ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 day ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  1 day ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  1 day ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  1 day ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  1 day ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  1 day ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  1 day ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  1 day ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  1 day ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  1 day ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  1 day ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  1 day ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  1 day ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  1 day ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  1 day ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  1 day ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  1 day ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  1 day ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਲੁਧਿਆਣਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ 'ਚ ਸਮਾਗਮ

ਦੇਰ ਰਾਤ ਤੱਕ ਚੱਲੇ ਬਾਣੀ ਦੇ ਪ੍ਰਵਾਹ, ਸੰਗਤਾਂ ਨੇ ਦੀਪਮਾਲਾ ਕਰਕੇ ਮਨਾਈ ਖੁਸ਼ੀ

ਕਵਿਤਾ ਖੁੱਲਰ
ਲੁਧਿਆਣਾ, 12 ਨਵੰਬਰ -ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਸਮਾਗਮ ਕਰਵਾਏ ਗਏ ਜਿਸ 'ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ | ਗੁਰਦੁਆਰਿਆਂ 'ਚ ਦੇਰ ਰਾਤ ਤੱਕ ਬਾਣੀ ਦੇ ਪ੍ਰਵਾਹ ਚੱਲਦੇ ਰਹੇ ਤੇ ਸੰਗਤਾਂ ਵਲੋਂ ਦੀਪਮਾਲਾ ਵੀ ਕੀਤੀ ਗਈ |
ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸਮਾਗਮ
ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਲੁਧਿਆਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਸਮੇਂ ਭਾਈ ਤਾਰਬਲਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਜਰਨੈਲ ਸਿੰਘ ਸਿੰਘਪੁਰਾ, ਭਾਈ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ, ਗਿਆਨੀ ਮਨਜੀਤ ਸਿੰਘ, ਭਾਈ ਜਸਵੀਰ ਸਿੰਘ ਸੇਵਕ, ਭਾਈ ਗੁਰਦੇਵ ਸਿੰਘ, ਭਾਈ ਜਰਨੈਲ ਸਿਘ, ਗਿਆਨੀ ਬੇਅੰਤ ਸਿੰਘ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਦੁਆਰਾ ਨਿਹਾਲ ਕੀਤਾ | ਇਸ ਸਮੇਂ ਗੁਰਮੀਤ ਸਿੰਘ ਪ੍ਰਧਾਨ, ਜਰਨੈਲ ਸਿੰਘ, ਭੁਪਿੰਦਰ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਮਹਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ, ਚਰਨਜੀਤ ਸਿੰਘ, ਹਰਵਿੰਦਰਪਾਲ ਸਿੰਘ ਹੈਪੀ, ਤਰਨਜੀਤ ਸਿੰਘ ਦਸਮੇਸ਼ ਪੰਪ ਸਟੋਰ, ਗੁਰਦੀਪ ਸਿੰਘ ਸ਼ੇਰਾ, ਸ਼ਨਰਜੀਤ ਸਿੰਘ ਪਾਹਵਾ, ਅਮਨਪ੍ਰੀਤ ਸਿੰਘ ਅਮਨ, ਗੁਰਮਿੰਦਰ ਸਿੰਘ ਬੱਤਰਾ, ਗੁਰਚਰਨ ਸਿੰਘ ਚੰਨ, ਦਰਸ਼ਨ ਸਿੰਘ ਦਰਸ਼ੀ, ਸੰਤੋਖ ਸਿੰਘ ਖੁਰਾਨਾ, ਹਰਕੀਰਤ ਸਿੰਘ, ਕੰਵਲਜੀਤ ਸਿੰਘ, ਰਜਿੰਦਰ ਸਿੰਘ ਬੰਸਤ ਆਦਿ ਹਾਜ਼ਰ ਸਨ |
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸਮਾਗਮ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮਨਾਇਆ ਗਿਆ | ਇਸ ਮੌਕੇ ਭਾਈ ਸਤਨਾਮ ਸਿੰਘ, ਭਾਈ ਹਰਜੀਤ ਸਿੰਘ ਤੇ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਮਿੰਦਰ ਸਾਹਿਬ ਅੰਮਿ੍ਤਸਰ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਬੀਬਾ ਪ੍ਰਭਜੋਤ ਕੌਰ ਬਟਾਲਾ, ਬਾਈ ਦਵਿੰਦਰ ਸਿੰਘ ਏ.ਐਸ.ਆਈ. ਭਾਈ ਜਸਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ ਨੇ ਵੀ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸੰਗਤਾਂ ਨਾਲ ਸਾਂਝ ਪਾਈ | ਸ਼ਾਮ ਦੇ ਦੀਵਾਨਾਂ ਵਿਚ ਭਾਈ ਤਾਰਬਲਬੀਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਸ਼ੌਾਕੀਨ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅਤੇ ਗਿਆਨੀ ਹਰਜੀਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਦੇ ਸਰਪ੍ਰਸਤ ਪਿ੍ਤਪਾਲ ਸਿੰਘ ਨੇ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਬੀਬੀ ਰਜਿੰਦਰ ਕੌਰ, ਜਨਰਲ ਸਕੱਤਰ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ ਰੋਬਿਨ, ਰਣਦੀਪ ਸਿੰਘ ਡਿੰਪਲ, ਕੰਵਲਪ੍ਰੀਤ ਸਿੰਘ, ਕੁਲਦੀਪ ਸਿੰਘ ਦੂਆ, ਅਮਰਜੀਤ ਸਿੰਘ ਹੈਪੀ, ਸਤਨਾਮ ਸਿੰਘ, ਅਵਤਾਰ ਸਿੰਘ ਕਾਲੀ, ਜਤਿੰਦਰ ਸਿੰਘ ਟਿੰਕੂ, ਗੁਰਦੀਪ ਸਿੰਘ, ਹਰਦੀਪ ਸਿੰਘ ਪਿ੍ੰਸ, ਮਨਪ੍ਰੀਤ ਸਿੰਘ ਬੰਟੀ, ਹਰਜੋਤ ਸਿੰਘ ਹੈਰੀ, ਅਰਵਿੰਦਰਪਾਲ ਸਿੰਘ ਧੰਜਲ, ਗੁਰਿੰਦਰਪਾਲ ਸਿੰਘ ਸੈਂਡੀ ਆਦਿ ਹਾਜ਼ਰ ਸਨ।
ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ ਵਿਖੇ ਸਮਾਗਮ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਆਕਾਲ ਸਾਹਿਬ, ਪ੍ਰਤਾਪ ਨਗਰ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਹਜ਼ੂਰੀ ਜਥਾ ਭਾਈ ਗੁਰਦੀਪ ਸਿੰਘ, ਰਾਮਗੜ੍ਹੀਆ ਸਕੂਲ ਦੇ ਬੱਚੇ, ਭਾਈ ਭਰਭੂਰ ਸਿੰਘ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਸਿਮਰਨਜੀਤ ਸਿੰਘ, ਭਾਈ ਗੁਰਸੇਵਕ ਸਿੰਘ ਦੇ ਜਥੇ ਨੇ ਕੀਰਤਨ ਤੇ ਕਥਾ ਵਿਚਾਰ ਕੀਤੀ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁੰਦਨ ਸਿੰਘ ਨਾਗੀ, ਚੇਅਰਮੈਨ ਹਰਜਿੰਦਰ ਸਿੰਘ, ਸੋਹਣ ਸਿੰਘ ਗੋਗਾ, ਨਰਿੰਦਰ ਸਿੰਘ ਉੱਭੀ ਨੇ ਜੱਥਿਆਂ ਨੂੰ ਸਿਰਪਾਉ ਭੇਟ ਕੀਤੇ। ਇਸ ਮੌਕੇ ਬੀਬੀ ਹਰਵਿੰਦਰ ਕੌਰ, ਮਨਜੀਤ ਕੌਰ, ਅਮਰਜੀਤ ਕੌਰ, ਜਸਬੀਰ ਕੌਰ, ਮਨਮੋਹਣ ਕੌਰ, ਸੁਖਵਿੰਦਰ ਸਿੰਘ ਦਹੇਲਾ, ਪਰਕਾਸ ਸਿੰਘ, ਗੁਰਦੇਵ ਸਿੰਘ ਦੇਵਗਨ, ਅਵਤਾਰ ਸਿੰਘ ਘੜਿਆਲ, ਜੋਗਾ ਸਿੰਘ, ਇਕਬਾਲ ਸਿੰਘ ਬਾਲੀ, ਗੁਰਿੰਦਰ ਸਿੰਘ ਗਿੰਦਾ ਆਦਿ ਸੰਗਤਾਂ 'ਚ ਸ਼ਾਮਿਲ ਸਨ।
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਵਿਖੇ ਸਮਾਗਮ
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਵਿਖੇ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਭਾਈ ਲਵਪ੍ਰੀਤ ਸਿੰਘ ਭੰਗੂ, ਭਾਈ ਨਿਰਮਲ ਸਿੰਘ ਨੂਰਪੁਰੀ, ਕਲਗੀਧਰ ਸਕੂਲ ਦੀਆਂ ਬੱਚੀਆਂ, ਭਾਈ ਗੁਰਪਾਲ ਸਿੰਘ, ਭਾਈ ਨਰਿੰਦਰ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਮਨਿੰਦਰ ਸਿੰਘ, ਬੀਬੀ ਪਰਮਿੰਦਰ ਕੌਰ, ਭਾਈ ਸੁਖਦੇਵ ਸਿੰਘ ਦੇ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਰਾਜਾ ਸਿੰਘ ਖੁੱਲਰ, ਤੇਜਿੰਦਰ ਸਿੰਘ ਡੰਗ, ਮੋਹਣ ਸਿੰਘ ਚੌਹਾਨ, ਸਵਰਨ ਸਿੰਘ ਮਹੌਲੀ, ਰਜਿੰਦਰ ਸਿੰਘ ਮਠਾੜੂ ਨੇ ਜੱਥੇ ਨੂੰ ਸਿਰਪਾਊ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਮਾਤਾ ਅੰਮ੍ਰਿਤ ਕੌਰ ਲਾਇਲਪੁਰੀ, ਪਰਮਜੀਤ ਸਿੰਘ ਲਾਇਲਪੁਰੀ, ਸਤਪਾਲ ਸਿੰਘ ਪਾਲ, ਬਲਜੀਤ ਸਿੰਘ ਦੁਖੀਆ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਅਵਤਾਰ ਸਿੰਘ, ਬਾਊ ਬਨਾਰਸੀ ਦਾਸ, ਪਰਮਿੰਦਰ ਸਿੰਘ, ਤਰਲੋਚਨ ਸਿੰਘ ਬੱਬਰ ਆਦਿ ਸੰਗਤਾਂ ਵਿਚ ਸ਼ਾਮਿਲ ਸਨ।
ਜਵੱਦੀ ਟਕਸਾਲ ਵਿਖੇ ਸਮਾਗਮ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਵੱਦੀ ਟਕਸਾਲ ਵਿਖੇ ਪਿਛਲੇ ਸਾਲ ਤੋਂ 550 ਸਾਲਾ ਅਰਧ ਸ਼ਤਾਬਦੀ ਨੂੰ ਸਮਰਪਿਤ ਰਾਗ ਦਰਬਾਰ, ਹਫਤਾਵਾਰੀ ਨਾਮ ਅਭਿਆਸ ਸਮਾਗਮ, ਵਿਸ਼ੇਸ਼ ਵੀਚਾਰ ਗੋਸ਼ਟੀਆਂ (ਸੈਮੀਨਾਰ), ਗੁਰਮਤਿ ਸਮਾਗਮ ਆਦਿ ਸਮਾਗਮ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੰਤ ਬਾਬਾ ਸੁਚਾ ਸਿੰਘ ਬਾਨੀ ਜਵੱਦੀ ਟਕਸਾਲ ਤੋਂ ਵਰੋਸਾਏ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਦੀ ਦੇਖ ਰੇਖ ਅੰਦਰ ਹੋ ਰਹੇ ਹਨ। ਅੱਜ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸਵੇਰੇ 11 ਤੋਂ ਰਾਤ 8 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਅਖੰਡ ਪਾਠ ਦੇ ਸਵੇਰੇ 10:30 ਵਜੇ ਭੋਗ ਪਾਏ ਗਏ ਤੇ ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੀ ਬਾਣੀ ਦਾ ਕੀਰਤਨ ਕੀਤਾ। ਉਪਰੰਤ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਸੰਗਤਾਂ ਨੂੰ ਗੁਰਮਤਿ ਵੀਚਾਰਾਂ ਤੇ ਗੁਰੂ ਨਾਨਕ ਸਾਹਿਬ ਜੀ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ। ਸਮਾਗਮ ਵਿਚ ਵੱਖ-ਵੱਖ ਰਾਗੀ ਜੱਥਿਆਂ ਨੇ ਗੁਰੂ ਦਰਬਾਰ ਵਿਚ ਕੀਰਤਨ ਦੀ ਹਾਜ਼ਰੀ ਭਰੀ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਮਾਗਮ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰਕੇ ਗੁਰੂ ਜਸ ਸਰਵਣ ਕੀਤਾ। ਗੁਰਦੁਆਰਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਅਗਵਾਈ ਹੇਠ ਹੋਏ ਸਮਾਗਮ ਵਿਚ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗਗਨਦੀਪ ਸਿੰਘ ਅਤੇ ਭਾਈ ਤਾਰਬਲਬੀਰ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪੰਥ ਦੇ ਮਹਾਨ ਵਿਦਵਾਨ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਨੇ ਕਥਾ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੇ ਚਾਨਣਾ ਪਾਇਆ। ਇਸ ਮੌਕੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਜਗਜੀਤ ਸਿੰਘ ਆਹੂਜਾ, ਅਵਤਾਰ ਸਿੰਘ ਬੀ.ਕੇ, ਬਲਜੀਤ ਸਿੰਘ ਬਾਵਾ, ਦਵਿੰਦਰਮੋਹਨ ਸਿੰਘ ਨਿੱਪੀ, ਹਰਪਾਲ ਸਿੰਘ ਖਾਲਸਾ, ਚਰਨਜੀਤ ਸਿੰਘ, ਕ੍ਰਿਪਾਲ ਸਿੰਘ ਚੌਹਾਨ ਆਦਿ ਹਾਜ਼ਰ ਸਨ।
ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸਮਾਗਮ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰਦੁਆਰਾ ਛੇਵੀ ਪਾਤਸ਼ਾਹੀ ਸੀ.ਐਮ.ਸੀ ਚੌਕ ਵਿਖੇ ਸਮਾਗਮ ਹੋਇਆ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰਕੇ ਗੁਰੂ ਜਸ ਸਰਵਣ ਕੀਤਾ। (
ਇਸ ਮੌਕੇ ਭਾਈ ਤਾਰ ਬਲਵੀਰ ਸਿੰਘ, ਭਾਈ ਲਵਨੀਤ ਸਿੰਘ (ਦੋਨੋਂ) ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਹਰਜਿੰਦਰ ਸਿੰਘ, ਭਾਈ ਹਰਜੀਤ ਸਿੰਘ, ਗਿਆਨੀ ਬਲਵਿੰਦਰ ਸਿੰਘ ਮੋਗਾ ਪ੍ਰਭ ਮਿਲਨ ਕਾ ਚਾਉ ਵਾਲਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ, ਕਥਾ ਵਿਚਾਰ ਅਤੇ ਗੁਰਮਤਿ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਸੇਠੀ, ਮੀਤ ਪ੍ਰਧਾਨ ਤਰਵਿੰਦਰ ਸਿੰਘ ਸਾਹਨੀ, ਗੁਰਚਰਨ ਸਿੰਘ, ਇੰਦਰਜੀਤ ਸਿੰਘ ਰੇਖੀ, ਵਰਿੰਦਰ ਸਿੰਘ ਸ਼ੈਲੀ, ਗੁਰਚਰਨ ਸਿੰਘ, ਸੁਖਦੇਵ ਸਿੰਘ, ਬਲਜੀਤ ਸਿੰਘ, ਜਤਿੰਦਰ ਸਿੰਘ ਅਤੇ ਗੁਰਦੀਪ ਸਿੰਘ ਨੇ ਸੰਗਤੀ ਰੂਪ 'ਚ ਰਾਗੀ ਜੱਥਿਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਿਊ ਮਾਡਲ ਟਾਊਨ ਵਿਖੇ ਗੁਰਮਤਿ ਸਮਾਗਮ ਹੋਇਆ
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਦੀਵਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਿਊਂ ਮਾਡਲ ਟਾਊਨ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ। ਮੁੱਖ ਸੇਵਾਦਾਰ ਹਰਮਿੰਦਰ ਸਿੰਘ ਕੋਹਲੀ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਰਾਗੀ ਸਿੰਘ, ਕਥਾ ਵਾਚਕਾਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਨਿਹਾਲ ਕੀਤਾ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੌਰਾਨ ਹਰਦੀਪ ਸਿੰਘ, ਗੁਰਵਿੰਦਰ ਸਿੰਘ ਬੱਤਰਾ, ਅਮਰੀਕ ਸਿੰਘ, ਪਰਮਿੰਦਰਪਾਲ ਸਿੰਘ, ਨਾਜਰ ਸਿੰਘ, ਹਰਮਨਜੀਤ ਸਿੰਘ ਕਨਵਰ, ਤਰਨਜੀਤ ਸਿੰਘ ਕਨਵਰ, ਕ੍ਰਿਸ਼ਨ ਗੋਪਾਲ ਰਾਜੂਵੀ ਸੰਗਤਾਂ ਵਿਚ ਸ਼ਾਮਿਲ ਸਨ।
ਫੈੱਡਰੇਸ਼ਨ ਆਗੂਆਂ ਨੇ ਲਗਾਇਆ ਲੰਗਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਯੂਨਾਈਟਿਡ ਯੂਥ ਫੈੱਡਰੇਸ਼ਨ, ਸੈਵਨ ਸਟਾਰ ਵੈੱਲਫੇਅਰ ਕਲੱਬ ਵਲੋਂ ਲੰਗਰ ਲਗਾਇਆ ਗਿਆ। ਇਸ ਮੌਕੇ ਗੁਰਦੁਆਰਾ ਅਕਾਲ ਸਾਹਿਬ ਦੇ ਚੇਅਰਮੈਨ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸ਼ੰਦੇਸ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦੇ ਸਿਧਾਂਤ ਤੇ ਪਹਿਰਾ ਦਿੰਦੇ ਹੋਏ ਅਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਮੌਕੇ ਫੈਡਰੇਸ਼ਨ ਦੇ ਨੌਜਵਾਨ ਆਗੂ ਸੁਖਵਿੰਦਰ ਸਿੰਘ ਦਹੇਲਾ ਨੇ ਕਿਹਾ ਕਿ ਗੁਰੁ ਸਾਹਿਬ ਵੱਲੋਂ ਆਰੰਭ ਕੀਤੀ ਗਈ ਲੰਗਰ ਅਤੇ ਪੰਗਤ ਦੀ ਸੇਵਾ ਚਲਦੀ ਆ ਰਹੀ ਹੈ ਤੇ ਹਮੇਸ਼ਾਂ ਚੱਲਦੀ ਰਹੇਗੀ।
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਸਮਾਗਮ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਮਨਾਇਆ ਗਿਆ। ਸਵੇਰ ਦੇ ਦੀਵਾਨ ਨਿਤਨੇਮ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਨੇ ਆਸਾ ਦੀ ਵਾਰ ਦੇ ਕੀਰਤਨ ਦੀ ਹਾਜ਼ਰੀ ਭਰੀ। ਇਸਤਰੀ ਸਤਿਸੰਗ ਸਭਾ ਦੇ ਕੀਰਤਨ ਤੋਂ ਬਾਅਦ ਸ੍ਰੀ ਸੁਖਮਨੀ ਸਾਹਿਬ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਮਨੋਹਰ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਭਾਈ ਸਤਨਾਮ ਸਿੰਘ ਅਤੇ ਭਾਈ ਕਰਮਜੀਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਨੇ ਆਪਣੇ ਰਸਭਿੰਨੇ ਕੀਰਤਨ ਅਤੇ ਗੁਰਬਾਣੀ ਵਿਚਾਰ ਨਾਲ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੇ ਚਾਣਨਾ ਪਾਇਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਰਾਗੀ ਜੱਥਿਆਂ ਦਾ ਸਨਮਾਨ ਕਰਦਿਆ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨਿਰਭੈ ਸਿੰਘ, ਮੇਜਰ ਅਮਰ ਸਿੰਘ, ਬਸਾਖਾ ਸਿੰਘ, ਕੰਵਲ ਨੈਨ ਸਿੰਘ ਭਾਟੀਆ, ਰਾਮ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਅਵਨਿੰਦਵਰ ਸਿੰਘ ਮਾਨ, ਬਲਵੰਤ ਸਿੰਘ ਕੁਲਦੀਪ ਸਿੰਘ ਸੰਗਤਾਂ ਵਿਚ ਸ਼ਾਮਿਲ ਸਨ।
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸਮਾਗਮ
ਗੁਰਦਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਕਥਾ ਵਾਚਕ, ਰਾਗੀ ਸਿੰਘ, ਸ਼ਬਦੀ ਜਥਾ ਅਤੇ ਸੁਖਮਨੀ ਜੱਥੇ ਦੀਆਂ ਬੀਬੀਆਂ ਨੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ। ਗੁਰਦਆਰਾ ਸਾਹਿਬ ਦੇ ਪ੍ਰਧਾਨ ਬਲਜੀਤ ਸਿੰਘ ਬਬਲੂ ਨੇ ਸੰਗਤਾਂ ਨੂੰ 'ਜੀ ਆਇਆਂ' ਕਿਹਾ ਅਤੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਟਾਰ ਅਮੈਜਿੰਗ ਸੈਂਟਰ ਵਲੋਂ ਡਾ: ਰਾਜਵਿੰਦਰ ਸਿੰਘ ਗਰੇਵਾਲ, ਡਾ: ਅੰਜੂ ਗਰੇਵਾਲ ਅਤੇ ਡਾ: ਹਰਸਿਮਰਨਜੋਤ ਕੌਰ ਸੇਖੋ ਦੀ ਅਗਵਾਈ ਵਿਚ ਮੁਫ਼ਤ ਬਲੱਡ ਚੈਕਅੱਪ ਕੈਂਪ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਮੁਹੱਲਾ ਵਾਸੀਆਂ ਨੇ ਮੁਫ਼ਤ ਬਲੱਡ ਟੈਸਟ ਕਰਵਾਏ। ਇਸ ਮੌਕੇ ਗੁਰਦਆਰਾ ਸਾਹਿਬ ਜਨਰਲ ਸਕੱਤਰ ਕੁਲਵੰਤ ਸਿੰਘ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਬਲਜੀਤ ਸਿੰਘ ਬਬਲੂ , ਕੁਲਵੰਤ ਸਿੰਘ, ਗੁਰਦੀਪ ਸਿੰਘ ਲੀਲ, ਸੁਖਦੇਵ ਸਿੰਘ, ਸਰਪੰਚ ਨਰੈਣ ਸਿੰਘ ਦੋਲੋ, ਡਾਕਟਰ ਮਹਿੰਦਰ ਸਿੰਘ, ਜਥੇਦਾਰ ਚਰਨ ਸਿੰਘ, ਜਥੇਦਾਰ ਨਛੱਤਰ ਸਿੰਘ ਸਿੱਧੂ, ਸਵਰਨ ਸਿੰਘ ਰਾਣਾ, ਜਥੇਦਾਰ ਜ਼ੋਰਾ ਸਿੰਘ, ਭਗਤ ਸਿੰਘ, ਗੁਰਵਿੰਦਰਪਾਲ ਸਿੰਘ, ਰਤਨ ਚੋਪੜਾ, ਐਚ.ਐਸ.ਸੇਠੀ, ਬਾਬਾ ਤੇਜਾ ਸਿੰਘ, ਮਾਸਟਰ ਬਲਰਾਜ ਸਿੰਘ, ਕੁਲਵਿੰਦਰ ਸਿੰਘ ਰਿੰਪੀ, ਰਾਮ ਸ਼ਰਨ ਸਿੰਘ, ਗੁਰਦੀਪ ਸਿੰਘ ਘੁਮਾਣ, ਡਾ: ਦਰਸ਼ਨ ਸਿੰਘ, ਕੰਵਲਜੀਤ ਸਿੰਘ, ਨਾਹਰ ਸਿੰਘ, ਝਿਲਮਣ ਸਿੰਘ ਡੀ ਜੇ, ਕਾਕਾ ਕੁਲਜੀਤ ਸਿੰਘ ਆਦਿ ਹਾਜ਼ਰ ਸਨ।
ਗੁਰਦੁਆਰਾ ਗਊਘਾਟ ਸਾਹਿਬ ਪਾਤਸ਼ਾਹੀ ਪਹਿਲੀ ਵਿਖੇ ਖ਼ੂਨਦਾਨ ਕੈਂਪ ਲਗਾਇਆ
ਗੁਰਦੁਆਰਾ ਗਊਘਾਟ ਸਾਹਿਬ ਪਾਤਸ਼ਾਹੀ ਪਹਿਲੀ ਵਿਖੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇ: ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ਹੇਠ 340ਵਾਂ ਮਹਾਨ ਖ਼ੂਨਦਾਨ ਕੈਂਪ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗਊਘਾਟ ਸਾਹਿਬ ਪਾਤਸ਼ਾਹੀ ਪਹਿਲੀ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ। ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇ: ਤਰਨਜੀਤ ਸਿੰਘ ਨਿਮਾਣਾ ਤੇ ਸਾਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ੂਨਦਾਨ ਕੈਂਪਾਂ ਰਾਹੀਂ ਬਲੱਡ ਇਕੱਠਾ ਕਰਕੇ ਲੋੜਵੰਦਾਂ ਨੂੰ ਨਿਸ਼ਕਾਮ ਰੂਪ ਵਿਚ ਬਲੱਡ ਲੈ ਕੇ ਦੇਣਾ ਸੰਸਾਰ ਵਿਚ ਸੱਭ ਤੋਂ ਵੱਡਾ ਪਰਉਪਕਾਰ ਦਾ ਮਹਾਨ ਕਾਰਜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਸੇਵਾਦਾਰ ਬਲਵੰਤ ਸਿੰਘ ਪੱਟੀ ਨੇ ਖ਼ੂਨਦਾਨ ਕੈਂਪ ਦਾ ਰਸਮੀ ਉਦਘਾਟਨ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਰਮਨਜੀਤ ਸਿੰਘ ਨੇ ਖੂਨਦਾਨ ਕੀਤਾ ਅਤੇ ਦੱਸਿਆ ਕੈਂਪ ਦੌਰਾਨ 60 ਬਲੱਡ ਯੁਨਿਟ ਗੁਰੂ ਨਾਨਕ ਹਸਪਤਾਲ ਦੇ ਨਿਘੇ ਸਹਿਯੋਗ ਨਾਲ ਇਕੱਤਰ ਕੀਤਾ। ਇਸ ਮੌਕੇ ਹੈਡ ਗ੍ਰੰਥੀ ਸੋਹਨ ਸਿੰਘ, ਗੁਰਦੁਆਰਾ ਇੰਸਪੈਕਟਰ ਗੁਰਦਿਆਲ ਸਿੰਘ ਧਾਰੋਵਾਲੀ, ਰਾਕੇਸ਼ ਕੁਮਾਰ, ਸਹਾਇਕ ਮੈਨੇਜਰ ਸ਼ਮਸ਼ੇਰ ਸਿੰਘ, ਡਾ: ਪੀ ਐਸ ਗੁਲਾਟੀ, ਭਾਈ ਲਖਵਿੰਦਰ ਸਿੰਘ, ਭਾਈ ਹਰਪਾਲ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਸੁਖਵਿੰਦਰ, ਅਮਨ ਡੰਗ, ਇੰਦਰਜੀਤ ਸਿੰਘ ਡਿੰਪਲ, ਨਿਰੰਜਨ ਸਿੰਘ, ਗੁਰਲੀਨ ਸਿੰਘ, ਮਨਦੀਪ ਕੌਰ, ਦੀਪ ਖੁਰਾਣਾ, ਅਜੀਤ ਸਿੰਘ ਭਾਮੀਆ, ਗੁਰਦੁਆਰਾ ਸਾਹਿਬ ਦਾ ਸਮੂਹ ਸਟਾਫ ਹਾਜ਼ਰ ਸੀ।
ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮ
ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਾਤਸ਼ਾਹੀ ਪਹਿਲੀ ਅਤੇ ਛੇਵੀਂ ਪਿੰਡ ਦੁੱਗਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਮੂਹ ਇਲਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਭਾਈ ਕਰਮਜੀਤ ਸਿੰਘ ਮੀਤ, ਗਿਆਨੀ ਮਨਪ੍ਰੀਤ ਸਿੰਘ, ਭਾਈ ਈਸ਼ਵਰ ਸਿੰਘ, ਬੀਬੀ ਜਸਲੀਨ ਕੌਰ, ਭਾਈ ਵਿਕਰਮਪ੍ਰੀਤ ਸਿੰਘ, ਭਾਈ ਜਸਵੀਰ ਸਿੰਘ, ਗਿਆਨੀ ਨਰੈਣ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾਂ ਦਾ ਗੁਣਗਾਨ ਕਰਕੇ ਆਈ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਨਾਨਕ ਨਾਮ ਲੇਵਾ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋਈ ਸੰਗਤ ਦੀ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਨਾਲ ਸੇਵਾ ਕੀਤੀ। ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਦੁੱਗਰੀ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਰਾਗੀ ਸਿੰਘਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਦੁੱਗਰੀ, ਸਮਸ਼ੇਰ ਸਿੰਘ ਬਦੇਸ਼ਾ ਸਰਪੰਚ, ਤਰਸੇਮ ਸਿੰਘ, ਅਮਰਦੀਪ ਸਿੰਘ ਸੋਢੀ, ਪ੍ਰਮੇਲ ਸਿੰਘ ਮੇਲਾ, ਜਗਦੇਵ ਸਿੰਘ ਦੇਵਗਨ, ਗੁਰਜੀਤ ਸਿੰਘ, ਤਜਿੰਦਰ ਸਿੰਘ ਗਿੱਲ, ਹਰਭਜਨ ਸਿੰਘ ਗਿੱਲ, ਬਲਵੀਰ ਸਿੰਘ ਫੌਜੀ, ਮਾਸਟਰ ਗੁਰਮੇਲ ਸਿੰਘ, ਸਵਰਨ ਸਿੰਘ ਕੁੱਕੂ, ਜਗਤਾਰ ਸਿੰਘ ਤਾਰੂ, ਭਾਗ ਸਿੰਘ ਇੰਜੀਨੀਅਰ, ਕੰਵਲਜੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।

ਜੂਆ ਖੇਡਦੇ 8 ਵਿਅਕਤੀ ਇਕ ਲੱਖ ਦੋ ਹਜ਼ਾਰ ਰੁਪਏ ਦੀ ਨਕਦੀ ਸਮੇਤ ਕਾਬੂ

ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਵਿਸ਼ਵਕਰਮਾ ਕਾਲੋਨੀ 'ਚ ਪੁਲਿਸ ਵਲੋਂ ਇਕ ਘਰ 'ਚ ਛਾਪਾਮਾਰੀ ਕਰਕੇ 8 ਵਿਅਕਤੀਆਂ ਨੂੰ ਜੂਆ ਖੇਡਦੇ ਗਿ੍ਫਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਇਕ ਲੱਖ ਦੋ ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ ...

ਪੂਰੀ ਖ਼ਬਰ »

ਦੁਕਾਨ ਤੇ ਗੋਦਾਮ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਅਤੇ ਫਰਨੀਚਰ ਤਬਾਹ

ਲੁਧਿਆਣਾ, 12 ਨਵੰਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਸ਼ਿੰਗਾਰ ਸਿਨੇਮਾ ਰੋਡ 'ਤੇ ਸੋਮਵਾਰ ਦੇਰ ਰਾਤ ਕਰੀਬ 12.30 ਵਜੇ ਇਕ ਖ਼ਾਣਪੀਣ ਦਾ ਸਾਮਾਨ ਵੇਚਣਵਾਲੀ ਦੁਕਾਨ ਤੇ ਗੋਦਾਮ ਨੂੰ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਅਤੇ ਫਰਨੀਚਰ ਸੜ ਕੇ ਤਬਾਹ ਹੋ ਗਿਆ | ਫਾਇਰ ...

ਪੂਰੀ ਖ਼ਬਰ »

ਸਪਾ ਸੈਂਟਰ 'ਤੇ ਛਾਪਾਮਾਰੀ ਦੌਰਾਨ ਪ੍ਰਬੰਧਕ ਗਿ੍ਫ਼ਤਾਰ

ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਹਾਰਾਣੀ ਝਾਂਸੀ ਸੜਕ 'ਤੇ ਸਥਿਤ ਸਪਾ ਸੈਂਟਰ 'ਤੇ ਛਾਪਾਮਾਰੀ ਦੌਰਾਨ ਪੁਲਿਸ ਨੇ ਇਕ ਪ੍ਰਬੰਧਕ ਨੂੰ ਗਿ੍ਫਤਾਰ ਕਰ ਲਿਆ ਹੈ ਜਦਕਿ ਦੋ ਹੋਰਨਾਂ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

550 ਮਰੀਜ਼ਾਂ ਦੀ ਸਿਹਤ ਦਾ ਮੁਫ਼ਤ ਨਿਰੀਖਣ

ਲੁਧਿਆਣਾ, 12 ਨਵੰਬਰ (ਸਲੇਮਪੁਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਇਬੇਟੀਜ਼ ਫਰੀ ਵਰਲਡ ਵਲੋਂ ਸ਼ਿਮਲਾਪੁਰੀ ਹੈਲਪਿੰਗ ਹੈਂਡਜ਼ ਦੇ ਸਹਿਯੋਗ ਨਾਲ ਡਾ. ਸੁਰਿੰਦਰ ਗੁਪਤਾ ਦੀ ਅਗਵਾਈ ਹੇਠ ਸ਼ਿਮਲਾਪੁਰੀ 'ਚ ਇਕ ਮੁਫ਼ਤ ਡਾਕਟਰੀ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਆਰਥਿਕ ਬਰਬਾਦੀ ਵੱਲ ਵੱਧ ਰਿਹਾ ਹੈ-ਰਾਵਤ

ਲੁਧਿਆਣਾ, 12 ਨਵੰਬਰ (ਕਵਿਤਾ ਖੁੱਲਰ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨ ਬਿਰਆਨੀ ਖਾਣ ਜਾਣ ਤਾਂ ਰਾਸ਼ਟਰ ਭਾਰਤ, ਪ੍ਰੰਤੂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨਿਮਾਣੇ ਸਿੱਖ ਵਜੋਂ ਕਰਤਾਰ ਸਾਹਿਬ ਕੋਰੀਡੋਰ ਖੁੱਲ੍ਹਣ 'ਤੇ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਜੀ.ਕੇ. ਅਸਟੇਟ ਚੰਡੀਗੜ੍ਹ ਗੁਰਦੁਆਰਾ ਸਾਹਿਬ ਦੀ ਇਮਾਰਤ ਸੰਗਤਾਂ ਨੂੰ ਕੀਤੀ ਸਮਰਪਿਤ

ਲੁਧਿਆਣਾ, 12 ਨਵੰਬਰ (ਅਮਰੀਕ ਸਿੰਘ ਬੱਤਰਾ)-ਜੀ.ਕੇ. ਗਰੁੱਪ ਵਲੋਂ ਵਿਕਸਤ ਕੀਤੀ ਕਾਲੋਨੀ ਜੀ.ਕੇ. ਅਸਟੇਟ ਚੰਡੀਗੜ੍ਹ ਰੋਡ 'ਚ ਨਵੇ ਬਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਐਤਵਾਰ ਨੂੰ ਸੰਗਤ ਨੂੰ ਸਮਰਪਿਤ ਕੀਤੀ ਗਈ | ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਬਾਵਾ ਦੀ ਅਗਵਾਈ ਹੇਠ ਵਫ਼ਦ ਖੁਰਾਕ ਸਪਲਾਈ ਅਧਿਕਾਰੀਆਂ ਨੂੰ ਮਿਲੇਗਾ

ਲੁਧਿਆਣਾ, 12 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਪ੍ਰਤਾਪ ਬਾਜ਼ਾਰ ਵਿਖੇ ਖਪਤਕਾਰਾਂ ਦੀ ਇਕ ਬੈਠਕ ਹੋਈ, ਜਿਸ 'ਚ ਵੱਡੀ ਗਿਣਤੀ ਵਿਚ ਖਪਤਕਾਰ ਸ਼ਾਮਿਲ ਹੋਏ | ਖਪਤਕਾਰ ਸਭਾ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿਚ ਖਪਤਕਾਰਾਂ ਨੂੰ ਪੇਸ਼ ਆ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਵਲੋਂ ਚੌਧਰੀ ਬੱਗਾ ਨਾਲ ਦੁੱਖ ਸਾਂਝਾ

ਲੁਧਿਆਣਾ, 12 ਨਵੰਬਰ (ਪੁਨੀਤ ਬਾਵਾ)-ਸਾਬਕਾ ਉਪ ਚੇਅਰਮੈਨ ਟਰੇਡਰਜ਼ ਬੋਰਡ (ਰਾਜ ਮੰਤਰੀ ਰੁਤਬਾ) ਤੇ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਚੌਧਰੀ ਮਦਨ ਲਾਲ ਬੱਗਾ, ਵਿਜੈ ਖੁਰਾਣਾ ਤੇ ਸੰਦੀਪ ਖੁਰਾਣਾ ਦੀ ਮਾਤਾ ਅਤੇ ਅਮਨ ਬੱਗਾ ਖੁਰਾਣਾ ਤੇ ਐਡਵੋਕੇਟ ...

ਪੂਰੀ ਖ਼ਬਰ »

ਕਿਰਾਏਦਾਰ ਦੀ ਸੂਚਨਾ ਪੁਲਿਸ ਨੂੰ ਨਾ ਦੇਣ ਵਾਲੀ ਮਕਾਨ ਮਾਲਕ ਗਿ੍ਫਤਾਰ

ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਨਾ ਦੇਣ ਵਾਲੇ ਮਕਾਨ ਮਾਲਕ ਨੂੰ ਗਿ੍ਫਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੀ ਗਈ ਕਥਿਤ ਦੋਸ਼ੀ ਦੀ ਸ਼ਨਾਖਤ ਰੀਨਾ ਵਾਸੀ ਭਾਈ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਖੁੱਲ੍ਹਣਾ ਭਾਰਤ ਤੇ ਪਾਕਿਸਤਾਨ ਦਾ ਸ਼ਲਾਘਾ ਯੋਗ ਕਦਮ-ਬੀਬੀ ਕਾਦੀਆਂ

ਲਾਡੋਵਾਲ, 12 ਨਵੰਬਰ (ਅਮਰ ਸਿੰਘ ਮਾਹਲਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਕਿਰਨਦੀਪ ਕੌਰ ਕਾਦੀਆਂ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਸਰਕਾਰ ਦੇ ਹਾਂ ਪੱਖੀ ਹੁੰਗਾਰੇ ਨਾਲ ਜੋ ਕਰਤਾਰਪੁਰ ਸਾਹਿਬ ਲਾਂਘਾ ਖੁੱਲਿ੍ਹਆ ਹੈ | ਇਸ ...

ਪੂਰੀ ਖ਼ਬਰ »

ਸਪਰਿੰਗ ਡੇਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਮੂਲ ਮੰਤਰ ਜਾਪ

ਲੁਧਿਆਣਾ, 12 ਨਵੰਬਰ (ਬੀ.ਐਸ.ਬਰਾੜ)-ਸਪਰਿੰਗ ਡੇਲ ਪਬਲਿਕ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਕੂਲ 'ਚ 1 ਤੋਂ 12 ਨਵੰਬਰ ਤੱਕ 'ਗੁਰੂ ਮੰਤਰ' ਦੇ ਜਾਪ ਕੀਤੇ | ਇਸ ਮੌਕੇ ਬੱਚਿਆਂ ਨੇ ਕਵਿਤਾ ਤੇ ਕਹਾਣੀਆਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਤੇ ...

ਪੂਰੀ ਖ਼ਬਰ »

ਵੱਡੇ ਗੁਰਦੁਆਰਾ ਸਾਹਿਬ ਦੀ ਬਿਲਡਿੰਗ ਉਸਾਰੀ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ

ਢੰਡਾਰੀ ਕਲਾਂ, 12 ਨਵੰਬਰ (ਪਰਮਜੀਤ ਸਿੰਘ ਮਠਾੜੂ)-ਵੱਡੇ ਗੁਰਦੁਆਰਾ ਸਾਹਿਬ ਦੀ ਬਿਲਡਿੰਗ ਉਸਾਰੀ ਵਾਸਤੇ ਸਮੂਹ ਇਲਾਕਾ ਨਿਵਾਸੀ ਇਕੱਠੇ ਹੋ ਕੇ ਸੇਵਾ ਕਰ ਰਹੇ ਹਨ | ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਨਵੀਂ ਬਿਲਡਿੰਗ ਬੜੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਮੁਫ਼ਤ ਗੈਸਟਰੋ ਡਾਕਟਰੀ ਜਾਂਚ ਕੈਂਪ ਲਗਾਇਆ

ਲੁਧਿਆਣਾ, 12 ਨਵੰਬਰ (ਸਲੇਮਪੁਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਾਡਲ ਟਾਊਨ ਸਥਿਤ ਸਿੱਧੂ ਗੈਸਟਰੋ ਕਲੀਨਿਕ 'ਚ ਪੇਟ ਰੋਗਾਂ ਦੇ ਮਾਹਿਰ ਡਾ. ਸੰਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਪੇਟ ਰੋਗਾਂ ਦੀ ਜਾਂਚ ਲਈ ਅੱਜ ਮੁਫ਼ਤ ਡਾਕਟਰੀ ਜਾਂਚ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਪ੍ਰਬੰਧ ਲਾਮਿਸਾਲ ਹਨ-ਮੱਕੜ

ਲੁਧਿਆਣਾ, 12 ਨਵੰਬਰ (ਅਮਰੀਕ ਸਿੰਘ ਬੱਤਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਪ੍ਰਬੰਧ ਲਾਮਿਸਾਲ ਹਨ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਕੋਰ ਕਮੇਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX