟਿੰਗ ਹੋਈ ਜਿਸ ਵਿਚ ਪਿਛਲੇ ਸਾਲ ਦੇ ਵਿੱਤੀ, ਆਮਦਨ ਤੇ ਖਰਚਿਆਂ ਦਾ ਵੇਰਵਾ ਦਿੱਤਾ ਗਿਆ ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ਇਸ ਉਪਰੰਤ ਨਵੀਂ ...

ਪੂਰੀ ਖ਼ਬਰ »

ਬਾਬੇ ਨਾਨਕ ਦੀਆਂ ਸਿੱਖਿਆਵਾਂ ਸਬੰਧੀ ਨੁੱਕੜ ਮੀਟਿੰਗਾਂ

ਬਰਗਾੜੀ, 8 ਨਵੰਬਰ (ਲਖਵਿੰਦਰ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਕ ਹਿਤਾਂ ਲਈ ਬੇਬਾਕ ਆਵਾਜ਼ ਉਠਾਉਣ ਵਾਲੇ ਮਨਜੀਤ ਸਿੰਘ ਢਿੱਲਵਾਂ ਕਲਾਂ, ਅਜੀਤ ਸਿੰਘ ਫ਼ੌਜੀ, ਗੋਰਾ ਸਿੰਘ ਆਦਿ ਨੇ ਨੁੱਕੜ ਮੀਟਿੰਗਾਂ ਕਰਕੇ ਬਾਬੇ ਨਾਨਕ ...

ਪੂਰੀ ਖ਼ਬਰ »

ਮੁਹੱਲਾ ਸੁਰਗਾਪੁਰੀ ਵਿਖੇ ਧਾਰਮਿਕ ਸਮਾਰੋਹ ਕਰਵਾਇਆ

ਕੋਟਕਪੂਰਾ, 8 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਸੁਰਗਾਪੁਰੀ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਸੰਤ ਹਰਿਕਿ੍ਸ਼ਨ ਸਿੰਘ ਸੋਢੀ ਪ੍ਰਧਾਨ ਨਿਰਮਲ ਸੰਤ ਮੰਡਲ ਪੰਜਾਬ, ...

ਪੂਰੀ ਖ਼ਬਰ »

ਪਿੰਡ ਲਾਲੇਆਣਾ ਵਿਖੇ ਸ੍ਰੀ ਮਹਾਂ ਭਾਗਵਤ ਪੁਰਾਣ ਦੇ ਭੋਗ ਪਾਏ

ਕੋਟਕਪੂਰਾ, 8 ਨਵੰਬਰ (ਮੇਘਰਾਜ)-ਸ੍ਰੀ ਸ੍ਰੀ 108 ਸਵਾਮੀ ਗੋਪਾਲਾ ਨੰਦ ਜਵਲੋਂ ਸ੍ਰੀ ਸ੍ਰੀ ਬ੍ਰਹਮਲੀਨ 108 ਸਵਾਮੀ ਹਰੀਗਿਰੀ ਮਹਾਰਾਜ ਦੀ ਕਿਰਪਾ ਨਾਲ ਸ੍ਰੀ ਪ੍ਰਾਚੀਨ ਆਸ਼ਾ ਪੁਰਨੀ ਮੰਦਰ ਲਾਲੇਆਣਾ ਵਿਖੇ ਸ੍ਰੀ ਮਹਾਂ ਭਾਗਵਤ ਪੁਰਾਣ ਦੇ ਭੋਗ ਪਾਏ ਗਏ | ਇਹ ਭਾਗਵਤ ਕਥਾ ...

ਪੂਰੀ ਖ਼ਬਰ »

ਡਾ. ਪੱਪੂ ਤੇ ਡੀ. ਐਸ. ਪੀ. ਬਲਜਿੰਦਰ ਸਿੰਘ ਸੰਧੂ ਦੀ ਯਾਦ 'ਚ ਦੂਜਾ ਵਾਲੀਬਾਲ ਟੂਰਨਾਮੈਂਟ ਕਰਵਾਇਆ

ਜੈਤੋ, 8 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਕੌਾਸਲਰ ਡਾ: ਬਲਵਿੰਦਰ ਸਿੰਘ ਨੇ ਦੱਸਿਆ ਕਿ ਲਾਈਨੋਪਾਰ ਡਾ: ਅੰਬੇਡਕਰ ਨਗਰ ਦੇ ਲੋਕਾਂ ਦੇ ਸਹਿਯੋਗ ਨਾਲ ਡਾ. ਪੱਪੂ ਅਤੇ ਡੀ. ਐਸ. ਪੀ. ਬਲਜਿੰਦਰ ਸਿੰਘ ਸੰਧੂ ਦੀ ਯਾਦ ਵਿਚ ਦੂਜਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦੇ ਜਨਮ ਦਿਹਾੜੇ ਸਮਾਗਮ ਭਲਕੇ

ਜੈਤੋ, 8 ਨਵੰਬਰ (ਭੋਲਾ ਸ਼ਰਮਾ)-ਬਾਬਾ ਨਾਮਦੇਵ ਸਭਾ (ਰਜਿ:) ਜੈਤੋ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 749ਵਾਂ ਅਵਤਾਰ ਪੁਰਬ 10 ਨਵੰਬਰ ਦਿਨ ਐਤਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਬਾਬਾ ਨਾਮਦੇਵ ਭਵਨ, ਬਠਿੰਡਾ ...

ਪੂਰੀ ਖ਼ਬਰ »

ਧਾਰਮਿਕ ਸ਼ਖ਼ਸੀਅਤ ਦੇ ਕਤਲ ਕਾਰਨ ਪੁਲਿਸ ਦੀ ਨਾਲਾਇਕੀ ਸਾਹਮਣੇ ਆਈ-ਵਿਰਕ

ਕੋਟਕਪੂਰਾ, 8 ਨਵੰਬਰ (ਮੋਹਰ ਸਿੰਘ ਗਿੱਲ)-ਸੰਤ ਬਾਬਾ ਹਰਕਾ ਦਾਸ ਗਊਸ਼ਾਲਾ, ਨੇੜੇ ਦਾਣਾ ਮੰਡੀ ਪਿੰਡ ਕੋਟਸੁਖੀਆ ਦੇ ਸੇਵਾਦਾਰ ਬਾਬਾ ਦਿਆਲ ਦਾਸ ਦੀ ਕੱਲ੍ਹ ਦਿਨ ਦਿਹਾੜੇ ਦੋ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ 'ਤੇ ਡੂੰਘਾ ਦੁੱਖ ਪ੍ਰਗਟ ...

ਪੂਰੀ ਖ਼ਬਰ »

ਕਿਲ੍ਹੇ ਵਾਲੇ ਸਰਕਾਰੀ ਮਿਡਲ ਸਕੂਲ 'ਚ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ

ਕੋਟਕਪੂਰਾ, 8 ਨਵੰਬਰ (ਮੋਹਰ ਸਿੰਘ ਗਿੱਲ)-ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਪੁਰਾਣੇ ਕਿਲ੍ਹੇ ਵਿਖੇ ਸਥਿਤ ਸਰਕਾਰੀ ਮਿਡਲ ਸਕੂਲ ਕੋਟਕਪੂਰਾ 'ਚ ਹੁਸ਼ਿਆਰ ਬੱਚਿਆਂ ਦੇ ਰੱਖੇ ਗਏ ਸਨਮਾਨ ਸਮਾਰੋਹ ਦੇ ਮੁੱਖ ਮਹਿਮਾਨ ਸੇਵਾ-ਮੁਕਤ ਏ.ਐਫ.ਐੱਸ.ਓ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਦੇ ਟੈਕਨੀਕਲ ਤੇ ਦਰਜਾ ਚਾਰ ਕਾਮਿਆਂ ਦੀ ਮੀਟਿੰਗ

ਫ਼ਰੀਦਕੋਟ, 8 ਨਵੰਬਰ (ਸਰਬਜੀਤ ਸਿੰਘ)-ਪੀ.ਡਬਲਯੂ.ਡੀ ਦੇ ਟੈਕਨੀਕਲ ਤੇ ਦਰਜਾ ਚਾਰ ਕਰਮਚਾਰੀਆਂ ਦੀ ਮਹੀਨਾਵਾਰ ਮੀਟਿੰਗ ਬਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਰਮਚਾਰੀਆਂ ਦੀਆਂ ਅਹਿਮ ਮੰਗਾਂ ਨੂੰ ਲਾਗੂ ਕਰਵਾਉਣ ਲਈ ਨਿਗਰਾਨ ਇੰਜੀਨੀਅਰ ਤੇ ਕਾਰਜਕਾਰੀ ...

ਪੂਰੀ ਖ਼ਬਰ »

8 ਸਾਲਾ ਬੱਚੇ ਨੂੰ ਵਾਰਸਾਂ ਹਵਾਲੇ ਕੀਤਾ

ਫ਼ਰੀਦਕੋਟ, 8 ਨਵੰਬਰ (ਸਤੀਸ਼ ਬਾਗ਼ੀ)-ਨੈਚੁਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਦੀ ਕੁਆਰਡੀਨੇਅਰ ਸੋਨੀਆ ਰਾਣੀ ਨੇ ਦੱਸਿਆ ਕਿ ਚਾਈਲਡ ਲਾਈਨ ਦੇ ਟੋਲ ਫ਼ਰੀ ਨੰਬਰ 1098 'ਤੇ ਜਦ ਇਹ ਜਾਣਕਾਰੀ ਮਿਲੀ ਕਿ ਇਕ 8 ਸਾਲ ਦਾ ਬੱਚਾ ਇੱਥੋਂ ਦੀ ਅਨਾਜ ਮੰਡੀ ਵਿਚ ਲਾਵਾਰਸ ਹਾਲਤ ਵਿਚ ...

ਪੂਰੀ ਖ਼ਬਰ »

ਮਾਲਵਾ ਗਰੁੱਪ ਦੇ ਐਮ. ਡੀ. ਇੰਜ: ਜਰਨੈਲ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬਾਜਾਖਾਨਾ, 8 ਨਵੰਬਰ (ਜੀਵਨ ਗਰਗ)-ਡਾ. ਰਵਿੰਦਰਾ ਕਾਨਵੈਂਟ ਸਕੂਲ, ਡਾ. ਰਵਿੰਦਰਾ ਸੀਨੀਅਰ ਸੈਕੰਡਰੀ ਸਕੂਲ, ਡਾ. ਰਵਿੰਦਰਾ ਨਰਸਿੰਗ ਕਾਲਜ ਅਤੇ ਮਾਲਵਾ ਗਰੁੱਪ ਆਫ਼ ਇੰਸਟੀਚਿਊਟ ਦੇ ਡਾਇਰੈਕਟਰ ਹਰਗੋਬਿੰਦ ਸਿੰਘ ਅਤੇ ਹਰਪਵਨਵੀਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ...

ਪੂਰੀ ਖ਼ਬਰ »

ਮੁਕੱਦਮਿਆਂ 'ਚ ਪਟਵਾਰੀਆਂ ਨੂੰ ਮੁਦਈ ਵਜੋਂ ਸ਼ਾਮਿਲ ਕਰਨ ਦੀ ਨਿਖੇਧੀ

ਫ਼ਰੀਦਕੋਟ, 8 ਨਵੰਬਰ (ਸਰਬਜੀਤ ਸਿੰਘ)-ਕੇਂਦਰੀ ਪਟਵਾਰ ਖਾਨਾ ਵਿਖੇ ਰੈਵਿਨਿਊ ਪਟਵਾਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਸਬੰਧੀ ਪੁਲਿਸ ਵਿਭਾਗ ਵਲੋਂ ...

ਪੂਰੀ ਖ਼ਬਰ »

ਵਿਸ਼ਾਲ ਪੈਦਲ ਯਾਤਰਾ ਦਾ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਸਵਾਗਤ

ਫ਼ਰੀਦਕੋਟ, 8 ਨਵੰਬਰ (ਸਤੀਸ਼ ਬਾਗ਼ੀ)-ਵਿਸ਼ਾਲ ਪੈਦਲ ਯਾਤਰਾ ਜੋ ਹਰ ਸਾਲ ਗੁਰਦੁਆਰਾ ਸਾਹਿਬ ਸਿੰਘ ਸਭਾ ਪਦਮਪੁਰ ਰਾਜਸਥਾਨ ਤੋਂ ਆਰੰਭ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਨਤਮਸਤਕ ਹੁੰਦੀ ਹੈ, ਇਸ ਵਾਰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਫ਼ਰੀਦਕੋਟ ਬਰਾਂਚ ਦੇ ਵਿਦਿਆਰਥੀਆਂ ਨੇ ਆਈਲਟਸ 'ਚ ਚਮਕਾਇਆ ਨਾਂਅ

ਫ਼ਰੀਦਕੋਟ, 8 ਨਵੰਬਰ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਆਪਣੀਆਂ ਆਈਲਟਸ ਅਤੇ ਵੀਜ਼ਾ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਵਧੀਆ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਵਿਚ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਕਮਜ਼ੋਰ ਵਿਦਿਆਰਥੀਆਂ ਨੂੰ ਘਰ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਮਾਨਸਿਕ ਸਿਹਤ ਤੇ ਕਰੀਅਰ ਗਾਈਡੈਂਸ ਲਈ 'ਮਸ਼ਾਲ ਪ੍ਰੋਜੈਕਟ' ਸ਼ੁਰੂ

ਫ਼ਰੀਦਕੋਟ, 8 ਨਵੰਬਰ (ਜਸਵੰਤ ਸਿੰਘ ਪੁਰਬਾ)-ਰਾਜ ਅੰਦਰ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਕਰੀਅਰ, ਗਾਈਡੈਂਸ ਲਈ ਸ਼ੁਰੂ ਕੀਤਾ 'ਮਸ਼ਾਲ ਪ੍ਰੋਜੈਕਟ' ਵਿਦਿਆਰਥੀਆਂ ਦੇ ਜੀਵਨ ਨੂੰ ਰੁਸ਼ਨਾਵੇਗਾ | ਫ਼ਰੀਦਕੋਟ ਜ਼ਿਲ੍ਹੇ ਅੰਦਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ ਵਿਖੇ 'ਫੁੱਟ ਸੋਲਜਰ' ਜਾਗਰੂਕਤਾ ਸੈਮੀਨਰ ਕਰਵਾਇਆ

ਫ਼ਰੀਦਕੋਟ, 8 ਨਵੰਬਰ (ਜਸਵੰਤ ਸਿੰਘ ਪੁਰਬਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਵਲੰਟੀਅਰ ਤੌਰ 'ਤੇ ਨੌਜਵਾਨਾਂ ਨੂੰ ਸਿਹਤ ਵਿਭਾਗ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ | ਜ਼ਿਲ੍ਹੇ ਭਰ ਵਿਚ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੋੜਨ ਲਈ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਸਫਲਤਾ ਪੂਰਵਕ ਸਪੰਨ ਹੋਈ ਕਿਤਾਬਾਂ ਦੀ ਪ੍ਰਦਰਸ਼ਨੀ

ਫ਼ਰੀਦਕਟ, 8 ਨਵੰਬਰ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਸਕੋਲੈਸਟਿਕ ਪਬਲੀਕੇਸ਼ਨ, ਜਲੰਧਰ ਵਲੋਂ ਤਿੰਨ ਰੋਜ਼ਾ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ ਸੀ | ਇਸ ਪ੍ਰਦਰਸ਼ਨੀ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਇੰਦਰਜੀਤ ...

ਪੂਰੀ ਖ਼ਬਰ »

ਐਫ. ਆਈ. ਆਰ. 'ਚ ਮੁਦੱਈ ਵਜੋਂ ਹਲਕਾ ਪਟਵਾਰੀ ਦਾ ਨਾਂਅ ਦਰਜ ਕਰਨ ਦੀ ਨਿਖੇਧੀ

ਸਾਦਿਕ, 8 ਨਵੰਬਰ (ਗੁਰਭੇਜ ਸਿੰਘ ਚੌਹਾਨ)-ਦੀ ਰੈਵੀਨਿਊ ਪਟਵਾਰ ਯੂਨੀਅਨ (ਪੰਜਾਬ) ਤਹਿਸੀਲ ਫ਼ਰੀਦਕੋਟ ਦੀ ਮੀਟਿੰਗ ਤਹਿਸੀਲ ਪ੍ਰਧਾਨ ਰਾਜਨ ਬਜਾਜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਸਬੰਧੀ ਜੋ ਪੁਲਿਸ ਵਿਭਾਗ ਵਲੋਂ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋੋਕਥਾਮ ਵਿਸ਼ੇ 'ਤੇ ਅਧਿਆਪਕਾਂ ਦੀ ਦੋੋ ਦਿਨਾ ਵਰਕਸ਼ਾਪ ਲਗਾਈ

ਫ਼ਰੀਦਕੋੋਟ, 8 ਨਵੰਬਰ (ਜਸਵੰਤ ਸਿੰਘ ਪੁਰਬਾ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ ਵਲੋਂ ਫ਼ਰੀਦਕੋੋਟ ਵਿਖੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਦੀ ਯੋੋਗ ਅਗਵਾਈ ਹੇਠ ਜ਼ਿਲ੍ਹੇ ਦੇ ਅਧਿਆਪਕ ਵਰਗ ਲਈ ਡਰੱਗ ਅਬੀਊਜ਼ ਰੋੋਕਥਾਮ ...

ਪੂਰੀ ਖ਼ਬਰ »

ਸਾਹਿਤ ਸਮਾਗਮ ਭਲਕੇ

ਜੈਤੋ, 8 ਨਵੰਬਰ (ਭੋਲਾ ਸ਼ਰਮਾ)-ਦੀਪਕ ਜੈਤੋਈ ਮੰਚ ਜੈਤੋ ਵੱਲੋਂ 10 ਨਵੰਬਰ ਨੂੰ ਸਵੇਰੇ 10 ਵਜੇ ਇਥੇ ਪੈਨਸ਼ਨਰਜ਼ ਭਵਨ ਵਿਚ ਸਾਹਿਤਕ ਸਮਾਗਮ ਕਰਵਾਇਆ ਜਾਵੇਗਾ | ਮੰਚ ਦੇ ਪ੍ਰਧਾਨ ਗੁਰਦੀਪ ਸ਼ਰਮਾ ਚੈਨਾ, ਆਗੂ ਤਿ੍ਲੋਕ ਵਰਮਾ ਅਤੇ ਸੁਰਿੰਦਰ ਪਾਲ ਸਿੰਘ ਸ਼ਰਮਾ ਝੱਖੜਵਾਲਾ ...

ਪੂਰੀ ਖ਼ਬਰ »

ਪਿੰਡ ਲੰਭਵਾਲੀ ਵਿਖੇ ਸਦੀਕ ਤੇ ਡੀ. ਸੀ. ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਬਾਜਾਖਾਨਾ, 8 ਨਵੰਬਰ (ਜੀਵਨ ਗਰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹਰ ਪਿੰਡ ਦੀ ਧਰਤੀ ਨੂੰ ਪੰਜਾਬ ਸਰਕਾਰ ਦੀ ਇਸ ਯੋਜਨਾ ਤਹਿਤ ਪਿੰਡ ਲੰਭਵਾਲੀ ਵਿਖੇ ਇਕ ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜਿਵੇਂ ਵਾਲੀਬਾਲ ਮੈਦਾਨ ਦੀ ਤਿਆਰੀ, ਸਕੂਲ ਦੀ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਜੈਤੋ ਦਾ ਨਤੀਜਾ ਸ਼ਾਨਦਾਰ ਰਿਹਾ

ਜੈਤੋ, 8 ਨਵੰਬਰ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਦੇ ਬੀ. ਏ. ਭਾਗ ਪਹਿਲਾ (ਸਮੈਸਟਰ ਦੂਜਾ) ਦੀ ਪ੍ਰੀਿਖ਼ਆ ਵਿਚ ਵਿਦਿਆਰਥਣਾਂ ਦੀ ਝੰਡੀ ਰਹੀ | ਕਾਲਜ ਦੀ ਪਿ੍ੰਸੀਪਲ ਡਾ. ਇੰਦਰਜੀਤ ਕੌਰ ਦਿਉਲ ਨੇ ਦੱਸਿਆ ਕਿ ਬੀ.ਏ ਭਾਗ ਪਹਿਲਾ ਦੀ ਵਿਦਿਆਰਥਣ ਰੀਤੂ ਕੁਮਾਰੀ ਨੇ 76.6 ...

ਪੂਰੀ ਖ਼ਬਰ »

ਮਰਹੂਮ ਰਾਸ਼ਟਰੀ ਹਾਕੀ ਖਿਡਾਰੀ ਲਈ ਸ਼ੋਕ ਇਕੱਤਰਤਾ

ਫ਼ਰੀਦਕੋਟ, 8 ਨਵੰਬਰ (ਜਸਵੰਤ ਸਿੰਘ ਪੁਰਬਾ)-ਰਾਸ਼ਟਰੀ ਹਾਕੀ ਖਿਡਾਰੀ ਅਤੇ ਬਾਬਾ ਫ਼ਰੀਦ ਹਾਕੀ ਕਲੱਬ ਫ਼ਰੀਦਕੋਟ ਦੇ ਬਾਨੀ ਮੈਂਬਰ ਹਰਵਿੰਦਰ ਸਿੰਘ ਟੋਨਾ ਦਾ ਬੇਵਕਤ ਦਿਹਾਂਤ 'ਤੇ ਕਲੱਬ ਦੇ ਪ੍ਰਧਾਨ ਤੇਜਿੰਦਰ ਸਿੰਘ ਮੌੜ ਏ.ਆਈ.ਜੀ. ਪੰਜਾਬ ਪੁਲਿਸ ਬਠਿੰਡਾ ਜ਼ੋਨ ਦੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੂੰ ਐਲ. ਈ. ਡੀ ਭੇਟ

ਕੋਟਕਪੂਰਾ, 8 ਨਵੰਬਰ (ਮੇਘਰਾਜ)-ਸਥਾਨਕ ਡਾ. ਚੰਦਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਬਰਾਂਚ ਪ੍ਰਾਇਮਰੀ ਸਕੂਲ 'ਚ ਪੜ੍ਹਦੇ ਵਿਦਿਆਰਥੀਆਂ ਦੀ ਜ਼ਰੂਰਤ ਨੂੰ ਦੇਖਦਿਆਂ ਮਾਤਾ ਮਹਿੰਦਰ ਕੌਰ ਚੈਰੀਟੇਬਲ ਟਰੱਸਟ ਵਲੋਂ ਇਕ ਐਲ.ਈ.ਡੀ. ਭੇਟ ਕੀਤੀ ਗਈ | ਟਰੱਸਟ ਦੇ ...

ਪੂਰੀ ਖ਼ਬਰ »

ਵਾਹਿਗੁਰੂ ਪ੍ਰਚਾਰ ਮੰਚ ਵਲੋਂ ਬੱਚਿਆਂ ਦੇ ਦਸਤਾਰਬੰਦੀ ਮੁਕਾਬਲੇ

ਸਾਦਿਕ, 8 ਨਵੰਬਰ (ਆਰ.ਐਸ.ਧੰੁਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਵਾਹਿਗੁਰੂ ਪ੍ਰਚਾਰ ਮੰਚ ਸਰਕਲ ਸਾਦਿਕ ਵਲੋਂ ਇਤਿਹਾਸਕ ਗੁਰਦੁਆਰਾ ਜੰਡ ਸਾਹਿਬ ਵਿਖੇ ਇਲਾਕੇ ਦੇ ਸਕੂਲੀ ਬੱਚਿਆਂ ਦੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ...

ਪੂਰੀ ਖ਼ਬਰ »

ਗੱਠਾਂ ਬਣਾਉਣ ਵਾਲੀਆਂ ਮਸ਼ੀਨਾਂ ਦੇ ਸਹੀ ਕੰਮ ਨਾ ਕਰਨ ਦੇ ਰੋਸ ਵਜੋਂ ਰੋਸ ਧਰਨਾ

ਕੋਟਕਪੂਰਾ, 8 ਨਵੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਪਰਾਲੀ ਦੀਆਂ ਗੱਠਾਂ ਬਣਾਉਣ ਵਾਲੀ ਕੰਪਨੀ ਤੋਂ ਕਿਸਾਨਾਂ ਵਲੋਂ ਖ਼ਰੀਦੀਆਂ ਗਈਆਂ ਮਸ਼ੀਨਾਂ ਉਚਿਤ ਕੰਮ ਨਾ ਕਰਨ ਅਤੇ ਮਸ਼ੀਨ ਚਾਲਕਾਂ ਦਾ ਆਰਥਿਕ ਨੁਕਸਾਨ ਹੋਣ ਦੇ ਰੋਸ ਵਜੋਂ ਕੁਝ ਖ਼ਰੀਦਦਾਰਾਂ ਨੇ ਆਪਣੇ ਨਾਲ ਕੰਮ ...

ਪੂਰੀ ਖ਼ਬਰ »

ਠਾੜ੍ਹਾ ਦੇ ਸਰਕਾਰੀ ਮਿਡਲ ਸਕੂਲ 'ਚ 'ਗਿਆਨ ਕਿਰਨ' ਦਾ ਦੂਜਾ ਅੰਕ ਜਾਰੀ

ਕੋਟਕਪੂਰਾ, 8 ਨਵੰਬਰ (ਮੋਹਰ ਸਿੰਘ ਗਿੱਲ)-ਸਰਕਾਰੀ ਮਿਡਲ ਸਕੂਲ ਠਾੜ੍ਹਾ ਵਿਖੇ ਵਿਦਿਆਰਥੀਆਂ ਵਿਚ ਨਵੀਆਂ ਕਲਾਕਿ੍ਤਾਂ ਅਤੇ ਉਨ੍ਹਾਂ ਦੇ ਅਨੁਭਵਾਂ ਨੂੰ ਨਿਖ਼ਾਰਨ ਦੇ ਉਦੇਸ਼ ਨਾਲ 'ਗਿਆਨ ਕਿਰਨ' ਦੂਜਾ ਕੰਧ ਪੱਤਿ੍ਕਾ ਅੰਕ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ 'ਚ ਬੂਟੇ ਲਗਾਏ

ਕੋਟਕਪੂਰਾ, 8 ਨਵੰਬਰ (ਮੇਘਰਾਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਤੇਗ ਬਹਾਦਰ ਨਗਰ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਕੂਲ ਵਿਚ ਬੂਟੇ ਲਗਾਏ ਗਏ | ਇਸ ਮੌਕੇ ਈਕੋ ਕਲੱਬ ਦੇ ਇੰਚਾਰਜ ਹਰਬੀਰ ...

ਪੂਰੀ ਖ਼ਬਰ »

ਕਿਸਾਨਾਂ 'ਤੇ ਕਾਨੂੰਨੀ ਕਾਰਵਾਈ ਵਾਪਸ ਲਈ ਜਾਵੇ-ਕਿਸਾਨ ਯੂਨੀਅਨ

ਫ਼ਰੀਦਕੋਟ, 8 ਨਵੰਬਰ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਅਤੇ ਜ਼ਿਲ੍ਹਾ ਸਕੱਤਰ ਜਨਰਲ ਸਮਸ਼ੇਰ ਸਿੰਘ ਬਰਾੜ ਕਿੰਗਰਾ ਨੇ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ 'ਤੇ ਕਈ ਕਿਸਾਨਾਂ ਿਖ਼ਲਾਫ਼ ਮਾਮਲੇ ਦਰਜ

ਗਿੱਦੜਬਾਹਾ, 8 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ 'ਤੇ ਕਈ ਕਿਸਾਨਾਂ 'ਤੇ ਮਾਮਲੇ ਦਰਜ ਕੀਤੇ ਹਨ | ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ 'ਤੇ ਪਿੰਡ ਗੁਰੂਸਰ, ਬੁੱਟਰ ਬਖੂਹਾ, ਬਬਾਣੀਆਂ, ਮਧੀਰ ਤੇ ਭੂੰਦੜ ਦੇ ਕਈ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਬਾਦਲ ਵਲੋਂ ਅੰਤਰ ਜ਼ੋਨਲ ਯੁਵਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ

ਮੰਡੀ ਕਿੱਲਿਆਂਵਾਲੀ, 8 ਨਵੰਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਬਾਦਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗੁਰੂ ਨੈਸ਼ਨਲ ਕਾਲਜ ਦੋਰਾਹਾ ਵਿਖੇ ਹੋਏ 61ਵੇਂ ਅੰਤਰ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਵਿਚ ਵੱਖ-ਵੱਖ ਮੁਕਾਬਲਿਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦ ਗਲੈਡੀਓਲਸ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ 'ਮੂਲ ਮੰਤਰ' ਪਾਠ ਦਾ ਉਚਾਰਨ ਕੀਤਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਪੱਖਾਂ ਸਬੰਧੀ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿਵਲ ਰਿੱਟ ਪਟੀਸ਼ਨ ਦੇ ਹੁਕਮ 'ਚ ਜਬਰ ਜਨਾਹ ਪੀੜਤਾਂ ਦੇ ਗਰਭ ਅਵਸਥਾ ਦੀ ਡਾਕਟਰੀ ਤੌਰ 'ਤੇ ਸਮਾਪਤੀ ਬਾਰੇ ਹੁਕਮ ਦੇ ਮੱਦੇਨਜ਼ਰ ਪੰਜਾਬ ਰਾਜ ਕਾਨੂੰਨੀ ...

ਪੂਰੀ ਖ਼ਬਰ »

ਮਨਜੀਤ ਕੌਰ ਬਰਾੜ ਵਲੋਂ ਆਪਣੇ ਕਹਾਣੀ ਸੰਗ੍ਰਹਿ ਦੀਆਂ ਕਾਪੀਆਂ ਸਕੂਲ ਨੂੰ ਭੇਟ

ਗਿੱਦੜਬਾਹਾ, 8 ਨਵੰਬਰ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੀ ਉੱਘੀ ਕਹਾਣੀਕਾਰ ਮਨਜੀਤ ਕੌਰ ਬਰਾੜ ਵਲੋਂ ਆਪਣਾ ਨਵਾਂ ਕਹਾਣੀ ਸੰਗ੍ਰਹਿ' 'ਮਾਂ ਦੀਆਂ ਚਾਰ ਬੁੱਕਲਾਂ' ਦੀਆਂ ਕਾਪੀਆਂ ਅੱਜ ਜਗਨ ਨਾਥ ਜੈਨ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਇਕ ਸਾਦੇ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਗਿੱਦੜਬਾਹਾ ਦੀ ਦਾਣਾ ਮੰਡੀ ਤੇ ਹਸਪਤਾਲ ਦਾ ਦੌਰਾ

ਗਿੱਦੜਬਾਹਾ, 8 ਨਵੰਬਰ (ਪਰਮਜੀਤ ਸਿੰਘ ਥੇੜ੍ਹੀ, ਬਲਦੇਵ ਸਿੰਘ ਘੱਟੋਂ)-ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਰਿਚਾ ਆਈ.ਏ.ਐਸ. ਨੇ ਬੀਤੇ ਦਿਨ ਪਈ ਬਰਸਾਤ ਤੋਂ ਬਾਅਦ ਅੱਜ ਗਿੱਦੜਬਾਹਾ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਨੇ ...

ਪੂਰੀ ਖ਼ਬਰ »

ਰਾਜ ਪੱਧਰੀ ਮੁਕਾਬਲੇ ਵਾਲੀਬਾਲ 'ਚ ਸ੍ਰੀ ਮੁਕਤਸਰ ਸਾਹਿਬ ਤੇ ਹਾਕੀ ਵਿਚ ਬਠਿੰਡਾ ਪਹਿਲੇ ਸਥਾਨ 'ਤੇ ਰਹੇ

ਲੰਬੀ, 8 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਮਿਸ਼ਨ ਤੰਦਰੁਸਤ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਲੜਕੀਆਂ ਦੀਆਂ ਤਿੰਨ ਦਿਨਾ ਰਾਜ ਪੱਧਰੀ ਖੇਡਾਂ ਪਿੰਡ ਬਾਦਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਬਹੁਮੰਤਵੀ ਸਟੇਡੀਅਮ ਵਿਚ ...

ਪੂਰੀ ਖ਼ਬਰ »

ਡਾ. ਟੋਨੀ ਕਟਾਰੀਆ 'ਅਨਮੋਲ ਰਤਨ' ਪੁਰਸਕਾਰ ਨਾਲ ਸਨਮਾਨਿਤ

ਕੋਟਕਪੂਰਾ, 8 ਨਵੰਬਰ (ਮੋਹਰ ਸਿੰਘ ਗਿੱਲ)-ਸ਼ਹਿਰ ਦੇ ਪੁਰਾਣੇ ਜੱਚਾ-ਬੱਚਾ ਮਾਹਿਰ ਡਾ. ਤਿ੍ਪਤਾ ਕਟਾਰੀਆ ਪਤਨੀ ਸਵਰਗੀ ਡਾ. ਰਮੇਸ਼ ਚੰਦਰ ਕਟਾਰੀਆ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਉਨ੍ਹਾਂ ਦੇ ਪੁੱਤਰ ਡਾ. ਟੋਨੀ ਕਟਾਰੀਆ ਅਤੇ ਨੂੰ ਹ ਡਾ. ਮੁਕਤਾ ਕਟਾਰੀਆ ਨੂੰ ਇੰਡੀਅਨ ...

ਪੂਰੀ ਖ਼ਬਰ »

ਵਿਜੈ ਕੁਮਾਰ ਕਲੋਸੀਆ ਬਣੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਹਰਮਹਿੰਦਰ ਪਾਲ)-ਸਫ਼ਾਈ ਸੇਵਕ ਯੂਨੀਅਨ ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਦਫ਼ਤਰ ਨਗਰ ਕੌਾਸਲ ਵਿਖੇ ਹੋਈ, ਜਿਸ 'ਚ ਸਰਬਸੰਮਤੀ ਨਾਲ ਸਫ਼ਾਈ ਸੇਵਕ ਯੂਨੀਅਨ ਦੀ ਚੋਣ ਕੀਤੀ ਗਈ | ਉਕਤ ਚੋਣ ਦੌਰਾਨ ਰਾਮ ਸਰੂਪ ...

ਪੂਰੀ ਖ਼ਬਰ »

ਪ੍ਰਸ਼ਾਸਨ ਤੇ ਅਦਾਲਤ ਇਕੱਲੇ ਕਿਸਾਨਾਂ ਨੂੰ ਦੋਸ਼ੀ ਨਾ ਬਣਾਉਣ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਕੇਂਦਰ ਸਰਕਾਰ, ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਨੂੰ ਅੱਗ ਲਾਉਣ ਸਬੰਧੀ ਕਿਸਾਨਾਂ 'ਤੇ ਪਰਚੇ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਨਾਲ ਪਹਿਲਾਂ ਤੋਂ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਪਰਾਲੀ ਸਾੜਨ ਤੋਂ ਰੋਕਣ ਲਈ ਖੇਤਾਂ ਦਾ ਲਿਆ ਜਾਇਜ਼ਾ

ਮਲੋਟ, 8 ਨਵੰਬਰ (ਗੁਰਮੀਤ ਸਿੰਘ ਮੱਕੜ)-ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀਆਂ ਪਰਾਲੀ ਸਾੜਨ ਤੋਂ ਰੋਕਣ ਸਬੰਧੀ ਸਖ਼ਤ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਈ ਲਈ ਸ੍ਰੀ ਗੋਪਾਲ ਸਿੰਘ ਐਸ.ਡੀ.ਐਮ. ਮਲੋਟ ਵਲੋਂ ਲਗਾਤਾਰ ਸਬ ਡਵੀਜ਼ਨ ਦੇ ਪਿੰਡਾਂ ਵਿਚ ਕੜੀ ...

ਪੂਰੀ ਖ਼ਬਰ »

ਕੈਂਸਰ ਦੀ ਬਿਮਾਰੀ ਦੇ ਲੱਛਣਾਂ ਤੇ ਬਚਾਅ ਸਬੰਧੀ ਕੀਤਾ ਜਾਗਰੂਕ

ਲੰਬੀ, 8 ਨਵੰਬਰ (ਮੇਵਾ ਸਿੰਘ)-ਡਾ: ਜਗਦੀਪ ਚਾਵਲਾ ਐਸ.ਐਮ.ਓ. ਲੰਬੀ ਦੀ ਅਗਵਾਈ ਵਿਚ ਸੀ.ਐਚ.ਸੀ. ਲੰਬੀ ਵਿਖੇ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਬਲਾਕ ਪੱਧਰੀ ਸਮਾਗਮ ਵਿਚ ਬੋਲਦਿਆਂ ਡਾ:ਨਵਦੀਪ ਨੇ ਆਮ ਲੋਕਾਂ ਨੂੰ ਇਸ ਬਿਮਾਰੀ ਦੇ ਮੁੱਢਲੇ ਲੱਛਣਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX