ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 day ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  1 day ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  1 day ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  1 day ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  1 day ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  1 day ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  1 day ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  1 day ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  1 day ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  1 day ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  1 day ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  1 day ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  1 day ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  1 day ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  1 day ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  1 day ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  1 day ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  1 day ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  1 day ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  1 day ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  1 day ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਪੰਜਾਬ / ਜਨਰਲ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਸੁੱਖੀ-ਸਾਂਦੀ ਖੁੱਲ੍ਹਣ 'ਤੇ ਸੰਤ ਸਮਾਜ ਵਲੋਂ ਅਰਦਾਸ ਸਮਾਗਮ

ਡੇਰਾ ਬਾਬਾ ਨਾਨਕ (ਬਟਾਲਾ), 12 ਨਵੰਬਰ (ਡਾ. ਕਮਲ ਕਾਹਲੋਂ)-550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਗੁਰਮਤਿ ਸਮਾਗਮਾਂ ਦੀ ਸਮਾਪਤੀ ਮੌਕੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਹੇਠ ਵੱਖ-ਵੱਖ ਸੰਪਰਾਦਾਵਾਂ ਦੇ ਮੁਖੀਆਂ, ਧਾਰਮਿਕ, ਸਿਆਸੀ, ਸਮਾਜ ਸੇਵੀ ਤੇ ਰਾਜਨਾੀਤਿਕ ਆਗੂਆਂ ਸਮੇਤ ਸੰਗਤਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਕੀਰਤਨੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ | ਗੁਰਮਤਿ ਸਮਾਗਮਾਂ ਦੀ ਸਮਾਪਤੀ ਉਪਰੰਤ ਸਮੂਹ ਸੰਗਤਾਂ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਖੁੱਲ•ਣ ਦੀ ਖੁਸ਼ੀ ਵਿਚ ਭਾਰਤ-ਪਾਕਿ ਸਰਹੱਦ ਨੇੜੇ ਜਾ ਕੇ ਅਰਦਾਸ ਕੀਤੀ ਤੇ ਪ੍ਰਮਾਤਮਾ ਦਾ ਧੰਨਵਾਦ ਕੀਤਾ | ਇਸ ਮੌਕੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਸਰਬਜੋਤ ਸਿੰਘ ਬੇਦੀ ਨੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਦੇ ਲੜ ਲੱਗ ਕੇ ਪ੍ਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ | ਉਪਰੰਤ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਗਏ ਵੱਖ-ਵੱਖ ਸਮਾਗਮਾਂ ਨੂੰ ਸਫਲ ਬਣਾਉਣ ਵਿਚ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਬੜੇ ਖੁਸ਼ ਕਿਸਮਤ ਹਾਂ ਕਿ ਇਹ ਸ਼ਤਾਬਦੀ ਦਿਹਾੜਾ ਮਨਾਉਣ ਦਾ ਮੌਕਾ ਮਿਲਿਆ ਹੈ |
ਸਮਾਗਮ 'ਚ ਪਹੁੰਚੀਆਂ ਵੱਖ ਵੱਖ ਸ਼ਖ਼ਸੀਅਤਾਂ
ਇਸ ਮੌਕੇ ਹਾਜ਼ਰ ਵੱਖ-ਵੱਖ ਸੰਪਰਦਾਵਾਂ, ਨਿਹੰਗ ਜਥੇਬੰਦੀਆਂ, ਪੰਜਾਬ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਬਰਿੰਦਰਮੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ, ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਕੁਲਤਾਰ ਸਿੰਘ ਸੰਧਵਾਂ ਵਿਧਾਇਕ ਕੋਟਕਪੁਰਾ, ਮਨਦੀਪ ਸਿੰਘ ਬਿਲਾਸਪੁਰ ਵਿਧਾਇਕ, ਜਥੇਦਾਰ ਰਵੀਇੰਦਰ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ 1920, ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਮੈਂਬਰ ਸ਼ੋ੍ਰਮਣੀ ਕਮੇਟੀ, ਜਥੇਦਾਰ ਸੇਵਾ ਸਿੰਘ ਸੇਖਵਾਂ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਟਕਸਾਲੀ, ਸੰਤ ਗਿਆਨੀ ਜਗਜੀਤ ਸਿੰਘ, ਜਥੇਦਾਰ ਬਾਬਾ ਗੁਰਦੇਵ ਸਿੰਘ, ਸੰਤ ਬਾਬਾ ਗੁਰਿੰਦਰ ਸਿੰਘ, ਸੰਤ ਬਾਬਾ ਅਨੂਪ ਸਿੰਘ, ਸੰਤ ਬਾਬਾ ਸੇਵਾ ਸਿੰਘ, ਸੰਤ ਨਿਰਮਲ ਸਿੰਘ, ਮਹੰਤ ਪਿ੍ਤਪਾਲ ਸਿੰਘ, ਜਥੇਦਾਰ ਬਲਵੰਤ ਸਿੰਘ ਨੰਦਗੜ•, ਤਰਸੇਮ ਸਿੰਘ, ਬਲਦੇਵ ਸਿੰਘ, ਸੰਤ ਸੁਰਿੰਦਰ ਸਿੰਘ, ਸੰਤਾ ਬਾਬਾ ਹਰਜਿੰਦਰ ਸਿੰਘ, ਸੰਤ ਗਿਆਨੀ ਨਛੱਤਰ ਸਿੰਘ, ਵੀਰ ਜੈਵਿੰਦਰ ਸਿੰਘ, ਸੰਤ ਬਾਬਾ ਸੁੱਧ ਸਿੰਘ, ਸੰਤ ਗਿਆਨੀ ਬਾਬਾ ਪਾਲ ਸਿੰਘ, ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਭਾਈ ਕੰਵਰਪਾਲ ਸਿੰਘ ਬਾਜਵਾ, ਭਾਈ ਪ੍ਰਗਟ ਸਿੰਘ, ਜਸਬੀਰ ਸਿੰਘ ਰਾੜੀ, ਭਗਵਾਨ ਦਾਸ, ਹਲਚੰਦ ਸਿੰਘ ਬਰਸਟ ਪਟਿਆਲਾ, ਕੇ.ਜੇ. ਸਿੰਘ ਧਾਰੀਵਾਲ, ਮਨਜੀਤ ਸਿੰਘ ਸਿੱਧੂ, ਹਰੀ ਸਿੰਘ ਖੇਮਕਰਨ, ਜੈ ਕਿਸ਼ਨ ਸਿੰਘ, ਕਰਮਜੀਤ ਸਿੰਘ, ਰਣਜੀਤ ਸਿੰਘ, ਨਛੱਤਰ ਸਿੰਘ, ਬਲਵਿੰਦਰ ਕੁਮਾਰ, ਸੰਤ ਬਾਬਾ ਸੇਵਾ ਸਿੰਘ ਰਾਮ ਪੁਰਾ ਖੇੜਾ, ਸੰਤ ਬਾਬਾ ਕਰਮਜੀਤ ਸਿੰਘ ਮੁਖੀ ਸੇਵਾ ਪੰਥਹ ਸੰਪਰਦਾਏ, ਸੰਤ ਗਿਆਨੀ ਗੁੁਰਮੀਤ ਸਿੰਘ ਠੋਸਿਆਂ ਵਾਲੇ, ਸੰਤ ਬਾਬਾ ਹਰਜਿੰਦਰ ਸਿੰਘ ਜੋਹਲਾਂ ਵਾਲੇ, ਸੰਤ ਬਾਬਾ ਰਣਜੀਤ ਸਿੰਘ ਸੇਵਾ ਪੰਥੀ ਗੋਨਿਆਣਾ, ਸੰਤ ਬਾਬਾ ਅਮਰ ਸਿੰਘ ਰਾੜਾ ਸਾਹਿਬ, ਸੰਤ ਬਾਬਾ ਬਲਵੰਤ ਸਿੰਘ, ਸੰਤ ਬਾਬਾ ਜਸਦੇਵ ਸਿੰਘ ਲੋਹਟਬੰਦੀ ਵਾਲੇ, ਸੰਤ ਬਾਬਾ ਨਿਰਮਲ ਦਾਸ ਜੋੜਿਆਂ ਵਾਲੇ, ਬਾਬਾ ਬਲਜੀਤ ਸਿੰਘ ਦਾਦੂਵਾਲ, ਮਨਜੀਤ ਸਿੰਘ ਭੋਮਾ ਪ੍ਰਧਾਨ ਆਲ ਇੰਡੀਆਂ ਸਿੱਖ ਸਟੂਡੈਂਟ ਫੈਡਰੇਸ਼ਨ, ਸੂਬਾ ਅਮਰੀਕ ਸਿੰਘ ਨਾਮਧਾਰੀ, ਸੰਤ ਬਾਬਾ ਨਰਿੰਦਰ ਸਿੰਘ ਕੈਂਡ ਵਾਲੇ, ਸੰਤ ਬਾਬਾ ਗੁਰਚਰਨ ਸਿੰਘ ਸੁਲਤਾਨਪੁਰ ਲੋਧੀ, ਸੰਤ ਬਾਬਾ ਸਰਬਜੋਤ ਸਿੰਘ ਡਾਂਗੋਂ ਵਾਲੇ, ਸੰਤ ਬਾਬਾ ਭੋਲਾ ਸਿੰਘ ਬੱਡੂਵਾਲ ਵਾਲੇ, ਸੰਤ ਬਾਬਾ ਈਸ਼ਰ ਸਿੰਘ, ਸੰਤ ਬਾਬਾ ਤੇਗਾ ਸਿੰਘ, ਜਥੇਦਾਰ ਪਿੱਪਲ ਸਿੰਘ, ਰਣਜੀਤ ਸਿੰਘ ਲੰਗੇਆਣਾ, ਸੰਤ ਬਾਬਾ ਦਿਆ ਸਿੰਘ ਟਾਹਲੀ ਸਾਹਿਬ, ਸੰਤ ਬਾਬਾ ਹਰਦੇਵ ਸਿੰਘ, ਸੰਤ ਬਾਬਾ ਦਲਜੀਤ ਸਿੰਘ ਬੜੂ ਸਾਹਿਬ, ਸੰਤ ਬਾਬਾ ਗੁਰਚਰਨ ਸਿੰਘ ਪੰਡਵਾਂ ਨਿਰਮਲ ਸੰਪਰਦਾਏ, ਗੁਰਿੰਦਰ ਸਿੰਘ ਬਾਜਵਾ, ਸੰਤ ਅਵਤਾਰ ਸਿੰਘ ਧੂਲ ਪਿੰਡ ਵਾਲੇ, ਬਹਾਬਾ ਅਮਰਜੀਤ ਸਿੰਘ ਨਾਨਕਸਰ ਠਾਠ ਧਰਮਕੋਟ, ਸੰਤ ਗਿਆਨੀ ਪਾਲ ਸਿੰਘ ਲੋਹੀਆ ਨਿਰਮਲ ਸੰਪਰਦਾਏ, ਸੰਤ ਬਾਬਾ ਪਿ੍ਤਪਾਲ ਸਿੰਘ ਮਿੱਠਾ ਟਿਵਾਣਾ, ਸੰਤ ਬਾਬਾ ਅਜਵਿੰਦਰ ਸਿੰਘ ਰਾੜਾ ਸਾਹਿਬ, ਸੰਤ ਬਾਬਾ ਬਲਕਾਰ ਸਿੰਘ ਭਾਗੋ ਕੇ, ਸਰਬਜੀਤ ਸਿੰਘ ਜੰਮੂ, ਦੌਲਤ ਸਿੰਘ, ਸੁਖਜਿੰਦਰ ਸਿੰਘ ਮਜੀਠਾ, ਦਲਜੀਤ ਸਿੰਘ ਪਾਖਰਪੁਰਾ ਆਦਿ ਹਾਜ਼ਰ ਸਨ |
ਜਿਨ੍ਹਾਂ ਨੂੰ ਸਿੱਖਾਂ ਨਾਲ ਹੋਈਆਂ ਵਧੀਕੀਆਂ ਦਾ ਅਹਿਸਾਸ ਹੈ, ਉਹ ਜ਼ਰੂਰ ਇਕੱਠੇ ਹੋਣਗੇ-ਰਵੀਇੰਦਰ ਸਿੰਘ
ਸਮਾਗਮ ਮੌਕੇ ਸ਼ੋ੍ਰਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਕਿਹਾ ਕਿ ਅਸੀਂ ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਖੁਸ਼ੀਆਂ ਲੈਣ ਪਹੁੰਚੇ ਹਾਂ | ਉਨ੍ਹ•ਾਂ ਕਿਹਾ ਕਿ ਬਰਗਾੜੀ ਸਮੇਤ ਹੋਰ ਕਾਂਡ, ਬੇਅਦਬੀਆਂ ਲਈ ਦੋਸ਼ੀ ਕੁਝ ਲੋਕ ਹਨ, ਜੋ ਆਪਣਾ ਕਸੂਰ ਕਬੂਲ ਹੀ ਨਹੀਂ ਕਰ ਰਹੇ | ਪਰ ਜਿਨਾਂ ਨੂੰ ਸਿੱਖਾਂ ਨਾਲ ਹੋਈਆਂ ਵਧੀਕੀਆਂ ਦਾ ਅਹਿਸਾਸ ਹੈ, ਉਹ ਜ਼ਰੂਰ ਇਕੱਠੇ ਹੋਣਗੇ |
ਕੁਝ ਸਰਕਾਰਾਂ ਤੇ ਪਾਰਟੀਆਂ ਦੀ ਸੋਚ ਮਲਕ ਭਾਗੋ ਵਰਗੀ-ਸੇਖਵਾਂ
ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਜਥੇ: ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਸੰਗਤਾਂ ਜਿਨ੍ਹਾਂ ਦੀਆਂ ਅਰਦਾਸਾਂ ਸਦਕਾ ਕਰਤਾਰਪੁਰ ਲਾਂਘਾ ਖੁੱਲਾ ਹੈ, ਉਹ ਵਧਾਈ ਦੀਆਂ ਪਾਤਰ ਹਨ | ਉਨ੍ਹ•ਾਂ ਕਿਹਾ ਕਿ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ਦੀ ਗੱਲ ਹੋਣੀ ਚਾਹੀਦੀ ਸੀ, ਪਰ ਇਥੇ ਕੁਝ ਸਰਕਾਰਾਂ ਅਤੇ ਵੱਖ-ਵੱਖ ਪਾਰਟੀਆਂ ਦੇ ਮੁਖੀਆਂ ਦੀ ਵਿਚਾਰਧਾਰਾ ਭਾਈ ਲਾਲੋੋ ਵਰਗੀ ਹੋਣੀ ਚਾਹੀਦੀ ਸੀ, ਪਰ ਇੱਥੇ ਤਾਂ ਸੋਚ ਮਲਕ ਭਾਗੋ ਵਾਲੀ ਪ੍ਰਵੇਸ਼ ਹੋਈ ਪਈ ਹੈ |
ਜਥੇਬੰਦੀਆਂ, ਧਾਰਮਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਵੱਧ, ਪਰ ਲੋਕ ਘੱਟ
ਜ਼ਿਕਰਯੋਗ ਹੈ ਕਿ ਸੰਤ ਸਮਾਜ ਦੀ ਅਗਵਾਈ 'ਚ ਸਮਾਗਮ 'ਚ ਵੱਡੀ ਗਿਣਤੀ ਵਿਚ ਜਥੇਬੰਦੀਆਂ, ਧਾਰਮਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਪਹੁੰਚੀਆਂ, ਪਰ ਸੰਗਤਾਂ ਦੀ ਹਾਜ਼ਰੀ ਨਾਮਾਤਰ ਹੀ ਰਹੀ | ਕਿਹਾ ਜਾ ਰਿਹਾ ਸੀ ਕਿ ਇਸ ਸਮਾਗਮ ਵਿਚ ਆਉਣ ਲਈ ਬਾਦਲ ਵਿਰੋਧੀ ਧੜਿਆਂ ਨੂੰ ਸੱਦਿਆ ਗਿਆ ਸੀ, ਇਥੋਂ ਤੱਕ ਕਿ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਵੀ ਸੱਦਾ ਦਿੱਤਾ ਗਿਆ ਸੀ, ਪਰ ਐਨ ਮੌਕੇ ਉਨ੍ਹ•ਾਂ ਵਲੋਂ ਆਉਣ ਤੋਂ ਨਾਂਹ ਕਰ ਦਿੱਤੀ ਗਈ | ਭਾਵੇਂ ਕਿ ਸੰਤ ਸਮਾਜ ਦੇ ਚੱਲ ਰਹੇ ਸਮਾਗਮ 'ਚ ਬਹੁਤ ਘੱਟ ਗਿਣਤੀ ਵਿਚ ਲੋਕਾਂ ਨੇ ਹਾਜ਼ਰੀ ਭਰੀ, ਪਰ ਬੱਸਾਂ 'ਤੇ ਦੂਰੋਂ ਦੂਰੋਂ ਆਏ ਲੋਕ ਲਾਂਘੇ ਵਾਲੀ ਸੜਕ 'ਤੇ ਤੁਰੇ ਫਿਰਦੇ ਰਹੇ |

ਰਾਜੋਆਣਾ ਮਾਮਲਾ ਪੰਜਾਬ ਸਰਕਾਰ ਨਾਲ ਨਹੀਂ, ਯੂ.ਟੀ. ਪ੍ਰਸ਼ਾਸਨ ਨਾਲ ਸਬੰਧਿਤ-ਜੇਲ੍ਹ ਮੰਤਰੀ

ਚੰਡੀਗੜ੍ਹ, 12 ਨਵੰਬਰ (ਵਿਕਰਮਜੀਤ ਸਿੰਘ ਮਾਨ)- ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕੀਤੇ ਜਾਣ ਮਗਰੋਂ ਇਸ ਸਬੰਧੀ ਫਾਈਲ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ 'ਚ ਸਜਾਇਆ ਅਲੌਕਿਕ ਨਗਰ ਕੀਰਤਨ

ਸੁਰਿੰਦਰ ਕੋਛੜ ਅੰਮਿ੍ਤਸਰ, 12 ਨਵੰਬਰ-ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ...

ਪੂਰੀ ਖ਼ਬਰ »

ਨਸ਼ੇੜੀ ਪੁੱਤਰ ਵਲੋਂ ਬਜ਼ੁਰਗ ਪਿਤਾ ਦੀ ਹੱਤਿਆ

ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਥਾਣਾ ਸਦਰ ਖੇਤਰ 'ਚ ਬੀਤੀ ਰਾਤ ਇਕ ਨਸ਼ੇੜੀ ਪੁੱਤਰ ਵਲੋਂ ਆਪਣੇ ਬਜ਼ੁਰਗ ਪਿਤਾ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਜਨਕ ਰਾਜ (70) ਪੁੱਤਰ ਕਪੂਰ ਚੰਦ ਮਹਿੰਦਰੂ ...

ਪੂਰੀ ਖ਼ਬਰ »

ਜਾਣਕਾਰੀ ਦੀ ਕਮੀ ਲਾਂਘੇ ਰਾਹੀਂ ਯਾਤਰਾ 'ਚ ਬਣ ਰਹੀ ਅੜਿੱਕਾ

ਅੰਮਿ੍ਤਸਰ, 12 ਨਵੰਬਰ (ਸੁਰਿੰਦਰ ਕੋਛੜ)¸ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੋਲ੍ਹੇ ਗਏ ਲਾਂਘੇ ਦਾ ਸ਼ਰਧਾਲੂ ਜਾਣਕਾਰੀ ਦੀ ਕਮੀ ਕਾਰਨ ਲਾਹਾ ਨਹੀਂ ਲੈ ਪਾ ਰਹੇ | ਇਸ ਦੇ ਚੱਲਦਿਆਂ 9 ਨਵੰਬਰ ਨੂੰ ਭਾਰਤ ਵਲੋਂ ਭੇਜੇ ਗਏ ਪਹਿਲੇ ਜਥੇ 'ਚ 552 ਯਾਤਰੂ, ...

ਪੂਰੀ ਖ਼ਬਰ »

ਮੁਹਾਲੀ ਹਵਾਈ ਅੱਡੇ ਤੋਂ ਗਿ੍ਫ਼ਤਾਰ ਕੀਤੇ ਨੌਜਵਾਨ ਲਖਵੀਰ ਸਿੰਘ ਦਾ ਪਰਿਵਾਰ ਸਦਮੇ 'ਚ

ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ)-ਅੱਤਵਾਦੀ ਫੰਡਿੰਗ ਦੇ ਇਲਜ਼ਾਮ 'ਚ ਮੁਹਾਲੀ ਹਵਾਈ ਅੱਡੇ ਤੋਂ ਦੁਬਈ ਜਾਣ ਮੌਕੇ ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਗਿ੍ਫ਼ਤਾਰ ਕੀਤੇ ਪਿੰਡ ਡਡਿਆਣਾ ਕਲਾਂ (ਹੁਸ਼ਿਆਰਪੁਰ) ਦੇ ਨੌਜਵਾਨ ਲਖਵੀਰ ਸਿੰਘ (26) ਦੇ ...

ਪੂਰੀ ਖ਼ਬਰ »

ਜਬਰ ਜਨਾਹ ਤੋਂ ਰੋਕਣ 'ਤੇ ਔਰਤ ਦਾ ਕਤਲ-ਮੁਲਜ਼ਮ ਗਿ੍ਫ਼ਤਾਰ

ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਮੇਲ ਨਗਰ 'ਚ ਦੋਸਤ ਦੀ ਪਤਨੀ ਨੂੰ ਕਤਲ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਡੀ.ਸੀ.ਪੀ. ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪ੍ਰਕਾਸ਼ ਪੁਰਬ ਸਬੰਧੀ 5 ਰੋਜ਼ਾ ਧਾਰਮਿਕ ਸਮਾਗਮ

ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)-ਦਮਦਮੀ ਟਕਸਾਲ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ 'ਚ ਲਗਾਤਾਰ ਪੰਜ ਰੋਜ਼ਾ ਧਾਰਮਿਕ ਸਮਾਗਮ ਕਰਵਾਏ ਗਏ | ਗਿਆਨੀ ਹਰਭਜਨ ਸਿੰਘ ਖ਼ਾਲਸਾ ...

ਪੂਰੀ ਖ਼ਬਰ »

15 ਲੱਖ ਤੋਂ ਵੱਧ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਈਆਂ

ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ)-550 ਸਾਲਾ ਪ੍ਰਕਾਸ਼ ਪੁਰਬ ਮੌਕੇ ਅੱਜ ਦੇਸ਼ ਵਿਦੇਸ਼ ਦੀਆਂ 15 ਲੱਖ ਦੇ ਕਰੀਬ ਸੰਗਤਾਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੇ ਸ਼ਹਿਰ ਵਿਚਲੇ ਹੋਰ ਗੁਰਦੁਆਰਿਆਂ ਵਿਚ ਨਤਮਸਤਕ ...

ਪੂਰੀ ਖ਼ਬਰ »

ਸੰਤ ਪਿਹੋਵੇ ਵਾਲਿਆਂ ਦੇ ਲੰਗਰ 'ਚ 550 ਕਿੱਲੋ ਦਾ ਕੇਕ ਕੱਟਿਆ

ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)-550 ਸਾਲਾ ਪ੍ਰਕਾਸ਼ ਪੁਰਬ 'ਤੇ ਸੰਤ ਮਾਨ ਸਿੰਘ ਪਿਹੋਵੇ ਵਾਲਿਆਂ ਵਲੋਂ 550 ਕਿੱਲੋ ਦਾ ਕੇਕ ਤਿਆਰ ਕੀਤਾ ਗਿਆ ਤੇ ਕੇਕ ਕੱਟਣ ਦੀ ਰਸਮ ਬਾਬਾ ਮਾਨ ਸਿੰਘ ਨੇ ਨਿਭਾਈ ਅਤੇ ਬਾਅਦ ਵਿਚ ਇਹ ਕੇਕ ਸੰਗਤਾਂ ਨੂੰ ...

ਪੂਰੀ ਖ਼ਬਰ »

ਸਤਿੰਦਰ ਸਰਤਾਜ ਨੇ ਸੂਫ਼ੀ ਗਾਇਕੀ ਨਾਲ ਲਗਾਈ ਸੰਗੀਤ ਦੀ ਛਹਿਬਰ

ਸੁਲਤਾਨਪੁਰ ਲੋਧੀ, 12 ਨਵੰਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ)-550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਸਮਾਗਮਾਂ ਦੌਰਾਨ ਅੱਜ ਰਬਾਬ ਪੰਡਾਲ ਵਿਚ ਸੂਫ਼ੀ ਗਾਇਕ ਸਤਿੰਦਰ ਸਰਤਾਜ ਨੇ ਜਦੋਂ ਆਪਣੀ ਸੂਫ਼ੀ ਗਾਇਕੀ ਨਾਲ ...

ਪੂਰੀ ਖ਼ਬਰ »

9,13,80,607 ਰੁਪਏ ਦਾ ਡਿਮਾਂਡ ਡਰਾਫਟ ਤਿਆਰ ਕਰਕੇ ਰੀਜਨਲ ਪੀ. ਐਫ. ਕਮਿਸ਼ਨਰ ਨੂੰ ਭੇਜਿਆ

ਐੱਸ. ਏ. ਐੱਸ. ਨਗਰ, 12 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਵਿੱਖ ਨਿਧੀ ਸੰਗਠਨ (ਈ. ਪੀ. ਐਫ) ਵਿਭਾਗ ਵਲੋਂ ਸਿੱਖਿਆ ਬੋਰਡ ਨੂੰ 9,13,80,607 ਰੁਪਏ ਦਿਹਾੜੀਦਾਰ ਕਰਮਚਾਰੀਆਂ ਦਾ ਈ.ਪੀ.ਐਫ ਵਿਆਜ ਸਮੇਤ ਜਮ੍ਹਾਂ ਨਾ ਕਰਵਾਉਣ 'ਤੇ ਸਿੱਖਿਆ ਬੋਰਡ ਵਿਚਲੀ ਪੰਜਾਬ ਅਤੇ ਸਿੰਧ ਬੈਂਕ ਦੀ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਰਾਜ ਪੱਧਰੀ ਵਿੱਦਿਅਕ ਮੁਕਾਬਲੇ ਅੱਜ

ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 13 ਨਵੰਬਰ ਨੂੰ ਸੁਲਤਾਨਪੁਰ ਲੋਧੀ 'ਚ ਪੰਜਾਬ ਸਰਕਾਰ ਵਲੋਂ ਬਣਾਏ ਗਏ ਮੁੱਖ ਪੰਡਾਲ ਵਿਚ ਰਾਜ ਪੱਧਰੀ ਵਿੱਦਿਅਕ ਮੁਕਾਬਲੇ ਸਵੇਰੇ 10 ਵਜੇ ਤੋਂ ਲੈ ਕੇ 12 ਵਜੇ ਤੱਕ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੀਨੀ ਰਾਜਦੂਤ

ਅੰਮਿ੍ਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)¸ਭਾਰਤ 'ਚ ਚੀਨ ਦੇ ਰਾਜਦੂਤ ਮਿਸਟਰ ਸਨ ਵੀਡੌਾਗ ਅੱਜ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਬੇਹੱਦ ਪ੍ਰਭਾਵਿਤ ਹੋਏ | ਉਨ੍ਹਾਂ ਨੂੰ ਮੁੱਖ ਸੁੂਚਨਾ ਅਧਿਕਾਰੀ ਜਸਵਿੰਦਰ ਸਿੰੰਘ ਜੱਸੀ ਨੇ ਸ੍ਰੀ ਹਰਿਮੰਦਰ ...

ਪੂਰੀ ਖ਼ਬਰ »

ਗਲੋਬਲ ਵੀਜ਼ਾ ਹੈਲਪਲਾਇਨ ਦਾ ਯੂ.ਕੇ. ਦੀ ਯੂਨੀਵਰਸਿਟੀ ਨਾਲ ਹੋਇਆ ਸਮਝੌਤਾ

ਚੰਡੀਗੜ੍ਹ•, 12 ਨਵੰਬਰ (ਅਜੀਤ ਬਿਊਰੋ)- ਅੱਜ ਇਥੇ ਗੱਲਬਾਤ ਕਰਦੇ ਹੋਏ ਗਲੋਬਲ ਵੀਜ਼ਾ ਹੈਲਪਲਾਈਨ ਪ੍ਰਾਈਵੇਟ ਲਿਮਟਿਡ ਦੇ ਵੀਜ਼ਾ ਮਾਹਿਰ ਗੁਰਮਿੰਦਰ ਸ਼ੇਰਗਿੱਲ ਨੇ ਦੱਸਿਆ ਕਿ ਉਨ੍ਹ•ਾਂ ਦੀ ਕੰਪਨੀ ਦਾ ਯੂ. ਕੇ. ਦੀ ਯੁੂਨੀਵਰਸਿਟੀ ਨਾਲ ਸਮਝੋਤਾ ਹੋ ਗਿਆ ਹੈ, ਜਿਸ ਕਰਕੇ ...

ਪੂਰੀ ਖ਼ਬਰ »

ਗੁਰੂ ਦੀ ਸੋਚ ਦੇ ਪਹਿਰੇਦਾਰ ਬਣ ਕੇ ਜਬਰ ਦਾ ਮੁਕਾਬਲਾ ਦਿ੍ੜ੍ਹਤਾ ਨਾਲ ਕੀਤਾ ਜਾਵੇਗਾ-ਮਾਨ

ਕਪੂਰਥਲਾ, 12 ਨਵੰਬਰ (ਅਮਰਜੀਤ ਸਿੰਘ ਸਡਾਨਾ)-550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਯੂਨਾਈਟਿਡ ਅਕਾਲੀ ਦਲ, ਦਲ ਖ਼ਾਲਸਾ, ਬਹੁਜਨ ਮੁਕਤੀ ਮੋਰਚਾ ਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਦੇ ਰਸਤੇ ਵਿਚ ...

ਪੂਰੀ ਖ਼ਬਰ »

ਪਾਕਿ ਵਲੋਂ ਪੁਣਛ 'ਚ ਗੋਲਾਬਾਰੀ

ਜੰਮੂ, 12 ਨਵੰਬਰ (ਏਜੰਸੀ)-ਪਾਕਿਸਤਾਨੀ ਸੈਨਾ ਨੇ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਅੱਜ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਕੰਟਰੋਲ ਰੇਖਾ ਨੇੜੇ ਭਾਰਤੀ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲਾਬਾਰੀ ਕੀਤੀ | ਅਧਿਕਾਰੀਆਂ ਨੇ ਦੱਸਿਆ ਕਿ ਪਾਕਿ ...

ਪੂਰੀ ਖ਼ਬਰ »

ਪੰਜਾਬ 'ਚ ਲਗਾਤਾਰ ਸਾੜੀ ਜਾ ਰਹੀ ਪਰਾਲੀ ਕਾਰਨ ਪੰਜਾਬ ਹਰਿਆਣਾ ਤੇ ਦਿੱਲੀ 'ਚ ਹਵਾ ਦੀ ਗੁਣਵਤਾ ਮੁੜ ਵਿਗੜੀ

ਪਟਿਆਲਾ, 12 ਨਵੰਬਰ (ਜਸਪਾਲ ਸਿੰਘ ਢਿੱਲੋਂ)-ਪਿਛਲੇ ਹਫ਼ਤੇ ਜਦੋਂ ਅਚਾਨਕ ਪੰਜਾਬ 'ਚ ਬਰਸਾਤ ਹੋਈ ਸੀ ਤਾਂ ਲੋਕਾਂ ਨੂੰ ਰਾਜ ਦੀ ਦੂਸ਼ਿਤ ਹੋ ਚੁੱਕੀ ਹਵਾ ਤੋਂ ਕੁੱਝ ਰਾਹਤ ਮਿਲੀ ਸੀ | ਰਾਜ ਅੰਦਰ ਹਾਲੇ ਵੀ ਪਰਾਲੀ ਸਾੜੀ ਜਾ ਰਹੀ ਹੈ ਜਿਸ ਦਾ ਅਸਰ ਮੁੜ ਹਵਾ ਦੀ ਗੁਣਵਤਾ 'ਤੇ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ 'ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਜੀਵਨੀ ਵਾਲੀ ਪੁਸਤਕ 'ਸੁਹਿਰਦ ਸੰਤ ਖ਼ਾਲਸਾ' ਜਾਰੀ

ਅੰਮਿ੍ਤਸਰ, 12 ਨਵੰਬਰ (ਸੁਰਿੰਦਰ ਕੋਛੜ)-ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜੀਵਨ ਸੰਘਰਸ਼ ਨਾਲ ਸਬੰਧਤ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਭਾਈ ਜਸਵੀਰ ਸਿੰਘ ਖ਼ਾਲਸਾ (ਭਤੀਜਾ ਸੰਤ ਭਿੰਡਰਾਂਵਾਲੇ) ਵਲੋਂ ਰਚਿਤ 'ਸੁਹਿਰਦ ਸੰਤ ਖ਼ਾਲਸਾ' ਅੱਜ ਸ੍ਰੀ ...

ਪੂਰੀ ਖ਼ਬਰ »

ਜਥੇਦਾਰ ਲੋਹੀਆਂ ਦੇ ਪਰਿਵਾਰ ਨਾਲ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਲੋਹੀਆਂ ਖਾਸ, 12 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਪੱਛੜੀਆਂ ਸ਼ੇ੍ਰਣੀਆਂ ਵਿੰਗ ਪੰਜਾਬ ਦੇ ਮੀਤ ਪ੍ਰਧਾਨ, ਹਲਕਾ ਸ਼ਾਹਕੋਟ ਦੇ ਟਕਸਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ ਦੇ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ 'ਚ ਮਿਲੀਭੁਗਤ ਨਾਲ ਸ਼ੈਲਰ ਮਾਲਕਾਂ ਵਲੋਂ ਕਿਸਾਨਾਂ ਦੀ ਲੁੱਟ

ਮੇਜਰ ਸਿੰਘ ਜਲੰਧਰ, 12 ਨਵੰਬਰ-ਐਤਕੀਂ ਠੰਢਕ ਦਾ ਮਾਹੌਲ ਪਹਿਲਾਂ ਆਉਣ ਤੇ ਬੱਦਲਵਾਈ ਰਹਿਣ ਕਾਰਨ ਝੋਨੇ ਦੀ ਫ਼ਸਲ 'ਚ ਮਿਥੀ ਮਾਤਰਾ ਨਾਲੋਂ ਨਮੀ ਵਧੇਰੇ ਪਾਈ ਜਾ ਰਹੀ ਹੈ ਤੇ ਝੋਨੇ ਦੀ ਖ਼ਰੀਦ ਵਿਚ ਨਮੀ ਦੀ ਵਧੇਰੇ ਮਾਤਰਾ ਨੂੰ ਲੈ ਕੇ ਖੁਰਾਕ ਤੇ ਸਪਲਾਈ ਵਿਭਾਗ ਦੇ ...

ਪੂਰੀ ਖ਼ਬਰ »

ਬੈਂਕਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਰਲੇਵੇਂ-ਅਨੁਰਾਗ ਠਾਕੁਰ

ਜਲੰਧਰ, 12 ਨਵੰਬਰ (ਸ਼ਿਵ ਸ਼ਰਮਾ)- ਕੇਂਦਰੀ ਵਿੱਤ ਰਾਜ ਮੰਤਰੀ ਨੇ ਬੈਂਕਾਂ ਦੇ ਕੀਤੇ ਗਏ ਰਲੇਵੇਂ ਨੂੰ ਸਹੀ ਠਹਿਰਾਉਂਦੇ ਹੋਏ ਕਿਹਾ ਕਿ ਬੈਂਕਾਂ ਨੂੰ ਮਜ਼ਬੂਤ ਕਰਨ ਲਈ ਹੀ ਇਹ ਕਦਮ ਉਠਾਏ ਗਏ ਹਨ, ਜਿਸ ਕਰਕੇ ਕਈ ਬੈਂਕਾਂ ਦੀ ਵਿੱਤੀ ਹਾਲਤ ਮਜ਼ਬੂਤ ਹੋਣੀ ਸ਼ੁਰੂ ਹੋ ਗਈ ਹੈ ...

ਪੂਰੀ ਖ਼ਬਰ »

ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੁਣ ਤੱਕ 20000 ਦੀ ਥਾਂ ਸਿਰਫ 952 ਸ਼ਰਧਾਲੂ ਹੀ ਪਹੁੰਚੇ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 12 ਨਵੰਬਰ (ਡਾ. ਕਮਲ ਕਾਹਲੋਂ)-ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਲਈ ਰਸਮੀ ਉਦਘਾਟਨ ਤੋਂ ਬਾਅਦ ਹੁਣ ਤੱਕ 20 ਹਜ਼ਾਰ ਦੀ ਗਿਣਤੀ 'ਚ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਜਾਣ ਵਾਲੇ ਸ਼ਰਧਾਲੂਆਂ ...

ਪੂਰੀ ਖ਼ਬਰ »

ਲਾਹੌਰ ਮਿਊਜ਼ੀਅਮ 'ਚ ਪਹਿਲੀ ਵਾਰ ਕੀਤਾ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼

ਅੰਮਿ੍ਤਸਰ, 12 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਇਤਿਹਾਸ 'ਚ ਪਹਿਲੀ ਵਾਰ ਲਾਹੌਰ ਮਿਊਜ਼ੀਅਮ ਵਿਖੇ ਸਿੱਖ ਸਟੂਡੈਂਟਸ ਆਫ਼ ਪਾਕਿਸਤਾਨ ਵਲੋਂ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ | 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਅਜਾਇਬ-ਘਰ ਦੇ ਪ੍ਰਬੰਧਕਾਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ 'ਚ 'ਨਾਨਕਬਾਣੀ ਸਮਕਾਲੀਨ ਸਰੋਕਾਰ' ਵਿਸ਼ੇ 'ਤੇ ਸੈਮੀਨਾਰ

ਅੰਮਿ੍ਤਸਰ, 12 ਨਵੰਬਰ (ਹਰਮਿੰਦਰ ਸਿੰਘ)¸550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ, ਫ਼ੋਕਲੋਰ ਰਿਸਰਚ ਅਕਾਦਮੀ, ਵਿਰਸਾ ਵਿਹਾਰ ਸੁਸਾਇਟੀ ਅਤੇ ਆਲਮੀ ਪੰਜਾਬੀ ਵਿਰਾਸਤ ਫ਼ਾਊਾਡੇਸ਼ਨ ਵਲੋਂ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਹਾਲ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੇ ਜਨਮ ਦਿਨ 'ਤੇ ਵਿਸ਼ੇਸ਼

ਬਡਰੁੱਖਾਂ ਨਾਲ ਕੀਤੇ ਵਾਅਦਿਆਂ ਨੂੰ ਅਮਲਾਂ ਦੀ ਲੋੜ

ਸੰਗਰੂਰ, 12 ਨਵੰਬਰ (ਧੀਰਜ ਪਸ਼ੌਰੀਆ)-ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ 243ਵੇਂ ਜਨਮ ਦਿਹਾੜੇ ਮੌਕੇ 13 ਨਵੰਬਰ ਨੂੰ ਪਿਛਲੇ ਪੰਜ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਰਾਜ ਸਰਕਾਰ ਨੇ ਉਨ੍ਹਾਂ ਦੇ ਜਨਮ ਸਥਾਨ ਨਾਨਕੇ ਪਿੰਡ ਬਡਰੁੱਖਾਂ ਵਿਖੇ ਉਨ੍ਹਾਂ ਦਾ ਜਨਮ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ 'ਚ ਵੀ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਬਟਾਲਾ, 12 ਨਵੰਬਰ (ਕਾਹਲੋਂ)-ਅੱਜ 550ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੰਗਤਾਂ ਵਲੋਂ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਚ ਪਾਠ ਦੇ ਭੋਗ ਉਪਰੰਤ ਫਰੀਦਕੋਟ ਤੋਂ ਬੀਬੀ ਰੁਪਿੰਦਰ ਕੌਰ ਨੇ ਕੀਰਤਨ ਕੀਤਾ | ਭਾਰਤ ਤੋਂ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਚੈਨ 'ਚ ਚੁੰਨੀ ਆਉਣ ਕਾਰਨ ਔਰਤ ਦੀ ਮੌਤ

ਲੋਹੀਆਂ ਖਾਸ, 12 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਦਰਸ਼ਨ ਕਰਕੇ ਵਾਪਸ ਘਰ ਜਾ ਰਹੀ ਇਕ ਔਰਤ ਦੀ ਮੋਟਰਸਾਈਕਲ ਦੀ ਚੈਨ 'ਚ ਚੁੰਨੀ ਫਸਣ ਨਾਲ ਦਰਦਨਾਕ ਮੌਤ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਚੀਫ਼ ਜਸਟਿਸ ਦੇ ਦਫ਼ਤਰ ਨੂੰ ਆਰ. ਟੀ. ਆਈ. ਦੇ ਘੇਰੇ 'ਚ ਲਿਆਉਣ ਬਾਰੇ ਅੱਜ ਆ ਸਕਦਾ ਹੈ ਸੁਪਰੀਮ ਕੋਰਟ ਦਾ ਫ਼ੈਸਲਾ

ਨਵੀਂ ਦਿੱਲੀ, 12 ਨਵੰਬਰ (ਉਪਮਾ ਡਾਗਾ ਪਾਰਥ)-ਭਾਰਤ ਦੇ ਚੀਫ ਜਸਟਿਸ ਦੇ ਦਫਤਰ ਨੂੰ ਆਰ. ਟੀ. ਆਈ. ਦੇ ਘੇਰੇ ਹੇਠ ਲਿਆਉਣ ਦੇ ਮੁੱਦੇ 'ਤੇ ਸੁਪਰੀਮ ਕੋਰਟ ਅੱਜ ਅਹਿਮ ਫੈਸਲਾ ਦੇ ਸਕਦੀ ਹੈ | ਪੰਜ ਜੱਜਾਂ ਦੀ ਸੰਵਿਧਾਨਿਕ ਬੈਂਚ ਨੇ 4 ਅਪ੍ਰੈਲ ਨੂੰ ਇਸ ਮਾਮਲੇ 'ਤੇ ਸੁਣਵਾਈ ਖਤਮ ...

ਪੂਰੀ ਖ਼ਬਰ »

ਨਕੋਦਰ ਨੇੜੇ ਪਿੰਡ ਮੁੱਧਾਂ 'ਚ ਇਟਲੀ ਤੋਂ ਆਏ ਵਿਅਕਤੀ ਦਾ ਦੋਸਤ ਵਲੋਂ ਕਤਲ

ਨਕੋਦਰ, 12 ਨਵੰਬਰ (ਗੁਰਵਿੰਦਰ ਸਿੰਘ)-ਥਾਣਾ ਸਦਰ ਨਕੋਦਰ ਅਧੀਨ ਆਉਂਦੇ ਪਿੰਡ ਮੁੱਧਾਂ 'ਚ ਇਟਲੀ ਤੋਂ ਆਏ ਇਕ ਵਿਅਕਤੀ ਦਾ ਉਸ ਦੇ ਦੋਸਤ ਵਲੋਂ ਕਤਲ ਕਰਨ ਦੇ ਦੋਸ਼ 'ਚ ਪੁਲਿਸ ਨੇ ਮਿ੍ਤਕ ਦੇ ਭਰਾ ਪਰਵਿੰਦਰ ਸਿੰਘ ਪੁੱਤਰ ਸਤਵਿੰਦਰ ਸਿੰਘ ਵਾਸੀ ਪਿੰਡ ਮੁੱਧਾਂ ਥਾਣਾ ਸਦਰ ...

ਪੂਰੀ ਖ਼ਬਰ »

ਐਫ. ਸੀ. ਆਰ. ਏ. ਦੇ ਨੇਮਾਂ ਦੀ ਉਲੰਘਣਾ 'ਤੇ ਕੇਂਦਰ ਨੇ 1800 ਤੋਂ ਵੱਧ ਐਨ. ਜੀ. ਓ. ਦਾ ਰਜਿਸਟ੍ਰੇਸ਼ਨ ਕੀਤਾ ਰੱਦ

ਨਵੀਂ ਦਿੱਲੀ, 12 ਨਵੰਬਰ (ਉਪਮਾ ਡਾਗਾ ਪਾਰਥ)-ਕੇਂਦਰ ਸਰਕਾਰ ਨੇ ਗ਼ੈਰ-ਸਰਕਾਰੀ ਸੰਗਠਨਾਂ ਪ੍ਰਤੀ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਦੇਸ਼ ਭਰ ਦੇ 1807 ਐਨ. ਜੀ. ਓ. ਦਾ ਰਜਿਸਟ੍ਰੇਸ਼ਨ ਰੱਦ ਕਰ ਦਿੱਤਾ ਹੈ | ਇਹ ਸਾਰੇ ਸੰਸਥਾਨ ਹੁਣ ਵਿਦੇਸ਼ੀ ਫੰਡ ਹਾਸਲ ਨਹੀਂ ਕਰ ਸਕਦੇ | ਗ੍ਰਹਿ ...

ਪੂਰੀ ਖ਼ਬਰ »

ਪਾਕਿ ਕੈਬਨਿਟ ਵਲੋਂ ਨਵਾਜ਼ ਸ਼ਰੀਫ਼ ਨੂੰ ਸ਼ਰਤਾਂ ਤਹਿਤ ਵਿਦੇਸ਼ ਜਾਣ ਦੀ ਆਗਿਆ

ਇਸਲਾਮਾਬਾਦ, 12 ਨਵੰਬਰ (ਏਜੰਸੀ)-ਮੰਗਲਵਾਰ ਨੂੰ ਪਾਕਿਸਤਾਨ ਦੀ ਕੈਬਨਿਟ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਸ਼ਰਤਾਂ ਤਹਿਤ ਇਲਾਜ ਕਰਵਾਉਣ ਲਈ ਵਿਦੇਸ਼ ਜਾਣ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਹੈ | ਕੈਬਨਿਟ ਨੇ ਕਿਹਾ ਕਿ ਜੇਕਰ ਨਵਾਜ਼ ਸ਼ਰੀਫ਼ ਲਿਖਤੀ ...

ਪੂਰੀ ਖ਼ਬਰ »

ਸੁਖਚੈਨ ਮਾਈਨਰ ਨਹਿਰ ਵਿਚੋਂ ਹੱਥ ਪੈਰ ਬੰਨ੍ਹੀ ਕੇਸਾਧਾਰੀ ਨੌਜਵਾਨ ਦੀ ਲਾਸ਼ ਮਿਲੀ

ਅਬੋਹਰ, 12 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਭਾਗਸਰ ਨੇੜਿਉਂ ਲੰਘਦੀ ਸੁਖਚੈਨ ਮਾਈਨਰ ਨਹਿਰ ਵਿਚੋਂ ਬੀਤੀ ਦੇਰ ਰਾਤ ਇੱਕ ਕੇਸਧਾਰੀ ਅਗਿਆਤ ਨੌਜਵਾਨ ਦੀ ਲਾਸ਼ ਮਿਲੀ ਹੈ | ਮਿ੍ਤਕ ਦੇ ਹੱਥ ਪੈਰ ਬੰਨ੍ਹੇ ਹੋਏ ਹਨ ਤੇ ਲਾਸ਼ ਨੂੰ ਕੰਬਲ ਵਿਚ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ 'ਤੇ ਸੰਪ੍ਰਦਾਇ ਲੋਪੋਂ ਨੇ ਨਗਰ ਕੀਰਤਨ ਸਜਾਇਆ

ਨਿਹਾਲ ਸਿੰਘ ਵਾਲਾ, 12 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪ੍ਰਦਾਇ ਲੋਪੋਂ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਲੋਂ ਦਰਬਾਰ ਸੰਪ੍ਰਦਾਇ ਲੋਪੋ ਦੇ ਬਾਨੀ ਸੁਆਮੀ ਸੰਤ ਦਰਬਾਰਾ ਸਿੰਘ ਦੀ ਚਲਾਈ ਹੋਈ ਮਰਿਯਾਦਾ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਸਰਾਏਨਾਗਾ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਮੰਡੀ ਬਰੀਵਾਲਾ, 12 ਨਵੰਬਰ (ਨਿਰਭੋਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਸਾਹਿਬ ਸਰਾਏਨਾਗਾ ਤੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਅੰਗਦ ਦੇਵ ਜੀ ਸਰਾਏਨਾਗਾ 'ਚ ਪਾਠ ਦੇ ਭੋਗ ਪਾਏ ਗਏ ਅਤੇ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਗੋ ਗਲੋਬਲ ਕੰਸਲਟੈਂਟਸ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਕਈ ਸਾਲਾਂ ਤੋਂ ਇਮੀਗਰੇਸ਼ਨ ਦੇ ਖੇਤਰ 'ਚ ਵਧੀਆ ਸੇਵਾਵਾਂ ਨਿਭਾਅ ਰਹੀ ਹੈ | ਇਹ ਸੰਸਥਾ ਜੋ ਨਜ਼ਦੀਕ ਸਬ-ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਡਾਇਰੈਕਟਰ ਦੀਪਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX