ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 day ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  1 day ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  1 day ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  1 day ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  1 day ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  1 day ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  1 day ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  1 day ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  1 day ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  1 day ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  1 day ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  1 day ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  1 day ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  1 day ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  1 day ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  1 day ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  1 day ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  1 day ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  1 day ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  1 day ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  1 day ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਪਟਿਆਲਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸੰਗਤਾਂ ਨੇ ਸ਼ਰਧਾ ਨਾਲ ਮਨਾਇਆ

ਗੁ. ਦੁਖ ਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ
ਪਟਿਆਲਾ, 12 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਮਾਨਵਤਾ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ ਅਤੇ ਪਟਿਆਲਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਭਾਤ ਫੇਰੀਆਂ ਨੇ ਗੁ. ਦੂਖ-ਨਿਵਾਰਨ ਸਾਹਿਬ ਵਿਖੇ ਹਾਜ਼ਰੀ ਭਰੀ | ਤੜਕ ਸਵੇਰੇ ਕਵਾੜ ਖੁੱਲਣ ਮਗਰੋਂ ਹੈੱਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਮਾਨਵਤਾ ਦੇ ਕਲਿਆਣ ਲਈ ਅਰਦਾਸ ਕੀਤੀ | ਇਸ ਮੌਕੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹਜ਼ੂਰੀ ਰਾਗੀ ਜਥਿਆਂ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਅਤੇ ਸਿੱਖ ਧਰਮ ਦੇ ਮਹਾਨ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ 150 ਦੇ ਕਰੀਬ ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਸਾਬਕਾ ਪ੍ਰਧਾਨ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ | ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਰਾਜਨੀਤਕ, ਸਮਾਜਿਕ ਤੇ ਧਾਰਮਿਕ ਤੌਰ 'ਤੇ ਇਨਕਲਾਬ ਲੈ ਕੇ ਆਏ ਸਨ | ਇਸ ਮੌਕੇ ਗੁ. ਦੂਖ-ਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਵਲੋਂ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕੀਤਾ ਗਿਆ ਤੇ ਗੁ. ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਬੀਬੀ ਕੁਲਦੀਪ ਕੌਰ ਟੌਹੜਾ, ਸਾਬਕਾ ਮੈਂਬਰ ਬੀਬੀ ਪਰਮਜੀਤ ਕੌਰ, ਭਗਵੰਤ ਸਿੰਘ ਧੰਗੇੜਾ, ਮੈਨੇਜਰ ਕਰਨੈਲ ਸਿੰਘ, ਸੁਰਜੀਤ ਸਿੰਘ ਅਬਲੋਵਾਲ, ਸਵਿੰਦਰ ਸਿੰਘ ਸਭਰਵਾਲ, ਇੰਦਰਮੋਹਨ ਸਿੰਘ ਬਜਾਜ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਅਮਰਪਾਲ ਸਿੰਘ, ਜਸਪਾਲ ਸਿੰਘ ਕਲਿਆਣ, ਕਰਨੈਲ ਸਿੰਘ ਆਦਿ ਸੰਗਤਾਂ ਨੇ ਹਾਜ਼ਰੀਆਂ ਭਰੀਆਂ |
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਪੱਧਰ 'ਤੇ ਪ੍ਰਚਾਰਨ ਦੀ ਲੋੜ : ਸੰਤ ਕੰਬਲੀਵਾਲੇ
ਪਟਿਆਲਾ, (ਜਸਪਾਲ ਸਿੰਘ ਢਿੱਲੋਂ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇੱਥੇ ਗੁਰਦੁਆਰਾ ਕੰਬਲੀਵਾਲਾ ਵਿਖੇ ਮਨਾਇਆ ਗਿਆ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਆਪਣੇ ਸੰਦੇਸ਼ 'ਚ ਸੰਤ ਨਛੱਤਰ ਸਿੰਘ ਕੰਬਲੀ ਵਾਲਿਆਂ ਨੇ ਆਖਿਆ ਕਿ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ ਵੰਡ ਛਕੋ ਨਾਮ ਜਪੋ ਦੇ ਫ਼ਲਸਫ਼ੇ ਨੂੰ ਅੱਜ ਵਿਸ਼ਵ ਪੱਧਰ 'ਤੇ ਪ੍ਰਚਾਰਨ ਦੀ ਲੋੜ ਹੈ | ਸੰਤ ਕੰਬਲੀ ਵਾਲਿਆਂ ਨੇ ਆਖਿਆ ਕਿ ਅੱਜ ਉਨ੍ਹਾਂ ਦੀ ਬਾਣੀ 'ਤੇ ਪਹਿਰਾ ਦੇਣ ਦੀ ਜ਼ਰੂਰਤ ਹੈ | ਇਸ ਮੌਕੇ ਪ੍ਰੋ. ਬਡੂੰਗਰ ਨੇ ਆਖਿਆ ਕਿ ਗੁਰੂ ਸਾਹਿਬ ਨੇ ਖ਼ੁਦ ਹੱਲ ਵਾਹਕੇ ਲੋਕਾਂ ਨੂੰ ਕਿਰਤ ਕਰਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਪ੍ਰੋ. ਬਡੂੰਗਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਸਮਾਗਮ 'ਚ ਭਾਈ ਗੁਰਦੀਪ ਸਿੰਘ, ਗੁਰਮੀਤ ਸਿੰਘ ਬਿੱਟੂ ਸਾਬਕਾ ਸਰਪੰਚ, ਮਲਕੀਤ ਸਿੰਘ, ਜੈਦੀਪ ਸਿੰਘ, ਲਖਵਿੰਦਰ ਸਿੰਘ ਤੇ ਹੋਰ ਵੀ ਸ਼ਖ਼ਸੀਅਤਾਂ ਹਾਜਰ ਸਨ | ਇਸ ਮੌਕੇ ਬੀਬੀਆਂ ਦੇ ਜਥੇ ਨੇ ਜਪੁਜੀ ਸਾਹਿਬ ਦੇ ਪਾਠ ਕਰਕੇ ਕੀਰਤਨ ਵੀ ਕੀਤਾ |
550 ਫੁੱਟ ਦਾ ਕੇਕ ਬਣਿਆ ਖਿੱਚ ਦਾ ਕੇਂਦਰ
ਰਾਜਪੁਰਾ, (ਰਣਜੀਤ ਸਿੰਘ, ਜੀ.ਪੀ. ਸਿੰਘ)-ਇਥੋਂ ਦੀ ਗੋਬਿੰਦ ਕਾਲੋਨੀ ਰੋਡ 'ਤੇ ਇਕ ਵਿਅਕਤੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਫੁੱਟ ਦਾ ਕੇਕ ਬਣਾਇਆ, ਜਿਹੜਾ ਸ਼ਹਿਰ ਵਾਸੀਆਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ | ਇਸ ਸਬੰਧੀ ਲੱਕੀ ਵਦਾਣਾ ਨੇ ਦੱਸਿਆ ਕਿ ਉਸ ਨੇ ਕੱਲ੍ਹ ਹੀ ਇਹ ਬਾਰੇ ਸੋਚਿਆ ਸੀ ਅਤੇ ਨਾਲ ਹੀ ਉਸ ਨੇ ਕਈ ਬੇਕਰੀ ਵਾਲਿਆਂ ਨਾਲ ਸੰਪਰਕ ਕੀਤਾ | ਪਰ ਇਕ ਕਿ੍ਸ਼ਨਾ ਬੇਕਰੀ ਵਾਲੇ ਨੇ ਹਾਮੀ ਭਰੀ ਤੇ ਉਸਨੇ ਇਹ ਕੰਮ ਕਰੀਬ 16 ਘੰਟੇ ਲਾ ਕੇ ਪੂਰਾ ਕਰ ਦਿੱਤਾ | ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸਾਨੂੰ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਕੇਕ ਲਈ ਐਨਾ ਵੱਡਾ ਟੈਂਟ ਲਾਉਣ ਲਈ ਉਹ ਅਤੇ ਹੋਰ ਸਟਾਫ਼ ਮੈਂਬਰ ਪੂਰੀ ਰਾਤ ਹੀ ਲੱਗੇ ਰਹੇ ਸਨ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਪਹਿਲਾਂ ਕਦੇ ਵੀ ਏਨਾ ਵੱਡਾ ਕੇਕ ਅਤੇ ਸੜਕ 'ਤੇ ਲੱਗਾ ਟੈਂਟ ਨਹੀਂ ਵੇਖਿਆ | ਇਸ ਮੌਕੇ ਸੰਗਤਾਂ ਨੇ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਆਸਮਾਨ ਗੂੰਜਣ ਲਾ ਦਿੱਤਾ | ਇਸ ਮੌਕੇ ਰਮਨ ਸਿੰਘ ਰੋਮਾਣਾ, ਮਸਤਕ ਸਿੰਘ ਝੰਡਾ, ਅਨਹਦ ਸਿੰਘ ਝੰਡਾ, ਗੁਰਪ੍ਰੀਤ ਸਿੰਘ, ਯੋਗਤਾ, ਆਂਚਲ, ਸਕੀਨਾ, ਰੋਜ਼, ਸ਼ਿਵਾਨੀ, ਗਗਨ ਸਿੰਘ ਅਤੇ ਹੋਰ ਹਾਜ਼ਰ ਸਨ | ਰਾਜਪੁਰਾ, 12 ਨਵੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਸ਼ਹਿਰ ਅਤੇ ਨੇੜਲੇ ਖੇਤਰ ਦੇ ਪਿੰਡਾਂ ਵਿਚ ਪਹਿਲੀ ਪਾਤਸ਼ਾਹੀ ਸਾਹਿਬ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ | ਖੇਤਰ ਦੇ ਕੇਂਦਰੀ ਗੁਰਦੁਆਰਾ ਸਿੰਘ ਸਭਾ, ਗੁ. ਸਿੰਘ ਸਭਾ ਗੁਲਾਬ ਨਗਰ, ਗੁ. ਨੌਵੀਂ ਪਾਤਸ਼ਾਹੀ ਮਹਿੰਦਰ ਗੰਜ, ਗੁਰਦੁਆਰਾ ਸਾਹਿਬ ਆਹਲੂਵਾਲੀਆ, ਗੁ. ਜਪੁ ਸਾਹਿਬ ਗੋਬਿੰਦ ਕਲੋਨੀ, ਗੁ. ਨਵੀਨ ਸਿੰਘ ਸਭਾ, ਗੁ. ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗੁ. ਸ਼ਹੀਦ ਭਾਈ ਮਤੀ ਦਾਸ, ਗੁ. ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਪਿਲਖਣੀ ਸਮੇਤ ਹੋਰ ਗੁਰਦੁਆਰਿਆਂ ਵਿਚ ਵਿਚ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ | ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਖੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਰਫੀਆਬਾਦ ਬਾਰਾਮੂਲਾ (ਜੰਮੂ ਕਸ਼ਮੀਰ) ਦੇ ਵਿਧਾਇਕ ਗੁਲਾਬ ਮੁਹੰਮਦ ਖਾਨ, ਮਿਲਟੀ ਕੰਬੋਜ, ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ, ਅਕਾਲੀ ਕੌਾਸਲਰ ਕਰਨਵੀਰ ਸਿੰਘ ਕੰਗ ਸਮੇਤ ਹੋਰ ਆਗੂ ਨਤਮਸਤਕ ਹੋਏ | ਸਮਾਗਮ ਦੌਰਾਨ ਬੀਬੀ ਜਸਪ੍ਰੀਤ ਕੌਰ ਖ਼ਾਲਸਾ ਲੁਧਿਆਣਾ ਵਾਲੇ ਦੇ ਰਾਗੀ ਸਿੰਘ ਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਭਾਈ ਅਬਰਿੰਦਰ ਸਿੰਘ ਕੰਗ ਪ੍ਰਧਾਨ ਕੇਂਦਰੀ ਗੁਰਦੁਆਰਾ ਸਿੰਘ ਸਭਾ, ਭਾਈ ਸੇਵਕ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਗੁਲਾਬ ਨਗਰ, ਸਰਬਜੀਤ ਸਿੰਘ ਵਾਲੀਆ ਪ੍ਰਧਾਨ ਗੁੁਰਦੁਆਰਾ ਸਾਹਿਬ ਆਹਲੂਵਾਲੀਆ ਪੁਰਾਣਾ ਰਾਜਪੁਰਾ, ਭਾਈ ਹਰਦੇਵ ਸਿੰਘ ਕੰਡੇਵਾਲਾ ਪ੍ਰਧਾਨ ਗੁ. ਰਾਮਗੜ੍ਹੀਆ ਸਭਾ, ਭਾਈ ਰਮਿੰਦਰ ਸਿੰਘ, ਬਲਦੇਵ ਸਿੰਘ ਖੁਰਾਣਾ, ਕਿ੍ਪਾਲ ਸਿੰਘ ਭੰਗੂ, ਸੁੱਖਦੇਵ ਸਿੰਘ ਵਿਰਕ, ਦਤਾਰ ਸਿੰਘ ਭਾਟੀਆ, ਮਹਿੰਦਰ ਸਿੰਘ ਭਿੰਡਰ ਸਮੇਤ ਹੋਰਾਂ ਨੇ ਸੇਵਾ ਨਿਭਾਈ |
ਬਨੂੜ ਅਤੇ ਆਸ-ਪਾਸ ਦੇ ਖੇਤਰ ਵਿਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
ਬਨੂੜ, (ਭੁਪਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬਨੂੜ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ ਵਿਚ ਬੜੇ ਹੀ ਧੂਮ ਧਾਮ ਨਾਲ ਮਨਾਇਆ ਗਿਆ | ਇਲਾਕੇ ਦੇ ਗੁਰਦੁਆਰਿਆਂ ਨੂੰ ਅੱਜ ਬਹੁਤ ਹੀ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਸੀ | ਗੁਰਦੁਆਰਾ ਸਾਹਿਬ ਵਿਚ ਪਿਛਲੇ ਤਿੰਨ ਦਿਨਾ ਤੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਢਾਡੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ | ਗੁਰਦੁਆਰਾ ਸਿੰਘ ਸ਼ਹੀਦਾਂ ਬਾਂਡਿਆ ਬਸੀ ਵਿਖੇ ਵੀ ਪ੍ਰਕਾਸ਼ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਦਿਲਬਾਗ ਸਿੰਘ ਨੇ ਕਵੀਸ਼ਰੀ ਤੇ ਢਾਡੀ ਜਥਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਤੇ ਡਾਕਟਰੀ ਜਾਂਚ ਕੈਂਪ ਲਗਾਇਆ
ਦੇਵੀਗੜ੍ਹ, (ਰਜਿੰਦਰ ਸਿੰਘ ਮੌਜੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਗ੍ਰਾਮ ਪੰਚਾਇਤ ਇਸਰਹੇੜੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੇ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਬਾਬਾ ਗੁਰਬਖ਼ਸ਼ ਸਿੰਘ ਨੇ ਕਥਾ ਵਿਚਾਰਾਂ ਕਰਕੇ ਸੰਗਤਾਂ ਨੰੂ ਨਿਹਾਲ ਕੀਤਾ | ਬਾਅਦ ਵਿਚ ਡਾਕਟਰੀ ਜਾਂਚ ਕੈਂਪ ਦਾ ਉਦਘਾਟਨ ਜੋਗਿੰਦਰ ਸਿੰਘ ਕਾਕੜਾ ਸਿਆਸੀ ਸਕੱਤਰ ਹਰਿੰਦਰਪਾਲ ਸਿੰਘ ਹੈਰੀ ਮਾਨ ਨੇ ਕੀਤਾ | ਜਿਨ੍ਹਾਂ ਨੂੰ ਨੰਬਰਦਾਰ ਕਰਮਜੀਤ ਸਿੰਘ ਅਤੇ ਪਿੰਡ ਵਾਸੀਆਂ ਨੇ ਸਨਮਾਨਿਤ ਕੀਤਾ | ਇਸ ਮੌਕੇ ਡਾ. ਨਵਦੀਪ ਵਾਲੀਆ ਮੈਡੀਸਨ ਦੇ ਮਾਹਿਰ, ਸ਼ਿਵਮ ਚੋਪੜਾ ਆਪਟੋਮੀਟ ਰਿਸਟ ਨੇ ਨਜ਼ਰ ਚੈੱਕ, ਡਾ. ਪ੍ਰੇਮ ਪਾਲ ਢਿੱਲੋਂ ਡੈਂਟਲ ਸਰਜਨ ਅਤੇ ਡਾ. ਅਰਵਿੰਦਰ ਕੌਰ ਸਾਬਕਾ ਪ੍ਰੋਫੈਸਰ ਰਜਿੰਦਰਾ ਹਸਪਤਾਲ ਪਟਿਆਲਾ ਇਸਤਰੀ ਰੋਗਾਂ ਦੇ ਮਾਹਿਰ ਦੀ ਸਮੁੱਚੀ ਟੀਮ ਵਲੋਂ ਮਰੀਜ਼ਾਂ ਦੇ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ | ਜਾਣਕਾਰੀ ਦਿੰਦਿਆਂ ਸਰਪੰਚ ਸ਼ਿੰਦਰ ਕੌਰ ਪਤਨੀ ਨੰਬਰਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਦੀ ਈ.ਸੀ.ਜੀ. ਅੱਖਾਂ ਦੀ ਨਜ਼ਰ ਅਤੇ ਸ਼ੂਗਰ ਮੁਫ਼ਤ ਚੈੱਕ ਕੀਤੀ ਗਈ ਤੇ ਦਵਾਈਆਂ ਵੰਡੀਆਂ ਗਈਆਂ | ਇਸ ਮੌਕੇ ਨੰਬਰਦਾਰ ਕਰਮਜੀਤ ਸਿੰਘ ਅਤੇ ਪਿੰਡ ਵਾਸੀਆਂ ਨੇ ਆਏ ਮਹਿਮਾਨਾਂ ਤੇ ਡਾਕਟਰਾਂ ਦੀ ਸਮੁੱਚੀ ਟੀਮ ਨੂੰ ਸਨਮਾਨਿਤ ਕੀਤਾ | ਇਸ ਮੌਕੇ ਜੰਗ ਸਿੰਘ, ਤਰਲੋਚਨ ਸਿੰਘ, ਸਤਨਾਮ ਸਿੰਘ, ਨੰਬਰਦਾਰ ਮਾਨ ਸਿੰਘ, ਕੁਲਵਿੰਦਰ ਸਿੰਘ ਰੋਕੀ, ਡਾ. ਮਹਿੰਦਰ ਸੈਣੀ, ਨਰਿੰਦਰ ਕੌਰ, ਜੱਸੀ, ਕੁਲਵੰਤ ਸਿੰਘ, ਪਵਨ ਕੁਮਾਰ, ਦਰਸ਼ਨ ਸਿੰਘ, ਨਰਿੰਦਰ ਕੌਰ, ਹਰਦੇਵ ਸਿੰਘ, ਗੁਰਪਾਲ ਸਿੰਘ, ਅਜੈਬ ਸਿੰਘ, ਕੇਹਰ ਸਿੰਘ, ਸਤਨਾਮ ਸਿੰਘ ਐਨ.ਆਰ.ਆਈ, ਮਾਂਗਾ ਰਾਮ, ਸੁਖਦੇਵ ਸਿੰਘ ਅਤੇ ਨਿਰਮਲ ਸਿੰਘ ਆਦਿ ਹਾਜ਼ਰ ਸਨ |
ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਦੇਵੀਗੜ੍ਹ, (ਮੁਖਤਿਆਰ ਸਿੰਘ ਨੌਗਾਵਾਂ)-ਸਿੱਖ ਕੌਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ਦੇਸ਼ ਵਿਦੇਸ਼ ਵਿਚ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਿਆਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕਥਾ ਕੀਰਤਨ ਕੀਤੇ ਗਏ | ਇਸੇ ਤਰ੍ਹਾਂ ਦੇਵੀਗੜ੍ਹ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਅਤੇ ਹੋਰ ਆਸ ਪਾਸ ਦੇ ਪਿੰਡਾਂ ਦੇ ਗੁਰਦੁਆਰਿਆਂ ਵਿਚ ਸ੍ਰੀ ਅਖੰਡ ਪਾਸ ਸਾਹਿਬ ਜੀ ਦੇ ਭੋਗ ਪਾਏ ਗਏ |
ਗੁਰਦੁਆਰਾ ਬੋਹੜ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ
ਭਾਦਸੋਂ, (ਗੁਰਬਖ਼ਸ਼ ਸਿੰਘ ਵੜੈਚ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਸੰਤ ਰਣਜੀਤ ਸਿੰਘ ਢੀਂਗੀ ਵਾਲਿਆਂ ਕਥਾ ਕੀਰਤਨ ਕੀਤਾ ਤੇ ਭਾਈ ਰਣਜੀਤ ਸਿੰਘ ਖ਼ਾਲਸਾ ਮੋੜ ਮੰਡੀ ਬਠਿੰਡਾ ਵਾਲਿਆਂ ਦੇ ਜਥੇ ਨੇ ਢਾਡੀ ਵਾਰਾਂ ਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੇ ਚਾਨਣਾ ਪਾਇਆ | ਸਟੇਜ ਸਕੱਤਰ ਦੀ ਭੂਮਿਕਾ ਗੁਰਸੇਵਕ ਸਿੰਘ ਨੇ ਨਿਭਾਈ | ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਹੈੱਡ ਗ੍ਰੰਥੀ ਗੁਰਪ੍ਰੀਤ ਸਿੰਘ, ਗੁਰਮੇਲ ਸਿੰਘ ਖ਼ਾਲਸਾ, ਦਰਸ਼ਨ ਸਿੰਘ ਖ਼ਾਲਸਾ, ਦਵਿੰਦਰ ਸਿੰਘ ਪ੍ਰਧਾਨ, ਹਰਜਿੰਦਰ ਸਿੰਘ ਗਾਲ੍ਹੇ, ਦਵਿੰਦਰ ਸਿੰਘ ਖਾਲਸਾ, ਗੁਰਦੀਪ ਸਿੰਘ, ਜੈਮਲ ਸਿੰਘ, ਦਿਆਲ ਸਿੰਘ ਸਕਰਾਲੀ, ਸੁਖਵਿੰਦਰ ਸਿੰਘ ਗੁੱਡੂ, ਅਕਾਲਜੋਤ ਸਿੰਘ,ਜਸਪਾਲ ਸਿੰਘ, ਜਸਵੰਤ ਸਿੰਘ ਦੇਵੇ, ਸਤਗੂਰ ਸਿੰਘ ਖੱਟੜਾ, ਸੁਰਜੀਤ ਸਿੰਘ ਆਦਿ ਸੰਗ਼ਤਾਂ ਹਾਜ਼ਰ ਸਨ |
ਗੰਗਾ ਇੰਟਰਨੈਸ਼ਨਲ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ
ਖਨੌਰੀ/ਅਰਨੋਂ, (ਬਲਵਿੰਦਰ ਸਿੰਘ ਥਿੰਦ, ਦਰਸ਼ਨ ਸਿੰਘ ਪਰਮਾਰ)-ਗੰਗਾ ਇੰਟਰਨੈਸ਼ਨਲ ਸਕੂਲ ਢਾਬੀ ਗੁੱਜਰਾਂ ਵਿਖੇ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਧੂਮ ਧਾਮ ਧਾਮ ਮਨਾਇਆ ਗਿਆ | ਪ੍ਰਕਾਸ਼ ਪੁਰਬ ਮਨਾਏ ਜਾਣ ਦੀ ਰਸਮ ਸਕੂਲ ਦੇ ਬੱਚਿਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ | ਇਸ ਉਪਰੰਤ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਖੁਸ਼ਲੀਨ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਚਾਨਣਾ ਪਾਇਆ | ਦਸਵੀਂ ਕਲਾਸ ਦੀ ਵਿਦਿਆਰਥਣ ਜਸਲੀਨ ਕੌਰ ਨੇ ਬਹੁਤ ਹੀ ਭਾਵਪੂਰਨ ਕਵਿਤਾ ਪੇਸ਼ ਕੀਤੀ | ਇਸ ਉਪਰੰਤ ਸਕੂਲ ਦੇ ਮਿਡਲ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵਿਚਕਾਰ ਗੁਰੂ ਜੀ ਦੇ ਜੀਵਨ ਸਬੰਧੀ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ | ਇਨ੍ਹਾਂ ਮੁਕਾਬਲਿਆਂ ਦੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਨਜ਼ਦੀਕੀ ਪਿੰਡ ਸ਼ੇਰਗੜ੍ਹ ਵਿਖੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕੱਢੇ ਗਏ ਨਗਰ ਕੀਰਤਨ ਵਿਚ ਵੀ ਹਿੱਸਾ ਲਿਆ | ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਗੁਰਲਾਡ ਸਿੰਘ, ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਰੀਨਾ ਕੌਰ ਚੀਮਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਸਾਡੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਜਿਹੇ ਰਹਿਬਰਾਂ ਦੇ ਦਰਸਾਏ ਰਾਹ 'ਤੇ ਚੱਲਣ ਦੀ ਲੋੜ ਹੈ |
ਗੁਹਲਾ ਚੀਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮਨਾਇਆ
ਗੁਹਲਾ ਚੀਕਾ, (ਓ.ਪੀ. ਸੈਣੀ)-ਇੱਥੇ ਹਰ ਸਾਲ ਵਾਂਗ ਇਸ ਸਾਲ ਵੀ ਗੁਹਲਾ ਚੀਕਾ ਦੇ ਗੁਰਦੁਆਰਾ ਸਾਹਿਬ 'ਚ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਮੇਨ ਚੌਕ ਚੀਕਾ ਤੇ ਗੁਰਦੁਆਰਾ ਸਾਹਿਬ ਛੇਵੀਂ ਤੇ ਨੌਵੀਂ ਪਾਤਸ਼ਾਹੀ ਚੀਕਾ ਵਿਖੇ ਗੁਰਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਮਾਰਗ ਮੇਨ ਚੌਾਕ ਚੀਕਾ ਕਮੇਟੀ ਵਲੋਂ ਗੁਰਦੁਆਰਾ ਕਮੇਟੀ ਪ੍ਰਧਾਨ ਹਜੂਰ ਸਿੰਘ ਭਰਮੀਂ, ਗੁਰਦਿਆਲ ਸਿੰਘ, ਮਹਿੰਦਰ ਸਿੰਘ, ਦਲੀਪ ਸਿੰਘ, ਬਲਵਿੰਦਰ ਸਿੰਘ ਅਰੋੜਾ, ਪ੍ਰਧਾਨ ਦੀਪਕ ਕਾਲੜਾ, ਮਨਜੀਤ ਸਿੰਘ ਹਾਂਡਾ, ਮਨਜੀਤ ਸਿੰਘ ਆਦਿ ਨੇ ਸੇਵਾਦਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਗੁਰਦੁਆਰਾ ਸਾਹਿਬ ਛੇਵੀਂ ਤੇ 9ਵੀਂ ਪਾਤਸ਼ਾਹੀ ਚੀਕਾ ਪਿੰਡ ਵਿਚ ਸਾਬਕਾ ਮੁੱਖ ਅਧਿਆਪਕ ਦਰਸ਼ਨ ਸਿੰਘ ਬਰਾੜੀ, ਮੈਨੇਜਰ ਰੇਸ਼ਮ ਸਿੰਘ ਨੇ ਸੰਗਤ ਦਾ ਸਵਾਗਤ ਕੀਤਾ ਤੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਗੁਰਦੁਆਰਾ ਮੇਨ ਚੌਕ ਚੀਕਾ ਦੇ ਮੁੱਖ ਗ੍ਰੰਥੀ ਭਾਈ ਜਸਵੰਤ ਸਿੰਘ ਨੇ ਵੀ ਸੰਗਤ ਨੂੰ ਨਿਹਾਲ ਕੀਤਾ | ਪੰਜਾਬ ਤੋਂ ਪੁੱਜੇ ਬੀਬੀਆਂ ਦੇ ਜਥੇ ਸੁਰਿੰਦਰ ਕੌਰ ਖ਼ਾਲਸਾ ਤੇ ਗਿਆਨੀ ਦਲੇਰ ਸਿੰਘ ਬੇਹੜਾ ਦੇ ਜਥੇ ਨੇ ਗੁਰਪੁਰਬ ਬਾਰੇ ਵਿਸਥਾਰ ਨਾਲ ਦੱਸਿਆ |
ਗੁਰਦੁਆਰਾ ਸਾਹਿਬ 'ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਵਾਨ ਸਜਾਏ
ਪਾਤੜਾਂ, (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਦੇ ਸਬੰਧ 'ਚ ਸਜੇ ਦੀਵਾਨਾਂ ਵਿਚ ਰਾਗੀ ਢਾਡੀ ਤੇ ਪ੍ਰਚਾਰਕਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਰਉਪਕਾਰੀ ਜੀਵਨ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ | ਇਨ੍ਹਾਂ ਦੀਵਾਨਾਂ ਵਿਚ ਵਿਧਾਇਕ ਨਿਰਮਲ ਸਿੰਘ ਸਮੇਤ ਹੋਰ ਆਗੂਆਂ ਨੇ ਸ਼ਮੂਲੀਅਤ ਕਰਕੇ ਸੰਗਤਾਂ ਦੇ ਦਰਸ਼ਨ ਕੀਤੇ | ਇਨ੍ਹਾਂ ਦੀਵਾਨਾਂ ਵਿਚ ਅਰਜਨ ਸਿੰਘ ਰਾਗੀ ਪਟਿਆਲੇ ਵਾਲਿਆਂ ਦੇ ਜਥੇ ਤੋਂ ਇਲਾਵਾ ਮੁੱਖ ਗ੍ਰੰਥੀ ਗੁਰਦੇਵ ਸਿੰਘ ਰਿਸ਼ੀ, ਹਰਬੰਸ ਸਿੰਘ ਰਾਗੀ ਲੁਧਿਆਣਾ ਵਾਲੇ, ਸੁਖਵਿੰਦਰ ਸਿੰਘ ਰਾਗੀ ਅਤੇ ਕਥਾਵਾਚਕ ਹਰਦੀਪ ਸਿੰਘ ਤੇਈਪੁਰ ਵਾਲੇ, ਭਾਈ ਗੁਰਵਿੰਦਰ ਸਿੰਘ ਨੇ ਕਥਾ ਕੀਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ, ਗੁਰੂ ਤੇਗ ਬਹਾਦਰ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ, ਮੈਂਬਰ ਗੁਰਬਚਨ ਸਿੰਘ ਮਾਨ, ਲਾਭ ਸਿੰਘ, ਜੋਗਿੰਦਰ ਸਿੰਘ ਭੁੱਲਰ, ਬਲਵਿੰਦਰ ਸਿੰਘ ਭੁੱਲਰ, ਸੁਰਜੀਤ ਸਿੰਘ, ਪਰਮਜੀਤ ਸਿੰਘ ਭੂਤਗੜ੍ਹ, ਗੁਰਪਿੰਦਰ ਸਿੰਘ, ਬਖ਼ਸ਼ੀਸ਼ ਸਿੰਘ ਭੁੱਲਰ ਸਮੇਤ ਸਾਰੇ ਕਮੇਟੀ ਮੈਂਬਰਾਂ ਅਤੇ ਇਲਾਕੇ ਦੀ ਸੰਗਤਾਂ ਨੇ ਇਨ੍ਹਾਂ ਦੀਵਾਨਾਂ ਵਿਚ ਸੇਵਾ ਕੀਤੀ |

ਘਰ 'ਚੋਂ 1 ਲੱਖ 89 ਹਜ਼ਾਰ ਚੋਰੀ

ਪਟਿਆਲਾ, 12 ਨਵੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਤੋਪਖ਼ਾਨਾ ਰੋਡ ਲਾਗੇ ਸਥਿਤ ਇਕ ਘਰ ਵਿਚੋਂ 1 ਲੱਖ 89 ਹਜ਼ਾਰ ਰੁਪਏ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ਦੀ ਸ਼ਿਕਾਇਤ ਘਰ ਦੇ ਮਾਲਕ ਰਾਜ ਕੁਮਾਰ ਨੇ ਥਾਣਾ ਕੋਤਵਾਲੀ 'ਚ ਦਰਜ ਕਰਵਾਈ ਕਿ 11 ਨਵੰਬਰ ਦੀ ਰਾਤ ਨੂੰ ...

ਪੂਰੀ ਖ਼ਬਰ »

ਪਿੰਡ ਕਰਹਾਲੀ ਦੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ 'ਚੋਂ ਕਾਰ ਚੋਰੀ

ਪਟਿਆਲਾ, 12 ਨਵੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਕਰਹਾਲੀ ਦੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿਚੋਂ ਇਕ ਸਵਿਫ਼ਟ ਡਿਜ਼ਾਇਰ ਕਾਰ ਚੋਰੀ ਹੋਈ ਗਈ ਹੈ | ਇਸ ਸਬੰਧੀ ਕਾਰ ਦੇ ਮਾਲਕ ਬਚਿੱਤਰ ਸਿੰਘ ਵਾਸੀ ਰਾਮਗੜ੍ਹ ਫਾਰਮ ਨੇ ਥਾਣਾ ਪਸਿਆਣਾ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਚੋਰਾਂ ਨੇ ਸ਼ੋਅ ਰੂਮ ਦੇ ਜਿੰਦਰੇ ਤੋੜ ਕੇ 8 ਲੱਖ ਤੋਂ ਵੱਧ ਦੇ ਕੱਪੜੇ ਕੀਤੇ ਚੋਰੀ

ਪਾਤੜਾਂ, 12 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਪੁਰਾਣੇ ਬੱਸ ਅੱਡੇ ਦੇ ਨੇੜੇ ਇਕ ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ ਦਾ ਤਾਲਾ ਤੋੜ ਕੇ ਚੋਰ ਸਾਰੇ ਰੈਡੀਮੇਡ ਕੱਪੜੇ ਚੋਰੀ ਕਰਕੇ ਲੈ ਗਏ | ਇਸ ਘਟਨਾ ਨੂੰ ਲੈ ਕੇ ਸ਼ਹਿਰ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ...

ਪੂਰੀ ਖ਼ਬਰ »

ਜਾਅਲੀ ਕਰੰਸੀ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ, ਇਕ ਫਰਾਰ

ਘੱਗਾ, 12 ਨਵੰਬਰ (ਬਿਕਰਮਜੀਤ ਸਿੰਘ ਬਾਜਵਾ)-ਘੱਗਾ ਪੁਲਿਸ ਵਲੋਂ ਜਾਅਲੀ ਕਰੰਸੀ ਸਮੇਤ ਚਾਰ ਵਿਅਕਤੀਆਂ ਨੰੂ ਗਿ੍ਫ਼ਤਾਰ ਕੀਤਾ ਹੈ ਜਦਕਿ ਉਨ੍ਹਾਂ ਦਾ ਸਾਥੀ ਫਰਾਰ ਦੱਸਿਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਥਾਣਾ ਘੱਗਾ ਮੁਖੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਸਾਬਕਾ ਸਰਪੰਚ ਖੇਮ ਸਿੰਘ ਦੇ ਘਰ ਦਾਖਲ ਹੋ ਕੇ ਹਮਲਾ ਕਰਨ ਦੇ ਦੋਸ਼ 'ਚ ਦਰਜਨ ਤੋਂ ਵੱਧ ਿਖ਼ਲਾਫ਼ ਪਰਚਾ ਦਰਜ

ਸਮਾਣਾ, 12 ਨਵੰਬਰ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਫਤਿਹਮਾਜਰੀ ਦੇ ਸਾਬਕਾ ਸਰਪੰਚ ਖੇਮ ਸਿੰਘ ਜਵੰਧਾ ਦੇ ਘਰ ਅੰਦਰ ਦਾਖਲ ਹੋ ਕੇ ਸਰਪੰਚ ਅਤੇ ਪਰਿਵਾਰ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਥਾਣਾ ਸਦਰ ਪੁਲਿਸ ਵਲੋਂ ਦਰਜਨ ਤੋਂ ਵੱਧ ਵਿਅਕਤੀਆਂ ਿਖ਼ਲਾਫ਼ ਮਾਮਲਾ ...

ਪੂਰੀ ਖ਼ਬਰ »

ਜੇਲ੍ਹ 'ਚੋਂ ਇਕ ਹੋਰ ਮੋਬਾਈਲ ਬਰਾਮਦ

ਪਟਿਆਲਾ, 12 ਨਵੰਬਰ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚੋਂ ਗੁਪਤ ਸੂਚਨਾ ਦੇ ਅਧਾਰ 'ਤੇ ਜੇਲ੍ਹ ਪ੍ਰਸ਼ਾਸ਼ਨ ਵਲੋਂ ਇਕ ਹਵਾਲਾਤੀ ਕੋਲੋਂ ਜਾਂਚ ਦੌਰਾਨ ਇਕ ਮੋਬਾਇਲ ਬਰਾਮਦ ਹੋਇਆ ਹੈ | ਇਸ ਸਬੰਧੀ ਸਹਾਇਕ ਸੁਪਰਡੈਂਟ ਗੁਲਜਾਰ ਸਿੰਘ ਨੇ ਦੱਸਿਆ ਕਿ ਨਾਭਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੱਗਾਂ ਦੀ ਮੁਫ਼ਤ ਸਿਖਲਾਈ ਦੇਣ ਲਈ ਕੈਂਪ ਲਗਾਇਆ

ਪਟਿਆਲਾ, 12 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅਮਰਦੀਪ ਸਿੰਘ ਖ਼ਾਲਸਾ ਵਲੋਂ ਨੌਜਵਾਨਾਂ ਨੂੰ ਪੱਗ ਅਤੇ ਦੁਮਾਲੇ ਸਜਾਉਣਾ ਸਿਖਾਉਣ ਲਈ ਸਿਖਲਾਈ ਕੈਂਪ ਲਗਾਇਆ ਗਿਆ | ਅੰਮਿ੍ਤਪਾਲ ਸਿੰਘ ਨੇ ਗੱਲਬਾਤ ...

ਪੂਰੀ ਖ਼ਬਰ »

ਪਤੀ ਵਲੋਂ ਪਤਨੀ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਨਾਜਾਇਜ਼ ਹਿਰਾਸਤ 'ਚ ਰੱਖਣ ਦਾ ਸ਼ੱਕ

ਦੇਵੀਗੜ੍ਹ, 12 ਨਵੰਬਰ (ਮੁਖਤਿਆਰ ਸਿੰਘ ਨੌਗਾਵਾਂ)-ਥਾਣਾ ਜੁਲਕਾਂ ਅਧੀਨ ਪਿੰਡ ਘੜਾਮ ਦੇ ਜਸਵੀਰ ਸਿੰਘ ਪੁੱਤਰ ਹਰਬੰਸ ਸਿੰਘ ਨੇ ਥਾਣਾ ਜੁਲਕਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਪਤਨੀ (25) ਸਾਲ ਜੋ ਕਿ ਵਿਸ਼ਾਲ ਪੇਪਰ ਮਿੱਲ ਪਿੰਡ ਮੈਣ ਵਿਖੇ ਨੌਕਰੀ ਕਰਦੀ ਸੀ ਜੋ ...

ਪੂਰੀ ਖ਼ਬਰ »

ਬਾਲ ਦਿਵਸ ਨੂੰ ਸਮਰਪਿਤ ਕਰਵਾਏ ਆਮ ਗਿਆਨ ਕੁਇਜ਼ ਤੇ ਲੇਖ ਮੁਕਾਬਲੇ

ਨਾਭਾ, 12 ਨਵੰਬਰ (ਕਰਮਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਕੁਲਭੂਸ਼ਣ ਸਿੰਘ ਬਾਜਵਾ ਦੀ ਯੋਗ ਅਗਵਾਈ 'ਚ ਸਕੂਲ ਮੁਖੀ ਅਵਤਾਰ ਸਿੰਘ ਦੀ ਸਰਪ੍ਰਸਤੀ ਅਤੇ ਐੱਸ.ਐੱਸ. ਅਧਿਆਪਕ ਸੁਦੇਸ਼ ਕੁਮਾਰ ਨਾਭਾ ਦੀ ਦੇਖ-ਰੇਖ ਵਿਚ ਸਰਕਾਰੀ ਹਾਈ ਸਕੂਲ ਤੂੰਗਾਂ ਵਿਚ ਬਾਲ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਬੰਧੀ ਮਾਮਲਾ ਦਰਜ

ਨਾਭਾ, 12 ਨਵੰਬਰ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਪਰਵਿੰਦਰ ਕੌਰ ਪਤਨੀ ਤਲਵਿੰਦਰ ਸਿੰਘ ਵਾਸੀ ਮੇਘ ਕਲੋਨੀ ਨਾਭਾ ਦੀ ਸ਼ਿਕਾਇਤ 'ਤੇ ਕਾਨੜਾ ਦੇਵੀ ਪਤਨੀ ਸੁੰਦਰ ਸਿੰਘ, ਸੀਤਾ ਪੁੱਤਰੀ ਸੁੰਦਰ ਸਿੰਘ ਵਾਸੀਆਨ ਮੇਘ ਕਾਲੋਨੀ ਦੇ ਿਖ਼ਲਾਫ਼ ਮਾਰਕੁੱਟ ਕਰਨ ਅਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਗਿਆ ਨਿਪਾਲੀ

ਸਮਾਣਾ, 12 ਨਵੰਬਰ (ਹਰਵਿੰਦਰ ਸਿੰਘ ਟੋਨੀ)-ਰਿਸ਼ਤੇਦਾਰ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਨੇਪਾਲੀ ਨੌਜਵਾਨ ਵਲੋਂ ਭਜਾ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸਦੀ ਸ਼ਿਕਾਇਤ ਲੜਕੀ ਦੇ ਪਿਤਾ ਵਲੋਂ ਸ਼ਹਿਰੀ ਪੁਲਿਸ ਥਾਣਾ ਕੋਲ ਦਰਜ਼ ਕਰਵਾਈ ਗਈ | ...

ਪੂਰੀ ਖ਼ਬਰ »

ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਕੀਤੀ ਨਕਦੀ ਚੋਰੀ

ਰਾਜਪੁਰਾ, 12 ਨਵੰਬਰ (ਰਣਜੀਤ ਸਿੰਘ)-ਇੱਥੋਂ ਦੀ ਕਸਤੂਰਬਾ ਰੋਡ' ਤੇ ਸਥਿਤ ਸੁਰਿੰਦਰਾ ਸਪੋਰਟਸ ਦੀ ਦੁਕਾਨ ਵਿਚੋਂ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਤੇ ਹੋਰ ਸਮਾਨ ਚੋਰੀ ਕਰ ਲਿਆ ਹੈ | ਇਸ ਸਬੰਧੀ ਦੁਕਾਨ ਦੇ ਮਾਲਕ ਸ੍ਰੀ ਰਾਜ ਕੁਮਾਰ ਰਾਜੂ ਨੇ ਦੱਸਿਆ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਕਾਬੂ ਕੀਤੇ ਵਿਅਕਤੀ ਕੋਲੋਂ ਵੱਡੀ ਮਾਤਰਾ 'ਚ ਸਾਮਾਨ ਬਰਾਮਦ

ਸ਼ੁਤਰਾਣਾ, 12 ਨਵੰਬਰ (ਬਲਦੇਵ ਸਿੰਘ ਮਹਿਰੋਕ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਵਲੋਂ ਸਮਾਜ ਵਿਰੋਧੀ ਅਨਸਰਾਂ ਦੇ ਿਖ਼ਲਾਫ਼ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਜਿਸ ਤਹਿਤ ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮਾਮਲੇ 'ਚ ਨਾਮਜ਼ਦ ਕਰਕੇ ...

ਪੂਰੀ ਖ਼ਬਰ »

ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਗਾਇਆ

ਡਕਾਲਾ, 12 ਨਵੰਬਰ (ਮਾਨ)-ਪਾਤਸ਼ਾਹੀ 6ਵੀਂ ਤੇ ਪਾਤਸ਼ਾਹੀ 9ਵੀਂ ਇਤਿਹਾਸਕ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਥੇ. ਜਰਨੈਲ ਸਿੰਘ ਕਰਤਾਰਪੁਰ ਮੈਂਬਰ ਅੰਤਰਿੰਗ ਕਮੇਟੀ ਐਸ.ਜੀ.ਪੀ.ਸੀ. ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਭਾਦਸੋਂ ਨੇ ਖ਼ੂਨਦਾਨ ਕੈਂਪ ਲਗਾਇਆ

ਭਾਦਸੋਂ, 12 ਨਵੰਬਰ (ਪ੍ਰਦੀਪ ਦੰਦਰਾਲ਼ਾ)-ਸਮੂਹ ਮੈਡੀਕਲ ਪ੍ਰੈਕਟੀਸ਼ਨਰ ਪੰਜਾਬ ਦੀ ਇਕਾਈ ਬਲਾਕ ਭਾਦਸੋਂ ਵਲੋਂ ਇਕ ਵਿਸ਼ਾਲ ਖ਼ੂਨਦਾਨ ਕੈਂਪ ਭਾਦਸੋਂ ਵਿਖੇ ਲਗਾਇਆ ਗਿਆ | ਜਿਸ ਦਾ ਉਦਘਾਟਨ ਥਾਣਾ ਭਾਦਸੋਂ ਦੇ ਏ.ਐਸ.ਆਈ. ਚਮਕੌਰ ਸਿੰਘ ਨੇ ਆਪਣੀ ਟੀਮ ਸਮੇਤ ਪੱਜ ਕੇ ਕੀਤਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨਾਭਾ ਵਿਖੇ ਲਗਾਇਆ ਖੂਨਦਾਨ ਕੈਂਪ

ਨਾਭਾ, 12 ਨਵੰਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਇਨਜ਼ ਕਲੱਬ ਨਾਭਾ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ | ਇਸ ਖੂਨਦਾਨ ਕੈਂਪ ਦਾ ਉਦਘਾਟਨ ਅਮਰ ਗੁਪਤਾ ਰਿਜਨਲ ਚੇਅਰਮੈਨ ਨੇ ਕੀਤਾ | ਸਿਵਲ ਹਸਪਤਾਲ ਨਾਭਾ ਦੀ ਬਲੱਡ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਈਸ਼ਵਰ ਨਗਰ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਸਨੌਰ, 12 ਨਵੰਬਰ (ਸੁਖਵਿੰਦਰ ਸਿੰਘ ਸੋਖਲ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਗੁਰਦੁਆਰਾ ਨਾਨਕਸਰ ਈਸ਼ਵਰ ਨਗਰ ਦੇਵੀਗੜ੍ਹ ਮਾਰਗ ਵਿਖੇ ਗੁਰਦਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਭਜਨ ਸਿੰਘ ਦੀ ਪ੍ਰੇਰਨਾ ਸਦਕਾ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਬਾਬਾ ਹਰਦਿਆਲ ਸਿੰਘ ਨਾਥ ਪੰਜ ਤੱਤਾਂ 'ਚ ਹੋਏ ਵਲੀਨ

ਡਕਾਲਾ, 12 ਨਵੰਬਰ (ਮਾਨ)-ਸੇਵਾ ਦੇ ਪੁੰਜ ਬਾਬਾ ਜੈਮਲ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਦੇ ਚਰਨ ਸੇਵਕ ਬਾਬਾ ਹਰਦਿਆਲ ਸਿੰਘ (ਨਾਥ) ਜੋ ਕਿ ਲੰਘੇ ਕੱਲ੍ਹ ਪਰਮੇਸ਼ਰ ਵਲੋਂ ਬਖ਼ਸ਼ੀ ਸੁਆਸਾਂ ਦੀ ਪੂੰਜੀ ਨੂੰ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX