ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  11 minutes ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  14 minutes ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  20 minutes ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  23 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  29 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  34 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  37 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  39 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  52 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 1 hour ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 1 hour ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਗੜ੍ਹਸ਼ੰਕਰ, 11 ਦਸੰਬਰ (ਧਾਲੀਵਾਲ) - ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ਵਿਖੇ ਬਾਅਦ ਦੁਪਹਿਰ ਕੁੱਝ ਵਿਅਕਤੀਆਂ ਵਲੋਂ ਨਿੱਜੀ ਰੰਜਸ਼ ਨੂੰ ਲੈ ਕੇ ਦਵਿੰਦਰ ਪ੍ਰਤਾਪ ਉਰਫ਼ ਬੰਟੀ (28) ਪੁੱਤਰ ਯਸ਼ਪਾਲ ਦਾ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ...
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਤਲਵੰਡੀ ਸਾਬੋ/ਸਿੰਗੋ ਮੰਡੀ, 11 ਦਸੰਬਰ (ਰਣਜੀਤ ਸਿੰਘ ਰਾਜੂ, ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਸੰਗਤ ਰੋਡ 'ਤੇ ਸਥਿਤ ਇੱਕ ਗਰੀਬ ਮਜ਼ਦੂਰ ਬੱਗਾ ਖਾਨ ਦੇ ਘਰ 'ਚ ਨਵੇਂ ਲਾਏ ਗੈਸ ਸਲੰਡਰ ਤੋਂ ਗੈਸ ਲੀਕ...
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 2 hours ago
ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਇੱਥੋਂ ਨੇੜਲੇ ਪਿੰਡ ਚੱਕਔਲ ਤੋਂ ਥੋੜੀ ਦੂਰ ਮੋਟਰਸਾਈਕਲ 'ਤੇ ਜਾ ਰਹੇ ਇਕ ਨੌਜਵਾਨ ਦੀ ਕੁੱਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਉਸ ਕੋਲੋਂ ਇਕ ਲੱਖ ਰੁਪਏ ਖੋਹ...
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 2 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 2 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 3 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 3 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 3 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 4 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 4 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 4 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 5 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 5 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 5 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 6 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 6 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 6 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 6 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 7 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 7 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 7 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 7 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 7 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 8 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 9 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 9 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 9 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 9 hours ago
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 10 hours ago
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 9 hours ago
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਅੰਮ੍ਰਿਤਸਰ

ਸਤਿਗੁਰੁ ਨਾਨਕੁ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕੀਤੀ ਸੁੰਦਰ ਦੀਪਮਾਲਾ

ਅੰਮਿ੍ਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)¸ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸਰਬ ਸਾਂਝਾ ਉਪਦੇਸ਼ ਦੇਣ ਵਾਲੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਆਗਮਨ ਪੁਰਬ ਜਿੱਥੇ ਅੱਜ ਗੁ: ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁ: ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਅਤੇ ਗੁ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਲੱਖਾਂ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ, ਉਥੇ ਸਿੱਖ ਧਰਮ ਦੇ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਸ ਇਤਿਹਾਸਕ ਦਿਹਾੜੇ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਨਤਮਸਤਕ ਹੋਣ ਪੁੱਜੀਆਂ ਤੇ ਅੰਮਿ੍ਤ ਸਰੋਵਰ 'ਚ ਇਸ਼ਨਾਨ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਰਚਿਤ ਬਾਣੀ ਦਾ ਇਲਾਹੀ ਸ਼ਬਦ ਕੀਰਤਨ ਸਰਵਨ ਕਰਕੇ ਗੁਰੂ ਦਰ 'ਤੇ ਸੀਸ ਨਿਵਾਇਆ | ਪ੍ਰਕਾਸ਼ ਪੁਰਬ ਮੌਕੇ ਅੱਜ ਸਵੇਰੇ 8.30 ਤੋਂ ਦੁਪਹਿਰ 1 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ: ਬਾਬਾ ਅਟੱਲ ਰਾਇ ਜੀ ਵਿਖੇ ਸੁੰਦਰ ਜਲੌ ਸਜਾਏ ਗਏ ਜਿਸ ਦੌਰਾਨ ਗੁਰੂ ਘਰ ਤੇ ਤੋਸ਼ਾਖਾਨੇ 'ਚ ਰੱਖੀਆਂ ਗੁਰੂ ਘਰ ਦੀਆਂ ਇਤਿਹਾਸਕ ਤੇ ਬੇਸ਼ਕੀਮਤੀ ਵਸਤੂਆਂ ਦੇ ਸੰਗਤਾਂ ਨੇ ਦਰਸ਼ਨ ਕੀਤੇ | ਜਲੌ ਦੌਰਾਨ ਸੋਨੇ ਦੇ ਦਰਵਾਜ਼ੇ, ਚਾਂਦੀ ਦੇ ਦਸਤਿਆਂ ਵਾਲੀਆਂ ਸੋਨੇ ਦੀਆਂ ਪੰਜ ਕਹੀਆਂ ਤੇ ਚਾਂਦੀ ਦੇ ਬਾਟੇ, ਨੀਲਮ ਦਾ ਮੋਰ, ਸੁੱਚੇ ਮੋਤੀਆਂ ਦੀ ਮਾਲਾ, ਜੜਾਊ ਸਿਹਰਾ, ਮਹਾਰਾਜਾ ਰਣਜੀਤ ਸਿੰਘ ਦੀ ਕਿਰਪਾਨ, ਚੰਦਨ ਦਾ ਚੌਰ ਸਾਹਿਬ ਤੇ ਹੋਰ ਇਤਿਹਾਸਕ ਵਸਤਾਂ ਸੰਗਤਾਂ ਦੇ ਦਰਸ਼ਨਾਂ ਲਈ ਰੱਖੀਆਂ ਗਈਆਂ | ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪ੍ਰਕਾਸ਼ ਪੁਰਬ ਸਬੰਧੀ ਆਧੁਨਿਕ ਤਕਨੀਕ ਵਾਲੀ ਸੁੰਦਰ ਦੀਪਮਾਲਾ ਕੀਤੀ ਗਈ ਤੇ ਸੰਗਤਾਂ ਵਲੋਂ ਪਵਿੱਤਰ ਸਰੋਵਰ ਕਿਨਾਰੇ ਰਵਾਇਤੀ ਮਿੱਟੀ ਦੇ ਦੀਵੇ ਤੇ ਮੋਮਬੱਤੀਆਂ ਬਾਲ ਕੇ ਵੀ ਦੀਪਮਾਲਾ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ | ਰਹਿਰਾਸ ਸਾਹਿਬ ਦੇ ਪਾਠ ਉਪ੍ਰੰਤ ਪੁਰਾਤਨ ਚਲੀ ਆਉਂਦੀ ਰਵਾਇਤ ਅਨੁਸਾਰ ਕੁਝ ਸਮਾਂ ਆਤਿਸ਼ਬਾਜੀ ਵੀ ਚਲਾਈ ਗਈ, ਜਿਸ ਦਾ ਲੱਖਾਂ ਸੰਗਤਾਂ ਨੇ ਪ੍ਰਕਰਮਾ 'ਚ ਬੈਠ ਕੇ ਅਨੰਦ ਮਾਣਿਆ |

ਸਮਾਜ ਸੇਵਿਕਾ ਗੁਰਨਾਮ ਕੌਰ ਚੀਮਾ ਦਾ ਪੰਜਾਬ ਸਰਕਾਰ ਨੇ ਕੀਤਾ ਸਨਮਾਨ

ਬਾਬਾ ਬਕਾਲਾ ਸਾਹਿਬ, 12 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਆਈ. ਕੇ. ਜੀ. ਪੀ. ਟੀ. ਯੂ. ਕਪੂਰਥਲਾ ਵਿਖੇ ਕਰਵਾਏ ਗਏ ਇਕ ਸਨਮਾਨ ਸਮਾਗਮ ਦੌਰਾਨ ਇਤਿਹਸਕ ਨਗਰ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟੂਰਨਾਮੈਂਟ 17 ਨਵੰਬਰ ਨੂੰ

ਅਟਾਰੀ, 12 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਾਕੀ, ਕਬੱਡੀ, ਫੁੱਟਬਾਲ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ ਸਾਬਕਾ ਵਜ਼ੀਰ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੁਲਤਾਨਵਿੰਡ ਵਾਸੀ 25 ਸਾਲਾ ਨੌਜਵਾਨ ਦੀ ਡੇਂਗੂ ਕਾਰਨ ਮੌਤ

ਸੁਲਤਾਨਵਿੰਡ, 12 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸਿਹਤ ਵਿਭਾਗ ਵਲੋਂ ਬੇਸ਼ੱਕ ਡੇਂਗੂ 'ਤੇ ਕਾਬੂ ਪਾਉਣ ਲਈ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਪਰ ਡੇਂਗੂ ਪੂਰੀ ਤਰ੍ਹਾਂ ਆਪਣੇ ਪੈਰ ਪਸਾਰ ਚੁੱਕਾ ਹੈ, ਜਿਸ ਨਾਲ ਕਈ ਵਿਅਕਤੀਆਂ ਦੀਆਂ ਕੀਮਤੀ ਜਾਨਾਂ ਜਾ ...

ਪੂਰੀ ਖ਼ਬਰ »

ਲੋਕ ਗਾਇਕ ਗਿੱਲ ਬਲਦੇਵ ਦੀ ਦੁਕਾਨ 'ਚ ਚੋਰੀ

ਚੌਕ ਮਹਿਤਾ, 12 ਨਵੰਬਰ (ਧਰਮਿੰਦਰ ਸਿੰਘ ਸਦਾਰੰਗ)-ਨਜ਼ਦੀਕੀ ਪਿੰਡ ਦਾਊਦ ਵਿਖੇ ਕਰਿਆਨੇ ਅਤੇ ਮਠਿਆਈ ਦੀ ਦੁਕਾਨ ਵਿਚ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਧਰਦਿਓ ਦੇ ਨਿਵਾਸੀ ਅਤੇ ਲੋਕ ਗਾਇਕ ਬਲਦੇਵ ਸਿੰਘ ਗਿੱਲ ਜਿਨ੍ਹਾਂ ਦੀ ...

ਪੂਰੀ ਖ਼ਬਰ »

ਡੇਂਗੂ ਨਾਲ 23 ਸਾਲਾ ਨੌਜਵਾਨ ਦੀ ਮੌਤ

ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ 'ਚ ਡੇਂਗੂ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ | ਅੱਜ ਸ਼ਹਿਰ ਦੀ ਵਾਰਡ ਨੰਬਰ 14 'ਚ ਰਹਿਣ ਵਾਲੇ ...

ਪੂਰੀ ਖ਼ਬਰ »

ਅਜਨਾਲਾ 'ਚ ਸਾਫ਼-ਸਫ਼ਾਈ ਦੇ ਨਾਕਸ ਪ੍ਰਬੰਧਾਂ ਕਾਰਨ ਫ਼ੈਲ ਰਹੀਆਂ ਹਨ ਬਿਮਾਰੀਆਂ-ਕੌਾਸਲਰ ਭੱਟੀ

ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ 'ਚ ਡੇਂਗੂ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ | ਅੱਜ ਸ਼ਹਿਰ ਦੀ ਵਾਰਡ ਨੰਬਰ 14 'ਚ ਰਹਿਣ ਵਾਲੇ ...

ਪੂਰੀ ਖ਼ਬਰ »

ਦੋ ਵਿਅਕਤੀਆਂ ਪਾਸੋਂ 5-5 ਗ੍ਰਾਮ ਹੈਰੋਇਨ ਫੜੀ, ਪਰਚਾ ਦਰਜ

ਸਠਿਆਲਾ, 12 ਨਵੰਬਰ (ਜਗੀਰ ਸਿੰਘ ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁਲਿਸ ਚੌਕੀ ਸਠਿਆਲਾ ਵਲੋਂ 5-5 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਬਾਰੇ ਖ਼ਬਰ ਹੈ | ਇਸ ਬਾਰੇ ਚੌਕੀ ਇੰਚਾਰਜ ਚਰਨਜੀਤ ਸਿੰਘ ਸਠਿਆਲਾ ਨੇ ਦੱਸਿਆ ਕਿ ਡੀ. ਐਸ. ਪੀ. ਹਰਕਿ੍ਸ਼ਨ ਬਾਬਾ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਤੋਂ ਅਗਵਾ ਹੋਏ ਮਾਸੂਮ ਬੱਚੇ ਦੀ ਪੁਲਿਸ ਵਲੋਂ ਭਾਲ ਜਾਰੀ

ਅੰਮਿ੍ਤਸਰ, 12 ਨਵੰਬਰ (ਰੇਸ਼ਮ ਸਿੰਘ)¸ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਰਧਾਲੂ ਔਰਤ ਦੇ 4 ਸਾਲ ਦੇ ਮਾਸੂਮ ਬੱਚੇ ਨੂੰ ਅਗਵਾ ਕਰ ਲੈਣ ਦੇ ਮਾਮਲੇ 'ਚ ਪੁਲਿਸ ਹੱਥ ਅਜੇ ਕੋਈ ਸੁਰਾਗ ਨਹੀਂ ਲੱਗਿਆ ਹੈ ਅਤੇ ਪੁਲਿਸ ਵਲੋਂ ਬੱਚੇ ਦੀ ਭਾਲ ਜਾਰੀ ਹੈ | ਥਾਣਾ ਕੋਤਵਾਲੀ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਲਤਾਨਵਿੰਡ, 12 ਨਵੰਬਰ (ਗੁਰਨਾਮ ਸਿੰਘ ਬੁੱਟਰ)-ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਿੰਡ ਸੁਲਤਾਨਵਿੰਡ ਸਥਿਤ ਹਰਮਨ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਸਕੁੂਲ ਪਿ੍ੰ: ਅਸ਼ਵਨੀ ਮਲਹੋਤਰਾ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਨਾਨਕਸਰ ਮੱਥਾ ਟੇਕਿਆ

ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)-ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲੇ੍ਹ ਜਾਣ ਦੇ ਸ਼ੁਕਰਾਨੇ ਵਜੋਂ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਵੇਰਕਾ ਵਿਖੇ ਨਵਜੋਤ ਸਿੰਘ ਸਿੱਧੂ ਵਲੋਂ ਆਰੰਭ ਕਰਵਾਏ ਪਾਠ ਦੇ ਅੱਜ ਭੋਗ ਪਾਏ ਗਏ, ਜਿਸ 'ਚ ਵਿਧਾਇਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੂਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਰਮਦਾਸ, 12 ਨਵੰਬਰ (ਜਸਵੰਤ ਸਿੰਘ ਵਾਹਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੂਰਬ ਗੁਰਦੁਆਰਾ ਤੱਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ, ਗੁ: ਸਮਾਧ ਬਾਬਾ ਬੁੱਢਾ ਸਾਹਿਬ, ਗੁ: ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ ਜੀ), ਗੁ: ਕਿਸ਼ਨ ਕਵਰ ਤਲਾਬ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਨੂੰ ਸਮਰਪਿਤ ਦੋ ਰੋਜ਼ਾ 10ਵਾਂ ਮਹਾਨ ਕੀਰਤਨ ਦਰਬਾਰ 14 ਨਵੰਬਰ ਤੋਂ ਸ਼ੁਰੂ

ਹਰਸਾ ਛੀਨਾ, 12 ਨਵੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਦੋ ਰੋਜਾ 10ਵਾਂ ਸਾਲਾਨਾ ਮਹਾਨ ਕੀਤਰਨ ਤੇ ਢਾਡੀ ਦਰਬਾਰ 14 ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪੰਜਾਬ ਨੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਉੱਤਮ ਖੇਤੀ ਫਲਸਫਾ ਤੇ ਮੌਜੂਦਾ ਪ੍ਰਸਥਿਤੀਆਂ 'ਤੇ ਕਰਵਾਈ ਵਿਚਾਰ ਗੋਸ਼ਟੀ

ਅਜਨਾਲਾ, 12 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਤਹਿਸੀਲ ਪੱਧਰੀ ਦਫਤਰੀ ਕੰਪਲੈਕਸ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਤਹਿਸੀਲ ਪ੍ਰਧਾਨ ਜੋ ਸੂਬਾ ਕਮੇਟੀ ਮੈਂਬਰ ਵੀ ...

ਪੂਰੀ ਖ਼ਬਰ »

ਚੇਅਰਮੈਨ ਬਲਕਾਰ ਸਿੰਘ ਵਡਾਲਾ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦਾ ਵਿਸ਼ਾਲ ਜਥਾ ਸੁਲਤਾਨਪੁਰ ਲੋਧੀ ਲਈ ਰਵਾਨਾ

ਰਈਆ, 12 ਨਵੰਬਰ (ਸੁੱਚਾ ਸਿੰਘ ਘੁੰਮਣ)-ਅੱਜ ਉੱਘੇ ਕਾਂਗਰਸੀ ਆਗੂ ਚੇਅਰਮੈਨ ਬਲਕਾਰ ਸਿੰਘ ਵਡਾਲਾ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦਾ ਵਿਸ਼ਾਲ ਜਥਾ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ | ਇਸ ਜਥੇ ਵਿਚ ਚੇਅਰਮੈਨ ਬਲਕਾਰ ਸਿੰਘ ਤੋਂ ਇਲਾਵਾ ਨਰਿੰਦਰ ਸਿੰਘ ਸਾਬਕਾ ਪੰਚ, ...

ਪੂਰੀ ਖ਼ਬਰ »

ਰਤਨਜੀਤ ਨੇ ਨਾਇਬ ਤਹਿਸੀਲਦਾਰ ਤਰਸਿੱਕਾ ਵਜੋਂ ਅਹੁਦਾ ਸੰਭਾਲਿਆ

ਤਰਸਿੱਕਾ, 12 ਨਵੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਕਾਨੂੰਗੋ ਪਦਉੱਨਤ ਕਰਕੇ ਨਾਇਬ ਤਹਿਸੀਲਦਾਰ ਬਣਾਏ ਗਏ, ਜਿਨ੍ਹਾਂ 'ਚੋਂ ਰਤਨਜੀਤ ਵਲੋਂ ਬਤੌਰ ਕਾਨੂੰਗੋ ਸਦਰ ਤੋਂ ਪਦਉੱਨਤ ਹੋ ਕੇ ਨਾਇਬ ਤਹਿਸੀਲਦਾਰ ਬਣੇ ਜਿਨ੍ਹਾਂ ਵਲੋਂ ਅੱਜ ...

ਪੂਰੀ ਖ਼ਬਰ »

ਤਲਬੀਰ ਗਿੱਲ ਨੇ ਪ੍ਰਧਾਨ ਵਤਨ ਸੰਧੂ ਨੂੰ ਥਾਪੜਾ ਦਿੱਤਾ

ਛੇਹਰਟਾ, 12 ਨਵੰਬਰ (ਵਡਾਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਆਉਂਦੇ ਆਲ ਕਾਲਜ ਐਸ. ਓ. ਆਈ ਵਿੰਗ ਦੇ ਪ੍ਰਧਾਨ ਵਤਨਦੀਪ ਸਿੰਘ ਸੰਧੂ ਨੇ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸ: ਤਲਬੀਰ ਸਿੰਘ ਗਿੱਲ ਨਾਲ ਵਿਦਿਆਰਥੀਆਂ ਤੇ ਨੌਜਵਾਨਾਂ ਦੇ ਮਸਲਿਆਂ ਸਬੰਧੀ ਮੁਲਾਕਾਤ ...

ਪੂਰੀ ਖ਼ਬਰ »

ਲਵ ਕੁਸ਼ ਮੰਦਿਰ ਵਿਖੇ ਨਿਰਵਾਣ ਦਿਵਸ ਮਨਾਇਆ

ਰਾਮ ਤੀਰਥ , 12 ਨਵੰਬਰ (ਧਰਵਿੰਦਰ ਸਿੰਘ ਔਲਖ)-ਲਵ ਕੁਸ਼ ਮੰਦਿਰ ਮਾਤਾ ਲਾਲ ਦੇਵੀ ਟਰੱਸਟ ਵਲੋਂ ਸੰਤ ਸੂਰਜ ਪ੍ਰਕਾਸ਼ ਦਾ ਨਿਰਵਾਣ ਦਿਵਸ ਪ੍ਰਧਾਨ ਵਿਜੇ ਕੁਮਾਰ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ 'ਤੇ ਮਹੰਤ ਦੇਵੀ ਦਾਸ ਅਤੇ ਬਿੱਲਾ ਭਗਤ ਦੀ ਅਗਵਾਈ ਹੇਠ ਭਗਤਾਂ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ

ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)¸ਇੱਥੋਂ ਥੋੜ੍ਹੀ ਦੂਰ ਸਰਕਾਰੀ ਕਾਲਜ ਨਜ਼ਦੀਕ ਸਥਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਖੇ ਕਾਰ ਸੇਵਾ ਵਾਲੇ ਬਾਬਾ ਜੋਧ ਸਿੰਘ ਦੀ ਅਗਵਾਈ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਇੱਕਤਰ ਸੰਗਤਾਂ ਵੱਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਟੁਥਪਿਕ' ਨਾਲ ਤਿਆਰ ਕੀਤਾ ਮਾਡਲ 11280 ਟੁਥਪਿਕ ਵਰਤ ਕੇ '550 ਸਾਲ ਗੁਰੂ ਦੇ ਨਾਲ' ਮਾਡਲ ਤਿਆਰ ਕਰਨ ਨੂੰ ਲੱਗੇ 80 ਘੰਟੇ : ਅਧਿਆਪਕ ਮਾਨ

ਅੰਮਿ੍ਤਸਰ, 12 ਨਵੰਬਰ (ਹਰਮਿੰਦਰ ਸਿੰਘ)¸ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਪਵਿੱਤਰ ਦਿਹਾੜੇ 'ਤੇ ਹਰ ਕਿਸੇ ਵਲੋਂ ਆਪਣੇ-ਆਪਣੇ ਢੰਗ ਨਾਲ ਯਾਦਗਾਰੀ ਬਣਾਉਣ ਲਈ ਉਪਰਾਲੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮਹਾਨ ਗੁਰਮਤਿ ਸਮਾਗਮ ਕਰਵਾਇਆ

ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਅਜਨਾਲਾ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਾਰਮਿਕ ਸੇਵਾ ਸੁਸਾਇਟੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਟੂਰਨਾਮੈਂਟ 17 ਨਵੰਬਰ ਨੂੰ

ਅਟਾਰੀ, 12 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਹਾਕੀ ਕਬੱਡੀ, ਫੁੱਟਬਾਲ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ ਸਾਬਕਾ ਵਜੀਰ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਕਰਵਾਇਆ ...

ਪੂਰੀ ਖ਼ਬਰ »

ਗਲੋਬਲ ਮਾਈਗ੍ਰੇਸ਼ਨ ਨੇ ਦੋ ਵਾਰ ਰਫਿਊਜ਼ ਵਾਲੇ ਦਾ ਲਵਾਇਆ ਆਸਟ੍ਰੇਲੀਆ ਦਾ ਡਿਪੈਂਡੈਂਟ ਵੀਜ਼ਾ

ਗੁਰਦਾਸਪੁਰ, 12 ਨਵੰਬਰ (ਸੁਖਵੀਰ ਸਿੰਘ ਸੈਣੀ)- ਗਲੋਬਲ ਮਾਈਗ੍ਰੇਸ਼ਨ ਕੰਸਲਟੈਂਟ ਵਲੋਂ ਦੋ ਵਾਰ ਰਫ਼ਿਊਜ਼ ਹੋਏ ਨੌਜਵਾਨ ਦਾ ਆਸਟ੍ਰੇਲੀਆ ਦਾ ਡਿਪੈਂਡੈਂਟ ਵੀਜ਼ਾ ਲਗਵਾਇਆ ਗਿਆ ਹੈ | ਐਮ.ਡੀ. ਤੇ ਇਮੀਗ੍ਰੇਸ਼ਨ ਐਡਵੋਕੇਟ ਗਗਨ ਘੁੰਮਣ ਤੇ ਅਮਨ ਘੁੰਮਣ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਡੇਂਗੂ ਸਬੰਧੀ ਸ਼ੱਕੀ ਮਾਮਲਿਆਂ ਨੇ ਲੋਕਾਂ ਦੀ ਉਡਾਈ ਨੀਂਦ

ਅੰਮਿ੍ਤਸਰ, 12 ਨਵੰਬਰ (ਹਰਮਿੰਦਰ ਸਿੰਘ)¸ਅੰਮਿ੍ਤਸਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਮੱਛਰਾਂ ਤੋਂ ਫ਼ੈਲਣ ਵਾਲੇ ਡੇਂਗੂ ਦੇ ਕਈ ਸ਼ੱਕੀ ਮਾਮਲੇ ਸਾਹਮਣੇ ਆ ਰਹੇ ਹਨ | ਭਾਵੇਂ ਕਿ ਸਰਕਾਰੀ ਤੌਰ 'ਤੇ ਡੇਂਗੂ ਨਾਲ ਕਿਸੇ ਵੀ ਮੌਤ ਦੀ ਪੁਸ਼ਟੀ ਨਹੀਂ ਕੀਤੀ ਗਈ ਪਰ ਬੀਤੇ ਕੁਝ ਸਮੇਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਦੇ ਮੁਫ਼ਤ ਇਲਾਜ ਸਦਕਾ 10 ਗੂੰਗੇ ਤੇ ਬੋਲੇ ਬੱਚਿਆਂ ਨੂੰ ਮਿਲਿਆ ਨਵਾਂ ਜੀਵਨ ਨਿਊਨਤਮ ਇਲਾਜ ਵਿਧੀ ਤੇ ਮਸ਼ੀਨਰੀ ਦੇਖ ਹਾਂ ਹੈਰਾਨ : ਡਾ. ਦੁਬੇ

ਨਵਾਂ ਪਿੰਡ, 12 ਨਵੰਬਰ (ਜਸਪਾਲ ਸਿੰਘ)¸ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਅਤੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅੰਮਿ੍ਤਸਰ ਵੱਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ 'ਚ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਮਾਨਾਂਵਾਲਾ, 12 ਨਵੰਬਰ (ਗੁਰਦੀਪ ਸਿੰਘ ਨਾਗੀ)¸ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ, ਖਾਨਕੋਟ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੇ ਹੀ ਪਿਆਰ, ਸਤਿਕਾਰ ਅਤੇ ਸ਼ਰਧਾ ਭਾਵਨਾ ...

ਪੂਰੀ ਖ਼ਬਰ »

ਰਾਮ ਤੀਰਥ ਨੇੜੇ ਪਿੰਡ ਕੋਹਾਲੀ ਵਿਖੇ ਏਡਜ਼ ਤੋਂ ਪੀੜਤ ਨੌਜਵਾਨ ਦੀ ਮੌਤ

ਰਾਮ ਤੀਰਥ, 12 ਨਵੰਬਰ (ਧਰਵਿੰਦਰ ਸਿੰਘ ਔਲਖ)-ਰਾਮ ਤੀਰਥ ਨੇੜੇ ਪਿੰਡ ਕੋਹਾਲੀ ਦੇ ਏਡਜ਼ ਤੋਂ ਪੀੜਤ ਨੌਜਵਾਨ ਪਰਮਜੀਤ ਸਿੰਘ (30) ਪੁੱਤਰ ਲੱਖਾ ਸਿੰਘ ਦੀ ਅੱਜ ਸਵੇਰੇ ਤੜਕੇ ਦੁੱਖਦਾਈ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਦੋ ਭਰਾਵਾਂ ਤੋਂ ਛੋਟਾ ਪਰਮਜੀਤ ਗ਼ਲਤ ਸੰਗਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX