ਤਾਜਾ ਖ਼ਬਰਾਂ


ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  4 minutes ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  6 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  9 minutes ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  21 minutes ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  24 minutes ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  25 minutes ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  44 minutes ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਜੇਲ ਨਾਭਾ ਦੀ ਅਤਿ ਸੁਰੱਖਿਅਤ ਜੇਲ 'ਚ ਭੁੱਖ ਹੜਤਾਲ ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  49 minutes ago
ਬੰਡਾਲਾ, 27 ਫਰਵਰੀ(ਅੰਗਰੇਜ਼ ਸਿੰਘ ਹੁੰਦਲ)— ਸਰਕਾਰੀ ਸਕੂਲ ਬੰਡਾਲਾ 'ਚ ਨੋਨੇ ਪਿੰਡ ਤੋਂ ਪੜ੍ਹਨ ਆਉਂਦੀ ਅਰਸ਼ਦੀਪ ਕੌਰ...
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  57 minutes ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  59 minutes ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 1 hour ago
ਖੇਮਕਰਨ, 27 ਫਰਵਰੀ (ਰਾਕੇਸ਼ ਬਿੱਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਤਰਨ ਤਾਰਨ ਕਰਵਾਈ ਜਾ ਰਹੀ ਰੈਲੀ 'ਚ ਸ਼ਾਮਲ ਹੋਣ ਦੇ ਲਈ ਵੱਖ-ਵੱਖ ਪਿੰਡਾਂ ਦੇ ...
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਆਈ.ਬੀ ਅਧਿਕਾਰੀ ਕੇਂਦਰ ਸਰਕਾਰ ਦੇ ਹਨ...
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 1 hour ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 1 hour ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 1 hour ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 1 hour ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  35 minutes ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 1 hour ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 1 hour ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 1 hour ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 2 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 2 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 2 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 3 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 3 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 3 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 3 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 4 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 4 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  1 day ago
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  1 day ago
ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  1 day ago
ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਸਮਾਰਟ ਫੋਨ ਵੰਡਣ 'ਚ ਦੇਰੀ- ਕੈਪਟਨ
. . .  1 day ago
ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
. . .  1 day ago
ਦਿੱਲੀ ਹਿੰਸਾ ਨੂੰ ਲੈ ਕੇ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਰੀ ਰਹਿਣਗੇ ਵਿਕਾਸ ਕਾਰਜ - ਕੈਬਨਿਟ ਮੰਤਰੀ ਬਾਜਵਾ

ਬਟਾਲਾ, 17 ਨਵੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਅਤੇ ਪੰਜਾਬ ਸਰਕਾਰ ਬਟਾਲਾ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਸੂਬੇ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਬੀਤੀ ਸ਼ਾਮ ਨਿਊ ਮਹਾਜਨ ਕਾਲੋਨੀ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ | ਸ: ਬਾਜਵਾ ਨੇ ਕਿਹਾ ਕਿ ਵਿਕਾਸ ਹੀ ਕੈਪਟਨ ਸਰਕਾਰ ਦਾ ਮੁੱਖ ਏਜੰਡਾ ਹੈ | ਬਟਾਲਾ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਸ: ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਟਾਲਾ ਸ਼ਹਿਰ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਾਏ ਸਨ, ਜਿਨ੍ਹਾਂ 'ਚੋਂ ਕੁਝ ਮੁਕੰਮਲ ਹੋ ਗਏ ਹਨ, ਜਦਕਿ ਬਾਕੀਆਂ ਉੱਪਰ ਕੰਮ ਜਾਰੀ ਹੈ | ਇਸ ਮੌਕੇ ਨਿਊ ਮਹਾਜਨ ਕਾਲੋਨੀ ਦੇ ਵਸਨੀਕਾਂ ਨੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਦਿੱਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਮਰਪੁਰਾ ਚੌਕ ਵਿਖੇ ਮਾਤਾ ਸੁਲੱਖਣੀ ਜੀ ਗੇਟ ਤੋਂ ਲੈ ਕੇ ਜਲੰਧਰ ਰੋਡ ਗੁਰੂ ਨਾਨਕ ਅਕੈਡਮੀ ਤੱਕ ਅਤੇ ਉਮਰਪਰਾ ਚੌਕ ਤੋਂ ਮੀਆਂ ਮੁਹੱਲਾ ਰੋਡ ਉੱਪਰ ਗਿੱਲ ਪੈਲੇਸ ਤੋਂ ਅਗਲੀ ਗਲੀ ਤੱਕ ਦੇ ਵਿਚਲੇ ਇਲਾਕੇ ਦਾ ਨਾਂਅ ਮਾਤਾ ਸੁਲੱਖਣੀ ਨਗਰ ਰੱਖਿਆ ਜਾਵੇ | ਸ: ਬਾਜਵਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਸ ਮੰਗ ਉਪਰ ਸਰਕਾਰ ਵਲੋਂ ਗੌਰ ਕੀਤਾ ਜਾਵੇਗਾ | ਇਸ ਮੌਕੇ ਹੋਰਨਾ ਤੋਂ ਇਲਾਵਾ ਚੇਅਰਮੈਨ ਕਸਤੂਰੀ ਲਾਲ ਸੇਠ, ਸੁਖਦੀਪ ਸਿੰਘ ਤੇਜਾ, ਸੁਨੀਲ ਸਰੀਨ, ਬੱਗਾ ਗੌਾਸਪੁਰਾ, ਰਮੇਸ਼ ਵਰਮਾ, ਪਰਮਜੀਤ ਸਿੰਘ ਗਿੱਲ, ਜਸਕਰਨ ਸਿੰਘ, ਬਲਜੀਤ ਸਿੰਘ, ਕਮਲ ਡੱਬ, ਸਰਬਜੀਤ ਸਿੰਘ ਸਿੱਧੂ, ਸਤਨਾਮ ਸਿੰਘ ਸੈਣੀ, ਬਿਕਰਮ ਸਿੰਘ ਰੰਧਾਵਾ, ਦੱਤਾ, ਗਗਨ ਭੱਲਾ, ਅਜੇ ਸ਼ਰਮਾ, ਰਣਜੀਤ ਸਿੰਘ ਸਿੱਧੂ, ਜਸਬੀਰ ਸਿੰਘ, ਮਨਜਿੰਦਰ ਸਿੰਘ, ਮੁਕੇਸ਼ ਕੁਮਾਰ, ਪਿ੍ੰਸ ਆਦਿ ਹਾਜ਼ਰ ਸਨ |

ਮਿਡ-ਡੇ-ਮੀਲ ਵਰਕਰਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਰੈਲੀ

ਡੇਰਾ ਬਾਬਾ ਨਾਨਕ, 17 ਨਵੰਬਰ (ਵਿਜੇ ਸ਼ਰਮਾ)- ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਰੈਲੀ ਏਕਟੂ ਮਾਝਾ ਜ਼ੋਨ ਦੇ ਸਕੱਤਰ ਮਨਜੀਤ ਰਾਏ, ਸਤਿੰਦਰ ਕੌਰ ਆਦਿ ਦੀ ਅਗਵਾਈ 'ਚ ਦਾਣਾ ਮੰਡੀ ਵਿਖੇ ਹੋਈ | ਰੈਲੀ ਨੂੰ ਸੰਬੋਧਨ ਕਰਦਿਆਂ ਏਕਟੂ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਗੁਰਮੀਤ ...

ਪੂਰੀ ਖ਼ਬਰ »

ਨਿੱਕੇ ਘੁੰਮਣਾਂ 'ਚ ਖੁੱਲਿ੍ਹਆ ਮੁਫ਼ਤ ਸ੍ਰੀ ਕਰਤਾਰਪੁਰ ਸਾਹਿਬ ਰਜਿਸਟੇ੍ਰਸ਼ਨ ਕੇਂਦਰ

ਬਟਾਲਾ, 17 ਨਵੰਬਰ (ਕਾਹਲੋਂ)-ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਦੇ ਬਾਵਜੂਦ ਵੀ ਹਜ਼ਾਰਾਂ ਹੀ ਸੰਗਤਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੀ ਸਹੂਲਤ ਲਈ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਸੰਪਰਦਾਇ ...

ਪੂਰੀ ਖ਼ਬਰ »

ਰੋਟਾਵੇਟਰ 'ਚ ਆ ਕੇ ਬੱਚੇ ਦੀ ਮੌਤ

ਕਾਹਨੂੰੂਵਾਨ, 17 ਨਵੰਬਰ (ਹਰਜਿੰਦਰ ਸਿੰਘ ਜੱਜ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਹਵੇਲੀ ਹਾਰਨੀਆਂ ਵਿਖੇ ਜ਼ਮੀਨ ਵਾਹੁਣ ਮੌਕੇ ਟਰੈਕਟਰ 'ਤੇ ਬੈਠੇ ਕਿਸਾਨ ਦੇ ਲੜਕੇ ਦੀ ਚੱਲਦੇ ਰੋਟਾਵੇਟਰ 'ਚ ਆ ਕੇ ਮੌਕੇ 'ਤੇ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ...

ਪੂਰੀ ਖ਼ਬਰ »

ਗੋਲਡਨ ਸਕੂਲ ਵਿਖੇ ਵਿਕਲਾਂਗ ਕੈਂਪ ਲਗਾਇਆ

ਗੁਰਦਾਸਪੁਰ, 17 ਨਵੰਬਰ (ਆਰਿਫ਼)-ਗੋਲਡਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੱਤਿਆ ਸਾਈਾ ਬਾਬਾ ਦੇ 94ਵੇਂ ਜਨਮ ਦਿਵਸ ਨੰੂ ਸਮਰਪਿਤ ਮੁਫ਼ਤ ਵਿਕਲਾਂਗ ਕੈਂਪ ਲਗਾਇਆ ਗਿਆ | ਜਿਸ ਦੀ ਪ੍ਰਧਾਨਗੀ ਗਰੁੱਪ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ਨੇ ਕੀਤੀ | ਇਸ ਕੈਂਪ ਦਾ ਉਦਘਾਟਨ ਮੁੱਖ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਬਾਈਲ ਡਿਜੀਟਲ ਮਿਊਜ਼ੀਅਮ ਦੀ ਸ਼ੁਰੂਆਤ

ਗੁਰਦਾਸਪੁਰ, 17 ਨਵੰਬਰ (ਆਰਿਫ਼)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਾਣਾ ਮੰਡੀ ਵਿਖੇ ਸਥਾਪਤ ਕੀਤੇ ਮੋਬਾਈਲ ਡਿਜੀਟਲ ਮਿਊਜ਼ੀਅਮ ਦੀ ਸ਼ੁਰੂਆਤ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਲੋਂ ਕੀਤੀ ਗਈ | ਉਨ੍ਹਾਂ ਨੇ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲਜ਼ ਬਟਾਲਾ ਦਾ ਪਿੜਾਈ ਸੀਜ਼ਨ 22 ਤੋਂ ਹੋਵੇਗਾ ਸ਼ੁਰੂ

ਬਟਾਲਾ, 17 ਨਵੰਬਰ (ਕਾਹਲੋਂ)-ਬਟਾਲਾ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਸੁਖਵਿੰਦਰ ਸਿੰਘ ਕਾਹਲੋਂ, ਚੇਅਰਮੈਨ ਬੋਰਡ ਆਫ਼ ਡਾਇਰੈਕਟਰ ਦੀ ਪ੍ਰਧਾਨਗੀ ਹੇਠ ਮਿੱਲ ਨਾਲ ਸਬੰਧਤ ਅਹਿਮ ਮੁੱਦਿਆਂ ਨੂੰ ਵਿਚਾਰਨ ਲਈ ਮੀਟਿੰਗ ਕੀਤੀ ਗਈ ਅਤੇ ਗੰਨਾ ਪਿੜਾਈ ਸੀਜ਼ਨ 2019-20 ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਦਿਆਰਥੀ ਦੀ ਮੌਤ

ਸ੍ਰੀ ਹਰਿਗੋਬਿੰਦਪੁਰ, 17 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਮਚਰਾਏ ਵਿਖੇ ਬੀਤੀ ਕੱਲ੍ਹ ਸ਼ਾਮ ਨੂੰ ਸੜਕ ਹਾਦਸੇ 'ਚ ਇਕ ਸਕੂਲ ਦੇ ਵਿਦਿਆਰਥੀ ਦੀ ਮੌਤ ਹੋਣ ਦੀ ਖ਼ਬਰ ਹੈ | ਇਸ ਮੁੱਤਲਕ ਜਾਣਕਾਰੀ ਦਿੰਦੇ ਹੋਏ ਮਿ੍ਤਕ ਲੜਕੇ ਦੇ ਪਿਤਾ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਕਥਿਤ ਦੋਸ਼ੀ ਗਿ੍ਫ਼ਤਾਰ-ਭਗੌੜਾ ਵੀ ਕਾਬੂ

ਕਾਦੀਆਂ, 17 ਨਵੰਬਰ (ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ)-ਥਾਣਾ ਕਾਦੀਆਂ ਦੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਇਲਾਕੇ ਅੰਦਰੋਂ ਨਾਕੇਬੰਦੀ ਦੌਰਾਨ ਇਕ ਨਸ਼ਾ ਤਸਕਰ ਤੇ ਇਕ ਭਗੌੜੇ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ...

ਪੂਰੀ ਖ਼ਬਰ »

ਬੇਰੁਜ਼ਗਾਰੀ ਬਣੀ ਨੌਜਵਾਨ ਲਈ ਮੈਕਸੀਕੋ ਜੇਲ੍ਹ 'ਚ ਰਹਿਣ ਦਾ ਕਾਰਨ

ਘੁਮਾਣ, 17 ਨਵੰਬਰ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਮੰਡ ਦੇ ਨੌਜਵਾਨ ਮਨਜੀਤ ਸਿੰਘ ਪੁੱਤਰ ਕਰਨੈਲ ਸਿੰਘ ਦੀ ਵੀ ਕਹਾਣੀ ਅਜਿਹੀ ਹੈ, ਜੋ 6 ਮਹੀਨੇ ਮੈਕਸੀਕੋ ਜੇਲ੍ਹ 'ਚ ਕੱਟ ਕੇ ਅਮਰੀਕਾ ਜਾਣ ਦੀ ਬਜਾਏ ਆਪਣੇ ਪਿੰਡ ਵਾਪਸ ਪਰਤਿਆ ਹੈ | ...

ਪੂਰੀ ਖ਼ਬਰ »

ਬਲਾਕ ਧਾਰੀਵਾਲ ਨਾਲ ਸਬੰਧਤ ਯੂਥ ਅਕਾਲੀ ਦਲ ਦੇ ਵਰਕਰਾਂ ਵਲੋਂ ਅਹਿਮ ਮੀਟਿੰਗ

ਧਾਰੀਵਾਲ, 17 ਨਵੰਬਰ (ਜੇਮਸ ਨਾਹਰ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਖੁੰਡਾ ਵਿਖੇ ਬਲਾਕ ਧਾਰੀਵਾਲ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇਕ ਅਹਿਮ ਤੇ ਵਿਸ਼ੇਸ਼ ਮੀਟਿੰਗ ਸੀਨੀਅਰ ਯੂਥ ਅਕਾਲੀ ਆਗੂ ਜੋਨ ਨਾਹਰ ਰਣੀਆਂ, ਹਰਚਰਨ ਸਿੰਘ ਟੋਨਾ, ਇੰਦਰਆਸ ਹੰਸ, ...

ਪੂਰੀ ਖ਼ਬਰ »

ਮਸਤਕੋਟ ਸਕੂਲ 'ਚ ਬਾਲ ਦਿਵਸ ਮਨਾਇਆ

ਵਡਾਲਾ ਬਾਂਗਰ, 17 ਨਵੰਬਰ (ਭੁੰਬਲੀ)-ਸੰਤ ਥੋਮਸ ਹਾਈ ਸਕੂਲ ਮਸਤਕੋਟ 'ਚ ਫਾਦਰ ਸੀਰੀਅਕ ਯਾਰਜ ਅਤੇ ਸਿਸਟਰ ਸਾਲੂਮ ਦੀ ਅਗਵਾਈ ਹੇਠ ਬਾਲ ਦਿਵਸ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਬੱਚਿਆਂ ਨੇ ਦੇਸ਼-ਭਗਤੀ ਦੇ ਗੀਤਾਂ, ਸਕਿੱਟਾਂ ਅਤੇ ...

ਪੂਰੀ ਖ਼ਬਰ »

ਡੀ.ਆਰ. ਹੈਰੀਟੇਜ ਸਕੂਲ ਵਿਖੇ ਕਰਵਾਈ ਫੈਂਸੀ-ਡਰੈੱਸ ਪ੍ਰਤੀਯੋਗਤਾ

ਬਟਾਲਾ, 17 ਨਵੰਬਰ (ਕਾਹਲੋਂ)-ਡੀ.ਆਰ. ਹੈਰੀਟੇਜ ਪਬਲਿਕ ਸਕੂਲ ਬਟਾਲਾ ਵਿਖੇ ਬਾਲ ਦਿਵਸ ਮੌਕੇ 'ਤੇ ਫੈਂਸੀ-ਡਰੈੱਸ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ 'ਚ ਸਕੂਲ ਦੇ ਨਰਸਰੀ ਜਮਾਤ ਤੋਂ ਲੈ ਕੇ ਦੂਸਰੀ ਜਮਾਤ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ | ਮੈਨੇਜਰ ਸੰਜੀਵ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ 'ਚ ਇੰਸਪਾਇਰ ਇੰਟਰਨਸ਼ਿਪ ਕੈਂਪ ਸ਼ੁਰੂ

ਦੀਨਾਨਗਰ, 17 ਨਵੰਬਰ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਵਿਖੇ 5 ਦਿਨੀਂ ਇੰਸਪਾਇਰ ਇੰਟਰਨਸ਼ਿਪ ਕੈਂਪ ਕਾਲਜ ਦੀ ਪਿ੍ੰਸੀਪਲ ਰਤਨਾ ਸ਼ਰਮਾ ਦੀ ਪ੍ਰਧਾਨਗੀ 'ਚ ਆਰੰਭ ਹੋਇਆ | ਇਸ ਕੈਂਪ ਨੂੰ ਦਯਾਨੰਦ ਮੱਠ ਦੇ ਪ੍ਰਧਾਨ ਸਵਾਮੀ ਸਦਾਨੰਦ, ...

ਪੂਰੀ ਖ਼ਬਰ »

'ਸਾਂਝੀਵਾਲਤਾ ਕਾਫ਼ਲੇ' 'ਚ ਸ਼ਮੂਲੀਅਤ ਕਰ ਕੇ ਵਾਪਸ ਪਰਤੇ ਬੱਚਿਆਂ ਦਾ ਸਨਮਾਨ

ਕਲਾਨੌਰ, 17 ਨਵੰਬਰ (ਪੁਰੇਵਾਲ)-ਬੀਤੇ ਦਿਨ ਡੇਰਾ ਬਾਬਾ ਨਾਨਕ 'ਚ ਕੀਤੇ ਗਏ 'ਸਾਂਝੀ ਵਾਲਤਾ ਕਾਫ਼ਲੇ' 'ਚ ਸ਼ਮੂਲੀਅਤ ਕਰਨ ਵਾਲੇ ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਦਾ ਸਕੂਲ ਪਹੁੰਚਣ 'ਤੇ ਚੇਅਰਮੈਨ ਅਜੀਤ ...

ਪੂਰੀ ਖ਼ਬਰ »

ਪਿੰਡ ਮੱਲੋਵਾਲੀ ਵਿਖੇ ਬਣਨ ਵਾਲੇ ਸ਼ਮਸ਼ਾਨਘਾਟ ਦਾ ਬੀ. ਡੀ. ਪੀ. ਓ. ਵਲੋਂ ਨਿਰੀਖਣ

ਘੁਮਾਣ, 17 ਨਵੰਬਰ (ਬੰਮਰਾਹ)-ਨਜ਼ਦੀਕੀ ਪਿੰਡ ਮੱਲੋਵਾਲੀ ਵਿਖੇ 8 ਲੱਖ ਦੀ ਲਾਗਤ ਨਾਲ ਬਣਨ ਵਾਲੇ ਸਮਸ਼ਾਨਘਾਟ ਦਾ ਬੀ.ਡੀ.ਪੀ.ਓ. ਸਤੀਸ਼ ਕੁਮਾਰ ਸ੍ਰੀ ਹਰਿਗੋਬਿੰਦਪੁਰ ਵਲੋਂ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸਰਪੰਚ ਸੁਖਵਿੰਦਰ ਸਿੰਘ ਮੱਲੋਵਾਲੀ ਤੇ ਦਿਲਬਾਗ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੀਡਰ ਤੇ ਅਫ਼ਸਰ ਰਿਸ਼ਵਤ ਨਾ ਲੈਣ ਦਾ ਪ੍ਰਣ ਕਰਨ-ਨੰਬਰਦਾਰ ਪੇਜੋਚੱਕ

ਘੁਮਾਣ, 17 ਨਵੰਬਰ (ਬੰਮਰਾਹ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੀਡਰ ਤੇ ਅਫ਼ਸਰ ਰਿਸ਼ਵਤ ਨਾ ਲੈਣ ਦਾ ਪ੍ਰਣ ਕਰਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੰਬਰਦਾਰ ਧਰਮ ਸਿੰਘ ਪੇਜ਼ੋਚੱਕ ਨੇ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਵੀ ਆਗੂ ਨਵੀਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮ ਦੌਰਾਨ ਪ੍ਰਬੰਧਕਾਂ ਨੇ ਢਾਡੀ ਖੜਕ ਸਿੰਘ ਦਾ ਕੀਤਾ ਵਿਸ਼ੇਸ਼ ਸਨਮਾਨ

ਪੁਰਾਣਾ ਸ਼ਾਲਾ, 17 ਨਵੰਬਰ (ਗੁਰਵਿੰਦਰ ਸਿੰਘ ਗੁਰਾਇਆ)-ਨੇੜਲੇ ਪਿੰਡ ਕਲੀਜਪੁਰ ਦੇ ਗੁਰੂ ਘਰ ਵਿਖੇ ਸਮੂਹ ਸੰਗਤਾਾ ਦੇ ਸਹਿਯੋਗ ਸਦਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਧਾਰਮਿਕ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੰਗਤਾਂ ਲਈ ਆਧੁਨਿਕ ਸਹੂਲਤਾਂ ਵਾਲਾ ਹਸਪਤਾਲ ਤਿਆਰ

ਬਟਾਲਾ, 17 ਨਵੰਬਰ (ਡਾ. ਕਮਲ ਕਾਹਲੋਂ)-ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੰਗਤਾਂ ਲਈ ਆਧੁਨੀਕ ਸਹੂਲਤਾਂ ਵਾਲਾ ਹਸਪਤਾਲ ਬਣ ਕੇ ਤਿਆਰ ਹੋ ਚੁੱਕਾ ਹੈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਲਈ 24 ਘੰਟੇ ਲੋੜ ਪੈਣ 'ਤੇ ਹਰ ਤਰ੍ਹਾਂ ਦੇ ਇਲਾਜ ...

ਪੂਰੀ ਖ਼ਬਰ »

ਐਸ.ਐਸ.ਆਰ. ਵਰਲਡ ਸਕੂਲ ਕਠਾਣਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਕਾਹਨੂੰਵਾਨ, 17 ਨਵੰਬਰ (ਹਰਜਿੰਦਰ ਸਿੰਘ ਜੱਜ)-ਐਸ.ਐਸ.ਆਰ. ਵਰਲਡ ਸਕੂਲ ਕਠਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਬਟਾਲਾ, 17 ਨਵੰਬਰ (ਕਾਹਲੋਂ)-550 ਸਾਲਾ ਨੂੰ ਸਮਰਪਿਤ ਅੱਜ ਰਾਮ ਤੀਰਥ ਰੋਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਖਦੇਵ ਰਾਜ ਐੱਸ.ਡੀ.ਓ. ਦੀ ਅਗਵਾਈ 'ਚ ਰੱਖੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਸੁਖਮਨੀ ਸੇਵਾ ਸੁਸਾਇਟੀ ਵਲੋਂ ਸੁਖਮਨੀ ਸਾਹਿਬ ਦਾ ਪਾਠ ਅਤੇ ਰਸਭਿੰਨਾ ਕੀਰਤਨ ...

ਪੂਰੀ ਖ਼ਬਰ »

ਮੀਰੀ-ਪੀਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਰਤਨ ਮੁਕਾਬਲਿਆਂ 'ਚੋਂ ਵਿਸ਼ੇਸ਼ ਸਥਾਨ

ਹਰਚੋਵਾਲ, 17 ਨਵੰਬਰ (ਰਣਜੋਧ ਸਿੰਘ ਭਾਮ)-ਮੀਰੀ-ਪੀਰੀ ਇੰਟਰਨੈਸ਼ਨਲ ਸਕੂਲ ਭਾਮ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਮੁਕਾਬਲਿਆਂ 'ਚੋਂ ਵਿਸ਼ੇਸ਼ ਸਥਾਨ ਹਾਸਲ ਕਰਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਡਾਇਰੈਕਟਰ ਹਰਭੇਜ ਸਿੰਘ ਰਿਆੜ ਅਤੇ ਪਿ੍ੰਸੀ: ਡਾ. ...

ਪੂਰੀ ਖ਼ਬਰ »

ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਵਲੋਂ ਡੇਂਗੂ ਬਾਰੇ ਜਾਗਰੂਕਤਾ ਕੈਂਪ

ਬਟਾਲਾ, 17 ਨਵੰਬਰ (ਸੁਖਦੇਵ ਸਿੰਘ)-ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਜੈਤੋਸਰਜਾ ਬਟਾਲਾ ਵਲੋਂ ਡੇਂਗੂ ਬੁਖਾਰ ਬਾਰੇ ਕਾਲਜ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰੇਰਣਾ ਨਾਲ ਪਿ੍ੰਸੀਪਲ ਰਿੰਟੂ ਚਤੁਰਵੇਦੀ ਅਤੇ ਗੁਰਮੀਤ ਸਿੰਘ ਸੋਹਲ ਦੀ ਅਗਵਾਈ 'ਚ ਟਾਹਲੀ ...

ਪੂਰੀ ਖ਼ਬਰ »

ਟੀ.ਐਸ.ਯੂ. ਦਾ ਇਜਲਾਸ ਹੋਇਆ-ਫਿਰੋਜ਼ ਮਸੀਹ ਚੁਣੇ ਪ੍ਰਧਾਨ

ਗੁਰਦਾਸਪੁਰ, 17 ਨਵੰਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਦਿਹਾਤੀ ਸਬ ਡਵੀਜ਼ਨ ਗੁਰਦਾਸਪੁਰ ਦਾ ਸਲਾਨਾ ਚੋਣ ਇਜਲਾਸ ਹੋਇਆ, ਜਿਸ ਦੀ ਪ੍ਰਧਾਨਗੀ ਪ੍ਰਧਾਨ ਫ਼ਿਰੋਜ਼ ਮਸੀਹ ਨੇ ਕੀਤੀ | ਇਸ ਇਜਲਾਸ ਦੌਰਾਨ ਨਰੇਸ਼ ਕੁਮਾਰ ਨੇ ਪਿਛਲੇ 2 ਸਾਲ ਦੀ ਰਿਪੋਰਟ ਪੇਸ਼ ਕੀਤੀ, ...

ਪੂਰੀ ਖ਼ਬਰ »

ਜਗਮੇਲ ਸਿੰਘ ਦੀ ਮੌਤ ਕਾਰਨ ਕੈਪਟਨ ਸਰਕਾਰ ਗ਼ਰੀਬਾਂ ਦੀ ਰੱਖਿਆ ਕਰਨ 'ਚ ਬੁਰੀ ਤਰ੍ਹਾਂ ਫੇਲ੍ਹ ਸਾਬਤ-ਘੁੰਮਣ

ਬਟਾਲਾ, 17 ਨਵੰਬਰ (ਕਾਹਲੋਂ)-ਪਿਛਲੀ ਦਿਨੀਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਵਿਖੇ ਪਿੰਡ ਦੇ ਹੀ ਕੁਝ ਨੌਜਵਾਨਾਂ ਵਲੋਂ ਗ਼ਰੀਬ ਪਰਿਵਾਰ ਨਾਲ ਸਬੰਧਤ ਜਗਮੇਲ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਅਤੇ ਪਿਸ਼ਾਬ ਪਿਲਾਉਣ ਦੀ ਘਟਨਾ ਨੇ ਇਹ ਸਿੱਧ ਕੀਤਾ ਹੈ ਕਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਡਾ: ਸੁਰਿੰਦਰ ਸਿੰਘ ਗਿੱਲ ਨੂੰ ਦੋ ਸਨਮਾਨਾਂ ਨਾਲ ਨਿਵਾਜਿਆ

ਗੁਰਦਾਸਪੁਰ, 17 ਨਵੰਬਰ (ਆਰਿਫ਼)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਆਈ.ਕੇ. ਗੁਜਰਾਲ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਖੇ 550 ਸਖ਼ਸ਼ੀਅਤਾਂ ਨੰੂ ਸਨਮਾਨਿਤ ਕੀਤਾ ਗਿਆ | ਇਨ੍ਹਾਂ ਸਖਸ਼ੀਅਤਾਂ 'ਚੋਂ ਡਾ: ਸੁਰਿੰਦਰ ਗਿੱਲ ਵੀ ਇਕ ਅਜਿਹੀ ...

ਪੂਰੀ ਖ਼ਬਰ »

ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮਿਲਣ ਵਾਲੀਆਂ ਸਹੂਲਤਾਂ ਬਾਰੇ ਦਿੱਤੀ ਜਾਣਕਾਰੀ

ਗੁਰਦਾਸਪੁਰ, 17 ਨਵੰਬਰ (ਆਰਿਫ਼)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ 'ਤੇ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤੇ ਗਏ ਹਨ, ਜ਼ਿਲ੍ਹਾ ਗੁਰਦਾਸਪੁਰ ਦੇ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਚ ...

ਪੂਰੀ ਖ਼ਬਰ »

ਘੁਮਾਣ ਦਾਣਾ ਮੰਡੀ 'ਚ ਝੋਨੇ ਦੀ ਚੁਕਾਈ ਤੇ ਬਾਰਦਾਨਾ ਨਾ ਮਿਲਣ ਕਾਰਨ ਮਜ਼ਦੂਰਾਂ ਵਲੋਂ ਨਾਅਰੇਬਾਜ਼ੀ

ਘੁਮਾਣ, 17 ਨਵੰਬਰ (ਬੰਮਰਾਹ)-ਘੁਮਾਣ ਦਾਣਾ ਮੰਡੀ ਵਿਚ ਝੋਨੇ ਦੀ ਚੁਕਾਈ ਨਾ ਹੋਣ ਅਤੇ ਬਾਰਦਾਨਾ ਨਾ ਮਿਲਣ ਕਾਰਨ ਮਜ਼ਦੂਰਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ | ਮਜ਼ਦੂਰਾਂ ਦੇ ਚੌਧਰੀ ਸ਼ਾਮ ਸੰੁਦਰ ਨੇ ਦੱਸਿਆ ਕਿ ਮੇਰੇ ਕੋਲ ਤਿੰਨ ਦੁਕਾਨਾਂ ਹਨ ਤੇ 123 ਮਜ਼ਦੂਰ ਕੰਮ ਕਰ ਰਹੇ ...

ਪੂਰੀ ਖ਼ਬਰ »

ਅਰਲੀਭੰਨ ਪੰਚਾਇਤ ਵਲੋਂ ਸ਼ਮਸ਼ਾਨਘਾਟ 'ਚ ਇੰਟਰਲਾਕ ਟਾਇਲਾਂ ਲਗਾਈਆਂ

ਵਡਾਲਾ ਬਾਂਗਰ, 17 ਨਵੰਬਰ (ਮਨਪ੍ਰੀਤ ਸਿੰੰਘ ਘੁੰਮਣ)-ਨਜ਼ਦੀਕੀ ਪਿੰਡ ਅਰਲੀਭੰਨ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ 6 ਲੱਖ ਰੁਪਏ ਦੀ ਲਾਗਤ ਨਾਲ ਸਰਕਲ ਪ੍ਰਧਾਨ ਜਸਪ੍ਰੀਤ ਸਿੰਘ ਢਿੱਲੋਂ ਅਤੇ ਪਿੰਡ ਦੇ ਸਰਪੰਚ ਰਣਜੀਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਦੀ ਲੋੜ-ਹਰਮਨ ਗੁਰਾਇਆ

ਬਟਾਲਾ, 17 ਨਵੰਬਰ (ਕਾਹਲੋਂ)-ਪੰਜਾਬ ਦੀ ਨੌਜਵਾਨੀ ਸੂਬੇ ਦਾ ਭਵਿੱਖ ਬਦਲਣ ਦੀ ਸਮਰੱਥਾ ਰੱਖਦੀ ਹੈ ਅਤੇ ਅਜੋਕੇ ਸਮੇਂ 'ਚ ਨੌਜਵਾਨੀ ਨੂੰ ਉਤਸ਼ਾਹਿਤ ਕਰਨ ਤੇ ਸਹੀ ਦਿਸ਼ਾ ਦੇਣ ਦੀ ਲੋੜ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਘੇ ਨੌਜਵਾਨ ਸਮਾਜ ਸੇਵੀ ਤੇ ਜਨ ਕਲਿਆਣ ...

ਪੂਰੀ ਖ਼ਬਰ »

ਭਾਜਪਾ ਨੇ ਕੱਢੀ ਸੰਕਲਪ ਪਦ ਯਾਤਰਾ

ਗੁਰਦਾਸਪੁਰ, 17 ਨਵੰਬਰ (ਆਰਿਫ਼)-ਭਾਜਪਾ ਵਲੋਂ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਨੰੂ ਸਮਰਪਿਤ ਸੰਕਲਪ ਪਦ ਯਾਤਰਾ ਕੱਢੀ, ਜਿਸ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਪਵਨ ਸ਼ਰਮਾ ਨੇ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਾਲ ਕ੍ਰਿਸ਼ਨ ਮਿੱਤਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ 32ਵਾਂ ਦੰਦਾਂ ਦਾ ਪੰਦ੍ਹਰਵਾੜਾ ਸ਼ੁਰੂ

ਗੁਰਦਾਸਪੁਰ, 17 ਨਵੰਬਰ (ਆਰਿਫ਼)-ਸਿਵਲ ਸਰਜਨ ਡਾ: ਕਿਸ਼ਨ ਚੰਦ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਕਮ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ: ਜਸਮੀਨ ਨੰਦਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਵਿਖੇ 32ਵਾਂ ਦੰਦਾਂ ਦਾ ਪੰਦ੍ਹਰਵਾੜਾ ਸ਼ੁਰੂ ਕੀਤਾ ਗਿਆ | ਜਿਸ ਦਾ ...

ਪੂਰੀ ਖ਼ਬਰ »

ਪਿੰਡ ਪ੍ਰਮੇਸਰ ਨਗਰ 'ਚ ਮਹਾਨ ਧਾਰਮਿਕ ਸਮਾਗਮ

ਕੋਟਲੀ ਸੂਰਤ ਮੱਲ੍ਹੀ, 17 ਨਵੰਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਪ੍ਰਮੇਸਰ ਨਗਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸੰਗਤਾਂ ਵਲੋਂ ਸਾਰੀ ਰਾਤ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਰਾਮਨਗਰ ਵਿਖੇ ਪ੍ਰਾਰਥਨਾ ਸਭਾ ਕਰਵਾਈ

ਗੁਰਦਾਸਪੁਰ, 17 ਨਵੰਬਰ (ਆਰਿਫ਼)-ਗੁਰੂ ਨਾਨਕ ਦੇਵ ਸਕੂਲ ਰਾਮਨਗਰ ਵਿਖੇ ਬਾਲ ਦਿਵਸ ਨੰੂ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ | ਇਸ ਮੌਕੇ ਬੱਚਿਆਂ ਦੇ ਕਵਿਤਾ, ਭਾਸ਼ਣ ਮੁਕਾਬਲੇ ਵੀ ਕਰਵਾਏ | ਜਦੋਂ ਕਿ ਛੋਟੀਆਂ ਕਲਾਸਾਂ ਦੇ ਬੱਚਿਆਂ ਨੰੂ ਗੁਰਦੁਆਰਾ ...

ਪੂਰੀ ਖ਼ਬਰ »

ਸਿੱਖੀ ਸੇਵਾ ਮਿਸ਼ਨ ਯੂ.ਕੇ. ਵਲੋਂ ਅੱਖਾਂ ਦਾ ਮੁਫ਼ਤ ਕੈਂਪ

ਡੇਰਾ ਬਾਬਾ ਨਾਨਕ, 17 ਨਵੰਬਰ (ਵਿਜੇ ਸ਼ਰਮਾ)-ਸਰਬੱਤ ਦੇ ਭਲੇ ਨੂੰ ਸਮਰਪਿਤ 'ਸਿੱਖੀ ਸੇਵਾ ਮਿਸ਼ਨ ਯੂ.ਕੇ.' ਵਲੋਂ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਦੇ ਸਹਿਯੋਗ ਨਾਲ ਪਿੰਡ ਘਣੀਏ-ਕੇ-ਬਾਂਗਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਇਸ ਸਬੰਧੀ ਹੋਰ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ 'ਚ ਹੋਏ ਧਾਰਮਿਕ ਸਮਾਗਮਾਂ ਦੌਰਾਨ ਸੇਵਾ ਸੰਭਾਲ ਕਰਨ ਵਾਲੇ ਨੌਜਵਾਨ ਸਨਮਾਨਿਤ

ਕਾਲਾ ਅਫਗਾਨਾ, 17 ਨਵੰਬਰ (ਅਵਤਾਰ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਧਾਰਮਿਕ ਸਮਾਗਮਾਂ 'ਚ ਨਿਸ਼ਕਾਮ ਸੇਵਾ ਨਿਭਾਉਣ ਵਾਲੇ ...

ਪੂਰੀ ਖ਼ਬਰ »

ਗੁਰਦਾਸਪੁਰ ਡੀਪੂ ਯੂਨੀਅਨ ਦੀ ਮੀਟਿੰਗ ਦੌਰਾਨ ਲਏ ਅਹਿਮ ਫ਼ੈਸਲੇ

ਗੁਰਦਾਸਪੁਰ, 17 ਨਵੰਬਰ (ਆਰਿਫ਼)-ਗੁਰਦਾਸਪੁਰ ਡਿਪੂ ਹੋਲਡਰ ਐਸੋਸੀਏਸ਼ਨ ਦੀ ਮੀਟਿੰਗ ਹੋਈ, ਜਿਸ ਵਿਚ ਉਚੇਚੇ ਤੌਰ 'ਤੇ ਸੂਬਾ ਪ੍ਰਧਾਨ ਸੁਖਮਿੰਦਰ ਸਿੰਘ ਕਾਝਲਾ, ਨਰਿੰਦਰ ਕੁਮਾਰ ਸ਼ਰਮਾ ਸੂਬਾ ਉਪ ਪ੍ਰਧਾਨ, ਜਸਬੀਰ ਸਿੰਘ ਬੀਰ ਉਪ ਪ੍ਰਧਾਨ ਪੰਜਾਬ ਅਤੇ ਮੋਹਨ ਲਾਲ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ (ਪੱਛਮੀ) ਬਟਾਲਾ ਦੀ ਚੋਣ ਹੋਈ

ਬਟਾਲਾ, 17 ਨਵੰਬਰ (ਸੁਖਦੇਵ ਸਿੰਘ)-ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਦੇ ਚੋਣ ਨੋਟੀਫਿਕੇਸ਼ਨ ਅਨੁਸਾਰ ਸਬ ਡਵੀਜਨ (ਪੱਛਮੀ) ਬਟਾਲਾ ਦਾ ਅਹਿਮ ਇਜਲਾਸ ਹੋਇਆ | ਇਸ ਇਜਲਾਸ 'ਚ ਪਿਛਲੇ ਲੇਖੇ-ਜ਼ੋਖੇ ਸਬੰਧੀ ਵਿਚਾਰਾਂ ਹੋਈਆਂ ਅਤੇ ਸਰਬਸੰਮਤੀ ਨਾਲ ਨਵੀਂ ਚੋਣ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਮਹਾਤਮਾ ਹੰਸ ਰਾਜ ਦੀ ਬਰਸੀ ਮਨਾਈ

ਗੁਰਦਾਸਪੁਰ, 17 ਨਵੰਬਰ (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਵਿਖੇ ਮਹਾਤਮਾ ਹੰਸ ਰਾਜ ਦੀ ਬਰਸੀ ਮਨਾਈ ਗਈ | ਇਸ ਮੌਕੇ ਪਹਿਲਾਂ ਵਿਸ਼ੇਸ਼ ਸਭਾ ਅਤੇ ਬਾਅਦ 'ਚ ਹਵਨ ਯੱਗ ਕਰਵਾਇਆ ਗਿਆ | ਵਿਦਿਆਰਥੀਆਂ ਨੇ ਕਵਿਤਾ, ਭਾਸ਼ਣ ਰਾਹੀਂ ਮਹਾਤਮਾ ਹੰਸ ਰਾਜ ਦੇ ਜੀਵਨ 'ਤੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ

ਗੁਰਦਾਸਪੁਰ, 17 ਨਵੰਬਰ (ਆਰਿਫ਼)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ਵਿਖੇ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੌਰਾਨ ਬਰਿਆਰ ਚੌਕੀ ਇੰਚਾਰਜ ਏ.ਐਸ.ਆਈ. ਅਸ਼ੋਕ ਕੁਮਾਰ ਨੇ ਬੱਚਿਆਂ ਨੰੂ ਨਸ਼ਿਆਂ ਦੇ ਬੁਰੇ ...

ਪੂਰੀ ਖ਼ਬਰ »

ਗਾਇਕ ਦਲੇਰ ਮਹਿੰਦੀ ਅੱਜ ਗੁਰਦੁਆਰਾ ਡੇਹਰਾ ਸਾਹਿਬ ਹੋਣਗੇ ਨਤਮਸਤਕ

ਬਟਾਲਾ, 17 ਨਵੰਬਰ (ਹਰਦੇਵ ਸਿੰਘ ਸੰਧੂ)-ਗ਼ਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਮਹਿਤਾ ਚੌਕ ਵਾਲਿਆਂ ਦੇ ਉਪਰਾਲੇ ਸਦਕਾ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਬਟਾਲਾ (ਸਹੁਰਾ ਘਰ ਗੁਰੂ ...

ਪੂਰੀ ਖ਼ਬਰ »

ਇੰਗਲਿਸ਼ ਪਲੈਨਟ ਨੇ ਹਫ਼ਤੇ 'ਚ ਲਗਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਗੁਰਦਾਸਪੁਰ, 17 ਨਵੰਬਰ (ਆਰਿਫ਼)-ਸਥਾਨਿਕ ਸ਼ਹਿਰ ਦੇ ਜੇਲ੍ਹ ਰੋਡ 'ਤੇ ਪੈਂਦੇ ਤੁੰਗ ਟਾਵਰ ਵਿਖੇ ਸਥਿਤ ਈ.ਐਸ.ਐਚ. ਇੰਗਲਿਸ਼ ਪਲੈਨਟ ਨੇ ਇਕ ਹਫ਼ਤੇ 'ਚ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਗਲਿਸ਼ ਪਲੈਨਟ ਦੇ ...

ਪੂਰੀ ਖ਼ਬਰ »

ਨੌਸ਼ਹਿਰਾ ਮੱਝਾ ਸਿੰਘ ਦੇ ਕਮਿਊਨਿਟੀ ਸੈਂਟਰ 'ਚ ਮਰੀਜ਼ ਦੀ 15 ਕਿਲੋ ਦੀ ਰਸੌਲੀ ਕੱਢੀ

ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੀਤਾ ਮੁਫ਼ਤ ਇਲਾਜ ਬਟਾਲਾ, 17 ਨਵੰਬਰ (ਕਾਹਲੋਂ)-ਬਲਾਕ ਨੌਸ਼ਹਿਰਾ ਮੱਝਾ ਸਿੰਘ ਦੇ ਕਮਿਊਨਿਟੀ ਸੈਂਟਰ ਵਿਖੇ ਐਸ.ਐਮ.ਓ. ਡਾ. ਲਖਬੀਰ ਸਿਘ ਭਾਗੋਵਾਲੀਆ ਦੀ ਅਗਵਾਈ 'ਚ ਸਰਜੀਕਲ ਟੀਮ ਡਾ. ਵਿਸ਼ਾਲਦੀਪ ਅਤੇ ਡਾ. ਲਵ ਕੁਮਾਰ ਹੰਸ ਵਲੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਫਤਹਿਗੜ੍ਹ ਚੂੜੀਆਂ ਵਲੋ ਦੰਦਾਂ ਸਬੰਧੀ 32ਵਾਂ ਪੰਦ੍ਹਰਵਾੜਾ ਸ਼ੁਰੂ

ਫਤਹਿਗੜ੍ਹ ਚੂੜੀਆਂ,17 ਨਵੰਬਰ (ਐਮ.ਐਸ. ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਹਤ ਵਿਭਾਗ ਫ਼ਤਹਿਗੜ੍ਹ ਚੂੜੀਆਂ ਵਲੋਂ ਦੰਦਾਂ ਦਾ 32ਵਾਂ ਪੰਦਰਵਾੜਾ, ਜੋ ਕਿ 16 ਤੋਂ 30 ਨਵੰਬਰ ਤੱਕ ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਧਾਰੀਵਾਲ, 15 ਨਵੰਬਰ (ਜੇਮਸ ਨਾਹਰ)-ਨਜ਼ਦੀਕੀ ਪਿੰਡ ਮਾਲੀ ਸਮਰਾਏ ਵਿਖੇ ਇਲਾਕਾ ਨਿਵਾਸੀਆਂ ਤੇ ਸਮੂਹ ਸਾਧ ਸੰਗਤ ਵਲੋਂ ਪਿੰਡ ਦੇ ਸਰਪੰਚ ਆਸ਼ਾ ਰਾਣੀ ਦੀ ਯੋਗ ਅਗਵਾਈ ਵਿਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਚੱਲ ਰਿਹਾ ਕੈਂਪ ਦੂਸਰੇ ਦਿਨ 'ਚ ਦਾਖਲ

ਦੀਨਾਨਗਰ, 17 ਨਵੰਬਰ, (ਸ਼ਰਮਾ/ਸੰਧੂ/ਸੋਢੀ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਵਿਖੇ ਚੱਲ ਰਹੇ ਇੰਸਪਾਇਰ ਇੰਨਟਰਨਸ਼ਿਪ ਕੈਂਪ ਦੇ ਦੂਜੇ ਦਿਨ ਮੁੱਖ ਮਹਿਮਾਨ ਦੇ ਤੌਰ 'ਤੇ ਐਸ.ਕੇ. ਡੋਗਰਾ ਕੈਮਿਸਟਰੀ ਵਿਭਾਗ ਆਈ.ਆਈ.ਟੀ. ਕਾਨਪੁਰ ਸ਼ਾਮਿਲ ਹੋਏ | ਕਾਲਜ ਪਹੁੰਚਣ ...

ਪੂਰੀ ਖ਼ਬਰ »

ਪੀ. ਏ. ਯੂ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਗੁਰਦਾਸਪੁਰ, 17 ਨਵੰਬਰ (ਗੁਰਪ੍ਰਤਾਪ ਸਿੰਘ)-ਪੀ.ਏ.ਯੂ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਡਾ: ਐਸ.ਐਸ. ਪਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਕਰਤਾਰਪੁਰ ਸਾਹਿਬ ਦੇ ਲਾਂਘੇ ਅਤੇ ਆਯੋਧਿਆ ਵਿਖੇ ਰਾਮ ਮੰਦਰ ਦੇ ਨਿਰਮਾਣ ਸਬੰਧੀ ਲਏ ਗਏ ਫੈਸਲੇ ਦੀ ਸ਼ਲਾਘਾ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਗੈਪ ਵਾਲੀ ਇਕ ਹੋਰ ਵਿਦਿਆਰਥਣ ਦਾ ਲਗਾਇਆ ਆਸਟ੍ਰੇਲੀਆ ਦਾ ਵੀਜ਼ਾ

ਗੁਰਦਾਸਪੁਰ, 17 ਨਵੰਬਰ (ਆਰਿਫ਼)-ਟੀਮ ਗਲੋਬਲ ਇਮੀਗ੍ਰੇਸ਼ਨ ਗੁਰਦਾਸਪੁਰ ਨੇ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਵੀਜ਼ਾ ਲਗਾਇਆ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਪੁੱਤਰੀ ਦਲਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਗ਼ਰੀਬ ਨਿਵਾਜ ਚੈਰੀਟੇਬਲ ਟਰੱਸਟ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਬਟਾਲਾ, 17 ਨਵੰਬਰ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ਼ਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਵਲੋਂ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਗੁਰੂ ਨਾਨਕ ਕਾਲਜ ਜਲੰਧਰ ...

ਪੂਰੀ ਖ਼ਬਰ »

ਸੀ.ਪੀ.ਆਈ. ਆਗੂਆਂ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ

ਬਟਾਲਾ, 17 ਨਵੰਬਰ (ਕਾਹਲੋਂ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 94ਵੇਂ ਸ਼ਹੀਦੀ ਦਿਨ ਉੱਪਰ ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਨੇ ਸਮਾਗਮ ਕਰਕੇ ਸ਼ਹੀਦ ਨੂੰ ਇਨਕਲਾਬੀ ਸ਼ਰਧਾਂਜਲੀ ਭੇਟ ਕੀਤੀ | ਸੂਬਾ ਸਕੱਤਰ ਕਾ: ਗੁਰਮੀਤ ਸਿੰਘ ਬਖਤਪੁਰਾ, ਸੁਖਦੇਵ ਸਿੰਘ ਅਤੇ ਬਲਬੀਰ ...

ਪੂਰੀ ਖ਼ਬਰ »

ਹਸਤ ਸ਼ਿਲਪ ਕਾਲਜ ਵਿਖੇ 'ਪਾਣੀ ਬਚਾਓ' ਲਈ ਸਹੁੰ ਚੁੱਕ ਸਮਾਗਮ

ਬਟਾਲਾ, 17 ਨਵੰਬਰ (ਕਾਹਲੋਂ)-ਹਸਤ ਸ਼ਿਲਪ ਡਿਗਰੀ ਕਾਲਜ ਅਤੇ ਆਈ.ਟੀ.ਆਈ. ਬਟਾਲਾ ਵਿਖੇ ਵਿੱਦਿਆ ਭਾਰਤੀ ਸੰਸਥਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਣੀ ਬਚਾਉਣ ਹਿਤ ਇਕ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿਸ 'ਚ ਰਾਈਟ ਟੂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ

ਕਾਦੀਆਂ, 17 ਨਵੰਬਰ (ਗੁਰਪ੍ਰੀਤ ਸਿੰਘ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਲਾਕ ਕਾਦੀਆਂ ਦੇ ਸਮੂਹ ਅਹੁਦੇਦਾਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਜਤਾਇਆ ਗਿਆ ਅਤੇ ਮੰਗਾਂ ਨੂੰ ਲੈ ਕੇ ਸਮੂਹ ਅਹੁਦੇਦਾਰਾਂ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ 'ਚ ਐਡਵੈਂਚਰ ਕੈਂਪ ਲਗਾਇਆ

ਗੁਰਦਾਸਪੁਰ, 17 ਨਵੰਬਰ (ਆਲਮਬੀਰ ਸਿੰਘ)-ਸਥਾਨਿਕ ਦਿੱਲੀ ਪਬਲਿਕ ਸਕੂਲ ਗੁਰਦਾਸਪੁਰ ਵਿਖੇ ਬੱਚਿਆਂ ਦੇ ਪਿਆਰੇ ਅਤੇ ਸੁਤੰਤਰ ਭਾਰ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੰੂ ਬਾਲ ਦਿਵਸ ਦੇ ਰੂਪ 'ਚ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ...

ਪੂਰੀ ਖ਼ਬਰ »

ਐਸ. ਐਸ. ਬਾਜਵਾ ਸਕੂਲ ਦੇ ਐਨ. ਸੀ. ਸੀ. ਦੇ ਵਿਦਿਆਰਥੀਆਂ ਨੇ ਅਜਮੇਰ ਕੈਂਪ ਵਿਚ ਲਿਆ ਭਾਗ

ਬਟਾਲਾ, 17 ਨਵੰਬਰ (ਕਾਹਲੋਂ)-ਐਸ.ਐਸ. ਬਾਜਵਾ ਸਕੂਲ ਦੇ ਐਨ.ਸੀ.ਸੀ. ਵਿਦਿਆਰਥੀ ਅੱਠ ਦਿਨ ਦਾ ਕੈਂਪ ਲਗਾ ਕੇ ਸਕੂਲ ਪਹੁੰਚੇ | ਇਹ ਕੈਂਪ ਅਜਮੇਰ ਟ੍ਰੈਕ (ਰਾਜਸਥਾਨ) ਵਿਚ ਲੱਗਾ | ਐਸ.ਐਸ. ਬਾਜਵਾ ਸਕੂਲ ਦੇ ਵਿਦਿਆਰਥੀਆਂ ਦੀ ਅਗਵਾਈ ਸਕੂਲ ਦੀ ਏ.ਐਨ.ਓ. ਲੈਫਟੀਨੈਂਟ ਰੂਹੀ ਭਗਤ ...

ਪੂਰੀ ਖ਼ਬਰ »

ਦਯਾਨੰਦ ਸਕੂਲ 'ਚ ਫੈਂਸੀ ਡਰੈੱਸ ਤੇ ਡਾਂਸ ਮੁਕਾਬਲੇ ਕਰਵਾਏ

ਘਰੋਟਾ, 17 ਨਵੰਬਰ (ਸੰਜੀਵ ਗੁਪਤਾ)-ਦਯਾਨੰਦ ਇੰਟਰਨੈਸ਼ਨਲ ਪਬਲਿਕ ਸਕੂਲ ਘਰੋਟਾ ਵਿਖੇ ਪਿ੍ੰਸੀਪਲ ਰਚਨਾ ਅਹੂਜਾ ਦੀ ਪ੍ਰਧਾਨਗੀ ਹੇਠ ਬਾਲ ਦਿਵਸ ਦਾ ਆਯੋਜਨ ਕੀਤਾ ਗਿਆ | ਜਦ ਕਿ ਦਯਾਨੰਦ ਮੱਠ ਦੇ ਸੰਚਾਲਕ ਸਵਾਮੀ ਸਦਾਨੰਦ ਮਹਾਰਾਜ ਤੇ ਸਕੱਤਰ ਦਿਨੇਸ਼ ਸ਼ਾਸਤਰੀ ਉਚੇਚੇ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ 'ਚ ਸ਼ੂਗਰ ਰੋਕਥਾਮ ਸਬੰਧੀ ਸੈਮੀਨਾਰ

ਘਰੋਟਾ, 17 ਨਵੰਬਰ (ਸੰਜੀਵ ਗੁਪਤਾ)-ਕਮਿਊਨਿਟੀ ਹੈਲਥ ਸੈਂਟਰ ਘਰੋਟਾ ਵਿਖੇ ਐਸ.ਐਮ.ਓ. ਡਾ: ਬਿੰਦੂ ਗੁਪਤਾ ਦੀ ਰਹਿਨੁਮਾਈ ਹੇਠ ਬਲਾਕ ਪੱਧਰੀ ਸ਼ੂਗਰ ਰੋਕਥਾਮ ਸੈਮੀਨਾਰ ਆਯੋਜਿਤ ਹੋਇਆ | ਜਿਸ 'ਚ ਮੇਲ-ਫੀਮੇਲ ਫੀਲਡ ਸਟਾਫ਼ ਤੇ ਡਾਕਟਰਾਂ ਨੇ ਸ਼ਮੂਲੀਅਤ ਕੀਤੀ | ਐਸ.ਐਮ.ਓ. ਡਾ: ...

ਪੂਰੀ ਖ਼ਬਰ »

ਇੰਪਲਾਈਜ਼ ਫ਼ੈਡਰੇਸ਼ਨ ਬਿਜਲੀ ਬੋਰਡ ਦੀ ਮੀਟਿੰਗ

ਬਟਾਲਾ, 17 ਨਵੰਬਰ (ਕਾਹਲੋਂ)-ਬਿਜਲੀ ਮੁਲਾਜ਼ਮ ਦੀ ਸ਼ੋ੍ਰਮਣੀ ਜਥੇਬੰਦੀ ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਹੁਣ ਪਾਵਰਕਾਮ/ਟਰਾਂਸਕੋ ਪੰਜਾਬ ਦਿਹਾਤੀ ਮੰਡਲ ਪਠਾਨਕੋਟ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਵਿਨੋਦ ਠਾਕੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਨਰੈਣੀਪੁਰ ਤੋਂ ਸਜਾਏ ਨਗਰ ਕੀਰਤਨ ਦਾ ਨਜ਼ਾਰਾ ਤੱਕਣ ਲਈ ਉਮੜਿਆ ਸੰਗਤਾਂ ਦਾ ਇਕੱਠ

ਪੁਰਾਣਾ ਸ਼ਾਲਾ, 17 ਨਵੰਬਰ (ਗੁਰਵਿੰਦਰ ਸਿੰਘ ਗੁਰਾਇਆ)-ਬੇਸ਼ੱਕ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਜਨਮ ਦਿਹਾੜੇ 'ਤੇ ਸਿੱਖ ਸੰਗਤਾਂ ਵਲੋਂ ਹਰ ਸਾਲ ਹੀ ਪਿੰਡ ਪੱਧਰ 'ਤੇ ਬੜੇ ਉਤਸ਼ਾਹ ਨਾਲ ਮਨਾਏ ਜਾਂਦੇ ਸਨ | ਪਰ ਇਸ ਵਾਰ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ...

ਪੂਰੀ ਖ਼ਬਰ »

ਪੱਖੋਵਾਲ ਤੋਂ ਚੇਚੀਆਂ ਛੋੜੀਆਂ ਵਿਚਕਾਰ ਸੇਮ ਨਹਿਰ ਦੇ ਪੁਲ 'ਤੇ ਰੇਿਲੰਗ ਲਗਾਉਣ ਦੀ ਮੰਗ

ਪੁਰਾਣਾ ਸ਼ਾਲਾ, 17 ਨਵੰਬਰ (ਅਸ਼ੋਕ ਸ਼ਰਮਾ)-ਪਿੰਡ ਪੱਖੋਵਾਲ ਤੋਂ ਚੇਚੀਆਂ ਛੋੜੀਆਂ ਵਿਚਕਾਰ ਵਗਦੇ ਸੇਮ ਨਹਿਰ ਦੇ ਪੁਲ 'ਤੇ ਰੇਿਲੰਗ ਨਾ ਹੋਣ ਕਾਰਨ ਨਿੱਤ ਹਾਦਸੇ ਵਾਪਰ ਰਹੇ ਹਨ | ਪਰ ਸਬੰਧਿਤ ਵਿਭਾਗ ਕੋਈ ਧਿਆਨ ਨਹੀਂ ਦੇ ਰਿਹਾ | ਇਸ ਸਬੰਧੀ ਸਰਪੰਚ ਸਰਦਾਰੀ ਲਾਲ, ਸਰਪੰਚ ...

ਪੂਰੀ ਖ਼ਬਰ »

ਸੁਖਜਿੰਦਰ ਮੈਮੋਰੀਅਲ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ-ਚੇਅਰਮੈਨ ਸਵਿੰਦਰ ਸਿੰਘ ਗਿੱਲ ਵਲੋਂ ਉਦਘਾਟਨ

ਗੁਰਦਾਸਪੁਰ, 17 ਨਵੰਬਰ (ਆਰਿਫ਼)-ਸੁਖਜਿੰਦਰ ਮੈਮੋਰੀਅਲ ਸਕੂਲ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਜਿਸ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਇੰਜ: ਸਵਿੰਦਰ ਸਿੰਘ ਗਿੱਲ ਵਲੋਂ ਝੰਡਾ ਲਹਿਰਾ ਕੇ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਕੀਤਾ | ਇਸ ਮੀਟ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਦੁਨੀਆਂ ਵਿਚ ਅਮਨ, ਖੁਸ਼ਹਾਲੀ ਅਤੇ ਮੁਹੱਬਤ ਦਾ ਸੁਨੇਹਾ ਪਹੰੁਚਾਏਗਾ-ਡਾ: ਅਸ਼ਵਨੀ ਕੁਮਾਰ

ਗੁਰਦਾਸਪੁਰ, 17 ਨਵੰਬਰ (ਆਰਿਫ਼)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਖੋੋਲ੍ਹੇ ਗਏ ਕਰਤਾਰਪੁਰ ਲਾਂਘੇ 'ਤੇ ਸਾਬਕਾ ਕੇਂਦਰੀ ਕਾਨੰੂਨੀ ਮੰਤਰੀ ਡਾ: ਅਸ਼ਵਨੀ ਕੁਮਾਰ ਨੇ ਅੱਜ ਗੁਰਦਾਸਪੁਰ ਵਿਖੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਰਤਾਰਪੁਰ ...

ਪੂਰੀ ਖ਼ਬਰ »

ਐਮ.ਐਲ. ਪੁਰੀ ਹਾਈ ਸਕੂਲ 'ਚ ਗੀਤ ਮੁਕਾਬਲੇ ਕਰਵਾਏ

ਕਲਾਨੌਰ, 17 ਨਵੰਬਰ (ਸਤਵੰਤ ਸਿੰਘ ਕਾਹਲੋਂ)-ਸਥਾਨਕ ਕਸਬੇ ਦੇ ਐਮ.ਐਲ. ਪੁਰੀ ਚਿਲਡਰਨ ਹਾਈ ਸਕੂਲ 'ਚ ਪਿ੍ੰ: ਸਤਿਆ ਸਿੰਘ ਠਾਕੁਰ, ਰਾਮ ਸਿੰਘ ਠਾਕੁਰ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਠਾਕੁਰ ਅਤੇ ਸਲਾਹਕਾਰ ਅੰਮਿ੍ਤਾ ਠਾਕੁਰ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਲੰਬੜਦਾਰ ਸੰਪੂਰਨ ਸਿੰਘ ਭੂਣ ਦੀ ਪਤਨੀ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਪੁਰਾਣਾ ਸ਼ਾਲਾ, 17 ਨਵੰਬਰ (ਅਸ਼ੋਕ ਸ਼ਰਮਾ)-ਪੰਡੋਰੀ ਮਹੰਤਾਂ ਇਲਾਕੇ ਦੇ ਸੀਨੀਅਰ ਲੰਬੜਦਾਰ ਸੰਪੂਰਨ ਸਿੰਘ ਨੰੂ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਪ੍ਰਕਾਸ਼ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ | ਪ੍ਰਕਾਸ਼ ਕੌਰ ਦੇ ਦਿਹਾਂਤ 'ਤੇ ਉਨ੍ਹਾਂ ਸਪੁੱਤਰ ...

ਪੂਰੀ ਖ਼ਬਰ »

ਸਤੱਯੁਗ ਦਰਸ਼ਨ ਸੰਗੀਤ ਕਲਾ ਕੇਂਦਰ ਵਲੋਂ ਸੰਗੀਤਕ ਪ੍ਰਤੀਯੋਗਤਾ ਕਰਵਾਈ

ਬਟਾਲਾ, 17 ਨਵੰਬਰ (ਕਾਹਲੋਂ)-ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਸਤਯੁਗ ਦਰਸ਼ਨ ਸੰਗੀਤ ਕਲਾ ਕੇਂਦਰ ਜਲੰਧਰ ਦੁਆਰਾ 13ਵੀਂ ਸੰਗੀਤਕ ਪ੍ਰਤੀਯੋਗਤਾ ਭਾਗ ਪਹਿਲਾ ਕਰਵਾਈ ਗਈ, ਜਿਸ ਦਾ ਸ਼ੁਭ ਆਰੰਭ ਐੱਸ.ਡੀ.ਐੱਮ. ਬਲਵਿੰਦਰ ਸਿੰਘ, ਤਹਿਸੀਲਦਾਰ ਵਰਿਆਮ ਸਿੰਘ, ਨਰੇਸ਼ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ

ਕੋਟਲੀ ਸੂਰਤ ਮੱਲ੍ਹੀ, 17 ਨਵੰਬਰ (ਕੁਲਦੀਪ ਸਿੰਘ ਨਾਗਰਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਡਾ ਕੋਟਲੀ ਸੂਰਤ ਮੱਲ੍ਹੀ 'ਚ ਅੱਜ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜੋੜਿਆਂ ਦੀ ਸੇਵਾ ਸਿੱਖ ਭਾਈਚਾਰੇ ਕੋਲ

ਸ੍ਰੀ ਕਰਤਾਰਪੁਰ ਸਾਹਿਬ, (ਡੇਰਾ ਬਾਬਾ ਨਾਨਕ), 17 ਨਵੰਬਰ (ਧਰਮਿੰਦਰ ਸਿੰਘ ਬਾਠ)-ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਦੇ ਜੋੜਿਆਂ ਦੀ ਸੇਵਾ ਸਿੱਖ ਭਾਈਚਾਰੇ ਦੇ ਲੋਕ ਕਰ ਰਹੇ ਹਨ | ਸੰਗਤਾਂ ਦੇ ਜੋੜਿਆਂ ਦੀ ਸੇਵਾ ਕਰ ...

ਪੂਰੀ ਖ਼ਬਰ »

ਵਾਇਸ ਆਫ਼ ਪੰਜਾਬ ਦੀ ਗਾਇਕਾ ਨੇ ਮਹਾਂਮਾਈ ਦੇ ਜਾਗਰਣ ਮੌਕੇ ਬੰਨਿ੍ਹਆ ਰੰਗ

ਪੁਰਾਣਾ ਸ਼ਾਲਾ, 17 ਨਵੰਬਰ (ਅਸ਼ੋਕ ਸ਼ਰਮਾ)-ਪਿੰਡ ਟਾਂਡਾ ਦੀ ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਹਾਂਮਾਈ ਦਾ ਸਾਲਾਨਾ ਜਾਗਰਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ | ਇਸ ਸਬੰਧੀ ਪਿੰਡ ਦੇ ਸਰਪੰਚ ਡਾ: ਬਲਕਾਰ ਸਿੰਘ, ਸੁਖਦੇਵ ਸਿੰਘ ਵਣ ਗਾਰਡ, ਸਤਨਾਮ ...

ਪੂਰੀ ਖ਼ਬਰ »

ਸਵਾ ਕਰੋੜ ਦੀ ਲਾਗਤ ਨਾਲ ਨਿਰਮਾਣ ਹੋ ਰਹੇ ਕੂੜਾ ਡੰਪ ਪ੍ਰਾਜੈਕਟ ਦਾ ਕੈਬਨਿਟ ਮੰਤਰੀ ਵਲੋਂ ਜਾਇਜ਼ਾ

ਕਲਾਨੌਰ, 17 ਨਵੰਬਰ (ਪੁਰੇਵਾਲ)-ਸਥਾਨਕ ਕਸਬੇ ਦੀ ਡੇਰਾ ਬਾਬਾ ਨਾਨਕ ਮਾਰਗ 'ਤੇ 354 ਨੰਬਰ ਨੈਸ਼ਨਲ ਹਾਈਵੇਅ 'ਤੇ ਸਥਿਤ ਪੰਚਾਇਤੀ ਜ਼ਮੀਨ 'ਚ ਨਿਰਮਾਣ ਹੋ ਰਹੇ ਕੂੜਾ ਡੰਪ ਪ੍ਰਾਜੈਕਟ ਦਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜਾਇਜ਼ਾ ਲਿਆ ਗਿਆ | ਵਰਣਨਯੋਗ ਹੈ ...

ਪੂਰੀ ਖ਼ਬਰ »

ਸੀਵਰੇਜ ਬਲਾਕ ਹੋਣ ਕਾਰਨ ਆਰੀਆ ਨਗਰ ਦੇ ਲੋਕ ਪ੍ਰੇਸ਼ਾਨ

ਦੀਨਾਨਗਰ, 17 ਨਵੰਬਰ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਦੇ ਆਰੀਆ ਨਗਰ ਖੇਤਰ ਵਿਚ ਸੀਵਰੇਜ ਦੇ ਬਲਾਕ ਹੋਣ ਕਾਰਨ ਵਾਰਡ ਦੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਾਰਡ ਦੇ ਕੌਾਸਲਰ ਤੇ ਮਾਨਵ ਅਧਿਕਾਰ ਵਰਕਰ ਸੁਨੀਲ ਦੱਤ ਨੇ ਜਾਰੀ ਇਕ ਪ੍ਰੈਸ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ 'ਚ ਸਲੋਗਨ ਲਿਖਣ ਦੀ ਪ੍ਰਤੀਯੋਗਤਾ ਕਰਵਾਈ

ਬਟਾਲਾ, 17 ਨਵੰਬਰ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫਾਰ ਗਰਲਜ਼ ਬਟਾਲਾ ਦੇ ਪਿ੍ੰਸੀਪਲ ਪ੍ਰੋ: ਡਾ. ਸ੍ਰੀਮਤੀ ਨੀਰੂ ਚੱਡਾ ਦੇ ਨਿਰਦੇਸ਼ਾਂ ਅਨੁਸਾਰ ਦਇਆਨੰਦ ਸਟੱਡੀਜ਼ ਸੈਂਟਰ ਵਲੋਂ 'ਆਰੀਆ ਸਮਾਜ ਦੀ ਸਮਾਜ ਨੂੰ ਦੇਣ' ਵਿਸ਼ੇ ਉੱਪਰ ਸਲੋਗਨ ਲਿਖਣ ਦੀ ...

ਪੂਰੀ ਖ਼ਬਰ »

ਫ਼ਿਦਾ ਬਟਾਲਵੀ ਦੀਆਂ ਦੋ ਪੁਸਤਕਾਂ ਰਿਲੀਜ਼

ਬਟਾਲਾ, 17 ਨਵੰਬਰ (ਕਾਹਲੋਂ)-ਬਟਾਲਾ ਵਾਸੀ ਬਾਲੀਵੁੱਡ ਗੀਤਕਾਰ ਫ਼ਿਦਾ ਬਟਾਲਵੀ (ਕੇ. ਸ਼ਰਨਜੀਤ ਸਿੰਘ) ਦੀਆਂ ਫ਼ਿਲਮੀ ਗੀਤਾਂ ਦੀਆਂ ਦੋ ਪੁਸਤਕਾਂ 'ਜ਼ਿੰਦਗੀ ਦਾ ਸਫ਼ਰ' ਅਤੇ 'ਇਸ਼ਕ ਇਬਾਦਤ-ਮਹਾਂ ਸ਼ਵਰਾਂ' ਨੂੰ ਮੁਬੰਈ ਵਿਖੇ ਡੀ.ਜੀ.ਪੀ. ਪਰਮਬੀਰ ਸਿੰਘ ਨੇ ਰਿਲੀਜ਼ ...

ਪੂਰੀ ਖ਼ਬਰ »

ਸ਼ੂਗਰ ਮਿੱਲ ਪਨਿਆੜ ਵਿਖੇ ਮੀਟਿੰਗ ਹੋਈ

ਦੀਨਾਨਗਰ, 17 ਨਵੰਬਰ (ਸ਼ਰਮਾ/ਸੰਧੂ/ਸੋਢੀ)-ਸ਼ੂਗਰ ਮਿੱਲ ਪਨਿਆੜ ਵਿਖੇ ਅੱਜ ਮਿੱਲ ਦੇ ਜਨਰਲ ਮੈਨੇਜਰ ਸੁਰਿੰਦਰ ਪਾਲ ਦੀ ਪ੍ਰਧਾਨਗੀ 'ਚ ਮੀਟਿੰਗ ਹੋਈ ਜਿਸ ਵਿਚ ਸਾਰੇ ਵਿਭਾਗਾਂ ਦੇ ਮੁਖੀ ਤੇ ਸਮੂਹ ਫ਼ੀਲਡ ਸਟਾਫ਼ ਹਾਜ਼ਰ ਹੋਇਆ | ਇਸ ਮੀਟਿੰਗ 'ਚ ਸੀਜ਼ਨ 2019-20 ਦੇ ਪਿੜਾਈ ...

ਪੂਰੀ ਖ਼ਬਰ »

ਬੇਰਿੰਗ ਕਾਲਜੀਏਟ 'ਚ ਬਾਲ ਦਿਵਸ ਮਨਾਇਆ

ਬਟਾਲਾ, 17 ਨਵੰਬਰ (ਕਾਹਲੋਂ)-ਸਥਾਨਕ ਬੇਰਿੰਗ ਕਾਲਜੀਏਟ ਸਕੂਲ ਬਟਾਲਾ ਵਿਖੇ ਪਿ੍ੰਸੀਪਲ ਡਾ. ਰਾਜਨ ਚੌਧਰੀ ਦੀ ਪ੍ਰਧਾਨਗੀ ਹੇਠ ਬਾਲ ਦਿਵਸ ਮਨਾਇਆ ਗਿਆ, ਜਿਸ 'ਚ ਪਿ੍ੰਸੀਪਲ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਬਾਈਬਲ 'ਚੋਂ ਆਇਤਾਂ ...

ਪੂਰੀ ਖ਼ਬਰ »

40 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਡਮਟਾਲ, 17 ਨਵੰਬਰ (ਰਾਕੇਸ਼ ਕੁਮਾਰ)-ਇੰਦੋਰਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਅੱਜ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੰੂ 40 ਹਜ਼ਾਰ ਮਿਲੀਲੀਟਰ ਨਾਜਾਇਜ਼ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੰੂ ਅਗਵਾਹ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ

ਸੁਜਾਨਪੁਰ, 17 ਨਵੰਬਰ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਇਕ ਨਬਾਲਗ ਲੜਕੀ ਨੰੂ ਵਿਆਹ ਦਾ ਝਾਂਸਾ ਦੇ ਕੇ ਅਗਵਾਹ ਕਰਨ ਦੇ ਮਾਮਲੇ 'ਚ ਇਕ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸੁਜਾਨਪੁਰ ਥਾਣਾ ਮੁਖੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਨਬਾਲਗ ...

ਪੂਰੀ ਖ਼ਬਰ »

ਮਾਤਾ ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਨੇ ਸਮਿਤੀ ਨੂੰ ਦਿੱਤੀ ਸਹਾਇਤਾ ਰਾਸ਼ੀ

ਪਠਾਨਕੋਟ, 17 ਨਵੰਬਰ (ਸੰਧੂ)-ਗੋਪਾਲ ਧਾਮ ਗਊਸ਼ਾਲਾ ਵਿਖੇ ਗਊ ਸੇਵਾ ਸਮਿਤੀ ਵਲੋਂ ਸਮਿਤੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਕਾਰ ਸੇਵਾ ਕੀਤੀ ਗਈ | ਇਸ ਮੌਕੇ ਮਾਤਾ ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਦੇ ਪ੍ਰਧਾਨ ਵਿਨੋਦ ਕੁਮਾਰ ਮਲਹੋਤਰਾ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਗੁਰਦੁਆਰਾ ਅਕਾਲ ਉਸਤਤ ਸਾਹਿਬ ਭਾਈ ਗੁਰਦਿੱਤ ਸਿੰਘ ਵਾਲਾ ਵਿਖੇ ਸਮਾਗਮ

ਪਠਾਨਕੋਟ, 17 ਨਵੰਬਰ (ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਅਕਾਲ ਉਸਤਤ ਸਾਹਿਬ ਭਾਈ ਗੁਰਦਿੱਤ ਸਿੰਘ ਵਾਲਾ ਸਾਹਿਬ ਵਿਖੇ ਸਮਾਗਮ ਕਰਵਾਇਆ | ਜਿਸ 'ਚ ਕਥਾਵਾਚਕ ਭਾਈ ਚਰਨਜੀਤ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ...

ਪੂਰੀ ਖ਼ਬਰ »

ਕਿ੍ਸ਼ਨ ਕਿਰਪਾ ਪਰਿਵਾਰ ਤੇ ਹੰਸਨੀ ਸੰਸਥਾ ਵਲੋਂ ਗਊ ਸੇਵਾ ਸੰਗਠਨ ਨੂੰ ਤਰਪਾਲਾਂ ਭੇਟ

ਪਠਾਨਕੋਟ, 17 ਨਵੰਬਰ (ਆਰ. ਸਿੰਘ)-ਕਿ੍ਸ਼ਨ ਕਿਰਪਾ ਪਰਿਵਾਰ ਅਤੇ ਹੰਸਨੀ ਸੰਸਥਾ ਵਲੋਂ ਡੇਅਰੀਵਾਲ ਪਠਾਨਕੋਟ ਵਿਖੇ ਸਥਿਤ ਗਊਸ਼ਾਲਾ ਵਿਚ ਗਊ ਸੇਵਾ ਸੰਗਠਨ ਦੀ ਚੇਅਰਪਰਸਨ ਅਨੂਪਮ ਗੰਡੋਤਰਾ ਦੀ ਅਗਵਾਈ 'ਚ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਹੰਸਨੀ ਅਤੇ ਕਿ੍ਸ਼ਨ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਦੀ ਸੂਬਾ ਪੱਧਰੀ ਕਨਵੈੱਨਸ਼ਨ

ਪਠਾਨਕੋਟ, 17 ਨਵੰਬਰ (ਆਰ. ਸਿੰਘ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਦੀ ਰਾਜ ਪੱਧਰੀ ਕਨਵੈੱਨਸ਼ਨ ਬ੍ਰਾਹਮਣ ਸਭਾ ਪਠਾਨਕੋਟ ਵਿਚ ਮੁੱਖ ਪ੍ਰਬੰਧਕ ਸ਼ਾਮ ਲਾਲ ਸ਼ਰਮਾ ਦੀ ਪ੍ਰਧਾਨਗੀ ਵਿਚ ਹੋਈ | ਜਿਸ 'ਚ ਰਾਜ ਦੇ ਵੱਖ ਵੱਖ ਜ਼ਿਲਿ੍ਹਆਂ ਤੋਂ ਆਏ ਪ੍ਰਤੀਨਿਧੀਆਾ ਨੇ ...

ਪੂਰੀ ਖ਼ਬਰ »

ਸੀ.ਐਸ.ਸੀ. ਵੀ.ਐਲ.ਈ. ਸੁਸਾਇਟੀ ਦਾ ਵਫਦ ਸੂਬਾ ਪ੍ਰਧਾਨ ਨੂੰ ਮਿਲਿਆ

ਪਠਾਨਕੋਟ, 17 ਨਵੰਬਰ (ਸੰਧੂ)-ਸੀ.ਐਸ.ਸੀ ਵੀ.ਐਲ.ਈ ਸੁਸਾਇਟੀ ਪਠਾਨਕੋਟ ਦਾ ਇਕ ਵਫਦ ਪ੍ਰਧਾਨ ਅਨੁਜ ਸ਼ਰਮਾ ਦੀ ਅਗਵਾਈ ਵਿਚ ਸੀ.ਐਸ.ਸੀ. ਦੇ ਸੂਬਾ ਪ੍ਰਧਾਨ ਜਸਪਾਲ ਸਿੰਘ ਨੂੰ ਮਿਲਿਆ ਅਤੇ ਸੁਵਿਧਾ ਕੇਂਦਰ ਇੰਚਾਰਜ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ | ਇਸ ...

ਪੂਰੀ ਖ਼ਬਰ »

ਰੀਮਾ ਇੰਟਰਨੈਸ਼ਨਲ ਸਕੂਲ 'ਚ ਮੇਲਾ ਲਗਾਇਆ

ਪਠਾਨਕੋਟ, 17 ਨਵੰਬਰ (ਚੌਹਾਨ)-ਰੀਮਾ ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਵਿੰਨੀ ਔਨਮ ਦੀ ਪ੍ਰਧਾਨਗੀ ਹੇਠ ਮੇਲਾ ਲਗਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਮਨਮੋਹਕ ਰੰਗਾਰੰਗ ਪ੍ਰੋਗਰਾਮ ਦੇਸ਼ ਭਗਤੀ ਦੇ ਗੀਤ, ਕਪਲ ਡਾਂਸ, ਸਕਿੱਟ, ਭੰਗੜਾ, ਗਿੱਧਾ ਪੇਸ਼ ...

ਪੂਰੀ ਖ਼ਬਰ »

ਚੰਦਰਪਾਲ ਦਾ 6ਵਾਂ ਸ਼ਹੀਦੀ ਦਿਹਾੜਾ ਮਨਾਇਆ

ਬਮਿਆਲ, 17 ਨਵੰਬਰ (ਰਾਕੇਸ਼ ਸ਼ਰਮਾ)- ਭਾਰਤ-ਪਾਕਿਸਤਾਨ ਸਰਹੱਦ ਤੇ ਸਥਿਤ ਪਿੰਡ ਮਨਵਾਲ ਤੋਂ ਭਾਰਤੀ ਸੈਨਾ ਦੇ 7 ਮੈਕ ਯੂਨਿਟ ਦੇ ਅਧੀਨ ਸ਼ਹੀਦ ਹੋਏ ਨਾਇਕ ਚੰਦਰ ਪਾਲ ਦਾ 6ਵਾਂ ਸ਼ਹੀਦੀ ਦਿਵਸ ਮਨਾਇਆ ਗਿਆ¢ ਜਿਸ ਦੀ ਪ੍ਰਧਾਨਗੀ ਸਰਪੰਚ ਵਿਸ਼ਾਲ ਸਿੰਘ ਵਲੋਂ ਕੀਤੀ ਗਈ¢ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸਿੰਘ ਸਭਾ ਦਸਮੇਸ਼ ਵਿਖੇ ਗੁਰਮਤਿ ਸਮਾਗਮ

ਪਠਾਨਕੋਟ, 17 ਨਵੰਬਰ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਸਿੰਘ ਸਭਾ ਦਸਮੇਸ਼ ਗਾਰਡਨ ਕਲੋਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ...

ਪੂਰੀ ਖ਼ਬਰ »

ਸਮਾਰਟ ਸਕੂਲ ਭੋਆ ਵਿਖੇ ਜ਼ਿਲ੍ਹਾ ਪੱਧਰੀ ਆਨਲਾਈਨ ਪ੍ਰਸ਼ਨੋਤਰੀ ਮੁਕਾਬਲੇ

ਨਰੋਟ ਮਹਿਰਾ, 17 ਨਵੰਬਰ (ਸੁਰੇਸ਼ ਕੁਮਾਰ)-ਪੰਜਾਬ ਆਈ.ਸੀ.ਟੀ. ਐਜੂਕੇਸ਼ਨ ਸੁਸਾਇਟੀ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ) ਬਲਬੀਰ ਸਿੰਘ ਦੇ ਨਿਰਦੇਸ਼ਾਂ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੋਆ ਵਿਖੇ ਪਿ੍ੰਸੀਪਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX