ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  1 day ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  1 day ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  1 day ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  1 day ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 day ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  1 day ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  1 day ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  1 day ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  1 day ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  1 day ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  1 day ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  1 day ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  1 day ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  1 day ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  2 days ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  2 days ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  2 days ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  2 days ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  2 days ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਸਗੋਂ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਹਰਿਆਣਾ ਹਿਮਾਚਲ

ਹੁਣ ਪਿੰਡ ਫ਼ਰੀਦਪੁਰ ਨੂੰ ਸੂਬੇ ਦੇ ਨਕਸ਼ੇ 'ਤੇ ਮਿਲੇਗੀ ਵਿਸ਼ੇਸ਼ ਪਛਾਣ-ਮਨੋਹਰ ਲਾਲ

ਕਰਨਾਲ, 8 ਨਵੰਬਰ (ਗੁਰਮੀਤ ਸਿੰਘ ਸੱਗੂ)-ਮੁੱਖ ਮੰਤਰੀ ਮਨੋਹਰ ਲਾਲ ਵਲੋਂ ਅੱਜ ਪਿੰਡ ਫ਼ਰੀਦਪੁਰ ਵਿਖੇ ਖੁਦਾਈ ਦੌਰਾਨ ਮਿਲੀਆਂ ਪੁਰਾਣੀਆਂ ਮੂਰਤੀਆਂ ਦੇ ਦਰਸ਼ਨ ਕਰਨ ਤੋਂ ਬਾਅਦ ਪਿੰਡ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਸਨਾਤਨੀ ਪ੍ਰੰਪਰਾ ਅਨੁਸਾਰ ਪੂਜਾ ਵੀ ਕੀਤੀ | ਉਨ੍ਹਾਂ ਕਿਹਾ ਕਿ ਪੁਰਾਣੀਆਂ ਮੂਰਤੀਆਂ ਮਿਲਣ ਤੋਂ ਬਾਅਦ ਪਿੰਡ ਫ਼ਰੀਦਪੁਰ ਹੁਣ ਸਧਾਰਨ ਪਿੰਡ ਨਹੀਂ ਰਿਹਾ, ਸਗੋਂ ਇਸ ਨੂੰ ਪ੍ਰਦੇਸ਼ ਤੇ ਕੌਮੀ ਨਕਸ਼ੇ 'ਤੇ ਵਿਸ਼ੇਸ਼ ਪਛਾਣ ਮਿਲੇਗੀ | ਉਨ੍ਹਾਂ ਕਿਹਾ ਕਿ ਪੁਰਾਤਤਵ ਵਿਭਾਗ ਦੀ ਜਾਂਚ ਦੌਰਾਨ ਇਹ ਤੱਥ ਸਾਹਮਣੇ ਲਿਆਂਦਾ ਜਾਵੇਗਾ ਕਿ ਯਮੁਨਾ ਦੇ ਇਸ ਖੇਤਰ ਵਿਚ ਇਸ ਤਰ੍ਹਾਂ ਦੀਆਂ ਕੁਝ ਹੋਰ ਪੁਰਾਣੀ ਸੱਭਿਅਤਾ ਦੀਆਂ ਮੂਰਤੀਆਂ ਹਨ ਜਾ ਨਹੀਂ | ਜਾਂਚ ਵਿਚ ਪੁਸ਼ਟੀ ਹੋਣ ਤੋਂ ਬਾਅਦ ਪੁਰਾਤਤਵ ਵਿਭਾਗ ਰਾਹੀਂ ਇਸ ਖੇਤਰ ਲਈ ਸਰਕਾਰ ਵਲੋਂ ਵਿਸ਼ੇਸ਼ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ ਅਤੇ ਇਹ ਖੇਤਰ ਦੇਸ਼-ਵਿਦੇਸ਼ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਬਣੇਗਾ | ਇਸ ਮੌਕੇ ਮੁੱਖ ਮੰਤਰੀ ਦੇ ਨਾਲ ਘਰੌਾਡਾ ਦੇ ਭਾਜਪਾ ਵਿਧਾਇਕ ਹਰਵਿੰਦਰ ਕਲਿਆਣ, ਭਾਜਪਾ ਜ਼ਿਲ੍ਹਾ ਪ੍ਰਧਾਨ ਜਗਮੋਹਨ ਆਨੰਦ, ਭਾਜਪਾ ਕਿਸਾਨ ਸੈੱਲ ਦੇ ਜ਼ਿਲ੍ਹਾ ੌਰਾਨ ਮਿਲੇ ਸ਼ਿਵਲਿੰਗ, ਨੰਦੀ ਅਤੇ ਸ਼ਿਲਾਵਾਂ ਨੂੰ ਹਜ਼ਾਰਾਂ ਸਾਲ ਪੁਰਾਣਾ ਦੱਸਿਆ ਜਾ ਰਿਹਾ ਹੈ ਅਤੇ ਸ਼ਿਲਾਵਾਂ 'ਤੇ ਕੀਪ੍ਰਧਾਨ ਸਤੀਸ਼ ਰਾਣਾ ਆਦਿ ਵੀ ਹਾਜ਼ਰ ਸਨ | ਮੁੱਖ ਮੰਤਰੀ ਨੇ ਕਿਹਾ ਕਿ ਖੁਦਾਈ ਦਤੀ ਗਈ ਮੂਰਤੀਕਾਰੀ ਵੀ ਭਾਰਤੀ ਪ੍ਰਾਚੀਨ ਸੰਸਕਿ੍ਤੀ 'ਤੇ ਆਧਾਰਿਤ ਹੈ | ਉਨ੍ਹਾਂ ਕਿਹਾ ਕਿ ਪੁਰਾਤਤਵ ਵਿਭਾਗ ਨੂੰ ਵੀ ਇਸ ਮਾਮਲੇ ਦੀ ਜਾਣਕਾਰੀ ਮਿਲ ਚੁੱਕੀ ਹੈ ਅਤੇ ਉਹ ਆਪਣੇ ਪੱਧਰ 'ਤੇ ਇਸ ਪੂਰੇ ਮਾਮਲੇ ਦੀ ਜਾਂਚ ਕਰ ਕੇ ਤੱਥ ਇਕੱਤਰ ਕਰੇਗਾ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਖਨਨ ਵਿਭਾਗ ਨੂੰ ਕਿਹਾ ਕਿ ਉਹ ਪੁਰਾਤਤਵ ਵਿਭਾਗ ਨਾਲ ਤਾਲਮੇਲ ਕਾਇਮ ਕਰਦੇ ਹੋਏ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਜੇਕਰ ਕਿਸੇ ਪੁਰਾਣੇ ਮੰਦਰ ਜਾਂ ਆਬਾਦੀ ਆਦਿ ਦੀਆਂ ਨਿਸ਼ਾਨੀਆਂ ਮਿਲਦੀਆਂ ਹਨ ਤਾਂ ਉਸ ਤੋਂ ਬਾਅਦ ਇਸ ਪ੍ਰਾਜੈਕਟ 'ਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਯਮੁਨਾ ਅਤੇ ਸਰਸਵਤੀ ਨਦੀਆਂ ਦੇ ਕੰਢੇ ਵਿਸ਼ਵ ਦੀ ਪੁਰਾਣੀ ਸੰਸਕਿ੍ਤੀ ਅਤੇ ਸੱਭਿਅਤਾ ਦੇ ਸਬੂਤ ਪਹਿਲਾਂ ਵੀ ਮਿਲ ਚੁੱਕੇ ਹਨ | ਇਸੇ ਤਰ੍ਹਾਂ ਦੀ ਜਾਣਕਾਰੀ ਹਿਸਾਰ ਜ਼ਿਲ੍ਹੇ ਦੇ ਰਾਖੀਗੜ੍ਹੀ ਖੇਤਰ ਵਿਚ ਵੀ ਮਿਲੀ ਹੈ, ਜਿਸ 'ਤੇ ਟੂਰਿਜ਼ਮ ਅਤੇ ਪੁਰਾਤਤਵ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ |

ਮੁੱਖ ਮੰਤਰੀ ਵਲੋਂ ਪਿੰਡ ਹਰੀਸਿੰਘ ਪੁਰਾ ਪਹੁੰਚ ਕੇ ਬੋਰਵੈੱਲ 'ਚ ਡਿਗਣ ਵਾਲੀ ਬੱਚੀ ਸ਼ਿਵਾਨੀ ਦੇ ਪਰਿਵਾਰਕ ਨਾਲ ਮੁਲਾਕਾਤ
ਕਰਨਾਲ, 8 ਨਵੰਬਰ-ਮੱੁਖ ਮੰਤਰੀ ਮਨੋਹਰ ਲਾਲ ਨੇ ਪਿੰਡ ਹਰੀਸਿੰਘ ਪੁਰਾ ਵਿਖੇ ਪਹੁੰਚ ਕੇ ਪਿਛਲੇ ਦਿਨੀਂ ਬੋਰਵੈੱਲ ਵਿਚ ਡਿੱਗਣ ਕਾਰਨ ਮੌਤੇ ਦੇ ਮੂੰਹ ਜਾ ਪਈ 5 ਸਾਲਾ ਸ਼ਿਵਾਨੀ ਨਾਮਕ ਬੱਚੀ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ | ਹਾਲਾਂਕਿ ਲੋਕਾਂ ਨੂੰ ਉਮੀਦ ਸੀ ਕਿ ਪੀੜਤ ਦੇ ਘਰ ਪਹੁੰਚ ਕੇ ਜਿਥੇ ਮੁੱਖ ਮੰਤਰੀ ਮਨੋਹਰ ਲਾਲ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ, ਉਥੇ ਨਾਲ ਹੀ ਕਿਸੇ ਤਰ੍ਹਾਂ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਵੀ ਕਰਨਗੇ, ਪਰ ਲੋਕਾਂ ਨੂੰ ਉਸ ਸਮੇਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਮੱੁਖ ਮੰਤਰੀ ਬਿਨਾਂ ਕਿਸੇ ਐਲਾਨ ਤੋਂ ਹੀ ਵਾਪਸ ਪਰਤ ਗਏ |

ਬਾਬਾ ਰਾਮ ਦਾਸ ਵਿਦਿਆਪੀਠ ਸਕੂਲ ਦੇ ਵਿਦਿਆਰਥੀਆਂ ਨਾਲ ਰੂਬਰੂ ਹੋਏ ਸਾਬਕਾ ਰਾਸ਼ਟਰਪਤੀ

ਕਰਨਾਲ , 8 ਨਵੰਬਰ (ਗੁਰਮੀਤ ਸਿੰਘ ਸੱਗੂ)-ਭਾਰਤ 'ਚ ਸਦੀਆਂ ਤੋਂ ਅਨੇਕਤਾ 'ਚ ਏਕਤਾ ਪ੍ਰਚਲਿਤ ਹੈ, ਜੋ ਕਿ ਭਾਰਤ ਦੀ ਵਿਸ਼ੇਸ਼ਤਾ ਹੈ | ਇਹ ਵਿਚਾਰ ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਕਲਾਵਾੜੀ ਵਿਖੇ ਬਾਬਾ ਰਾਮ ਦਾਸ ਵਿਦਿਆਪੀਠ ਵਿਖੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਪਿੰਡ ਮੱਤੜ 'ਚ ਕਿਸਾਨ ਨਹੀਂ ਸਾੜਦੇ ਪਰਾਲੀ

ਕਾਲਾਂਵਾਲੀ, 8 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦਾ ਪਿੰਡ ਮੱਤੜ ਅਜਿਹਾ ਪਿੰਡ ਹੈ ਜਿੱਥੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਾਉਂਦੇ ਸਗੋਂ ਆਪਣੀ ਵਲੋਂ ਝੋਨੇ ਦੀ ਕਟਾਈ ਤੋਂ ਬਾਅਦ ਕਰੀਬ 2000 ਤੋਂ 2500 ਰੁਪਏ ਪ੍ਰਤੀ ਏਕੜ ਖ਼ਰਚ ਕਰ ਕੇ ਪਰਾਲੀ ਨੂੰ ਖੇਤਾਂ ਵਿਚੋਂ ...

ਪੂਰੀ ਖ਼ਬਰ »

ਧੋਖੇ ਨਾਲ ਏ.ਟੀ.ਐਮ. ਕਾਰਡ ਬਦਲਕੇ ਅਧਿਆਪਕ ਦੇ ਖ਼ਾਤੇ 'ਚੋਂ 59 ਹਜ਼ਾਰ ਰੁਪਏ ਕੱਢੇ

ਕਾਲਾਂਵਾਲੀ, 8 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਮੱਤੜ ਵਾਸੀ ਅਧਿਆਪਕ ਹਰਚੇਤ ਸਿੰਘ ਨੇ ਦੱਸਿਆ ਕਿ ਸਰਦੂਲਗੜ ਵਿਚ ਜਦੋਂ ਉਹ ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਦੇ ਏ.ਟੀ.ਐਮ. ਕਾਰਡ ਰਾਹੀਂ ਮਸ਼ੀਨ ਵਿਚੋਂ ਰੁਪਏ ਕੱਢ ਰਿਹਾ ਸੀ ਤਾਂ ਉਸ ਦੇ ਕੋਲ ਖੜੇ੍ਹ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਵਲੋਂ ਕਿਸਾਨਾਂ ਦੇ ਹੱਕ 'ਚ ਧਰਨਾ

ਕਰਨਾਲ, 8 ਨਵੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਕਾਂਗਰਸ ਵਲੋਂ ਕਿਸਾਨਾਂ ਦੀ ਖਸਤਾ ਹਾਲਤ, ਦਿਨੋਂ ਦਿਨ ਵੱਧ ਰਹੀ ਬੇਰੁਜ਼ਗਾਰੀ ਤੇ ਆਰਥਿਕ ਮੰਦੀ ਦੇ ਿਖ਼ਲਾਫ਼ ਜ਼ਿਲ੍ਹਾ ਹੈੱਡਕੁਆਰਟਰ 'ਤੇ ਬਿਨਾਂ ਨਾਅਰੇਬਾਜ਼ੀ ਤੋਂ ਧਰਨਾ ਦਿੱਤਾ ਗਿਆ, ਉਪਰੰਤ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਹੈਰੋਇਨ ਸਮੇਤ 1 ਕਾਬੂ

ਟੋਹਾਣਾ, 8 ਨਵੰਬਰ (ਗੁਰਦੀਪ ਸਿੰਘ ਭੱਟੀ) - ਸੀ.ਆਈ.ਏ ਸਟਾਫ਼ ਨੇ ਇਕ ਨੌਜਵਾਨ ਤੋਂ 10 ਗਰਾਮ ਹੈਰੋਇਨ ਬਰਾਮਦ ਕਰ ਕੇ ਮਾਮਲਾ ਦਰਜ਼ ਕੀਤਾ ਹੈ | ਐਸ.ਆਈ. ਅਜੈ ਨੇ ਦੱਸਿਆ ਕਿ ਮੁਲਜ਼ਿਮ ਦੀ ਸ਼ਨਾਖ਼ਤ ਰਣਜੀਤ ਉਰਫ਼ ਬਿੱਟੂ ਵਾਸੀ ਗੁਰੂ ਨਾਨਕਪੁਰਾ ਮੁਹੱਲਾ ਫਤਿਹਾਬਾਦ ਦੇ ਤੌਰ ...

ਪੂਰੀ ਖ਼ਬਰ »

ਗੁਰਦੁਆਰਾ ਪੇਪਰ ਮਿੱਲਜ਼ ਵਲੋਂ ਨਗਰ ਕੀਰਤਨ ਸਜਾਇਆ

ਯਮੁਨਾਨਗਰ, 8 ਨਵੰਬਰ (ਗੁਰਦਿਆਲ ਸਿੰਘ ਨਿਮਰ)- ਯਮੁਨਾਨਗਰ ਦੀ ਪੇਪਰ ਮਿੱਲਜ਼ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਧਾਰਮਿਕ ਜਥੇਬੰਦੀਆਂ, ਸਿੰਘ ਸਭਾਵਾਂ ਤੇ ਧਾਰਮਿਕ ਸੁਸਾਇਟੀਆਂ ਸਮੇਤ ਇਲਾਕੇ ਦੀ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

21 ਕਿਸਾਨਾਂ ਵਿਰੁੱਧ ਮਾਮਲੇ ਦਰਜ

ਟੋਹਾਣਾ, 8 ਨਵੰਬਰ (ਗੁਰਦੀਪ ਸਿੰਘ ਭੱਟੀ) - ਖੇਤਾਂ 'ਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਕੀਤੀਆਂ ਗਈ ਸਖ਼ਤ ਟਿੱਪਣੀਆਂ ਤੋਂ ਬਾਦ ਸੂਬੇ ਦੇ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਨਿਸ਼ਾਨੇ 'ਤੇ ਲੈਂਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਦੀ ਮੌਤ, ਦੂਜਾ ਜ਼ਖ਼ਮੀ

ਟੋਹਾਣਾ, 8 ਨਵੰਬਰ (ਗੁਰਦੀਪ ਸਿੰਘ ਭੱਟੀ) - ਬੀਤੀ ਰਾਤ ਭੂਨਾ-ਉਕਲਾਨਾ ਸੜਕ ਤੇ ਪਿੰਡ ਢਾਣੀ ਗੋਪਾਲ ਦੇ ਨਜ਼ਦੀਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਦੂਜਾ ਗੰਭੀਰ ਰੂਪ 'ਚ ਜਖ਼ਮੀ ਹੋ ਗਿਆ | ਹਾਦਸੇ ਦੀ ਸੂਚਨਾ ਜਦੋਂ ਭੂਨਾ ਪੁੱਜੀ ਤਾਂ ਜ਼ਖ਼ਮੀ ਨੂੰ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਕਾਰ ਡਿਗਣ ਨਾਲ ਹੈਫੇੜ ਦੇ ਇਸੰਪੈਕਟਰ ਦੀ ਮੌਤ

ਟੋਹਾਣਾ, 8 ਨਵੰਬਰ (ਗੁਰਦੀਪ ਸਿੰਘ ਭੱਟੀ) - ਉਪਮੰਡਲ ਦੇ ਪਿੰਡ ਨਡੈਲ ਨਜਦੀਕ ਨਹਿਰ ਪਟੜੀ 'ਤੇ ਜਾ ਰਹੀ ਕਾਰ ਬੇਕਾਬੂ ਹੋ ਕੇ ਭਾਖੜਾ ਨਹਿਰ ਵਿਚ ਜਾ ਡਿੱਗੀ, ਨਹਿਰ 'ਤੇ ਜਾ ਰਹੀਆਂ ਔਰਤਾਂ ਵਲੋਂ ਰੌਲਾ ਪਾਉਣ 'ਤੇ ਨਹਿਰ ਵਿਚ ਡੁੱਬ ਰਹੇ ਇਕ ਵਿਅਕਤੀ ਨੂੰ ਕਿਸਾਨ ਜਗਦੇਵ ਸਿੰਘ ...

ਪੂਰੀ ਖ਼ਬਰ »

ਵਿਆਹ ਸਮਾਗਮ 'ਚੋਂ ਸ਼ਗਨ ਦੇ ਨੋਟਾਂ ਤੇ ਗਹਿਣਿਆਂ ਵਾਲਾ ਥੈਲਾ ਚੋਰੀ

ਟੋਹਾਣਾ, 8 ਨਵੰਬਰ (ਗੁਰਦੀਪ ਸਿੰਘ ਭੱਟੀ) - ਬੀਤੀ ਰਾਤ ਇਕ ਵਪਾਰੀ ਦੇ ਬੇਟੇ ਦੇ ਵਿਆਹ ਸਮਾਗਮ ਦੇ ਅਤਿੰਮ ਪੜਾਅ 'ਚ ਕੋਈ ਅਣਪਛਾਤਾ ਵਿਅਕਤੀ ਸ਼ਗਨ ਦੇ ਨੋਟਾਂ ਤੇ ਗਹਿਣਿਆਂ ਵਾਲਾ ਥੈਲਾ ਚੋਰੀ ਕਰ ਕੇ ਲੈ ਗਿਆ | ਪਰਿਵਾਰ ਮੁਤਾਬਿਕ ਥੈਲੇ ਵਿਚ 10 ਲੱਖ ਤੋਂ ਵੱਧ ਦੀ ਨਕਦੀ ਤੇ ਦਸ ...

ਪੂਰੀ ਖ਼ਬਰ »

ਐਸ.ਡੀ.ਐਮ. ਸੁਰੇਂਦਰ ਸਿੰਘ ਬੈਨੀਵਾਲ ਵਲੋਂ ਅਨਾਜ ਮੰਡੀ ਦਾ ਅਚਨਚੇਤ ਨਿਰੀਖਣ

ਰਤੀਆ, 8 ਅਕਤੂਬਰ (ਬੇਅੰਤ ਕੌਰ ਮੰਡੇਰ)- ਸਬ-ਡਵੀਜ਼ਨਲ ਮੈਜਿਸਟਰੇਟ ਸੁਰੇਂਦਰ ਸਿੰਘ ਬੈਨੀਵਾਲ ਨੇ ਰਤੀਆ ਦੀ ਅਨਾਜ ਮੰਡੀ ਦਾ ਅਚਨਚੇਤ ਨਿਰੀਖਣ ਕੀਤਾ¢ ਉਨ੍ਹਾਂ ਖ਼ਰੀਦ ਏਜੰਸੀਆਂ ਅਤੇ ਸਬੰਧਿਤ ਅਧਿਕਾਰੀਆਂ ਨੰੂ ਝੋਨੇ ਦੀ ਖ਼ਰੀਦ ਬਾਰੇ ਲੋੜੀਂਦੇ ਦਿਸ਼ਾ ਨਿਰਦੇਸ਼ ...

ਪੂਰੀ ਖ਼ਬਰ »

ਵਕੀਲਾਂ ਿਖ਼ਲਾਫ਼ ਸੇਵਾਮੁਕਤ ਪੁਲਿਸ ਕਰਮਚਾਰੀਆਂ ਵਲੋਂ ਦਿੱਲੀ ਦੀ ਘਟਨਾ ਨੂੰ ਲੈ ਕੇ ਨਿੰਦਾ ਮਤਾ ਪਾਸ

ਸਿਰਸਾ, 8 ਨਵੰਬਰ (ਭੁਪਿੰਦਰ ਪੰਨੀਵਾਲੀਆ)- ਰਿਟਾਇਰਡ ਪੁਲਿਸ ਕਰਮਚਾਰੀ ਸੰਘ, ਸਿਰਸਾ ਦੀ ਇਕ ਮੀਟਿੰਗ ਸੰਘ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਪੁਲਿਸ ਲਾਈਨ 'ਚ ਹੋਈ ਜਿਸ 'ਚ ਦਿੱਲੀ ਦੀ ਘਟਨਾ ਨੂੰ ਲੈ ਕੇ ਵਕੀਲਾਂ ਿਖ਼ਲਾਫ਼ ਨਿੰਦਾ ਮਤਾ ...

ਪੂਰੀ ਖ਼ਬਰ »

ਪੰਜਾਬੀ ਲੇਖਕ ਸਭਾ ਤੇ ਪ੍ਰਗਤੀਸ਼ੀਲ ਲੇਖਕ ਸੰਘ ਵੀ ਕਰੇਗਾ ਪੰਜਾਬੀ 'ਚ ਸਹੁੰ ਚੁੱਕਣ ਵਾਲੇ ਵਿਧਾਇਕ ਨੂੰ ਸਨਮਾਨਿਤ

ਸਿਰਸਾ, 8 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪੰਜਾਬੀ ਸਤਿਕਾਰ ਸਭਾ ਮਗਰੋਂ ਹੁਣ ਪੰਜਾਬੀ ਲੇਖਕ ਸੰਘ ਤੇ ਪ੍ਰਗਤੀਸ਼ੀਲ ਲੇਖਕ ਸੰਘ ਨੇ ਵੀ ਹਰਿਆਣਾ ਵਿਧਾਨ ਸਭਾ 'ਚ ਪੰਜਾਬੀ 'ਚ ਸਹੁੰ ਚੁੱਕਣ ਵਾਲੇ ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੂੰ ਸਨਮਾਨਿਤ ਕਰਨ ਦਾ ...

ਪੂਰੀ ਖ਼ਬਰ »

ਪਰਾਲੀ ਸਾੜਨ 'ਤੇ ਕਿਸਾਨ ਿਖ਼ਲਾਫ਼ ਮਾਮਲਾ ਦਰਜ

ਨਾਭਾ, 8 ਨਵੰਬਰ (ਕਰਮਜੀਤ ਸਿੰਘ)-ਥਾਣਾ ਸਦਰ ਤੋਂ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਥੂਹੀ ਮੌਜੂਦ ਸਨ ਤਾਂ ਇਕ ਖੇਤ ਵਿਚ ਪਰਾਲੀ ਨੂੰ ਅੱਗ ਲਗਾਈ ਗਈ ਸੀ ਜਿਸ 'ਤੇ ਡਿਪਟੀ ਕਮਿਸ਼ਨਰ ਪਟਿਆਲਾ ਦੇ ਹੁਕਮਾਂ 'ਤੇ ਅਮਲ ਕਰਦੇ ਹੋਏ ਖੇਤ ...

ਪੂਰੀ ਖ਼ਬਰ »

ਨੋਟਬੰਦੀ ਨੂੰ ਲੈ ਕੇ ਐਨ.ਐਸ.ਯੂ.ਆਈ. ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਸਿਰਸਾ, 8 ਨਵੰਬਰ (ਭੁਪਿੰਦਰ ਪੰਨੀਵਾਲੀਆ)-ਨੋਟਬੰਦੀ ਦੇ ਤਿੰਨ ਸਾਲ ਪੂਰੇ ਹੋਣ 'ਤੇ ਐਨ.ਐਸ.ਯੂ.ਆਈ. ਨੇ ਅੱਜ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਭਾਜਪਾ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਐਨ. ਐਸ. ਯੂ. ਆਈ. ਨਾਲ ...

ਪੂਰੀ ਖ਼ਬਰ »

ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਦੇ ਹੱਲ ਦੱਸੇ

ਕਰਨਾਲ, 8 ਨਵੰਬਰ (ਗੁਰਮੀਤ ਸਿੰਘ ਸੱਗੂ)-ਝੋਨੇ ਦੀ ਕਟਾਈ ਸਤੰਬਰ ਮਹੀਨੇ ਤੋਂ ਸ਼ੁਰੂ ਹੁੰਦੀ ਹੈ ਅਤੇ ਅੰਦਾਜ਼ਨ 90 ਫ਼ੀਸਦੀ ਝੋਨੇ ਦੀ ਪਰਾਲੀ ਖੇਤਾਂ ਵਿਚ ਹੀ ਸਾੜੀ ਜਾਂਦੀ ਹੈ, ਜਿਸ ਕਾਰਨ ਹਵਾ ਦਾ ਪ੍ਰਦੂਸ਼ਣ ਘਾਤਕ ਪੱਧਰ 'ਤੇ ਪਹੁੰਚ ਜਾਂਦਾ ਹੈ, ਜੋ ਕਿ ਧੁੰਦ ਦਾ ਮੁੱਖ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਕਾਨੂੰਨੀ ਸਾਖਰਤਾ ਕੈਂਪ 14 ਨੂੰ

ਫ਼ਤਿਹਾਬਾਦ, 8 ਨਵੰਬਰ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹੇ ਵਿਚ ਬਾਲ ਦਿਵਸ ਦੇ ਮੌਕੇ 'ਤੇ ਪੈਨਲ ਵਕੀਲਾਂ ਦੀ ਸਹਾਇਤਾ ਨਾਲ 14 ਨਵੰਬਰ ਨੂੰ ਸਥਾਨਕ ਬਾਲ ਭਵਨ ਦੇ ਵਿਹੜੇ ਵਿਚ ਇਕ ਵਿਸ਼ੇਸ਼ ਕਾਨੂੰਨੀ ਸਾਖਰਤਾ ਕੈਂਪ ਲਗਾਇਆ ਜਾਵੇਗਾ | ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੀਤੇ ਗਏ ਐਲਾਨ ਬਦਲੇ ਵਿਧਾਇਕ ਕੰਵਰਪਾਲ ਵਲੋਂ ਮੁੱਖ ਮੰਤਰੀ ਦਾ ਧੰਨਵਾਦ

ਜਗਾਧਰੀ, 8 ਨਵੰਬਰ (ਜਗਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹਰਿਆਣਾ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਹਰਿਆਣਾ ਤੋਂ ਜਾ ਰਹੇ ਲਗਪਗ 5500 ਸ਼ਰਧਾਲੂਆਂ ਦਾ ਬੱਸ ਅਤੇ ਰੇਲ ਗੱਡੀ ਦਾ ...

ਪੂਰੀ ਖ਼ਬਰ »

ਸ਼ਬਦ ਗਾਇਨ ਦੇ ਮੁਕਾਬਲੇ 'ਚ ਖ਼ਾਲਸਾ ਕਾਲਜ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਕਰਨਾਲ, 8 ਨਵੰਬਰ (ਗੁਰਮੀਤ ਸਿੰਘ ਸੱਗੂ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਗੋਲਡਨ ਜੁਬਲੀ ਸਮਾਰੋਹ ਦੇ ਤੀਜੇ ਦਿਨ ਅੰਤਰ ਕਾਲਜ ਸ਼ਬਦ ਗਾਇਨ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਾਲਜ ਦੇ ਸਾਬਕਾ ਪਿ੍ੰਸੀਪਲ ਡਾ: ਐਸ. ਪੀ. ਸਿੰਘ ਨੇ ਮੱੁਖ ਮਹਿਮਾਨ ਵਜੋਂ ...

ਪੂਰੀ ਖ਼ਬਰ »

'ਮੈਂ ਹੂੰ ਚਾਈਲਡਲਾਈਨ ਦੋਸਤ' ਫਰੇਮ ਨਾਲ ਬੱਚਿਆਂ ਦੇ ਅਧਿਆਪਕਾਂ ਨੇ ਖਿੱਚੀਆਂ ਤਸਵੀਰਾਂ

ਜਗਾਧਰੀ, 8 ਨਵੰਬਰ (ਜਗਜੀਤ ਸਿੰਘ)-ਚਾਈਲਡਲਾਈਨ ਨਾਲ ਦੋਸਤੀ ਪ੍ਰੋਗਰਾਮ ਦੇ ਤਹਿਤ ਅੱਜ ਦਾ ਪ੍ਰੋਗਰਾਮ ਨਿਊ ਹੈਪੀ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਯਮੁਨਾਨਗਰ ਵਿਖੇ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਬਾਲ ਭਲਾਈ ਕਮੇਟੀ ਦੇ ਸਾਬਕਾ ਮੈਂਬਰ ਅਤੇ ਸਿੱਖਿਆ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕਰਤਾਰਪੁਰ ਗੁਰਦੁਆਰਾ ਸਾਹਿਬ ਦੀ ਮੁਫ਼ਤ ਯਾਤਰਾ ਕਰਾਉਣ ਦਾ ਫ਼ੈਸਲਾ ਸ਼ਲਾਘਾਯੋਗ-ਸੰਤ ਜਸਦੀਪ ਸਿੰਘ

ਯਮੁਨਾਨਗਰ, 8 ਨਵੰਬਰ (ਗੁਰਦਿਆਲ ਸਿੰਘ ਨਿਮਰ)-ਗੁਰਦੁਆਰਾ ਗੋਵਿੰਦਪੁਰਾ ਭੰਭੌਲੀ ਦੇ ਬਾਬਾ ਜਸਦੀਪ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ...

ਪੂਰੀ ਖ਼ਬਰ »

ਆਰੀਆਭੱਟ 'ਚ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ

ਫ਼ਤਿਹਾਬਾਦ, 8 ਨਵੰਬਰ (ਹਰਬੰਸ ਸਿੰਘ ਮੰਡੇਰ)- ਬੀਗੜ ਰੋਡ ਸਥਿਤ ਆਰਿਆਭੱਟ ਪਬਲਿਕ ਸਕੂਲ ਵਿਖੇ ਖੇਡ ਮੁਕਾਬਲੇ ਕਰਵਾਏ ਗਏ | ਮੁਕਾਬਲੇ ਦੇ ਪਹਿਲੇ ਦਿਨ ਪ੍ਰੀ-ਨਰਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਰੇਸ, ਨਿੰਬੂ ਦੌੜ, ਜਿਗਜੀਗ ਦੌੜ, ਇਕ ...

ਪੂਰੀ ਖ਼ਬਰ »

ਹਨੀਪ੍ਰੀਤ ਦੇ ਡੇਰੇ ਆਉਣ ਮਗਰੋਂ ਪ੍ਰੇਮੀਆਂ ਦੀਆਂ ਸਰਗਰਮੀਆਂ ਵਧੀਆਂ

ਸਿਰਸਾ, 8 ਨਵੰਬਰ (ਭੁਪਿੰਦਰ ਪੰਨੀਵਾਲੀਆ)- ਡੇਰਾ ਸਿਰਸਾ ਮੁਖੀ ਦੀ ਗੋਦ ਲਈ ਧੀ ਹਨੀਪ੍ਰੀਤ ਦੇ ਜੇਲ੍ਹ 'ਚੋਂ ਜ਼ਮਾਨਤ 'ਤੇ ਰਿਹਾਅ ਹੋ ਕੇ ਡੇਰੇ ਆਉਣ ਤੋਂ ਬਾਅਦ ਡੇਰੇ ਦੀਆਂ ਸਰਗਰਮੀਆਂ ਵੱਧ ਗਈਆਂ ਹਨ | ਹਨੀਪ੍ਰੀਤ ਦੇ ਆਉਣ ਮਗਰੋਂ ਡੇਰੇ 'ਚ ਮੀਟਿੰਗਾਂ ਦਾ ਦੌਰ ਲਗਾਤਾਰ ...

ਪੂਰੀ ਖ਼ਬਰ »

ਕਫੋਟਾ ਕੋਲ ਕਾਰ ਖਾਈ 'ਚ ਡਿਗੀ

ਪਾਉਂਟਾ ਸਾਹਿਬ, 8 ਨਵੰਬਰ (ਹਰਬਖਸ਼ ਸਿੰਘ)-ਸ਼ਿਲਾਈ-ਪਾਉਂਟਾ ਸਾਹਿਬ ਰਾਜਮਾਰਗ ਵਿਚ ਕਫੋਟਾ ਕੋਲ ਇਕ ਦਰਦਨਾਕ ਸੜਕ ਹਾਦਸੇ ਵਿਚ ਇਕ ਦੀ ਮੌਤ ਹੋ ਗਈ, ਜਦੋਂਕਿ ਦੂਸਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਪੁਲਿਸ ਸੂਤਰਾਂ ਅਨੁਸਾਰ ਇਕ ਆਲਟੋ ਕਾਰ ਸ਼ਿਲਾਈ-ਪਾਉਂਟਾ ਸਾਹਿਬ ...

ਪੂਰੀ ਖ਼ਬਰ »

25ਵੇਂ ਕੋਲਕਾਤਾ ਅੰਤਰਰਾਸ਼ਟਰੀ ਫ਼ਿਲਮ ਸਮਾਰੋਹ ਦੀ ਰੰਗਾਰੰਗ ਸ਼ੁਰੂਆਤ

ਕੋਲਕਾਤਾ, 8 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਇਥੋਂ ਦੇ ਨੇਤਾਜੀ ਇੰਡੋਰ ਸਟੇਡੀਅਮ 'ਚ ਅੱਜ 25ਵੇਂ ਕੋਲਕਾਤਾ ਅੰਤਰਰਾਸ਼ਟਰੀ ਫ਼ਿਲਮ ਸਮਾਰੋਹ ਦੀ ਰੰਗਾਰੰਗ ਸ਼ੁਰੂਆਤ ਹੋਇਆ | ਬਾਲੀਵੁਡ ਦੇ ਬਾਦਸ਼ਾਹ ਤੇ ਬੰਗਾਲ ਦੇ ਬ੍ਰਾਂਡ ਅੰਬੇਸਡਰ ਸ਼ਾਹਰੁਖ ਖ਼ਾਨ ਨੇ ਹਜ਼ਾਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ ਕਰਵਾਏ

ਯਮੁਨਾਨਗਰ, 8 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਅਤੇ ਨਹਿਰੂ ਯੁਵਾ ਕੇਂਦਰ ਯਮੁਨਾਨਗਰ ਦੇ ਐਨ. ਐਸ. ਐਸ. ਵਿਭਾਗ ਵਲੋਂ ਸਾਂਝੇ ਤੌਰ 'ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਗਏ | ਇਹ ਭਾਸ਼ਣ ਮੁਕਾਬਲੇ 'ਇਕ ਰਾਸ਼ਟਰ ਸੰਯੁਕਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ 46ਵੀਂ ਪ੍ਰਭਾਤ ਫੇਰੀ ਜਗੀਰ ਸਿੰਘ ਦੇ ਗ੍ਰਹਿ ਵਿਖੇ ਪੁੱਜੀ

ਸ਼ਾਹਬਾਦ ਮਾਰਕੰਡਾ, 8 ਨਵੰਬਰ (ਅਵਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਅੰਮਿ੍ਤ ਵੇਲੇ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਸਾਹਿਬ ਤੋਂ ਕੱਢੀਆਂ ਜਾ ਰਹੀਆਂ ...

ਪੂਰੀ ਖ਼ਬਰ »

ਸੂਰਜ ਗ੍ਰਹਿਣ ਮੇਲੇ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕੁਰੂਕਸ਼ੇਤਰ ਨੂੰ 20 ਸੈਕਟਰਾਂ 'ਚ ਵੰਡਿਆ ਜਾਵੇਗਾ-ਵਿਧਾਇਕ ਸੁਭਾਸ਼ ਸੁਧਾ

ਸ਼ਾਹਬਾਦ ਮਾਰਕੰਡਾ, 8 ਨਵੰਬਰ (ਅਵਤਾਰ ਸਿੰਘ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਕੁਰੂਕਸ਼ੇਤਰ ਵਿਖੇ 26 ਦਸੰਬਰ ਨੂੰ ਭਰਨ ਜਾ ਰਹੇ ਸੂਰਜ ਗ੍ਰਹਿਣ ਮੇਲੇ ਦੌਰਾਨ ਯਾਤਰੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਕੁਰੂਕਸ਼ੇਤਰ ਨੂੰ 20 ਸੈਕਟਰਾਂ ਵਿਚ ਵੰਡਿਆ ਜਾਵੇਗਾ ...

ਪੂਰੀ ਖ਼ਬਰ »

ਪੁਲਿਸ ਲਾਈਨ 'ਚ ਖ਼ੂਨਦਾਨ ਕੈਂਪ ਲਗਾਇਆ

ਫ਼ਤਿਹਾਬਾਦ, 8 ਨਵੰਬਰ (ਹਰਬੰਸ ਸਿੰਘ ਮੰਡੇਰ)- ਹਰਿਆਣਾ ਪੁਲਿਸ ਸਪਤਾਹ ਦੇ ਜਸ਼ਨ ਦੇ ਚੌਥੇ ਦਿਨ ਜ਼ਿਲ੍ਹਾ ਪੁਲਿਸ ਸੁਪਰਡੈਂਟ ਵਿਜੇ ਪ੍ਰਤਾਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਿਸਾਰ ਰੋਡ 'ਤੇ ਪੁਲਿਸ ਲਾਈਨ 'ਚ ਖ਼ੂਨਦਾਨ ਕੈਂਪ ਲਗਾਇਆ ਗਿਆ¢ 100 ਤੋਂ ਵੱਧ ਪੁਲਿਸ ...

ਪੂਰੀ ਖ਼ਬਰ »

ਸਨਾਤਨ ਧਰਮ ਮਾਰੂਤੀ ਨੰਦਨ ਵਿੱਦਿਆ ਮੰਦਰ ਨੇ ਸ਼ਤਰੰਜ ਮੁਕਾਬਲੇ ਕਰਵਾਏ

ਨੀਲੋਖੇੜੀ, 8 ਨਵੰਬਰ (ਆਹੂਜਾ)-ਸਨਾਤਨ ਧਰਮ ਮਾਰੂਤੀ ਨੰਦਨ ਵਿਦਿਆ ਮੰਦਰ ਵਲੋਂ ਸਹੋਦਿਆ ਸਕੂਲ ਕੰਪਲੈਕਸ ਅਧੀਨ ਇਕ ਸ਼ਤਰੰਜ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਜ਼ਿਲ੍ਹੇ ਦੇ 25 ਸਕੂਲਾਂ ਦੇ 225 ਬੱਚਿਆਂ ਨੇ ਭਾਗ ਲਿਆ | ਮੁਕਾਬਲੇ ਨੂੰ ਚਾਰ ਸ਼੍ਰੇਣੀਆਂ ਅੰਡਰ 11, ...

ਪੂਰੀ ਖ਼ਬਰ »

ਮਾਂਡੀ ਵਿਖੇ ਤਿੰਨ ਦਿਨਾ ਸਮਾਗਮ 15 ਤੋਂ ਹੋਵੇਗਾ-ਜਤਿੰਦਰ ਸਿੰਘ ਬੱਗਾ

ਗੁਹਲਾ ਚੀਕਾ, 8 ਨਵੰਬਰ (ਓ.ਪੀ. ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਸ੍ਰੀ ਚੰਦ ਜੀ ਦਾ 525ਵਾਂ ਪ੍ਰਕਾਸ਼ ਪੁਰਬ ਸਮਾਗਮ 15 ਨਵੰਬਰ ਤੋਂ 17 ਨਵੰਬਰ ਤੱਕ ਪਿੰਡ ਮਾਂਡੀ (ਪਿਹੋਵਾ) ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਉਕਤ ...

ਪੂਰੀ ਖ਼ਬਰ »

ਨੋਟਬੰਦੀ ਦੀ ਤੀਜੀ ਵਰੇ੍ਹਗੰਢ 'ਤੇ ਮਮਤਾ ਨੇ ਇਕ ਵਾਰ ਫਿਰ ਮੋਦੀ ਸਰਕਾਰ ਦੀ ਨਾਕਾਮੀ ਚੇਤੇ ਕਰਾਈ

ਕੋਲਕਾਤਾ, 8 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਨੋਟਬੰਦੀ ਦਾ ਐਲਾਨ ਹੁੰਦਿਆਂ ਹੀ ਸਭ ਤੋਂ ਪਹਿਲਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਸਦਾ ਵਿਰੋਧ ਕੀਤਾ ਸੀ ਅਤੇ ਇਸ ਨੂੰ ਇਤਿਹਾਸ ਦਾ ਕਾਲਾ ਦਿਨ ਦੱਸਿਆ ਸੀ | ਬੀਤੇ ਤਿੰਨ ਸਾਲਾਂ ਤੋਂ ਉਹ ਲਗਾਤਾਰ ਹਰ ...

ਪੂਰੀ ਖ਼ਬਰ »

5ਵੇਂ ਅੰਤਰਰਾਸ਼ਟਰੀ ਵਿਗਿਆਨ ਫ਼ੈਸਟੀਵਲ 'ਚ ਗਿਨੀਜ਼ ਰਿਕਾਰਡ ਬਣਿਆ

ਕੋਲਕਾਤਾ, 8 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਇਥੇ ਇੰਡੀਆ ਇੰਟਰਨੇਸ਼ਨਲ ਸਾਇੰਸ ਫੈਸਟੀਵਲ 2019 ਮੌਕੇ ਚਾਰ ਦਿਨਾਂ 'ਚ ਕਈ ਰਿਕਾਰਡ ਕਾਇਮ ਹੋਏ, ਜਿੱਸ 'ਚ ਗਿਨੀਜ ਰਿਕਾਰਡ ਵੀ ਸ਼ਾਮਿਲ ਹਨ | 5 ਨਵੰਬਰ ਤੋਂ ਵਿਸ਼ਵ ਬੰਗ ਕੰਵੇਸ਼ਨ ਸੇਂਟਰ, ਸਾਇੰਸ ਸਿਟੀ, ਸਤਿਆਜੀਤ ਰੇ ਫ਼ਿਲਮ ...

ਪੂਰੀ ਖ਼ਬਰ »

ਸ਼ਟਰ ਤੋੜ ਕੇ ਬੁਟੀਕ 'ਚੋਂ ਲੱਖਾਂ ਦੇ ਕੱਪੜੇ ਚੋਰੀ

ਜਲੰਧਰ, 8 ਨਵੰਬਰ (ਐੱਮ.ਐੱਸ. ਲੋਹੀਆ)-ਇੰਦਰਾ ਪਾਰਕ, ਵਡਾਲਾ ਰੋਡ 'ਤੇ ਚੱਲ ਰਹੀ ਅਰੋੜਾ ਡਜ਼ਾਈਨਰ ਬੁਟੀਕ ਦਾ ਬੀਤੀ ਰਾਤ ਕਿਸੇ ਨੇ ਸ਼ੱਟਰ ਤੋੜ ਕੇ ਅੰਦਰ ਪਏ 8-10 ਲੱਖ ਰੁਪਏ ਦੇ ਕਪੜੇ ਚੋਰੀ ਕਰ ਲਏ | ਦੁਕਾਨ ਮਾਲਕ ਅਜੇ ਅਰੋੜਾ ਪੁੱਤਰ ਰਮੇਸ਼ ਲਾਲ ਅਰੋੜਾ ਵਾਸੀ ਇੰਦਰਾ ਪਾਰਕ ...

ਪੂਰੀ ਖ਼ਬਰ »

ਏ.ਪੀ.ਜੇ. ਕਾਲਜ ਵਿਖੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਡਰਾਇੰਗ ਮੁਕਾਬਲੇ ਕਰਵਾਏ

ਜਲੰਧਰ, 8 ਨਵੰਬਰ (ਰਣਜੀਤ ਸਿੰਘ ਸੋਢੀ)- ਏ.ਪੀ.ਜੇ. ਕਾਲਜ ਵਿਖੇ ਨਗਰ ਨਿਗਮ ਜਲੰਧਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਤਹਿਤ ਜ਼ਿਲ੍ਹਾ ਪੱਧਰੀ ਡਰਾਇੰਗ ਮੁਕਾਬਲੇ ਕਰਵਾਏ ਗਏ, ਜਿਸ 'ਚ 50 ਸਕੂਲਾਂ ਦੇ 75 ਵਿਦਿਆਰਥੀਆਂ ...

ਪੂਰੀ ਖ਼ਬਰ »

ਕਰਟਿਨ ਯੂਨੀਵਰਸਿਟੀ ਤੇ ਮਿੱਤਲ ਸਕੂਲ ਆਫ਼ ਬਿਜ਼ਨੈੱਸ ਵਲੋਂ ਅੰਤਰਰਾਸ਼ਟਰੀ ਮੈਨੇਜਮੈਂਟ ਕਨਕਲੇਵ ਸ਼ੁਰੂ

ਜਲੰਧਰ, 8 ਨਵੰਬਰ (ਰਣਜੀਤ ਸਿੰਘ ਸੋਢੀ)-ਕਰਟਿਨ ਯੂਨੀਵਰਸਿਟੀ ਆਫ਼ ਆਸਟੇ੍ਰਲੀਆ ਤੇ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਮਿੱਤਲ ਸਕੂਲ ਆਫ਼ ਬਿਜ਼ਨਸ ਵਲੋਂ ਐੱਲ. ਪੀ. ਯੂ. ਵਿਖੇ ਤਿੰਨ ਦਿਨਾਂ ਅੰਤਰਰਾਸ਼ਟਰੀ ਮੈਨੇਜਮੈਂਟ ਕਨਕਲੇਵ ਦਾ ਉਦਘਾਟਨ ਕੀਤਾ ਗਿਆ, ਜਿਸ 'ਚ ...

ਪੂਰੀ ਖ਼ਬਰ »

ਦੋਆਬਾ ਕਾਲਜ ਵਿਖੇ ਯੁਵਕ ਮੇਲੇ 'ਚ ਨੌਜਵਾਨਾਂ ਨੇ ਵੱਖ-ਵੱਖ ਵੰਨਗੀਆਂ ਕੀਤੀਆਂ ਪੇਸ਼

ਜਲੰਧਰ, 8 ਨਵੰਬਰ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਦੇ ਈ. ਸੀ. ਏ. ਵਿਭਾਗ ਵਲੋਂ 14ਵੇਂ ਯੁਵਕ ਮੇਲੇ ਦਾ ਉਦਘਾਟਨ ਓਪਨ ਏਅਰ ਥੀਏਟਰ ਵਿਚ ਕੀਤਾ ਗਿਆ, ਜਿਸ ਵਿਚ ਚੰਦਰ ਮੋਹਨ ਪ੍ਰਧਾਨ ਆਰੀਆ ਸਿੱਖਿਆ ਮੰਡਲ ਤੇ ਕਾਲਜ ਪ੍ਰਬੰਧਕੀ ਕਮੇਟੀ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ, ...

ਪੂਰੀ ਖ਼ਬਰ »

ਦੋਆਬਾ ਕਾਲਜ ਵਿਖੇ ਯੁਵਕ ਮੇਲੇ 'ਚ ਨੌਜਵਾਨਾਂ ਨੇ ਵੱਖ-ਵੱਖ ਵੰਨਗੀਆਂ ਕੀਤੀਆਂ ਪੇਸ਼

ਜਲੰਧਰ, 8 ਨਵੰਬਰ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਦੇ ਈ. ਸੀ. ਏ. ਵਿਭਾਗ ਵਲੋਂ 14ਵੇਂ ਯੁਵਕ ਮੇਲੇ ਦਾ ਉਦਘਾਟਨ ਓਪਨ ਏਅਰ ਥੀਏਟਰ ਵਿਚ ਕੀਤਾ ਗਿਆ, ਜਿਸ ਵਿਚ ਚੰਦਰ ਮੋਹਨ ਪ੍ਰਧਾਨ ਆਰੀਆ ਸਿੱਖਿਆ ਮੰਡਲ ਤੇ ਕਾਲਜ ਪ੍ਰਬੰਧਕੀ ਕਮੇਟੀ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ, ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ 9 ਵਿਅਕਤੀਆਂ ਿਖ਼ਲਾਫ਼ ਮਾਮਲੇ ਦਰਜ

ਜਲੰਧਰ ਛਾਉਣੀ, 8 ਨਵੰਬਰ (ਪਵਨ ਖਰਬੰਦਾ)-ਸੁਪਰੀਮ ਵਲੋਂ ਕੀਤੇ ਗਏ ਹੁਕਮਾਂ ਤੇ ਪੰਜਾਬ ਸਰਕਾਰ ਵਲੋਂ ਕੀਤੀ ਗਈ ਸਖ਼ਤੀ ਦੇ ਬਾਵਜੂਦ ਵੀ ਕੁੱਝ ਕਿਸਾਨਾਂ ਵਲੋਂ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਉਣ ਉਪਰੰਤ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਖ਼ਤੀ ਕਰਦੇ ਹੋਏ ...

ਪੂਰੀ ਖ਼ਬਰ »

'ਲੇਡੀ ਸਿੰਘਮ' 'ਤੇ ਲੱਗਾ ਥੱਪੜ ਮਾਰਨ ਦਾ ਦੋਸ਼

ਜਲੰਧਰ, 8 ਨਵੰਬਰ (ਸ਼ਿਵ ਸ਼ਰਮਾ)- ਇੰਪਰੂਵਮੈਂਟ ਟਰੱਸਟ ਦੀ ਈ. ਓ. ਤੇ 'ਲੇਡੀ ਸਿੰਘਮ' ਵਜੋਂ ਜਾਣੀ ਜਾਂਦੀ ਸੁਰਿੰਦਰ ਕੁਮਾਰੀ 'ਤੇ ਕੰਪਿਊਟਰ ਆਪ੍ਰੇਟਰ ਦਮਨਦੀਪ ਦੇ ਥੱਪੜ ਮਾਰਨ/ਦੁਰਵਿਹਾਰ ਕਰਨ ਦਾ ਦੋਸ਼ ਲੱਗਾ ਹੈ | ਦਮਨਦੀਪ ਦਾ ਕਹਿਣਾ ਸੀ ਕਿ ਜਾਣਕਾਰੀ ਦੇ ਮਾਮਲੇ ਵਿਚ ਈ. ...

ਪੂਰੀ ਖ਼ਬਰ »

'ਲੇਡੀ ਸਿੰਘਮ' 'ਤੇ ਲੱਗਾ ਥੱਪੜ ਮਾਰਨ ਦਾ ਦੋਸ਼

ਜਲੰਧਰ, 8 ਨਵੰਬਰ (ਸ਼ਿਵ ਸ਼ਰਮਾ)- ਇੰਪਰੂਵਮੈਂਟ ਟਰੱਸਟ ਦੀ ਈ. ਓ. ਤੇ 'ਲੇਡੀ ਸਿੰਘਮ' ਵਜੋਂ ਜਾਣੀ ਜਾਂਦੀ ਸੁਰਿੰਦਰ ਕੁਮਾਰੀ 'ਤੇ ਕੰਪਿਊਟਰ ਆਪ੍ਰੇਟਰ ਦਮਨਦੀਪ ਦੇ ਥੱਪੜ ਮਾਰਨ/ਦੁਰਵਿਹਾਰ ਕਰਨ ਦਾ ਦੋਸ਼ ਲੱਗਾ ਹੈ | ਦਮਨਦੀਪ ਦਾ ਕਹਿਣਾ ਸੀ ਕਿ ਜਾਣਕਾਰੀ ਦੇ ਮਾਮਲੇ ਵਿਚ ਈ. ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਦੇ ਬੂਥ 'ਚੋਂ ਸੱਪ ਨਿਕਲਣ ਕਰਕੇ ਪਈਆਂ ਭਾਜੜਾਂ

ਜਲੰਧਰ, 8 ਨਵੰਬਰ (ਚੰਦੀਪ ਭੱਲਾ)-ਤਹਿਸੀਲ ਕੰਪਲੈਕਸ ਵਿਖੇ ਇਕ ਬੂਥ 'ਚ ਸੱਪ ਨਿਕਲਣ ਕਰਕੇ ਲੋਕਾਂ 'ਚ ਭਾਜੜਾਂ ਪੈ ਗਈਆਂ, ਜਿਸ ਵਿਅਕਤੀ ਦਾ ਬੂਥ ਸੀ ਉਸ ਨੇ ਵੇਖਿਆ ਕਿ ਦੀਵਾਰ 'ਤੇ ਸੱਪ ਚਲ ਰਿਹਾ ਹੈ ਜਿਸ ਤੋਂ ਬਾਅਦ ਕੰਪਲੈਕਸ 'ਚ ਸੱਪ-ਸੱਪ ਦਾ ਰੌਲਾ ਪੈ ਗਿਆ ਤਾਂ ਉਸੇ ਵੇਲੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੁੱਲਜ਼ਆਈ ਕਰਵਾਏਗੀ ਮੁਫ਼ਤ ਆਈਲਟਸ

ਜਲੰਧਰ, 8 ਨਵੰਬਰ (ਹਰਵਿੰਦਰ ਸਿੰਘ ਫੁੱਲ)-ਵਿੱਦਿਆਰਥੀਆਂ ਲਈ ਵਿਦੇਸ਼ਾਂ 'ਚ ਪੜ੍ਹਾਈ ਕਰਨ ਲਈ ਜਾਣ ਵਾਸਤੇ ਆਈਲੈਟਸ ਦੀ ਪੜ੍ਹਾਈ ਕਰਨੀ ਜ਼ਰੂਰੀ ਹੋ ਗਈ ਹੈ | ਵਿੱਦਿਆਰਥੀਆਂ ਦੀ ਇਸ ਜ਼ਰੂਰਤ ਨੂੰ ਪੂਰਾ ਕਰਨ ਲਈ ਬੁੱਲਜ਼ਆਈ ਇੰਮੀਗੇਸ਼ਨ ਤੇ ਐਜੂਕੇਸ਼ਨ ਸਰਵਿਸੀਜ਼ ਵਲੋਂ ...

ਪੂਰੀ ਖ਼ਬਰ »

ਅਸ਼ਵਨ ਭੱਲਾ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਲਈ ਡੀ.ਜੀ.ਪੀ. ਦੀ ਸ਼ਲਾਘਾ

ਜਲੰਧਰ, 8 ਨਵੰਬਰ (ਜਸਪਾਲ ਸਿੰਘ)- ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਅਸ਼ਵਨ ਭੱਲਾ ਵਲੋਂ ਪੰਜਾਬ ਪੁਲਿਸ ਮੁਖੀ ਦਿਨਕਰ ਗੁਪਤਾ ਨਾਲ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਵਲੋਂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX