ਤਾਜਾ ਖ਼ਬਰਾਂ


ਹੈਦਰਾਬਾਦ ਐਨਕਾਉਂਟਰ 'ਤੇ ਅੱਜ ਤੇਲੰਗਾਨਾ ਹਾਈਕੋਰਟ 'ਚ ਹੋਵੇਗੀ ਸੁਣਵਾਈ
. . .  5 minutes ago
ਹੈਦਰਾਬਾਦ, 9 ਦਸੰਬਰ- ਤੇਲੰਗਾਨਾ ਹਾਈਕੋਰਟ 'ਚ ਅੱਜ ਹੈਦਰਾਬਾਦ ਐਨਕਾਉਂਟਰ ਮਾਮਲੇ 'ਤੇ ਸੁਣਵਾਈ ਹੋਵੇਗੀ। ਫਿਲਹਾਲ ਜਬਰ ਜਨਾਹ ਮਾਮਲੇ ਦੇ ਸਾਰੇ ਦੋਸ਼ੀਆਂ ਦੀਆਂ...
ਅੱਜ ਦਾ ਵਿਚਾਰ
. . .  13 minutes ago
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 day ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  1 day ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  1 day ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  1 day ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  1 day ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  1 day ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  1 day ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  1 day ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  1 day ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  1 day ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  1 day ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  1 day ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  1 day ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  1 day ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  1 day ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  1 day ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਹਰਿਆਣਾ / ਹਿਮਾਚਲ

ਵੱਖ-ਵੱਖ ਥਾਈਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ਼ਾਹਬਾਦ ਮਾਰਕੰਡਾ, 12 ਨਵੰਬਰ (ਅਵਤਾਰ ਸਿੰਘ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਾਹਬਾਦ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸਵੇਰ ਸਮੇਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਜਥਿਆਂ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਪ੍ਰਕਾਸ਼ ਪੁਰਬ ਨੂੰ ਮੱੁਖ ਰੱਖਦਿਆਂ ਵੱਡੀ ਗਿਣਤੀ ਸੰਗਤਾਂ ਵਲੋਂ ਗੁਰੂ ਘਰਾਂ ਵਿਖੇ ਪਹੁੰਚ ਕੇ ਮੱਥਾ ਟੇਕਿਆ ਗਿਆ ਅਤੇ ਗੁਰੂ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ | ਦੋਵਾਂ ਗੁਰਦੁਆਰਿਆਂ ਵਿਖੇ ਗੁਰੂ ਦੇ ਲੰਗਰ ਵੀ ਅਤੁੱਟ ਵਰਤਾਏ ਗਏ | ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਸਜਾਏ ਗਏ ਦੀਵਾਨ ਦੌਰਾਨ ਭਾਈ ਜਸਬੀਰ ਸਿੰਘ ਮਾਨ ਦੇ ਢਾਡੀ ਜਥੇ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਪ੍ਰੋ: ਹਰਜੀਤ ਸਿੰਘ ਨੇ ਕਿਹਾ ਕਿ ਸਾਇੰਸ ਅੱਜ ਜੋ ਖੋਜਾਂ ਕਰ ਰਹੀ ਹੈ, ਸ੍ਰੀ ਗੁਰੂ ਨਾਨਕ ਦੇਵ ਜੀ ਨੇ 550 ਸਾਲ ਪਹਿਲਾਂ ਧਰਤੀ, ਸੂਰਜ, ਚੰਦ ਅਤੇ ਤਾਰਿਆਂ ਬਾਰੇ ਜਾਣਕਾਰੀ ਦੇ ਦਿੱਤੀ ਸੀ | ਉਨ੍ਹਾਂ ਸਿੱਖ ਇਤਿਹਾਸ ਨੂੰ ਸੰਭਾਲਣ ਦੀ ਬੇਨਤੀ ਕਰਦਿਆਂ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਾਬਤ ਸੂਰਤ ਬਣਨ ਸਬੰਧੀ ਪ੍ਰੇਰਿਤ ਕਰਨ ਦੇ ਨਾਲ-ਨਾਲ ਚੰਗੀ ਸਿੱਖਿਆ ਦੇਣ | ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਏ ਭਾਈ ਬਲਜਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਜਕਿ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪਤਵੰਤ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ 'ਤੇ ਚੱਲਣ ਸਬੰਧੀ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਮੰਚ ਸੰਚਾਲਨ ਦੀ ਸੇਵਾ ਗਿਆਨੀ ਗੁਰਪ੍ਰੀਤ ਸਿੰਘ ਵਲੋਂ ਨਿਭਾਈ ਗਈ | ਇਸੇ ਤਰ੍ਹਾਂ ਸ਼ਾਹਬਾਦ ਦੇ ਪ੍ਰਸਿੱਧ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਵੀ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਭਾਰੀ ਦੀਵਾਨ ਸਜਾਏ ਗਏ, ਜਿਨ੍ਹਾਂ ਦੌਰਾਨ ਵੱਖ-ਵੱਖ ਰਾਗੀ ਤੇ ਢਾਡੀ ਜਥਿਆਂ ਸਮੇਤ ਕਥਾ ਵਾਚਕਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਪ੍ਰਸਿੱਧ ਕਵੀ ਕੁਲਵੰਤ ਸਿੰਘ ਚਾਵਲਾ ਨੇ ਮੰਚ ਸੰਚਾਲਨ ਦੀ ਸੇਵਾ ਨਿਭਾਉਂਦਿਆਂ ਆਪਣੀਆਂ ਮਿੰਨੀਆਂ ਕਵਿਤਾਵਾਂ ਰਾਹੀਂ ਗੁਰੂ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ |
ਨੀਲੋਖੇੜੀ, (ਆਹੂਜਾ)-ਵੱਖ-ਵੱਖ ਥਾਈਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਸਬੰਧੀ ਮੁੱਖ ਸਮਾਗਮ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਅਤੇ ਬੰਨੂ ਧਰਮਸ਼ਾਲਾ ਕਿਸਾਨ ਬਸਤੀ ਵਿਖੇ ਕਰਵਾਏ ਗਏ | ਇਨ੍ਹਾਂ ਸਮਾਗਮਾਂ ਦੌਰਾਨ ਨਗਰ ਕੌਾਸਲ ਦੀ ਚੇਅਰਪਰਸਨ ਸਨਮੀਤ ਕੌਰ ਆਹੂਜਾ, ਪ੍ਰਤੀਨਿੱਧੀ ਸਤਨਾਮ ਸਿੰਘ ਆਹੂਜਾ, ਸਾਬਕਾ ਕੌਾਸਲ ਚੇਅਰਮੈਨ ਰਾਜ ਕੁਮਾਰ ਧਵਨ, ਕੌਾਸਲਰ ਰਾਜਵਿੰਦਰ ਕੌਰ, ਮੋਹਿਤ ਮਲਹੋਤਰਾ, ਗੁਰਨਾਮ ਸਿੰਘ, ਬੰਨੂ ਧਰਮਸ਼ਾਲਾ ਦੇ ਪ੍ਰਧਾਨ ਰਮੇਸ਼ ਸਿੰਘ, ਹਰੀਸ਼ ਭਾਟੀਆ ਤੇ ਪੂਰਨ ਚੰਦਰਾ ਵਲੋਂ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ ਗਈ | ਇਸ ਮੌਕੇ ਜਗਸੀਰ ਦੇ ਢਾਡੀ ਜਥੇ ਵਲੋਂ ਢਾਡੀ ਵਾਰਾਂ ਰਾਹੀਂ, ਜਦਕਿ ਗਿਆਨੀ ਕਸ਼ਮੀਰ ਸਿੰਘ ਬਠਿੰਡਾ ਦੇ ਜਥੇ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੇ ਵਿਸ਼ਵ ਅੰਦਰ ਭਾਈਚਾਰਾ ਸਥਾਪਿਤ ਕਰਨ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ ਸੀ, ਲਿਹਾਜ਼ਾ ਸਾਨੂੰ ਵੀ ਗੁਰੂ ਜੀ ਦੇ ਇਨ੍ਹਾਂ ਉਪਦੇਸ਼ਾਂ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਬਲਬੀਰ ਸਿੰਘ ਮਰਵਾਹ ਅਤੇ ਬੰਨੂ ਧਰਮਸ਼ਾਲਾ ਦੇ ਪ੍ਰਧਾਨ ਰਮੇਸ਼ ਸਿੰਘ ਸਮੇਤ ਖ਼ਜ਼ਾਨਚੀ ਰਾਜਵੰਤ ਸਿੰਘ ਤੇ ਸੈਕਟਰੀ ਜਸਵੰਤ ਸਿੰਘ ਨੇ ਕਿਹਾ ਕਿ ਅੱਜ ਕੇਵਲ ਸਿੱਖ ਸਮਾਜ ਲਈ ਹੀ ਨਹੀਂ ਸਗੋਂ ਸਮੁੱਚੀ ਮਾਨਵਤਾ ਲਈ ਵਿਸ਼ੇਸ਼ ਦਿਨ ਹੈ ਕਿਉਂਕਿ ਅੱਜ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਰਹੇ ਹਾਂ | ਇਸ ਮੌਕੇ ਨਗਰ ਕੌਾਸਲ ਦੀ ਚੇਅਰਪਰਸਨ ਸਨਮੀਤ ਕੌਰ ਆਹੂਜਾ ਵਲੋਂ ਸਮੁੱਚੇ ਸੇਵਾਦਾਰਾਂ ਸਮੇਤ ਪੱਤਰਕਾਰ ਮੁਲਖ ਰਾਜ ਆਹੂਜਾ ਨੂੰ ਵੀ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਦੋਵਾਂ ਸਮਾਗਮ ਦੇ ਅੰਤ 'ਚ ਸੰਗਤਾਂ ਵਿਚਕਾਰ ਗੁਰੂ ਦੇ ਲੰਗਰ ਵੀ ਅਤੁੱਟ ਵਰਤਾਏ ਗਏ | ਇਸ ਮੌਕੇ ਸੁਰਿੰਦਰ ਭਾਟੀਆ, ਰਾਮ ਨਰਾਇਣ, ਸਮਾਜ ਸੇਵੀ ਦੇਵਾ ਸਿੰਘ ਰਾਮਗੜ੍ਹੀਆ, ਸਰਵਨ ਸਿੰਘ ਡੰਗ, ਕਰਤਾਰ ਸਿੰਘ, ਸੁਖਵਿੰਦਰ ਸਿੰਘ ਚੱਠਾ | ਬਲਦੇਵ ਸਿੰਘ ਜੱਬਲ, ਕੁਲਵਿੰਦਰ ਸਿੰਘ, ਜਸਬੀਰ ਸਿੰਘ, ਕਰਤਾਰ ਸਿੰਘ ਤੇ ਬੀਬੀ ਸੁਰਿੰਦਰ ਕੌਰ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਨਰਾਇਣਗੜ੍ਹ, (ਪੀ. ਸਿੰਘ)-ਨਰਾਇਣਗੜ੍ਹ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਏ ਗਏ, ਜਿਸ ਵਿਚ ਹਜੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਅਤੇ ਨਾਭਾ ਤੋਂ ਆਏ ਕਥਾਵਾਚਕ ਮਨਵੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ | ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਅਤੇ ਨਾਮ ਜਪੋ, ਕਿਰਤ ਕਰੋ ਤੇ ਵੰਡ ਛੱਕੋ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਜਿਹੜਾ ਵਿਅਕਤੀ ਕਿਰਤ ਕਰ ਰਿਹਾ ਹੈ ਤਾਂ ਉਸ ਨੂੰ ਆਪਣੀ ਕਮਾਈ ਵਿਚੋਂ ਧਾਰਮਿਕ ਸੰਸਥਾਵਾਂ ਲਈ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ ਅਤੇ ਹਰ ਸਮੇਂ ਵਾਹਿਗੁਰੂ ਦੇ ਨਾਂਅ ਦਾ ਜਾਪ ਕਰਨਾ ਚਾਹੀਦਾ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਜਿਸ ਸਮੇਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਹੋਇਆ ਉਸ ਸਮੇਂ ਅੱਤਿਆਚਾਰ ਵਧਿਆ ਹੋਇਆ ਸੀ ਅਤੇ ਝੂਠ ਦਾ ਬੋਲਬਾਲਾ ਸੀ, ਪ੍ਰੰਤੂ ਗੁਰੂ ਨਾਨਕ ਦੇਵ ਨੇ ਲੋਕਾਂ ਨੂੰ ਵਹਿਮਾ ਭਰਮਾਂ ਤੋਂ ਬਾਹਰ ਕੱਢਿਆ ਅਤੇ ਅੱਤਿਆਚਾਰਾਂ ਨੂੰ ਖ਼ਤਮ ਕਰਨ ਲਈ ਕੰਮ ਕੀਤਾ | ਸਾਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਉਤਾਰਨਾ ਚਾਹੀਦਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |
ਕਾਲਾਂਵਾਲੀ, (ਭੁਪਿੰਦਰ ਪੰਨੀਵਾਲੀਆ)- ਮੰਡੀ ਕਾਲਾਂਵਾਲੀ ਅਤੇ ਆਸਪਾਸ ਦੇ ਪਿੰਡਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਮੰਡੀ ਕਾਲਾਂਵਾਲੀ ਗੁਰਦੁਆਰਾ ਕਲਗੀਧਰ ਸਾਹਿਬ ਅਤੇ ਗੁਰਦੁਆਰਾ ਸਿੰਘ ਸਭਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਧਾਰਮਿਕ ਸਮਾਰੋਹ ਕਰਵਾਏ ਗਏ | ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਇਸ ਦੌਰਾਨ ਗੁਰਬਾਣੀ ਦਾ ਕਥਾ ਕੀਰਤਨ ਵੀ ਹੋਇਆ | ਗੁਰਦੁਆਰਾ ਕਲਗੀਧਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਰਾਗੀ ਅਮਨਦੀਪ ਸਿੰਘ ਅਰਨੇਜਾ ਅਤੇ ਭਾਈ ਅਵਤਾਰ ਸਿੰਘ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਛੋਟੇ ਬੱਚਿਆਂ ਨੂੰ ਜਪਜੀ ਸਾਹਿਬ ਦੇ ਪਾਠ ਦੇ ਢੰਗ ਅਤੇ ਉਚਾਰਣ ਬਾਰੇ ਵਿਚ ਸੰਥਿਆ ਦਿੱਤੀ ਗਈ | ਇਸ ਦੌਰਾਨ ਸੰਗਤਾਂ ਨੂੰ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ |
ਜਗਾਧਰੀ, (ਜਗਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਅੱਜ ਜ਼ਿਲ੍ਹੇ ਭਰ ਅੰਦਰ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਲੜੀ ਤਹਿਤ ਡੇਰਾ ਸੰਤ ਨਿਸ਼ਚਲ ਸਿੰਘ ਜੀ ਥੜਾ ਸਾਹਿਬ ਜੋੜੀਆਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਦੌਰਾਨ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸੇਵਾ ਪੰਥੀ ਅੱਡਣਸ਼ਾਹੀ ਸਭਾ ਦੇ ਪ੍ਰਧਾਨ ਅਤੇ ਡੇਰਾ ਸੰਤ ਨਿਸ਼ਚਲ ਸਿੰਘ ਜੀ ਥੜਾ ਸਾਹਿਬ ਜੋੜੀਆਂ ਦੇ ਮੁੱਖ ਪ੍ਰਬੰਧਕ ਮਹੰਤ ਕਰਮਜੀਤ ਸਿੰਘ ਸੇਵਾਪੰਥੀ ਨੇ ਹਾਜ਼ਰ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਗੁਰਪੁਰਬ ਮਨਾਉਣ ਦਾ ਤਾਂ ਹੀ ਲਾਭ ਹੈ ਜੇਕਰ ਅਸੀਂ ਭਵਿੱਖ 'ਚ ਗੁਰੂ ਜੀ ਦੇ ਦੱਸੇ ਰਸਤੇ 'ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ ਦਾ ਪ੍ਰਣ ਲੈਂਦੇ ਹਾਂ | ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਸ਼ਬਦ ਗੁਰੂ ਦੇ ਲੜ ਲਗਾ ਕੇ ਸਿੱਖੀ ਵਿਚ ਪ੍ਰਪੱਕ ਕਰੀਏ | ਇਸੇ ਤਰ੍ਹਾਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਹਨੂੰਮਾਨ ਗੇਟ ਜਗਾਧਰੀ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਉੱਘੇ ਰਾਗੀ, ਢਾਡੀ ਅਤੇ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਉਪਰੰਤ ਸਜਾਏ ਗਏ ਕੀਰਤਨ ਦਰਬਾਰ ਦੌਰਾਨ ਭਾਈ ਪ੍ਰੇਮਜੀਤ ਸਿੰਘ ਹੀਰਾ ਸੰਗਰੂਰ ਵਾਲਿਆਂ, ਭਾਈ ਬਲਪ੍ਰੀਤ ਸਿੰਘ ਲੁਧਿਆਣਾ ਵਾਲਿਆਂ, ਭਾਈ ਜੁਝਾਰ ਸਿੰਘ ਮੁਹਾਲੀ ਵਾਲਿਆਂ, ਭਾਈ ਅਮਰਜੀਤ ਸਿੰਘ ਅੰਮਿ੍ਤਸਰ ਵਾਲਿਆਂ ਤੋਂ ਇਲਾਵਾ ਹੋਰ ਵੀ ਪੰਥ ਪ੍ਰਸਿੱਧ ਜਥਿਆਂ ਵਲੋਂ ਇਲਾਹੀ ਬਾਣੀ ਦੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਕੀਰਤਨ ਦਰਬਾਰ ਦੀ ਸਮਾਪਤੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕਰਤਾਰ ਸਿੰਘ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੋਹਣ ਸਿੰਘ, ਸਵਿੰਦਰ ਸਿੰਘ ਚੰਡੋਕ, ਮੇਜਰ ਸੁਰਿੰਦਰ ਸਿੰਘ, ਰਣਜੀਤ ਸਿੰਘ, ਸੁਰਿੰਦਰ ਸਿੰਘ ਓਬਰਾਏ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸਨ | ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਮੰਡੇਬਰ, ਗੁਰਦੁਆਰਾ ਸਾਹਿਬ ਮਾਡਲ ਟਾਊਨ, ਗੁਰਦੁਆਰਾ ਸਾਹਿਬ ਪੇਪਰ ਮਿੱਲ ਅਤੇ ਗੁਰਦੁਆਰਾ ਵਿਸ਼ਨੂੰ ਗਾਰਡਨ ਸਮੇਤ ਹੋਰਨਾਂ ਗੁਰਦੁਆਰਿਆਂ ਵਿਖੇ ਵੀ ਪ੍ਰਕਾਸ਼ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ |
ਨਾਦੇੜ, (ਰਵਿੰਦਰ ਸਿੰਘ ਮੋਦੀ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮੌਕੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੇਡਕਰ ਗੁਰਦੁਆਰਾ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨਾਲ ਨਾਦੇੜ ਦੇ ਲੋਕ ਸਭਾ ਮੈਂਬਰ ਪ੍ਰਤਾਪਰਾਵ ਪਾਟਿਲ ਚਿਖਲੀਕਰ, ਭਾਜਪਾ ਵਿਧਾਇਕ ਸ੍ਰੀ ਰਾਜੇਸ਼ ਪਵਾਰ, ਸੁਚਨਾ ਤੇ ਪ੍ਰਸਾਰਨ ਵਿਭਾਗ ਨਾਗਪੁਰ ਦੇ ਮੁੱਖ ਸੰਚਾਲਕ ਸ੍ਰੀ ਮਿਸ਼ਰਾ, ਅਰੁਨ ਡੋਗਰਾ, ਪੁਸਿਲ ਅਧਿਕਾਰੀ ਵਿਜੇ ਕੁਮਾਰ ਮਗਰ, ਗੁਰਦੁਆਰਾ ਬੋਰਡ ਦੇ ਮੈਂਬਰ ਜਗਵੀਰ ਸਿੰਘ ਸ਼ਾਹੂ, ਦਵਿੰਦਰ ਸਿੰਘ ਮੋਟਰਵਾਲਾ ਆਦਿ ਹਾਜ਼ਰ ਸਨ | ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਕਮੇਟੀ ਵਲੋਂ ਪ੍ਰਕਾਸ਼ ਜਾਵੇਡਕਰ ਦਾ ਸ੍ਰੀ ਸਾਹਿਬ, ਪੱਗ, ਚੋਲਾ, ਪਗੜੀ, ਸਿਰਪਾਓ ਤੇ ਸਨਮਾਨਚਿੰਨ ਦੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਵਲੋਂ ਦਿੱਤੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰਰੇਣਾ ਦਿੱਤੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਕੇਵਲ ਸਿੱਖਾਂ ਦੇ ਹੀ ਨਹੀਂ ਹਰ ਧਰਮ ਦੇ ਗੁਰੂ ਸਨ | ਇਸ ਮੌਕ ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਲਗਾਈ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ | ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸੰਬਧੀ ਸਮਾਗਮ 'ਚ ਸਵੇਰ 3 ਵਜੇ ਤੋਂ ਹੀ ਸੰਗਤਾਂ ਦੀ ਭਰਮਾਰ ਰਹੀ ਤੇ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ |
ਸਿਰਸਾ, (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਇਤਿਹਾਸਕ ਗੁਰਦੁਆਰਾ ਚਿੱਲ੍ਹਾ ਸਾਹਿਬ ਸਮੇਤ ਅੱਜ ਖੇਤਰ ਦੇ ਪਿੰਡਾਂ ਅਤੇ ਕਸਬਿਆਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ | ਅੱਜ ਸਵੇਰ ਤੋਂ ਹੀ ਗੁਰਦੁਆਰਾ ਚਿੱਲ੍ਹਾ ਸਾਹਿਬ ਵਿਚ ਸੰਗਤਾਂ ਦਾ ਆਉਣਾ ਸ਼ੁਰੂ ਹੋ ਗਿਆ ਸੀ | ਇਸ ਮੌਕੇ 'ਤੇ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਰਾਗੀਆਂ ਅਤੇ ਢਾਡੀਆਂ ਨੇ ਗੁਰਬਾਣੀ ਦੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ 'ਤੇ ਗੁਰਦੁਆਰਾ ਚਿੱਲ੍ਹਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਸਿੱਖ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆ 'ਤੇ ਚੱਲਣ ਅਤੇ ਗੁਰਬਾਣੀ ਨਾਲ ਜੁੜਣ ਦਾ ਸੱਦਾ ਦਿੱਤਾ | ਇਸ ਮੌਕੇ 'ਤੇ ਸੀਨੀਅਰ ਕਾਂਗਰਸੀ ਆਗੂ ਹੁਸ਼ਿਆਰੀ ਲਾਲ ਸ਼ਰਮਾ ਨੇ ਵੀ ਗੁਰਦੁਆਰਾ ਸਾਹਿਬ ਵਿਚ ਧਾਰਮਿਕ ਸਮਾਗਮਾਂ ਸ਼ਮੂਲੀਅਤ ਕੀਤੀ ਅਤੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ | ਚੇਤੇ ਰਹੇ ਕਿ ਇਤਿਹਾਸਕ ਗੁਰਦੁਆਰਾ ਚਿੱਲ੍ਹਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਬਣਿਆ ਹੈ | ਆਪਣੀਆਂ ਉਦਾਸੀਆਂ ਦੇ ਦੌਰਾਨ ਗੁਰੂ ਜੀ ਇੱਥੇ ਪਧਾਰੇ ਸਨ |
ਕਰਨਾਲ, (ਗੁਰਮੀਤ ਸਿੰਘ ਸੱਗੂ)-ਜਗਤ ਗੁਰੂ ਅਤੇ ਸਿੱਖ ਪੰਥ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸੀ.ਐਮ.ਸਿਟੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਦਕਿ ਮੁੱਖ ਅਲੌਕਿਕ ਦੀਵਾਨ ਡੇਰਾ ਕਾਰਸੇਵਾ ਕਲੰਦਰੀ ਗੇਟ ਵਿਚ ਪ੍ਰਕਾਸ਼ ਪੁਰਬ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਬਾ ਸੁੱਖਾ ਸਿੰਘ ਜੀ ਕਾਰਸੇਵਾ ਵਾਲਿਆਂ ਦੀ ਦੇਖਰੇਖ ਵਿਚ ਸਜਾਏ ਗਏ | ਡੇਰਾ ਕਾਰਸੇਵਾ ਵਿਖੇ ਧਾਰਮਿਕ ਦੀਵਾਨਾਂ ਤੋਂ ਇਲਾਵਾ ਖ਼ੂਨਦਾਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ | ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਮੁੱਖ ਰੱਖਦੇ ਹੋਏ ਨਿਫਾ ਵਲੋਂ ਕੱਢੀ ਗਈ ਵਿਸ਼ਾਲ ਧਾਰਮਿਕ ਯਾਤਰਾ ਦੌਰਾਨ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਲਿਆਂਦੀ ਗਈ ਮਿੱਟੀ ਅਤੇ ਪਾਣੀ ਸਮੇਤ 550 ਬੂਟੇ ਵੀ ਵੰਡੇ ਗਏ, ਤਾਂ ਕਿ ਗੁਰੂ ਸਾਹਿਬਾਨ ਵਲੋਂ ਕੁਦਰਤ ਦੀ ਸੰਭਾਲ ਲਈ ਦਿੱਤੇ ਗਏ ਸੰਦੇਸ਼ ਨੂੰ ਪੂਰਾ ਕੀਤਾ ਜਾ ਸਕੇ ਅਤੇ ਡੇਰਾ ਕਾਰਸੇਵਾ ਵਿਖੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਇਤਿਹਾਸ ਦੀ ਇਕ ਵਿਸ਼ਾਲ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਦਾ ਸੰਗਤਾਂ ਨੇ ਨਿੱਘਾ ਅਨੰਦ ਮਾਣਿਆ | ਡੇਰਾ ਕਾਰਸੇਵਾ ਕਲੰਦਰੀ ਗੇਟ ਵਿਖੇ ਅੰਮਿ੍ਤ ਵੇਲੇ ਆਸਾ ਜੀ ਦੀ ਵਾਰ ਦੇ ਕੀਰਤਨ ਅਤੇ ਗੁਰਬਾਣੀ ਨਾਲ ਸਮਾਗਮ ਦੀ ਆਰੰਭਤਾ ਕੀਤੀ ਗਈ | ਇਸ ਦੌਰਾਨ ਸਥਾਨਕ ਕੀਰਤਨੀ ਜਥਿਆਂ ਤੋ ਇਲਾਵਾ ਸ੍ਰੀ ਦਰਬਾਰ ਸਾਹਿਬ ਜੀ ਦੇ ਹਜੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਜੀ ਦੇ ਰਾਗੀ ਜਥੇ ਨੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਭਾਈ ਗੁਰਮੇਲ ਸਿੰਘ ਦੇ ਢਾਡੀ ਜਥੇ ਨੇ ਸੰਗਤਾਂ ਵਿਚ ਗੁਰ ਇਤਿਹਾਸ ਰਾਹੀਂ ਬੀਰ ਰਸ ਭਰਿਆ | ਗਿਆਨੀ ਮੇਜਰ ਸਿੰਘ ਅਤੇ ਗਿਆਨੀ ਸੂਬਾ ਸਿੰਘ ਜੀ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਹਰਿਆਣਾ ਦੇ ਏ.ਡੀ.ਜੀ. ਪੁਲਿਸ ਅਰਵਿੰਦਰ ਸਿੰਘ ਚਾਵਲਾ ਨੇ ਵਿਸ਼ੇਸ਼ ਤੌਰ 'ਤੇ ਸਮਾਗਮ ਵਿਚ ਹਾਜ਼ਰੀ ਭਰੀ, ਜਿਨ੍ਹਾਂ ਦਾ ਪ੍ਰਬੰਧਕਾਂ ਵਲੋਂ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਨਿਰਮਲ ਕੁਟੀਆ ਸੈਕਟਰ 13 ਵਿਖੇ ਵੀ ਮਹਾਨ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ 51 ਸ੍ਰੀ ਅਖੰਡ ਪਾਠਾਂ ਦੀ ਚਲ ਰਹੀ ਲੜੀ ਦੇ ਪਾਏ ਗਏ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ ਜਿੱਥੇ ਰਾਗੀ ਜਥਿਆਂ ਅਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਰਾਹੀਂ ਅਤੇ ਗੁਰੂ ਇਤਿਹਾਸ ਨਾਲ ਨਿਹਾਲ ਕੀਤਾ | ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਸ਼ਿਮਲਾ, (ਹਰਮਿੰਦਰ ਸਿੰਘ)- ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਪਾਵਨ ਮੌਕੇ 'ਤੇ ਇਕ ਵਿਸ਼ੇਸ਼ ਦੀਵਾਨ ਸਜਾਇਆ ਗਿਆ ਜੋ ਕਿ ਅੰਮਿ੍ਤ ਵੇਲੇ 4.30 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਚੱਲਿਆ | ਦੀਵਾਨ ਦੀ ਸ਼ੁਰੁਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਨਾਲ ਹੋਈ | ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਸੰਗਤ ਅੰਮਿ੍ਤ ਵੇਲੇ ਤੋਂ ਹੀ ਗੁਰਦੁਆਰਾ ਸਾਹਿਬ ਪੁੱਜਣੀ ਸ਼ੁਰੂ ਹੋ ਚੁੱਕੀ ਸੀ | ਆਸਾ ਦੀ ਵਾਰ ਦਾ ਕੀਰਤਨ ਭਾਈ ਦਵਿੰਦਰ ਸਿੰਘ ਸੰਜੋਲੀ, ਭਾਈ ਨੀਰਜ ਗਰੋਵਰ, ਹਰਭਜਨ ਸਿੰਘ, ਮਹਿੰਦਰ ਪਾਲ ਸਿੰਘ, ਭਾਈ ਸੁਖਜਿੰਦਰ ਸਿੰਘ ਤੇ ਸਾਥੀਆਂ ਨੇ ਕੀਤਾ | ਭਾਈ ਗੁਰਜਿੰਦਰ ਸਿੰਘ ਤੇ ਸਾਥੀ, (ਹਜ਼ੂਰੀ ਰਾਗੀ ਜਥਾ ਸ੍ਰੀ ਹਰਿਮੰਦਰ ਸਾਹਿਬ ਅਮਿ੍ਤਸਰ), ਬੀਬੀ ਸੁਰਜੀਤ ਕੌਰ, ਭਾਈ ਅਵਤਾਰ ਸਿੰਘ ਮਿਡਲ ਬਾਜ਼ਾਰ, ਭਾਈ ਜਸਵਿੰਦਰ ਸਿੰਘ, ਮੀਤ ਸਿੰਘ, ਭਾਈ ਪ੍ਰਕਾਸ਼ ਤੇ ਸਾਥੀ ਸਮਰਹਿਲ ਵਾਲੇ, ਭਾਈ ਕੁਲਦੀਪ ਗਰੋਵਰ, ਭਾਈ ਅਮਨਪ੍ਰੀਤ ਸਿੰਘ, ਭਾਈ ਸੁਖਜਿੰਦਰ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ (ਹਜ਼ੂਰੀ ਰਾਗੀ ਜਥਾ ਸਿੰਘ ਸਭਾ ਸ਼ਿਮਲਾ), ਗੁਰਮਤਿ ਕਲਾਸ ਦੇ ਬੱਚੇ, ਸਿੱਖ ਇਸਤਰੀ ਸਤਿਸੰਗ ਸਭਾ ਸ਼ਿਮਲਾ ਦੀਆਂ ਬੀਬੀਆਂ ਦੇ ਜਥਾ ਨੇ ਸ਼ਬਦ ਕੀਰਤਨ ਗਾਇਨ ਕਰ ਸੰਗਤਾਂ ਨੂੰ ਨਿਹਾਲ ਕੀਤਾ |
ਭਾਈ ਹਰਜੀਤ ਸਿੰਘ ਮੁੱਖ ਗ੍ਰੰਥੀ ਸਿੰਘ ਸਭਾ ਸ਼ਿਮਲਾ, ਗਿਆਨੀ ਗੁਰਮੀਤ ਸਿੰਘ ਕਥਾਵਾਚਕ ਲੁਧਿਆਣਾ ਵਾਲਿਆਂ ਨੇ ਗੁਰਮਤਿ ਕਥਾ-ਵਿਚਾਰਾਂ ਕੀਤੀਆਂ | ਸ: ਜੋਗਿੰਦਰ ਸਿੰਘ ਮੀਤ ਨੇ ਕਵਿਤਾ ਰਾਹੀਂ ਗੁਰੂ ਸਾਹਿਬ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ | ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵਲੋਂ ਕੀਤੇ ਗਏ ਸਹਿਜ ਪਾਠ ਦੇ ਭੋਗ ਸਵੇਰੇ 6 ਵਜੇ ਅਤੇ 11 ਵਜੇ ਪਾਏ ਗਏ | ਇਸ ਪਾਵਨ ਮੌਕੇ 'ਤੇ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ੍ਰੀ ਬਡਾਂਰੂ ਦੱਤਾਤੈ੍ਰਅ, ਮੁੱਖ ਮੰਤਰੀ ਜੈਰਾਮ ਠਾਕੁਰ, ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ, ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਪ੍ਰਤਿਭਾ ਸਿੰਘ, ਸਿੱਖਿਆ ਮੰਤਰੀ ਸੁਰੇਸ਼ ਭਾਰਦਵਾਜ, ਸ਼ਿਮਲਾ ਦੇ ਡਿਪਟੀ ਕਮਿਸ਼ਨਰ ਅਮਿਤ ਕਸ਼ਯਪ, ਸ਼ਿਮਲਾ ਨਗਰ ਨਿਗਮ ਦੀ ਮੇਅਰ ਕੁਸਮ ਸਦਰੇਟ, ਡਿਪਟੀ ਮੇਅਰ ਰਾਕੇਸ਼ ਸ਼ਰਮਾ, ਕੌਾਸਲਰ ਸ: ਇੰਦਰਜੀਤ ਸਿੰਘ, ਸੁਨੀਲ ਧਰ, ਸੰਜੀਵ ਠਾਕੁਰ, ਪੰਜਾਬ ਕੇਸਰੀ ਅਖਬਾਰ ਦੇ ਹਿਮਾਚਲ ਦੇ ਬਿਊਰੋ ਚੀਫ ਡਾ: ਰਾਜੀਵ ਪਥਰਿਆ, ਸਨਾਤਮ ਧਰਮ ਸਭਾ ਦੇ ਪ੍ਰਧਾਨ ਅਜੈ ਭਾਗੜਾ ਆਦਿ ਗੁਰੂ ਘਰ 'ਚ ਆਏ ਅਤੇ ਸੀਸ ਨਿਵਾਇਆ ਤੇ ਸ਼ਬਦ ਕੀਰਤਨ ਸਰਵਣ ਕੀਤਾ | ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | 12 ਤੋਂ 4 ਵਜੇ ਤੱਕ ਗੁਰੂ ਜੀ ਕੇ ਅਤੁੱਟ ਲੰਗਰ ਵਰਤਾਏ ਗਏ |
ਪਾਉਂਟਾ ਸਾਹਿਬ, (ਹਰਬਖ਼ਸ਼ ਸਿੰਘ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵਸਾਈ ਹੋਈ ਪਵਿੱਤਰ ਨਗਰੀ ਸ੍ਰੀ ਪਾਉਂਟਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਅੱਜ ਤੀਸਰੇ ਦਿਨ ਕੀਰਤਨ ਦਰਬਾਰ ਅਤੇ ਢਾਡੀ ਦਰਬਾਰ ਸਜਾਉਣ ਤੋਂ ਇਲਾਵਾ ਸਵੇਰੇ ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਤੋਂ ਭਾਈ ਸਾਹਿਬ ਸਿੰਘ ਰਾਗੀ ਜਥੇ ਨੇ ਗੁਰਬਾਣੀ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਦਰਬਾਰ ਸ੍ਰੀ ਪਾਉਂਟਾ ਸਾਹਿਬ ਵਿਖੇ ਹਜ਼ੂਰੀ ਰਾਗੀ ਦਰਬਾਰ ਸ੍ਰੀ ਪਾਉਂਟਾ ਸਾਹਿਬ ਭਾਈ ਕਸ਼ਮੀਰ ਸਿੰਘ ਅਤੇ ਭਾਈ ਰਾਮ ਸਿੰਘ ਰਸੀਲਾ ਰਾਗੀ ਜਥਿਆਂ ਦੇ ਕੀਰਤਨ ਨੇ ਖਚਾਖਚ ਭਰੇ ਮੇਨ ਹਾਲ ਵਿਖੇ ਹਾਜ਼ਰੀਨ ਸੰਗਤਾਂ ਨੂੰ ਮੰਤਰ ਮੁਗਧ ਕੀਤਾ | ਸ੍ਰੀ ਗੁਰੂ ਨਾਨਕ ਮਿਸ਼ਨ ਸਕੂਲ ਦੇ ਬੱਚਿਆਂ ਨੇ ਵੀ ਗੁਰਬਾਣੀ ਕੀਰਤਨ ਕਰ ਕੇ ਸਮੇਂ ਨੂੰ ਬੰਨ੍ਹ ਦਿੱਤਾ | ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਮੀਤ ਪ੍ਰਧਾਨ ਜਥੇਦਾਰ ਹਰਭਜਨ ਸਿੰਘ, ਮੈਨੇਜਰ ਜਗੀਰ ਸਿੰਘ, ਗੁਰਮੀਤ ਸਿੰਘ ਖ਼ਜ਼ਾਨਚੀ ਮੀਤ ਸਿੰਘ, ਹਰਜਾਪ ਸਿੰਘ, ਸੁਪਰਵਾਈਜ਼ਰਾਂ ਨੇ ਰਾਜਨ ਸਿੰਘ ਅਕਾਊਾਟੈਂਟ ਪਰਮਜੀਤ ਸਿੰਘ ਸਟੋਰ ਇੰਚਾਰਜ, ਲੰਗਰ ਇੰਚਾਰਜ ਭਗਤ ਸਿੰਘ, ਜ਼ਾਲਮ ਸਿੰਘ, ਭਾ. ਹਰਵਿੰਦਰ ਸਿੰਘ ਵਲੋਂ ਅਣਥੱਕ ਮੁਸ਼ੱਕਤ ਦੇ ਸਦਕਾ ਸਾਰੇ ਸਮਾਗਮ ਬੜੇ ਸੁਚੱਜੇ ਢੰਗ ਨਾਲ ਚਲਾਏ ਗਏ | ਅੱਜ ਸਵੇਰ ਤੋਂ ਹੀ ਸੰਗਤਾਂ ਨੇ ਬਹੁਤ ਭਾਰੀ ਸੰਖਿਆ ਵਿਚ ਪੁੱਜ ਕੇ ਬਾਬੇ ਨਾਨਕ ਦੇਵ ਜੀ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ | ਦਰਬਾਰ ਸ੍ਰੀ ਪਾਉਂਟਾ ਸਾਹਿਬ ਵਿਚ ਨਤਮਸਤਕ ਹੋਣ ਆਇਆਂ ਦਾ ਹੜ੍ਹ ਵੇਖਣਯੋਗ ਸੀ |
ਢਾਡੀ ਜਥਿਆਂ ਵਿਚ ਭਾ. ਗੁਰਦੇਵ ਸਿੰਘ ਹੀਰਾ ਅਤੇ ਰਵਿੰਦਰ ਸਿੰਘ ਪਿਲਖਣੀ ਹਰਿਆਣਾ ਤੋਂ ਪੁੱਜ ਕੇ ਢਾਡੀ ਵਾਰਾਂ ਰਾਹੀਂ ਗੁਰਇਤਿਹਾਸ ਦੇ ਸੁਨਿਹਰੀ ਪੰਨਿਆਂ ਨੂੰ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਨਿਸ਼ਾਨ ਸਾਹਿਬ ਦੇ ਨਵੇਂ ਚੋਲੇ ਸਾਹਿਬ ਦੀ ਸੇਵਾ ਅਤੇ ਅੰਮਿ੍ਤ ਸੰਚਾਰ ਸ਼ੀਸ਼-ਮਹਿਲ ਵਿਚ 310 ਵਿਅਕਤੀਆਂ ਨੂੰ ਗੁਰੂ ਸਾਹਿਬ ਦੇ ਲੜ ਲਗਾਇਆ ਗਿਆ |
<br/>

ਤੇਜ਼ ਰਫ਼ਤਾਰ ਕਾਰ ਨੇ ਬਜ਼ੁਰਗ ਔਰਤਾਂ ਦੀਆਂ ਲੱਤਾਂ ਦਰੜੀਆਂ

ਟੋਹਾਣਾ, 12 ਨਵੰਬਰ (ਗੁਰਦੀਪ ਸਿੰਘ ਭੱਟੀ) - ਮੰਦਰ ਵਿਚੋਂ ਪੂਜਾ ਕਰ ਕੇ ਪਰਤ ਰਹੀਆਂ ਦੋ ਬਜੁਰਗ ਔਰਤਾਂ ਦੇ ਪਿੱਛੋ ਆ ਰਹੀ ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰਨ 'ਤੇ ਦੋਵੇਂ ਔਰਤਾਂ ਦੀਆਂ ਲੱਤਾਂ ਦਰੜੀਆਂ ਗਈਆਂ | ਜ਼ਖ਼ਮੀ ਔਰਤਾਂ ਪ੍ਰੇਮ ਕੁਮਾਰੀ (61) ਤੇ ਸੰਤੋਸ਼ ਦੇਵੀ (60) ...

ਪੂਰੀ ਖ਼ਬਰ »

22300 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਸਵਾਰ ਕਾਬੂ

ਕਾਲਾਂਵਾਲੀ, 12 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਰੁਘੂਆਣਾ ਵਿਚੋਂ ਸੀ.ਆਈ.ਏ. ਸਿਰਸਾ ਪੁਲਿਸ ਨੇ ਮਹੱਤਵਪੂਰਨ ਸੂਚਨਾ ਦੇ ਆਧਾਰ 'ਤੇ ਗਸਤ ਅਤੇ ਚੈਕਿੰਗ ਦੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਨੂੰ 22300 ਨਸ਼ੀਲੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ...

ਪੂਰੀ ਖ਼ਬਰ »

700 ਕਿਸਾਨਾਂ ਵਿਰੁੱਧ ਮਾਮਲੇ ਦਰਜ, ਇੰਡੈਕਸ 789 'ਤੇ ਪੁੱਜਾ

ਟੋਹਾਣਾ, 12 ਨਵੰਬਰ (ਗੁਰਦੀਪ ਸਿੰਘ ਭੱਟੀ)- ਜ਼ਿਲ੍ਹਾ ਫ਼ਤਿਹਾਬਾਦ ਵਿਚ ਪ੍ਰਦੁਸ਼ਣ ਵੱਧ ਜਾਣ ਤੇ ਏਅਰ ਕਵਾਲਿਟੀ ਇੰਡੈਕਸ-789 'ਤੇ ਪੁੱਜਣ ਕਾਰਨ ਜ਼ਿਲ੍ਹੇ ਦੇ ਕਿਸਾਨਾਂ 'ਤੇ ਪਰਾਲੀ ਸਾੜਨ ਦੇ ਦੋਸ਼ ਲੱਗ ਰਹੇ ਹਨ | ਹਵਾ ਪ੍ਰਦੁਸ਼ਣ ਹੋਣ ਨਾਲ ਅੱਖਾਂ ਵਿਚ ਜਲਣ ਤੇ ਸਾਂਹ ਲੈਣ ...

ਪੂਰੀ ਖ਼ਬਰ »

ਟਰੈਫ਼ਿਕ ਪੁਲੀਸ ਦੇ ਹੋਮਗਾਰਡ ਦੀ ਕਮਰੇ 'ਚੋਂ ਲਟਕਦੀ ਲਾਸ਼ ਮਿਲੀ

ਟੋਹਾਣਾ, 12 ਨਵੰਬਰ (ਗੁਰਦੀਪ ਸਿੰਘ ਭੱਟੀ) - ਟਰੈਫ਼ਿਕ ਪੁਲਿਸ ਨਾਲ ਕੰਮ ਕਰ ਰਹੇ ਹੋਮਗਾਰਡ ਦੇ ਜਵਾਨ ਨੇ ਪੁਲਿਸ ਕਮਰੇ ਵਿਚ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ | ਮਿ੍ਤਕ ਹੋਮਗਾਰਡ (28) ਇੰਦਰਪਾਲ ਪਿੰਡ ਕਿਸ਼ਨਗੜ੍ਹ ਥਾਣਾ ਆਦਮਪੁਰ ਦਾ ਰਹਿਣ ਵਾਲਾ ਸੀ | ਜਾਣਕਾਰੀ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਤਿੰਨ ਜ਼ਖ਼ਮੀ

ਏਲਨਾਬਾਦ, 12 ਨਵੰਬਰ (ਜਗਤਾਰ ਸਮਾਲਸਰ)-ਖੇਤਰ ਅੱਜ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਰਸਾ ਲਈ ਰੈਫ਼ਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸ਼ਹਿਰ ਦੇ ਵਾਰਡ ਨੰਬਰ 6 ਨਿਵਾਸੀ ਬਹਾਲ ਸਿੰਘ ...

ਪੂਰੀ ਖ਼ਬਰ »

4 ਮਹੀਨੇ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਦੀ ਅਜੇ ਤੱਕ ਨਹੀਂ ਹੋਈ ਕੋਈ ਸੁਣਵਾਈ

ਏਲਨਾਬਾਦ, 12 ਨਵੰਬਰ (ਜਗਤਾਰ ਸਮਾਲਸਰ)- ਪਿੰਡ ਬੇਹਰਵਾਲਾ ਖੁਰਦ ਅਤੇ ਧੌਲਪਾਲੀਆ ਦੀ ਟੇਲ 'ਤੇ ਚਲ ਰਹੇ ਜਲ ਸੱਤਿਆਗ੍ਰਹਿ ਧਰਨੇ ਨੂੰ ਅੱਜ ਕਰੀਬ 4 ਮਹੀਨੇ ਦਾ ਸਮਾਂ ਬੀਤ ਗਿਆ ਹੈ ਪਰ ਸਿੰਚਾਈ ਵਿਭਾਗ ਅਤੇ ਸਰਕਾਰ ਵਲੋਂ ਕਿਸਾਨਾਂ ਦੀਆ ਮੰਗਾਂ ਪੂਰੀਆ ਨਾ ਕੀਤੇ ਜਾਣ ਕਾਰਨ ...

ਪੂਰੀ ਖ਼ਬਰ »

ਸਿੱਖਿਆ ਦੇ ਨਾਲ-ਨਾਲ ਸਮਾਜ ਸੇਵਾ ਵੀ ਮੁੱਖ ਤਰਜ਼ੀਹ- ਸੁਨੀਲ ਵਧਾਵਾ

ਨੀਲੋਖੇੜੀ, 12 ਨਵੰਬਰ (ਆਹੂਜਾ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਭਾਗ-1 ਸੁੰਦਰੀਕਰਨ ਦੇ ਖੇਤਰ ਵਿਚ ਇਕ ਨਵਾਂ ਇਤਿਹਾਸ ਲਿਖਣ ਜਾ ਰਿਹਾ ਹੈ | ਇਸ ਤੋਂ ਪਹਿਲਾਂ ਵੀ ਸਾਲ 2014 'ਚ ਉੱਚ ਸਿੱਖਿਆ ਅਫ਼ਸਰ ਧਰਮਪਾਲ ਅਤੇ ਸਕੂਲ ਦੇ ਮੁੱਖ ਅਧਿਆਪਕ ਸੁਨੀਲ ਕੁਮਾਰ ਵਧਵਾ ਦੇ ਯਤਨਾਂ ...

ਪੂਰੀ ਖ਼ਬਰ »

ਮੰਡੀ ਦੀਆਂ ਗਲੀਆਂ 'ਚ ਸੀਵਰੇਜ ਓਵਰਫਲੋ ਹੋਣ ਕਾਰਨ ਲੋਕ ਪ੍ਰੇਸ਼ਾਨ

ਕਾਲਾਂਵਾਲੀ, 12 ਨਵੰਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਵਾਰਡ ਨੰਬਰ ਇਕ ਸਮੇਤ ਕਈ ਵਾਰਡਾਂ ਦੀਆਂ ਗਲੀਆਂ ਵਿਚ ਸੀਵਰੇਜ ਓਵਰਫਲੋ ਹੋਣ ਕਾਰਨ ਆਮ ਲੋਕਾਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਗਲੀਆਂ ਦੇ ਵਾਸੀਆਂ ਨੇ ਦੱਸਿਆ ਕਿ ਅਨੇਕ ਵਾਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 12 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਗੁ: ਯਾਦਗਾਰ ਸ਼ਹੀਦਾਂ, ਸ੍ਰੀ ਹੇਮਕੁੰਟ ਲੰਗਰ ਅਸਥਾਨ (ਮਾਣੇਮਾਜਰਾ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ 'ਚ ਸ੍ਰੀ ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚ ਹਵਾਲਾਤੀਆਂ ਕੋਲੋਂ ਮੋਬਾਈਲ ਅਜੇ ਵੀ ਹੋ ਰਹੇ ਨੇ ਬਰਾਮਦ

ਰੂਪਨਗਰ, 12 ਨਵੰਬਰ (ਚੱਕਲ)-ਜ਼ਿਲ੍ਹਾ ਰੂਪਨਗਰ ਦੀ ਜੇਲ੍ਹ 'ਚ ਹਵਾਲਾਤੀਆਂ ਵਲੋਂ ਮੋਬਾਈਲ ਦੀ ਵਰਤੋਂ ਲਗਾਤਾਰ ਵੱਧ ਰਹੀ ਹੈ, ਜਿਸ ਦੀ ਤਾਜ਼ਾ ਮਿਸਾਲ ਜ਼ਿਲ੍ਹਾ ਜੇਲ੍ਹ ਦੇ ਪ੍ਰਬੰਧਕਾਂ ਵਲੋਂ ਤਲਾਸ਼ੀ ਦੌਰਾਨ ਪਿਛਲੇ 3 ਦਿਨਾਂ ਵਿਚ ਕਈ ਹਵਾਲਾਤੀਆਂ ਦੇ ਕੋਲੋਂ ਮੋਬਾਈਲ ...

ਪੂਰੀ ਖ਼ਬਰ »

ਮਾਧੋਪੁਰ ਤੋਂ ਸੁਲਤਾਨਪੁਰ ਲੋਧੀ ਸਮਾਗਮਾਂ ਲਈ ਸੰਗਤਾਂ ਦਾ ਜਥਾ ਰਵਾਨਾ

ਨੂਰਪੁਰਬੇਦੀ, 12 ਨਵੰਬਰ (ਵਿੰਦਰਪਾਲ ਝਾਂਡੀਆਂ)-ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪਿੰਡ ਮਾਧੋਪੁਰ ਦੇ ਗੁਰਦੁਆਰਾ ਸਾਹਿਬ ਤੋਂ ਜਥਾ ਰਵਾਨਾ ਹੋਇਆ ਜਿਸ ਨੂੰ ਪਿੰਡ ਦੇ ਸਰਪੰਚ ਸੁਖਦੇਵ ...

ਪੂਰੀ ਖ਼ਬਰ »

ਦੁਕਾਨ ਅੱਗੇ ਖੜ੍ਹੀ ਟਾਟਾ-207 ਦਾ ਟਾਇਰ ਚੋਰੀ

ਮੋਰਿੰਡਾ, 12 ਨਵੰਬਰ (ਤਰਲੋਚਨ ਸਿੰਘ ਕੰਗ)-ਬੀਤੀ ਰਾਤ ਮੋਰਿੰਡਾ-ਲੁਧਿਆਣਾ ਸੜਕ 'ਤੇ ਪੈਂਦੀ ਗੁਰੂ ਨਾਨਕ ਵਰਕਸ਼ਾਪ ਦੇ ਅੱਗੇ ਖੜੀ ਟਾਟਾ-207 ਨੰਬਰ ਪੀ. ਬੀ. 65 ਟੀ. 2497 ਦਾ ਚੋਰਾਂ ਵਲੋਂ ਤੜਕੇ ਲਗਭਗ 4 ਵਜੇ ਟਾਇਰ ਚੋਰੀ ਕਰ ਲਿਆ ਜਦਕਿ ਦੂਜੇ ਟਾਇਰ ਦੇ ਨਟ ਖੋਲ੍ਹ ਕੇ ਵਿਚ ਹੀ ਛੱਡ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੋਰਿੰਡਾ, 12 ਨਵੰਬਰ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਕਾਰ ਸੇਵਾ ਮੋਰਿੰਡਾ ਵਲੋਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਤੋਂ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਜਥੇਦਾਰ ਦਾਦੂਵਾਲ ਨੇ ਹਰਿਆਣਾ ਸਰਕਾਰ ਬਣਨ 'ਤੇ ਖੱਟਰ ਅਤੇ ਦੁਸ਼ਿਅੰਤ ਨੂੰ ਦਿੱਤੀ ਵਧਾਈ

ਕਾਲਾਂਵਾਲੀ, 12 ਨਵੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਵਿਚ ਭਾਜਪਾ ਤੇ ਜਜਪਾ ਦੀ ਬਣੀ ਸਾਂਝੀ ਸਰਕਾਰ ਨੂੰ ਜਥੇਦਾਰ ਸਿੰਘ ਸਾਹਿਬ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਮੁਬਾਰਕਬਾਦ ਦਿੱਤੀ ਜਿਸ ਵਿਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਦੁਸ਼ਿਅੰਤ ਚੌਟਾਲਾ ਉੱਪ ...

ਪੂਰੀ ਖ਼ਬਰ »

ਪੜ੍ਹਾਈ ਦੇ ਨਾਲ-ਨਾਲ ਲੜਕੀਆਾ ਨੂੰ ਖੇਡਾਂ ਤੇ ਹੁਨਰ ਨਿਰਮਾਣ 'ਚ ਵੀ ਨਿਪੁੰਨ ਹੋਣਾ ਪਵੇਗਾ- ਅਲਕਾ ਗਰਗ

ਜਗਾਧਰੀ, 12 ਨਵੰਬਰ (ਜਗਜੀਤ ਸਿੰਘ)-ਸਰਕਾਰੀ ਸੈਕੰਡਰੀ ਸਕੂਲ ਬਲਾਚੌਰ ਵਿਖੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਐਸ.ਐਮ.ਸੀ. ਮੈਂਬਰਾਂ ਨਾਲ ਗੱਲਬਾਤ ਕਰਨ ਪਹੁੰਚੀ ਅਲਕਾ ਗਰਗ ਨੇ ਕਿਹਾ ਕਿ ਉਹ ਖ਼ੁਦ ਇਕ ਬੇਟੀ ਹੈ, ਇਸ ਦਿਸ਼ਾ ਵਿਚ ਉਹ ਇਕੱਲਿਆਂ ਹੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਭਾਓਵਾਲ ਨੂੰ ਐੱਲ. ਈ. ਡੀ. ਭੇਟ

ਨੂਰਪੁਰ ਬੇਦੀ, 12 ਨਵੰਬਰ (ਢੀਂਡਸਾ, ਚੌਧਰੀ)-ਨੂਰਪੁਰ ਬੇਦੀ ਦੇ ਪਿੰਡ ਭਾਓਵਾਲ ਦੀ ਸਮਾਜ ਸੇਵਿਕਾ ਸਰੋਜ ਦੀਵਾਨ ਵਲੋਂ ਆਪਣੇ ਪਤੀ ਨਿੱਤਿਆਨੰਦ ਦੀਵਾਨ ਦੀ ਯਾਦ 'ਚ ਸਰਕਾਰੀ ਪ੍ਰਾਇਮਰੀ ਸਕੂਲ ਭਾਓਵਾਲ ਨੂੰ ਐੱਲ. ਈ. ਡੀ. ਭੇਟ ਕੀਤੀ ਗਈ ਹੈ¢ ਉਨ੍ਹਾਂ ਵਲੋਂ ਭੇਟ ਕੀਤੀ ਗਈ ਇਸ ...

ਪੂਰੀ ਖ਼ਬਰ »

ਇੰਟਰ ਯੂਨੀਵਰਸਿਟੀ ਸ਼ੂਟਿੰਗ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਲਈ ਨਿਸ਼ਾਨੇਬਾਜ਼ਾਂ ਨੇ ਲਗਾਇਆ ਨਿਸ਼ਾਨਾ

ਯਮੁਨਾਨਗਰ, 12 ਨਵੰਬਰ (ਗੁਰਦਿਆਲ ਸਿੰਘ ਨਿਮਰ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਸ਼ੂਟਰਾਂ ਵਲੋਂ ਡੀ. ਏ. ਵੀ. ਗਰਲਜ਼ ਕਾਲਜ ਦੀ ਸ਼ੂਟਿੰਗ ਰੇਂਜ ਵਿਖੇ ਪਹੁੰਚ ਕੇ ਨਿਸ਼ਾਨੇ ਲਗਾਏ ਗਏ | ਡੀ. ਏ. ਵੀ. ਗਰਲਜ਼ ਕਾਲਜ ਵਿਖੇ 29 ਅਕਤੂਬਰ ਤੋਂ ਸ਼ੁਰੂ ਹੋਇਆ ਇਹ ...

ਪੂਰੀ ਖ਼ਬਰ »

ਕਾਰਤਿਕ ਮਹੀਨੇ ਦੀਆਂ ਪ੍ਰਭਾਤ ਫੇਰੀਆਂ ਹਵਨ-ਯੱਗ ਨਾਲ ਸਮਾਪਤ

ਨੀਲੋਖੇੜੀ, 12 ਨਵੰਬਰ (ਆਹੂਜਾ)-ਸ੍ਰੀ ਬਜਰੰਗ ਸੇਵਾ ਦਲ ਵਲੋਂ ਕੱਢੀ ਜਾ ਰਹੀ ਕਾਰਤਿਕ ਮਹੀਨੇ ਦੀਆਂ ਪ੍ਰਭਾਤ ਫੇਰੀਆਂ ਅੱਜ ਹਵਨ-ਯੱਗ ਨਾਲ ਸਮਾਪਤ ਹੋ ਗਈਆਂ | ਇਸ ਨੂੰ ਮੁੱਖ ਰੱਖਦਿਆਂ ਅੱਜ ਸ੍ਰੀ ਸਨਾਤਨ ਧਰਮ ਮੰਦਰ ਨੀਲ ਨਗਰ ਦੇ ਵਿਹੜੇ ਅੰਦਰ ਪੰਡਿਤ ਜਗਦੀਸ਼ ਸ਼ਰਮਾ ...

ਪੂਰੀ ਖ਼ਬਰ »

ਪਲਾਸਟਿਕ ਦੀ ਰੋਕਥਾਮ ਲਈ ਵਰਕਸ਼ਾਪ ਲਗਾਈ

ਸਿਰਸਾ, 12 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਪੰਚਾਇਤ ਭਵਨ 'ਚ 'ਸਿੰਗਲ ਯੂਜ਼ ਪਲਾਸਟਿਕ ਫ੍ਰੀ ਇੰਡੀਆ' ਵਿਸ਼ੇ 'ਤੇ ਵਰਕਸ਼ਾਪ ਲਾਈ ਗਈ | ਜਿਸ ਵਿਚ ਸਰਕਾਰ ਤੇ ਗ਼ੈਰ ਸਰਕਾਰੀ ਸਕੂਲਾਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ | ਪ੍ਰੋਗਰਾਮ ਦੇ ਮੁੱਖ ਮਹਿਮਾਨ ਸਵੱਛ ਭਾਰਤ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦਾ ਜਿੰਮਾ ਹੁਣ ਨੌਜਵਾਨਾਂ 'ਤੇ

ਸਿਰਸਾ, 12 ਨਵੰਬਰ (ਭੁਪਿੰਦਰ ਪੰਨੀਵਾਲੀਆ)- ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦਾ ਭਾਰ ਹੁਣ ਪਰਪੱਖ ਨੌਜਵਾਨਾਂ ਦੇ ਮੋਢਿਆਂ 'ਤੇ ਪਾਇਆ ਗਿਆ ਹੈ | ਜ਼ਿਲ੍ਹੇ ਦੇ ਸੌ ਪਿੰਡਾਂ ਵਿਚ ਦੋ ਸੌ ਪਰਪੱਖ ਨੌਜਵਾਨ ਦੀ ਜ਼ਿੰਮੇਵਾਰੀ ਲਾਈ ਗਈ ਹੈ | ਸਿਰਸਾ ਦੇ ਪੰਚਾਇਤ ਭਵਨ ਵਿਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੂੰ ਨਗਰ ਕੀਰਤਨ ਸਜਾਏ

ਪੁਰਖਾਲੀ, 12 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਮਪੁਰ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਰਾਮਪੁਰ, ਪੁਰਖਾਲੀ, ਖਾਨਪੁਰ, ਜੋਧਪੁਰ, ...

ਪੂਰੀ ਖ਼ਬਰ »

ਆੜ੍ਹਤੀਆਂ ਨੂੰ ਪੀ. ਐੱਫ਼. ਐੱਮ. ਐੱਸ. ਸਕੀਮ ਸਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਇਆ

ਮੋਰਿੰਡਾ, 12 ਨਵੰਬਰ (ਪਿ੍ਤਪਾਲ ਸਿੰਘ)-ਅਨਾਜ ਮੰਡੀ ਮੋਰਿੰਡਾ ਵਿਖੇ ਫੂਡ ਅਤੇ ਸਪਲਾਈ ਵਿਭਾਗ ਵਲੋਂ ਮਾਰਕੀਟ ਕਮੇਟੀ ਮੋਰਿੰਡਾ ਅਤੇ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਆੜ੍ਹਤੀਆਂ ਨੂੰ ਪੀ. ਐੱਫ਼. ਐੱਮ. ਐੱਸ. ਸਕੀਮ (ਪਬਲਿਕ ਫਾਈਨੈਸ਼ੀਅਲ ਮੈਨੇਜਮੈਂਟ ...

ਪੂਰੀ ਖ਼ਬਰ »

ਯੂਥ ਵੈੱਲਫੇਅਰ ਸੋਸ਼ਲ ਆਰਗੇਨਾਈਜ਼ੇਸ਼ਨ ਨੇ ਨਗਰ ਕੀਰਤਨ ਦੌਰਾਨ ਚਲਾਈ ਸਫ਼ਾਈ ਮੁਹਿੰਮ

ਮੋਰਿੰਡਾ, 12 ਨਵੰਬਰ (ਪਿ੍ਤਪਾਲ ਸਿੰਘ)-ਯੂਥ ਵੈੱਲਫੇਅਰ ਸੋਸ਼ਲ ਆਰਗੇਨਾਈਜੇਸ਼ਨ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਤੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਸਫ਼ਾਈ ਮੁਹਿੰਮ ਚਲਾਈ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਪੁਰਖਾਲੀ, 12 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰਾਮ ਪੰਚਾਇਤ ਰਾਮਪੁਰ ਵਲੋਂ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਅਤੇ ਨਗਰ ਨਿਵਾਸੀਆਂ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਢੇਰ, 12 ਨਵੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਬੇਲਾ ਰਾਮਗੜ੍ਹ (ਪੱਤੀ ਟੇਕ ਸਿੰਘ) ਡੇਰਾ ਸੰਤ ਬਾਬਾ ਰਤਵਾੜਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸੰਤ ਬਾਬਾ ਹਰਪਾਲ ਸਿੰਘ ਰਤਵਾੜਾ ਸਾਹਿਬ ਵਾਲਿਆਂ ਵਲੋਂ ਕੀਤਾ ਗਿਆ | ਕੈਂਪ 'ਚ ਡਾ. ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਰੂਪਨਗਰ, 12 ਨਵੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਬੜੀ ਹਵੇਲੀ ਤੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ...

ਪੂਰੀ ਖ਼ਬਰ »

17 ਨੂੰ ਲਗਾਏ ਜਾ ਰਹੇ ਕੈਂਪ ਦਾ ਪੋਸਟਰ ਜਾਰੀ

ਢੇਰ, 12 ਨਵੰਬਰ (ਸ਼ਿਵ ਕੁਮਾਰ ਕਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਜ ਸੇਵੀ ਸੁਰਿੰਦਰਪਾਲ ਸਿੰਘ ਨਿੱਝਰ ਇੰਗਲੈਂਡ ਵਲੋਂ 17 ਨਵੰਬਰ ਨੂੰ ਕੰਗ ਪੈਲੇਸ ਜਿੰਦਵੜੀ ਵਿਖੇ ਲਗਾਏ ਜਾ ਰਹੇ ਵਿਸ਼ਾਲ ਅੱਖਾਂ ਦੇ ਕੈਂਪ ਅਤੇ ਹੋਰ ਸਮਾਜ ...

ਪੂਰੀ ਖ਼ਬਰ »

ਮਾਤਾ ਪ੍ਰਸਿੰਨੀ ਦੇਵੀ ਆਰੀਆ ਮਾਡਲ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਮੋਰਿੰਡਾ, 12 ਨਵੰਬਰ (ਤਰਲੋਚਨ ਸਿੰਘ ਕੰਗ)-ਮਾਤਾ ਪ੍ਰਸਿੰਨੀ ਦੇਵੀ ਆਰੀਆ ਮਾਡਲ ਸਕੂਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਪ੍ਰਵੇਸ਼ ਕੌਰ ਨੇ ਸਮੂਹ ...

ਪੂਰੀ ਖ਼ਬਰ »

30ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਮੇਲਾ ਅੱਜ ਤੋਂ ਸ਼ੁਰੂ-ਪ੍ਰਬੰਧਕ ਕਮੇਟੀ

ਰੂਪਨਗਰ, 12 ਨਵੰਬਰ (ਸਤਨਾਮ ਸਿੰਘ ਸੱਤੀ)-ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫ਼ੈਸਟੀਵਲ, ਹਾਕਸ ਸਟੇਡੀਅਮ ਬੇਲਾ ਰੋਡ ਰੂਪਨਗਰ ਵਿਖੇ 13 ਨਵੰਬਰ 2019 ਨੂੰ ਆਰੰਭ ਹੋਵੇਗਾ | ਇਸ ਦਾ ਪ੍ਰਗਟਾਵਾ ਫ਼ੈਸਟੀਵਲ ਪ੍ਰਬੰਧਕ ਕਮੇਟੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ | ਇਸ ਮੇਲੇ ਦਾ ...

ਪੂਰੀ ਖ਼ਬਰ »

ਵੱਖ-ਵੱਖ ਹਾਦਸਿਆਂ 'ਚ ਦੋ ਕਿਸਾਨਾਂ ਦੀ ਮੌਤ

ਟੋਹਾਣਾ, 12 ਨਵੰਬਰ (ਗੁਰਦੀਪ ਸਿੰਘ ਭੱਟੀ) - ਹਲਕੇ ਵਿਚ ਵਾਪਰੇ ਦੋ ਹਾਦਸਿਆਂ 'ਚ ਦੋ ਕਿਸਾਨਾਂ ਦੀ ਦਰਦਾਨਾਕ ਮੌਤ ਹੋ ਗਈ | ਪਿੰਡ ਡੁੱਲਟ ਵਿਚ ਰੋਟਾਵੇਟਰ ਚਲਾਉਂਦੇ ਸਮੇਂ ਪਿੰਡ ਡੁੱਲਟ ਦਾ ਕਿਸਾਨ ਦੇਵੀਲਾਲ (40) ਰੋਟਾਵੇਟਰ ਦੇ ਥੱਲ੍ਹੇ ਆਉਣ ਕਾਰਨ ਉਸਦੀ ਦਰਦਨਾਕ ਮੌਤ ਹੋ ...

ਪੂਰੀ ਖ਼ਬਰ »

ਪਰਾਲੀ ਸਾੜਨ 'ਤੇ ਨੌ ਕਿਸਾਨਾਂ ਿਖ਼ਲਾਫ਼ ਕੇਸ ਦਰਜ

ਸਿਰਸਾ, 12 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਵੱਖ-ਵੱਖ ਪਿੰਡਾਂ ਵਿਚ ਪਰਾਲੀ ਸਾੜਨ ਵਾਲੇ ਨੌ ਕਿਸਾਨਾਂ ਿਖ਼ਲਾਫ਼ ਪਰਚੇ ਦਰਜ ਕੀਤੇ ਗਏ ਹਨ | ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਿਖ਼ਲਾਫ਼ ਪਰਚੇ ਦਰਜ ਕਰਨ ਦੀ ਕਰੜੇ ਸ਼ਬਦਾਂ 'ਚ ਨਿੰਦਾ ਕੀਤੀ ਹੈ | ...

ਪੂਰੀ ਖ਼ਬਰ »

ਤਿੰਨ ਕਾਰ ਸਵਾਰ ਔਰਤਾਂ ਨੇ ਬਜ਼ੁਰਗ ਔਰਤ ਨੂੰ ਲਿਫ਼ਟ ਦੇ ਕੇ ਲੁੱਟਿਆ

ਸਿਰਸਾ, 12 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ 'ਚ ਵੱਖ-ਵੱਖ ਥਾਵਾਂ 'ਤੇ ਹੋ ਰਹੀਆਂ ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੇ ਪੁਲੀਸ ਦੀ ਕਾਰਜ ਪ੍ਰਣਾਲੀ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ | ਮਿਲੀ ਜਾਣਕਾਰੀ ਅਨੁਸਾਰ ਇਕ ਕਾਰ 'ਚ ਸਵਾਰ ਤਿੰਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ 'ਮੁੜਕੇ ਆ ਬਾਬਾ' ਰਿਲੀਜ਼

ਏਲਨਾਬਾਦ, 12 ਨਵੰਬਰ (ਜਗਤਾਰ ਸਮਾਲਸਰ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ 'ਮੁੜਕੇ ਆ ਬਾਬਾ' ਅੱਜ ਰਿਲੀਜ਼ ਕੀਤਾ ਗਿਆ | ਜਾਣਕਾਰੀ ਦਿੰਦਿਆਂ ਗੀਤਕਾਰ ਕਾਲਾ ਖਾਨਪੁਰੀ ਲਿਬਨਾਨ ਅਤੇ ਕੰਪਨੀ ਦੇ ਪ੍ਰੋਡਿਊਸਰ ...

ਪੂਰੀ ਖ਼ਬਰ »

ਕਾਰ-ਮੋਟਰਸਾਈਕਲ ਟੱਕਰ 'ਚ ਚਾਲਕ ਹਲਾਕ, 3 ਜ਼ਖ਼ਮੀ

ਜ਼ੀਰਕਪੁਰ, 12 ਨਵੰਬਰ (ਹੈਪੀ ਪੰਡਵਾਲਾ)- ਚੰਡੀਗੜ੍ਹ-ਅੰਬਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਉਸ ਦੇ ਪਿੱਛੇ ਬੈਠੇ 3 ਦੋਸਤ ਜ਼ਖ਼ਮੀ ਹੋ ਗਏ | ਹਾਦਸੇ ਮਗਰੋਂ ਦੋਸ਼ੀ ਚਾਲਕ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਨੇ ...

ਪੂਰੀ ਖ਼ਬਰ »

ਝਪਟਮਾਰ ਦੁਕਾਨਦਾਰ ਤੋਂ ਮੋਬਾਈਲ ਖੋਹ ਕੇ ਹੋਇਆ ਫ਼ਰਾਰ

ਡੇਰਾਬੱਸੀ, 12 ਨਵੰਬਰ (ਸ਼ਾਮ ਸਿੰਘ ਸੰਧੂ)- ਸੋਮਵਾਰ ਦਿਨ-ਦਿਹਾੜੇ ਸਥਾਨਕ ਸ੍ਰੀ ਪ੍ਰਾਚੀਨ ਹਨੂੰਮਾਨ ਮੰਦਰ ਸਾਹਮਣੇ ਇਕ ਝਪਟਮਾਰ ਸਾਮਾਨ ਲੈਣ ਦਾ ਬਹਾਨੇ ਨਾਲ ਇਕ ਦੁਕਾਨ ਅੰਦਰ ਗਿਆ ਤੇ ਦੁਕਾਨਦਾਰ ਤੋਂ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਿਆ | ਇਸ ਦੌਰਾਨ ਸਾਰੀ ...

ਪੂਰੀ ਖ਼ਬਰ »

ਅਦਾਲਤ ਨੇ 2 ਦਿਨ ਦੇ ਪੁਲਿਸ ਰਿਮਾਂਡ ਮਗਰੋਂ ਪਤੀ ਤੇ ਸਹੁਰੇ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ

ਡੇਰਾਬੱਸੀ, 12 ਨਵੰਬਰ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਨੇੜਲੇ ਪਿੰਡ ਧਨੌਨੀ ਵਿਖੇ ਲੰਘੇ ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਸਹੁਰੇ ਪਰਿਵਾਰ ਦੇ ਸ਼ੱਕੀ ਸੁਭਾਅ, ਨਿੱਤ ਦਿਹਾੜੀ ਘਰ 'ਚ ਰਹਿੰਦੇ ਲੜਾਈ ਝਗੜੇ ਅਤੇ ਕਲੇਸ਼ ਤੋਂ ਤੰਗ ਪ੍ਰੇਸ਼ਾਨ ਹੋਈ ਇਕ ਕਰੀਬ 25 ਸਾਲਾ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਐੱਸ.ਏ.ਐੱਸ. ਨਗਰ, 12 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ...

ਪੂਰੀ ਖ਼ਬਰ »

ਬਸ਼ੀਰਪੁਰਾ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 17 ਨੂੰ

ਚੁਗਿੱਟੀ/ਜੰਡੂਸਿੰਘਾ, 12 ਨਵੰਬਰ (ਨਰਿੰਦਰ ਲਾਗੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਮੂਹ ਸੰਗਤਾਂ ਵਲੋਂ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਬਸ਼ੀਰਪੁਰਾ ਵਿਖੇ 17 ਨਵੰਬਰ ਨੂੰ ਕਰਵਾਇਆ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

5 ਸਾਲਾ ਬੱਚੀ ਨੂੰ ਹਮਲਾ ਕਰ ਕੇ ਕੁੱਤੇ ਨੇ ਕੀਤਾ ਜ਼ਖ਼ਮੀ

ਪੰਚਕੂਲਾ, 12 ਨਵੰਬਰ (ਕਪਿਲ)- ਸ਼ਹਿਰ ਅੰਦਰ ਆਵਾਰਾ ਕੁੱਤੇ ਲਗਾਤਾਰ ਮਾਸੂਮ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ ਪਰ ਪ੍ਰਸ਼ਾਸਨਿਕ ਅਧਿਕਾਰੀ ਆਵਾਰਾ ਕੁੱਤਿਆਂ 'ਤੇ ਲਗਾਮ ਲਗਾਉਣ ਵਿਚ ਅਸਫਲ ਸਾਬਿਤ ਹੋ ਰਹੇ ਹਨ | ਬੀਤੇ ਦਿਨੀਂ ਇਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੂਜਾ ਭਰਾ ਜ਼ਖ਼ਮੀ

ਜ਼ੀਰਕਪੁਰ, 12 ਨਵੰਬਰ (ਹੈਪੀ ਪੰਡਵਾਲਾ)- ਜ਼ੀਰਕਪੁਰ-ਪੰਚਕੂਲਾ ਸੜਕ 'ਤੇ ਲੰਘੀ ਰਾਤ 2 ਸਕੇ ਭਰਾਵਾਂ ਨਾਲ ਵਾਪਰੇ ਸੜਕ ਹਾਦਸੇ 'ਚ ਇਕ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ | ਰਾਹਗੀਰਾਂ ਨੇ ਵਾਰ-ਵਾਰ ਐਾਬੂਲੈਂਸ ਨੂੰ ਫੋਨ ਕੀਤੇ ਪਰ ਸਾਰੇ ਨੰਬਰ ਲਗਾਤਾਰ ...

ਪੂਰੀ ਖ਼ਬਰ »

ਪਿੰਡ ਮਾਜਰਾ ਵਿਖੇ ਇਕੋ ਪਰਿਵਾਰ ਦੀਆਂ 6 ਦੁਧਾਰੂ ਮੱਝਾਂ ਦੀ ਭੇਦਭਰੀ ਬਿਮਾਰੀ ਦੀ ਲਪੇਟ 'ਚ ਆਉਣ ਕਾਰਨ ਮੌਤ

ਮੁੱਲਾਂਪੁਰ ਗਰੀਬਦਾਸ, 12 ਨਵੰਬਰ (ਦਿਲਬਰ ਸਿੰਘ ਖੈਰਪੁਰ)- ਨੇੜਲੇ ਪਿੰਡ ਮਾਜਰਾ ਵਿਖੇ ਭੇਦਭਰੀ ਬਿਮਾਰੀ ਦੇ ਚਲਦਿਆਂ 6 ਦੁਧਾਰੂ ਪਸ਼ੂਆਂ ਦੀ ਮੌਤ ਹੋ ਗਈ | ਮੱਖਣ ਸਿੰਘ ਪੁੱਤਰ ਬਚਨ ਸਿੰਘ ਨੇ ਦੱਸਿਆ ਕਿ ਉਸ ਕੋਲ 9 ਮੱਝਾਂ ਤੇ ਗਾਵਾਂ ਹਨ | ਬੀਤੇ ਤਿੰਨ ਦਿਨਾਂ ਤੋਂ ਅਚਾਨਕ ...

ਪੂਰੀ ਖ਼ਬਰ »

ਨਹਿਰ 'ਚੋਂ ਫਿਰ ਮਿਲਿਆ ਭਰੂਣ

ਮਕਸੂਦਾਂ, 12 ਨਵੰਬਰ (ਲਖਵਿੰਦਰ ਪਾਠਕ)- ਥਾਣਾ-8 ਦੇ ਅਧੀਨ ਆਉਂਦੇ ਸੰਜੇ ਗਾਂਧੀ ਨਗਰ ਨੇੜੇ ਕਨਾਲ ਰੋਡ ਤੋਂ ਲੰਘਦੀ ਨਹਿਰ 'ਚੋਂ ਅੱਜ ਲਿਫ਼ਾਫ਼ੇ 'ਚ ਲਿਪਟੇ ਇਕ ਸਾਢੇ ਚਾਰ ਸਾਲ ਦੀ ਬੱਚੀ ਦਾ ਭਰੂਣ ਮਿਲਣ ਦੀ ਸੂਚਨਾ ਨਾਲ ਸਨਸਨੀ ਫੈਲ ਗਈ | ਘਟਨਾ ਦੀ ਸੂਚਨਾ ਮਿਲਦੇ ਥਾਣਾ 8 ਦੇ ...

ਪੂਰੀ ਖ਼ਬਰ »

ਸੈਕਟਰ 110-111 ਦੇ ਵਸਨੀਕਾਂ ਵਲੋਂ ਟੀ.ਡੀ.ਆਈ. ਦੇ ਮੁੱਖ ਦਫ਼ਤਰ ਸਾਹਮਣੇ ਧਰਨਾ

ਐੱਸ.ਏ.ਐੱਸ. ਨਗਰ, 12 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਟੀ.ਡੀ.ਆਈ. ਸੈਕਟਰ 110-111 ਦੇ ਵਸਨੀਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਟੀ.ਡੀ.ਆਈ. ਦੇ ਮੁੱਖ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ਰੈਜੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਸੈਕਟਰ 110-111 ਦੇ ਆਗੂਆਂ ...

ਪੂਰੀ ਖ਼ਬਰ »

ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਜ਼ੋਨਲ ਯੂਥ ਫੈਸਟੀਵਲ 'ਚ ਪੀ.ਸੀ.ਬੀ.ਟੀ. ਨੇ ਦਿਖਾਈ ਚਮਕ

ਫਗਵਾੜਾ, 12 ਨਵੰਬਰ (ਅ.ਬ)-ਪਿਰਾਮਿਡ ਕਾਲਜ ਆਫ਼ ਬਿਜ਼ਨਸ ਐਾਡ ਟੈਕਨਾਲੋਜੀ, ਫਗਵਾੜਾ ਦੇ ਵਿਦਿਆਰਥੀਆਂ ਨੇ ਪਿਛਲੇ ਸਾਲ ਦੀ ਜੇਤੂ ਲੜੀ ਨੂੰ ਅੱਗੇ ਵਧਾਉਂਦੇ ਹੋਏ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਮੈਨੇਜਮੈਂਟ ਆਫ਼ ਟੈਕਨਾਲੋਜੀ, ਜਲੰਧਰ ਵਿਖੇ ਆਯੋਜਿਤ ...

ਪੂਰੀ ਖ਼ਬਰ »

ਜੰਮੂ ਹਸਪਤਾਲ 'ਚ ਮੋਟਾਪੇ ਦੀ ਸਰਜਰੀ ਦੀਆਂ ਸੇਵਾਵਾਂ ਸ਼ਲਾਘਾਯੋਗ- ਇਜ਼ਰਾਈਲੀ ਡਾਕਟਰ

ਜਲੰਧਰ, 12 ਨਵੰਬਰ (ਐੱਮ. ਐੱਸ. ਲੋਹੀਆ)– ਕਪੂਰਥਲਾ ਰੋਡ 'ਤੇ ਚੱਲ ਰਹੇ ਜੰਮੂ ਹਸਪਤਾਲ 'ਚ ਕੀਤੀ ਜਾਂਦੀ ਮੋਟਾਪੇ ਦੀ ਸਰਜਰੀ ਸਬੰਧੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਹਨ | ਇਹ ਵਿਚਾਰ ਇਜ਼ਰਾਇਲ ਤੋਂ ਆਏ ਇਜ਼ਰਾਈਲੀ ਬੈਰਿਐਟਿ੍ਕ ਸਰਜਰੀ ਸੰਸਥਾ ਦੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX