ਤਾਜਾ ਖ਼ਬਰਾਂ


ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  49 minutes ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  about 1 hour ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  about 1 hour ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  about 1 hour ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  about 1 hour ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 1 hour ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  about 2 hours ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  about 2 hours ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 3 hours ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 3 hours ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 3 hours ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 3 hours ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 3 hours ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 4 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 4 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 4 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 4 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 5 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 5 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 4 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 5 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 6 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 6 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 6 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 7 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 7 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 8 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 8 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 7 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 8 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 9 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 9 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 9 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 9 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 9 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 9 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 9 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 10 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਹੁਸ਼ਿਆਰਪੁਰ / ਮੁਕੇਰੀਆਂ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਜਾਏ ਦੀਵਾਨ 'ਚ ਭਾਈ ਬਿਕਰਮਜੀਤ ਸਿੰਘ ਕਰਨਾਲ ਵਾਲੇ, ਭਾਈ ਸਵਰਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਵਤਾਰ ਸਿੰਘ ਬੈਂਕ ਵਾਲੇ, ਭਾਈ ਸਰਬਜੀਤ ਸਿੰਘ ਕਥਾਵਾਚਕ, ਭਾਈ ਅਜੈਪਾਲ ਸਿੰਘ ਹਜ਼ੂਰੀ ਰਾਗੀ, ਨਿੱਤਨੇਮ ਸੇਵਾ ਸੁਸਾਇਟੀ, ਇਸਤਰੀ ਸਤਿਸੰਗ ਸਭਾ ਮਾਤਾ ਗੁਜਰੀ ਜੀ, ਇਸਤਰੀ ਸਤਿਸੰਗ ਸਭਾ ਮਾਤਾ ਸਾਹਿਬ ਕੌਰ ਜੀ, ਬੜੂ ਸਾਹਿਬ ਅਕੈਡਮੀ ਮੱਖਣਗੜ੍ਹ ਦੇ ਬੱਚੇ, ਸ੍ਰੀ ਗੁਰੂ ਨਾਨਕ ਗਰਲਜ਼ ਸੀਨੀ: ਸੈਕੰ: ਸਕੂਲ ਗੁਰ: ਸ੍ਰੀ ਗੁਰੂ ਸਿੰਘ ਸਭਾ ਦੇ ਬੱਚੇ, ਸ੍ਰੀ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਦੇ ਬੱਚੇ, ਦਸਮੇਸ਼ ਵੈੱਲਫੇਅਰ ਸੁਸਾਇਟੀ ਆਦਿ ਜਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਤੋਂ ਜਾਣੂ ਕਰਵਾਇਆ ਤੇ ਸ਼ਬਦ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਐਡਵੋਕੇਟ ਮਨਿੰਦਰਪਾਲ ਸਿੰਘ, ਅਵਤਾਰ ਸਿੰਘ ਲਾਇਲ, ਮਨਿੰਦਰਪਾਲ ਸਿੰਘ ਬੇਦੀ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ, ਦਵਿੰਦਰ ਸਿੰਘ, ਜਥੇ: ਪਰਮਜੀਤ ਸਿੰਘ, ਪਵਨਪ੍ਰੀਤ ਸਿੰਘ, ਹਰਜੀਤ ਸਿੰਘ ਮਠਾਰੂ, ਸਤਿੰਦਰ ਸਿੰਘ ਵਾਲੀਆ, ਮਾ: ਉਜਾਗਰ ਸਿੰਘ, ਚਰਨਜੀਤ ਸਿੰਘ ਧਾਮੀ, ਰਣਧੀਰ ਸਿੰਘ ਭਾਰਜ, ਕੰੁਵਰ ਗੁਨਦੀਪ ਸਿੰਘ ਡੀ. ਐਸ. ਪੀ., ਇੰਦਰਜੀਤ ਸਿੰਘ ਸਚਦੇਵਾ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਮੁਕੇਰੀਆਂ, (ਰਾਮਗੜ੍ਹੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮੁਕੇਰੀਆਂ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸੰਗਤਾਂ ਵਲੋਂ ਮਨਾਇਆ ਗਿਆ | ਇਸ ਮੌਕੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਾ ਭਾਈ ਦਲਵੀਰ ਸਿੰਘ ਮੁਕੇਰੀਆਂ, ਭਾਈ ਪਰਮਿੰਦਰ ਸਿੰਘ ਧਾਰੀਵਾਲ, ਭਾਈ ਖੜਕ ਸਿੰਘ ਢਾਡੀ ਜਥਾ ਪਠਾਨਕੋਟ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਸਮਾਗਮ 'ਚ ਗੁਰੂ ਦਾ ਓਟ ਆਸਰਾ ਲੈਣ ਲਈ ਸਰਵ ਸ੍ਰੀ ਜੰਗੀ ਲਾਲ ਮਹਾਜਨ ਹਲਕਾ ਇੰਚਾਰਜ, ਮੰਗਲੇਸ਼ ਕੁਮਾਰ ਜੱਜ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਰਣਜੋਧ ਸਿੰਘ ਕੁੱਕੂ, ਭਾਈ ਅਜੀਤ ਸਿੰਘ ਹੈੱਡ ਗ੍ਰੰਥੀ, ਸਤਵੰਤ ਸਿੰਘ, ਪੂਰਨ ਸਿੰਘ, ਸਿਕੰਦਰ ਸਿੰਘ, ਉਂਕਾਰ ਸਿੰਘ, ਪਿ੍ੰਸੀਪਲ ਗੁਰਦਿਆਲ ਸਿੰਘ, ਗੁਰਦੀਪ ਸਿੰਘ, ਰਾਕੇਸ਼ ਬਿੱਟੂ, ਰਣਜੀਤ ਸਿੰਘ, ਇੰਦਰਜੀਤ ਸਿੰਘ, ਸੰਗਤ ਸਿੰਘ, ਸ਼ਾਮ ਸੁੰਦਰ, ਤੀਰਥ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ
ਗੜ੍ਹਦੀਵਾਲਾ, (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਤੇ ਸਾਗਲਾਂ ਹਿੱਲ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਦੇ ਸਹਿਯੋਗ ਨਾਲ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਦੌਰਾਨ ਰੱਖੇ ਗਏ ਸ੍ਰੀ ਸਹਿਜ ਪਾਠ ਦ ਭੋਗ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤੇ, ਜਦ ਕਿ ਮੈਨੇ: ਫਕੀਰ ਸਿੰਘ ਸਹੋਤਾ ਤੇ ਧਾਰਮਿਕ ਅਧਿਆਪਕ ਭਾਈ ਹਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਸਰਵਣ ਕਰਵਾਈਆਂ | ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਨੇ ਸਕੂਲ ਦੇ ਧਾਰਮਿਕ ਅਤੇ ਵਿੱਦਿਅਕ ਪੱਖੋਂ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵਜ਼ੀਫ਼ੇ ਦੀ ਰਕਮ ਭੇਟ ਕੀਤੀ ਤੇ ਸਕੂਲ ਦੀ ਪਿ੍ੰ: ਅਰਵਿੰਦਰ ਕੌਰ ਗਿੱਲ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਮੈਨੇਜਰ ਜਗਜੀਤ ਸਿੰਘ ਰੀਹਲ, ਚੌਧਰੀ ਦਲਵਿੰਦਰ ਕੌਰ ਸਹੋਤਾ, ਕੌਾਸਲਰ ਰਸ਼ਪਾਲ ਸਿੰਘ ਸਹੋਤਾ, ਪਿ੍ੰ: ਦਰਸ਼ਨਾ ਕੌਸ਼ਲ, ਪਿ੍ੰ: ਸੁਨੀਲਾ ਰਾਜਪੂਤ, ਬੀਬੀ ਜਸਵੀਰ ਕੌਰ, ਹਰਬੰਸ ਸਿੰਘ ਅਰਗੋਵਾਲ ਸਮੇਤ ਸੰਗਤਾਂ ਹਾਜ਼ਰ ਸਨ |
ਬਸੀ ਕਾਸੋ ਗੁਰਦੁਆਰੇ 'ਚ ਸਮਾਗਮ
ਹੁਸ਼ਿਆਰਪੁਰ, (ਹਰਪ੍ਰੀਤ ਕੌਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਪਿੰਡ ਬਸੀ ਕਾਸੋ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਹੋਇਆ | ਇਸ ਮੌਕੇ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਕੀਰਤਨ ਦੀਵਾਨ ਸਜਾਏ ਗਏ ਜਿਸ 'ਚ ਭਾਈ ਸਰਬਜੀਤ ਸਿੰਘ ਲੁਧਿਆਣਾ ਦੇ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਅਤੁੱਟ ਲੰਗਰ ਵਰਤਾਇਆ ਗਿਆ | ਸਮਾਗਮ 'ਚ ਸਰਪੰਚ ਨਿਸ਼ਾਨ ਚੌਧਰੀ, ਉਮੇਦ ਸਿੰਘ, ਸੁਖਵਿੰਦਰ ਸਿੰਘ, ਦਰਸ਼ਨ ਸਿੰਘ, ਤਰਲੋਕ ਸਿੰਘ, ਸਤਵਿੰਦਰ ਸਿੰਘ, ਰਣਜੀਤ ਕੌਰ, ਦਲਜੀਤ ਕੌਰ ਆਦਿ ਸ਼ਾਮਿਲ ਹੋਏ |
ਭਾਨਾ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ
ਦਸੂਹਾ, (ਭੁੱਲਰ)-ਪਿੰਡ ਭਾਨਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਪੰਡਾਲ 'ਚ ਦੀਵਾਨ ਸਜਾਏ ਗਏ | ਇਸ ਮੌਕੇ ਪਾਸੇ ਪੰਥ ਦੇ ਵਿਦਵਾਨ ਰਾਗੀ ਭਾਈ ਸਤਬੀਰ ਸਿੰਘ, ਅਮਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ 'ਤੇ ਚਾਨਣਾ ਪਾਇਆ | ਇਸ ਮੌਕੇ ਜਦੋਂ ਤੁਰੇ ਸੀ ਪੁਸਤਕ ਦੇ ਪ੍ਰਸਿੱਧ ਲੇਖਕ ਹਰਕੀਰਤ ਸਿੰਘ ਸੰਧਰ ਦਾ ਆਸਟੇ੍ਰਲੀਆ ਤੋਂ ਪਿੰਡ ਭਾਨਾ ਵਿਖੇ ਪਹੁੰਚਣ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕਰਦਿਆਂ ਸਿਰੋਪਾਓ ਭੇਟ ਕੀਤਾ ਗਿਆ | ਇਸ ਮੌਕੇ ਮੁੱਖ ਪ੍ਰਬੰਧਕ ਮਾਸਟਰ ਮਨਜੀਤ ਸਿੰਘ, ਜਰਨੈਲ ਸਿੰਘ, ਸਤਪਾਲ ਸਿੰਘ, ਬਾਬੂ ਸਿੰਘ, ਗੁਰਪ੍ਰੀਤ ਸਿੰਘ, ਜਸਕਰਨ ਸਿੰਘ, ਹਰਪ੍ਰੀਤ ਸਿੰਘ, ਬਲਜੀਤ ਸਿੰਘ ਆਦਿ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਤੇ ਨਾਲ ਹੀ ਆਸਟੇ੍ਰਲੀਆ ਵਿਖੇ 'ਜਦੋਂ ਤੁਰੇ ਸੀ' ਪੁਸਤਕ ਲਿਖਣ ਲਈ ਹਰਕੀਰਤ (ਸਫਾ 7 ਦੀ ਬਾਕੀ)
ਸਿੰਘ ਸੰਧਰ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਹਰਕੀਰਤ ਸਿੰਘ ਸੰਧਰ ਨੇ ਆਸਟੇ੍ਰਲੀਆ ਵਿਖੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸਨ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਪੱਸੀ ਕੰਢੀ, (ਜਗਤਾਰ ਸਿੰਘ ਰਜਪਾਲਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰਜਪਾਲਮਾ ਦੇ ਗੁਰਦੁਆਰਾ ਸਾਹਿਬ ਤੋਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵੱਖ-ਵੱਖ ਸਥਾਨਾਂ ਤੋਂ ਹੀ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ | ਇਸ ਸਮੇਂ ਸੰਤ ਪੇ੍ਰਮ ਦਾਸ. ਲਸ਼ਕਰ ਸਿੰਘ, ਸਤਨਾਮ ਸਿੰਘ, ਮੱਖਣ ਸਿੰਘ, ਬਲਵੀਰ ਸਿੰਘ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਸੋਮ ਸਿੰਘ, ਤਰਲੋਚਨ ਸਿੰਘ, ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |
ਪ੍ਰਕਾਸ਼ ਪੁਰਬ ਵੱਖ-ਵੱਖ ਪਿੰਡਾਂ 'ਚ ਸ਼ਰਧਾ ਨਾਲ ਮਨਾਇਆ
ਐਮਾ ਮਾਂਗਟ, (ਗੁਰਾਇਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਕਸਬਾ ਐਮਾ ਮਾਂਗਟ ਦੇ ਗੁਰਦੁਆਰਾ ਸਿੰਘ ਸਭਾ ਤੇ ਨਾਲ ਲੱਗਦੇ ਪਿੰਡਾਂ ਟੇਰਕਿਆਣਾ, ਦੇਵੀਦਾਸ, ਮਾਖਾ, ਸਾਹਿਬ ਦਾ ਪਿੰਡ, ਉਮਰਪੁਰ, ਸਤਾਬਕੋਟ, ਹਿੰਮਤਪੁਰ, ਧਨੋਆ, ਟਾਂਡਾ ਲਤੀਫ਼ਪੁਰ, ਖ਼ਾਨਪੁਰ, ਬਿਸ਼ਨਪੁਰ, ਪੰਡੋਰੀ, ਲਤੀਫ਼ਪੁਰ, ਖ਼ਾਨਪੁਰ, ਮਨਸੂਰਪੁਰ, ਮਹਿਤਪੁਰ, ਚੱਕ ਅੱਲ੍ਹਾ ਬਖ਼ਸ਼, ਟਾਂਡਾ ਰਾਮ ਸਹਾਏ ਆਦਿ ਪਿੰਡਾਂ 'ਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਸਮੇਂ ਹਰਪ੍ਰੀਤ ਸਿੰਘ, ਭਾਈ ਕਸ਼ਮੀਰ ਸਿੰਘ, ਸਤਪਾਲ ਸਿੰਘ ਮਾਂਗਟ, ਐਡ. ਜਸਪਾਲ ਸਿੰਘ, ਦੁੱਲਾ ਸਿੰਘ, ਬਲਵੀਰ ਸਿੰਘ ਬਿਸ਼ਨਪੁਰ, ਭਾਈ ਜਸਪਾਲ ਸਿੰਘ ਦੇਵੀਦਾਸ, ਜਸਵਿੰਦਰ ਸਿੰਘ, ਰਜਿੰਦਰ ਸਿੰਘ ਮਾਖਾ, ਗੁਰਨਾਮ ਸਿੰਘ ਉਮਰਪੁਰ, ਜੁਗਿੰਦਰ ਸਿੰਘ, ਜਸਵਿੰਦਰ ਸਿੰਘ ਲਵਲੀ, ਪਿ੍ਤਪਾਲ ਸੈਵਨ ਡੇ, ਮੇਜਰ ਸਿੰਘ, ਰੌਣਕ ਸਿੰਘ, ਜਸਵੀਰ ਸਿੰਘ ਖ਼ਾਲਸਾ, ਜੈ ਦੇਵ ਹਿੰਮਤਪੁਰ, ਵਰਿੰਦਰ ਸਿੰਘ ਸ਼ਾਨੀ, ਦੀਦਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ |
ਟਾਂਡਾ ਚੂੜੀਆਂ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਮੁਕੇਰੀਆਂ, (ਰਾਮਗੜ੍ਹੀਆ)-ਇਥੋਂ ਦੇ ਪਿੰਡ ਟਾਂਡਾ ਚੂੜੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ ਗਿਆ | ਇਸ ਮੌਕੇ ਸ. ਜਗਜੀਤ ਸਿੰਘ, ਭਜਨ ਸਿੰਘ, ਹਰਜਿੰਦਰ ਸਿੰਘ, ਸ਼ੀਤਲ ਸਿੰਘ, ਸਰਪੰਚ ਉਂਕਾਰ ਸਿੰਘ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਦਿਆ ਸਿੰਘ ਅਤੇ ਸਮੇਤ ਹੋਰ ਸੰਗਤਾਂ ਹਾਜ਼ਰ ਸਨ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਫਤਹਿਪੁਰ ਖ਼ੁਰਦ ਵਿਖੇ ਨਗਰ ਕੀਰਤਨ ਸਜਾਇਆ
ਗੜ੍ਹਸ਼ੰਕਰ, (ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਦੇ ਅਸਥਾਨ ਪਿੰਡ ਫਤਹਿਪੁਰ ਖ਼ੁਰਦ ਵਿਖੇ ਨਗਰ ਕੀਰਤਨ ਸਜਾਇਆ ਗਿਆ | ਪਿੰਡ ਦੀ ਪਰਿਕਰਮਾ ਕਰਨ ਉਪਰੰਤ ਸਮਾਪਤ ਹੋਏ ਨਗਰ ਕੀਰਤਨ ਦੀ ਲੋਕਾਂ ਨੇ ਭਰਵਾਂ ਸਵਾਗਤ ਕੀਤਾ ਤੇ ਸੰਗਤਾਂ ਲਈ ਲੰਗਰ ਲਗਾਏ | ਇਸ ਮੌਕੇ ਗੁਰੂ ਨਾਨਕ ਕੇ. ਐੱਸ. ਸੀ. ਪਬਲਿਕ ਸਕੂਲ ਮੋਰਾਂਵਾਲੀ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ | ਨਗਰ ਕੀਰਤਨ ਦੌਰਾਨ ਇਕਬਾਲ ਸਿੰਘ ਖਾਬੜਾ, ਜੋਗਾ ਸਿੰਘ, ਦਲਜੀਤ ਸਿੰਘ, ਤੇਜਾ ਸਿੰਘ, ਗੁਰਨਾਮ ਸਿੰਘ, ਸਤਨਾਮ ਸਿੰਘ, ਅੰਮਿ੍ਤਪਾਲ ਸਿੰਘ, ਬਲਜੀਤ ਸਿੰਘ, ਰਮਾ ਬਸੀ, ਤਰਲੋਚਨ ਸਿੰਘ, ਇੰਦਰਜੀਤ ਸਿੰਘ, ਅਵਨਿੰਦਰ ਸਿੰਘ, ਸਰਪੰਚ ਭਾਗ ਸਿੰਘ, ਜੀਤ ਸਿੰਘ ਨੰਬਰਦਾਰ, ਅਜਮੇਰ ਸਿੰਘ ਤੇ ਹੋਰ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ 'ਚ ਪ੍ਰਕਾਸ਼ ਪੁਰਬ ਮਨਾਇਆ
ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਚਰਨ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇ ਤੇ ਹਜ਼ੂਰੀ ਰਾਗੀ ਭਾਈ ਪਰਮਿੰਦਰ ਸਿੰਘ ਦੇ ਜਥੇ ਤੇ ਇਸਤਰੀ ਸਤਿਸੰਗ ਸਭਾ ਗੜ੍ਹਸ਼ੰਕਰ ਦੀਆਂ ਬੀਬੀਆਂ ਦੇ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਡਾ: ਜੰਗ ਬਹਾਦਰ ਸਿੰਘ ਰਾਏ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ 'ਤੇ ਚਾਨਣਾ ਪਾਉਂਦੇ ਹੋਏ ਪ੍ਰਕਾਸ਼ ਪੁਰਬ ਵਧਾਈ ਦਿੱਤੀ | ਸਿੱਖ ਪ੍ਰਚਾਰਕ ਜਥੇਦਾਰ ਬਲਵੀਰ ਸਿੰਘ ਚੰਗਿਆੜਾ ਕੈਨੇਡਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਜਥੇਦਾਰ ਬਲਵੀਰ ਸਿੰਘ ਚੰਗਿਆੜਾ ਤੋਂ ਇਲਾਵਾ ਰਾਜਿੰਦਰ ਸਿੰਘ ਸ਼ੂਕਾ, ਤਰਲੋਕ ਸਿੰਘ ਅਰੋੜਾ, ਡਾ: ਹਰਵਿੰਦਰ ਸਿੰਘ ਬਾਠ, ਗੁਰਲਾਲ ਸਿੰਘ ਸੰਧੂ, ਤਰਲੋਕ ਸਿੰਘ ਨਾਗਪਾਲ, ਬਲਦੇਵ ਸਿੰਘ, ਨਰਿੰਦਰ ਸਿੰਘ, ਰਣਜੀਤ ਸਿੰਘ ਖੱਖ, ਜੇ. ਪੀ. ਸਿੰਘ, ਗੁਰਦੀਪ ਸਿੰਘ, ਮਹਿੰਦਰ ਸਿੰਘ, ਸੁਰਿੰਦਰ ਸਿੰਘ ਸੰਘਾ, ਸ਼ੇਰ ਸਿੰਘ ਸੰਘਾ, ਗੁਰਮੁੱਖ ਸਿੰਘ, ਅਮਰਜੀਤ ਸਿੰਘ ਤਨੇਜਾ, ਅਵਤਾਰ ਸਿੰਘ ਬੇਦੀ, ਕੇਸਰ ਸਿੰਘ, ਐਡਵੋਕੇਟ ਹਰਪ੍ਰੀਤ ਸਿੰਘ, ਬੀਬੀ ਜਸਵੀਰ ਕੌਰ ਬਜਾਜ, ਅਮਨਦੀਪ ਸਿੰਘ ਬੈਂਸ, ਬੂਟਾ ਸਿੰਘ ਪੁਰੇਵਾਲ, ਸੁਖਮਿੰਦਰ ਸਿੰਘ ਸਿੱਧੂ, ਅਮਰਿੰਦਰ ਸਿੰਘ ਭੁੱਲਰ, ਵਿਕਰਮਜੀਤ ਸਿੰਘ ਰਾਜਨ, ਭੁਪਿੰਦਰ ਸਿੰਘ ਰਾਜੂ ਘਈ, ਮਨਦੀਪ ਸਿੰਘ ਬਜਾਜ ਤੇ ਹੋਰ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |
ਕੋਟਫ਼ਤੂਹੀ 'ਚ ਧਾਰਮਿਕ ਸਮਾਗਮ
ਕੋਟਫ਼ਤੂਹੀ, (ਅਟਵਾਲ)-ਸਥਾਨਕ ਗੁਰਦੁਆਰਾ ਬਰਨਾਂ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਢਾਡੀ ਜਸਵੀਰ ਸਿੰਘ ਭੱਠਲ ਨੇ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਪ੍ਰਧਾਨ ਨੰਬਰਦਾਰ ਜੋਗਿੰਦਰ ਸਿੰਘ, ਡਾ: ਜਗਤਾਰ ਸਿੰਘ, ਭਾਈ ਭੁਪਿੰਦਰ ਸਿੰਘ, ਪਰਮਜੀਤ ਸਿੰਘ ਰੱਕੜ, ਅਮਰੀਕ ਸਿੰਘ ਮਾਹਲ, ਜਰਨੈਲ ਸਿੰਘ ਢਿੱਲੋਂ, ਹਰਜਿੰਦਰਪਾਲ ਸਿੰਘ ਕਾਕਾ, ਗੁਲਬੀਰ ਸਿੰਘ ਢਿੱਲੋਂ, ਮਨਜੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ |
ਆਸ ਕਿਰਨ ਡਰੱਗ ਕਾਉਂਸਿਲੰਗ ਤੇ ਮੁੜ ਵਸੇਬਾ ਕੇਂਦਰ 'ਚ ਸਮਾਗਮ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਉਂਸਿਲੰਗ ਤੇ ਮੁੜ ਵਸੇਬਾ ਕੇਂਦਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਜਸਵਿੰਦਰ ਸਿੰਘ ਦਸੂਹਾ, ਭਾਈ ਹਰਵਿੰਦਰ ਸਿੰਘ ਨੰਗਲ ਈਸ਼ਰ, ਭਾਈ ਜਸਵੀਰ ਸਿੰਘ ਭਟੋਲੀਆਂ ਵਾਲੇ, ਭਾਈ ਜਸਵਿੰਦਰ ਸਿੰਘ ਸੀਕਰੀ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਕਥਾਵਾਚਕ ਭਾਈ ਨਛੱਤਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਡਾ: ਜਸਵਿੰਦਰ ਸਿੰਘ ਡੋਗਰਾ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਬਲਜੀਤ ਸਿੰਘ, ਹਰਮਨਪ੍ਰੀਤ ਸਿੰਘ, ਏਕਮਜੋਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ ਗੋਗੋਂ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਗੜ੍ਹਸ਼ੰਕਰ, (ਧਾਲੀਵਾਲ)-ਪਿੰਡ ਗੋਗੋਂ ਦੇ ਗੁਰਦੁਆਰਾ ਸਿੰਘ ਸਭਾ ਗੋਗੋਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਥਾਵਾਚਕ ਗਿਆਨੀ ਪਰਵਿੰਦਰ ਸਿੰਘ ਗੁਰਦੁਆਰਾ ਚਰਨਕੰਵਲ ਸਾਹਿਬ ਬੰਗਾ ਨੇ ਸੰਗਤਾਂ ਨਾਲ ਕਥਾ-ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਪਦੇਸ਼ ਤੇ ਜਪਜੀ ਸਾਹਿਬ ਦੀ ਬਾਣੀ ਦੇ ਉਪਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਤੇ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ | ਇਸ ਮੌਕੇ ਭਾਈ ਸੁਖਦੇਵ ਸਿੰਘ ਨੰਗਲਾਂ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਮਾ. ਬਲਵੀਰ ਸਿੰਘ ਬੈਂਸ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਸਮਾਗਮ ਦੌਰਾਨ ਪ੍ਰਧਾਨ ਗੁਰਮੇਲ ਸਿੰਘ, ਮਾ. ਕੁਲਵੰਤ ਸਿੰਘ, ਜੁਝਾਰ ਸਿੰਘ, ਨੰਬਰਦਾਰ ਕੁਲਦੀਪ ਸਿੰਘ, ਮੋਹਣ ਸਿੰਘ ਧਾਲੀਵਾਲ, ਸੋਹਣ ਸਿੰਘ ਧਾਲੀਵਾਲ, ਰਣਜੀਤ ਸਿੰਘ, ਪਰਮਜੀਤ ਸਿੰਘ, ਬਲਵੀਰ ਸਿੰਘ ਹੀਰ, ਨੰਬਰਦਾਰ ਸੁਰਜੀਤ ਸਿੰਘ, ਜਰਨੈਲ ਸਿੰਘ ਸੰਧੂ, ਦੀਦਾਰ ਸਿੰਘ, ਤਾਰਾ ਸਿੰਘ, ਤੀਰਥ ਸਿੰਘ, ਬਖਸ਼ੀਸ਼ ਸਿੰਘ ਬੈਂਸ ਤੇ ਹੋਰ ਸੰਗਤਾਂ ਨੇ ਹਾਜ਼ਰੀ ਭਰੀ |
ਪ੍ਰਕਾਸ਼ ਪੁਰਬ ਸਬੰਧੀ ਸਮਾਗਮ
ਗੜ੍ਹਦੀਵਾਲਾ, (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਮਨਾਇਆ ਗਿਆ | ਇਸ ਮੌਕੇ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਪ੍ਰਤਾਪ ਸਿੰਘ ਹੜ੍ਹ ਹਰਚੋਵਾਲ ਦੇ ਜਥੇ ਨੇ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਾ ਪ੍ਰਸੰਗ ਸਰਵਣ ਕਰਵਾਇਆ ਜਦ ਕਿ ਪਿੰਡ ਦੇ ਛੋਟੇ-ਛੋਟੇ ਬੱਚਿਆ ਨੇ ਸ਼ਬਦ ਕੀਰਤਨ ਕਵਿਤਾਵਾਂ ਤੇ ਕਵੀਸ਼ਰੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪਿ੍ੰ: ਜਗਜੀਤ ਸਿੰਘ ਰੀਹਲ ਤੇ ਹੈੱਡਮਾਸਟਰ ਜਗਜੀਤ ਸਿੰਘ ਭੁੱਲਰ ਨੇ ਸੰਗਤਾਂ ਨੂੰ ਸ੍ਰੀ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਗੁਰਦੁਆਰੇ ਦੇ ਪ੍ਰਧਾਨ ਸੁਰਜੀਤ ਸਿੰਘ ਸਮਰਾ, ਨਿਰਮਲ ਸਿੰਘ ਚੱਗਰ, ਗਿਆਨੀ ਹਰਭਜਨ ਸਿੰਘ, ਤਲਵਿੰਦਰ ਸਿੰਘ, ਕਮਲਦੀਪ ਸਿੰਘ, ਬੀਬੀ ਸੁਰਿੰਦਰ ਕੌਰ ਸਮਰਾ, ਬੀਬੀ ਸਰਬਜੀਤ ਕੌਰ, ਸੁਪਰਵਾਈਜ਼ਰ ਤਜਿੰਦਰ ਕੌਰ ਸਮਰਾ, ਬੀਬੀ ਕਰਤਾਰ ਕੌਰ, ਤਰਸੇਮ ਕੌਰ, ਕਾਬਲ ਸਿੰਘ ਮਹਾਰਾਜ, ਬਾਬਾ ਬਲਦੇਵ ਸਿੰਘ, ਹਰਵਿੰਦਰ ਸਿੰਘ, ਪਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਅਜੀਤਪਾਲ ਸਿੰਘ, ਮਨਵੀਰ ਸਿੰਘ, ਸਰਪੰਚ ਕੁਲਦੀਪ ਸਿੰਘ, ਗੁਰਚਰਨ ਸਿੰਘ, ਮਨਿੰਦਰ ਸਿੰਘ, ਅਮਨਪ੍ਰੀਤ ਸਿੰਘ, ਸਰਬਜੋਤ ਸਿੰਘ, ਜੀਵਨਜੋਤ ਸਿੰਘ, ਤਰਨਜੋਤ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |
ਪਿੰਡ ਕੰਧਾਲਾ ਜੱਟਾਂ 'ਚ ਨਗਰ ਕੀਰਤਨ ਸਜਾਇਆ
ਅੱਡਾ ਸਰਾਂ, (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡ ਕੰਧਾਲਾ ਜੱਟਾਂ 'ਚ ਨਗਰ ਕੀਰਤਨ ਸਜਾਇਆ ਗਿਆ | ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸਜਾਏ ਨਗਰ ਕੀਰਤਨ 'ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਗਾਈ | ਨਗਰ ਕੀਰਤਨ ਦਾ ਨਗਰ ਦੀ ਪ੍ਰਕਰਮਾ ਦੌਰਾਨ ਸੰਗਤਾਂ ਨੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ | ਇਸ ਦੌਰਾਨ ਢਾਡੀ ਜਥਾ ਭਾਈ ਜਸਵਿੰਦਰ ਸਿੰਘ ਬਾਗ਼ੀ ਤੇ ਸੰਗਤਾਂ ਗੁਰਬਾਣੀ ਦਾ ਜਾਪ ਕਰਦੇ ਜਾ ਰਹੀਆਂ ਸਨ | ਨਗਰ ਕੀਰਤਨ 'ਚ ਬਾਬਾ ਮੱਖਣ ਸਿੰਘ ਦਰੀਆਂ, ਗ੍ਰੰਥੀ ਬਾਬਾ ਅਵਤਾਰ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ, ਜਸਵੀਰ ਸਿੰਘ, ਇੰਦਰਜੀਤ ਸਿੰਘ, ਸਰਪੰਚ ਜੋਗਿੰਦਰ ਸਿੰਘ ਹੀਰ, ਮਨਜੀਤ ਸਿੰਘ, ਜਗਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਮੁਖ ਸਿੰਘ, ਸਤਵਿੰਦਰ ਸਿੰਘ, ਮਲਕੀਤ ਸਿੰਘ, ਸੁੱਚਾ ਸਿੰਘ, ਸਕੱਤਰ ਮਨਜੀਤ ਸਿੰਘ, ਸਤਵਿੰਦਰ ਸਿੰਘ ਕੈਨੇਡਾ, ਕੁਲਦੀਪ ਸਿੰਘ, ਪੂਰਨ ਸਿੰਘ, ਇੰਦਰਜੀਤ ਧਾਲੀਵਾਲ, ਸੁਰਿੰਦਰ ਸਿੰਘ, ਅਵਤਾਰ ਸਿੰਘ, ਸੁਰਿੰਦਰ ਸਿੰਘ, ਪੰਡਿਤ ਨਰੇਸ਼ ਕੁਮਾਰ, ਭੁਪਿੰਦਰ ਡਾਰੀ, ਅਨਿਲ ਮਹਿਤਾ ਆਦਿ ਨੇ ਹਾਜ਼ਰੀ ਲਗਾਈ |
ਗੁਰਦੁਆਰਾ ਸਿੰਘ ਸਭਾ ਸੈਲਾ ਖੁਰਦ 'ਚ ਸਮਾਗਮ
ਸੈਲਾ ਖੁਰਦ, (ਹਰਵਿੰਦਰ ਸਿੰਘ ਬੰਗਾ)-ਗੁਰਦੁਆਰਾ ਸਿੰਘ ਸਭਾ ਅੱਡਾ ਸੈਲਾ ਖੁਰਦ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸੁਰਿੰਦਰ ਸਿੰਘ ਜੱਸੋਵਾਲ ਤੇ ਭਾਈ ਜਸਵਿੰਦਰ ਸਿੰਘ ਦਸੂਹੇ ਵਾਲਿਆਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਕਮੇਟੀ ਪ੍ਰਧਾਨ ਜਸਵਿੰਦਰ ਸਿੰਘ ਸਹੋਤਾ, ਜਥੇਦਾਰ ਸਾਧੂ ਸਿੰਘ, ਅਮਰਜੀਤ ਸਿੰਘ, ਹਰਭਜਨ ਸਿੰਘ, ਜੋਧ ਸਿੰਘ, ਪਰਮਿੰਦਰ ਸਿੰਘ ਸਹੋਤਾ, ਬਲਦੇਵ ਸਿੰਘ ਸੋਢੀ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਮਾਗਮ
ਖੁੱਡਾ, (ਸਰਬਜੀਤ ਸਿੰਘ)-ਗੁਰਦੁਆਰਾ ਸਿੰਘ ਸਭਾ ਵੱਡੀ ਬੋਹੜ ਖੁੱਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਜਾਇਆ ਗਿਆ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਸੁਰਜੀਤ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ | ਇਸ ਮੌਕੇ ਨਗਰ ਕੀਰਤਨ ਵੀ ਸਜਾਇਆ ਗਿਆ | ਇਸ ਮੌਕੇ ਗੁਰੂ ਲੰਗਰ ਵੀ ਅਤੁੱਟ ਵਰਤਾਇਆ ਗਿਆ | ਇਸ ਮੌਕੇ ਭਾਈ ਰੌਸ਼ਨ ਸਿੰਘ, ਗੁਰਦਿਆਲ ਸਿੰਘ, ਬਲਵੀਰ ਸਿੰਘ, ਸਤਪਾਲ ਸਿੰਘ, ਦਰਸ਼ਨ ਸਿੰਘ, ਮਲਕੀਤ ਸਿੰਘ, ਜਸਪਾਲ ਸਿੰਘ, ਸੁਰਜੀਤ ਸਿੰਘ, ਰਘਵੀਰ ਸਿੰਘ, ਪਿ੍ਤਪਾਲ ਸਿੰਘ, ਦਮਨਜੋਤ ਸਿੰਘ, ਜਗਜੀਤ ਸਿੰਘ ਅਤੇ ਮਾ. ਦਲਜੀਤ ਸਿੰਘ ਤੋਂ ਇਲਾਵਾ ਸਮੂਹ ਨਗਰ ਨਿਵਾਸੀ ਤੇ ਸੰਗਤਾਂ ਹਾਜ਼ਰ ਸਨ | (ਸਫਾ 8 ਦੀ ਬਾਕੀ)
ਗੁਰਦੁਆਰਾ ਅਟੱਲਗੜ੍ਹ ਵਿਖੇ ਮਨਾਇਆ ਪ੍ਰਕਾਸ਼ ਪੁਰਬ
ਮੁਕੇਰੀਆਂ, (ਰਾਮਗੜ੍ਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਤਪ ਅਸਥਾਨ ਗੁਰਦੁਆਰਾ ਸੰਤ ਬਾਬਾ ਹਰੀ ਸਿੰਘ ਕਿਲ੍ਹਾ ਅਟੱਲਗੜ੍ਹ ਮੁਕੇਰੀਆਂ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਬਾਅਦ ਵਿਚ ਧਾਰਮਿਕ ਦੀਵਾਨ ਵੀ ਸਜਾਏ ਗਏ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸਤਿੰਦਰ ਸਿੰਘ ਦੀ ਦੇਖ-ਰੇਖ ਹੇਠ ਪਿਛਲੇ ਹਫ਼ਤੇ ਤੋਂ ਚੱਲ ਰਹੇ ਪਾਠਾਂ ਦੀ ਲੜੀ ਦੇ ਭੋਗ ਉਪਰੰਤ ਪ੍ਰਸਿੱਧ ਰਾਗੀ ਜਥਾ ਭਾਈ ਪਰਮਿੰਦਰ ਸਿੰਘ ਵਲੋਂ ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸਵੇਰ ਤੋਂ ਹੀ ਸੰਗਤਾਂ ਨੇ ਇਥੇ ਨਤਮਸਤਕ ਹੋ ਕੇ ਗੁਰੂ ਕਾ ਓਟ ਆਸਰਾ ਲਿਆ ਤੇ ਪਹੁੰਚੇ ਹੋਏ ਰਾਗੀ, ਢਾਡੀ ਜਥਿਆਂ ਦੇ ਵਿਚਾਰ ਸੁਣੇ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਸਤਿੰਦਰ ਸਿੰਘ ਵਲੋਂ ਗੁਰਬਾਣੀ ਦੀ ਕਥਾ ਕਰਕੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ ਗਈ ਤੇ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਲਈ ਵੀ ਪ੍ਰੇਰਿਆ ਗਿਆ | ਇਸ ਸਮੇਂ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ |
ਗੁਰਦੁਆਰਾ ਸ੍ਰੀ ਹਰਿ ਜੀ ਸਹਾਇ 'ਚ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ
ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ 'ਚ ਭਾਈ ਗੁਰਪ੍ਰੀਤ ਸਿੰਘ ਬਟਾਲਾ, ਭਾਈ ਹਰਭਜਨ ਸਿੰਘ ਸੋਤਲਾ, ਭਾਈ ਸੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ, ਬੀਬੀ ਕਮਲਜੀਤ ਕੌਰ ਸੈਬ, ਕਾਕਾ ਜਸਕਰਨ ਸਿੰਘ, ਕਾਕਾ ਜਸਜੀਤ ਸਿੰਘ ਪਲਾਹਾ, ਬੀਬਾ ਜਸਲੀਨ ਕੌਰ ਅਕਾਲ ਅਕੈਡਮੀ ਮੱਖਣਗੜ੍ਹ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਭਾਈ ਅਵਤਾਰ ਸਿੰਘ ਹੈੱਡਗ੍ਰੰਥੀ, ਦਰਸ਼ਨ ਸਿੰਘ ਪਲਾਹਾ ਪ੍ਰਧਾਨ, ਸਰਬਜੀਤ ਸਿੰਘ ਬਡਵਾਲ ਚੇਅਰਮੈਨ, ਗੁਰਬਚਨ ਸਿੰਘ ਚੀਮਾ, ਸਤਵੰਤ ਸਿੰਘ ਸਿਆਣ, ਮਲਕੀਤ ਸਿੰਘ ਬਬਲਾ, ਐਡਵੋਕੇਟ ਜਸਪਾਲ ਸਿੰਘ, ਗੁਰਦੇਵ ਸਿੰਘ ਮੰਡੀ ਬੋਰਡ, ਜਗਜੀਤ ਸਿੰਘ, ਸਤਪਾਲ ਸਿੰਘ ਭੋਗਲ, ਸ਼ਵਿੰਦਰ ਸਿੰਘ, ਸਤਵੰਤ ਸਿੰਘ ਸਿਆਣ, ਡਾ: ਹਰਜਿੰਦਰ ਸਿੰਘ ਓਬਰਾਏ, ਬੀਬੀ ਕੁਲਵਿੰਦਰ ਕੌਰ ਪਰਮਾਰ, ਬੀਬੀ ਗੁਰਦੀਪ ਕੌਰ, ਬੀਬੀ ਜਸਵੀਰ ਕੌਰ ਚੀਮਾ, ਬੀਬੀ ਕਮਲਜੀਤ ਕੌਰ, ਬੀਬੀ ਹਰਦੀਪ ਕੌਰ, ਬੀਬੀ ਸਤਨਾਮ ਕੌਰ, ਬੀਬਾ ਲਵਲੀਨ ਕੌਰ ਪਰਮਾਰ, ਸਰਬਜੀਤ ਕੌਰ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
ਤਲਵਾੜਾ ਵਿਚ ਪ੍ਰਕਾਸ਼ ਪੁਰਬ ਮਨਾਇਆ
ਤਲਵਾੜਾ, (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਸਿੰਘ ਸਭਾ ਤਲਵਾੜਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਮੁੱਖ ਪੰਡਾਲ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ ਜਿਸ 'ਚ ਸ੍ਰੀ ਅਖੰਡ ਪਾਠ ਉਪਰੰਤ ਸਜਾਏ ਧਾਰਮਿਕ ਦੀਵਾਨ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਤੋਂ ਇਲਾਵਾ ਭਾਈ ਬਲਵਿੰਦਰ ਸਿੰਘ ਤਲਵਾੜਾ, ਭਾਈ ਯਸ਼ਪਾਲ ਸਿੰਘ ਦੀਵਾਲੀ ਜਲੰਧਰ ਵਾਲੇ, ਭਾਈ ਪਰਮਿੰਦਰ ਸਿੰਘ ਗ਼ਾਲਿਬ ਲੁਧਿਆਣਾ ਵਾਲੇ ਦੇ ਕੀਰਤਨੀ ਜਥਿਆਂ ਵਲੋਂ ਜਿਥੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ ਉਥੇ ਭਾਈ ਨਿਰਮਲ ਸਿੰਘ ਧੂਲਕੋਟ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਸਭਾ ਦੇ ਪ੍ਰਧਾਨ ਪ੍ਰੋ: ਬਖ਼ਤਾਵਰ ਸਿੰਘ ਤੋਂ ਇਲਾਵਾ ਇਸ ਮੌਕੇ ਸਰਬਜੀਤ ਸਿੰਘ, ਸੁਰਿੰਦਰ ਸਿੰਘ ਤਲਵਾੜਾ, ਏ. ਪੀ. ਐਸ ਉੱਭੀ ਸਮੇਤ ਪਤਵੰਤੇ ਹਾਜ਼ਰ ਸਨ |
550 ਸਾਲਾ ਪ੍ਰਕਾਸ਼ ਪੁਰਬ ਮਨਾਇਆ
ਚੱਬੇਵਾਲ, (ਸਖ਼ੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਪੱਤੀ ਲਾਂਗਰੀਆਂ ਵਿਖੇ ਸਥਾਨਕ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਸਬੰਧ 'ਚ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਸੰਗਤਾਂ ਨੇ ਪਵਿੱਤਰ ਹੁਕਮਨਾਮਾ ਸਰਵਣ ਕੀਤਾ | ਉਪਰੰਤ ਸਜਾਏ ਪੰਡਾਲ 'ਚ ਭਾਈ ਮਲਕੀਤ ਸਿੰਘ, ਬੀਬੀ ਬਲਵਿੰਦਰ ਕੌਰ, ਬੀਬੀ ਜਸਪ੍ਰੀਤ ਕੌਰ, ਬੀਬੀ ਸੁਖਪ੍ਰੀਤ ਕੌਰ ਆਦਿ ਦੇ ਜਥੇ ਨੇ ਆਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਇਸੇ ਤਰ੍ਹਾਂ ਪਿੰਡ ਭੀਲੋਵਾਲ ਵਿਖੇ ਤੇ ਪਿੰਡ ਸਸੋਲੀ ਵਿਖੇ ਵੀ ਪੁਰਬ ਮਨਾਏ ਜਾਣ ਦੀਆਂ ਖ਼ਬਰਾਂ ਹਨ | ਇਸ ਸਬੰਧੀ ਨਿਰਮਲ ਸਿੰਘ ਭੀਲੋਵਾਲ ਅਤੇ ਅਵਤਾਰ ਸਿੰਘ ਸਸੋਲੀ ਨੇ ਜਾਣਕਾਰੀ ਦਿੱਤੀ | ਇੱਧਰ ਚੱਬੇਵਾਲ ਵਿਖੇ ਭਾਈ ਰਘਵੀਰ ਸਿੰਘ, ਅਵਤਾਰ ਸਿੰਘ ਤਾਰੀ, ਗੁਰਦੇਵ ਸਿੰਘ ਸਕੱਤਰ, ਭਾਈ ਗੁਰਦੇਵ ਸਿੰਘ, ਕਰਨੈਲ ਸਿੰਘ, ਜਗੀਰ ਸਿੰਘ ਆਦਿ ਸਮੇਤ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਦੇ ਨਾਲ ਹੀ ਪਿੰਡਾਂ 'ਚ ਆਪੋ-ਆਪਣੇ ਪੱਧਰ 'ਤੇ ਪੁਰਬ ਮਨਾਏ ਜਾਣ ਦੀਆਂ ਖ਼ਬਰਾਂ ਹਨ |
ਕਾਲਰਾ 'ਚ ਪ੍ਰਕਾਸ਼ ਪੁਰਬ ਮਨਾਇਆ
ਪੱਸੀ ਕੰਢੀ, (ਜਗਤਾਰ ਸਿੰਘ ਰਜਪਾਲਮਾ)-ਪਿੰਡ ਕਾਲਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਸਾਹਿਬ ਭਾਈ ਮੋਹਨ ਸਿੰਘ ਦੇ ਕੀਰਤਨੀ ਜਥੇ ਨੇ ਆਈਆਂ ਹੋਈਆਂ ਸੰਗਤਾਂ ਨੂੰ ਰਸ ਭਰੇ ਕੀਰਤਨ ਨਾਲ ਨਿਹਾਲ ਕੀਤਾ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਗੁਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਕੀਰਤਨੀ ਜਥਿਆਂ ਤੇ ਪ੍ਰਮੁੱਖ ਸ਼ਖਅੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਆਿਖ਼ਰ 'ਚ ਜਥੇਦਾਰ ਕੁਲਦੀਪ ਸਿੰਘ ਨੇ ਗੁਰਪੁਰਬ ਦੀਆਂ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਧੰਨਵਾਦ ਕੀਤਾ ਗਿਆ | ਇਸ ਮੌਕੇ ਦੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਜਥੇਦਾਰ ਕੁਲਦੀਪ ਸਿੰਘ, ਰਣਜੀਤ ਸਿੰਘ, ਰੁਲੀਆਂ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਬੂਟਾ ਸਿੰਘ, ਨੰਬਰਦਾਰ ਗੁਰਮੀਤ ਸਿੰਘ ਭੱਟੀ, ਸੁਰਿੰਦਰ ਸਿੰਘ, ਰੇਸ਼ਮ ਸਿੰਘ, ਕੁਲਵੰਤ ਸਿੰਘ, ਤਿਲਕ ਰਾਜ ਸਮੇਤ ਭਾਰੀ ਗਿਣਤੀ ਵਿਚ ਪਿੰਡ ਦੀਆਂ ਸੰਗਤਾਂ ਹਾਜ਼ਰ ਸਨ |
ਅਰਜਨਾ ਕਾਲੋਨੀ ਦਸੂਹਾ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ
ਦਸੂਹਾ, (ਭੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਅਰਜਨਾ ਕਾਲੋਨੀ ਦਸੂਹਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਹਾਲ 'ਚ ਦੀਵਾਨ ਸਜਾਏ ਗਏ | ਇਸ ਮੌਕੇ ਪੰਥ ਦੇ ਵਿਦਵਾਨ ਰਾਗੀ ਭਾਈ ਹਰਪਾਲ ਸਿੰਘ ਦਸੂਹਾ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ 'ਚ ਧਾਰਨ ਦੀ ਅਪੀਲ ਕੀਤੀ | ਇਸ ਮੌਕੇ ਪ੍ਰਧਾਨ ਗੁਰਦਿਆਲ ਸਿੰਘ, ਪ੍ਰਕਾਸ਼ ਸਿੰਘ, ਭੁੱਲਾ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ, ਬਲਦੇਵ ਸਿੰਘ, ਥਾਣੇਦਾਰ ਹਰਮਨਜੀਤ ਸਿੰਘ, ਇਕ ਜੋਤ ਸਿੰਘ, ਹਰਪ੍ਰੀਤ ਸਿੰਘ, ਕੁਸ਼ਾਨ ਜੋਤ ਸਿੰਘ ਆਦਿ ਤੇ ਸੰਗਤਾਂ ਹਾਜ਼ਰ ਸਨ |
ਮੁਹੱਲਾ ਕਹਿਰਵਾਲੀ ਦਸੂਹਾ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਮੁਹੱਲਾ ਕਹਿਰਵਾਲੀ ਦਸੂਹਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਪੰਥ ਦੇ ਪ੍ਰਸਿੱਧ ਰਾਗੀ ਸਤਪਾਲ ਸਿੰਘ ਜਡੌਰ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਿਕਰਮਜੀਤ ਸਿੰਘ ਸੰਧੂ, ਸਰਬਜੀਤ ਸਿੰਘ ਕਾਹਲੋਂ ਤੇ ਹਰਵਿੰਦਰ ਸਿੰਘ ਕਾਹਲੋਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੰਗਤਾਂ ਨੂੰ ਵਧਾਈਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਉਪਦੇਸ਼ ਦਿੱਤਾ | ਇਸ ਮੌਕੇ ਕਥਾਵਾਚਕ ਸਰਤਾਜ ਸਿੰਘ, ਹਰਵਿੰਦਰ ਸਿੰਘ, ਸੁੱਚਾ ਸਿੰਘ, ਕੌਾਸਲਰ ਹਰਮਿੰਦਰ ਸਿੰਘ ਫ਼ੌਜੀ, ਐਡਵੋਕੇਟ ਮਨਜੀਤ ਸਿੰਘ ਤੇ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪਿੰਡ ਖੁਣ ਖੁਣ ਕਲਾਂ ਵਿਖੇ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਪਿੰਡ ਖੁਣਖੁਣ ਕਲਾਂ ਤੋਂ ਆਰੰਭ ਹੋ ਕੇ ਪਿੰਡ ਖੁਣਖੁਣ ਕਲਾਂ, ਖੁੱਡਾ ਸੜਕ, ਟਿੱਲੂ ਵਾਲ, ਖਾਨਪੁਰ ਸੜਕ ਰੋਡ ਆਦਿ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਪਰਮਿੰਦਰ ਸਿੰਘ, ਮਨਿੰਦਰ ਸਿੰਘ, ਮਨਜੀਤ ਸਿੰਘ, ਹਰਕਮਲ ਸਿੰਘ, ਗੁਰਮੀਤ ਸਿੰਘ, ਮਨਦੀਪ ਸਿੰਘ, ਬਲਵੀਰ ਸਿੰਘ ਫੌਜੀ, ਨਵਜੋਤ ਸਿੰਘ, ਹਰਜਿੰਦਰ ਕੌਰ, ਸੁਖਵਿੰਦਰ ਕੌਰ, ਸੁਰਿੰਦਰ ਕੌਰ, ਪਰਮਜੀਤ ਕੌਰ, ਹਰਵਿੰਦਰ ਕੌਰ, ਗੁਰਚਰਨ ਕੌਰ, ਬਲਵਿੰਦਰ ਕੌਰ, ਸਿਮਰ ਕੌਰ ਆਦਿ ਵੀ ਹਾਜ਼ਰ ਸਨ |
ਉਡਰਾ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਬੰਨਾ ਰਾਮ ਉਡਰਾ ਵਿਖੇ ਸੰਤ ਜਸਪਾਲ ਸਿੰਘ ਮੁੱਖ ਸੇਵਾਦਾਰ ਡੇਰਾ ਬਾਬਾ ਬੰਨਾ ਰਾਮ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਹਾਲ 'ਚ ਦੀਵਾਨ ਸਜਾਏ ਗਏ | ਇਸ ਮੌਕੇ ਸੰਤ ਜਸਪਾਲ ਸਿੰਘ ਮੁੱਖ ਸੇਵਾਦਾਰ ਡੇਰਾ ਬਾਬਾ ਬੰਨਾ ਰਾਮ ਉਡਰਾ ਤੇ ਹਜ਼ੂਰੀ ਰਾਗੀ ਬਾਬਾ ਸੁਖਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਸੇਧ ਪ੍ਰਾਪਤ ਕਰਨ ਦੀ ਲੋੜ ਹੈ | ਇਸ ਮੌਕੇ ਪ੍ਰੋਫੈਸਰ ਬਲਦੇਵ ਸਿੰਘ ਬੱਲੀ ਬਲਾਕ ਸੰਮਤੀ ਮੈਂਬਰ ਤੇ ਗੁਰਪ੍ਰੀਤ ਸਿੰਘ ਉਡਰਾ ਮੁੱਖ ਬੁਲਾਰਾ ਡੇਰਾ ਬਾਬਾ ਬੰਨਾ ਰਾਮ ਉਡਰਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤੇ ਕਰਤਾਰਪੁਰ ਵਿਖੇ ਲਾਂਘਾ ਖੁੱਲ੍ਹਣ ਸਬੰਧੀ ਵਧਾਈਆਂ ਦਿੱਤੀਆਂ | ਇਸ ਮੌਕੇ ਮੈਨੇਜਰ ਸੁਖਵਿੰਦਰ ਸਿੰਘ, ਜਸਵੀਰ ਸਿੰਘ, ਡਾਕਟਰ ਦੀਦਾਰ ਸਿੰਘ, ਵਿਜੈ ਸ਼ਰਮਾ ਮਾਲਕ ਵਿਜੇ ਸਿਟੀ ਸੈਂਟਰ ਮਾਲ ਵਿਜੈ ਮਾਰਕੀਟ ਦਸੂਹਾ, ਅਮਰੀਕ ਸਿੰਘ ਗੱਗੀ ਪ੍ਰਧਾਨ ਵਪਾਰ ਮੰਡਲ ਦਸੂਹਾ, ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਮਾਸਟਰ ਨਰਿੰਦਰਜੀਤ ਸਿੰਘ ਕੈਂਥਾਂ, ਅਮਰਪ੍ਰੀਤ ਸਿੰਘ ਸੋਨੂੰ ਖ਼ਾਲਸਾ, ਬੀਬੀ ਜਤਿੰਦਰ ਕੌਰ ਠੁਕਰਾਲ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਇਸਤਰੀ ਵਿੰਗ ਅਕਾਲੀ ਦਲ, ਬੀਬੀ ਮਨਜਿੰਦਰ ਕੌਰ, ਬੀਬੀ ਜਸਵੀਰ ਕੌਰ, ਸਰਪੰਚ ਸੁਖਵਿੰਦਰ ਕੌਰ, ਬਾਬਾ ਤੇਜਾ ਸਿੰਘ, ਬਲਕੀਸ਼ ਰਾਜ, ਬਾਬਾ ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ ਬਿੱਟੂ, ਬਾਬਾ ਮਨਜੀਤ ਸ਼ਾਹ ਮੁੱਖ ਸੇਵਾਦਾਰ ਹਰਦੋਥਲਾ ਦਰਬਾਰ, ਤਰਸੇਮ ਸਿੰਘ ਹਰਦੋਥਲਾ, ਬਾਬਾ ਕੁਲਵਿੰਦਰ ਸਿੰਘ, ਡਾਕਟਰ ਸੁਖਵਿੰਦਰ ਸਿੰਘ, ਜਰਨੈਲ ਸਿੰਘ, ਬਾਬੂ ਹਰਬੰਸ ਲਾਲ, ਸਰਬਜੀਤ ਸਿੰਘ, ਵੈਦ ਜ਼ੈਲ ਸਿੰਘ, ਕਰਨਵੀਰ ਸਿੰਘ, ਸੋਹਣ ਸਿੰਘ ਜਲੋਟਾ ਆਦਿ ਵੀ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸਮਾਗਮ
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਭਾਈ ਬਲਬੀਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਮੈਨੇਜਰ ਰਤਨ ਸਿੰਘ ਜਹੂਰਾ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਸਤਪਾਲ ਸਿੰਘ ਬਿੱਟੂ, ਦੀਦਾਰ ਸਿੰਘ ਕਾਲਾ ਪ੍ਰਧਾਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ, ਰਾਜ ਗੁਰਸ਼ਰਨ ਸਿੰਘ ਬਲੱਗਣ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ, ਹਰਪਾਲ ਸਿੰਘ ਬਿੱਟਾ, ਪ੍ਰਚਾਰਕ ਭਾਈ ਕਲਿਆਣ ਸਿੰਘ, ਸਰਪੰਚ ਵੀਰ ਇੰਦਰ ਸਿੰਘ ਮਸ਼ਿਆਣਾ, ਜਸਬੀਰ ਸਿੰਘ ਰੰਧਾਵਾ, ਨਰਿੰਦਰਪਾਲ ਸਿੰਘ ਭਾਟੀਆ, ਸੁਖਵਿੰਦਰ ਸਿੰਘ ਬੋਦਲ ਪ੍ਰਧਾਨ ਸਿੱਖੀ ਵਿਰਸਾ ਬਚਾਓ ਸੇਵਾ ਸੁਸਾਇਟੀ, ਮਨਦੀਪ ਸਿੰਘ ਢੀਂਡਸਾ ਪ੍ਰਧਾਨ ਮੀਰੀ ਪੀਰੀ ਸੇਵਾ ਸੁਸਾਇਟੀ ਸ੍ਰੀ ਗਰਨਾ ਸਾਹਿਬ, ਇੰਸਪੈਕਟਰ ਮੋਹਨਦੀਪ ਸਿੰਘ, ਪ੍ਰੋਫੈਸਰ ਬਲਦੇਵ ਸਿੰਘ ਬੱਲੀ ਬਲਾਕ ਸੰਮਤੀ ਮੈਂਬਰ, ਅਕਾਊਾਟੈਂਟ ਕਮਲ ਕਮਲਜੀਤ ਸਿੰਘ, ਸਤਪਾਲ ਸਿੰਘ ਬਿੱਟੂ, ਸਿਮਰਪ੍ਰੀਤ ਸਿੰਘ ਬੋਦਲ, ਹੈੱਡ ਗ੍ਰੰਥੀ ਭਾਈ ਕੁਲਵੰਤ ਸਿੰਘ, ਗੁਰ ਬਿਕਰਮ ਸਿੰਘ ਬਾਜਵਾ, ਗੁਰਜੀਤ ਸਿੰਘ ਬਿੱਲੂ, ਡਾ: ਸਤਪਾਲ ਸਿੰਘ ਬੇਰਛਾ, ਦਲਵਿੰਦਰ ਸਿੰਘ ਬੋਦਲ, ਐਡਵੋਕੇਟ ਲਖਬੀਰ ਸਿੰਘ, ਪਰਮਿੰਦਰ ਸਿੰਘ ਸਟੋਰ ਕੀਪਰ, ਸੁਖਵਿੰਦਰ ਸਿੰਘ ਚੱਕ, ਰਣਜੀਤ ਸਿੰਘ, ਬਲਬੀਰ ਸਿੰਘ, ਸੁਖਵਿੰਦਰ ਸਿੰਘ ਕੁਰਾਲਾ, ਬੀਬੀ ਸੀਤਲ ਕੌਰ, ਕੁਲਵਿੰਦਰ ਕੌਰ, ਜੈਸਮੀਨ ਕੌਰ, ਸੁਖਵਿੰਦਰ ਕੌਰ, ਚਰਨਜੀਤ ਕੌਰ ਤੇ ਸੰਗਤਾਂ ਹਾਜ਼ਰ ਸਨ |
ਮਿਆਣੀ ਵਿਖੇ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਨਗਰ ਕੀਰਤਨ ਸਜਾਏ
ਮਿਆਣੀ, (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਅਕਾਲੀ ਮਿਆਣੀ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਅਕਾਲੀ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਪ੍ਰਧਾਨ ਸਰਬਜੀਤ ਸਿੰਘ, ਜਸਜੀਤ ਸਿੰਘ ਮਿਆਣੀ, ਰਣਬੀਰ ਸਿੰਘ ਬਿੱਲਾ, ਗੋਲਡੀ ਮੁਲਤਾਨੀ, ਪਿ੍ੰਸੀਪਲ ਮਾਨ ਸਿੰਘ, ਮਨਜੀਤ ਸਿੰਘ, ਮਾਸਟਰ ਨਰਿੰਦਰ ਸਿੰਘ, ਨੰਬਰਦਾਰ ਸੁਰਜੀਤ ਸਿੰਘ, ਗੁਲਸ਼ਨ ਭਗਤ, ਸੁਰਜੀਤ ਸਿੰਘ ਡਿੰਪਾ, ਸੰਨ੍ਹੀ ਸਿੰਘ, ਹਰਭਜਨ ਸਿੰਘ ਮੱਲ੍ਹੀ, ਜਸਵਿੰਦਰ ਸਿੰਘ, ਪ੍ਰਦੁਮਨ ਸਿੰਘ, ਔਲਖ ਸਿੰਘ, ਅਸ਼ੋਕ ਬਜਾਜ, ਸੁਰਜੀਤ ਸਿੰਘ, ਤਰਲੋਕ ਸਿੰਘ, ਹਰਭਜਨ ਸਿੰਘ, ਗੁਲਜ਼ਾਰ ਸਿੰਘ, ਭੁਪਿੰਦਰ ਸਿੰਘ, ਨਿਸ਼ਾਨ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ, ਡਾ: ਸਤਨਾਮ ਸਿੰਘ, ਬਖ਼ਸ਼ੀਸ਼ ਸਿੰਘ, ਚਰਨਜੀਤ ਸਿੰਘ, ਅਮਰਜੀਤ ਸਿੰਘ, ਸੂਬੇ. ਗੁਰਚਰਨ ਸਿੰਘ ਆਦਿ ਹਾਜ਼ਰ ਸਨ |
ਇਸੇ ਤਰ੍ਹਾਂ ਗੁਰਦੁਆਰਾ ਸਿੰਘ ਸਭਾ ਮੀਰਾਂਪੁਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ 12 ਪਿੰਡਾਂ 'ਚੋਂ ਹੰੁਦਿਆਂ ਹੋਇਆ ਪਿੰਡ ਮੀਰਾਂਪੁਰ ਵਿਖੇ ਸਮਾਪਤ ਹੋ ਗਿਆ | ਇਸ ਮੌਕੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਜਥੇਦਾਰ ਮੱਖਣ ਸਿੰਘ, ਪ੍ਰਧਾਨ ਰਣਜੀਤ ਸਿੰਘ, ਸ਼ਿੰਗਾਰ ਸਿੰਘ, ਕਸ਼ਮੀਰ ਸਿੰਘ, ਪ੍ਰਧਾਨ ਨਵਦੀਪ ਸਿੰਘ ਨਵੀ, ਪਰਮਜੀਤ ਸਿੰਘ ਸੁਖਵਿੰਦਰ ਸਿੰਘ, ਕੈਪ. ਦਲੀਪ ਸਿੰਘ, ਪਲਵਿੰਦਰ ਸਿੰਘ, ਰਣਜੀਤ ਸਿੰਘ, ਸੁਰਿੰਦਰਪਾਲ ਸਿੰਘ, ਡਾ. ਕਰਨੈਲ ਸਿੰਘ, ਮਹਿੰਦਰ ਸਿੰਘ ਡੁਮਾਣਾ, ਸਰਪੰਚ ਸਤਪਾਲ ਸਿੰਘ ਮੁਲਤਾਨੀ ਆਦਿ ਹਾਜ਼ਰ ਸਨ |
ਇਸ ਤਰ੍ਹਾਂ ਪਿੰਡ ਭੂਲਪੁਰ ਵਿਖੇ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਪ੍ਰਧਾਨ ਨਰਿੰਜਨ ਸਿੰਘ, ਸਰਪੰਚ ਕਾਬਲ ਸਿੰਘ, ਕੁਲਜੀਤ ਸਿੰਘ ਬਿੱਟੂ, ਜਰਨੈਲ ਸਿੰਘ, ਕੁਲਦੀਪ ਸਿੰਘ ਖ਼ਾਲਸਾ, ਮੇਵਾ ਸਿੰਘ, ਸਵਰਨ ਸਿੰਘ, ਜਗੀਰ ਸਿੰਘ, ਲਖਵਿੰਦਰ ਸਿੰਘ, ਬਚਿੱਤਰ ਸਿੰਘ, ਦਲੇਰ ਸਿੰਘ, ਜਸਵੰਤ ਸਿੰਘ, ਲੱਖਾ ਸਿੰਘ, ਨੰਬਰਦਾਰ ਚਰਨ ਸਿੰਘ, ਜੋਗਾ ਸਿੰਘ, ਅਜੀਤ ਸਿੰਘ, ਬੱਬੂ ਨਾਜ਼ਰੀਆ, ਵਰਿੰਦਰ ਸਿੰਘ, ਦਰਸ਼ਨ ਸਿੰਘ, ਬਲਵੰਤ ਸਿੰਘ, ਪਿ੍ੰਸੀਪਲ ਦਲੀਪ ਸਿੰਘ, ਬੇਅੰਤ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ |
ਇਸੇ ਤਰ੍ਹਾਂ ਪਿੰਡ ਜਲਾਲਪੁਰ ਵਿਖੇ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਪ੍ਰਧਾਨ ਜਸਵੰਤ ਸਿੰਘ ਅੰਬੀ, ਪ੍ਰਧਾਨ ਬਲਵਿੰਦਰ ਸਿੰਘ, ਪ੍ਰਧਾਨ ਬਲਵੀਰ ਸਿੰਘ, ਲਖਵੀਰ ਸਿੰਘ ਲੱਖੀ, ਸਰਪੰਚ ਲਖਵਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਬਿੱਟੂ, ਸੁਖਵਿੰਦਰ ਸਿੰਘ ਗੁੱਜ਼ਰ, ਪ੍ਰਧਾਨ ਲਖਵਿੰਦਰ ਸਿੰਘ ਸੇਠੀ, ਸਰਪੰਚ ਬਲਵਿੰਦਰ ਸਿੰਘ, ਸਰਦਾਰ ਸਿੰਘ, ਤਰਸੇਮ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਸ਼ੈਲੀ ਮੁਲਤਾਨੀ, ਕਰਨੈਲ ਸਿੰਘ, ਅਜੀਤ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ ਮੁਲਤਾਨੀ, ਨਰਿੰਦਰ ਸਿੰਘ, ਹਰਜਿੰਦਰਪਾਲ ਸਿੰਘ, ਮਨਜੀਤ ਸਿੰਘ, ਨੰਬਰਦਾਰ ਵਰਿੰਦਰ ਸਿੰਘ, ਸੁਰਿੰਦਰ ਸਿੰਘ, ਸੁਰਜੀਤ ਸਿੰਘ, ਸੁਖਵਿੰਦਰ ਸਿੰਘ ਸੱੁਖਾ, ਬਲਵੀਰ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ ਖ਼ਾਨਪੁਰ ਸਹੋਤਾ ਵਿਖੇੇ ਸਮਾਗਮ
ਸ਼ਾਮਚੁਰਾਸੀ, (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸਿੰਘ ਸਭਾ ਖ਼ਾਨਪੁਰ ਸਹੋਤਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਭਾਈ ਤਰਸੇਮ ਸਿੰਘ ਕਪੂਰਥਲਾ ਤੇ ਸਾਥੀਆਂ ਵਲੋਂ ਕੀਰਤਨ ਸਰਵਣ ਕਰਵਾਇਆ | ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਭਾਈ ਤਰਸੇਮ ਸਿੰਘ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਮਨੁੱਖਤਾ ਨੂੰ ਸਮਾਨਤਾ, ਜਾਤ-ਪਾਤ ਤੋਂ ਰਹਿਤ ਸਮਾਜ ਦੀ ਸਿਰਜਣਾ, ਸਿਮਰਨ, ਕਿਰਤ ਕਰਨ ਤੇ ਵੰਡ ਛਕਣ ਦਾ ਜਿਹੜਾ ਉਪਦੇਸ਼ ਦਿੱਤਾ ਹੈ, ਉਸ 'ਤੇ ਸਾਨੂੰ ਅਮਲ ਕਰਨਾ ਚਾਹੀਦਾ ਹੈ | ਸਟੇਜ ਸਕੱਤਰ ਦੀ ਸੇਵਾ ਪਰਮਿੰਦਰ ਸਿੰਘ ਨੇ ਨਿਭਾਈ | ਇਸ ਮੌਕੇ ਹਰਭਜਨ ਸਿੰਘ ਸੋਢੀ, ਰਣਜੀਤ ਸਿੰਘ ਰਾਣਾ, ਪ੍ਰਗਟ ਸਿੰਘ ਸਿੱਧੂ, ਉਂਕਾਰ ਸਿੰਘ ਕਾਰੀ, ਲਖਵੀਰ ਸਿੰਘ ਹੰਸੀ, ਤਰਸੇਮ ਸਿੰਘ, ਨੰਬਰਦਾਰ ਨਿਰੰਜਣ ਸਿੰਘ,
(ਬਾਕੀ ਸਫਾ 10 'ਤੇ)
(ਸਫਾ 9 ਦੀ ਬਾਕੀ)
ਕੁਲਦੀਪ ਸਿੰਘ, ਲਸ਼ਕਰ ਸਿੰਘ, ਅਵਤਾਰ ਸਿੰਘ, ਪ੍ਰਭ ਸਿੰਘ, ਮਹਿੰਦਰ ਸਿੰਘ, ਗੁਰਦਿਆਲ ਸਿੰਘ, ਦੀਦਾਰ ਸਿੰਘ, ਮਨਜੀਤ ਸਿੰਘ ਵੀ ਹਾਜ਼ਰ ਸਨ |
ਖਾਨਪੁਰ ਥਿਆੜਾ 'ਚ ਸਮਾਗਮ
ਨਸਰਾਲਾ, (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾ

ਮੋਟਰਸਾਈਕਲ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਇਕ ਦੀ ਮੌਤ, ਦੋ ਜ਼ਖ਼ਮੀ

ਤਲਵਾੜਾ, 12 ਨਵੰਬਰ (ਸੁਰੇਸ਼ ਕੁਮਾਰ)-ਤਲਵਾੜਾ-ਮੁਕੇਰੀਆਂ ਮਾਰਗ 'ਤੇ ਪੈਂਦੇ ਸੈਕਟਰ ਤਿੰਨ ਵਿਖੇ ਮੋਟਰਸਾਈਕਲ ਅੱਗੇ ਅਚਾਨਕ ਆਵਾਰਾ ਪਸ਼ੂ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦ ਕਿ ਦੋ ਹੋਰ ਜ਼ਖਮੀ ਹੋ ਗਏ | ਇਸ ਸਬੰਧੀ ਤਲਵਾੜਾ ਪੁਲਿਸ ਐਸ. ਆਈ. ਧਰਮਿੰਦਰ ਸਿੰਘ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਪ੍ਰਬੰਧਕ ਕਮੇਟੀ ਵਲੋਂ ਦਸੂਹਾ ਦਾ ਵਿਸ਼ੇਸ਼ ਸਨਮਾਨ

ਟਾਂਡਾ ਉੜਮੁੜ, 12 ਨਵੰਬਰ (ਗੁਰਾਇਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਨਤਮਸਤਕ ਹੋਣ ਲਈ ਸ੍ਰੀ ਨਨਕਾਣਾ ਸਾਹਿਬ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਦਸੂਹਾ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ...

ਪੂਰੀ ਖ਼ਬਰ »

ਮੋਟਰਸਾਈਕਲ-ਕਾਰ ਦੀ ਟੱਕਰ 'ਚ ਇਕ ਦੀ ਮੌਤ

ਮੁਕੇਰੀਆਂ, 12 ਨਵੰਬਰ (ਰਾਮਗੜ੍ਹੀਆ)-ਮੁਕੇਰੀਆਂ-ਗੁਰਦਾਸਪੁਰ ਰੋਡ 'ਤੇ ਸੰਤ ਨਗਰ ਨਜ਼ਦੀਕ ਵਾਪਰੇ ਇਕ ਕਾਰ-ਮੋਟਰਸਾਈਕਲ ਹਾਦਸੇ 'ਚ ਗੰਭੀਰ ਜ਼ਖ਼ਮੀ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਐਸ.ਆਈ. ਜਗਦੀਸ਼ ਸਿੰਘ ਨੇ ਦੱਸਿਆ ਕਿ ਸੰਜੇ ਸਾਹਨੀ ਪੁੱਤਰ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਪਿੱਛੇ ਵੱਜਣ ਕਾਰਨ ਇਕ ਦੀ ਮੌਤ

ਐਮਾ ਮਾਂਗਟ, 12 ਨਵੰਬਰ (ਗੁਰਾਇਆ)-ਬੀਤੀ ਰਾਤ ਡੁਗਰੀ ਟਾਂਡਾ ਰਾਮ ਸਹਾਏ ਮੋੜ ਪਿੰਡ ਸਲੈਰੀਆਂ ਦੇ ਕੋਲ ਵੇਲਣੇ ਤੋਂ ਗੰਨਾ ਲਾ ਕੇ ਸੜਕ ਦੇ ਕਿਨਾਰੇ 'ਤੇ ਖੜ੍ਹੀ ਕੀਤੀ ਟਰੈਕਟਰ ਟਰਾਲੀ ਦੇ ਪਿੱਛੇ ਵੱਜੇ ਮੋਟਰਸਾਈਕਲ ਸਵਾਰਾਂ 'ਚੋਂ ਇਕ ਦੀ ਮੌਤ ਤੇ ਇਕ ਗੰਭੀਰ ਰੂਪ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 16 ਨੂੰ

ਭੰਗਾਲਾ, 12 ਨਵੰਬਰ (ਸਰਵਜੀਤ ਸਿੰਘ)-ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 16 ਨਵੰਬਰ ਨੂੰ ਕਰਵਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਜਥੇਦਾਰ ਦਿਲਬਾਗ ਸਿੰਘ ਮੰਝਪੁਰ ਤੇ ਜਥੇਦਾਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਸਥਿਤ ਗੁਰਦੁਆਰਾ ਸਾਹਿਬ 'ਚ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ...

ਪੂਰੀ ਖ਼ਬਰ »

ਸਾਊਦੀ ਅਰਬ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ

ਘੋਗਰਾ, 12 ਨਵੰਬਰ (ਆਰ. ਐਸ. ਸਲਾਰੀਆ)-ਬਲਾਕ ਦਸੂਹਾ ਦੇ ਪਿੰਡ ਸੁੰਡੀਆਂ ਵਿਖੇ 5 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਗਏ 26 ਸਾਲਾ ਨੌਜਵਾਨ ਵਰਿੰਦਰ ਸਿੰਘ ਦੀ ਦਿਲ ਦਾ ਦੌਰਾ ਪੈ ਜਾਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਵਰਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਜੋ ਕਿ ...

ਪੂਰੀ ਖ਼ਬਰ »

ਸੁਖਦੇਵ ਕੌਰ ਚਮਕ ਦੀ ਕਿਤਾਬ 'ਕਲਿ ਤਾਰਣ ਗੁਰੁ ਨਾਨਕ ਆਇਆ' ਜਾਰੀ

ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖਿਕਾ ਸੁਖਦੇਵ ਕੌਰ ਚਮਕ ਦੀ ਕਿਤਾਬ 'ਕਲ ਤਾਰਨ ਗੁਰੁ ਨਾਨਕੁ ਆਇਆ' ਗੁਰਦੁਆਰਾ ਕਲਗੀਧਰ ਚਰਨ ਪਾਵਨ ਮਾਡਲ ਟਾਊਨ ਹੁਸ਼ਿਆਰਪੁਰ 'ਚ ਸਮਾਗਮ ਦੌਰਾਨ ...

ਪੂਰੀ ਖ਼ਬਰ »

ਪੁਲਿਸ ਨੂੰ ਚਕਮਾ ਦੇ ਕੇ ਕੈਦੀ ਰਫ਼ੂ ਚੱਕਰ

ਐਮਾ ਮਾਂਗਟ, 12 ਨਵੰਬਰ (ਗੁਰਾਇਆ)-ਅੱਜ ਸਵੇਰੇ ਕਰੀਬ 8 ਵਜੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਕਸਬਾ ਐਮਾ ਮਾਂਗਟ ਕੋਲ ਪਿੰਡ ਖ਼ਾਨਪੁਰ ਜੀ. ਟੀ. ਰੋਡ 'ਤੇ ਹਿਮਾਚਲ ਪੁਲਿਸ ਨੂੰ ਉਦੋਂ ਹੱਥਾਂ ਪੈਰਾਂ ਦੀ ਪੈ ਗਈ, ਜਦੋਂ ਪੇਸ਼ੀ 'ਤੇ ਲਿਜਾਂਦੇ ਸਮੇਂ ਕੈਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਚੱਬੇਵਾਲ, 12 ਨਵੰਬਰ (ਸਖ਼ੀਆ)-ਸ਼ਹੀਦ ਭਗਤ ਸਿੰਘ ਐਨ. ਆਰ. ਆਈ. ਕਲੱਬ ਪੱਟੀ ਵਲੋਂ ਪ੍ਰਧਾਨ ਜਗਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਟੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ 'ਚ ਭਾਈ ਘਨੱਈਆ ਬਲੱਡ ...

ਪੂਰੀ ਖ਼ਬਰ »

ਮਾਈਨਿੰਗ ਮਾਫੀਆ ਨੇ ਬਿਨਾਂ ਮਨਜ਼ੂਰੀ ਜੰਗਲ 'ਚ ਬਣਾਇਆ 7 ਕਿਲੋਮੀਟਰ ਲੰਬਾ ਰਸਤਾ

ਬੀਣੇਵਾਲ, 12 ਨਵੰਬਰ (ਬੈਜ ਚੌਧਰੀ)-ਪਿੰਡ ਚਾਂਦਪੁਰ ਰੁੜਕੀ ਤੋਂ ਸਦਰਪੁਰ ਤੱਕ ਜੰਗਲ 'ਚੋਂ ਮਾਈਨਿੰਗ ਮਾਫੀਆ ਵਲੋਂ ਗੈਰ ਕਾਨੂੰਨੀ ਢੰਗ ਨਾਲ ਜੰਗਲ 'ਚ 7 ਕਿਲੋਮੀਟਰ ਲੰਬਾ ਤੇ ਚਾਰ ਕਰਮ (22 ਫੁੱਟ) ਚੌੜਾ ਰਸਤਾ ਬਣਾ ਦਿੱਤਾ ਗਿਆ | ਇਸ ਸਬੰਧੀ ਨਾ ਤਾਂ ਕਿਸੇ ਵਿਭਾਗ ਤੋਂ ...

ਪੂਰੀ ਖ਼ਬਰ »

ਪੂਰਾ ਵਿਸ਼ਵ ਬਾਬੇ ਨਾਨਕ ਦੇ ਇਲਾਹੀ ਰੰਗ ਵਿਚ ਰੰਗਿਆ-ਗਰੇਵਾਲ

ਦਸੂਹਾ, 12 ਨਵੰਬਰ (ਭੁੱਲਰ)-ਅੱਜ ਪੂਰਾ ਵਿਸ਼ਵ ਬਾਬੇ ਨਾਨਕ ਦੇ ਇਲਾਹੀ ਰੰਗ 'ਚ ਰੰਗਿਆ ਗਿਆ ਹੈ | ਇਹ ਪ੍ਰਗਟਾਵਾ ਏ. ਬੀ. ਸ਼ੂਗਰ ਮਿੱਲ ਰੰਧਾਵਾ ਪੈ੍ਰਜ਼ੀਡੈਂਟ ਬਲਵੰਤ ਸਿੰਘ ਗਰੇਵਾਲ ਤੇ ਏ. ਜੀ. ਐੱਮ. ਦੇਸ ਰਾਜ ਸਿੰਘ ਨੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX