ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  1 day ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  1 day ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  1 day ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  1 day ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  1 day ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  1 day ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਵਿੰਸਟਨ ਚਰਚਿਲ

ਸੰਗਰੂਰ

ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਖ਼ਮਿਆਜ਼ਾ ਦੇਸ਼ ਵਾਸੀ ਭੁਗਤਨ ਲਈ ਮਜ਼ਬੂਰ- ਸਿੰਗਲਾ

ਸੰਗਰੂਰ, 15 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਇੱਥੇ ਜ਼ਿਲ੍ਹਾ ਕਾਂਗਰਸ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਿਖ਼ਲਾਫ਼ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਨੌਜਵਾਨ ਬੱਚੇ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ਾਂ ਨੰੂ ਜਾ ਰਹੇ ਹਨ ਅਤੇ ਅਜਿਹੀ ਸਥਿਤੀ ਤਦ ਹੀ ਪੈਦਾ ਹੁੰਦੀ ਹੈ ਜਦ ਦੇਸ਼ ਦੀ ਸਰਕਾਰ ਦੀਆਂ ਨੀਤੀਆਂ ਲੋਕ ਹਿਤ ਵਿਚ ਨਾ ਹੋ ਕੇ ਲੋਕ ਵਿਰੋਧੀ ਹੋਣ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰਵਾਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜਾ ਬੀਰ ਕਲਾ ਦੀ ਰਹਿਨੁਮਾਈ ਹੇਠ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ ਦੇ ਕਿਸਾਨਾਂ ਦਾ 70 ਹਜ਼ਾਰ ਕਰੋੜ ਦਾ ਕਰਜ਼ਾ ਮਾਫ਼ ਕੀਤਾ ਅਤੇ ਛੋਟੇ ਕਿਸਾਨਾਂ ਦੀ ਆਰਥਿਕਤਾ ਨੂੰ ਮੁੜ ਲੀਹ ਉੱਤੇ ਲਿਆਂਦਾ | ਨੋਟਬੰਦੀ ਨੂੰ ਆਜ਼ਾਦ ਭਾਰਤ ਦਾ ਸਭ ਤੋਂ ਵੱਡਾ ਘਪਲਾ ਕਰਾਰ ਦਿੰਦੀਆਂ ਉਨ੍ਹਾਂ ਕਿਹਾ ਕਿ ਇਸ ਨਾਲ ਵੱਡੇ ਕਾਰਖ਼ਾਨੇਦਾਰਾਂ ਅਤੇ ਉਦਯੋਗਪਤੀਆਂ ਨੂੰ ਤਾਂ ਲਾਹਾ ਮਿਲਿਆ ਪਰ ਆਮ ਆਦਮੀ ਨੋਟ ਬਦਲਾਉਣ ਲਈ ਕਤਾਰਾਂ ਵਿਚ ਖੜ੍ਹਾ ਆਪਣੀ ਹੋਣੀ 'ਤੇ ਅੱਥਰੂ ਵਹਾਉਂਦਾ ਰਿਹਾ | ਸੰਗਰੂਰ ਲਈ ਨੌ ਵਰੇ ਪਹਿਲਾਂ ਸ਼ਤਾਬਦੀ ਐਕਸਪੈੱ੍ਰਸ ਨੂੰ ਵੀ ਮੋਦੀ ਸਰਕਾਰ ਦੁਆਰਾ ਬੰਦ ਕੀਤੇ ਜਾਣ ਦਾ ਉਨ੍ਹਾਂ ਦੋਸ਼ ਲਗਾਇਆ | ਹਰਪਾਲ ਸਿੰਘ ਸੋਨੰੂ ਦੇ ਕੀਤੇ ਮੰਚ ਸੰਚਾਲਨ ਦੌਰਾਨ ਜੋਸ਼ਮਈ ਨਾਅਰਿਆਂ ਦੀ ਗੰੂਜ ਵਿਚ ਰਾਜਾ ਬੀਰ ਕਲਾ ਨੇ ਕਿਹਾ ਕਿ ਕਾਂਗਰਸੀ ਵਰਕਰ ਜਿੱਥੇ ਘਰ-ਘਰ ਜਾ ਕੇ ਪੰਜਾਬ ਸਰਕਾਰ ਦੀ ਪ੍ਰਾਪਤੀਆਂ ਪ੍ਰਤੀ ਜਾਣੂ ਕਰਵਾਉਣਗੇ ਉੱਥੇ ਕੇਂਦਰ ਸਰਕਾਰ ਦੀ ਨਕਾਮੀਆਂ ਨੂੰ ਵੀ ਜੱਗ ਜ਼ਾਹਿਰ ਕਰਨਗੇ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਰੇਸ਼ ਗਾਬਾ, ਪਰਮਿੰਦਰ ਸ਼ਰਮਾ, ਵਰਿੰਦਰ ਪੰਨਵਾਂ, ਅਵਤਾਰ ਸਿੰਘ ਸੇਰੋ, ਰਣਜੀਤ ਸਿੰਘ ਤੂਰ, ਗੁਰਪਿਆਰ ਸਿੰਘ ਧੂਰਾਂ, ਪ੍ਰਦੀਪ ਕੁਮਾਰ ਕੱਦ ਨੇ ਵੀ ਸੰਬੋਧਨ ਕੀਤਾ | ਹਾਜ਼ਰ ਹੋਰ ਅਹਿਮ ਸਖ਼ਸ਼ੀਅਤਾਂ ਵਿਚ ਮਨਪ੍ਰੀਤ ਬਾਂਸਲ, ਡਿੱਕੀ ਜੇੇਜੀ, ਸ੍ਰੀਮਤੀ ਨਰੇਸ਼ ਸ਼ਰਮਾ, ਬੀਬੀ ਨੀਨਾ ਕੰਡਾ, ਬਲਵੀਰ ਸਿੰਘ ਫੱਗੂਵਾਲਾ, ਨੱਥੂ ਲਾਲ ਢੀਂਗਰਾ, ਬਨੀ ਸੈਣੀ, ਰੋਕੀ ਬਾਂਸਲ, ਸੰਜੇ ਬਾਂਸਲ, ਰਜਿੰਦਰ ਕੁਮਾਰ ਮਨਚੰਦਾ, ਦਰਸ਼ਨ ਸਿੰਘ ਕਾਗੜਾ, ਨਰੇਸ਼ ਬਾਘੀਆ, ਨਵੀਨ ਕੁਮਾਰ ਬੱਗਾਂ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਮਹੇਸ਼ ਕੁਮਾਰ ਮੇਸੀ, ਬੀਬੀ ਮਨਜੀਤ ਕੌਰ ਸੈਣੀ ਕੌਾਸਲਰ, ਅਮਰਜੀਤ ਸਿੰਘ ਸੈਣੀ, ਹਰਮਨ ਧੂਰੀ, ਰਵਿੰਦਰ ਮੀਨ ਬਲਾਕ ਕਾਂਗਰਸ ਦੇ ਪ੍ਰਧਾਨ ਅਨਿਲ ਕੁਮਾਰ ਘੀਚਾ, ਚਮਕੌਰ ਸਿੰਘ ਜੱਸੀ, ਬੀਬੀ ਬਲਜੀਤ ਕੌਰ ਜੀਤੀ, ਅਵਤਾਰ ਸਿੰਘ ਤਾਰੀ, ਰਾਏ ਸਿੰਘ ਬਖਤੜੀ ਵੀ ਮੌਜੂਦ ਸਨ |
ਕਾਂਗਰਸ ਨੇ ਧਰਨਾ ਮੁੱਖ ਗੇਟ ਦੀ ਬਜਾਇ ਬਾਜ਼ਾਰ ਵਾਲੇ ਪਾਸੇ ਦਿੱਤਾ
ਸੰਗਰੂਰ: ਅਕਸਰ ਧਰਨੇ ਪ੍ਰਦਰਸ਼ਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਰੱਖੇ ਜਾਂਦੇ ਹਨ ਪਰ ਉਥੇ ਟੈਟ ਪਾਸ ਅਧਿਆਪਕਾਂ ਦੇ ਚੱਲਦੇ ਨਿਰੰਤਰ ਧਰਨੇ ਕਾਰਨ ਕਾਂਗਰਸ ਨੂੰ ਕੇਂਦਰ ਸਰਕਾਰ ਿਖ਼ਲਾਫ਼ ਧਰਨਾ ਬਾਜ਼ਾਰ ਵਾਲੇ ਪਾਸੇ ਦੇਣਾ ਪਿਆ | ਭਾਵੇਂ ਕਾਂਗਰਸ ਦੇ ਜ਼ਿਲ੍ਹੇ ਵਿਚ ਇਕ ਹੋਰ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਹਨ ਪਰ ਧਰਨੇ ਵਿਚ ਸਿੰਗਲਾ ਤੋਂ ਇਲਾਵਾ ਕੇਵਲ ਇਕ ਵਿਧਾਇਕ ਨੇ ਹੀ ਸ਼ਮੂਲੀਅਤ ਕੀਤੀ |
ਸਿੰਗਲਾ ਦੇ ਜਾਣ ਪਿੱਛੋਂ ਅੰਦੋਲਨਕਾਰੀ ਅਧਿਆਪਕ ਧਰਨੇ ਵਾਲੀ ਥਾਂ ਪੁੱਜੇ
ਸੰਗਰੂਰ: ਸ੍ਰੀ ਵਿਜੈਇੰਦਰ ਸਿੰਗਲਾ ਦੀ ਆਮਦ ਉੱਤੇ ਉਨ੍ਹਾਂ ਨੂੰ ਥਾਂ-ਥਾਂ ਘੇਰਨ ਵਾਲੇ ਅਧਿਆਪਕ ਅੱਜ ਉਨ੍ਹਾਂ ਨੂੰ ਘੇਰਨ ਵਿਚ ਅਸਫਲ ਰਹੇ | ਟੈਟ ਪਾਸ ਅਧਿਆਪਕ ਯੂਨੀਅਨ ਦੇ ਨੁਮਾਇੰਦੇ ਬੀਬੀ ਗੁਰਜੀਤ ਕੌਰ, ਗੁਰਮੇਲ ਸਿੰਘ, ਰਾਜਵਿੰਦਰ ਕੌਰ, ਮਨਜੀਤ ਕੌਰ ਧਰਨੇ ਉੱਤੇ ਜਦ ਪੁੱਜੇ ਤਾਂ ਸਿੰਗਲਾ ਧਰਨੇ ਦੀ ਸਮਾਪਤੀ ਕਰਵਾ ਕੇ ਉੱਥੋਂ ਜਾ ਚੁੱਕੇ ਸਨ | ਬੀਬੀ ਗੁਰਜੀਤ ਕੌਰ ਨੇ ਕਿਹਾ ਕਿ ਉਹ ਕੇਵਲ ਸ੍ਰੀ ਵਿਜੈਇੰਦਰ ਸਿੰਗਲਾ ਨਾਲ ਗੱਲਬਾਤ ਦੇ ਮੰਤਵ ਨਾਲ ਹੀ ਆਏ ਸਨ ਪਰ ਉਹ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਚਲੇ ਗਏ ਸਨ |

ਅਬਰੋਡ ਆਈਲੈਟਸ ਤੇ ਪੀ.ਟੀ.ਈ. ਸੈਂਟਰ ਸੁਨਾਮ ਖੇਤਰ ਲਈ ਬਣ ਰਿਹਾ ਵਰਦਾਨ

ਸੁਨਾਮ ਊਧਮ ਸਿੰਘ ਵਾਲਾ, 15 ਨਵੰਬਰ (ਰੁਪਿੰਦਰ ਸਿੰਘ ਸੱਗੂ)- ਸੁਨਾਮ ਮਹਾਰਾਜਾ ਅਗਰਸੈਨ ਚੌਾਕ ਦੇ ਨਜ਼ਦੀਕ ਸਥਿਤ ਅਬਰੋਡ ਆਈਲੈਟਸ ਅਤੇ ਪੀ.ਟੀ.ਈ. ਸੈਂਟਰ ਜਿੱਥੇ ਆਧੁਨਿਕ ਤਕਨੀਕ ਨਾਲ ਲੈਸ ਹੈ ਉੱਥੇ ਇਸ ਸੰਸਥਾ ਕੋਲ ਆਈ.ਡੀ.ਪੀ. ਅਤੇ ਬਿ੍ਟਿਸ਼ ਕੌਾਸਲ ਤੋਂ ਮਾਨਤਾ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਐਕਸੀਅਨ ਿਖ਼ਲਾਫ਼ ਰੋਸ ਰੈਲੀ

ਮਾਲੇਰਕੋਟਲਾ, 15 ਨਵੰਬਰ (ਕੁਠਾਲਾ)- ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਮੰਡਲ ਯੂਨਿਟ ਮਾਲੇਰਕੋਟਲਾ ਵਲੋਂ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੰਡਲ ਮਾਲੇਰਕੋਟਲਾ ਿਖ਼ਲਾਫ਼ ਦਿੱਤੇ ਸੰਘਰਸ਼ ਦੇ ਨੋਟਿਸ ਤਹਿਤ ਸਾਥੀ ਰਣਜੀਤ ਸਿੰਘ ਬਿੰਜੋਕੀ ਮੰਡਲ ਪ੍ਰਧਾਨ ਦੀ ...

ਪੂਰੀ ਖ਼ਬਰ »

ਪਿੰਡ ਕਮਾਲਪੁਰ ਤੋਂ ਸਜਾਏ ਨਗਰ ਕੀਰਤਨ 'ਚ ਅਸਮਾਨੀ ਫਾਇਰ ਕਰਨ ਦੀ ਵੀਡੀਓ ਵਾਇਰਲ

ਦਿੜ੍ਹਬਾ ਮੰਡੀ, 15 ਨਵੰਬਰ (ਹਰਬੰਸ ਸਿੰਘ ਛਾਜਲੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡ ਕਮਾਲਪੁਰ ਤੋਂ ਸਜੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਵਿਚੋਂ ਕੁਝ ਲੋਕਾਂ ਵਲੋਂ ਅਸਮਾਨੀ ਫਾਇਰ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ...

ਪੂਰੀ ਖ਼ਬਰ »

ਅਮਨ ਅਰੋੜਾ ਵਲੋਂ ਬਡਰੁੱਖਾਂ 'ਚ ਮਹਾਰਾਜਾ ਰਣਜੀਤ ਸਿੰਘ ਦਾ ਬੱੁਤ ਲਗਾਉਣ ਦੀ ਮੰਗ

ਸੁਨਾਮ ਊਧਮ ਸਿੰਘ ਵਾਲਾ, 15 ਨਵੰਬਰ (ਭੁੱਲਰ, ਧਾਲੀਵਾਲ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਅਸਥਾਨ ਅਤੇ ਨਾਨਕਾ ਪਿੰਡ ਬਡਰੁਖਾਂ ਜੋ ਕਿ ਜ਼ਿਲ੍ਹਾ ਸੰਗਰੂਰ ਦੇ ਸੁਨਾਮ ਹਲਕੇ ਨਾਲ ਸਬੰਧ ਰੱਖਦਾ ਹੈ, ਪ੍ਰਤੀ ਸਰਕਾਰ ਦੀ ਬੇਰੁਖੀ ਅਤੇ ਅਣਦੇਖੀ ਨੂੰ ਲੈ ਕੇ, ...

ਪੂਰੀ ਖ਼ਬਰ »

ਇੱਟਾਂ ਮਾਰ ਕਤਲ ਕਰਨ ਦੇ ਦੋਸ਼ਾਂ 'ਚ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਉਮਰ ਕੈਦ

ਸੰਗਰੂਰ, 15 ਨਵੰਬਰ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਇਕ ਪ੍ਰਵਾਸੀ ਮਜ਼ਦੂਰ ਨੂੰ ਇੱਟਾਂ ਮਾਰ-ਮਾਰ ਕੇ ਕਤਲ ਕਰਨ ਦੇ ਦੋਸ਼ਾਂ ਵਿਚ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ | ਪੁਲਿਸ ਥਾਣਾ ਸੰਦੌੜ ਵਿਖੇ 18 ਫਰਵਰੀ 2018 ਨੂੰ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦੀ ਅਚਨਚੇਤ ਜਾਂਚ

ਸੰਗਰੂਰ, 15 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਸਕੂਲੀ ਬੱਸਾਂ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਜ਼ ਦੇ ਹੁਕਮਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਨੀਤ ਕੌਰ ਤੂਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਿਨਰਜੀਤ ਗੋਲਡੀ ਨੇ ਅੰਗਹੀਣਾਂ ਨੂੰ ਇਤਿਹਾਸਕ ਗੁਰੂ ਘਰਾਂ ਦੇ ਦਰਸ਼ਨਾਂ ਲਈ ਦਿੱਤੀ ਮੁਫ਼ਤ ਬੱਸ ਯਾਤਰਾ ਦੀ ਸਹੂਲਤ

ਸੁਨਾਮ, 15 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਅਤੇ ਯੂਥ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਸ੍ਰ. ਵਿਨਰਜੀਤ ਸਿੰਘ ਗੋਲਡੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿਛਲੇ ਇਕ ਸਾਲ ਤੋਂ ...

ਪੂਰੀ ਖ਼ਬਰ »

ਲੁੱਟ ਖੋਹ ਦੇ ਦੋਸ਼ਾਂ 'ਚ ਪੰਜ ਨੌਜਵਾਨਾਂ ਨੂੰ ਕੈਦ

ਸੰਗਰੂਰ, 15 ਨਵੰਬਰ (ਧੀਰਜ ਪਸ਼ੌਰੀਆ)- ਵਧੀਕ ਸ਼ੈਸ਼ਨ ਜੱਜ ਸਮਰਿਤੀ ਦੀ ਅਦਾਲਤ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਗਰੋਹ ਦੇ ਪੰਜ ਨੌਜਵਾਨਾਂ ਨੂੰ ਕੈਦ ਦੀ ਸਜਾ ਸੁਣਾਈ ਹੈ | ਪੁਲਿਸ ਥਾਣਾ ਸਦਰ ਧੂਰੀ ਵਿਖੇ 23 ਜੂਨ 2016 ਨੂੰ ਦਰਜ ਮਾਮਲੇ ਮੁਤਾਬਿਕ ...

ਪੂਰੀ ਖ਼ਬਰ »

'ਜੋਰੀ ਮੰਗੇ ਦਾਨ' ਦਾ ਮਾਮਲਾ ਪੁੱਜਿਆ ਥਾਣੇ

ਸੁਨਾਮ ਊਧਮ ਸਿੰਘ ਵਾਲਾ, 15 ਨਵੰਬਰ (ਧਾਲੀਵਾਲ, ਭੁੱਲਰ) - ਸ਼ਹਿਰ ਵਿਚ ਅੱਜ ਇਕ ਗਊਸ਼ਾਲਾ ਦੇ ਪ੍ਰਧਾਨ ਵਲੋਂ ਇਕ ਛੋਟੇ ਦੁਕਾਨਦਾਰ ਤੋਂ ਕਥਿਤ ਤੌਰ 'ਤੇ ਮੰਗੇ ਗਏ ਦਾਨ ਦੇ ਬਰਾਬਰ ਪਰਚੀ ਨਾ ਕਟਵਾਉਣ ਤੋਂ ਗ਼ੁੱਸੇ ਹੋਕੇ ਮਾਮਲੇ ਨੂੰ ਥਾਣੇ ਲਿਜਾਣ ਦਾ ਦਿਲਚਸਪ ਮਾਮਲਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੌਤ

ਧੂਰੀ, 15 ਨਵੰਬਰ (ਭੁੱਲਰ)- ਥਾਣਾ ਸਿਟੀ ਧੂਰੀ 'ਚ ਕਿਸੇ ਅਣਪਛਾਤੇ ਵਾਹਨ ਵਲੋਂ ਇਕ ਮੋਟਰਸਾਈਕਲ ਚਾਲਕ ਨੂੰ ਰਾਤ ਸਮੇਂ ਫੇਟ ਮਾਰਨ ਪਿੱਛੋਂ ਹਾਦਸਾਗ੍ਰਸਤ ਵਿਅਕਤੀ ਦੀ ਮੌਤ ਹੋਣ 'ਤੇ ਮੁਕੱਦਮਾ ਦਰਜ ਕੀਤਾ ਹੈ | ਦਰਜ ਕੀਤੇ ਮੁਕੱਦਮੇ ਅਨੁਸਾਰ ਸਹਿਦੇਵ ਯਾਦਵ ਵਾਸੀ ਪਰਸਾਹੀ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਕਿਰਾਇਆ ਨਾ ਭਰਨ ਵਾਲੇ ਦੁਕਾਨਦਾਰਾਂ ਦੀਆਂ ਦੁਕਾਨਾਂ ਕੀਤੀਆਂ ਸੀਲ

ਲਹਿਰਾਗਾਗਾ, 15 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਨਗਰ ਕੌਾਸਲ ਲਹਿਰਾਗਾਗਾ ਨੇ ਮਹੀਨਾਵਾਰ ਕਿਰਾਇਆ ਅਤੇ ਪ੍ਰੋਪਰਟੀ ਟੈਕਸ ਨਾ ਭਰਨ ਵਾਲਿਆਂ ਿਖ਼ਲਾਫ਼ ਸ਼ਿਕੰਜਾ ਕਸ ਦਿੱਤਾ ਹੈ | ਅੱਜ ਇੱਥੇ ਸੈਨਟਰੀ ਇੰਸਪੈਕਟਰ ਹਰੀ ਰਾਮ ਭੱਟੀ ਦੀ ਅਗਵਾਈ ਹੇਠ ਨਗਰ ...

ਪੂਰੀ ਖ਼ਬਰ »

ਪਰਖ ਮੁਕਾਬਲਿਆਂ 'ਚ ਉਪਦੇਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਰੁੜਕੀ ਕਲਾਂ, 15 ਨਵੰਬਰ (ਜਤਿੰਦਰ ਮੰਨਵੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੰਨਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ ਗਏ | ਜਿਸ ਵਿਚ ਉਪਦੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਸੋਈ ਦੇ ...

ਪੂਰੀ ਖ਼ਬਰ »

ਕੌਮਾਂਤਰੀ ਕਬੱਡੀ ਖਿਡਾਰੀ ਟੋਨੀ ਕਾਲਖ ਦੀ ਮਾਤਾ ਦਾ ਦਿਹਾਂਤ

ਅਹਿਮਦਗੜ੍ਹ 15 ਨਵੰਬਰ (ਪੁਰੀ) - ਪੰਜਾਬ ਕਬੱਡੀ ਕਲੱਬ ਐਕੇਡਮੀਜ ਦੇ ਪ੍ਰਧਾਨ ਅਤੇ ਕੌਮਾਂਤਰੀ ਕਬੱਡੀ ਕੋਚ ਸੁਰਿੰਦਰ ਪਾਲ ਸਿੰਘ ਟੋਨੀ ਅਤੇ ਮਾਰਕੀਟ ਕਮੇਟੀ ਕਿਲਾ ਰਾਏਪੁਰ ਦੇ ਸਾਬਕਾ ਚੇਅਰਮੈਨ ਮਨਮੋਹਨ ਸਿੰਘ ਪੱਪੂ, ਸਾਬਕਾ ਸਰਪੰਚ ਕਾਲਖ ਦੇ ਮਾਤਾ ਜੋਗਿੰਦਰ ਕੌਰ ...

ਪੂਰੀ ਖ਼ਬਰ »

ਗੋਲਡਨ ਅਰਥ ਗਲੋਬਲ ਸਕੂਲ 'ਚ 'ਫ਼ੇਟ' ਕਰਵਾਈ

ਸੰਗਰੂਰ, 15 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਸੰਗਰੂਰ ਦੇ ਗੋਲਡਨ ਅਰਥ ਗਲੋਬਲ ਸਕੂਲ ਵਿਖੇ 14 ਨਵੰਬਰ ਨੂੰ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਤਹਿਤ 'ਚਿਲਡਰਨ ਡੇਅ' ਦੇ ਸ਼ੁੱਭ ਮੌਕੇ ਸਬੰਧੀ 'ਸਕੂਲ ਫ਼ੇਟ' ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਤਰ੍ਹਾਂ ਦੀਆਂ ...

ਪੂਰੀ ਖ਼ਬਰ »

100 ਰੁਪਏ ਬੋਨਸ ਦੇਣ ਸਬੰਧੀ ਵੱਡੇ ਕਿਸਾਨਾਂ ਨੂੰ ਅਣਗੌਲੇ ਕਰਨਾ ਪੱਖਪਾਤੀ - ਪੰਮੂ ਸੇਖੋਂ

ਅਮਰਗੜ੍ਹ, 15 ਨਵੰਬਰ (ਬਲਵਿੰਦਰ ਸਿੰਘ ਭੁੱਲਰ)- ਕੇਂਦਰ ਸਰਕਾਰ ਅਤੇ ਸੂਬਾਈ ਸਰਕਾਰਾਂ ਨੇ ਪ੍ਰਦੂਸ਼ਣ ਮਾਮਲੇ 'ਤੇ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਅਤੇ ਉਨ੍ਹਾਂ ਵਲੋਂ ਜਾਰੀ ਕੀਤੀਆਂ ਹਦਾਇਤਾਂ 'ਤੇ ਇੰਨ ਬਿੰਨ ਅਮਲ ਕਰਦਿਆਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 100 ...

ਪੂਰੀ ਖ਼ਬਰ »

ਦਸਤਾਰ ਮੁਕਾਬਲੇ ਕਰਵਾਏ

ਰੁੜਕੀ ਕਲਾਂ, 15 ਨਵੰਬਰ (ਜਤਿੰਦਰ ਮੰਨਵੀ) - ਵਿੱਦਿਆ ਦੇ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਪਾਇਨੀਅਰ ਸਕੂਲ ਗੱਜਣਮਾਜਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਸਰਦਾਰੀ ਲਹਿਰ ...

ਪੂਰੀ ਖ਼ਬਰ »

ਡਾ. ਗੁਰਵਿੰਦਰ ਸਿੰਘ 'ਭਾਈ ਕਨ੍ਹਈਆ ਜੀ ਐਵਾਰਡ' ਨਾਲ ਸਨਮਾਨਿਤ

ਮਲੇਰਕੋਟਲਾ, 15 ਨਵੰਬਰ (ਕੁਠਾਲਾ)- ਮਲੇਰਕੋਟਲਾ ਇਲਾਕੇ ਦੇ ਲੋਕਾਂ ਦੀ ਪਿਛਲੇ ਦੋ ਦਹਾਕਿਆਂ ਤੋਂ ਸਿਹਤ ਸੇਵਾ ਕਰ ਰਹੇ ਡਾ. ਗੁਰਵਿੰਦਰ ਸਿੰਘ ਐਮ.ਡੀ. ਦਾ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਿਖੇ ਸ਼ਹਿਰ ਦੀਆਂ ਵੱਖ-ਵੱਖ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੰਗਾਲ ਦੇ 3 ਕਬੱਡੀ ਖਿਡਾਰੀਆਂ ਦੀ ਨੈਸ਼ਨਲ ਖੇਡਾਂ ਲਈ ਹੋਈ ਚੋਣ

ਮਸਤੂਆਣਾ ਸਾਹਿਬ, 15 ਨਵੰਬਰ (ਦਮਦਮੀ)- ਪਿਛਲੇ ਦਿਨੀਂ 65ਵੀਆਂ ਨੈਸ਼ਨਲ ਸਕੂਲ ਖੇਡਾਂ ਵਿਚ ਭਾਗ ਲੈਣ ਲਈ ਪੰਜਾਬ ਦੇ ਅੰਡਰ 19 ਸਾਲ ਲੜਕਿਆਂ ਦੇ ਕਬੱਡੀ ਨੈਸ਼ਨਲ ਸਟਾਈਲ ਦੇ ਚੋਣ ਟਰਾਇਲ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਅਤੇ ਅੰਡਰ 17 ਸਾਲ ਲੜਕਿਆਂ ਦੇ ਚੋਣ ...

ਪੂਰੀ ਖ਼ਬਰ »

ਕਿਸਾਨਾਂ 'ਤੇ ਦਰਜ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ- ਰਾਜੋਮਾਜਰਾ

ਮੂਲੋਵਾਲ, 15 ਨਵੰਬਰ (ਰਤਨ ਭੰਡਾਰੀ) - ਝੋਨੇ ਦੇ ਘੱਟ ਝਾੜ ਨਿਕਲਣ ਕਰ ਕੇ ਕਿਸਾਨ ਬੇਹੱਦ ਦੁਖੀ ਹੈ | ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਕਿਸਾਨ ਮੁਕਤੀ ਮੋਰਚਾ ਦੀ ਇਕ ਜ਼ਰੂਰੀ ਮੀਟਿੰਗ ਕਿਰਪਾਲ ਸਿੰਘ ਰਾਜੋਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ...

ਪੂਰੀ ਖ਼ਬਰ »

ਮੁਫ਼ਤ ਕੈਂਪ 'ਚ 145 ਮਰੀਜ਼ਾਂ ਦਾ ਇਲਾਜ ਕੀਤਾ

ਮਲੇਰਕੋਟਲਾ, 15 ਨਵੰਬਰ (ਕੁਠਾਲਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਡੀ.ਏ.ਵੀ. ਹਸਪਤਾਲ ਮਲੇਰਕੋਟਲਾ ਵਿਖੇ ਲਗਾਏ ਗਏ ਕੰਨ, ਨੱਕ ਅਤੇ ਗਲੇ ਦੇ ਮੁਫ਼ਤ ਚੈੱਕਅੱਪ ਕੈਂਪ ਵਿਚ ਡਾ. ਨਫਸਜੀਤ ਸਿੰਘ ਐਮ.ਐਸ. ਈ.ਐਨ.ਟੀ. ਨੇ 145 ਮਰੀਜ਼ਾਂ ਦਾ ਚੈੱਕ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦੁਆਰਾ ਸਾਹਿਬ ਜੀ ਦੇ ਦਰਸ਼ਨ ਕਰਵਾਏ

ਅਹਿਮਦਗੜ੍ਹ, 15 ਨਵੰਬਰ (ਸੋਢੀ) - ਸਥਾਨਕ ਵਿਕਟੋਰੀਆ ਕਾਲਜ ਮੈਨੇਜਮੈਂਟ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸਪਨਾ ਢੰਡ ਦੀ ਅਗਵਾਈ ਹੇਠ ਧਾਰਮਿਕ ਯਾਤਰਾ ਦਾ ਪ੍ਰਬੰਧ ਕੀਤਾ ਗਿਆ | ...

ਪੂਰੀ ਖ਼ਬਰ »

ਸੋਧੀ ਹੋਈ ਪੈਨਸ਼ਨ ਮੁੜ ਬਹਾਲ ਕਰਨ ਦੀ ਮੰਗ

ਸੰਗਰੂਰ, 15 ਨਵੰਬਰ (ਧੀਰਜ ਪਸ਼ੌਰੀਆ) - ਮਿਲਕ ਪਲਾਂਟ ਸੇਵਾ ਮੁਕਤ ਵਰਕਰਜ਼ ਯੂਨੀਅਨ ਨੇ ਇੰਪਲਾਈਜ਼ ਪ੍ਰੋਵੀਡੈਟ ਫ਼ੰਡ ਮਾਰਗੇਨਾਈਜੇਸ਼ਨ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸੇਵਾ ਮੁਕਤ ਕਰਮਚਾਰੀਆਂ ਦੀ ਸੋਧੀ ਹੋਈ ਪੈਨਸ਼ਨ ਅਦਾਲਤ ਦੇ ਹੁਕਮਾਂ ਮੁਤਾਬਿਕ ਮੁੜ ...

ਪੂਰੀ ਖ਼ਬਰ »

ਗੁਰਮਿਤ ਪ੍ਰਚਾਰ ਸਮਾਗਮ ਕਰਵਾਇਆ

ਛਾਹੜ, 15 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਚੱਠਾ ਨਨਹੇੜਾ ਵਿਖੇ ਗੁਰਦੁਆਰਾ ਸ੍ਰੀ ਅਕਾਲ ਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 10 ...

ਪੂਰੀ ਖ਼ਬਰ »

ਭਾਈ ਗੁਰਜੀਤ ਸਿੰਘ ਹਰੀਗੜ ਸਨਮਾਨਿਤ

ਕੌਹਰੀਆਂ, 15 ਨਵੰਬਰ (ਮਾਲਵਿੰਦਰ ਸਿੰਘ ਸਿੱਧੂ)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਵਿਦਿਅਕ ਸੰਸਥਾ ਅਕਾਲ ਅਕੈਡਮੀ ਉਭਿਆ ਦੇ ਪ੍ਰਬੰਧਕਾਂ ਵਲੋਂ ਪਿ੍ੰਸੀਪਲ ਗੁਰਜੀਤ ਕੌਰ ਦੀ ਅਗਵਾਈ ਵਿਚ ਭਾਈ ਗੁਰਜੀਤ ਸਿੰਘ ਹਰੀਗੜ ਵਾਲਿਆਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਪਹਿਲੀ ਤੋਂ

ਸੰਦੌੜ, 15 ਨਵੰਬਰ (ਜਸਵੀਰ ਸਿੰਘ ਜੱਸੀ)- ਪਿੰਡ ਸ਼ੇਰਗੜ੍ਹ ਚੀਮਾ ਵਿਖੇ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸਾਧੂ ਰਾਮ ਟਿੱਬੇ ਵਾਲੇ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 1 ਦਸੰਬਰ ਤੋਂ 11 ਦਸੰਬਰ ਤੱਕ ...

ਪੂਰੀ ਖ਼ਬਰ »

ਫੋਟੋਗ੍ਰਾਫੀ ਦੇ ਜਾਦੂਗਰ ਸੁਰਿੰਦਰ ਸਿੰਘ ਲਿੱਲੀ ਨੂੰ ਸਰਧਾਂਜਲੀਆਂ ਭੇਟ

ਸੁਨਾਮ ਊਧਮ ਸਿੰਘ ਵਾਲਾ, 15 ਨਵੰਬਰ (ਰੁਪਿੰਦਰ ਸਿੰਘ ਸੱਗੂ)- ਫੋਟੋਗ੍ਰਾਫੀ ਦੇ ਜਾਦੂਗਰ ਅਤੇ ਇਲਾਕੇ ਦੀ ਮਸ਼ਹੁੂਰ ਸ਼ਖਸੀਅਤ ਸਵ: ਸ. ਸੁਰਿੰਦਰ ਸਿੰਘ ਲਿੱਲੀ ਦੇ ਨਮਿੱਤ ਰੱਖੇ ਗਏ ਅਖੰਡ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਵਿਚ ਹਜ਼ਾਰਾਂ ਲੋਕਾਂ ਨੇ ਸ.ਲਿੱਲੀ ਨੂੰ ...

ਪੂਰੀ ਖ਼ਬਰ »

ਮੋਦੀ ਨੇ ਕੈਦੀਆਂ ਨੂੰ ਰਿਹਾਅ ਕਰ ਕੇ ਕੌਮ ਦੇ ਦਿੱਲ ਜਿੱਤੇ- ਪੂਨੀਆ

ਸੰਗਰੂਰ, 15 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਭਾਜਪਾ ਦੇ ਸੂਬਾਈ ਆਗੂ ਸ: ਅਮਨਦੀਪ ਸਿੰਘ ਪੂਨੀਆ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਅਤੇ ਗੁਆਂਢੀ ਰਾਜਾਂ ਦੀ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਕੈਦੀਆਂ ਦੀ ਹੋ ਰਹੀ ਰਿਹਾਈ ਪ੍ਰਧਾਨ ਮੰਤਰੀ ਸ੍ਰੀ ...

ਪੂਰੀ ਖ਼ਬਰ »

ਨੱਥੂਮਾਜਰਾ ਵਿਖੇ ਕਰਵਾਏ ਕੁਸ਼ਤੀ ਮੁਕਾਬਲੇ

ਕੁੱਪ ਕਲਾਂ, 15 ਨਵੰਬਰ (ਮਨਜਿੰਦਰ ਸਿੰਘ ਸਰੌਦ)-ਨੌਜਵਾਨੀ ਨੂੰ ਖੇਡ ਮੈਦਾਨਾਂ ਅਤੇ ਅਖਾੜਿਆਂ ਨਾਲ ਜੋੜਨ ਦੇ ਲਈ ਪਿੰਡ ਨੱਥੂਮਾਜਰਾ ਦੇ ਵਾਸੀਆਂ ਵਲੋਂ ਕੀਤੇ ਉਪਰਾਲੇ ਤਹਿਤ ਇਕ ਵੱਡਾ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ ਵਿਚ 250 ਦੇ ਕਰੀਬ ਪਹਿਲਵਾਨਾਂ ਅਤੇ ਵੱਡੀ ਗਿਣਤੀ ...

ਪੂਰੀ ਖ਼ਬਰ »

ਢੀਂਡਸਾ ਨੇ ਦੁੱਖ ਸਾਂਝਾ ਕੀਤਾ

ਲੌਾਗੋਵਾਲ, 15 ਨਵੰਬਰ (ਵਿਨੋਦ) - ਗਰਾਮ ਪੰਚਾਇਤ ਸ਼ੇਰੋਂ ਦੇ ਪੰਚ ਗੁਰਪ੍ਰੀਤ ਸਿੰਘ ਦੇ ਨੌਜਵਾਨ ਭਰਾ ਪਰਗਟ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਉਨ੍ਹਾਂ ਦੇ ਗ੍ਰਹਿ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ਇਸ ਮੌਕੇ ਡਾ. ...

ਪੂਰੀ ਖ਼ਬਰ »

ਫੱਲੇਵਾਲ ਸਕੂਲ ਰੈੱਡ-ਡੇ ਮਨਾਇਆ

ਕੁੱਪ ਕਲਾਂ, 15 ਨਵੰਬਰ (ਕੁਲਦੀਪ ਸਿੰਘ ਲਵਲੀ) -ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਖ਼ੁਰਦ ਵਿਖੇ ਬਾਲ ਦਿਵਸ ਅਤੇ ਰੈੱਡ-ਡੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਬੱਚਿਆਂ ਅਤੇ ਸਕੂਲ ਸਟਾਫ਼ ਵਲੋਂ ਕੇਕ ਕੱਟ ਕੇ, ਚਾਕਲੇਟ ਅਤੇ ਬਿਸਕੁਟ ...

ਪੂਰੀ ਖ਼ਬਰ »

ਨਗਰ ਕੀਰਤਨ ਮੌਕੇ ਮੁਸਲਿਮ ਭਾਈਚਾਰੇ ਨੇ ਪਾਈ ਨਵੀਂ ਪਿਰਤ

ਕੁੱਪ ਕਲਾਂ, ਅਹਿਮਦਗੜ੍ਹ, 15 ਨਵੰਬਰ (ਸਰੌਦ, ਮਹੋਲੀ)- ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡ ਕੰਗਣਵਾਲ ਦੇ ਵਾਸੀਆਂ ਵਲੋਂ ਸਜਾਏ ਗਏ ਨਗਰ ਕੀਰਤਨ ਮੌਕੇ ਪਿੰਡ ਦੇ ਮੁਸਲਿਮ ਭਾਈਚਾਰੇ ਵਲੋਂ ਇਕ ਨਵੀਂ ਪਿਰਤ ਪਾ ਕੇ ਅਨੋਖੀ ਮਿਸਾਲ ਕਾਇਮ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਨੇ ਦਿੱਤਾ ਸਕੱਤਰ ਸਕੂਲ ਸਿੱਖਿਆ ਦੇ ਨਾਂ ਮੰਗ ਪੱਤਰ

ਸੰਗਰੂਰ, 15 ਨਵੰਬਰ (ਧੀਰਜ ਪਸ਼ੌਰੀਆ)-ਗੌਰਮਿੰਟ ਟੀਚਰਜ਼ ਯੂਨੀਅਨ ਨੇ ਫਕੀਰ ਸਿੰਘ ਟਿੱਬਾ ਦੀ ਅਗਵਾਈ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅਸ) ਸੰਗਰੂਰ ਨੂੰ ਸਕੱਤਰ ਸਕੂਲ ਸਿੱਖਿਆ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ | ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ ਭਾਰਤ ਦੇ ਨੀਤੀ ...

ਪੂਰੀ ਖ਼ਬਰ »

ਘਨੌਰੀ ਕਲਾਂ 'ਚ ਪਾਰਕ ਦਾ ਕੰਮ ਸ਼ੁਰੂ

ਸ਼ੇਰਪੁਰ, 15 ਨਵੰਬਰ (ਦਰਸ਼ਨ ਸਿੰਘ ਖੇੜੀ) - ਘਨੌਰੀ ਕਲਾਂ 'ਚ ਪਿਛਲੇ ਲੰਬੇ ਸਮੇਂ ਤੋਂ ਪਾਰਕ ਬਣਾਏ ਜਾਣ ਦੇ ਯਤਨਾਂ ਨੂੰ ਆਖ਼ਰ ਉਸ ਸਮੇਂ ਬੂਰ ਪਿਆ ਜਦੋਂ ਮੌਜੂਦਾ ਤੇ ਸਾਬਕਾ ਪੰਚਾਂ ਅਤੇ ਸਰਪੰਚਾਂ ਨੇ ਇਕ ਮੱਤ ਹੁੰਦਿਆਂ ਪਾਰਕ ਬਣਾਏ ਜਾਣ ਲਈ ਸੀ.ਡੀ.ਪੀ.ਓ ਦਫ਼ਤਰ ਘਨੌਰੀ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਵਿਖੇ ਕਰਵਾਇਆ ਧਾਰਮਿਕ ਸਮਾਗਮ

ਅਮਰਗੜ੍ਹ, 15 ਨਵੰਬਰ (ਸੁਖਜਿੰਦਰ ਸਿੰਘ ਝੱਲ)- ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਛੰਨਾ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਹਿਜ ਪਾਠ ਸਾਹਿਬ ਦੇ ਭੋਗ ਪਾਏ ...

ਪੂਰੀ ਖ਼ਬਰ »

ਨਾਲਾ ਬਣਾਉਣ ਲਈ 32 ਲੱਖ ਦੀ ਗਰਾਂਟ ਮਨਜ਼ੂਰ

ਲੌਾਗੋਵਾਲ, 15 ਨਵੰਬਰ (ਸ.ਸ.ਖੰਨਾ) - ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਪੱਤੀ ਦੁੱਲਟ ਦੇ ਵਿਰੋਧੀ ਧਿਰ ਦੇ ਕੌਾਸਲਰ ਅਵਤਾਰ ਸਿੰਘ ਦੁੱਲਟ ਦੇ ਵਾਰਡ ਵਿਚ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਉੱਥੇ ਹੀ ਕਾਂਗਰਸ ਦੀ ਹਲਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX