ਤਾਜਾ ਖ਼ਬਰਾਂ


ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  25 minutes ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  51 minutes ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  53 minutes ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  about 1 hour ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  about 1 hour ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 1 hour ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  about 2 hours ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  about 2 hours ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 2 hours ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 2 hours ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 3 hours ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 3 hours ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 3 hours ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 4 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 4 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 4 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 4 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 4 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 4 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 4 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 5 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 5 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 5 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 6 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 6 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 6 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 6 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 7 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 7 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 6 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  1 minute ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 8 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 8 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 8 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 9 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 9 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 9 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 9 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 9 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 9 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਕਪੂਰਥਲਾ / ਫਗਵਾੜਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਕਪੂਰਥਲਾ, 12 ਨਵੰਬਰ (ਅਮਰਜੀਤ ਸਿੰਘ ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਜ਼ਿਲ੍ਹੇ ਭਰ 'ਚ ਵੱਖ-ਵੱਖ ਗੁਰਦੁਆਰਿਆਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਜਿੱਥੇ ਗੁਰਦੁਆਰਾ ਸਾਹਿਬ ਵਿਖੇ ਪੰਥ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਸੰਗਤਾਂ ਲਈ ਅਤੁੱਟ ਲੰਗਰ ਵੀ ਵਰਤਾਏ ਗਏ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਟੇਟ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੋਤ ਸਿੰਘ, ਗੁਰੂ ਨਾਨਕ ਨਿਸ਼ਕਾਮ ਸਭਾ ਦੇ ਭਾਈ ਵਰਿਆਮ ਸਿੰਘ ਕਪੂਰ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜੀਤ ਸਿੰਘ, ਭਾਈ ਦਿਲਬਾਗ ਸਿੰਘ ਤੇ ਭਾਈ ਗੁਰਮੀਤ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਇਨ੍ਹਾਂ ਤੋਂ ਇਲਾਵਾ ਭਾਈ ਸਵਿੰਦਰ ਸਿੰਘ ਭੰਗੂ ਦੇ ਢਾਡੀ ਜਥੇ ਤੇ ਕਵੀਸ਼ਰ ਭਾਈ ਰਣਜੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਵਾਰਾਂ ਤੇ ਕਵੀਸ਼ਰੀ ਸਰਵਣ ਕਰਵਾਈ | ਪ੍ਰਸਿੱਧ ਕਥਾਵਾਚਕ ਭਾਈ ਪ੍ਰਗਟ ਸਿੰਘ ਦੇ ਭਾਈ ਪਰਮਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਜਥੇਦਾਰ ਰਸ਼ਪਾਲ ਸਿੰਘ, ਜਥੇਦਾਰ ਜਸਵਿੰਦਰ ਸਿੰਘ ਬਤਰਾ, ਹਰਜੀਤ ਸਿੰਘ ਭਾਟੀਆ, ਇੰਚਾਰਜ ਲਖਬੀਰ ਸਿੰਘ ਫੱਤੂਢੀਂਗਾ, ਜਸਬੀਰ ਸਿੰਘ ਰਾਣਾ, ਸਵਰਨ ਸਿੰਘ, ਦਵਿੰਦਰ ਸਿੰਘ ਦੇਵ, ਪਰਮਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਮਨੀ, ਮਨਮੋਹਨ ਸਿੰਘ ਵਾਲੀਆ ਕੌਾਸਲਰ, ਹਰਬੰਸ ਸਿੰਘ ਵਾਲੀਆ ਕੌਾਸਲਰ, ਇੰਦਰਜੀਤ ਸਿੰਘ ਜੁਗਨੂੰ, ਸੁਖਪਾਲ ਸਿੰਘ ਭਾਟੀਆ, ਰੁਪਿੰਦਰ ਸਿੰਘ ਰੂਬੀ, ਰੌਸ਼ਨ ਸੱਭਰਵਾਲ, ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਪ੍ਰੀਤਪਾਲ ਸਿੰਘ ਸੋਨੂੰ, ਬਰਜਿੰਦਰ ਸਿੰਘ, ਗਿਆਨੀ ਜਸਵਿੰਦਰ ਸਿੰਘ, ਮਨਮੋਹਨ ਸਿੰਘ ਚਾਚਾ, ਸੁਖਰਾਜ ਸਿੰਘ, ਗੁਰਪ੍ਰੀਤ ਸਿੰਘ ਬੱਬਲੂ, ਗੁਰਵਿੰਦਰ ਸਿੰਘ, ਜਸਬੀਰ ਸਿੰਘ, ਠੇਕੇਦਾਰ ਉੱਜਲ ਸਿੰਘ, ਅਰਵਿੰਦਰਜੀਤ ਸਿੰਘ ਸੂਰੀ, ਸੁਰਜੀਤ ਸਿੰਘ ਸਡਾਨਾ, ਗੁਰਦੀਪ ਸਿੰਘ, ਜਗੀਰ ਸਿੰਘ, ਗਿਆਨੀ ਜਸਵੰਤ ਸਿੰਘ ਹੈੱਡ ਗ੍ਰੰਥੀ, ਪਿ੍ਤਪਾਲ ਸਿੰਘ, ਨਰਿਦੰਰਪਾਲ ਸਿੰਘ, ਜਸਪਾਲ ਸਿੰਘ ਖੁਰਾਣਾ, ਰਜਿੰਦਰ ਸਿੰਘ ਧੰਜਲ ਕੌਾਸਲਰ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਲਖਬੀਰ ਸਿੰਘ ਸ਼ਾਹੀ, ਸੁਰਜੀਤ ਸਿੰਘ ਵਿੱਕੀ, ਸੁਖਜੀਤ ਸਿੰਘ ਵਾਲੀਆ, ਮਨਪ੍ਰੀਤ ਸਿੰਘ ਮਨੀ, ਬਲਜਿੰਦਰ ਕੌਰ ਧੰਜਲ, ਹਰਜਿੰਦਰ ਕੌਰ, ਕੁਲਦੀਪ ਸਿੰਘ, ਤਜਿੰਦਰ ਸਿੰਘ ਯੂ.ਐਸ.ਏ. ਕਮਲਜੀਤ ਸਿੰਘ ਮਠਾੜੂ, ਬੋਹੜ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ 'ਚ ਹਾਜ਼ਰ ਸਨ |
ਅਕਾਲੀ ਗੁਰਦੁਆਰਾ ਬੰਗਾ ਰੋਡ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਫਗਵਾੜਾ, (ਅਸ਼ੋਕ ਕੁਮਾਰ ਵਾਲੀਆ)-ਅਕਾਲੀ ਗੁਰਦੁਆਰਾ ਬੰਗਾ ਰੋਡ ਫਗਵਾੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਖੁੱਲ੍ਹੇ ਪੰਡਾਲ 'ਚ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਭੁਪਿੰਦਰ ਸਿੰਘ ਅਣਖੀ ਦੇ ਢਾਡੀ ਜਥੇ ਤੋਂ ਇਲਾਵਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਇਸਤਰੀ ਵਿੰਗ ਅਕਾਲੀ ਗੁਰਦੁਆਰਾ ਫਗਵਾੜਾ ਦੀਆਂ ਬੀਬੀਆਂ ਦੇ ਜਥੇ ਨੇ ਕਥਾ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਅੰਤ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਹਾਨ ਸ਼ਖ਼ਸੀਅਤਾਂ ਤੇ ਰਾਗੀ ਜਥਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਸੇਵਾ ਦਵਿੰਦਰ ਸਿੰਘ ਨੇ ਨਿਭਾਈ | ਇਸ ਮੌਕੇ ਸੁਖਵੰਤ ਸਿੰਘ ਬਸਰਾ ਪ੍ਰਧਾਨ, ਹਰਮਿੰਦਰ ਸਿੰਘ ਬਸਰਾ, ਅਨੀਤਾ ਸੋਮ ਪ੍ਰਕਾਸ਼, ਪਤਵਿੰਦਰ ਸਿੰਘ ਛਾਬੜਾ, ਗੁਰਵਿੰਦਰ ਸਿੰਘ, ਮਲਕੀਤ ਸਿੰਘ ਰਘਬੋਤਰਾ, ਫ਼ਕੀਰ ਸਿੰਘ ਮੈਨੇਜਰ, ਗਿਆਨੀ ਗੁਰਬਖ਼ਸ਼ ਸਿੰਘ ਗ੍ਰੰਥੀ, ਬਹਾਦਰ ਸਿੰਘ ਸੰਗਤਪੁਰ, ਬਲਜਿੰਦਰ ਸਿੰਘ ਠੇਕੇਦਾਰ ਕੌਾਸਲਰ, ਗੁਰਪ੍ਰੀਤ ਸਿੰਘ ਬੱਲ, ਦਿਲਬਾਗ ਸਿੰਘ, ਪਰਮਜੀਤ ਕੌਰ ਕੰਬੋਜ ਕੌਾਸਲਰ, ਪਿ੍ਤਪਾਲ ਕੌਰ ਤੁਲੀ ਆਦਿ ਹਾਜ਼ਰ ਸਨ |
ਗੁਰਦੁਆਰਾ ਜੱਟਾ ਖਲਵਾੜਾ ਗੇਟ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਗੁਰਦੁਆਰਾ ਜੱਟਾ ਖਲਵਾੜਾ ਗੇਟ ਫਗਵਾੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਖੁੱਲੇ ਪੰਡਾਲ 'ਚ ਦੀਵਾਨ ਸਜਾਏ ਗਏ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹੈੱਡਗੰ੍ਰਥੀ ਭਾਈ ਮਨਜੀਤ ਸਿੰਘ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਉਪਰੰਤ ਭਾਈ ਸੁਖਦੇਵ ਸਿੰਘ ਚਮਕਾਰਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਗੁਰ ਇਤਿਹਾਸ ਸਰਵਣ ਕਰਵਾਇਆ | ਅੰਤ 'ਚ ਮੁੱਖ ਸੇਵਾਦਾਰ ਸਾਈਾ ਮੋਹਣ ਸਿੰਘ ਨੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਮੀਤ ਸਿੰਘ, ਸਤਨਾਮ ਸਿੰਘ, ਗੁਰਦੀਪ ਸਿੰਘ, ਹਰਦੀਪ ਸਿੰਘ, ਪ੍ਰਦੀਪ ਸਿੰਘ, ਹਰਵਿੰਦਰ ਸਿੰਘ, ਜਸਕਰਨ ਸਿੰਘ, ਹਰਦੇਵ ਸਿੰਘ, ਨਰਵਿੰਦਰ ਸਿੰਘ, ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਦੇ ਜਥੇ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੁੱਲੇ ਪੰਡਾਲ 'ਚ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਜਗਦੀਪ ਸਿੰਘ ਲੁਧਿਆਣੇ ਵਾਲੇ, ਭਾਈ ਜਤਿੰਦਰ ਸਿੰਘ, ਭਾਈ ਇਕਬਾਲ ਸਿੰਘ, ਬੇਬੀ ਹਰਸ਼ਦੀਪ ਕੌਰ, ਸੁਖਲੀਨ ਕੌਰ, ਭਾਈ ਮੋਹਕਮ ਸਿੰਘ, ਭਾਈ ਕਰਮ ਸਿੰਘ ਜਲੰਧਰ ਵਾਲੇ, ਭਾਈ ਗੁਰਦੀਪ ਸਿੰਘ ਪਲਾਹੀ ਵਾਲੇ, ਭਾਈ ਲਖਵਿੰਦਰ ਸਿੰਘ ਨਿਮਾਣਾ ਆਦਿ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਤੇ ਢਾਡੀ ਵਾਰਾ ਰਾਹੀਂ ਗੁਰਇਤਿਹਾਸ ਸਰਵਣ ਕਰਵਾਇਆ | ਅੰਤ 'ਚ ਮੈਨੇਜਰ ਦਿਲਬਾਗ ਸਿੰਘ ਨੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੋਹਕਮ ਸਿੰਘ, ਜਤਿੰਦਰ ਸਿੰਘ ਖ਼ਾਲਸਾ, ਪ੍ਰਦੀਪ ਸਿੰਘ ਬਸਰਾ, ਗੁਰਜਾਪ ਸਿੰਘ ਬੁਤਾਲਾ, ਭਾਈ ਹਰਜਿੰਦਰ ਸਿੰਘ ਹੈੱਡ ਗੰ੍ਰਥੀ, ਤਰਸੇਮ ਸਿੰਘ ਸੇਮੀ, ਦਵਿੰਦਰ ਸਿੰਘ ਸੈਣੀ, ਮਹਿੰਦਰ ਸਿੰਘ, ਦਵਿੰਦਰ ਸਿੰਘ ਭੋਗਲ, ਗੁਰਜਾਪ ਸਿੰਘ ਬੁਤਾਲਾ, ਸੁਰਜੀਤ ਸਿੰਘ, ਬਾਬਾ ਹਰਜੀਤ ਸਿੰਘ, ਜਸਵੀਰ ਸਿੰਘ ਸੱਗੂ, ਠੇਕੇਦਾਰ ਅਤਵਿੰਦਰ ਸਿੰਘ, ਰਵਿੰਦਰ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਸੰਗਤਾਂ ਲਈ ਸਰੋਂ ਦਾ ਸਾਗ ਤੇ ਮੱਕੀ ਦੀ ਰੋਟੀ ਦੇ ਲੰਗਰ ਅਤੁੱਟ ਵਰਤਾਏ ਗਏ |
ਹਦੀਆਬਾਦ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਫਗਵਾੜਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਹਦੀਆਬਾਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੁੰਲੇ ਪੰਡਾਲ 'ਚ ਦੀਵਾਨ ਸਜਾਏ ਜਿਸ ਵਿਚ ਭਾਈ ਹਰਪ੍ਰੀਤ ਸਿੰਘ ਭਾਮੀਆ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਇਸਤਰੀ ਵਿੰਗ ਵਲੋਂ ਪਾਠ ਕੀਤੇ ਗਏ ਤੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕਾਂ ਵੱਲੋਂ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਰਨੈਲ ਸਿੰਘ ਪ੍ਰਧਾਨ, ਸੁਖਵਿੰਦਰ ਸਿੰਘ ਕੰਬੋਜ, ਗੁਰਪ੍ਰੀਤ ਸਿੰਘ ਘੱਗ, ਦਲਜੀਤ ਸਿੰਘ ਖ਼ਾਲਸਾ, ਹਰਭਜਨ ਸਿੰਘ ਸੰਧੂ, ਨਿਰਮਲ ਸਿੰਘ ਸੈਣੀ, ਕੁਲਵੰਤ ਸਿੰਘ ਠੇਕੇਦਾਰ, ਚਰਨਦੀਪ ਸਿੰਘ, ਗੁਰਨਾਮ ਸਿੰਘ ਰਾਣਾ ਆਦਿ ਹਾਜ਼ਰ ਸਨ |
ਗੁਰਦੁਆਰਾ ਅਰਬਨ ਸਟੇਟ 'ਚ ਪ੍ਰਕਾਸ਼ ਪੁਰਬ ਮਨਾਇਆ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਫਗਵਾੜਾ ਦੀ ਅਰਬਨ ਸਟੇਟ ਦੀ ਸਮੁੱਚੀ ਸੰਗਤ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਬੜੇ ਹੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਜਾਏ ਦੀਵਾਨਾਂ 'ਚ ਹੈੱਡਗੰ੍ਰਥੀ ਭਾਈ ਗੁਰਕਾਰਜ ਸਿੰਘ ਨੇ ਸੰਗਤਾਂ ਨੂੰ ਕਥਾ ਕਰਕੇ ਗੁਰਇਤਿਹਾਸ ਨਾਲ ਜੋੜਿਆ | ਉਪਰੰਤ ਹਰਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ, ਭਾਈ ਸੁਖਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ | ਅੰਤ 'ਚ ਪ੍ਰਬੰਧਕਾਂ ਵਲੋਂ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇੇ ਹਰਵਿੰਦਰ ਸਿੰਘ ਲਵਲੀ ਵਾਲੀਆ, ਸੁਖਜਿੰਦਰ ਸਿੰਘ ਧਾਲੀਵਾਲ, ਇੰਦਰ ਸਿੰਘ ਸਿੱਧੂ, ਗੁਰਦੀਪ ਸਿੰਘ ਸੈਣੀ, ਮਨੋਹਰ ਸਿੰਘ ਸੰਘਾ, ਪ੍ਰੇਮ ਸਿੰਘ, ਜਗਤਾਰ ਸਿੰਘ, ਸ਼ਰਨਜੀਤ ਸਿੰਘ, ਐਸ.ਪੀ. ਸਿੰਘ, ਰਣਜੀਤ ਸਿੰਘ ਰਾਣਾ ਸਰਪੰਚ, ਗੁਰਸੰਦੀਪ ਸਿੰਘ ਮਲਵਈ, ਇਕਬਾਲ ਸਿੰਘ ਪਰਮਾਰ, ਇੰਦਰਵੀਰ ਸਿੰਘ ਸਾਹਨੀ, ਡਾ: ਅਜੀਤ ਸਿੰਘ ਮੱਲਾ ਤੋਂ ਇਲਾਵਾ ਵੱਖ-ਵੱਖ ਸਭਾਵਾਂ ਦੇ ਮੈਂਬਰ ਹਾਜ਼ਰ ਸਨ | ਐਚ.ਕੇ. ਗੁਰਾਇਆ ਵਲੋਂ ਗੁਰਦੁਆਰਾ ਸਾਹਿਬ ਲਈ ਦਿੱਤੇ ਵਿਸ਼ੇਸ਼ ਸਹਿਯੋਗ ਲਈ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ |
ਕਸਬਾ ਭੁਲੱਥ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਭੁਲੱਥ, (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਕਸਬਾ ਭੁਲੱਥ ਦੇ ਵੱਖ-ਵੱਖ ਗੁਰਦੁਆਰਿਆਂ 'ਚ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਵੱਖ-ਵੱਖ ਰਾਗੀ, ਢਾਡੀ ਆਦਿ ਜਥਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸੰਗਤਾਂ ਲਈ ਵੱਖ-ਵੱਖ ਥਾਵਾਂ 'ਤੇ ਲੰਗਰ ਵੀ ਲਗਾਏ ਗਏ ਸਨ |
ਗੁਰਦੁਆਰਾ ਸਿੰਘ ਸਭਾ ਭੁਲੱਥ ਗਰਬੀ ਵਿਖੇ ਸਮਾਗਮ
ਗੁਰਦੁਆਰਾ ਸਿੰਘ ਸਭਾ ਭੁਲੱਥ ਗਰਬੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮੁੱਖ ਗੰ੍ਰਥੀ ਭਾਈ ਜਸਵਿੰਦਰ ਸਿੰਘ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਏ ਹੋਏ ਪੂਰਨਿਆਂ 'ਤੇ ਚੱਲਣ ਲਈ ਪੇ੍ਰਰਿਆ | ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਸ਼ਹਿਬਾਜ ਸਿੰਘ ਪੁਰੇਵਾਲ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਜਰਨੈਲ ਸਿੰਘ, ਗੁਰਚਰਨ ਸਿੰਘ ਕੰਗ, ਹਰਭਜਨ ਸਿੰਘ ਮੁਲਤਾਨੀ, ਚਰਨਜੀਤ ਸਿੰਘ, ਪ੍ਰਤਾਪ ਸਿੰਘ ਮੁਲਤਾਨੀ, ਜੋਗਿੰਦਰ ਸਿੰਘ, ਬਲਜੀਤ ਸਿੰਘ ਸਹਿਗਲ, ਬਲਵੀਰ ਸਿੰਘ, ਜੋਗਾ ਸਿੰਘ, ਕਰਨੈਲ ਸਿੰਘ, ਗੁਰਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਗੁਰਦੇਵ ਸਿੰਘ, ਅਸ਼ਵਨੀ ਕੁਮਾਰ, ਗੁਰਮੇਲ ਸਿੰਘ ਬਿੱਟੂ, ਬਲਵਿੰਦਰ ਸਿੰਘ ਬਾਜਵਾ, ਐਸ.ਡੀ.ਓ. ਜਸਵਿੰਦਰ ਸਿੰਘ, ਸ਼ਾਮ ਲਾਲ ਸ਼ਰਮਾ, ਪ੍ਰੀਤਨਾਮ ਸਿੰਘ ਸਹਿਗਲ ਆਦਿ ਹਾਜ਼ਰ ਸਨ |
ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਸਮਾਗਮ
ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮੁੱਖ ਗੰ੍ਰਥੀ ਭਾਈ ਸੁਖਵਿੰਦਰ ਸਿੰਘ, ਕਥਾਵਾਚਕ ਭਾਈ ਮਹਿੰਦਰ ਸਿੰਘ ਜ਼ੀਰਾ ਤੇ ਬੀਬੀ ਸੁਖਮੀਤ ਕੌਰ ਦੇ ਜਥੇ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਜਗਤਾਰ ਸਿੰਘ ਘੁੰਮਣ, ਭਾਈ ਪੂਰਨ ਸਿੰਘ, ਇੰਸਪੈਕਟਰ ਜਗਜੀਤ ਸਿੰਘ, ਮਹਿੰਦਰ ਸਿੰਘ ਜ਼ੀਰਾ, ਮੱਖਣ ਸਿੰਘ, ਸੁਰਜੀਤ ਸਿੰਘ ਭੂਈ, ਗੁਰਮੀਤ ਸਿੰਘ, ਚਰਨ ਸਿੰਘ, ਸੁਖਵੰਤ ਸਿੰਘ ਮੱਲ੍ਹੀ, ਗੁਰਦੀਪ ਸਿੰਘ ਮੱਲ੍ਹੀ, ਸੁਖਵਿੰਦਰ ਸਿੰਘ ਮਹਿਮਦ, ਤੇਜਿੰਦਰ ਸਿੰਘ ਕਾਲਾ ਅਤੇ ਜੇਸੀ ਮੁਲਤਾਨੀ ਆਦਿ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ ਟਰੱਸਟ ਸਲਾਮਤਪੁਰ ਵਿਖੇ ਸਮਾਗਮ
ਗੁਰਦੁਆਰਾ ਸਿੰਘ ਸਭਾ ਟਰੱਸਟ ਸਲਾਮਤਪੁਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮੁੱਖ ਗ੍ਰੰਥੀ ਭਾਈ ਗੁਰਦਿਆਲ ਸਿੰਘ ਲਾਲੀ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਚੇਅਰਮੈਨ ਕਰਨੈਲ ਸਿੰਘ ਮੁਲਤਾਨੀ, ਪ੍ਰਧਾਨ ਸੁੱਚਾ ਸਿੰਘ ਹੰਸਪਾਲ, ਉਪ ਪ੍ਰਧਾਨ ਜਨਕ ਸਿੰਘ, ਤੇਜਿੰਦਰ ਸਿੰਘ ਕਾਲਾ, ਦਰਸ਼ਨ ਲਾਲ, ਕਿਸ਼ਨ ਸਿੰਘ, ਬਲਜੀਤ ਸਿੰਘ ਫ਼ੌਜੀ, ਮਨਮੀਤ ਸਿੰਘ, ਮਨਪ੍ਰੀਤ ਸਿੰਘ ਸੋਨੂੰ, ਜਸਵੀਰ ਸਿੰਘ ਫ਼ੌਜੀ, ਰਾਣਾ ਸਿੱਧੂ, ਰਮਨ ਸਿੱਧੂ, ਬੱਬਲ ਸਿੱਧੂ ਅਤੇ ਬੱਬੂ ਆਦਿ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸੰਤ ਸਰ ਸਾਹਿਬ ਵਿਖੇ ਸਮਾਗਮ
ਇਸੇ ਤਰ੍ਹਾਂ ਗੁਰਦੁਆਰਾ ਸੰਤ ਸਰ ਸਾਹਿਬ ਭੁਲੱਥ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਭੇਜੇ ਗਏ ਢਾਡੀ ਜਥਾ ਭਾਈ ਜੋਗਿੰਦਰ ਸਿੰਘ ਤੇ ਮੁੱਖ ਗੰ੍ਰਥੀ ਭਾਈ ਸੁਰਿੰਦਰ ਸਿੰਘ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰਧਾਨ ਕੁਲਵੰਤ ਸਿੰਘ, ਸੈਕਟਰੀ ਜਸਵੰਤ ਸਿੰਘ, ਨੰਬਰਦਾਰ ਰਣਜੀਤ ਸਿੰਘ ਰਿੰਪੀ, ਨੰਬਰਦਾਰ ਸਰਵਣ ਸਿੰਘ ਬੱਲ, ਡਾਕਟਰ ਨਵਦੀ ਸਿੰਘ, ਡਾਕਟਰ ਮਾਨ ਮਾਨ ਸਿੰਘ, ਸਰਵਨ ਸਿੰਘ ਖ਼ਾਲਸਾ, ਸਵਰਨ ਸਿੰਘ ਖ਼ਾਲਸਾ, ਰਜਿੰਦਰ ਸਿੰਘ, ਜੋਗਿੰਦਰ ਸਿੰਘ, ਮਹਿੰਦਰ ਸਿੰਘ, ਜਸਵੀਰ ਸਿੰਘ ਬੱਲ, ਗੁਰਧਿਆਨ ਸਿੰਘ, ਨਿਸ਼ਾਨ ਸਿੰਘ, ਗੁਰਮੀਤ ਸਿੰਘ, ਸੁੱਚਾ ਸਿੰਘ, ਸ਼ਰਨਜੀਤ ਸਿੰਘ, ਚਰਨ ਸਿੰਘ, ਗੁਰਧਿਆਨ ਸਿੰਘ ਅਤੇ ਧਿਆਨ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ 'ਚ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਭੁਲੱਥ, (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਵਿਖੇ ਵੀ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪਹਿਲਾਂ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਭਾਈ ਰੇਸ਼ਮ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾ | ਇਸ ਮੌਕੇ ਸੈਕਟਰੀ ਸੰਗਤ ਸਿੰਘ , ਪ੍ਰਧਾਨ ਜੋਗਾ ਸਿੰਘ, ਕੈਪਟਨ ਪੂਰਨ ਸਿੰਘ, ਸੂਬੇਦਾਰ ਚਰਨ ਸਿੰਘ, ਜਥੇਦਾਰ ਮਨਜੀਤ ਸਿੰਘ, ਡਾ. ਸਤਪਾਲ ਸਿੰਘ, ਮਿਸਤਰੀ ਸੰਤੋਖ ਸਿੰਘ, ਮਨਜਿੰਦਰ ਸਿੰਘ ਗੋਲਡੀ, ਸਰਵਣ ਸਿੰਘ ਫ਼ੌਜੀ, ਬਲਵੰਤ ਸਿੰਘ, ਭੁਪਿੰਦਰ ਸਿੰਘ, ਅਮਨਦੀਪ ਸਿੰਘ, ਜਸਵੀਰ ਸਿੰਘ, ਤਾਰਾ ਸਿੰਘ, ਸੁਰਜੀਤ ਸਿੰਘ, ਨਿਸ਼ਾਨ ਸਿੰਘ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ੴ ਸਾਹਿਬ ਭੁਲੱਥ ਗਰਬੀ ਵਿਖੇ ਮਨਾਇਆ ਪ੍ਰਕਾਸ਼ ਪੁਰਬ
ਗੁਰਦੁਆਰਾ ੴ ਸਾਹਿਬ ਭੁਲੱਥ ਗਰਬੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਹੈੱਡ ਗ੍ਰੰਥੀ ਬਾਬਾ ਜਸਵਿੰਦਰ ਸਿੰਘ ਤੇ ਭਾਈ ਮੱਖਣ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਭੁਪਿੰਦਰ ਸਿੰਘ, ਨਿਰਮਲ ਸਿੰਘ, ਸਤਨਾਮ ਸਿੰਘ, ਭੁਪਿੰਦਰ ਸਿੰਘ ਖੁਰਾਣਾ, ਕੁਲਵੰਤ ਸਿੰਘ, ਕਰਮਜੀਤ ਸਿੰਘ, ਸੁਖਵਿੰਦਰ ਸਿੰਘ, ਪਿਆਰਾ ਸਿੰਘ, ਪ੍ਰੀਤਮ ਸਿੰਘ, ਨਰਿੰਜਣ ਸਿੰਘ, ਗੁਰਪ੍ਰੀਤ ਸਿੰਘ, ਨਰੇਸ਼ ਕੁਮਾਰ, ਬਾਬਾ ਬਲਵਿੰਦਰ ਸਿੰਘ, ਕਰਨ, ਲਵੀ ਤੇ ਹੋਰ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸੁਖਸਾਗਰ ਰਾਜਪੁਰ ਵਿਖੇ ਮਨਾਇਆ ਪ੍ਰਕਾਸ਼ ਪੁਰਬ
ਗੁਰਦੁਆਰਾ ਸੁਖਸਾਗਰ ਰਾਜਪੁਰ (ਭੁਲੱਥ) ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਪ੍ਰਧਾਨ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਗੁਲਬਦਨਜੀਤ ਸਿੰਘ ਤੱਖਰ, ਸੁਖਵੰਤ ਸਿੰਘ ਤੱਖਰ, ਡਾ. ਜੋਗਿੰਦਰ ਸਿੰਘ, ਪੂਰਨ ਸਿੰਘ ਫ਼ੌਜੀ, ਸੂਬੇਦਾਰ ਵਲਵੰਤ ਸਿੰਘ, ਸ਼ਿੰਗਾਰਾ ਸਿੰਘ, ਸੰਤੋਖ ਸਿੰਘ ਤੇ ਭਾਰੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਫਗਵਾੜਾ ਦੇ ਵੱਖ-ਵੱਖ ਗੁਰਦੁਆਰਿਆਂ 'ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
ਫਗਵਾੜਾ, ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ, ਗੁਰਦੁਆਰਾ ਸਿੰਘ ਸਭਾ ਨਿੰਮਾਂ ਵਾਲਾ, ਅਕਾਲੀ ਗੁਰਦੁਆਰਾ, ਸਿੰਘ ਸਭਾ ਮਾਡਲ ਟਾਊਨ ਤੇ ਅਰਬਨ ਅਸਟੇਟ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸਿੰਘ ਸਭਾ ਨਿੰਮਾਂ ਵਾਲਾ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਵੱਖ-ਵੱਖ ਰਾਗੀ ਤੇ ਢਾਡੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਬੱਚਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਕਵਿਤਾ ਪੇਸ਼ ਕੀਤੀ ਗਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਗਾਂਧੀ ਨੇ ਸਮੂਹ ਸਹਿਯੋਗੀਆਂ ਤੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਇੰਦਰ ਸਿੰਘ ਸਚਦੇਵਾ, ਜੋਗਿੰਦਰ ਸਿੰਘ ਘਟੌੜਾ, ਕੁਲਵਿੰਦਰ ਸਿੰਘ ਭਾਟੀਆ, ਏਕਮਬੀਰ ਸਿੰਘ, ਹਰਕਰਨ ਸਿੰਘ, ਜਸਵੀਰ ਸਿੰਘ ਸੈਣੀ, ਸੁੱਖਾ ਸਿੰਘ, ਮਨਿੰਦਰ ਸਿੰਘ ਮੰਨਾਂ, ਦਲਜੀਤ ਸਿੰਘ ਅਤੇ ਬਲਜੀਤ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀ ਸੰਗਤ ਹਾਜ਼ਰ ਹੋਈ | 

ਗੁਰੂ ਜੀ ਦੀਆਂ ਸਾਖੀਆਂ ਤੋਂ ਮਿਲਦੀ ਹੈ ਆਦਰਸ਼ ਜੀਵਨ ਜਾਚ ਦੀ ਸੋਝੀ-ਜਸਬੀਰ ਸਿੰਘ ਡਿੰਪਾ

ਸੁਲਤਾਨਪੁਰ ਲੋਧੀ, 12 ਨਵੰਬਰ (ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਲਾਈਟ ਐਾਡ ਸਾਊਾਡ ਸ਼ੋਅ 'ਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਜਨਹਿੱਤ ਚੈਰੀਟੇਬਲ ਵੈੱਲਫੇਅਰ ਟਰੱਸਟ ਵਲੋਂ ਦੋ ਰੋਜ਼ਾ ਬੂਟਿਆਂ ਦਾ ਲੰਗਰ ਅੱਜ ਤੋਂ

ਭੰਡਾਲ ਬੇਟ, 12 ਨਵੰਬਰ (ਜੋਗਿੰਦਰ ਸਿੰਘ ਜਾਤੀਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਹਿੱਤ ਚੈਰੀਟੇਬਲ ਵੈੱਲਫੇਅਰ ਟਰੱਸਟ ਧਾਲੀਵਾਲ ਬੇਟ ਵਲੋਂ ਲਗਾਏ ਜਾ ਰਹੇ 2 ਰੋਜ਼ਾ ਫਲਦਾਰ ਤੇ ਛਾਂਦਾਰ ਬੂਟਿਆਂ ਦੇ ਲੰਗਰ ਸੰਬੰਧੀ ਅਹਿਮ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰੇ ਐਕਟਿਵਾ ਸਵਾਰ ਔਰਤ ਦਾ ਪਰਸ ਖੋਹ ਕੇ ਫ਼ਰਾਰ

ਕਪੂਰਥਲਾ, 12 ਨਵੰਬਰ (ਸਡਾਨਾ)-ਅੱਜ ਦੁਪਹਿਰ ਸਮੇਂ ਕਾਂਜਲੀ ਰੋਡ 'ਤੇ ਮੱਛੀ ਫਾਰਮ ਨੇੜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰ ਇਕ ਐਕਟਿਵਾ ਸਵਾਰ ਔਰਤ ਨੂੰ ਧੱਕਾ ਮਾਰ ਕੇ ਉਸ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਇਸ ਘਟਨਾ ਦੌਰਾਨ ਐਕਟਿਵਾ ਸਵਾਰ ਔਰਤ ਦੇ ਗੰਭੀਰ ਸੱਟਾਂ ...

ਪੂਰੀ ਖ਼ਬਰ »

ਦਲਜੀਤ ਰਾਜੂ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ

ਫਗਵਾੜਾ, 12 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਵਿਧਾਨਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ Ýਚ ਬਲਵਿੰਦਰ ਸਿੰਘ ਧਾਲੀਵਾਲ ਨੂੰ ਪਿੰਡਾਂ 'ਚ ਮਿਲੀ ਸ਼ਾਨਦਾਰ ਲੀਡ ਨੂੰ ਦੇਖਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਮੰਗੂਪੁਰ 'ਚ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸੁਲਤਾਨਪੁਰ ਲੋਧੀ, 12 ਨਵੰਬਰ (ਨਰੇਸ਼ ਹੈਪੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪਿੰਡ ਮੰਗੂਪੁਰ ਵਿਖੇ ਸਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਗੁਰੂ ਨਾਨਕ ਨਿਵਾਸ ਵਿਖੇ ਪਿੰਡ ...

ਪੂਰੀ ਖ਼ਬਰ »

ਫਗਵਾੜਾ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਫਗਵਾੜਾ, 12 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਰਾਸ਼ਟਰਪਤੀ ਕੋਵਿੰਦ ਦਾ ਰਾਜਪਾਲ, ਡੀ.ਸੀ. ਤੇ ਐਸ.ਐਸ.ਪੀ. ਵਲੋਂ ਸਵਾਗਤ

ਆਦਮਪੁਰ, 12 ਨਵੰਬਰ (ਅ.ਬ.)- ਪੰਜਾਬ ਦੇ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ, ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਆਦਮਪੁਰ ਹਵਾਈ ਅੱਡੇ ਵਿਖੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦਾ ਨਿੱਘਾ ਸਵਾਗਤ ਕੀਤਾ ਗਿਆ | ਅੱਜ ਰਾਸ਼ਟਰਪਤੀ ਸੁਲਤਾਨਪੁਰ ਲੋਧੀ ਵਿਖੇ ...

ਪੂਰੀ ਖ਼ਬਰ »

ਨਹਿਰ 'ਚ ਭਰੂਣ ਸੁੱਟਣ ਵਾਲਿਆਂ ਦਾ ਨਹੀਂ ਮਿਲਿਆ ਸੁਰਾਗ

ਮਕਸੂਦਾਂ, 12 ਨਵੰਬਰ (ਲਖਵਿੰਦਰ ਪਾਠਕ)- ਥਾਣਾ 8 ਦੇ ਅਧੀਨ ਆਉਂਦੇ ਸੰਜੇ ਗਾਂਧੀ ਨਗਰ ਨੇੜੇ ਕਨਾਲ ਰੋਡ ਤੋਂ ਲੰਘਦੀ ਨਹਿਰ 'ਚੋਂ ਮਿਲੇ ਭਰੂਣ ਦੇ ਮਾਮਲੇ 'ਚ ਪੁਲਿਸ ਦੇ ਹੱਥ ਕੋਈ ਸੁਰਾਗ ਨਹੀਂ ਲੱਗ ਪਾਇਆ ਹੈ | ਜਾਣਕਾਰੀ ਦਿੰਦੇ ਹੋ ਹੋਏ ਚੌਕੀ ਇੰਚਾਰਜ ਸੰਜੀਵ ਕੁਮਾਰ ਨੇ ...

ਪੂਰੀ ਖ਼ਬਰ »

ਡਾ: ਬੀ: ਆਰ: ਅੰਬੇਡਕਰ ਐਨ. ਆਈ. ਟੀ. 'ਚ ਵਿਗਿਆਨੀਆਂ ਤੇ ਉੱਦਮੀਆਂ ਲਈ ਪ੍ਰੋਗਰਾਮ ਦਾ ਆਗਾਜ਼

ਜਲੰਧਰ, 12 ਨਵੰਬਰ (ਰਣਜੀਤ ਸਿੰਘ ਸੋਢੀ)-ਡਾ. ਬੀ. ਆਰ ਅੰਬੇਡਕਰ ਐਨ. ਆਈ. ਟੀ. ਜਲੰਧਰ ਵਿਖੇ ਗਲੋਬਲ ਇਨੀਸ਼ੇਟਿਵ ਆਫ਼ ਅਕੈਡਮਿਕ ਨੈਟਵਰਕਸ (ਜੀ. ਆਈ. ਏ. ਐਨ) ਦੇ ਤਹਿਤ 5 ਦਿਨਾਂ ਪ੍ਰੋਗਰਾਮ ਦੀ ਸ਼ੁਰੂਆਤ ਹੋਈ, ਜਿਸ ਦਾ ਮੰਤਵ ਵਿਗਿਆਨੀਆਂ ਤੇ ਉੱਦਮੀਆਂ ਨੂੰ ਪ੍ਰੋਤਸਾਹਿਤ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਲਗੀਧਰ ਗਣੇਸ਼ ਨਗਰ, ਨਿਊ ਗਣੇਸ਼ ਨਗਰ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ ਛਾਉਣੀ, 12 ਨਵੰਬਰ (ਖਰਬੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਗਣੇਸ਼ ਨਗਰ, ਨਿਊ ਗਣੇਸ਼ ਨਗਰ ਵਿਖੇ ਸਮੂਹ ਸੰਗਤਾਂ ਤੇ ਇਲਾਕੇ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਪੁਰਬ ਦੇ ...

ਪੂਰੀ ਖ਼ਬਰ »

ਫਗਵਾੜੇ ਦੇ ਐਥਲੀਟ ਸੁਰਖਪੁਰੀਏ ਨੇ 3 ਤਗਮੇ ਜਿੱਤੇ

ਫਗਵਾੜਾ, 12 ਨਵੰਬਰ (ਵਾਲੀਆ)-ਦੂਸਰੀ ਪੰਜਾਬ ਸਟੇਟ ਉਪਨ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ ਜੋ ਲਵਲੀ ਯੂਨੀਵਰਸਿਟੀ ਦੇ ਵਿਸ਼ਾਲ ਖੇਡ ਸਪੋਰਟਸ ਕੰਪਲੈਕਸ ਵਿਚ ਹੋਈ ਵਿਚ ਕਰੀਬ 300 ਉੱਚ ਕੋਟੀ ਦੇ ਐਥਲੀਟਾਂ ਨੇ ਹਿੱਸਾ ਲਿਆ | ਇਨ੍ਹਾਂ 63 ਸਾਲਾਂ ਤੋਂ ਵੱਧ ਉਮਰ ਵਰਗ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੇ ਹਨ-ਕਿਰਨ ਕੁਮਾਰੀ

ਢਿਲਵਾਂ, 12 ਨਵੰਬਰ (ਗੋਬਿੰਦ ਸੁਖੀਜਾ, ਪਲਵਿੰਦਰ)-ਨਗਰ ਪੰਚਾਇਤ ਢਿਲਵਾਂ ਦੀ ਪ੍ਰਧਾਨ ਕਿਰਨ ਕੁਮਾਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਮੇਂ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਅਨੇਕਾਂ ...

ਪੂਰੀ ਖ਼ਬਰ »

ਬਸਤੀ ਦਮੂਲੀਆਂ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਨਡਾਲਾ, 12 ਨਵੰਬਰ (ਮਾਨ)-ਪਿੰਡ ਬਸਤੀ ਦਮੂਲੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਨੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਅਧਿਆਪਕਾਂ ਨੇ ਜੋੜਿਆਂ ਦੀ ਸੇਵਾ ਨਿਭਾਈ

ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਮੁੱਖ ਪੰਡਾਲ ਦੇ ਨੇੜੇ ਸਿੱਖਿਆ ਵਿਭਾਗ ਵਲੋਂ ਪਿਛਲੇ ਕਈ ਦਿਨਾਂ ਤੋਂ ਜੋੜਿਆਂ ਦੀ ਸੇਵਾ ਕੀਤੀ ਜਾ ਰਹੀ ਹੈ, ਜ਼ਿਲ੍ਹਾ ...

ਪੂਰੀ ਖ਼ਬਰ »

ਪੋਰਟੇਬਲ ਸਿਨੇਮਾ ਘਰ ਅੱਜ ਤੱਕ

ਸੁਲਤਾਨਪੁਰ ਲੋਧੀ, 12 ਨਵੰਬਰ (ਪੱਤਰ ਪ੍ਰੇਰਕਾਂ ਦੁਆਰਾ)-550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਪੋਰਟੇਬਲ ਸਿਨੇਮਾ ਘਰ 'ਚ 13 ਨਵੰਬਰ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਦਸਤਾਵੇਜ਼ੀ ਫ਼ਿਲਮ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਨਡਾਲਾ, 12 ਨਵੰਬਰ (ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਕਰਵਾਏ ਸਮਾਗਮ ਦੌਰਾਨ ਭਾਈ ਹਰਪਾਲ ਸਿੰਘ ਹਜ਼ੂਰੀ ...

ਪੂਰੀ ਖ਼ਬਰ »

ਕਸਬਾ ਬੇਗੋਵਾਲ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਬੇਗੋਵਾਲ, 12 ਨਵੰਬਰ (ਸੁਖਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕਸਬਾ ਬੇਗੋਵਾਲ ਤੇ ਆਸ ਪਾਸ ਦੇ ਪਿੰਡਾਂ 'ਚ ਵੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ 'ਤੇ ਸ੍ਰੀ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਅਕਾਲੀ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਭੁਲੱਥ, 12 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਪ੍ਰੇਮ ਸਿੰਘ ਜੀ ਅਕਾਲੀ ਗੁਰਦੁਆਰਾ ਕਮਰਾਏ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ...

ਪੂਰੀ ਖ਼ਬਰ »

ਮੁੱਖ ਮੰਤਰੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੇ ਹਨ-ਕਿਰਨ ਕੁਮਾਰੀ

ਢਿਲਵਾਂ, 12 ਨਵੰਬਰ (ਗੋਬਿੰਦ ਸੁਖੀਜਾ, ਪਲਵਿੰਦਰ)-ਨਗਰ ਪੰਚਾਇਤ ਢਿਲਵਾਂ ਦੀ ਪ੍ਰਧਾਨ ਕਿਰਨ ਕੁਮਾਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਮੇਂ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਅਨੇਕਾਂ ...

ਪੂਰੀ ਖ਼ਬਰ »

16 ਨੂੰ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਫਗਵਾੜਾ, 12 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਗੁਰਦੁਆਰਾ ਚੌਾਤਾ ਸਾਹਿਬ ਪਿੰਡ ਬਬੇਲੀ ਦੀ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 16 ...

ਪੂਰੀ ਖ਼ਬਰ »

ਢੰਡੋਵਾਲ ਦੇ ਤਰਨਪਾਲ ਸਿੰਘ ਚੱਠਾ ਦੀ ਕੈਨੇਡੀਅਨ ਫੋਰਸਜ਼ ਦੇ ਪੈਰਾਸ਼ੂਟ ਟ੍ਰੇਨਿੰਗ ਕੋਰਸ ਲਈ ਚੋਣ

ਸ਼ਾਹਕੋਟ, 12 ਨਵੰਬਰ (ਬਾਂਸਲ)-ਨਜ਼ਦੀਕੀ ਪਿੰਡ ਢੰਡੋਵਾਲ ਦੇ ਸੇਵਾ ਮੁਕਤ ਸੂਬੇਦਾਰ ਤਰਲੋਕ ਸਿੰਘ ਚੱਠਾ ਦੇ ਪੋਤਰੇ ਤਰਨਪਾਲ ਸਿੰਘ ਚੱਠਾ ਪੁੱਤਰ ਵਰਿੰਦਰਪਾਲ ਸਿੰਘ ਦੀ ਕੈਨੇਡਾ ਦੇ ਸੂਬੇ ਉਂਟਾਰੀਓ 'ਚ ਸਥਿਤ ਕੈਨੇਡੀਅਨ ਫੋਰਸਜ਼ ਬੇਸ, ਟਰੈਂਟਨ ਵਿਖੇ ਹੋਣ ਵਾਲੇ ...

ਪੂਰੀ ਖ਼ਬਰ »

ਉੱਗੀ ਪੁਲਿਸ ਵਲੋਂ ਹੈਰੋਇਨ ਪੀਂਦੇ ਪੰਜ ਕਾਬੂ-ਸਿਲਵਰ ਪੇਪਰ ਹੈਰੋਇਨ ਅਲੂਦ, ਇਕ ਲਾਈਟਰ ਬਰਾਮਦ

ਮੱਲ੍ਹੀਆਂ ਕਲਾਂ, 12 ਨਵੰਬਰ (ਮਨਜੀਤ ਮਾਨ)-ਸ੍ਰੀ ਨਵਜੋਤ ਸਿੰਘ ਮਾਹਲ ਸੀਨੀ: ਪੁਲਿਸ ਕਪਤਾਨ ਦੀਆਂ ਹਦਾਇਤਾਂ 'ਤੇ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫ਼ਲਤਾ ਪ੍ਰਾਪਤ ਹੋਈ, ਜਦੋਂ ਸਰਬਜੀਤ ਸਿੰਘ ਰਾਏ ਪੁਲਿਸ ਕਪਤਾਨ (ਤਫਤੀਸ਼) ਸ੍ਰੀਮਤੀ ਵਤਸਲਾ ...

ਪੂਰੀ ਖ਼ਬਰ »

ਨੈਸ਼ਨਲ ਯੂਥ ਵੈੱਲਫੇਅਰ ਕਲੱਬ ਫਰੀਦਕੋਟ ਵਲੋਂ 19ਵੇਂ ਰਾਜ ਪੱਧਰੀ ਸੱਭਿਆਚਾਰਕ ਮੁਕਾਬਲੇ

ਮੱਲ੍ਹੀਆਂ ਕਲਾਂ, 12 ਨਵੰਬਰ (ਮਨਜੀਤ ਮਾਨ)-ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਚੇਤਨਾ ਪੈਦਾ ਕਰਨ ਲਈ ਨੈਸ਼ਨਲ ਯੂਥ ਵੈੱਲਫੇਅਰ ਕਲੱਬ ਫਰੀਦਕੋਟ ਵਲੋਂ 19ਵਾਂ ਰਾਜ ਪੱਧਰੀ ਸੱਭਿਆਚਾਰਕ ਮੁਕਾਬਲਾ 'ਧੀ ਪੰਜਾਬ ਦੀ' 9 ਨਵੰਬਰ ਨੂੰ ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਕਨਵੈਨਸ਼ਨ ਸਬੰਧੀ ਨੌਜਵਾਨ ਭਾਰਤ ਸਭਾ ਵਲੋਂ ਮੀਟਿੰਗ

ਨਕੋਦਰ, 12 ਨਵੰਬਰ (ਗੁਰਵਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਉਨ੍ਹਾਂ ਦੀ ਸਾਂਝੀਵਾਲਤਾ, ਬਰਾਬਰਤਾ ਤੇ ਮਾਨਵਤਾਵਾਦ ਵਾਲੀ ਅਤੇ ਜਾਤੀਵਾਦ, ਪਾਖੰਡਵਾਦ ਤੇ ਬ੍ਰਾਹਮਣਵਾਦ ਿਖ਼ਲਾਫ਼ ਵਿਚਾਰਧਾਰਾ ਸਬੰਧੀ ਨੌਜਵਾਨ ਭਾਰਤ ਸਭਾ ਵਲੋਂ 22 ਨਵੰਬਰ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ 'ਚ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ

ਨਕੋਦਰ, 12 ਨਵੰਬਰ (ਗੁਰਵਿੰਦਰ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਦਾ ਆਰੰਭ ਸ਼ਬਦ ਕੀਰਤਨ ਨਾਲ ਕੀਤਾ ਗਿਆ | ਵਿਦਿਆਰਥੀਆਂ ...

ਪੂਰੀ ਖ਼ਬਰ »

ਮੱਲ੍ਹੀਆਂ ਖੁਰਦ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ

ਮੱਲ੍ਹੀਆਂ ਕਲਾਂ, 12 ਨਵੰਬਰ (ਮਨਜੀਤ ਮਾਨ)-ਪਿੰਡ ਮੱਲ੍ਹੀਆਂ ਖੁਰਦ, ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ 'ਚ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਰੀ ਦੀਵਾਨ ...

ਪੂਰੀ ਖ਼ਬਰ »

ਢੰਡਾ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਤਿੰਨ ਦਿਨਾ ਸਮਾਗਮ

ਗੁਰਾਇਆ, 12 ਨਵੰਬਰ (ਬਲਵਿੰਦਰ ਸਿੰਘ)- ਗੁਰਦੁਆਰਾ ਸਾਹਿਬ ਸਿੰਘਾਂ ਸ਼ਹੀਦਾਂ ਸਭਾ ਪ੍ਰਬੰਧਕ ਕਮੇਟੀ ਰਜਿ ਪਿੰਡ ਢੰਡਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਤਿੰਨ ਦਿਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਪਹਿਲੇ ਦਿਨ ਅਖੰਡ ਪਾਠ ...

ਪੂਰੀ ਖ਼ਬਰ »

ਪੂਨੀਆਂ ਤੋਂ ਮੋਟਰਸਾਈਕਲਾਂ ਦਾ ਕਾਫ਼ਲਾ ਸੁਲਤਾਨਪੁਰ ਲੋਧੀ ਪੁੱਜਾ

ਸ਼ਾਹਕੋਟ, 12 ਨਵੰਬਰ (ਸੁਖਦੀਪ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤ ਨਾਲ ਸਾਂਝੀਵਾਲਤਾ ਤੇ ਸ਼ਾਂਤੀ ਦਾ ਸੁਨੇਹਾ ਲੈ ਕੇ ਪਿੰਡ ਪੂਨੀਆਂ ਤੋਂ ਵਿਨੋਦ ਕੁਮਾਰ ਤਿਰੰਗਾ ਦੀ ਅਗਵਾਈ 'ਚ ਨੌਜਵਾਨ ਮੋਟਰਸਾਈਕਲਾਂ ਦੇ ਕਾਫ਼ਲਾ ਦੇ ਰੂਪ ...

ਪੂਰੀ ਖ਼ਬਰ »

ਰੂਪੋਵਾਲ ਤੋਂ ਡੇਰਾ ਗੁ: ਬਾਬਾ ਨਾਨਕ ਦੇ ਦਰਸ਼ਨਾਂ ਲਈ ਬੱਸ ਰਵਾਨਾ

ਰੁੜਕਾ ਕਲਾਂ, 12 ਨਵੰਬਰ (ਦਵਿੰਦਰ ਸਿੰਘ ਖ਼ਾਲਸਾ)- ਦੀ ਰੂਪੋਵਾਲ ਖੇਤੀਬਾੜੀ ਸਹਿਕਾਰੀ ਬਹੁ ਮੰਤਵੀ ਸਭਾ ਲਿਮਟਿਡ ਰੂਪੋਵਾਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ 'ਤੇ ਪਿੰਡ ਰੂਪੋਵਾਲ ਤੋਂ ਸੰਗਤ ਨਾਲ ਭਰੀ ਬੱਸ ਡੇਰਾ ਬਾਬਾ ਨਾਨਕ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਰਵੀ ਚੁੰਬਰ ਗੁਰੂ ਰਵਿਦਾਸ ਟਾਈਗਰ ਫੋਰਸ ਆਦਮਪੁਰ ਦਾ ਪ੍ਰਧਾਨ ਨਿਯੁਕਤ

ਆਦਮਪੁਰ, 12 ਨਵੰਬਰ (ਰਮਨ ਦਵੇਸਰ)- ਗੁਰੂ ਰਵਿਦਾਸ ਟਾਈਗਰ ਫੋਰਸ (ਰਜਿ.) ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਆਦਮਪੁਰ ਵਿਖੇ ਚੇਅਰਮੈਨ ਡਾ. ਯਸ਼ ਬਰਨਾ ਤੇ ਪੰਜਾਬ ਪ੍ਰਧਾਨ ਜੱਸੀ ਤੱਲਣ ਦੀ ਅਗਵਾਈ ਹੇਠ ਹੋਈ ਜਿਸ ਵਿਚ ਆਦਮਪੁਰ ਦੇ ਪ੍ਰਧਾਨ ਦੀ ਤੇ ਵਾਈਸ ਪ੍ਰਧਾਨ ਦੀ ਚੋਣ ...

ਪੂਰੀ ਖ਼ਬਰ »

ਯੂਨਾਈਟਡ ਸਿੱਖਜ਼ ਸੰਸਥਾ ਨੇ ਕਿਸਾਨਾਂ ਨੂੰ 11 ਹਜ਼ਾਰ ਬੋਰਾ ਯੂਰੀਆ ਖਾਦ ਵੰਡਿਆ

ਲੋਹੀਆਂ ਖਾਸ, 12 ਨਵੰਬਰ (ਦਿਲਬਾਗ ਸਿੰਘ)- ਪੰਜਾਬ ਅੰਦਰ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਲਈ ਯੂਨਾਈਟਡ ਸਿੱਖਜ਼ ਸੰਸਥਾ ਵਲੋਂ ਚਲਾਏ ਜਾ ਰਹੇ 'ਰਾਹਤ ਪ੍ਰਾਜੈਕਟ' ਅਧੀਨ ਜਿੱਥੇ ਲੋਕਾਂ ਨੂੰ ਮੈਡੀਕਲ ਸਹੂਲਤਾਂ, ਪਸ਼ੂਆਂ ਲਈ ਚਾਰਾ, ਘਰੇਲੂ ਵਰਤੋਂ ਯੋਗ ਸਾਮਾਨ, ...

ਪੂਰੀ ਖ਼ਬਰ »

ਬੀ.ਏ. 'ਚੋਂ 55 ਫ਼ੀਸਦੀ ਅੰਕਾਂ ਦੀ ਸ਼ਰਤ ਬੇਰੁਜ਼ਗਾਰੀ ਵਧਾਏਗੀ-ਡੀ.ਟੀ.ਐੱਫ.

ਲੋਹੀਆਂ ਖਾਸ, 12 ਨਵੰਬਰ (ਦਿਲਬਾਗ ਸਿੰਘ)- ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾਈ ਜਥੇਬੰਦਕ ਕਮੇਟੀ ਦੀ ਮੀਟਿੰਗ ਸੂਬਾ ਕਨਵੀਨਰ ਦਿਗਵਿਜੇ ਪਾਲ (ਮੋਗਾ), ਪ੍ਰਮੋਦ ਕੁਮਾਰ (ਕਪੂਰਥਲਾ) ਤੇ ਕਰਨੈਲ ਸਿੰਘ ਗੁਰਦਾਸਪੁਰ ਦੀ ਅਗਵਾਈ 'ਚ ਹੋਈ | ਮੀਟਿੰਗ ਵਿਚ ਪੰਜਾਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX