ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 day ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  1 day ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  1 day ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  1 day ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  1 day ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  1 day ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  1 day ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  1 day ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  1 day ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  1 day ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  1 day ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  1 day ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  1 day ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  1 day ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  1 day ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  1 day ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  1 day ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  1 day ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਤਰਨਤਾਰਨ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)¸ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ੍ਰੀ ਦਰਬਾਰ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏੇ | ਉਪਰੰਤ ਭਾਈ ਵਿਰਸਾ ਸਿੰਘ ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸੰਗਤਾਂ ਵਲੋਂ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ ਗਿਆ ਤੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕੇ ਕੀਰਤਨ ਸਰਵਣ ਕੀਤਾ | ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰ ਤੋਂ ਦੇਰ ਰਾਤ ਤੱਕ ਚੱਲੇ ਸਮਾਗਮਾਂ 'ਚ ਬੀਬੀ ਸੁਪ੍ਰੀਤ ਕੌਰ ਸੇਰੋਂ ਵਾਲਿਆਂ ਦਾ ਕੀਰਤਨੀ ਜਥਾ, ਗਿਆਨੀ ਵਿਸ਼ਾਲ ਸਿੰਘ ਕਥਾਵਾਚਕ, ਮਾਤਾ ਗੰਗਾ, ਬਾਬਾ ਬੁੱਢਾ ਸਾਹਿਬ, ਗੁਰੂ ਅਰਜਨ ਦੇਵ ਜੀ ਕੀਰਤਨੀ ਜਥਾ ਬੀਬੀਆਂ, ਭਾਈ ਗੁਰਦਾਸ ਸਿੰਘ ਤਰਨ ਤਾਰਨ ਵਾਲੇ, ਭਾਈ ਕੁਲਵਿੰਦਰ ਸਿੰਘ ਗੁਰਦੁਆਰਾ ਦੂਖ ਨਿਵਾਰਨ ਲੁਧਿਆਣਾ, ਭਾਈ ਰਾਜਬੀਰ ਸਿੰਘ ਖਡੂਰ ਸਾਹਿਬ ਵਾਲੇ, ਬੀਬੀ ਪ੍ਰਭਜੋਤ ਕੌਰ ਬਟਾਲੇ ਵਾਲੇ, ਭਾਈ ਅਵਤਾਰ ਸਿੰਘ ਹੁਸ਼ਿਆਰਪੁਰ ਵਾਲੇ, ਭਾਈ ਗੁਰਭੇਜ ਸਿੰਘ ਅੰਮਿ੍ਤਸਰ ਵਾਲੇ ਤੇ ਅੰਮਿ੍ਤਸਰ ਰਸ ਕੀਰਤਨ ਕੌਾਸਲ ਤਰਨ ਤਾਰਨ ਦੇ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਸਮਾਪਤੀ ਸਮੇਂ ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ ਵਲੋਂ ਅਰਦਾਸ ਬੇਨਤੀ ਕੀਤੀ ਗਈ | ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜੀ ਦਾ ਨਜ਼ਾਰਾ ਵੇਖਣਯੋਗ ਸੀ | ਸੰਗਤਾਂ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਦੀਪਮਾਲਾ ਵੀ ਕੀਤੀ ਗਈ | ਇਸ ਸਮੇਂ ਬਲਵਿੰਦਰ ਸਿੰਘ ਉਬੋਕੇ ਮੈਨੇਜਰ ਦੇ ਨਾਲ ਇਕਬਾਲ ਸਿੰਘ ਗੁਰਦੁਆਰਾ ਇੰਸਪੈਕਟਰ, ਕੁਲਦੀਪ ਸਿੰਘ ਐਡੀ: ਮੈਨੇਜਰ, ਸ਼ਮਸ਼ੇਰ ਸਿੰਘ ਮੀਤ ਮੈਨੇਜਰ, ਜੋੜਾ ਘਰ ਦੇ ਪ੍ਰਧਾਨ ਮਨਿੰਦਰ ਸਿੰਘ, ਬਲਰਾਜ ਸਿੰਘ ਚਾਵਲਾ, ਗੁਰਚਰਨ ਸਿੰਘ ਗੁਲਾਟੀ, ਰਜਿੰਦਰ ਸਿੰਘ ਬੇਦੀ, ਅਮਰਜੀਤ ਸਿੰਘ ਬਿੱਲਾ, ਹਰਵਿੰਦਰ ਸਿੰਘ ਹਰੀ, ਬਲਜਿੰਦਰ ਸਿੰਘ ਬੈਂਕ ਵਾਲੇ, ਚਰਨਜੀਤ ਸਿੰਘ ਜੰਮੂ, ਸਰਬਜੀਤ ਸਿੰਘ, ਸੁਰਿੰਦਰ ਸਿੰਘ ਉਬੋਕੇ, ਬਲਵਿੰਦਰ ਸਿੰਘ ਖਜਾਨਚੀ, ਲਵਪ੍ਰੀਤ ਸਿੰਘ ਮੁਰਾਦਪੁਰ, ਗੁਰਪ੍ਰੀਤ ਸਿੰਘ ਝਬਾਲ, ਦਿਲਬਾਗ ਸਿੰਘ ਸਾਹਬਪੁਰ, ਕਸ਼ਮੀਰ ਸਿੰਘ, ਬਲਜਿੰਦਰ ਸਿੰਘ ਕੁਹਾੜਕਾ, ਰਸਾਲ ਸਿੰਘ, ਪਰਮਜੀਤ ਸਿੰਘ ਝੰਡੇਰ, ਕਰਮਜੀਤ ਸਿੰਘ, ਰਣਜੀਤ ਸਿੰਘ, ਨਿਸ਼ਾਨ ਸਿੰਘ, ਸਮਿੰਦਰ ਸਿੰਘ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ, ਭਾਈ ਫੂਲਾ ਸਿੰਘ, ਗੁਰਿੰਦਰ ਸਿੰਘ ਲੋਹੇ ਵਾਲੇ, ਰਮਨਦੀਪ ਸਿੰਘ, ਦਿਲਪ੍ਰੀਤ ਸਿੰਘ ਆਦਿ ਸਮੂਹ ਸਟਾਫ ਤੇ ਸੰਗਤਾਂ ਹਾਜ਼ਰ ਸਨ |
ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪੰਨੂਆਂ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਤਰਨ ਤਾਰਨ, (ਪਰਮਜੀਤ ਜੋਸ਼ੀ)-ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪੰਨੂਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਪਿਆਰ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਸਕੂਲ 'ਚ ਆਰੰਭ ਹੋਏ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਕੀਰਤਨ ਕੀਤਾ | ਇਸ ਮੌਕੇ ਪਿੰ੍ਰਸੀਪਲ ਵਨੀਤ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਮੈਡਲ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਜਿਹੜੇ ਵਿਦਿਆਰਥੀਆਂ ਨੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੰਠ ਕੀਤਾ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪ੍ਰਧਾਨ ਪ੍ਰਸ਼ੋਤਮ ਸਿੰਘ ਮੈਣੀ, ਪਿੰ੍ਰਸੀਪਲ ਵਨੀਤ ਕੌਰ, ਹਰਪ੍ਰੀਤ ਕੌਰ ਤੇ ਸਵਰੀਤ ਕੌਰ ਵੀ ਹਾਜ਼ਰ ਸਨ |
ਹਰਗੁਣ ਪਬਲਿਕ ਸਕੂਲ ਸਭਰਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਹਰੀਕੇ ਪੱਤਣ, (ਸੰਜੀਵ ਕੁੰਦਰਾ)-ਹਰਗੁਣ ਪਬਲਿਕ ਸਕੂਲ ਸਭਰਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ | ਸਕੂਲ ਦੇ ਵਿਦਿਆਰਥੀਆਂ ਨੇ ਕਵੀਸ਼ਰੀ ਵਾਰਾਂ ਗਾਇਨ ਕੀਤੀਆਂ | ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕ ਸਕੂਲ ਦਾ ਸਮੂਹ ਸਟਾਫ ਹਾਜਰ ਸੀ |
ਹਰਗੁਣ ਪਬਲਿਕ ਸਕੂਲ ਸਭਰਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਹਰੀਕੇ ਪੱਤਣ, (ਸੰਜੀਵ ਕੁੰਦਰਾ)-ਹਰਗੁਣ ਪਬਲਿਕ ਸਕੂਲ ਸਭਰਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਦੀਵਾਨ ਸਜਾਏ ਗਏ | ਇਸ ਮੌਕੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ | ਸਕੂਲ ਦੇ ਵਿਦਿਆਰਥੀਆਂ ਨੇ ਕਵੀਸ਼ਰੀ ਵਾਰਾਂ ਗਾਇਨ ਕੀਤੀਆਂ | ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ |
ਗੁਰਦੁਆਰਾ ਬਾਬਾ ਭਗਤ ਸਿੰਘ ਸਿੱਧ ਮਸਤ ਵਿਖੇ 550ਵਾਂ ਪ੍ਰਕਾਸ਼ ਪੁਰਬ ਮਨਾਇਆ
ਹਰੀਕੇ ਪੱਤਣ¸ਸਥਾਨਕ ਕਸਬੇ ਦੇ ਗੁਰਦੁਆਰਾ ਬਾਬਾ ਭਗਤ ਸਿੰਘ ਸਿੱਧ ਮਸਤ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ | ਸਮਾਗਮਾਂ ਦੌਰਾਨ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਪ੍ਰਧਾਨ ਪ੍ਰੀਤਮ ਸਿੰਘ, ਅਜੈਬ ਸਿੰਘ, ਸਵਰਨ ਸਿੰਘ, ਦਾਰਾ ਸਿੰਘ, ਬਿੱਟੂ ਟੇਲਰ, ਰਾਜਾ ਹਰੀਕੇ, ਜਗਜੀਤ ਸਿੰਘ ਜੋਨੀ, ਵਿਰਸਾ ਸਿੰਘ, ਮਿਲਖਾ ਸਿੰਘ, ਗੁਰਮੇਲ ਸਿੰਘ ਸੋਨੂੰ, ਅਵਤਾਰ ਸਿੰਘ ਮਿੰਟੂ ਆਦਿ ਹਾਜ਼ਰ ਸਨ |
ਗੁਰਦੁਆਰਾ ਭੱਠ ਸਾਹਿਬ ਵਿਖੇ ਮਨਾਇਆ ਪ੍ਰਕਾਸ਼ ਪੁਰਬ
ਪੱਟੀ, (ਅਵਤਾਰ ਸਿੰਘ ਖਹਿਰਾ)¸ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਭੱਠ ਸਾਹਿਬ ਵਿਖੇ ਸੰਪਰਦਾਇ ਬਾਬਾ ਬਿਧੀ ਚੰਦ ਜੀ ਦੇ ਜਥੇਦਾਰ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਦੀ ਰਹਿਨੁਮਾਈ ਹੇਠ ਦੇਸ਼ ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਰਸੋਂ ਰੋਜ਼ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਨਿਰਵੈਰ ਸਿੰਘ, ਭਾਈ ਸ਼ਰਨਜੀਤ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਸਖੁਦੇਵ ਸਿੰਘ, ਬੀਬੀ ਸੰਦੀਪ ਕੌਰ, ਭਾਈ ਬਲਵਿੰਦਰ ਸਿੰਘ, ਬੀਬੀ ਅੰਮਿ੍ਤਪਾਲ ਕੌਰ ਦੇ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸ਼ਾਮ ਨੂੰ ਖੁੱਲ੍ਹੇ ਪੰਡਾਲ 'ਚ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ, ਕਥਾਵਾਚਕ ਭਾਈ ਸੰਤੋਖ ਸਿੰਘ ਅਤੇ ਨਿਰਮਲੇ ਉਦਾਸੀਏ ਸੰਤ ਗੁਰਵਿੰਦਰ ਸਿੰਘ ਨੇ ਕਥਾ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀ ਫਲਸਫੇ ਤੇ ਉਨ੍ਹਾਂ ਵਲੋਂ ਜਗਤ ਨੂੰ ਦਿੱਤੇ ਗਏ ਸੱਚ ਦੇ ਮਾਰਗ 'ਤੇ ਚੱਲਣ ਤੇ ਹੱਥੀਂ ਕਿਰਤ ਕਰਕੇ ਵੰਡ ਛਕਣ ਦੇ ਉਪਦੇਸ਼ ਸਬੰਧੀ ਸੰਗਤ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ | ਇਸ ਮੌਕੇ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਕਰਮਾ 'ਚ ਦੀਪਮਾਲਾ ਤੇ ਆਤਿਸ਼ਬਾਜੀ ਕਰਦਿਆਂ ਮਠਿਆਈਆਂ ਵੰਡੀਆਂ ਗਈਆਂ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਭੁਪਿੰਦਰ ਸਿੰਘ ਮਿੰਟੂ, ਗੁਰਚਰਨ ਸਿੰਘ ਚੰਨ, ਗੁਰਦੇਵ ਸਿੰਘ ਚੀਮਾ, ਗਿ: ਪ੍ਰਗਟ ਸਿੰਘ, ਕੌਾਸਲਰ ਕੰਵਲਜੀਤ ਸਿੰਘ, ਬਾਬਾ ਕਰਨਬੀਰ ਸਿੰਘ, ਬਲਵਿੰਦਰ ਸਿੰਘ ਭੁੱਲਰ, ਮਨਪ੍ਰੀਤ ਸਿੰਘ ਮੰਨਾ, ਡਾ: ਪ੍ਰਗਟ ਸਿੰਘ ਖਹਿਰਾ, ਜਗਤਾਰ ਸਿੰਘ ਬੈਂਕਾ, ਗੁਰਦਰਸ਼ਨ ਸਿੰਘ, ਬਾਜ ਸਿੰਘ ਗੋਪਾਲਾ, ਬਾਬਾ ਜਸਬੀਰ ਸਿੰਘ, ਜਗਤਾਰ ਸਿੰਘ ਬੈਂਕ ਵਾਲੇ, ਅਮਰਜੀਤ ਸਿੰਘ, ਨਾਹਰਬੀਰ ਸਿੰਘ, ਸੋਢਾ ਸਿੰਘ, ਨਿਰਵੈਰ ਸਿੰਘ, ਬਾਬਾ ਕੜਾਕਾ ਸਿੰਘ, ਮਹਾਂਬੀਰ ਸਿੰਘ, ਬਾਜ ਸਿੰਘ, ਕੁਲਵਿੰਦਰ ਸਿੰਘ ਬੱਬੂ ਆਦਿ ਵੱਡੀ ਗਿਣਤੀ 'ਚ ਸੰਗਤ ਮੌਜੂਦ ਸੀ |
ਤਰਨ ਤਾਰਨ, (ਲਾਲੀ ਕੈਰੋਂ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਤੇ ਫ਼ਲਸਫ਼ੇ ਨੂੰ ਪਿਆਰ ਤੇ ਸਤਿਕਾਰ ਕਰਨ ਵਾਲੇ ਗੁਰਸਿੱਖਾਂ ਨੇ 550 ਸਾਲਾ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਤਰਨ ਤਾਰਨ ਦੇ ਜੰਡਿਆਲਾ ਰੋਡ ਚੌਾਕ 'ਚ ਧਾਰਮਿਕ ਸਾਹਿਤ ਵੰਡ ਕੇ ਗੁਰੂ ਜੀ ਪ੍ਰਤੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ, ਉਪਦੇਸ਼ਾਂ ਤੇ ਸਿਧਾਂਤਾਂ ਨੂੰ ਪਿਆਰ ਕਰਨ ਵਾਲੇ ਸਿੱਖਾਂ ਵਲੋਂ ਬਾਬੇ ਨਾਨਕ ਦੀ ਗੁਰਬਾਣੀ ਦੇ ਜਪੁਜੀ ਸਾਹਿਬ ਦੇ ਸਟੀਕ ਤੇ ਸਾਖੀਆਂ ਸੰਗਤਾਂ ਨੂੰ ਮੁਫ਼ਤ ਦੇ ਕੇ ਗੁਰੂ ਦਾ ਗਿਆਨ ਘਰ ਘਰ ਪਹੁੰਚਾਉਣ ਦਾ ਨਿਵੇਕਲੀ ਪਹਿਲਕਦਮੀ ਵਾਲਾ ਕਾਰਜ ਕੀਤਾ ਗਿਆ | ਇਸ ਮੌਕੇ ਸੇਵਾ ਨਿਭਾ ਰਹੇ ਰਮਨਦੀਪ ਸਿੰਘ ਭਰੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਾਥੀਆਂ ਨੇ ਸੋਚਿਆ ਕਿ ਅਨਾਜ ਦੇ ਲੰਗਰਾਂ ਦੇ ਨਾਲ-ਨਾਲ ਹੁਣ ਸ਼ਬਦ ਗੁਰੂ ਦੇ ਗਿਆਨ ਦੇ ਲੰਗਰਾ ਦੀ ਵੀ ਸਾਡੇ ਸਮਾਜ ਨੂੰ ਜਿਆਦਾ ਜ਼ਰੂਰਤ ਹੈ, ਕਿਉਂਕਿ ਜਦ ਤੱਕ ਅਸੀਂ ਗੁਰੂ ਦੇ ਉਪਦੇਸ਼ ਨੂੰ ਨਹੀਂ ਵਿਚਾਰਾਂਗੇ ਤਦ ਤੱਕ ਅਸੀਂ ਜ਼ਿੰਦਗੀ ਗੁਰੂ ਉਪਦੇਸ਼ਾਂ ਮੁਤਾਬਕ ਬਸਰ ਨਹੀਂ ਕਰ ਸਕਦੇ | ਇਸ ਮੌਕੇ ਮਾ: ਬਖ਼ਸ਼ੀਸ਼ ਸਿੰਘ ਜਵੰਦਾ, ਜਰਮਨਜੀਤ ਸਿੰਘ, ਸੁਖਵੰਤ ਸਿੰਘ ਬਿੱਟੂ, ਕੰਵਲਜੀਤ ਸਿੰਘ ਰੰਧਾਵਾ, ਜਸਪਾਲ ਸਿੰਘ ਰੰਧਾਵਾ, ਸਰਬਜੀਤ ਸਿੰਘ ਰੰਧਾਵਾ, ਦਵਿੰਦਰ ਸਿੰਘ ਗੁਰਾਇਆ, ਗੌਰਵ ਸਦੀ, ਕੁਲਵੰਤ ਸਿੰਘ ਬੈਂਸ, ਧਰਮ ਸਿੰਘ, ਜਤਿੰਦਰਜੀਤ ਸਿੰਘ ਕੈਰੋਂ, ਜਸਦੀਪ ਸਿੰਘ, ਜਪਨੀਤ ਸਿੰਘ, ਅਵਤਾਰ ਸਿੰਘ ਢਿੱਲੋਂ, ਦਿਲਬਾਗ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਅੰਗਰੇਜ਼ ਸਿੰਘ ਮੱਲ੍ਹੀ ਤੇ ਹੋਰ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਇਸ ਕਾਰਜ 'ਚ ਪੂਰਨ ਸਹਿਯੋਗ ਦਿੱਤਾ |
ਮੀਆਂਵਿੰਡ, (ਗੁਰਪ੍ਰਤਾਪ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਪੂਰੀ ਦੁਨੀਆਂ 'ਚ ਕਰਵਾਏ ਜਾ ਰਹੇ ਹਨ ਇਸੇ ਤਹਿਤ ਨੇੜਲੇ ਪਿੰਡ ਰਾਮਪੁਰ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਰਾਮ ਆਸਰਾ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਨਿਸ਼ਕਾਮ ਸੇਵਕ ਕਵੀਸ਼ਰੀ ਜਥਾ, ਕਥਾ-ਵਾਚਕ, ਕੀਰਤਨੀਏ ਸਿੰਘ ਤੇ ਢਾਡੀਆਂ ਵਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ |
ਖੇਮਕਰਨ, (ਰਾਕੇਸ਼ ਬਿੱਲਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਖੇਮਕਰਨ ਦੇ ਮੇਨ ਬਾਜ਼ਾਰ ਦੇ ਸਮੂਹ ਦੁਕਾਨਦਾਰਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਉਪਰੰਤ ਭਾਈ ਅਨੰਦ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾ ਤੇ ਗਿਆਨੀ ਹਰਭਜਨ ਸਿੰਘ ਨੇ ਅਰਦਾਸ ਕੀਤੀ | ਸਮਾਗਮ 'ਚ ਸ਼ਹਿਰ ਦੇ ਪਤਵੰਤੇ ਵੀ ਸ਼ਾਮਲ ਹੋਏ ਜਿਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਗਰ ਪੰਚਾਇਤ ਖੇਮਕਰਨ ਦੇ ਪ੍ਰਧਾਨ ਆਲਮ ਵਿਜੇ ਸਿੰਘ ਪੱਤੂ, ਸਾਬਕਾ ਪ੍ਰਧਾਨ ਮੰਗਤ ਰਾਮ ਗੁਲਾਟੀ, ਸੀਨੀ. ਮੀਤ ਪ੍ਰਧਾਨ ਹਰਭਜਨ ਸਿੰਘ ਸੰਧੂ, ਨਿਰਮਲ ਸਿੰਘ ਬੱਲ ਐੱਮ.ਸੀ., ਵਰਿਆਮ ਸਿੰਘ ਚੱਠੂ ਐੱਮ.ਸੀ., ਜਥੇ. ਕਿੱਕਰ ਸਿੰਘ ਚੱਠੂ ਸਾਬਕਾ ਐੱਮ.ਸੀ., ਕਿਸਾਨ ਆਗੂ ਸੁਰਜੀਤ ਸਿੰਘ ਭੂਰਾ, ਕਾਂਗਰਸੀ ਆਗੂ ਪਵਨ ਵੇਦੀ, ਗੁਲਾਬ ਸਿੰਘ ਆੜ੍ਹਤੀ, ਅਮਿਤ ਵਿਜ ਆੜ੍ਹਤੀ, ਅਸ਼ਵਨੀ ਕੁਮਾਰ ਅਰੋੜਾ, ਮੋਤੀ ਰਾਮ ਚਾਵਲਾ, ਰਾਜ ਕੁਮਾਰ ਉਪਲ, ਰਾਜੂ ਬਜਾਜ, ਡਾ.ਧਰਮਜੀਤ ਸਿੰਘ, ਸੁਰਿੰਦਰ ਸਿੰਘ ਲਾਡਾ, ਸੋਨੂੰੂ ਕਪੂਰ ਸਮੇਤ ਹੋਰਨਾਂ ਆਗੂਆਂ ਨੇ ਹਾਜ਼ਰੀ ਲਗਵਾਈ | ਸਮਾਗਮ 'ਚ ਬਲਜੀਤ ਸਿੰਘ, ਜਤਿੰਦਰ ਸਿੰਘ, ਰਵਿੰਦਰ ਕੁਮਾਰ, ਗਗਨ ਆਦਿ ਨੇ ਹਿੱਸਾ ਪਾਇਆ |
ਸੁਰ ਸਿੰਘ,(ਧਰਮਜੀਤ ਸਿੰਘ)-ਪਿੰਡ ਸੁੱਗਾ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵਲੋਂ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸੱਜੇ ਦੀਵਾਨਾਂ ਦੌਰਾਨ ਗ੍ਰੰਥੀ ਭਾਈ ਬਹਾਲ ਸਿੰਘ ਸੁੱਗਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਵਿਸਥਾਰਪੂਰਵਕ ਚਾਨਣਾ ਪਾਇਆ | ਇਸ ਮੌਕੇ ਸਰਪੰਚ ਸੁਖਵੰਤ ਸਿੰਘ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬਿੱਟੂ, ਮਾਸਟਰ ਸਰਬਰਿੰਦਰ ਸਿੰਘ ਸੁੱਗਾ, ਪੰਚ ਗੁਰਬਖ਼ਸ਼ ਸਿੰਘ, ਕੁਲਵੰਤ ਸਿੰਘ, ਮੇਜਰ ਸਿੰਘ, ਨਿਹਾਲ ਸਿੰਘ, ਸਤਨਾਮ ਸਿੰਘ, ਗੁਰਬੀਰ ਸਿੰਘ ਆਦਿ ਹਾਜ਼ਰ ਸਨ |
ਸਰਹਾਲੀ ਕਲਾਂ, (ਅਜੇ ਸਿੰਘ ਹੁੰਦਲ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਡ ਸਰਹਾਲੀ ਦੇ ਵੱਖ-ਵੱਖ ਗੁਰਦੁਆਰਿਆਂ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਤੋਂ ਪਹਿਲਾਂ ਕਈ ਦਿਨਾਂ ਤੋਂ ਪਿੰਡ 'ਚ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਸਨ | ਪਿੰਡ ਦੇ ਗੁਰਦੁਆਰਾ ਚੁਬੱਚਾ ਸਾਹਿਬ ਪਾਤਸ਼ਾਹੀ ਪੰਜਵੀਂ, ਗੁਰਦੁਆਰਾ ਬਾਬਾ ਰਾਮ ਸਿੰਘ ਜੀ, ਗੁਰਦੁਆਰਾ ਸ਼ਹੀਦ ਬਾਬਾ ਰਾਜੂ ਸਿੰਘ ਜੀ, ਗੁਰਦੁਆਰਾ ਪਾਤਸ਼ਾਹੀ ਛੇਵੀਂ, ਗੁਰਦੁਆਰਾ ਨਿੱਕੀ ਡਿਉੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਏ ਗਏ | ਇਸ ਮੌਕੇ ਰਾਗੀ ਸਿੰਘਾਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਬੱਚਿਆਂ ਵਲੋਂ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਨਾਲ ਸਬੰਧਤ ਭਾਸ਼ਣ, ਕਵਿਤਾਵਾਂ ਪੇਸ਼ ਕੀਤੀਆਂ ਗਈਆਂ |

ਮੈਂਬਰ ਪੰਚਾਇਤ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਜ਼ਮੀਨ 'ਚ ਜਜ਼ਬ ਕਰਕੇ ਬੀਜੀ ਕਣਕ

ਚੋਹਲਾ ਸਾਹਿਬ, 12 ਨਵੰਬਰ (ਬਲਵਿੰਦਰ ਸਿੰਘ)¸ਪਿੰਡ ਰੂੜੀਵਾਲਾ ਦੇ ਮੌਜੂਦਾ ਸਰਪੰਚ ਰਾਜਵਿੰਦਰ ਸਿੰਘ ਰਾਜੂ ਤੇ ਸਮੂਹ ਪੰਚਾਇਤ ਵਲੋਂ ਲਿਖਤੀ ਨੋਟਿਸ ਕੱਢਿਆ ਗਿਆ ਸੀ ਕਿ ਕੋਈ ਵੀ ਪਿੰਡ ਦਾ ਕਿਸਾਨ ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਵੇ ਅੱਗ ਲਗਾਉਣ ਵਾਲੇ ...

ਪੂਰੀ ਖ਼ਬਰ »

ਕੰਗ ਸਕੂਲ ਦੀ ਵਿਦਿਆਰਥਣ ਸੀਆਪ੍ਰੀਤ ਕੌਰ ਨੇ ਜਿੱਤੇ 5 ਸੋਨ ਤਗਮੇ

ਖਡੂਰ ਸਾਹਿਬ, 12 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੇ ਵਿਦਿਅਰਥੀਆਂ ਨੇ ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਐਥਲੈਟਿਕਸ ਖੇਡਾਂ 'ਚ ਸੋਨ ਤਮਗੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਨੂੰ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ ਲਾਗੂ-ਡੀ.ਸੀ.

ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਸੂਬਾ ਸਰਕਾਰ ਵਲੋਂ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਨੂੰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਦੁਕਾਨ 'ਚੋਂ 2 ਲੱਖ 21 ਹਜ਼ਾਰ ਰੁਪਏ ਦੀ ਨਕਦੀ ਅਤੇ ਚਾਰ ਪਾਰਸਲ ਚੋਰੀ

ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)¸ਬੀਤੀ ਰਾਤ ਨੂੰ ਸਰਹਾਲੀ ਰੋਡ ਪੱਟੀ ਵਿਖੇ ਇਕ ਦੁਕਾਨ 'ਚੋਂ ਚੋਰਾਂ ਵਲੋਂ ਅਲਮਾਰੀ ਤੋੜ ਕੇ ਉਸ 'ਚੋਂ 2 ਲੱਖ 21 ਹਜ਼ਾਰ 568 ਰੁਪਏ ਤੇ ਚਾਰ ਪਾਰਸਲ ਚੋਰੀ ਕਰ ਲਏ ਗਏ | ਇਸ ਸਬੰਧੀ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਪੁਲਿਸ ਨੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ 'ਤੇ ਅਣਪਛਾਤੇ ਕਿਸਾਨਾਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 12 ਨਵੰਬਰ (ਪਰਮਜੀਤ ਜੋਸ਼ੀ)¸ਥਾਣਾ ਖੇਮਕਰਨ ਦੀ ਪੁਲਿਸ ਨੇ ਜ਼ਮੀਨ 'ਚ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐਸ.ਪੀ.ਡੀ. ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਮ ਤੀਰਥ ਨੇੜੇ ਪਿੰਡ ਕੋਹਾਲੀ ਵਿਖੇ ਏਡਜ਼ ਤੋਂ ਪੀੜਤ ਨੌਜਵਾਨ ਦੀ ਮੌਤ

ਰਾਮ ਤੀਰਥ, 12 ਨਵੰਬਰ (ਧਰਵਿੰਦਰ ਸਿੰਘ ਔਲਖ)-ਰਾਮ ਤੀਰਥ ਨੇੜੇ ਪਿੰਡ ਕੋਹਾਲੀ ਦੇ ਏਡਜ਼ ਤੋਂ ਪੀੜਤ ਨੌਜਵਾਨ ਪਰਮਜੀਤ ਸਿੰਘ (30) ਪੁੱਤਰ ਲੱਖਾ ਸਿੰਘ ਦੀ ਅੱਜ ਸਵੇਰੇ ਤੜਕੇ ਦੁੱਖਦਾਈ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਦੋ ਭਰਾਵਾਂ ਤੋਂ ਛੋਟਾ ਪਰਮਜੀਤ ਗ਼ਲਤ ਸੰਗਤ ...

ਪੂਰੀ ਖ਼ਬਰ »

ਸਮਾਜ ਸੇਵਿਕਾ ਗੁਰਨਾਮ ਕੌਰ ਚੀਮਾ ਦਾ ਪੰਜਾਬ ਸਰਕਾਰ ਨੇ ਕੀਤਾ ਸਨਮਾਨ

ਬਾਬਾ ਬਕਾਲਾ ਸਾਹਿਬ, 12 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਆਈ. ਕੇ. ਜੀ. ਪੀ. ਟੀ. ਯੂ. ਕਪੂਰਥਲਾ ਵਿਖੇ ਕਰਵਾਏ ਗਏ ਇਕ ਸਨਮਾਨ ਸਮਾਗਮ ਦੌਰਾਨ ਇਤਿਹਸਕ ਨਗਰ ਦੀ ...

ਪੂਰੀ ਖ਼ਬਰ »

550 ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਸਤਿਨਾਮ ਬਿਨੁ ਬਾਦਰਿ ਛਾਈ' ਧਾਰਮਿਕ ਸ਼ਬਦ ਕੀਤਾ ਰੀਲੀਜ਼

ਚੌਕ ਮਹਿਤਾ, 12 ਨਵੰਬਰ (ਧਰਮਿੰਦਰ ਸਿੰਘ ਸਦਾਰੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਸਤਿਨਾਮ ਬਿਨੁ ਬਾਦਰਿ ਛਾਈ' ਧਾਰਮਿਕ ਸ਼ਬਦ ਨੂੰ ਹੈਪੀ ਸਟੂਡੀਓ ਬੁੱਟਰ ਵਲੋਂ ਰੀਲੀਜ਼ ਕੀਤਾ ਗਿਆ | ਭਾਈ ਗੁਰਸੇਵਕ ਸਿੰਘ ਬਰਨਾਲਾ ਦੇ ਕੀਰਤਨੀ ...

ਪੂਰੀ ਖ਼ਬਰ »

ਚੇਅਰਮੈਨ ਬਲਕਾਰ ਸਿੰਘ ਵਡਾਲਾ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦਾ ਵਿਸ਼ਾਲ ਜਥਾ ਸੁਲਤਾਨਪੁਰ ਲੋਧੀ ਲਈ ਰਵਾਨਾ

ਰਈਆ, 12 ਨਵੰਬਰ (ਸੁੱਚਾ ਸਿੰਘ ਘੁੰਮਣ)-ਅੱਜ ਉੱਘੇ ਕਾਂਗਰਸੀ ਆਗੂ ਚੇਅਰਮੈਨ ਬਲਕਾਰ ਸਿੰਘ ਵਡਾਲਾ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦਾ ਵਿਸ਼ਾਲ ਜਥਾ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ | ਇਸ ਜਥੇ ਵਿਚ ਚੇਅਰਮੈਨ ਬਲਕਾਰ ਸਿੰਘ ਤੋਂ ਇਲਾਵਾ ਨਰਿੰਦਰ ਸਿੰਘ ਸਾਬਕਾ ਪੰਚ, ...

ਪੂਰੀ ਖ਼ਬਰ »

ਬੂਹ ਹਵੇਲੀਆਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਹਰੀਕੇ ਪੱਤਣ, 12 ਨਵੰਬਰ (ਸੰਜੀਵ ਕੁੰਦਰਾ)¸ਖ਼ੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੱਟੀ ਨੇ ਇਨ ਸਟੂ ਸਕੀਮ ਤਹਿਤ ਪਿੰਡ ਬੂਹ ਹਵੇਲੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਡਿਪਟੀ ਕਮਿਸ਼ਨਰ ਤਰਨ ਤਾਰਨ ...

ਪੂਰੀ ਖ਼ਬਰ »

ਜ਼ਿਲ੍ਹਾ ਸਪੋਰਟਸ ਕਮੇਟੀ ਪ੍ਰਧਾਨ ਸਰੂਪ ਢੋਟੀਆਂ ਦੇ ਚਚੇਰੇ ਭਰਾ ਪੰਮ ਦਾ ਭਰ ਜਵਾਨੀ 'ਚ ਦਿਹਾਂਤ

ਤਰਨ ਤਾਰਨ, 12 ਨਵੰਬਰ (ਲਾਲੀ ਕੈਰੋਂ)-ਜ਼ਿਲ੍ਹਾ ਸਪੋਰਟਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਤੇ ਅੰਤਰਰਾਸ਼ਟਰੀ ਕੋਚ ਸਰੂਪ ਸਿੰਘ ਢੋਟੀਆਂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਚੇਰੇ ਭਰਾ ਤੇ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਢੋਟੀਆਂ ਦੇ ਜਨਰਲ ਸੈਕਟਰੀ ...

ਪੂਰੀ ਖ਼ਬਰ »

ਪਿੰਡ ਜੌਣੇਕੇ ਦੇ 61 ਲੋੜਵੰਦ ਪਰਿਵਾਰਾਂ ਨੂੰ ਦਿੱਤੇ ਗਏ ਪਲਾਟ

ਹਰੀਕੇ ਪੱਤਣ, 12 ਨਵੰਬਰ (ਸੰਜੀਵ ਕੁੰਦਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਪੱਟੀ ਹਲਕੇ ਦੇ 550 ਲੋੜਵੰਦ ਪਰਿਵਾਰਾਂ ਨੂੰ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ 'ਚ 5-5 ਮਰਲੇ ਦੇ ਪਲਾਟ ਵੰਡੇ ਗਏ | ਜਿਸ 'ਚ ਪਿੰਡ ਜੌਣੇਕੇ ਦੇ 61 ...

ਪੂਰੀ ਖ਼ਬਰ »

ਗੋਲੀ ਚਲਾਉਣ ਵਾਲੇ 6 ਵਿਅਕਤੀਆਂ ਖਿਲਾਫ਼ ਪਰਚਾ ਦਰਜ

ਝਬਾਲ, 12 ਨਵੰਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਪਿੰਡ ਠੱਠਗੜ੍ਹ ਵਿਖੇ ਗੋਲੀ ਚਲਾਉਣ ਵਾਲੇ 6 ਵਿਅਕਤੀਆਂ ਖਿਲਾਫ ਥਾਣਾ ਝਬਾਲ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ | ਕੁਲਜੀਤ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਠੱਠਗੜ੍ਹ ਵਲੋਂ ਦਿੱਤੀ ਦਰਖਾਸਤ ਦੇ ...

ਪੂਰੀ ਖ਼ਬਰ »

ਹੈਲਪਿੰਗ ਹੈਾਡ ਸੁਸਾਇਟੀ ਨੇ ਨੌਜਵਾਨ ਦੇ ਇਲਾਜ ਲਈ ਕੀਤੀ ਆਰਥਿਕ ਮਦਦ

ਪੱਟੀ, 12 ਨਵੰਬਰ (ਅਵਤਾਰ ਸਿੰਘ ਖਹਿਰਾ)-ਮਾਨਵਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ | ਸਾਰੇ ਧਰਮਾਂ ਦਾ ਸਾਰ ਹੀ ਇਹ ਹੈ ਕਿ ਸਾਨੂੰ ਦੀਨ-ਦੁਖੀ, ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ | ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਤੇ ਨਗਰ ਪੰਚਾਇਤ ਵਲੋਂ ਵਕੀਲ ਜਗਮੀਤ ਸਿੰਘ ਢਿੱਲੋਂ ਦਾ ਸਨਮਾਨ

ਸਰਾਏਾ ਅਮਾਨਤ ਖਾਂ, 12 ਨਵੰਬਰ (ਨਰਿੰਦਰ ਸਿੰਘ ਦੋਦੇ)¸ਪਿੰਡ ਗੰਡੀਵਿੰਡ ਦੇ ਜੰਮਪਲ ਵਕੀਲ ਜਗਮੀਤ ਸਿੰਘ ਢਿੱਲੋਂ ਨੂੰ ਗੁਰਦੁਆਰਾ ਪੂਰਨ ਦਾਸ ਕਮੇਟੀ ਤੇ ਸਮੂਹ ਨਗਰ ਪੰਚਾਇਤ ਵਲੋਂ ਸਨਮਾਨਿਤ ਕੀਤਾ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਿਪਤ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਬਿਰਧ ਘਰ ਵਿਖੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਧਾਰਮਿਕ ਸਮਾਗਮ

ਤਰਨ ਤਾਰਨ, 12 ਨਵੰਬਰ (ਲਾਲੀ ਕੈਰੋਂ)-ਚੀਫ਼ ਖ਼ਾਲਸਾ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੀ ਯੋਗ ਅਗਵਾਈ ਹੇਠ ਚੱਲ ਰਹੀ ਸੰਸਥਾ ਭਾਈ ਵੀਰ ਸਿੰਘ ਬਿਰਧ ਘਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡਾ: ਗੁਰਵਿੰਦਰ ਸਿੰਘ ਖੱਬੇਰਾਜਪੂਤਾਂ ਨੂੰ ਜ਼ਿਲ੍ਹੇ ਦਾ ਪਹਿਲਾ ਐਮ. ਡੀ. ਆਰ. ਟੀ. ਕੀਤਾ ਨਿਯੁਕਤ

ਚੌਕ ਮਹਿਤਾ, 12 ਨਵੰਬਰ (ਧਰਮਿੰਦਰ ਸਿੰਘ ਸਦਾਰੰਗ)-ਡਾ: ਗੁਰਵਿੰਦਰ ਸਿੰਘ ਖੱਬੇਰਾਜਪੂਤਾਂ ਦੀ ਮਿਹਨਤ ਸਦਕਾ ਅੰਮਿ੍ਤਸਰ ਡਵੀਜਨ 'ਚ ਮੀਲ ਪੱਥਰ ਕਾਈਮ ਕਰਦਿਆਂ ਐਲ. ਆਈ. ਸੀ. 'ਚ ਪਹਿਲਾ ਐਮ. ਡੀ. ਆਰ. ਟੀ. ਬਣਿਆ ਹੈ | ਨਵੇਂ ਬਣੇ ਐਮ. ਡੀ. ਆਰ. ਟੀ. ਦੀ ਖ਼ੁਸੀ ਵਿਚ ਸਮੂਹ ਇਲਾਕੇ ਦੇ ...

ਪੂਰੀ ਖ਼ਬਰ »

ਲੋਕ ਗਾਇਕ ਗਿੱਲ ਬਲਦੇਵ ਦੀ ਦੁਕਾਨ 'ਚ ਚੋਰੀ

ਚੌਕ ਮਹਿਤਾ, 12 ਨਵੰਬਰ (ਧਰਮਿੰਦਰ ਸਿੰਘ ਸਦਾਰੰਗ)-ਨਜ਼ਦੀਕੀ ਪਿੰਡ ਦਾਊਦ ਵਿਖੇ ਕਰਿਆਨੇ ਅਤੇ ਮਠਿਆਈ ਦੀ ਦੁਕਾਨ ਵਿਚ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਧਰਦਿਓ ਦੇ ਨਿਵਾਸੀ ਅਤੇ ਲੋਕ ਗਾਇਕ ਬਲਦੇਵ ਸਿੰਘ ਗਿੱਲ ਜਿਨ੍ਹਾਂ ਦੀ ...

ਪੂਰੀ ਖ਼ਬਰ »

ਦੋ ਵਿਅਕਤੀਆਂ ਪਾਸੋਂ 5-5 ਗ੍ਰਾਮ ਹੈਰੋਇਨ ਫੜੀ, ਪਰਚਾ ਦਰਜ

ਸਠਿਆਲਾ, 12 ਨਵੰਬਰ (ਜਗੀਰ ਸਿੰਘ ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁਲਿਸ ਚੌਕੀ ਸਠਿਆਲਾ ਵਲੋਂ 5-5 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਬਾਰੇ ਖ਼ਬਰ ਹੈ | ਇਸ ਬਾਰੇ ਚੌਕੀ ਇੰਚਾਰਜ ਚਰਨਜੀਤ ਸਿੰਘ ਸਠਿਆਲਾ ਨੇ ਦੱਸਿਆ ਕਿ ਡੀ. ਐਸ. ਪੀ. ਹਰਕਿ੍ਸ਼ਨ ਬਾਬਾ ...

ਪੂਰੀ ਖ਼ਬਰ »

ਸੁਲਤਾਨਵਿੰਡ ਵਾਸੀ 25 ਸਾਲਾ ਨੌਜਵਾਨ ਦੀ ਡੇਂਗੂ ਕਾਰਨ ਮੌਤ

ਸੁਲਤਾਨਵਿੰਡ, 12 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸਿਹਤ ਵਿਭਾਗ ਵਲੋਂ ਬੇਸ਼ੱਕ ਡੇਂਗੂ 'ਤੇ ਕਾਬੂ ਪਾਉਣ ਲਈ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਪਰ ਡੇਂਗੂ ਪੂਰੀ ਤਰ੍ਹਾਂ ਆਪਣੇ ਪੈਰ ਪਸਾਰ ਚੁੱਕਾ ਹੈ, ਜਿਸ ਨਾਲ ਕਈ ਵਿਅਕਤੀਆਂ ਦੀਆਂ ਕੀਮਤੀ ਜਾਨਾਂ ਜਾ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਬਾਬਾ ਬਕਾਲਾ ਸਾਹਿਬ, 12 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਦੀਵਾਨ ...

ਪੂਰੀ ਖ਼ਬਰ »

ਡਾ: ਇੰਦਰਜੀਤ ਕੌਰ ਨੇ 'ਅੰਮਿ੍ਤ ਕੇ ਦਾਤੇ, ਸਰਬੰਸਦਾਨੀ ਸ੍ਰੀ ਗੁਰੂੂ ਗੋਬਿੰਦ ਸਿੰਘ ਜੀ' ਕਿਤਾਬ ਕੀਤੀ ਰਿਲੀਜ਼

ਮਾਨਾਂਵਾਲਾ, 12 ਨਵੰਬਰ (ਗੁਰਦੀਪ ਸਿੰਘ ਨਾਗੀ)-ਮਾਨਵਤਾ ਦੀ ਸੇਵਾ ਨੂੰ ਸਮਰਪਿਤ ਅੰਤਰਰਾਸ਼ਟਰੀ ਪੱਧਰ ਦੀ ਸੰਸਥਾ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮਿ੍ਤਸਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ ਵਾਲੇ ਫ਼ਲਸਫੇ ਦੇ ਅਨੁਸਾਰ ਜਿਥੇ ਮਨੱੁਖਤਾ ...

ਪੂਰੀ ਖ਼ਬਰ »

ਖਾਨਵਾਲ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ -ਧੀਆਂ ਨੂੰ ਪੜ੍ਹਾਉਣ ਦਾ ਦਿੱਤਾ ਸੱਦਾ

ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦੀ ਪਿੰਡ ਖਾਨਵਾਲ ਦੇ ਆਂਗਨਵਾੜੀ ਕੇਂਦਰ 'ਚ ਬਾਲ ਵਿਕਾਸ ਤੇ ਇਸਤਰੀ ਸੁਰੱਖਿਆ ਵਿਭਾਗ ਦੇ ਸੀ. ਡੀ. ਪੀ. ਓ. ਅਜਨਾਲਾ ...

ਪੂਰੀ ਖ਼ਬਰ »

ਗੁਰਮੇਜ ਸਹੋਤਾ ਦਾ ਧਾਰਮਿਕ ਗੀਤ 'ਬਾਣੀ ਗੁਰੂ ਨਾਨਕ ਦੀ' ਲੋਕ ਅਰਪਿਤ ਕੀਤਾ

ਬਾਬਾ ਬਕਾਲਾ ਸਾਹਿਬ, 12 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਕਵੀ ਦਰਬਾਰ ਮਰਹੂਮ ਪਿ੍ਥੀਪਾਲ ਸਿੰਘ ਅਠੌਲਾ ਯਾਦਗਾਰੀ ...

ਪੂਰੀ ਖ਼ਬਰ »

ਹੜ੍ਹ ਪੀੜਤ ਇਲਾਕੇ ਦੇ ਕਿਸਾਨਾਂ ਨੂੰ ਕਣਕ ਦਾ ਨਵਾਂ ਬੀਜ਼ ਵੰਡਿਆ

ਭਿੰਡੀ ਸੈਦਾਂ, 12 ਨਵੰਬਰ (ਪਿ੍ਤਪਾਲ ਸਿੰਘ ਸੂਫ਼ੀ)-ਤਹਿਸੀਲ ਅਜਨਾਲਾ ਦੇ ਸਰਹੱਦੀ ਪਿੰਡ ਰਾਏਪੁਰ ਕਲਾਂ ਅਤੇ ਹੋਰ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਵਲੋਂ ਪਿਛਲੇ ਦਿਨੀਂ ਪੰਜਾਬ ਦੇ ਕੁੱਝ ਹਿੱਸਿਆਂ 'ਚ ਆਏ ਭਿਆਨਕ ਹੜ੍ਹ ਕਾਰਨ ਮੱਚੀ ਤਬਾਹੀ ਕਰਕੇ ਆਰਥਿਕ ਪੱਖੋਂ ...

ਪੂਰੀ ਖ਼ਬਰ »

ਡਿਪਸ ਸਕੂਲ ਰਈਆ ਨੇ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਅਤੇ ਗੁਰਬਾਣੀ ਸਮਾਗਮ ਕਰਵਾਇਆ

ਰਈਆ, 12 ਨਵੰਬਰ (ਸ਼ਰਨਬੀਰ ਸਿੰਘ ਕੰਗ)-ਡਿਪਸ ਸਕੂਲ ਰਈਆ ਦੇ ਸਮੂਹ ਸਟਾਫ, ਮੈਨੇਜਮੈਂਟ ਅਤੇ ਵਿਦਿਆਰਥੀਆਂ ਨੇ ਗੁਰੂ ਨਾਨਕ ਜੀ ਦੇ 550 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਅਤੇ ਗੁਰਬਾਣੀ ਸਮਾਗਮ ਕਰਵਾਇਆ | ਇਸ ਮੌਕੇ ਸਾਰੇ ਹੀ ਸਟਾਫ ਅਤੇ ਵਿਦਿਆਰਥੀਆਂ ਨੇ ਜਪੁਜੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਫਤਿਆਬਾਦ, 12 ਨਵੰਬਰ (ਹਰਵਿੰਦਰ ਸਿੰਘ ਧੂੰਦਾ)¸ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਵਲ ਹਸਪਤਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)¸ਸੇਵਾ ਭਾਰਤੀ ਤਰਨ ਤਾਰਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਸਪਤਾਲ ਤਰਨ ਤਾਰਨ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਇਸ ਮੌਕੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX