ਤਾਜਾ ਖ਼ਬਰਾਂ


16 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  0 minutes ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 16 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  36 minutes ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 1 hour ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 1 hour ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 1 hour ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 2 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 2 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 3 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 3 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 3 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 3 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 4 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 4 hours ago
ਕਾਬੁਲ, 27 ਜਨਵਰੀ- ਅਫ਼ਗ਼ਾਨਿਸਤਾਨ ਗਜ਼ਨੀ ਸੂਬੇ ਦੇ ਦੇਹ ਯਾਕ ਜ਼ਿਲ੍ਹੇ 'ਚ ਇੱਕ ਯਾਤਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ...
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਗ੍ਰਹਿ ਮੰਤਰਾਲੇ 'ਚ ਪਾਬੰਦੀ ਸ਼ੁਦਾ ਸੰਗਠਨ ਨੈਸ਼ਨਲ ਡੈਮੋਕ੍ਰੇਟਿਕ ਫ਼ਰੰਟ ਆਫ਼ ਬੋਡੋਲੈਂਡ (ਐੱਨ. ਡੀ. ਐੱਫ. ਬੀ.) ਦੇ ਸਾਰੇ ਗੁੱਟਾਂ ਦੇ ਪ੍ਰਤੀਨਿਧੀਆਂ ਨਾਲ ਇੱਕ...
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 5 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 5 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 5 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 6 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 6 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 7 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 7 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 7 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 8 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 8 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 7 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 9 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 9 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 9 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 minute ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 10 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 10 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 11 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  1 minute ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  13 minutes ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551

ਸੰਪਾਦਕੀ

ਆਪਣੇ ਹੀ ਜਾਲ 'ਚ ਫਸਿਆ ਪਾਕਿਸਤਾਨ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਨੇ ਆਪਣੇ ਦੇਸ਼ ਦੀਆਂ ਭਾਰਤ ਅਤੇ ਆਪਣੇ ਗੁਆਂਢੀ ਹੋਰ ਦੇਸ਼ਾਂ ਪ੍ਰਤੀ ਨੀਤੀਆਂ ਬਾਰੇ ਜੋ ਕੌੜੀ ਹਕੀਕਤ ਬਿਆਨ ਕੀਤੀ ਹੈ, ਉਸ ਨਾਲ ਪਾਕਿਸਤਾਨ ਦਾ ਚਿਹਰਾ ਮੁਹਰਾ ਹੋਰ ਨੰਗਾ ਹੋਇਆ ਹੈ। ਚਾਹੇ ਜੋ ਵੀਡੀਓ ਹੁਣ ਨਸ਼ਰ ਹੋਈ ਹੈ, ਉਹ ਕੁਝ ਸਾਲ ਪਹਿਲਾਂ ਦੀ ਹੈ ਪਰ ਮੁਸ਼ੱਰਫ਼ ਦੀਆਂ ਕਹੀਆਂ ਗੱਲਾਂ ਨੂੰ ਇਸ ਲਈ ਗੰਭੀਰਤਾ ਨਾਲ ਲਿਆ ਜਾਣਾ ਜ਼ਰੂਰੀ ਹੈ ਕਿਉਂਕਿ ਉਹ ਲੰਮਾ ਸਮਾਂ ਫ਼ੌਜ ਦੇ ਮੁਖੀ ਰਹੇ ਹਨ ਅਤੇ ਉਸ ਤੋਂ ਬਾਅਦ ਉਨ੍ਹਾਂ ਨਵਾਜ਼ ਸ਼ਰੀਫ਼ ਦੀ ਲੋਕਤੰਤਰਿਕ ਸਰਕਾਰ ਦਾ ਤਖ਼ਤਾ ਪਲਟ ਕੇ ਆਪ ਸੱਤਾ ਖੋਹ ਲਈ। ਮੁਸ਼ੱਰਫ਼ ਨੇ ਸਾਲ 1999 ਤੋਂ 2008 ਤੱਕ 9 ਸਾਲ ਦੇਸ਼ ਦੀ ਹਕੂਮਤ ਸੰਭਾਲੀ ਰੱਖੀ। ਪਹਿਲਾਂ ਫ਼ੌਜ ਮੁਖੀ ਹੁੰਦਿਆਂ ਉਸ ਨੇ ਭਾਰਤੀ ਸਰਹੱਦਾਂ 'ਚ ਕੱਟੜਪੰਥੀ ਜੇਹਾਦੀਆਂ ਅਤੇ ਆਪਣੇ ਸੈਨਿਕਾਂ ਨੂੰ ਭੇਜ ਕੇ ਕਾਰਗਿਲ ਖੇਤਰ ਵਿਚ ਕੁਝ ਇਲਾਕੇ 'ਤੇ ਕਬਜ਼ਾ ਕਰ ਲਿਆ, ਜਿਸ ਕਰਕੇ ਕਾਰਗਿਲ ਦਾ ਯੁੱਧ ਹੋਇਆ ਸੀ। ਇਸ 'ਚ ਪਾਕਿਸਤਾਨ ਦੀ ਬੁਰੀ ਤਰ੍ਹਾਂ ਹਾਰ ਹੋਈ ਸੀ ਤੇ ਉਸ ਨੂੰ ਭਾਰਤੀ ਇਲਾਕਿਆਂ 'ਚੋਂ ਨਿਕਲਣ ਲਈ ਮਜਬੂਰ ਹੋਣਾ ਪਿਆ ਸੀ।
ਉਨ੍ਹਾਂ ਤੋਂ ਵੀ ਪਹਿਲਾਂ ਫ਼ੌਜੀ ਤਾਨਾਸ਼ਾਹ ਜ਼ਿਆ-ਉਲ-ਹਕ, ਜਿਸ ਨੇ ਧੱਕੇ ਨਾਲ ਹਕੂਮਤ 'ਤੇ ਕਬਜ਼ਾ ਕਰ ਲਿਆ ਸੀ, ਕਰੀਬ 10 ਸਾਲ ਆਪਣੀ ਤਾਨਾਸ਼ਾਹੀ ਚਲਾਉਂਦਾ ਰਿਹਾ। ਉਸ ਨੇ ਕਸ਼ਮੀਰ 'ਚ ਅੱਤਵਾਦੀਆਂ ਨੂੰ ਹਥਿਆਰਬੰਦ ਕਰਕੇ ਭੇਜਣਾ ਸ਼ੁਰੂ ਕੀਤਾ, ਜਿਸ ਕਰਕੇ ਪਾਕਿਸਤਾਨ ਦਾ ਭਾਰਤ ਨਾਲ ਸਰਹੱਦਾਂ 'ਤੇ ਤਣਾਅ ਵਧਦਾ ਗਿਆ। ਉਸ ਵਲੋਂ ਚਲਾਈ ਇਹ ਨੀਤੀ ਪਾਕਿਸਤਾਨ ਦੀ ਸਰਕਾਰ ਦਾ ਇਕ ਸਥਾਈ ਅਮਲ ਬਣ ਗਈ। ਇਸ ਦੇ ਨਾਲ-ਨਾਲ ਜਨਰਲ ਜ਼ਿਆ ਵਲੋਂ ਸਾਲ 1979 'ਚ ਅਫ਼ਗਾਨਿਸਤਾਨ 'ਚੋਂ ਸੋਵੀਅਤ ਯੂਨੀਅਨ ਦੀਆਂ ਫ਼ੌਜਾਂ ਨੂੰ ਕੱਢਣ ਲਈ ਆਪਣੇ ਦੇਸ਼ 'ਚ ਤਾਲਿਬਾਨੀ ਕੱਟੜਵਾਦੀ ਸੰਗਠਨਾਂ ਦੀ ਵੱਧ ਤੋਂ ਵੱਧ ਮਦਦ ਕਰਕੇ ਵੀ ਉਨ੍ਹਾਂ ਨੂੰ ਅਫ਼ਗਾਨਿਸਤਾਨ 'ਚ ਲੜਨ ਲਈ ਭੇਜਿਆ ਜਾਂਦਾ ਰਿਹਾ ਸੀ। ਇਸ 'ਚ ਅਮਰੀਕਾ ਵੀ ਪਾਕਿਸਤਾਨ ਸਰਕਾਰ ਨਾਲ ਭਾਈਵਾਲ ਸੀ। ਮੁਸ਼ੱਰਫ਼ ਸਮੇਂ ਵੀ ਜਲਾਲੂਦੀਨ ਹਕਾਨੀ ਵਰਗੇ ਅੱਤਵਾਦੀਆਂ ਦੇ ਨਾਲ-ਨਾਲ ਓਸਾਮਾ ਬਿਨ ਲਾਦੇਨ ਵਰਗੇ ਇਸਲਾਮਿਕ ਕੱਟੜਪੰਥੀ ਆਗੂਆਂ ਦੀ ਪੁਸ਼ਤਪਨਾਹੀ ਹੀ ਨਹੀਂ ਕੀਤੀ ਗਈ ਸਗੋਂ ਉਨ੍ਹਾਂ ਨੂੰ ਆਪਣੇ ਦੇਸ਼ 'ਚ ਹਰ ਤਰ੍ਹਾਂ ਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਰਹੀਆਂ। ਮੁਸ਼ੱਰਫ਼ ਨੇ ਆਪ ਮੰਨਿਆ ਹੈ ਕਿ ਉਨ੍ਹਾਂ ਨੇ ਦੁਨੀਆ ਭਰ ਦੇ ਮੁਜਾਹਿਦੀਨਾਂ ਦਾ ਆਪਣੇ ਮੁਲਕ 'ਚ ਜਮਾਵੜਾ ਕਰਵਾਇਆ ਅਤੇ ਅਫ਼ਗਾਨਿਸਤਾਨ ਅਤੇ ਭਾਰਤ ਵਿਰੁੱਧ ਲੜਾਈ ਵਿਚ ਉਨ੍ਹਾਂ ਦੀ ਮਦਦ ਕੀਤੀ। ਇਸ ਤਰ੍ਹਾਂ ਪਾਕਿਸਤਾਨ ਨੇ ਆਪਣੇ ਦੋਵੇਂ ਗੁਆਂਢੀ ਮੁਲਕਾਂ ਨੂੰ ਆਪਣੇ ਪੱਕੇ ਦੁਸ਼ਮਣ ਬਣਾ ਲਿਆ। ਮੁਸ਼ੱਰਫ਼ ਨੇ ਇਹ ਵੀ ਦੱਸਿਆ ਕਿ ਭਾਰਤ ਵਿਰੁੱਧ ਲਗਾਤਾਰ ਜੰਗ ਛੇੜੀ ਬੈਠਾ ਸੰਗਠਨ ਜੈਸ਼-ਏ-ਮੁਹੰਮਦ ਉਸ ਦੇ ਕਾਰਜਕਾਲ ਵਿਚ ਵੀ ਭਾਰਤ 'ਤੇ ਹਮਲਿਆਂ ਲਈ ਜ਼ਿੰਮੇਵਾਰ ਸੀ। ਪਾਕਿਸਤਾਨ ਦੀਆਂ ਖੁਫ਼ੀਆ ਏਜੰਸੀਆਂ ਨੇ ਇਸ ਸੰਗਠਨ ਨੂੰ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਸੀ। ਇਹ ਏਜੰਸੀਆਂ ਸ਼ੁਰੂ ਤੋਂ ਹੀ ਇਨ੍ਹਾਂ ਸੰਗਠਨਾਂ ਦੀ ਅਗਵਾਈ ਕਰਦੀਆਂ ਰਹੀਆਂ ਹਨ। ਇਹੀ ਕਾਰਨ ਸੀ ਕਿ ਅੰਤਰਰਾਸ਼ਟਰੀ ਦਬਾਅ ਦੇ ਬਾਵਜੂਦ ਪਾਕਿਸਤਾਨ ਨੇ ਇਨ੍ਹਾਂ ਸੰਗਠਨਾਂ ਖਿਲਾਫ਼ ਕੋਈ ਸਖ਼ਤ ਫ਼ੈਸਲਾ ਨਹੀਂ ਲਿਆ।
ਅੱਜ ਪਾਕਿਸਤਾਨ ਬੁਰੀ ਤਰ੍ਹਾਂ ਸ਼ਿਕੰਜੇ 'ਚ ਫਸਿਆ ਨਜ਼ਰ ਆਉਂਦਾ ਹੈ। ਲਸ਼ਕਰ-ਏ-ਤਾਇਬਾ, ਜੈਸ਼-ਏ-ਮੁਹੰਮਦ ਤੇ ਤਾਲਿਬਾਨ ਵਰਗੇ ਬੇਹੱਦ ਖ਼ਤਰਨਾਕ ਸੰਗਠਨ ਅੱਜ ਵੀ ਉਥੇ ਪੂਰੀ ਤਰ੍ਹਾਂ ਦਨਦਨਾ ਰਹੇ ਹਨ। ਅਸੀਂ ਸਮੇਂ ਦੇ ਫ਼ੌਜੀ ਤਾਨਾਸ਼ਾਹਾਂ ਨੂੰ ਘੜੀਆਂ ਗਈਆਂ ਇਨ੍ਹਾਂ ਨੀਤੀਆਂ ਲਈ ਜ਼ਿੰਮੇਵਾਰ ਸਮਝਦੇ ਹਾਂ। ਜਮਹੂਰੀ ਢੰਗ ਨਾਲ ਚੁਣੀਆਂ ਸਰਕਾਰਾਂ ਇਨ੍ਹਾਂ ਨੀਤੀਆਂ ਲਈ ਵਧੇਰੇ ਜ਼ਿੰਮੇਵਾਰ ਨਹੀਂ ਸਨ। ਅਸੀਂ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ, ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਅਤੇ ਮੌਜੂਦਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਰਗੇ ਸਿਆਸਤਦਾਨਾਂ ਦੀਆਂ ਭਾਰਤ ਨਾਲ ਸਮੇਂ-ਸਮੇਂ ਮਿਲਵਰਤਣ ਕਰਨ ਦੀਆਂ ਗੱਲਾਂ ਦੇ ਅਰਥ ਵੀ ਭਲੀ-ਭਾਂਤੀ ਜਾਣਦੇ ਹਾਂ। ਇਹ ਸਾਰੇ ਹੀ ਆਗੂ ਪਾਕਿਸਤਾਨ ਦੇ ਬਹੁਗਿਣਤੀ ਅਵਾਮ ਦੀ ਤਰਸਯੋਗ ਹਾਲਤ ਦਾ ਵਾਸਤਾ ਪਾ ਕੇ ਭਾਰਤ ਨਾਲ ਬਿਹਤਰ ਰਿਸ਼ਤੇ ਚਾਹੁੰਦੇ ਸਨ। ਸਮੇਂ-ਸਮੇਂ ਉਹ ਇਸ ਸਬੰਧੀ ਬਿਆਨ ਵੀ ਦਿੰਦੇ ਰਹੇ ਹਨ। ਅਕਸਰ ਭਾਰਤ ਵੱਲ ਉਨ੍ਹਾਂ ਨੇ ਮਿਲਵਰਤਣ ਅਤੇ ਦੋਸਤੀ ਦਾ ਹੱਥ ਵੀ ਵਧਾਇਆ ਸੀ। ਪਰ ਸਮੇਂ ਦੇ ਫ਼ੌਜੀ ਤਾਨਾਸ਼ਾਹਾਂ ਵਲੋਂ ਬੁਣੇ ਜਾਲ 'ਚ ਪਾਕਿਸਤਾਨ ਇਸ ਕਦਰ ਫਸਿਆ ਨਜ਼ਰ ਆਉਂਦਾ ਰਿਹਾ ਹੈ, ਜਿਸ 'ਚੋਂ ਉਸ ਲਈ ਬਾਹਰ ਨਿਕਲ ਸਕਣਾ ਸੌਖਾ ਨਹੀਂ ਸੀ। ਸਾਲ ਕੁ ਭਰ ਪਹਿਲਾਂ ਹਕੂਮਤ ਸੰਭਾਲਦਿਆਂ ਹੀ ਇਮਰਾਨ ਖ਼ਾਨ ਨੇ ਵੀ ਭਾਰਤ ਨਾਲ ਮਿਲਵਰਤਣ ਵਧਾਉਣ ਬਾਰੇ ਬਿਆਨ ਦਿੱਤੇ ਸਨ। ਉਹ ਅਕਸਰ ਇਹ ਆਖਦਾ ਹੈ ਕਿ ਦੋਵਾਂ ਮੁਲਕਾਂ ਦੀਆਂ ਵੱਡੀਆਂ ਸਮੱਸਿਆਵਾਂ ਤਾਂ ਹੀ ਹੱਲ ਹੋ ਸਕਦੀਆਂ ਹਨ ਜੇਕਰ ਦੋਵਾਂ ਦਾ ਆਪਸੀ ਤਣਾਅ ਘਟੇਗਾ ਅਤੇ ਮਿਲਵਰਤਣ ਵਧੇਗਾ। ਅਸੀਂ ਇਮਰਾਨ ਖ਼ਾਨ ਦੀ ਨੀਅਤ 'ਤੇ ਸ਼ੱਕ ਨਹੀਂ ਕਰਦੇ। ਕਰਤਾਰਪੁਰ ਦਾ ਲਾਂਘਾ ਖੋਲ੍ਹਣ 'ਚ ਉਨ੍ਹਾਂ ਦਾ ਬਹੁਤ ਵੱਡਾ ਹੱਥ ਹੈ।
ਇਸ ਲਾਂਘੇ ਨੇ ਦੋਵਾਂ ਮੁਲਕਾਂ ਲਈ ਚੰਗੇ ਸੰਦੇਸ਼ ਵੀ ਦਿੱਤੇ ਹਨ ਪਰ ਪਾਕਿਸਤਾਨ ਲਈ ਵੱਡੀ ਸਮੱਸਿਆ ਇਹ ਬਣੀ ਨਜ਼ਰ ਆਉਂਦੀ ਹੈ ਕਿ ਦੇਸ਼ 'ਚ ਅੱਤਵਾਦੀਆਂ ਦੇ ਫੈਲਾਏ ਜਾਲ ਨੂੰ ਕਿਸ ਤਰ੍ਹਾਂ ਕੱਟਿਆ ਜਾਵੇ? ਪਾਕਿਸਤਾਨ ਦੇ ਸਿਆਸਤਦਾਨਾਂ ਕੋਲ ਵੀ ਹਾਲੇ ਤੱਕ ਇਸ ਦਾ ਹੱਲ ਨਜ਼ਰ ਨਹੀਂ ਆਉਂਦਾ ਪਰ ਇਹ ਗੱਲ ਬੇਹੱਦ ਜ਼ਰੂਰੀ ਹੈ ਕਿ ਉਥੇ ਉਸਰੇ ਅੱਤਵਾਦੀ ਢਾਂਚੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਤੋਂ ਬਗੈਰ ਪਾਕਿਸਤਾਨ ਦਾ ਗੁਜ਼ਾਰਾ ਨਹੀਂ ਹੋ ਸਕਦਾ। ਅਜਿਹੀ ਸਥਿਤੀ ਦੇ ਜਾਰੀ ਰਹਿੰਦਿਆਂ ਉਸ ਦੇ ਆਪਣੇ ਗੁਆਂਢੀ ਮੁਲਕਾਂ ਨਾਲ ਸਬੰਧ ਸਾਵੇਂ ਅਤੇ ਸੁਖਾਵੇਂ ਨਹੀਂ ਬਣ ਸਕਦੇ। ਇਹ ਇਕ ਅਜਿਹੀ ਮੁਸ਼ਕਿਲ ਸਥਿਤੀ ਹੈ ਜਿਸ 'ਚੋਂ ਪਾਕਿਸਤਾਨ ਦੇ ਲੋਕਾਂ ਨੂੰ ਕੱਢਣ ਲਈ ਉਥੋਂ ਦੇ ਸਿਆਸਤਦਾਨਾਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੋਵੇਗੀ। ਇਸ ਨਾਲ ਹੀ ਇਸ ਦੇਸ਼ ਅਤੇ ਉਥੋਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ।

-ਬਰਜਿੰਦਰ ਸਿੰਘ ਹਮਦਰਦ

 

ਵਿਗਿਆਨਕ ਸੋਚ ਨਾਲ ਹੀ ਅੱਗੇ ਵਧ ਸਕਦਾ ਹੈ ਦੇਸ਼

ਇਹ ਕਹਿਣਾ ਕਿ ਵਿਗਿਆਨ ਸਾਡੀ ਸੋਚ ਨੂੰ ਬਦਲਣ ਦੀ ਤਾਕਤ ਰੱਖਦਾ ਹੈ, ਕਲਪਨਾ ਅਤੇ ਅਸਲੀਅਤ ਦਾ ਭੇਦ ਸਮਝਾ ਸਕਦਾ ਹੈ ਅਤੇ ਜੀਵਨ ਜਿਊਣ ਨੂੰ ਸੌਖਾ ਬਣਾ ਸਕਦਾ ਹੈ। ਇਹ ਗੱਲ ਨਾ ਸਿਰਫ ਸੌ ਫ਼ੀਸਦੀ ਸਹੀ ਹੈ, ਸਗੋਂ ਅੰਧਵਿਸ਼ਵਾਸ ਤੋਂ ਮੁਕਤੀ ਦਿਵਾਉਣ ਦੇ ਵੀ ਯੋਗ ਹੈ। ਇਸ ਲਈ ...

ਪੂਰੀ ਖ਼ਬਰ »

ਸ਼ਹੀਦੀ ਦਿਨ 'ਤੇ ਵਿਸ਼ੇਸ਼

ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਯਾਦ ਕਰਦਿਆਂ

ਇਤਿਹਾਸ ਅਤੇ ਸੂਰਮਿਆਂ ਦਾ ਆਪਸ ਵਿਚ ਗੂੜ੍ਹਾ ਸਬੰਧ ਹੈ। ਸੂਰਮੇ ਇਤਿਹਾਸ ਨੂੰ ਗਤੀ ਬਖਸ਼ਦੇ ਹਨ ਅਤੇ ਗਤੀਸ਼ੀਲ ਇਤਿਹਾਸ ਅਨੇਕਾਂ ਹੀ ਸੂਰਮੇ ਪੈਦਾ ਕਰਦਾ ਹੈ। ਆਜ਼ਾਦੀ ਲਹਿਰ ਦੇ ਅਨੇਕਾਂ ਹੀ ਸ਼ਹੀਦਾਂ ਨੇ ਕੁਰਬਾਨੀ, ਤਿਆਗ ਤੇ ਸੁਆਰਥ ਤੋਂ ਦੂਰ ਰਹਿ ਕੇ ਚੰਗੀ ਭਾਵਨਾ ਵਾਲਾ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX