ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 day ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  1 day ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  1 day ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  1 day ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  1 day ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  1 day ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  1 day ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  1 day ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  1 day ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  1 day ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  1 day ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  1 day ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  1 day ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  1 day ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  1 day ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  1 day ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  1 day ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  1 day ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਬਠਿੰਡਾ /ਮਾਨਸਾ

ਵੱਖ-ਵੱਖ ਗੁਰੂ ਘਰਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਬਠਿੰਡਾ, 12 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਸਿੱਖ ਧਰਮ ਦੇ ਬਾਨੀ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਗੁਰਦੁਆਰ ਸ੍ਰੀ ਕਲਗੀਧਰ ਸਾਹਿਬ, ਹਜ਼ੂਰਾ ਕਪੂਰਾ ਕਲੋਨੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੀਬੀ ਸੁਖਵਿੰਦਰ ਕੌਰ ਖਾਲਸਾ ਅਤੇ ਭਾਈ ਜਸਪ੍ਰੀਤ ਸਿੰਘ ਗੋਨਿਆਣੇ ਵਾਲੇ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ | ਪੰਥ ਪ੍ਰਸਿੱਧ ਕਥਾਵਾਚਕ ਬਾਬਾ ਹਜ਼ੂਰਾ ਸਿੰਘ ਖਿਆਲੀ ਵਾਲਿਆਂ ਨੇ ਗੁਰੂ ਜੀ ਦੇ ਜੀਵਨ ਫਲਸਫੇ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਇਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਸਮੁੱਚੇ ਸਮਾਗਮਾਂ ਨੂੰ ਸਫ਼ਲ ਬਣਾਉਣ ਲਈ ਭਾਈ ਕੁਲਦੀਪ ਸਿੰਘ ਪੰਨੂੰ ਖਜ਼ਾਨਚੀ, ਭਾਈ ਹਰਨੇਕ ਸਿੰਘ, ਹੈਡ ਗ੍ਰੰਥੀ ਭਾਈ ਮਲਕੀਤ ਸਿੰਘ, ਭਾਈ ਗੁਰਤੇਜ ਸਿੰਘ ਕੰਢਿਆਰਾ, ਭਾਈ ਗੁਰਜੰਟ ਸਿੰਘ, ਭਾਈ ਬਲਦੇਵ ਸਿੰਘ ਰੋਮਾਣਾ, ਭਾਈ ਹਰਜੀਤ ਸਿੰਘ, ਜੰਗੀਰ ਸਿੰਘ ਢਪਾਲੀ, ਭਾਈ ਸਤਨਾਮ ਸਿੰਘ ਗ੍ਰੰਥੀ, ਭਾਈ ਬਲਦੇਵ ਸਿੰਘ ਆਦਿ ਨੇ ਵਧ-ਚੜ੍ਹ ਕੇ ਸੇਵਾ ਕਰ ਰਹੇ ਹਨ |
ਬਠਿੰਡਾ, (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਜਿਲ੍ਹੇ ਭਰ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪੇਂਡੂ-ਸ਼ਹਿਰੀ ਖੇਤਰਾਂ ਦੇ ਸਮੂਹ ਗੁਰੂ ਘਰਾਂ ਵਿਚ ਸਵੇਰੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੁੱਜੇ ਰਾਗੀਆਂ, ਢਾਡੀਆਂ ਅਤੇ ਗੁਰਮਤਿ ਪ੍ਰਚਾਰਕਾਂ ਨੇ ਇਲਾਹੀ ਬਾਣੀ ਦੇ ਕਥਾ-ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਅੰਮਿ੍ਤ ਵੇਲੇ ਤੋਂ ਹੀ ਸੰਗਤਾਂ ਨੇ ਗੁਰੂ ਘਰਾਂ ਵਿਚ ਨਤਮਸਤਕ ਹੋਣਾ ਸ਼ੁਰੂ ਕਰ ਦਿੱਤਾ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਗੁਰਦੁਆਰਾ ਕਿਲਾ ਮੁਬਾਰਕ ਵਿਖੇ ਪ੍ਰਕਾਸ਼ ਦਿਹਾੜ੍ਹੇ ਦੇ ਸਬੰਧ ਵਿਚ ਸਵੇਰੇ ਪਾਠ ਦੇ ਭੋਗ ਪਾਉਣ ਉਪਰੰਤ ਧਾਰਮਿਕ ਸਮਾਗਮ ਕਰਵਾਏ ਗਏ | ਜਿਸ ਵਿਚ ਹਜ਼ੂਰੀ ਰਾਗੀ ਜੱਥੇ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਪਹਿਲੀ ਪਾਤਸ਼ਾਹੀ ਦੇ ਜੀਵਨ ਬਾਰੇ ਚਾਨਣਾ ਪਾਇਆ | ਗੁਰਦੁਆਰਾ ਕਿਲਾ ਮੁਬਾਰਕ ਵਿਖੇ ਵੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਮੈਨੇਜਰ ਗੁਰਤੇਜ ਸਿੰਘ ਅਤੇ ਬੀਬੀ ਜੋਗਿੰਦਰ ਕੌਰ ਐਸ. ਜੀ. ਪੀ. ਸੀ.ਕਾਰਜਕਾਰੀ ਮੈਂਬਰ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਗਈ | ਖਾਲਸਾ ਦੀਵਾਨ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸਮਾਗਮ ਹੋਏ ਜਿਥੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਈਆਂ | ਕਥਾ ਵਾਚਕ ਮੁੱਖ ਗੰ੍ਰਥੀ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਹੋਕੇ ਦੀ ਵਿਸਥਾਰ ਨਾਲ ਵਿਆਖਿਆ ਕੀਤੀ | ਪ੍ਰਧਾਨ ਵਰਿੰਦਰ ਸਿੰਘ ਬੱਲਾ ਨੇ ਆਈਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸੇ ਤਰ੍ਹਾਂ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ | ਇਸ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਜੀ ਵਿਖੇ ਵੀ ਇਸ ਸ਼ੁਭ ਦਿਹਾੜੇ 'ਤੇ ਦੀਵਾਨ ਸਜਾਏ ਗਏ ਜਿਸ ਵਿਚ ਕਥਾ ਵਾਚਕ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਜੀਵਨੀ ਅਤੇ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ | ਰਾਗੀ ਭਾਈ ਪਵਿੱਤਰ ਸਿੰਘ, ਭਾਈ ਕੁਲਦੀਪ ਸਿੰਘ ਫੱਗੂ ਵਾਲੇ ਅਤੇ ਭਾਈ ਗੁਰਵੰਤ ਸਿੰਘ ਨੇ ਬਾਬਾ ਨਾਨਕ ਦੇ ਜੀਵਨ ਸਬੰਧੀ ਰਚਿਤ ਬਾਣੀ ਦੇ ਸ਼ਬਦ ਗਾਇਣ ਕੀਤੇ | ਕੈਪਟਨ ਮੱਲ ਸਿੰਘ ਵੱਲੋਂ ਸੰਗਤਾਂ ਅਤੇ ਗੁਰਦੁਆਰਾ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ | ਇਸ ਪਵਿੱਤਰ ਦਿਹਾੜੇ ਦੇ ਸਬੰਧ ਵਿਚ ਰਾਜਸੀ, ਸਮਾਜਿਕ ਅਤੇ ਧਾਰਮਿਕ ਪਤਵੰਤਿਆਂ ਵੱਲੋਂ ਸਮੂਹ ਨਾਨਕ ਨਾਮ ਲੇਵਾ ਨੂੰ ਵਧਾਈ ਦਿੱਤੀ ਗਈ | ਇਸ ਤੋਂ ਇਲਾਵਾ ਗੁਰਦੁਆਰਾ ਸੰਗਤ ਸਿਵਿਲ ਸਟੇਸ਼ਨ, ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ, ਗੁਰੂ ਨਾਨਕਪੁਰਾ ਮੁਹੱਲਾ, ਦੁੱਖ ਨਿਵਾਰਨ ਗੁਰਦੁਆਰਾ ਜਨਤਾ ਨਗਰ, ਪਰਸਰਾਮ ਨਗਰ,ਪ੍ਰਤਾਪ ਨਗਰ, ਸ੍ਰੀ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਸਾਹਿਬ ਆਦਿ ਵਿਚ ਵੀ ਪ੍ਰਕਾਸ਼ ਪੁਰਬ ਮਨਾਇਆ ਗਿਆ | ਗੁਰੂ ਘਰਾਂ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਦਮਦਮਾ ਸਾਹਿਬ ਵਿਖੇ
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ)-ਸ੍ਰੀ ਗੁਰੁੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਮੁੱਚੇ ਜਗਤ ਵਾਂਗ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਧੂਮਧਾਮ ਨਾਲ ਮਨਾਇਆ ਗਿਆ | ਦਮਦਮਾ ਸਾਹਿਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਧਾਰਮਿਕ ਸਮਾਗਮ ਕਰਵਾਏ ਗਏ ਤੇ ਹਜ਼ਾਰਾਂ ਸੰਗਤਾਂ ਗੁਰੂ ਘਰਾਂ ਵਿਚ ਨਤਮਸਤਕ ਹੋਈਆਂ | ਜਿਥੇ ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਬੀਤੀ ਰਾਤ ਰੈਣ ਸਬਾਈ ਕੀਰਤਨ ਸਮਾਗਮ ਦੇ ਨਾਲ-ਨਾਲ ਸਵੇਰੇ ਤੜਕਸਾਰ ਦੋ ਵਜੇ ਤੋਂ ਗੁਰਬਾਣੀ ਕਥਾ ਕੀਰਤਨ ਦੇ ਸਮਾਗਮ ਕਰਵਾਏ ਗਏ ਉੱਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਸਵੇਰ ਤੋਂ ਹੀ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ | ਬੁੰਗਾ ਮਸਤੂਆਣਾ ਸਾਹਿਬ ਦੇ ਮੁੱਖੀ ਬਾਬਾ ਛੋਟਾ ਸਿੰਘ ਤੇ ਮੁੱਖ ਪ੍ਰਬੰਧਕਾਂ ਵਿਚੋਂ ਬਾਬਾ ਕਾਕਾ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਪਾਵਨ ਦਿਹਾੜੇ ਮੌਕੇ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂੁ ਲੜ ਲੱਗਣ ਦੀ ਅਪੀਲ ਕੀਤੀ | ਉਧਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ ਉਪਰੰਤ ਢਾਡੀ ਦਰਬਾਰ ਸਜਾਇਆ ਗਿਆ | ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤ ਨੂੰ ਅਪੀਲ ਕੀਤੀ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂੁ ਸਾਹਿਬ ਦੀ ਸਿੱਖਿਆ 'ਕਿਰਤ ਕਰੋ, ਨਾਮ ਜਪੋ, ਵੰਡ ਛਕੋ' ਨੂੰ ਆਪਣੇ ਜੀਵਨ ਵਿਚ ਗ੍ਰਹਿਣ ਕਰੀਏ | ਤਖ਼ਤ ਸਾਹਿਬ ਵਿਖੇ ਸੰਗਤਾਂ ਵਲੋਂ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ ਜਦੋਂਕਿ ਐੱਚ. ਡੀ. ਐੱਫ. ਸੀ. ਬੈਂਕ ਦੀ ਸਥਾਨਕ ਸ਼ਾਖਾ ਵਲੋਂ 'ਖ਼ੂਨਦਾਨ ਕੈਂਪ' ਲਗਾਇਆ ਗਿਆ, ਜਿਸ ਦਾ ਉਦਘਾਟਨ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਪਰਮਜੀਤ ਸਿੰਘ ਨੇ ਕੀਤਾ | ਸਮਾਗਮਾਂ ਵਿਚ ਨਗਰ ਪੰਚਾਇਤ ਪ੍ਰਧਾਨ ਗੁਰਪ੍ਰੀਤ ਮਾਨਸ਼ਾਹੀਆ, ਸਾਬਕਾ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ, ਅਜ਼ੀਜ਼ ਖਾਂ, ਹਰਬੰਸ ਸਿੰਘ, ਮੰਗੂ ਸਿੰਘ, ਬਲਕਰਨ ਬੱਬੂ, ਲਖਵਿੰਦਰ ਲੱਖਾ ਸਾਰੇ ਕੌਾਸਲਰ, ਕਾਂਗਰਸੀ ਆਗੂ ਦਵਿੰਦਰ ਸੂਬਾ, ਲੀਲਾ ਸਿੰਘ, ਨਸੀਬ ਸਿੰਘ, ਅਰੁਣ ਕੁਮਾਰ ਕੋਕੀ, ਅਕਾਲੀ ਆਗੂ ਬਾਬੂ ਸਿੰਘ ਮਾਨ, ਡਾ: ਗੁਰਮੇਲ ਸਿੰਘ ਘਈ, ਠਾਣਾ ਸਿੰਘ ਚੱਠਾ ਤੋਂ ਇਲਾਵਾ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਦੇ ਭਾਈ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |
ਕੋਟਫੱਤਾ, (ਰਣਜੀਤ ਸਿੰਘ ਬੁੱਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਦਿਹਾੜਾ ਵੱਖ ਵੱਖ ਪਿੰਡਾਂ ਦੇ ਗੁਰੂ ਘਰਾਂ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ | ਕੋਟਸ਼ਮੀਰ ਦੇ ਗੁਰੂਦਵਾਰਾ ਗੁਰੂਸਰ ਸਾਹਿਬ ਵਿਖੇ ਸਵੇਰੇ ਪਹੁੰਚੀ ਸੰਗਤ ਲਈ ਸਮੂਹ ਨਗਰਨਿਵਾਸੀਆਂ ਦੀ ਸਹਾਇਤਾ ਨਾਲ ਜਲੇਬੀਆਂ ਦੇ ਲੰਗਰ ਲਗਾਏ ਗਏ | 10 ਕੁ ਵਜੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਅੰਤਿ੍ਗ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰੀਕ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਕਾਕਨ ਅਤੇ ਮੈਨੇਜਰ ਰਾਜਾ ਸਿੰਘ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾੲਾੀ ਦਿੱਤੀ | ਗੁਰਦੁਆਰਾ ਬੁੰਗਾ ਸਾਹਿਬ, ਰਵਿਦਾਸ ਗੁਰੂਘਰ ਅਤੇ ਗੁਰਦੁਆਰਾ ਬਾਲਮੀਕ ਵਿਖੇ ਵੀ ਗੁਰਪੁਰਬ ਮਨਾਇਆ ਗਿਆ | ਇਸੇ ਤਰ੍ਹਾਂ ਕੋਟਫੱਤਾ, ਕਟਾਰ ਸਿੰਘ ਵਾਲਾ, ਗੁਲਾਬਗੜ੍ਹ, ਭਾਗੂ ਵਿਖੇ ਸਰਪੰਚ ਮੇਜਰ ਸਿੰਘ,ਗਹਿਰੀ ਭਾਗੀ ਵਿਖੇ ਬਲਜੀਤ ਸਿੰਘ ਗਿਆਨੀ ਅਤੇ ਜੱਸੀ ਪੌਵਾਲੀ ਵਿਖੇ ਸਰਪੰਚ ਪਰਮਜੀਤ ਕੌਰ ਦੇ ਪਤੀ ਜਗਦੇਵ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ550 ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ |
ਰਾਮਾਂ ਮੰਡੀ, (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ, ਗੁਰਪ੍ਰੀਤ ਅਰੋੜਾ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਹਜ਼ੂਰੀ ਰਾਗੀ ਭਾਈ ਗਰੀਬ ਸਿੰਘ ਅਤੇ ਬੀਬੀਆਂ ਦੇ ਜੱਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆਾ | ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਸੇਵਾਦਾਰਾਂ ਨੂੰ ਵਿਸ਼ੇਸ਼ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਦੀਦਾਰ ਸਿੰਘ ਮੱਕੜ, ਸੈਕਟਰੀ ਅਮਰੀਕ ਸਿੰਘ ਘੁਲਿਆਣੀ, ਸਤਵੀਰ ਸਿੰਘ ਅਸੀਜ਼ਾ, ਅਮਰਜੀਤ ਸਿੰਘ ਸਿੱਧੂ ਰਾਮਸਰਾ ਸਾਬਕਾ ਪ੍ਰਧਾਨ ਹਿੰਦੂ ਸਕੂਲ, ਅਜੈਬ ਸਿੰਘ ਲਹਿਰੀ, ਹਰਨੇਕ ਸਿੰਘ ਮੱਕੜ, ਬਲਵੀਰ ਸਿੰਘ ਮੱਕੜ, ਹਨੀ ਮੱਕੜ, ਮਨਜੀਤ ਸਿੰਘ ਘੁਲਿਆਣੀ, ਹੈਪੀ ਖਾਲਸਾ, ਹਰਨਰੈਣ ਸਿੰਘ ਪੁਨਿਹਾਨੀ, ਕਰਮਜੀਤ ਸਿੰਘ ਮੁੱਖ ਗ੍ਰੰਥੀ, ਅਮਰਜੀਤ ਸਿੰਘ ਸਰਾਂਫ, ਇੰਦਰ ਸਿੰਘ ਡੰਗ, ਕਾਕਾ ਸਿੰਘ ਮਿਸਤਰੀ, ਬਲਜੀਤ ਸਿੰਘ ਬਰਾੜ, ਮਿੰਕੂ ਅਸੀਜ਼ਾ, ਧਰਮ ਸਿੰਘ ਪੁਨਿਹਾਨੀ, ਭਰਪੂਰ ਸਿੰਘ ਖਾਲਸਾ, ਹਰਨੇਕ ਸਿੰਘ ਮੱਕੜ, ਦੇੇਵਿੰਦਰ ਸਿੰਘ ਮੰਗਾ, ਲਵਲੀ ਖਾਲਸਾ ਆਦਿ ਸ਼ਰਧਾਲੂ ਭਾਰੀ ਗਿਣਤੀ ਵਿਚ ਮੌਜੂਦ ਸਨ |
ਭਾਗੀਵਾਂਦਰ, (ਮਹਿੰਦਰ ਸਿੰਘ ਰੂਪ)-ਸਥਾਨਕ ਇਤਿਹਾਸਿਕ ਗੁਰਦੁਆਰਾ ਸ਼੍ਰੀ ਜੰਡਸਰ ਸਾਹਿਬ ਪਾਤਸ਼ਾਹੀ 10ਵੀਂ ਅਤੇ ਗੁਰਦੁਆਰਾ ਸ਼੍ਰੀ ਸਿੰਘਾਂ ਵਾਲੀ ਢਾਬ ਵਿਖੇ ਸੰਗਤਾਂ ਵਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਗੁਰਦੁਆਰਾ ਸ਼੍ਰੀ ਸਿੰਘਾਂ ਵਾਲੀ ਢਾਬ ਦੇ ਗ੍ਰੰਥੀ ਸੇਵਾਦਾਰ ਭਾਈ ਗੁਰਜੰਟ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ ਅਤੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ |
ਰਾਮਾਂ ਮੰਡੀ, (ਗੁਰਪ੍ਰੀਤ ਸਿੰਘ ਅਰੋੜਾ)-ਪਹਿਲੀ ਪਾਤਸ਼ਾਹੀ ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸੱਚਖੰਡ ਵਾਸੀ ਬਾਬਾ ਸੰਤੋਖ ਸਿੰਘ ਕੱਚਾ ਵਾਸ ਰਾਮਾਂ ਮੰਡੀ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਭਾਈ ਅਮਰਜੀਤ ਸਿੰਘ ਵਲੋਂ ਅਰਦਾਸ ਕੀਤੀ ਗਈ ਅਤੇ ਰਾਗੀ ਸੁਖਵਿੰਦਰ ਸਿੰਘ ਸਿੰਘਪੁਰੇ ਵਾਲੇ ਅਤੇ ਬੀਬੀ ਪਰਮਿੰਦਰ ਕੌਰ ਖਾਲਸਾ ਵਲੋਂ ਗੁਰਬਾਣੀ ਕੀਰਤਨ ਤੋਂ ਇਲਾਵਾ ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਅਮਰਜੀਤ ਸਿੰਘ ਨੇ ਸੰਗਤਾਂ ਨੂੰ 550 ਸਾਲਾ ਗੁਰਪੁਰਬ ਦੀ ਵਧਾਈ ਦਿੱਤੀ |
ਇਸ ਮੌਕੇ ਅਮਰੀਕ ਸਿੰਘ, ਹਰਜੀਤ ਸਿੰਘ ਹੈਪੀ, ਧਰਮ ਸਿੰਘ ਪੁਨਿਆਣੀ, ਮਨਜੀਤ ਸਿੰਘ ਲੱਕੀ, ਜਸਵਿੰਦਰ ਸਿੰਘ, ਅਮਰਜੀਤ ਸਿੰਘ, ਭੋਲਾ ਸਿੰਘ ਅੋਲਖ, ਦਵਿੰਦਰ ਸਿੰਘ ਅੋਲਖ, ਅਜੀਤ ਸਿੰਘ ਪੁਨਿਆਣੀ, ਨਰਿੰਦਰਪਾਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵਿਸੇਸ਼ ਤੌਰ 'ਤੇ ਹਾਜ਼ਰ ਸਨ |
ਮੌੜ ਮੰਡੀ, (ਲਖਵਿੰਦਰ ਸਿੰਘ ਮੌੜ)-ਸਿੱਖਾਂ ਦੇ ਪਹਿਲੇ ਗੁਰੂ ਅਤੇ ਸਿੱਖ ਧਰਮ ਦੇ ਬਾਨੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ ਮਨਇਆ ਗਿਆ | ਇਸ ਮੌਕੇ ਸ਼ਹਿਰ ਵਿੱਚ ਸੰਗਤਾਂ ਵੱਲੋਂ ਨਗਰ ਕੀਰਤਨ ਕੱਢਿਆ ਗਿਆ ਅਤੇ ਭਾਈ ਸੁਖਵਿੰਦਰ ਸਿੰਘ ਖਾਲਸਾ ਅਤੇ ਬਾਬਾ ਗੁਰਨਾਮ ਸਿੰਘ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਰਚੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਨਗਰ ਕੀਰਤਨ ਮੌਕੇ ਫ਼ੌਜੀ ਬੈਂਡ ਵੱਲੋਂ ਸੰਗੀਤਕ ਧੁਨਾਂ ਨਾਲ ਮਹੌਲ ਨੂੰ ਇਲਾਹੀ ਰੰਗ ਵਿੱਚ ਰੰਗਿਆ | ਸੰਗਤਾਂ ਵਿੱਚ ਸ਼ਾਮਲ ਭਾਈਆਂ ਅਤੇ ਬੀਬੀਆਂ ਨੇ ਸਾਰੇ ਰਸਤੇ ਝਾੜੂਆਂ ਨਾਲ ਪੂਰੀ ਸਫ਼ਾਈ ਕੀਤੀ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਦੀ ਸੇਵਾ ਲਈ ਥਾਂ-ਥਾਂ ਲੰਗਰਾਂ ਦੇ ਪ੍ਰਬੰਧ ਕੀਤੇ ਗਏ |
ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਜਾਰੀ ਨਹੀਂ ਕੀਤਾ ਗਿਆ ਆਦੇਸ਼- ਗੁਰੂ ਨਾਨਕ ਬਾਣੀ ਵਿੱਚ ਸ਼ਰਾਬ ਨੂੰ ''ਅਪਣਾ-ਪਰਾਇਆ ਨਾ ਪਛਾਨਣ ਅਤੇ ਮੱਤ ਮਾਰ ਦੇਣ ਵਾਲਾ ਪਦਾਰਥ'' ਲਿਖਿਆ ਗਿਆ ਹੈ ਪਰ ਅੱਜ ਨਗਰ ਕੀਰਤਨ ਦੌਰਾਨ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਆਦੇਸ਼ ਨਾ ਕੇ ਇਕ ਤਰ੍ਹਾਂ ਦੀ ਭੁੱਲ ਕੀਤੀ ਜਾਪਦੀ ਹੈ ਜਦਕਿ ਅਨੇਕਾਂ ਅਜਿਹੇ ਤਿਓਹਾਰ ਹਨ ਜਿਸ ਦੌਰਾਨ ਜਿਲ੍ਹਾ ਪ੍ਰਸ਼ਾਸ਼ਨ ਜਾਂ ਪੰਜਾਬ ਸਰਕਾਰ ਵੱਲੋਂ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਵਿਸ਼ੇਸ਼ ਆਦੇਸ਼ ਜਾਰੀ ਕੀਤਾ ਜਾਂਦਾ ਹੈ ਅਤੇ ਮੌੜ ਮੰਡੀ ਸ਼ਹਿਰ ਵਿੱਚ ਅੱਜ ਸ਼ਰਾਬ ਦੇ ਠੇਕੇ ਖੁੱਲੇ੍ਹ ਰਹੇ |
ਲਹਿਰਾ ਮੁਹੱਬਤ, (ਭੀਮ ਸੈਨ ਹਦਵਾਰੀਆ) - ਨਗਰ ਵਾਸੀਆਂ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ | ਇਸ ਖ਼ੁਸ਼ੀ 'ਚ ਸਥਾਨਕ ਡੇਰਾ ਬਾਬਾ ਬਹਾਲੀ ਰਾਮ ਜੀ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਬਾਬਾ ਤੇਜ ਰਾਮ ਨੇ ਸਰਬੱਤ ਦੇ ਭਲੇ ਲਈ ਅਰਦਾਸ ਉਪਰੰਤ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ | ਸਮਾਪਤੀ 'ਤੇ ਖੀਰ, ਪ੍ਰਸ਼ਾਦੇ ਅਤੇ ਕੇਲਿਆਂ ਆਦਿ ਦਾ ਅਤੁੱਟ ਲੰਗਰ ਵਰਤਾਇਆ ਗਿਆ |
ਮਹਿਰਾਜ (ਸੁਖਪਾਲ ਮਹਿਰਾਜ)- ਸਥਾਨਕ ਗੁਰਦੁਆਰਾ ਬਾਬਾ ਰਾਮਸਰਾ ਮੋੜ੍ਹੀਗੱਡ ਸਾਹਿਬ ਵਿਖੇ ਬਾਬਾ ਪ੍ਰੀਤਮ ਸਿੰਘ ਅਤੇ ਕਥਾਵਾਚਕ ਭਾਈ ਭੋਲਾ ਸਿੰਘ ਦੇ ਉਦਮਾਂ ਸਦਕਾ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸੰਗਤਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਬਾਰੇ ਜਾਣੂ ਕਰਵਾਉਂਦਿਆਂ ਕਥਾਵਾਚਕ ਭਾਈ ਭੋਲਾ ਸਿੰਘ ਨੇ ਗੁਰਬਾਣੀ ਦੇ ਮਨੋਹਰ ਕੀਰਤਨ 'ਤੇ ਕਥਾ ਵਿਚਾਰਾਂ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ ਤੇ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਥਾ ਵਿਚਾਰਾਂ ਰਾਂਹੀ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਨਾਮ ਜਪਣ, ਵੰਡ ਛੱਕਣ ਤੇ ਕਿਰਤ ਕਰਨ ਦੇ ਸਿਧਾਂਤ ਤੋਂ ਜਾਣੂ ਕਰਵਾਇਆ 'ਤੇ ਹਾਜ਼ਰ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਧ ਤੋਂ ਵੱਧ ਮੂਲ ਮੰਤਰ ਦਾ ਜਾਪ ਕਰਨ | ਸਮਾਗਮ ਦੇ ਅੰਤ ਵਿਚ ਗੁਰੂਘਰ ਦੇ ਸੇਵਾਦਾਰ ਅਤੇ ਪ੍ਰਮੁੱਖ ਸਖ਼ਸ਼ੀਅਤਾਂ ਵਲੋਂ ਪੰਜ ਪਿਆਰਿਆਂ, ਰਾਗੀ ਸਿੰਘਾਂ, ਪੱਤਰਕਾਰਾਂ, ਬਾਬਾ ਕਾਲਾ ਪਬਲਿਕ ਹਾਈ ਸਕੂਲ ਨੂੰ ਸਿਰੋਪਾੳ ਨਾਲ ਸਨਮਾਨਿਤ ਕੀਤਾ ਗਿਆ | ਨੌਜਵਾਨਾ, ਸੇਵਾਦਾਰਾਂ ਅਤੇ ਬੀਬੀਆਂ ਨੇ ਜਲੇਬੀਆਂ ਤੇ ਗੁਰੂ ਦੇ ਲੰਗਰ ਅਤੁੱਟ ਵਰਤਾਇਆ | ਇਸ ਮੌਕੇ ਸਮੂਹ ਸੇਵਾਦਾਰ ਤੇ ਧਾਰਮਿਕ ਅਤੇ ਰਾਜਨੀਤੀਕ ਸਖ਼ਸ਼ੀਅਤਾਂ ਹਾਜ਼ਰ ਸਨ |
ਸੀਂਗੋ ਮੰਡੀ, (ਲਕਵਿੰਦਰ ਸ਼ਰਮਾ)- ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਜਨਮ ਉਤਸਵ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਿੰਡ ਫੱਤਾਬਾਲੂ ਦੇ ਸ੍ਰੀ ਕਰੀਰਸਰ ਗੁਰਦੁਆਰਾ ਸਾਹਿਬ ਵਿਖੇ ਮੁੱਖ ਸੇਵਾਦਾਰ ਸੁਖਦੇਵ ਸਿੰਘ, ਹੈੱਡ ਗ੍ਰੰਥੀ ਗੁਰਬਿੰਦਰ ਸਿੰਘ ਤੇ ਕਮੇਟੀ ਪ੍ਰਧਾਨ ਸਾਬਕਾ ਸਰਪੰਚ ਜਗਸੀਰ ਸਿੰਘ ਦੀ ਹਾਜ਼ਰੀ 'ਚ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਕਥਾ ਕੀਰਤਨ ਕਰਕੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਪਿੰਡ ਨਥੇਹਾ ਵਿਚ ਵੀ ਕਮੇਟੀ ਪ੍ਰਧਾਨ ਸੁਰਜੀਤ ਸਿੰਘ ਤੇ ਸਮੂਹ ਕਮੇਟੀ ਆਗੂਆਂ ਤੇ ਮਹੰਤ ਮਲਕੀਤ ਸਿੰਘ ਦੀ ਹਾਜ਼ਰੀ 'ਚ ਸ੍ਰੀ ਅਖੰਡ ਪਾਠ ਦੇ ਭੋਗ ਪਾ ਕੇ ਸੰਗਤਾਂ ਨੂੰ ਲੰਗਰ ਛਕਾਇਆ ਗਿਆ | ਉੱਧਰ ਪਿੰਡ ਨੰਗਲਾ, ਸੀਂਗੋ ਮੰਡੀ ਸਮੇਤ ਹੋਰਨਾਂ ਪਿੰਡਾਂ ਵਿਚ ਵੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਵਸ 'ਤੇ ਸਮਾਗਮ ਕਰਵਾਏ ਗਏ | ਮੈਨੂੰਆਣਾ ਵਿਖੇ ਪ੍ਰਕਾਸ਼ ਪੁਰਬ ਮੌਕੇ ਕਲੱਬ ਪ੍ਰਧਾਨ ਸੁਖਪਾਲ ਸਿੰਘ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਬੂਟੇ ਗੁਰਦੁਆਰਾ ਸਾਹਿਬ ਵਿਚ ਅਤੇ ਪਿੰਡ ਵਿਚ ਲਗਾਏ ਗਏ ਜਿਸ ਵਿਚ ਗੁਰਦੁਆਰਾ ਕਮੇਟੀ ਦੇ ਕੈਸ਼ੀਅਰ ਤਾਰੀ ਸਿੰਘ ਸਕੱਤਰ ਨਿਰਮਲ ਸਿੰਘ, ਸਾਧੂ ਸਿੰਘ ਸੁਖਪਾਲ ਸਿੰਘ ਦਰਸ਼ਨ ਸਿੰਘ ਨੰਬਰਦਾਰ ਨੇ ਸਹਿਯੋਗ ਦਿੱਤਾ | ਇਸ ਮੌਕੇ ਰਾਗੀ ਸਿੰਘਾਂ, ਗੁਰੂ ਘਰਾਂ ਦੇ ਮੁੱਖ ਗ੍ਰੰਥੀ ਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦੇ ਹੋਏ ਲੋਕਾਂ ਤੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਤੇ ਸਮਾਜਿਕ ਕੁਰੀਤੀਆਂ ਿਖ਼ਲਾਫ਼ ਲਾਮਬੰਦ ਹੋਣ ਲਈ ਪ੍ਰੇਰਿਆ | ਉੱਧਰ ਦੇਰ ਸ਼ਾਮ ਪਿੰਡਾਂ ਦੇ ਗੁਰੂ ਘਰਾਂ ਤੇ ਆਪਣੇ ਘਰਾਂ ਵਿਚ ਮਿੱਟੀ ਦੇ ਦੀਵੇ ਲਾ ਕੇ ਆਪਣੀ ਸ਼ਰਧਾ ਦਾ ਇਜ਼ਹਾਰ ਕੀਤਾ | ਇਸ ਮੌਕੇ ਸਰਪੰਚ ਜਗਸੀਰ ਸਿੰਘ ਨਥੇਹਾ, ਖ਼ਜ਼ਾਨਚੀ ਸਾਧੂ ਸਿੰਘ, ਲੀਲ੍ਹਾ ਸਿੰਘ, ਹਰਦੇਵ ਸਿੰਘ, ਜੱਗਾ ਸਿੰਘ, ਜੀਤਾ ਸਿੰਘ, ਸਿਕੰਦਰ ਸਿੰਘ ਸਮੇਤ ਪਿੰਡਾਂ ਦੀ ਸੰਗਤਾਂ ਵੱਡੀ ਤਾਦਾਦ 'ਚ ਮੌਜੂਦ ਸੀ |
ਸੀਂਗੋ ਮੰਡੀ, (ਪਿ੍ੰਸ ਸੌਰਭ ਗਰਗ)-ਪਾਤਸ਼ਾਹੀ ਪਹਿਲੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਇਲਾਕੇ ਦੇ ਪਿੰਡਾਂ ਵਿਚ ਵੀ ਸ਼ਰਧਾ ਨਾਲ ਮਨਾਇਆ ਗਿਆ | ਗੁਰੁਦੁਆਰਾ ਸ਼੍ਰੀ ਦਸ਼ਮੇਸ਼ਸਰ ਸਾਹਿਬ ਨਗਰ ਦਾਦੂ ਵਿਖੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਖਾਲਸਾ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ, ਸਮਾਜ ਸੇਵੀ ਕਲੱਬਾਂ, ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਢਾਡੀ ਜਥੇ ਵਲੋਂ ਜਿਥੇ ਰਸਭਿੰਨਾ ਕੀਰਤਨ ਕੀਤਾ ਗਿਆ ਉਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ ਫਲਸਫ਼ੇ 'ਤੇ ਵੀ ਚਾਨਣਾ ਪਾਇਆ | ਸੰਗਤਾਂ ਲਈ ਦੇਸੀ ਘਿਓ ਤੇ ਮੱਖਣ ਦੇ ਪਰੌਠਿਆਂ ਦੇ ਲੰਗਰ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ | ਇਸ ਮੌਕੇ ਵੱਡੀ ਗਿਣਤੀ 'ਚ ਮੋਹਤਬਰ ਤੇ ਧਾਰਮਿਕ ਸ਼ਖਸ਼ੀਅਤਾਂ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਕੋਟਫੱਤਾ, (ਰਣਜੀਤ ਸਿੰਘ ਬੁੱਟਰ)-ਸਰਕਲ ਦੇ ਪਿੰਡ ਫੂਸ ਮੰਡੀ ਵਿਚ ਸਰਪੰਚ ਗੁਰਵਿੰਦਰ ਕੌਰ ਦੇ ਪਤੀ ਗੁਰਤੇਜ ਸਿੰਘ ਔਲਖ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ, ਸ੍ਰੀ ਸੁਖਮਨੀ ਸਾਹਿਬ ਦੀ ਸੰਥਿਆ ਲੈਣ ਵਾਲੇ 40 ਦੇ ਕਰੀਬ ਬੱਚਿਆਂ ਨੂੰ ਨਗਰ ਪੰਚਾਇਤ ਨੇ ਮੈਡਲ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਹਰਪ੍ਰੀਤ ਸਿੰਘ, ਬੂਟਾ ਸਿੰਘ, ਭੋਲਾ ਸਿੰਘ, ਗੁਰਦੀਪ ਸਿੰਘ, ਮਨਜੀਤ ਕੌਰ ਪਤਨੀ ਛਿਆਟਾ ਸਿੰਘ, ਜੀਤਾ ਸਿੰਘ (ਸਾਰੇ ਪੰਚ), ਗੁਰਦਵਾਰਾ ਕਮੇਟੀ ਦੇ ਪ੍ਰਧਾਨ ਨਾਇਬ ਸਿੰਘ, ਖਜ਼ਾਨਚੀ ਜਸਵੀਰ ਸਿੰਘ, ਸਾਬਕਾ ਪ੍ਰਧਾਨ ਜਗਜੀਤ ਸਿੰਘ, ਨੰਬਰਦਾਰ ਲਖਵਿੰਦਰ ਸਿੰਘ, ਅਕਾਲੀ ਆਗੂ ਪ੍ਰਗਟ ਸਿੰਘ, ਡਾ: ਬੰਤ ਸਿੰਘ, ਨਿਰਮਲ ਸਿੰਘ, ਸਾਬਕਾ ਸਰਪੰਚ ਲਖਵਿੰਦਰਜੀਤ ਹੈਪੀ, ਸੁਸਾਇਟੀ ਪ੍ਰਧਾਨ ਲਖਵਿੰਦਰ ਲੱਖਾ, ਡਾ: ਗੁਰਦੀਪ ਸਿੰਘ, ਭਾਜਪਾ ਆਗੂ ਜਗਸੀਰ ਸਿੰਘ ਮਰਾੜ੍ਹ, ਜਗਸੀਰ ਸਿੰਘ ਸੈਕਟਰੀ, ਹਰਜਿੰੰਦਰ ਸਿੰਘ, ਬੂਟਾ ਸਿੰਘ ਖਾਲਸਾ, ਸਾਬਕਾ ਸਰਪੰਚ ਜਗਤਾਰ ਸਿੰਘ, ਸਾਬਕਾ ਸਰਪੰਚ ਲਾਭ ਸਿੰਘ, ਸੁਖਪ੍ਰੀਤ ਸਿੰਘ, ਸੁਖਵੀਰ ਸਿੰਘ ਅਤੇ ਮੋਹਨ ਸਿੰਘ ਸਮੇਤ ਸਮੁੱਚੇ ਨਗਰ ਨਿਵਾਸੀ ਸ਼ਾਮਿਲ ਸਨ |
ਸੰਗਤ ਮੰਡੀ, (ਜੋਸ਼ੀ, ਰੁਪਿੰਦਰਜੀਤ ਸਿੰਘ)-ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸੰਗਤ ਬਲਾਕ ਦੇ ਪੱਕਾ ਕਲਾਂ, ਪਥਰਾਲਾ, ਜੱਸੀ ਬਾਗ ਵਾਲੀ, ਕੋਟਗੁਰੂ ਕੇ, ਸੰਗਤ ਕਲਾਂ, ਨੰਦਗੜ੍ਹ ਅਤੇ ਘੁੱਦਾ ਆਦਿ ਪਿੰਡਾਂ ਵਿਚ ਸਾਰੇ ਧਰਮਾਂ ਦੇ ਲੋਕਾਂ ਵਲੋਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਗੁਰੂ ਘਰਾਂ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਹੋਇਆ ਸੀ | ਸੰਗਤਾਂ ਵਲੋਂ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ ਵਿਚ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆਂ | ਗ੍ਰੰਥੀ, ਰਾਗੀ ਅਤੇ ਢਾਡੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ, ਵਾਰਾਂ ਗਾਈਆਂ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ | ਇਸ ਦੌਰਾਨ ਗੁਰੂ ਘਰਾਂ ਵਿਚ ਅਤੁੱਟ ਲੰਗਰ ਵਰਤਾਏ ਗਏ | ਕੁਝ ਪਿੰਡਾਂ ਵਿਚ ਗੁਰਪੁਰਬ ਨੂੰ ਮੁੱਖ ਰੱਖਦਿਆਂ ਵਿਸ਼ਾਲ ਨਗਰ ਕੀਰਤਨ ਵੀ ਸਜਾਏ ਗਏ ਸਨ, ਦਾ ਸਿੱਖ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਪੜਾਵਾਂ 'ਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਨਗਰ ਕੀਰਤਨ ਗੁਜ਼ਰਨ ਵਾਲੇ ਰਸਤਿਆਂ ਨੂੰ ਬਹੁਤ ਹੀ ਖ਼ੂਬਸੂਰਤੀ ਨਾਲ ਸਜਾਇਆ ਗਿਆ ਸੀ | ਗੁਰਪੁਰਬ ਦੀ ਖ਼ੁਸ਼ੀ ਨੂੰ ਮੁੱਖ ਰੱਖਦਿਆਂ ਲੋਕਾਂ ਨੇ ਆਪਣੇ-ਆਪਣੇ ਘਰਾਂ ਵਿਚ ਦੀਵੇ ਜਗਾਏ, ਦੀਪ ਮਾਲਾ ਕੀਤਾ ਅਤੇ ਪਟਾਕੇ ਵੀ ਚਲਾਏ | ਕਈ ਥਾਵਾਂ 'ਤੇ ਮਠਿਆਈ ਆਦਿ ਵੀ ਵੰਡੀ ਗਈ | ਕੁਝ ਪਿੰਡਾਂ ਵਿਚ ਗੁਰਪੁਰਬ ਦੀ ਖ਼ੁਸ਼ੀ ਨੂੰ ਮੁੱਖ ਰੱਖਦਿਆਂ ਪਿੰਡਾਂ ਦੀਆਂ ਸਾਂਝੀਆਂ ਥਾਵਾਂ 'ਤੇ ਛਾਂਦਾਰ ਬੂਟੇ ਵੀ ਲਗਾਏ ਗਏ |
ਚਾਉਕੇ, (ਮਨਜੀਤ ਸਿੰਘ ਘੜੈਲੀ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਸਾਲਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਪਿੰਡ ਘੜੈਲੀ ਵਿਖੇ ਗੁਰਦੁਆਰਾ ਕਮੇਟੀ ਵਲੋਂ ਪਿੰਡ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਿੰਘ ਸਭਾ ਦੇ ਮੁੱਖ ਗ੍ਰੰਥੀ ਭਾਈ ਸੰਦੀਪ ਸਿੰਘ ਅਤੇ ਭਾਈ ਜਸਵੰਤ ਸਿੰਘ ਖਾਲਸਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਣਾ ਦਿੱਤੀ | ਇਸ ਸਮੇਂ ਗੁਰਮਤਿ ਕਲਾਸਾਂ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਗੁਰਜੰਟ ਸਿੰਘ ਖਾਲਸਾ, ਭੋਲਾ ਸਿੰਘ ਖਾਲਸਾ, ਚਮਕੌਰ ਸਿੰਘ ਸਾਬਕਾ ਪੰਚ, ਗਿਆਨੀ ਕਰਤਾਰ ਸਿੰਘ, ਭਿੰਦਰ ਸਿੰਘ ਧਿੰਗੜ ਵਾਲੇ, ਸੁਖਰਾਜ ਸਿੰਘ, ਦਲਜੀਤ ਸਿੰਘ, ਜਸਵਿੰਦਰ ਸਿੰਘ ਕਲੱਬ ਪ੍ਰਧਾਨ, ਨਿਰਮਲ ਸਿੰਘ, ਸੰਦੀਪ ਸਿੰਘ, ਜਗਮੀਤ ਸਿੰਘ, ਗੁਰਦੇਵ ਸਿੰਘ, ਬਲਵਿੰਦਰ ਸਿੰਘ, ਸੇਵਕ ਸਿੰਘ ਆਦਿ ਪਤਵੰਤੇ ਅਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਸੰਗਤਾਂ ਵੀ ਹਾਜਰ ਸਨ |
ਗੁਰਦੁਆਰਾ ਸਾਹਿਬ ਪਿੰਡ ਜੇਠੂਕੇ ਵਿਖੇ ਗੁਰਦੁਆਰਾ ਕਮੇਟੀ ਵਲੋਂ ਪਿੰਡ ਵਾਸੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਬੁਲਾਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਸੰਗਤਾਂ ਨੂੰ ਪ੍ਰੇਰਣਾ ਦਿੱਤੀ | ਇਸ ਸਮੇਂ ਪਿੰਡ ਜੇਠੂਕੇ ਦੇ ਸਾਬਕਾ ਫੌਜੀਆਂ ਅਤੇ ਡਿਊਟੀ ਕਰ ਰਹੇ ਫੌਜੀਆਂ ਵਲੋਂ ਸੰਗਤਾਂ ਲਈ ਜਲੇਬੀਆਂ ਅਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੁਰਮੀਤ ਸਿੰਘ ਨੂੰ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ |
ਗੁਰਦੁਆਰਾ ਸੰਗਤਸਰ ਸਾਹਿਬ ਪਿੰਡ ਚੋਟੀਆਂ ਵਿਖੇ ਗੁਰਦੁਆਰਾ ਕਮੇਟੀ ਵਲੋਂ ਪਿੰਡ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਇਹ ਸਮਾਗਮ ਕਰੀਬ 1 ਮਹੀਨਾ ਚੱਲਿਆ | ਪਾਠ ਦੇ ਭੋਗ ਉਪਰੰਤ ਭਾਈ ਮਰਦਾਨੇ ਕਿਆਂ ਨੇ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਪ੍ਰਦੀਪ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬੂਟਾ ਸਿੰਘ, ਖਜਾਨਚੀ ਚਮਕੌਰ ਸਿੰਘ ਨੰਬਰਦਾਰ, ਸਕੱਤਰ ਸੁਖਦੀਪ ਸਿੰਘ, ਸਰਪੰਚ ਮੇਜਰ ਸਿੰਘ, ਗਰਾਮ ਪੰਚਾਇਤ, ਕਮੇਟੀ ਮੈਂਬਰ ਅਤੇ ਵੱਡੀ ਗਿਣਤੀ 'ਚ ਸੰਗਤਾਂ ਵੀ ਹਾਜਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੂਟੇ ਵੰਡ ਕੇ ਮਨਾਇਆ
ਬਠਿੰਡਾ, (ਸਿੱਧੂ)- ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਉਤਸਵ ਨੂੰ ਨਿਵੇਕਲੇ ਢੰਗ ਨਾਲ ਮਨਾਉਂਦੇ ਹੋਏ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਪ੍ਰਤਾਪ ਨਗਰ ਬਠਿੰਡਾ ਦੇ ਬਾਹਰ ਵਾਰਡ ਦੀ ਕੌਾਸਲਰ ਅੰਜਨਾ ਰਾਣੀ ਵਲੋਂ ਰੱਖੇ ਗਏ ਪ੍ਰੋਗਰਾਮ ਵਿਚ ਸੰਗਤਾਂ ਨੂੰ ਬੂਟੇ ਵੰਡੇ ਗਏ | ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ 'ਤੇ ਬੀਜੇਪੀ ਦੇ ਸਟੇਟ ਕਾਰਜਕਾਰਨੀ ਮੈਂਬਰ ਮੋਹਿਤ ਗੁਪਤਾ, ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਚਮਕੌਰ ਸਿੰਘ ਮਾਨ ਅਤੇ ਸਰਕਲ ਨੰਬਰ 8 ਦੇ ਪ੍ਰਧਾਨ ਸੁਖਦੇਵ ਸਿੰਘ ਗੁਰਥੜੀ ਨੇ ਹਾਜ਼ਰੀ ਭਰਦਿਆਂ ਕਿਹਾ ਕਿ ਅੱਜ ਸਾਨੂੰ ਗੁਰੂ ਜੀ ਦੇ ਪਾਵਨ ਪੁਰਬ ਨੂੰ ਬੂਟੇ ਵੰਡ ਕੇ ਮਨਾਉਣ 'ਚ ਬੇਹੱਦ ਖ਼ੁਸ਼ੀ ਮਹਿਸੂਸ ਹੋ ਰਹੀ ਹੈ, ਸਾਨੂੰ ਸਾਰਿਆਂ ਨੂੰ ਇਕ-ਇਕ ਬੂਟਾ ਲਾ ਕੇ ਸਮਾਜ ਨੂੰ ਸ਼ੁੱਧ ਅਤੇ ਪ੍ਰਦੂਸ਼ਣ ਮੁਕਤ ਮਾਹੌਲ ਬਣਾਉਣ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਇਸ ਮੌਕੇ ਗੁਰਪੁਰਬ ਦੀ ਸਮੂਹ ਸਾਧ ਸੰਗਤ ਨੂੰ ਵਧਾਈ ਦਿੱਤੀ | ਇਸ ਮੌਕੇ ਹੋਰਨਾ ਤੋਂ ਇਲਾਵਾ ਸਾਬਕਾ ਟਾਊਨ ਪਲਾਨਰ ਬਲਦੇਵ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਉੱਘੇ ਸਮਾਜ ਸੇਵੀ ਕ੍ਰਿਸ਼ਨ ਕੁਮਾਰ, ਗੌਰਵ ਨਿਧਾਨੀਆਂ ਜ਼ਿਲ੍ਹਾ ਪ੍ਰਧਾਨ ਭਾਵਾਧਸ, ਅਨਿਲ ਕੁਮਾਰ, ਦੀਪਕ ਪਰੋਚਾ, ਦਰਸ਼ਨ ਸਿੰਘ ਖ਼ਾਲਸਾ, ਭਾਈ ਹਰਦੇਵ ਸਿੰਘ, ਰਜਿੰਦਰਪਾਲ ਸਿੰਘ, ਭਾਈ ਪ੍ਰੀਤਮ ਸਿੰਘ, ਗੁਰਬਾਜ਼ ਸਿੰਘ ਸੁਰਖਪੀਰ ਰੋਡ, ਜੋਨੀ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਸਿਲਵਰ ਓਕਸ ਸਕੂਲ 'ਚ ਮਨਾਇਆ ਪ੍ਰਕਾਸ਼ ਪੁਰਬ
ਬਠਿੰਡਾ, (ਸ. ਰਿਪੋ.)- ਸਥਾਨਕ ਸਿਲਵਰ ਓਕਸ ਸਕੂਲ, ਡੱਬਵਾਲੀ ਰੋਡ ਵਿਖੇ ਸਥਿਤ ਸੈਪੀਿਲੰਗ ਪਲੈਵੇ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪ੍ਰਬੰਧਕ ਬੁਲਾਰਿਆਂ ਵਲੋਂ ਪਾਤਸ਼ਾਹੀ ਪਹਿਲੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਜਾਣਕਾਰੀ ਦਿੱਤਾ ਗਈ | ਇਸ ਮੌਕੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਕੀਤਾ ਗਿਆ ਅਤੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਉਨ੍ਹਾਂ ਨੂੰ ਡਾਕੂਮੈਂਟਰੀ ਦੁਆਰਾ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਵੱਖ -ਵੱਖ ਪੜਾਵਾਂ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ 'ਤੇ ਬਰਨਿੰਦਰ ਪਾਲ ਸੇਖੋਂ (ਡਾਇਰੈਕਟਰ ਆਫ਼ ਸਿਲਵਰ ਓਕਸ ਸਕੂਲ), ਪਿ੍ੰਸੀਪਲ ਰਵਿੰਦਰ ਸਰਾਂ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਦਾ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਆਪਣੇ ਜੀਵਨ ਵਿਚ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ |
<br/>

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਜ਼ਖ਼ਮੀ

ਰਾਮਾਂ ਮੰਡੀ, 12 ਨਵੰਬਰ (ਸਿੰਗਲਾ)-ਬੀਤੇ ਦਿਨ ਰਿਫ਼ਾਇਨਰੀ ਪੁਲਿਸ ਚੌਕੀ ਨੇੜੇ ਮੋਟਰ ਸਾਈਕਲ ਅਤੇ ਆਟੋ ਰਿਕਸ਼ਾ ਦੀ ਆਹਮਣੇ-ਸਾਹਮਣੇ ਹੋਈ ਟੱਕਰ ਵਿਚ ਮੋਟਰ ਸਾਈਕਲ ਚਾਲਕ ਦੀ ਲੱਤ ਟੁੱਟ ਗਈ, ਜਿਸ ਨੂੰ ਇਲਾਜ ਲਈ ਗੁਰੂ ਕਿ੍ਪਾ ਲੋਕ ਭਲਾਈ ਕਲੱਬ ਰਾਮਸਰਾ ਦੇ ਪ੍ਰਧਾਨ ਡਾ: ...

ਪੂਰੀ ਖ਼ਬਰ »

ਰੇਲਵੇ ਵਿਚ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ 2.55 ਲੱਖ ਦੀ ਠੱਗੀ ਮਾਰੀ

ਰਾਮਾਂ ਮੰਡੀ, 12 ਅਕਤੂਬਰ (ਤਰਸੇਮ ਸਿੰਗਲਾ)-ਰੇਲਵੇ ਵਿਭਾਗ ਵਿਚ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਰਾਮਾਂ ਮੰਡੀ ਦੇ ਇਕ ਪਤੀ-ਪਤਨੀ ਵਲੋਂ ਹਰਿਆਣਾ ਸੂਬੇ ਦੇ ਇਕ ਹੋਰ ਸਾਥੀ ਨਾਲ ਮਿਲ ਕੇ ਹਰਿਆਣਾ ਦੇ ਹੀ ਇਕ ਵਿਅਕਤੀ ਨਾਲ 2 ਲੱਖ 55000 ਰੁਪਏ ਦੀ ਠੱਗੀ ਮਾਰਨ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

30 ਡੱਬੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਮੌੜ ਮੰਡੀ, 12 ਨਵੰਬਰ (ਗੁਰਜੀਤ ਸਿੰਘ ਕਮਾਲੂ)- ਬਠਿੰਡਾ ਦੀ ਸੀ.ਆਈ.ਏ ਸਟਾਫ਼ 2 ਦੀ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਸੂਹ ਮਿਲਣ 'ਤੇ ਇਕ ਵਿਅਕਤੀ ਨੂੰ 360 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ ਜਦ ਕਿ ਉਸ ਦਾ ਇਕ ਸਾਥੀ ਭੱਜਣ ਵਿਚ ਸਫਲ ਰਿਹਾ | ਸੀ.ਆਈ ਏ 2 ...

ਪੂਰੀ ਖ਼ਬਰ »

ਜੇਲ੍ਹ ਚੋਂ ਮੋਬਾਈਲ ਫ਼ੋਨ ਬਰਾਮਦ

ਬਠਿੰਡਾ ਛਾਉਣੀ, 12 ਨਵੰਬਰ (ਪਰਵਿੰਦਰ ਸਿੰਘ ਜੌੜਾ)-ਗੋਬਿੰਦਪੁਰਾ ਸਥਿਤ ਕੇਂਦਰੀ ਜੇਲ੍ਹ ਬਠਿੰਡਾ ਵਿੱਚੋਂ ਮੋਬਾਇਲ ਫ਼ੋਨ ਬਰਾਮਦ ਹੋਇਆ ਹੈ | ਸਹਾਇਕ ਸੁਪਰਡੈਂਟ ਜੇਲ੍ਹ ਜੋਗਿੰਦਰ ਸਿੰਘ ਵਲੋਂ ਪੱਤਰ ਭੇਜ ਕੇ ਥਾਣਾ ਛਾਉਣੀ ਨੂੰ ਦਿੱਤੀ ਗਈ ਸੂਚਨਾ ਵਿਚ ਦੱਸਿਆ ਕਿ ...

ਪੂਰੀ ਖ਼ਬਰ »

12 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਕਾਬੂ

ਰਾਮਾਂ ਮੰਡੀ, 12 ਨਵੰਬਰ- (ਗੁਰਪ੍ਰੀਤ ਸਿੰਘ ਅਰੋੜਾ)-ਐਸ. ਐਸ. ਪੀ. ਬਠਿੰਡਾ ਡਾ: ਨਾਨਕ ਸਿੰਘ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਰਾਮਾਂ ਥਾਣਾ ਮੁਖੀ ਨਵਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹੌਲਦਾਰ ਗੁਰਤੇਜ ਸਿੰਘ ਨੇ ...

ਪੂਰੀ ਖ਼ਬਰ »

34 ਬੋਤਲਾਂ ਸ਼ਰਾਬ ਸਮੇਤ ਦੋ ਵਿਅਕਤੀ ਕੀਤੇ ਕਾਬੂ

ਕੋਟਫੱਤਾ, 12 ਨਵੰਬਰ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਪੁਲਿਸ ਨੇ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਦੋ ਵੱਖ-ਵੱਖ ਥਾਵਾਂ 'ਤੋਂ 34 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਇਕ ਮਰਦ ਅਤੇ ਇਕ ਔਰਤ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਚਾਉਕੇ, 12 ਨਵੰਬਰ (ਮਨਜੀਤ ਸਿੰਘ ਘੜੈਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਪਹਿਲ ਸਾਂਝ ਕੇਂਦਰ ਥਾਣਾ ਸਦਰ ਰਾਮਪੁਰਾ ਵਲੋਂ ਡੀ ਐਸ ਪੀ ਆਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੂਹ ਨਗਰ ਚਾਉਕੇ ਅਤੇ ...

ਪੂਰੀ ਖ਼ਬਰ »

ਆਈਟੀਅਨਸ ਕਲਾਸਿਸ ਵੱਲੋਂ ਲਿਆ ਵਜ਼ੀਫ਼ਾ ਟੈਸਟ

ਬਠਿੰਡਾ, 12 ਨਵੰਬਰ (ਸ. ਰਿਪੋ.)- ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਨਾਮਵਾਰ ਵਿੱਦਿਅਕ ਸੰਸਥਾ ਆਈਟੀਅਨਸ ਕਲਾਸਿਜ਼ ਵਲੋਂ ਬਠਿੰਡਾ ਵਿਖੇ 7ਵੀਂ ਤੋਂ ਲੈ ਕੇ 11ਵੀਂ ਤੱਕ ਦੇ ਵਿਦਿਆਰਥੀਆਂ ਦਾ ਵਜ਼ੀਫ਼ਾ ਟੈਸਟ ਲਿਆ ਗਿਆ ਜਿਸ ਵਿਚ ਮਾਲਵਾ ਖੇਤਰ ਦੇ ਵਿਦਿਆਰਥੀਆਂ ਨੇ ਵੱਡੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਕੈਂਪ 15 ਨੂੰ

ਚਾਉਕੇ, 12 ਨਵੰਬਰ (ਘੜੈਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੋਸਾਇਟੀ ਪਿੰਡ ਗਿੱਲ ਕਲਾਂ ਵਲੋਂ ਗੁਰਦੁਆਰਾ ਕਮੇਟੀ ਅਤੇ ਸਮੱਚੇ ਨਗਰ ਦੇ ਸਹਿਯੋਗ ਨਾਲ 14 ਨਵੰਬਰ ਨੂੰ ਪਿੰਡ ਗਿੱਲ ਕਲਾਂ ਦੇ ...

ਪੂਰੀ ਖ਼ਬਰ »

ਜੇਕਰ ਸੂਬਾ ਸਰਕਾਰ ਨੇ ਕਿਸਾਨਾਂ 'ਤੇ ਕੀਤੇ ਮੁਕੱਦਮੇ ਰੱਦ ਨਾ ਕੀਤੇ ਤਾਂ ਸੰਘਰਸ਼ ਕਰਾਂਗੇ-ਰਾਮਾ

ਬਠਿੰਡਾ, 12 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਗੁਰਦੁਆਰਾ ਹਾਜੀ ਰਤਨ ਸਾਹਿਬ ਦੇ ਦੀਵਾਨ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਬੈਗਾਂ ਵਾਲੀ ਦੁਕਾਨ 'ਚ ਚੋਰੀ

ਭੁੱਚੋ ਮੰਡੀ, 12 ਨਵੰਬਰ (ਬਿੱਕਰ ਸਿੰਘ ਸਿੱਧੂ)-ਬੀਤੀ ਰਾਤ ਮੰਡੀ ਦੇ ਮੇਨ ਬਜ਼ਾਰ ਵਿਚ ਬਣੇ ਫੁਫ਼ਾਰਾ ਚੌਕ ਨੇੜੇ ਗੁਲਫ਼ਾਮ ਸੀਟ ਐਾਡ ਬੈਗ ਹਾਊਸ ਨਾਮ ਦੀ ਦੁਕਾਨ ਵਿਚ ਚੋਰਾਂ ਨੇ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ | ਦੁਕਾਨ ਮਾਲਕ ਮੁਹੰਮਦ ਆਸਿਫ਼ ਨੇ ਜਾਣਕਾਰੀ ...

ਪੂਰੀ ਖ਼ਬਰ »

ਮੌੜ ਪੁਲਿਸ ਨੇ ਬੱਕਰਾ ਚੋਰ ਗਰੋਹ ਦੇ ਮੈਂਬਰ ਕੀਤੇ ਕਾਬੂ

ਮੌੜ ਮੰਡੀ, 12 ਨਵੰਬਰ (ਲਖਵਿੰਦਰ ਸਿੰਘ ਮੌੜ)-ਘਰ ਦਾ ਗੁਜ਼ਾਰਾ ਚਲਾਉੁਣ ਲਈ ਖ਼ੇਤਾਂ ਵਿਚ ਬੱਕਰੇ, ਬੱਕਰੀਆਂ ਅਤੇ ਭੇਡਾਂ ਚਾਰ ਕੇ ਕਮਾਈ ਕਰਨ ਵਾਲਿਆਂ ਨੂੰ ਵੀ ਲੁੱਟਾਂ-ਖੋਹਾਂ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਅਤੇ ਸੁੰਨੇ ਥਾਵਾਂ 'ਤੇ ਇੱਜੜ ਚਾਰਨ ਵਾਲਿਆਂ ਕੋਲ ਅਪਣੀ ...

ਪੂਰੀ ਖ਼ਬਰ »

ਕਲੇਰ ਸਕੂਲ ਦਾ ਸਾਲਾਨਾ ਖੇਡ ਮੇਲਾ ਸਮਾਪਤ

ਭਗਤਾ ਭਾਈਕਾ, 12 ਨਵੰਬਰ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਚ 12ਵਾਂ ਤਿੰਨ ਰੋਜ਼ਾ ਖੇਡ ਮੇਲਾ ਸ਼ਾਨੋ ਸ਼ੌਕਤ ਨਲ ਸਮਾਪਤ ਹੋ ਗਿਆ | ਇਸ ਦਾ ਉਦਘਾਟਨ ਕੁਲਵਿੰਦਰ ਸਿੰਘ ਸਿੱਧੂ (ਕੈਨੇਡਾ), ਸਕੂਲ ਦੇ ...

ਪੂਰੀ ਖ਼ਬਰ »

750 ਰੁਪਏ ਦੱੜਾ-ਸੱਟਾ ਸਮੇਤ ਇਕ ਕਾਬੂ

ਰਾਮਾਂ ਮੰਡੀ, 12 ਨਵੰਬਰ- (ਅਰੋੜਾ)-ਰਾਮਾਂ ਥਾਣਾ ਮੁੱਖੀ ਨਵਪ੍ਰੀਤ ਸਿੰਘ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਏ. ਐਸ. ਆਈ. ਗੁਰਮੇਲ ਸਿੰਘ ਨੇ ਰਾਮਪਾਲ ਬਰਾੜੀ ਪੁੱਤਰ ਜਗਦੀਸ਼ ਰਾਏ ਵਾਸੀ ਕੱਚਾ ਵਾਸ ਰਾਮਾਂ ਮੰਡੀ ਜ਼ਿਲ੍ਹਾ ਬਠਿੰਡਾ ਨੂੰ ਦੱੜਾ-ਸੱਟਾ 750 ਰੁਪਏ ਸਮੇਤ ਰਾਮਾਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਤਲਵੰਡੀ ਸਾਬੋ, 12 ਨਵੰਬਰ (ਰਣਜੀਤ ਸਿੰਘ ਰਾਜੂ) ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਏਕਜੋਤ ਚੈਰੀਟੇਬਲ ਫਾਊਾਡੇਸ਼ਨ ਵੱਲੋਂ ਸਥਾਨਕ ਡੇਰਾ ਤੰਗ ਤੋੜੇ ਵਿਖੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸਤਿੰਦਰ ਸਿੱਧੂ ਅਤੇ ਸਹਾਰਾ ਕਲੱਬ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਤਲਵੰਡੀ ਸਾਬੋ, 12 ਨਵੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਰਾਜੂ)-ਸਥਾਨਕ ਅਕਾਲ ਯੂਨੀਵਰਸਿਟੀ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰੋਗਰਾਮਾਂ ਦੀ ਲੜੀ ਦੀ ਸਮਾਪਤੀ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਤਲਵੰਡੀ ਸਾਬੋ, 12 ਨਵੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਅਕਾਲ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿੰਗ ਅਤੇ ਰੈੱਡ ਰਿਬਨ ਕਲੱਬ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਤੇ ਭਾਸ਼ਨ ਮੁਕਾਬਲੇ

ਬਠਿੰਡਾ, 12 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਥਾਨਕ ਦਸਮੇਸ਼ ਸਕੂਲ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੋਟੇ ਬੱਚਿਆਂ ਤੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਮੂਲ ਮੰਤਰ, ਜਪੁਜੀ ਸਾਹਿਬ ਦਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਤੇ ਸ਼ਰਾਬ ਦੇ ਠੇਕੇ ਖੱੁਲ੍ਹੇ ਰੱਖਣ ਤੇ ਪੰਜਾਬ ਸਰਕਾਰ ਦੀ ਕੀਤੀ ਨਿੰਦਾ

ਕੋਟਫੱਤਾ, 12 ਨਵੰਬਰ (ਰਣਜੀਤ ਸਿੰਘ ਬੁੱਟਰ)- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਸ਼ਰਾਬ ਦੇ ਠੇਕਿਆਂ ਨੂੰ ਖੁੱਲ੍ਹੇ ਰੱਖੇ ਜਾਣ ਦੀ ਗੁਰਦੀਪ ਸਿੰਘ ਕੋਟਸ਼ਮੀਰ ਪ੍ਰਧਾਨ ਜ਼ਿਲ੍ਹਾ ਯੂਥ ਅਕਾਲੀ ਦਲ ਬਠਿੰਡਾ ਨੇ ਸਖ਼ਤ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਹੋਈ-ਮਲੂਕਾ

ਰਾਮਪੁਰਾ ਫੂਲ, 12 ਨਵੰਬਰ (ਵਿਰਦੀ)- ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਸ਼ਹਿਰ ਰਾਮਪੁਰਾ ਦੇ ਪ੍ਰਸਿੱਧ ਉਦਯੋਗਪਤੀ ਤੇ ਅਕਾਲੀ ਦਲ ਦੇ ਟਕਸਾਲੀ ਆਗੂ ਕੁਲਵੰਤ ਸਿੰਘ ਦਾ ਹਾਲ ਚਾਲ ਪੁੱਛਣ ਉਨ੍ਹਾਂ ਦੇ ਦਫ਼ਤਰ ਫਰੀਦ ਨਗਰ ਵਿਖੇ ਪੁੱਜੇ | ਜਿੱਥੇ ਉਨ੍ਹਾਂ ਨੇ ...

ਪੂਰੀ ਖ਼ਬਰ »

ਸਮਰ ਹਿੱਲ ਕਾਨਵੈਂਟ ਸਕੂਲ 'ਚ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਠਿੰਡਾ, 12 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ 'ਜਪੁ ਜੀ ਸਾਹਿਬ ਜੀ' ਦੇ ਪਾਠ ਨਾਲ ਹੋਈ | ਸਕੂਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕਾਊਟ ਐਾਡ ਗਾਈਡਜ਼ ਕੈਂਪ ਲਗਾਇਆ

ਬਾਲਿਆਂਵਾਲੀ, 12 ਨਵੰਬਰ (ਕੁਲਦੀਪ ਮਤਵਾਲਾ)- ਭਾਰਤ ਸਕਾਊਟ ਐਾਡ ਗਾਈਡਜ਼ ਪੰਜਾਬ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਬਠਿੰਡਾ ਕੁਲਵੰਤ ਸਿੰਘ ਦੇ ਨਿਰਦੇਸ਼ਾਂ ਤਹਿਤ ਗੁਰੁ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਲਿਆਂਵਾਲੀ ਵਿਖੇ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਵਿਖੇ ਦੋ ਦਿਨਾ ਪੁਸਤਕ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਰਾਮਪੁਰਾ ਫੂਲ, 12 ਨਵੰਬਰ (ਗੁਰਮੇਲ ਸਿੰਘ ਵਿਰਦੀ)- ਸ੍ਰੀ ਗੁਰੂ ਨਾਨਕ ਦੇਵੀ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ ਤਪੱਸਵੀ ਪੂਰਨ ਦਾਸ ਮਾਲਵਾ ਕਾਲਜ ਵਿਖੇ ਦੋ ਦਿਨਾ ਪੁਸਤਕ ਤੇ ਵਿਸ਼ਾਲ ਸਾਹਿਤ ਮੇਲਾ ਆਪਣੀਆਂ ਅਮਿੱਟ ਯਾਦਾਂ ਬਿਖੇਰਦਾ ...

ਪੂਰੀ ਖ਼ਬਰ »

ਬਰਨਾਲਾ ਜੇਲ੍ਹ ਅੱਗੇ ਲੱਗੇ ਪੱਕੇ ਮੋਰਚੇ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ

ਰਾਮਪੁਰਾ ਫੂਲ, 12 ਨਵੰਬਰ (ਵਿਰਦੀ)- ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਨਿਹੱਕੀ ਉਮਰ ਕੈਦ ਦੀ ਸਜਾ ਰੱਦ ਕਰਾਉਣ ਲਈ ਬਰਨਾਲਾ ਜੇਲ੍ਹ ਅੱਗੇ ਪੱਕੇ ਮੋਰਚੇ ਵਿਚ ਸ਼ਾਮਿਲ ਹੋਣ ਲਈ ਪਿੰਡ ਰਾਮਪੁਰਾ ਤੋਂ ਔਰਤਾਂ ਅਤੇ ਮਰਦਾਂ ਦਾ ਜਥਾ ਰਵਾਨਾ ਹੋਇਆ | ਜਥਾ ਰਵਾਨਾ ਹੋਣ ਤੋਂ ...

ਪੂਰੀ ਖ਼ਬਰ »

ਅੰਤਰ ਹਾਊਸ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਸੀਂਗੋ ਮੰਡੀ, 12 ਨਵੰਬਰ (ਪਿ੍ੰਸ ਸੌਰਭ ਗਰਗ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੋਗੇਵਾਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਅੰਤਰ ਹਾਊਸ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਦੀ ਰੂਪ ਰੇਖਾ ਪ੍ਰੋਗਰਾਮ ਕੋਆਰਡੀਨੇਟਰ ਗੁਰਵਿੰਦਰਜੀਤ ...

ਪੂਰੀ ਖ਼ਬਰ »

ਦੀਪ ਇੰਸਟੀਚਿਊਟ ਆਫ਼ ਫਾਰਮੇਸੀ ਦਾ ਨਤੀਜਾ ਸੌ ਫ਼ੀਸਦੀ ਰਿਹਾ

ਲਹਿਰਾ ਮੁਹੱਬਤ, 12 ਨਵੰਬਰ (ਭੀਮ ਸੈਨ ਹਦਵਾਰੀਆ) ਪੰਜਾਬ ਸਟੇਟ ਫੈਕਲਟੀ ਆਫ਼ ਆਯੁਰਵੈਦਿਕ ਯੂਨਾਨੀ ਸਿਸਟਮ ਆਫ਼ ਮੈਡੀਸਨ ਮੋਹਾਲੀ ਦੁਆਰਾ ਐਲਾਨੇ ਗਏ ਨਤੀਜਿਆਂ 'ਚੋਂ ਦੀਪ ਇੰਸਟੀਚਿਊਟ ਆਫ਼ ਫਾਰਮੇਸੀ ਲਹਿਰਾ ਮੁਹੱਬਤ ਦਾ ਡੀ-ਫਾਰਮੇਸੀ (ਆਯੁਰਵੈਦਿਕ) ਭਾਗ ਪਹਿਲਾ ਅਤੇ ...

ਪੂਰੀ ਖ਼ਬਰ »

ਸੂਬਾ ਪੱਧਰੀ ਧਰਨੇ ਦੀ ਤਿਆਰੀ ਸਬੰਧੀ ਭਾਕਿਯੂ ਏਕਤਾ ਸਿੱਧੂਪੁਰ ਨੇ ਪਿੰਡਾਂ 'ਚ ਕੀਤੀਆਂ ਮੀਟਿੰਗਾਂ

ਰਾਮਾਂ ਮੰਡੀ, 12 ਨਵੰਬਰ (ਅਮਰਜੀਤ ਸਿੰਘ ਲਹਿਰੀ)-ਪੁਲਿਸ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਤਹਿਤ ਕਿਸਾਨਾਂ 'ਤੇ ਦਰਜ਼ ਮੁਕੱਦਮੇ ਰੱਦ ਕਰਵਾਉਣ ਨੂੰ ਲੈ ਕੇ ਜੈਤੋ ਥਾਣੇ ਅੱਗੇ ਅਣਮਿਥੇ ਸਮੇਂ ਲਈ ਚੱਲ ਰਹੇ ਧਰਨੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਹਿਲ ਕਲਾਂ, 12 ਨਵੰਬਰ (ਅਵਤਾਰ ਸਿੰਘ ਅਣਖੀ)-ਐਕਸਾਈਜ਼ ਸੈੱਲ ਬਰਨਾਲਾ ਨੇ ਪਿੰਡ ਵਜੀਦਕੇ ਕਲਾਂ ਤੋਂ ਇਕ ਵਿਅਕਤੀ ਨੂੰ 60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਹਰਜਿੰਦਰ ਸਿੰਘ, ਇੰਚਾਰਜ ਐਕਸਾਈਜ਼ ਸੈੱਲ ਬਰਨਾਲਾ ...

ਪੂਰੀ ਖ਼ਬਰ »

ਪਿੰਡ ਮੌੜ ਪਟਿਆਲਾ ਦੇ ਮਜ਼ਦੂਰ ਦਾ ਵੱਧ ਬਿੱਲ ਭਰਨ ਦੇ ਬਾਵਜੂਦ ਪੰਜ ਵਾਰ ਪੱੁਟਿਆ ਮੀਟਰ

ਸ਼ਹਿਣਾ, 12 ਨਵੰਬਰ (ਸੁਰੇਸ਼ ਗੋਗੀ)-ਪਿੰਡ ਮੌੜ ਪਟਿਆਲਾ ਨਾਲ ਸਬੰਧਿਤ ਮਜ਼ਦੂਰ ਪਰਿਵਾਰ ਬਿਜਲੀ ਦਾ ਬਿਲ ਪੰਜ ਵਾਰ ਹਜ਼ਾਰਾਂ ਰੁਪਏ ਭਰਨ ਦੇ ਬਾਵਜੂਦ ਮੀਟਰ ਪੱੁਟਿਆ ਗਿਆ ਅਤੇ ਅਜੋਕੇ ਸਮੇਂ ਦੌਰਾਨ ਉਕਤ ਪਰਿਵਾਰ ਨੂੰ ਆਇਆ ਬਿਜਲੀ ਦਾ 30 ਹਜ਼ਾਰ ਬਿਜਲੀ ਦਾ ਬਿਲ ਫਿਰ ...

ਪੂਰੀ ਖ਼ਬਰ »

ਪਰਾਲੀ ਸਾੜਨ 'ਤੇ 15 ਕਿਸਾਨਾਂ ਿਖ਼ਲਾਫ਼ ਮਾਮਲੇ ਦਰਜ

ਬਰਨਾਲਾ, 12 ਨਵੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਪਰਾਲੀ ਸਾੜ ਕੇ ਵਾਤਾਵਰਨ ਪ੍ਰਦੂਸ਼ਿਤ ਕਰਨ ਵਾਲੇ ਕਿਸਾਨਾਂ 15 ਕਿਸਾਨਾਂ ਿਖ਼ਲਾਫ਼ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਸਿੰਘਜ਼ ਇਲੈਵਨ ਕਿੰਗਜ ਦੀ ਟੀਮ ਸੈਮੀਫਾਈਨਲ 'ਚ

ਮਾਨਸਾ, 12 ਨਵੰਬਰ (ਸੱਭਿ. ਪ੍ਰਤੀ.)- ਆਲ ਇੰਡੀਆ ਸਿੰਘਲ ਸਟਾਰ ਕਿ੍ਕਟ ਲੀਗ ਵਿੱਚ ਸਿੰਘਜ਼ ਇਲੈਵਨ ਕਿੰਗਜ ਨੇ ਅਮਰਜਿੰਗ ਇੰਡੀਆ ਨੂੰ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕਰ ਲਿਆ ਹੈ | ਅਮਰਜਿੰਗ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 140 ਦੌੜਾਂ ਦਾ ਟੀਚਾ ਵਿਰੋਧੀਆਂ ...

ਪੂਰੀ ਖ਼ਬਰ »

ਪ੍ਰਕਾਸ਼ ਉਤਸਵ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਬਰੇਟਾ, 12 ਨਵੰਬਰ (ਪ. ਪ.)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ਹੀਦ ਰਾਜਗੁਰੂ ਸਪੋਰਟਸ ਕਲੱਬ ਦਿਆਲਪੁਰਾ ਵਲੋਂ ਪੰਚਾਇਤ ਅਤੇ ਆਸਰਾ ਫਾਊਾਡੇਸ਼ਨ ਬਰੇਟਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ 81 ਯੂਨਿਟ ਖ਼ੂਨਦਾਨ ...

ਪੂਰੀ ਖ਼ਬਰ »

ਐਨਲਾਈਟਡ ਕਾਲਜ ਵਿਖੇ ਸਨਮਾਨ ਸਮਾਰੋਹ ਕਰਵਾਇਆ

ਝੁਨੀਰ, 12 ਨਵੰਬਰ (ਸੰਧੂ)- ਐਨਲਾਈਟੈਂਡ ਕਾਲਜ ਝੁਨੀਰ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਖੇਤਰਾਂ ਚ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਮਾਨਸਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰ ਦੇ ਮੁਕਾਬਲੇ ਰਾਸ਼ਟਰ ਨਿਰਮਾਣ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਦਰਜਨਾਂ ਕਿਸਾਨਾਂ 'ਤੇ ਮੁਕੱਦਮੇ ਦਰਜ

ਮਾਨਸਾ, 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਥਾਣਿਆਂ 'ਚ ਦਰਜਨਾਂ ਕਿਸਾਨਾਂ 'ਤੇ ਮੁਕੱਦਮੇ ਦਰਜ ਕੀਤੇ ਗਏ ਹਨ | ਹਾਸਲ ਕੀਤੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀਆਂ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰਾਮ ਪੰਚਾਇਤ ਨੇ 550 ਛਾਂਦਾਰ ਬੂਟੇ ਲਗਾਏ

ਰਾਮਾਂ ਮੰਡੀ, 12 ਨਵੰਬਰ (ਅਮਰਜੀਤ ਲਹਿਰੀ)- ਨੇੜਲੇ ਪਿੰਡ ਸੇਖੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗ੍ਰਾਂਮ ਪੰਚਾਇਤ ਵਲੋਂ ਸਰਪੰਚ ਹਰਚੇਤ ਸਿੰਘ ਅਗਵਾਈ ਵਿਚ ਪਿੰਡ ਦੀਆਂ ਜਨਤਕ ਥਾਵਾਂ 'ਤੇ 550 ਛਾਂਦਾਰ ਬੂਟੇ ਲਗਾਏ ਗਏ | ਬੂਟੇ ...

ਪੂਰੀ ਖ਼ਬਰ »

ਬੀ. ਕੇ. ਯੂ. ਸਿੱਧੂਪੁਰ ਪਿੰਡ ਇਕਾਈ ਦੀ ਮੀਟਿੰਗ ਹੋਈ

ਬੱਲੂਆਣਾ, 12 ਨਵੰਬਰ (ਸਾਜਨ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪਿੰਡ ਇਕਾਈ ਦੀ ਮੀਟਿੰਗ ਪ੍ਰਧਾਨ ਰਾਮ ਸਿੰਘ ਰਾਮਾ ਦੀ ਪ੍ਰਧਾਨਗੀ ਹੇਠ ਦਿਉਣ ਦੀ ਧਰਮਸ਼ਾਲਾ ਵਿਚ ਹੋਈ¢ ਮੀਟਿੰਗ ਵਿਚ ਦੋ ਦਰਜਨ ਦੇ ਕਰੀਬ ਕਿਸਾਨਾਾ ਨੇ ਸ਼ਮੂਲੀਅਤ ਕੀਤੀ¢ ਇਸ ਮੌਕੇ ਕਿਸਾਨਾਾ ਨੂੰ ...

ਪੂਰੀ ਖ਼ਬਰ »

ਸੀਡ, ਪੈਸਟੀਸਾਈਡ ਐਾਡ ਫਰਟੀਲਾਈਜਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਬਰਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸੀਡ, ਪੈਸਟੀਸਾਈਡ ਐਾਡ ਫਰਟੀਲਾਈਜਰਜ਼ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੇ ਅਹੁਦੇਦਾਰਾਂ ਦੇ ਪਹਿਲੀ ਸੂਚੀ ਜ਼ਿਲ੍ਹਾ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ ਵਲੋਂ ਜਾਰੀ ਕੀਤੀ ਗਈ | ਜ਼ਿਲ੍ਹਾ ਜਨਰਲ ਸਕੱਤਰ ਜੀਵਨ ਬਾਂਸਲ ...

ਪੂਰੀ ਖ਼ਬਰ »

ਜਬਰੀ ਧਰਮ ਪਰਿਵਰਤਨ ਨੂੰ ਲੈ ਕੇ ਇਕ ਧੜੇ ਨੇ ਦੂਜੇ ਦੇ ਘਰਾਂ 'ਚ ਦਾਖ਼ਲ ਹੋ ਕੇ ਕੀਤੀ ਕੱੁਟਮਾਰ

ਧਨੌਲਾ, 12 ਨਵੰਬਰ (ਜਤਿੰਦਰ ਸਿੰਘ ਧਨੌਲਾ)-ਖਰਕਾ ਸਮੁਦਾਏ ਦੇ ਹਮਾਇਤੀ, ਬਾਜੀਗਰ ਬਰਾਦਰੀ ਦੇ ਇਕ ਧੜੇ੍ਹ ਵਲੋਂ, ਦੂਸਰੇ ਧੜ੍ਹੇ ਦੇ ਤਿੰਨ ਸਕੇ ਭਰਾਵਾਂ ਦੇ ਘਰਾਂ 'ਚ ਦਾਖ਼ਲ ਹੋ ਕੇ ਕੀਤੀ ਗਈ ਕੱੁਟਮਾਰ ਨਾਲ ਦੋ ਔਰਤਾਂ ਅਤੇ ਇਕ ਪੁਰਸ਼ ਜ਼ਖ਼ਮੀ ਹੋ ਗਏ | ਜ਼ਖ਼ਮੀ ਹੋਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX