ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 day ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  1 day ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  1 day ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  1 day ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  1 day ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  1 day ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  1 day ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  1 day ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  1 day ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  1 day ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  1 day ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  1 day ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  1 day ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  1 day ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  1 day ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  1 day ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  1 day ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  1 day ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਬਰਨਾਲਾ

ਵੱਖ-ਵੱਖ ਥਾੲੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬਰਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਥਾਨਕ ਪੁਰਾਣਾ ਬਾਜ਼ਾਰ ਸਥਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਭਾਈ ਰਣਜੀਤ ਸਿੰਘ ਜਲਾਲਦੀਵਾਲ ਤੇ ਭਾਈ ਰਾਮ ਸਿੰਘ ਦੇ ਰਾਗੀ ਜਥਿਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਭਾਈ ਕਰਮਜੀਤ ਸਿੰਘ ਸਾਬਕਾ ਗ੍ਰੰਥੀ ਬਾਬਾ ਗਾਂਧਾ ਸਿੰਘ ਨੇ ਗੁਰੂ ਜੀ ਦੇ ਜੀਵਨ-ਉਪਦੇਸ਼ਾਂ ਬਾਰੇ ਵਿਸਥਾਰ ਸਹਿਤ ਸੰਗਤਾਂ ਨੂੰ ਜਾਣਕਾਰੀ ਕਰਵਾਇਆ ਗਿਆ | ਗੁ: ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਭੋਲਾ ਅਤੇ ਜਨਰਲ ਸਕੱਤਰ ਗਿਆਨੇਸ਼ਵਰ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸ਼ਹੀਦ ਸਿੰਘਾਂ ਕਿਲ੍ਹਾ ਪੱਤੀ ਹੰਡਿਆਇਆ ਵਿਖੇ ਮੱੁਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਨੇ ਪ੍ਰਧਾਨ ਅਸ਼ਵਨੀ ਆਸੂ, ਕੁਲਦੀਪ ਸਿੰਘ ਤਾਜਪੁਰੀਆ, ਜਗਵਿੰਦਰ ਸਿੰਘ, ਦਵਿੰਦਰ ਸਿੰਘ, ਐਮ.ਸੀ. ਜਰਨੈਲ ਕੌਰ, ਗੁਰਤੇਜ ਰਾਣਾ, ਮਹਿਮਾ ਸਿੰਘ, ਅਵਤਾਰ ਸਿੰਘ ਤਾਰੀ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਦਿਲਵੀਰ ਸਿੰਘ, ਮਾਲੀ ਸਿੰਘ, ਹਰਬੰਸ ਸਿੰਘ, ਬੇਅੰਤ ਕੌਰ ਸਾਬਕਾ ਮੀਤ ਪ੍ਰਧਾਨ, ਜਰਮਨਜੀਤ ਸਿੰਘ ਐਮ.ਸੀ., ਬਸਾਵਾ ਸਿੰਘ ਆਦਿ ਸਮੇਤ ਸੰਗਤਾਂ ਸ਼ਾਮਿਲ ਸਨ | ਇਸੇ ਤਰ੍ਹਾਂ ਗੁਰਦੁਆਰਾ ਅੜੀਸਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਕੋਠੇ ਚੂੰਘਾ-ਧੌਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸੰਗਤਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਇਸ ਮੌਕੇ ਬਾਬਾ ਬਾਬੂ ਸਿੰਘ (ਕਾਰ ਸੇਵਾ ਵਾਲੇ), ਸਾਬਕਾ ਸਰਪੰਚ ਦਰਸ਼ਨ ਸਿੰਘ ਚੂੰਘ, ਨੰਬਰਦਾਰ ਭਰਪੂਰ ਸਿੰਘ, ਸਾਬਕਾ ਸਰਪੰਚ ਭਰਪੂਰ ਸਿੰਘ ਚੂੰਘ, ਫ਼ੌਜਾ ਸਿੰਘ ਚੂੰਘ, ਗ੍ਰੰਥੀ ਰਾਮ ਸਿੰਘ ਆਦਿ ਸਮੇਤ ਸੰਗਤਾਂ ਸ਼ਾਮਿਲ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਜਗਤ ਗੁਰੂ, ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕਸਬਾ ਹੰਡਿਆਇਆ ਤੇ ਇਲਾਕੇ ਭਰ 'ਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਇਸ ਸਮੇਂ ਮੈਨੇਜਰ ਜਗਦੇਵ ਸਿੰਘ ਖੱਟੜਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਲੋਕਾਈ ਨੂੰ ਤਾਰਨ ਲਈ ਆਏ ਸਨ | ਜਿਨ੍ਹਾਂ ਨੇ ਪਾਪਾਂ, ਪਾਖੰਡਵਾਦ ਦਾ ਛਾਇਆ ਹਨੇਰਾ ਬਾਣੀ ਰਾਹੀਂ ਸੰਗਤਾਂ ਨੂੰ ਉਪਦੇਸ਼ ਦੇ ਕੇ ਦੂਰ ਕੀਤਾ | ਜਿਨ੍ਹਾਂ ਦਾ ਉਪਦੇਸ਼ 550 ਸਾਲ ਪਹਿਲਾਂ ਵੀ ਸੀ ਤੇ ਹੁਣ ਵੀ ਦੁਨੀਆ ਨੂੰ ਤਾਰਦਾ ਹੈ | ਭੋਗ ਉਪਰੰਤ ਰਾਗੀ ਜਰਨੈਲ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਢਾਡੀ ਜਥਿਆਂ ਨੇ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਗੁਰਦੁਆਰਾ ਦੇ ਮੱੁਖ ਗ੍ਰੰਥੀ ਜਸਪਾਲ ਸਿੰਘ ਵਲੋਂ ਗੁਰਮੇਲ ਸਿੰਘ ਗਿੱਲ, ਗੁਰਪ੍ਰੀਤ ਸਿੰਘ ਤਾਜਪੁਰੀਆ, ਸੁਖਦੇਵ ਸਿੰਘ, ਮਲਕੀਤ ਸਿੰਘ, ਮਿੱਠੂ ਸਿੰਘ, ਹਰਮਨ ਸਿੰਘ, ਰਾਜਦੀਪ ਸਿੰਘ, ਸੁਰਿੰਦਰ ਸਿੰਘ, ਸੁਖਦੇਵ ਸਿੰਘ, ਪ੍ਰਧਾਨ ਬੱਗਾ ਸਿੰਘ, ਲਿਆਕਤ ਅਲੀ, ਕਰਨ ਬਾਵਾ ਰੌਮੀ, ਰਾਜੂ ਹਲਵਾਈ, ਮਨਦੀਪ ਸਿੰਘ, ਹਰਪਾਲ ਸਿੰਘ, ਅੰਮਿ੍ਤਪਾਲ ਸਿੰਘ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਦੇ ਡੇਰਾ ਬਾਬਾ ਜੀਵਾ ਨਾਥ ਮਹਿਰਮੀਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਏ ਗਏ | ਇਸ ਮੌਕੇ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਅਤੇ ਮੱੁਖ ਸੇਵਾਦਾਰ ਪਿਸ਼ੌਰਾ ਸਿੰਘ ਮਹਿਰਮੀਆ ਨੇ ਬੂਟੇ ਲਗਉਣ ਦਾ ਉਦਘਾਟਨ ਕੀਤਾ ਤੇ ਕਿਹਾ ਕਿ ਸਾਨੂੰ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ | ਇਸ ਸਬੰਧੀ ਕੁਦਰਤ ਪ੍ਰੇਮੀ ਟੀਮ ਹੰਡਿਆਇਆ, ਧੌਲਾ ਅਤੇ ਬਰਨਾਲਾ (ਪੀ.ਬੀ. 19 ਵਾਲੇ) ਦੇ ਪ੍ਰਬੰਧਕ ਮੋਹਣ ਸਿੰਘ ਖ਼ਾਲਸਾ, ਸੰਦੀਪ ਧੌਲਾ ਅਤੇ ਬੂਟਾ ਸਿੰਘ ਧਾਲੀਵਾਲ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਇਨ੍ਹਾਂ ਬੂਟਿਆਂ ਦੀ ਰਾਊਾਡ ਗਲਾਸ ਸੰਸਥਾ ਦੇ ਸਰਨਵੀਰ ਸਿੰਘ ਗਿੱਲ ਨੇ ਸਹਾਇਤਾ ਕੀਤੀ | ਇਸ ਮੌਕੇ ਮਾ: ਅਵਤਾਰ ਸਿੰਘ, ਸੁਖਵੀਰ ਸਿੰਘ ਗਿੱਲ, ਦੀਪਇੰਦਰ ਦੀਪੀ, ਸਲੀਮ ਖ਼ਾਨ, ਕਰਨੈਲ ਸਿੰਘ ਆਦਿ ਸਮੇਤ ਵਾਤਾਵਰਨ ਪ੍ਰੇਮੀ ਮੈਂਬਰ, ਇੰਸਪੈਕਟਰ ਰਾਜਪਾਲ ਸਿੰਘ ਇੰਚਾਰਜ ਸਾਂਝ ਕੇਂਦਰ ਬਰਨਾਲਾ, ਸਬ-ਇੰਸਪੈਕਟਰ ਸੁਖਪਾਲ ਸਿੰਘ ਟਾਂਡੀਆ, ਏ.ਐਸ.ਆਈ. ਬਲਜਿੰਦਰ ਸਿੰਘ, ਜਸਵੀਰ ਸਿੰਘ ਗਿੱਲ, ਜਗਸੀਰ ਸਿੰਘ
(ਬਾਕੀ ਸਫ਼ਾ 8 'ਤੇ)
ਫ਼ੌਜੀ, ਗੋਲਡੀ ਸ਼ਰਮਾ, ਬੂਟਾ ਸਿੰਘ ਧਾਲੀਵਾਲ, ਨਿਰਮਲ ਸਿੰਘ ਧਾਲੀਵਾਲ, ਸੰਦੀਪ ਬਾਬਾ ਧੌਲਾ ਆਦਿ ਸ਼ਾਮਿਲ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਸਟੇਟਬੈਂਕ ਆਫ਼ ਇੰਡੀਆ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਭੋਗ ਉਪਰੰਤ ਰਾਗੀ ਭਾਈ ਅਵਤਾਰ ਸਿੰਘ ਅਤੇ ਭਾਈ ਗੋਪਾਲ ਸਿੰਘ ਦਰਦੀ ਨੇ ਕੀਰਤਨ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਚਾਨਣਾ ਪਾਇਆ | ਐਸ.ਬੀ.ਆਈ. ਬੈਂਕ ਦੇ ਮੁੱਖ ਮੈਨੇਜਰ ਅਨਿਲ ਦੱਤ ਸ਼ਰਮਾ ਨੇ ਰਾਗੀ ਸਿੰਘਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਜੰਟ ਸਿੰਘ ਸੋਨਾ, ਲਾਭ ਸਿੰਘ, ਬੈਂਕ ਦਾ ਸਮੂਹ ਸਟਾਫ਼ ਆਦਿ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਚਾਣਕਿਆ ਐਜੂਕੇਸ਼ਨ ਅਕੈਡਮੀ ਬਰਨਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸੰਸਥਾ ਦੇ ਮੁਖੀ ਕੁਲਦੀਪ ਸਿੰਘ ਦੱੁਗ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ¢ ਸਮਾਗਮ ਦੌਰਾਨ ਆਰਮੀ ਜੀ.ਡੀ. ਦਾ ਪੇਪਰ ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀ ਲਵਪ੍ਰੀਤ ਸਿੰਘ ਮੱਲੀਆ, ਮਨਦੀਪ ਸਿੰਘ ਜਗਜੀਤਪੁਰਾ ਅਤੇ ਅਮਨਦੀਪ ਸਿੰਘ ਸ਼ਹਿਣਾ ਨੂੰ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਸੋਮਨ ਸਿੰਘ ਅਤੇ ਅਮਨਦੀਪ ਸਿੰਘ ਬਾਵਾ, ਗੁਰਪਾਲ ਚੋਪੜਾ, ਚਰਨਜੀਤ ਕੌਰ, ਲਵਪ੍ਰੀਤ ਸਿੰਘ, ਮਨੀਸ਼ ਕੁਮਾਰ ਆਦਿ ਹਾਜ਼ਰ ਸਨ |
ਧਨੌਲਾ, (ਰਘਵੀਰ ਸਿੰਘ ਚੰਗਾਲ)-ਜਗਤ ਗੁਰੂ ਤੇ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਪੁਰਾ ਸਾਹਿਬ ਪਿੰਡ ਕੁੱਬੇ ਵਿਖੇ ਸੰਤ ਬਾਬਾ ਬੂਟਾ ਸਿੰਘ ਜੀ ਗੁੜਥੜੀ ਵਾਲਿਆਂ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਕਥਾ ਕੀਰਤਨ ਕਰਦਿਆਂ ਬਾਬਾ ਬੂਟਾ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਬਾਲ ਉਮਰ ਵਿਚ ਕੀਤੇ ਅਨੋਖੇ ਤੇ ਵਿਲੱਖਣ ਬਿਰਤਾਂਤ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ | ਇਸ ਸਮਾਗਮ ਦੌਰਾਨ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਅਖੰਡ ਪਾਠ ਸਾਹਿਬ ਜੀ ਦੀ ਸੇਵਾ ਬੀਬੀ ਬਲਵਿੰਦਰ ਕੌਰ ਤੇ ਜਵੰਧਾ ਪਰਿਵਾਰ ਵਲੋਂ ਨਿਭਾਈ ਗਈ | ਇਸ ਸਮਾਗਮ ਮੌਕੇ ਜਥੇਦਾਰ ਮੱਘਰ ਸਿੰਘ, ਭਾਈ ਗੋਬਿੰਦਰ ਸਿੰਘ ਸਿੱਧੂ, ਬਾਬਾ ਜਸਪ੍ਰੀਤ ਸਿੰਘ, ਜਗਦੇਵ ਸਿੰਘ ਮੱਪੀ, ਕਲੱਬ ਦੇ ਪ੍ਰਧਾਨ ਜਗਤਾਰ ਸਿੰਘ, ਜਸਵਿੰਦਰ ਸਿੰਘ ਗੋਰਖਾ, ਸ਼ੋ੍ਰਮਣੀ ਕਮੇਟੀ ਦੇ ਧਾਰਮਿਕ ਅਧਿਆਪਕ ਭਾਈ ਗੁਰਜੰਟ ਸਿੰਘ ਛੀਨੀਵਾਲ, ਕੰਵਰਜੀਤ ਸਿੰਘ ਕਿੰਮੀ, ਸਰਪੰਚ ਰੁਪਿੰਦਰ ਕੌਰ, ਸ਼ਿੰਗਾਰਾ ਸਿੰਘ ਪੰਚ ਤੇ ਗੁਰਪ੍ਰੀਤ ਸਿੰਘ ਆਦਿ ਪਿੰਡ ਦੇ ਮੁਹਤਬਰ ਵਿਅਕਤੀ ਹਾਜ਼ਰ ਸਨ |
ਧਨੌਲਾ, (ਚੰਗਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕਾਲੇਕੇ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਵਿਚ ਸਮੂਹ ਨਗਰ ਪੰਚਾਇਤ, ਹਿੰਦੂ ਭਾਈਚਾਰਾ, ਮੁਸਲਿਮ ਭਾਈਚਾਰਾ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਪ੍ਰਧਾਨ ਪਰਦੀਪ ਸਿੰਘ, ਸਰਪੰਚ ਸੁਖਦੇਵ ਸਿੰਘ, ਬਸ਼ੀਰ ਖ਼ਾਨ, ਗੁਰਚੇਤ ਸਿੰਘ ਪੰਚ, ਬਲਦੇਵ ਸਿੰਘ ਪੰਚ, ਰੂਪ ਸਿੰਘ ਪੰਚ, ਰਣਜੀਤ ਸਿੰਘ ਪੰਚ, ਮੱਖਣ ਖ਼ਾਨ, ਲਾਲ ਖ਼ਾਨ, ਗੁਰਮੀਤ ਪ੍ਰਧਾਨ, ਜਗਸੀਰ ਸਿੰਘ ਸਾਬਕਾ ਸਰਪੰਚ ਆਦਿ ਨਗਰ ਨਿਵਾਸੀ ਮੌਜੂਦ ਸਨ |
ਤਪਾ ਮੰਡੀ­ (ਵਿਜੇ ਸ਼ਰਮਾ)-ਨੇੜਲੇ ਪਿੰਡ ਤਪਾ-ਦਰਾਜ ਦੇ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਗੁਰੂ ਘਰ ਦੀ ਕਮੇਟੀ ਅਤੇ ਨਗਰ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਪ੍ਰਕਾਸ਼ ਦਿਹਾੜੇ ਨੂੰ ਮੱੁਖ ਰੱਖਦਿਆਂ ਹੋਇਆ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਲਗਾਤਾਰ ਕਈ ਦਿਨਾਂ ਤੱਕ ਪ੍ਰਭਾਤ ਫੇਰੀਆਂ ਵੀ ਕੱਢੀਆਂ ਗਈਆਂ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਰਾਗੀ ਸਿੰਘਾਂ ਵਲੋਂ ਰਸਭਿੰਨ੍ਹਾਂ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸ਼੍ਰੀ ਅਖੰਡ ਪਾਠਾਂ ਦੇ ਭੋਗ ਵੀ ਪਾਏ ਗਏ | ਇਸ ਮੌਕੇ ਕਮੇਟੀ ਚੇਅਰਮੈਨ ਜਗਦੀਸ਼ ਸਿੰਘ ਬਰਾੜ, ਮੈਨੇਜਰ ਜੰਗ ਸਿੰਘ ਜੰਗੀਆਣਾ, ਬਾਬਾ ਗੁਰਜੰਟ ਸਿੰਘ, ਸਾਬਕਾ ਚੇਅਰਮੈਨ ਗੁਰਜੰਟ ਸਿੰਘ ਧਾਲੀਵਾਲ, ਗੁਰਨਾਮ ਸਿੰਘ, ਸਰਪੰਚ ਬਲਵਿੰਦਰ ਸਿੰਘ, ਸਮਸ਼ੇਰ ਸਿੰਘ, ਸੁਖਵਿੰਦਰ ਸਿੰਘ, ਬਾਬਾ ਮਹਿੰਦਰ ਸਿੰਘ, ਸਾਬਕਾ ਸਰਪੰਚ ਬਲਵੀਰ ਸਿੰਘ, ਸਰਪੰਚ ਕਰਮ ਸਿੰਘ ਆਦਿ ਹਾਜਰ ਸਨ |
ਇਸੇ ਤਰ੍ਹਾਂ ਸ੍ਰੀ ਗੁਰੂਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੁਨੀਆਂ ਭਰ 'ਚ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਜਿਸ ਦੇ ਸਬੰਧ 'ਚ ਨੇੜਲੇ ਪਿੰਡ ਢਿੱਲਵਾਂ ਦੇ ਗੁਰਦੁਆਰਾ ਪਾਤਸ਼ਾਹੀ ਨੌਾਵੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਪ੍ਰਬੰਧਕ ਕਮੇਟੀ ਅਤੇ ਨਗਰ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਰਾਗੀ ਸਿੰਘਾਂ ਵਲੋਂ ਰਸਭਿੰਨ੍ਹਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰੂ ਘਰ ਵਿਖੇ ਸੰਗਤਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕਰ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਕੇ ਪਰਿਵਾਰਾਂ ਦੀ ਚੜਦੀਕਲਾਂ ਲਈ ਅਰਦਾਸ ਕੀਤੀ | ਸਮਾਗਮ 'ਚ ਗੁਰੂ ਘਰ ਦੇ ਮੈਨੇਜਰ ਸੁਖਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਦੇ ਜੀਵਨ 'ਤੇ ਵਿਸਥਾਰ ਰੂਪ 'ਚ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਸੱੁਭ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੱਤੀ | ਇਸ ਮੌਕੇ ਚੇਅਰਮੈਨ ਰਣਦੀਪ ਸਿੰਘ, ਨੰਬਰਦਾਰ ਸਤਵਿੰਦਰ ਸਿੰਘ ਸੋਨਾ, ਡਾ: ਇਕਬਾਲ ਸਿੰਘ, ਮੇਜਰ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਗੁਰਜੰਟ ਸਿੰਘ ਸਾਬਕਾ ਪ੍ਰਧਾਨ, ਭੁਪਿੰਦਰ ਸਿੰਘ ਕਾਲਾ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜਰ ਸਨ |
ਇਸੇ ਤਰ੍ਹਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਦਿਹਾੜੇ 'ਤੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਦੇ ਸਹਿਯੋਗ ਨਾਲ ਪ੍ਰਕਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਨਾਲ ਮਨਾਇਆ ਗਿਆ | ਇਸ ਮੌਕੇ ਰਾਗੀ ਸਿੰਘਾਂ ਵਲੋਂ ਰਸਭਿੰਨ੍ਹਾਂ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਨੰਬਰਦਾਰ ਬਲਵੰਤ ਸਿੰਘ, ਗੁਰਦੀਪ ਸਿੰਘ ਆਦਿ ਨੇ ਸ੍ਰੀ ਗੁਰੂ ਨਾਨਕ ਦੇਵ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਅਤੇ ਉਨ੍ਹਾ ਵਲੋਂ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਰਛਪਾਲ ਸਿੰਘ ਤਪਾ, ਗੁਰਵਿੰਦਰ ਸਿੰਘ ਬਾਸੀ, ਕੁਲਵਿੰਦਰ ਸਿੰਘ, ਜੱਸੀ ਸਿੰਘ, ਭੋਲਾ ਸਿੰਘ, ਭਗਵੰਤ ਸਿੰਘ ਚੱਠਾ, ਜਗਜੀਤ ਸਿੰਘ ਪੰਧੇਰ, ਜਸਵਿੰਦਰ ਸਿੰਘ ਚੱਠਾ, ਬੂਟਾ ਸਿੰਘ, ਜਗਤਾਰ ਸਿੰਘ ਬਾਸੀ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਪਿੰਡ ਸਹਿਜੜਾ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਗੁਰਦੁਆਰਾ ਸਾਹਿਬ ਤੋਂ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਇਸ ਨਗਰ ਕੀਰਤਨ ਦਾ ਹਰ ਪੜਾਅ 'ਤੇ ਸੰਗਤਾਂ ਨੇ ਭਰਵਾਂ ਸੁਆਗਤ ਕੀਤਾ | ਇਸ ਸਮੇਂ ਭਾਈ ਭੋਲਾ ਸਿੰਘ ਸਹਿਜੜਾ ਦੇ ਜਥੇ ਨੇ ਗੁਰਬਾਣੀ ਕੀਰਤਨ ਸੁਣਾ ਕੇ ਸ਼ਰਧਾਲੂ ਸੰਗਤਾਂ ਨੂੰ ਨਿਹਾਲ ਕੀਤਾ | ਲੋਕਲ ਗੁ: ਕਮੇਟੀ ਪ੍ਰਧਾਨ ਜੱਗਾ ਸਿੰਘ, ਖ਼ਜ਼ਾਨਚੀ ਗੁਰਮੇਲ ਸਿੰਘ, ਭਾਈ ਮਨਜੀਤ ਸਿੰਘ ਸਹਿਜੜਾ ਨੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅੱਜ ਸਮੇਂ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚਲ ਕੇ ਜ਼ਿੰਦਗੀ ਬਿਤਾਉਣ ਦੀ ਲੋੜ ਹੈ, ਤਾਂ ਹੀ ਇਕ ਚੰਗੇ ਸਮਾਜ ਦੀ ਸਿਰਜਣਾ ਹੋ ਸਕਦੀ ਹੈ | ਉਨ੍ਹਾਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗ ਕੇ ਗੁਰਸਿੱਖੀ ਜੀਵਨ ਧਾਰਨ ਕਰਨ ਦੀ ਅਪੀਲ ਕੀਤੀ | ਇਸ ਸਮੇਂ ਢਾਡੀ ਰਮਨਦੀਪ ਸਿੰਘ ਦੀਵਾਨਾ ਤੇ ਹਰਜਿੰਦਰ ਸਿੰਘ ਦੀਵਾਨਾ ਦੇ ਜਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਆਧਾਰਤ ਪ੍ਰਸੰਗ ਪੇਸ਼ ਕੀਤੇ | ਇਸ ਸਮੇਂ ਜਥੇ: ਹਰਮੇਲ ਸਿੰਘ ਬਾਜਵਾ, ਪ੍ਰਧਾਨ ਜਰਨੈਲ ਸਿੰਘ, ਮਹਿੰਦਰ ਸਿੰਘ ਫ਼ੌਜੀ ਆਦਿ ਹਾਜ਼ਰ ਸਨ |
ਟੱਲੇਵਾਲ, (ਸੋਨੀ ਚੀਮਾ)-ਪਿੰਡ ਭੋਤਨਾ ਦੇਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਅਵਤਾਰ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ¢ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਇਸ ਮੌਕੇ ਮਾਸਟਰ ਗੁਰਪ੍ਰੀਤ ਸਿੰਘ ਭੋਤਨਾ ਅਤੇ ਪਿੰਡ ਵਾਸੀ ਹਾਜ਼ਰ ਸਨ |
ਸ਼ਹਿਣਾ, (ਸੁਰੇਸ਼ ਗੋਗੀ)-ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਨੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਅਤੇ ਗੁਰਬਾਣੀ ਦਾ ਜਾਪ ਕੀਤਾ | ਡਾਇਰੈਕਟਰ ਅਵਤਾਰ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਦੱਸਿਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਕਿਹਾ | ਉਨ੍ਹਾਂ ਕਿਹਾ ਕਿ ਅੱਜ ਦੇ ਕਲਯੱੁਗ ਸਮੇਂ ਵਿਚ ਸਾਨੂੰ ਗੁਰੂ ਸਾਹਿਬਾਨਾਂ ਦੇ ਦਿਖਾਏ ਰਸਤੇ 'ਤੇ ਚੱਲਣ ਦੀ ਲੋੜ ਹੈ | ਇਸ ਦੇ ਨਾਲ ਹੀ ਕਲਾਸ ਸੱਤਵੀਂ ਦੀ ਵਿਦਿਆਰਥਣ ਜਸਪ੍ਰੀਤ ਕੌਰ ਅਤੇ ਕਲਾਸ ਪੰਜਵੀਂ ਦੇ ਵਿਦਿਆਰਥੀ ਜਸਕਰਨ ਸਿੰਘ ਨੇ ਕਵੀਸ਼ਰੀ ਪੇਸ਼ ਕੀਤੀ | ਕਲਾਸ ਬਾਰ੍ਹਵੀਂ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਉਚਾਰਨ ਕੀਤਾ ਗਿਆ | ਇਸ ਮੌਕੇ ਸਕੂਲ ਪਿੰ੍ਰਸੀਪਲ ਸ੍ਰੀ ਅਨਿਲ ਕੁਮਾਰ ਭਾਰਦਵਾਜ ਅਤੇ ਸਮੂਹ ਸਟਾਫ਼ ਹਾਜ਼ਰ ਸੀ |

ਸੀਡ, ਪੈਸਟੀਸਾਈਡ ਐਾਡ ਫਰਟੀਲਾਈਜਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਬਰਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸੀਡ, ਪੈਸਟੀਸਾਈਡ ਐਾਡ ਫਰਟੀਲਾਈਜਰਜ਼ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੇ ਅਹੁਦੇਦਾਰਾਂ ਦੇ ਪਹਿਲੀ ਸੂਚੀ ਜ਼ਿਲ੍ਹਾ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ ਵਲੋਂ ਜਾਰੀ ਕੀਤੀ ਗਈ | ਜ਼ਿਲ੍ਹਾ ਜਨਰਲ ਸਕੱਤਰ ਜੀਵਨ ਬਾਂਸਲ ...

ਪੂਰੀ ਖ਼ਬਰ »

ਜਬਰੀ ਧਰਮ ਪਰਿਵਰਤਨ ਨੂੰ ਲੈ ਕੇ ਇਕ ਧੜੇ ਨੇ ਦੂਜੇ ਦੇ ਘਰਾਂ 'ਚ ਦਾਖ਼ਲ ਹੋ ਕੇ ਕੀਤੀ ਕੱੁਟਮਾਰ

ਧਨੌਲਾ, 12 ਨਵੰਬਰ (ਜਤਿੰਦਰ ਸਿੰਘ ਧਨੌਲਾ)-ਖਰਕਾ ਸਮੁਦਾਏ ਦੇ ਹਮਾਇਤੀ, ਬਾਜੀਗਰ ਬਰਾਦਰੀ ਦੇ ਇਕ ਧੜੇ੍ਹ ਵਲੋਂ, ਦੂਸਰੇ ਧੜ੍ਹੇ ਦੇ ਤਿੰਨ ਸਕੇ ਭਰਾਵਾਂ ਦੇ ਘਰਾਂ 'ਚ ਦਾਖ਼ਲ ਹੋ ਕੇ ਕੀਤੀ ਗਈ ਕੱੁਟਮਾਰ ਨਾਲ ਦੋ ਔਰਤਾਂ ਅਤੇ ਇਕ ਪੁਰਸ਼ ਜ਼ਖ਼ਮੀ ਹੋ ਗਏ | ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਪਰਾਲੀ ਸਾੜਨ 'ਤੇ 15 ਕਿਸਾਨਾਂ ਿਖ਼ਲਾਫ਼ ਮਾਮਲੇ ਦਰਜ

ਬਰਨਾਲਾ, 12 ਨਵੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਪਰਾਲੀ ਸਾੜ ਕੇ ਵਾਤਾਵਰਨ ਪ੍ਰਦੂਸ਼ਿਤ ਕਰਨ ਵਾਲੇ ਕਿਸਾਨਾਂ 15 ਕਿਸਾਨਾਂ ਿਖ਼ਲਾਫ਼ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਧੂਰਕੋਟ ਵਿਖੇ 550ਵੇਂ ਪ੍ਰਕਾਸ਼ ਪੁਰਬ 'ਤੇ ਲਗਾਏ ਬੂਟੇ

ਰੂੜੇਕੇ ਕਲਾਂ, 12 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰਾਮ ਪੰਚਾਇਤ ਪਿਰਥਾ ਪੱਤੀ ਧੂਰਕੋਟ ਦੇ ਸਰਪੰਚ ਦਿਲਜੀਤ ਕੌਰ ਦੀ ਅਗਵਾਈ ਵਿਚ ਸਮੂਹ ਪਿੰਡ ਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ...

ਪੂਰੀ ਖ਼ਬਰ »

ਪਿੰਡ ਮੌੜ ਪਟਿਆਲਾ ਦੇ ਮਜ਼ਦੂਰ ਦਾ ਵੱਧ ਬਿੱਲ ਭਰਨ ਦੇ ਬਾਵਜੂਦ ਪੰਜ ਵਾਰ ਪੱੁਟਿਆ ਮੀਟਰ

ਸ਼ਹਿਣਾ, 12 ਨਵੰਬਰ (ਸੁਰੇਸ਼ ਗੋਗੀ)-ਪਿੰਡ ਮੌੜ ਪਟਿਆਲਾ ਨਾਲ ਸਬੰਧਿਤ ਮਜ਼ਦੂਰ ਪਰਿਵਾਰ ਬਿਜਲੀ ਦਾ ਬਿਲ ਪੰਜ ਵਾਰ ਹਜ਼ਾਰਾਂ ਰੁਪਏ ਭਰਨ ਦੇ ਬਾਵਜੂਦ ਮੀਟਰ ਪੱੁਟਿਆ ਗਿਆ ਅਤੇ ਅਜੋਕੇ ਸਮੇਂ ਦੌਰਾਨ ਉਕਤ ਪਰਿਵਾਰ ਨੂੰ ਆਇਆ ਬਿਜਲੀ ਦਾ 30 ਹਜ਼ਾਰ ਬਿਜਲੀ ਦਾ ਬਿਲ ਫਿਰ ...

ਪੂਰੀ ਖ਼ਬਰ »

60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਹਿਲ ਕਲਾਂ, 12 ਨਵੰਬਰ (ਅਵਤਾਰ ਸਿੰਘ ਅਣਖੀ)-ਐਕਸਾਈਜ਼ ਸੈੱਲ ਬਰਨਾਲਾ ਨੇ ਪਿੰਡ ਵਜੀਦਕੇ ਕਲਾਂ ਤੋਂ ਇਕ ਵਿਅਕਤੀ ਨੂੰ 60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਹਰਜਿੰਦਰ ਸਿੰਘ, ਇੰਚਾਰਜ ਐਕਸਾਈਜ਼ ਸੈੱਲ ਬਰਨਾਲਾ ...

ਪੂਰੀ ਖ਼ਬਰ »

ਡਰੀਮ ਮੇਕਰ ਆਈਲਟਸ ਅਤੇ ਇਮੀਗੇ੍ਰਸ਼ਨ ਨੇ ਲਵਾਏ ਆਸਟ੍ਰੇਲੀਆ ਦੇ ਦੋ ਵਿਜ਼ਟਰ ਵੀਜ਼ੇ

ਤਪਾ ਮੰਡੀ, 12 ਨਵੰਬਰ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਦੀ ਨਾਮਵਰ ਸੰਸਥਾ ਡਰੀਮ ਮੇਕਰ ਆਈਲਟਸ ਅਤੇ ਇਮੀਗੇ੍ਰਸ਼ਨ ਇੰਸਟੀਚਿਊਟ ਦੇ ਨਤੀਜੇ ਸ਼ਾਨਦਾਰ ਆ ਰਹੇ ਹਨ | ਜਿਸ ਕਰ ਕੇ ਡਰੀਮ ਮੇਕਰ ਆਈਲਟਸ ਅਤੇ ਇਮੀਗੇ੍ਰਸ਼ਨ ਨੇ ਵਿਦਿਆਰਥੀਆਂ ਦੇ 2 ਆਸਟ੍ਰੇਲੀਆ ਦੇ ਵਿਜ਼ਟਰ ਵੀਜ਼ੇ ...

ਪੂਰੀ ਖ਼ਬਰ »

ਪੱਕਾ ਮੋਰਚਾ 44ਵੇਂ ਦਿਨ 'ਚ ਦਾਖ਼ਲ

ਬਰਨਾਲਾ, 12 ਨਵੰਬਰ (ਧਰਮਪਾਲ ਸਿੰਘ)-ਬਹੁ-ਚਰਚਿਤ ਮਹਿਲ ਕਲਾਂ ਲੋਕ-ਘੋਲ ਦੇ ਆਗੂ ਮਨਜੀਤ ਧਨੇਰ ਦੀ ਨਹੱਕੀ ਉਮਰ ਕੈਦ ਸਜ਼ਾ ਰੱਦ ਕਰਾਉਣ ਲਈ ਬਰਨਾਲਾ ਜੇਲ੍ਹ ਅੱਗੇ ਚੱਲ ਰਹੇ ਪੱਕੇ ਮੋਰਚੇ ਦੇ 44ਵੇਂ ਦਿਨ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਕਾਫ਼ਲੇ ਸ਼ਾਮਿਲ ਹੋਏ | ਅੱਜ ਪੱਕੇ ...

ਪੂਰੀ ਖ਼ਬਰ »

ਬੀ. ਐਸ. ਐਫ. ਦੇ ਅਸਿਟੈਂਟ ਕਮਾਂਡੈਂਟ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਸ਼ੇਰਪੁਰ, 12 ਨਵੰਬਰ (ਦਰਸ਼ਨ ਸਿੰਘ ਖੇੜੀ)-ਕਸਬਾ ਸ਼ੇਰਪੁਰ ਦੇ ਨੇੜਲੇ ਪਿੰਡ ਸਲੇਮਪੁਰ ਦੇ ਵਸਨੀਕ ਬੀ.ਐਸ.ਐਫ. ਵਿਖੇ ਅਸਿਸਟੈਂਟ ਕਮਾਡੈਂਟ ਸਮਸੇਰ ਸਿੰਘ (55) ਸਾਲ ਜੋ ਕਿ ਫ਼ਿਰੋਜ਼ਪੁਰ ਵਿਖੇ ਤੈਨਾਂਤ ਸੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ ਦਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ

ਭਦੌੜ, 12 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਲੱਡ ਡੋਨਰ ਸੁਸਾਇਟੀ ਭਦੌੜ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸੰਤ ਬਾਬਾ ਕਾਹਲਾ ਸਿੰਘ ਪੱਤੀ ਵੀਰ ਸਿੰਘ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸਿਹਤ ਮਹਿਕਮੇ ਦੇ ਮੁਲਾਜ਼ਮਾਂ ਨੇ ਆਪਣੇ ਖੇਤ 'ਚ ਬਿਨਾਂ ਪਰਾਲੀ ਸਾੜਿਆਂ ਕੀਤੀ ਕਣਕ ਦੀ ਬਿਜਾਈ

ਸ਼ਹਿਣਾ, 12 ਨਵੰਬਰ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਵਿਖੇ ਸਿਹਤ ਮਹਿਕਮੇ ਦੇ ਦੋ ਮੁਲਾਜ਼ਮਾਂ ਨੇ ਆਪਣੇ ਖੇਤ ਵਿਚ ਬਿਨਾਂ ਪਰਾਲੀ ਸਾੜਿਆਂ ਕਣਕ ਦੀ ਸਿੱਧੀ ਬਿਜਾਈ ਹੈਪੀ ਸੀਡਰ ਰਾਹੀਂ ਕਰ ਕੇ ਪਿੰਡ ਵਿਚ ਸਰਕਾਰੀ ਹੁਕਮਾਂ ਨੂੰ ਇੰਨ ਬਿੰਨ ਲਾਗੂ ਕਰਨ ਦਾ ਉਪਰਾਲਾ ਕੀਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਮੁਕਾਬਲੇ ਕਰਵਾਏ

ਬਰਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਾਜ਼ਾਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀ ਵਰਗ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ 11 ...

ਪੂਰੀ ਖ਼ਬਰ »

ਕੇ .ਵੀ. ਕੇ. ਵਲੋਂ ਬੈਕਯਾਰਡ ਪੋਲਟਰੀ ਫਾਰਮ ਨੂੰ ਉਤਸ਼ਾਹਿਤ ਕਰਨ ਲਈ ਚੂਚੇ ਵੰਡੇ

ਹੰਡਿਆਇਆ, 12 ਨਵੰਬਰ (ਗੁਰਜੀਤ ਸਿੰਘ ਖੱੁਡੀ)-ਗੁਰੁੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ ਪਿਰਥਾ ਪੱਟੀ ਦੇ ਐਸ.ਸੀ. ਸ਼੍ਰੇਣੀ ਦੇ 40 ਪਰਿਵਾਰਾਂ ਨੂੰ ਬੈਕਯਾਰਡ ਪੋਲਟਰੀ ਫਾਰਮ ਨੂੰ ...

ਪੂਰੀ ਖ਼ਬਰ »

ਪਿੰਡ ਭੂਰੇ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 200 ਲੋੜਵੰਦ ਪਰਿਵਾਰਾਂ ਦੇ ਭਰੇ ਫਾਰਮ

ਧਨੌਲਾ, 12 ਨਵੰਬਰ (ਚੰਗਾਲ)-ਪਿੰਡ ਭੂਰੇ ਦੇ ਸਰਪੰਚ ਗੁਰਜੀਤ ਸਿੰਘ ਸਿੱਧੂ ਅਤੇ ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਭਰ ਦੇ ਲੋੜਵੰਦ ਪਰਿਵਾਰਾਂ ਲਈ ਸ਼ੁਰੂ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਐਸ. ਐਸ. ਪੀ. ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ 15 ਨੂੰ

ਬਰਨਾਲਾ, 12 ਨਵੰਬਰ (ਧਰਮਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਖਸਖਸ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਦਰਜ ਕੀਤੇ ਪਰਚੇ ਰੱਦ ਕਰਾਉਣ ਲਈ ਭਾਕਿਯੂ ਲੱਖੋਵਾਲ ਵਲੋਂ 15 ਨਵੰਬਰ ਨੂੰ ਐਸ.ਐਸ.ਪੀ. ਦਫ਼ਤਰ ਬਰਨਾਲਾ ਅੱਗੇ ਸੂਬਾ ਪੱਧਰੀ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀ ...

ਪੂਰੀ ਖ਼ਬਰ »

ਡਾ: ਅੱਲਾਮਾ ਇਕਬਾਲ ਦਿਵਸ ਮੌਕੇ ਕਵਿਤਾ ਉਚਾਰਨ ਮੁਕਾਬਲੇ

ਮਾਲੇਰਕੋਟਲਾ, 12 ਨਵੰਬਰ (ਪਾਰਸ ਜੈਨ)-ਅੰਜੁਮਨ-ਏ-ਫਰੋਗ-ਏ-ਅਦਬ ਪੰਜਾਬ ਵਲੋਂ ਡਾ. ਅੱਲਾਮਾ ਇਕਬਾਲ ਦਿਵਸ ਮੌਕੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਤਰ ਸਕੂਲ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਲਗਭਗ ਦੋ ਦਰਜਨ ਬੱਚਿਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਕਿਸਾਨਾਂ 'ਤੇ ਪਰਾਲੀ ਸਾੜਨ ਸਬੰਧੀ ਪਰਚੇ ਰੱਦ ਕੀਤੇ ਜਾਣ ਦੀ ਕੀਤੀ ਮੰਗ

ਛਾਹੜ, 12 ਨਵੰਬਰ (ਜਸਵੀਰ ਸਿੰਘ ਔਜਲਾ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਦੇ ਝੋਨੇ ਦੀ ਪਰਾਲੀ ਦਾ ਕੋਈ ਹੱਲ ਨਾ ਕੱਢ ਕੇ ਤੇ ਕਿਸਾਨਾਂ ਉੱਪਰ ਪਰਾਲੀ ਸਾੜਨ ਦੇ ਪਰਚੇ ਦਰਜ ਕਰਨ ਤੋਂ ਬਾਅਦ ਸਰਕਾਰ ਦਾ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਕੈਪਟਨ ਸਰਕਾਰ ਦਾ ਚਿਹਰਾ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਦੀਆਂ ਗਊਸ਼ਾਲਾਵਾਂ ਪਰਾਲੀ ਬੈਂਕ ਤੋਂ 100 ਰੁਪਏ ਪ੍ਰਤੀ ਕੁਇੰਟਲ ਚੁੱਕਣਗੀਆਂ ਝੋਨੇ ਦੀ ਪਰਾਲੀ

ਸੰਗਰੂਰ, 12 ਨਵੰਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਜਿੱਥੇ ਸੂਬੇ ਵਿਚ ਸਭ ਤੋਂ ਵੱਧ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ ਉੱਥੇ ਹੁਣ ਤੱਕ ਇਕ ਨਵੀਂ ਆਸ ਦੀ ਕਿਰਨ ਜਾਗੀ ਹੈ | ਉੱਤਰ ਪ੍ਰਦੇਸ਼ ਦੇ ਮûਰਾ ਜ਼ਿਲ੍ਹੇ ਤੋਂ ਸੰਗਰੂਰ ਵਿਖੇ ਕਈ ਦਿਨਾਂ ਤੋਂ ਪੱਕਾ ...

ਪੂਰੀ ਖ਼ਬਰ »

-ਮਾਮਲਾ ਟਰੱਕ ਅਤੇ ਬੱਸ ਦੀ ਹੋਈ ਟੱਕਰ ਵਿਚ ਯਾਤਰੀ ਦੀ ਲੱਤ ਕੱਟੇ ਜਾਣ ਦਾ- ਮੋਟਰ ਐਕਸੀਡੈਂਟਲ ਕਲੇਮਜ਼ ਟਿ੍ਬਿਊਨਲ ਵਲੋਂ ਬੀਮਾ ਕੰਪਨੀ ਨੂੰ ਹੁਕਮ ਜਾਰੀ

ਸੰਗਰੂਰ, 12 ਨਵੰਬਰ (ਧੀਰਜ ਪਸ਼ੌਰੀਆ)-ਮੋਟਰ ਐਕਸੀਡੈਂਟਲ ਕਲੇਮਜ਼ ਟਿ੍ਬਿਉੂਨਲ ਸੰਗਰੂਰ ਨੇ ਮੁਆਵਜ਼ਾ ਕੇਸ ਦਾ ਨਿਪਟਾਰਾ ਕਰਦਿਆਂ ਯੂਨਾਇਟਡ ਇੰਡੀਆ ਇੰਸੋਰੈਂਸ ਕੰਪਨੀ ਲਿਮਟਡ ਅਤੇ ਪੈਪਸੁੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਬਠਿੰਡਾ ਡਿਪੂ ਨੂੰ ਹੁਕਮ ਕੀਤਾ ਹੈ ਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਸੰਗਰੂਰ, 12 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਅਵਤਾਰ ਸਿੰਘ ਬਾਦਸ਼ਾਹਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਛਾਉਣੀ ਨਿਹੰਗ ਸਿੰਘਾਂ ਵਿਖੇ ਹੋਈ | ਮੀਟਿੰਗ ਵਿਚ ਬਰਨਾਲੇ ਵਿਖੇ ਖਸਖਸ ਦੀ ਖੇਤੀ ਸਬੰਧੀ ਬਣਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX