ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 day ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  1 day ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  1 day ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  1 day ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  1 day ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  1 day ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  1 day ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  1 day ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  1 day ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  1 day ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  1 day ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  1 day ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  1 day ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  1 day ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  1 day ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  1 day ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  1 day ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  1 day ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਖੰਨਾ / ਸਮਰਾਲਾ

ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਬਾਬੇ ਨਾਨਕ ਦਾ 550ਵਾਂ ਪ੍ਰਕਾਸ਼ ਪੁਰਬ

ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜ਼ਿਲ੍ਹੇ ਦੇ ਲਗਪਗ ਸਾਰੇ ਕਸਬਿਆਂ ਜਿਨ੍ਹਾਂ ਵਿਚ ਬੀਜਾ, ਦੋਰਾਹਾ, ਪਾਇਲ, ਸਮਰਾਲਾ, ਮਾਛੀਵਾੜਾ ਸਾਹਿਬ, ਰਾੜਾ ਸਾਹਿਬ, ਮਲੌਦ, ਈਸੜੂ, ਜਰਗ, ਰੌਣੀ ਤੋਂ ਇਲਾਵਾ ਸਾਹਨੇਵਾਲ, ਕੁਹਾੜਾ ਆਦਿ ਵਿਚ ਅਤੇ ਇਨ੍ਹਾਂ ਨਾਲ ਲੱਗਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਅੱਜ ਸਵੇਰ ਤੜਕੇ ਤੋਂ ਹੀ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਿਆਂ ਵਿਚ ਆਉਣੀਆਂ ਸ਼ੁਰੂ ਹੋ ਗਈਆਂ | ਇਸ ਮੌਕੇ ਕਥਾ ਕੀਰਤਨ ਕੀਤੇ ਗਏ ਅਤੇ ਲੰਗਰ ਵਰਤਾਏ ਗਏ | ਖੰਨਾ ਵਿਚ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸਕੂਲ ਰੋਡ, ਗੁਰਦੁਆਰਾ ਮਾਤਾ ਗੁਜਰੀ ਜੀ, ਗੁਰਦੁਆਰਾ ਗੁਰਦੁਆਰਾ ਸ੍ਰੀ ਹਰਿਕਿ੍ਸ਼ਨ ਸਾਹਿਬ ਜੀ, ਗੁਰਦੁਆਰਾ ਸੁੱਖ ਸਾਗਰ ਸਾਹਿਬ, ਗੁਰਦੁਆਰਾ ਬਾਬਾ ਜੀਵਨ ਸਿੰਘ, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰਦੁਆਰਾ ਬਾਬਾ ਬਚਿੱਤਰ ਸਿੰਘ, ਗੁਰਦੁਆਰਾ ਬੇਗਮਪੁਰਾ ਸਾਹਿਬ ਗਲਵੱਡੀ, ਗੁਰਦੁਆਰਾ ਸੰਤ ਬਾਬਾ ਨਿਰਗੁਣ ਦਾਸ ਛੋਟਾ ਖੰਨਾ, ਗੁਰਦੁਆਰਾ ਰਾਮਗੜ੍ਹੀਆ ਜੰਞ ਘਰ, ਗੁਰਦੁਆਰਾ ਰਾਮਗੜ੍ਹੀਆਂ ਭਵਨ, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਮੁਹੱਲਾ ਅੰਨ੍ਹੀਆਂ, ਗੁਰਦੁਆਰਾ ਮੁਹੱਲਾ ਬਲਾਲਾ ਆਦਿ ਵਿਚ ਪ੍ਰਕਾਸ਼ ਪੁਰਬ ਮਨਾਏ ਜਾਣ ਦੀਆਂ ਖ਼ਬਰਾਂ ਹਨ |
ਖੰਨਾ, (ਹਰਜਿੰਦਰ ਸਿੰਘ ਲਾਲ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸਵੇਰੇ ਅੰਮਿ੍ਤ ਵੇਲੇ ਤੋਂ ਹੀ ਸਮਾਗਮ ਸ਼ੁਰੂ ਹੋ ਗਏ, ਜੋ ਦੁਪਹਿਰ ਤੱਕ ਚੱਲਦੇ ਰਹੇ | ਪੰਥ ਦੇ ਪ੍ਰਸਿੱਧ ਰਾਗੀ ਭਾਈ ਹਰਦੇਵ ਸਿੰਘ ਜੀ ਮੰਜੀ ਸਾਹਿਬ ਕੋਟਾਂ ਵਾਲਿਆਂ ਅਤੇ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਕਲਗ਼ੀਧਰ ਸਾਹਿਬ, ਭਾਈ ਜਸਵਿੰਦਰ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਭਾਈ ਸੁਰਜੀਤ ਸਿੰਘ ਹੈੱਡ ਗ੍ਰੰਥੀ ਨੇ ਸੰਗਤਾਂ ਨੂੰ ਗੁਰਇਤਿਹਾਸ ਸੁਣਾਇਆ | ਇਸਤਰੀ ਸਤਿਸੰਗ ਸਭਾ ਦੇ ਬੀਬੀਆਂ ਦੇ ਜਥੇ ਨੇ ਸੰਗਤਾਂ ਨੂੰ ਰਸ ਭਿੰਨਾ ਕੀਰਤਨ ਕਰਕੇ ਨਿਹਾਲ ਕੀਤੀ ¢ ਸਮਾਗਮ ਦੀ ਸਮਾਪਤੀ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ¢ ਇਸ ਮੌਕੇ ਰੁਪਿੰਦਰ ਸਿੰਘ ਰਾਜਾ ਗਿੱਲ ਪ੍ਰਧਾਨ ਗੁਰਦੁਆਰਾ ਸਾਹਿਬ, ਅਵਤਾਰ ਸਿੰਘ ਕੈਂਥ ਸੈਕਟਰੀ, ਹਰਵੀਰ ਸਿੰਘ ਸੋਨੂੰ, ਮਾਸਟਰ ਨਰਿੰਦਰ ਸਿੰਘ, ਡਾਕਟਰ ਨਰਿੰਦਰ ਸਿੰਘ, ਰਵਿੰਦਰ ਸਿੰਘ ਬੱਬਲੂ, ਤਰਲੋਚਨ ਸਿੰਘ, ਮੈਨੇਜਰ ਅਮਰਜੀਤ ਸਿੰਘ, ਰਘਵੀਰ ਸਿੰਘ ਬੋਪਾਰਾਏ, ਹਰਨਾਮ ਸਿੰਘ ਆਦਿ ਹਾਜ਼ਰ ਸਨ¢
ਖੰਨਾ, (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖੰਨਾ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਪ੍ਰੀਖਿਆਵਾਂ ਦੇ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਗੁਰਬਾਣੀ ਕੰਠ ਮੁਕਾਬਲੇ, ਦੁਮਾਲਾ ਬੰਨ੍ਹਣ ਦੇ ਮੁਕਾਬਲੇ, ਕੁਇਜ਼ ਮੁਕਾਬਲੇ, ਭਾਸ਼ਣ ਮੁਕਾਬਲੇ ਆਦਿ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਸਾਰੇ ਸਕੂਲੀ ਬੱਚਿਆਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ, ਮੈਨੇਜਰ ਸਤਨਾਮ ਸਿੰਘ, ਸੂਰਬੀਰ ਸਿੰਘ ਸੇਠੀ, ਉਂਕਾਰ ਸਿੰਘ ਮੀਤ ਪ੍ਰਧਾਨ, ਬਲਦੇਵ ਸਿੰਘ ਗੁਜਰਾਲ, ਮਨਪ੍ਰੀਤ ਸਿੰਘ ਖ਼ਾਲਸਾ ਆਟੋ ਸੈਂਟਰ ਵਾਲੇ, ਭੁਪਿੰਦਰ ਸਿੰਘ ਸਚਦੇਵਾ, ਅਮਰਜੀਤ ਸਿੰਘ ਸਚਦੇਵਾ, ਮੱਖਣ ਸਿੰਘ ਆਦਿ ਵੀ ਹਾਜ਼ਰ ਸਨ |
ਖੰਨਾ, (ਹਰਜਿੰਦਰ ਸਿੰਘ ਲਾਲ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਮਲੇਰਕੋਟਲਾ ਰੋਡ ਖੰਨਾ ਵਿਖੇ 19 ਅਕਤੂਬਰ ਤੋਂ 25 ਦਿਨ ਲਗਾਤਾਰ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ | ਇਸ ਤੋਂ ਬਾਅਦ 9, 10, 11, 12 ਨਵੰਬਰ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਵੀ ਕਰਵਾਏ ਗਏ | ਇਨ੍ਹਾਂ ਸਮਾਗਮਾਂ ਵਿਚ ਭਾਈ ਬਚਿੱਤਰ ਸਿੰਘ ਉਟਾਲਾ, ਭਾਈ ਜੋਗਿੰਦਰ ਸਿੰਘ ਰਿਆੜ, ਬਾਬਾ ਗਗਨਪ੍ਰੀਤ ਸਿੰਘ ਆਦਿ ਵਲੋਂ ਕੀਰਤਨ ਕੀਤਾ ਗਿਆ | ਅੱਜ ਅਖੀਰਲੇ ਦਿਨ ਕੱਢੀ ਗਈ ਪ੍ਰਭਾਤ ਫੇਰੀ ਇਕ ਨਗਰ ਕੀਰਤਨ ਦਾ ਰੂਪ ਧਾਰ ਗਈ ਅਤੇ ਇਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ | ਇਸ ਮੌਕੇ ਹਰ ਇਕ ਸਿੱਖ ਦੀ ਦਸਤਾਰ ਅਤੇ ਬੀਬੀਆਂ ਦੇ ਦੁਪੱਟਿਆਂ ਤੇ 550ਵੇਂ ਗੁਰੂ ਨਾਨਕ ਦੇਵ ਪੁਰਬ ਦੀਆਂ ਪੱਟੀਆਂ ਲਗਾਈਆਂ ਹੋਈਆਂ ਸਨ ਇਕ ਫ਼ੌਜੀ ਬੈਂਡ ਪ੍ਰਭਾਤ ਫੇਰੀ ਦੀ ਰੌਣਕ ਵਧਾ ਰਹੀ ਸੀ | ਇਸ ਉਪਰੰਤ ਗੁਰੂ ਘਰ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ | ਜਿਸ ਵਿਚ ਉਪਰੰਤ ਬੱਚਿਆਂ ਦੇ ਪ੍ਰੋਗਰਾਮ ਤੋਂ ਬਾਅਦ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਦੀ ਬੀਬੀਆਂ ਵਲੋਂ ਕੀਰਤਨ ਕੀਤਾ ਗਿਆ | ਹਜ਼ੂਰੀ ਰਾਗੀ ਦੇ ਜਥੇ ਵਲੋਂ ਕੀਰਤਨ ਕੀਤਾ ਅਤੇ ਢਾਡੀ ਜਥਾ ਭਾਈ ਜਸਪਾਲ ਸਿੰਘ ਤਾਨ ਵਲੋਂ ਵਾਰਾਂ ਨਾਲ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਮਾਂਗਟ, ਰਾਜਿੰਦਰ ਸਿੰਘ ਜੀਤ, ਇੰਦਰਜੀਤ ਸਿੰਘ ਅਕਾਲ, ਮਾ: ਮਨਮੋਹਨ ਸਿੰਘ, ਦਰਸ਼ਨ ਸਿੰਘ ਗਿੱਲ, ਨਰਿੰਦਰਪਾਲ ਸਿੰਘ ਪੱਪੂ, ਮਾ: ਕਰਮ ਸਿੰਘ, ਬਲਵਿੰਦਰ ਸਿੰਘ, ਮੇਜਰ ਸਿੰਘ ਸ਼ੇਰਗੜੀਆਂ, ਸੁਖਵੀਰ ਸਿੰਘ, ਬਲਵਿੰਦਰ ਸਿੰਘ, ਮੋਹਨ ਸਿੰਘ, ਸੰਪੂਰਨ ਸਿੰਘ, ਹਰਵੀਰ ਕੌਰ ਪ੍ਰਧਾਨ ਸੁਖਮਨੀ ਸੇਵਾ ਸੁਸਾਇਟੀ, ਮੋਹਨ ਸਿੰਘ, ਗੁਰਚਰਨ ਸਿੰਘ, ਮੈਨੇਜਰ ਜੋਗਿੰਦਰ ਸਿੰਘ, ਕਰਨ ਸਿੰਘ ਗਿੱਲ ਅਤੇ ਸਮੂਹ ਸੰਗਤਾਂ ਸ਼ਾਮਲ ਹੋਈਆਂ |
ਖੰਨਾ, (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਲਲਹੇੜੀ ਰੋਡ ਖੰਨਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਕਥਾ ਵਾਚਕ ਅਤੇ ਕੀਰਤਨੀ ਜਥੇ ਵਲੋਂ ਕੀਰਤਨ ਸੁਣਾ ਕੇ ਸੰਗਤਾਂ ਨੂੰ ੂ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰੂ ਦੇ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬੁੱਧ ਸਿੰਘ, ਗੁਰਦੁਆਰਾ ਸਾਹਿਬ ਦੀ ਪ੍ਰਧਾਨ ਬੀਬੀ ਦਲਜੀਤ ਕੌਰ, ਐਡਵੋਕੇਟ ਜਤਿੰਦਰਪਾਲ ਸਿੰਘ, ਮਹਿੰਦਰ ਸਿੰਘ ਬਰਾੜ, ਕੈਸ਼ੀਅਰ ਤਾਰਾ ਸਿੰਘ, ਅਜੈਬ ਸਿੰਘ, ਬਲਜੋਰ ਸਿੰਘ ਪਰਮਜੀਤ ਸਿੰਘ, ਮਾ. ਇੰਦਰਪਾਲ ਸਿੰਘ, ਉਜਾਗਰ ਸਿੰਘ, ਮੰਗਤ ਸਿੰਘ ਮੰਗੀ, ਸੁਖਦੇਵ ਸਿੰਘ, ਕਮਲ, ਪ੍ਰੀਤ ਸਿੰਘ, ਕੁਲਦੀਪ ਸਿੰਘ, ਚਰਨਜੀਤ ਕੌਰ, ਸਤਿੰਦਰ ਸਿੰਘ ਭੋਲੀ, ਬਲਜੀਤ ਕੌਰ, ਜਸਵਿੰਦਰ ਕੌਰ ਅਤੇ ਪ੍ਰਧਾਨ ਏਕਤਾ ਕਲੱਬ ਖੰਨਾ ਹੇਮੰਤ ਕੁਮਾਰ, ਮੁਨੀਸ਼ ਕੁਮਾਰ, ਰਜਨੀਸ਼ ਕੁਮਾਰ ਆਦਿ ਹਾਜ਼ਰ ਸਨ |
ਖੰਨਾ, (ਹਰਜਿੰਦਰ ਸਿੰਘ ਲਾਲ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ 550ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਬੇਗ਼ਮਪੁਰਾ ਸਾਹਿਬ ਗਲਵੱਡੀ ਖੰਨਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸ੍ਰੀ ਅਖੰਡ ਪਾਠ ਦੀ ਸੇਵਾ ਅਮਰੀਕ ਸਿੰਘ ਗਿਆਸਪੁਰਾ ਅਤੇ ਦੂਜੇ ਸ੍ਰੀ ਅਖੰਡ ਪਾਠ ਦੀ ਸੇਵਾ ਸੱਜਣ ਸਿੰਘ ਬੇਦੀ ਪਰਿਵਾਰ ਵਲੋਂ ਲਈ ਗਈ | ਨਿਸ਼ਾਨ ਸਾਹਿਬ ਦੇ ਚੋਲ੍ਹਾ ਸਾਹਿਬ ਦੀ ਸੇਵਾ ਪਰਮਿੰਦਰ ਸਿੰਘ ਚੀਮਾ ਪਰਿਵਾਰ ਵਲੋਂ ਕਰਵਾਈ ਗਈ | ਭਾਈ ਸਾਹਿਬ ਰਾਜਿੰਦਰ ਸਿੰਘ ਕਰਤਾਰਪੁਰ ਵਲੋਂ ਰਾਗੀ ਜਥੇ ਵਲੋਂ ਕੀਰਤਨ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਹੈੱਡ ਗ੍ਰੰਥੀ ਬਾਬਾ ਅਵਤਾਰ ਸਿੰਘ ਜੀ ਅਤੇ ਬਾਬਾ ਅਮਰਜੀਤ ਸਿੰਘ, ਪ੍ਰਧਾਨ ਤਰਲੋਚਨ ਸਿੰਘ ਅਤੇ ਸਕੱਤਰ ਜਸਮਿੰਦਰ ਸਿੰਘ ਵਲੋਂ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਏ ਹੋਏ ਪੂਰਨਿਆਂ ਤੇ ਚੱਲਣ ਲਈ ਸੰਗਤ ਨੂੰ ਪ੍ਰੇਰਿਆ | ਇਸ ਮੌਕੇ ਇਕ ਬੱਚੀ ਕਮਲਪ੍ਰੀਤ ਕੌਰ, ਕਾਕਾ ਬਲਰਾਜ ਸਿੰਘ ਵਲੋਂ ਕਵਿਤਾਵਾਂ ਦਾ ਰਸ ਭਿੰਨਾ ਗਾਇਣ ਕੀਤਾ ਗਿਆ | ਇਸ ਮੌਕੇ ਭਾਈ ਮੋਹਨ ਸਿੰਘ ਮੰਨਵੀ ਵਲੋਂ ਗੁਰੂ ਨਾਨਕ ਦੇਵ ਜੀ ਦੀਆਂ ਕਵਿਤਾਵਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਬੀਬੀਆਂ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ |
ਖੰਨਾ, (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਗੁਰਦੁਆਰਾ ਮਾਤਾ ਗੁਜ਼ਰ ਸਾਹਿਬ ਪੋ੍ਰਫੈਸਰ ਕਾਲੋਨੀ ਲਲਹੇੜੀ ਰੋਡ ਖੰਨਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਕਾਲੀਰਾਓ ਨੇ ਕਿਹਾ ਕਿ ਇਹ ਨਗਰ ਕੀਰਤਨ ਜਗਤ ਕਾਲੋਨੀ, ਗੁਰਬਚਨ ਕਾਲੋਨੀ, ਕੇਹਰ ਸਿੰਘ ਕਾਲੋਨੀ, ਬਾਬਾ ਨਾਮਦੇਵ ਭਵਨ, ਜੀ. ਟੀ .ਰੋਡ ਤੋਂ ਹੁੰਦੇ ਹੋਏ ਜੀ. ਟੀ. ਬੀ ਮਾਰਕੀਟ, ਜੰਞ ਘਰ, ਬੁੱਕਸ ਮਾਰਕੀਟ ਤੋਂ ਹੁੰਦੇ ਹੋਏ ਵਾਪਸੀ ਗੁਰਦੁਆਰਾ ਸਾਹਿਬ ਵਿਖੇ ਸਮਾਪਤੀ ਹੋਈ | ਇਸ ਮੌਕੇ ਢਾਡੀ ਜਥੇ ਅਤੇ ਕੀਰਤਨੀ ਜਥੇ ਵਲੋਂ ਕੀਰਤਨ ਸੁਣਾ ਕੇ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਦੀ ਪੇ੍ਰਰਨਾ ਦਿੱਤੀ | ਇਸ ਦੌਰਾਨ ਸੰਗਤਾਂ ਵਲੋਂ ਥਾਂ ਥਾਂ ਤੇ ਬਿਸਕੁਟ, ਬਰੈੱਡ ਪਕੌੜੇ, ਚਾਹ ਦਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਰਾਜਿੰਦਰ ਕੌਰ, ਹੈੱਡ ਗ੍ਰੰਥੀ ਮੇਜਰ ਸਿੰਘ, ਬਾਬਾ ਕੁਲਦੀਪ ਸਿੰਘ, ਮੁਨਸ਼ੀ ਸਿੰਘ, ਖੁਸ਼ਵਿੰਦਰ ਸਿੰਘ, ਨਾਹਰ ਸਿੰਘ, ਕੁਲਵੰਤ ਸਿੰਘ ਬਿੱਲੂ, ਬਾਬਾ ਗੁਰਨਾਮ ਸਿੰਘ, ਤਰਸੇਮ ਸਿੰਘ, ਸੁਰਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਚ ਆਪਣੀ ਹਾਜ਼ਰੀ ਲਗਵਾਈ |
ਖੰਨਾ, (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਅਮਲੋਹ ਰੋਡ ਖੰਨਾ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗਿਆ | ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ ਗਈ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮਗਰੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਅਤੇ ਕੀਰਤਨ ਕੀਤਾ ਗਿਆ | ਹਜ਼ੂਰੀ ਰਾਗੀ ਜਥਾ ਭਾਈ ਬੇਅੰਤ ਸਿੰਘ, ਭਾਈ ਗੁਰਪ੍ਰੀਤ ਸਿੰਘ ਤੇ ਭਾਈ ਹਰਜਿੰਦਰ ਸਿੰਘ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਬਾਬਾ ਬੇਅੰਤ ਸਿੰਘ ਪੰਜਰੁੱਖੇ ਵਾਲਿਆਂ ਨੇ ਕਥਾ-ਕੀਰਤਨ ਨਾਲ ਸੰਗਤਾਂ ਨੂੰ ਗੁਰੂ ਸਾਹਿਬ ਦੇ ਸਿਧਾਂਤ ਤੋਂ ਜਾਣੂ ਕਰਵਾਇਆ ਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਪ੍ਰਬੰਧਕੀ ਕਮੇਟੀ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਕੰਗ ਵਲੋਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈ ਦਿੱਤੀਆਂ ਗਈਆਂ | ਇਸ ਮੌਕੇ ਮਲਕੀਤ ਸਿੰਘ, ਇੰਜ. ਰਾਮ ਸਿੰਘ, ਸੋਹਣ ਸਿੰਘ, ਐੱਸ.ਡੀ.ਓ. ਮਲਕੀਤ ਸਿੰਘ, ਹਰਜਿੰਦਰ ਸਿੰਘ, ਪਾਲ ਸਿੰਘ ਭੱਲਾ, ਭੁਪਿੰਦਰ ਸਿੰਘ ਭਿੰਦਰ, ਦਰਸ਼ਨ ਸਿੰਘ ਢਿੱਲੋਂ, ਮਾ. ਜਸਮੇਲ ਸਿੰਘ, ਠੇਕੇਦਾਰ ਹਰਨੇਕ ਸਿੰਘ, ਸਵਰਨਜੀਤ ਸਿੰਘ, ਦਲੀਪ ਸਿੰਘ, ਕੁਲਦੀਪ ਸਿੰਘ, ਕ੍ਰਿਪਾਲ ਸਿੰਘ, ਹੈੱਡ ਗ੍ਰੰਥੀ ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਬੀਬੀ ਗੁਰਮੀਤ ਕੌਰ, ਬਲਵਿੰਦਰ ਕੌਰ, ਕਮਲਜੀਤ ਕੌਰ ਹਾਜ਼ਰ ਸਨ |
ਖੰਨਾ, (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਭਗਤ ਨਾਮਦੇਵ ਖੰਨਾ ਵਿਖੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ (ਬਾਕੀ ਸਫ਼ਾ 8 'ਤੇ)
ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਬਾਬਾ ਬੇਅੰਤ ਸਿੰਘ ਜੀ ਦੇ ਜਥੇ ਨੇ ਕੀਰਤਨ ਕੀਤਾ | ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਅਤੇ ਮੁੱਖ ਗ੍ਰੰਥੀ ਵਲੋਂ ਕੀਰਤਨ ਨਾਲ ਸੰਗਤਾਂ ਨੂੰ ੂ ਨਿਹਾਲ ਕੀਤਾ ਗਿਆ | ਸਭਾ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ 40 ਸ੍ਰੀ ਸਹਿਜ ਪਾਠਾਂ, 41 ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਰੂਪ ਵਿਚ ਕੀਤੇ ਗਏ ਪਾਠਾਂ ਤੋਂ ਇਲਾਵਾ ਅਖੰਡ ਪਾਠ ਸਾਹਿਬ ਜੀ ਦੀ ਭੋਗ ਦੀ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਏਕਤਾ ਵੈੱਲਫੇਅਰ ਕਲੱਬ ਦੇ ਵਲੰਟੀਅਰਾਂ ਵਲੋਂ ਉਚੇਚੇ ਤੌਰ ਤੇ ਗੁਰੂ ਘਰ ਦੀ ਹਾਜ਼ਰੀ ਲਗਵਾਈ ਗਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਨਾਮਦੇਵ ਸਭਾ ਰਜਿ. ਖੰਨਾ ਦੇ ਮੀਤ ਪ੍ਰਧਾਨ ਅਮਰਜੀਤ ਸਿੰਘ ਔਲਖ, ਅਮੋਲਕ ਸਿੰਘ ਬੱਟੂ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਖ਼ਜ਼ਾਨਚੀ ਮਾ. ਸੁਰਿੰਦਰ ਸਿੰਘ ਮੋਹਨ, ਗੁਰਮੀਤ ਸਿੰਘ ਕਾਲਾ, ਦਵਿੰਦਰ ਸਿੰਘ ਮੋਹਲ, ਡਾ. ਸਰੂਪ ਸਿੰਘ, ਕਰਮਜੀਤ ਸਿੰਘ, ਗੁਰਦਰਸ਼ਨ ਸਿੰਘ ਮੋਹਲ, ਕਰਨੈਲ ਸਿੰਘ ਕੈਂਥ, ਮੋਹਨ ਜੱਸਲ, ਬਹਾਦਰ ਸਿੰਘ, ਖੁਸ਼ਕਰਨ ਸਿੰਘ ਔਲਖ, ਮਨਜੀਤ ਕੌਰ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਤੱਗੜ, ਰਜਿੰਦਰ ਸਿੰਘ ਨਿੱਕਾ, ਪਰਮਜੀਤ ਸਿੰਘ ਭੰਵਰਾ, ਅਰਵਿੰਦਰ ਸਿੰਘ, ਮਨਦੀਪ ਸਿੰਘ ਮਰਜਾਰਾ, ਡਾ. ਸੁਰਜੀਤ ਸਿੰਘ, ਬੀਬੀ ਹਰਬੰਸ ਕੌਰ, ਕਰਨੈਲ ਕੌਰ, ਜਸਵੀਰ ਕੌਰ ਤੱਗੜ, ਇੰਦਰਜੀਤ ਕੌਰ, ਰਛਪਾਲ ਕੌਰ, ਰਘਵੀਰ ਕੌਰ ਆਦਿ ਹਾਜ਼ਰ ਸਨ |
ਅਹਿਮਦਗੜ੍ਹ, (ਸੋਢੀ, ਮਹੋਲੀ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਵਲ਼ੋਂ ਬੜੀ ਧੂਮ ਧਾਮ ਨਾਲ ਮਨਾਇਆ ਗਿਆ ¢ ਪ੍ਰਕਾਸ਼ ਪੁਰਬ ਮੌਕੇ ਸਵੇਰ ਵੇਲੇ ਸਜੇ ਦੀਵਾਨਾਂ ਵਿਚ ਇਲਾਕੇ ਦੀ ਸੰਗਤ ਵਲ਼ੋਂ ਸੰਗਤੀ ਰੂਪ ਵਿਚ ਸ਼ੁਰੂ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਸਾਹਿਬ ਦੇ ਭੋਗ ਪਾਏ ਗਏ¢ਇਸ ਉਪਰੰਤ ਪ੍ਰਕਾਸ਼ ਪੁਰਬ ਮੌਕੇ ਚੱਲ ਰਹੇ ਸਮਾਗਮਾਂ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਹਿਰ ਦੀਆਂ ਵੱਖ ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਦਾ ਸਨਮਾਨ ਕੀਤਾ ਗਿਆ¢ਦੁਪਹਿਰ ਸਮੇਂ ਸਜੇ ਦੀਵਾਨਾ ਵਿਚ ਦੇ ਢਾਡੀ ਜਥੇ ਵਲ਼ੋਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ¢ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਜਨ ਸਿੰਘ ਬਰਾੜ, ਸਾਬਕਾ ਪ੍ਰਧਾਨ ਕੁਲਦੀਪ ਸਿੰਘ ਖ਼ਾਲਸਾ, ਕੌਾਸਲਰ ਕਮਲਜੀਤ ਸਿੰਘ ਉੱਭੀ, ਲਕਸ਼ਮੀ ਨਰਾਇਣ ਸੇਵਾ ਦਲ ਦੇ ਆਗੂ ਹੈਪੀ ਜਿੰਦਲ, ਸ੍ਰੀ ਬਾਲਾ ਟਰੱਸਟ ਦੇ ਪ੍ਰਧਾਨ ਅਨੰਦ ਮਿੱਤਲ, ਨਗਰ ਕੌਾਸਲ ਪ੍ਰਧਾਨ ਸੁਰਾਜ ਮੁਹੰਮਦ, ਦਵਿੰਦਰ ਸਿੰਘ ਬੱਬੂ, ਸਰਪ੍ਰਸਤ ਕਿ੍ਸ਼ਨ ਸਿੰਘ ਰਾਜੜ, ਤਿਰਲੋਚਣ ਸਿੰਘ ਚਾਪੜਾਂ, ਬੇਅੰਤ ਸਿੰਘ ਸਰਾਉ, ਡਾ. ਰੁਪਿੰਦਰ ਸਿੰਘ, ਡਾ. ਜੋਰਾ ਸਿੰਘ, ਅਮਰ ਸਿੰਘ ਸਰਾਉ, ਸ਼ਿੰਦਰਪਾਲ ਸਿੰਘ ਪੰਧੇਰ, ਗੁਰਜੀਤ ਸਿੰਘ ਆਦਿ ਹਾਜ਼ਰ ਆਗੂਆਂ ਤੋਂ ਇਲਾਵਾ ਅਕਾਲੀ ਆਗੂ ਜਗਵੰਤ ਸਿੰਘ ਜੱਗੀ, ਅਵਤਾਰ ਸਿੰਘ ਜੱਸਲ, ਸਾਬਕਾ ਪ੍ਰਧਾਨ ਕੁਲਵੰਤ ਸਿੰਘ ਸੋਹਲ, ਰਵਿੰਦਰ ਪੁਰੀ, ਸ਼ਹਿਰੀ ਪ੍ਰਧਾਨ ਗੁਰਮੀਤ ਸਿੰਘ ਉੱਭੀ, ਕੌਾਸਲਰ ਭੋਜ ਰਾਜ ਸ਼ਰਮਾ, ਨਿਹਾਲ ਸਿੰਘ ਉੱਭੀ, ਚੌਧਰੀ ਦਿਲਸ਼ਾਦ, ਵਿਕਾਸ ਟੰਗਣ, ਅਵਤਾਰ ਸਿੰਘ ਧਲੇਰ, ਜਸਵਿੰਦਰ ਸਿੰਘ ਜੱਸੀ, ਟਹਿਲ ਸਿੰਘ ਦੁੱਲਮਾ, ਮਹਾਂ ਸਿੰਘ ਜਿੱਤਵਾਲ, ਹਰਜੀਤ ਸਿੰਘ ਵੈਦ, ਅਰੁਣ ਸ਼ੈਲੀ, ਮਾਸਟਰ ਕੁਲਦੀਪ ਸਿੰਘ ਆਦਿ ਆਗੂਆਂ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ¢
ਸਾਹਨੇਵਾਲ, (ਹਰਜੀਤ ਸਿੰਘ ਢਿੱਲੋਂ) - ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਪ੍ਰਬੰਧਕੀ ਕਮੇਟੀ ਵਲ਼ੋਂ ਸੰਗਤ ਦੇ ਸਹਿਯੋਗ ਨਾਲ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਤੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਹੋਇਆ, ਜਿਸ ਵਿਚ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਜੱਗੀ, ਭਾਈ ਹੀਰਾ ਸਿੰਘ ਮਾਛੀਵਾੜਾ,ਭਾਈ ਹਰਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਗੁਰਸੇਵਕ ਸਿੰਘ ਦੇ ਜਥਿਆਂ ਨੇ ਗੁਰਬਾਣੀ ਦਾ ਮਧੁਰ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ | ਭਾਈ ਪਰਮਜੀਤ ਸਿੰਘ, ਭਾਈ ਚਰਨਜੀਤ ਸਿੰਘ ਅਤੇ ਭਾਈ ਗਿਆਨ ਸਿੰਘ ਦੇ ਕਵੀਸ਼ਰੀ ਢਾਡੀ ਜਥਿਆਂ ਨੇ ਇਤਿਹਾਸਕ ਵਾਰਾਂ ਰਾਹੀਂ ਗੁਰੂ ਜਸ ਗਾਇਣ ਕੀਤਾ ਜਦਕਿ ਭਾਈ ਜਗਤਾਰ ਸਿੰਘ ਮੁੱਖ ਗੰ੍ਰਥੀ ਵਲ਼ੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ¢ ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਗੁਰੂ ਘਰ ਮੱਥਾ ਟੇਕਿਆ ¢ ਜਥੇ. ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲੇ, ਕਾਰਜਕਾਰੀ ਪ੍ਰਧਾਨ ਮਲਕੀਤ ਸਿੰਘ, ਕਮੇਟੀ ਮੈਂਬਰ ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ, ਚਰਨਜੀਤ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ ਗੁਰਮ, ਕੁਲਜੀਤ ਸਿੰਘ, ਮਨਪ੍ਰੀਤ ਸਿੰਘ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ ¢
ਕੁਹਾੜਾ, (ਤੇਲੂ ਰਾਮ ਕੁਹਾੜਾ)- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੁਹਾੜਾ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚ ਬਹੁਤ ਹੀ ਧੂਮ ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ ¢ ਕੁਹਾੜਾ ਦੇ ਗੁਰਦੁਆਰਾ ਸੰਗਤਸਰ ਸਾਹਿਬ ਵਿਚ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਅਖੰਡ ਪਾਠਾਂ ਦੇ ਭੋਗ ਪਾਏ ਭਾਈ ਹਰਜਿੰਦਰ ਸਿੰਘ ਅਤੇ ਭਾਈ ਗੁਰਚਰਨ ਸਿੰਘ ਦੇ ਜਥੇ ਵਲ਼ੋਂ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ¢ ਇਕ ਦਿਨ ਪਹਿਲਾਂ ਸਜਾਏ ਗਏ ਨਗਰ ਕੀਰਤਨ ਵਿਚ ਸੇਵਾ ਨਿਭਾਉਣ ਵਾਲੇ ਨੌਜੁਆਨਾਂ ਨੂੰ ਸੇਵਾ ਮੁਕਤ ਮੁੱਖ ਅਧਿਆਪਕ ਸੰਤੋਖ ਸਿੰਘ ਵਲ਼ੋਂ ਦਸਤਾਰਾਂ ਭੇਟ ਕੀਤੀਆਂ ਗਈਆਂ¢ ਇਸ ਸਮੇਂ ਪ੍ਰਧਾਨ ਅਵਤਾਰ ਸਿੰਘ, ਸੰਤੋਖ ਸਿੰਘ, ਹਰਚੰਦ ਸਿੰਘ, ਬਲਵਿੰਦਰ ਸਿੰਘ ਹਰਜੀਤ ਸਿੰਘ ਹਾਜ਼ਰ ਸਨ¢ ਗੁਰਦੁਆਰਾ ਸ੍ਰੀ ਈਸ਼ਰਸਰ ਸਾਹਿਬ ਵਿਚ ਵੀ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਏ ਗਏ | ਭਾਈ ਜਤਿੰਦਰ ਸਿੰਘ ਸ਼ਿਮਲਾ, ਭਾਈ ਸੁਖਵੰਤ ਸਿੰਘ, ਭਾਈ ਗੁਰਮੀਤ ਸਿੰਘ, ਅਕਾਲ ਅਕਾਦਮੀ ਜੰਡਿਆਲੀ ਦੇ ਵਿਦਿਆਰਥੀਆਂ ਵਲ਼ੋਂ ਅਤੇ ਦੋ ਛੋਟੀਆਂ ਬੱਚੀਆਂ ਏਕਮਜੋਤ ਕੌਰ, ਜੀਵਨਜੋਤ ਕੌਰ ਵਲ਼ੋਂ ਕਥਾ ਕੀਰਤਨ ਦੁਆਰਾ ਸੰਗਤਾਂ ਨੰੂ ਨਿਹਾਲ ਕੀਤਾ ਗਿਆ¢ ਪ੍ਰਕਾਸ਼ ਪੁਰਬ ਦਿਹਾੜੇ ਤੋਂ ਪਹਿਲਾਂ ਦੋ ਰਾਤਰੀ ਦੀਵਾਨ ਵੀ ਸਜਾਏ ਗਏ ਜਿਸ ਵਿਚ ਸੰਤ ਬਾਬਾ ਮੇਜਰ ਸਿੰਘ ਪੰਜ ਭੈਣੀਆਂ ਵਾਲੇ ਅਤੇ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਹਰਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਭਾਈ ਜਸਪਿੰਦਰ ਸਿੰਘ ਦੇ ਰਾਗੀ ਜਥੇ ਵਲ਼ੋਂ ਅਗੰਮੀ ਬਾਣੀ ਦੇ ਕੀਰਤਨ ਸਜਾਏ ਗਏ¢ ਪ੍ਰਬੰਧਕਾਂ ਵਲ਼ੋਂ ਕੀਰਤਨ ਕਰਨ ਵਾਲੇ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ¢ ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇਜ ਸਿੰਘ ਗਰਚਾ, ਸਰਪੰਚ ਸਤਵੰਤ ਸਿੰਘ ਗਰਚਾ, ਸ਼੍ਰੋਮਣੀ ਅਕਾਲੀ ਦਲ ਦੇ ਜ: ਸਕੱਤਰ ਅਜਮੇਰ ਸਿੰਘ ਲਾਲੀ, ਸਤਿਬੀਰ ਸਿੰਘ, ਸੁਖਬੀਰ ਸਿੰਘ, ਅਵਤਾਰ ਸਿੰਘ, ਗੁਰਮੇਲ ਸਿੰਘ, ਜਥੇ. ਸੰਤੋਖ ਸਿੰਘ ਆਦਿ ਹਾਜ਼ਰ ਸਨ ¢
ਅਹਿਮਦਗੜ੍ਹ, (ਰਣਧੀਰ ਸਿੰਘ ਮਹੋਲੀ) - ਜ਼ਰੂਰਤਮੰਦ ਅਤੇ ਆਰਥਿਕ ਪੱਖੋਂ ਕਮਜ਼ੋਰ ਬੱਚਿਆਂ ਨੂੰ ਮੁਫ਼ਤ ਟਿਊਸ਼ਨ ਕਲਾਸਾਂ ਲਗਾ ਕੇ ਸਿੱਖਿਅਤ ਕਰ ਰਹੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਿਚ ਪੜ੍ਹਾਈ ਕਰ ਰਹੇ ਬੱਚਿਆਂ ਵਲ਼ੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸੁਸਾਇਟੀ ਪ੍ਰਧਾਨ ਅਮਰ ਸਿੰਘ ਸਰਾਂਓ ਅਤੇ ਸੈਕਟਰੀ ਦਿਲਸ਼ਾਦ ਦੀ ਅਗਵਾਈ ਵਿਚ ਸਮੂਹ ਬੱਚਿਆਂ ਵਲ਼ੋਂ ਸ਼ਹਿਰ ਦੇ ਬਾਜ਼ਾਰਾਂ ਵਿਚ ਜੈਨ ਸਕੂਲ ਦੀ ਬੈਂਡ ਟੀਮ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੈਲੀ ਕੀਤੀ | ਗੁਰਦੁਆਰਾ ਸਿੰਘ ਸਭਾ ਵਿਖੇ ਚਲ ਰਹੇ ਗੁਰਮਤਿ ਸਮਾਗਮ ਵਿਚ ਭਾਗ ਲੈਂਦਿਆਂ ਗੁਰੂ ਜੀ ਦੀ ਜੀਵਨੀ ਬਾਰੇ ਭਾਸ਼ਣ, ਕਵਿਤਾਵਾਂ ਅਤੇ ਕਵੀਸ਼ਰੀ ਪੇਸ਼ ਕੀਤੀ ਅਤੇ ਪ੍ਰਬੰਧਕਾਂ ਨੇ ਬੱਚਿਆਂ ਦਾ ਸਨਮਾਨ ਕੀਤਾ | ਇਸ ਮੌਕੇ ਤੇ ਜੈਨ ਸਕੂਲ ਕਮੇਟੀ ਮੈਨੇਜਰ ਕੇਦਾਰ ਕਪਿਲਾ, ਸੈਕਟਰੀ ਅਸ਼ੋਕ ਕੁਮਾਰ, ਪਿੰ੍ਰਸੀਪਲ ਮੈਡਮ ਅਰੁਣਾ, ਡੀ. ਪੀ ਬਲਜਿੰਦਰ ਕੌਰ, ਕੁਸਮ ਮੈਡਮ, ਪ੍ਰਧਾਨ ਅਮਰ ਸਿੰਘ ਸਰਾਂਓ, ਚੌਧਰੀ ਦਿਲਸ਼ਾਦ, ਕੈਪਟਨ ਕੁਲਦੀਪ ਸਿੰਘ, ਰੱਖਾ ਰਾਮ ਵਰਮਾ, ਹਰਬੰਸ ਲਾਲ, ਆਨੰਦ ਸਾਗਰ ਅਤੇ ਸੁਸਾਇਟੀ ਸਟਾਫ਼ ਹਾਜ਼ਰ ਸੀ |
ਅਹਿਮਦਗੜ੍ਹ, (ਪੁਰੀ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਅਹਿਮਦਗੜ੍ਹ ਵਿਖੇ ਪ੍ਰਬੰਧਕ ਕਮੇਟੀ ਵਲ਼ੋਂ ਸਮੂਹ ਸਿੱਖ ਸੰਗਤ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਧੂਮ ਧਾਮ ਨਾਲ ਮਨਾਇਆ ਗਿਆ | ਚਾਰ ਦਿਨਾ ਚੱਲੇ ਸਮਾਗਮਾਂ ਦੀ ਸਮਾਪਤੀ ਅੱਜ ਹੋਈ, ਜਿਸ ਮੌਕੇ ਉੱਘੇ ਢਾਡੀ, ਰਾਗੀ ਅਤੇ ਕਥਾ ਵਾਚਕ ਜਥਿਆਂ ਨੇ ਗੁਰੂ ਜੀ ਜੀਵਨ ਅਤੇ ਦਰਸਾਈ ਮਾਰਗ ਸਬੰਧੀ ਵਿਸਥਾਰ ਪੂਰਵਕ ਸੰਗਤ ਨੂੰ ਜਾਣਕਾਰੀ ਦਿੱਤੀ ਅਤੇ ਨਾਲ ਹੀ ਗੁਰ ਨਾਨਕ ਨਾਮ ਲੇਵਾ ਸੰਗਤ ਨੂੰ ਗੁਰੂ ਜੀ ਦੇ ਉਪਦੇਸ਼ ਘਰ-ਘਰ ਤੱਕ ਪਹੁੰਚਾਉਣ ਅਤੇ ਮਾਨਵਤਾ ਦੀ ਸੇਵਾ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਸ੍ਰੀ ਸਹਿਜ ਪਾਠ ਦਾ ਭੋਗ ਉਪਰੰਤ ਰਾਜਿੰਦਰ ਢਾਡੀ ਜਥਾ, ਭਾਈ ਰਾਜਵਿੰਦਰ ਸਿੰਘ ਖ਼ਾਲਸਾ ਮਹਿਤਪੁਰ, ਕਥਾ ਵਾਚਕ ਭਾਈ ਜਸਪਾਲ ਸਿੰਘ ਨੂਰ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਬੱਚਿਆਂ ਨੇ ਵੀ ਸੰਗਤ ਨੂੰ ਧਾਰਮਿਕ ਪ੍ਰੋਗਰਾਮ ਪੇਸ਼ ਕਰ ਕੇ ਨਿਹਾਲ ਕੀਤਾ | ਪ੍ਰਬੰਧਕੀ ਆਗੂ ਭਜਨ ਸਿੰਘ ਬਰਾੜ, ਕੁਲਦੀਪ ਸਿੰਘ ਖ਼ਾਲਸਾ, ਡਾ. ਰੁਪਿੰਦਰ ਸਿੰਘ ਰੂਪੀ, ਨਿਰਮਲ ਸਿੰਘ ਪੰਧੇਰ, ਕਮਲਜੀਤ ਸਿੰਘ ਉੱਭੀ, ਤਰਲੋਚਨ ਸਿੰਘ ਚਾਪੜਾ, ਕਿ੍ਸ਼ਨ ਸਿੰਘ ਰਾਜੜ੍ਹ, ਕੁਲਵੰਤ ਸਿੰਘ ਸੋਹਲ, ਬੇਅੰਤ ਸਿੰਘ ਸਰਾਂਓ, ਭਰਪੂਰ ਸਿੰਘ, ਕੁਲਦੀਪ ਸਿੰਘ ਗਰਚਾ, ਡਾ. ਜੋਰਾ ਸਿੰਘ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ ਬਲੀ, ਸਿੰਦਰ ਸਿੰਘ ਪੰਧੇਰ ਆਦਿ ਦੀ ਨਿਗਰਾਨੀ ਹੇਠ ਸਮਾਗਮ ਕਰਵਾਏ ਗਏ |
ਸਮਰਾਲਾ, (ਬਲਜੀਤ ਸਿੰਘ ਬਘੌਰ) - ਟੈਗੋਰ ਗਲੋਬਲ ਸਕੂਲ ਦਿਆਲਪੁਰਾ ਵਿਖੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਕੂਲ ਦੇ ਡਾਇਰੈਕਟਰ ਬਾਲ ਕਿ੍ਸ਼ਨ ਅਨੇਜਾ ਅਤੇ ਸ਼ਵਾਤੀ ਅਨੇਜਾ ਦੀ ਸਰਪ੍ਰਸਤੀ ਹੇਠ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ '550 ਸਾਲ ਗੁਰੂ ਦੇ ਨਾਲ, ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਰੁਚੀ ਸ਼ਰਮਾ ਨੇ ਦੱਸਿਆ ਕਿ ਇਸ ਸਮੁੱਚੇ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲ਼ੋਂ 'ਜਾਪ ਸਾਹਿਬ' ਤੋਂ ਸ਼ੁਰੂ ਕੀਤੀ, ਉਪਰੰਤ ਵਿਦਿਆਰਥੀਆਂ ਵੱਲੋਂ 'ਸਤਿਗੁਰੂ ਨਾਨਕ ਪ੍ਰਗਟਿਆ ਮਿੱਟੀ ਧੰੁਦ ਜੱਗ ਚਾਨਣ ਹੋਆ, ਬਹੁਤ ਹੀ ਮਿੱਠੇ ਸ਼ਬਦਾਂ ਨਾਲ ਗਾਇਆ, ਜਿਸ ਦਾ ਹਾਜ਼ਰੀਨ ਸਾਰੇ ਸਟਾਫ਼ ਅਤੇ ਬੱਚਿਆਂ ਨੇ ਆਨੰਦ ਮਾਣਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਬਾਲ ਕਿ੍ਸ਼ਨ ਅਨੇਜਾ ਵਲ਼ੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੀ ਜੀਵਨੀ, ਉਦਾਸੀਆਂ ਬਾਰੇ ਚਾਨਣਾ ਪਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ |
ਸਮਰਾਲਾ, (ਸੁਰਜੀਤ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸਜਾਇਆ ਗਿਆ¢ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਫੁੱਲਾਂ ਲੱਦੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਹੋਇਆ ਸੀ, ਜਿਸ ਅੱਗੇ ਰਵਾਇਤੀ ਖ਼ਾਲਸਾਈ ਪੁਸ਼ਾਕਾਂ ਵਿਚ ਸਜੇ ਪੰਜ ਪਿਆਰੇ ਸਾਹਿਬਾਨ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ ¢ ਕੀਰਤਨੀ ਜਥਿਆਂ, ਰਾਗੀ-ਢਾਡੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਵਿਚ ਜਾਣਕਾਰੀ ਸਾਂਝੀ ਕੀਤੀ ¢ ਇਸ ਮੌਕੇ ਹਰਦੀਪ ਸਿੰਘ ਬੰਟੀ, ਤਸਵਿੰਦਰ ਸਿੰਘ ਵੜੈਚ, ਗੁਰਜੀਤ ਸਿੰਘ ਵੜੈਚ, ਬਿੰਦਰ ਸਿੰਘ, ਸੁਖਵਿੰਦਰ ਸਿੰਘ ਭੰਮਰਾ, ਨਰਿੰਦਰ ਸਿੰਘ, ਨਾਜ਼ਰ ਸਿੰਘ, ਮੇਵਾ ਸਿੰਘ, ਕੁਲਦੀਪ ਸਿੰਘ, ਸਵਰਨ ਸਿੰਘ, ਬਲਜਿੰਦਰ ਸਿੰਘ, ਨਛੱਤਰ ਸਿੰਘ, ਪਵਿੱਤਰ ਸਿੰਘ, ਰਣਜੋਧ ਸਿੰਘ ਤੇ ਸੰਗਤ ਹਾਜ਼ਰ ਸੀ ¢
ਮਾਛੀਵਾੜਾ ਸਾਹਿਬ, (ਸੁਖਵੰਤ ਸਿੰਘ ਗਿੱਲ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਵੱਡੀ ਗਿਣਤੀ 'ਚ ਸੰਗਤਾਂ ਵਲ਼ੋਂ ਗੁਰਦੁਆਰਾ ਸਾਹਿਬਾਨ 'ਚ ਪੁੱਜ ਕੇ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕ ਆਪਣੀ ਹਾਜ਼ਰੀ ਲਵਾਈ ਤੇ ਪ੍ਰਕਾਸ਼ ਪੁਰਬ ਸ਼ਰਧਾ ਤੇ ਭਾਵਨਾ ਨਾਲ ਮਨਾਇਆ | ਸਵੇਰ ਤੜਕਸਾਰ ਤੋਂ ਹੀ ਸੰਗਤਾਂ ਵਲ਼ੋਂ ਸ਼ਹਿਰ ਦੇ ਇਤਿਹਾਸਕ ਗੁਰਦੁਆਰਿਆਂ 'ਚ ਮੱਥਾ ਟੇਕਣ ਲਈ ਲੰਮੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ | ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਅੱਜ ਪਹਿਲੀ ਪਾਤਸ਼ਾਹੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ, ਜਿਸ ਵਿਚ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗੁਰਬਾਣੀ ਨਾਲ ਜੋੜਦਿਆਂ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਾਇਆ | ਉਨ੍ਹਾਂ ਦੱਸਿਆ ਕਿ ਅੱਜ ਸਵੇਰ ਤੋਂ ਹੀ ਸੰਗਤਾਂ ਗੁਰਦੁਆਰਾ ਗਨੀ ਨਬੀ ਖਾਂ, ਸ੍ਰੀ ਚੁਬਾਰਾ ਸਾਹਿਬ, ਸ੍ਰੀ ਕ੍ਰਿਪਾਨ ਭੇਟ ਸਾਹਿਬ ਅਤੇ ਹੋਰ ਵੱਖ-ਵੱਖ ਗੁਰਦੁਆਰਿਆਂ ਵਿਚ ਅੱਜ ਦੇ ਪਵਿੱਤਰ ਦਿਹਾੜੇ 'ਤੇ ਸੰਗਤਾਂ ਗੁਰੂ ਅੱਗੇ ਨਤਮਸਤਕ ਹੋਣ ਪੁੱਜੀਆਂ ਤੇ ਸਾਰਾ ਦਿਨ ਗੁਰੂ ਘਰਾਂ ਵਿਚ ਸੰਗਤਾਂ ਦੇ ਆਉਣ-ਜਾਣ ਦਾ ਸਿਲਸਿਲਾ ਬਣਿਆ ਹੋਣ ਕਾਰਨ ਗੁਰੂ ਘਰਾਂ 'ਚ ਰੌਣਕਾਂ ਲੱਗੀਆਂ ਰਹੀਆਂ |
ਸਮਰਾਲਾ, (ਬਲਜੀਤ ਸਿੰਘ ਬਘੌਰ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਗੁਰੂ ਨਾਨਕ ਰੋਡ ਦੇ ਦੁਕਾਨਦਾਰਾਂ ਵਲ਼ੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਰਾਹਗੀਰਾਂ ਨੂੰ ਲੰਗਰ ਛਕਾਇਆ | ਕੌਾਸਲਰ ਸਨੀ ਦੁਆ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਵਲ਼ੋਂ 'ਪੰਗਤ' ਵਿਚ ਬੈਠ ਕੇ ਲੰਗਰ ਦੀ ਪ੍ਰਥਾ ਸ਼ੁਰੂ ਕੀਤੀ ਗਈ ਸੀ, ਸਮੂਹ ਦੁਕਾਨਦਾਰਾਂ ਵਲ਼ੋਂ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਚੱਲਦਿਆਂ ਅੱਜ ਪ੍ਰਕਾਸ਼ ਪੁਰਬ ਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ, ਜੋ ਸਵੇਰ ਤੋਂ ਲੈ ਕੇ ਸ਼ਾਮ ਤੱਕ ਚੱਲਦਾ ਰਿਹਾ | ਇਸ ਮੌਕੇ ਇਕੱਤਰ ਦੁਕਾਨਦਾਰਾਂ ਵਲ਼ੋਂ ਸ੍ਰੀ ਕਰਤਾਰ ਸਾਹਿਬ ਵਿਖੇ ਦੋਹਾਂ ਦੇਸ਼ਾਂ ਦੇ ਖੁੱਲੇ੍ਹ ਲਾਂਘੇ ਦੀ ਖ਼ੁਸ਼ੀ ਵਿਚ 'ਸਰਬੱਤ ਦੇ ਭਲੇ' ਲਈ ਅਰਦਾਸ ਵੀ ਕੀਤੀ ਗਈ ਅਤੇ ਇਸ ਵੱਡੇ ਉੱਦਮ ਲਈ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਵਧਾਈ ਵੀ ਦਿੱਤੀ | ਲੰਗਰ ਵਿਚ ਸਹਿਯੋਗ ਦੇਣ ਵਾਲਿਆਂ ਵਿਚ ਜਸਵੀਰ ਜਨਰਲ ਸਟੋਰ, ਬੰਟੀ ਫ਼ਰਿਜ ਰਿਪੇਅਰ ਸੈਂਟਰ, ਦੁਆ ਟੈਲੀਕਾਮ,ਗੁਰੂ ਕਿਰਪਾ ਟ੍ਰੇਡਰਜ਼, ਵਿਸ਼ਵ ਜਿਊਲਰਜ਼, ਟਾਗਰਾ ਬੁੱਕ ਸ਼ਾਪ, ਜੋਗਿੰਦਰ ਸਿੰਘ, ਜੁਬੇਰ ਪਨਸਾਰੀ, ਗੋਗੀ ਸਟੂਡੀਓ, ਵਿੱਕੀ ਕੱਕੜ, ਇੰਦਰਪ੍ਰੀਤ ਸਿੰਘ ਘੁਲਾਲ ਵਾਲੇ, ਮਾਸਟਰ ਸੁਨੀਲ, ਰਾਕੇਸ਼ ਵਿੱਕੀ, ਲਾਡੀ, ਦੀਪੀ, ਆਸ਼ੂ ਵਰਮਾ, ਜਸਵਿੰਦਰ ਸਿੰਘ ਹਰਮਨ ਬੂਟ ਹਾਊਸ, ਮਨੀ ਤਿਵਾੜੀ, ਗਗਨਦੀਪ ਸਿੰਘ, ਵਿਸ਼ਾਲ ਬੁਟੀਕ, ਰਿਵਾਜ ਬੁਟੀਕ ਆਦਿ ਹਾਜ਼ਰ ਸਨ |
ਸਮਰਾਲਾ, (ਸੁਰਜੀਤ ਸਿੰਘ) - ਅਕਾਲ ਅਕੈਡਮੀ ਢੀਂਡਸਾ ਵਲ਼ੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਰਵਾਇਤੀ ਸ਼ਾਨ ਅਤੇ ਸ਼ਰਧਾ ਨਾਲ ਮਨਾਇਆ ਗਿਆ¢ ਅਕੈਡਮੀ ਦਾ ਵੇਨਾ ਸਮਾਗਮ ਵੀ ਕਰਾਇਆ ਗਿਆ¢ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਐੱਸ. ਡੀ. ਐਮ. ਮਿਸ ਗੀਤਿਕਾ ਸਿੰਘ ਨੇ ਬੱਚਿਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਨਸੀਹਤ ਦਿੱਤੀ ¢ ਉਨ੍ਹਾਂ ਕਿਹਾ ਅਕਾਲ ਅਕੈਡਮੀ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮੁਤਾਬਿਕ ਵਿਰਸਾ ਸੰਭਾਲਿਆ ਹੋਇਆ ਹੈ¢ ਮਿਸ ਗੀਤਿਕਾ ਸਿੰਘ ਨੇ ਸਿੱਖਿਆ ਵਿਚ ਜ਼ਿਕਰਯੋਗ ਪ੍ਰਾਪਤੀਆਂ ਕਰਨ ਵਾਲੇ ਅਕੈਡਮੀ ਦੇ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਹੌਸਲਾ ਵਧਾਇਆ ¢ ਇਸ ਮੌਕੇ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ¢ ਪਿੰਡ ਦੇ ਸਰਪੰਚ ਤਰਸੇਮ ਸਿੰਘ ਅਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਨੇ ਵਿਸ਼ੇਸ਼ ਤੌਰ ਤੇ ਸਮਾਗਮ ਵਿਚ ਹਿੱਸਾ ਲਿਆ¢ ਇਸ ਮੌਕੇ ਅਕਾਲ ਅਕੈਡਮੀ ਢੀਂਡਸਾ ਦੇ ਪਿ੍ੰਸੀਪਲ ਮੈਡਮ ਅਰਵਿੰਦਰਪਾਲ ਕੌਰ ਨੇ ਮੁੱਖ ਮਹਿਮਾਨ, ਪਤਵੰਤੇ ਸੱਜਣ ਅਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ¢
ਰਾੜਾ ਸਾਹਿਬ, (ਸਰਬਜੀਤ ਸਿੰਘ ਬੋਪਾਰਾਏ) - ਸਥਾਨਕ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਸੰਗਤਾਂ ਵਲ਼ੋਂ ਬਹੁਤ ਹੀ ਸ਼ਰਧਾ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸੰਤ ਬਲਜਿੰਦਰ ਸਿੰਘ ਨੇ ਦੀਵਾਨ ਸਜਾਉਂਦਿਆਂ ਕਥਾ ਕੀਰਤਨ ਰਾਹੀ ਗੁਰ ਇਤਿਹਾਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਦਿਹਾੜਾ ਸੰਗਤਾਂ ਲਈ ਬਹੁਤ ਹੀ ਇਤਿਹਾਸਕ ਤੇ ਖ਼ੁਸ਼ੀਆਂ ਵਾਲਾ ਹੈ | ਜਿੰਨਾ ਦੀ ਪੌਣੀ ਸਦੀ ਤੋਂ ਕੀਤੀ ਜਾ ਰਹੀ ਅਰਦਾਸ ਬੇਨਤੀ ਨਾਲ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਿ੍ਹਆ ਹੈ | ਇਸ ਮੌਕੇ ਸੰਤ ਹਰੀ ਸਿੰਘ ਰੰਧਾਵਾ, ਸੰਤ ਰਣਜੀਤ ਸਿੰਘ ਢੀਂਗੀ, ਕਥਾ ਵਾਚਕ ਬਾਬਾ ਅਮਰ ਸਿੰਘ, ਬਾਬਾ ਕੁਲਵੰਤ ਸਿੰਘ ਰਾੜਾ ਸਾਹਿਬ, ਭਾਈ ਮਨਵੀਰ ਸਿੰਘ ਮਨੀ, ਭਾਈ ਹਰਜਿੰਦਰ ਸਿੰਘ ਨੰਦ ਲਾਲ, ਭਾਈ ਜਤਿੰਦਰ ਸਿੰਘ ਕਿੰਗਰੀ ਨੇ ਵੀ ਸ਼ਬਦ ਕੀਰਤਨ ਦੁਆਰਾ ਆਪਣੀ ਹਾਜ਼ਰੀ ਲਵਾਈ | ਸਟੇਜ ਦਾ ਸੰਚਾਲਨ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਵਲ਼ੋਂ ਕੀਤਾ ਗਿਆ | ਇਸ ਮੌਕੇ ਮੁੱਖ ਗ੍ਰੰਥੀ ਭਾਈ ਅਜਵਿੰਦਰ ਸਿੰਘ, ਬਾਬਾ ਜਰਨੈਲ ਸਿੰਘ ਤੇ ਬਾਬਾ ਮਲਕੀਤ ਸਿੰਘ ਦੋਵੇਂ ਲੰਗਰ ਮੁਖੀ, ਭਾਈ ਅਮਰ ਸਿੰਘ ਕਥਾਵਾਚਕ, ਬਾਬਾ ਰੌਸ਼ਨ ਸਿੰਘ ਧਬਲਾਨ, ਬਾਬਾ ਗੁਰਮੁਖ ਸਿੰਘ ਅਲੋਵਾਲ, ਭਾਈ ਅਮਰ ਸਿੰਘ ਭੋਰਾ ਸਾਹਿਬ, ਭਾਈ ਗੁਰਨਾਮ ਸਿੰਘ ਅੜੈਚਾਂ, ਭਾਈ ਮਨਿੰਦਰਜੀਤ ਸਿੰਘ ਬਾਵਾ ਮਾਛੀਆਂ, ਮੈਨੇਜਰ ਬਲਵੰਤ ਸਿੰਘ, ਭਾਈ ਸਕਿੰਦਰ ਸਿੰਘ ਕੈਨੇਡਾ, ਮਨਰਾਜ ਸਿੰਘ ਇੰਗਲੈਂਡ, ਭਾਈ ਹਰਦੇਵ ਸਿੰਘ ਦੋਰਾਹਾ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆ |
ਖੰਨਾ, (ਹਰਜਿੰਦਰ ਸਿੰਘ ਲਾਲ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪਿੰਡ ਸਲੌਦੀ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ¢ ਉਪਰੰਤ ਭਾਈ ਲਵਪ੍ਰੀਤ ਸਿੰਘ ਜੀ ਕਥਾ ਵਾਚਕ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਨਿਹਾਲ ਕੀਤਾ ਗਿਆ¢ਇਸ ਮੌਕੇ ਨੌਜਵਾਨਾਂ ਵਲੋਂ 51 ਕਿੱਲੋ ਦਾ ਕੇਕ ਕੱਟ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ |
ਖੰਨਾ, (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਜੀ. ਟੀ .ਰੋਡ ਤੇ ਐਚ. ਡੀ. ਐਫ. ਸੀ. ਬੈਂਕ ਦੇ ਕੋਲ ਦਰਸ਼ਨ ਫੂਡਜ਼ ਵਲੋਂ ਲੰਗਰ ਲਗਾਇਆ ਗਿਆ | ਫ਼ਰਮ ਦੇ ਐਮ. ਡੀ. ਕੈਪਟਨ ਰੁਪਿੰਦਰ ਸਿੰਘ ਨੇ ਦਿਨ ਭਰ ਲੰਗਰ ਜਾਰੀ ਰੱਖਿਆ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਏਕਤਾ ਦਾ ਸੰਦੇਸ਼ ਦਿੱਤਾ | ਇਸ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਰਹਿਣਾ ਚਾਹੀਦਾ ਹੈ ਅਤੇ ਇਕ ਦੂਸਰੇ ਦੀ ਮਦਦ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ | ਇਸ ਮੌਕੇ ਤੇ ਗੁਰਮੀਤ ਕੌਰ, ਸ਼ੰਮੀ ਲੋਕੇਸ਼, ਰਵਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਜਸਲੀਨ ਕੌਰ ਤੋਂ ਇਲਾਵਾ ਹੋਰ ਹਾਜ਼ਰ ਸਨ |
ਪਾਇਲ, (ਰਜਿੰਦਰ ਸਿੰਘ, ਗੁਰਦੀਪ ਸਿੰਘ ਨਿਜ਼ਾਮਪੁਰ)-ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਸੰਗਤਸਰ ਸਾਹਿਬ ਮੁਹੱਲਾ ਚੁਹੱਟਾ ਤੋਂ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੀਆਂ ਗਲੀਆਂ ਬਾਜ਼ਾਰਾਂ, ਰਾਈਮਾਜਰਾ ਦੀ ਪ੍ਰਕਰਮਾ ਕਰਦਾ ਹੋਇਆ ਮੁੜ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਸੰਪੂਰਨ ਹੋਇਆ | ਇਸ ਨਗਰ ਕੀਰਤਨ ਦਾ ਉੱਘੇ ਸਮਾਜ ਸੇਵੀ ਇੰਜ: ਜਗਦੇਵ ਸਿੰਘ ਬੋਪਾਰਾਏ ਵੱਲੋਂ ਫ਼ੈਕਟਰੀ ਦੇ ਸਾਹਮਣੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਭਾਈ ਹੰਸਾ ਸਿੰਘ ਜਵੰਧਾ, ਬੀਬੀ ਬਲਜੀਤ ਕੌਰ ਮਲੇਰਕੋਟਲੇ ਵਾਲੀਆਂ ਬੀਬੀਆਂ ਢਾਡੀ ਜਥੇ ਤੇ ਜਸਵੀਰ ਸਿੰਘ ਨਾਮਧਾਰੀ ਦੇ ਕੀਰਤਨੀ ਜਥਾ ਵੱਲੋਂ ਸੰਗਤ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਨਗਰ ਕੀਰਤਨ ਦੇ ਅੱਗੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਗਤਕਾ ਅਖਾੜਾ ਪਾਇਲ ਵੱਲੋਂ ਆਪਣੇ ਜੌਹਰ ਦਿਖਾ ਰਹੇ ਸਨ | ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ, ਦੁਕਾਨਦਾਰ ਭਰਾਵਾਂ ਤੇ ਸ਼ਹਿਰ ਦੀਆਂ ਸੰਗਤਾਂ ਵੱਲੋਂ ਥਾਂ-ਥਾਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਉੱਥੇ ਵੱਖ-ਵੱਖ ਵਾਰਡਾਂ, ਰਾਈਮਾਜਰਾ ਤੇ ਮੇਨ ਬਾਜ਼ਾਰ ਦੀਆਂ ਸੰਗਤਾਂ ਵੱਲੋਂ ਸੰਗਤ ਲਈ ਥਾਂ-ਥਾਂ 'ਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ | ਇਸ ਮੌਕੇ ਹੈੱਡ ਗ੍ਰੰਥੀ ਬਾਬਾ ਕਸ਼ਮੀਰਾ ਸਿੰਘ, ਇੰਜ: ਜਗਦੇਵ ਸਿੰਘ ਬੋਪਾਰਾਏ, ਮਨਜੀਤ ਸਿੰਘ ਡਾਇਰੈਕਟਰ ਪੀ. ਆਰ. ਟੀ. ਸੀ., ਪ੍ਰਧਾਨ ਰਜਿੰਦਰ ਸਿੰਘ, ਪ੍ਰਧਾਨ ਮਨਦੀਪ ਸਿੰਘ ਚੀਮਾ, ਜਸਵੀਰ ਸਿੰਘ, ਮਨਜੀਤ ਸਿੰਘ, ਸ਼ਮਸ਼ੇਰ ਸਿੰਘ, ਜੀਤ ਸਿੰਘ, ਮੰਗਾ ਸਿੰਘ, ਖ਼ਜ਼ਾਨਚੀ ਸੁਰਿੰਦਰ ਸਿੰਘ ਢਿੱਲੋਂ, ਮਨਦੀਪ ਸਿੰਘ ਚਾਪੜਾ, ਪਰਮਿੰਦਰ ਸਿੰਘ ਚਾਪੜਾ, ਵਿਜੇ ਕੁਮਾਰ ਨੇਤਾ, ਕੇਵਲ ਸਿੰਘ ਚਾਪੜਾ, ਫ਼ੌਜੀ ਗੁਰਜੰਟ ਸਿੰਘ ਆਦਿ ਸੰਗਤ ਹਾਜ਼ਰ ਸੀ |
ਮਲੌਦ, (ਸਹਾਰਨ ਮਾਜਰਾ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਲੋਂ ਪ੍ਰਧਾਨ ਮਾ: ਕਰਨੈਲ ਸਿੰਘ, ਨੰਬਰਦਾਰ ਤੇਜਿੰਦਰ ਸਿੰਘ ਪੰਮਾ, ਬਲਜੀਤ ਸਿੰਘ ਸ਼ੀਰੇ, ਹਰਨੇਕ ਸਿੰਘ ਚੀਮਾ, ਸੁਰਿੰਦਰਪਾਲ ਸਿੰਘ ਟੋਨੀ, ਡਾ: ਬਲਜਿੰਦਰਪਾਲ ਸਿੰਘ, ਜੀਤ ਸਿੰਘ ਸੋਮਲ, ਮੇਵਾ ਸਿੰਘ ਨਿੱਝਰ, ਅਜਮੇਰ ਸਿੰਘ ਖ਼ਾਲਸਾ, ਗਿਆਨੀ ਚਮਕੌਰ ਸਿੰਘ, ਚਰਨਕੰਵਲ ਸਿੰਘ ਲਾਲੀ ਸਮੂਹ ਕਮੇਟੀ ਵਲੋਂ ਨਗਰ ਦੇ (ਬਾਕੀ ਸਫ਼ਾ 10 'ਤੇ)
ਸਹਿਯੋਗ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬਾਂ ਦੀਆਂ ਖ਼ੁਸ਼ੀਆਂ ਵਿਚ ਕਰਵਾਏ 4 ਰੋਜ਼ਾ ਸਮਾਗਮਾਂ ਦੀ ਸਮਾਪਤੀ ਸਮੇਂ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਪ੍ਰਸਿੱਧ ਕਥਾਵਾਚਕ ਪ੍ਰੋ: ਬਲਜਿੰਦਰ ਸਿੰਘ ਨੇ ਵਿਚਾਰਾਂ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਇਤਿਹਾਸ ਨਾਲ ਜੋੜਿਆ | ਪ੍ਰਕਾਸ਼ ਪੁਰਬਾਂ ਦੀਆਂ ਖ਼ੁਸ਼ੀਆਂ ਅਤੇ ਕਾਕਾ ਸੰਗਜਾਪ ਸਿੰਘ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਭਾਟੀਆ ਪਰਿਵਾਰ ਵਲੋਂ ਸ੍ਰੀ ਨਿਸ਼ਾਨ ਸਾਹਿਬ ਦੇ ਚੋਲ੍ਹਾ ਸਾਹਿਬ ਦੀ ਸੇਵਾ ਕਰਵਾਉਣ ਤੇ ਪਿ੍ੰ: ਸੁਪਰੀਤਪਾਲ ਸਿੰਘ ਭਾਟੀਆ ਸਮੇਤ ਸਮਾਗਮ ਦੌਰਾਨ ਸੇਵਾਦਾਰਾਂ, ਸਕੂਲ ਪ੍ਰਬੰਧਕਾਂ, ਮਾਲਵਾ ਕਲੱਬ ਮਲੌਦ, ਨੌਜਵਾਨ ਵਰਗ ਅਤੇ ਸੇਵਾ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਗੁ: ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਐਮ. ਟੀ. ਪੀ. ਸਕੂਲ ਦੇ ਵਿਦਿਆਰਥੀ ਜਸ਼ਨਦੀਪ ਸਿੰਘ, ਗੁਰਲੀਨ ਕੌਰ, ਜੈਸਮੀਨ ਕੌਰ ਵਲੋਂ ਸ਼ਬਦ ਗਾਇਣ ਕੀਤਾ ਗਿਆ | ਇਸ ਮੌਕੇ ਬਾਬੂ ਸੁਰਿੰਦਰ ਕੁਮਾਰ ਬਗਈ, ਪਿੰ੍ਰ: ਸੰਜੀਵ ਮੋਦਗਿਲ, ਸੁਰਿੰਦਰ ਕੁਮਾਰ ਢੀਂਗਰਾ, ਮਾ: ਯੋਗੇਸ਼ ਬੇਦੀ, ਮਨੀ ਪ੍ਰਧਾਨ, ਸਾਬਕਾ ਕੌਾਸਲਰ ਸੁਖਜੀਤ ਸਿੰਘ ਲਾਲੀ, ਪਿ੍ੰ: ਸੁਪਰੀਤਪਾਲ ਸਿੰਘ ਭਾਟੀਆ, ਮੈਡਮ ਸਤਿੰਦਰ ਕੌਰ ਭਾਟੀਆ, ਮੈਡਮ ਜਸਲੀਨ ਕੌਰ, ਹਰਿੰਦਰ ਸਿੰਘ ਵਾਲੀਆ, ਮਾ: ਰਾਜ ਸਿੰਘ ਸ/ਮਾਜਰਾ, ਬਹਾਬਜੀਤ ਗਿੱਲ, ਬਲਵੰਤ ਰਾਮ ਪੱਪੂ, ਰੂਬਲ ਸਿੰਗਲਾ, ਮਾ: ਰਜੀਵ ਕੁਮਾਰ, ਰਾਜੂ ਸਲੂਜਾ, ਬੇਬੇ ਨਾਨਕੀ ਸੁਖਮਨੀ ਸੇਵਾ ਜਥਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |
ਮਲੌਦ, (ਦਿਲਬਾਗ ਸਿੰਘ ਚਾਪੜਾ)-ਪਿੰਡ ਆਲਮਪੁਰ ਚਾਪੜਾ ਦੇ ਸਾਬਕਾ ਫ਼ੌਜੀ ਹਰਚੰਦ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਨੌਜੁਆਨਾਂ ਦੀ ਮੈਰਾਥਨ ਦੌੜ ਕਰਵਾ ਕੇ ਨਿਵੇਕਲੇ ਢੰਗ ਨਾਲ ਮਨਾਇਆ ਗਿਆ | ਇਸ ਸਮੇਂ ਨੌਜਵਾਨਾਂ ਦੀ 7 ਕਿੱਲੋਮੀਟਰ ਲੰਮੀ ਦੌੜ ਕਰਵਾਈ ਗਈ, ਜਿਸ ਦਾ ਉਦਘਾਟਨ ਥਾਣਾ ਮੁਖੀ ਮਲੌਦ ਸਬ ਇੰਸਪੈਕਟਰ ਨਛੱਤਰ ਸਿੰਘ ਵੱਲੋਂ ਕੀਤਾ ਗਿਆ | ਇਸ ਮੁਕਾਬਲੇ ਵਿਚ ਸ਼ਿਵ ਕੁਮਾਰ ਲਸਾੜਾ ਪਹਿਲੇ, ਹਰਪ੍ਰੀਤ ਸਿੰਘ ਮਾਨ ਸਿਹੌੜਾ ਦੂਸਰੇ ਅਤੇ ਰਾਜੂ ਸਿਹੌੜਾ ਤੀਸਰੇ ਸਥਾਨ 'ਤੇ ਰਹੇ | ਜਿਨ੍ਹਾਂ ਦਾ ਸਾਬਕਾ ਫ਼ੌਜੀ ਹਰਚੰਦ ਸਿੰਘ ਵੱਲੋਂ ਗੁਰੂ ਸਾਹਿਬ ਦੀਆਂ ਤਸਵੀਰਾਂ ਅਤੇ ਨਕਦ ਇਨਾਮਾਂ ਨਾਲ ਸਨਮਾਨ ਕੀਤਾ ਗਿਆ | ਥਾਣਾ ਮੁਖੀ ਨਛੱਤਰ ਸਿੰਘ, ਸਰਪੰਚ ਪਰਮਿੰਦਰ ਸਿੰਘ, ਸਰਪੰਚ ਨਿਰਮਲ ਸਿੰਘ, ਸਾਬਕਾ ਸਰਪੰਚ ਦਿਲਬਾਗ ਸਿੰਘ, ਮਨਦੀਪ ਸਿੰਘ ਵੱਲੋਂ ਸਾਬਕਾ ਫ਼ੌਜੀ ਹਰਚੰਦ ਸਿੰਘ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਗਈ | ਇਸ ਸਮੇਂ ਅਮਰੀਕ ਸਿੰਘ, ਮੇਜਰ ਸਿੰਘ, ਬਚਿੱਤਰ ਸਿੰਘ, ਮਹਿੰਦਰ ਸਿੰਘ, ਸਿਕੰਦਰ ਸਿੰਘ, ਦਰਸ਼ਨ ਸਿੰਘ, ਤਰਲੋਚਨ ਸਿੰਘ (ਸਾਰੇ ਸਾਬਕਾ ਫ਼ੌਜੀ), ਸੁਖਜਿੰਦਰ ਸਿੰਘ, ਹੌਲਦਾਰ ਸੁਰਜੀਤ ਸਿੰਘ, ਕਰਮਜੀਤ ਸਿੰਘ, ਮਾਸਟਰ ਯਾਦਵਿੰਦਰ ਸਿੰਘ, ਬਲਦੇਵ ਸਿੰਘ ਅਤੇ ਨੰਬਰਦਾਰ ਅਮਰ ਸਿੰਘ ਆਦਿ ਵੀ ਹਾਜ਼ਰ ਸਨ | ਇਸ ਸਮੇਂ ਛੋਟੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੀ ਵੀ ਦੌੜ ਕਰਵਾਈ ਗਈ ਅਤੇ ਨਕਦ ਇਨਾਮ ਦਿੱਤੇ ਗਏ | ਇਸ ਮੌਕੇ ਉਨ੍ਹਾਂ ਵੱਲੋਂ ਬਰੈੱਡਾਂ ਅਤੇ ਪਕੌੜਿਆਂ ਦਾ ਭੰਡਾਰਾ ਵੀ ਵਰਤਾਇਆ ਗਿਆ | ਜ਼ਿਕਰਯੋਗ ਹੈ ਕਿ ਸਾਬਕਾ ਫ਼ੌਜੀ ਹਰਚੰਦ ਸਿੰਘ ਨੇ ਦੇਸ਼ ਲਈ ਲੜੀਆਂ ਚਾਰ ਲੜਾਈਆਂ ਵਿਚ ਭਾਗ ਲਿਆ, ਪਰ ਉਨ੍ਹਾਂ ਕਿਹਾ ਕਿ ਪਾਕਿਸਤਾਨ ਵਾਲੇ ਹੁਣ ਲਾਂਘਾ ਖੁੱਲਣ ਸਮੇਂ ਹੀ ਨਹੀਂ ਪਹਿਲਾ ਵੀ ਭਾਰਤੀਆ ਅਤੇ ਖ਼ਾਸ ਕਰਕੇ ਪੰਜਾਬੀਆਂ ਦਾ ਸਤਿਕਾਰ ਕਰਦੇ ਰਹੇ ਹਨ ਜਦੋਂ ਕਿ ਚੀਨ ਨਾਲ ਹਮੇਸ਼ਾ ਸਾਡੀ ਅਣਬਣ ਹੁੰਦੀ ਰਹਿੰਦੀ ਸੀ, ਪਰ ਸਰਕਾਰਾਂ ਪਤਾ ਨਹੀਂ ਕਿਉਂ ਪਾਕਿਸਤਾਨ ਨੂੰ ਬਦਨਾਮ ਕਰਨ 'ਤੇ ਲੱਗੀਆਂ ਰਹਿੰਦੀਆਂ ਹਨ |
ਦੋਰਾਹਾ, (ਜੋਗਿੰਦਰ ਸਿੰਘ ਓਬਰਾਏ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਇਸ ਇਲਾਕੇ ਦੇ ਵੱਖ ਵੱਖ ਧਾਰਮਿਕ ਸਥਾਨਾਂ 'ਤੇ ਵੱਡੀ ਪੱਧਰ ਦੇ ਸਮਾਗਮ ਹੋਏ, ਜਿਸ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਇਤਿਹਾਸਕ ਅਸਥਾਨ ਗੁਰਦੁਆਰਾ ਦੇਗਸਰ ਸਾਹਿਬ (ਕਟਾਣਾ ਸਾਹਿਬ) ਵਿਖੇ ਸਵੇਰੇ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਆਸਾ ਦੀ ਵਾਰ ਦਾ ਕੀਰਤਨ ਹੋਇਆ, ਉਪਰੰਤ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਸਬੰਧੀ ਰੌਸ਼ਨੀ ਪਾਈ ਅਤੇ ਕਈ ਨਾਮਵਰ ਵਿਦਵਾਨਾਂ ਨੇ ਗੁਰੂ ਨਾਨਕ ਦੇਵ ਜੀ ਵੱਲੋਂ ਰਚੀ ਬਾਣੀ ਅਤੇ ਦਿੱਤੇ ਸੰਦੇਸ਼ ਦਾ ਜ਼ਿਕਰ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗੌਰਵਮਈ ਇਤਿਹਾਸਕ ਵਿਰਸੇ ਨਾਲ ਜੁੜਨ | ਇਸੇ ਤਰ੍ਹਾਂ ਇਤਿਹਾਸਕ ਅਸਥਾਨ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਵੀ ਦੀਵਾਨ ਸਜੇ, ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਆਪਣੀ ਹਾਜ਼ਰੀ ਲਵਾਈ | ਗੁਰਦੁਆਰਾ ਸਿੰਘ ਸਭਾ ਦੋਰਾਹਾ, ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ, ਗੁਰਦੁਆਰਾ ਸੰੁਦਰ ਨਗਰ, ਗੁਰਦੁਆਰਾ ਜ਼ੈਲਦਾਰ ਮੁਹੱਲਾ, ਸ੍ਰੀ ਵਿਸ਼ਵਕਰਮਾ ਮੰਦਰ ਅਤੇ ਹੋਰ ਕਈ ਧਾਰਮਿਕ ਅਸਥਾਨਾਂ 'ਤੇ ਵੀ ਵੱਡੀ ਪੱਧਰ ਦੇ ਦੀਵਾਨ ਸਜੇ | ਜਿੱਥੇ ਬੁਲਾਰਿਆਂ ਨੇ ਆਪਣੇ ਧਾਰਮਿਕ ਵਿਚਾਰ ਰੱਖੇ ਅਤੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਾਰੇ ਗੁਰਦੁਆਰਾ ਸਾਹਿਬਾਨਾਂ ਵਿਚ ਅਤੁੱਟ ਲੰਗਰ ਵਰਤਾਏ ਗਏ ਅਤੇ ਕਈ ਧਾ

ਪਿੰਡ ਪੂਰਬਾ ਵਿਖੇ ਪ੍ਰਕਾਸ਼ ਪੁਰਬ 'ਤੇ ਮੁਫ਼ਤ ਕੰਪਿਊਟਰ ਲੈਬ ਦਾ ਉਦਘਾਟਨ

ਬੀਜਾ, 10 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਪਹਿਲੀ ਪਾਤਸ਼ਾਹੀ ਸ਼੍ਰੀ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨੇੜਲੇ ਪਿੰਡ ਪੂਰਬਾ ਵਿਖੇ ਗਰਾਮ ਪੰਚਾਇਤ ਅਤੇ ਐਨ. ਆਰ. ਆਈ. ਭਰਾਵਾਂ ਦੇ ਸਹਿਯੋਗ ਨਾਲ ਸਮਾਜਸੇਵੀ ਗੁਰਦੀਪ ਸਿੰਘ ਅਤੇ ਹਰਨੇਕ ਸਿੰਘ ਢਿੱਲੋਂ ਦੇ ਯਤਨਾਂ ...

ਪੂਰੀ ਖ਼ਬਰ »

ਸਮਰਾਲਾ- ਖੰਨਾ ਸੜਕ ਦੀ ਮੁਰੰਮਤ ਦਾ ਕੰਮ ਇਕ ਹਫ਼ਤੇ ਵਿਚ ਸ਼ੁਰੂ ਹੋ ਜਾਵੇਗਾ- ਢਿੱਲੋਂ

ਸਮਰਾਲਾ, 12 ਨਵੰਬਰ (ਸੁਰਜੀਤ ਸਿੰਘ)-ਸਮਰਾਲਾ-ਖੰਨਾ ਸੜਕ ਦੀ ਮੁਰੰਮਤ ਦਾ ਕੰਮ ਇਕ ਹਫ਼ਤੇ ਵਿਚ ਸ਼ੁਰੂ ਹੋ ਜਾਵੇਗਾ¢ ਇਹ ਗੱਲ ਅੱਜ ਯੂਥ ਕਾਂਗਰਸ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਨੇ 'ਅਜੀਤ' ਨਾਲ ਗੱਲ ਕਰਦਿਆਂ ਆਖੀ | ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਰੂਰੀ ਫ਼ੰਡ ...

ਪੂਰੀ ਖ਼ਬਰ »

ਖੰਨਾ ਦੇ ਦਿਲਸ਼ਾਨ ਨੇ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਜਿੱਤੇ 2 ਚਾਂਦੀ ਦੇ ਤਗਮੇ

ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ)-ਕਤਰ ਦੇ ਦੋਹਾ ਵਿਚ ਚੱਲ ਰਹੀਆਂ 14ਵੀਂ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਖੰਨਾ ਦੇ ਨਿਸ਼ਾਨੇਬਾਜ਼ ਦਿਲਸ਼ਾਨ ਕੈਲੇ ਨੇ ਚਾਂਦੀ ਦੇ 2 ਤਗਮੇ ਜਿੱਤ ਕੇ ਖੰਨਾ ਦਾ ਨਾਂਅ ਰੌਸ਼ਨ ਕੀਤਾ ਹੈ | ਕਈ ਅੰਤਰਰਾਸ਼ਟਰੀ ਪੱਧਰ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਨੇ ਆਪਣੇ ਵਿਵੇਕ ਨਾਲ ਪਖੰਡਾਂ ਨੂੰ ਰੱਦ ਕੀਤਾ- ਮਾ. ਤਰਲੋਚਨ ਸਿੰਘ

ਸਮਰਾਲਾ, 12 ਨਵੰਬਰ (ਸੁਰਜੀਤ ਸਿੰਘ)-ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਵਿਵੇਕ ਨਾਲ ਸਮਾਜ ਵਿਚ ਫੈਲੇ ਪਖੰਡਾਂ ਨੂੰ ਤਰਕਪੂਰਣ ਦਲੀਲਾਂ ਨਾਲ ਰੱਦ ਕੀਤਾ | ਇਹ ਵਿਚਾਰ ਉੱਘੇ ਨਾਟਕਕਾਰ ਮਾਸਟਰ ਤਰਲੋਚਨ ਸਿੰਘ ਨੇ ਐਡਵੋਕੇਟ ਦਲਜੀਤ ਸਿੰਘ ਸ਼ਾਹੀ ਦੀ ਪ੍ਰਧਾਨਗੀ ਵਿਚ ...

ਪੂਰੀ ਖ਼ਬਰ »

ਗੁੰਮ ਹੋਈ ਗੰੁਗੀ ਤੇ ਬੋਲੀ ਔਰਤ ਨੂੰ ਪਰਿਵਾਰ ਵਾਲੇ ਮਿਲੇ

ਜੌੜੇਪੁਲ ਜਰਗ, 12 ਨਵੰਬਰ (ਪਾਲਾ ਰਾਜੇਵਾਲੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ ਦੇਖਣ ਦੀ ਭਾਵਨਾ ਨਾਲ ਘਰੋਂ ਤੁਰੀ ਗੰੁਗੀ ਤੇ ਬੋਲੀ ਔਰਤ ਜੋ ਕਿ ਰਸਤਾ ਹੀ ਭੁੱਲ ਗਈ ਸੀ | ਇਹ ਔਰਤ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਮਾਮਲੇ ਵਿਚ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਖੰਨਾ, 12 ਨਵੰਬਰ (ਮਨਜੀਤ ਸਿੰਘ ਧੀਮਾਨ) - ਥਾਣਾ ਸਦਰ ਖੰਨਾ ਪੁਲਿਸ ਨੇ ਖੇਤ ਵਿਚ ਪਈ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਖੰਨਾ ਦੇ ਐੱਸ. ਆਈ. ਗੁਰਜੰਟ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਂ-ਪੁੱਤ ਦੀ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਸਾਹਨੇਵਾਲ, 12 ਨਵੰਬਰ (ਅਮਰਜੀਤ ਸਿੰਘ ਮੰਗਲੀ)-ਥਾਣਾ ਕੰੂਮਕਲਾਂ ਦੀ ਪੁਲਿਸ ਨੇ ਮਾਂ-ਪੁੱਤ ਕੀ ਕੁੱਟਮਾਰ ਕਰਨ ਵਾਲੇ ਦਵਿੰਦਰ ਸਿੰਘ ਪੁੱਤਰ ਧਰਮਪਾਲ ਸਿੰਘ, ਸਿਕੰਦਰ ਸਿੰਘ ਪੁੱਤਰ ਧਰਮਪਾਲ ਸਿੰਘ, ਬਟਾ ਸਿੰਘ ਪੁੱਤਰ ਦਰਸ਼ਨ ਸਿੰਘ, ਮਨਜੀਤ ਕੌਰ ਪਤਨੀ ਧਰਮਪਾਲ ਸਿੰਘ ...

ਪੂਰੀ ਖ਼ਬਰ »

ਭਗੌੜਾ ਕਾਬੂ

ਖੰਨਾ, 12 ਨਵੰਬਰ (ਪੱਤਰ ਪ੍ਰੇਰਕ) - ਦਫ਼ਾ 420, 120 ਬੀ ਦੇ ਕੇਸ ਅਧੀਨ ਭਗੌੜਾ ਕਥਿਤ ਦੋਸ਼ੀ ਗਗਨਦੀਪ ਸਿੰਘ ਵਾਸੀ ਕੁੰਬੜਾ ਗਿ੍ਫ਼ਤਾਰ ਕਰ ਕੇ ਅਦਾਲਤ ਦੇ ਹੁਕਮਾਂ 'ਤੇ ਜੇਲ੍ਹ ਭੇਜ ਦਿੱਤਾ ਗਿਆ | ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰ: ਗੁਰਮੇਲ ਸਿੰਘ ਨੇ ਦੱਸਿਆ ਕਿ ਅਮਰੀਕ ਸਿੰਘ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX