ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  7 minutes ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  8 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  21 minutes ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  26 minutes ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  32 minutes ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  45 minutes ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  48 minutes ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  54 minutes ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  57 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 1 hour ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 2 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 2 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 2 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 3 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 2 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 3 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 3 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 4 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 4 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 4 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 4 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 4 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 5 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 6 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 5 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 6 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 7 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 7 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 7 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 7 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 7 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 7 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 8 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 9 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 9 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਫ਼ਿਰੋਜ਼ਪੁਰ, 12 ਨਵੰਬਰ (ਜਸਵਿੰਦਰ ਸਿੰਘ ਸੰਧੂ)- ਜਗਤ ਉਧਾਰਕ, ਰੱਬੀ ਨੂਰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਜ਼ਿਲ੍ਹਾ ਭਰ ਅੰਦਰ ਸੰਗਤਾਂ ਵਲੋਂ ਪੂਰੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਉਂਦੇ ਹੋਏ ਜਗ੍ਹਾ-ਜਗ੍ਹਾ ਧਾਰਮਿਕ ਸਮਾਗਮ ਕਰਵਾਏ ਅਤੇ ਲੰਗਰ ਲਗਾ ਕੇ ਰਾਹਗੀਰਾਂ ਨੂੰ ਵੀ ਰੋਕ ਕੇ ਛਕਾਏ ਗਏ | ਇਤਿਹਾਸਕ ਗੁਰਦੁਆਰਾ ਜ਼ਾਮਨੀ ਸਾਹਿਬ ਬਾਜੀਦਪੁਰ ਵਿਖੇ ਪ੍ਰਬੰਧਕ ਕਮੇਟੀ ਮੈਨੇਜਰ ਸਾਰਜ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮਾਂ ਦੌਰਾਨ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਲਵਿੰਦਰ ਸਿੰਘ ਵਲੋਂ ਕਥਾ ਵਿਚਾਰ ਕਰਕੇ ਗੁਰੂ ਸਾਹਿਬ ਦੇ ਜੀਵਨ 'ਤੇ ਚਾਨਣਾ ਪਾਇਆ, ਉਥੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਤੇ ਭਾਈ ਬੂਟਾ ਸਿੰਘ ਦੇ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਰਾਹੀਂ ਹਾਜ਼ਰੀਆਂ ਲਗਵਾਉਂਦੇ ਹੋਏ ਸੰਗਤ ਨੂੰ ਨਿਹਾਲ ਕੀਤਾ | ਸਮਾਗਮਾਂ ਦੌਰਾਨ ਭਾਈ ਨਿਰੰਜਨ ਸਿੰਘ ਅਤੇ ਭਾਈ ਸਾਧੂ ਸਿੰਘ ਦੇ ਕਵੀਸ਼ਰੀ ਜਥਿਆਂ ਨੇ ਸੰਗਤ ਨੂੰ ਕਵੀਸ਼ਰੀਆਂ ਸੁਣਾ ਜਿੱਥੇ ਜੋਸ਼ ਭਰਿਆਂ, ਉਥੇ ਰਾਗੀ ਅਤੇ ਢਾਡੀ ਜਥਿਆਂ ਨੇ ਵੀ ਗੁਰ ਇਤਿਹਾਸ ਸੁਣਾਇਆ | ਗੁਰੂ ਕੇ ਲੰਗਰ ਅਤੁੱਟ ਚੱਲਦੇ ਰਹੇ |
ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ
ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸਤਿੰਦਰਜੀਤ ਸਿੰਘ ਦੀ ਦੇਖਰੇਖ ਹੇਠ ਛਾਉਣੀ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਪੂਰੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੁਰਬਿੰਦਰ ਸਿੰਘ ਸਰਹਾਲੀ ਵਾਲਿਆਂ ਨੇ ਕਥਾ ਪ੍ਰਵਚਨ ਕਰਦਿਆਂ ਗੁਰੂ ਸਾਹਿਬ ਦੇ ਜੀਵਨ 'ਤੇ ਚਾਨਣਾ ਪਾਇਆ | ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਦੇ ਜਥੇ ਨੇ ਜਿੱਥੇ ਸ਼ਬਦ ਕੀਰਤਨ ਰਾਹੀਂ ਹਾਜ਼ਰੀਆਂ ਲਗਵਾ ਸੰਗਤ ਨੂੰ ਨਿਹਾਲ ਕੀਤਾ, ਉਥੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਵੈਰ ਸਿੰਘ ਦੇ ਜਥੇ ਤੋਂ ਇਲਾਵਾ ਖ਼ਾਲਸਾ ਗਰਲਜ਼ ਹਾਈ ਸਕੂਲ, ਬੇਬੇ ਨਾਨਕ ਇਸਤਰੀ ਸਤਸੰਗ ਸਭਾ ਫ਼ਿਰੋਜ਼ਪੁਰ ਛਾਉਣੀ, ਖ਼ਾਲਸਾ ਇਸਤਰੀ ਸਤਸੰਗ ਸਭਾ ਫ਼ਿਰੋਜ਼ਪੁਰ ਛਾਉਣੀ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਤੇ ਭਾਈ ਸੁਖਵਿੰਦਰ ਸਿੰਘ ਦੇ ਜਥਿਆਂ ਵਲੋਂ ਸ਼ਬਦ ਕੀਰਤਨ ਨਾਲ ਹਾਜ਼ਰੀਆਂ ਭਰਦੇ ਹੋਏ ਸੰਗਤ ਨੂੰ ਸ਼ਬਦ ਗੁਰੂ ਨਾਲ ਜੁੜਨ ਦਾ ਸੱਦਾ ਦਿੰਦੇ ਹੋਏ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ | ਸਮਾਗਮਾਂ ਦੀ ਸਫਲਤਾ ਲਈ ਤਰਲੋਕ ਸਿੰਘ ਖ਼ਾਲਸਾ, ਗੁਰਚਰਨ ਸਿੰਘ, ਬਲਬੀਰ ਸਿੰਘ ਅਨੰਦ, ਸਰਬਜੀਤ ਸਿੰਘ ਛਾਬੜਾ, ਟੀ.ਐੱਸ. ਬੇਦੀ, ਪਰਮਿੰਦਰ ਸਿੰਘ ਖਰਬੰਦਾ, ਗੁਰਬਖਸ਼ੀਸ਼ ਸਿੰਘ, ਹਰਵਿੰਦਰ ਜੀਤ ਸਿੰਘ, ਭੁਪਿੰਦਰ ਸਿੰਘ ਛਾਬੜਾ, ਡਾ: ਗੁਰਨਾਮ ਸਿੰਘ ਫਰਮਾਹ ਆਦਿ ਨੇ ਵਧ-ਚੜ੍ਹ ਕੇ ਯੋਗਦਾਨ ਪਾਇਆ | ਸਮਾਗਮ ਸਮਾਪਤੀ 'ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਜਗ੍ਹਾ-ਜਗ੍ਹਾ ਹੋਏ ਸਮਾਗਮ ਅਤੇ ਲਗਾਏ ਗਏ ਲੰਗਰ
ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਫ਼ਿਰੋਜ਼ਪੁਰ ਸ਼ਹਿਰ-ਛਾਉਣੀ ਤੋਂ ਇਲਾਵਾ ਪਿੰਡਾਂ ਅੰਦਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਧਵਨ ਕਾਲੋਨੀ, ਬਾਬਾ ਰਾਮ ਲਾਲ ਗੁਰਦੁਆਰਾ ਫ਼ਿਰੋਜ਼ਪੁਰ ਸ਼ਹਿਰ, ਗੋਬਿੰਦ ਨਗਰੀ, ਕੰਬੋਜ ਨਗਰ, ਗੁਰਦੁਆਰਾ ਗਾਂਧੀ ਨਗਰ ਆਦਿ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਤੋਂ ਇਲਾਵਾ ਪਿੰਡ ਝੋਕ ਹਰੀ ਹਰ, ਖਾਈ ਫੇਮੇ ਕੀ, ਧੀਰਾ ਪੱਤਰਾ, ਸ਼ੇਰਖਾਂ, ਆਰਿਫ਼ ਕੇ, ਲੱਖੋ ਕੇ ਬਹਿਰਾਮ, ਨੂਰਪੁਰ ਸੇਠਾਂ, ਤੂਤ ਆਦਿ ਪਿੰਡਾਂ ਅੰਦਰ ਸਮਾਗਮ ਕਰਵਾ ਕੇ ਪਾਠਾਂ ਦੇ ਭੋਗ ਪਾਏ ਗਏ, ਜਿਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਤੋਂ ਇਲਾਵਾ ਬਸਤੀ ਭੱਟੀਆਂ ਵਾਲੀ, ਖਾਈ ਵਾਲਾ ਅੱਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਬਾਬਾ ਮਹਿੰਦਰ ਸਿੰਘ ਸ਼ੈਰੀ ਵਾਲੇ, ਦਰਬਾਰਾ ਸਿੰਘ, ਨਸੀਬ ਸਿੰਘ, ਹਰਜੀਤ ਸਿੰਘ, ਪਰਮਿੰਦਰ ਸਿੰਘ, ਪਰਮਜੀਤ ਸਿੰਘ, ਹਰਭਜਨ ਸਿੰਘ, ਲਵਜੀਤ ਸਿੰਘ, ਚਾਨਣ ਸਿੰਘ, ਭਿੰਦਾ, ਰਤਨ ਲਾਲ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਆਦਿ ਨੇ ਵੱਧ-ਚੜ੍ਹ ਕੇ ਯੋਗਦਾਨ ਪਾਇਆ | ਵੱਖ-ਵੱਖ ਥਾਵਾਂ 'ਤੇ ਗੁਰੂ ਘਰ ਦੇ ਸ਼ਰਧਾਲੂਆਂ ਨੇ ਲੰਗਰ ਲਗਾ ਕੇ ਰਾਹਗੀਰਾਂ ਨੂੰ ਰੋਕ ਛਕਾਏ ਗਏ |
ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
ਫ਼ਿਰੋਜ਼ਪੁਰ, (ਕੰਵਰਜੀਤ ਸਿੰਘ ਜੈਂਟੀ)-ਦੋ ਜਹਾਨ ਦੇ ਵਾਲੀ, ਸ਼ਾਂਤੀ, ਏਕਤਾ ਦੇ ਬਾਨੀ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਪੁਰਬ ਸ੍ਰੀ ਗੁਰੂ ਸਿੰਘ ਸਭਾ (ਰਜਿ.) ਗੁਰਦੁਆਰਾ ਅਕਾਲਗੜ੍ਹ ਸਾਹਿਬ ਫ਼ਿਰੋਜ਼ਪੁਰ ਸ਼ਹਿਰ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ, ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ | ਮੁੱਖ ਸਮਾਗਮ 'ਚ ਕੁਝ ਦਿਨਾਂ ਤੋਂ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਆਸਾ ਦੀ ਵਾਰ ਭਾਈ ਸਤਪਾਲ ਸਿੰਘ ਢੇਰੂ ਹਜ਼ੂਰੀ ਰਾਗੀ ਗੁਰਦੁਆਰਾ ਅਕਾਲਗੜ੍ਹ ਸਾਹਿਬ, ਸੁਖਮਨੀ ਸਾਹਿਬ ਦਾ ਪਾਠ ਬੀਬੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਅਕਾਲਗੜ੍ਹ ਸਾਹਿਬ, ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਜਥੇ, ਕਥਾ ਵਾਚਕ, ਜਥੇ ਭਾਈ ਸਤਪਾਲ ਸਿੰਘ ਢੇਰੂ ਹਜ਼ੂਰੀ ਰਾਗੀ ਗੁਰਦੁਆਰਾ ਅਕਾਲਗੜ੍ਹ, ਭਾਈ ਬਲਵਿੰਦਰ ਸਿੰਘ ਕਥਾ ਵਾਚਕ ਗੁਰਦੁਆਰਾ ਗੁਰੂਸਰ ਜਾਮਣੀ ਸਾਹਿਬ, ਭਾਈ ਨਿਸ਼ਾਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਢਾਡੀ ਭਾਈ ਗੁਰਵਿੰਦਰ ਸਿੰਘ ਅਨਮੋਲ ਸ੍ਰੀ ਤਰਨਤਾਰਨ ਸਾਹਿਬ ਨੇ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜ ਕੇ ਨਿਹਾਲ ਕੀਤਾ ਅਤੇ ਸ਼ਾਮ ਨੂੰ 4 ਵਜੇ ਮੁੱਖ ਵਾਕ ਤੋਂ ਬਾਅਦ ਸਵੇਰ ਦੇ ਦੀਵਾਨ ਦੀ ਸਮਾਪਤੀ ਹੋਈ ਅਤੇ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ | ਇਸੇ ਲੜੀ ਤਹਿਤ ਸ਼ਾਮ ਨੂੰ ਸ੍ਰੀ ਰਹਿਰਾਸ ਪਾਠ ਤੋਂ ਬਾਅਦ ਕੀਰਤਨ ਦੇ ਦੀਵਾਨ ਸ਼ੁਰੂ ਹੋਏ | ਭਾਈ ਅਵਤਾਰ ਸਿੰਘ, ਕਿਰਪਾਲ ਸਿੰਘ ਦਾ ਸ਼ਬਦੀ ਜਥਾ, ਭਾਈ ਕੁਲਦੀਪ ਸਿੰਘ ਫ਼ਿਰੋਜ਼ਪੁਰ ਵਾਲੇ, ਭਾਈ ਸਤਪਾਲ ਸਿੰਘ ਢੇਰੂ ਹਜ਼ੂਰੀ ਰਾਗੀ ਗੁਰਦੁਆਰਾ ਅਕਾਲਗੜ੍ਹ ਸਾਹਿਬ, ਭਾਈ ਨਿਸ਼ਾਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਢਾਡੀ ਭਾਈ ਗੁਰਵਿੰਦਰ ਸਿੰਘ ਅਨਮੋਲ ਤਰਨਤਾਰਨ ਵਾਲੇ ਪੰਥ ਦੇ ਪ੍ਰਸਿੱਧ ਰਾਗੀ ਢਾਡੀਆਂ ਨੇ ਰਾਤ ਦੇ ਦੀਵਾਨ 'ਚ ਗੁਰੂ ਜਸ ਸੁਣਾ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕਸ਼ਮੀਰ ਸਿੰਘ ਨੱਢਾ, ਪ੍ਰਧਾਨ ਬਲਦੇਵ ਸਿੰਘ, ਜਨਰਲ ਸਕੱਤਰ ਗੁਰਬਖ਼ਸ਼ ਸਿੰਘ, ਸਟੇਜ ਸਕੱਤਰ ਗੁਰਚਰਨ ਸਿੰਘ, ਉਪ ਪ੍ਰਧਾਨ ਤੇਜਾ ਸਿੰਘ ਨੱਢਾ, ਜਸਵੰਤ ਸਿੰਘ ਖਜ਼ਾਨਚੀ, ਜਸਵਿੰਦਰ ਸਿੰਘ ਆਰ.ਏ. ਅਤੇ ਪ੍ਰੀਤਮ ਸਿੰਘ ਸਾਬਕਾ ਪ੍ਰਧਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਵ: ਗਿਆਨੀ ਬਖ਼ਤਾਵਰ ਸਿੰਘ ਦੇ ਪੋਤਰੇ ਤੇਜ਼ਪਾਲ ਸਿੰਘ ਪੀਰ ਇਸਮਾਈਲ ਖਾਂ, ਸਵ: ਭਗਤ ਗੰਡਾ ਰਾਮ ਦੇ ਪੁੱਤਰ ਰਮੇਸ਼ ਕੁਮਾਰ, ਉਂਕਾਰ ਸਿੰਘ ਕੈਨੇਡਾ ਵਾਲੇ ਦੇ ਪਰਿਵਾਰ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਦੀ ਸੇਵਾ ਕੀਤੀ ਗਈ ਹੈ | ਪ੍ਰਬੰਧਕ ਕਮੇਟੀ ਨੇ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਵਤਾਰ ਉਪ ਪ੍ਰਧਾਨ, ਕੁਲਦੀਪ ਸਿੰਘ ਨੱਢਾ, ਸਵਰਨ ਸਿੰਘ ਸਟੇਜ ਸੈਕਟਰੀ, ਹਰਜਿੰਦਰ ਸਿੰਘ ਨਾਗਪਾਲ, ਮੁਖ਼ਤਿਆਰ ਸਿੰਘ ਰਤਨਪਾਲ, ਜਰਨੈਲ ਸਿੰਘ ਸਟੋਰ ਇੰਚਾਰਜ, ਦਲੀਪ ਸਿੰਘ ਕੋੜਾ ਸਟੋਰ ਇੰਚਾਰਜ, ਬਾਜ ਸਿੰਘ ਜੋਸਨ, ਪ੍ਰੀਤ ਥਿੰਦ, ਲਖਵਿੰਦਰ ਸਿੰਘ ਲੱਖਾ, ਵਿਕਰਮਜੀਤ ਸਿੰਘ ਗੋਲਡੀ, ਬਲਵਿੰਦਰ ਸਿੰਘ ਕੌੜਾ, ਪਰਮਜੀਤ ਸਿੰਘ ਕੌੜਾ, ਰਣਜੀਤ ਸਿੰਘ ਕੌੜਾ, ਸੋਨੂੰ ਆਦਿ ਨੇ ਆਪਣਾ ਯੋਗਦਾਨ ਪਾਇਆ |
550ਵੇਂ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਦਰਸ਼ਨਾਂ ਲਈ ਹਰਿੰਦਰ ਸਿੰਘ ਖੋਸਾ ਵਲੋਂ ਬੱਸ ਕੀਤੀ ਰਵਾਨਾ
ਫ਼ਿਰੋਜ਼ਪੁਰ, 12 ਨਵੰਬਰ (ਕੰਵਰਜੀਤ ਸਿੰਘ ਜੈਂਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਅਤੇ ਗੁਰਦੁਆਰਾ ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ ਵਾਰਡ ਨੰਬਰ 7 ਤੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਭਰਾ ਹਰਿੰਦਰ ਸਿੰਘ ਖੋਸਾ, ਰਿੰਕੂ ਗਰੋਵਰ ਪੀ.ਏ., ਮੋਂਟੀ ਕਾਂਗਰਸੀ ਆਗੂ, ਮਨਜੀਤ ਸਿੰਘ ਔਲਖ ਪ੍ਰਧਾਨ ਨੇ ਫ਼ਰੀ ਬੱਸ ਰਵਾਨਾ ਕੀਤੀ | ਹਰਿੰਦਰ ਸਿੰਘ ਖੋਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਭਰ ਤੋਂ ਸੰਗਤਾਂ ਦਰਸ਼ਨਾਂ ਲਈ ਆ ਰਹੀਆਂ ਹਨ, ਅਸੀਂ ਵਡਭਾਗੀ ਹਾਂ ਜੋ ਇਹੋ ਜਿਹੇ ਕਾਰਜ ਕਰਨ ਦਾ ਵਾਹਿਗੁਰੂ ਨੇ ਬਲ ਬਖ਼ਸ਼ਿਆ | ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਿਆਂ ਸਾਹਿਬ, ਸਮਾਗਮਾਂ ਅਤੇ ਪੰਜਾਬ ਸਰਕਾਰ ਦੇ ਵਲੋਂ ਪੇਸ਼ਕਸ਼ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਅਤੇ ਸਿੱਖਿਆ ਸਬੰਧੀ ਲੇਜ਼ਰ ਲਾਈਟ, ਸਾਊਾਡ ਸ਼ੋਅ ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣ ਲਈ ਫ਼ਰੀ ਬੱਸ ਸੇਵਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਕਈ ਪਿੰਡਾਂ ਅਤੇ ਸ਼ਹਿਰ ਦੇ ਕਈ ਵਾਰਡਾਂ ਤੋਂ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਦਰਸ਼ਨਾਂ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਸੰਗਤਾਂ ਬੱਸ ਵਿਚ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੀਆਂ ਜਾਂਦੀਆਂ ਹਨ | ਰਸਤੇ 'ਚ ਕਈ ਪਿੰਡਾਂ ਦੀਆਂ ਸੰਗਤਾਂ ਵਲੋਂ ਤਰ੍ਹਾਂ-ਤਰ੍ਹਾਂ ਦੇ ਲੰਗਰ ਲਗਾ ਕੇ ਸੰਗਤਾਂ ਨੂੰ ਛਕਾਏ ਜਾਂਦੇ ਹਨ | ਗੁਰੂ ਘਰਾਂ ਦੇ ਦਰਸ਼ਨਾਂ ਲਈ ਜਾ ਰਹੀਆਂ ਸੰਗਤਾਂ ਦੇ ਸਵਾਗਤ ਲਈ ਸਮਾਜਿਕ, ਧਾਰਮਿਕ ਜਥੇਬੰਦੀਆਂ ਵਲੋਂ ਗੇਟ, ਲੜੀਆਂ ਅਤੇ ਬੈਨਰ ਲਗਾ ਸਵਾਗਤ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਤੋਂ ਸ਼ਾਮ ਨੂੰ ਬੱਸ ਫ਼ਿਰੋਜ਼ਪੁਰ ਵਾਪਸ ਆਉਣ ਲਈ ਚੱਲਦੀ ਹੈ ਤਾਂ ਜੋ ਸੰਗਤਾਂ ਗੁਰਦੁਆਰਿਆਂ ਸਾਹਿਬ ਤੇ ਸਮਾਗਮਾਂ ਦੇ ਖੁੱਲ੍ਹੇ ਦਰਸ਼ਨ ਕਰ ਸਕਣ ਅਤੇ ਕੀਰਤਨ, ਢਾਡੀ ਵਾਰਾਂ ਅਤੇ ਕਵੀਸ਼ਰੀ ਕਥਾ ਦਾ ਅਨੰਦ ਮਾਣ ਸਕਣ, ਸੁਲਤਾਨਪੁਰ ਲੋਧੀ ਦੇ ਪਹੁੰਚਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਪਾਰਕਿੰਗ ਤੋਂ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਫ਼ਰੀ ਬੱਸਾਂ, ਆਟੋ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਮੌਕੇ ਸਤੀਸ਼ ਕੁਮਾਰ ਸਾਬਕਾ ਕੌਾਸਲਰ, ਪ੍ਰੇਮ ਰਾਣੀ ਕੌਾਸਲਰ, ਪਰਮਜੀਤ, ਵਿਸ਼ਾਲਦੀਪ ਬਲੋਸਮ, ਵਰਿਆਮ ਸਿੰਘ ਢੋਟ, ਪਿੰਟੂ, ਵਿੱਕੀ ਪੂਰੀ, ਗੁਰਮੇਜ ਸਿੰਘ ਗੇਜਾ, ਇਕਬਾਲ ਸਿੰਘ ਸੋਨੂੰ, ਬਿੱਟੂ ਸੋਢੀ, ਬੱਬੂ ਨਾਗਪਾਲ, ਅਜੈ ਜੋਸ਼ੀ, ਰਾਜੂ ਚੰਗਿਆੜਾ, ਟੀਟੂ ਮਲਹੋਤਰਾ, ਪਵਨ ਮਹਿਤਾ, ਸੌਰਵ ਕੁਮਾਰ ਬੰਟੀ, ਅਨਮੋਲ ਪੁਰੀ ਅਤੇ ਦੀਪਕ ਜੈਸਵਾਲ ਆਦਿ ਹਾਜ਼ਰ ਸਨ |

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਂਟਰਲ ਜੇਲ੍ਹ ਵਿਖੇ ਸਹੁੰ ਚੁੱਕ ਸਮਾਗਮ

ਫ਼ਿਰੋਜ਼ਪੁਰ, 12 ਨਵੰਬਰ (ਤਪਿੰਦਰ ਸਿੰਘ)-ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਜੇਲ੍ਹਾਂ ਪੰਜਾਬ ਵਲੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੈਂਟਰਲ ਜੇਲ੍ਹ ਫ਼ਿਰੋਜ਼ਪੁਰ ਵਿਖੇ ਜੇਲ੍ਹ ਸੁਪਰਡੈਂਟ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ, ਪਰਚਾ ਦਰਜ

ਜਲਾਲਾਬਾਦ,12 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਅਮੀਰ ਖਾਸ ਦੀ ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਅਮਰਿੰਦਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਹਰਮੀਤ ਲਾਲ ਸਮੇਤ ਪੁਲਿਸ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲੇ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਖ਼ਾਰਜ

ਫ਼ਿਰੋਜ਼ਪੁਰ, 12 ਨਵੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਦਾਲਤ ਵਲੋਂ ਲੁੱਟ ਖੋਹ ਕਰਨ ਦੇ ਮਾਮਲੇ 'ਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਮੁੱਦਈ ਸੁਰਿੰਦਰ ਪਾਲ ਪੁੱਤਰ ਕੁੰਦਨ ਲਾਲ ਵਾਸੀ ਵਾਰਡ ਨੰਬਰ 7 ...

ਪੂਰੀ ਖ਼ਬਰ »

ਪੋਜੀ ਸਕੀਮਾਂ ਰਾਹੀਂ 24 ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 12 ਨਵੰਬਰ (ਰਾਕੇਸ਼ ਚਾਵਲਾ)-ਪੋਜੀ ਸਕੀਮ ਰਾਹੀਂ ਰੁਪਏ ਦੁਗਨੇ ਕਰਨ ਦੇ ਲਾਲਚ 'ਚ 24 ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਨਾਮਜ਼ਦ ਦੋ ਵਿਅਕਤੀਆਂ ਦੀ ਜ਼ਿਲ੍ਹਾ ਅਦਾਲਤ ਨੇ ਪੇਸ਼ਗੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਮੁੱਦਈ ਅਮਰੀਕ ...

ਪੂਰੀ ਖ਼ਬਰ »

ਮਖੂ ਪੁਲਿਸ ਨੇ ਲੱਖਾਂ ਦੀ ਡਰੱਗ ਮਨੀ ਤੇ 20 ਗ੍ਰਾਮ ਹੈਰੋਇਨ ਸਮੇਤ ਕੀਤੇ 2 ਕਾਬੂ

ਮਖੂ, 12 ਨਵੰਬਰ (ਵਰਿੰਦਰ ਮਨਚੰਦਾ)-ਸਮਾਜ ਦੇ ਦੁਸ਼ਮਣ ਨਸ਼ਾ ਤਸਕਰਾਂ ਨੇ ਵੀ ਪਵਿੱਤਰ ਦਿਹਾੜੇ 'ਤੇ ਆਪਣੇ ਘਿਣਾਉਣੇ ਕਾਰਨਾਮੇ ਤੇਜ਼ ਕਰ ਦਿੱਤੇ | ਪਰ ਥਾਣਾ ਮਖੂ ਦੇ ਮੁਖੀ ਇੰਸਪੈਕਟਰ ਬਚਨ ਸਿੰਘ, ਸਹਾਇਕ ਸਬ ਇੰਸਪੈਕਟਰ ਗੁਰਦੀਪ ਸਿੰਘ ਅਤੇ ਪੁਲਿਸ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਮਖੂ, 12 ਨਵੰਬਰ (ਵਰਿੰਦਰ ਮਨਚੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਡੇਰਾ ਬਾਬਾ ਮਸਤ ਕਰਮ ਚੰਦ ਬਾਠਾਂ ਵਾਲਾ ਮਖੂ ਵਲੋਂ ਪੰਜ ਪਿਆਰਿਆ ਦੀ ਅਗਵਾਈ ਹੇਠ ਅਤੇ ਸ੍ਰੀ ਗੁਰੂ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦਾ ਆਗਮਨ ਪੁਰਬ 17 ਨੂੰ ਮਨਾਇਆ ਜਾਵੇਗਾ

ਜ਼ੀਰਾ, 12 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਆਗਮਨ ਪੁਰਬ 17 ਨਵੰਬਰ ਦਿਨ ਐਤਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਗਤ ਨਾਮਦੇਵ ਸੇਵਾ ਸੁਸਾਇਟੀ ਜ਼ੀਰਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜ਼ੀਰਾ ਵਿਖੇ ਬੜੀ ਸ਼ਰਧਾ ਅਤੇ ...

ਪੂਰੀ ਖ਼ਬਰ »

ਬਾਬੇ ਨਾਨਕ ਦੀ ਵਿਚਾਰਧਾਰਾ ਨੂੰ ਆਪਣੇ ਜੀਵਨ 'ਚ ਲਾਗੂ ਕਰਨਾ ਹੀ ਅਸਲ ਬੰਦਗੀ ਹੈ- ਸੰਜੀਵ ਜੈਨ

ਮੁੱਦਕੀ, 12 ਨਵੰਬਰ (ਭੁਪਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਭੋਗ ਉਪਰੰਤ ਸਕੂਲੀ ਬੱਚਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX