ਨਵਾਂਸ਼ਹਿਰ, 12 ਨਵੰਬਰ (ਹਰਵਿੰਦਰ ਸਿੰਘ)- ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਭਾਰੀ ਗਿਣਤੀ 'ਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ਜਿਸ 'ਚ ਭਾਈ ਸੁਖਜੀਵਨ ਸਿੰਘ ਝੰਡੇਰ ਕਲਾਂ ਵਾਲਿਆਂ ਦੇ ਕੀਰਤਨੀ ਜਥੇ ਨੇ ਕਥਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਜੀਵਨ ਸਿੱਖ ਲਈ ਬੜਾ ਅਹਿਮ ਹੈ ਕਿਉਂਕਿ ਸਿੱਖ ਨੂੰ ਗੁਰੂ ਜੀ ਦੇ ਜੀਵਨ ਦੀਆਂ ਸਾਖੀਆਂ ਤੋਂ ਕੁਝ ਨਾ ਕੁਝ ਸਿੱਖਣ ਨੂੰ ਮਿਲਦਾ ਹੈ | ਇਸ ਮੌਕੇ ਗਿਆਨੀ ਜਤਿੰਦਰ ਸਿੰਘ ਗੁਰਦੁਆਰਾ ਸ਼ਹੀਦਾਂ ਸੋਹਾਣਾ, ਗਿਆਨੀ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਮਨਜੀਤ ਸਿੰਘ ਬੰਬੇ ਵਾਲੇ, ਭਾਈ ਸੁਰਜੀਤ ਸਿੰਘ ਦੇ ਰਾਗੀ ਜਥੇ ਅਤੇ ਕਥਾ ਵਾਚਕਾਂ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ | ਇਸ ਮੌਕੇ ਰੋਜ਼ਾਨਾ ਅਜੀਤ ਦੇ ਟਰੱਸਟੀ ਅਤੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਜੁਗਿੰਦਰ ਸਿੰਘ ਨੇ ਆਏ ਹੋਏ ਜਥਿਆਂ ਨੰੂ ਸਿਰੋਪਾਓ ਭੇਟ ਕੀਤੇ ਅਤੇ ਕਿਹਾ ਕਿ ਅੱਜ ਅਸੀਂ ਬਹੁਤ ਭਾਗਾਂ ਵਾਲੇ ਹਾਂ ਕਿ ਸਾਡੇ ਜੀਵਨ ਵਿਚ 550 ਸਾਲਾ ਪ੍ਰਕਾਸ਼ ਪੁਰਬ ਆਇਆ ਹੈ | ਉਨ੍ਹਾਂ ਕਿਹਾ ਕਿ ਅੱਜ ਸੰਗਤਾਂ ਭਾਰੀ ਉਤਸ਼ਾਹ ਨਾਲ ਪ੍ਰਕਾਸ਼ ਪੁਰਬ ਮਨਾਉਣ ਲਈ ਗੁਰੂ ਘਰ ਆ ਕੇ ਨਤਮਸਤਕ ਹੋ ਰਹੀਆਂ ਹਨ | ਇਸ ਮੌਕੇ ਭੁਪਿੰਦਰ ਸਿੰਘ ਸਿੰਬਲੀ, ਐੱਸ. ਪੀ. ਹੈੱਡਕੁਆਟਰ ਵਜ਼ੀਰ ਸਿੰਘ ਖਹਿਰਾ, ਕੌਾਸਲਰ ਬੀਬੀ ਜ਼ਿੰਦਰਜੀਤ ਕੌਰ ਖ਼ਾਲਸਾ, ਜਥੇਦਾਰ ਮਹਿੰਦਰ ਸਿੰਘ ਬਜਾਜ, ਤਰਲੋਕ ਸਿੰਘ ਸੇਠੀ, ਹਰਸਗੋਪਾਲ ਸਿੰਘ ਗਰੇਵਾਲ, ਕੌਾਸਲਰ ਮੱਖਣ ਸਿੰਘ ਗਰੇਵਾਲ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ ਥਾਂਦੀ, ਧਰਮਪਾਲ ਸਿੰਘ, ਕੌਾਸਲਰ ਪਰਮ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |
ਲੰਗੜੋਆ ਵਿਖੇ ਸਮਾਗਮ ਕਰਵਾਏ
ਨਵਾਂਸ਼ਹਿਰ, (ਹਰਵਿੰਦਰ ਸਿੰਘ)- ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੋਹੜਾਂ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਪ੍ਰੋ. ਚਰਨਪ੍ਰੀਤ ਸਿੰਘ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ 'ਚ ਧਾਰਨ ਕਰਨ ਦਾ ਉਪਦੇਸ਼ ਦਿੱਤਾ ਅਤੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਾਨੂੰ ਜਾਤ ਪਾਤ, ਛੂਤ-ਛਾਤ, ਉੱਚ ਨੀਚ ਦੇ ਕੋਹੜ ਤੋਂ ਬਾਹਰ ਕੱਢਿਆ ਸੀ ਪਰ ਅੱਜ ਸਾਡੀ ਬਦਕਿਸਮਤ ਹੈ ਕਿ ਅਸੀਂ ਗੁਰੂ ਜੀ ਦੀਆਂ ਸਿੱਖਿਆਵਾਂ ਭੁੱਲ ਚੁੱਕੇ ਹੈ | ਉਨ੍ਹਾਂ ਕਿਹਾ ਕਿ ਸਾਡਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਤਾਂ ਸਫਲ ਹੈ ਜੇ ਅਸੀਂ ਗੁਰੂ ਜੀ ਦੇ ਉਪਦੇਸ਼ ਨੂੰ ਜੀਵਨ ਵਿਚ ਧਾਰਨੀ ਕਰੀਏ | ਇਸ ਮੌਕੇ ਸਮੂਹ ਕਮੇਟੀ ਮੈਂਬਰ ਤੇ ਸੰਗਤਾਂ ਹਾਜ਼ਰ ਸਨ |
ਬੰਗਾ ਵਿਖੇ ਪ੍ਰਕਾਸ਼ ਪੁਰਬ ਮੌਕੇ ਹਜ਼ਾਰਾਂ ਸੰਗਤਾਂ ਹੋਈਆਂ ਗੁਰੂ ਘਰ ਨਤਮਸਤਕ
ਬੰਗਾ, (ਲਾਲੀ ਬੰਗਾ) - ਸਮੂਹ ਧਾਰਮਿਕ ਜਥੇਬੰਦੀਆਂ, ਸਿੱਖ ਸਭਾਵਾਂ, ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਦੀਵਾਨ ਵਿਚ ਭਾਈ ਮਨਦੀਪ ਸਿੰਘ ਜੀਂਦੋਵਾਲ, ਭਾਈ ਜੋਗਾ ਸਿੰਘ ਢਾਹਾਂ, ਭਾਈ ਗੁਰਮੁੱਖ ਸਿੰਘ ਹਜੂਰੀ ਰਾਗੀ, ਬੀਬੀ ਜਤਿੰਦਰ ਕੌਰ ਸ੍ਰੀ ਅਨੰਦਪੁਰ ਸਾਹਿਬ, ਭਾਈ ਰਜਿੰਦਰ ਸਿੰਘ ਬੰਗਾ ਦੇ ਕੀਰਤਨੀ ਜਥਿਆਂ ਅਤੇ ਭਾਈ ਬਲਵੀਰ ਸਿੰਘ ਗੁਰਦਾਸਪੁਰੀ ਦੇ ਢਾਡੀ ਜਥੇ ਵਲੋਂ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਜਥੇ. ਸੁਖਦੇਵ ਸਿੰਘ ਭੌਰ, ਸੁਖਮਿੰਦਰ ਸਿੰਘ ਮੈਨੇਜਰ, ਭਾਈ ਪਲਵਿੰਦਰ ਸਿੰਘ ਕਥਾਵਾਚਕ, ਬਲਵੀਰ ਸਿੰਘ ਝਿੱਕਾ, ਸਤਵੀਰ ਸਿੰਘ ਜੀਂਦੋਵਾਲ, ਕਰਮਵੀਰ ਸਿੰਘ ਢੀਂਡਸਾ, ਬ੍ਰਹਮਗਿਆਨ ਸਿੰਘ, ਅਮਨਪ੍ਰੀਤ ਸਿੰਘ ਜੌਹਰ, ਮਾਸਟਰ ਗੁਰਮੁੱਖ ਸਿੰਘ, ਭੁਪਿੰਦਰ ਸਿੰਘ ਗਹੂੰਣੀਆ, ਮਨਮਿੰਦਰ ਸਿੰਘ ਭੋਗਲ, ਕਰਨੈਲ ਸਿੰਘ ਭੋਗਲ, ਅਵਤਾਰ ਸਿੰਘ ਭੋਲਾ, ਰਵਿੰਦਰ ਸਿੰਘ ਐਡਵੋਕੇਟ, ਅਮਰਜੀਤ ਸਿੰਘ ਬੇਬੂ ਆਦਿ ਹਾਜ਼ਰ ਸਨ |
ਘੁੰਮਣਾਂ, (ਮਹਿੰਦਰ ਪਾਲ ਸਿੰਘ)- ਪਿੰਡ ਮੇਹਲੀਆਣਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਪੁਰਬ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਮੀਰੀ ਪੀਰੀ ਕੀਰਤਨੀ ਜਥਾ ਜਗਾਧਰੀ ਵਾਲੇ ਤੇ ਰਮਨਪ੍ਰੀਤ ਕੌਰ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਸੁੱਖਾ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ |
ਇਸ ਮੌਕੇ ਇੰਦਰਜੀਤ ਸਿੰਘ ਅਮਰੀਕਾ, ਚੰਨਣ ਰਾਮ, ਸੁਖਦੇਵ ਸਿੰਘ ਮੇਹਲੀਆਣਾ, ਪਾਲ ਸਿੰਘ, ਸਰਪੰਚ ਰਾਜ ਕੁਮਾਰ, ਭਾਈ ਜੋਗਿੰਦਰ ਸਿੰਘ, ਬਲਵੀਰ ਸਿੰਘ, ਰਾਮ ਲੁਭਾਇਆ, ਓਮ ਪ੍ਰਕਾਸ਼, ਰਣਜੀਤ ਸਿੰਘ, ਕਸ਼ਮੀਰ ਸਿੰਘ, ਰਾਮ ਮੂਰਤੀ, ਪ੍ਰਭਜੀਤ ਝੱਮਟ, ਡਾ. ਬਿਸ਼ੰਭਰ ਲਾਲ, ਮਹਿੰਦਰ ਪਾਲ ਸਿੰਘ ਖਾਲਸਾ, ਕੁਲਦੀਪ ਸਿੰਘ ਮੁੰਨਾ, ਸਤਨਾਮ ਸਿੰਘ, ਜੀਵਨ ਸਿੰਘ, ਅਮਨਦੀਪ, ਅਜੈ ਕੁਮਾਰ, ਰੇਸ਼ਮ ਲਾਲ, ਸੱਤਪਾਲ ਤੇ ਹੋਰ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਟਾਹਲੀ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ
ਨਵਾਂਸ਼ਹਿਰ, (ਹਰਵਿੰਦਰ ਸਿੰਘ)- ਗੁਰਦੁਆਰਾ ਟਾਹਲੀ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਸੁਖਦੇਵ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਟਾਹਲੀ ਸਾਹਿਬ ਅਤੇ ਸੰਤ ਬਾਬਾ ਜੀਵਨ ਸਿੰਘ ਬਗੀਚੀ ਵਾਲਿਆਂ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਾਨੂੰ ਕਿਰਤ ਕਰੋ ਦਾ ਸਿਧਾਂਤ ਦਿੱਤਾ ਹੈ, ਜੇ ਅਸੀਂ ਕਿਰਤ ਨਾਲ ਕਮਾਈ ਕਰਾਂਗੇ ਤਾਂ ਹੀ ਵੰਡ ਕੇ ਛਕ ਸਕਦੇ ਹਾਂ ਅਤੇ ਨਾਮ ਜਪ ਵੀ ਸਕਦੇ ਹਾਂ | ਇਸ ਮੌਕੇ ਹਰਜਿੰਦਰ ਸਿੰਘ ਹੀਰ ਪ੍ਰਧਾਨ, ਪਰਮਜੀਤ ਸਿੰਘ ਸੈਕਟਰੀ, ਦਰਬਾਰਾ ਸਿੰਘ ਹੀਰ, ਬਾਬਾ ਰਣਜੀਤ ਸਿੰਘ, ਵਰਿੰਦਰ ਸਿੰਘ ਹੀਰ, ਜਸਵੰਤ ਸਿੰਘ ਵੀ ਹਾਜ਼ਰ ਸਨ |
ਮੁਬਾਰਕਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
ਨਵਾਂਸ਼ਹਿਰ, (ਹਰਵਿੰਦਰ ਸਿੰਘ)- ਪਿੰਡ ਮੁਬਾਰਕਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਦੌਰਾਨ ਅੰਮਿ੍ਤ ਵੇਲੇ ਪ੍ਰਭਾਤ ਫੇਰੀ ਸਜਾਈ ਗਈ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਸਤਨਾਮ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੀ ਬਾਣੀ ਨਾਲ ਜੁੜ ਕੇ ਜੀਵਨ ਸੇਧ ਲੈਣ ਦਾ ਉਪਦੇਸ਼ ਦਿੱਤਾ | ਇਸ ਮੌਕੇ ਕਮੇਟੀ ਪ੍ਰਧਾਨ ਮੋਹਣ ਲਾਲ, ਦੇਸ ਰਾਜ ਬਾਲੀ, ਬਖ਼ਸ਼ੀਸ਼ ਬਾਲੀ, ਪ੍ਰਵੇਸ਼ ਕੁਮਾਰ ਉਪ ਪ੍ਰਧਾਨ, ਮਹਿੰਦਰ ਪਾਲ, ਜਤਿੰਦਰ ਗੋਲਡੀ, ਜਗਦੀਸ਼ ਰਾਏ, ਰਾਜ ਕੁਮਾਰ, ਪ੍ਰਦੀਪ ਕੁਮਾਰ, ਮਾਨਵ ਪ੍ਰੀਤ, ਜਸਵੰਤ ਰਾਏ, ਸਾਗਰ ਬਾਲੀ ਵੀ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਰਨਾਲਾ ਕਲਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਨਵਾਂਸ਼ਹਿਰ, (ਹਰਮਿੰਦਰ ਸਿੰਘ ਪਿੰਟੂ)- ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਬਰਨਾਲਾ ਕਲਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਬਰਨਾਲਾ ਕਲਾ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਾ ਭਾਈ ਜਸਵੰਤ ਸਿੰਘ ਨੇ ਰਸਭਿੰਨਾ ਕੀਰਤਨ ਕੀਤਾ, ਉਪਰੰਤ ਪੰਥ ਪ੍ਰਸਿੱਧ ਢਾਡੀ ਜਥੇ ਸੰਤ ਸਿੰਘ ਪਾਰਸ ਦੇ ਜਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਮਨਜਿੰਦਰ ਕੌਰ, ਸਰੂਪ ਸਿੰਘ ਸਰੂਪ, ਬਲਵੀਰ ਸਿੰਘ, ਰਘੁਵੀਰ ਸਿੰਘ, ਬਲਵੰਤ ਸਿੰਘ ਪਾਬਲਾ, ਹਰਬੰਸ ਸਿੰਘ ਐੱਸ. ਡੀ. ਓ., ਬਹਾਦਰ ਸਿੰਘ, ਸੈਕਟਰੀ ਤਰਸੇਮ ਸਿੰਘ, ਹਰੀ ਸਿੰਘ, ਮਲੂਕ ਸਿੰਘ, ਹਰਮਨਜੀਤ ਸਿੰਘ ਆਦਿ ਹਾਜ਼ਰ ਸਨ | ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ |
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ
ਪੋਜੇਵਾਲ ਸਰਾਂ, (ਰਮਨ ਭਾਟੀਆ, ਨਵਾਂਗਰਾਈਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਜੀ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਪਿੰਡ ਚਾਂਦਪੁਰ ਰੁੜਕੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਜਰਨੈਲ ਸਿੰਘ ਦੇ ਕੀਰਤਨੀ ਜਥੇ ਸਮੇਤ ਹੋਰ ਜਥਿਆਂ ਵਲੋਂ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਤੋਂ ਇਕ ਦਿਨ ਪਹਿਲਾ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਵਿਖੇ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਨਗਰ ਵਿਖੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੰਦਰ ਸਿੰਘ, ਸਾਬਕਾ ਚੇਅਰਮੈਨ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ, ਸਕੱਤਰ ਰਾਮ ਲਾਲ, ਖ਼ਜ਼ਾਨਚੀ ਚਾਨਣ ਸਿੰਘ, ਬਿੰਦਰ ਕੁਮਾਰ ਸਰਪੰਚ, ਗੁਰਮੇਲ ਸਿੰਘ ਪੀ.ਪੀ, ਧਰਮ ਚੰਦ ਬਿੱਟੂ, ਗੁਰਮੇਲ ਸਿੰਘ, ਦੀਦਾਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਅਟਾਲ ਮਜਾਰਾ ਵਿਖੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ
ਸੜੋਆ, (ਨਾਨੋਵਾਲੀਆ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਬਾਬਾ ਬਣ ਖੰਡੀ ਪਿੰਡ ਅਟਾਲ ਮਜਾਰਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਆਰੰਭੀ 15ਵੀ ਸ੍ਰੀ ਅਖੰਡ ਪਾਠ ਦੀ ਲੜੀ ਦੇ ਭੋਗ ਪਾਏ ਗਏ | ਪਾਠ ਦੇ ਭੋਗ ਉਪਰੰਤ ਪ੍ਰਸਿੱਧ ਢਾਡੀ ਭਾਈ ਰਾਵਲ ਸਿੰਘ ਬੂਲੇਵਾਲੀਆ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਵਾਰਾਂ ਰਾਹੀ ਪੇਸ਼ ਕੀਤਾ | ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਆਪਣਾ ਘਰ-ਪਰਿਵਾਰ ਅਤੇ ਦੇਸ਼ ਨੂੰ ਛੱਡ ਕੇ ਵਿਦੇਸ਼ਾਂ ਵਿਚ ਜਾਣ ਅਤੇ ਨੌਜਵਾਨਾਂ ਅੰਦਰ ਨਸ਼ਿਆਂ ਦੇ ਵੱਧ ਰਹੇ ਰੁਝਾਨ ਬਾਰੇ ਸਰਕਾਰਾਂ ਨੂੰ ਗੰਭੀਰਤਾ ਨਾਲ ਲੈਣ ਦੀ ਜ਼ਰੂਰਤ ਹੈ | ਇਸ ਮੌਕੇ ਭਾਈ ਬਲਵੀਰ ਸਿੰਘ ਸਹੂੰਗੜ੍ਹਾ ਦੇ ਕੀਰਤਨੀ ਜਥੇ ਨੇ ਵੀ ਹਾਜ਼ਰੀ ਲਗਾਈ | ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਬਾਬਾ ਬਣ ਖੰਡੀ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਸੇਵਾ ਕਰਨ ਵਾਲੇ ਪਰਿਵਾਰਾਂ, ਪਾਠੀ ਸਿੰਘਾਂ ਅਤੇ ਢਾਡੀ ਵੀਰਾਂ ਦਾ ਕਮੇਟੀ ਦੇ ਪ੍ਰਧਾਨ ਬਲਵੀਰ ਸਿੰਘ ਬੈਂਸ ਤੇ ਪ੍ਰਬੰਧਕਾਂ ਵਲੋਂ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਬਲਵੀਰ ਸਿੰਘ ਬੈਂਸ ਸਾਬਕਾ ਸਰਪੰਚ, ਗੁਰਬਿੰਦਰ ਸਿੰਘ ਸਰਪੰਚ, ਭਾਗ ਸਿੰਘ, ਬਹਾਦਰ ਸਿੰਘ, ਜਰਨੈਲ ਸਿੰਘ, ਗੁਰਨਾਮ ਸਿੰਘ, ਮਹਿੰਦਰ ਸਿੰਘ, ਨੰਬਰਦਾਰ ਸੁਰਜੀਤ ਸਿੰਘ, ਪਾਲ ਸਿੰਘ, ਤਰਸੇਮ ਸਿੰਘ, ਹਰਬੰਸ ਸਿੰਘ, ਸੱਤ ਪਾਲ, ਸ਼ਿੰਗਾਰਾ ਸਿੰਘ ਅਟਵਾਲ, ਜੀਤਾ ਅਟਵਾਲ, ਗੋਪਾਲ ਬਿੱਲਾ, ਪਿੰ੍ਰਸੀਪਲ ਸੁਖਵੀਰ ਸਿੰਘ, ਅਮਰਜੀਤ ਸਿੰਘ, ਜੁਝਾਰ ਸਿੰਘ ਅਤੇ ਸਤਨਾਮ ਸਿੰਘ ਆਦਿ ਹਾਜ਼ਰ ਸਨ |
ਸੱਲ ਕਲਾਂ 'ਚ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
ਕਟਾਰੀਆਂ, (ਨਵਜੋਤ ਸਿੰਘ ਜੱਖੂ) - ਪਿੰਡ ਸੱਲ੍ਹ ਕਲਾਂ/ਸੱਲ੍ਹ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਸ਼ਬਦ ਗਾਇਨ ਕੀਤਾ ਗਿਆ | ਉਪਰੰਤ ਭਾਈ ਦਲਜੀਤ ਸਿੰਘ ਅਨੰਦ ਲੁਧਿਆਣੇ ਵਾਲਿਆਂ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਉਪਰੰਤ ਹੈੱਡ ਗ੍ਰੰਥੀ ਭਾਈ ਨਰਿੰਦਰ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਉਪਰੰਤ ਪਿੰਡ ਦੇ ਹੋਣਹਾਰ ਪੜ੍ਹਾਈ ਅਤੇ ਖੇਡਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਹਿਯੋਗੀਆਂ ਅਤੇ ਦਾਨੀ ਸੱਜਣਾਂ ਨੂੰ ਸਿਰੋਪੇ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਸੁਖਦੀਪ ਸਿੰਘ ਖਾਲਸਾ, ਸ਼ਮਿੰਦਰ ਸਿੰਘ ਗਰਚਾ, ਸੁਖਦੇਵ ਸਿੰਘ ਗਰਚਾ, ਸੋਹਣ ਸਿੰਘ ਗਰਚਾ, ਅਜੀਤ ਸਿੰਘ ਗਰਚਾ, ਜਸਵੰਤ ਸਿੰਘ ਗਰਚਾ ਸੁਖਦੇਵ ਸਿੰਘ, ਪ੍ਰਧਾਨ ਹਰਭਜਨ ਸਿੰਘ, ਸੈਕਟਰੀ ਜੋਗਿੰਦਰ ਸਿੰਘ, ਮਨਜੀਤ ਸਿੰਘ, ਸਤਵੰਤ ਕੌਰ, ਰਵਿੰਦਰ ਕੌਰ, ਹੈੱਡ ਗ੍ਰੰਥੀ ਨਰਿੰਦਰ ਸਿੰਘ, ਦਵਿੰਦਰ ਸਿੰਘ, ਪਰਮਜੀਤ ਕੌਰ ਅਤੇ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ |
550ਵਾਂ ਪ੍ਰਕਾਸ਼ ਪੁਰਬ ਮਨਾਇਆ
ਕਾਠਗੜ੍ਹ, (ਬਲਦੇਵ ਸਿੰਘ ਪਨੇਸਰ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਕਾਠਗੜ੍ਹ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਧੂਮਧਾਮ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਬਾਬਾ ਕੁਲਦੀਪ ਸਿੰਘ ਠਾਠ ਨਾਨਕਸਰ ਮਜਾਰੀ ਵਾਲਿਆਂ ਨੇ ਕੀਰਤਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਵਾਰੇ ਵਿਸਥਾਰਪੂਰਵਕ ਇਤਿਹਾਸ 'ਚੋਂ ਰੌਸ਼ਨੀ ਪਾਈ | ਇਸ ਮੌਕੇ ਗੁਰਦਵਾਰਿਆਂ ਵਿਚ ਦੀਪਮਾਲਾ ਕੀਤੀ ਗਈ ਅਤੇ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਗਿਆ ਅਤੇ ਨਿਸ਼ਾਨ ਸਾਹਿਬ ਨੂੰ ਨਵੇਂ ਚੋਲੇ ਵੀ ਪਹਿਨਾਏ ਗਏ | ਇਸ ਮੌਕੇ ਸੰਗਤਾਂ ਵਿਚ ਭਾਈ ਸੁਰਜੀਤ ਸਿੰਘ ਕੈਨੇਡਾ, ਸਰਪੰਚ ਗੁਰਨਾਮ ਸਿੰਘ ਚਾਹਲ, ਸਾਬਕਾ ਸਰਪੰਚ ਡਾ. ਜੋਗਿੰਦਰਪਾਲ ਦੱਤ, ਸੁਭਾਸ਼ ਆਨੰਦ, ਨੰਬਰਦਾਰ ਅਵਤਾਰ ਸਿੰਘ ਬਾਜਵਾ, ਕਾਠਗੜ੍ਹ ਮਾਰਕੀਟ ਦੇ ਪ੍ਰਧਾਨ ਰਾਜ ਕੁਮਾਰ ਆਨੰਦ, ਬਾਬਾ ਲਖਵਿੰਦਰ ਸਿੰਘ ਨਿਹੰਗ, ਸੁਖਵਿੰਦਰ ਸਿੰਘ ਬਾਜਵਾ, ਕੁਲਦੀਪ ਕੁਮਾਰ ਕਾਲਾ, ਮਾ:ਹਰਜੀਤ ਸਿੰਘ ਸਹੋਤਾ, ਰਵਿੰਦਰ ਸੂਰਾਪੁਰੀ, ਵਿੱਕੀ ਚੌਧਰੀ, ਕਾਬਲ ਸਿੰਘ ਚੇਚੀ, ਡਾ: ਰਾਕੇਸ਼ ਜੋਸ਼ੀ, ਕੇਹਰ ਸਿੰਘ ਬਾਜਵਾ, ਕੁਲਵਿੰਦਰ ਸਿੰਘ ਸਹੋਤਾ, ਡਾ. ਮਨਜੀਤ ਸਿੰਘ ਪਨੇਸਰ, ਰੇਂਜ ਅਫ਼ਸਰ ਜਸਪਾਲ ਚੇਚੀ, ਨਿਰੰਜਣ ਸਿੰਘ ਸਹੋਤਾ, ਰਵਿੰਦਰਪਾਲ ਸਿੰਘ ਸਹੋਤਾ, ਅਵਤਾਰ ਸਿੰਘ ਕਟਾਰੀਆ, ਅਜੀਤ ਸਿੰਘ, ਗੁਰਮੀਤ ਸਿੰਘ ਕਟਾਰੀਆ, ਪੰਡਿਤ ਸਤੀਸ਼ ਸ਼ਰਮਾ, ਜਤਿੰਦਰਪਾਲ ਸਿੰਘ ਕਲੇਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਪਿੰਡ ਮੋਹਣ ਮਾਜਰਾ, ਜਗਤੇਵਾਲ, ਕਮਾਲਪੁਰ, ਜਲਾਲਪੁਰ ਆਦਿ ਪਿੰਡਾਂ ਵਿਚ ਵੀ ਪ੍ਰਕਾਸ਼ ਪੁਰਬ ਮਨਾਇਆ ਗਿਆ |
ਮਕਸੂਦਪੁਰ-ਸੂੰਢ 'ਚ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ
ਸੰਧਵਾਂ, (ਪ੍ਰੇਮੀ ਸੰਧਵਾਂ)- ਗੁਰਦੁਆਰਾ ਸ਼ਹੀਦਾਂ ਸਿੰਘਾਂ ਪਿੰਡ ਮਕਸੂਦਪੁਰ-ਸੂੰਢ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਗੁਰੂ ਘਰ ਦੇ ਸੇਵਾਦਾਰ ਜਥੇ. ਸ਼ਿੰਗਾਰਾ ਸਿੰਘ ਬੋਇਲ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰੂ ਘਰ ਦੇ ਸੇਵਾਦਾਰ ਵਲੋਂ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਇਆ ਗਿਆ | ਭੋਗ ਉਪਰੰਤ ਗਿਆਨੀ ਜਸਬੀਰ ਸਿੰਘ ਖੜਰਾ ਵਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂੰ ਕਰਵਾਇਆ ਗਿਆ | ਸੇਵਾਦਾਰ ਜਥੇ. ਸ਼ਿੰਗਾਰਾ ਸਿੰਘ ਬੋਇਲ, ਜਥੇ. ਕੁਲਵਿੰਦਰ ਸਿੰਘ, ਗੁਰਦੇਵ ਸਿੰਘ, ਪਿ੍ਤਪਾਲ ਸਿੰਘ, ਜਥੇ. ਬਾਬਾ ਜਗੀਰ ਸਿੰਘ, ਜਥੇ. ਕੁਲਵਿੰਦਰ ਸਿੰਘ, ਗੁਰਦੇਵ ਸਿੰਘ, ਪਿ੍ਤਪਾਲ ਸਿੰਘ, ਬਲਵਿੰਦਰ ਸਿੰਘ ਬੋਇਲ ਆਦਿ ਵਲੋਂ ਕਥਾਵਾਚਕ ਗਿਆਨੀ ਜਸਬੀਰ ਸਿੰਘ ਖੜਰਾ ਦਾ ਸਨਮਾਨ ਕੀਤਾ ਗਿਆ | ਭਾਈ ਬਲਵਿੰਦਰ ਸਿੰਘ ਨੇ ਨਗਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ | ਇਸ ਮੌਕੇ ਸਰਪੰਚ ਸ੍ਰੀਮਤੀ ਰਾਜਵਿੰਦਰ ਕੌਰ ਬੋਇਲ, ਸਾਬਕਾ ਸਰਪੰਚ ਪਰਮਿੰਦਰ ਸਿੰਘ ਬੋਇਲ, ਗੁਰਵਿੰਦਰ ਸਿੰਘ ਭੋਗਲ ਫਗਵਾੜਾ, ਸੁਖਦੇਵ ਸਿੰਘ, ਬਲਵਿੰਦਰ ਸਿੰਘ ਬੋਇਲ, ਬਲਦੇਵ ਸਿੰਘ ਬੋਇਲ, ਅਵਤਾਰ ਸਿੰਘ ਯੂ. ਕੇ ਸਾਬਕਾ ਡੀ. ਆਰ, ਪਰਸ਼ਣ ਸਿੰਘ ਗਿੱਲ, ਮੇਜਰ ਸਿੰਘ, ਅਮਨਦੀਪ ਸਿੰਘ, ਹਰਵਿੰਦਰ ਸਿੰਘ ਬੋਇਲ, ਵਰਿੰਦਰ ਸਿੰਘ, ਮਨਜੀਤ ਸਿੰਘ, ਪ੍ਰਦੀਪ ਸਿੰਘ, ਜਗਦੀਪ ਸਿੰਘ ਆਦਿ ਹਾਜ਼ਰ ਸਨ |
ਲੋਧੀਪੁਰ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਸਾਹਲੋਂ, (ਜਰਨੈਲ ਸਿੰਘ ਨਿੱਘ੍ਹਾ)- ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਗੁਰਮੀਤ ਸਿੰਘ ਖ਼ਾਲਸਾ ਦੀ ਅਗਵਾਈ 'ਚ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ, ਜਿਸ 'ਚ 108 ਸੰਤ ਜੀਤ ਦਾਸ ਅਤੇ ਕਥਾਵਾਚਕ ਭਾਈ ਪਿ੍ਤਪਾਲ ਸਿੰਘ ਡੇਰਾ ਮਾਹਿਲ ਗਾਹਿਲਾਂ ਵਾਲਿਆਂ ਨੇ ਗੁਰਬਾਣੀ ਦਾ ਪ੍ਰਚਾਰ ਕੀਤਾ | ਇਸ ਮੌਕੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਨੰਬਰਦਾਰ ਸੁਰਜੀਤ ਸਿੰਘ, ਗੁਰਮੇਲ ਸਿੰਘ, ਸਾਧੂ ਸਿੰਘ, ਜੋਗਾ ਸਿੰਘ, ਚਰਨ ਦਾਸ, ਸੁਰਿੰਦਰਪਾਲ ਰਤਨ, ਸਿਮਰ ਚੰਦ, ਪਿਆਰੇ ਲਾਲ, ਅਵਤਾਰ ਸਿੰਘ, ਗੁਰਦੇਵ ਸਿੰਘ, ਨਿਰਮਲ ਸਿੰਘ, ਮਹਿੰਦਰ ਸਿੰਘ, ਜੋਗਿੰਦਰ ਰਾਮ, ਸੁਖਦੇਵ ਸਿੰਘ, ਸੁਰਿੰਦਰਪਾਲ ਸਿੰਘ ਆਦਿ ਨਗਰ ਨਿਵਾਸੀ ਹਾਜ਼ਰ ਸਨ |
ਰਟੈਂਡਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਮੁਕੰਦਪੁਰ, (ਸੁਖਜਿੰਦਰ ਸਿੰਘ ਬਖਲੌਰ)- ਪਿੰਡ ਰਟੈਂਡਾ ਦੇ ਗੁਰਦੁਆਰਾ ਰਾਮਗੜ੍ਹੀਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਪੰਜਾਬ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਰਸਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਾਨੀ ਸੱਜਣਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ | ਇਸ ਮੌਕੇ ਬਲਜੀਤ ਸਿੰਘ ਲੱਲ੍ਹ, ਜੋਗਾ ਸਿੰਘ, ਸੁਰਿੰਦਰ ਸਿੰਘ, ਮਨਦੀਪ ਸਿੰਘ, ਹਰਪਾਲ ਸਿੰਘ, ਸੁਖਬੀਰ ਸਿੰਘ, ਹਰਦੀਪ ਸਿੰਘ, ਨਿਰਮਲ ਸਿੰਘ, ਕਮਲਜੀਤ ਸਿੰਘ, ਸਰਬਜੀਤ ਸਿੰਘ, ਸੰਤੋਖ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |
ਸੱਲ੍ਹ ਕਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
ਬੰਗਾ, (ਜਸਬੀਰ ਸਿੰਘ ਨੂਰਪੁਰ)- ਪਿੰਡ ਸੱਲ੍ਹ ਕਲਾਂ ਦੇ ਪ੍ਰਵਾਸੀ ਪੰਜਾਬੀਆਂ ਹਰਦਿਆਲ ਸਿੰਘ ਚਰਚਾ ਅਤੇ ਸੁਖਦੇਵ ਸਿੰਘ ਚਰਚਾ ਨੇ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੇ ਸ਼ੁੱਭ ਆਰੰਭ ਕਰਵਾਏ ਗਏ | ਸਵੇਰ ਸਮੇਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਖੰਡ ਪਾਠ ਰਖਵਾਏ ਗਏ | ਸ਼ਾਮ ਸਮੇਂ ਗਰਚਾ ਪਰਿਵਾਰ ਨੇ ਆਪਣੇ ਘਰ ਵਿਖੇ ਭਾਈ ਹਰਮਿੰਦਰ ਸਿੰਘ ਖੇਹਿਰਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਦੇ ਜੀਵਨ ਨਾਲ ਸਬੰਧਿਤ ਢਾਡੀ ਵਾਰਾਂ ਪੇਸ਼ ਕੀਤੀਆਂ | ਭਾਈ ਹਰਮਿੰਦਰ ਸਿੰਘ ਖੇਹਿਰਾ ਪ੍ਰਚਾਰਕ, ਢਾਡੀ ਗੁਰਦਿਆਲ ਸਿੰਘ, ਵੇਦਪ੍ਰਕਾਸ਼ ਸਿੰਘ ਅਤੇ ਸਾਰੰਗੀ ਮਾਸਟਰ ਚਰਨਜੀਤ ਸਿੰਘ ਦੇ ਢਾਡੀ ਜਥੇ ਨੇ ਕਲਾਸੀਕਲ ਸੰਗੀਤ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਬਿਕਰਮਜੀਤ ਸਿੰਘ ਲੁਧਿਆਣਾ ਵਾਲਿਆਂ ਦੇ ਕੀਰਤਨੀ ਜਥੇ ਨੇ ਮਨੋਹਰ ਕੀਰਤਨ ਕੀਤਾ | ਅਮਰਜੀਤ ਸਿੰਘ ਭਰੋਲੀ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਦਾ ਗਾਇਨ ਕੀਤੀਆਂ | ਇਸ ਮੌਕੇ ਦਵਿੰਦਰ ਸਿੰਘ ਕੋਟ ਫਤੂਹੀ, ਹਰਬੰਸ ਹੀਉਂ, ਸੁਖਦੀਪ ਸਿੰਘ ਖਾਲਸਾ ਸਰਪੰਚ, ਮਨਜੀਤ ਸਿੰਘ ਸਾਬਕਾ ਸਰਪੰਚ, ਪਰਮਜੀਤ ਕੌਰ, ਕੁਸ਼ਲਿਆ ਦੇਵੀ ਆਦਿ ਹਾਜ਼ਰ ਸਨ | ਗਰਚਾ ਪਰਿਵਾਰ ਦੇ ਘਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਚਾਰ ਚਰਚਾ ਕੀਤੀ ਗਈ, ਜਿਸ 'ਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਸਾਬਕਾ ਪਿ੍ੰਸੀਪਲ ਐੱਚ. ਐੱਸ. ਆਹੂਜਾ, ਡਾ. ਧਰਮਜੀਤ ਸਿੰਘ, ਡਾ. ਦਵਿੰਦਰ ਕੁਮਾਰ, ਪਿ੍ੰ. ਹਰਭਜਨ ਸਿੰਘ ਤੇ ਅਜੀਤ ਸਿੰਘ ਗਿੱਲ ਸ਼ਾਮਿਲ ਸਨ |
ਨੂਰਪੁਰ 'ਚ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ
ਬੰਗਾ, (ਜਸਬੀਰ ਸਿੰਘ ਨੂਰਪੁਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਭਾਈ ਲਾਂਦੜੀਆ ਨੂਰਪੁਰ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਮੰਗਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮਾਂ-ਭਰਮਾਂ, ਪਾਖੰਡਾਂ, ਊਚ-ਨੀਚ, ਜਾਤ-ਪਾਤ ਦਾ ਖੰਡਨ ਕੀਤਾ ਪਰ ਸਾਡਾ ਸਮਾਜ ਮੁੜ ਉਨ੍ਹਾਂ ਕੰਮਾਂ ਦੀ ਭੇਟ ਚੜ੍ਹ ਰਿਹਾ ਹੈ, ਜਿਨ੍ਹਾਂ ਦਾ ਗੁਰੂ ਜੀ ਨੇ ਵਿਰੋਧ ਕੀਤਾ | ਕੁਲਜੀਤ ਸਿੰਘ ਸਰਹਾਲ ਉਪ ਚੇਅਰਮੈਨ ਪੰਚਾਇਤ ਸੰਮਤੀ ਨੇ ਆਖਿਆ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ 'ਤੇ ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨੇ ਕਰਤਾਰਪੁਰ ਲਾਂਘਾ ਖੋਲ੍ਹ ਕੇ ਸਿੱਖ ਜਗਤ ਲਈ ਵੱਡਾ ਪਰਉਪਕਾਰ ਕੀਤਾ | ਇਸ ਮੌਕੇ ਗਿ. ਕੁਲਦੀਪ ਸਿੰਘ, ਪ੍ਰੀਤਮ ਸਿੰਘ ਪ੍ਰਧਾਨ, ਜੋਗਾ ਸਿੰਘ ਸਕੱਤਰ, ਕੁਲਵਿੰਦਰ ਸਿੰਘ ਕਲੇਰਾਂ, ਸਰਪੰਚ ਲਖਵਿੰਦਰ ਸਾਬੀ, ਵਰਿੰਦਰਪਾਲ ਸਿੰਘ ਮਾਨ, ਬਰਿੰਦਰਪਾਲ ਸਿੰਘ ਕਲੇਰ, ਮੋਹਣ ਸਿੰਘ ਕਲੇਰ, ਗੁਰਸੇਵ ਸਿੰਘ ਧਾਲੀਵਾਲ, ਮੋਹਣ ਸਿੰਘ ਮਿਸਤਰੀ, ਜਸਵੀਰ ਸਿੰਘ, ਹਰਵਿੰਦਰ ਸਿੰਘ, ਲਖਵੀਰ ਸਿੰਘ, ਗੁਰਨਾਮ ਸਿੰਘ, ਪ੍ਰਗਣ ਸਿੰਘ, ਸਤਿੰਦਰ ਕੌਰ ਸਾਬਕਾ ਸਰਪੰਚ, ਸੁਖਵਿੰਦਰ ਕੌਰ, ਸਰਬਜੀਤ ਕੌਰ, ਹਰਜਿੰਦਰ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਸੁਮਨਪ੍ਰੀਤ ਕੌਰ, ਰਾਜਿੰਦਰ ਸਿੰਘ, ਸੋਹਣ ਸਿੰਘ, ਸਤਨਾਮ ਸਿੰਘ, ਸੇਢੀ ਸਿੰਘ, ਮਹਿੰਦਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |
ਸਾਹਲੋਂ, (ਜਰਨੈਲ ਸਿੰਘ ਨਿੱਘ੍ਹਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਵਲੋਂ ਗਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਸਿੰਘਾਂ ਸ਼ਹੀਦਾਂ ਤੋਂ ਆਰੰਭ ਹੋ ਕੇ ਗੁਰਦੁਆਰਾ ਮੋਮੋਆਣਾ ਸਾਹਿਬਾ, ਧਾਰਮਿਕ ਅਸਥਾਨ ਦਾਦੀ ਸਤੀ, ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਅਤੇ ਹੋਰ ਵੱਖ-ਵੱਖ ਥਾਵਾਂ ਤੋ ਹੁੰਦਾ ਹੋਇਆ ਸ਼ਾਮੀ ਗੁਰਦੁਆਰਾ ਸਿੰਘਾਂ ਸ਼ਹੀਦਾਂ ਆ ਕੇ ਮੁਕੰਮਲ ਹੋਇਆ | ਇਸ ਦੌਰਾਨ ਮੁੱਖ ਗ੍ਰੰਥੀ ਭਾਈ ਕੁਲਦੀਪ ਸਿੰਘ ਦੇ ਜਥੇ ਅਤੇ ਭਾਈ ਗੁਰਦਿਆਲ ਸਿੰਘ ਗੜ੍ਹੀ ਕਟਾਣਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਵੱਖ-ਵੱਖ ਥਾਵਾਂ ਦੇ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਵਲੋਂ ਫ਼ਲਾਂ ਅਤੇ ਚਾਹ-ਪਕੌੜਿਆਂ ਦੇ ਲੰਗਰ ਵਰਤਾਏ ਗਏ | ਗੁਰਦੁਆਰਾ ਮੋਮੋਆਣਾ ਸਾਹਿਬ ਵਿਖੇ ਗਤਕਾ ਪਾਰਟੀ ਨੇ ਆਪਣੇ ਜੌਹਰ ਦਿਖਾਏ | ਇਸ ਮੌਕੇ ਪ੍ਰਧਾਨ ਨਿਰਵੈਰ ਸਿੰਘ, ਸਰਪੰਚ ਸੁਰਿੰਦਰ ਕੌਰ, ਸਾਬਕਾ ਸਰਪੰਚ ਜਰਨੈਲ ਸਿੰਘ ਸਾਹਲੋਂ, ਪੰਚ ਗੁਰਪ੍ਰੀਤ ਸਿੰਘ, ਸੈਕਟਰੀ ਜਸਵੀਰ ਸਿੰਘ, ਐੱਨ. ਆਰ. ਆਈ. ਗੁਰਮੇਲ ਸਿੰਘ, ਸੁਰਜੀਤ ਸਿੰਘ, ਪਰਸਾ ਸਿੰਘ, ਉਕਾਂਰ ਸਿੰਘ ਸੂਬੇਦਾਰ ਸੁਰਿੰਦਰ ਸਿੰਘ, ਸਰਬਣ ਸਿੰਘ, ਅਜੀਤ ਸਿੰਘ, ਜਸਵਿੰਦਰ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ |
ਮਜਾਰੀ/ਸਾਹਿਬਾ, (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪਿੰਡ ਗੁੱਲਪੁਰ ਦੀ ਸੰਗਤ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਸਵੇਰੇ ਗੁਰਦਵਾਰਾ ਸਿੰਘ ਸਭਾ ਤੋਂ ਸ਼ੁਰੂ ਹੋਇਆ ਤੇ ਸਾਰੇ ਪਿੰਡ ਦੀ ਪਰਿਕਰਮਾ ਕਰਦਾ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਇਸੇ ਜਗ੍ਹਾ ਸਮਾਪਤ ਹੋਇਆ | ਇਸ ਮੌਕੇ ਸੰਗਤਾਂ ਵਾਸਤੇ ਥਾਂ-ਥਾਂ ਲੰਗਰ ਲਗਾਏ ਹੋਏ ਸਨ | ਇਸ ਮੌਕੇ ਹਰਦੀਪ ਸਿੰਘ ਦੁਪਾਲਪੁਰੀ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਕਸ਼ਮੀਰ ਸਿੰਘ ਖ਼ਾਲਸਾ, ਸਰਪੰਚ ਸੁਖਵਿੰਦਰ ਸਿੰਘ ਮੁੱਖਾ, ਕੈਪ: ਅਮਰਜੀਤ ਸਿੰਘ ਤੇ ਹਰਮਿੰਦਰ ਸਿੰਘ ਝੱਜ ਦੋਵੇਂ ਸਾਬਕਾ ਸਰਪੰਚ, ਜੁਝਾਰ ਸਿੰਘ, ਸੂਬੇ: ਗੁਰਮੀਤ ਸਿੰਘ, ਜੋਗਾ ਸਿੰਘ, ਸੁਖਦੇਵ ਸਿੰਘ, ਮਾ:ਮੋਹਣ ਸਿੰਘ, ਦਵਿੰਦਰ ਸਿੰਘ, ਰਾਜਵਿੰਦਰ ਸਿੰਘ, ਸੁੱਚਾ ਸਿੰਘ, ਸੂਬੇ: ਕਸ਼ਮੀਰ ਸਿੰਘ, ਸਤਨਾਮ ਸਿੰਘ, ਸੁਰਜੀਤ ਸਿੰਘ, ਕਾਕਾ ਛੋਕਰ, ਝਲਮਣ ਸਿੰਘ, ਗੁਰਦੀਪ ਸਿੰਘ ਦੌਲਤਪੁਰ, ਰਣਜੀਤ ਸਿੰਘ ਆਦਿ ਹਾਜ਼ਰ ਸਨ |
ਮਜਾਰੀ/ਸਾਹਿਬਾ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਖ-ਵੱਖ ਪਿੰਡਾਂ ਮਜਾਰੀ, ਸਜਾਵਲਪੁਰ, ਰੱਕੜਾਂ ਢਾਹਾਂ, ਕਰਾਵਰ, ਰੁੜਕੀ ਮੁਗ਼ਲਾਂ, ਭਾਰਾਪੁਰ, ਮਹਿੰਦਪੁਰ, ਜੈਨਪੁਰ, ਛਦੌੜੀ, ਹਿਆਤਪੁਰ ਰੁੜਕੀ, ਸਾਹਿਬਾ, ਚਣਕੋਈ, ਚਣਕੋਆ ਦੀਆਂ ਸੰਗਤਾਂ ਨੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸੰਗਤਾਂ ਵਲੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਕੀਰਤਨੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ | ਸੰਗਤਾਂ ਵਾਸਤੇ ਲੰਗਰ ਲਗਾਏ ਗਏ | ਇਸੇ ਤਰ੍ਹਾਂ ਕਸਬਾ ਮਜਾਰੀ ਦੇ ਗੁਰਦਵਾਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਢਾਡੀ ਧਰਮਵੀਰ ਸਿੰਘ ਸ਼ੌਕੀ ਭੱਜਲਾਂ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ | ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਮਾਹੀ, ਬਾਬਾ ਪ੍ਰੀਤਮ ਸਿੰਘ, ਕੈਪ: ਦਰਬਾਰਾ ਸਿੰਘ, ਕੈਪ: ਗੁਰਪਾਲ ਸਿੰਘ, ਕੈਪ: ਹਰਜੀਤ ਸਿੰਘ, ਸਰਵਣ ਸਿੰਘ ਅਟਵਾਲ, ਮਾ. ਮੋਹਣ ਸਿੰਘ, ਗੁਰਮੁਖ ਸਿੰਘ, ਡਾ. ਬਲਿਹਾਰ ਸਿੰਘ, ਅਜਮੇਰ ਸਿੰਘ, ਹਰਕਮਲ ਸਿੰਘ ਗਿੱਲ, ਸੁਖਵਿੰਦਰ ਸਿੰਘ, ਸਰਵਣ ਸਿੰਘ ਗਿੱਲ, ਸੂਬੇ: ਕੁਲਦੀਪ ਸਿੰਘ, ਪਾਖਰ ਸਿੰਘ, ਜਰਨੈਲ ਸਿੰਘ, ਬਲਿਹਾਰ ਸਿੰਘ, ਜੋਗਿੰਦਰ ਸਿੰਘ, ਮਾ. ਸਤਨਾਮ ਸਿੰਘ ਆਦਿ ਹਾਜ਼ਰ ਸਨ |
ਰਾਹੋਂ, (ਬਲਬੀਰ ਸਿੰਘ ਰੂਬੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਤੋਂ ਨਗਰ ਕੀਰਤਨ ਸਜਾਏ ਗਏ | ਸ਼ਹਿਰ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਸ ਦੌਰਾਨ ਗਿਆਨੀ ਮੰਗਲ ਸਿੰਘ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਮੁਹੱਲਾ ਪਹਾੜ ਸਿੰਘ ਤੋਂ ਹੁੰਦਾ ਹੋਇਆ ਮੁਹੱਲਾ ਤਾਜਪੁਰਾ, ਦਿੱਲੀ ਗੇਟ, ਮੁਹੱਲਾ ਸਰਾਫ਼ਾਂ, ਮੁਹੱਲਾ ਮਕਬਰਾ, ਮੁਹੱਲਾ ਰਾਜਪੂਤਾਂ, ਮੁਹੱਲਾ ਆਰਨਹਾਲੀ, ਹੈਪੀ ਮਾਡਲ ਸਕੂਲ ਤੋਂ ਬੱਸ ਸਟੈਂਡ ਉਪਰੰਤ ਫਿਲੌਰ ਰੋਡ, ਮੁਹੱਲਾ ਸਰਹੰਦੀਆਂ ਤੋਂ ਸਬਜ਼ੀ ਮੰਡੀ ਹੋ ਕੇ ਗੁਰਦੁਆਰਾ ਕਲਗ਼ੀਧਰ ਵਿਖੇ ਸੰਪੰਨ ਹੋਇਆ | ਰਸਤੇ 'ਚ ਸੰਗਤਾਂ ਵਲੋਂ ਥਾਂ-ਥਾਂ 'ਤੇ ਚਾਹ ਪਕੌੜੇ, ਛੋਲੇ ਪੂਰੀਆਂ, ਫ਼ਲ ਅਤੇ ਬਿਸਕੁਟਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਸਟੇਜ ਦੀ ਸੇਵਾ ਜਥੇ. ਤਰਲੋਚਨ ਸਿੰਘ ਅਤੇ ਦਿਲਬਾਗ ਸਿੰਘ ਨੇ ਨਿਭਾਈ | ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਖ਼ੂਬਸੂਰਤ ਪਹਿਰਾਵੇ ਨਾਲ ਸਭ ਨੂੰ ਮੋਹ ਲਿਆ | ਗਤਕਾ ਪਾਰਟੀ ਨੇ ਗਤਕੇ ਦੇ ਜੌਹਰ ਦਿਖਾਏ | ਇਸ ਮੌਕੇ ਪ੍ਰਧਾਨ ਰਾਮੇਸ਼ ਸਿੰਘ, ਪ੍ਰਧਾਨ ਸੁਖਦੇਵ ਸਿੰਘ ਮਾਨ, ਬਾਲਕ ਅਮਰਜੀਤ ਸਿੰਘ ਪਾਹਵਾ, ਮਾ. ਜੋਗਾ ਸਿੰਘ, ਮਹਿੰਦਰ ਸਿੰਘ ਬਾਜਵਾ, ਲਖਵਿੰਦਰ ਸਿੰਘ, ਨਿਰਮਲ ਸਿੰਘ ਰਤਨ ਸਿੰਘ, ਅਮਰਜੀਤ ਸਿੰਘ ਜੌਹਲ, ਨਗਰ ਕੌਾਸਲ ਪ੍ਰਧਾਨ ਹੇਮੰਤ ਰਨਦੇਵ, ਗੁਰਮੇਲ ਰਾਮ, ਕੌਾਸਲਰ ਬਲਬੀਰ ਕੌਰ, ਮਨਵੀਰ ਸਿੰਘ ਪਰਮਾਰ,ਹਰਵਿੰਦਰ ਸਿੰਘ, ਹਰਜੀਤ ਕੌਰ ਕਾਹਲੋਂ, ਸੁਰਿੰਦਰ ਕੌਰ ਪਾਹਵਾ, ਜਸਵਿੰਦਰ ਕੌਰ, ਅਮਰਜੀਤ ਸਿੰਘ ਰਾਜੂ, ਮੁਕੇਸ਼ ਬੌਬੀ, ਬਲਵਿੰਦਰ ਬਬਲਾ ਆਦਿ ਹਾਜ਼ਰ ਸਨ |
ਜਾਡਲਾ, (ਬੱਲੀ)- ਪਿੰਡ ਬੀਰੋਵਾਲ ਵਿਖੇ ਗੁਰਦੁਆਰਾ ਸ਼ਹੀਦਾਂ ਅਤੇ ਗੁਰਦੁਆਰਾ ਕੁਟੀਆ ਸਾਹਿਬ ਦੀ ਪ੍ਰਬੰਧਕ ਕਮੇਟੀਆਂ ਤੇ ਪਿੰਡ ਵਾਸੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਮੁੱਖ ਸੜਕ 'ਤੇ ਕੁਟੀਆ ਬੀਰੋਵਾਲ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ਼ਹੀਦਾਂ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ | ਇਸ ਮੌਕੇ ਭਾਈ ਗੁਰਵਿੰਦਰ ਸਿੰਘ ਬੀਰੋਵਾਲ ਦੇ ਜਥੇ ਨੇ ਕੀਰਤਨ ਰਾਹੀਂ ਗੁਰੂ ਜੀ ਦੀ ਮਹਿਮਾ ਦਾ ਗਾਇਣ ਕੀਤਾ | ਇਸੇ ਤਰ੍ਹਾਂ ਪਿੰਡ ਜਾਡਲਾ ਵਿਖੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ ਵਿਲੱਖਣ ਛਾਪ ਛੱਡ ਗਿਆ | ਨਗਰ ਕੀਰਤਨ ਦੇ ਸਤਿਕਾਰ ਲਈ ਥਾਂ-ਥਾਂ ਗੇਟ ਸਜਾਏ ਗਏ ਅਤੇ ਸੰਗਤਾਂ ਲਈ ਵੱਖ-ਵੱਖ ਕਿਸਮਾਂ ਦੇ ਲੰਗਰ ਲਾਏ ਗਏ | ਫੁੱਲਾਂ ਦੀ ਵਰਖਾ ਦੌਰਾਨ ਪਿੰਡ ਦੇ ਦੁਆਲੇ ਅਲਖ ਜਗਾਉਂਦਾ ਹੋਇਆ ਨਗਰ ਕੀਰਤਨ ਵਾਪਰ ਗੁਰਦੁਆਰਾ ਸਿੰਘ ਸਭਾ ਵਿਖੇ ਆ ਕੇ ਸਮਾਪਤ ਹੋਇਆ |
ਔੜ, (ਜਰਨੈਲ ਸਿੰਘ ਖੁਰਦ)-ਪਿੰਡ ਗੜ੍ਹਪਧਾਣਾ ਦੇ ਪੁਰਾਤਨ ਧਾਰਮਿਕ ਤਪ ਅਸਥਾਨ ਗੁਰਦੁਆਰਾ ਠੇਰ੍ਹੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਠਾਕਰ ਸਿੰਘ ਦੀ ਦੇਖ-ਰੇਖ ਹੇਠ ਤੇ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਸਵਾਰੀ ਫੁੱਲਾਂ ਨਾਲ ਸਜਾਈ ਟਰਾਲੀ ਵਿਚ ਸੁਸ਼ੋਭਿਤ ਸੀ | ਵੱਡੀ ਗਿਣਤੀ 'ਚ ਸੰਗਤਾਂ ਗੁਰਬਾਣੀ ਦੇ ਸ਼ਬਦ ਕੀਰਤਨ ਦਾ ਜਾਪ ਕਰਦੇ ਨਾਲ-ਨਾਲ ਚੱਲ ਰਹੀਆਂ ਸਨ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਠਾਕਰ ਸਿੰਘ, ਬਾਵਾ ਸਿੰਘ, ਜੁਝਾਰ ਸਿੰਘ, ਜਸਵਿੰਦਰ ਸਿੰਘ ਸਰਪੰਚ, ਹਰਪਾਲ ਸਿੰਘ, ਸਰਬਜੀਤ ਸਿੰਘ ਨਾਮਧਾਰੀ, ਅਮਰਜੀਤ ਸਿੰਘ, ਬਲਬੀਰ ਸਿੰਘ ਥਾਂਦੀ, ਚਰਨਾਮਤ ਸਿੰਘ ਤੇ ਕਸ਼ਮੀਰ ਸਿੰਘ ਦੋਵੇਂ ਨੰਬਰਦਾਰ, ਦਲਾਵਰ ਸਿੰਘ, ਰਵੀ ਕਟਾਰੀਆ, ਅੰਮਿ੍ਤਪਾਲ ਸਿੰਘ, ਹਰਦੀਪ ਸਿੰਘ, ਹਰੀ ਸਿੰਘ ਸਾਬਕਾ ਸਰਪੰਚ ਆਦਿ ਸਮੂਹ ਸੰਗਤਾਂ ਨਗਰ ਕੀਰਤਨ ਦੇ ਨਾਲ-ਨਾਲ ਚੱਲ ਰਹੇ ਸਨ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡਾਂ ਬਹਾਦਰਪੁਰ, ਰੰਗੂਆਣਾ ਤੇ ਗੜ੍ਹਪਧਾਣਾ 'ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਠੇਰ੍ਹੀ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੇ ਹਰ ਪੜਾਅ 'ਤੇ ਪੰਜਾਬ ਦੇ ਅਨੇਕਾਂ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਨੇ ਇਤਿਹਾਸਿਕ ਤੇ ਵੀਰ ਰਸੀ ਵਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾਉਣ ਲਈ ਬੈਂਡ ਵਾਜ਼ਿਆ ਦੀਆਂ ਧਾਰਮਿਕ ਧੁਨਾਂ ਦੇ ਨਾਲ-ਨਾਲ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਸੰਗਤ ਵਲੋਂ ਫੁੱਲਾਂ ਦੀ ਵਰਖਾ ਵੀ ਕੀਤੀ ਗਈ | ਸ਼ਰਧਾਲੂ ਸੰਗਤਾਂ ਵਲੋਂ ਹਰ ਪੜਾਅ ਤੇ ਥਾਂ-ਥਾਂ ਮਠਿਆਈਆਂ, ਚਾਹ ਪਕੌੜਿਆਂ ਤੇ ਫ਼ਲਾਂ ਦੇ ਲੰਗਰ ਵੀ ਲਗਾਏ ਗਏ |
ਬੰਗਾ, 12 ਨਵੰਬਰ (ਕਰਮ ਲਧਾਣਾ)- ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਹੋਣ ਵਾਲੇ ਚੈਂਪੀਅਨਸ਼ਿਪ ਮੁਕਾਬਲਿਆਂ 'ਚ ਸੋਨੇ, ਚਾਂਦੀ ਅਤੇ ਕਾਂਸੀ ਦੇ ਦਰਜਨਾਂ ਤਗਮੇ ਜਿੱਤਣ ਵਾਲੇ ਵੀਰ ਫਾਈਟਰ ਕਰਾਟੇ ਕਲੱਬ ਬੰਗਾ ਦੇ ਕਰਾਟੇ ਖਿਡਾਰੀਆਂ ਦਾ ਹਲਕਾ ਬੰਗਾ ਦੇ ਵਿਧਾਇਕ ਡਾ. ...
ਮੁਕੰਦਪੁਰ, 12 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਪਿੰਡ ਬਖਲੌਰ ਦੇ ਦਮਨ ਰਾਣਾ ਪੁੱਤਰ ਸ਼ਮਸ਼ੇਰ ਰਾਣਾ ਨੇ ਆਪਣੇ ਖੇਤਾਂ ਵਿਚ ਝੋਨੇ ਦੀ ਬਚੀ ਹੋਈ ਪਰਾਲੀ ਨੂੰ ਅੱਗ ਲਗਾ ਦਿੱਤੀ, ਜਿਸ ਦੀ ਜਾਣਕਾਰੀ ਮਿਲਦੇ ...
ਉੜਾਪੜ/ਲਸਾੜਾ, 12 ਨਵੰਬਰ (ਲਖਵੀਰ ਸਿੰਘ ਖੁਰਦ)- ਪਿੰਡ ਲਸਾੜਾ 'ਚ ਚੱਲ ਰਹੇ ਕਿ੍ਸ਼ਨ ਲੀਲਾ ਮੇਲੇ ਵਿਚ ਬੀਤੀ ਰਾਤ ਪੰਜਾਬੀ ਗਾਇਕ ਆਰ. ਨੇਤ ਵਲੋਂ ਆਪਣੇ ਬੁੱਕ ਕੀਤੇ ਹੋਏ ਪ੍ਰੋਗਰਾਮ ਵਿਚ ਨਾ ਆਉਣ 'ਤੇ ਪਿੰਡ ਵਾਸੀਆਂ ਅਤੇ ਪ੍ਰਬੰਧਕ ਕਮੇਟੀ ਵਲੋਂ ਉਸ 'ਤੇ ਕਾਨੂੰਨੀ ...
ਬੰਗਾ, 12 ਨਵੰਬਰ (ਜਸਬੀਰ ਸਿੰਘ ਨੂਰਪੁਰ)- ਕਾਂਗਰਸ ਸਰਕਾਰ ਨੇ ਰਾਜ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸ੍ਰੀ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਵਿਖੇ ਰਾਜ ਪੱਧਰੀ ਸਮਾਗਮ ਕਰਵਾ ਕੇ ਸਦਭਾਵਨਾ ਵਾਲਾ ਮਾਹੌਲ ਸਿਰਜਿਆ | ਇਹ ਪ੍ਰਗਟਾਵਾ ...
ਮੁਕੰਦਪੁਰ, 12 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਥਾਣਾ ਮੁਕੰਦਪੁਰ ਅਧੀਨ ਪੈਂਦੇ ਪਿੰਡ ਲਿੱਦੜ ਕਲਾਂ ਦੇ ਨਵਜੀਤ ਸਿੰਘ ਪੁੱਤਰ ਗੁਰਨੇਕ ਸਿੰਘ ਨਾਲ ਪਿੰਡ ਦੇ ਹੀ ਇਕ ਨੌਜਵਾਨ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਨੌਜਵਾਨ ਨੇ ਦੱਸਿਆ ਕਿ ਸਵੇਰ 9.30 ...
ਰਾਹੋਂ, 12 ਨਵੰਬਰ (ਬਲਬੀਰ ਸਿੰਘ ਰੂਬੀ)- ਰਾਹੋਂ-ਮਾਛੀਵਾੜਾ ਰੋਡ 'ਤੇ ਪਿੰਡ ਸ਼ੇਖ਼ਾਂ ਮਜਾਰਾ ਨਜ਼ਦੀਕ ਧਾਗਾ ਫ਼ੈਕਟਰੀ ਵਾਪਰੇ ਹਾਦਸੇ 'ਚ ਇਕ ਮਾਰੂਤੀ ਕਾਰ ਦਾ ਐਕਸਲ ਟੁੱਟਣ ਕਾਰਨ ਇਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਜਦਕਿ 5 ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ...
ਨਵਾਾਸ਼ਹਿਰ, 12 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ 'ਚ ਲਾਊਡ ਸਪੀਕਰਾਂ ਦੇ ਸ਼ੋਰ ਪ੍ਰਦੂਸ਼ਣ ਅਤੇ ਅਸ਼ਲੀਲ ਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੀ ਗਾਇਕੀ ਨੂੰ ਨੱਥ ਪਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਜਾਰੀ ਹਦਾਇਤਾਾ ਨੂੰ ਲਾਗੂ ਕਰਵਾਉਣ ਲਈ ਪੰਜਾਬ ...
ਨਵਾਂਸ਼ਹਿਰ, 12 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ 'ਚ ਅਪਰਾਧਿਕ ਮਾਮਲੇ ਦਰਜ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਜਾਂਚ ਸ਼ਹੀਦ ਭਗਤ ਸਿੰਘ ਨਗਰ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ...
ਉੜਾਪੜ/ਲਸਾੜਾ, 12 ਨਵੰਬਰ (ਲਖਵੀਰ ਸਿੰਘ ਖੁਰਦ)- ਕਿਸਾਨਾਂ ਨੂੰ ਝੋਨੇ ਅਤੇ ਕਣਕ ਦੇ ਫ਼ਸਲੀ ਚੱਕਰ ਵਿਚੋਂ ਕੱਢਣ ਲਈ ਬਾਗਵਾਨੀ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਬਾਗ ਲਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਅੱਜ ਜਦੋਂ ਸੰਸਾਰ ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ...
ਭੰਗਾਲਾ, 12 ਨਵੰਬਰ (ਸਰਵਜੀਤ ਸਿੰਘ)-ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 16 ਨਵੰਬਰ ਨੂੰ ਕਰਵਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਜਥੇਦਾਰ ਦਿਲਬਾਗ ਸਿੰਘ ਮੰਝਪੁਰ ਤੇ ਜਥੇਦਾਰ ...
ਟਾਂਡਾ ਉੜਮੁੜ, 12 ਨਵੰਬਰ (ਗੁਰਾਇਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਨਤਮਸਤਕ ਹੋਣ ਲਈ ਸ੍ਰੀ ਨਨਕਾਣਾ ਸਾਹਿਬ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਦਸੂਹਾ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ...
ਹੁਸ਼ਿਆਰਪੁਰ, 12 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਦੇ ਇਕ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ | ਹਵਾਲਾਤੀ ਦਲੀਪ ਸੋਰੀ ਵਾਸੀ ਜਲੰਧਰ ਨੂੰ ਉਸ ਦਾ ਇਕ ਰਿਸ਼ਤੇਦਾਰ ਮੁਨੀਸ਼ ਕੁਮਾਰ ਵਾਸੀ ਪਿੱਪਲਾਂਵਾਲਾ ਮਿਲਣ ਆਇਆ ਹੋਇਆ ਸੀ | ...
ਐਮਾ ਮਾਂਗਟ, 12 ਨਵੰਬਰ (ਗੁਰਾਇਆ)-ਅੱਜ ਸਵੇਰੇ ਕਰੀਬ 8 ਵਜੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਕਸਬਾ ਐਮਾ ਮਾਂਗਟ ਕੋਲ ਪਿੰਡ ਖ਼ਾਨਪੁਰ ਜੀ. ਟੀ. ਰੋਡ 'ਤੇ ਹਿਮਾਚਲ ਪੁਲਿਸ ਨੂੰ ਉਦੋਂ ਹੱਥਾਂ ਪੈਰਾਂ ਦੀ ਪੈ ਗਈ, ਜਦੋਂ ਪੇਸ਼ੀ 'ਤੇ ਲਿਜਾਂਦੇ ਸਮੇਂ ਕੈਦੀ ...
ਤਲਵਾੜਾ, 12 ਨਵੰਬਰ (ਸੁਰੇਸ਼ ਕੁਮਾਰ)-ਤਲਵਾੜਾ-ਮੁਕੇਰੀਆਂ ਮਾਰਗ 'ਤੇ ਪੈਂਦੇ ਸੈਕਟਰ ਤਿੰਨ ਵਿਖੇ ਮੋਟਰਸਾਈਕਲ ਅੱਗੇ ਅਚਾਨਕ ਆਵਾਰਾ ਪਸ਼ੂ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦ ਕਿ ਦੋ ਹੋਰ ਜ਼ਖਮੀ ਹੋ ਗਏ | ਇਸ ਸਬੰਧੀ ਤਲਵਾੜਾ ਪੁਲਿਸ ਐਸ. ਆਈ. ਧਰਮਿੰਦਰ ਸਿੰਘ ਨੇ ...
ਚੱਬੇਵਾਲ, 12 ਨਵੰਬਰ (ਸਖ਼ੀਆ)-ਸ਼ਹੀਦ ਭਗਤ ਸਿੰਘ ਐਨ. ਆਰ. ਆਈ. ਕਲੱਬ ਪੱਟੀ ਵਲੋਂ ਪ੍ਰਧਾਨ ਜਗਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਟੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ 'ਚ ਭਾਈ ਘਨੱਈਆ ਬਲੱਡ ...
ਬੀਣੇਵਾਲ, 12 ਨਵੰਬਰ (ਬੈਜ ਚੌਧਰੀ)-ਪਿੰਡ ਚਾਂਦਪੁਰ ਰੁੜਕੀ ਤੋਂ ਸਦਰਪੁਰ ਤੱਕ ਜੰਗਲ 'ਚੋਂ ਮਾਈਨਿੰਗ ਮਾਫੀਆ ਵਲੋਂ ਗੈਰ ਕਾਨੂੰਨੀ ਢੰਗ ਨਾਲ ਜੰਗਲ 'ਚ 7 ਕਿਲੋਮੀਟਰ ਲੰਬਾ ਤੇ ਚਾਰ ਕਰਮ (22 ਫੁੱਟ) ਚੌੜਾ ਰਸਤਾ ਬਣਾ ਦਿੱਤਾ ਗਿਆ | ਇਸ ਸਬੰਧੀ ਨਾ ਤਾਂ ਕਿਸੇ ਵਿਭਾਗ ਤੋਂ ...
ਰਾਹੋਂ, 12 ਨਵੰਬਰ (ਬਲਬੀਰ ਸਿੰਘ ਰੂਬੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਦੁਕਾਨਦਾਰ ਯੂਨੀਅਨ ਵਲੋਂ ਮੇਨ ਬਾਜ਼ਾਰ ਵਿਚ ਚਾਹ-ਪਕੌੜਿਆਂ ਦੇ ਲੰਗਰ ਲਗਾਏ ਗਏ | ਇਸ ਮੌਕੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਲਵਲੀ ਰਾਣਾ ਨੇ ਸੰਗਤਾਂ ...
ਬੰਗਾ, 12 ਨਵੰਬਰ (ਲਾਲੀ ਬੰਗਾ)- ਉੱਘੇ ਸਮਾਜ ਸੇਵੀ ਅਤੇ ਕੈਨੇਡਾ ਵਿਖੇ ਵਸਦੇ ਸਵਰਗਵਾਸੀ ਸ. ਉਜਾਗਰ ਸਿੰਘ ਮਾਨ ਫੀਜੀ ਵਾਲੇ ਦੇ ਸਪੁੱਤਰ ਸਰਦਾਰ ਰੇਸ਼ਮ ਸਿੰਘ ਮਾਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਪੰਥ ਮਾਤਾ ਸਾਹਿਬ ਕੌਰ ...
ਹਰਿਆਣਾ, 12 ਨਵੰਬਰ (ਹਰਮੇਲ ਸਿੰਘ ਖੱਖ)-ਬੀਤੀ ਸ਼ਾਮ ਪਿੰਡ ਬਸੀ ਨੌਾ ਨਜ਼ਦੀਕ ਇਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਹਰਿਆਣਾ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਵਿੱਕੀ ਪੁੱਤਰ ਸੋਢੀ ਰਾਮ ਵਾਸੀ ਨਸਰਾਲਾ ਨੇ ਦੱਸਿਆ ਕਿ ਬੀਤੀ ...
ਦਸੂਹਾ, 12 ਨਵੰਬਰ (ਭੁੱਲਰ)-ਅੱਜ ਪੂਰਾ ਵਿਸ਼ਵ ਬਾਬੇ ਨਾਨਕ ਦੇ ਇਲਾਹੀ ਰੰਗ 'ਚ ਰੰਗਿਆ ਗਿਆ ਹੈ | ਇਹ ਪ੍ਰਗਟਾਵਾ ਏ. ਬੀ. ਸ਼ੂਗਰ ਮਿੱਲ ਰੰਧਾਵਾ ਪੈ੍ਰਜ਼ੀਡੈਂਟ ਬਲਵੰਤ ਸਿੰਘ ਗਰੇਵਾਲ ਤੇ ਏ. ਜੀ. ਐੱਮ. ਦੇਸ ਰਾਜ ਸਿੰਘ ਨੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ...
ਬੰਗਾ, 12 ਨਵੰਬਰ (ਕਰਮ ਲਧਾਣਾ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਡਾ. ਅੰਬੇਡਕਰ ਨਗਰ ਬੰਗਾ ਵਿਖੇ ਪਹਿਲਾ ਸਵ. ਦਬਿੰਦਰ ਯਾਦਗਾਰੀ ਖੂਨਦਾਨ ਕੈਂਪ ਲਗਾਇਆ ਗਿਆ | ਨਿਰੰਜਣ ਸਿੰਘ ਦੇ ਪਰਿਵਾਰ ਵਲੋਂ ਲਗਾਏ ਇਸ ਖੂਨਦਾਨ ਕੈਂਪ ਦਾ ਉਦਘਾਟਨ ਉੱਘੀਆਂ ਸ਼ਖਸ਼ੀਅਤਾਂ ਡਾ. ...
ਔੜ/ਝਿੰਗੜਾ, 12 ਨਵੰਬਰ (ਕੁਲਦੀਪ ਸਿੰਘ ਝਿੰਗੜ)-ਸਹਿਕਾਰਤਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਸਭਾ ਝਿੰਗੜਾਂ ਤੇ ਕਮਾਮ ਤੋਂ ਸਭਾ ਦੇ ਸਕੱਤਰ ਜਸਵਿੰਦਰ ਸਿੰਘ ਢੰਡਾ, ਪ੍ਰਧਾਨ ਸਿਮਰ ਚੰਦ ਤੇ ਵਾਈਸ ਪ੍ਰਧਾਨ ਕਸ਼ਮੀਰ ਸਿੰਘ ਪੱਪੂ ਦੀ ਅਗਵਾਈ ਹੇਠ ਸ੍ਰੀ ਗੁਰੂ ...
ਜਲੰਧਰ, 12 ਨਵੰਬਰ (ਸ. ਰਿ.)-ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐੱਮ. ਡੀ. ਰਣਦੀਪ ਸਿੱਧੂ ਨੇ ਨਸ਼ਿਆਂ ਨੂੰ ਰੋਕਣ ਲਈ ਆਯੁਰਵੈਦਿਕ ਗ੍ਰੰਥਾਂ ਦੇ ਆਧਾਰ 'ਤੇ ਬੇਹੱਦ ਅਸਰਦਾਰ ਦਵਾਈ ਤਿਆਰ ਕਰਨ ਦਾ ਦਾਅਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਨਸਾਨ ਕਿਸੇ ਵੀ ਤਰ੍ਹਾਂ ਦਾ ਨਸ਼ਾ ...
ਨਵਾਂਸ਼ਹਿਰ, 12 ਨਵੰਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਾ ਹਸਪਤਾਲ ਨਵਾਂਸ਼ਹਿਰ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ 128 ਦੇ ਕਰੀਬ ਮਰੀਜ਼ਾਂ ਨੇ ਲਾਭ ਲਿਆ | ਕੈਂਪ ਦੌਰਾਨ ਰੇਡੀਓਲੌਜੀ ਅਤੇ ...
ਜਲੰਧਰ, 12 ਨਵੰਬਰ (ਸ. ਰਿ.)-ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐੱਮ. ਡੀ. ਰਣਦੀਪ ਸਿੱਧੂ ਨੇ ਮਰਦਾਨਾ ਤਾਕਤ ਲਈ ਆਯੁਰਵੈਦਿਕ ਗ੍ਰੰਥਾਂ ਦੇ ਆਧਾਰ 'ਤੇ ਅਸਰਦਾਰ ਦਵਾਈ ਤਿਆਰ ਕਰਨ ਦਾ ਦਾਅਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਦਵਾਈ ਮਰਦਾਨਾਂ ਨਸਾਂ ਨੂੰ ਭਰਪੂਰ ਤਾਕਤ ਦਿੰਦੀ ...
ਸੰਧਵਾਂ, 12 ਨਵੰਬਰ (ਪ੍ਰੇਮੀ ਸੰਧਵਾਂ)- ਗੁਰਦੁਆਰਾ ਸਿੰਘ ਸਭਾ ਪਿੰਡ ਬਲਾਕੀਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮੁੱਖ ਸੇਵਾਦਾਰ ਜਥੇ. ਮੁਖਤਿਆਰ ਸਿੰਘ ਦੀ ਦੇਖ-ਰੇਖ ਹੇਠ ...
ਬਹਿਰਾਮ, 12 ਨਵੰਬਰ (ਨਛੱਤਰ ਸਿੰਘ ਬਹਿਰਾਮ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਲਗੀਧਰ ਸਾਹਿਬ ਬਹਿਰਾਮ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀ ਜਥੇ. ਭਾਈ ਸ਼ਾਮਜੀਤ ...
ਬੰਗਾ, 12 ਨਵੰਬਰ (ਕਰਮ ਲਧਾਣਾ)- ਗੁਰਦੁਆਰਾ ਸਿੰਘ ਸਭਾ ਗੋਬਿੰਦਪੁਰ ਵਿਖੇ 16 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਗੁਰਮਤਿ ਸਮਾਗਮ ਸਬੰਧੀ ਗੁਰਦੁਆਰਾ ਕਮੇਟੀ ਅਤੇ ਹੋਰ ਪ੍ਰਬੰਧਕਾਂ ਦੀ ਮੀਟਿੰਗ ਹੋਈ, ਜਿਸ 'ਚ ਸਮਾਗਮ ...
ਬਹਿਰਾਮ, 12 ਨਵੰਬਰ (ਸਰਬਜੀਤ ਸਿੰਘ ਚੱਕਰਾਮੰੂ)- ਜਦੋਂ ਤੱਕ ਜੀਵ ਕਿਸੇ ਫੱਕਰ-ਮਹਾਂਪੁਰਸ਼ ਦੀ ਸ਼ਰਨ ਵਿਚ ਜਾ ਕੇ ਨਾਮ ਸ਼ਬਦ ਦੀ ਪ੍ਰਾਪਤੀ ਨਹੀਂ ਕਰਦਾ, ਉਹ ਇਸ ਦੁਨੀਆਵੀਂ ਭਵ-ਸਾਗਰ ਨੂੰ ਪਾਰ ਨਹੀਂ ਕਰ ਸਕਦਾ ਅਤੇ ਉਸ ਮਾਲਕ ਨਾਲ ਮਿਲਾਪ ਕਰਨ ਦੀ ਯੁਕਤੀ ...
ਪੋਜੇਵਾਲ ਸਰਾਂ, 12 ਨਵੰਬਰ (ਨਵਾਂਗਰਾਈਾ)- ਪਹਿਲੀ ਪਾਤਸ਼ਾਹੀ ਸ਼ੀ੍ਰ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਭੂਰੀ ਵਾਲੇ ਗਰੀਬਦਾਸੀ ਸੰਪਰਦਾਇ ਗੁਰਗੱਦੀ ਪ੍ਰੰਮਪਰਾ ਵਲੋਂ ਮੌਜੂਦਾ ਗੱਦੀਨਸ਼ੀਨ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ...
ਸਾਹਲੋਂ, 12 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)-ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਅਤੇ ਪਿ੍ੰ. ਵੰਦਨਾ ਚੋਪੜਾ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ, ਜਿਸ 'ਚ ਸਕੂਲ ਦੇ ਚਾਰ ਵੱਖ-ਵੱਖ ਹਾਊਸਾਂ ...
ਮੁਕੰਦਪੁਰ, 12 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਪਿੰਡ ਹਕੀਮਪੁਰ ਦੇ ਗੁਰਦੁਆਰਾ ਸ੍ਰੀ ਨਾਨਕਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਜ਼ਿਲ੍ਹਾ ਪੱਧਰ 'ਤੇ ਸ਼ਰਧਾਪੂਰਵਕ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਹਜ਼ੂਰੀ 'ਚ ਸ੍ਰੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX