ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  14 minutes ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  about 1 hour ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  about 2 hours ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  about 2 hours ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  about 2 hours ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  about 2 hours ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 2 hours ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  about 3 hours ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  about 3 hours ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 4 hours ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 4 hours ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 4 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 4 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 4 hours ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 4 hours ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 4 hours ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 4 hours ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 4 hours ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 5 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 5 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 5 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 5 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 6 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 6 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 5 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 6 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 7 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 7 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 7 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 7 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 8 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 8 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 9 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 9 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 8 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 9 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 10 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 10 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 10 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 10 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 10 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 10 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 10 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 10 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਫ਼ਤਹਿਗੜ੍ਹ ਸਾਹਿਬ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਹਜ਼ਾਰਾਂ ਸੰਗਤਾਂ ਨੇ ਸ਼ਰਧਾ ਨਾਲ ਮਨਾਇਆ

ਗੁ: ਫ਼ਤਹਿਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ
ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਅੱਜ ਸਵੇਰ ਤੋਂ ਹੀ ਸ਼ਰਧਾਲੂ ਵੱਡੀ ਗਿਣਤੀ ਲਾਈਨਾਂ ਵਿਚ ਖੜ੍ਹ ਕੇ ਮੱਥਾ ਟੇਕਣ ਲਈ ਵਾਰੀ ਦੀ ਉਡੀਕ ਕਰ ਰਹੇ ਸਨ | ਸਰਹਿੰਦ, ਫ਼ਤਹਿਗੜ੍ਹ ਸਾਹਿਬ ਅਤੇ ਨਜ਼ਦੀਕੀ ਪਿੰਡਾਂ ਵਿਚ ਇਸ ਦਿਹਾੜੇ ਨੂੰ ਮੁੱਖ ਰੱਖ ਕੇ ਵੱਖ-ਵੱਖ ਕਿਸਮ ਦੇ ਸੰਗਤਾਂ ਵਲੋਂ ਲੰਗਰ ਲਗਾਏ ਗਏ ਤੇ ਲੋਕਾਂ ਨੇ ਆਪਣੇ ਘਰਾਂ ਉੱਪਰ ਦੀਪਮਾਲਾ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਗੁਰੂ ਇਤਿਹਾਸ ਬਾਰੇ ਚਾਨਣਾ ਪਾਇਆ | ਇਸ ਮੌਕੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ, ਅਮਲੋਹ ਹਲਕੇ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਸੀ ਪਠਾਣਾਂ ਹਲਕੇ ਦੇ ਮੁੱਖ ਸੇਵਾਦਾਰ ਦਰਬਾਰਾ ਸਿੰਘ ਗੁਰੂ, ਫ਼ਤਹਿਗੜ੍ਹ ਸਾਹਿਬ ਹਲਕੇ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਭੱਟੀ, ਜ਼ਿਲ੍ਹਾ ਜਥੇਦਾਰ ਸਵਰਨ ਸਿੰਘ ਚਨਾਰਥਲ, ਸਕੱਤਰ ਜਨਰਲ ਲਖਵੀਰ ਸਿੰਘ ਥਾਬਲਾਂ, ਖ਼ਜ਼ਾਨਚੀ ਕੁਲਵਿੰਦਰ ਸਿੰਘ ਡੇਰਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਜ਼ਿਲ੍ਹਾ ਮੀਤ ਪ੍ਰਧਾਨ ਪਰਵਿੰਦਰ ਸਿੰਘ ਦਿਓਲ, ਜਥੇ. ਕਰਮਜੀਤ ਸਿੰਘ ਅੱਤੇਵਾਲੀ, ਹਰਵਿੰਦਰ ਸਿੰਘ ਬੱਬਲ, ਪਿ੍ਤਪਾਲ ਸਿੰਘ ਚੱਢਾ, ਕੁਲਵੰਤ ਸਿੰਘ ਰਾਠੌਰ, ਗੁਰਵਿੰਦਰ ਸਿੰਘ ਸੋਹੀ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ, ਗੁਰਦੁਆਰਾ ਸਾਹਿਬ ਦੇ ਮੈਨੇਜਰ ਨੱਥਾ ਸਿੰਘ, ਗੁ: ਜੋਤੀ ਸਰੂਪ ਸਾਹਿਬ ਦੇ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਕਰਮਜੀਤ ਸਿੰਘ, ਐਡਵੋਕੇਟ ਨਰਿੰਦਰ ਸਿੰਘ ਟਿਵਾਣਾ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਸ਼ੋ੍ਰਮਣੀ ਅਕਾਲੀ ਦਲ ਯੂਥ ਦੇ ਮੁੱਖ ਬੁਲਾਰੇ ਐਡਵੋਕੇਟ ਇੰਦਰਜੀਤ ਸਿੰਘ ਸਾਊ ਅਤੇ ਰਿਕਾਰਡ ਕੀਪਰ ਹਰਜੀਤ ਸਿੰਘ ਆਦਿ ਨੇ ਗੁਰਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ |
ਰੁਪਾਲਹੇੜੀ 'ਚ ਕੇਕ ਵਰਤਾ ਕੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਨੰਦਪੁਰ ਕਲੌੜ, (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਦੇ ਪਿੰਡ ਰੁਪਾਲਹੇੜੀ ਦੇ ਗੁਰਦੁਆਰਾ ਧਨੋਆ ਪੱਤੀ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ, ਜਿਸ ਵਿਚ 3 ਅਖੰਡ ਪਾਠ ਸਾਹਿਬ, 8 ਸਹਿਜ ਪਾਠ ਅਤੇ 4 ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਬਾਬਾ ਸੁਰਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਗਤ ਧੰਨਾ ਜੀ ਮੁਹਾਲੀ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਗੁਰਦੁਆਰਾ ਪ੍ਰਬੰਧਕਾਂ ਨੇ ਬਾਬਾ ਸੁਰਿੰਦਰ ਸਿੰਘ ਨੂੰ ਲੋਈ, ਸ੍ਰੀ ਸਾਹਿਬ ਨਾਲ ਤੇ ਉਨ੍ਹਾਂ ਦੇ ਜਥੇ ਦੇ ਮੈਂਬਰਾਂ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ | ਗੁਰਦੁਆਰਾ ਪ੍ਰਬੰਧਕਾਂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੀ ਖ਼ੁਸ਼ੀ ਵਿਚ ਕੇਕ ਕੱਟ ਕੇ ਸੰਗਤ ਨੂੰ ਲੰਗਰ ਵਿਚ ਵਰਤਾਇਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ, ਖ਼ਜ਼ਾਨਚੀ ਕੁਲਦੀਪ ਸਿੰਘ, ਜਸਵੀਰ ਸਿੰਘ ਰੁਪਾਲਹੇੜੀ, ਹਰਬੰਸ ਸਿੰਘ ਸੰਮਤੀ ਮੈਂਬਰ, ਦਰਸ਼ਨ ਕੌਰ ਸਰਪੰਚ, ਜਥੇ. ਧਰਮ ਸਿੰਘ, ਜਥੇ. ਗੁਰਮੀਤ ਸਿੰਘ, ਬਲਵੀਰ ਕੌਰ ਪੰਚ, ਡਾ. ਗੁਰਪ੍ਰੀਤ ਸਿੰਘ, ਨਾਇਬ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ
ਬਸੀ ਪਠਾਣਾਂ, (ਗੁਰਬਚਨ ਸਿੰਘ ਰੁਪਾਲ, ਗੌਤਮ)-ਲਾਇਨਜ਼ ਕਲੱਬ ਇੰਟਰਨੈਸ਼ਨਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਮੈਡੀਕਲ ਮੁਫ਼ਤ ਚੈੱਕਅਪ ਕੈਂਪ ਇੱਥੇ ਲਗਾਇਆ ਗਿਆ ਜਿੱਥੇ ਆਮ ਚੈੱਕਅਪ, ਸ਼ੂਗਰ ਅਤੇ ਦੰਦਾਂ ਦੇ ਮਾਹਿਰ ਡਾਕਟਰਾਂ ਵਲੋਂ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਕਲੱਬ ਦੇ ਜ਼ਿਲ੍ਹਾ ਗਵਰਨਰ ਐਮ.ਜੇ.ਐਫ. ਲਾਇਨ ਗੋਪਾਲ ਕਿਸ਼ਨ ਸ਼ਰਮਾ ਮੰਡੀ ਗੋਬਿੰਦਗੜ੍ਹ ਤੋਂ ਵਿਸ਼ੇਸ਼ ਤੌਰ 'ਤੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਮੁਹੱਲਾ ਗੁਰੂ ਨਾਨਕਪੁਰਾ ਵਿਖੇ ਲਗਾਏ ਗਏ ਕੈਂਪ ਵਿਚ ਪੁੱਜੇ ਜਿੱਥੇ ਵੱਖ-ਵੱਖ ਕਿਸਮ ਦੇ 282 ਰੋਗੀਆਂ ਦਾ ਚੈੱਕਅਪ ਕੀਤਾ ਗਿਆ | ਇਸ ਮੌਕੇ ਤਿੰਨਾਂ ਚੈੱਕਅਪ ਕੈਂਪਾਂ ਦੇ ਪ੍ਰਾਜੈਕਟ ਚੇਅਰਮੈਨ ਡਾ. ਕੇ.ਕੇ. ਖੰਨਾ, ਡਾ. ਗੁਰਦੀਪ ਸਿੰਘ, ਕ੍ਰਿਪਾਲ ਸਿੰਘ ਬਮਰਾ ਅਤੇ ਅਮਰਜੀਤ ਸਿੰਘ ਕੋਹਲੀ ਨੇ ਸੰਗਤਾਂ ਦੀ ਸੇਵਾ ਕੀਤੀ | ਲਾਇਨ ਓਮ ਪ੍ਰਕਾਸ਼ ਤਾਂਗੜੀ ਨੇ ਦੱਸਿਆ ਕਿ ਸੰਗਤਾਂ ਨੇ ਵੱਧ ਚੜ੍ਹ ਕੇ ਕੈਂਪ ਵਿਚ ਚੈੱਕਅਪ ਕਰਵਾਏ | ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਪਿ੍ੰਸੀਪਲ ਸੁਰਜੀਤ ਸਿੰਘ ਰਾਮਗੜ੍ਹੀਆ ਨੇ ਦੱਸਿਆ ਕਿ ਲੰਗਰ ਦਾ ਪ੍ਰਬੰਧ ਗੁਰਦੁਆਰਾ ਸਾਹਿਬ ਵਲੋਂ ਕੀਤਾ ਗਿਆ ਸੀ | ਇੱਥੇ ਕਲੱਬ ਵਲੋਂ ਕਨ੍ਹਈਆ ਲਾਲ ਮੈਨਰੋ, ਰਾਮ ਕ੍ਰਿਸ਼ਨ ਚੁੱਘ, ਨੀਰਜ ਮਲਹੋਤਰਾ, ਹਰਮੀਤ ਸਿੰਘ ਬਾਜਵਾ, ਰਵੀਸ਼ ਗੁਪਤਾ ਹਾਜ਼ਰ ਸਨ | ਦੰਦਾਂ ਦਾ ਚੈੱਕਅਪ ਡਾ. ਮਨਿੰਦਰ ਸਿੰਘ ਮੱਕੜ ਨੇ ਕੀਤਾ | ਗੁਰਦੁਆਰਾ ਪ੍ਰਬੰਧ ਦੇ ਮਨਕਰਨ ਸਿੰਘ, ਸੁਖਜਿੰਦਰ ਸਿੰਘ, ਮਹੇਸ਼ ਸਿੰਘ, ਕ੍ਰਿਪਾਲ ਸਿੰਘ ਬਮਰਾ, ਮਨਮੀਤ ਸਿੰਘ, ਕਰਨੈਲ ਸਿੰਘ, ਜਗਜੀਤ ਸਿੰਘ, ਗੁਰਸ਼ਰਨ ਸਿੰਘ, ਕਾਲਾ ਜੀ.ਐਸ. ਭੱਟੀ, ਅਮਨਜੋਤ ਸਿੰਘ ਤੇ ਜਗਰੂਪ ਸਿੰਘ ਆਦਿ ਨੇ ਸੰਗਤਾਂ ਦੀ ਸੇਵਾ ਕੀਤੀ |
ਪ੍ਰਕਾਸ਼ ਪੁਰਬ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ
ਅਮਲੋਹ, (ਕੁਲਦੀਪ ਸ਼ਾਰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਗਰ ਪੰਚਾਇਤ ਸੌਾਟੀ ਅਤੇ ਨਗਰ ਨਿਵਾਸੀਆਂ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਗੁਰਦੁਆਰਾ ਸਾਹਿਬ ਪਿੰਡ ਸੌਾਟੀ ਵਿਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿਚ ਦੇਸ਼ ਭਗਤ ਹਸਪਤਾਲ ਦੀ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਪੰਚਾਇਤ ਵਲੋਂ ਡਾ. ਵਸੀਮ ਅਤੇ ਡਾ. ਮਨਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ ਦੀਸ਼ਾ ਸੌਾਟੀ, ਸੁਰਿੰਦਰ ਸਿੰਘ ਪ੍ਰਧਾਨ, ਜਸਵੰਤ ਸਿੰਘ, ਜਸਵਿੰਦਰ ਸਿੰਘ, ਜਗਪਾਲ ਸਿੰਘ, ਕੇਵਲ ਸਿੰਘ, ਸੁਰਿੰਦਰ ਸਿੰਘ ਬੱਬੀ, ਜਸਵਿੰਦਰ ਸਿੰਘ, ਅਮਰ ਸਿੰਘ, ਬਾਬਾ ਅਜੀਤ ਸਿੰਘ, ਸਤਵਿੰਦਰ ਸਿੰਘ ਭਗੜਾਣਾ, ਸਾਬਕਾ ਸਰਪੰਚ ਨਿਰਭੈ ਸਿੰਘ, ਰਾਜਵੀਰ ਸਿੰਘ, ਜਸਵੀਰ ਸਿੰਘ, ਹਰਜਿੰਦਰ ਸਿੰਘ, ਡਾ. ਵੈਦਿਕਾ, ਡਾ. ਅੰਮਿ੍ਤਪਾਲ, ਡਾ. ਦਰਸ਼ਨਾਂ ਅਤੇ ਬਿਧੀ ਚੰਦ ਸਕਲਾਨੀ ਆਦਿ ਹਾਜ਼ਰ ਸਨ |
ਨਸਰਾਲੀ ਦੇ ਗੁਰਦੁਆਰਾ ਸਾਹਿਬ 'ਚ ਪ੍ਰਕਾਸ਼ ਪੁਰਬ ਮੌਕੇ ਕਰਵਾਇਆ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਨਸਰਾਲੀ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਜੱਸੜ੍ਹਾਂ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਨਗਰ ਕੌਾਸਲ ਗੋਬਿੰਦਗੜ੍ਹ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਨੰਬਰਦਾਰ ਅਤੇ ਸਾਬਕਾ ਕੌਾਸਲਰ ਹਰਚੰਦ ਸਿੰਘ ਨਸਰਾਲੀ ਨੇ ਸਮੁੱਚੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਸੰਤ, ਬਾਰਾ ਸਿੰਘ, ਉਪ ਪ੍ਰਧਾਨ ਵਰਿੰਦਰ ਸਿੰਘ ਤੇ ਮਾਸਟਰ ਸੁਖਵਿੰਦਰ ਸਿੰਘ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਸਮਾਗਮ ਵਿਚ ਹੈੱਡ ਗ੍ਰੰਥੀ ਭਾਈ ਰਾਮ ਸਿੰਘ, ਅਮਰੀਕ ਸਿੰਘ ਕਾਰਜ ਸਾਧਕ ਅਫ਼ਸਰ, ਸੇਵਾ ਮੁਕਤ ਥਾਣੇਦਾਰ ਦਰਸ਼ਨ ਸਿੰਘ, ਐਡ. ਰਾਜਿੰਦਰ ਸਿੰਘ ਮਹਿਤਾ, ਹਰਬੰਸ ਸਿੰਘ ਮਹਿਤਾ, ਕੁਲਵੰਤ ਸਿੰਘ, ਡਾ. ਬਚਿੱਤਰ ਸਿੰਘ, ਹਰਭਜਨ ਸਿੰਘ ਠੇਕੇਦਾਰ, ਜਸਵੰਤ ਸਿੰਘ ਸੰਤ, ਬਾਰਾ ਸਿੰਘ, ਵਰਿੰਦਰ ਸਿੰਘ, ਮਾਸਟਰ ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ ਰਿੰਕੂ, ਜਸਵਿੰਦਰ ਸਿੰਘ ਜੱਸੀ, ਦਲਜੀਤ ਕੌਰ ਕੌਾਸਲਰ, ਪਰਮਜੀਤ ਕੌਰ, ਅਮਰਜੀਤ ਕੌਰ, ਹਰਜੀਤ ਕੌਰ, ਕਮਲਜੀਤ ਕੌਰ, ਨਰਿੰਦਰਜੀਤ ਕੌਰ, ਕੁਲਵਿੰਦਰ ਕੌਰ ਆਦਿ ਸੰਗਤਾਂ ਸ਼ਾਮਿਲ ਸਨ |
ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਅਮਲੋਹ ਤੇ ਪਿੰਡਾਂ 'ਚ ਹੋਏ ਸਮਾਗਮ
ਅਮਲੋਹ, (ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਅੱਜ ਗੁਰਦੁਆਰਾ ਸਿੰਘ ਸਭਾ ਅਮਲੋਹ ਅਤੇ ਗੁਆਂਢੀ ਪਿੰਡਾਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਗੁਰਦੁਆਰਾ ਸਾਹਿਬਾਨ ਅਤੇ ਵੱਖ-ਵੱਖ ਸੜਕਾਂ 'ਤੇ ਸ਼ਰਧਾਲੂਆਂ ਵਲੋਂ ਸੰਗਤਾਂ ਲਈ ਵੱਖ-ਵੱਖ ਕਿਸਮ ਦੇ ਲੰਗਰ ਲਗਾਏ ਗਏ | ਗੁਰਦੁਆਰਾ ਸਿੰਘ ਸਭਾ ਅਮਲੋਹ ਦੇ ਪ੍ਰਧਾਨ ਅਤੇ ਸਾਬਕਾ ਕੌਾਸਲਰ ਦਰਸ਼ਨ ਸਿੰਘ ਚੀਮਾ, ਕੌਾਸਲ ਦੇ ਸਾਬਕਾ ਪ੍ਰਧਾਨ ਐਡਵੋਕੇਟ ਤੇਜਵੰਤ ਸਿੰਘ, ਮਨੋਹਰ ਲਾਲ ਵਰਮਾ ਆਦਿ ਨੇ ਇਸ ਦਿਹਾੜੇ ਦੀ ਵਧਾਈ ਦਿੱਤੀ | ਪਿੰਡ ਦੀਵਾ ਗੰਢੂਆਂ ਦੇ ਗੁਰਦੁਆਰਾ ਸਾਹਿਬ ਅਖੰਡ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਅਮਰਜੀਤ ਸਿੰਘ ਈਸ਼ਨਪੁਰ ਵਾਲਿਆਂ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ |
ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਨੋਗਾਵਾਂ, (ਰਵਿੰਦਰ ਮੌਦਗਿਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ, ਮੁਹੱਲਾ ਗੁਰੂ ਨਾਨਕ ਪੁਰਾ, ਬਸੀ ਪਠਾਣਾਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਰਾਗੀ ਜਥੇ ਨੇ ਕੀਰਤਨ ਉਪਰੰਤ ਕਥਾ ਵਾਚਕ ਭਾਈ ਸੰਤੋਖ ਸਿੰਘ ਨੇ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਬਾਰੇ ਕਥਾ ਵਿਚਾਰ ਕੀਤੀ | ਕਮੇਟੀ ਪ੍ਰਧਾਨ ਸੁਰਜੀਤ ਸਿੰਘ, ਮੈਂਬਰ ਮਹੇਸ਼ ਸਿੰਘ, ਪਰਮਜੀਤ ਕੌਰ, ਰਣਜੀਤ ਕੌਰ, ਸੁਖਬੀਰ ਕੌਰ ਆਦਿ ਵਲੋਂ ਕਥਾ ਵਾਚਕ ਭਾਈ ਸੰਤੋਖ ਸਿੰਘ ਦਾ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆ¢
ਭੜੀ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਭੜੀ/ਸੰਘੋਲ, (ਭਰਪੂਰ ਸਿੰਘ ਹਵਾਰਾ, ਗੁਰਨਾਮ ਸਿੰਘ ਚੀਨਾ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਸਾਹਿਬ ਪਿੰਡ ਭੜੀ ਵਿਖੇ ਸਤਿਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਭਾਈ ਦਰਬਾਰਾ ਸਿੰਘ ਫ਼ਤਹਿਗੜ੍ਹ ਸਾਹਿਬ ਦੇ ਜਥੇ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਸਾਬਕਾ ਸਰਪੰਚ ਹਰਕੀਤ ਸਿੰਘ ਭੜੀ, ਸੁਰਜੀਤ ਸਿੰਘ ਰਾਣਾ, ਜਸਵਿੰਦਰ ਸਿੰਘ ਭੱਟੀ, ਪਲਵਿੰਦਰ ਸਿੰਘ, ਬਾਬੂ ਸਿੰਘ, ਗੁਲਜ਼ਾਰ ਸਿੰਘ, ਉਜਾਗਰ ਸਿੰਘ, ਜਰਨੈਲ ਸਿੰਘ, ਜਸਵਿੰਦਰ ਸਿੰਘ ਕਾਕਾ, ਬਲਵੀਰ ਸਿੰਘ, ਸੁਖਵਿੰਦਰ ਸਿੰਘ, ਜਸਵੀਰ ਸਿੰਘ, ਮਨਜੀਤ ਸਿੰਘ, ਸਵਰਨ ਸਿੰਘ ਭੱਟੀ, ਮਾਸਟਰ ਨਿਰਮਲ ਸਿੰਘ, ਦਰਬਾਰਾ ਸਿੰਘ ਆਦਿ ਹਾਜ਼ਰ ਸਨ |
ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ
ਫ਼ਤਹਿਗੜ੍ਹ ਸਾਹਿਬ, (ਭੂਸ਼ਨ ਸੂਦ)-ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਨਗਰ ਕੀਰਤਨ ਨੂੰ ਡੀ.ਐਸ.ਪੀ. ਰਮਿੰਦਰ ਸਿੰਘ ਕਾਹਲੋਂ ਅਤੇ ਸਮਾਜ ਸੇਵਕ ਰਾਜਵਿੰਦਰ ਸਿੰਘ ਭੱਟੀ ਵਲੋਂ ਰਵਾਨਾ ਕੀਤਾ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਆਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਾਭ ਸਿੰਘ, ਮੀਤ ਪ੍ਰਧਾਨ ਸਵਰਨ ਸਿੰਘ, ਸਕੱਤਰ ਭਗਵਾਨ ਸਿੰਘ, ਸ਼ਮਸ਼ੇਰ ਸਿੰਘ, ਕੌਾਸਲਰ ਜਗਜੀਤ ਸਿੰਘ ਕੋਕੀ, ਰਸ਼ਪਾਲ ਸਿੰਘ, ਇੰਦਰਜੀਤ ਸਿੰਘ, ਈਸ਼ਰ ਸਿੰਘ, ਜੀਤ ਸਿੰਘ, ਦਵਿੰਦਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ, ਗਗਨਦੀਪ ਸਿੰਘ, ਦੇਵੀ ਦਿਆਲ ਤੇ ਅਮਰਜੀਤ ਸਿੰਘ ਆਦਿ ਹਾਜ਼ਰ ਸਨ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਲੋਂ ਸਜਾਏ ਗਏ ਨਗਰ ਕੀਰਤਨ ਦਾ ਸਰਹਿੰਦ ਜੀ.ਟੀ. ਰੋਡ ਵਿਖੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਨਗਰ ਕੌਾਸਲ ਸਰਹਿੰਦ ਦੇ ਪ੍ਰਧਾਨ ਸ਼ੇਰ ਸਿੰਘ, ਸ਼ਬਦ ਚੌਾਕੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਤੇਜਿੰਦਰ ਸਿੰਘ, ਜੁਗਨੀ ਗਰੁੱਪ ਦੇ ਪ੍ਰਧਾਨ ਜੁਗਨੀ ਬਸੀ ਪਠਾਣਾ ਅਤੇ ਪਲਵਿੰਦਰ ਸਿੰਘ ਭੱਟੀ ਆਦਿ ਹਾਜ਼ਰ ਸਨ |
ਖਮਾਣੋਂ 'ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
ਖਮਾਣੋਂ, (ਮਨਮੋਹਣ ਸਿੰਘ ਕਲੇਰ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਖੇ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਧਾਰਮਿਕ ਸਮਾਗਮ ਕੀਤੇ | ਇਸ ਤੋਂ ਇਲਾਵਾ ਵੱਡੇ ਪੱਧਰ 'ਤੇ ਲੰਗਰ ਵੀ ਲਗਾਏ ਗਏ | ਇਸ ਸਬੰਧ 'ਚ ਖਮਾਣੋਂ ਦੇ ਮੁੱਖ ਬਾਜ਼ਾਰ ਦੇ ਵਿਚਲੇ ਗੁਰਦੁਆਰਾ ਸਾਹਿਬ, ਬਰਵਾਲੀ ਕਲਾਂ, ਨਾਨੋਵਾਲ ਆਦਿ ਪਿੰਡਾਂ 'ਚ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਹੈ |
ਮਾਜਰਾ ਮੰਨਾ ਸਿੰਘ ਵਾਲਾ 'ਚ ਪ੍ਰਕਾਸ਼ ਪੁਰਬ ਮਨਾਇਆ
ਸਲਾਣਾ, (ਗੁਰਚਰਨ ਸਿੰਘ ਜੰਜੂਆ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਸਾਬਕਾ ਪੰਚ ਗੁਰਜੀਤ ਕੌਰ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕੀਤੇ ਗਏ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਜਗਰੂਪ ਸਿੰਘ ਦੇ ਜਥੇ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਮਹਿੰਦਰ ਸਿੰਘ ਦੁਬਈ ਵਾਲੇ, ਪਰਮਜੀਤ ਸਿੰਘ, ਗੁਰਕੀਰਤ ਸਿੰਘ, ਰਣਵੀਰ ਸਿੰਘ, ਮੰਗਲ ਸਿੰਘ, ਬਾਵਾ ਸਿੰਘ, ਗੁਰਦੀਪ ਸਿੰਘ, ਦਵਿੰਦਰ ਸਿੰਘ, ਧਰਮ ਸਿੰਘ, ਸੁਖਵਿੰਦਰ ਸਿੰਘ, ਕਮਲਜੀਤ ਸਿੰਘ, ਸ਼ਮਸ਼ੇਰ ਸਿੰਘ ਅਤੇ ਕੁਲਜੀਤ ਸਿੰਘ ਤੋਂ ਇਲਾਵਾ ਸਮੂਹ ਨਗਰ ਨਿਵਾਸੀ ਹਾਜ਼ਰ ਸਨ |
ਸੰਘੋਲ ਇਲਾਕੇ 'ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
ਸੰਘੋਲ, (ਹਰਜੀਤ ਸਿੰਘ ਮਾਵੀ)-ਇਲਾਕੇ ਭਰ ਵਿਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤ ਅਤੇ ਸ਼ੋ੍ਰਮਣੀ ਕਮੇਟੀ ਵਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗੋਬਿੰਦਗੜ੍ਹ ਸਾਹਿਬ ਰਾਣਵਾਂ, ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਅਣਜਾਣ ਰੁੱਖ ਭਾਮੀਆਂ ਵਿਖੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਵਲੋਂ ਮੱਥਾ ਟੇਕਿਆ ਗਿਆ | ਗੁਰਬਾਣੀ ਸੁਣਨ ਪਿੱਛੋਂ ਗੁਰੂ ਨਾਨਕ ਦੇਵ ਜੀ ਵਲੋਂ ਚਲਾਏ ਗਏ ਲੰਗਰ ਵੀ ਸੰਗਤਾਂ ਦੁਆਰਾ ਅਤੁੱਟ ਵਰਤਾਏ ਗਏ | ਗੁਰੂ ਘਰਾਂ ਵਿਚ ਵੱਖ-ਵੱਖ ਰਾਗੀ, ਕਵੀਸ਼ਰੀ ਅਤੇ ਕੀਰਤਨੀ ਜਥਿਆਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਪ੍ਰਤੀ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ |

ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ਈਸਰਹੇਲ 'ਚ ਸਮਾਗਮ 14 ਨੂੰ -ਨਾਗਰਾ

ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਈਸਰਹੇਲ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਪਾਠ ਸ਼ੁਰੂ ਕਰਵਾਇਆ ਗਿਆ ਜਿਸ ਦੇ ਭੋਗ 14 ...

ਪੂਰੀ ਖ਼ਬਰ »

ਲਖਬੀਰ ਸਿੰਘ ਥਾਬਲ ਮੁੜ ਤੋਂ ਰਾਈਸ ਮਿਲਰਜ਼ ਐਸੋਸੀਏਸ਼ਨ ਬਸੀ ਪਠਾਣਾਂ ਦੇ ਪ੍ਰਧਾਨ ਨਿਯੁਕਤ

ਨੋਗਾਵਾਂ, 12 ਨਵੰਬਰ (ਰਵਿੰਦਰ ਮੌਦਗਿਲ)-ਰਾਈਸ ਮਿਲਰਜ਼ ਐਸੋਸੀਏਸ਼ਨ ਬਸੀ ਪਠਾਣਾਂ ਦੀ ਅਹਿਮ ਮੀਟਿੰਗ ਪ੍ਰਧਾਨ ਤਰਸੇਮ ਸੈਣੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਨੇ ਵੀ ਸ਼ਮੂਲੀਅਤ ਕੀਤੀ | ਪ੍ਰਧਾਨ ਤਰਸੇਮ ਸੈਣੀ ਨੇ ਸਮੂਹ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਪ੍ਰਕਾਸ਼ ਪੁਰਬ ਸਮਾਗਮ 'ਚ ਸੰਗਤਾਂ ਦਾ ਵਿਸ਼ਾਲ ਇਕੱਠ

ਬਸੀ ਪਠਾਣਾਂ, 12 ਨਵੰਬਰ (ਗ.ਸ. ਰੁਪਾਲ, ਐਚ.ਐਸ. ਗੌਤਮ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਇਸ ਇਲਾਕੇ ਭਰ ਦੇ ਗੁਰੂ ਘਰਾਂ ਵਿਚ ਸੰਗਤਾਂ ਵਲੋਂ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਮੁੱਖ ਸਮਾਗਮ ਇੱਥੋਂ ਦੇ ਮੁਹੱਲਾ ਸਿੰਘਾ ਪੁਰਾ ਸਥਿਤ ਪੁਰਾਤਨ ...

ਪੂਰੀ ਖ਼ਬਰ »

ਖਮਾਣੋਂ 'ਚ ਪ੍ਰਕਾਸ਼ ਪੁਰਬ ਮੌਕੇ ਪਾਠ ਦੇ ਭੋਗ ਪਏ

ਖਮਾਣੋਂ, 12 ਨਵੰਬਰ (ਜੋਗਿੰਦਰ ਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਿਲਾਸਪੁਰ ਰੋਡ ਵਾਰਡ ਨੰ: 9 ਖਮਾਣੋਂ ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਜਿਸ ਉਪਰੰਤ ਭਾਈ ਅਮਰੀਕ ਸਿੰਘ ...

ਪੂਰੀ ਖ਼ਬਰ »

ਦਾਦੂਮਾਜਰਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਭੂਸ਼ਨ ਸੂਦ)-ਪਿੰਡ ਦਾਦੂਮਾਜਰਾ ਵਿਖੇ ਅੱਜ ਕੈਪਟਨ ਨਸੀਬ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਭਾਈ ਜਸਵੀਰ ਸਿੰਘ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਟਰੱਸਟ ਨੇ ਪ੍ਰਕਾਸ਼ ਪੁਰਬ ਮਨਾਇਆ

ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਭੂਸ਼ਨ ਸੂਦ)-ਬਾਬਾ ਮੋਤੀ ਰਾਮ ਜੀ ਮਹਿਰਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਈਸਰਹੇਲ 'ਚ ਅਖੰਡ ਪਾਠ ਆਰੰਭ-ਚੀਮਾ, ਰਿਆ

ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਭੂਸ਼ਨ ਸੂਦ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਈਸਰਹੇਲ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅੱਜ ਆਰੰਭ ਕਰਵਾਏ ਗਏ ਜਿਸ ...

ਪੂਰੀ ਖ਼ਬਰ »

ਇਮਰਾਨ ਤੇ ਸਿੱਧੂ ਦੀ ਦੋਸਤੀ ਨੇ ਲਾਂਘਾ ਖੁਲ੍ਹਵਾ ਕੇ ਇਤਿਹਾਸ ਰਚਿਆ-ਹਰਦੀਪ ਜਰਮਨ

ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਮਨਪ੍ਰੀਤ ਸਿੰਘ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਨਵਜੋਤ ਸਿੰਘ ਸਿੱਧੂ ਸਾਬਕਾ ਮੰਤਰੀ ਪੰਜਾਬ ਸਰਕਾਰ ਦੀ ਦੋਸਤੀ ਤੇ ਸਾਰਾ ਸਿੱਖ ਜਗਤ ਕੁਰਬਾਨ ਹੈ ਕਿਉਂਕਿ 72 ਸਾਲਾਂ ਤੋਂ ਵਿੱਛੜੇ ਸਾਡੇ ਗੁਰਧਾਮ ਕਰਤਾਰਪੁਰ ਸਾਹਿਬ ...

ਪੂਰੀ ਖ਼ਬਰ »

ਜੱਲ੍ਹਾ ਪੰਚਾਇਤ ਨੇ ਇੰਟਰਲਾਕਿੰਗ ਟਾਈਲਾਂ ਵਾਲੀ ਗਲੀ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਮਨਪ੍ਰੀਤ ਸਿੰਘ)-ਕਾਂਗਰਸ ਪਾਰਟੀ ਬਿਨਾਂ ਕਿਸੇ ਪੱਖਪਾਤ ਤੋਂ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾ ਰਹੀ ਹੈ ਤੇ ਕਾਂਗਰਸ ਪਾਰਟੀ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੁਆਰਾ ਦਿਨ ਰਾਤ ਇਕ ਕਰਕੇ ਹਲਕੇ ਦੀ ਨੁਹਾਰ ਬਦਲੀ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ

ਨੋਗਾਵਾਂ, 12 ਨਵੰਬਰ (ਰਵਿੰਦਰ ਮੌਦਗਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਦੀ ਅਗਵਾਈ ਹੇਠ ਹੋਈ | ਕਿਸਾਨ ਜਥੇਬੰਦੀ ਵਲੋਂ ਪਹਿਲੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ 'ਤੇਰਾ ਤੇਰਾ' ਸਮਾਗਮ

ਨੰਦਪੁਰ ਕਲੌੜ, 12 ਨਵੰਬਰ (ਜਰਨੈਲ ਸਿੰਘ ਧੁੰਦਾ)-ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡ ਧੂੰਦਾ ਵਿਖੇ 'ਤੇਰਾ ਤੇਰਾ' ਸਮਾਗਮ ਕਰਵਾਇਆ, ਜੋ ਅਭੁਲ ਯਾਦਾਂ ਛੱਡਦਾ ਯਾਦਗਾਰੀ ਹੋ ਨਿੱਬੜਿਆ | ਇਸ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਦੋਸ਼ 'ਚ ਦੋ ਿਖ਼ਲਾਫ਼ ਮਾਮਲਾ ਦਰਜ

ਖਮਾਣੋਂ, 12 ਨਵੰਬਰ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਖੇਤਾਂ ਦੀ ਪਰਾਲੀ ਸਾੜਨ ਦੇ ਦੋਸ਼ 'ਚ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗਗਨਦੀਪ ਸਿੰਘ ਨੇ ਦੱਸਿਆ ਪਹਿਲਾ ਕੇਸ ਬਲਵਿੰਦਰ ਸਿੰਘ ਵਾਸੀ ਪਿੰਡ ਰਿਆ ...

ਪੂਰੀ ਖ਼ਬਰ »

ਨਵੀਂ ਉਮੀਦ ਫਾਊਾਡੇਸ਼ਨ ਰੁਪਾਲਹੇੜੀ ਨੇ ਪ੍ਰਕਾਸ਼ ਪੁਰਬ ਮੌਕੇ ਦਸਤਾਰ ਮੁਕਾਬਲੇ ਕਰਵਾਏ

ਨੰਦਪੁਰ ਕਲੌੜ, 12 ਨਵੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਰੁਪਾਲਹੇੜੀ ਵਿਖੇ 'ਨਵੀਂ ਉਮੀਦ ਫਾਊਾਡੇਸ਼ਨ' ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ, ਜਿਸ ਵਿਚ 30 ਬੱਚਿਆਂ ਨੇ ਭਾਗ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਦੇਸ਼ ਭਗਤ ਹਸਪਤਾਲ ਵਲੋਂ ਮੈਡੀਕਲ ਕੈਂਪ ਦੌਰਾਨ 423 ਮਰੀਜ਼ਾਂ ਦੀ ਹੋਈ ਜਾਂਚ

ਮੰਡੀ ਗੋਬਿੰਦਗੜ੍ਹ, 12 ਨਵੰਬਰ (ਬਲਜਿੰਦਰ ਸਿੰਘ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਚ ਦੇਸ਼ ਭਗਤ ਯੂਨੀਵਰਸਿਟੀ ਵਲੋਂ ...

ਪੂਰੀ ਖ਼ਬਰ »

ਨਗਰ ਕੀਰਤਨ ਤੋਂ ਬਾਅਦ ਸਫ਼ਾਈ ਕਰਨ ਵਾਲਿਆਂ ਦਾ ਸਨਮਾਨ

ਅਮਲੋਹ, 12 ਨਵੰਬਰ (ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਅਮਲੋਹ ਵਿਚ ਸਜਾਏ ਨਗਰ ਕੀਰਤਨ ਮੌਕੇ ਸੰਗਤਾਂ ਵਲੋਂ ਥਾਂ-ਥਾਂ ਲਗਾਏ ਲੰਗਰਾਂ ਵਾਲੀ ਥਾਂ 'ਤੇ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਾਲੇ ਸ਼ਰਧਾਲੂਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਭੂਸ਼ਨ ਸੂਦ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਅੱਜ ਇੱਥੇ ਮਾਤਾ ਗੁਜਰੀ ਸਰਾਂ ਵਿਚ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਰੁੜਕੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਸੁਰਿੰਦਰ ਸਿੰਘ ਲੁਹਾਰੀ ...

ਪੂਰੀ ਖ਼ਬਰ »

ਕਬਾੜ ਬਣੇ ਵਾਹਨਾਂ ਦਾ ਯਾਰਡ ਮੰਡੀ ਗੋਬਿੰਦਗੜ੍ਹ 'ਚ ਬਣਾਵੇ ਸਰਕਾਰ-ਸਟੀਲ ਚੈਂਬਰ

ਮੰਡੀ ਗੋਬਿੰਦਗੜ੍ਹ, 12 ਨਵੰਬਰ (ਮੁਕੇਸ਼ ਘਈ)-ਸਟੀਲ ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀਜ਼ ਦੀ ਵਲੋਂ 14 ਨਵੰਬਰ ਨੰੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਤੇ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਲ ਹੋਣ ਵਾਲੀ ਮੀਟਿੰਗ ਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX