ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 day ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  1 day ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  1 day ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  1 day ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  1 day ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  1 day ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  1 day ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  1 day ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  1 day ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  1 day ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  1 day ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  1 day ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  1 day ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  1 day ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  1 day ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  1 day ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  1 day ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  1 day ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  1 day ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  1 day ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  1 day ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਰੂਪਨਗਰ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਰੂਪਨਗਰ, 12 ਨਵੰਬਰ (ਸਤਨਾਮ ਸਿੰਘ ਸੱਤੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ਰੂਪਨਗਰ ਜ਼ਿਲ੍ਹੇ ਵਿਚ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਤੋਂ ਹੀ ਗੁਰੂ ਘਰਾਂ 'ਚ ਵੱਖ-ਵੱਖ ਧਰਮਾਂ, ਸਮਾਜਾਂ, ਫ਼ਿਰਕਿਆਂ ਸਮੇਤ ਨਾਨਕ ਨਾਮ ਲੇਵਾ ਸੰਗਤਾਂ ਨਤਮਸਤਕ ਹੋਈਆਂ | ਗੁਰੂ ਘਰਾਂ 'ਚ ਰਾਗੀ, ਢਾਡੀ, ਕਥਾਵਾਚਕਾਂ ਨੇ ਗੁਰਬਾਣੀ ਦੇ ਹਵਾਲਿਆਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਆਦਿ ਬਾਰੇ ਚਾਨਣਾ ਪਾਇਆ | ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਵਲੋਂ ਮੁਫ਼ਤ ਮੈਡੀਕਲ ਕੈਂਪ, ਖ਼ੂਨਦਾਨ ਕੈਂਪ, ਬੂਟਿਆਂ ਦੇ ਪ੍ਰਸਾਦਿ ਸਮੇਤ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ |
ਗੁਰਦੁਆਰਾ ਭੱਠਾ ਸਾਹਿਬ
ਇਤਿਹਾਸਿਕ ਗੁਰਦੁਆਰਾ ਭੱਠਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਗੀ, ਢਾਡੀ ਸਿੰਘਾਂ ਅਤੇ ਕਥਾਵਾਚਕਾਂ ਨੇ ਧਾਰਮਿਕ ਸਮਾਗਮ 'ਚ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ |
ਗੁਰਦੁਆਰਾ ਸਿੰਘ ਸਭਾ ਰੂਪਨਗਰ
ਸ਼ਹਿਰ ਦਾ ਮੁੱਖ ਸਮਾਗਮ ਗੁਰਦੁਆਰਾ ਸਿੰਘ ਸਭਾ 'ਚ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਪਾਠ ਦਾ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਸ਼੍ਰੋਮਣੀ ਕਮੇਟੀ ਮੈਂਬਰ ਪਿ੍ੰਸੀਪਲ ਸੁਰਿੰਦਰ ਸਿੰਘ ਨੇ ਕਥਾ ਰਾਹੀਂ ਸ੍ਰੀ ਗੁਰੂ ਨਾਨਕ ਦੇ ਜੀ ਦੇ ਜੀਵਨ ਅਤੇ ਫ਼ਲਸਫ਼ੇ 'ਤੇ ਝਾਤ ਪਾਈ ਅਤੇ ਉਨ੍ਹਾਂ ਦੀ ਬਾਣੀ ਦੀ ਵਿਆਖਿਆ ਕੀਤੀ | ਉਨ੍ਹਾਂ ਸੰਗਤਾਂ ਨੂੰ 'ਕਿਰਤ ਕਰੋ, ਨਾਮ ਜਪੋ, ਵੰਡ ਕੇ ਛਕੋ' ਦੇ ਸੰਦੇਸ਼ 'ਤੇ ਅਮਲ ਦੀ ਅਪੀਲ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਸਤਿਆਲ, ਜਨਰਲ ਸਕੱਤਰ ਚਰਨ ਸਿੰਘ ਭਾਟੀਆ ਵਲੋਂ ਪਿ੍ੰਸੀਪਲ ਸੁਰਿੰਦਰ ਸਿੰਘ ਨੂੰ ਸਿਰੋਪਾਓ ਦਿੱਤਾ ਗਿਆ | ਇਸ ਦੌਰਾਨ ਧਾਰਮਿਕ ਦੀਵਾਨ 'ਚ ਭਾਈ ਸੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਮਨਪ੍ਰੀਤ ਸਿੰਘ ਚੰਡੀਗੜ੍ਹ ਵਾਲੇ, ਗੁਰਪ੍ਰੀਤ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਾਤਾ ਕਲਾ, ਭਾਈ ਸ਼ੇਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੋਪੜ, ਭਾਈ ਮਨਜੀਤ ਸਿੰਘ ਫ਼ਾਜ਼ਿਲਕਾ ਕਥਾਵਾਚਕ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਤੀਰਥ ਸਿੰਘ ਖ਼ਾਲਸਾ, ਹਰਜੀਤ ਸਿੰਘ ਡਾਂਗੀ, ਹਰਜੀਤ ਸਿੰਘ ਸੇਠੀ, ਐਡਵੋਕੇਟ ਚਰਨਜੀਤ ਸਿੰਘ ਘਈ, ਬਲਵੰਤ ਸਿੰਘ, ਸਰਿਕਾਰ ਸਿੰਘ ਭਾਟੀਆ, ਜੇ. ਕੇ. ਜੱਗੀ, ਚਰਨਜੀਤ ਸਿੰਘ ਰੂਬੀ, ਗੁਰਵਿੰਦਰ ਸਿੰਘ ਜੱਗੀ ਆਦਿ ਮੌਜੂਦ ਸਨ |
ਗੁਰਦੁਆਰਾ ਬਾਬਾ ਦੀਪ ਸਿੰਘ ਸੋਲਖੀਆਂ ਵਿਖੇ ਭਰਵਾਂ ਧਾਰਮਿਕ ਸਮਾਗਮ
ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਸੋਲਖੀਆਂ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਜਿੱਥੇ ਚੰਡੀਗੜ੍ਹ, ਦਿੱਲੀ, ਕਰਨਾਲ, ਹੁਸ਼ਿਆਰਪੁਰ, ਸਮਰਾਲਾ ਸਮੇਤ ਨੇੜਲੇ ਪਿੰਡਾਂ ਤੋਂ ਵੱਡੀ ਗਿਣਤੀ ਸੰਗਤਾਂ ਪੁੱਜੀਆਂ ਸਨ | ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਤਿੰਨ ਰੋਜ਼ਾ ਮੈਡੀਕਲ ਕੈਂਪ ਵਿਚ ਸੈਂਕੜੇ ਮਰੀਜ਼ਾਂ ਨੂੰ ਮੁੱਖ ਪ੍ਰਬੰਧਕ ਬੀਬਾ ਕਮਲਜੀਤ ਕੌਰ ਸਪੁੱਤਰੀ ਸੱਚਖੰਡ ਵਾਸੀ ਸਰੂਪ ਸਿੰਘ ਸੋਲਖੀਆਂ ਵਲੋਂ ਦਵਾਈਆਂ ਮੁਫ਼ਤ ਵੰਡੀਆਂ ਗਈਆਂ | ਗੁ: ਸਾਹਿਬ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ 'ਚ ਦੋ ਦਰਜਨ ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਦਰਬਾਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ 'ਚ ਸੰਤ ਬਾਬਾ ਪਰਮਜੀਤ ਸਿੰਘ ਢਿੱਡਾ ਸਾਹਿਬ, ਸੰਤ ਬਾਬਾ ਬਲਵਿੰਦਰ ਸਿੰਘ ਜੀ ਨਾਨਕਸਰ ਕੁਰਾਲੀ ਵਾਲੇ, ਰਾਗੀ ਭਾਈ ਲਖਵਿੰਦਰ ਸਿੰਘ ਜੀ, ਭਾਈ ਗੁਰਸੇਵਕ ਸਿੰਘ ਕੁਰਾਲੀ, ਭਾਈ ਸਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਜਸ ਅਤੇ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਗੁ: ਸਾਹਿਬ ਦੇ ਮੁੱਖ ਪ੍ਰਬੰਧਕ ਬੀਬਾ ਕਮਲਜੀਤ ਕੌਰ ਨੇ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਨੂੰ ਜਾਂਦੀਆਂ ਸੰਗਤਾਂ ਲਈ ਗੁ: ਸਾਹਿਬ ਵਿਖੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਅੱਗੇ ਵੀ ਜਾਰੀ ਰਹਿਣਗੇ | ਸੰਗਤਾਂ ਲਈ ਰਾਤ ਨੂੰ ਵਿਸ਼ਰਾਮ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਬਾਬਾ ਨਿਰਭੈ ਸਿੰਘ ਅਤੇ ਹੋਰ ਵੀ ਹਾਜ਼ਰ ਸਨ |
ਗੁਰਦੁਆਰਾ ਟਿੱਬੀ ਸਾਹਿਬ 'ਚ ਧਾਰਮਿਕ ਸਮਾਗਮ ਤੇ ਖ਼ੂਨਦਾਨ ਕੈਂਪ
ਗੁ: ਟਿੱਬੀ ਸਾਹਿਬ ਸ੍ਰੀ ਕਲਗ਼ੀਧਰ ਕੰਨਿਆ ਪਾਠਸ਼ਾਲਾ ਰੋਪੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਭਾਈ ਜੋਗਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਉਪਰੰਤ ਹਜ਼ੂਰੀ ਰਾਗੀ ਭਾਈ ਰਣਵੀਰ ਸਿੰਘ ਬੀਬੀ ਜਸਕਿਰਨ ਕੌਰ ਲੁਧਿਆਣੇ ਵਾਲੇ ਤੇ ਭਾਈ ਗੁਰਪ੍ਰੀਤ ਸਿੰਘ ਚੰਡੀਗੜ੍ਹ ਵਾਲਿਆਂ ਨੇ ਰਸਮਈ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਜ ਸੇਵੀ ਡਾ. ਆਰ. ਐੱਸ. ਪਰਮਾਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਇਆ, ਸਕੂਲ ਦੇ ਵਿਦਿਆਰਥੀਆਂ ਤੇ ਸੰਗਤ ਰੂਪ ਬੱਚਿਆਂ ਨੇ ਕਵਿਤਾਵਾਂ ਪੜ੍ਹੀਆਂ | ਰੋਪੜ ਯੂਥ ਕਲੱਬ ਅਤੇ ਐੱਚ. ਡੀ. ਐੱਫ. ਸੀ. ਬੈਂਕ ਵਲੋਂ ਪ੍ਰਕਾਸ਼ ਪੁਰਬ 'ਤੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਦਮਨਪ੍ਰੀਤ ਸਿੰਘ ਸੇਠੀ, ਵਿਸ਼ਾਲ ਕਟੋਚ, ਜਤਿੰਦਰ ਸਿੰਘ ਕਲੱਬ ਪ੍ਰਧਾਨ, ਸਕੱਤਰ ਸੁਖਵਿੰਦਰ ਸਿੰਘ, ਸਲਾਹਕਾਰ ਪਰਵਿੰਦਰ ਸਿੰਘ ਤੇ ਉਨ੍ਹਾਂ ਦੀ ਪੂਰੀ ਟੀਮ ਮੌਕੇ 'ਤੇ ਹਾਜ਼ਰ ਸੀ | ਇਸ ਮੌਕੇ ਸੰਸਥਾ ਦੇ ਮੁਖੀ ਮਨਿੰਦਰਪਾਲ ਸਿੰਘ ਸਾਹਨੀ ਨੇ ਇਸਤਰੀ ਸਤਿਸੰਗ ਦਾ ਧੰਨਵਾਦ ਕੀਤਾ ਅਤੇ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ | ਗੁਰਮੇਲ ਸਿੰਘ, ਤੇਜਾ ਸਿੰਘ, ਗੁਰਦਿਆਲ ਸਿੰਘ, ਹਰਭਜਨ ਸਿੰਘ ਓਮੀ, ਮਹਿੰਦਰ ਸਿੰਘ ਓਬਰਾਏ, ਬਲਜਿੰਦਰ ਸਿੰਘ ਸੇਠੀ, ਅਮਰਜੀਤ ਸਿੰਘ ਜੱਗੀ, ਜਤਿੰਦਰ ਸਿੰਘ ਸੇਠੀ, ਦਰਸ਼ਨ ਸਿੰਘ ਗਿੱਲ, ਗੁਰਬਖ਼ਸ਼ ਸਿੰਘ ਓਬਰਾਏ, ਵਿਕਰਮਜੀਤ ਸਿੰਘ ਕੋਚ, ਹਰਮਿੰਦਰ ਭੂੰਡੀ ਵਾਲੀਆ, ਸੰਤੋਖ ਸਿੰਘ ਵਾਲੀਆ, ਗੁਰਵਿੰਦਰ ਕੌਰ ਐੱਮ. ਸੀ., ਪ੍ਰੀਤਮ ਕੌਰ ਭਿਉਰਾ, ਮਲਕੀਤ ਕੌਰ ਪਿ੍ੰਸੀਪਲ, ਸਤਵੰਤ ਕੌਰ ਸਾਹਨੀ, ਮੈਨੇਜਰ ਸੁਖਪ੍ਰੀਤ ਕੌਰ, ਡਾ. ਤਜਿੰਦਰ ਓਬਰਾਏ, ਬੀਬੀ ਮਨਜੀਤ ਕੌਰ, ਅਮਰਜੀਤ ਕੌਰ, ਕਮਲੇਸ਼ ਕੌਰ ਸਮੂਹ ਇਸਤਰੀ ਸਤਿਸੰਗ , ਭਗਤ ਜੀ, ਸੁਖਵਿੰਦਰ ਸਿੰਘ ਬੇਦੀ, ਕਿਰਪਾਲ ਸਿੰਘ, ਜਰਨੈਲ ਸਿੰਘ, ਜੋੜਿਆਂ ਦੀ ਸੇਵਾ ਭਾਈ ਮੰਝ ਸੇਵਾ ਦਲ ਵਲੋਂ ਕੀਤੀ |
ਗੁਰਦੁਆਰਾ ਹੈੱਡ ਦਰਬਾਰ ਵਿਖੇ ਉਮੜੀਆਂ ਸੰਗਤਾਂ
ਗੁਰਦੁਆਰਾ ਹੈੱਡ ਦਰਬਾਰ ਕੋਟਪੁਰਾਣ ਵਿਖੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਈਆਂ | ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਸੰਤ ਬਾਬਾ ਅਵਤਾਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਊਚ-ਨੀਚ, ਵਹਿਮਾਂ-ਭਰਮਾਂ ਤੋਂ ਬਾਹਰ ਨਿਕਲਣ ਅਤੇ 'ਕਿਰਤ ਕਰੋ ਤੇ ਵੰਡ ਛਕੋ' ਦੇ ਮਹਾਂਵਾਕਾਂ 'ਤੇ ਚੱਲਣ ਦੀ ਤਾਕੀਦ ਕੀਤੀ | ਰਾਗੀ ਸਿੰਘਾਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ |
ਬੂਟਿਆਂ ਦਾ ਪ੍ਰਸਾਦਿ ਵੰਡਿਆ
ਸਿੱਖ ਸੇਵਾ ਸੁਸਾਇਟੀ ਰੂਪਨਗਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੇਲਾ ਚੌਾਕ ਰੂਪਨਗਰ ਵਿਖੇ ਬੂਟਿਆਂ ਦਾ ਲੰਗਰ ਲਗਾਇਆ ਗਿਆ, ਜਿਸ 'ਚ ਸੁਸਾਇਟੀ ਮੈਂਬਰਾਂ ਵਲੋਂ ਸ਼ਹਿਰ ਵਾਸੀਆਂ ਨੂੰ ਬੂਟਿਆਂ ਦਾ ਪ੍ਰਸਾਦਿ ਵੰਡਿਆਂ ਗਿਆ | ਇਸ ਮੌਕੇ ਸੁਸਾਇਟੀ ਦੇ ਸੀਨੀਅਰ ਮੈਂਬਰਾਂ ਅਮਰਿੰਦਰ ਸਿੰਘ, ਅਜਮੇਰ ਸਿੰਘ, ਅਤਿੰਦਰਪਾਲ ਸਿੰਘ, ਅੰਮਿ੍ਤਪਾਲ ਸਿੰਘ, ਹਰਸ਼ਵੀਰ ਸਿੰਘ, ਰਣਜੋਤ ਸਿੰਘ, ਸਿਮਰਤ ਕੌਰ ਢਿੱਲੋਂ, ਮਾਤਾ ਬਰਿੰਦਰ ਸਿੰਘ ਢਿੱਲੋਂ ਤੇ ਗੁਰਜੰਟ ਸਿੰਘ ਹਾਜ਼ਰ ਸਨ |
ਏਕਨੂਰ ਚੈਰੀਟੇਬਲ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ
ਰੂਪਨਗਰ (ਹੁੰਦਲ)- ਏਕਨੂਰ ਚੈਰੀਟੇਬਲ ਸੁਸਾਇਟੀ ਰੋਪੜ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਚਰਨਜੀਤ ਸਿੰਘ ਰੂਬੀ ਦੀ ਪ੍ਰਧਾਨਗੀ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ 64 ਵਿਅਕਤੀਆਂ ਨੇ ਖ਼ੂਨਦਾਨ ਕੀਤਾ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ 'ਚ ਡਾ. ਮੁਨੀਸ਼ ਤਲਵਾੜ ਵਲੋਂ 123 ਵਿਅਕਤੀਆਂ ਦੀ ਮੈਡੀਕਲ ਜਾਂਚ ਕੀਤੀ ਗਈ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਇਸ ਮੌਕੇ ਚਰਨਜੀਤ ਸਿੰਘ ਰੂਬੀ ਨੇ ਖ਼ੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਧਰਮਪਾਲ ਐਡਵੋਕੇਟ, ਉਜਾਗਰ ਸਿੰਘ, ਸੁਰਿੰਦਰ ਸਿੰਘ ਸੈਣੀ, ਰਾਮ ਪ੍ਰਕਾਸ਼ ਰੁੜਕਾ, ਕੁਲਭੂਸ਼ਣ ਤਲਵਾੜ, ਹਰੀ ਪ੍ਰਸ਼ਾਦ, ਜਸਵੀਰ ਸਿੰਘ, ਸੰਦੀਪ ਵਰਮਾ, ਚਰਨ ਸਿੰਘ ਭਾਟੀਆ, ਗਿਆਨੀ ਹੁਸ਼ਿਆਰ ਸਿੰਘ, ਬਲਵੰਤ ਸਿੰਘ ਨੇ ਕੈਂਪ ਵਿਚ ਵਿਸ਼ੇਸ਼ ਯੋਗਦਾਨ ਪਾਇਆ |
ਰਿਆਤ ਕਾਲਜ ਆਫ਼ ਐਜੂਕੇਸ਼ਨ ਰੈਲਮਾਜਰਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਰਿਆਤ ਕਾਲਜ ਆਫ਼ ਐਜੂਕੇਸ਼ਨ ਰੈਲਮਾਜਰਾ ਵਿਖੇ ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਂਦੇ ਹੋਏ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਜਪੁਜੀ ਸਾਹਿਬ ਦੇ ਪਾਠ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਜਗਦੀਪ ਕੌਰ ਨੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਪ੍ਰਕਾਸ਼ ਪੁਰਬ ਮਨਾਉਣ ਦੀ ਮਹੱਤਤਾ ਜਾਣੂ ਕਰਵਾਇਆ | ਇਸ ਮੌਕੇ ਰਿਆਤ ਗਰੁੱਪ ਦੇ ਚੇਅਰਮੈਨ ਸਰਦਾਰ ਨਿਰਮਲ ਸਿੰਘ ਰਿਆਤ, ਮੈਨੇਜਿੰਗ ਡਾਇਰੈਕਟਰ ਰਿਆਤ ਗਰੁੱਪ ਅਤੇ ਸਲਾਹਕਾਰ ਸਕਿੱਲ ਐਜੂਕੇਸ਼ਨ ਪੰਜਾਬ ਸਰਕਾਰ ਡਾ ਸੰਦੀਪ ਸਿੰਘ ਕੌੜਾ ਨੇ ਵੀ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਜੀਵਨ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਅਤੇ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਲੰਗਰ ਅਤੁੱਟ ਵਰਤਾਇਆ ਗਿਆ | ਇਸ ਸਮਾਗਮ ਦੌਰਾਨ ਡਾ. ਹਰੀਸ਼ ਕੁੰਦਰਾ, ਡਾ. ਐੱਨ. ਐੱਸ. ਗਿੱਲ, ਡਾ. ਆਸ਼ੂਤੋਸ਼ ਸ਼ਰਮਾ, ਡਾ. ਮੋਨਿਕਾ, ਗੁਰਪ੍ਰੀਤ ਸਿੰਘ, ਸਤਵੀਰ ਸਿੰਘ ਬਾਜਵਾ ਅਤੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਸ਼ਾਮਿਲ ਹੋਏ |
ਛੋਟੀ ਹਵੇਲੀ 'ਚ ਖ਼ੂਨਦਾਨ ਕੈਂਪ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਗੁਰਦੁਆਰਾ ਸਾਹਿਬ ਛੋਟੀ ਹਵੇਲੀ ਵਿਖੇ ਲਗਾਇਆ ਗਿਆ, ਜਿਸ 'ਚ 70 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਕੈਂਪ ਦੀ ਅਗਵਾਈ ਰਸਮਿੰਦਰ ਸਿੰਘ ਨੇ ਕੀਤੀ | ਇਸ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਮਨਪ੍ਰੀਤ ਸਿੰਘ, ਜਰਨੈਲ ਸਿੰਘ ਕਾਬੜਵਾਲ ਪ੍ਰਧਾਨ ਗੁ: ਸਾਹਿਬ ਕਮੇਟੀ, ਹਰਜੀਤ ਸਿੰਘ ਗਰੇਵਾਲ, ਮਨਜਿੰਦਰ ਸਿੰਘ, ਜਸਵਿੰਦਰ ਸਿੰਘ ਗਿੱਲ, ਪਰਮਿੰਦਰ ਸਿੰਘ ਐੱਸ. ਡੀ. ਓ., ਦਿਨੇਸ਼ ਵਰਮਾ, ਨਵਨੀਤ ਸਿੰਘ ਬਿੱਟੂ, ਨਵਜੀਤ ਸਿੰਘ, ਕੁੰਦਨ ਸਿੰਘ, ਹਰਿੰਦਰ ਕੌਰ, ਬਲਜੀਤ ਕੌਰ, ਇੰਦਰਜੀਤ ਕੌਰ, ਤਰਿੰਦਰਜੀਤ ਸਿੰਘ ਨੇ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਕੈਂਪ ਵਿਚ ਡਾ. ਕੇ. ਜੇ. ਐੱਸ. ਮੈਮੋਰੀਅਲ ਚੈਰੀਟੇਬਲ ਸੁਸਾਇਟੀ ਜਲੰਧਰ ਦੀ ਬਲੱਡ ਬੈਂਕ ਟੀਮ ਨੇ 70 ਯੂਨਿਟ ਖ਼ੂਨ ਇਕੱਤਰ ਕੀਤਾ | ਕੈਂਪ ਨੂੰ ਸਫਲ ਕਰਨ 'ਚ ਰਸਮਿੰਦਰ ਸਿੰਘ, ਕੰਵਲਜੀਤ ਸਿੰਘ ਬਾਬਾ, ਸਿਦਕ ਸਿੰਘ, ਸਾਹਿਬ ਸਿੰਘ, ਸਾਹਿਲ ਧਾਰੀਵਾਲ, ਜਾਗਰ ਸਿੰਘ, ਸਰਪੰਚ ਛੋਟੀ ਹਵੇਲੀ, ਹਰਵਿੰਦਰਜੀਤ ਸਿੰਘ, ਕਮਲ ਸੋਢੀ, ਪ੍ਰੈਟੀ ਨਿਊਜ਼ੀਲੈਂਡ ਨੇ ਯੋਗਦਾਨ ਪਾਇਆ |
ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੇ ਸੰਸਾਰ ਨੂੰ ਵਾਤਾਵਰਨ ਤੇ ਪੌਣ ਪਾਣੀ ਦੀ ਸੰਭਾਲ ਦੀ ਸਿੱਖਿਆ ਦਿੱਤੀ-ਰਾਣਾ ਕੇ. ਪੀ. ਸਿੰਘ
ਨੰਗਲ ਤੋਂ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਨੇ ਸੰਸਾਰ ਨੂੰ ਜੋ ਰੌਸ਼ਨੀ ਵਿਖਾਈ ਹੈ , ਉਸ ਨੇ ਮਾਨਵਤਾ ਦੇ ਕਲਿਆਣ ਵਿਚ ਇਕ ਨਵੀਂ ਦਿਸ਼ਾ ਵਿਖਾ ਕੇ ਮਨੁੱਖੀ ਜੀਵਨ ਦੇ ਕਲਿਆਣ ਦਾ ਮਾਰਗ ਖੋਲ੍ਹ ਦਿੱਤਾ ਹੈ | ਉਨ੍ਹਾਂ ਵਲੋਂ 550 ਵਰੇ੍ਹ ਪਹਿਲਾਂ ਵਾਤਾਵਰਨ ਅਤੇ ਪੌਣ ਪਾਣੀ ਦੀ ਸਾਂਭ-ਸੰਭਾਲ ਲਈ ਜੋ ਸੰਸਾਰ ਨੂੰ ਰੌਸ਼ਨੀ ਵਿਖਾਈ ਗਈ ਸੀ, ਉਸ ਨੇ ਪ੍ਰਕਿਰਤੀ ਦੀ ਹੋਂਦ ਨੂੰ ਬਰਕਰਾਰ ਰੱਖਣ ਵਿਚ ਸਭ ਤੋਂ ਵੱਧ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਹੈ | ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅੱਜ ਗੁਰਦੁਆਰਾ ਘਾਟ ਸਾਹਿਬ ਨੰਗਲ ਵਿਖੇ ਕਰਵਾਏ ਇਕ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੀਤਾ | ਉਨ੍ਹਾਂ ਨੇ ਅੱਜ ਪ੍ਰਬੰਧਕ ਕਮੇਟੀ ਅਤੇ ਸਥਾਨਕ ਵਾਸੀਆਂ ਦੀ ਮੰਗ 'ਤੇ ਲਗਭਗ 45 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਰੱਖੇ | ਉਨ੍ਹਾਂ ਕਿਹਾ ਕਿ ਅੱਜ ਬਹੁਤ ਪਵਿੱਤਰ ਦਿਹਾੜਾ ਹੈ, ਜਦੋਂ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾ ਰਹੇ ਹਾਂ | ਅੱਜ ਸਪੀਕਰ ਰਾਣਾ ਕੇ. ਪੀ. ਸਿੰਘ ਨੇ 12 ਲੱਖ ਦੀ ਲਾਗਤ ਨਾਲ ਗੁਰਦੁਆਰਾ ਘਾਟ ਸਾਹਿਬ ਦੇ ਬਾਹਰ ਦਰਸ਼ਨੀ ਡਿਊੜੀ ਦਾ ਨਿਰਮਾਣ ਕਰਵਾਉਣ ਦਾ ਨੀਂਹ ਪੱਥਰ ਰੱਖਿਆ | ਉਨ੍ਹਾਂ ਸ੍ਰੀ ਗੁਰੂ ਤੇਗ਼ ਬਹਾਦਰ ਸਕੂਲ ਦੀ ਇਮਾਰਤ ਵਿਚ 2 ਕਮਰਿਆਂ ਦਾ ਨਿਰਮਾਣ ਜਿਸ ਦਾ ਅਨੁਮਾਨਿਤ ਖਰਚਾ 9 ਲੱਖ ਰੁਪਏ ਹੈ, ਦਾ ਵੀ ਨੀਂਹ ਪੱਥਰ ਰੱਖਿਆ ਅਤੇ ਲੰਗਰ ਹਾਲ ਤੇ ਸਕੂਲ ਦੇ ਪਿਛਲੇ ਪਾਸੇ ਦਰਿਆ ਵੱਲ ਪਿਛਲੇ ਪਾਸੇ ਦੀਵਾਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ, ਜਿਸ ਦੇ ਉੱਤੇ ਲਗਭਗ 10 ਲੱਖ ਰੁਪਏ ਖ਼ਰਚ ਹੋਣਗੇ | ਉਨ੍ਹਾਂ ਗੁਰਦੁਆਰਾ ਘਾਟ ਸਾਹਿਬ ਸਕੂਲ ਵਾਲੇ ਪਾਸੇ ਪਾਰਕਿੰਗ ਦਾ ਨਿਰਮਾਣ ਦਾ ਵੀ ਨੀਂਹ ਪੱਥਰ ਰੱਖਿਆ, ਜਿਸ 'ਤੇ 13 ਲੱਖ ਰੁਪਏ ਖ਼ਰਚ ਆਉਣਗੇ | ਉਨ੍ਹਾਂ ਕਿਹਾ ਕਿ ਨੰਗਲ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਲੋਕਾਂ ਦੀ ਹਰ ਮੰਗ ਪੂਰੀ ਕੀਤੀ ਜਾਵੇਗੀ | ਇਸ ਮੌਕੇ ਗੁਰਦੁਆਰਾ ਘਾਟ ਸਾਹਿਬ ਦੇ ਪ੍ਰਧਾਨ ਜਗਦੇਵ ਕੁੱਕੂ, ਜਰਨਲ ਸਕੱਤਰ ਜਸਪਾਲ ਸਿੰਘ, ਕੁਲਦੀਪ ਸਿੰਘ, ਅਸ਼ੋਕ ਸਵਾਮੀਪੁਰ ਚੇਅਰਮੈਨ, ਸੰਜੇ ਸਾਹਨੀ, ਅਸ਼ੋਕ ਨਈਅਰ, ਕੁਲਦੀਪ ਸਿੰਘ ਅੱਡਾ ਮਾਰਕੀਟ, ਅਸ਼ੋਕ ਪੁਰੀ ਪ੍ਰਧਾਨ ਨਗਰ ਕੌਾਸਲ, ਏ. ਐੱਮ. ਈ. ਯੁੱਧਵੀਰ ਸਿੰਘ, ਠੇਕੇਦਾਰ ਰਜਿੰਦਰ ਸਿੰਘ ਆਦਿ ਪਤਵੰਤੇ ਹਾਜ਼ਰ ਸਨ |
550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁ. ਸਿੰਘ ਸਭਾ ਸੈਕਟਰ ਦੋ ਨਵਾਂ ਨੰਗਲ ਤੋਂ ਦੌੜ ਤੇ ਸਾਈਕਲ ਰੈਲੀ ਕੱਢੀ
ਨੰਗਲ ਤੋਂ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਅੱਜ ਸਵੇਰੇ ਨੰਗਲ ਦੇ ਰਾਈਡਰਸ ਅਤੇ ਸਟਰਾਈਡਰਸ ਗਰੁੱਪ ਜਿਸ ਵਿਚ ਨੌਜਵਾਨਾਂ ਤੋਂ ਇਲਾਵਾ ਬਜ਼ੁਰਗ ਵੀ ਸ਼ਾਮਿਲ ਹਨ, ਵਲੋਂ ਇਕ ਸਾਈਕਲ ਰੈਲੀ ਅਤੇ ਦੌੜ ਗੁਰਦੁਆਰਾ ਸਿੰਘ ਸਭਾ ਸੈਕਟਰ ਦੋ ਨਵਾਂ ਨੰਗਲ ਤੋਂ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਕੀਤੀ ਗਈ | ਇਹ ਸਾਈਕਲ ਰੈਲੀ ਅਤੇ ਦੌੜ ਸਮੁੱਚੇ ਨੰਗਲ ਅਤੇ ਨਵਾਂ ਨੰਗਲ ਵਿਚ ਅਮਨ ਸ਼ਾਂਤੀ, ਸਾਂਝੀਵਾਲਤਾ ਅਤੇ ਬਰਾਬਰਤਾ ਦਾ ਸੰਦੇਸ਼ ਦਿੰਦੀ ਹੋਈ ਗੁਜ਼ਰੀ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ. ਜੇ. ਐੱਸ. ਐੱਸ. ਕੈਹਲ ਅਤੇ ਕਰਨ ਚੌਧਰੀ ਗਰੁੱਪ ਫਾਊਾਡਰ ਨੇ ਦੱਸਿਆ ਕਿ ਅੱਜ ਦੀ ਇਹ ਸਾਈਕਲ ਰੈਲੀ ਅਤੇ ਦੌੜ ਦਾ ਮਕਸਦ ਕੇਵਲ ਤੇ ਕੇਵਲ ਬਿਮਾਰੀਆਂ ਤੋਂ ਬਚਣ ਲਈ ਅਤੇ ਚੰਗੀ ਸਿਹਤ ਤੇ ਤੰਦਰੁਸਤੀ ਕਾਇਮ ਰੱਖਣ ਲਈ ਪ੍ਰਦੂਸ਼ਣ ਮੁਕਤ ਵਾਤਾਵਰਨ ਵਿਚ ਰੋਜ਼ਾਨਾ ਸਾਈਕਲ ਚਲਾਉਣ ਅਤੇ ਦੌੜਨ ਵਾਸਤੇ ਲੋਕਾਂ ਖਾਸਕਰ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ ਹੈ | ਇਸ ਮੌਕੇ ਡਾ. ਜੇ. ਐੱਸ. ਐੱਸ. ਕੈਹਲ, ਡਾ. ਏ ਕੇ ਬਡਿਆਲ, ਕਰਨ ਚੌਧਰੀ, ਸੁਰਿੰਦਰ ਸੈਣੀ, ਮਲਕੀਤ ਸਿੰਘ ਗਰੇਵਾਲ, ਪਵਨ ਕੁਮਾਰ, ਰਾਜੇਸ਼ ਜਸਵਾਲ, ਪਰਮਜੀਤ ਮੈਹਰਾ, ਅਖਿਲ , ਲੱਕੀ ਆਦਿ ਹਾਜ਼ਰ ਸਨ |
ਸ੍ਰੀ ਚਮਕੌਰ ਸਾਹਿਬ ਖੇਤਰ 'ਚ 550ਵਾਂ ਪ੍ਰਕਾਸ਼ ਪੁਰਬ ਮਨਾਇਆ
ਸ੍ਰੀ ਚਮਕੌਰ ਸਾਹਿਬ ਤੋਂ (ਜਗਮੋਹਣ ਸਿੰਘ ਨਾਰੰਗ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸ੍ਰੀ ਚਮਕੌਰ ਸਾਹਿਬ ਖੇਤਰ ਵਿਚ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਖੇਤਰ ਦੇ ਸਮੂਹ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ | ਸ਼ੋ੍ਰਮਣੀ ਕਮੇਟੀ ਵਲੋਂ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਗੁਰਪ੍ਰੀਤ ਸਿੰਘ ਤੇ ਭਾਈ ਬਲਵਿੰਦਰ ਸਿੰਘ ਹਜ਼ੂਰੀ ਰਾਗੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਸਮਾਜ ਸੇਵੀ ਜਸਪਾਲ ਸਿੰਘ ਦਿਓਲ ਅਤੇ ਬਲਦੇਵ ਸਿੰਘ ਚੂਹੜਮਾਜਰਾ ਦੇ ਪਰਿਵਾਰਾਂ ਵਲੋਂ ਪਿਛਲੇ 4 ਦਿਨਾਂ ਤੋਂ ਅਤੁੱਟ ਲੰਗਰ ਵਰਤਾਏ ਜਾ ਰਹੇ ਹਨ | ਇਸ ਮੌਕੇ ਮੈਨੇਜਰ ਭਾਈ ਮਹਿੰਦਰ ਸਿੰਘ, ਜਸਪਾਲ ਸਿੰਘ ਦਿਓਲ, ਬਲਦੇਵ ਸਿੰਘ ਭੰਗੂ, ਜਥੇਦਾਰ ਕੁਲਦੀਪ ਸਿੰਘ ਕਾਰ ਸੇਵਾ ਵਾਲੇ, ਨਰਿੰਦਰ ਸਿੰਘ ਸੋਲਖੀਆਂ, ਗੁਰਇਕਬਾਲ ਸਿੰਘ ਮਾਨ, ਮਹਿੰਦਰ ਸਿੰਘ ਲੁਠੇੜੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸੇ ਤਰ੍ਹਾਂ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅੱਜ ਅੰਮਿ੍ਤ ਵੇਲੇ ਤੋਂ ਹੀ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਲਈ ਪੁੱਜਣੀ ਸ਼ੁਰੂ ਹੋ ਗਈ ਸੀ |
ਗੁ: ਸ਼ਹੀਦ ਬੁਰਜ ਭਾਈ ਜੈਤਾ ਜੀ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਗੁ: ਸ਼ਹੀਦ ਬੁਰਜ ਭਾਈ ਜੈਤਾ ਵਿਖੇ ਮਨਾਏ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਗੁਰਪਾਲ ਸਿੰਘ ਲੁਧਿਆਣੇ ਵਾਲੇ ਅਤੇ ਭਾਈ ਬਰਜਿੰਦਰ ਸਿੰਘ ਦੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ | ਇਸ ਮੌਕੇ ਗੁ: ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਧਰਮ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਦੀ ਬਾਣੀ ਤੇ ਪਹਿਰਾ ਦੇਣ ਦੀ ਅਪੀਲ ਕੀਤੀ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਤੇ ਬਾਣੀ ਦਾ ਅਨੰਦ ਮਾਣਿਆ |
ਅਰਾਂਈਵਾੜਾ ਦੀ ਧਰਮਸ਼ਾਲਾ 'ਚ ਮਨਾਇਆ ਪ੍ਰਕਾਸ਼ ਪੁਰਬ
ਸਥਾਨਕ ਅਰਾਂਈਵਾੜਾ ਮੁਹੱਲਾ ਸਥਿਤ ਧਰਮਸ਼ਾਲਾ ਵਿਖੇ ਨੌਜਵਾਨਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਗੁ: ਸ਼ੋ੍ਰਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਮਨਾਇਆ ਪ੍ਰਕਾਸ਼ ਦਿਹਾੜਾ
ਸਥਾਨਕ ਗੁ: ਸ਼ੋ੍ਰਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਡਾ. ਬੁੱਧ ਸਿੰਘ, ਪਿ੍ੰਸੀਪਲ ਲਛਮਣ ਸਿੰਘ, ਅਜੈਬ ਸਿੰਘ ਸੁਮਨ, ਪ੍ਰਧਾਨ ਸੂਬੇਦਾਰ ਧੰਨਾ ਸਿੰਘ, ਪਿ੍ੰਸੀਪਲ ਬੁੱਧ ਰਾਮ ਸਿੰਘ ਕੰਧੋਲਾ, ਪਿ੍ੰਸੀਪਲ ਮੋਹਣ ਸਿੰਘ, ਗੁਰਚਰਨ ਸਿੰਘ ਮਾਣੇਮਾਜਰਾ ਆਦਿ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ | ਇਸ ਮੌਕੇ ਐਡਵੋਕੇਟ ਮਹਿਤਾ, ਕੌਾਸਲਰ ਜਸਵੰਤ ਸਿੰਘ ਸਹਿਗਲ, ਕਿਰਪਾਲ ਸਿੰਘ ਗਿੱਲ, ਭੁਪਿੰਦਰ ਸਿੰਘ, ਸੰਦੀਪ ਜੱਸੜਾਂ, ਵਰਿੰਦਰ ਵਿੱਕੀ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |
ਸੰਤ ਬਾਬਾ ਪਿਆਰਾ ਸਿੰਘ ਸਟੱਡੀ ਫਾੳਾੂਡੇਸ਼ਨ ਦੇ ਵਿਦਿਆਰਥੀਆਂ ਨੇ ਸਹਿਜ ਪਾਠ ਸੰਪੂਰਨ ਕੀਤੇ
ਨੇੜਲੇ ਕਸਬਾ ਝਾੜ ਸਾਹਿਬ ਦੇ ਸੰਤ ਬਾਬਾ ਪਿਆਰਾ ਸਿੰਘ ਸਟੱਡੀ ਫਾੳਾੂਡੇਸ਼ਨ ਹਾਈ ਸਕੂਲ ਵਿਖੇ ਸੰਸਥਾ ਦੇ ਵਿਦਿਆਰਥੀਆਂ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੇ ਸਹਿਜ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ | ਸੰਸਥਾ ਦੇ ਡਾਇਰੈਕਟਰ ਦੀਦਾਰ ਸਿੰਘ ਨੇ ਦੱਸਿਆ ਕਿ ਇਹ ਸੰਸਥਾ ਦੀ ਵੱਡੀ ਪ੍ਰਾਪਤੀ ਹੈ ਕਿ ਸੰਸਥਾ ਦੇ ਵਿਦਿਆਰਥੀਆਂ ਵਲੋਂ ਸਕੂਲ 'ਚੋਂ ਹਾਸਿਲ ਕੀਤੀ ਸਿੱਖਿਆ ਤਹਿਤ ਹੀ ਰਹਿਤ ਮਰਿਆਦਾ ਅਨੁਸਾਰ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਹਨ | ਉਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਸੰਸਥਾ ਦੀ ਪ੍ਰਬੰਧਕੀ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਸਿੱਖੀ ਪ੍ਰਤੀ ਉਤਸ਼ਾਹਿਤ ਕਰਦਿਆਂ ਸਹਿਜ ਪਾਠ ਕਰਨ ਵਾਲੇ ਸਮੂਹ ਵਿਦਿਆਰਥੀਆਂ ਤੇ ਕੀਰਤਨ ਕਰਨ ਵਾਲੇ ਵਿਦਿਆਰਥੀਆਂ ਨੂੰ ਧਾਰਮਿਕ ਸਾਹਿੱਤ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਬਾਬਾ ਨਾਨਕ ਦੇ ਉਪਦੇਸ਼ਾਂ 'ਤੇ ਪਹਿਰਾ ਦੇਣ ਦੀ ਅਪੀਲ ਕੀਤੀ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਾਈਕਲ ਯਾਤਰਾ
ਸ੍ਰੀ ਚਮਕੌਰ ਸਾਹਿਬ (ਜਗਮੋਹਣ ਸਿੰਘ ਨਾਰੰਗ)-ਰੂਪਨਗਰ ਸਾਈਕਲਿੰਗ ਕਲੱਬ ਦੇ 3 ਅਧਿਆਪਕ ਮੈਂਬਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਦੇ ਵਕਨਾਘਾਟ, ਸਬਾਥੂ, ਬੜੌਗ, ਚੰਡੀਗੜ੍ਹ ਤੱਕ ਤਿੰਨ ਦਿਨਾ ਸਾਈਕਲ ਯਾਤਰਾ ਸਫਲਤਾਪੂਰਵਕ ਸੰਪੰਨ ਕੀਤੀ ਗਈ | ਜਾਣਕਾਰੀ ਦਿੰਦਿਆਂ ਕਲੱਬ ਮੈਂਬਰ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਰੂਪਨਗਰ ਸਾਈਕਲਿੰਗ ਕਲੱਬ ਦੇ ਤਿੰਨ ਮੋਢੀ ਮਾੈਬਰਾਂ ਲੈਕਚਰਾਰ ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਹੀਰਾ, ਡਾ. ਸ਼ਿਵਰਾਜ ਸਿੰਘ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿਚ ਆਪਣੇ ਵਾਹਨ 'ਤੇ ਚੰਡੀਗੜ੍ਹ ਰਵਾਨਾ ਹੋਏ ਜਿੱਥੋਂ ਇਹ ਤਿੰਨੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਸੁਨੇਹੇ ਹਿਤ 10 ਨਵੰਬਰ ਨੂੰ ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਲਈ ਸਾਈਕਲ 'ਤੇ ਰਵਾਨਾ ਹੋਏ | ਇਸ ਯਾਤਰਾ ਦੌਰਾਨ ਤਿੰਨੇ ਮੈਂਬਰ ਪਹਿਲੇ ਦਿਨ ਸੌ ਕਿੱਲੋਮੀਟਰ ਯਾਤਰਾ ਕਰਕੇ ਸ਼ਿਮਲੇ ਤੋਂ ਵੀਹ ਕਿੱਲੋਮੀਟਰ ਪਿੱਛੇ ਪੈਂਦੇ ਸ਼ਹਿਰ ਵਕਨਾਘਾਟ ਪਹੁੰਚੇ | ਦੂਸਰੇ ਦਿਨ ਬਾਬੇ ਨਾਨਕ ਦੀ ਸਿੱਖਿਆ ਕਿਰਤ ਕਰੋ, ਵੰਡ ਛੱਕੋ ਦਾ ਮਿਸ਼ਨ ਲੈ ਕੇ ਉਨ੍ਹਾਂ ਜੇਪੀ ਯੂਨੀਵਰਸਿਟੀ ਵਕਨਾਘਾਟ ਦਾ ਦੌਰਾ ਕੀਤਾ | ਇਸ ਸਫ਼ਰ ਦੌਰਾਨ ਉਨ੍ਹਾਂ ਹਿਮਾਚਲੀ ਕਿਸਾਨਾਂ ਨਾਲ ਗੁਰੂ ਸਾਹਿਬ ਦਾ ਕਿਰਤ ਕਰੋ ਦਾ ਸੁਨੇਹਾ ਅਮਲੀ ਤੌਰ 'ਤੇ ਸਾਂਝਾ ਕੀਤਾ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਬਾਥੂ ਵਿਖੇ ਅਧਿਆਪਕਾਂ, ਵਿਦਿਆਰਥੀਆਂ ਦੇ ਰੂ-ਬਰੂ ਹੁੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਨਾਲ-ਨਾਲ ਆਧੁਨਿਕ ਸਾਈਕਲਿੰਗ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ | ਇਸ ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਤਪਿੰਦਰ ਚੌਹਾਨ ਨੇ ਪੰਜਾਬ ਦੇ ਇਨ੍ਹਾਂ ਅਧਿਆਪਕਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਇਸ ਯਾਤਰਾ ਦੌਰਾਨ ਸੋਲਨ, ਧਰਮਪੁਰ ਆਦਿ ਵਿਖੇ ਸਿੱਖ ਸੰਗਤਾਂ ਵਿਚ ਸ੍ਰੀ ਗੁਰੂ ਨਾਨਕ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਿਖੇ ਉਤਸ਼ਾਹ ਵੇਖਿਆ ਹੀ ਬਣਦਾ ਸੀ | ਆਪਣੇ ਇਸ ਮਿਸ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਦਿਆਂ 12 ਨਵੰਬਰ ਨੂੰ ਪ੍ਰਕਾਸ਼ ਪੂਰਬ ਮੌਕੇ ਇਹ ਯਾਤਰਾ ਸ਼ਾਮੀ ਚਾਰ ਵਜੇ ਚੰਡੀਗੜ੍ਹ ਪਹੁੰਚ ਕੇ ਸੰਪੰਨ ਹੋ ਗਈ |
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ
ਘਨੌਲੀ ਤੋਂ (ਜਸਵੀਰ ਸਿੰਘ)-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਘਨ੍ਹੱਈਆ ਸੇਵਾ ਸੁਸਾਇਟੀ ਅਤੇ ਧੰਨ ਬਾਬਾ ਦੀਪ ਸਿੰਘ ਸੁਸਾਇਟੀ ਘਨੌਲੀ ਵਲੋ ਗੁ: ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਸੰਤ ਪਰਮਿੰਦਰ ਸਿੰਘ ਸੰਧੂਆਂ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਪਈ ਪ੍ਰੇਰਿਤ ਕੀਤਾ | ਇਸ ਦੌਰਾਨ ਧੰਨ-ਧੰਨ ਬਾਬਾ ਦੀਪ ਸਿੰਘ ਸੁਸਾਇਟੀ ਅਤੇ ਭਾਈ ਘਨ੍ਹੱਈਆ ਸੇਵਾ ਸੁਸਾਇਟੀ ਘਨੌਲੀ ਵਲੋਂ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੇ ਇਰਾਦੇ ਨਾਲ ਲਗਾਈਆਂ ਜਾਂਦੀਆਂ ਗੁਰਮਤਿ ਕਲਾਸਾਂ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਨੇੜਲੇ ਪਿੰਡ ਥਲੀ ਖ਼ੁਰਦ, ਥਲੀ ਕਲਾਂ, ਘਨੌਲਾ, ਸੈਣੀਮਾਜਰਾ, ਬਿੱਕੋਂ, ਸਿੰਘਪੁਰਾ, ਲੋਹਗ੍ਹੜ ਫਿੱਡੇ, ਨੂਹੋਂ ਕਾਲੋਨੀ, ਨੂੰ ਹੋਂ, ਰਤਨਪੁਰਾ, ਦਬੁਰਜੀ, ਗੁ: ਕੁੰਮਾ ਮਾਸਕੀ ਸਾਹਿਬ ਚੱਕਢੇਰਾ, ਬਹਾਦਰਪੁਰ, ਲੋਦੀਮਾਜਰਾ, ਪਤਿਆਲਾ, ਚੰਦਪੁਰ, ਡਕਾਲਾ, ਬਲਾਵਲਪੁਰ, ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ |
ਮੋਰਿੰਡਾ ਤੇ ਆਸ-ਪਾਸ ਪਿੰਡਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ
ਮੋਰਿੰਡਾ ਤੋਂ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ਇੱਥੇ ਇਲਾਕੇ ਭਰ ਵਿਚ ਸੰਗਤਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅਤੇ ਗੁਰਦੁਆਰਾ ਕੋਤਵਾਲੀ ਵਿਖੇ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ | ਉਪਰੰਤ ਹਜ਼ੂਰੀ ਰਾਗੀ ਭਾਈ ਸਾਹਿਬ ਸਿੰਘ, ਕਥਾਵਾਚਕ ਭਾਈ ਰਵਿੰਦਰ ਸਿੰਘ ਰੁੜਕੀ, ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਵਲੋਂ ਅਤੇ ਪ੍ਰਸਿੱਧ ਢਾਡੀ ਗਿਆਨੀ ਸਤਨਾਮ ਸਿੰਘ ਸਾਂਤ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕਥਾ ਨਾਲ ਨਿਹਾਲ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਵੜੈਚ, ਮੀਤ ਪ੍ਰਧਾਨ ਹਰਪਾਲ ਸਿੰਘ ਦਤਾਰਪੁਰ, ਜਥੇਦਾਰ ਜਗਜੀਤ ਸਿੰਘ ਰਤਨਗੜ੍ਹ, ਗਿਆਨੀ ਸੰਤ ਸਿੰਘ ਹੈੱਡ ਗ੍ਰੰਥੀ, ਛਤਰਜੀਤ ਸਿੰਘ ਵੜੇਚ, ਸਤਨਾਮ ਸਿੰਘ ਗਲੋਬਲ, ਸਾਬਕਾ ਸਰਪੰਚ ਸੁਰਜੀਤ ਸਿੰਘ ਤਾਜਪੁਰਾ, ਬਹਾਦਰ ਸਿੰਘ ਸਮਾਣਾ, ਹਰਚੰਦ ਸਿੰਘ ਡੂਮਛੇੜੀ, ਸਮਾਜ ਸੇਵੀ ਕਰਨੈਲ ਸਿੰਘ ਜੀਤ, ਜੋਗਿੰਦਰ ਸਿੰਘ ਬੰਗੀਆਂ, ਬਲਬੀਰ ਸਿੰਘ ਗਿੱਲ, ਮੈਨੇਜਰ ਦਲਬੀਰ ਸਿੰਘ ਮੁੰਡੀਆਂ ਆਦਿ ਸੰਗਤਾਂ ਨੇ ਹਾਜ਼ਰੀ ਭਰੀ | ਇਸੇ ਤਰ੍ਹਾਂ ਪਿੰਡ ਅਰਨੋਲੀ, ਕਾਂਜਲਾ, ਸਰਹਾਣਾ, ਕਲਹੇੜੀ, ਬਡਵਾਲੀ, ਕਾਈਨੋਰ, ਸੱਖੋਮਾਜਰਾ ਆਦਿ ਪਿੰਡਾਂ ਵਿਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਧਾਰਮਿਕ ਸਮਾਗਮ ਕਰਵਾਏ ਗਏ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਘਨੌਲੀ ਤੋਂ (ਜਸਵੀਰ ਸਿੰਘ ਸੈਣੀ)-ਪਿੰਡ ਅਲੀਪੁਰ ਦੀ ਗੁ: ਪ੍ਰਬੰਧਕ ਕਮੇਟੀ ਵਲੋਂ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਗੁ: ਧੰਨ ਬਾਬਾ ਦੀਪ ਸਿੰਘ ਸੋਲਖੀਆਂ ਦੇ ਜੱਥੇ ਨੇ ਸੰਗਤਾਂ ਨੂੰ ਗੁਰ ਉਪਦੇਸ਼ ਨਾਲ ਜੋੜਿਆ | ਇਸ ਮੌਕੇ ਗੁ: ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਗੁਰਿੰਦਰ ਸਿੰਘ, ਸਵਰਨ ਸਿੰਘ, ਗੁਰਮੀਤ ਕੌਰ, ਅਮਰਜੀਤ ਸਿੰਘ, ਪ੍ਰਗਟ ਸਿੰਘ, ਸਰਪੰਚ ਰਮਨਪ੍ਰੀਤ ਕੌਰ, ਗੁਰਮੀਤ ਕੌਰ, ਹਰਪ੍ਰੀਤ ਕੌਰ ਤੇ ਸੰਗਤਾਂ ਹਾਜ਼ਰ ਸਨ |
ਸਪੀਕਰ ਕੇ. ਪੀ. ਰਾਣਾ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ
ਕੀਰਤਪੁਰ ਸਾਹਿਬ ਤੋਂ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੇ. ਪੀ. ਰਾਣਾ ਕੀਰਤਪੁਰ ਸਾਹਿਬ ਵਿਖੇ ਗੁਰੂ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ | ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਦੇਸ਼ਾਂ-ਵਿਦੇਸ਼ਾਂ ਵਿਚ ਵੱਸਦੀਆਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗੇ ਸਮਝਦੇ ਹਨ ਕਿ ਉਨ੍ਹਾਂ ਦੇ ਹਲਕੇ ਅੰਦਰ ਗੁਰੂ ਸਾਹਿਬ ਜੀ ਨੇ ਆਪਣੇ ਪਵਿੱਤਰ ਚਰਨ ਪਾਏ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਵੱਡੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਪਰ ਉਹ ਅੱਜ ਆਪਣੇ ਹਲਕੇ ਅੰਦਰ ਹੋ ਰਹੇ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਨਾਲ ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੋਸ਼ਲ ਸ੍ਰੀ ਅਨੰਦਪੁਰ ਸਾਹਿਬ, ਭੁਪਿੰਦਰ ਸਿੰਘ ਭਾਰਜ, ਪਾਲੀ ਸਾਹ ਕੌੜਾ, ਹਿਮਾਂਸ਼ੂ ਟੰਡਨ, ਰਮਨਜੋਤ ਸਿੰਘ ਗੋਨਾ ਸਰਪੰਚ ਦਬੂੜ, ਮਾਘੀ ਚੌਧਰੀ ਸਰਪੰਚ ਦੋਲੋਵਾਲ, ਸੋਮ ਦੱਤ ਜੋਸ਼ੀ, ਪਰਮਜੀਤ ਸਿੰਘ ਬੱਢਲ ਰਿਟਾ. ਸਬ ਇੰਸਪੈਕਟਰ, ਜਸਪਾਲ ਸਿੰਘ ਪਾਲਾ, ਤੇਜਵੀਰ ਸਿੰਘ ਜਗੀਰਦਾਰ, ਮਹਿੰਦਰ ਸਿੰਘ, ਬਲਬੀਰ ਸਿੰਘ ਬੱਢਲ, ਠੇਕੇਦਾਰ ਗੁਰਚਰਨ ਸਿੰਘ ਚੰਨੀ, ਧਨਵੰਤ ਸਿੰਘ ਪਰੂਥੀ, ਨਿਤਿਨ ਕਪਿਲ ਆਦਿ ਮੌਜੂਦ ਸਨ |
ਪਾਲਮ ਕਾਲੋਨੀ ਵਿਖੇ ਪ੍ਰਕਾਸ਼ ਪੁਰਬ ਮੌਕੇ ਨਵੇਂ ਗੁਰੂ ਘਰ ਦਾ ਨੀਂਹ ਪੱਥਰ ਰੱਖਿਆ
ਮੋਰਿੰਡਾ ਤੋਂ (ਤਰਲੋਚਨ ਸਿੰਘ ਕੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇੇ ਚੰਡੀਗੜ੍ਹ ਰੋਡ 'ਤੇ ਸਥਿਤ ਪਾਲਮ ਇਨਕਲੇਵ ਕਾਲੋਨੀ ਵਿਚ ਸਮੂਹ ਕਾਲੋਨੀ ਨਿਵਾਸੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆ ਸਿਲੰਦਰ ਸਿੰਘ ਨੇ ਦੱਸਿਆ ਕਿ ਕੀਰਤਨੀ ਜਥੇ ਦੁਆਰਾ ਕੀਰਤਨ ਕੀਤਾ ਗਿਆ ਤੇ ਕਾਲੋਨੀ ਦੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ¢ ਇਸ ਮੌਕੇ ਪਾਲਮ ਕਾਲੋਨੀ ਦੇ ਸਾਬਕਾ ਡਾਇਰੈਕਟਰ ਲਖਬੀਰ ਸਿੰਘ ਨੇ ਕਾਲੋਨੀ ਵਾਸੀਆਂ ਲਈ ਗੁਰਦੁਆਰਾ ਸਾਹਿਬ ਤੇ ਧਰਮਸ਼ਾਲਾ ਸਥਾਪਿਤ ਕਰਨ ਲਈ ਪਲਾਟ ਦਾਨ ਦਿੱਤਾ ਅਤੇ ਸੰਗਤ ਵਲੋਂ ਪਲਾਟ ਵਿਚ ਅਰਦਾਸ ਦੇ ਉਪਰੰਤ ਸ੍ਰੀ ਨਿਸ਼ਾਨ ਸਾਹਿਬ ਸਥਾਪਿਤ ਕਰਕੇ ਨਵੇਂ ਗੁਰੂ ਘਰ ਦਾ ਨੀਂਹ ਪੱਥਰ ਰੱਖਿਆ ਗਿਆ¢ ਇਸ ਮੌਕੇ ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਰਜਿੰਦਰ ਸਿੰਘ, ਕਰਨੈਲ ਸਿੰਘ ਕੰਗ, ਰਘਬੀਰ ਸਿੰਘ ਸਾਂਘਾ, ਹਰਪ੍ਰੀਤ ਸਿੰਘ, ਅਵਤਾਰ ਸਿੰਘ ਰਾਜੀ, ਸੁਰਿੰਦਰ ਮਾਵੀ, ਪਿ੍ਥੀ ਸਿੰਘ ਤੇ ਅਮਨ ਮਾਵੀ ਸਮੇਤ ਸਮੂਹ ਕਲੋਨੀ ਹਾਜ਼ਰ ਸੀ¢
550 ਸਾਲਾ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਸ੍ਰੀ ਅਨੰਦਪੁਰ ਸਾਹਿਬ ਤੋਂ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਰਹਿਨੁਮਾਈ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਪੁਰਾਤਨ ਸਮਿਆਂ ਦੀ ਤਰ੍ਹਾਂ ਸਥਾਨਕ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਕੀਤੀ | ਉਪਰੰਤ 'ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ' ਦੇ ਜੈਕਾਰਿਆਂ ਦੀ ਗੂੰਜ ਰਵਾਨਾ ਹੋਇਆ ਨਗਰ ਕੀਰਤਨ ਵੱਖ-ਵੱਖ ਪੜਾਅ ਜਿਨ੍ਹਾਂ 'ਚ ਚੋਈ ਬਾਜ਼ਾਰ, ਅਟਾਰੀ ਬਾਜ਼ਾਰ, ਮੇਨ ਬਾਜ਼ਾਰ, ਭਗਤ ਰਵਿਦਾਸ ਚੌਾਕ ਤੋਂ ਹੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਮਾਪਤ ਹੋਇਆ | ਥਾਂ-ਥਾਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਵਲੋਂ ਕੀਤੇ ਜਾ ਰਹੇ 'ਸਤਿਨਾਮ ਵਾਹਿਗੁਰੂ' ਦੇ ਜਾਪ ਨਾਲ ਸਮੁੱਚੇ ਸ਼ਹਿਰ 'ਚ ਅਲੌਕਿਕ ਮਾਹੌਲ ਪੈਦਾ ਹੋ ਗਿਆ | ਨਗਰ ਕੀਰਤਨ ਦੇ ਅੱਗੇ ਵੱਖ-ਵੱਖ ਸਕੂਲਾਂ ਦੇ ਚੱਲ ਰਹੇ ਬੈਂਡ ਅਦੁੱਤੀ ਨਜ਼ਾਰਾ ਪੇਸ਼ ਕਰ ਰਹੇ ਸਨ | ਇਸ ਪਾਵਨ ਅਤੇ ਪਵਿੱਤਰ ਦਿਹਾੜੇ 'ਤੇ ਸਜਾਏ ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਨੂੰ ਸੰਬੋਧਨ ਕਰਦਿਆਂ ਮੈਂਬਰ ਸ਼ੋ੍ਰਮਣੀ ਕਮੇਟੀ ਪਿ੍ੰਸੀਪਲ ਗਿਆਨੀ ਸੁਰਿੰਦਰ ਸਿੰਘ, ਬਾਬਾ ਤੀਰਥ ਸਿੰਘ, ਬਾਬਾ ਜਰਨੈਲ ਸਿੰਘ, ਦਵਿੰਦਰ ਸਿੰਘ ਸਾਬਕਾ ਸੁਪਰਡੈਂਟ ਇੰਜੀਨੀਅਰ, ਐਡਵੋਕੇਟ ਹਰਦੇਵ ਸਿੰਘ ਸੂਚਨਾ ਅਫ਼ਸਰ ਤਖ਼ਤ ਸਾਹਿਬ ਆਦਿ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਆਪਣਾ ਸੁਖੀ ਜੀਵਨ ਬਤੀਤ ਕਰਨ | ਨਗਰ ਕੀਰਤਨ 'ਚ ਮੀਤ ਮੈਨੇਜਰ ਸ. ਲਖਵਿੰਦਰ ਸਿੰਘ, ਮਲਕੀਤ ਸਿੰਘ, ਸਾਬਕਾ ਹੈੱਡ ਗੰ੍ਰਥੀ ਭਾਈ ਸੁਖਵਿੰਦਰ ਸਿੰਘ, ਪੰਥਕ ਵਿਦਵਾਨ ਭਾਈ ਹਰਿਸਿਮਰਨ ਸਿੰਘ, ਮਨਜਿੰਦਰ ਸਿੰਘ ਬਰਾੜ, ਹਰਜੀਤ ਸਿੰਘ ਅਚਿੰਤ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਬੀਬੀ ਗੁਰਚਰਨ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਸੁਰਿੰਦਰਪਾਲ ਕੌਰ, ਜਥੇਦਾਰ ਸੰਤੋਖ ਸਿੰਘ, ਪਿ੍ੰ: ਸੁਖਪਾਲ ਕੌਰ ਵਾਲੀਆ, ਗੁਰਮਿੰਦਰ ਸਿੰਘ ਭੁੱਲਰ, ਮਹਿੰਦਰ ਸਿੰਘ ਵਾਲੀਆ ਸਾਬਕਾ ਪ੍ਰਧਾਨ ਨਗਰ ਕੌਾਸਲ, ਬੀਬੀ ਮਨਜੀਤ ਕੌਰ, ਬੀਬੀ ਤੇਜਿੰਦਰ ਕੌਰ, ਬੀਬੀ ਜਸਵੰਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ |
ਨੰਗਲ (ਬੇਗਮਪੁਰ) 550ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ
ਨੂਰਪੁਰ ਬੇਦੀ ਤੋਂ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਪਿੰਡ ਨੰਗਲ (ਬੇਗਮਪੁਰ) ਵਿਖੇ ਸਮੂਹ ਸੰਗਤਾਂ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਮਾਸਟਰ ਰਾਮਪਾਲ ਅਬਿਆਣਾ ਨੇ ਹਾਜ਼ਰੀ ਭਰੀ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੰੂ ਸਾਰਿਆਂ ਨੂੰ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ | ਇਸ ਮੌਕੇ ਗੁਰਮੇਲ ਸਿੰਘ ਕਾਨੰੂਗੋ, ਰਾਮ ਸਰੂਪ ਫ਼ੌਜੀ, ਗੁਰਨਾਮ ਸਿੰਘ ਪਟਵਾਰੀ, ਅਮਰਿੰਦਰ ਸਿੰਘ, ਕਲੱਬ ਪ੍ਰਧਾਨ ਡਾ. ਪਰਮਿੰਦਰ ਗੋਲੂ, ਪਰਮਜੀਤ ਕੌਰ ਪੰਚ, ਹਰਦੀਪ ਸਿੰਘ, ਪੁਸ਼ਪਾ ਦੇਵੀ, ਜੋਗਿੰਦਰ ਕੌਰ ਪੰਚ ਆਦਿ ਸਹਿਤ ਹੋਰ ਸੰਗਤਾਂ ਸ਼ਾਮਿਲ ਸਨ |
ਪਿੰਡ ਖੈਰਪੁਰ 'ਚ ਬੂਟੇ ਲਾਏ ਗਏ
ਮੋਰਿੰਡਾ ਤੋਂ (ਤਰਲੋਚਨ ਸਿੰਘ ਕੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਯੁਵਕ ਸੇਵਾਵਾਂ ਕਲੱਬ ਖੈਰਪੁਰ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੂਟੇ ਲਾਏ ਗਏ ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਰਪ੍ਰਸਤ ਨਵਪ੍ਰੀਤ ਸਿੰਘ ਜੋਨੀ ਨੇ ਦੱਸਿਆ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਿੰਡ ਵਿਚ ਬੂਟੇ ਲਾਏ ਗਏ ਹਨ ਤੇ ਬੂਟਾ ਰੂਪੀ ਪ੍ਰਸਾਦਿ ਵੀ ਵੰਡਿਆ ਗਿਆ¢ ਇਸ ਮੌਕੇ ਬਿਕਰਮਜੀਤ ਸਿੰਘ ਬਿੱਕੀ ਕਲੱਬ ਪ੍ਰਧਾਨ, ਬਲਦੇਵ ਸਿੰਘ ਸਾਬਕਾ ਪ੍ਰਧਾਨ, ਭਾਗ ਸਿੰਘ, ਦਿਲਬਾਗ ਸਿੰਘ, ਜਸਵੀਰ ਸਿੰਘ ਜੱਸੀ, ਬੇਅੰਤ ਕੌਰ ਸਰਪੰਚ, ਬਲਵਿੰਦਰ ਕੌਰ, ਰੌਸ਼ਨ ਸਿੰਘ, ਹਰਿੰਦਰ ਸਿੰਘ, ਲਾਭ ਸਿੰਘ, ਨੇਤਰ ਸਿੰਘ, ਖੜਕ ਸਿੰਘ, ਸ਼ਮਸ਼ੇਰ ਸਿੰਘ, ਰਾਜ ਕੁਮਾਰ, ਜਗਤਾਰ ਸਿੰਘ ਤੇ ਹਰਬੰਸ ਸਿੰਘ ਵੀ ਹਾਜ਼ਰ ਸੀ¢
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਕਿੱਲੋਮੀਟਰ ਸਾਈਕਲਿੰਗ ਮੁਹਿੰਮ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ
ਸ੍ਰੀ ਅਨੰਦਪੁਰ ਸਾਹਿਬ ਤੋਂ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵਲੋਂ ਸਾਈਕਲਿੰਗ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਅਤੇ ਗਲੋਬਲ ਪੈਡਲਰਜ਼ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਕਿੱਲੋਮੀਟਰ ਸਾਈਕਲ ਮੁਹਿੰਮ ਦਾ ਆਗਾਜ਼ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕੀਤਾ ਗਿਆ ਹੈ ¢ ਇਸ ਮੌਕੇ ਜ਼ਿਲ੍ਹਾ ਰੂਪਨਗਰ ਦੇ 50 ਦੇ ਕਰੀਬ ਸਾਈਕਲ ਸਵਾਰ ਮੌਜੂਦ ਸਨ ¢ ਸਾਈਕਲ ਸਵਾਰਾਂ ਦੀ ਇਸ ਮੁਹਿੰਮ ਨੂੰ ਸ਼ੁਰੂ ਕਰਨ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਫੂਲਾ ਸਿੰਘ ਜੀ ਵਲੋਂ ਅਰਦਾਸ ਕੀਤੀ ਗਈ ਅਤੇ ਕਨੂੰ ਗਰਗ ਐੱਸ. ਡੀ. ਐੱਮ. ਸ੍ਰੀ ਅਨੰਦਪੁਰ ਸਾਹਿਬ ਵਲੋਂ ਇਸ ਸਾਈਕਲ ਮੁਹਿੰਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ¢ ਇਸ ਮੌਕੇ ਭਾਈ ਫੂਲਾ ਸਿੰਘ ਨੇ ਕਿਹਾ ਕਿ ਸਾਈਕਲ ਸਵਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜੋ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਇਹ ਬਹੁਤ ਵੱਡਾ ਉਪਰਾਲਾ ਹੈ ¢ ਇਸ ਮੌਕੇ ਕਨੂੰ ਗਰਗ ਨੇ ਬੋਲਦਿਆਂ ਕਿਹਾ ਕਿ ਸਾਈਕਲ ਚਲਾਉਣ ਨਾਲ ਜਿੱਥੇ ਸਰੀਰ ਤੰਦਰੁਸਤ ਰਹਿੰਦਾ ਹੈ, ਉੱਥੇ ਹੀ ਅਸੀਂ ਆਪਣੇ ਵਾਤਾਵਰਨ ਨੂੰ ਸ਼ੁੱਧ ਰੱਖ ਸਕਦੇ ਹਾਂ ¢ ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਜਗਦੀਪ ਸਿੰਘ ਸਿੱਧੂ ਨੇ ਹੋਰ ਜਾਣਕਾਰੀ ਦਿੰਦੇ ਕਿਹਾ ਕਿ ਇਹ ਸਾਈਕਲ ਮੁਹਿੰਮ ਅੱਜ ਤੋਂ ਸ਼ੁਰੂ ਹੋ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 2 ਜਨਵਰੀ 2020 ਤੱਕ 550 ਕਿੱਲੋਮੀਟਰ ਦੀ ਸਾਈਕਲਿੰਗ ਕਰਨਗੇ ¢ ਇਸ ਮੌਕੇ ਦਵਿੰਦਰ ਸਿੰਘ ਡੀ. ਐੱਸ. ਪੀ., ਮੈਨੇਜਰ ਲਖਵਿੰਦਰ ਸਿੰਘ, ਸੂਚਨਾ ਅਫ਼ਸਰ ਐਡਵੋਕੇਟ ਹਰਦੇਵ ਸਿੰਘ, ਰਣਜੀਤ ਸਿੰਘ ਪ੍ਰਧਾਨ ਸਾਈਕਲਿੰਗ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ, ਪਿ੍ੰਸੀਪਲ ਹਰਦੀਪ ਸਿੰਘ ਢੀਂਡਸਾ, ਪ੍ਰੋ. ਸੰਦੀਪ, ਅਸ਼ਵਨੀ ਕੁਮਾਰ ਸ਼ਰਮਾ, ਸ਼ਿਵ ਕੁਮਾਰ ਸੈਣੀ, ਗੁਰਬਚਨ ਸਿੰਘ ਸੋਢੀ, ਪਾਲੀ ਰਾਏਪੁਰ, ਦਵਿੰਦਰ ਸਿੰਘ ਚਨੌਲੀ, ਸੁਰਿੰਦਰ ਸਿੰਘ ਸਿੱਧੂ, ਲੈਕਚਰਾਰ ਯਸਵੰਤ ਬਸੀ, ਬਾਬਾ ਕੁਲਵਿੰਦਰ ਸਿੰਘ, ਅਜੈ ਬੈਂਸ, ਮਾਸਟਰ ਸੰਜੀਵ ਕੁਮਾਰ, ਮਨਜੀਤ ਸਿੰਘ ਦਬੂੜ, ਮਨਿੰਦਰਪਾਲ ਸਿੰਘ ਮਨੀ, ਜਗਜੀਤ ਸਿੰਘ ਕੰਦੋਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਾਈਕਲ ਸਵਾਰ ਹਾਜ਼ਰ ਸਨ¢
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਗੁਰਪੁਰਬ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਇਸਤਰੀ ਸਤਸੰਗ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਸਿੱਖ ਧਰਮ ਦੇ ਉੱਘੇ ਵਿਦਵਾਨ ਗਿਆਨੀ ਅਮਰੀਕ ਸਿੰਘ ਸੱਲ੍ਹੋਮਾਜਰਾ ਵਲੋਂ ਕੀਤੀ ਗਈ | ਇਹ ਨਗਰ ਕੀਰਤਨ ਗੁ: ਸ੍ਰੀ ਕਤਲਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਇਤਿਹਾਸਕ ਗੁ: ਸ੍ਰੀ ਗੜ੍ਹੀ ਸਾਹਿਬ, ਸ਼ਹੀਦੀ ਬੁਰਜ ਭਾਈ ਜੈਤਾ ਜੀ, ਗੁ: ਸ੍ਰੀ ਰਣਜੀਤਗੜ੍ਹ ਸਾਹਿਬ, ਗੁ: ਸ੍ਰੀ ਦਮਦਮਾ ਸਾਹਿਬ ਅਤੇ ਗੁ: ਸ੍ਰੀ ਤਾੜੀ ਸਾਹਿਬ ਵਿਖੇ ਨਤਮਸਤਕ ਹੁੰਦਾ ਹੋਇਆ ਮੁੜ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸਮਾਪਤ ਹੋਇਆ | ਇਸ ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਵਾਸੀਆਂ ਵਲੋਂ ਕਈ ਥਾਵਾਂ ਤੇ ਲੰਗਰ ਲਗਾਏ ਹੋਏ ਸਨ ਅਤੇ ਥਾਂ-ਥਾਂ 'ਤੇ ਸਵਾਗਤੀ ਗੇਟ ਲਗਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਇਸ ਨਗਰ ਕੀਰਤਨ 'ਚ ਸੁਸਾਇਟੀ ਦੇ ਕੀਰਤਨੀ ਜਥੇ ਭਾਈ ਹਰਭਜਨ ਸਿੰਘ, ਭਾਈ ਹਜੂਰ ਸਿੰਘ, ਬੀਬੀ ਗੁਰਚਰਨ ਕੌਰ ਬਾਵਾ ਆਦਿ ਜਥਿਆਂ ਵਲੋਂ ਕੀਰਤਨ ਕੀਤਾ ਜਾ ਰਿਹਾ ਸੀ | ਇਸ ਮੌਕੇ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਮਹਿੰਦਰ ਸਿੰਘ ਚੌਹਾਨਕੇ, ਸੁਸਾਇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਮੱਕੜ, ਜਥੇਦਾਰ ਹਰਭਜਨ ਸਿੰਘ, ਜਥੇਦਾਰ ਗੁਰਮੁਖ ਸਿੰਘ, ਬੇਅੰਤ ਸਿੰਘ, ਡਾ. ਅਵਤਾਰ ਸਿੰਘ ਘੁੰਮਣ, ਗੁਰਇਕਬਾਲ ਸਿੰਘ ਮਾਨ, ਨਰਿੰਦਰ ਸਿੰਘ ਸੋਲਖੀਆਂ, ਕਰਨ ਮੱਕੜ, ਪਿ੍ੰਸੀਪਲ ਲਛਮਣ ਸਿੰਘ, ਸੂਬੇਦਾਰ ਬਲਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ |
ਸ੍ਰੀ ਅਨੰਦਪੁਰ ਸਾਹਿਬ, (ਜੇ.ਐੱਸ.ਨਿੱਕੂਵਾਲ, ਕਰਨੈਲ ਸਿੰਘ)-ਇਕ ਰਿਹਾਇਸ਼ੀ ਵਿੱਦਿਅਕ ਅਦਾਰੇ ਸ੍

ਵਿਰਾਸਤ-ਏ-ਖ਼ਾਲਸਾ ਵਿਖੇ ਪ੍ਰਕਾਸ਼ ਪੁਰਬ ਮੌਕੇ ਸੈਲਾਨੀਆਂ ਨੇ ਮਨਮੋਹਕ ਲਾਈਟਿੰਗ ਤੇ ਪ੍ਰਦਰਸ਼ਨੀ 'ਰਬਾਬ ਤੋਂ ਨਗਾਰਾ' ਦਾ ਅਨੰਦ ਮਾਣਿਆ

ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਿੱਥੇ ਪੰਜਾਬ ਸਰਕਾਰ ਵਲੋਂ ਵੱਡੀ ਪੱਧਰ 'ਤੇ ਸਮਾਗਮ ਕਰਵਾ ਕੇ ਸੰਗਤਾਂ ਨੂੰ ਗੁਰੂ ਜੀ ਦੇ ਫ਼ਲਸਫ਼ੇ ਤੋਂ ਜਾਣੂੰ ਕਰਵਾਇਆ ਗਿਆ ਹੈ, ...

ਪੂਰੀ ਖ਼ਬਰ »

ਸਰਕਾਰੀ ਫ਼ੈਸਲਿਆਂ ਤੋਂ ਪ੍ਰੇਸ਼ਾਨ ਆੜ੍ਹਤੀਆਂ ਵਲੋਂ ਕਿਸਾਨਾਂ ਨੂੰ ਐਡਵਾਂਸ ਨਾ ਦੇਣ ਦਾ ਫ਼ੈਸਲਾ

ਰੂਪਨਗਰ, 12 ਨਵੰਬਰ (ਸ. ਰਿ.)-ਆੜ੍ਹਤੀ ਐਸੋ: ਜ਼ਿਲ੍ਹਾ ਰੂਪਨਗਰ ਦੀ ਹੋਈ ਮੀਟਿੰਗ 'ਚ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਖੇਤੀਬਾੜੀ ਅਤੇ ਇਸ ਦੇ ਨਾਲ ਜੁੜੇ ਕਾਰੋਬਾਰ ਲਗਾਤਾਰ ਘਾਟੇ ਵਿਚ ਜਾ ਰਹੇ ਹਨ, ਇਸ ਲਈ ਕਿਸਾਨ ਅਤੇ ਮਜ਼ਦੂਰ ਭਰਾ ...

ਪੂਰੀ ਖ਼ਬਰ »

ਗੋਬਿੰਦ ਰਾਮ ਟੈਕਨੀਕਲ ਸਰਵਿਸ ਯੂਨੀਅਨ ਦੇ ਨਵੇਂ ਪ੍ਰਧਾਨ ਬਣੇ

ਕੀਰਤਪੁਰ ਸਾਹਿਬ, 12 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਵਲੋਂ ਯੂਨੀਅਨ ਦੀਆਂ ਚੋਣਾਂ ਸਬੰਧੀ ਦਿੱਤੇ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਸਬ ਡਵੀਜ਼ਨ ਕੀਰਤਪੁਰ ਸਾਹਿਬ ਦੇ ਨਵੇਂ ਅਹੁਦੇਦਾਰਾਂ ਅਤੇ ...

ਪੂਰੀ ਖ਼ਬਰ »

ਰੁੜਕੀ ਹੀਰਾਂ ਨੇੜੇ 3 ਵਾਹਨਾਂ ਵਿਚਾਲੇ ਵਾਪਰੇ ਹਾਦਸੇ 'ਚ ਇਕ ਗੰਭੀਰ ਜ਼ਖ਼ਮੀ

ਸ੍ਰੀ ਚਮਕੌਰ ਸਾਹਿਬ, 12 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਮੋਰਿੰਡਾ ਮਾਰਗ 'ਤੇ ਪਿੰਡ ਰੁੜਕੀ ਹੀਰਾਂ ਨੇੜੇ ਵਾਪਰੇ ਇਕ ਹਾਦਸੇ ਵਿਚ ਇਕ ਵਿਅਕਤੀ ਸਖ਼ਤ ਜ਼ਖ਼ਮੀ ਹੋ ਗਿਆ, ਜਿਸ ਨੂੰ ਸਥਾਨਕ ਸਰਕਾਰੀ ਹਸਪਤਾਲ ਤੋਂ ਚੰਡੀਗੜ੍ਹ ਰੈਫ਼ਰ ਕਰ ਦਿੱਤਾ | ਅੱਜ ...

ਪੂਰੀ ਖ਼ਬਰ »

ਕਿਸਾਨ ਵਲੋਂ ਪਰਾਲੀ ਸਾੜੇ ਜਾਣ 'ਤੇ ਪਰਚਾ ਦਰਜ

ਮੁਕੰਦਪੁਰ, 12 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਪਿੰਡ ਬਖਲੌਰ ਦੇ ਦਮਨ ਰਾਣਾ ਪੁੱਤਰ ਸ਼ਮਸ਼ੇਰ ਰਾਣਾ ਨੇ ਆਪਣੇ ਖੇਤਾਂ ਵਿਚ ਝੋਨੇ ਦੀ ਬਚੀ ਹੋਈ ਪਰਾਲੀ ਨੂੰ ਅੱਗ ਲਗਾ ਦਿੱਤੀ, ਜਿਸ ਦੀ ਜਾਣਕਾਰੀ ਮਿਲਦੇ ...

ਪੂਰੀ ਖ਼ਬਰ »

ਵਿਧਾਇਕ ਡਾ. ਸੁੱਖੀ ਵਲੋਂ ਹੋਣਹਾਰ ਕਰਾਟੇ ਖਿਡਾਰੀ ਸਨਮਾਨਿਤ

ਬੰਗਾ, 12 ਨਵੰਬਰ (ਕਰਮ ਲਧਾਣਾ)- ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਹੋਣ ਵਾਲੇ ਚੈਂਪੀਅਨਸ਼ਿਪ ਮੁਕਾਬਲਿਆਂ 'ਚ ਸੋਨੇ, ਚਾਂਦੀ ਅਤੇ ਕਾਂਸੀ ਦੇ ਦਰਜਨਾਂ ਤਗਮੇ ਜਿੱਤਣ ਵਾਲੇ ਵੀਰ ਫਾਈਟਰ ਕਰਾਟੇ ਕਲੱਬ ਬੰਗਾ ਦੇ ਕਰਾਟੇ ਖਿਡਾਰੀਆਂ ਦਾ ਹਲਕਾ ਬੰਗਾ ਦੇ ਵਿਧਾਇਕ ਡਾ. ...

ਪੂਰੀ ਖ਼ਬਰ »

ਗੁਰਦੁਆਰੇ ਮੱਥਾ ਟੇਕਣ ਗਏ ਨੌਜਵਾਨ ਦੀ ਕੁੱਟਮਾਰ

ਮੁਕੰਦਪੁਰ, 12 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਥਾਣਾ ਮੁਕੰਦਪੁਰ ਅਧੀਨ ਪੈਂਦੇ ਪਿੰਡ ਲਿੱਦੜ ਕਲਾਂ ਦੇ ਨਵਜੀਤ ਸਿੰਘ ਪੁੱਤਰ ਗੁਰਨੇਕ ਸਿੰਘ ਨਾਲ ਪਿੰਡ ਦੇ ਹੀ ਇਕ ਨੌਜਵਾਨ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਨੌਜਵਾਨ ਨੇ ਦੱਸਿਆ ਕਿ ਸਵੇਰ 9.30 ...

ਪੂਰੀ ਖ਼ਬਰ »

ਪੂਰਾ ਵਿਸ਼ਵ ਬਾਬੇ ਨਾਨਕ ਦੇ ਇਲਾਹੀ ਰੰਗ ਵਿਚ ਰੰਗਿਆ-ਗਰੇਵਾਲ

ਦਸੂਹਾ, 12 ਨਵੰਬਰ (ਭੁੱਲਰ)-ਅੱਜ ਪੂਰਾ ਵਿਸ਼ਵ ਬਾਬੇ ਨਾਨਕ ਦੇ ਇਲਾਹੀ ਰੰਗ 'ਚ ਰੰਗਿਆ ਗਿਆ ਹੈ | ਇਹ ਪ੍ਰਗਟਾਵਾ ਏ. ਬੀ. ਸ਼ੂਗਰ ਮਿੱਲ ਰੰਧਾਵਾ ਪੈ੍ਰਜ਼ੀਡੈਂਟ ਬਲਵੰਤ ਸਿੰਘ ਗਰੇਵਾਲ ਤੇ ਏ. ਜੀ. ਐੱਮ. ਦੇਸ ਰਾਜ ਸਿੰਘ ਨੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਲੰਗਰ

ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਨਗਰ ਕੌਾਸਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਖ-ਵੱਖ ਫ਼ਲਾਂ ਅਤੇ ਹੋਰ ਸਮੱਗਰੀ ਦਾ ਲੰਗਰ ਲਗਾਇਆ ਗਿਆ | ਨਗਰ ਕੌਾਸਲ ਦੇ ਪ੍ਰਧਾਨ ਹਰਜੀਤ ਸਿੰਘ ...

ਪੂਰੀ ਖ਼ਬਰ »

ਸੇਵਾ ਸੁਸਾਇਟੀ ਗਾਰਡਨ ਕਾਲੋਨੀ ਨੇ ਕੀਰਤਨ ਸਮਾਗਮ ਕਰਵਾਇਆ

ਮੋਰਿੰਡਾ, 12 ਨਵੰਬਰ (ਤਰਲੋਚਨ ਸਿੰਘ ਕੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗਾਰਡਨ ਕਾਲੋਨੀ ਮੋਰਿੰਡਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਕਰਮ ਭੂਮੀ ਵੈੱਲਫੇਅਰ ਟਰੱਸਟ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਕੱਲ੍ਹ

ਨੰਗਲ, 12 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਅਨੰਦਪੁਰ ਸਾਹਿਬ ਕਰਮ ਭੂਮੀ ਵੈੱਲਫੇਅਰ ਟਰੱਸਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 14 ਨਵੰਬਰ ਨੂੰ ਲਾਲਾ ਲਾਜਪਤ ਰਾਏ ਸਿਵਲ ਹਸਪਤਾਲ ਵਿਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਸੀਨੀਅਰ ਸਿਟੀਜ਼ਨ ਦੀ ਮੀਟਿੰਗ

ਮੋਰਿੰਡਾ, 12 ਨਵੰਬਰ (ਤਰਲੋਚਨ ਸਿੰਘ ਕੰਗ)-ਪੰਜਾਬ ਰਾਜ ਪੈਂਸ਼ਨਰਜ ਮਹਾਂਸੰਘ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਨੇ ਮਾ. ਰਮੇਸ਼ਵਰ ਦਾਸ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਕੀਤੀ ¢ ਮੀਟਿੰਗ ਦੌਰਾਨ ਕਈ ਮਤਿਆਂ 'ਤੇ ਵਿਚਾਰ-ਚਰਚਾ ਕੀਤੀ ਗਈ ¢ ਸਮੂਹ ਕਰਮਚਾਰੀਆਂ ...

ਪੂਰੀ ਖ਼ਬਰ »

ਦੁਲਚੀ ਮਾਜਰਾ ਵਾਲੇ ਬਾਬਾ ਗੁਰਚਰਨ ਸਿੰਘ ਵਲੋਂ ਮਠਿਆਈ ਦਾ ਲੰਗਰ

ਰੂਪਨਗਰ, 12 ਨਵੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਨੇੜੇ ਨਿਜ਼ਾਮਪੁਰ ਰੋਡ 'ਤੇ ਕਰਤਾਰਪੁਰ ਆਸ਼ਰਮ ਦੁਲਚੀਮਾਜਰਾ ਵਾਲੇ ਬਾਬਾ ਗੁਰਚਰਨ ਸਿੰਘ ਲੰਗਰਾਂ ਵਾਲਿਆਂ ਦੇ ਲੰਗਰਾਂ 'ਚ ਬਹੁਭਾਂਤੀ ਮਠਿਆਈ, ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਖ਼ੂਨਦਾਨ ਕੈਂਪ ਲਗਾਇਆ

ਰੂਪਨਗਰ, 12 ਨਵੰਬਰ (ਹੰੁਦਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਰੋਪੜ ਯੂਥ ਵੈੱਲਫੇਅਰ ਕਲੱਬ ਰੋਪੜ ਵਲੋਂ ਐੱਚ. ਡੀ. ਐੱਫ. ਸੀ. ਬੈਂਕ ਰੋਪੜ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਗੁਰਦੁਆਰਾ ਟਿੱਬੀ ਸਾਹਿਬ ਕਲਗ਼ੀਧਰ ਕੰਨਿਆ ਪਾਠਸ਼ਾਲਾ ਰੋਪੜ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਵਲੋਂ ਲਗਾਏ ਮੈਡੀਕਲ ਜਾਂਚ ਕੈਂਪ ਦਾ ਕੀਤਾ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜਿਕ ਬੁਰਾਈਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਪਵਨ, ਪਾਣੀ ਅਤੇ ਧਰਤੀ ਦਾ ਮਹੱਤਵ ਸਮਝਾਉਣ ਦਾ ਜੋ ਉਪਰਾਲਾ ਕੀਤਾ ਸੀ, ਉਸ ਨੇ ਸੰਸਾਰ ਨੂੰ ਨਵੀਂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX