ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਬਾਹਰਲੇ ਸੂਬਿਆਂ ਤੋਂ ਗੈਰ-ਕਾਨੂੰਨੀ ਢੰਗ ਨਾਲ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ 'ਚ ਐਮ. ਐਸ. ਪੀ. 'ਤੇ ਵੇਚਣ ਦੀ ਦੂਜੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਮੰਗਲਵਾਰ ਨੂੰ ਬਠਿੰਡਾ 'ਚ ਝੋਨੇ ਦੇ 5 ਟਰੱਕ ਜ਼ਬਤ ਕੀਤੇ ਗਏ | ਇਹ ਜਾਣਕਾਰੀ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ 'ਤੇ ਵਿਭਾਗ ਦੀ ਜਾਂਚ ਟੀਮ ਵਲੋਂ ਸਵੇਰ 6 ਵਜੇ ਕੇ.ਜੀ. ਰਾਈਸ ਮਿੱਲ, ਰਾਮਪੁਰਾ ਫੂਲ, ਬਠਿੰਡਾ 'ਚ ਛਾਪਾ ਮਾਰਿਆ ਗਿਆ | ਟੀਮ ਨੂੰ ਝੋਨੇ ਦੀਆਂ 600 ਬੋਰੀਆਂ ਨਾਲ ਭਰਿਆ ਟਰੱਕ ਮਿਲਿਆ, ਜੋ ਮਿੱਲ 'ਚ ਖ਼ਾਲੀ ਕੀਤਾ ਜਾ ਰਿਹਾ ਸੀ ਜਦੋਂ ਕਿ ਝੋਨੇ ਦੀਆਂ ਇੰਨੀਆਂ ਹੀ ਬੋਰੀਆਂ ਨਾਲ ਭਰਿਆ ਇਕ ਹੋਰ ਟਰੱਕ ਮਿੱਲ ਦੇ ਗੇਟ ਦੇ ਬਾਹਰ ਖੜ੍ਹਾ ਸੀ¢ ਜਾਂਚ ਦੌਰਾਨ ਪਤਾ ਲੱਗਾ ਕਿ ਇਹ ਝੋਨਾ ਬਿਹਾਰ ਤੋਂ ਖ਼ਰੀਦ ਕੇ ਸਥਾਨਕ ਮੰਡੀਆਂ 'ਚ ਗੈਰ-ਕਾਨੂੰਨੀ ਢੰਗ ਨਾਲ ਐਮ. ਐਸ. ਪੀ. 'ਤੇ ਵੇਚਣ ਲਈ ਲਿਆਂਦਾ ਗਿਆ ਸੀ | ਫੜੇ ਜਾਣ ਦੇ ਡਰੋਂ ਮਿੱਲ ਦੇ ਬਾਹਰ ਖੜ੍ਹੇ ਟਰੱਕ ਦੇ ਡਰਾਇਵਰ ਨੇ ਟਰੱਕ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਸ ਨੰੂ ਇਕ ਪੈਟਰੋਲ ਪੰਪ 'ਤੇ ਘੇਰ ਲਿਆ ਗਿਆ ਜਿੱਥੇ ਝੋਨੇ ਨਾਲ ਭਰੇ 3 ਹੋਰ ਟਰੱਕ ਖੜ੍ਹੇ ਸਨ, ਜਿਨ੍ਹਾਂ ਨੇ ਝੋਨਾ ਲਾਹੁਣ ਲਈ ਉਕਤ ਮਿੱਲ ਵਿਚ ਹੀ ਜਾਣਾ ਸੀ | ਮੰਤਰੀ ਨੇ ਦੱਸਿਆ ਕਿ ਵਿਭਾਗ ਬਾਹਰਲੇ ਸੂਬਿਆਂ ਤੋਂ ਗੈਰ-ਕਾਨੂੰਨੀ ਢੰਗ ਨਾਲ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿਚ ਵੇਚਣ ਦੀਆਂ ਕੋਸ਼ਿਸ਼ਾਂ 'ਤੇ ਪੈਨੀ ਨਜ਼ਰ ਰੱਖ ਰਿਹਾ ਹੈ | ਉਨ੍ਹਾਂ ਕਿਹਾ ਕਿ ਦੋ ਦਿਨਾਂ 'ਚ ਲਗਾਤਾਰ 2 ਬਰਾਮਦਗੀਆਂ ਤੋਂ ਇਸ ਗੈਰ-ਕਾਨੂੰਨੀ ਕਾਰਵਾਈ ਨੂੰ ਰੋਕਣ ਦੀਆਂ ਕੀਤੀਆਂ ਜਾ ਰਹੀਆਂ ਸੰਜੀਦਾ ਕੋਸ਼ਿਸ਼ਾਂ ਬਾਰੇ ਪਤਾ ਲੱਗਦਾ ਹੈ |
ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ...
ਲਹਿਰਾਗਾਗਾ, 13 ਨਵੰਬਰ (ਗਰਗ, ਢੀਂਡਸਾ)-ਪਿੰਡ ਖੰਡੇਬਾਦ 'ਚ ਇਕ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਜਸਵੀਰ ਸਿੰਘ (36) ਪੁੱਤਰ ਭਗਵਾਨ ਸਿੰਘ ਵਾਸੀ ਖੰਡੇਬਾਦ ਪੌਣੇ 2 ਏਕੜ ਜ਼ਮੀਨ ਦਾ ਮਾਲਕ ਸੀ ਤੇ 3 ਏਕੜ ਦੇ ਕਰੀਬ ਜ਼ਮੀਨ ...
ਬਹਿਰਾਮ, 13 ਨਵੰਬਰ (ਨਛੱਤਰ ਸਿੰਘ ਬਹਿਰਾਮ)-ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇ. ਸੰਤੋਖ ਸਿੰਘ ਮੱਲ੍ਹਾ ਮੈਂਬਰ ਵਰਕਿੰਗ ਕਮੇਟੀ ਸ਼੍ਰੋ. ਅਕਾਲੀ ਦਲ ਨੇ ਗੁਰੂ ਸਾਹਿਬ ਦੇ ...
ਅਟਾਰੀ, 13 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)-ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਸਮਾਗਮ 'ਚ ਸ਼ਾਮਿਲ ਹੋਣ ਤੇ ...
ਮੇਹਲੀ, 13 ਨਵੰਬਰ (ਸੰਦੀਪ ਸਿੰਘ)-ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਅਜਿਹੇ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਜਾਗਰੂਕ ਕੀਤਾ, ਜਿਸ 'ਚ ਧਰਮ-ਜਾਤ ਦੇ ਵਿਤਕਰੇ ਨੂੰ ਖ਼ਤਮ ਕਰਨ, ਔਰਤ ਨੂੰ ਬਰਾਬਰੀ ਦਾ ਦਰਜਾ ਦੇਣ ਦੇ ਨਾਲ ਹਰ ਤਰ੍ਹਾਂ ਦੇ ਸ਼ੋਸ਼ਣ ਨੂੰ ਖ਼ਤਮ ਕਰਨ ਦੀ ...
ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਰਾਚੀ ਸ਼ਹਿਰ 'ਚ ਸਟੇਟ ਬੈਂਕ ਆਫ਼ ਪਾਕਿਸਤਾਨ (ਐਸ. ਬੀ. ਪੀ.) ਦੇ ਗਵਰਨਰ ਰੇਜਾ ਬਾਕਰ ਤੇ ਪਾਕਿਸਤਾਨ ਸਿੱਖ ਕੌਾਸਲ ਦੇ ਪ੍ਰਮੁੱਖ ਸਰਪ੍ਰਸਤ ਰਮੇਸ਼ ਸਿੰਘ ਖ਼ਾਲਸਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...
ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ 'ਆਪ' ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਲਈ ਪ੍ਰਕਿਰਿਆ ਹੋਰ ਸੌਖੀ ਕਰਨ ਤੇ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਮੰਗ ਕੀਤੀ ਹੈ | ...
ਚੰਡੀਗੜ੍ਹ, 13 ਨਵੰਬਰ (ਐਨ.ਐਸ.ਪਰਵਾਨਾ)-ਪਤਾ ਲੱਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਤੋਂ 8 ਦਿਨਾਂ ਲਈ ਵਿਦੇਸ਼ ਦੌਰੇ 'ਤੇ ਮਾਸਕੋ ਅਤੇ ਲੰਡਨ ਜਾ ਰਹੇ ਹਨ | ਉਹ ਨਵੰਬਰ ਦੇ ਤੀਜੇ ਹਫ਼ਤੇ ਦੇਸ਼ ਪਰਤਣਗੇ | ਕੁਝ ਸਰਕਾਰੀ ਅਧਿਕਾਰੀ ਵੀ ਉਨ੍ਹਾਂ ...
ਜਲੰਧਰ, 13 ਨਵੰਬਰ (ਐੱਮ.ਐੱਸ. ਲੋਹੀਆ)-ਸਥਾਨਕ ਕਪੂਰਥਲਾ ਚੌਕ ਨੇੜੇ ਚੱਲ ਰਹੇ ਕਰਨ ਹਸਪਤਾਲ 'ਚ ਸ਼ੂਗਰ ਕਾਰਨ ਖ਼ਰਾਬ ਹੋਈਆਂ ਲੱਤਾਂ ਤੇ ਪੈਰਾਂ ਦੀ ਜਾਂਚ ਦਾ ਰਿਆਇਤੀ ਕੈਂਪ 14 ਨਵੰਬਰ ਤੋਂ 16 ਨਵੰਬਰ ਤੱਕ ਲਾਇਆ ਗਿਆ ਹੈ | ਸ਼ੂਗਰ ਨਾਲ ਖ਼ਰਾਬ ਹੋਏ ਪੈਰਾਂ ਦੇ ਇਲਾਜ ਦੀ ...
ਜਲੰਧਰ, 13 ਨਵੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਦੀ ਰੌਸ਼ਨੀ 'ਚ ਸ਼੍ਰੋਮਣੀ ਕਮੇਟੀ ਨੂੰ ਗੁਰੂ ਸਾਹਿਬਾਨ ਦੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ 'ਤੇ ਡਟ ਕੇ ਪਹਿਰਾ ਦੇਣਾ ਚਾਹੀਦਾ ਹੈ | ਇਨ੍ਹਾਂ ...
ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ (ਮਗਨਰੇਗਾ) ਨੂੰ ਲਾਗੂ ਕਰਨ 'ਚ 2 ਕਰੋੜ 59 ਲੱਖ ਰੁਪਏ ਦੇ ਕਰੀਬ ਰਕਮ ਦਾ ਘਪਲਾ ਕਰਨ ਵਾਲੇ ...
ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਸਿੱਖ ਜਥੇ ਨੇ ਉੱਥੇ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨਾਲ ਮੁਲਾਕਾਤ ਕਰਕੇ ਪਾਕਿ 'ਚ ਦੇਸ਼ ਦੀ ਵੰਡ ਦੇ ਬਾਅਦ ਤੋਂ ਬੰਦ ਪਏ ...
ਸੰਗਰੂਰ, 13 ਨਵੰਬਰ (ਧੀਰਜ ਪਸ਼ੌਰੀਆ)-ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨਿੱਜੀ ਕੰਪਨੀਆਂ ਦੇ ਹੱਥਾਂ 'ਚ ਦੇਣ ਦੀ ਸਾਜ਼ਿਸ਼ ਤਹਿਤ ਹੁਣ ਸਮਾਰਟ ਸਕੂਲਾਂ ਦੇ ਨਾਂਅ 'ਤੇ ਪ੍ਰਾਈਵੇਟ ਕੰਪਨੀਆਂ ਨੰੂ ਸਰਕਾਰੀ ਸਕੂਲਾਂ 'ਚ ਦਾਖ਼ਲ ਕੀਤਾ ਜਾ ਰਿਹਾ ਹੈ, ਜਿਸ ਦੇ ਵਿਰੋਧ 'ਚ ...
ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 13 ਨਵੰਬਰ (ਧਰਮਿੰਦਰ ਸਿੰਘ ਬਾਠ)-ਭਾਰਤ ਵਾਲੇ ਪਾਸੇ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਗਿਣਤੀ ਘਟਣ ਨਾਲ ਪਾਕਿਸਤਾਨੀ ਸ਼ਰਧਾਲੂ ਕਾਫ਼ੀ ਚਿੰਤਤ ਹਨ ਤੇ ਵੱਖ ਵੱਖ ਥਾਵਾਂ ਤੋਂ ਸ੍ਰੀ ਕਰਤਾਰਪੁਰ ...
ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਨੇ ਜ਼ਬਰਦਸਤ ਵਪਾਰਕ ਵਿਕਾਸ ਤੇ ਉਤਪਾਦਾਂ ਵਿਚ ਵਧੀਆ ਗੁਣਵੱਤਾ ਦਿਖਾਉਣ ਵਾਲੇ ਸੂਖਮ, ਛੋਟੇ ਤੇ ਮੱਧਮ (ਐਮ.ਐਸ.ਐਮ.ਈ.) ਸਨਅਤਕਾਰਾਂ ਨੂੰ ਸਨਮਾਨਿਤ ਕਰਨ ਲਈ ਪੰਜਾਬ ਰਾਜ ਐਮ.ਐਸ.ਐਮ.ਈ. ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ ...
ਐੱਸ.ਏ.ਐੱਸ. ਨਗਰ, 13 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਮਹਾਂਪੁਰਸ਼ਾਂ ਦੇ ਸੇਵਕ ਭਾਈ ਹਰਿੰਦਰ ਸਿੰਘ ਚੁੰਨੀਮਾਜਰੇ ਵਾਲਿਆਂ ...
ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕੀਤੇ ਜਾਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਿਖ਼ਲਾਫ਼ ਹਰ ਕਾਨੂੰਨੀ ਰਾਹ ਅਖ਼ਤਿਆਰ ਕੀਤਾ ਜਾਵੇਗਾ ਅਤੇ ਸੰਸਦ ਵਿਚ ਵੀ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ...
ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 13 ਨਵੰਬਰ (ਡਾ. ਕਮਲ ਕਾਹਲੋਂ, ਗੁਰਸ਼ਰਨਜੀਤ ਸਿੰਘ ਪੁਰੇਵਾਲ)-ਡੇਰਾ ਬਾਬਾ ਨਾਨਕ 'ਚ ਸਥਿਤ ਗੁਰਦੁਆਰਾ ਕਰਤਾਰਪੁਰ ਲਾਂਘਾ ਟਰਮੀਨਲ ਰਾਹੀਂ 9 ਨਵੰਬਰ ਨੂੰ ਲਾਂਘੇ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਸ ਲਾਂਘੇ ਲਈ ਜੋ ਭਾਰਤ ਸਰਕਾਰ ...
ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਸਰਕਾਰ ਨੇ ਪ੍ਰਵਾਸੀਆਂ ਨੂੰ ਸਵੈ ਘੋਸ਼ਣਾ ਪੱਤਰ ਦੇ ਕੇ ਆਧਾਰ 'ਤੇ ਪਤਾ ਬਦਲਣ ਦੀ ਇਜਾਜ਼ਤ ਦੇ ਦਿੱਤੀ ਹੈ | ਇਸ ਦਾ ਮਨੋਰਥ ਉਨ੍ਹਾਂ ਨੂੰ ਬੈਂਕ ਖਾਤਾ ਖੋਲ੍ਹਣ 'ਚ ਮਦਦ ਕਰਨਾ ਅਤੇ ਵਿੱਤੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨਾ ਹੈ | ...
ਜਲੰਧਰ, 13 ਨਵੰਬਰ (ਮੇਜਰ ਸਿੰਘ)-ਵੱਖ-ਵੱਖ ਕਿਸਾਨ ਸੰਗਠਨਾਂ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਪਰਾਲੀ ਸਾੜਨ ਦੇ ਦੋਸ਼ਾਂ ਹੇਠ 40 ਹਜ਼ਾਰ ਦੇ ਕਰੀਬ ਕਿਸਾਨਾਂ ਉੱਪਰ ਦਰਜ ਕੇਸ ਵਾਪਸ ਲਏ ਜਾਣ ਤੇ ਗਰੀਨ ਟਿ੍ਬਿਊਨਲ ਤੇ ਸੁਪਰੀਮ ਕੋਰਟ ਵਲੋਂ ਦਿੱਤੇ ਹੁਕਮਾਂ ਅਨੁਸਾਰ ...
ਨਵੀਂ ਦਿੱਲੀ, 13 ਨਵੰਬਰ (ਉਪਮਾ ਡਾਗਾ ਪਾਰਥ)-ਹਾਲ 'ਚ ਅਯੁੱਧਿਆ ਮਾਮਲੇ 'ਚ ਅਹਿਮ ਫ਼ੈਸਲਾ ਦੇਣ ਵਾਲੀ ਸੁਪਰੀਮ ਕੋਰਟ ਲਈ ਵੀਰਵਾਰ ਦਾ ਦਿਨ ਵੀ ਕਾਫ਼ੀ ਅਹਿਮ ਹੈ | ਇਸ ਦਿਨ ਸੁਪਰੀਮ ਕੋਰਟ ਸਬਰੀਮਾਲਾ ਮੰਦਰ 'ਚ ਔਰਤਾਂ ਦੇ ਦਾਖ਼ਲੇ ਦੇ ਫ਼ੈਸਲੇ ਅਤੇ ਰਾਫ਼ੇਲ ਜੰਗੀ ਜਹਾਜ਼ਾਂ ...
ਨਵੀਂ ਦਿੱਲੀ, 13 ਨਵੰਬਰ (ਏਜੰਸੀ)- ਭਾਰਤ ਤੇ ਸਵਿਟਜ਼ਰਲੈਂਡ ਟੈਕਸ ਚੋਰੀ ਮਾਮਲਿਆਂ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨਗੇ ਅਤੇ ਅਜਿਹੇ ਮਾਮਲਿਆਂ ਸਬੰਧੀ ਇਕ-ਦੂਜੇ ਨੂੰ ਤੁਰੰਤ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ | ਇਸ ਸਬੰਧੀ ਬੁੱਧਵਾਰ ਨੂੰ ਜਾਰੀ ਹੋਏ ਇਸ ਸੰਯੁਕਤ ...
ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਮੁਰੀਦਕੇ ਤੋਂ ਨਾਰੋਵਾਲ ਨੂੰ ਜਾਂਦੀ ਸੜਕ ਦਾ ਨਾਂਅ ਬਦਲ ਕੇ ਕਰਤਾਰਪੁਰ ਮਾਰਗ ਰੱਖਿਆ ਗਿਆ ਹੈ | ਅੱਜ ਦੇਰ ਸ਼ਾਮ ਲਾਹੌਰ ਤੋਂ ਬਾਬਰ ਜਲੰਧਰੀ ਨੇ 'ਅਜੀਤ' ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ...
ਨਵੀਂ ਦਿੱਲੀ, 13 ਨਵੰਬਰ (ਉਪਮਾ ਡਾਗਾ ਪਾਰਥ)-ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਕਾਂਗਰਸ ਦੀ ਅੰਤਿ੍ੰਮ ਪ੍ਰਧਾਨ ਸੋਨੀਆ ਗਾਂਧੀ ਨੇ ਸਨਿਚਰਵਾਰ ਨੂੰ ਅਹਿਮ ਬੈਠਕ ਸੱਦੀ ਹੈ ਜਿਸ 'ਚ ਸਾਰੇ ਕਾਂਗਰਸ ਸੂਬਾ ਪ੍ਰਧਾਨ, ਜਨਰਲ ਸਕੱਤਰ ਅਤੇ ...
ਜਲੰਧਰ, 13 ਨਵੰਬਰ (ਮੇਜਰ ਸਿੰਘ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ਪੁਰਬ ਸਮਾਗਮ ਦੇ ਅੰਤਲੇ ਦਿਨ ਸੁਲਤਾਨਪੁਰ ਲੋਧੀ ਵਿਖੇ ਬਾਬੇ ਨਾਨਕ ਦੇ ਜੀਵਨ ਨੂੰ ਸ਼ਾਖਸ਼ਾਤ ਪੇਸ਼ ਕਰਨ ਵਾਲਾ ਲਾਈਟ ਐਾਡ ਸਾਊਾਡ ਤੇ ਲੇਜ਼ਰ ਸ਼ੋਅ ਸੰਗਤ ਨੂੰ ਅਨੂਠੀ ਤੇ ਰੂਹਾਨੀ ...
ਜਲੰਧਰ, 13 ਨਵੰਬਰ (ਜਸਪਾਲ ਸਿੰਘ)-ਸੁਲਤਾਨਪੁਰ ਲੋਧੀ ਵਿਖੇ ਮਨਾਏ ਗਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸਾਫ-ਸਫਾਈ ਦੇ ਪ੍ਰਬੰਧ ਕਾਫ਼ੀ ਬਿਹਤਰ ਰਹੇ ਅਤੇ ਸੰਗਤ ਵਲੋਂ ਇਸ ਮਾਮਲੇ 'ਚ ਰਾਜ ਸਰਕਾਰ ਵਲੋਂ ਨਿਭਾਈ ਗਈ ਭੂਮਿਕਾ ਦੀ ਵੀ ...
ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਦੀ ਗਿਣਤੀ ਘੱਟ ਹੋਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰਥਿਕ ਤੌਰ 'ਤੇ ਸਮਰੱਥ ਧਾਰਮਿਕ ...
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪਵਿੱਤਰ ਵੇਈਾ ਨੇੜੇ ਪੰਜਾਬ ਸਰਕਾਰ ਵਲੋਂ ਬਣਾਏ ਗਏ ਮੁੱਖ ਪੰਡਾਲ 'ਚ ਰਾਜ ਪੱਧਰੀ ਵਿੱਦਿਅਕ ਮੁਕਾਬਲੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX