ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 day ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  1 day ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  1 day ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  1 day ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  1 day ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  1 day ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  1 day ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  1 day ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  1 day ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  1 day ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  1 day ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  1 day ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  1 day ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  1 day ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  1 day ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  1 day ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  1 day ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  1 day ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਫਰੀਦਕੋਟ / ਮੁਕਤਸਰ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਫ਼ਰੀਦਕੋਟ, 12 ਨਵੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਵਲੋਂ ਸਮੂਹ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਅਤੇ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਜ਼ਿਲ੍ਹਾ ਪੁਲਿਸ ਲਾਇਨ ਫ਼ਰੀਦਕੋਟ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਵਿਚ ਭਾਈ ਸੁਰਜੀਤ ਸਿੰਘ ਸਾਧਾ ਦੇ ਕੀਰਤਨੀ ਜਥੇ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਵਿਚ ਪਿ੍ੰਸੀਪਲ ਦਲਬੀਰ ਸਿੰਘ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਫਲਸਫੇ ਅਤੇ ਗੁਰਬਾਣੀ ਸ਼ਬਦਾਂ ਦਾ ਵਿਸਥਾਰ ਪੂਰਵਕ ਚਾਨਣਾ ਪਾਇਆ | ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਅਤੇ ਭੁਪਿੰਦਰ ਸਿੰਘ ਐਸ.ਪੀ. (ਹੈਡਕੁਆਟਰ) ਨੇ ਹਰਬੰਸ ਸਿੰਘ ਲੇਖੀ ਏ.ਐਸ.ਜੇ, ਸੰਜੀਵ ਕੁਮਾਰ ਕੂੰਦੀ ਐਡੀਸਨ ਸੀ.ਜੀ.ਐਮ., ਅਜੈ ਪਾਲ ਸਿੰਘ ਸੰਧੂ ਜ਼ਿਲਾ੍ਹ ਪ੍ਰਧਾਨ ਕਾਂਗਰਸ ਕਮੇਟੀ, ਮਨਤਾਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ, ਜਥੇਦਾਰ ਸ਼ੇਰ ਸਿੰਘ ਮੰਡ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰੋ. ਸਾਧੂ ਸਿੰਘ ਸਾਬਕਾ ਐਮ.ਪੀ., ਪ੍ਰੋ. ਦਲਬੀਰ ਸਿੰਘ, ਜੋਗਿੰਦਰ ਸਿੰਘ ਔਲਖ ਬਰਗਾੜੀ ਅਤੇ ਰਿਟ: ਡੀ.ਐਸ.ਪੀ. ਹਰਜਿੰਦਰ ਸਿੰਘ ਧਾਲੀਵਾਲ ਨੂੰ ਸਿਰੋਪਾ ਅਤੇ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਕਿਤਾਬਾਂ ਨਾਲ ਸਨਮਾਨ ਕੀਤਾ | ਬੀਬੀ ਗੁਰਿੰਦਰ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਲਈ ਕਿਤਾਬਾਂ ਦੀ ਮੁਫ਼ਤ ਸਟਾਲ ਮੱਘਰ ਸਿੰਘ ਖਾਲਸਾ ਦੀ ਅਗਵਾਈ ਵਿਚ ਲਗਾਈ ਗਈ | ਇਸ ਮੌਕੇ ਸੁਰਿੰਦਰ ਕੁਮਾਰ ਗੁਪਤਾ, ਗੁਰਤੇਜ ਸਿੰਘ ਤੇਜਾ ਮੀਤ ਪ੍ਰਧਾਨ ਨਗਰ ਕੌਸਲ, ਰਾਜਵੀਸ ਕੁਮਾਰ ਗੋਇਲ ਡੀ ਏ, ਡਾ. ਵਿਮਲ ਗੁਪਤਾ, ਰਣਜੀਤ ਸਿੰਘ ਭੋਲੂਵਾਲਾ, ਅਸ਼ੋਕ ਸੱਚਰ, ਸੰਜੀਵ ਕੁਮਾਰ ਠੇਕੇਦਾਰ, ਪ੍ਰਵੀਨ ਕੁਮਾਰ ਕਾਲਾ, ਦਵਿੰਦਰ ਸਿੰਘ ਪੰਜਾਬ ਮੋਟਰਜ਼, ਪ੍ਰੋ. ਕੰਵਲਦੀਪ ਸਿੰਘ ਬਰਾੜ, ਗਾਇਕ ਹਰਿੰਦਰ ਸੰਧੂ, ਫਿਲਮ ਨਿਰਦੇਸ਼ਕ ਸਰਬਜੀਤ ਸਿੰਘ ਟੀਟੂ, ਹਰਬੰਸ ਸਿੰਘ ਕੌਮਾਂਤਰੀ ਹਾਕੀ ਕੋਚ ਅਤੇ ਪੁਲਿਸ ਵਿਭਾਗ ਦੇ ਭੁਪਿੰਦਰ ਸਿੰਘ ਸਿੱਧੂ ਐਸ.ਪੀ, ਸੇਵਾ ਸਿੰਘ ਮੱਲੀ ਐਸ ਪੀ (ਡੀ), ਗੁਰਮੀਤ ਕੌਰ ਐਸ.ਪੀ (ਓ.ਐਨ) ਮਹਿਤਾਬ ਸਿੰਘ ਡੀ.ਐਸ.ਪੀ. ਆਦਿ ਹਾਜ਼ਰ ਸਨ |
ਜੈਤੋ, (ਭੋਲਾ ਸ਼ਰਮਾ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਇਥੇ ਸਥਾਨਕ ਅਤੇ ਜੈਤੋ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਅੱਜ ਸਵੇਰ ਤੋਂ ਹੀ ਸਥਾਨਕ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਵਿਖੇ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿਚ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦੇ ਸ਼ਬਦ ਗਾਇਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਟਿੱਬੀ ਸਾਹਿਬ ਜੈਤੋ, ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਅੰਗੀਠਾ ਸਾਹਿਬ ਜੈਤੋ, ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ ਹਿੰਮਤਪੁਰਾ ਬਸਤੀ ਜੈਤੋ, ਗੁਰਦੁਆਰਾ ਸਿੰਘ ਸਭਾ ਜੈਤੋ ਤੋਂ ਇਲਾਵਾ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਗੁਰੂ ਕੀ ਢਾਬ (ਮੱਤਾ), ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਰਾਮੇਆਣਾ, ਗੁਰਦੁਆਰਾ ਸਾਹਿਬ ਰਾਮੂੰਵਾਲਾ (ਡੇਲਿਆਂਵਾਲੀ), ਗੁਰਦੁਆਰਾ ਸਾਹਿਬ ਬਿਸ਼ਨੰਦੀ, ਗੁਰਦੁਆਰਾ ਸਾਹਿਬ ਗੁੰਮਟੀ ਖੁਰਦ (ਸੇਵੇਵਾਲਾ), ਗੁਰਦੁਆਰਾ ਸਾਹਿਬ ਚੰਦਭਾਨ, ਗੁਰਦੁਆਰਾ ਸਾਹਿਬ ਰੋੜੀਕਪੂਰਾ, ਗੁਰਦੁਆਰਾ ਸਾਹਿਬ ਕਰੀਰਵਾਲੀ, ਗੁਰਦੁਆਰਾ ਸਾਹਿਬ ਚੈਨਾ, ਗੁਰਦੁਆਰਾ ਸਾਹਿਬ ਰਾਮਗੜ੍ਹ (ਭਗਤੂਆਣਾ), ਗੁਰਦੁਆਰਾ ਸਾਹਿਬ ਮੱਤਾ, ਗੁਰਦੁਆਰਾ ਸਾਹਿਬ ਅਜਿੱਤਗਿੱਲ, ਗੁਰਦੁਆਰਾ ਸਾਹਿਬ ਕਾਸਿਮ ਭੱਟੀ, ਗੁਰਦੁਆਰਾ ਸਾਹਿਬ ਖੱਚੜਾਂ, ਗੁਰਦੁਆਰਾ ਸਾਹਿਬ ਮੜ੍ਹਾਕ, ਗੁਰਦੁਆਰਾ ਸਾਹਿਬ ਸੂਰਘੂਰੀ, ਗੁਰਦੁਆਰਾ ਸਾਹਿਬ ਸਰਾਵਾਂ, ਗੁਰਦੁਆਰਾ ਸਾਹਿਬ ਰੋਮਾਣਾ ਅਲਬੇਲ ਸਿੰਘ, ਗੁਰਦੁਆਰਾ ਸਾਹਿਬ ਢੈਪਈ ਆਦਿ ਸਥਾਨਾਂ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਉਕਤ ਗੁਰੂ ਘਰਾਂ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਗੁਰਦੁਆਰਾ ਗੰਗਸਰ ਸਾਹਿਬ ਦੇ ਮੈਨੇਜਰ ਕੁਲਵਿੰਦਰ ਸਿੰਘ ਵਲੋਂ ਆਈਆਂ ਹੋਈਆ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਿਕੰਦਰ ਸਿੰਘ ਮੜ੍ਹਾਕ, ਰਾਜਦੀਪ ਸਿੰਘ ਔਲਖ ਰਾਮੇਆਣਾ, ਬਲਵੰਤ ਸਿੰਘ ਬਰਾੜ ਵਾੜਾ ਭਾਈਕਾ, ਹਿਰਦੇਪਾਲ ਸਿੰਘ 'ਵਿੱਕੀ ਭਲੂਰੀਆ', ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਮਨਬੀਰ ਸਿੰਘ 'ਬੱਬੂ ਬਰਾੜ' ਮੱਤਾ, ਸੁਰਜੀਤ ਸਿੰਘ ਬਾਬਾ ਅਤੇ ਮਨਪ੍ਰੀਤ ਸਿੰਘ ਸੇਖੋਂ ਬਹਿਬਲ ਕਲਾਂ ਆਦਿ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਲੁਆਈ |
ਸਾਦਿਕ, (ਆਰ.ਐਸ.ਧੰੁਨਾ)-ਜਵਾਹਰ ਨਵੋਦਿਆ ਵਿਦਿਆਲਿਆ ਕਾਉਣੀ ਵਿਖੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵਿਦਿਆਲਿਆ ਮੁਖੀ ਦਲਬੀਰ ਕੌਰ ਦੀ ਅਗਵਾਈ ਵਿਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਪਿੰਡ ਕਾਉਣੀ ਦੀ ਸੰਗਤ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ | ਸਮਾਗਮ ਦੇ ਪਹਿਲੇ ਪਹਿਰ ਮੌਕੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਕਰ ਕੇ ਜਿਉਂ ਹੀ ਸਟਾਫ਼ ਮੈਂਬਰ ਸਕੂਲ ਕੈਂਪਸ ਵਿਖੇ ਲੈ ਕੇ ਆਏ ਤਾਂ ਸਕੂਲ ਮੁਖੀ ਦਲਬੀਰ ਕੌਰ ਅਤੇ ਸਟਾਫ਼ ਨੇ ਫੁੱਲਾਂ ਦੀ ਵਰਖਾ ਕਰ ਕੇ ਵਾਹਿਗੁਰੂ ਦਾ ਜਾਪ ਕਰਦਿਆਂ ਸਵਾਗਤ ਕੀਤਾ | ਵਿਦਿਆਰਥੀਆਂ ਨੇ ਬ੍ਰਾਸਬੈਂਡ ਦੀਆਂ ਖਾਲਸਾਈ ਧੁੰਨਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਗਤ ਦੇ ਦਰਸ਼ਨਾਂ ਲਈ ਖੁਲ੍ਹੇ ਪੰਡਾਲਾਂ ਵਿਚ ਲਿਜਾ ਕੇ ਬਿਰਾਜਮਾਨ ਕੀਤਾ | ਇਸ ਮੌਕੇ ਵਿਦਿਆਲਿਆ ਦੇ ਵਿਦਿਆਰਥੀਆਂ ਦੇ ਵੱਖ-ਵੱਖ ਜਥਿਆਂ ਨੇ ਕੀਰਤਨ, ਕਵਿਸ਼ਰੀ ਅਤੇ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਕੂਲ ਮੁਖੀ ਦਲਬੀਰ ਕੌਰ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਸਭਨਾਂ ਨੂੰ ਜੀ ਆਇਆਂ ਕਿਹਾ ਅਤੇ ਧੰਨਵਾਦ ਕੀਤਾ | ਸਮਾਗਮ ਦੇ ਅਖੀਰ ਵਿਚ ਸਮੂਹ ਸਟਾਫ਼ ਨੇ ਗ੍ਰੰਥੀ ਸਾਹਿਬਾਨ ਨੂੰ ਸਿਰੋਪਾਉ ਭੇਂਟ ਕੀਤਾ | ਇਸ ਮੌਕੇ ਮੁਨੀਸ਼ ਕੁਮਾਰ, ਰਾਜ ਕੁਮਾਰ, ਸ਼ਮਸ਼ੇਰ ਸਿੰੰਘ, ਮਨੰੂ ਲਤਾ, ਮਨਦੀਪ ਕੌਰ, ਉਰਮਿਲਾ ਦੇਵੀ, ਲਵਲੀਨ, ਪੂਜਾ ਰਾਣੀ, ਮੀਨਾਕਸ਼ੀ, ਰੇਣੁੰ, ਜਸਵੀਰ ਸਿੰਘ ਅਤੇ ਅਮਿਤ ਕੁਮਾਰ ਆਦਿ ਵੀ ਹਾਜ਼ਰ ਸਨ | ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਵਿਖੇ ਮਨਾਇਆ ਗਿਆ | ਸਵੇਰੇ 9 ਵਜੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਅੰਮਿ੍ਤਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਅਤੇ ਭਾਈ ਗੁਰਭੇਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਹ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਸਰਾਂ ਨੇ ਦਿੱਤੀ | ਇਸ ਮੌਕੇ ਨਾਇਬ ਸਿੰਘ ਪੁਰਬਾ, ਹਰਦੇਵ ਸਿੰਘ ਕੈਂਥ, ਗੁਰਚਰਨ ਸਿੰਘ ਕੈਂਥ, ਮਨਿੰਦਰ ਸਿੰਘ, ਬਲਦੇਵ ਸਿੰਘ ਰਤਨ, ਪ੍ਰੀਤਮ ਸਿੰਘ ਔਲਖ, ਇੰਦਰਜੀਤ ਸਿੰਘ ਪੁਰਬਾ, ਪੋ੍ਰ. ਪਰਮਿੰਦਰ ਸਿੰਘ ਤੱਗੜ, ਪ੍ਰੀਤਮ ਸਿੰਘ, ਸ਼ਮਸ਼ੇਰ ਸਿੰਘ, ਗੁਰਦੀਪ ਸਿੰਘ, ਗੁਰਨਾਮ ਸਿੰਘ, ਦਰਸ਼ਨ ਸਿੰਘ, ਇੰਦਰਜੀਤ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |
ਫ਼ਰੀਦਕੋਟ, (ਸਤੀਸ਼ ਬਾਗ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਬਲਵੀਰ ਐਵਿਨਿਊ ਫ਼ਰੀਦਕੋਟ ਵਲੋਂ ਅੱਜ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੁੱਲਾਂ ਨਾਲ ਸਜਾਈ ਗਈ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸਨ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਸਨ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਬਲਵੀਰ ਐਵਿਨਿਊ ਤੋਂ ਸ਼ੁਰੂ ਹੋ ਕੇ ਬੱਸ ਸਟੈਂਡ, ਹਰਿੰਦਰਾ ਨਗਰ, ਡੋਗਰ ਬਸਤੀ, ਕੰਮੇਆਣਾ ਗੇਟ, ਜਤਿੰਦਰ ਚੌਾਕ ਅਤੇ ਘੰਟਾ ਘਰ ਚੌਾਕ ਤੋਂ ਹੁੰਦਾ ਹੋਇਆ ਬਲਵੀਰ ਐਵਿਨਿਊ ਵਿਖੇ ਸਮਾਪਤ ਹੋਇਆ | ਇਸ ਨਗਰ ਕੀਰਤਨ ਦੌਰਾਨ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਦਾ ਜਾਪ ਕਰ ਰਹੀਆਂ ਸਨ | ਇਸ ਨਗਰ ਕੀਰਤਨ ਦੌਰਾਨ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਵਪਾਰਕ ਅਦਾਰਿਆਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਉਜਲ ਸਿੰਘ ਦੀ ਅਗਵਾਈ ਹੇਠ ਵੀ ਲੰਗਰ ਦੀ ਸੇਵਾ ਕੀਤੀ ਗਈ | ਇਸ ਉਪਰੰਤ ਗੁਰਦੁਆਰਾ ਸਾਹਿਬ ਬਲਵੀਰ ਐਵਿਨਿਊ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਰਾਗੀ ਜਥਾ ਭਾਈ ਪ੍ਰੀਤਮ ਸਿੰਘ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਖ਼ਾਲਸਾ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਦਸਮੇਸ਼ ਡੈਂਟਲ ਕਾਲਜ ਦੇ ਡਾਇਰੈਕਟਰ ਡਾ. ਗੁਰਸੇਵਕ ਸਿੰਘ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਪੰਜ ਪਿਆਰਿਆਂ, ਸੁਸਾਇਟੀ ਦੇ ਚੇੇਅਰਮੈਨ ਸੰਦੀਪ ਅਰੋੜਾ, ਪ੍ਰਧਾਨ ਕੇਵਲ ਕ੍ਰਿਸ਼ਨ ਕਟਾਰੀਆ, ਸਹਾਰਾ ਸੁਸਾਇਟੀ ਦੇ
ਚੇਅਰਮੈਨ ਪ੍ਰਵੀਨ ਕਾਲਾ ਅਤੇ ਬੀੜ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਰਾਂ ਤੋਂ ਇਲਾਵਾ ਨਗਰ ਕੀਰਤਨ ਲਈ ਅਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸ਼ਰਧਾਲੂਆਂ ਨੂੰ ਸਿਰੋਪਾਉ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸਮਾਗਮ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ | ਜੋੜਿਆਂ ਦੀ ਸੇਵਾ ਗੋਲਡੀ ਟੀਮ ਨੇ ਕੀਤਾ | ਇਸ ਮੌਕੇ ਨਗਰ ਕੌਾਸਲ ਦੇ ਮੀਤ ਪ੍ਰਧਾਨ ਗੁਰਤੇਜ ਸਿੰਘ ਤੇਜਾ ਭਲਵਾਨ, ਡਾ. ਐਸ.ਐਸ.ਬਰਾੜ, ਇੰਜ. ਤਨਵੀਰ ਸਿੰਘ ਬਰਾੜ, ਇੰਜ. ਜੀਤ ਸਿੰਘ, ਡਾ. ਗੋਪਾਲ ਕ੍ਰਿਸ਼ਨ, ਏ.ਐਸ.ਆਈ.ਇਕਬਾਲ ਸਿੰਘ, ਬਲਰਾਜ ਸਿੰਘ ਐਸ.ਡੀ.ਓ., ਪਰਮਜੀਤ ਸਿੰਘ ਪੰਮਾ ਡੋਡ, ਪਰਮਿੰਦਰ ਪਾਲ ਸਿੰਘ, ਓਪੇਂਦਰ ਸਿੰਘ ਓਬਰਾਏ, ਜਸਵਿੰਦਰ ਸਿੰਘ ਮਿੰਟੂ, ਸੁਰਿੰਦਰ ਸਿੰਘ ਕੋਹਲੀ, ਬਲਜਿੰਦਰ ਸਿੰਘ ਬਰਾੜ, ਮਿੱਕੀ ਸਿੰਘ, ਜਸਪ੍ਰੀਤ ਸਿੰਘ, ਅਰੁਨ ਭਟਨਾਗਰ, ਹਨੀ, ਪ੍ਰੇਮਪਾਲ ਸਿੰਘ ਮਿੰਟੂ ਮੌੜ, ਰਾਜਾ ਸੰਧੂ ਅਤੇ ਹਰਪ੍ਰੀਤ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਸਾਦਿਕ, (ਗੁਰਭੇਜ ਸਿੰਘ ਚੌਹਾਨ)-ਗੁਰਦੁਆਰਾ ਸਿੰਘ ਸਭਾ ਸਾਦਿਕ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਸੁਰਜੀਤ ਸਿੰਘ ਢਿੱਲੋਂ ਸੀਨੀਅਰ ਕਾਂਗਰਸੀ ਆਗੂ ਤੇ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਨੇ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਤੇ ਬਾਬਾ ਨਾਨਕ ਜੀ ਦੇ ਸੰਖੇਪ ਜੀਵਨ ਬਾਰੇ ਦੱਸਦਿਆਂ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਣ, ਦਸਾਂ ਨਹੁੰਆਂ ਦੀ ਕਿਰਤ ਕਰਨ, ਸਮਾਜ ਭਲਾਈ ਦੇ ਕੰਮ ਕਰ ਕੇ ਮਾਨਵਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਅੰਤ ਵਿਚ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਜਗਦੇਵ ਸਿੰਘ ਢਿੱਲੋਂ, ਡਾ. ਜਸਕਰਨ ਸਿੰਘ ਧਾਲੀਵਾਲ, ਬਲਬੀਰ ਚਾਵਲਾ, ਪਿ੍ਤਪਾਲ ਢਿੱਲੋਂ, ਕਾਕਾ ਬਰਗਾੜੀ, ਰਤਨ ਲਾਲ ਨਾਰੰਗ, ਸੰਤੋਖ ਸਿੰਘ ਮੱਕੜ, ਗੁਰਲਾਲ ਸਿੰਘ ਢਿੱਲੋਂ, ਲਖਵੀਰ ਸਿੰਘ ਲੱਖਾ, ਇੰਦਰਜੀਤ ਧਵਨ, ਬਾਬਾ ਭੋਲਾ ਸਿੰਘ, ਲਖਵੀਰ ਸਿੰਘ ਵੀ ਹਾਜ਼ਰ ਸਨ |
ਫ਼ਰੀਦਕੋਟ, (ਹਰਮਿੰਦਰ ਸਿੰਘ ਮਿੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਰੈਣ ਨਗਰ-ਭਾਨ ਸਿੰਘ ਕਾਲੋਨੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਭਾਨ ਸਿੰਘ ਕਾਲੋਨੀ, ਪੁਰੀ ਕਾਲੋਨੀ, ਸੁੰਦਰ ਨਗਰ, ਗੁਰੂ ਨਾਨਕ ਕਾਲੋਨੀ, ਨਰੈਣ ਨਗਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਭਾਈ ਭਗਵਾਨ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ | ਬੀਬਾ ਜਗਜੀਵਨ ਕੌਰ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚਲਣਾ ਚਾਹੀਦਾ ਹੈ | ਇਸ ਮੌਕੇ ਹੈੱਡ ਗੰ੍ਰਥੀ ਭਾਈ ਬਲਜਿੰਦਰ ਸਿੰਘ, ਪ੍ਰਧਾਨ ਖੁਸ਼ਵਿੰਦਰ ਸਿੰਘ ਹੈਪੀ, ਰਾਗੀ ਭਾਈ ਭਗਵਾਨ ਸਿੰਘ, ਜਸਬੀਰ ਸਿੰਘ ਜੱਸੀ ਜ਼ਿਲ੍ਹਾ ਗਾਈਡੈਂਸ ਕਾਊਾਸਲਰ, ਜਸਵਿੰਦਰਪਾਲ ਸਿੰਘ ਮਿੰਟੂ ਮੁੱਖ ਅਧਿਆਪਕ ਸਰਕਾਰੀ ਮਿਡਲ ਸਕੂਲ ਮਚਾਕੀ ਖੁਰਦ ਅਤੇ ਨਗਰ ਕੀਰਤਨ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਪ੍ਰਧਾਨ ਖੁਸ਼ਵਿੰਦਰ ਸਿੰਘ ਹੈਪੀ ਨੇ ਪਹੁੰਚੀਆਂ ਸੰਗਤਾਂ ਨੂੰ ਜੀ ਆਇਆ ਨੂੰ ਆਖਦਿਆਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਰਘਬੀਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ | ਗੁਰੂ ਕਾ ਲੰਗਰ ਅਟੁੱਟ ਵਰਤਿਆ | ਇਸ ਮੌਕੇ ਰਣਜੀਤ ਸਿੰਘ ਘੁਮਾਣ ਮੀਤ ਪ੍ਰਧਾਨ, ਦਰਸ਼ਨ ਸਿੰਘ ਭੰਗੂ ਖਜ਼ਾਨਚੀ, ਅਮਰਜੀਤ ਸਿੰਘ ਗੌਾਦਾਰਾ ਅਡੀਟਰ, ਕਰਨੈਲ ਸਿੰਘ ਬਰਾੜ ਸਟੋਰ ਇੰਚਾਰਜ, ਰਘਬੀਰ ਸਿੰਘ ਲੰਗਰ ਇੰਚਾਰਜ, ਗੁਰਦੇਵ ਸਿੰਘ ਸਾਬਕਾ ਪ੍ਰਧਾਨ, ਪ੍ਰਗਟ ਸਿੰਘ, ਹਰਭਜਨ ਸਿੰਘ ਪਟਵਾਰੀ, ਖਜ਼ਾਨ ਸਿੰਘ, ਅੰਗਰੇਜ਼ ਸਿੰਘ, ਰਾਜਵਿੰਦਰ ਸਿੰਘ ਬਰਾੜ, ਸੁਰਿੰਦਰ ਸਿੰਘ ਸੰਧੂ, ਬਲੌਰ ਸਿੰਘ, ਮਨਜੀਤ ਸਿੰਘ, ਹਰਮੇਸ਼ ਸਿੰਘ ਬੁਗਰਾ, ਨਿਰਮਲ ਸਿੰਘ, ਸੁਖਮੰਦਰ ਸਿੰਘ ਰਾਜਾ, ਮੰਗਲ ਸਿੰਘ, ਹਰਭਜਨ ਸਿੰਘ, ਹਰਬੰਸ ਸਿੰਘ ਬਰਾੜ, ਬੀਬੀ ਪ੍ਰੀਤਮ ਕੌਰ, ਸੰਤੋਸ਼ ਕੌਰ, ਕਮਲਜੀਤ ਕੌਰ, ਮਧੂਬਾਲਾ ਹਾਜ਼ਰ ਸਨ |
ਪੰਜਗਰਾੲੀਂ ਕਲਾਂ, (ਸੁਖਮੰਦਰ ਸਿੰਘ ਬਰਾੜ)-ਸਥਾਨਕ ਗੁਰਦੁਆਰਾ ਗੁਰੂ ਨਾਨਕ ਦੇਵ ਸਦਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਰੈਣ ਸਬਾਈ ਕੀਰਤਨ ਦਰਬਾਰ ਕਰਵਾਇਆ ਗਿਆ | ਰਾਤੀਂ 10 ਵਜੇ ਤੋਂ ਸਵੇਰ 1:30 ਵਜੇ ਤੱਕ ਚੱਲੇ ਇਸ ਕੀਰਤਨ ਦੇ ਪ੍ਰਵਾਹ ਦੌਰਾਨ ਭਾਈ ਸੁਖਵਿੰਦਰ ਸਿੰਘ ਤੇ ਭਾਈ ਰਾਜਵਿੰਦਰ ਸਿੰਘ ਰਾਜੂ, ਭਾਈ ਗੁਰਪ੍ਰੀਤ ਸਿੰਘ ਬੰਬੀਹਾ ਭਾਈ ਵਾਲੇ ਅਤੇ ਭਾਈ ਵੀਰ ਸਿੰਘ ਮੋਤਲੇ ਵਾਲਿਆਂ ਦੇ ਕੀਰਤਨ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕਰਨ ਦੇ ਨਾਲ਼-ਨਾਲ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਿਧਾਂਤ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੇ ਅਖ਼ੀਰ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕਬਾਲ ਸਿੰਘ ਅਕਾਲੀ, ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਜਗਸੀਰ ਸਿੰਘ ਨੇ ਆਏ ਜਥਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਦਿਹਾੜੇ ਨੂੰ ਸਮਰਪਿਤ ਦਿਨ ਦੇ ਸਮੇਂ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਏ ਗਏ | ਸਮਾਗਮ ਦੇ ਅਖ਼ੀਰ ਵਿਚ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਕੋਟਕਪੂਰਾ, (ਮੇਘਰਾਜ, ਮੋਹਰ ਗਿੱਲ)-ਕੋਟਕਪੂਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਗੁਰੂ ਨਾਨਕ ਦੇਵ ਸਤਿਸੰਗ ਸਭਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ | ਟਿਕਾਣਾ ਭਾਈ ਜਗਤਾ ਜੀ ਗੋਨਿਆਣਾ ਮੰਡੀ ਦੇ ਮੁੱਖ ਸੇਵਾਦਾਰ ਬਾਬਾ ਕਾਹਨ ਸਿੰਘ, ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਅਤੇ ਸਥਾਨਕ ਗੁਰਦੁਆਰਾ ਸਾਹਿਬ ਦੇ ਸੰਚਾਲਕ ਬਾਬਾ ਪੂਰਨ ਸਿੰਘ ਨੇ ਕਥਾ ਰਾਹੀਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਤੇ ਗੁਰਬਾਣੀ ਪ੍ਰਤੀ ਵਿਚਾਰ ਸਾਂਝੇ ਕੀਤੇ | ਇਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ 'ਚ ਸ਼ਹਿਰ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜੋ ਕਿ ਸ਼ਹਿਰ ਦੀਆਂ ਵੱਖ -ਵੱਖ ਥਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪੁੱਜਾ ਜਿਸ 'ਚ ਰਾਗੀ ਜਥਿਆਂ ਵਲੋਂ ਸ਼ਬਦ ਗਾਇਨ, ਸਕੂਲੀ ਵਿਦਿਆਰਥੀ ਵਾਹਿਗੁਰੂ ਦਾ ਜਾਪ ਅਤੇ ਗਤਕਾ ਪਾਰਟੀ ਨੇ ਗਤਕੇ ਦੇ ਜ਼ੌਹਰ ਦਿਖਾਏ | ਇਸ ਨਗਰ ਕੀਰਤਨ ਮੌਕੇ 'ਜੈਕਾਰਾ ਮੂਵਮੈਟ ਸ਼ੋਸ਼ਲ ਆਰਗੇਨਾਈਜੇਸ਼ਨ' ਦੇ ਆਗੂਆਂ ਅਮਰਦੀਪ ਸਿੰਘ ਦੀਪਾ ਅਤੇ ਗੁਰਿੰਦਰ ਸਿੰਘ ਕੋਟਕਪੂਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਸਵਾਲ ਪੁੱਛੇ ਤੇ ਸਹੀ ਜਵਾਬ ਦੇਣ ਵਾਲਿਆਂ ਨੂੰ ਮੌਕੇ 'ਤੇ ਹੀ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਵਿਚ ਦਸਮੇਸ਼ ਸੇਵਾ ਸੁਸਾਇਟੀ, ਸੁਖਮਨੀ ਸੇਵਾ ਸੁਸਾਇਟੀ, ਗੁਰੂ ਨਾਨਕ ਮਿਸ਼ਨ ਸਕੂਲ, ਭਾਈ ਘਨੱਈਆ ਸੇਵਾ ਸੁਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਇਲਾਵਾ ਹੋਰ ਵੱਖ-ਵੱਖ ਸੁਸਾਇਟੀਆਂ ਨੇ ਸੇਵਾ ਨਿਭਾਈ | ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਲਈ ਲੰਗਰ ਥਾਂ-ਥਾਂ 'ਤੇ ਵਰਤਾਏ ਗਏ | ਇਸੇ ਤਰ੍ਹਾਂ ਹੀ ਸ਼ਹਿਰ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ,ਪਿੰਡ ਬਾਹਮਣਵਾਲਾ ਅਤੇ ਹੋਰ ਗੁਰਦੁਆਰਿਆਂ ਵਿਚ ਵੀ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਪ੍ਰਧਾਨ ਮੋਹਨ ਸਿੰਘ ਮੱਤਾ, ਦਰਸ਼ਨ ਸਿੰਘ ਠੇਕੇਦਾਰ, ਗੁਰਮੁੱਖ ਸਿੰਘ ਭੁੱਲਰ, ਨਰਿੰਦਰ ਸਿੰਘ ਨਿੰਦਾ, ਗੁਰਦੇਵ ਸਿੰਘ ਠੇਕੇਦਾਰ, ਭੁਪਿੰਦਰ ਸਿੰਘ, ਦਰਸ਼ਨ ਸਿੰਘ ਪ੍ਰਧਾਨ, ਜੈਮਲ ਸਿੰਘ ਮੱਕੜ, ਗਿਆਨੀ ਹਰਨਾਮ ਸਿੰਘ ਮੱਕੜ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਿਲ ਸਨ |
ਫ਼ਰੀਦਕੋਟ, (ਸਰਬਜੀਤ ਸਿੰਘ)-ਸਥਾਨਕ ਦਸਮੇਸ਼ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦਾ ਸਾਰਾ ਪ੍ਰਬੰਧ ਵਿਦਿਆਰਥੀਆਂ ਵਲੋਂ ਖੁਦ ਕੀਤਾ ਗਿਆ | ਨੈਤਿਕ ਸਿੱਖਿਆ ਅਧਿਆਪਕ ਹਰਦੀਪ ਸਿੰਘ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਪ੍ਰਭਾਤ ਫੇਰੀ ਕੱਢੀ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ | ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤੇ ਗਏ ਅਤੇ ਧਾਰਮਿਕ ਕਵੀਤਾਵਾਂ ਪੜ੍ਹੀਆਂ ਗਈਆਂ | ਇਸ ਮੌਕੇ ਸਕੂਲ ਦੇ ਡਾਇਰੈਕਟਰ ਗੁਰਚਰਨ ਸਿੰਘ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ 'ਤੇ ਚੱਲਣ ਦੀ ਪ੍ਰੇਰਣਾ ਦਿੱਤੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦੇ ਸਿਧਾਂਤ ਨੂੰ ਆਪਣਾ ਕੇ ਇਕ ਚੰਗੇ ਸਮਾਜ ਦੀ ਸਿਰਜਨਾ ਕਰਨੀ ਚਾਹੀਦੀ ਹੈ | ਪਿ੍ੰਸੀਪਲ ਨੀਰੂ ਗਾਂਧੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿਰਫ਼ ਸਿੱਖਾਂ ਦੇ ਹੀ ਨਹੀਂ ਪੂਰੀ ਦੁਨੀਆ ਦੇ ਗੁਰੂ ਹਨ ਜਿਨ੍ਹਾਂ ਦੇ ਸਿਧਾਂਤਾਂ ਨੂੰ ਪੂਰੀ ਦੁਨੀਆ ਮੰਨਦੀ ਹੈ ਅਤੇ ਉਨ੍ਹਾਂ ਦੀ ਜੈ ਜੈ ਕਾਰ ਸਾਰ ਦੁਨੀਆ ਵਿਚ ਹੋ ਰਹੀ ਹੈ |
ਕੋਟਕਪੂਰਾ, (ਮੇਘਰਾਜ)-ਮੁਹੱਲਾ ਵਿਕਾਸ ਕਮੇਟੀ ਹੀਰਾ ਸਿੰਘ ਨਗਰ ਕੋਟਕਪੂਰਾ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਸਕੱਤਰ ਨਰਜਿੰਦਰ ਸਿੰਘ ਖਾਰਾ ਵਲੋਂ ਸਾਰਿਆਂ ਨੂੰ ਜੀ ਆਇਆਂ ਕਿਹਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚਾਨਣਾ ਪਾਇਆ | ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਗੁਰਕੀਰਤ ਸਿੰਘ ਬਰਾੜ, ਗੁਰਮੇਲ ਸਿੰਘ ਸੀਨੀਅਰ ਮੀਤ ਪ੍ਰਧਾਨ, ਰਮੇਸ਼ਵਰ ਸਿੰਘ ਖਜਾਨਚੀ, ਤੇਜਾ ਸਿੰਘ ਮੁਹਾਰ, ਰੌਸ਼ਨ ਲਾਲ ਜੈਨ ਸਰਪ੍ਰਸਤ, ਜਗਜੀਤ ਸਿੰਘ ਇੰਸਪੈਕਟਰ, ਬਲਜੀਤ ਸਿੰਘ ਸੰਘਾ, ਬਿੰਦਰ ਸਿੰਘ ਬਰਾੜ, ਕੌਾਸਲਰ ਤੇਜ ਸਿੰਘ ਮਾਨ, ਮਨਜੀਤ ਸਿੰਘ ਗਿੱਲ, ਰਾਜਬੀਰ ਸਿੰਘ ਸਮੇਤ ਹੋਰ ਵੀ ਮੁਹੱਲਾ ਨਿਵਾਸੀ ਵੱਡੀ ਗਿਣਤੀ 'ਚ ਹਾਜ਼ਰ ਸਨ |

ਕਿਸਾਨ ਜਥੇਬੰਦੀ ਵਲੋਂ ਐਸ. ਐਚ. ਓ. ਵਿਰੁੱਧ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ

ਜੈਤੋ, 12 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ ਦੀ ਅਗਵਾਈ ਵਿਚ ਸਥਾਨਕ ਥਾਣੇ ਅੱਗੇ ਐਸ.ਐਚ.ਓ ਦੇ ਵਿਰੁੱਧ ਕਿਸਾਨਾਂ ਨੇ ਧਰਨਾ ਲਗਾ ਕੇ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਜੈਤੋ, 12 ਨਵੰਬਰ (ਭੋਲਾ ਸ਼ਰਮਾ)-ਬਾਬਾ ਨਾਮਦੇਵ ਸਭਾ (ਰਜਿ:) ਜੈਤੋ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 749ਵਾਂ ਪ੍ਰਕਾਸ਼ ਪੁਰਬ ਸਥਾਨਕ ਬਾਬਾ ਨਾਮਦੇਵ ਭਵਨ, ਬਠਿੰਡਾ ਰੋਡ ਜੈਤੋ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਗਤੀਵਿਧੀਆਂ ਕਰਵਾਈਆਂ

ਪੰਜਗਰਾਈਾ ਕਲਾਂ, 12 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸਰਕਾਰੀ ਹਾਈ ਸਕੂਲ ਔਲਖ ਵਿਖੇ ਮੁੱਖ ਅਧਿਆਪਕਾ ਸੁਰਿੰਦਰਪਾਲ ਕੌਰ ਦੀ ਅਗਵਾਈ ਹੇਠ 5 ਨਵੰਬਰ ਤੋਂ ਲੈ ਕੇ ਪੂਰਾ ਹਫ਼ਤਾ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਕੀਤਾ ਗਿਆ¢ ਇਸ ਹਫ਼ਤੇ ਸਵੇਰ ਦੀ ਸਭਾ ਵਿਚ ਹੋਰਨਾਂ ...

ਪੂਰੀ ਖ਼ਬਰ »

ਬੱਚਿਆਂ ਦੀ ਸਿਹਤ ਦਾ ਨਿਰੀਖਣ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ

ਬਰਗਾੜੀ, 12 ਨਵੰਬਰ (ਲਖਵਿੰਦਰ ਸ਼ਰਮਾ)-ਲੱਡਾ ਹਸਪਤਾਲ ਕੋਟਕਪੂਰਾ ਵਲੋਂ ਸ੍ਰੀ ਗੁਰੂ ਨਨਾਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਢੋਡਾ ਖਾਨ ਪੀਰ ਕਮੇਟੀ ਬੁਰਜ ਜਵਾਹਰ ਸਿੰਘ ਵਾਲਾ ਅਤੇ ਜੀਤ ਮੈਡੀਕਲ ਸਟੋਰ ਦੇ ਸਹਿਯੋਗ ਨਾਲ ਬਾਬਾ ਖਾਨ ਢੋਡਾ ਪੀਰ ਬੁਰਜ ...

ਪੂਰੀ ਖ਼ਬਰ »

ਮੁਫ਼ਤ ਹੋਮਿਓਪੈਥਿਕ ਕੈਂਪ ਦੌਰਾਨ 150 ਮਰੀਜ਼ਾਂ ਦੀ ਜਾਂਚ

ਕੋਟਕਪੂਰਾ, 12 ਨਵੰਬਰ (ਮੋਹਰ ਸਿੰਘ ਗਿੱਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਾ. ਮੱਕੜ ਹੋਮਿਓਪੈਥਿਕ ਕਲੀਨਿਕ ਕੋਟਕਪੂਰਾ ਵਲੋਂ ਲੋੜਵੰਦ ਮਰੀਜ਼ਾਂ ਲਈ ਮੁਫ਼ਤ ਕੈਂਪ ਲਾਇਆ ਗਿਆ | ਜਿਸ ਵਿਚ ਡਾ. ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਮਾਤਾ ਅਮਰ ਕੌਰ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਮੁਫ਼ਤ ਲੈਂਜ਼ ਕੈਂਪ ਲਗਾਇਆ

ਜੈਤੋ, 12 ਅਕਤੂਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਮਾਤਾ ਅਮਰ ਕੌਰ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ (ਰਜਿ:) ਜਲਾਲ ਬਰਾਂਚ ਜੈਤੋ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 20ਵਾਂ ਅੱਖਾਂ ਦਾ ਵਿਸ਼ਾਲ ਮੁਫ਼ਤ ਲੈਂਜ਼ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਇਕੱਤਰਤਾ

ਕੋਟਕਪੂਰਾ, 12 ਨਵੰਬਰ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਹੋਈ | ਜਥੇਬੰਦੀ ਦੇ ਜਨਰਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਤੇ ਧਾਰਮਿਕ ਮੁਕਾਬਲੇ ਕਰਵਾਏ

ਜੈਤੋ, 12 ਅਕਤੂਬਰ (ਭੋਲਾ ਸ਼ਰਮਾ)-ਜੈਤੋ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਚੋਰੀ ਦੇ 6 ਮੋਟਰਸਾਈਕਲਾਂ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਕੋਟਕਪੂਰਾ, 12 ਨਵੰਬਰ (ਮੋਹਰ ਸਿੰਘ ਗਿੱਲ)-ਸਮਾਜ ਦੇ ਗਲਤ ਅਨਸਰਾਂ ਵਿਰੁੱਧ ਕੋਟਕਪੂਰਾ ਦੇ ਡੀ.ਐਸ.ਪੀ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਹੈਲਥ ਫ਼ਾਰ ਆਲ ਵਲੋਂ ਤੁਲਸੀ ਦੇ ਬੂਟੇ ਤਕਸੀਮ

ਫ਼ਰੀਦਕੋਟ, 12 ਨਵੰਬਰ (ਸਰਬਜੀਤ ਸਿੰਘ)-ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਜ ਸੇਵਾ ਤੇ ਵਾਤਾਵਰਨ ਨੂੰ ਸਮਰਪਿਤ ਸੰਸਥਾ ਹੈਲਥ ਫ਼ਾਰ ਆਲ ਫ਼ਰੀਦਕੋਟ ਦੇ ਨੁਮਾਇੰਦਿਆਂ ਵਲੋਂ ਸਥਾਨਕ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਇਜਲਾਸ ਸਬੰਧੀ ਡੀ. ਟੀ. ਐਫ. ਦੀ ਮੀਟਿੰਗ

ਫ਼ਰੀਦਕੋਟ, 12 ਨਵੰਬਰ (ਸਰਬਜੀਤ ਸਿੰਘ)-ਡੈਮੋਕ੍ਰੇਟਿਕ ਟੀਚਰ ਫ਼ਰੰਟ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਮੀਟਿੰਗ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ ਵਿਚ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪੱਧਰੀ ਚੋਣ ਇਜਲਾਸ ਕਰਵਾਉਣ ਬਾਰੇ ...

ਪੂਰੀ ਖ਼ਬਰ »

ਗਿਆਨ ਪਰਖ ਮੁਕਾਬਲਿਆਂ ਦੇ ਨਤੀਜਿਆਂ ਦਾ ਐਲਾਨ

ਕੋਟਕਪੂਰਾ, 12 ਨਵੰਬਰ (ਮੇਘਰਾਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਕੋਟਕਪੂਰਾ ਵਲੋਂ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦੇ ਗਿਆਨ ਪਰਖ ਮੁਕਾਬਲਿਆਂ ਦੇ ਨਤੀਜੇ ਦਾ ਐਲਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਫ਼ਰੀਦਕੋਟ, 12 ਨਵੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ | ਤਿੰਨ ਦਿਨ ਚੱਲੇ ਇਨ੍ਹਾਂ ਖੇਡ ਮੁਕਾਬਲਿਆਂ ਵਿਚ 11 ਸਾਲ ਤੋਂ ਘੱਟ ਉਮਰ ਵਰਗ ਦੇ ਲਗਪਗ 1200 ਬੱਚਿਆਂ ਨੇ ਭਾਗ ਲਿਆ | ਇਨ੍ਹਾਂ ਸਕੂਲ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਥਾਣਾ ਜੈਤੋ ਅੱਗੇ ਲਾਇਆ ਧਰਨਾ ਛੇਵੇਂ ਦਿਨ 'ਚ ਦਾਖ਼ਲ

ਜੈਤੋ, 12 ਨਵੰਬਰ (ਭੋਲਾ ਸ਼ਰਮਾ)-ਇੱਥੇ ਪਰਾਲੀ ਦੇ ਮੁੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦਾ ਧਰਨਾ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ | ਪੁਲਿਸ ਸਟੇਸ਼ਨ ਅੱਗੇ ਹੋ ਰਹੇ ਇਸ ਪ੍ਰਦਰਸ਼ਨ ਵਿਚ ਕਰੀਬ ਢਾਈ ਦਰਜਨ ਜਥੇਬੰਦੀ ਦੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ 'ਤੇ ਕੰਨਿਆ ਸਕੂਲ 'ਚ ਬੂਟੇ ਲਗਾਏ

ਫ਼ਰੀਦਕੋਟ, 12 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਵਿਚ ਬੋਹੜ ਦੇ ਬੂਟੇ ਲਗਾਏ ਗਏ | ਜਿਸ ਦਾ ਉਦਘਾਟਨ ਪਿ੍ੰਸੀਪਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਜੈਤੋ ਨੇ ਫ਼ਿਜ਼ੀਓਥੈਰੇਪੀ ਤੇ ਜਨਰਲ ਬਿਮਾਰੀਆਂ ਦਾ ਕੈਂਪ ਲਗਾਇਆ

ਜੈਤੋ, 12 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਾਇਨਜ਼ ਕਲੱਬ ਜੈਤੋ ਗੰਗਸਰ ਵਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਦੇ ਪ੍ਰਬੰਧਕਾਂ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਦੇ ਸਹਿਯੋਗ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਨੂੰ ਬੀੜ੍ਹ ਦੀ ਵਿੱਦਿਅਕ ਸੈਰ ਕਰਵਾਈ

ਫ਼ਰੀਦਕੋਟ, 12 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੀ ਧਰਤੀ ਗੁਰੂਆਂ ਪੀਰਾਂ ਦੀ ਧਰਤੀ ਹੈ ਤੇ ਇਸ ਧਰਤੀ 'ਤੇ ਕੁਦਰਤ ਸਦਾ ਮਿਹਰਬਾਨ ਰਹੀ ਹੈ, ਪਰ ਮੌਜੂਦਾ ਸਮੇਂ ਦੇ ਦੌਰਾਨ ਵਾਤਾਵਰਨ ਦੇ ਵਿਚ ਭਾਰੀ ਵਿਗਾੜ ਪੈਦਾ ਹੋਇਆ ਹੈ ਜਿਸ ਕਰਕੇ ਪੌਣ-ਪਾਣੀ, ਮਿੱਟੀ, ਹਵਾ ਅਤੇ ...

ਪੂਰੀ ਖ਼ਬਰ »

ਭਾਰਤ ਕੋ ਜਾਨੋ ਮੁਕਾਬਲਿਆਂ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਤੇ ਬਾਬਾ ਫ਼ਰੀਦ ਪਬਲਿਕ ਸਕੂਲ ਛਾਏ

ਫ਼ਰੀਦਕੋਟ, 12 ਨਵੰਬਰ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਦੇ ਕੌਮੀ ਸਰਪ੍ਰਸਤ ਪਿੰ੍ਰਸੀਪਲ ਸੇਵਾ ਸਿੰਘ ਚਾਵਲਾ ਅਤੇ ਪ੍ਰਧਾਨ ਰਾਕੇਸ਼ ਕੁਮਾਰ ਮਿੱਤਲ ਦੀ ਅਗਵਾਈ ਹੇਠ ਭਾਰਤ ਕੋ ਜਾਨੋ ਵਿਸ਼ੇ 'ਤੇ ਮੁਕਾਬਲੇ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਬੀ. ਕੇ. ਯੂ. ਸਿੱਧੂਪੁਰ ਦੀ ਪਿੰਡ ਇਕਾਈ ਜੰਡਵਾਲਾ ਦੀ ਚੋਣ

ਸਾਦਿਕ, 12 ਨਵੰਬਰ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਸਾਦਿਕ ਦੀ ਮੀਟਿੰਗ ਰਜਿੰਦਰ ਸਿੰਘ ਸਾਦਿਕ ਦੀ ਪ੍ਰਧਾਨਗੀ ਹੇਠ ਪਿੰਡ ਜੰਡਵਾਲਾ ਦੇ ਗੁਰਦੁਆਰਾ ਸਾਹਿਬ 'ਚ ਹੋਈ | ਮੀਟਿੰਗ ਵਿਚ ਕਿਸਾਨਾਂ 'ਤੇ ਪਰਾਲੀ ਸਾੜਨ ਦੇ ਕੀਤੇ ਜਾ ਰਹੇ ...

ਪੂਰੀ ਖ਼ਬਰ »

ਪਿੰਡ ਪਿਉਰੀ ਦੀ ਪੰਚਾਇਤ ਨੇ ਲੜਕੀਆਂ ਨੂੰ ਕੀਤਾ ਸਨਮਾਨਿਤ

ਗਿੱਦੜਬਾਹਾ, 12 ਨਵੰਬਰ (ਬਲਦੇਵ ਸਿੰਘ ਘੱਟੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਕੌਰ ਸੰਧੂ ਬਾਲ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਲੰਬੀ, 12 ਨਵੰਬਰ (ਮੇਵਾ ਸਿੰਘ)-ਬੀਤੀ ਰਾਤ ਲੰਬੀ ਤੋਂ ਪੰਜਾਵਾ ਿਲੰਕ ਸੜਕ 'ਤੇ ਕਣਕ ਦੇ ਗੋਦਾਮਾਂ ਨੇੜੇ ਕਿਸੇ ਅਣਪਛਾਤੇ ਵਾਹਨ ਵਲੋਂ ਫੇਟ ਮਾਰੇ ਜਾਣ 'ਤੇ ਮੋਟਰਸਾਈਕਲ 'ਤੇ ਸਵਾਰ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਸਰੂਪ ਸਿੰਘ ...

ਪੂਰੀ ਖ਼ਬਰ »

ਮਜ਼ਦੂਰ ਪਰਿਵਾਰ ਦੀ ਛੱਤ ਡਿਗੀ, ਪਰਿਵਾਰਕ ਮੈਂਬਰ ਜ਼ਖ਼ਮੀ

ਮੰਡੀ ਲੱਖੇਵਾਲੀ, 12 ਨਵੰਬਰ (ਮਿਲਖ ਰਾਜ)-ਪਿੰਡ ਭਾਗਸਰ ਵਿਖੇ ਬੀਤੀ ਰਾਤ ਨਿਰਮਲ ਸਿੰਘ ਪੁੱਤਰ ਜਸਵੰਤ ਸਿੰਘ ਜੋ ਕਿ ਮਿਹਨਤ ਮਜ਼ਦੂਰੀ ਨਾਲ ਆਪਣਾ ਗੁਜ਼ਾਰਾ ਚਲਾਉਂਦਾ ਹੈ, ਦੇ ਪਰਿਵਾਰ 'ਤੇ ਉਸ ਸਮੇਂ ਉਸ ਦੇ ਕਮਰੇ ਦੀ ਛੱਤ ਡਿੱਗ ਪਈ, ਜਦੋਂ ਉਹ ਆਪਣੇ ਪਰਿਵਾਰ ਨਾਲ ਕਮਰੇ ...

ਪੂਰੀ ਖ਼ਬਰ »

ਰੁਜ਼ਗਾਰ ਲਈ ਮਲੇਸ਼ੀਆ ਗਈ ਲੜਕੀ ਦੀ ਲਾਸ਼ ਘਰ ਪੁੱਜੀ

ਮੰਡੀ ਬਰੀਵਾਲਾ, 12 ਨਵੰਬਰ (ਨਿਰਭੋਲ ਸਿੰਘ)-ਸ਼ਰਨਜੀਤ ਕੌਰ ਪੁੱਤਰੀ ਹਰਨੇਕ ਸਿੰਘ ਵਾਸੀ ਸਰਾਏਨਾਗਾ ਜੋ ਕਿ ਰੁਜ਼ਗਾਰ ਲਈ ਮਲੇਸ਼ੀਆ ਗਈ ਸੀ, ਪਰ ਜਦੋਂ ਉਸਦੀ ਲਾਸ਼ ਸਰਾਏਨਾਗਾ ਵਿਚ ਉਸ ਦੇ ਮਾਪਿਆਂ ਕੋਲ ਪੁੱਜੀ ਤਾਂ ਉਸ ਦੇ ਮਾਪਿਆਂ 'ਤੇ ਦੁੱਖਾਂ ਦਾ ਪਹਾੜ ਡਿੱਗ ਪਿਆ | ...

ਪੂਰੀ ਖ਼ਬਰ »

ਸਪੋਰਟਸ ਜ਼ੋਨ ਗਿੱਦੜਬਾਹਾ ਵਲੋਂ ਸੁਭਾਸ਼ ਗਰਗ ਨੂੰ ਵਿਦਾਇਗੀ ਪਾਰਟੀ

ਗਿੱਦੜਬਾਹਾ, 12 ਨਵੰਬਰ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਸੇਵਾ ਮੁਕਤ ਹੋਏ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਦੌਲਾ ਅਤੇ ਸਪੋਰਟਸ ਜ਼ੋਨ ਗਿੱਦੜਬਾਹਾ ਦੇ ਪ੍ਰਧਾਨ ਸੁਭਾਸ਼ ਗਰਗ ਨੂੰ ਗਿੱਦੜਬਾਹਾ ਜ਼ੋਨ ਕਮੇਟੀ ਵਲੋਂ ਵੱਖਰੇ ਤੌਰ 'ਤੇ ਵਿਦਾਇਗੀ ਪਾਰਟੀ ਦਿੱਤੀ ਗਈ ...

ਪੂਰੀ ਖ਼ਬਰ »

ਜੀ. ਐੱਨ. ਕਾਲਜ 'ਚ ਗੁਰਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ

ਮੰਡੀ ਕਿੱਲਿਆਂਵਾਲੀ, 12 ਨਵੰਬਰ (ਇਕਬਾਲ ਸਿੰਘ ਸ਼ਾਂਤ)-ਗੁਰੂ ਨਾਨਕ ਕਾਲਜ ਮੰਡੀ ਕਿੱਲਿਆਂਵਾਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਅੱਜ ਕਾਲਜ ਗੁਰਦੁਆਰੇ 'ਚ ਬੜੀ ਸ਼ਰਧਾ ਅਤੇ ਸ਼ਾਨੋ ਸ਼ੌਕਤ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਤੋਂ 40 ਪੇਟੀਆਂ ਸ਼ਰਾਬ ਚੋਰੀ

ਕੋਟਕਪੂਰਾ, 12 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ 'ਚ ਸ਼ਾਇਦ ਹੀ ਕੋਈ ਦਿਨ ਲੰਘਦਾ ਹੋਵੇ, ਜਿਸ ਦਿਨ ਨੂੰ ਖੋਹ ਅਤੇ ਰਾਤ ਨੂੰ ਕੋਈ ਨੂੰ ਕੋਈ ਚੋਰੀ ਨਾ ਹੋਈ ਹੋਵੇ | ਤਾਜ਼ਾ ਘਟਨਾ 'ਚ ਇੱਥੋਂ ਦੀ ਪੁਰਾਣੀ ਜੈਤੋ ਚੁੰਗੀ ਨੇੜੇ ਇਕ ਸ਼ਰਾਬ ਦੇ ਠੇਕੇ 'ਚੋਂ ਕੁਝ ਅਣਪਛਾਤੇ ...

ਪੂਰੀ ਖ਼ਬਰ »

ਕਿਸਾਨਾਂ ਦੇ ਖੇਤਾਂ 'ਚੋਂ ਬੰਬੀ ਦੀਆਂ ਮੋਟਰਾਂ ਚੋਰੀ

ਫ਼ਰੀਦਕੋਟ, 12 ਨਵੰਬਰ (ਸਰਬਜੀਤ ਸਿੰਘ)- ਪਿੰਡ ਮਚਾਕੀ ਕਲਾਂ ਤੇ ਮਚਾਕੀ ਖੁਰਦ ਵਿਖੇ ਦੋ ਖੇਤਾਂ 'ਚੋਂ ਮੋਟਰਾਂ ਦੇ ਚੋਰੀ ਦੇ ਮਾਮਲੇ ਸਾਹਮਣੇ ਆਏ ਹਨ | ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਅਣਪਛਾਤੇ ਚੋਰਾਂ ਵਿਰੁੱਧ ਮਾਮਲੇ ਦਰਜ ਕਰ ਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਨਹਿਰੂ ਯਾਦਗਾਰ 'ਤੇ ਮਨਾਇਆ ਜਾਵੇਗਾ 'ਬਾਲ ਦਿਵਸ'

ਜੈਤੋ, 12 ਨਵੰਬਰ (ਭੋਲਾ ਸ਼ਰਮਾ)-ਫ਼੍ਰੀਡਮ ਫ਼ਾਈਟਰਜ਼ ਉੱਤਰਾਧਿਕਾਰੀ ਜਥੇਬੰਦੀ ਪੰਜਾਬ ਵਲੋਂ 14 ਨਵੰਬਰ ਨੂੰ ਬਾਲ ਦਿਵਸ ਮੌਕੇ ਸਥਾਨਕ ਨਹਿਰੂ ਸਮਾਰਕ 'ਤੇ ਸਮਾਗਮ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਚੰਦਭਾਨ ਜੇਤੂ

ਜੈਤੋ, 12 ਨਵੰਬਰ (ਭੋਲਾ ਸ਼ਰਮਾ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆ ਅਧਿਆਪਕ ਭੁਪਿੰਦਰ ਸਿੰਘ ਜੈਤੋ ਨੇ ਦੱਸਿਆ ਕਿ ਸੈਂਟਰ ਹੈੱਡ ਟੀਚਰ ਮਨਜੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਅਧਿਆਪਕ ਅੰਮਿ੍ਤਪਾਲ ਸਿੰਘ ਮੱਤਾ ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੇ ਜੈਤੋ ਨੇ ਵਿੱਦਿਅਕ ਟੂਰ ਲਗਾਇਆ

ਜੈਤੋ, 12 ਨਵੰਬਰ (ਭੋਲਾ ਸ਼ਰਮਾ)-ਸਰਕਾਰੀ ਐੱਚ.ਐੱਸ.ਐੱਨ. ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਜੈਤੋ ਦੇ ਵਿਦਿਆਰਥੀਆਂ ਦਾ ਇਕ ਵਿੱਦਿਅਕ ਟੂਰ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ (ਪਟਿਆਲਾ), ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਛੱਤਬੀੜ ਚਿੜੀਆਘਰ (ਬਨੂੰੜ) ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਦੇ ਬੱਚਿਆਂ ਨੇ ਮੱਲਾਂ ਮਾਰੀਆਂ

ਬਾਜਾਖਾਨਾ, 12 ਨਵੰਬਰ (ਜਗਦੀਪ ਸਿੰਘ ਗਿੱਲ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਸਪੰਨ ਹੋਈਆ | ਜਿਨ੍ਹਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਦੀਆਂ ਫ਼ੁੱਟਬਾਲ ਦੀਆਂ ਕੁੜੀਆਂ ਨੇ ਉਪ ਜੇਤੂ ਹੋਣ ਦਾ ਮਾਣ ਹਾਸਲ ਕੀਤਾ | ...

ਪੂਰੀ ਖ਼ਬਰ »

ਬੀ. ਕੇ.ਯੂ. ਡਕੌਾਦਾ ਬਲੱਡ ਗਰੁੱਪ ਰੋੜੀਕਪੂਰਾ ਵਲੋਂ ਖੂਨਦਾਨ ਕੈਂਪ ਲਗਾਇਆ

ਜੈਤੋ, 12 ਅਕਤੂਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋੜੀਕਪੂਰਾ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀ.ਕੇ.ਯੂ. ਡਕੌਾਦਾ ਬਲੱਡ ਗਰੁੱਪ ਰੋੜੀਕਪੂਰਾ ਵਲੋਂ ਅੰਦਰਲੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਦੇ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਰਾਜਿੰਦਰ ਸਿੰਘ ਸਰਾਂ ਦਾ ਸਨਮਾਨ

ਕੋਟਕਪੂਰਾ, 12 ਨਵੰਬਰ (ਮੇਘਰਾਜ)-ਨੇੜਲੇ ਪਿੰਡ ਵਾਂਦਰ ਜਟਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ਪਿੰਡ ਦੇ ਜੰਮਪਲ ਅਤੇ ਪਦਉੱਨਤ ਹੋ ਕੇ ਸਾਦਿਕ ਵਿਖੇ ਤਾਇਨਾਤ ਹੋਏ ਨਾਇਬ ਤਹਿਸੀਲਦਾਰ ਰਾਜਿੰਦਰ ਸਿੰਘ ਸਰਾਂ ਦਾ ਪਿੰਡ ਪੁੱਜਣ 'ਤੇ ਭਰਵਾਂ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ

ਕੋਟਕਪੂਰਾ, 12 ਨਵੰਬਰ (ਮੇਘਰਾਜ)-ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਸਥਾਨਕ ਡੇਰਾ ਦਰਿਆ ਗਿਰੀ ਵਿਖੇ ਹੋਈ | ਮੀਟਿੰਗ ਵਿਚ ਵੱਡੀ ਗਿਣਤੀ 'ਚ ਸਾਬਕਾ ਸੈਨਿਕਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੇ ਆਰੰਭ ਵਿਚ ਬਾਰਡਰ 'ਤੇ ਸ਼ਹੀਦ ਹੋਏ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੋਵੀਨਾਰ ਕੀਤਾ ਜਾਰੀ

ਫ਼ਰੀਦਕੋਟ, 12 ਨਵੰਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਦੀ ਪ੍ਰਧਾਨਗੀ ਹੇਠ ਸਥਾਨਕ ਮਹਾਤਮਾ ਗਾਂਧੀ ਸੀਨੀਅਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਬੱਚਿਆਂ ਦੇ ਅੰਤਰ ਹਾਊਸ ਮੁਕਾਬਲੇ ਕਰਵਾਏ

ਸਾਦਿਕ, 12 ਨਵੰਬਰ (ਆਰ.ਐਸ.ਧੰੁਨਾ)-ਲਿਟਲ ਪਰਲਜ਼ ਪਬਲਿਕ ਸਕੂਲ ਦੀਪ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ | ਪਾਠ ਦੇ ਭੋਗ ਉਪਰੰਤ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX