ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 day ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  1 day ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  1 day ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  1 day ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  1 day ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  1 day ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  1 day ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  1 day ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  1 day ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  1 day ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  1 day ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  1 day ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  1 day ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  1 day ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  1 day ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  1 day ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  1 day ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  1 day ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਮਾਨਸਾ

ਵੱਖ-ਵੱਖ ਗੁਰੂ ਘਰਾਂ 'ਚ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਮਾਨਸਾ, 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ, ਰਾਵਿੰਦਰ ਸਿੰਘ ਰਵੀ)- ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਜ਼ਿਲੇ੍ਹ ਭਰ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪਿੰਡਾਂ-ਸ਼ਹਿਰਾਂ ਦੇ ਗੁਰੂ ਘਰਾਂ ਤੋਂ ਇਲਾਵਾ ਲੋਕਾਂ ਵਲੋਂ ਘਰਾਂ 'ਚ ਵੀ ਪਿਛਲੇ ਦਿਨਾਂ ਤੋਂ ਦੀਪਮਾਲਾ ਕੀਤੀ ਹੋਈ ਹੈ | ਅੱਜ ਅੰਮਿ੍ਤ ਵੇਲੇ ਕਾਫ਼ੀ ਪਿੰਡਾਂ 'ਚ ਆਤਿਸ਼ਬਾਜ਼ੀ ਵੀ ਕੀਤੀ ਗਈ ਅਤੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਕਈ ਥਾਵਾਂ 'ਤੇ ਸ੍ਰੀ ਅਖੰਡ ਪਾਠ ਆਰੰਭ ਵੀ ਕੀਤੇ ਗਏ | ਰਾਗੀ, ਢਾਡੀ ਤੇ ਕਥਾ ਵਾਚਕਾਂ ਨੇ ਗੁਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਨਾਨਕ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਉਹ ਬਾਬੇ ਨਾਨਕ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨ | ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਨਿਰਭੈ ਸਿੰਘ, ਭਾਈ ਤਰਲੋਚਨ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ, ਭਾਈ ਬਲਜਿੰਦਰ ਸਿੰਘ ਫਰਵਾਹੀ ਵਾਲੇ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜੂਰੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਬੀਤੀ ਰਾਤ ਗੁਰੂ ਘਰ ਉੱਪਰ ਕੀਤੀ ਦੀਪਮਾਲਾ ਅਤੇ ਨੇੜੇ-ਤੇੜੇ ਕੀਤੀ ਗਈ ਸਜਾਵਟ ਸੰਗਤ ਲਈ ਖਿੱਚ ਦਾ ਕੇਂਦਰ ਰਹੀ | ਸੰਗਤਾਂ ਨੂੰ ਨਤਮਸਤਕ ਹੋਣ ਲਈ ਕਤਾਰਾਂ 'ਚ ਲੱਗ ਕੇ ਲੰਬਾ ਇੰਤਜ਼ਾਰ ਕਰਨਾ ਪਿਆ | ਸ਼ੋ੍ਰਮਣੀ ਕਮੇਟੀ ਮੈਂਬਰ ਮਾ. ਮਿੱਠੂ ਸਿੰਘ ਕਾਹਨੇਕੇ, ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਦੀਪ, ਕਾਰਜਕਾਰੀ ਪ੍ਰਧਾਨ ਰਘਵੀਰ ਸਿੰਘ ਮਾਨਸਾ, ਮੈਂਬਰ ਬਲਵੀਰ ਸਿੰਘ ਔਲਖ, ਤੇਜਿੰਦਰ ਸਿੰਘ ਟੀਟੂ, ਗੁਰਪ੍ਰੀਤ ਸਿੰਘ ਭੁੱਚਰ ਨੇ ਜਥਿਆਂ ਨੂੰ ਸਰੋਪੇ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਬੁਲਾਰਿਆਂ ਨੇ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਜੋ ਗੁਰੂ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾ ਰਹੇ ਹਾਂ | ਇਸ ਮੌਕੇ ਹੈੱਡ ਗ੍ਰੰਥੀ ਟੇਕ ਸਿੰਘ ਬਰ੍ਹੇ, ਗੰ੍ਰਥੀ ਮੇਹਰ ਸਿੰਘ ਅਕਲੀਆ, ਭਾਈ ਬੀਰਬਲ ਸਿੰਘ ਖ਼ਾਲਸਾ, ਮਾਸਟਰ ਵਰਿਆਮ ਸਿੰਘ, ਉਜਾਗਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਦਲਜੀਤ ਸਿੰਘ ਖ਼ਾਲਸਾ, ਬੀਬੀ ਨਛੱਤਰ ਕੌਰ, ਡਿੰਪਲ ਨਰੂਲਾ, ਪ੍ਰੇਮ ਕੁਮਾਰ ਅਰੋੜਾ, ਚਰਨ ਸਿੰਘ ਬਜਾਜ ਆਦਿ ਤੋਂ ਇਲਾਵਾ ਸ਼ਹਿਰੀ ਪਤਵੰਤੇ ਵੱਡੀ ਗਿਣਤੀ 'ਚ ਹਾਜਰ ਸਨ |
ਜੇ.ਆਰ. ਮਿਲੇਨੀਅਮ ਸਕੂਲ ਵਿਖੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਵਿਦਿਆਰਥੀਆਂ ਅਤੇ ਰਾਗੀ ਜਥਿਆਂ ਨੇ ਰਸ-ਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਪ੍ਰਬੰਧਕੀ ਨਿਰਦੇਸ਼ਕ ਅਰਪਿਤ ਚੌਧਰੀ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਬਾਰੇ ਵਿਦਿਆਰਥੀਆਂ ਨੂੰ ਚਾਨਣਾ ਪਾਇਆ | ਇਸ ਮੌਕੇ ਚੇਅਰਮੈਨ ਵਿਨੇ ਸਿੰਗਲਾ, ਜਸਪਾਲ ਭੰਡਾਰੀ ਕੋਆਰਡੀਨੇਟਰ, ਅੰਮਿ੍ਤਵੀਰ ਔਲਖ, ਹਰਿੰਦਰ ਕੌਰ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਬੁਲਾਰਿਆਂ ਨੇ ਗੁਰੂ ਨਾਨਕ ਜੀ ਦੇ ਕਿਰਤ ਕਰੋ, ਵੰਡ ਛਕੋ, ਨਾਮ ਜਪਣ ਦੇ ਸਿਧਾਂਤ ਬਾਰੇ ਦੱਸਦਿਆਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਜੀ ਦੇ ਦੱਸੇ ਮਾਰਗ 'ਤੇ ਚੱਲਣ | ਪਿ੍ੰਸੀਪਲ ਵਿਨੋਦ ਰਾਣਾ, ਲਖਵਿੰਦਰ ਕੌਰ, ਜਗਦੀਪ ਕੌਰ, ਅਰੁਣ ਆਦਿ ਹਾਜ਼ਰ ਸਨ |
ਬਰੇਟਾ ਤੋਂ ਰਵਿੰਦਰ ਕੌਰ ਮੰਡੇਰ ਅਨੁਸਾਰ- ਕਲਗ਼ੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਮੰਡੇਰ ਵਿਖੇ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਵਿਦਿਆਰਥੀਆਂ ਵਲੋਂ ਗੀਤ, ਵਾਰਾਂ, ਕੋਰਿਓਗ੍ਰਾਫ਼ੀਆਂ ਤੇ ਨਾਟਕਾਂ ਦੀ ਪੇਸ਼ਕਾਰੀ ਕੀਤੀ ਗਈ | ਵਿਦਿਆਰਥੀਆਂ ਦੀ ਟੀਮ ਵਲੋਂ ਗਤਕੇ ਦੇ ਜੌਹਰ ਵੀ ਵਿਖਾਏ ਗਏ | ਜ਼ੋਨਲ ਡਾਇਰੈਕਟਰ ਗੁਰਦੀਪ ਸਿੰਘ ਸੱਗੂ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨਾ ਚਾਹੀਦਾ ਹੈ ਕਿਉਂਕਿ ਗੁਰਬਾਣੀ ਜ਼ਿੰਦਗੀ ਦੀ ਹਕੀਕਤ ਹੈ | ਪਿ੍ੰਸੀਪਲ ਨੀਲਮ ਸ਼ਰਮਾ, ਭਾਈ ਕਰਮਜੀਤ ਸਿੰਘ, ਰਮੇਸ਼ ਕੁਮਾਰ ਸਾਬਕਾ ਸਰਪੰਚ, ਚਿਤਵੰਤ ਸਿੰਘ ਪਟਵਾਰੀ, ਮਾਸਟਰ ਜਗਸੀਰ ਸਿੰਘ ਹਾਜਰ ਸਨ |
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ- ਗੁਰਦੁਆਰਾ ਸਿੰਘ ਸਭਾ ਨਵੀਨ ਬੁਢਲਾਡਾ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਪ੍ਰਸਿੱਧ ਰਾਗੀ ਭਾਈ ਅਮਨਦੀਪ ਸਿੰਘ ਰਾਏਕੋਟ, ਸਥਾਨਕ ਰਾਗੀ ਭਾਈ ਰਾਮ ਸਿੰਘ ਮਾਈਸਰਖਾਨਾ ਦੇ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ | ਗੁਰਦੁਆਰਾ ਸਾਹਿਬ ਟਿਕਾਣਾ ਭਾਈ ਜਗਤਾ ਜੀ ਬੁਢਲਾਡਾ ਵਿਖੇ ਗੁਰੂ ਘਰ ਦੇ ਕੀਰਤਨੀ ਜਥੇ ਭਾਈ ਸਰਵਣ ਸਿੰਘ-ਭਾਈ ਅਵਤਾਰ ਸਿੰਘ ਦੇ ਰਾਗੀ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ | ਸ਼ਹਿਰ ਦੇ ਵਾਰਡ ਨੰਬਰ 3 ਵਿਖੇ ਸਥਿਤ ਗੁਰਦੁਆਰਾ ਪੰਜਾਬੀ ਸਭਾ ਵਿਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾਇਆ | ਇਸੇ ਤਰ੍ਹਾਂ ਗੁਰਪੁਰਬ ਦੀ ਖ਼ੁਸ਼ੀ 'ਚ ਉਮੀਦ ਸੋਸ਼ਲ ਐਾਡ ਵੈੱਲਫੇਅਰ ਕਲੱਬ ਬੋੜਾਵਾਲ ਵੱਲੋਂ ਗ੍ਰਾਮ ਪੰਚਾਇਤ ਬੋੜਾਵਾਲ ਦੇ ਸਹਿਯੋਗ ਨਾਲ ਪਿੰਡ ਦੀ ਫਿਰਨੀ 'ਤੇ 200 ਬੂਟੇ ਲਗਾਏ ਗਏ | ਇਸ ਮੌਕੇ ਪ੍ਰਧਾਨ ਇੰਦਰਜੀਤ ਸਿੰਘ ਟੋਨੀ, ਪ੍ਰਧਾਨ ਦੀਵਾਨ ਸਿੰਘ ਗੁਲਿਆਣੀ, ਅਵਤਾਰ ਸਿੰਘ, ਤਨਜੋਤ ਸਿੰਘ ਸਾਹਨੀ, ਜਗਦੀਪ ਸਿੰਘ, ਜਰਨੈਲ ਸਿੰਘ, ਜਸਵੰਤ ਸਿੰਘ, ਮਾਸਟਰ ਕੁਲਵੰਤ ਸਿੰਘ, ਭਲਿੰਦਰ ਵਾਲੀਆ, ਰਾਜਿੰਦਰ ਸਿੰਘ ਸੋਨੂੰ, ਕਮਲਜੀਤ ਸਿੰਘ ਬੌਬੀ, ਸੁਰਜੀਤ ਸਿੰਘ ਟੀਟਾ, ਪ੍ਰੇਮ ਸਿੰਘ ਦੋਦੜਾ, ਡਾ: ਪਿ੍ਤਪਾਲ ਸਿੰਘ ਕੋਹਲੀ, ਦਵਿੰਦਰਪਾਲ ਸਿੰਘ ਲਾਲਾ, ਪ੍ਰੀਤਿੰਦਰ ਸਿੰਘ ਕੋਹਲੀ ਆਦਿ ਹਾਜ਼ਰ ਸਨ |
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਐੱਫ. ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ | ਪਿ੍ੰਸੀਪਲ ਫੌਜਾ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਜੀ ਦੇ ਦਰਸਾਏ ਸਿਧਾਂਤਾਂ ਨੂੰ ਅਪਣਾਉਣ ਅਤੇ ਮਾਨਵਤਾ ਦੀ ਭਲਾਈ ਲਈ ਯਤਨ ਕਰਨ ਦੀ ਲੋੜ ਹੈ | ਇਸ ਮੌਕੇ ਰਾਜਿੰਦਰ ਸਿੰਘ ਸਿੱਧੂ, ਗੁਰਸੇਵਕ ਸਿੰਘ ਜਟਾਣਾ, ਬੂਟਾ ਸਿੰਘ, ਜਸਵੰਤ ਸਿੰਘ, ਪਰਮਰਾਜ ਸਿੰਘ ਅਤੇ ਸਮੂਹ ਸਟਾਫ਼ ਮੌਜੂਦ ਸੀ |
ਕਸਬਾ ਝੁਨੀਰ ਦੇ ਸਿਰਸਾ-ਮਾਨਸਾ ਮੇਨ ਸੜਕ 'ਤੇ ਸਮੂਹ ਮਿਸਤਰੀ ਮਾਰਕੀਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਕੁਲਵਿੰਦਰ ਸਿੰਘ ਮਨੀਆ ਰਾਮ, ਅਸ਼ੋਕ ਕੁਮਾਰ ਡਬਲੂ, ਕਿ੍ਸ਼ਨ ਕਾਠ, ਸੁਖਵਿੰਦਰ ਸਿੰਘ ਮੋਹਿਤ ਕੁਮਾਰ ਅਰਸ਼ ਸਿੰਘ ਆਦਿ ਮੌਜੂਦ ਸਨ |
ਸਰਦੂਲਗੜ੍ਹ ਤੋਂ ਪ੍ਰਕਾਸ਼ ਸਿੰਘ ਜ਼ੈਲਦਾਰ ਅਨੁਸਾਰ- ਮੀਰਪੁਰ ਖੁਰਦ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੁ ਨਾਨਕ ਦੇਵ ਜੀ ਦਾ 550ਵਾਂ ਅਵਤਾਰ ਦਿਹਾੜਾ ਮਨਾਇਆ ਗਿਆ | ਇਸ ਦੌਰਾਨ ਸ਼ੁੱਧ ਬਾਣੀ ਪੜ੍ਹਨ ਦੀ ਸੰਥਿਆ ਲੈਣ ਵਾਲੇ ਬੱਚੇ ਤੇ ਬੀਬੀਆਂ ਵਲੋਂ 31 ਸਹਿਜ ਪਾਠਾਂ ਦੇ ਭੋਗ ਪਾਏ ਗਏ | ਗੁਰੂ ਘਰ ਦੇ ਮੁੱਖ ਸੇਵਾਦਾਰ ਗਿਆਨੀ ਸੁਖਵਿੰਦਰ ਸਿੰਘ ਨੇ ਬਾਬਾ ਨਾਨਕ ਦੇ ਜੀਵਨ ਫ਼ਲਸਫ਼ੇ 'ਤੇ ਚਾਨਣਾ ਪਾਇਆ | ਇਸ ਮੌਕੇ ਅਵਤਾਰ ਸਿੰਘ ਜਮਾਲਪੁਰ, ਦੀਪ ਸਿੰਘ, ਅਨੂਪ ਸਿੰਘ ਚੰਦੋਂ ਕਲਾਂ ਤੋਂ ਇਲਾਵਾ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ, ਗਰਾਮ ਪੰਚਾਇਤ, ਪਿੰਡ ਵਾਸੀ ਤੇ ਹੋਰ ਪਤਵੰਤੇ ਹਾਜ਼ਰ ਸਨ |
ਜੋਗਾ ਤੋਂ ਹਰਜਿੰਦਰ ਸਿੰਘ ਅਨੁਸਾਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭੁੱਲਰ ਕੋਠੇ 'ਚ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵਿੱਚ ਗਤਕਾ ਪਾਰਟੀ ਵਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ | ਮੁੱਖ ਸੇਵਾਦਾਰ ਜਥੇਦਾਰ ਗੁਰਜੀਤ ਸਿੰਘ ਧੂਰਕੋਟੀਆ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਨਗਰ ਕੀਰਤਨ ਰਵਾਨਾ ਕੀਤਾ ਗਿਆ | ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ 'ਤੇ ਸਾਈਾ ਗੁਲਾਮ ਜੁਗਨੀ ਨੇ ਹਾਜ਼ਰ ਭਰੀ | 

ਐਸ. ਡੀ. ਐਮ. ਦਫ਼ਤਰ ਬੁਢਲਾਡਾ ਅੱਗੇ ਧਰਨਾ 22 ਨੂੰ

ਬੁਢਲਾਡਾ, 12 ਨਵੰਬਰ (ਰਾਹੀ)- ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਦਰਜ ਪਰਚਿਆਂ ਦੇ ਵਿਰੋਧ ਅਤੇ ਸੁਪਰੀਮ ਕੋਰਟ ਦੀਆਂ ਸਿਫ਼ਾਰਸ਼ਾਂ ਮੁਤਾਬਿਕ ਬਣਦੀ ਰਾਸ਼ੀ ਰਾਸ਼ੀ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਅਗਵਾਈ ਹੇਠ 22 ਨਵੰਬਰ ਐਸ. ਡੀ. ਐਮ. ਦਫ਼ਤਰ ਬੁਢਲਾਡਾ ...

ਪੂਰੀ ਖ਼ਬਰ »

ਖ਼ੁਦਕੁਸ਼ੀ ਦੇ ਮਾਮਲੇ 'ਚ 2 ਵਿਅਕਤੀ ਬਰੀ

ਮਾਨਸਾ, 12 ਨਵੰਬਰ (ਸਟਾਫ਼ ਰਿਪੋਰਟਰ)- ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰ ਲੈਣ ਦੇ ਮਾਮਲੇ 'ਚ ਸ਼ਾਮਿਲ 2 ਵਿਅਕਤੀਆਂ (ਇਕ ਮਰਦ ਤੇ ਇਕ ਔਰਤ) ਨੂੰ ਵਧੀਕ ਸੈਸ਼ਨ ਜੱਜ ਮਾਨਸਾ ਦੀ ਅਦਾਲਤ ਨੇ ਬਰੀ ਕਰਾਰ ਦਿੱਤਾ ਹੈ | ਦੋਵੇਂ ਵਿਅਕਤੀ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਸਨ | ਵਕੀਲ ...

ਪੂਰੀ ਖ਼ਬਰ »

ਨੌਕਰੀ ਦੇਣ ਸਮੇਂ ਰੱਖੀਆਂ ਨਵੀਆਂ ਸ਼ਰਤਾਂ ਸਬੰਧੀ ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ ਨੇ ਕੀਤੀ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਬੁਢਲਾਡਾ, 12 ਨਵੰਬਰ (ਸੁਨੀਲ ਮਨਚੰਦਾ)- ਬੇਰੁਜ਼ਗਾਰ ਬੀ. ਐੱਡ ਟੈੱਟ ਪਾਸ ਯੂਨੀਅਨ ਵਲੋਂ ਸਰਕਾਰ ਪਾਸੋਂ ਨੌਕਰੀ ਦੇਣ ਸਮੇਂ ਰੱਖੀਆਂ ਨਵੀਆਂ ਸ਼ਰਤਾਂ ਿਖ਼ਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਗਈ | ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰਾਂ ਦੀ ਅਗਵਾਈ ਕਰਦਿਆਂ ਯੂਨੀਅਨ ...

ਪੂਰੀ ਖ਼ਬਰ »

ਕਿਸਾਨਾਂ ਨੂੰ 300 ਰੁਪਏ ਪ੍ਰਤੀ ਕੁਇੰਟਲ ਝੋਨੇ 'ਤੇ ਬੋਨਸ ਦਿੱਤਾ ਜਾਵੇ- ਗਿੱਲ

ਮਾਨਸਾ, 12 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ਸਮੱਸਿਆਵਾਂ 'ਤੇ ...

ਪੂਰੀ ਖ਼ਬਰ »

60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਹਿਲ ਕਲਾਂ, 12 ਨਵੰਬਰ (ਅਵਤਾਰ ਸਿੰਘ ਅਣਖੀ)-ਐਕਸਾਈਜ਼ ਸੈੱਲ ਬਰਨਾਲਾ ਨੇ ਪਿੰਡ ਵਜੀਦਕੇ ਕਲਾਂ ਤੋਂ ਇਕ ਵਿਅਕਤੀ ਨੂੰ 60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਹਰਜਿੰਦਰ ਸਿੰਘ, ਇੰਚਾਰਜ ਐਕਸਾਈਜ਼ ਸੈੱਲ ਬਰਨਾਲਾ ...

ਪੂਰੀ ਖ਼ਬਰ »

ਪਿੰਡ ਮੌੜ ਪਟਿਆਲਾ ਦੇ ਮਜ਼ਦੂਰ ਦਾ ਵੱਧ ਬਿੱਲ ਭਰਨ ਦੇ ਬਾਵਜੂਦ ਪੰਜ ਵਾਰ ਪੱੁਟਿਆ ਮੀਟਰ

ਸ਼ਹਿਣਾ, 12 ਨਵੰਬਰ (ਸੁਰੇਸ਼ ਗੋਗੀ)-ਪਿੰਡ ਮੌੜ ਪਟਿਆਲਾ ਨਾਲ ਸਬੰਧਿਤ ਮਜ਼ਦੂਰ ਪਰਿਵਾਰ ਬਿਜਲੀ ਦਾ ਬਿਲ ਪੰਜ ਵਾਰ ਹਜ਼ਾਰਾਂ ਰੁਪਏ ਭਰਨ ਦੇ ਬਾਵਜੂਦ ਮੀਟਰ ਪੱੁਟਿਆ ਗਿਆ ਅਤੇ ਅਜੋਕੇ ਸਮੇਂ ਦੌਰਾਨ ਉਕਤ ਪਰਿਵਾਰ ਨੂੰ ਆਇਆ ਬਿਜਲੀ ਦਾ 30 ਹਜ਼ਾਰ ਬਿਜਲੀ ਦਾ ਬਿਲ ਫਿਰ ...

ਪੂਰੀ ਖ਼ਬਰ »

ਪਰਾਲੀ ਸਾੜਨ 'ਤੇ 15 ਕਿਸਾਨਾਂ ਿਖ਼ਲਾਫ਼ ਮਾਮਲੇ ਦਰਜ

ਬਰਨਾਲਾ, 12 ਨਵੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਪਰਾਲੀ ਸਾੜ ਕੇ ਵਾਤਾਵਰਨ ਪ੍ਰਦੂਸ਼ਿਤ ਕਰਨ ਵਾਲੇ ਕਿਸਾਨਾਂ 15 ਕਿਸਾਨਾਂ ਿਖ਼ਲਾਫ਼ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਸਿੰਘਜ਼ ਇਲੈਵਨ ਕਿੰਗਜ ਦੀ ਟੀਮ ਸੈਮੀਫਾਈਨਲ 'ਚ

ਮਾਨਸਾ, 12 ਨਵੰਬਰ (ਸੱਭਿ. ਪ੍ਰਤੀ.)- ਆਲ ਇੰਡੀਆ ਸਿੰਘਲ ਸਟਾਰ ਕਿ੍ਕਟ ਲੀਗ ਵਿੱਚ ਸਿੰਘਜ਼ ਇਲੈਵਨ ਕਿੰਗਜ ਨੇ ਅਮਰਜਿੰਗ ਇੰਡੀਆ ਨੂੰ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕਰ ਲਿਆ ਹੈ | ਅਮਰਜਿੰਗ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 140 ਦੌੜਾਂ ਦਾ ਟੀਚਾ ਵਿਰੋਧੀਆਂ ...

ਪੂਰੀ ਖ਼ਬਰ »

ਪ੍ਰਕਾਸ਼ ਉਤਸਵ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਬਰੇਟਾ, 12 ਨਵੰਬਰ (ਪ. ਪ.)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ਹੀਦ ਰਾਜਗੁਰੂ ਸਪੋਰਟਸ ਕਲੱਬ ਦਿਆਲਪੁਰਾ ਵਲੋਂ ਪੰਚਾਇਤ ਅਤੇ ਆਸਰਾ ਫਾਊਾਡੇਸ਼ਨ ਬਰੇਟਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ 81 ਯੂਨਿਟ ਖ਼ੂਨਦਾਨ ...

ਪੂਰੀ ਖ਼ਬਰ »

ਐਨਲਾਈਟਡ ਕਾਲਜ ਵਿਖੇ ਸਨਮਾਨ ਸਮਾਰੋਹ ਕਰਵਾਇਆ

ਝੁਨੀਰ, 12 ਨਵੰਬਰ (ਸੰਧੂ)- ਐਨਲਾਈਟੈਂਡ ਕਾਲਜ ਝੁਨੀਰ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਖੇਤਰਾਂ ਚ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਮਾਨਸਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰ ਦੇ ਮੁਕਾਬਲੇ ਰਾਸ਼ਟਰ ਨਿਰਮਾਣ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਦਰਜਨਾਂ ਕਿਸਾਨਾਂ 'ਤੇ ਮੁਕੱਦਮੇ ਦਰਜ

ਮਾਨਸਾ, 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਥਾਣਿਆਂ 'ਚ ਦਰਜਨਾਂ ਕਿਸਾਨਾਂ 'ਤੇ ਮੁਕੱਦਮੇ ਦਰਜ ਕੀਤੇ ਗਏ ਹਨ | ਹਾਸਲ ਕੀਤੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀਆਂ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰਾਮ ਪੰਚਾਇਤ ਨੇ 550 ਛਾਂਦਾਰ ਬੂਟੇ ਲਗਾਏ

ਰਾਮਾਂ ਮੰਡੀ, 12 ਨਵੰਬਰ (ਅਮਰਜੀਤ ਲਹਿਰੀ)- ਨੇੜਲੇ ਪਿੰਡ ਸੇਖੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗ੍ਰਾਂਮ ਪੰਚਾਇਤ ਵਲੋਂ ਸਰਪੰਚ ਹਰਚੇਤ ਸਿੰਘ ਅਗਵਾਈ ਵਿਚ ਪਿੰਡ ਦੀਆਂ ਜਨਤਕ ਥਾਵਾਂ 'ਤੇ 550 ਛਾਂਦਾਰ ਬੂਟੇ ਲਗਾਏ ਗਏ | ਬੂਟੇ ...

ਪੂਰੀ ਖ਼ਬਰ »

ਬੀ. ਕੇ. ਯੂ. ਸਿੱਧੂਪੁਰ ਪਿੰਡ ਇਕਾਈ ਦੀ ਮੀਟਿੰਗ ਹੋਈ

ਬੱਲੂਆਣਾ, 12 ਨਵੰਬਰ (ਸਾਜਨ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪਿੰਡ ਇਕਾਈ ਦੀ ਮੀਟਿੰਗ ਪ੍ਰਧਾਨ ਰਾਮ ਸਿੰਘ ਰਾਮਾ ਦੀ ਪ੍ਰਧਾਨਗੀ ਹੇਠ ਦਿਉਣ ਦੀ ਧਰਮਸ਼ਾਲਾ ਵਿਚ ਹੋਈ¢ ਮੀਟਿੰਗ ਵਿਚ ਦੋ ਦਰਜਨ ਦੇ ਕਰੀਬ ਕਿਸਾਨਾਾ ਨੇ ਸ਼ਮੂਲੀਅਤ ਕੀਤੀ¢ ਇਸ ਮੌਕੇ ਕਿਸਾਨਾਾ ਨੂੰ ...

ਪੂਰੀ ਖ਼ਬਰ »

ਸੀਡ, ਪੈਸਟੀਸਾਈਡ ਐਾਡ ਫਰਟੀਲਾਈਜਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਬਰਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸੀਡ, ਪੈਸਟੀਸਾਈਡ ਐਾਡ ਫਰਟੀਲਾਈਜਰਜ਼ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੇ ਅਹੁਦੇਦਾਰਾਂ ਦੇ ਪਹਿਲੀ ਸੂਚੀ ਜ਼ਿਲ੍ਹਾ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ ਵਲੋਂ ਜਾਰੀ ਕੀਤੀ ਗਈ | ਜ਼ਿਲ੍ਹਾ ਜਨਰਲ ਸਕੱਤਰ ਜੀਵਨ ਬਾਂਸਲ ...

ਪੂਰੀ ਖ਼ਬਰ »

ਜਬਰੀ ਧਰਮ ਪਰਿਵਰਤਨ ਨੂੰ ਲੈ ਕੇ ਇਕ ਧੜੇ ਨੇ ਦੂਜੇ ਦੇ ਘਰਾਂ 'ਚ ਦਾਖ਼ਲ ਹੋ ਕੇ ਕੀਤੀ ਕੱੁਟਮਾਰ

ਧਨੌਲਾ, 12 ਨਵੰਬਰ (ਜਤਿੰਦਰ ਸਿੰਘ ਧਨੌਲਾ)-ਖਰਕਾ ਸਮੁਦਾਏ ਦੇ ਹਮਾਇਤੀ, ਬਾਜੀਗਰ ਬਰਾਦਰੀ ਦੇ ਇਕ ਧੜੇ੍ਹ ਵਲੋਂ, ਦੂਸਰੇ ਧੜ੍ਹੇ ਦੇ ਤਿੰਨ ਸਕੇ ਭਰਾਵਾਂ ਦੇ ਘਰਾਂ 'ਚ ਦਾਖ਼ਲ ਹੋ ਕੇ ਕੀਤੀ ਗਈ ਕੱੁਟਮਾਰ ਨਾਲ ਦੋ ਔਰਤਾਂ ਅਤੇ ਇਕ ਪੁਰਸ਼ ਜ਼ਖ਼ਮੀ ਹੋ ਗਏ | ਜ਼ਖ਼ਮੀ ਹੋਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX