ਤਾਜਾ ਖ਼ਬਰਾਂ


ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  4 minutes ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  15 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  49 minutes ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 2 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 2 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਕੈਪਟਨ ਵਲੋਂ ਗੈਂਗਸਟਰ ਕਹੇ ਜਾਣ 'ਤੇ ਪਿੰਡ ਜੰਬਰ ਬਸਤੀ ਦੇ ਆਗੂ ਹਰਜਿੰਦਰ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਹਨ। ਆਪਣੇ ਗ੍ਰਹਿ ਵਿਖੇ...
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 3 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 4 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 4 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 4 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 6 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 7 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 7 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 9 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 9 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 10 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਖੰਨਾ / ਸਮਰਾਲਾ

550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

  550ਵੇਂ ਪ੍ਰਕਾਸ਼ ਪੁਰਬ ਮੌਕੇ ਕੇਕ ਕੱਟ ਕੇ ਮਨਾਇਆ
ਕੁਹਾੜਾ, 13 ਨਵੰਬਰ (ਤੇਲੂ ਰਾਮ ਕੁਹਾੜਾ)- ਪਿੰਡ ਲੱਖੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਕੇ ਪਿੰਡ ਦੀ ਫਿਰਨੀ ਉੱਤੋਂ ਦੀ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਾਪਸ ਪੁੱਜਿਆ । ਇਸ ਸਮੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡ ਵਿਚ ਕੇਕ ਵੀ ਕੱਟਿਆ ਗਿਆ । ਇਸ ਸਮੇਂ ਪਿੰਡ ਦੇ ਸਰਪੰਚ ਗੁਰਮੀਤ ਸਿੰਘ ਗਿੱਲ, ਬਲਜੀਤ ਸਿੰਘ ਗਿੱਲ, ਸ਼ਮਸ਼ੇਰ ਸਿੰਘ ਪੰਚ, ਕੁਲਵੰਤ ਸਿੰਘ ਗਿੱਲ, ਅਨੂਪ ਸਿੰਘ, ਸੁਖਵਿੰਦਰ ਸਿੰਘ, ਜਗਦੇਵ ਸਿੰਘ, ਜੀਤ ਸਿੰਘ, ਡਿੰਪੀ ਮਾਨ, ਪਵਨਦੀਪ ਸਿੰਘ, ਜੌਨੀ ਸਿੰਘ ਆਦਿ ਹਾਜ਼ਰ ਸਨ।
ਮੈਡੀਕਲ ਕੈਂਪ ਲਗਾਇਆ
ਮਲੌਦ, (ਦਿਲਬਾਗ ਸਿੰਘ ਚਾਪੜਾ) - ਪਿੰਡ ਸਿਹੌੜਾ ਵਿਖੇ ਨੌਜਵਾਨਾਂ ਵਲੋਂ ਸਮਾਜ ਸੇਵਾ ਲਈ ਬਣਾਏ ਸਰਬੱਤ ਦਾ ਭਲਾ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪਹਿਲਵਾਨ ਸੋਨੀ ਸਿਹੌੜਾ ਵਲੋਂ ਕੀਤਾ ਗਿਆ। ਇਸ ਮੌਕੇ ਡਾ. ਅੰਮ੍ਰਿਤਪਾਲ ਸਿੰਘ ਅਤੇ ਭਗਤ ਸਿੰਘ ਮਿੰਟੂ ਵਲੋਂ ਜਰਨਲ ਬਿਮਾਰੀਆਂ ਅਤੇ ਡਾ. ਰਾਮਦਿਆਲ ਸਿੰਘ ਵਲ਼ੋਂ ਡੈਂਟਲ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਡਾ. ਹਰੀਸ਼ ਸ਼ਰਮਾ ਵਲੋਂ ਮਰੀਜ਼ਾ ਦੇ ਲੋੜ ਅਨੁਸਾਰ ਮੁਫ਼ਤ ਟੈੱਸਟ ਕੀਤੇ ਗਏ। ਕੈਂਪ ਦੌਰਾਨ ਲਗਭਗ 155 ਮਰੀਜ਼ਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਕਲੱਬ ਦੇ ਪ੍ਰਧਾਨ ਖੁਸ਼ਪ੍ਰੀਤ ਸਿੰਘ, ਮਾ. ਗੁਰਦੀਪ ਸਿੰਘ, ਗੁਰੀ ਸਿਹੌੜਾ, ਡਾ. ਪਰਮਿੰਦਰ ਸਿੰਘ, ਰਣਜੀਤ ਸਿੰਘ ਸੇਠੀ, ਅਮਰਜੀਤ ਸਿੰਘ, ਪੱਪਾ ਮਾਨ, ਕੁਲਦੀਪ ਸਿੰਘ, ਸੰਦੀਪ ਸਿੰਘ ਸੋਨੀ, ਸੁਰਜੀਤ ਸਿੰਘ, ਗੱਗੀ ਬਾਬਾ, ਖ਼ੁਸ਼ਦੀਪ ਸਿੰਘ, ਲਖਵੀਰ ਸਿੰਘ ਆਦਿ ਕਲੱਬ ਮੈਂਬਰਾਂ ਵਲੋਂ ਮਰੀਜ਼ਾ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਅਤੇ ਸਹਿਯੋਗੀ ਸੱਜਣਾਂ ਦਾ ਸਨਮਾਨ ਕੀਤਾ ਗਿਆ।
ਗੋਪਾਲ ਸਕੂਲ ਦੇ ਬੱਚੇ ਧਾਰਮਿਕ ਮੁਕਾਬਲੇ 'ਚ ਜੇਤੂ ਰਹੇ
ਈਸੜੂ, (ਬਲਵਿੰਦਰ ਸਿੰਘ)- ਗੁਰਦੁਆਰਾ ਸਾਹਿਬ ਸਿੰਘ ਸਭਾ ਖੰਨਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸੰਬੰਧੀ ਗੁਰਬਾਣੀ ਕੰਠ, ਕੁਇਜ਼ ਮੁਕਾਬਲੇ,ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਗੋਪਾਲ ਪਬਲਿਕ ਸਕੂਲ ਈਸੜੂ ਦੇ ਬੱਚਿਆਂ ਨੇ ਹਰ ਸਾਲ ਦੀ ਤਰ੍ਹਾਂ ਵੱਖ ਵੱਖ ਮੁਕਾਬਲਿਆਂ ਵਿਚ ਵਧ ਚੜ ਕੇ ਹਿੱਸਾ ਲਿਆ।ਪ੍ਰਿੰਸੀਪਲ ਮੈਡਮ ਸੁਮਨ ਜੌਲੀ ਨੇ ਦੱਸਿਆ ਕਿ ਪਹਿਲੇ ਗਰੁੱਪ ਗੁਰਬਾਣੀ ਕੰਠ ਵਿਚੋਂ ਨੈਨਾ ਸ਼ਰਮਾ ਪੁੱਤਰੀ ਸ੍ਰੀ ਸੰਜੀਵ ਕੁਮਾਰ ਅਤੇ ਰਵਨੂਰ ਕੌਰ ਪੁੱਤਰੀ ਜਗਦੇਵ ਸਿੰਘ ਨੇ ਦੂਜਾ ਸਥਾਨ, ਦੂਜੇ ਗਰੁੱਪ ਵਿਚ ਮਨਦੀਪ ਕੌਰ ਪੁੱਤਰੀ ਗੁਰਬਖ਼ਸ਼ ਸਿੰਘ ਨੇ ਦੂਜਾ ਸਥਾਨ, ਦਸਤਾਰ ਮੁਕਾਬਲੇ ਵਿਚ ਮਨਦੀਪ ਸਿੰਘ ਪੁੱਤਰ ਰਸ਼ਵਿੰਦਰ ਸਿੰਘ ਨੇ ਦੂਜਾ ਸਥਾਨ ਅਤੇ ਜੋਬਨਪ੍ਰੀਤ ਸਿੰਘ ਚੀਮਾ ਨੇ ਤੀਸਰਾ ਸਥਾਨ, ਦੁਮਾਲਾ ਸਜਾਉਣ ਮੁਕਾਬਲੇ ਵਿਚ ਰਣਵੀਰ ਸਿੰਘ ਪੁੱਤਰ ਬਸੰਤ ਸਿੰਘ ਦੂਜਾ ਸਥਾਨ, ਕੁਇਜ਼ ਮੁਕਾਬਲੇ ਵਿਚ ਗੁਰਵਿੰਦਰ ਕੌਰ, ਪਰਮਪ੍ਰੀਤ ਕੌਰ ਅਤੇ ਜਸ਼ਨਦੀਪ ਕੌਰ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕਰ ਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ। ਸਕੂਲ ਪਹੁੰਚਣ ਤੇ ਸਕੂਲ ਦੇ ਡਾਇਰੈਕਟਰ ਸੰਜੀਵ ਗੋਪਾਲ ਅਤੇ ਪ੍ਰਿੰਸੀਪਲ ਮੈਡਮ ਸੁਮਨ ਜੌਲੀ ਦੁਆਰਾ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਬੱਚਿਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ਼ਿਵ ਗੋਪਾਲ, ਗੁਰਦੀਪ ਕੌਰ, ਹਰਜੀਤ ਕੌਰ, ਕਮਲਪ੍ਰੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਗੁ: ਸਿੱਧਸਰ ਸਾਹਿਬ ਵਿਖੇ 550ਵਾਂ ਪ੍ਰਕਾਸ਼ ਪੁਰਬ ਮਨਾਇਆ
ਮਲੌਦ, (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਹੁਦੇਦਾਰਾਂ ਤੇ ਇਲਾਕੇ ਦੀਆਂ ਸੰਗਤਾਂ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਾਹਿਤ ਮਨਾਇਆ । ਇਸ ਸਮੇਂ ਭਾਈ ਸਤਨਾਮ ਸਿੰਘ ਵਲ਼ੋਂ ਕੀਰਤਨੀ ਜਥੇ ਸਮੇਤ ਗੁਰੂ ਸਾਹਿਬਾਨ ਦੇ ਜੀਵਨ ਅਤੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ ਅਤੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸਵਰਨ ਸਿੰਘ, ਮਲੂਕ ਸਿੰਘ, ਨਿਰਮਲ ਸਿੰਘ, ਸੁਰਿੰਦਰਪਾਲ ਸਿੰਘ, ਜਗਦੇਵ ਸਿੰਘ, ਲੱਖੀ ਜਰਗੜੀ, ਸੁਦਾਗਰ ਸਿੰਘ, ਮੇਜਰ ਸਿੰਘ, ਨੰਬਰਦਾਰ ਜਗਰੂਪ ਸਿੰਘ ਸਮੇਤ ਹੋਰ ਸੰਗਤ ਹਾਜ਼ਰ ਸੀ ।
550ਵਾਂ ਪ੍ਰਕਾਸ਼ ਪੁਰਬ ਮਨਾਇਆ
ਮਲੌਦ, (ਦਿਲਬਾਗ ਸਿੰਘ ਚਾਪੜਾ) - ਪਿੰਡ ਫ਼ਿਰੋਜਪੁਰ ਦੇ ਸਮੁੱਚੇ ਪਿੰਡ ਵਾਸੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪਵਿੱਤਰ ਬਾਣੀ ਦੇ ਪਾਠ ਦੇ ਭੋਗ ਪੈਣ ਉਪਰੰਤ ਵੱਖ-ਵੱਖ ਬੁਲਾਰਿਆਂ ਵਲੋਂ ਗੁਰੂ ਸਾਹਿਬ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਸਬੰਧੀ ਵਿਚਾਰ ਰੱਖੇ ਗਏ। ਸਮਾਗਮ ਦੌਰਾਨ ਹਲਕਾ ਵਿਧਾਇਕ ਦੇ ਪੀ.ਏ ਰਣਜੀਤ ਸਿੰਘ, ਭਾਈ ਹਰਵਿੰਦਰ ਸਿੰਘ ਅਮਰੀਕਾ, ਸਰਪੰਚ ਬਲਜੀਤ ਕੌਰ, ਭਾਈ ਰੂਪ ਸਿੰਘ, ਭੰਗਾ ਸਿੰਘ, ਰੁਪਿੰਦਰ ਸਿੰਘ, ਜਗਤਾਰ ਸਿੰਘ, ਮਹਿੰਦਰ ਸਿੰਘ, ਸਿੰਦਰ ਸਿੰਘ, ਬੂਟਾ ਸਿੰਘ ਅਰਸੀ, ਸਵਰਨ ਸਿੰਘ, ਦਰਸ਼ਨ ਸਿੰਘ, ਪਿਆਰਾ ਸਿੰਘ, ਅਰਜਣ ਸਿੰਘ, ਫ਼ਤਹਿ ਸਿੰਘ ਅਤੇ ਗੁਰਦਿਆਲ ਸਿੰਘ ਵਲੋਂ ਸਮੁੱਚੀਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ।
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਏ
ਅਹਿਮਦਗੜ੍ਹ, (ਸੁਖਸਾਗਰ ਸਿੰਘ ਸੋਢੀ) - ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਵਲ਼ੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ। ਰਾਤ ਸਮੇਂ ਸਜੇ ਦੀਵਾਨਾ ਵਿਚ ਗਿਆਨੀ ਗੁਰਮੀਤ ਸਿੰਘ ਜੀ, ਭਾਈ ਮੁਨੀਸ਼ ਸਿੰਘ ਅਤੇ ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲਿਆਂ ਦੇ ਜਥਿਆਂ ਵਲ਼ੋਂ ਸੰਗਤਾਂ ਨੂੰ ਕਥਾ ਅਤੇ ਕੀਰਤਨ ਰਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਲਯੁਗ ਵਿਚ ਅਵਤਾਰ ਲੈਣ ਦੇ ਕਾਰਨਾ ਸਬੰਧੀ ਖੋਜ ਭਰਪੂਰ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਜਨ ਸਿੰਘ ਬਰਾੜ, ਸਾਬਕਾ ਪ੍ਰਧਾਨ ਕੁਲਦੀਪ ਸਿੰਘ ਖ਼ਾਲਸਾ, ਕੌਂਸਲਰ ਕਮਲਜੀਤ ਸਿੰਘ ਉੱਭੀ, ਸਰਪ੍ਰਸਤ ਕ੍ਰਿਸ਼ਨ ਸਿੰਘ ਰਾਜੜ, ਤਿਰਲੋਚਣ ਸਿੰਘ ਚਾਪੜਾਂ, ਬੇਅੰਤ ਸਿੰਘ ਸਰਾਉ, ਡਾ. ਰੁਪਿੰਦਰ ਸਿੰਘ, ਡਾ. ਜੋਰਾ ਸਿੰਘ, ਅਮਰ ਸਿੰਘ ਸਰਾਉ, ਸ਼ਿੰਦਰਪਾਲ ਸਿੰਘ ਪੰਧੇਰ, ਗੁਰਜੀਤ ਸਿੰਘ ਆਦਿ ਹਾਜ਼ਰ ਆਗੂਆਂ ਤੋਂ ਇਲਾਵਾ ਲਕਸ਼ਮੀ ਨਰਾਇਣ ਸੇਵਾ ਦਲ ਦੇ ਆਗੂ ਹੈਪੀ ਜਿੰਦਲ, ਸ਼੍ਰੀ ਸਾਲਾ ਸਰ ਬਾਲਾ ਜੀ ਮੰਡਲ ਦੇ ਪ੍ਰਧਾਨ ਅਨੰਦ ਮਿੱਤਲ, ਦਵਿੰਦਰ ਸਿੰਘ ਬੱਬੂ, ਵਿਕਾਸ ਟੰਡਨ ਅਤੇ ਨਿਹਾਲ ਸਿੰਘ ਉੱਭੀ ਆਦਿ ਵਿਸ਼ੇਸ਼ ਕਰ ਕੇ ਹਾਜ਼ਰ ਸਨ।
ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ
ਸਮਰਾਲਾ, (ਸੁਰਜੀਤ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਪਪੜੌਦੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਅਤੇ ਸਰਪੰਚ ਮਨਜੀਤ ਸਿੰਘ ਪਪੜੌਦੀ ਨੇ ਦੱਸਿਆ ਕਿ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਵਿਚ ਨਗਰ ਕੀਰਤਨ ਸਜਾਏ ਗਏ ਅਤੇ ਪਿੰਡ ਦੇ ਆਲੇ ਦੁਆਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਰਿਕਰਮਾ ਕੀਤੀ ਗਈ ਅਤੇ ਪਿੰਡ ਦੀਆਂ ਔਰਤਾਂ ਨੇ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ । ਉਨ੍ਹਾਂ ਦੱਸਿਆ ਪ੍ਰਕਾਸ਼ ਪੁਰਬ ਵਾਲੇ ਦਿਨ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤ ਨੇ ਕੇਕ ਕੱਟ ਕੇ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਮਨਾਇਆ । ਇਸ ਮੌਕੇ ਸਰਪੰਚ ਮਨਜੀਤ ਸਿੰਘ ਲਾਡੀ, ਪੰਚ ਮੱਘਰ ਸਿੰਘ, ਬਲਜੀਤ ਸਿੰਘ ਖ਼ਾਲਸਾ, ਸੁਦਾਗਰ ਸਿੰਘ ਮਿੱਠੂ, ਡਾ. ਚੋਪੜਾ, ਡਿੰਪਲ ਸਿੰਘ, ਗੁਰਦੀਪ ਸਿੰਘ ਕੰਵਲਜੀ ਸਿੰਘ, ਗੁਰਕੀਰਤ ਸਿੰਘ, ਪਰਮਜੀਤ ਸਿੰਘ, ਸਤਵੀਰ ਸਿੰਘ, ਬੱਬੂ, ਕਰਮ, ਗਗਨ, ਹਰਦੀਪ, ਬਿੰਦਰ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਐਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ 3 ਰੋਜ਼ਾ ਧਾਰਮਿਕ ਸਮਾਗਮ
ਮਲੌਦ, (ਸਹਾਰਨ ਮਾਜਰਾ) - ਐਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਵਿਚ ਕਰਵਾਏ 3 ਰੋਜ਼ਾ ਸਮਾਗਮਾਂ ਤਹਿਤ ਪਾਠਾਂ ਦੇ ਭੋਗ ਪਾਏ ਗਏ। ਸਕੂਲ ਨੂੰ ਕੇਸਰੀ ਝੰਡੀਆਂ ਨਾਲ ਸਜਾਇਆ ਗਿਆ। ਲੰਗਰ ਲਗਾਏ ਗਏ। ਸਮਾਗਮ ਦੌਰਾਨ ਜਸ਼ਨਜੋਤ ਸਿੰਘ, ਜੈਸਮੀਨ ਕੌਰ ਅਤੇ ਗੁਰਲੀਨ ਕੌਰ ਨੇ ਸ਼ਬਦ ਗਾਇਨ ਕੀਤਾ। ਗੁਰਸ਼ਰਨਦੀਪ ਸਿੰਘ, ਗੁਰਜੋਤ, ਪਰਮਿੰਦਰ, ਰਾਖੀ, ਜਸਦੀਪ, ਅਰਵੀਰ, ਯੁਵਰਾਜ, ਹਰਸ਼ਪਰੀਤ, ਪਰਨੀਤ, ਗੁਰਨੂਰ, ਸ਼ਿਵਾਨੀ, ਹਰਨੂਰ, ਅਨੀਸ਼ਾ ਪੁਰੀ, ਸਾਹਬਿਜੋਤ ਅਤੇ ਪ੍ਰਭਨੂਰ ਨੇ ਗੁਰੂ ਮਹਿਮਾ ਦੇ ਗੀਤ ਪੇਸ਼ ਕੀਤੇ। ਅਮਨਦੀਪ ਕੌਰ ਚੋਮੋਂ, ਰੂਪਜੋਤ ਕੌਰ ਬਾਬਰਪੁਰ ਨੇ ''ਭੈਣ ਨਾਨਕੀ ਦਾ ਵੀਰ", ਏਕਮਪ੍ਰੀਤ ਐਂਡ ਪਾਰਟੀ ਨੇ ਗੁਰੂ ਨਾਨਕ ਨੂੰ ''ਅੱਜ ਸੀਸ ਝੁਕਾਈਏ" ਗੀਤ ਪੇਸ਼ ਕੀਤਾ। ਪ੍ਰਿੰਸੀਪਲ ਮੈਡਮ ਸਤਿੰਦਰ ਕੌਰ ਭਾਟੀਆ, ਮੈਡਮ ਰਣਜੀਤ ਕੌਰ, ਸੰਦੀਪ ਕੌਰ, ਲਖਵੀਰ ਕੌਰ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਵਿਚਾਰ ਪੇਸ਼ ਕੀਤੇ। ਪ੍ਰਿੰ: ਸੁਪਰੀਤਪਾਲ ਸਿੰਘ ਭਾਟੀਆ, ਮੈਡਮ ਐਸ. ਕੇ. ਭਾਟੀਆ, ਜਸਲੀਨ ਕੌਰ ਭਾਟੀਆ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੂੰ ਵਧਾਈ ਦੇਣ ਉਪਰੰਤ ਮੁਕਾਬਲੇ ਦੇ ਜੇਤੂ ਬੱਚਿਆਂ ਦਾ ਸਨਮਾਨ ਕੀਤਾ।
550ਵੇਂ ਪ੍ਰਕਾਸ਼ ਪੁਰਬ ਮੌਕੇ ਮੁਕਾਬਲੇ ਕਰਵਾਏ
ਮਲੌਦ, (ਸਹਾਰਨ ਮਾਜਰਾ) - ਗੁਰੂ ਨਾਨਕ ਪਬਲਿਕ ਹਾਈ ਸਕੂਲ ਸ਼ੀਹਾਂ ਦੌਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬਾਂ ਦੀਆਂ ਖ਼ੁਸ਼ੀਆਂ ਵਿਚ ਸ੍ਰੀ ਅਖੰਡ (ਬਾਕੀ ਸਫ਼ਾ 8 'ਤੇ)ਲਈ ਖੀਰ ਤੇ ਦਾਲ ਰੋਟੀ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਜਸਪਾਲ ਸਿੰਘ ਲੋਟੇ, ਸੁਧੀਰ ਕੁਮਾਰ ਸੋਨੂੰ, ਅਭਿਸ਼ੇਕ ਕੁਮਾਰ, ਜਨਰਲ ਸਕੱਤਰ ਮਨਜੀਤ ਸਿੰਘ ਮੰਗਾ, ਸੀਐੱਮ ਹਰਵੀਰ ਸਿੰਘ, ਸੁਪਰਡੈਂਟ ਰਣਬੀਰ ਸਿੰਘ ਮਾਨ, ਜਸਵੀਰ ਕੌਰ, ਰੇਖਾ ਰਾਣੀ, ਸੋਨੀ ਗਿੱਲ, ਜਸਵਿੰਦਰ ਸਿੰਘ, ਬਾਬਾ ਗੁਰਮੀਤ ਸਿੰਘ, ਬਲਜੀਤ ਕੁਮਾਰ, ਦੇਵ ਬਰਤ, ਸੁਭਾਸ਼ ਚੰਦਰ ਮਲਕ, ਸ਼ਮਸ਼ੇਰ ਸਿੰਘ, ਜਰਨੈਲ ਸਿੰਘ, ਕੇਵਲ ਸਿੰਘ, ਅਮਰਜੀਤ ਸਿੰਘ, ਦਰਸ਼ਨ ਸਿੰਘ, ਰਾਕੇਸ਼ ਕੁਮਾਰ, ਮਲਕੀਤ ਸਿੰਘ, ਭਰਪੂਰ ਸਿੰਘ, ਜਗਤਾਰ ਸਿੰਘ ਜੱਗਾ, ਤਰਨਵੀਰ ਸਿੰਘ ਕਾਲੀਰਾਓ, ਰੁਪਿੰਦਰ ਸਿੰਘ ਕਾਲਾ, ਲਛਮਣ ਸਿੰਘ ਹਾਜ਼ਰ ਸਨ।
ਗੁਰੂ ਨਾਨਕ ਮਾਡਲ ਸਕੂਲ ਦੋਰਾਹਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ
ਦੋਰਾਹਾ, (ਜਸਵੀਰ ਝੱਜ)- ਸਿੱਖ ਧਰਮ ਦੇ ਮੋਢੀ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ, ਗੁਰੂ ਨਾਨਕ ਮਾਡਲ ਸੀਨੀਅਰ ਸਕੈਂਡਰੀ ਸਕੂਲ ਦੋਰਾਹਾ ਦੀ ਸਕੂਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ 6 ਨਵੰਬਰ ਤੋਂ ਸ਼੍ਰੀ 'ਜਪੁਜੀ ਸਾਹਿਬ' ਦੇ ਪਾਠਾਂ ਦੀ ਲੜੀ ਆਰੰਭ ਕੀਤੀ ਗਈ ਸੀ, ਅਤੇ 11 ਨਵੰਬਰ ਤੋਂ ਅਰੰਭੀ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਸਮੇਤ ਇਹਨਾਂ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਉਪਰੰਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਪਵਿੱਤਰਪਾਲ ਸਿੰਘ ਪਾਂਗਲ਼ੀ ਨੇ ਵਿਦਿਆਰਥੀਆਂ ਨਾਲ਼ ਆਪਣੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ 1969 ਈ: ਵਿਚ ਉਹਨਾਂ ਨੂੰ ਗੁਰੂ ਨਾਨਕ ਦੇਵ ਜੀ ਦਾ 500ਵਾਂ ਪ੍ਰਕਾਸ਼ ਪੂਰਬ ਆਪਣੇ ਵਿਦਿਆਰਥੀ ਜੀਵਨ ਵਿੱਚ ਮਨਾਉਣ ਦਾ ਮੌਕਾ ਮਿਲਿਆ ਸੀ ਅਤੇ ਅੱਜ ਉਹ ਆਪਣੇ-ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਦੁਬਾਰਾ 550ਵੇਂ ਸਮਾਗਮਾਂ ਵਿੱਚ ਹਿੱਸਾ ਲੈਣ ਦਾ ਮੌਕਾ ਮਿਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਕਮੇਟੀ ਮੈਨੇਜਰ ਅਦਰਸ਼ਪਾਲ ਬੈਕਟਰ, ਰਜਿੰਦਰ ਸਿੰਘ ਖਾਲਸਾ ਅਤੇ ਹੋਰ ਮੈਂਬਰਾਂ ਨੇ ਵੀ ਇਸ ਸਮਾਗਮ ਵਿਚ ਆਪਣੀ ਹਾਜ਼ਰੀ ਲਗਾ ਕੇ ਬਾਣੀ ਦਾ ਲਾਹਾ ਖੱਟਿਆ। ਸਕੂਲ ਪ੍ਰਿੰਸੀਪਲ ਡੀ.ਪੀ.ਠਾਕੁਰ ਨੇ ਆਏ ਹੋਏ ਸਾਰੇ ਮਹਿਮਾਨਾਂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਗਰੂ ਸਾਹਿਬਾਨ ਦੇ ਦਿੱਤ ਉਪਦੇਸ਼ਾਂ ਤੇ ਚੱਲਦਿਆਂ ਅਤੇ ਉਹਨਾਂ ਦੁਆਰਾ ਦਿੱਤੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਦਿਆਂ ਜਾਤ-ਪਾਤ ਅਤੇ ਵਹਿਮ-ਭਰਮ ਤੋਂ ਉੱਪਰ ਉੱਠ ਕੇ ਸੱਚੀ-ਸੁੱਚੀ ਕਿਰਤ ਕਰਦਿਆਂ ਆਪਣਾ ਜੀਵਨ ਨਿਰਬਾਹ ਕਰਨਾ ਚਾਹੀਦਾ ਹੈ। ਉਹਨਾਂ ਨੇ ਸਾਰਿਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਆਪਾਂ ਸਾਰੇ ਭਾਗਾਂ ਵਾਲ਼ੇ ਹਾਂ ਜਿਹੜੇ ਕਿ ਅੱਜ ਇਹਨਾਂ ਸ਼ਤਾਬਦੀ ਸਮਾਗਮਾਂ ਵਿੱਚ ਹਿੱਸਾ ਲੈ ਕੇ ਆਪਣੇ ਜੀਵਨ ਨੂੰ ਸਫਲਾ ਬਣਾ ਰਹੇ ਹਾਂ।
ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬੂ ਸੁਰਿੰਦਰ ਕੁਮਾਰ ਅਤੇ ਹੋਰਨਾਂ ਦਾ ਸਨਮਾਨ
ਮਲੌਦ, (ਸਹਾਰਨ ਮਾਜਰਾ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬਾਂ ਦੀਆਂ ਖ਼ੁਸ਼ੀਆਂ ਭਰੇ ਸਮਾਗਮਾਂ ਦੌਰਾਨ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਲੋਂ ਕੱਪੜਾ ਐਸ਼ੋ: ਮਲੌਦ ਦੇ ਪ੍ਰਧਾਨ ਬਾਬੂ ਸੁਰਿੰਦਰ ਕੁਮਾਰ ਬਗਈ, ਨੇਤਰ ਸਿੰਘ ਲਸੋਈ, ਪ੍ਰਸ਼ੋਤਮ ਜਿੰਦਲ, ਰਕੇਸ਼ ਕੁਮਾਰ ਗੋਇਲ, ਕੁਲਦੀਪ ਸਿੰਘ ਖੇੜੀ, ਕੁਲਵਿੰਦਰ ਸਿੰਘ ਭੋਲਾ, ਰਾਜੇਸ਼ ਕੁਮਾਰ, ਓਮ ਪ੍ਰਕਾਸ਼ ਸਲੂਜਾ, ਮਹੇਸ਼ ਸਲੂਜ਼ਾ ਆਦਿ ਸਮੂਹ ਕੱਪੜਾ ਐਸ਼ੋ: ਮਲੌਦ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਮਾ: ਕਰਨੈਲ ਸਿੰਘ, ਸੰਜੀਵ ਮੋਦਗਿਲ, ਆੜ੍ਹਤੀ ਵਰਿੰਦਰ ਕੁਮਾਰ ਬਿੰਦਰੀ, ਨੰਬਰਦਾਰ ਤੇਜਿੰਦਰ ਸਿੰਘ ਪੰਮਾ, ਸੁਰਿੰਦਰਪਾਲ ਸਿੰਘ ਟੋਨੀ, ਜੀਤ ਸਿੰਘ ਸੋਮਲ, ਅਜਮੇਰ ਸਿੰਘ ਖਾਲਸਾ, ਗਿਆਨੀ ਚਮਕੌਰ ਸਿੰਘ, ਚਰਨਪਾਲ ਸਿੰਘ ਲਾਲੀ, ਮਾ: ਯੋਗੇਸ਼ ਬੇਦੀ, ਸੁਰਿੰਦਰ ਢੀਂਗਰਾ, ਸੁਖਜੀਤ ਸਿੰਘ ਲਾਲੀ, ਸੱਤੂ ਮਲੌਦ ਆਦਿ ਹਾਜ਼ਰ ਸਨ।
ਗਰੀਨ ਗਰੋਵ ਸਕੂਲ ਵਲੋਂ ਮਨਾਇਆ ਗਿਆ 550ਵਾਂ ਪ੍ਰਕਾਸ਼ ਪੁਰਬ
ਖੰਨਾ, (ਹਰਜਿੰਦਰ ਸਿੰਘ ਲਾਲ)-ਗਰੀਨ ਗਰੋਵ ਪਬਲਿਕ ਸਕੂਲ ਮੋਹਨਪੁਰ ਵਿਖੇ ਅੱਜ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਵਸ ਮਨਾਇਆ ਗਿਆ। ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਭਾਸ਼ਣ ਅੰਗਰੇਜ਼ੀ, ਹਿੰਦੀ ਤੇ ਪੰਜਾਬੀ ਵਿਚ ਕੀਤੇ ਗਏ। ਜਪੁਜੀ ਸਾਹਿਬ ਦੇ ਪਾਠ, ਕੀਰਤਨ ਕੀਤੇ ਗਏ। ਇਸ ਮੌਕੇ ਨਗਰ ਕੀਰਤਨ ਵੀ ਕੱਢਿਆ ਗਿਆ। ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦੱਸੇ ਸੱਚ ਦੇ ਮਾਰਗ 'ਤੇ ਚੱਲਣ ਤੇ ਕਿਰਤ ਕਰੋਂ ਵੰਡ ਛਕੋ ਆਦਿ ਬਚਨਾਂ ਨੂੰ ਆਪਣੀ ਜ਼ਿੰਦਗੀ ਵਿਚ ਲਾਗੂ ਕਰਨ ਲਈ ਪ੍ਰੇਰਿਆ ਗਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਜੇ. ਪੀ. ਜੌਲੀ, ਚੇਅਰਪਰਸਨ, ਪ੍ਰਿੰਸੀਪਲ, ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਹੋਏ। ਉਨ੍ਹਾਂ ਨੇ ਵੀ ਇਸ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ਤੇ ਚੱਲਣ ਤੇ ਆਪਣੀ ਜ਼ਿੰਦਗੀ ਵਿਚ ਬੁਰਿਆਈ ਨੂੰ ਖ਼ਤਮ ਕਰਨ, ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਦੱਸੇ ਮਾਰਗ ਤੇ ਚੱਲਣ ਕੇ ਅਸੀਂ ਆਪਣਾ ਜੀਵਨ ਸਫਲ ਬਣਾ ਸਕਦੇ ਹਾਂ। ਪਾਠ ਦੇ ਭੋਗ ਪੈਣ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਿਆ । ਸਾਰੀ ਸੰਗਤ ਵਲੋਂ ਸ਼ਰਧਾ ਭਾਵਨਾ ਨਾਲ ਲੰਗਰ ਛਕਿਆ ਗਿਆ।ਪਾਠਾਂ ਦੇ ਭੋਗ ਪਾਏ ਗਏ। ਰਾੜਾ ਸਾਹਿਬ ਤੋਂ ਕੀਰਤਨੀ ਜਥੇ ਨੇ ਕਥਾ ਕੀਰਤਨ ਕੀਤਾ। ਇਸ ਮੌਕੇ ਮੂਲ ਮੰਤਰ ਮੁਕਾਬਲਿਆਂ ਵਿਚੋਂ ਅਨਮੋਲਪ੍ਰੀਤ ਸਿੰਘ ਫ਼ਸਟ, ਚੰਨਫਤਿਹ ਸਿੰਘ ਨੇ ਦੂਜਾ, ਗੁਰਲੀਨ ਕੌਰ, ਸਹਿਰਪ੍ਰੀਤ ਕੌਰ ਅਤੇ ਅਗਮਰੀਤ ਕੌਰ ਤੀਜੇ ਸਥਾਨ ਤੇ ਰਹੇ। ਜਪੁਜੀ ਸਾਹਿਬ ਪਾਠ ਵਿਚੋਂ ਸੁਮਨਦੀਪ ਕੌਰ ਫ਼ਸਟ, ਪ੍ਰਸ਼ਨੋਤਰੀ ਵਿਚੋਂ ਰੂਪਲਪ੍ਰੀਤ ਕੌਰ ਫ਼ਸਟ, ਗੁਰਮਨਪ੍ਰੀਤ ਸਿੰਘ ਸੈਕੰਡ ਅਤੇ ਅਰਸ਼ਦੀਪ ਸਿੰਘ ਤੀਜੇ ਸਥਾਨ ਤੇ ਰਹੇ। ਲੇਖ ਮੁਕਾਬਲੇ ਵਿਚੋਂ ਕੋਮਲਪ੍ਰੀਤ ਕੌਰ, ਮਹਿਕਪ੍ਰੀਤ ਫਸਟ, ਸ਼ਿਵਪਰੀਤ ਸਿੰਘ ਸੈਕੰਡ ਅਤੇ ਹਰਸ਼ਜੋਤ ਸਿੰਘ ਤੀਜੇ ਸਥਾਨ ਤੇ ਰਹੇ। ਪੋਸਟਰ ਮੇਕਿੰਗ ਵਿਚੋਂ ਸਤਵੀਰ ਕੌਰ ਫ਼ਸਟ, ਹਰਪ੍ਰੀਤ ਕੌਰ ਸੈਕੰਡ ਅਤੇ ਕੁਲਵੀਰ ਸਿੰਘ ਥਰਡ ਰਹੇ। ਭਾਸ਼ਣ ਵਿਚੋਂ ਅਰਸ਼ਦੀਪ ਕੌਰ ਫ਼ਸਟ ਅਤੇ ਹਰਜੋਤ ਸਿੰਘ ਸੈਕੰਡ ਰਹੇ। ਮੂਲ ਮੰਤਰ ਸੁੰਦਰ ਲਿਖਾਈ ਵਿਚੋਂ ਗੁਰਵੀਰ ਕੌਰ ਫ਼ਸਟ, ਜ਼ੀਆ ਸ਼ਰਮਾ ਸੈਕੰਡ ਅਤੇ ਹਰਜੋਤ ਕੌਰ ਥਰਡ ਰਹੇ। ਲੰਮੇ ਕੇਸ ਮੁਕਾਬਲੇ ਵਿਚੋਂ ਅਰਸ਼ਵੀਰ ਸਿੰਘ ਫ਼ਸਟ, ਤਰਨਵੀਰ ਸਿੰਘ ਸੈਕੰਡ, ਕਰਨਬੀਰ ਸਿੰਘ ਥਰਡ ਰਹੇ। ਐਮ. ਡੀ. ਸ੍ਰੀਮਤੀ ਰਜਿੰਦਰ ਕੌਰ, ਪ੍ਰਿੰ: ਕਰਮਜੀਤ ਕੌਰ ਸਰਾਂ, ਕਰਨਬੀਰ ਸਿੰਘ ਸਰਾਂ, ਸੰਸਥਾ ਦੇ ਪ੍ਰਧਾਨ ਬਾਪੂ ਜਸਪਾਲ ਸਿੰਘ ਸਰਾਂ, ਮਾ: ਅਵਤਾਰ ਸਿੰਘ, ਮਾ: ਗੁਰਕੀਰਤ ਸਿੰਘ, ਮੈਡਮ ਕੁਦਰਤਵੀਰ ਕੌਰ, ਗਗਨਦੀਪ ਕੌਰ, ਹਰਪ੍ਰੀਤ ਕੌਰ, ਰਵੀਨਾ, ਜਸਵਿੰਦਰ ਕੌਰ, ਗਗਨਦੀਪ ਕੌਰ, ਰਮਨਜੀਤ ਕੌਰ, ਪਰਮਜੀਤ ਕੌਰ, ਆਸ਼ੂ ਰਾਣੀ, ਪਰਮਿੰਦਰ ਕੌਰ, ਬਲਜਿੰਦਰ ਕੌਰ, ਰਛਪਾਲ ਕੌਰ, ਮਨਜੀਤ ਕੌਰ, ਨਵਜੋਤ ਆਦਿ ਸਟਾਫ਼ ਮੈਂਬਰਾਂ ਨੇ ਬੱਚਿਆਂ ਦਾ ਸਨਮਾਨ ਕੀਤਾ।
ਨਨਕਾਣਾ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਇਨਾਮ ਜਿੱਤੇ
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਖੰਨਾ ਵਲੋਂ ਗੁਰਬਾਣੀ ਕੰਠ, ਦਸਤਾਰ ਮੁਕਾਬਲਾ, ਦੁਮਾਲਾ, ਲੈਕਚਰ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ । ਜਿਸ ਵਿਚ ਨਨਕਾਣਾ ਸਾਹਿਬ ਸੀ. ਸੈ. ਸਕੂਲ ਕਲਾਲਮਾਜਰਾ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ, ਜਿਸ ਵਿਚ ਸ਼ਿਵਪ੍ਰੀਤ ਨੇ ਪਹਿਲੇ ਗਰੁੱਪ ਵਿਚ ਦੂਜਾ ਸਥਾਨ, ਜਸਕਰਨ ਸਿੰਘ ਨੇ ਦੂਜੇ ਗਰੁੱਪ ਵਿਚ ਪਹਿਲਾ ਸਥਾਨ ਤੇ ਤੀਜੇ ਗਰੁੱਪ ਵਿਚ ਸਿਮਰਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤਰਾਂ ਕਿਰਨਜੀਤ ਕੌਰ ਨੇ ਦੁਮਾਲਾ ਸਜਾਉਣ ਵਿਚ ਪਹਿਲਾ ਸਥਾਨ, ਇਵਜੋਤ ਨੇ ਦਸਤਾਰ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕੀਤਾ, ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਹਰਪ੍ਰੀਤ ਸਿੰਘ, ਐਡੀਸ਼ਨਲ ਸੈਕਟਰੀ ਪ੍ਰੋ. ਗੁਰਬਖਸ਼ ਸਿੰਘ ਬੀਜਾ ਅਤੇ ਚੇਅਰਪਰਸਨ ਸ੍ਰੀਮਤੀ ਬਲਜਿੰਦਰ ਕੌਰ ਕਲਾਲਮਾਜਰਾ ਨੇ ਬੱਚਿਆ, ਮਾਪਿਆ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ । 
ਨਨਕਾਣਾ ਸਾਹਿਬ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ 
ਮਾਛੀਵਾੜਾ ਸਾਹਿਬ, 13 ਨਵੰਬਰ (ਮਨੋਜ ਕੁਮਾਰ)- 550ਵਾਂ ਪ੍ਰਕਾਸ਼ ਪੁਰਬ ਕੋਟ ਗੰਗੂ ਰਾਏ ਦੇ ਨਨਕਾਣਾ ਸਾਹਿਬ ਸੀ. ਸੈਕੰਡਰੀ ਸਕੂਲ ਵਿਚ ਸ਼ਰਧਾ ਨਾਲ ਮਨਾਇਆ ਗਿਆ, ਜਿੱਥੇ ਸਕੂਲੀ ਬੱਚਿਆਂ ਨੇ ਸ਼ਬਦ ਗਾਇਣ ਵਿਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਉਚਾਰਨ ਕੀਤਾ। ਸਕੂਲ ਪ੍ਰਿੰਸੀਪਲ ਰੁਪਿੰਦਰ ਸਿੰਘ ਬੈਨੀਪਾਲ ਨੇ ਆਪਣੇ ਸੰਬੋਧਨ ਵਿਚ ਹਾਜ਼ਰ ਬੱਚਿਆਂ ਨੂੰ ਗੁਰੂ ਸਾਹਿਬ ਦੇ ਫ਼ਲਸਫ਼ੇ ਨੂੰ ਅਪਣਾਉਣ ਦੀ ਗੱਲ ਕਹੀ। ਇਸ ਮੌਕੇ ਖੇਡਾਂ ਦੇ ਵਿਭਿੰਨ ਮੁਕਾਬਲਿਆਂ 'ਚ ਜੇਤੂ ਖਿਡਾਰੀਆ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ।
ਗੁਰੂ ਨਾਨਕ ਕੰਨਿਆਂ ਮਹਾਂਵਿਦਿਆਲਾ ਵਿਖੇ 550ਵਾਂ ਪ੍ਰਕਾਸ਼ ਪੁਰਵ ਤੇ ਸਮਾਗਮ 

ਅਹਿਮਦਗੜ੍ਹ, (ਰਣਧੀਰ ਸਿੰਘ ਮਹੋਲੀ)-ਗੁਰੂ ਨਾਨਕ ਕੰਨਿਆਂ ਮਹਾਂਵਿਦਿਆਲਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਵ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਪ੍ਰਿੰਸੀਪਲ ਭੁਪਿੰਦਰ ਕੌਰ ਪੰਧੇਰ ਸਟੇਟ ਐਵਾਰਡੀ ਦੀ ਅਗਵਾਈ ਵਿਚ ਹੋਏ ਧਾਰਮਿਕ ਸਮਾਗਮ ਦੌਰਾਨ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਸੁਣਾਂ ਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਗਿਆ। ਸਕੂਲੀਂ ਬੱਚਿਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਦੱਸਿਆ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਗਿਆ।
ਗੁ: ਸਿੱਧਸਰ ਸਾਹਿਬ ਵਿਖੇ 550ਵਾਂ ਪ੍ਰਕਾਸ਼ ਪੁਰਬ ਮਨਾਇਆ
ਮਲੌਦ, (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਹੁਦੇਦਾਰਾਂ ਤੇ ਇਲਾਕੇ ਦੀਆਂ ਸੰਗਤਾਂ ਨੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਾਹਿਤ ਮਨਾਇਆ। ਇਸ ਸਮੇਂ ਭਾਈ ਸਤਨਾਮ ਸਿੰਘ ਵਲੋਂ ਕੀਰਤਨੀ ਜਥੇ ਸਮੇਤ ਗੁਰੂ ਸਾਹਿਬਾਨ ਦੇ ਜੀਵਨ ਅਤੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਇਸ ਮੌਕੇ ਪ੍ਰਧਾਨ ਸਵਰਨ ਸਿੰਘ, ਮਲੂਕ ਸਿੰਘ, ਨਿਰਮਲ ਸਿੰਘ, ਸੁਰਿੰਦਰਪਾਲ ਸਿੰਘ, ਜਗਦੇਵ ਸਿੰਘ, ਲੱਖੀ ਜਰਗੜੀ, ਸੁਦਾਗਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਰੁੜਕਾ ਵਿਖੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ
ਡੇਹਲੋਂ, (ਅੰਮ੍ਰਿਤਪਾਲ ਸਿੰਘ ਕੈਲੇ)-ਪਿੰਡ ਰੁੜਕਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਸਜਾਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ, ਜਦਕਿ ਨਗਰ ਕੀਰਤਨ ਦਾ ਪਿੰਡ ਅੰਦਰ ਵੱਖ-ਵੱਖ ਥਾਵਾਂ ਦੇ ਨਿੱਘਾ ਸਵਾਗਤ ਕੀਤਾ ਗਿਆ। ਇਸ ਸਮੇਂ ਹੈਡ ਗ੍ਰੰਥੀ ਬਾਬਾ ਗੁਰਨਾਮ ਸਿੰਘ, ਸਰਪੰਚ ਮਹਾਂ ਸਿੰਘ ਰੁੜਕਾ, ਗੁਰਦੁਆਰਾ ਕਮੇਟੀ ਪ੍ਰਧਾਨ ਸ਼ਿੰਗਾਰਾ ਸਿੰਘ, ਇੰਜੀਨੀਅਰ ਪ੍ਰਦੀਪ ਸਿੰਘ ਰੁੜਕਾ, ਸਾਬਕਾ ਪ੍ਰਧਾਨ ਮਾਸਟਰ ਕਰਨੈਲ ਸਿੰਘ, ਖ਼ਜ਼ਾਨਚੀ ਹਰਨੇਕ ਸਿੰਘ, ਸੁਖਵਿੰਦਰ ਸਿੰਘ, ਬੇਅੰਤ ਸਿੰਘ, ਸੁਰਿੰਦਰ ਸਿੰਘ ਵਿਰਕ, ਅਮਨਦੀਪ ਸਿੰਘ, ਮੇਹਰ ਸਿੰਘ, ਹਰਵਿੰਦਰ ਸਿੰਘ, ਬਲਵੀਰ ਸਿੰਘ ਵਿਰਕ, ਪ੍ਰਗਟ ਸਿੰਘ, ਮਨਪ੍ਰੀਤ ਸਿੰਘ ਵਿਰਕ, ਡਾ.ਗੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸਾਂ ਦੀਆਂ ਖ਼ੁਸ਼ੀਆਂ ਵਿਚ ਸਮਾਗਮ ਕਰਵਾਏ
ਮਲੌਦ, (ਸਹਾਰਨ ਮਾਜਰਾ)-ਗੁਰਦੁਆਰਾ ਸ਼ਹੀਦ ਸਿੰਘਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੰਗ ਸਿੰਘ ਸੰਪਰਦਾਇ ਮਸਤੂਆਣਾ ਸਾਹਿਬ ਵਾਲਿਆਂ ਦੇ ਉੱਦਮ ਸਦਕਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬਾਂ ਦੀਆਂ ਖ਼ੁਸ਼ੀਆਂ ਵਿਚ ਸਮਾਗਮ ਕਰਵਾਏ ਗਏ। ਸ੍ਰੀ ਆਖੰਡ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਸੰਤ ਬਾਬਾ ਜੰਗ ਸਿੰਘ ਅਤੇ ਹੋਰ ਮਹਾਂਪੁਰਸ਼ਾਂ ਨੇ ਸਾਂਝੇ ਤੌਰ 'ਤੇ ਕੇਕ ਕੱਟਿਆ ਅਤੇ ਸੰਗਤ ਵਿਚ ਵਰਤਾਇਆ। ਇਸ ਮੌਕੇ ਸੰਤ ਬਾਬਾ ਜੰਗ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬਾਂ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਗੁਰੂ ਜੀ ਨੇ ਦੁਨੀਆਂ ਦੇ ਕੋਨੇ ਕੋਨੇ ਵਿਚ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸਿੱਖ ਜਥੇਬੰਦੀਆਂ, ਸੰਤ ਮਹਾਂਪੁਰਸ਼ ਅਤੇ ਸੰਪਰਦਾਵਾਂ ਅਤੇ ਹਰ ਧਰਮ ਦੇ ਲੋਕ ਸ੍ਰੀ ਗੁਰੂ ਨਾਨਕ ਸਾਹਿਬ ਜੀਆਂ ਦੇ 550ਵੇਂ ਪ੍ਰਕਾਸ਼ ਪੁਰਬ ਬੜੀ ਧੂੰਮ ਧਾਮ ਨਾਲ ਮਨਾ ਰਹੀਆਂ ਹਨ। ਇਸ ਮੌਕੇ ਭਾਈ ਮਨਪ੍ਰੀਤ ਸਿੰਘ ਮਨੀ, ਡਾ: ਮੱਘਰ ਸਿੰਘ ਕਾਲੀਆ, ਡਾ: ਕਰਨੈਲ ਸਿੰਘ ਕਾਲੀਆ, ਦਰਸ਼ਨ ਸਿੰਘ ਜੋਗੀਮਾਜਰਾ, ਜਥੇ: ਮੰਗਤ ਰਾਏ ਸਿੰਘ ਲਸਾੜਾ, ਰਵਿੰਦਰ ਸਿੰਘ ਰੇਸ਼ਮ, ਕੁਲਦੀਪ ਸਿੰਘ ਲਵਲੀ, ਪ੍ਰਿੰ: ਸੰਜੀਵ ਮੋਦਗਿਲ, ਬਲਵੰਤ ਰਾਮ ਪੱਪੂ, ਇੰਜੀ: ਹਰਮਿੰਦਰ ਪਾਲ ਸਿੰਘ, ਪਰਾਗਇੰਦਰ ਸਿੰਘ ਫ਼ੌਜੀ ਮੋਮਨਾਬਾਦ, ਜੁਗਨੂੰ ਮੰਡੀ ਅਹਿਮਦਗੜ੍ਹ, ਸੁਰਜੀਤ ਸਿੰਘ ਦੌਲਤਪੁਰ, ਜੋਰਾ ਸਿੰਘ ਕੁੱਪ ਕਲਾਂ, ਅਵਤਾਰ ਸਿੰਘ ਕੁੱਪ, ਬਾਬਾ ਬਚਨ ਸਿੰਘ, ਮਹੰਤ ਨਰਿੰਦਰ ਸਿੰਘ, ਜੱਗਾ ਸਿੰਘ, ਛਿੰਦਾ ਸਿੰਘ, ਸੇਬੂ ਸਿੰਘ, ਮਸਤਾਨਾ ਬਾਬਾ, ਹੈੱਡ ਗ੍ਰੰਥੀ ਬਾਬਾ ਗੁਰਦੀਪ ਸਿੰਘ ਭੋਲਾ ਬਾਲੇਵਾਲ ਆਦਿ ਸੰਗਤਾਂ ਹਾਜ਼ਰ ਸਨ।
ਪਿੰਡ ਪਪੜੌਦੀ ਵਿਖੇ ਪ੍ਰਕਾਸ਼ ਪੁਰਬ ਤੇ ਨਗਰ ਕੀਰਤਨ ਸਜਾਇਆ
ਸਮਰਾਲਾ, (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਪਪੜੌਦੀ ਵਿਖੇ ਬਾਬਾ ਪ੍ਰੀਤਮ ਸਿੰਘ ਦੀ ਦੇਖ ਰੇਖ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਨਗਰ ਕੀਰਤਨ ਸਜਾਇਆ ਗਿਆ। ਬਲਾਕ ਸੰਮਤੀ ਦੀ ਵਾਈਸ ਚੇਅਰਪਰਸਨ ਸਰਬਜੀਤ ਕੌਰ ਪਪੜੌਦੀ ਤੇ ਜਸਵਿੰਦਰ ਸਿੰਘ ਪਪੜੌਦੀ ਨੇ ਦਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ ਅਤੇ ਸਾਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਮੁੜ ਗੁਰੂ ਘਰ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ, ਪਿੰਡ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਥਾਂ-ਥਾਂ ਸੁਆਗਤ ਕੀਤਾ। ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਬਾਬਾ ਸੰਤ ਸਿੰਘ ਅਮਰਾਲੇ ਵਾਲੇ ਤੇ ਬਾਬਾ ਤਾਰਾ ਸਿੰਘ ਧਿਆਨੂ ਮਾਜਰੇ ਵਾਲਿਆਂ ਵਲੋਂ ਗੁਰਨਾਨਕ ਲੇਵਾ ਸੰਗਤਾਂ ਨੂੰ ਗੁਰੂਆਂ ਦੇ ਦਸੇ ਰਸਤੇ ਤੇ ਚੱਲਣ ਲਈ ਪ੍ਰੇਰਿਤ ਕੀਤਾ। ਨਗਰ ਕੀਰਤਨ ਵਿਚ ਸਹਿਯੋਗ ਦੇਣ ਵਾਲਿਆਂ ਵਿਚ ਪ੍ਰਧਾਨ ਬਲਜੀਤ ਸਿੰਘ ਖ਼ਾਲਸਾ, ਰਵੀ ਸਮਰਾਲਾ, ਲਵਲੀ ਪਪੜੌਦੀ, ਪਵਨ ਪਪੜੌਦੀ, ਸਾਬਕਾ ਸਰਪੰਚ ਕੁਲਵੰਤ ਸਿੰਘ, ਸਾਬਕਾ ਪੰਚ ਰਣਜੀਤ ਸਿੰਘ, ਸੁਖਦੇਵ ਸਿੰਘ ਮੁਣਸ਼ੀ, ਸਤਵੀਰ ਸਿੰਘ, ਬੱਬੂ ਪ੍ਰਧਾਨ, ਸੁਦਾਗਰ ਸਿੰਘ ਮਿੱਠੂ, ਗੁਰਕੀਰਤ ਸਿੰਘ ਆਦਿ ਹਾਜ਼ਰ ਸਨ।
ਗੁਰੂ ਨਾਨਕ ਪਬਲਿਕ ਹਾਈ ਸਕੂਲ ਸ਼ੀਹਾਂ ਦੌਦ ਵਿਖੇ 550ਵੇਂ ਪ੍ਰਕਾਸ਼ ਪੁਰਬਾਂ ਦੀਆਂ ਖ਼ੁਸ਼ੀਆਂ ਵਿਚ ਧਾਰਮਿਕ ਸਮਾਗਮ ਕਰਵਾਇਆ
ਮਲੌਦ, (ਸਹਾਰਨ ਮਾਜਰਾ)-ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਰਜਿੰਦਰ ਕੌਰ ਅਤੇ ਪ੍ਰਿੰ: ਕਰਮਜੀਤ ਕੌਰ ਸਰਾਂ, ਕਰਨਬੀਰ ਸਿੰਘ ਸਰਾਂ, ਸਮੂਹ ਸਟਾਫ਼ ਅਤੇ ਬੱਚਿਆਂ ਦੇ ਉਦਮ ਨਾਲ ਗੁਰੂ ਨਾਨਕ ਪਬਲਿਕ ਹਾਈ ਸਕੂਲ ਸ਼ੀਹਾਂ ਦੌਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬਾਂ ਦੀਆਂ ਖ਼ੁਸ਼ੀਆਂ ਵਿਚ ਧਾਰਮਿਕ ਸਮਾਗਮ ਸਮੇਂ ਸ੍ਰੀ ਆਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਤੋਂ ਕੀਰਤਨੀ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਦੇ ਜੀਵਨ ਤੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਜੁੜੀ ਸੰਗਤ ਨੂੰ ਲਾਸਾਨੀ ਇਤਿਹਾਸ ਨਾਲ ਜੋੜਦਿਆਂ ਕਿਹਾ ਕਿ ਆਓ ਪ੍ਰਣ ਕਰੀਏ ਕਿ ਗੁਰੂ ਸਾਹਿਬ ਦੇ ਫ਼ਲਸਫ਼ੇ ਨੂੰ ਪੜ੍ਹੀਏ ਅਤੇ ਸਿੱਖਿਆਵਾਂ ਨੂੰ ਮੰਨੀਏ। ਸਕੂਲੀ ਬੱਚਿਆਂ ਵਲੋਂ ਸ਼ਾਨਦਾਰ ਚਾਰਟ ਅਤੇ ਚਿੱਤਰ ਬਣਾਏ ਗਏ। ਇਸ ਮੌਕੇ ਪ੍ਰਾਈਵੇਟ ਸਕੂਲ ਐਸ਼ੋ: ਦੇ ਪ੍ਰਧਾਨ ਗੁਲਜ਼ਾਰ ਸਿੰਘ ਢੀਂਡਸਾ, ਪ੍ਰਧਾਨ ਬਾਪੂ ਜਸਪਾਲ ਸਿੰਘ ਸਰਾਂ, ਸਿੱਖ ਮਿਸ਼ਨਰੀ ਕਾਲਜ ਤੋਂ ਦਰਸ਼ਨ ਸਿੰਘ, ਮਾ: ਅਵਤਾਰ ਸਿੰਘ, ਮਾ: ਗੁਰਕੀਰਤ ਸਿੰਘ, ਮੈਡਮ ਕੁਦਰਤਵੀਰ ਕੌਰ, ਗਗਨਦੀਪ ਕੌਰ, ਹਰਪ੍ਰੀਤ ਕੌਰ, ਰਵੀਨਾ, ਜਸਵਿੰਦਰ ਕੌਰ, ਗਗਨਦੀਪ ਕੌਰ, ਰਮਨਜੀਤ ਕੌਰ, ਪਰਮਜੀਤ ਕੌਰ, ਆਸ਼ੂ ਰਾਣੀ, ਪਰਮਿੰਦਰ ਕੌਰ, ਬਲਜਿੰਦਰ ਕੌਰ, ਰਛਪਾਲ ਕੌਰ, ਮਨਜੀਤ ਕੌਰ, ਨਵਜੋਤ ਆਦਿ ਸਮੂਹ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿਚ ਮਾਪੇ ਹਾਜ਼ਰ ਸਨ।
ਨਗਰ ਕੀਰਤਨ ਸਜਾਇਆ
ਈਸੜੂ, (ਬਲਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡ ਈਸੜੂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਦੀ ਸ਼ੁਰੂਆਤ ਗੁਰਦੁਆਰਾ ਰਵਿਦਾਸ ਜੀ ਈਸੜੂ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਿਪਟੀ ਰਜਿਸਟਰਾਰ (ਰਿਟਾ:) ਮੇਜਰ ਸਿੰਘ, ਐਡਵੋਕੇਟ ਸੁਖਜੀਤ ਸਿੰਘ, ਐਡਵੋਕੇਟ ਗੁਰਵੀਰ ਸਿੰਘ ਲਾਲੀ ਦੇ ਪਰਿਵਾਰ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਕੇ ਕੀਤੀ ਅਤੇ ਸੰਗਤਾਂ ਲਈ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਰਾਗੀ ਅਤੇ ਢਾਡੀ ਜਥਿਆਂ ਵਲੋਂ ਗੁਰੂ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਸੰਗਤਾਂ ਨੂੰ ਗੁਰੂ ਜੀ ਦੇ ਦਰਸਾਏ ਮਾਰਗ ਤੇ ਚੱਲਣ ਲਈ ਕਿਹਾ। ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਵੱਖ ਵੱਖ ਪੜਾਵਾਂ ਤੇ ਲੰਗਰ ਲਗਾਏ ਗਏ। ਇਸ ਨਗਰ ਕੀਰਤਨ ਵਿਚ ਹੋਰਨਾਂ ਤੋਂ ਇਲਾਵਾ ਗ੍ਰੰਥੀ ਭਾਈ ਅਮਰੀਕ ਸਿੰਘ, ਗੁਰਵੀਰ ਸਿੰਘ ਲਾਲੀ, ਨਵਦੀਪ ਸਿੰਘ ਨੋਨੀ, ਇੰਦਰਪ੍ਰੀਤ ਸਿੰਘ, ਪਰਮਜੀਤ ਸਿੰਘ ਆਦਿ ਨੇ ਤਨ ਮਨ ਨਾਲ ਸੇਵਾ ਨਿਭਾਈ।
ਮਾਰਕਫੈੱਡ ਯੂਨੀਅਨ ਨੇ ਮਨਾਇਆ 550ਵਾਂ ਪ੍ਰਕਾਸ਼ ਦਿਹਾੜਾ
ਖੰਨਾ, (ਹਰਜਿੰਦਰ ਸਿੰਘ ਲਾਲ)-ਮਾਰਕਫੈੱਡ ਵਰਕਰ ਯੂਨੀਅਨ ਤੇ ਮਾਰਕਫੈੱਡ ਪਲਾਂਟ ਖੰਨਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਜਿਸ ਵਿਚ ਵਿਸ਼ੇਸ਼ ਤੌਰ 'ਤੇ ਜਨਰਲ ਮੈਨੇਜਰ ਰਵਿੰਦਰ ਸ਼ਰਮਾ ਹਾਜ਼ਰ ਹੋਏ। ਯੂਨੀਅਨ ਪ੍ਰਧਾਨ ਅਮਰੀਕ ਸਿੰਘ ਨੇ ਦੱਸਿਆ ਕਿ 9 ਨਵੰਬਰ ਨੂੰ ਪ੍ਰਾਰੰਭ ਕੀਤੇ ਸ੍ਰੀ ਆਖੰਡ ਪਾਠ ਸਾਹਿਬ ਦੇ 11 ਨਵੰਬਰ ਦਿਨ ਸੋਮਵਾਰ ਨੂੰ ਭੋਗ ਪਾਏ ਗਏ। ਭਾਈ ਗੁਰਦਿਆਲ ਸਿੰਘ ਖੰਨੇ ਵਾਲੇ, ਭਾਈ ਸੁਰਿੰਦਰ ਸਿੰਘ ਬੱਬੂ, ਭਾਈ ਹਰਜੀਤ ਸਿੰਘ ਘੁੰਗਰਾਲੀ ਵਾਲਿਆਂ ਨੇ ਗੁਰਬਾਣੀ ਕੀਰਤਨ ਨਾਲ ਸ੍ਰੀ ਗੁਰੂ ਨਾਨਕ ਦੇਵ ਦੇ ਜੀਵਨ 'ਤੇ ਚਾਨਣਾ ਪਾਇਆ। ਜਨਰਲ ਮੈਨੇਜਰ ਰਵਿੰਦਰ ਸ਼ਰਮਾ ਨੇ ਸਮੂਹ ਵਰਕਰਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਸੰਗਤਾਂ (ਬਾਕੀ ਸਫ਼ਾ 10 'ਤੇ)
ਲਈ ਖੀਰ ਤੇ ਦਾਲ ਰੋਟੀ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਜਸਪਾਲ ਸਿੰਘ ਲੋਟੇ, ਸੁਧੀਰ ਕੁਮਾਰ ਸੋਨੂੰ, ਅਭਿਸ਼ੇਕ ਕੁਮਾਰ, ਜਨਰਲ ਸਕੱਤਰ ਮਨਜੀਤ ਸਿੰਘ ਮੰਗਾ, ਸੀਐੱਮ ਹਰਵੀਰ ਸਿੰਘ, ਸੁਪਰਡੈਂਟ ਰਣਬੀਰ ਸਿੰਘ ਮਾਨ, ਜਸਵੀਰ ਕੌਰ, ਰੇਖਾ ਰਾਣੀ, ਸੋਨੀ ਗਿੱਲ, ਜਸਵਿੰਦਰ ਸਿੰਘ, ਬਾਬਾ ਗੁਰਮੀਤ ਸਿੰਘ, ਬਲਜੀਤ ਕੁਮਾਰ, ਦੇਵ ਬਰਤ, ਸੁਭਾਸ਼ ਚੰਦਰ ਮਲਕ, ਸ਼ਮਸ਼ੇਰ ਸਿੰਘ, ਜਰਨੈਲ ਸਿੰਘ, ਕੇਵਲ ਸਿੰਘ, ਅਮਰਜੀਤ ਸਿੰਘ, ਦਰਸ਼ਨ ਸਿੰਘ, ਰਾਕੇਸ਼ ਕੁਮਾਰ, ਮਲਕੀਤ ਸਿੰਘ, ਭਰਪੂਰ ਸਿੰਘ, ਜਗਤਾਰ ਸਿੰਘ ਜੱਗਾ, ਤਰਨਵੀਰ ਸਿੰਘ ਕਾਲੀਰਾਓ, ਰੁਪਿੰਦਰ ਸਿੰਘ ਕਾਲਾ, ਲਛਮਣ ਸਿੰਘ ਹਾਜ਼ਰ ਸਨ।
ਗੁਰੂ ਨਾਨਕ ਮਾਡਲ ਸਕੂਲ ਦੋਰਾਹਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ
ਦੋਰਾਹਾ, (ਜਸਵੀਰ ਝੱਜ)- ਸਿੱਖ ਧਰਮ ਦੇ ਮੋਢੀ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ, ਗੁਰੂ ਨਾਨਕ ਮਾਡਲ ਸੀਨੀਅਰ ਸਕੈਂਡਰੀ ਸਕੂਲ ਦੋਰਾਹਾ ਦੀ ਸਕੂਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ 6 ਨਵੰਬਰ ਤੋਂ ਸ਼੍ਰੀ 'ਜਪੁਜੀ ਸਾਹਿਬ' ਦੇ ਪਾਠਾਂ ਦੀ ਲੜੀ ਆਰੰਭ ਕੀਤੀ ਗਈ ਸੀ, ਅਤੇ 11 ਨਵੰਬਰ ਤੋਂ ਅਰੰਭੀ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਸਮੇਤ ਇਹਨਾਂ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਉਪਰੰਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਪਵਿੱਤਰਪਾਲ ਸਿੰਘ ਪਾਂਗਲ਼ੀ ਨੇ ਵਿਦਿਆਰਥੀਆਂ ਨਾਲ਼ ਆਪਣੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ 1969 ਈ: ਵਿਚ ਉਹਨਾਂ ਨੂੰ ਗੁਰੂ ਨਾਨਕ ਦੇਵ ਜੀ ਦਾ 500ਵਾਂ ਪ੍ਰਕਾਸ਼ ਪੂਰਬ ਆਪਣੇ ਵਿਦਿਆਰਥੀ ਜੀਵਨ ਵਿੱਚ ਮਨਾਉਣ ਦਾ ਮੌਕਾ ਮਿਲਿਆ ਸੀ ਅਤੇ ਅੱਜ ਉਹ ਆਪਣੇ-ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਦੁਬਾਰਾ 550ਵੇਂ ਸਮਾਗਮਾਂ ਵਿੱਚ ਹਿੱਸਾ ਲੈਣ ਦਾ ਮੌਕਾ ਮਿਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਕਮੇਟੀ ਮੈਨੇਜਰ ਅਦਰਸ਼ਪਾਲ ਬੈਕਟਰ, ਰਜਿੰਦਰ ਸਿੰਘ ਖਾਲਸਾ ਅਤੇ ਹੋਰ ਮੈਂਬਰਾਂ ਨੇ ਵੀ ਇਸ ਸਮਾਗਮ ਵਿਚ ਆਪਣੀ ਹਾਜ਼ਰੀ ਲਗਾ ਕੇ ਬਾਣੀ ਦਾ ਲਾਹਾ ਖੱਟਿਆ। ਸਕੂਲ ਪ੍ਰਿੰਸੀਪਲ ਡੀ.ਪੀ.ਠਾਕੁਰ ਨੇ ਆਏ ਹੋਏ ਸਾਰੇ ਮਹਿਮਾਨਾਂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਗਰੂ ਸਾਹਿਬਾਨ ਦੇ ਦਿੱਤ ਉਪਦੇਸ਼ਾਂ ਤੇ ਚੱਲਦਿਆਂ ਅਤੇ ਉਹਨਾਂ ਦੁਆਰਾ ਦਿੱਤੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਦਿਆਂ ਜਾਤ-ਪਾਤ ਅਤੇ ਵਹਿਮ-ਭਰਮ ਤੋਂ ਉੱਪਰ ਉੱਠ ਕੇ ਸੱਚੀ-ਸੁੱਚੀ ਕਿਰਤ ਕਰਦਿਆਂ ਆਪਣਾ ਜੀਵਨ ਨਿਰਬਾਹ ਕਰਨਾ ਚਾਹੀਦਾ ਹੈ। ਉਹਨਾਂ ਨੇ ਸਾਰਿਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਆਪਾਂ ਸਾਰੇ ਭਾਗਾਂ ਵਾਲ਼ੇ ਹਾਂ ਜਿਹੜੇ ਕਿ ਅੱਜ ਇਹਨਾਂ ਸ਼ਤਾਬਦੀ ਸਮਾਗਮਾਂ ਵਿੱਚ ਹਿੱਸਾ ਲੈ ਕੇ ਆਪਣੇ ਜੀਵਨ ਨੂੰ ਸਫਲਾ ਬਣਾ ਰਹੇ ਹਾਂ।
ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬੂ ਸੁਰਿੰਦਰ ਕੁਮਾਰ ਅਤੇ ਹੋਰਨਾਂ ਦਾ ਸਨਮਾਨ
ਮਲੌਦ, (ਸਹਾਰਨ ਮਾਜਰਾ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬਾਂ ਦੀਆਂ ਖ਼ੁਸ਼ੀਆਂ ਭਰੇ ਸਮਾਗਮਾਂ ਦੌਰਾਨ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਲੋਂ ਕੱਪੜਾ ਐਸ਼ੋ: ਮਲੌਦ ਦੇ ਪ੍ਰਧਾਨ ਬਾਬੂ ਸੁਰਿੰਦਰ ਕੁਮਾਰ ਬਗਈ, ਨੇਤਰ ਸਿੰਘ ਲਸੋਈ, ਪ੍ਰਸ਼ੋਤਮ ਜਿੰਦਲ, ਰਕੇਸ਼ ਕੁਮਾਰ ਗੋਇਲ, ਕੁਲਦੀਪ ਸਿੰਘ ਖੇੜੀ, ਕੁਲਵਿੰਦਰ ਸਿੰਘ ਭੋਲਾ, ਰਾਜੇਸ਼ ਕੁਮਾਰ, ਓਮ ਪ੍ਰਕਾਸ਼ ਸਲੂਜਾ, ਮਹੇਸ਼ ਸਲੂਜ਼ਾ ਆਦਿ ਸਮੂਹ ਕੱਪੜਾ ਐਸ਼ੋ: ਮਲੌਦ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਮਾ: ਕਰਨੈਲ ਸਿੰਘ, ਸੰਜੀਵ ਮੋਦਗਿਲ, ਆੜ੍ਹਤੀ ਵਰਿੰਦਰ ਕੁਮਾਰ ਬਿੰਦਰੀ, ਨੰਬਰਦਾਰ ਤੇਜਿੰਦਰ ਸਿੰਘ ਪੰਮਾ, ਸੁਰਿੰਦਰਪਾਲ ਸਿੰਘ ਟੋਨੀ, ਜੀਤ ਸਿੰਘ ਸੋਮਲ, ਅਜਮੇਰ ਸਿੰਘ ਖਾਲਸਾ, ਗਿਆਨੀ ਚਮਕੌਰ ਸਿੰਘ, ਚਰਨਪਾਲ ਸਿੰਘ ਲਾਲੀ, ਮਾ: ਯੋਗੇਸ਼ ਬੇਦੀ, ਸੁਰਿੰਦਰ ਢੀਂਗਰਾ, ਸੁਖਜੀਤ ਸਿੰਘ ਲਾਲੀ, ਸੱਤੂ ਮਲੌਦ ਆਦਿ ਹਾਜ਼ਰ ਸਨ।
ਗਰੀਨ ਗਰੋਵ ਸਕੂਲ ਵਲੋਂ ਮਨਾਇਆ ਗਿਆ 550ਵਾਂ ਪ੍ਰਕਾਸ਼ ਪੁਰਬ
ਖੰਨਾ, (ਹਰਜਿੰਦਰ ਸਿੰਘ ਲਾਲ)-ਗਰੀਨ ਗਰੋਵ ਪਬਲਿਕ ਸਕੂਲ ਮੋਹਨਪੁਰ ਵਿਖੇ ਅੱਜ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਵਸ ਮਨਾਇਆ ਗਿਆ। ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਭਾਸ਼ਣ ਅੰਗਰੇਜ਼ੀ, ਹਿੰਦੀ ਤੇ ਪੰਜਾਬੀ ਵਿਚ ਕੀਤੇ ਗਏ। ਜਪੁਜੀ ਸਾਹਿਬ ਦੇ ਪਾਠ, ਕੀਰਤਨ ਕੀਤੇ ਗਏ। ਇਸ ਮੌਕੇ ਨਗਰ ਕੀਰਤਨ ਵੀ ਕੱਢਿਆ ਗਿਆ। ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦੱਸੇ ਸੱਚ ਦੇ ਮਾਰਗ 'ਤੇ ਚੱਲਣ ਤੇ ਕਿਰਤ ਕਰੋਂ ਵੰਡ ਛਕੋ ਆਦਿ ਬਚਨਾਂ ਨੂੰ ਆਪਣੀ ਜ਼ਿੰਦਗੀ ਵਿਚ ਲਾਗੂ ਕਰਨ ਲਈ ਪ੍ਰੇਰਿਆ ਗਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਜੇ. ਪੀ. ਜੌਲੀ, ਚੇਅਰਪਰਸਨ, ਪ੍ਰਿੰਸੀਪਲ, ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਹੋਏ। ਉਨ੍ਹਾਂ ਨੇ ਵੀ ਇਸ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ਤੇ ਚੱਲਣ ਤੇ ਆਪਣੀ ਜ਼ਿੰਦਗੀ ਵਿਚ ਬੁਰਿਆਈ ਨੂੰ ਖ਼ਤਮ ਕਰਨ, ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਦੱਸੇ ਮਾਰਗ ਤੇ ਚੱਲਣ ਕੇ ਅਸੀਂ ਆਪਣਾ ਜੀਵਨ ਸਫਲ ਬਣਾ ਸਕਦੇ ਹਾਂ। ਪਾਠ ਦੇ ਭੋਗ ਪੈਣ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਿਆ । ਸਾਰੀ ਸੰਗਤ ਵਲੋਂ ਸ਼ਰਧਾ ਭਾਵਨਾ ਨਾਲ ਲੰਗਰ ਛਕਿਆ ਗਿਆ।

ਪਤਨੀ ਨੇ ਲਾਏ ਪਤੀ 'ਤੇ ਕੁੱਟਮਾਰ ਦੇ ਦੋਸ਼

ਖੰਨਾ, 13 ਨਵੰਬਰ (ਮਨਜੀਤ ਸਿੰਘ ਧੀਮਾਨ)-ਪਤੀ ਵਲੋਂ ਆਪਣੀ ਪਤਨੀ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਗਗਨਦੀਪ ਕੌਰ ਵਾਸੀ ਭੱਟੀਆਂ ਨੇ ਆਪਣੇ ਪਤੀ ਅਤੇ ਸੱਸ ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮੈਂ ...

ਪੂਰੀ ਖ਼ਬਰ »

ਰੋਟਰੀ ਭਵਨ ਢਾਹੁਣ ਨਾਲ ਸ਼ਹਿਰ 'ਚ ਮਚੀ ਤਰਥੱਲੀ

ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ, ਧੀਮਾਨ)-ਅੱਜ ਸਵੇਰੇ ਸਥਾਨਕ ਜੀ. ਟੀ. ਬੀ. ਮਾਰਕੀਟ ਦੇ ਪਿੱਛੇ ਕੁੜੀਆਂ ਦੇ ਸਕੂਲ ਕੋਲ ਸਥਿਤ ਰੋਟਰੀ ਭਵਨ, ਜਿਸ ਵਿਚ ਰੋਟਰੀ ਕਲੱਬ ਵਲੋਂ ਕੰਪਿਊਟਰ ਸੈਂਟਰ ਚਲਾਇਆ ਜਾ ਰਿਹਾ ਸੀ ਵਿਚ ਕੁੱਝ ਲੋਕਾਂ ਨੇ ਚੌਕੀਦਾਰ ਦੇ ਪਰਿਵਾਰ ਨੂੰ ...

ਪੂਰੀ ਖ਼ਬਰ »

ਪਤੀ ਵਲੋਂ ਪਤਨੀ ਦੀ ਕੁੱਟਮਾਰ

ਖੰਨਾ, 13 ਨਵੰਬਰ (ਮਨਜੀਤ ਸਿੰਘ ਧੀਮਾਨ)- ਪਤੀ-ਪਤਨੀ ਦੇ ਹੋਏ ਆਪਸੀ ਝਗੜੇ ਦੌਰਾਨ ਪਤਨੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਕੁਲਵਿੰਦਰ ਕੌਰ ਪਤਨੀ ਲਖਵਿੰਦਰ ਸਿੰਘ ਵਾਸੀ ਖੱਟੜਾ ਨੇ ਆਪਣੇ ਪਤੀ ਤੇ ਕੁੱਟਮਾਰ ਕਰਨ ਦੇ ਦੋਸ਼ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਕੁੱਟਮਾਰ ਦੌਰਾਨ 2 ਔਰਤਾਂ ਸਮੇਤ 1 ਵਿਅਕਤੀ ਜ਼ਖ਼ਮੀ

ਖੰਨਾ, 13 ਨਵੰਬਰ (ਪੱਤਰ ਪ੍ਰੇਰਕ) - ਇੱਥੋਂ ਨੇੜਲੇ ਪਿੰਡ ਚੀਮਾ ਵਿਖੇ ਪੁਰਾਣੀ ਰੰਜਸ਼ ਨੂੰ ਲੈ ਕੇ ਹੋਏ ਆਪਸੀ ਝਗੜੇ ਦੌਰਾਨ 2 ਔਰਤਾਂ ਸਮੇਤ 1 ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਖੇ ਦਾਖ਼ਲ ਜ਼ਖ਼ਮੀ ਬਚਨ ਸਿੰਘ 70 ਸਾਲ ਵਾਸੀ ਚੀਮਾ ਨੇ ...

ਪੂਰੀ ਖ਼ਬਰ »

ਇਯਾਲੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਜੋਧਾਂ, 13 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਦਸਮੇੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਰਤਨ ਵਿਖੇ ਹਲਕਾ ਦਾਖਾ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਦੂਜਾ ਕਹਾਣੀ ਦਰਬਾਰ 17 ਨੂੰ

ਸਮਰਾਲਾ, 13 ਨਵੰਬਰ (ਸੁਰਜੀਤ ਸਿੰਘ)- ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਉੱਘੇ ਲੋਕ ਕਵੀ ਗੁਰਦਿਆਲ ਸਿੰਘ 'ਹਰੀ' ਦੀ ਯਾਦ ਨੂੰ ਸਮਰਪਿਤ ਦੂਜਾ ਕਹਾਣੀ ਦਰਬਾਰ ਰਵਿੰਦਰ ਭੱਠਲ ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ ਦੀ ਪ੍ਰਧਾਨਗੀ ਹੇਠ 17 ਨਵੰਬਰ ਨੂੰ ਕਰਵਾਇਆ ਜਾ ...

ਪੂਰੀ ਖ਼ਬਰ »

ਪਤੀ ਨੇ ਪਤਨੀ ਦੇ ਸਿਰ ਵਿਚ ਲੋਹੇ ਦੀ ਪਾਈਪ ਮਾਰ ਕੇ ਕੀਤਾ ਜ਼ਖ਼ਮੀ

ਖੰਨਾ, 13 ਨਵੰਬਰ (ਪੱਤਰ ਪ੍ਰੇਰਕ) - ਮਾਮੂਲੀ ਤਕਰਾਰ ਨੂੰ ਲੈ ਕੇ ਹੋਏ ਪਤੀ ਪਤਨੀ ਦੇ ਝਗੜੇ ਦੌਰਾਨ ਪਤਨੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਸਿਮਰਨ ਕੌਰ ਵਾਸੀ ਪੁਰਾਣੀ ਸਰਾਂ ਖੰਨਾ ਨੇ ਆਪਣੇ ਪਤੀ 'ਤੇ ਕੁੱਟਮਾਰ ਕਰਨ ਦੇ ਦੋਸ਼ ...

ਪੂਰੀ ਖ਼ਬਰ »

ਤਿੰਨ ਕਿਸਾਨ ਜਥੇਬੰਦੀਆਂ ਵਲੋਂ ਪਰਾਲੀ ਸਾੜਨ ਦੇ ਕੇਸ ਵਾਪਸ ਲੈਣ ਲਈ ਮੰਗ-ਪੱਤਰ

ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਅੱਜ ਪਰਾਲੀ ਸਾੜਨ ਸਬੰਧੀ ਕਿਸਾਨਾਂ ਉੱਪਰ ਕੇਸ ਪਾਉਣ ਅਤੇ ਜੁਰਮਾਨੇ ਕਰਨ ਦੇ ਿਖ਼ਲਾਫ਼ ਡੀ. ਸੀ. ਲੁਧਿਆਣਾ ਨੂੰ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX