ਤਾਜਾ ਖ਼ਬਰਾਂ


ਘਨੌਰ 'ਚ ਕਰੋਨਾ ਨੇ ਦਿੱਤੀ ਦਸਤਕ - ਦੋ ਮਾਮਲੇ ਆਏ ਸਾਹਮਣੇ , ਪਿੰਡ ਕੀਤੇ ਸੀਲ
. . .  1 day ago
ਘਨੌਰ, 28 ਮਈ (ਬਲਜਿੰਦਰ ਸਿੰਘ ਗਿੱਲ) -ਵਿਸ਼ਵ ਭਰ ਵਿਚ ਫ਼ੈਲੀ ਕਰੋਨਾ ਮਹਾਂਮਾਰੀ ਦੀ ਲਪੇਟ 'ਚ ਜ਼ਿਲ੍ਹਾ ਪਟਿਆਲਾ ਦਾ ਬਲਾਕ ਘਨੌਰ ਵੀ ਆ ਗਿਆ ਹੈ, ਜਿੱਥੋਂ ਦੋ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਇੱਕਠੀ ਪੁਸ਼ਟੀ ਹੋਣ ਨਾਲ ਸਹਿਮ ਦਾ ...
ਲੁਧਿਆਣਾ ਵਿੱਚ ਕੋਰੋਨਾ ਪੀੜਤ ਮਰੀਜ਼ ਦੀ ਹੋਈ ਮੌਤ
. . .  1 day ago
ਲੁਧਿਆਣਾ, 29 ਮਈ {ਸਲੇਮਪੁਰੀ }- ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀਆਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਨਿਰੰਤਰ ਵਾਧਾ ਜਾਰੀ ਰਹਿਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਅੱਜ ਲੁਧਿਆਣਾ ਵਿਚ ਇਕ ...
ਕੋਰੋਨਾ ਪਾਜ਼ੀਟਿਵ ਆਏ ਸਾਧੂ ਦੇ ਸੰਪਰਕ ਚ ਆਏ 35 ਲੋਕਾਂ ਦੇ ਲਏ ਸੈਂਪਲ
. . .  1 day ago
ਲਹਿਰਾਗਾਗਾ,29ਮਈ (ਸੂਰਜ ਭਾਨ ਗੋਇਲ)-ਕੋਰੋਨਾ ਪਾਜ਼ੀਟਿਵ ਆਏ ਇੱਕ 65 ਸਾਲ ਦੇ ਸਾਧੂ ਨੇ ਸਿਹਤ ਵਿਭਾਗ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।ਸਾਧੂ ਦਾ 25 ਮਈ ਨੂੰ ਕੋਰੋਨਾ ਦਾ ਟੈੱਸਟ ਲਿਆ ਗਿਆ ...
ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ ਪੰਜ ਕੇਸ ਕੋਰੋਨਾ ਪਾਜ਼ੀਟਿਵ ਪਾਏ
. . .  1 day ago
ਜੰਡਿਆਲਾ ਗੁਰੂ, 29 ਮਈ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ 5 ਵਿਅਕਤੀ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੋ ਕਿ ਬੀਤੇ ਦਿਨੀਂ ਮੁੰਬਈ ਤੋਂ ਇੱਥੇ ਆਏ ...
ਕਰਨਾਲ ਜ਼ਿਲ੍ਹੇ ਅੰਦਰ ਇਕੋ ਦਿਨ ਵਿਚ ਆਏ 6 ਕੋਰੋਨਾ ਪਾਜ਼ੀਟਿਵ ਪੀੜਤ
. . .  1 day ago
ਕਰਨਾਲ, 29 ਮਈ (ਗੁਰਮੀਤ ਸਿੰਘ ਸੱਗੂ) – ਕਰਨਾਲ ਜ਼ਿਲ੍ਹੇ ਅੰਦਰ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ 6 ਪੀੜਤ ਸਾਹਮਣੇ ਆਏ। ਇਨਾ ਪੀੜਤਾਂ ਵਿਚੋਂ 5 ਦੀ ਦੂਜੇ ਰਾਜਾਂ ਤੋ ਟਰੈਵਲ ਹਿਸਟਰੀ ਹੈ ਜਿਨ੍ਹਾਂ ਵਿਚੋਂ 3 ਮੁੰਬਈ ਤੋ ਅਤੇ 2 ਉਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਤੋ ਇਥੇ ਆਏ...
ਜ਼ਿਲ੍ਹਾ ਸੰਗਰੂਰ 'ਚ ਮਿਲਿਆ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਦੇ ਬਲਾਕ ਧੂਰੀ ਦੇ ਪਿੰਡ ਜਹਾਂਗੀਰ ਦੇ 62 ਸਾਲਾ ਵਿਅਕਤੀ ਜੋ ਇੱਕ ਟੈਂਪੂ ਡਰਾਈਵਰ ਹੈ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਪਿੱਛੋਂ ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਪਾਜ਼ੀਟਿਵ ਐਕਟਿਵ ਵਿਅਕਤੀਆਂ ਦੀ ਗਿਣਤੀ 7 ਹੋ ਗਈ ਹੈ ਅੱਜ...
105 ਪੰਚਾਇਤ ਸਕੱਤਰਾਂ ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 29 ਮਈ (ਧਾਲੀਵਾਲ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪ੍ਰਬੰਧਕੀ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਹੁਕਮਾਂ ਰਾਹੀਂ 105 ਪੰਚਾਇਤ ਸਕੱਤਰਾਂ ਦੇ ਤਬਾਦਲੇ ਕੀਤੇ ਗਏ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਕਲਾਸ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ...
ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਵਿੱਚ ਔਰਤ ਦਾ ਹੋਇਆ ਗਰਭਪਾਤ
. . .  1 day ago
ਫਗਵਾੜਾ 29 ਮਈ (ਹਰੀਪਾਲ ਸਿੰਘ)- ਫਗਵਾੜਾ ਦੇ ਸ਼ਿਵਪੂਰੀ ਮਹੱਲੇ ਵਿੱਚ ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਕੁੱਝ ਲੋਕਾਂ ਵੱਲੋਂ ਇਕ ਗਰਭਵਤੀ ਔਰਤ ਦੀ ਕੁੱਟਮਾਰ ਦੌਰਾਨ ਉਸ ਦਾ ਗਰਭਪਾਤ ਹੋ ਜਾਣ ਦਾ...
ਕੋਰੋਨਾ ਦਾ ਸਮਰਾਲਾ ਵਿਚ ਪਹਿਲਾ ਕੇਸ ਆਇਆ ਸਾਹਮਣੇ, ਪਰ ਪਤਨੀ ਦੀ ਰਿਪੋਰਟ ਆਈ ਨੇਗੇਟਿਵ
. . .  1 day ago
ਸਮਰਾਲਾ, 29 ਮਈ (ਗੋਪਾਲ ਸੋਫਤ) - ਕੋਰੋਨਾ ਵਾਇਰਸ ਦੀ ਲਾਗ ਤੋਂ ਹੁਣ ਤੱਕ ਸੁਰੱਖਿਅਤ ਰਿਹਾ ਸਮਰਾਲਾ ਸ਼ਹਿਰ ਵਿਚ ਵੀ ਅੱਜ ਕੋਰੋਨਾ ਦੀ ਲਪੇਟ ਵਿਚ ਆ ਗਿਆ। ਸਮਰਾਲਾ ਵਿਚ ਪਹਿਲਾ ਪਾਜ਼ੀਟਿਵ ਕੇਸ ਸਥਾਨਕ ਮਾਛੀਵਾੜਾ ਰੋਡ ਦੇ ਇਕ 30 ਸਾਲਾ ਇਕ ਨੌਜਵਾਨ...
ਲਾਕਡਾਊਨ ਦਾ ਝਟਕਾ, ਕੋਰ ਸੈਕਟਰ ਇੰਡਸਟਰੀਜ਼ ਦੇ ਉਤਪਾਦਨ 'ਚ 38 ਫ਼ੀਸਦੀ ਗਿਰਾਵਟ
. . .  1 day ago
ਨਵੀਂ ਦਿੱਲੀ, 29 ਮਈ - ਕੋਰੋਨਾ ਦੇ ਕਾਰਨ ਦੇਸ਼ ਭਰ ਵਿਚ ਜਾਰੀ ਲਾਕਡਾਊਨ ਦੇ ਚਲਦਿਆਂ ਅਪ੍ਰੈਲ ਮਹੀਨੇ ਵਿਚ 8 ਪ੍ਰਮੁੱਖ ਉਦਯੋਗਾਂ ਵਾਲੇ ਕੋਰ ਸੈਕਟਰ ਦੇ ਉਤਪਾਦਨ 'ਚ 38.1 ਫੀਸਦੀ ਦੀ ਗਿਰਾਵਟ ਆਈ ਹੈ। ਮਾਰਚ 2020 ਵਿਚ 8 ਕੋਰ ਸੈਕਟਰ ਦੇ ਉਤਪਾਦਨ ਵਿਚ 9 ਫੀਸਦੀ ਦੀ...
ਜ਼ਿਲ੍ਹਾ ਮੁਕਤਸਰ ਹੋਇਆ ਕੋਰੋਨਾ ਮੁਕਤ, ਆਖਰੀ ਕੋਰੋਨਾ ਪੀੜਤ ਮਰੀਜ਼ ਨੂੰ ਮਿਲੀ
. . .  1 day ago
ਮਲੋਟ, 29 ਮਈ (ਗੁਰਮੀਤ ਸਿੰਘ ਮੱਕੜ) - ਸ਼ਹਿਰ ਨੇੜਲੇ ਪਿੰਡ ਥੇੜੀ ਵਿਖੇ ਕੋਵਿਡ ਹਸਪਤਾਲ ਵਿਖੇ ਕੋਰੋਨਾ ਪੀੜਤ ਸੀ.ਆਈ.ਐਸ.ਐਫ਼ ਦੇ ਜਵਾਨ ਮਨਜੀਤ ਸਿੰਘ ਨੂੰ ਛੁੱਟੀ ਮਿਲਣ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ। ਇਸ ਬਾਰੇ ਜਾਣਕਾਰੀ...
ਅਮਰੀਕਾ ਤੋਂ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਇਕ ਉਡਾਣ 2 ਜੂਨ ਨੂੰ ਪੁੱਜੇਗੀ
. . .  1 day ago
ਰਾਜਾਸਾਂਸੀ, 29 ਮਈ (ਹੇਰ) - ਕੋਰੋਨਾਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਆਪਣੇ ਮੁਲਕ...
ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  1 day ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਟਰੱਕ ਚਾਲਕ ਤੇ ਸਹਾਇਕ ਨਸ਼ਾ ਸਪਲਾਈ ਕਰਦੇ ਹੋਏ ਕਾਬੂ
. . .  1 day ago
ਜੰਡਿਆਲਾ ਮੰਜਕੀ, 29 ਮਈ (ਸੁਰਜੀਤ ਸਿੰਘ ਜੰਡਿਆਲਾ) - ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਜੰਡਿਆਲਾ-ਜਲੰਧਰ ਰੋਡ 'ਤੇ ਸਮਰਾਏ ਪੁਲੀ ਨੇੜੇ ਚੂਰਾ ਪੋਸਤ ਅਤੇ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਦਰ ਜਲੰਧਰ...
ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
. . .  1 day ago
ਜਲੰਧਰ, 29 ਮਈ (ਚੰਦੀਪ ਭੱਲਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲਾਕਡਾਊਨ ਤੋੜਨ ਵਾਲਿਆ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ...
ਪਠਾਨਕੋਟ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 29 ਮਈ (ਸੰਧੂ) - ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ...
ਤੇਜ ਝੱਖੜ੍ਹ ਨੇ ਨੌਜਵਾਨ ਦੀ ਲਈ ਜਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਸ਼ਾਮ ਚੱਲੇ ਤੇਜ ਝੱਖੜ ਕਾਰਨ ਸੜਕ 'ਤੇ ਡਿੱਗੇ ਬਿਜਲੀ ਦੇ ਖੰਬੇ ਦੀਆਂ ਤਾਰਾਂ 'ਚ ਫਸਕੇ ਇਕ ਨੌਜਵਾਨ ਮੋਟਰਸਾਇਕਲ ਸਵਾਰ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈ।ਮਾਮਲੇ ਦੀ...
ਗੀਤਕਾਰ ਯੋਗੇਸ਼ ਦਾ ਹੋਇਆ ਦਿਹਾਂਤ
. . .  1 day ago
ਮੁੰਬਈ, 29 ਮਈ (ਇੰਦਰਮੋਹਨ ਪਨੂੰ) - ਬਾਲੀਵੁੱਡ ਦੇ ਉੱਘੇ ਗੀਤਕਾਰ ਯੋਗੇਸ਼ ਦਾ ਦਿਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ ਤੇ ਉਨ੍ਹਾਂ ਨੇ ਫਿਲਮੀ ਜਗਤ ਨੂੰ ਕਈ ਯਾਦਗਾਰੀ...
ਗੈਰ ਮਿਆਰੀ ਬੀਜ ਘੋਟਾਲਾ ਦੀ ਜਾਂਚ ਲਈ ਭਾਜਪਾਈਆਂ ਨੇ ਦਿੱਤਾ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਡੀ.ਸੀ. ਨੂੰ ਮੰਗ ਪੱਤਰ
. . .  1 day ago
ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਹੋਇਆ ਦਿਹਾਂਤ
. . .  1 day ago
ਨਵੀਂ ਦਿੱਲੀ, 29 ਮਈ - ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ ਭਰਤੀ ਸਨ ਤੇ...
ਪੁਲਿਸ ਪਾਰਟੀ ਨੇ ਘਰ ਜਾ ਕਿ ਮਨਾਇਆ ਬੱਚਿਆਂ ਦਾ ਜਨਮ ਦਿਨ
. . .  1 day ago
ਖਮਾਣੋਂ, 29 ਮਈ (ਮਨਮੋਹਣ ਸਿੰਘ ਕਲੇਰ)- ਖਮਾਣੋਂ ਦੀ ਪੁਲਿਸ ਪਾਰਟੀ ਨੇ ਪਿੰਡ ਬਰਵਾਲੀ ਕਲਾਂ ਵਿਖੇ ਸ੍ਰੀ ਸੁਚਿੰਦਰ...
ਬਾਬਾ ਬਕਾਲਾ ਸਾਹਿਬ 'ਚ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 5 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  1 day ago
ਬਾਬਾ ਬਕਾਲਾ ਸਾਹਿਬ, 29 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ 'ਚ ਸਬ ਡਵੀਜ਼ਨ...
ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਲਾਇਆ ਸਬ ਡਿਵੀਜ਼ਨ ਅੱਗੇ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551

ਬਠਿੰਡਾ /ਮਾਨਸਾ

ਸ੍ਰੀ ਗੁਰੂ ਨਾਨਕ ਦੇਵ ਜੀ 550ਵਾਂ ਪ੍ਰਕਾਸ਼ ਪੁਰਬ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਨੋ-ਸ਼ੌਕਤ ਨਾਲ ਜਾ ਰਿਹਾ ਮਨਾਇਆ ਜਾਵੇਗਾ: ਡੀ. ਸੀ.

ਬਠਿੰਡਾ, 8 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੇ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਸਾਰੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਕਿਸੇ ਵੀ ਤਰ੍ਹਾਂ ਦੇ ਕੋਈ ਸ਼ਪੈਸਲ ਪਾਸ ਨਹੀਂ ਜਾਰੀ ਕੀਤਾ ਜਾਵੇਗਾ ਤੇ ਨਾ ਹੀ ਕੋਈ ਫ਼ੀਸ ਲਈ ਜਾਵੇਗੀ | ਉਨ੍ਹਾਂ ਆਮ ਲੋਕਾਂ ਨੂੰ ਇਨ੍ਹਾਂ ਸਮਾਗਮਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ | ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼ੁਰੂ ਹੋਏ ਇਨ੍ਹਾਂ ਸਮਾਗਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਜਾਵੇਗੀ | 10 ਨਵੰਬਰ ਨੂੰ ਸਵੇਰੇ 7:30 ਵਜੇ ਪੁਲਿਸ ਪਬਲਿਕ ਸਕੂਲ ਤੋਂ ਇੱਕ ਸਾਈਕਲ ਰੈਲੀ ਕਿਲ੍ਹਾ ਮੁਬਾਰਕ ਤੱਕ ਕੱਢੀ ਜਾਵੇਗੀ, ਨੰੂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ | ਇਸ ਤੋਂ ਇਲਾਵਾ ਜੌਗਰਜ਼ ਪਾਰਕ ਵਿਖੇ ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਸਭ ਧਰਮਾਂ ਤੇ ਵਰਗਾਂ ਦੇ ਲੋਕਾਂ ਵੱਲੋਂ ਸਾਂਝੇ ਤੌਰ 'ਤੇ ਸਵੇਰੇ 10:00 ਵਜੇ ਵੱਖ-ਵੱਖ ਤਰ੍ਹਾਂ ਦੇ 550 ਬੂਟੇ ਵੀ ਲਗਾਏ ਜਾਣਗੇ | ਇਸੇ ਦਿਨ ਸ਼ਾਮ ਨੂੰ ਪੁਲਿਸ ਲਾਈਨ ਦੇ ਖੇਡ ਮੈਦਾਨ 'ਚ ਕ੍ਰਿਕਟ ਦੇ ਫ਼ਾਈਨਲ ਮੁਕਾਬਲੇ ਕਰਵਾਏ ਜਾਣਗੇ | ਇਨ੍ਹਾਂ ਮਕਾਬਲਿਆਂ ਦੌਰਾਨ ਜੇਤੂ ਰਹੀਆਂ ਟੀਮਾਂ ਨੂੰ ਵਿੱਤ ਮੰਤਰੀ ਵਲੋਂ ਸਨਮਾਨਿਤ ਵੀ ਕੀਤਾ ਜਾਵੇਗਾ | ਇਸੇ ਤਰ੍ਹਾਂ 11 ਨਵੰਬਰ ਨੂੰ ਰੋਜ਼ ਗਾਰਡਨ ਵਿਖੇ ਪੇਂਟਿੰਗ ਤੇ ਗੀਤ ਮੁਕਾਬਲਿਆਂ ਤੋਂ ਇਲਾਵਾ ਹੈਾਡੀਕ੍ਰਾਫ਼ਟ ਸਟਾਲ 'ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਜੀਵਨੀ ਨਾਲ ਸਬੰਧਤ ਕਿਤਾਬਾਂ ਦੇ ਸਟਾਲ ਲਗਾਏ ਜਾਣਗੇ | ਸ਼ਾਮ 6:30 ਵਜੇ ਵਿੱਤ ਮੰਤਰੀ ਦੀ ਅਗਵਾਈ ਹੇਠ ਹਨੂੰਮਾਨ ਚੌਾਕ ਤੋਂ ਲੈ ਕੇ ਕਿਲ੍ਹਾ ਸਾਹਿਬ ਤੱਕ ਕੈਂਡਲ ਮਾਰਚ ਕੱਢਿਆ ਜਾਵੇਗਾ ਅਤੇ ਸ਼ਾਮ 7:00 ਵਜੇ ਰੋਜ਼ ਗਾਰਡਨ ਵਿਖੇ ਸਥਿਤ ਬਲਵੰਤ ਗਾਰਗੀ ਓਪਨ ਥੀਏਟਰ 'ਚ ਨਾਟਯਮ ਥੀਏਟਰ ਗਰੁੱਪ ਵਲੋਂ ਨਾਟਕ ''ਕਲਿ ਤਾਰਨ ਗੁਰੂ ਨਾਨਕ ਆਇਆ'' ਪੇਸ਼ ਕੀਤਾ ਜਾਵੇਗਾ | 12 ਨਵੰਬਰ ਨੂੰ ਸ਼ਾਮ 6:30 ਵਜੇ ਕਿਲ੍ਹਾ ਮੁਬਾਰਕ ਵਿਖੇ ਸੂਫ਼ੀ ਨਾਈਟ ਦਾ ਆਯੋਜਨ ਹੋਵੇਗਾ | ਇਸ ਦੌਰਾਨ ਪ੍ਰਸਿੱਧ ਸੂਫੀ ਗਾਇਕ ਸਤਿੰਦਰ ਸਰਤਾਜ ਅਤੇ ਕੰਵਰ ਗਰੇਵਾਲ ਵੱਲੋਂ ਆਪਣੀ ਸੂਫ਼ੀਆਨਾ ਗਾਇਕੀ ਰਾਹੀਂ ਸਰੋਤਿਆਂ ਦਾ ਮਨੋਰੰਜਨ ਕੀਤਾ ਜਾਵੇਗਾ | ਇਸ ਮੌਕੇ ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਅਤੇ ਪਦਮ ਸ਼੍ਰੀ ਸੁਰਜੀਤ ਪਾਤਰ ਮੁੱਖ ਮਹਿਮਾਨ ਵਜੋਂ ਸਮੂਲੀਅਤ ਕਰਨਗੇ |

ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਜਾਂਚ ਕੈਂਪ ਕੱਲ੍ਹ

ਬਠਿੰਡਾ, 8 ਨਵੰਬਰ (ਵਲ੍ਹਾਣ)- ਗਲੋਬਲ ਵੈੱਲਫੇਅਰ ਸੋਸਾਇਟੀ (ਰਜਿ:) ਬਠਿੰਡਾ ਵਲੋਂ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਬਠਿੰਡਾ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿਲ, ਦਿਮਾਗ਼, ਅੱਖਾਂ ਅਤੇ ਪੇਟ ...

ਪੂਰੀ ਖ਼ਬਰ »

ਧਾਗਾ ਮਿੱਲ ਦੀ ਲੇਬਰ ਨਾਲ ਭਰੀ ਗੱਡੀ ਪਲਟੀ-3 ਲੜਕੀਆਂ ਦੀ ਮੌਤ, ਅੱਧਾ ਦਰਜਨ ਜ਼ਖਮੀ

ਕੋਟਸ਼ਮੀਰ, 8 ਨਵੰਬਰ (ਰਣਜੀਤ ਸਿੰਘ ਬੁੱਟਰ)- ਕੋਟਸ਼ਮੀਰ ਨਜ਼ਦੀਕ ਬਠਿੰਡਾ-ਤਲਵੰਡੀ ਰੋਡ 'ਤੇ ਪਿੰਡ ਜੀਵਨ ਸਿੰਘ ਵਾਲਾ ਦੀ ਗਰਗ ਸਪਿਨਿੰਗ ਮਿਲ ਦੀ ਲੇਬਰ ਲੈ ਕੇ ਜਾ ਰਹੀ ਗੱਡੀ ਨੰ. ਪੀ.ਬੀ.10ਈ.ਐਸ.7398 ਟਾਇਰ ਪੰਕਚਰ ਹੋਣ ਤੋਂ ਬਾਅਦ ਪਲਟ ਗਈ | ਗੱਡੀ ਵਿਚ 20 ਦੇ ਕਰੀਬ ਲੜਕੀਆਂ ...

ਪੂਰੀ ਖ਼ਬਰ »

ਗੁਰੂਸਰ ਤੇ ਪਿਪਲੀ ਵਿਖੇ ਟਰੀਟਮੈਂਟ ਪਲਾਂਟ ਲਗਾਉਣ ਸਬੰਧੀ ਏ. ਡੀ. ਸੀ. ਨੇ ਲਿਆ ਜਾਇਜ਼ਾ

ਮਹਿਰਾਜ, 8 ਨਵੰਬਰ (ਸੁਖਪਾਲ)- ਕਸਬਾ ਮਹਿਰਾਜ ਦੇ ਕੋਠੇ ਗੁਰੂਸਰ ਅਤੇ ਪਿਪਲੀ ਵਿਖੇ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਸਬੰਧੀ ਏ. ਡੀ. ਸੀ. ਬਠਿੰਡਾ ਪਰਮਵੀਰ ਸਿੰਘ ਨੇ ਦੋਵੇਂ ਪੰਚਾਇਤਾਂ ਅਤੇ ਮੁਹਤਬਰਾਂ ਨਾਲ ਮੀਟਿੰਗ ਕਰਕੇ ਗੰਦੇ ਪਾਣੀ ਵਾਲੀ ਜਗ੍ਹਾ ਦਾ ...

ਪੂਰੀ ਖ਼ਬਰ »

ਟਾਟਾ 407 ਦੇ ਚਾਲਕ ਨੇ 3 ਵਾਹਨਾਂ ਨੂੰ ਮਾਰੀ ਟੱਕਰ- 6 ਵਿਅਕਤੀ ਜ਼ਖਮੀ

ਬਠਿੰਡਾ, 8 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਸਥਾਨਕ ਡੱਬਵਾਲੀ ਰੋਡ 'ਤੇ ਸਥਿਤ ਸਿਲਵਰ ਬਾਡੀ ਜਿੰਮ ਨੇੜੇ ਅੱਜ ਦੇਰ ਸ਼ਾਮ ਇਕ ਟਾਟਾ 407 ਦੇ ਚਾਲਕ ਨੇ ਟੱਕਰ ਮਾਰ ਕੇ ਇਕ ਬੱਚੇ ਸਮੇਤ 6 ਵਿਅਕਤੀਆਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ਜ਼ਖ਼ਮੀਆਂ ਵਿਚ ਸਰਕਾਰੀ ਆਯੁਰਵੈਦਾ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਗੈਂਗਸਟਰਾਂ ਨੂੰ ਮੋਬਾਈਲ ਦਿੰਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਬਠਿੰਡਾ, 8 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਗੈਂਗਸਟਰਾਂ ਨੂੰ ਮੋਬਾਈਲ ਦਿੰਦਿਆਂ ਪੰਜਾਬ ਪੁਲਿਸ ਦੇ ਏ.ਐਸ.ਆਈ. ਪਵਨ ਕੁਮਾਰ ਨੂੰ ਜੇਲ੍ਹ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ | ਥਾਣਾ ਕੈਂਟ ਪੁਲਿਸ ਨੇ ...

ਪੂਰੀ ਖ਼ਬਰ »

11 ਬੋਤਲਾਂ ਸ਼ਰਾਬ ਸਮੇਤ ਕਾਬੂ

ਸੀਂਗੋ ਮੰਡੀ, 8 ਨਵੰਬਰ (ਪਿ੍ੰਸ)- ਪੁਲਿਸ ਪ੍ਰਸ਼ਾਸਨ ਵਲੋਂ ਇਕ ਵਿਅਕਤੀ ਪਾਸੋਂ 11 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਹੈ | ਪੁਲਿਸ ਸੂਤਰਾਂ ਅਨੁਸਾਰ ਹੌਲਦਾਰ ਗੁਰਵਿੰਦਰ ਸਿੰਘ ਨੇ ਪਿੰਡ ਗੁਰੂਸਰ ਜਗ੍ਹਾ ਲਾਗੇ ਇਕ ਵਿਅਕਤੀ ਪਾਸੋਂ 11 ਬੋਤਲਾਂ ਸ਼ਰਾਬ ਠੇਕਾ ਦੇਸੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਮਹਿਮਾ ਸਰਜਾ, 8 ਨਵੰਬਰ (ਬਲਦੇਵ ਸੰਧੂ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਮਹਿਮਾ ਸਵਾਈ ਵਿਖੇ ਬੇਅੰਤ ਸਿੰਘ ਗਰੇਵਾਲ ਦੇ ਸਹਿਯੋਗ ਨਾਲ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਹਸਪਤਾਲ (ਜਲਾਲ) ਜੈਤੋ ਵਲੋਂ ਅੱਖਾਂ ਦਾ ਵਿਸ਼ਾਲ ...

ਪੂਰੀ ਖ਼ਬਰ »

ਮਾਂ ਨੂੰ ਕਤਲ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਪੁੱਤਰ ਬਰੀ

ਬਠਿੰਡਾ, 8 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਆਪਣੀ ਮਾਂ ਨੂੰ ਕੁੱਟ ਕੇ ਕਤਲ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਿੰਡ ਘੁੱਦੇ ਇਕ ਵਿਅਕਤੀ ਨੂੰ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਮੁਹੰਮਦ ਗੁਲਜ਼ਾਰ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸਤਵੀਰ ਸਿੰਘ ਚੌਹਾਨ ਦੀਆਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਕੇਸ ਦਰਜ

ਗੋਨਿਆਣਾ, 8 ਨਵੰਬਰ (ਬਰਾੜ ਆਰ. ਸਿੰਘ)- ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਜੀਦਾ ਅਤੇ ਆਕਲੀਆ ਕਲਾਂ ਦੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਨਤੀਜੇ ਵਜੋਂ ਪੁਲਿਸ ਨੇ ਉਕਤ ਵਿਰੁੱਧ ਭਾਰਤੀ ਦੰਡਾਂਵਲੀ ਦੀ ਧਾਰਾ 188 ਤਹਿਤ ਮਾਮਲਾ ਦਰਜ਼ ਕੀਤਾ ...

ਪੂਰੀ ਖ਼ਬਰ »

ਵਿਗਿਆਨ ਕਿਰਿਆਵਾਂ ਦੇ ਮੇਲੇ ਵਿਚ ਮੈਰੀਟੋਰੀਅਸ ਸਕੂਲ ਬਠਿੰਡਾ ਨੇ ਜਿੱਤਿਆ 20 ਹਜ਼ਾਰ ਦਾ ਨਕਦ ਇਨਾਮ

ਬਠਿੰਡਾ, 8 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਚੰਡੀਗੜ੍ਹ ਯੂਨੀਵਰਸਿਟੀ ਵਲੋਂ ਡੀ ਐਸ ਟੀ ਦੇ ਸਹਿਯੋਗ ਨਾਲ ਵਿਗਿਆਨ ਨੂੰ ਪ੍ਰਫੁਲਿਤ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਵਿਚਕਾਰ ਵਿਗਿਆਨ ਦੀਆਂ ਕਿਰਿਆਵਾਂ ਦਾ ਮੇਲਾ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹਾ ਬਠਿੰਡਾ ਦੇ ...

ਪੂਰੀ ਖ਼ਬਰ »

ਸਮਾਰਟ ਕਲਾਸ ਰੂਮ ਬਣਾਉਣ 'ਚ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ

ਭਾਗੀਵਾਂਦਰ, 8 ਨਵੰਬਰ (ਮਹਿੰਦਰ ਸਿੰਘ ਰੂਪ)-ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਸਿੱਖਿਆ ਦੀ ਮੁੱਢਲੀ ਪੜ੍ਹਾਈ 'ਚ ਛੋਟੇ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਵਜੋਂ ਸਰਕਾਰੀ ਐਲੀ. ਸਕੂਲ ਭਾਗੀਵਾਂਦਰ ਵਿਖੇ ਸਕੂਲ ਦੇ ਅਧਿਆਪਕਾਂ ਵਲੋਂ ਪਾਏ ਯੋਗਦਾਨ ...

ਪੂਰੀ ਖ਼ਬਰ »

ਰੈਟਰੋ ਥੀਮ ਆਧਾਰਿਤ ਪ੍ਰੋਗਰਾਮ 'ਸਕੂਐਡਰਾ-2019' ਕਰਵਾਇਆ

ਬਠਿੰਡਾ, 8 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਰੈਟਰੋ ਥੀਮ ਆਧਾਰਿਤ ਪ੍ਰੋਗਰਾਮ 'ਸਕੂਐਡਰਾ-2019' ਕਰਵਾਇਆ ਗਿਆ | ਏ.ਵਨ ਬੇਕਰ ਵਲੋਂ ਸਪਾਂਸਰ ਇਸ ਪੋ੍ਰਗਰਾਮ ਨੂੰ ਬੀ.ਬੀ.ਏ. ਆਖ਼ਰੀ ਸਾਲ ਦੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਬਠਿੰਡਾ, 8 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਠਿੰਡਾ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸਥਾਨਕ ਪੁਰਾਣੀ ਤਹਿਸੀਲ ਸਥਿਤ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਰਾਜਿੰਦਰਾ ਕਾਲਜ ਨੇ ਜਿੱਤਿਆ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਨੈੱਟਬਾਲ ਮੁਕਾਬਲਿਆਂ 'ਚ ਕਾਂਸੀ ਦਾ ਤਗਮਾ

ਬਠਿੰਡਾ, 8 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿਛਲੇ ਦਿਨੀਂ ਐਸ.ਐਸ.ਡੀ. ਕਾਲਜ ਬਰਨਾਲਾ ਵਿਖੇ ਹੋਏ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਨੈੱਟਬਾਲ ਮੁਕਾਬਲਿਆਂ ਵਿਚ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਲੜਕਿਆਂ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ | ਕਾਲਜ ਦੇ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਵਲੋਂ ਮਨਾਇਆ 19ਵਾਂ ਸਾਲਾਨਾ ਖੇਡ ਦਿਵਸ

ਬਠਿੰਡਾ, 8 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਸਿਲਵਰ ਓਕਸ ਸਕੂਲ ਦਾ 19ਵਾਂ ਸਾਲਾਨਾ ਖੇਡ ਦਿਵਸ ਧੂਮਧਾਮ ਨਾਲ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਮੁੱਖ ਮਹਿਮਾਨ ਅਪੂਰਵਾ ਚੌਧਰੀ ਅਲਟਰਾ ਮੈਰਾਥਨਰ ਨੇ ਝੰਡਾ ਲਹਿਰਾ ਕੇ ਕੀਤੀ | ਇਸ ਮੌਕੇ ਕਿ੍ਤੀ ਸ਼ਰਮਾ ਨੇ ਸਭ ਦਾ ਸਵਾਗਤ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ

ਬਠਿੰਡਾ, 8 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਹੋਣ ਵਾਲੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਅੱਜ ਇੱਥੇ ਚਾਰ ਖੇਡ ਮੈਦਾਨਾਂ 'ਤੇ ਕ੍ਰਿਕਟ ਟੂਰਨਾਮੈਂਟ ਦੀ ...

ਪੂਰੀ ਖ਼ਬਰ »

ਸੰਤ ਸਮਾਜ ਦੀ ਅਗਵਾਈ 'ਚ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸੰਗਤ ਵੱਧ ਚੜ੍ਹ ਕੇ ਲਵੇ ਹਿੱਸਾ

ਬਠਿੰਡਾ, 8 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਅੱਜ ਬਠਿੰਡਾ ਵਿਖੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ ਪਾਕਿਸਤਾਨ ਜਾਣ ਲਈ ਲਾਂਘਾ ਮਿਲਣ ਦੀ ਬੇਹੱਦ ਖ਼ੁਸ਼ੀ ਹੈ¢ ਪਾਕਿਸਤਾਨ ਵਿਚ ਰਹਿ ਗਏ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਭਾਸ਼ਣ ਕਰਵਾਇਆ

ਬੱਲੂਆਣਾ, 8 ਨਵੰਬਰ (ਗੁਰਨੈਬ ਸਾਜਨ)-ਬਾਬਾ ਸ੍ਰੀ ਚੰਦ ਜੀ ਸਰਕਾਰੀ ਕਾਲਜ ਸਰਦਾਰ ਗੜ ਵਿਚ ਪਿ੍ੰਸੀਪਲ ਜਗਦੀਸ਼ ਕੌਰ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ¢ਇਸ ਸਮੇਂ ਸ਼ਿਵਰਾਜ ਸਿੰਘ ...

ਪੂਰੀ ਖ਼ਬਰ »

ਬਾਬਾ ਸੰਤਾ ਸਿੰਘ ਦੀ 17ਵੀਂ ਬਰਸੀ ਮਨਾਈ

ਭਾਗੀਵਾਂਦਰ, 8 ਨਵੰਬਰ (ਮਹਿੰਦਰ ਸਿੰਘ ਰੂਪ)-ਸਿੱਖ ਜਗਤ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਲਾਹਸਰ ਸਾਹਿਬ ਭਾਗੀਵਾਂਦਰ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਸੰਤਾ ਸਿੰਘ ਦੀ 17ਵੀਂ ਬਰਸੀ ਸ੍ਰੀ ਅਖੰਡ ...

ਪੂਰੀ ਖ਼ਬਰ »

ਪ੍ਰਦੂਸ਼ਣ ਤੋਂ ਬਚਣ ਲਈ ਵਿਦਿਆਰਥੀਆਂ ਨੂੰ ਮਾਸਕ ਵੰਡੇ

ਲਹਿਰਾ ਮੁਹੱਬਤ, 8 ਨਵੰਬਰ (ਸੁਖਪਾਲ ਸਿੰਘ ਸੁੱਖੀ)-ਮਾਂਊਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਵਿਖੇ ਪੁਨਰ ਜੋਤੀ ਆਈ ਡੋਨੇਸ਼ਨ ਸੁਸਾਇਟੀ ਰਾਮਪੁਰਾ ਫੂਲ ਵਲੋਂ ਇਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਤਹਿਤ ਬੱਚਿਆਂ ਨੂੰ ਫੈਲ ਰਹੇ ਡੇਂਗੂ ਮੱਛਰ ਤੇ ਧੰੂਏਾ ਨਾਲ਼ ਹੋ ...

ਪੂਰੀ ਖ਼ਬਰ »

ਯੂ.ਐੱਸ.ਬੀ.ਐੱਸ. ਤੇ ਗੁਰੂ ਕਾਸ਼ੀ ਕਾਲਜ 'ਚ ਕੀਤੀ 'ਮਿੱਤਰਾਂ ਨੂੰ ਸ਼ੌਾਕ ਹਥਿਆਰਾਂ ਦਾ' ਫ਼ਿਲਮ ਦੀ ਪ੍ਰਮੋਸ਼ਨ

ਤਲਵੰਡੀ ਸਾਬੋ, 8 ਨਵੰਬਰ (ਰਣਜੀਤ ਸਿੰਘ ਰਾਜੂ)-8 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਨਵੀਂ ਪੰਜਾਬੀ ਫ਼ਿਲਮ 'ਮਿੱਤਰਾਂ ਨੂੰ ਸ਼ੌਕ ਹਥਿਆਰਾਂ ਦਾ' ਦੀ ਪ੍ਰਮੋਸ਼ਨ ਕਰਨ ਲਈ ਅੱਜ ਫ਼ਿਲਮ ਦੀ ਸਮੁੱਚੀ ਸਟਾਰ ਕਾਸਟ ਸਥਾਨਕ ਗੁਰੂ ਕਾਸ਼ੀ ਕੈਂਪਸ ਵਿਚ ਸਥਿਤ ਯੂਨੀਵਰਸਿਟੀ ...

ਪੂਰੀ ਖ਼ਬਰ »

ਜਟਾਣਾ ਨੇ ਪ੍ਰੈੱਸ ਕਲੱਬ ਅਤੇ ਲਾਇਬ੍ਰੇਰੀ ਦੀ ਇਮਾਰਤ ਦਾ ਕੀਤਾ ਉਦਘਾਟਨ

ਤਲਵੰਡੀ ਸਾਬੋ, 8 ਨਵੰਬਰ (ਰਣਜੀਤ ਸਿੰਘ ਰਾਜੂ)-ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਇਤਿਹਾਸਿਕ ਨਗਰ ਦੇ ਪੱਤਰਕਾਰਾਂ ਦੀ ਮੰਗ ਅੱਜ ਉਦੋਂ ਪੂਰੀ ਹੋ ਗਈ ਜਦੋਂ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਨੇ ਪ੍ਰੈੱਸ ਕਲੱਬ,ਦੂਜੇ ਕਲੱਬਾਂ ਲਈ ਬਣਾਏ ਮੀਟਿੰਗ ਹਾਲ ...

ਪੂਰੀ ਖ਼ਬਰ »

ਭੂਤਰੇ ਢੱਠੇ ਨੇ ਪਾਈ ਦਹਿਸ਼ਤ, ਅੱਧੀ ਦਰਜਨ ਲੋਕ ਕੀਤੇ ਜ਼ਖਮੀ

ਨਥਾਣਾ, 8 ਨਵੰਬਰ (ਗੁਰਦਰਸ਼ਨ ਲੁੱਧੜ)- ਭੂਤਰੇ ਹੋਏ ਇੱਕ ਢੱਠੇ ਨੇ ਨਗਰ ਨਥਾਣਾ ਅਤੇ ਆਸ-ਪਾਸ ਦੇ ਪਿੰਡਾਂ ਵਿਚ 3-4 ਦਿਨਾਂ ਤੋਂ ਦਹਿਸ਼ਤ ਪਾ ਰੱਖੀ ਹੈ ਤੇ ਇਨ੍ਹਾਂ ਦਿਨਾਂ ਵਿਚ ਇਹ ਢੱਠਾ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਜ਼ਖਮੀ ਕਰ ਚੁੱਕਾ ਹੈ ਅਤੇ ਕਈ ਕਾਰਾਂ ਅਤੇ ...

ਪੂਰੀ ਖ਼ਬਰ »

'ਬੈਸਟ ਆਊਟ ਆਫ਼ ਵੇਸਟ' ਮੁਕਾਬਲੇ ਕਰਵਾਏ

ਭੁੱਚੋ ਮੰਡੀ, 8 ਨਵੰਬਰ (ਸਿੱਧੂ)- ਸਰਕਾਰ ਦੁਆਰਾ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਕੂਲਾਂ ਵਿਚ ਚਲਾਏ ਜਾ ਰਹੇ ਬੱਡੀ ਪ੍ਰੋਜੈਕਟ ਅਧੀਨ ਸ.ਹ.ਸ ਪੂਹਲੀ ਵਿਖੇ ਮੁੱਖ ਅਧਿਆਪਕ ਪਿ੍ਤਪਾਲ ਸਿੰਘ ਅਤੇ ਬੱਡੀ ਗਰੁੱਪ ਦੇ ਇੰਚਾਰਜ ਰਜਨੀ ਸੇਠੀ ਦੀ ਅਗਵਾਈ ਹੇਠ ਬੱਡੀ ...

ਪੂਰੀ ਖ਼ਬਰ »

ਈ-ਸਕੂਲ ਦੇ 9 ਵਿਦਿਆਰਥੀਆਂ ਨੇ ਹਾਸਲ ਕੀਤੇ 9 ਬੈਂਡ

ਬਠਿੰਡਾ, 8 ਨਵੰਬਰ (ਸਟਾਫ਼ ਰਿਪੋਰਟਰ)- ਈ-ਸਕੂਲ ਆਈਲੈਟਸ ਕੋਚਿੰਗ ਸੈਂਟਰ ਦੇ ਵਿਦਿਆਰਥੀਆਂ ਨੇ ਆਈਲੈਟਸ ਦੇ ਨਤੀਜਿਆਂ ਵਿਚ ਮੁੜ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਈ-ਸਕੂਲ ਦੇ 9 ਹੋਰ ਵਿਦਿਆਰਥੀਆਂ ਨੇ ਅਲੱਗ-ਅਲੱਗ ਵਿਭਾਗਾਂ ਵਿਚੋਂ 9 ਵਿਚੋਂ 9 ਬੈਂਡ ਹਾਸਿਲ ਕੀਤੇ ਹਨ ...

ਪੂਰੀ ਖ਼ਬਰ »

ਝੋਨੇ ਦੀ ਬੋਲੀ ਨਾ ਲਾਉਣ ਦੇ ਦੋਸ਼ ਲਾਉਂਦਿਆਂ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਤਲਵੰਡੀ ਸਾਬੋ, 08 ਨਵੰਬਰ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਜੀਵਨ ਸਿੰਘ ਵਾਲਾ ਦੀ ਦਾਣਾ ਮੰਡੀ ਵਿਚ ਪਿਛਲੇ ਕਰੀਬ 15 ਦਿਨਾਂ ਤੋਂ ਝੋਨੇ ਦੀ ਬੋਲੀ ਨਾ ਲਗਾਏ ਜਾਣ ਦੇ ਦੋਸ਼ ਲਾਉਂਦਿਆਂ ਕਿਸਾਨ ਯੂਨੀਅਨ ਆਗੂ ਗੁਰਮੇਲ ਸਿੰਘ ਲੱਖੋਵਾਲ ਅਤੇ ਭਾਜਪਾ ਐੱਸ.ਸੀ. ਵਿੰਗ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਉਤਸਵ ਸਬੰਧੀ ਭਾਸ਼ਣ ਮੁਕਾਬਲਿਆਂ 'ਚ ਬਠਿੰਡਾ ਦੀ ਵਿਦਿਆਰਥਣ ਛਾਈ

ਬਠਿੰਡਾ, 8 ਨਵੰਬਰ (ਸੁੱਖਾ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਕਰਵਾਏ ਭਾਸ਼ਣ ਮੁਕਾਬਲਿਆਂ ਵਿਚ ਸਥਾਨਕ ਕੋਠੇ ਅਮਰਪੁਰਾ ਬਸਤੀ ਦੇ ਸਰਕਾਰੀ ਮਿਡਲ ਸਕੂਲ ਦੀ ਵਿਦਿਆਰਥਣ ਰਾਣੀ ਨੇ ਭਾਸ਼ਣ ਮੁਕਾਬਲੇ 'ਚ ਪੰਜਾਬ ਭਰ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ ਵਿਚ ਵਿਲੱਖਣ ਅਤੇ ਨਿਵੇਕਲੀ ਪਹਿਚਾਣ ਬਣਾ ਚੁੱਕਾ ਹੈ 'ਦ ਮਿਲੇਨੀਅਮ ਸਕੂਲ ਐਚ. ਐਮ. ਈ. ਐਲ.

ਰਾਮਾਂ ਮੰਡੀ, 8 ਨਵੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਰਿਫ਼ਾਇਨਰੀ ਨੇੜੇ ਸਥਿਤ ਦਾ ਮਿਲੇਨੀਅਮ ਸਕੂਲ ਐਚ. ਐਮ. ਈ. ਐਲ. ਇਲਾਕੇ ਦੀ ਸੁੰਦਰਤਾ ਨੂੰ ਹੋਰ ਚਾਰ ਚੰਨ ਲਾ ਰਿਹਾ ਹੈ | ਹਰੇ ਭਰੇ ਚਾਰ ਚੁਫੇਰੇ ਵਿਚ ਸਥਿਤ ਇਹ ਸਕੂਲ ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਵਾਤਾਵਰਣ ਸੰਬੰਧੀ ਵਰਕਸ਼ਾਪ ਕਰਵਾਈ

ਰਾਮਪੁਰਾ ਫੂਲ 8 ਨਵੰਬਰ (ਗੁਰਮੇਲ ਸਿੰਘ ਵਿਰਦੀ)-ਸਥਾਨਕ ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਪ੍ਰਦੂਸ਼ਣ ਤੋਂ ਰਹਿਤ ਵਾਤਾਵਰਣ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਨਾਲ ਸੰਬੰਧਿਤ ਕਲਾਕਿ੍ਤੀਆਂ ਪੇਸ਼ ਕੀਤੀਆ ਗਈਆਂ | ਸਕੂਲ ...

ਪੂਰੀ ਖ਼ਬਰ »

ਡਰੈਗਨ ਬੋਟ ਵਰਲਡ ਕੱਪ 'ਚ ਕਾਂਸੀ ਦਾ ਤਗਮਾ ਜੇਤੂ ਟੀਮ ਦੀ ਖਿਡਾਰਨ ਪਿੰਡ ਵਾਸੀਆਂ ਵਲੋਂ ਸਨਮਾਨਿਤ

ਮੌੜ ਮੰਡੀ, 8 ਨਵੰਬਰ (ਗੁਰਜੀਤ ਸਿੰਘ ਕਮਾਲੂ)- ਬੀਤੇ ਦਿਨੀਂ ਚੀਨ ਵਿਖੇ ਹੋਏ ਡਰੈਗਨ ਬੋਟ ਵਰਲਡ ਕੱਪ ਵਿਚ ਭਾਰਤ ਦੀਆਂ ਕੁੜੀਆਂ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕਰਕੇ ਦੇਸ਼ ਦਾ ਨਾਮ ਚਮਕਾਇਆ ਹੈ | ਇਸ ਟੀਮ ਵਿਚ ਸਬ ਡਵੀਜ਼ਨ ਮੌੜ ਅਧੀਨ ਪੈਂਦੇ ਪਿੰਡ ਸੰਦੋਹਾ ਦੀ ਜੰਮਪਲ ...

ਪੂਰੀ ਖ਼ਬਰ »

ਜੇਲ੍ਹ ਵਿਚੋਂ ਰਿਹਾਈ ਉਪਰੰਤ ਦਮਦਮਾ ਸਾਹਿਬ ਪੁੱਜਣ ਤੇ ਜਥੇ: ਦਾਦੂਵਾਲ ਦਾ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

ਤਲਵੰਡੀ ਸਾਬੋ, 8 ਨਵੰਬਰ (ਰਣਜੀਤ ਸਿੰਘ ਰਾਜੂ)- ਬਠਿੰਡਾ ਸਿਵਲ ਲਾਈਨ ਵਿਵਾਦ ਦੇ ਚੱਲਦਿਆਂ ਬੀਤੀ 18 ਅਕਤੂਬਰ ਨੂੰ ਤਲਵੰਡੀ ਸਾਬੋ ਤੋਂ ਗਿ੍ਫ਼ਤਾਰ ਕਰਕੇ ਕਪੂਰਥਲਾ ਜੇਲ੍ਹ ਭੇਜੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਅਦਾਲਤ ਵਲੋਂ ਮਿਲੀ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਸੀਂਗੋ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਸੀਂਗੋ ਮੰਡੀ, 8 ਨਵੰਬਰ (ਪਿ੍ੰਸ ਸੌਰਭ ਗਰਗ)- ਪੰਜਾਬ ਸਰਕਾਰ ਅਤੇ ਡੀ.ਈ.ਓ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਖ਼ਾਲਸਾ ਸਕੂਲ ਵਿਖੇ ਲਗਾਏ ਚਾਰ ਰੋਜ਼ਾ ਭਾਰਤ ਸਕਾਊਟ ਐਡ ਗਾਈਡਜ਼ ਤਿ੍ਤੀਆਂ ਸੌਪਾਨ ਟੈੱਸਟ ਕੈਂਪ 'ਚ ਗੁਰੂ ਨਾਨਕ ਪਬਲਿਕ ਸੀਨੀਅਰ ਸੰਕੈਡਰੀ ਸਕੂਲ ...

ਪੂਰੀ ਖ਼ਬਰ »

ਸਕੂਲ 'ਚ ਮਾਡਲ ਮੇਕਿੰਗ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 08 ਨਵੰਬਰ (ਰਾਹੀ)- ਸਥਾਨਕ ਤਾਰਾ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਨੂੰ ਵਿਕਸਿਤ ਕਰਨ ਲਈ ਮਾਡਲ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਦੌਰਾਨ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤਸਕਰੀ ਦੇ ਦੋਸ਼ਾਂ 'ਚੋਂ 2 ਬਰੀ

ਬਠਿੰਡਾ, 8 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-3 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦਗੀ ਅਤੇ ਤਸਕਰੀ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮਤੀ ਸਿੰਘ ਵਾਸੀ ਪਿੰਡ ਘੁੱਦਾ ਅਤੇ ਕ੍ਰਿਸ਼ਣ ਸਿੰਘ ਵਾਸੀ ਚੁੱਘੇ ਨੂੰ ਕਿਰਨ ਬਾਲਾ ਜੱਜ ਸਪੈਸ਼ਲ ਅਦਾਲਤ ਨੇ ਬਚਾਅ ਪੱਖ ਦੇ ...

ਪੂਰੀ ਖ਼ਬਰ »

ਸੀਵਰੇਜ ਸਿਸਟਮ ਬੰਦ ਹੋਣ ਦੇ ਰੋਸ ਵਜੋਂ ਲੋਕਾਂ ਨੇ ਲਗਾਇਆ ਧਰਨਾ

ਮੌੜ ਮੰਡੀ, 8 ਨਵੰਬਰ (ਗੁਰਜੀਤ ਸਿੰਘ ਕਮਾਲੂ)- ਮੌੜ ਖ਼ੁਰਦ ਦੇ ਸ਼ਹੀਦ ਬਨਵਾਰੀ ਲਾਲ ਰੋਡ ਅਤੇ ਹੋਰਨਾਂ ਗਲੀਆਂ ਵਿਚ ਬੰਦ ਹੋਏ ਸੀਵਰੇਜ ਸਿਸਟਮ ਨੂੰ ਲੈ ਕੇ ਪ੍ਰਸ਼ਾਸਨ ਿਖ਼ਲਾਫ਼ ਸਥਾਨਕ ਨਿਵਾਸੀ ਕਾਫ਼ੀ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪ੍ਰੰਤੂ ਸੀਵਰੇਜ ...

ਪੂਰੀ ਖ਼ਬਰ »

ਸ਼ਰੂਤੀ ਗੋਇਲ ਦੂਜੇ ਤੇ ਪੂਨਮ ਰਾਣੀ ਰਹੀ ਤੀਜੇ ਸਥਾਨ 'ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ 'ਚ ਗੁਰਪ੍ਰੀਤ ਕੌਰ ਫ਼ੂਲ ਰਹੀ ਅੱਵਲ-ਸੂਬਾ ਪੱਧਰੀ ਭਾਸ਼ਣ ਮੁਕਾਬਲੇ ਲਈ ਹੋਈ ਚੋਣ

ਬਠਿੰਡਾ, 8 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਭਾਰਤ ਸਰਕਾਰ ਦੇ ਖ਼ੁਦ ਮੁਖ਼ਤਿਆਰ ਅਦਾਰੇ ਨਹਿਰੂ ਯੁਵਾ ਕੇਂਦਰ ਸੰਗਠਨ ਦੇ ਬਠਿੰਡਾ ਦਫ਼ਤਰ ਵਲੋਂ ਸਥਾਨਕ ਅੰਬੇਦਕਰ ਭਵਨ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਵਿਚ ਗੁਰਪ੍ਰੀਤ ਕੌਰ ਫ਼ੂਲ ਨੇ ਪਹਿਲਾ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਨਕਈ ਪ੍ਰਕਾਸ਼ ਪੁਰਬ ਸਮਾਗਮ ਮੌਕੇ ਹੋਣਗੇ ਸਨਮਾਨਿਤ

ਚਾਉਕੇ, 8 ਨਵੰਬਰ (ਘੜੈਲੀ)- ਸਹਿਕਾਰਤਾ ਖੇਤਰ ਦੀ ਨਾਮਵਰ ਸ਼ਖ਼ਸੀਅਤ ਅਤੇ ਉਘੇ ਕਿਸਾਨ ਬਲਵਿੰਦਰ ਸਿੰਘ ਨਕਈ ਚੇਅਰਮੈਨ ਇਫਕੋ ਨੂੰ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਖੇਤਰਾਂ ਦੀਆਂ 550 ਨਾਮਵਰ ਹਸਤੀਆਂ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ ਇੱਕ ਕਿਸਾਨ ਦੀ ਪਤਨੀ, ਪੁੱਤਰ ਅਤੇ ਨੂੰਹ ਸਮੇਤ ਦੋ ਦਰਜਨ ਤੋਂ ਵੱਧ ਕਿਸਾਨਾਂ ਵਿਰੁੱਧ ਮਾਮਲੇ ਦਰਜ

ਰਾਮਾਂ ਮੰਡੀ, 8 ਨਵੰਬਰ (ਸਿੰਗਲਾ)-ਮਾਨਯੋਗ ਸੁਪਰੀਮ ਕੋਰਟ ਵੱਲੋਂ ਸਰਕਾਰਾਂ ਨੂੰ ਪਾਈ ਝਾੜ ਤੋਂ ਬਾਅਦ ਪੁਲਿਸ ਦੀ ਸਖ਼ਤੀ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਮਾਂ ਪੁਲਿਸ ਦੇ ਏਐਸਆਈ ਗੁਰਮੇਲ ਸਿੰਘ, ਏਐਸਆਈ ਕਰਮਜੀਤ ਸਿੰਘ ਅਤੇ ਹੌਲਦਾਰ ...

ਪੂਰੀ ਖ਼ਬਰ »

ਮਜ਼ਦੂਰਾਂ ਦੀ ਲੁੱਟ ਕਰਨ ਵਾਲੇ ਵੀ ਆਰ ਸੀ ਕੰਪਨੀ ਦੇ ਸੁਪਰਵਾਈਜਰ ਰਾਹੁਲ ਨੂੰ ਕੀਤਾ ਬਲੈਕ ਲਿਸਟ- ਸਕਿਉਰਿਟੀ ਗਾਰਡ ਨੂੰ ਭੇਜਿਆ ਘਰ

ਰਾਮਾਂ ਮੰਡੀ, 8 ਨਵੰਬਰ (ਸਿੰਗਲਾ)- ਗੁਰੂ ਗੋਬਿੰਦ ਸਿੰਘ ਰਿਫਾਇਨਰੀ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਲੁੱਟ ਕਰਨ ਵਾਲੇ ਕੰਪਨੀਆਂ ਦੇ ਅਧਿਕਾਰੀਆਂ ਨੂੰ ਜਾਂਚ ਤੋਂ ਬਾਅਦ ਐਚ ਐਮ ਈ ਐਲ ਨੇ ਘਰ ਭੇਜ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਿਫਾਇਨਰੀ 'ਚ ਕੰਮ ਕਰ ਰਹੇ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਨਕਈ ਪ੍ਰਕਾਸ਼ ਪੁਰਬ ਸਮਾਗਮ ਮੌਕੇ ਹੋਣਗੇ ਸਨਮਾਨਿਤ

ਚਾਉਕੇ, 8 ਨਵੰਬਰ (ਘੜੈਲੀ)- ਸਹਿਕਾਰਤਾ ਖੇਤਰ ਦੀ ਨਾਮਵਰ ਸ਼ਖ਼ਸੀਅਤ ਅਤੇ ਉਘੇ ਕਿਸਾਨ ਬਲਵਿੰਦਰ ਸਿੰਘ ਨਕਈ ਚੇਅਰਮੈਨ ਇਫਕੋ ਨੂੰ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਖੇਤਰਾਂ ਦੀਆਂ 550 ਨਾਮਵਰ ਹਸਤੀਆਂ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਵਲੋਂ 10 ਦੇ ਇਕੱਠ ਦੀ ਤਿਆਰੀ ਲਈ ਪਿੰਡਾਂ 'ਚ ਬੈਠਕਾਂ

ਮੌੜ ਮੰਡੀ, 8 ਨਵੰਬਰ (ਲਖਵਿੰਦਰ ਸਿੰਘ ਮੌੜ)-ਕਿਰਨਜੀਤ ਕੌਰ ਮਹਿਲ ਕਲਾਂ ਸੰਗਰੂਰ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਸੰਘਰਸ਼ਾਂ ਦੇ ਮੋਢੀ ਰਹੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੂੰ ਹੋਈ ਉਮਰ ਕੈਦ ਰੱਦ ਕਰਾਉਣ ਲਈ ਬਰਨਾਲਾ ਜੇਲ੍ਹ ਦੇ ਸਾਹਮਣੇ ਡਟੀਆਂ 42 ...

ਪੂਰੀ ਖ਼ਬਰ »

ਬਿਰਧ ਮਹਿਲਾਵਾਂ ਦੀਆਂ ਪੈਨਸ਼ਨਾਂ ਸਬੰਧੀ ਕੋਈ ਸਮੱਸਿਆ ਨਹੀਂ ਆਉਣ ਦਿਆਂਗੀ- ਜਸਵਿੰਦਰ ਕੌਰ ਜ਼ਿਲ੍ਹਾ ਮਹਿਲਾ ਪ੍ਰਧਾਨ ਨੇ ਔਰਤਾਂ ਦੀਆਂ ਮੁਸ਼ਕਿਲਾਂ ਸੁਣੀਆਂ

ਰਾਮਾਂ ਮੰਡੀ, 8 ਨਵੰਬਰ (ਲਹਿਰੀ)- ਬਿਰਧ ਮਹਿਲਾਵਾਂ ਦੀਆਂ ਪੈਨਸ਼ਨਾਂ ਸਬੰਧੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਰਧ ਮਹਿਲਾਵਾਂ ਦੀਆਂ ਅਧੂਰੀਆਂ ਰਹਿੰਦੀਆਂ ਪੈਨਸ਼ਨਾਂ ਜਲਦੀ ਲਗਵਾ ਦਿੱਤੀਆਂ ਜਾਣਗੀਆਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX