ਤਾਜਾ ਖ਼ਬਰਾਂ


ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  14 minutes ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  36 minutes ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 1 hour ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 1 hour ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 1 hour ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 1 hour ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਜਲੰਧਰ, 23 ਫਰਵਰੀ- ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਦੇ ਨਕੋਦਰ ਰੋਡ ਨੇੜੇ ਸਥਿਤ ਇੱਕ ਫ਼ਰਨੀਚਰ ਦੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ 'ਤੇ...
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 1 hour ago
ਕਿਸ਼ਨਗੜ੍ਹ/ਕਾਲਾ ਬੱਕਰਾ, 23 ਫਰਵਰੀ (ਹੁਸਨ ਲਾਲ)- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਕੌਮੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਅਤੇ ਕੌਮੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਦੇ ਵਿਰੁੱਧ ਅੱਜ ਭੀਮ ਆਰਮੀ...
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 1 hour ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਪੰਜਾਬ ਦੇ ਅਧਿਆਪਕਾਂ ਦੀਆਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਾਉਣ ਲਈ ਅਧਿਆਪਕ ਦਲ ਨੇ ਜਥੇਬੰਦੀ ਦਾ ਢਾਂਚਾ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਸੂਬਾ ਪੱਧਰੀ...
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 2 hours ago
ਪਟਨਾ, 23 ਫਰਵਰੀ- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭੀਮ ਆਰਮੀ ਚੀਫ਼ ਚੰਦਰਸ਼ੇਖਰ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸੇ ਨੂੰ ਲੈ ਕੇ ਬਿਹਾਰ ਦੀ ਰਾਜਧਾਨੀ ਪਟਨਾ...
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 2 hours ago
ਅਹਿਮਦਾਬਾਦ, 23 ਫਰਵਰੀ - ਗੁਜਰਾਤ ਦੇ ਵਡੌਦਰਾ 'ਚ ਪੈਂਦੇ ਰਾਨੂ-ਮਾਹੂਵਡ ਰੋਡ 'ਤੇ ਇੱਕ ਟਰੱਕ ਅਤੇ ਟੈਂਪੂ ਟਰੈਵਲ ਦੀ ਟੱਕਰ ਵਿਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 3 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 3 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 3 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 3 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 3 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  1 day ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  1 day ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  1 day ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਪੰਜਾਬ / ਜਨਰਲ

ਡਾ: ਹਮਦਰਦ ਦੀਆਂ ਐਲਬਮਾਂ 'ਸੰਵੇਦਨਾ', 'ਦਾਸਤਾਨ', 'ਦਰਦ-ਏ-ਦਿਲ' ਤੇ 'ਜੁਗਨੂੰ' ਰਿਲੀਜ਼

• 'ਦੂਸ਼ਿਤ ਹੋ ਰਹੇ ਵਾਤਾਵਰਨ ਤੇ ਪਾਣੀ ਸਮੇਤ ਵਧਦੀ ਆਬਾਦੀ ਰੋਕਣ ਲਈ ਗੰਭੀਰ ਯਤਨਾਂ ਦੀ ਲੋੜ'

• ਕਿਹਾ, ਲੋਕਾਂ ਦਾ ਪਿਆਰ ਤੇ ਜਿੱਤਿਆ ਵਿਸ਼ਵਾਸ 'ਅਜੀਤ' ਸਮੂਹ ਦੀ ਵੱਡੀ ਪ੍ਰਾਪਤੀ

ਭੱਠਲ, ਸਿੰਗਲਾ, ਢੀਂਡਸਾ, ਚੀਮਾ ਤੇ ਬਿੱਟੂ ਸਮੇਤ ਵੱਡੀ ਗਿਣਤੀ 'ਚ ਸ਼ਖ਼ਸੀਅਤਾਂ ਨੇ ਸਮਾਗਮ 'ਚ ਕੀਤੀ ਸ਼ਮੂਲੀਅਤ

ਬਰਨਾਲਾ, 17 ਨਵੰਬਰ (ਸੁਖਵਿੰਦਰ ਸਿੰਘ ਫੁੱਲ, ਗੁਰਪ੍ਰੀਤ ਸਿੰਘ ਲਾਡੀ, ਰਘਵੀਰ ਸਿੰਘ ਚੰਗਾਲ, ਪਰਮਜੀਤ ਸਿੰਘ ਕੁਠਾਲਾ, ਧੀਰਜ ਪਸ਼ੌਰੀਆ)-ਪ੍ਰਸਿੱਧ ਸ਼ਾਇਰ ਸ.ਸ. ਮੀਸ਼ਾ ਦੀ ਸ਼ਾਇਰੀ 'ਤੇ ਆਧਾਰਿਤ 'ਅਜੀਤ' ਪ੍ਰਕਾਸ਼ਨ ਸਮੂਹ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਗਾਇਨ ਕੀਤੀਆਂ ਗ਼ਜ਼ਲਾਂ ਦੀਆਂ ਚਾਰ ਐਲਬਮਾਂ 'ਜੁਗਨੰੂ, 'ਦਾਸਤਾਨ', 'ਸੰਵੇਦਨਾ' ਅਤੇ 'ਦਰਦ-ਏ ਦਿਲ' ਵਾਈ.ਐਸ. ਕਾਲਜ ਹੰਡਿਆਇਆ ਦੇ ਆਡੀਟੋਰੀਅਮ 'ਚ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਿਲੀਜ਼ ਕੀਤੀਆਂ ਗਈਆਂ | ਇਸ ਦੌਰਾਨ ਐਲਬਮਾਂ ਦੇ ਰੀਲੀਜ਼ ਸਮਾਰੋਹ ਅਤੇ 'ਅਜੀਤ' ਉੱਪ-ਦਫ਼ਤਰ ਸੰਗਰੂਰ ਤੇ ਬਰਨਾਲਾ ਦੀ 11ਵੀਂ ਵਰੇ੍ਹਗੰਢ ਮੌਕੇ ਸੰਬੋਧਨ ਕਰਦਿਆਂ ਡਾ: ਬਰਜਿੰਦਰ ਸਿੰਘ ਹਮਦਰਦ ਨੇ ਕਿਹਾ ਕਿ ਪੰਜਾਬ ਦਾ ਦੂਸ਼ਿਤ ਹੋ ਰਿਹਾ ਵਾਤਾਵਰਨ ਤੇ ਪਾਣੀ ਸਮੇਤ ਦਿਨੋਂ ਦਿਨ ਵਧਦੀ ਆਬਾਦੀ ਗੰਭੀਰ ਸਮੱਸਿਆ ਹੈ, ਜਿਸ ਬਾਰੇ ਗੰਭੀਰ ਯਤਨਾਂ ਤੇ ਇੱਛਾ ਸ਼ਕਤੀ ਦੀ ਜ਼ਰੂਰਤ ਹੈ | ਮਾਲਵੇ ਵਿਚ ਹਵਾ ਤੇ ਪਾਣੀ ਦੇ ਪ੍ਰਦੂਸ਼ਣ ਨੂੰ ਸਾਰੇ ਜਾਗਰੂਕ ਲੋਕਾਂ ਲਈ ਵੱਡੀ ਸੋਚਣ ਵਾਲੀ ਸਮੱਸਿਆ ਦੱਸਦਿਆਂ ਡਾ: ਹਮਦਰਦ ਨੇ ਕਿਹਾ ਕਿ ਹਵਾ ਤੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੇ ਉਪਰਾਲੇ ਸਾਡੇ ਸਭਨਾਂ ਦੇ ਏਜੰਡੇ 'ਚ ਸ਼ਾਮਿਲ ਹੋਣੇ ਚਾਹੀਦੇ ਹਨ | ਉਨ੍ਹਾਂ ਬੇਬਾਕੀ ਨਾਲ ਕਿਹਾ ਕਿ ਇਨ੍ਹਾਂ ਦਰਪੇਸ਼ ਸਮੱਸਿਆਵਾਂ ਨੂੰ ਕਿਸੇ ਵੀ ਸਰਕਾਰ ਨੇ ਗੰਭੀਰਤਾ ਨਾਲ ਨਹੀਂ ਲਿਆ | ਗ਼ੁਰਬਤ ਤੇ ਬੇਰੁਜ਼ਗਾਰੀ ਵਰਗੀਆਂ ਸਮਾਜਿਕ ਸਮੱਸਿਆਵਾਂ ਨੂੰ ਕਿਸੇ ਨਾ ਕਿਸੇ ਰੂਪ 'ਚ ਵਧਦੀ ਆਬਾਦੀ ਵਰਗੇ ਮੁੱਦਿਆਂ ਨਾਲ ਜੁੜੀਆਂ ਸਮੱਸਿਆਵਾਂ ਦੱਸਦਿਆਂ ਡਾ: ਹਮਦਰਦ ਨੇ ਕਿਹਾ ਕਿ ਸਮਾਜ ਤੇ ਸਰਕਾਰਾਂ ਨੂੰ ਇਸ ਪਾਸੇ ਵੱਲ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ | ਸੰਗਰੂਰ ਤੇ ਬਰਨਾਲਾ ਸਮੇਤ ਸਮੁੱਚੇ ਮਾਲਵਾ ਇਲਾਕੇ ਨੂੰ ਮਾਣਮੱਤੀ ਪੰਜਾਬੀ ਵਿਰਾਸਤ ਦਾ ਪੰਘੂੜਾ ਦੱਸਦਿਆਂ ਡਾ: ਹਮਦਰਦ ਨੇ ਕਿਹਾ ਕਿ ਇਸ ਿਖ਼ੱਤੇ ਦੀ ਮਾਣਮੱਤੀ ਵਿਰਾਸਤ ਤੇ ਮੋਹ ਦੀਆਂ ਤੰਦਾਂ ਸਦਕਾ ਹੀ ਉਨ੍ਹਾਂ ਜਲੰਧਰ ਜਾਂ ਚੰਡੀਗੜ੍ਹ ਦੀ ਬਜਾਏ ਇਹ ਐਲਬਮਾਂ ਰਿਲੀਜ਼ ਕਰਨ ਲਈ ਬਰਨਾਲਾ ਨੂੰ ਤਰਜ਼ੀਹ ਦਿੱਤੀ | ਉਨ੍ਹਾਂ ਅਦਾਰਾ 'ਅਜੀਤ' ਨਾਲ ਸਬੰਧਿਤ ਪੱਤਰਕਾਰਾਂ ਵਲੋਂ ਲੋਕਾਂ 'ਚ ਬਣਾਈ ਭਰੋਸੇਯੋਗਤਾ ਤੇ ਪਿਆਰ ਦੀ ਚਰਚਾ ਕਰਦਿਆਂ ਕਿਹਾ ਕਿ 'ਅਜੀਤ' ਆਪਣੀ ਇਮਾਨਦਾਰੀ ਤੇ ਨਿਰਪੱਖਤਾ ਨਾਲ ਲੋਕਾਂ 'ਚ ਆਪਣਾ ਵਿਸ਼ਵਾਸ ਇੰਜ ਹੀ ਬਰਕਰਾਰ ਰੱਖੇਗਾ | ਡਾ: ਹਮਦਰਦ ਨੇ ਕਿਹਾ ਕਿ ਹਰ ਵਿਅਕਤੀ ਦੇ ਆਪਣੇ ਵਿਚਾਰ ਹੁੰਦੇ ਹਨ ਤੇ ਕਿਸੇ ਦੇ ਵਿਚਾਰਾਂ ਨਾਲ ਸਹਿਮਤ ਹੋਣਾ ਕੋਈ ਜ਼ਰੂਰੀ ਨਹੀਂ ਹੁੰਦਾ ਪ੍ਰੰਤੂ ਫਿਰ ਵੀ ਪੰਜਾਬੀਆਂ ਨੇ 'ਅਜੀਤ' ਨਾਲ ਜੋ ਵਿਸ਼ਵਾਸ ਪ੍ਰਗਟਾਇਆ ਹੈ ਉਹ 'ਅਜੀਤ' ਦੀ ਵੱਡੀ ਪ੍ਰਾਪਤੀ ਹੈ | ਡਾ: ਹਮਦਰਦ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਸੇਵਾ ਲਈ 'ਅਜੀਤ' ਦੀ ਪ੍ਰਤੀਬੱਧਤਾ ਦੁਹਰਾਉਂਦਿਆਂ ਸਪੱਸ਼ਟ ਕੀਤਾ ਕਿ ਪੰਜਾਬ ਦੀ ਬਿਹਤਰੀ ਲਈ 'ਅਜੀਤ' ਆਪਣੀ ਜ਼ਿੰਮੇਵਾਰੀ ਪੂਰੀ ਬੇਬਾਕੀ ਤੇ ਗੰਭੀਰਤਾ ਨਾਲ ਨਿਭਾਉਂਦਾ ਰਹੇਗਾ | ਉਨ੍ਹਾਂ ਸਮਾਗਮ 'ਚ ਹਾਜ਼ਰ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨਾਲ ਆਪਣੇ ਪਰਿਵਾਰਕ ਸਬੰਧਾਂ ਦੀ ਚਰਚਾ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਤੇ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਮਰਹੂਮ ਸੰਤ ਰਾਮ ਸਿੰਗਲਾ ਨਾਲ ਲੰਬੇ ਸਮੇਂ ਤੋਂ ਨਿੱਘੇ ਸਬੰਧਾਂ ਨੂੰ ਯਾਦ ਕੀਤਾ |
ਡਾ: ਹਮਦਰਦ ਦੀ ਅਗਵਾਈ ਹੇਠ 'ਅਜੀਤ' ਪਿੰਡਾਂ ਦੀਆਂ ਸੱਥਾਂ ਤੇ ਖੁੰਢਾਂ ਦੀ ਰੌਣਕ ਬਣਿਆ-ਬੀਬੀ ਭੱਠਲ
ਸਾਬਕਾ ਮੁੱਖ ਮੰਤਰੀ ਤੇ ਪੰਜਾਬ ਯੋਜਨਾ ਬੋਰਡ ਦੇ ਉੱਪ-ਚੇਅਰਮੈਨ ਬੀਬੀ ਰਜਿੰਦਰ ਕੌਰ ਭੱਠਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ 'ਅਜੀਤ' ਡਾ: ਬਰਜਿੰਦਰ ਸਿੰਘ ਹਮਦਰਦ ਦੀ ਅਗਵਾਈ ਹੇਠ ਬਿਖੜੇ ਪੈਂਡੇ ਸਰ ਕਰਦਿਆਂ ਅੱਜ ਪੰਜਾਬ ਦੇ ਪਿੰਡਾਂ ਦੀਆਂ ਸੱਥਾਂ ਤੇ ਖੁੰਢਾਂ ਦੀ ਰੌਣਕ ਬਣ ਗਿਆ ਹੈ | ਇਸ ਅਖ਼ਬਾਰ ਨੇ ਗਰੀਬਾਂ, ਮਜ਼ਲੂਮਾਂ ਤੇ ਔਰਤਾਂ ਦੇ ਹੱਕ 'ਚ ਜਿਸ ਬੇਬਾਕੀ ਨਾਲ ਆਵਾਜ਼ ਉਠਾਈ ਹੈ ਉਸ ਲਈ ਡਾ: ਹਮਦਰਦ ਤੇ ਉਨ੍ਹਾਂ ਦੀ ਇਮਾਨਦਾਰ ਟੀਮ ਮੁਬਾਰਕਬਾਦ ਦੀ ਹੱਕਦਾਰ ਹੈ | ਉਨ੍ਹਾਂ ਡਾ: ਹਮਦਰਦ ਨੂੰ ਇਕ ਤਿਆਗੀ ਤੇ ਨਿਡਰ ਇਨਸਾਨ ਦੱਸਦਿਆਂ ਉਨ੍ਹਾਂ ਵਲੋਂ ਪੰਜਾਬ ਦੀ ਬਿਹਤਰੀ ਲਈ ਰਾਜ ਸਭਾ ਵਰਗੀ ਵੱਕਾਰੀ ਸੀਟ ਛੱਡ ਕੇ ਸਥਾਪਿਤ ਕੀਤੇ ਨਵੇਂ ਕੀਰਤੀਮਾਨ ਦਾ ਵਿਸ਼ੇਸ਼ ਤੌਰ 'ਤੇ ਵਰਣਨ ਕੀਤਾ | ਬੀਬੀ ਭੱਠਲ ਨੇ ਡਾ: ਹਮਦਰਦ ਦੀ ਗਾਇਕੀ 'ਚ ਝਲਕਦੇ ਦਰਦ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਅੰਦਰਲਾ ਛੁਪਿਆ ਦਰਦ ਅੱਜ ਗ਼ਜ਼ਲਾਂ ਦੇ ਰੂਪ 'ਚ ਸਾਹਮਣੇ ਆ ਗਿਆ ਹੈ |
ਡਾ: ਹਮਦਰਦ ਦੀਆਂ ਸਿੱਖਿਆਵਾਂ ਨੇ ਸਿਆਸੀ ਪਿੜ 'ਚ ਤੁਰਨਾ ਸਿਖਾਇਆ-ਸਿੰਗਲਾ
ਸੂਬੇ ਦੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਡਾ: ਹਮਦਰਦ ਨੇ ਮੇਰੇ ਪਿਤਾ ਸੰਤ ਰਾਮ ਸਿੰਗਲਾ ਦੇ ਨਜ਼ਦੀਕੀ ਦੋਸਤ ਹੁੰਦਿਆਂ ਜੋ ਸਿੱਖਿਆਵਾਂ ਮੈਨੂੰ ਦਿੱਤੀਆਂ ਉਹ ਮੇਰੇ ਜੀਵਨ 'ਚ ਮੇਰੀ ਸਿਆਸੀ ਕਾਮਯਾਬੀ ਦਾ ਵੱਡਾ ਸਰੋਤ ਹੋ ਨਿੱਬੜੀਆਂ | ਉਨ੍ਹਾਂ ਡਾ: ਹਮਦਰਦ ਨੂੰ ਇਕ ਨਿਡਰ ਸੰਪਾਦਕ ਤੇ ਪੰਜਾਬੀ ਗਾਇਕੀ ਦਾ ਵੱਡਾ ਥੰਮ ਦੱਸਦਿਆਂ ਕਿਹਾ ਕਿ ਉਨ੍ਹਾਂ ਪਹਿਲਾਂ ਦਿ੍ਸ਼ਟੀ ਤੇ ਫਿਰ ਪੰਜਾਬੀ ਟਿ੍ਬਿਊਨ ਅਤੇ ਹੁਣ 'ਅਜੀਤ' ਦੀ ਸੰਪਾਦਨਾ ਕਰਦਿਆਂ ਜਿਸ ਪ੍ਰਤੀਬੱਧਤਾ ਨਾਲ ਪੰਜਾਬੀ ਪੱਤਰਕਾਰਤਾ ਦੀ ਸੇਵਾ ਕੀਤੀ ਹੈ ਉਸ ਤੋਂ ਉਨ੍ਹਾਂ ਦੇ ਵਿਅਕਤੀਤਵ ਨੂੰ ਪ੍ਰੀਭਾਸ਼ਿਤ ਕਰਨਾ ਮੇਰੇ ਵਰਗੇ ਲਈ ਬਹੁਤ ਮੁਸ਼ਕਿਲ ਹੈ | ਉਨ੍ਹਾਂ ਕਰਤਾਰਪੁਰ 'ਚ ਜੰਗੇ ਆਜ਼ਾਦੀ ਦੇ ਸ਼ਹੀਦਾਂ ਦੀ ਵਿਲੱਖਣ ਯਾਦਗਾਰ ਉਸਾਰਨ 'ਚ ਨਿਭਾਈ ਮੋਹਰੀ ਭੂਮਿਕਾ ਲਈ ਡਾ: ਹਮਦਰਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯਾਦਗਾਰ ਦੇਸ਼ ਦੀ ਜੰਗੇ ਆਜ਼ਾਦੀ 'ਚ ਪੰਜਾਬੀਆਂ ਦੀਆਂ ਕੁਰਬਾਨੀਆਂ ਬਾਰੇ ਆਉਣ ਵਾਲੀਆਂ ਪੀੜੀਆਂ ਲਈ ਗਿਆਨ ਦਾ ਵੱਡਾ ਸ੍ਰੋਤ ਬਣੇਗੀ | ਕੈਬਨਿਟ ਮੰਤਰੀ ਨੇ ਚੋਣਾਂ ਵੇਲੇ ਮੁੱਲ ਦੀਆਂ ਖ਼ਬਰਾਂ ਰੋਕਣ ਲਈ ਡਾ: ਹਮਦਰਦ ਵਲੋਂ ਕੀਤੀ ਨਿਡਰ ਪਹਿਰੇਦਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ 'ਪੇਡ ਨਿਊਜ਼' ਦੀ ਘਟੀਆ ਰਵਾਇਤ ਨੂੰ ਸਖ਼ਤੀ ਨਾਲ ਰੋਕ ਕੇ ਦੇਸ਼ ਦੇ ਲੋਕਤੰਤਰ ਦੀ ਵੱਡੀ ਸੇਵਾ ਕੀਤੀ ਹੈ |
ਪੰਜਾਬ ਨੰੂ ਬਚਾਉਣ ਲਈ ਡਾ: ਹਮਦਰਦ ਦੀਆਂ ਨਿਰਸਵਾਰਥ ਸੇਵਾਵਾਂ ਅੱਗੇ ਸਿਰ ਝੁਕਦਾ ਹੈ-ਢੀਂਡਸਾ
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਡਾ: ਬਰਜਿੰਦਰ ਸਿੰਘ ਹਮਦਰਦ ਵਲੋਂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਰਾਖੀ ਲਈ ਨਿਭਾਈਆਂ ਨਿਰਸਵਾਰਥ ਸੇਵਾਵਾਂ ਨੂੰ ਸਲਾਮ ਕਰਦਿਆਂ ਕਿਹਾ ਕਿ ਉਨ੍ਹਾਂ ਬਹੁਤ ਹੀ ਬੇਬਾਕੀ ਨਾਲ ਜਿੱਥੇ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਸਰਕਾਰਾਂ ਤੇ ਸਿਆਸਤਦਾਨਾਂ ਨੂੰ ਸੁਚੇਤ ਕੀਤਾ, ਉੱਥੇ ਪੰਜਾਬ ਸਿਰ ਆਈ ਹਰ ਬਿਪਤਾ ਮੌਕੇ ਆਪਣੀ ਮੋਹਰੀ ਭੂਮਿਕਾ ਵੀ ਅਦਾ ਕੀਤੀ | ਡਾ: ਹਮਦਰਦ ਨੂੰ ਆਪਣੇ ਪਿਤਾ ਸਮਾਨ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਇਕ ਵਿਅਕਤੀ ਨਹੀਂ ਸਗੋਂ ਇਕ ਸੰਸਥਾ ਹਨ, ਜਿੱਥੋਂ ਸੇਧ ਲੈ ਕੇ ਮੇਰੇ ਵਰਗੇ ਅਨੇਕਾਂ ਲੋਕ ਸਮਾਜ ਸੇਵਾ 'ਚ ਜੁਟੇ ਹੋਏ ਹਨ |
ਡਾ: ਹਮਦਰਦ ਨੇ ਪੱਤਰਕਾਰਤਾ ਤੇ ਗਾਇਕੀ ਦੀ ਵਿਲੱਖਣ ਮਿਸਾਲ ਪੈਦਾ ਕੀਤੀ-ਚੀਮਾ
ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾ: ਹਮਦਰਦ ਦੀ ਬੇਬਾਕ, ਇਮਾਨਦਾਰ ਤੇ ਪੰਜਾਬ ਪ੍ਰਸਤ ਪੱਤਰਕਾਰਤਾ ਦੇ ਨਾਲ-ਨਾਲ ਅਤਿ ਖ਼ੂਬਸੂਰਤ ਗਾਇਕੀ ਅੱਜ ਦੇ ਰੁਝੇਵਿਆਂ ਭਰੇ ਦੌਰ 'ਚ ਲੋਕਾਂ ਲਈ ਵਿਲੱਖਣ ਪ੍ਰਬੰਧਨ ਦਾ ਨਿਵੇਕਲਾ ਸਬੂਤ ਹੈ | ਉਨ੍ਹਾਂ ਡਾ: ਹਮਦਰਦ ਦੀ ਮਿਠਾਸ ਭਰੀ ਆਵਾਜ਼ 'ਚ ਗਾਇਕੀ ਦੀ ਭਰਵੀਂ ਸ਼ਲਾਘਾ ਕੀਤੀ |
ਡਾ: ਬਰਜਿੰਦਰ ਸਿੰਘ ਹਮਦਰਦ ਨੇ ਹਮੇਸ਼ਾ ਸਹੀ ਰਸਤਾ ਦਿਖਾਇਆ-ਬਿੱਟੂ
ਪਨਸਪ ਦੇ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਾ: ਬਰਜਿੰਦਰ ਸਿੰਘ ਹਮਦਰਦ ਨੇ ਜਿੱਥੇ ਇਮਾਨਦਾਰੀ ਤੇ ਨਿਡਰਤਾ ਨਾਲ ਪੱਤਰਕਾਰੀ ਕੀਤੀ ਹੈ, ਉੱਥੇ ਭਾਰਤ ਦੀ ਕਿਸੇ ਵੀ ਸ਼ਖ਼ਸੀਅਤ ਨੇ ਉਨ੍ਹਾਂ ਤੋਂ ਸਲਾਹ ਲਈ ਡਾ. ਹਮਦਰਦ ਨੇ ਹਮੇਸ਼ਾ ਸਹੀ ਰਸਤਾ ਦਿਖਾਇਆ ਹੈ | ਉਨ੍ਹਾਂ ਕਿਹਾ ਕਿ ਡਾ: ਹਮਦਰਦ ਦੇ ਜੀਵਨ ਬਾਰੇ ਚਾਨਣਾ ਪਾਉਣਾ ਸੂਰਜ ਨੂੰ ਦੀਵਾ ਦਿਖਾਉਣ ਵਾਲੀ ਗੱਲ ਹੈ | ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਵਾਈ.ਐਸ. ਸਕੂਲ ਦੇ ਡਾਇਰੈਕਟਰ ਵਰੁਣ ਭਾਰਤੀ ਨੇ ਵੀ ਸੰਬੋਧਨ ਕੀਤਾ | ਇਸ ਤੋਂ ਇਲਾਵਾ ਉੱਪ-ਦਫ਼ਤਰ ਸੰਗਰੂਰ ਦੇ ਇੰਚਾਰਜ ਸੁਖਵਿੰਦਰ ਸਿੰਘ ਫੁੱਲ ਵਲੋਂ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਗਿਆ | ਸਮਾਗਮ ਦੌਰਾਨ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਚੇਅਰਮੈਨ ਰਮੇਸ਼ ਮਿੱਤਲ, ਪਰਵਿੰਦਰ ਸਿੰਘ ਬਰਮਿੰਘਮ, ਪਰਮਵੀਰ ਸਿੰਘ ਤੇ ਹਰਪ੍ਰੀਤ ਸਿੰਘ ਡਾਇਰੈਕਟਰ ਸਰਬ ਮਲਟੀਪਲੈਕਸ, ਡਿਪਟੀ ਕਮਿਸ਼ਨਰ ਬਰਨਾਲਾ ਤੇਜ਼ ਪ੍ਰਤਾਪ ਸਿੰਘ ਫੂਲਕਾ, ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਵਿਧਾਇਕ ਸੁਰਜੀਤ ਸਿੰਘ ਧੀਮਾਨ, ਵਿਧਾਇਕ ਅਮਨ ਅਰੋੜਾ, ਸਾਬਕਾ ਐਮ.ਪੀ. ਰਾਜਦੇਵ ਸਿੰਘ ਖ਼ਾਲਸਾ, ਇਕਬਾਲ ਸਿੰਘ ਝੂੰਦਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਸੰਗਰੂਰ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਸੰਤ ਬਲਵੀਰ ਸਿੰਘ ਘੁੰਨਸ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਮੱਖਣ ਸ਼ਰਮਾ, ਜ਼ਿਲ੍ਹਾ ਕਾਂਗਰਸ ਸੰਗਰੂਰ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰਕਲਾਂ, ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ, ਹਲਕਾ ਇੰਚਾਰਜ ਭਦੌੜ ਸਤਨਾਮ ਸਿੰਘ ਰਾਹੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਬਤਰਾ, ਐਸ.ਪੀ. ਰੁਪਿੰਦਰ ਭਾਰਦਵਾਜ, ਨਗਰ ਕੌਾਸਲ ਬਰਨਾਲਾ ਦੇ ਪ੍ਰਧਾਨ ਸੰਜੀਵ ਸ਼ੋਰੀ, ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਨਰੇਸ਼ ਗਾਬਾ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ, ਸੰਤ ਦਲਬਾਰ ਸਿੰਘ ਛੀਨੀਵਾਲ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਬੀਬੀ ਸਰਬਜੀਤ ਕੌਰ, ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਹਰਬੰਸ ਸਿੰਘ ਸ਼ੇਰਪੁਰ, ਵਾਈ.ਐਸ. ਗਰੁੱਪ ਦੇ ਪ੍ਰਧਾਨ ਪ੍ਰੋ: ਦਰਸ਼ਨ ਕੁਮਾਰ, ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ, ਬਾਰ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਮਹੰਤ ਪਿਆਰਾ ਸਿੰਘ, ਸਮਾਜ ਸੇਵੀ ਕੇਵਲ ਸਿੰਘ ਵੀਨਸ, ਸ਼ਿਵ ਸਿੰਗਲਾ, ਡਾ. ਵਿਪਨ ਗੁਪਤਾ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਖਵੰਤ ਸਿੰਘ ਧਨੌਲਾ, ਅਕਾਲੀ ਆਗੂ ਰਾਜੀਵ ਵਰਮਾ ਰਿੰਪੀ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਰੌਕੀ ਬਾਂਸਲ, ਬੁੱਧ ਰਾਮ, ਤੇਜਿੰਦਰ ਸਿੰਘ ਸੋਨੀ ਜਾਗਲ, ਬਲਵਿੰਦਰ ਸਿੰਘ ਸਮਾਓਾ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ, ਕਾਂਗਰਸੀ ਆਗੂ ਬੀਬੀ ਸੁਖਜੀਤ ਕੌਰ ਸੁੱਖੀ, ਹੈਪੀ ਢਿੱਲੋਂ, ਮਹੇਸ਼ ਕੁਮਾਰ ਲੋਟਾ, ਕੁਲਦੀਪ ਕੁਮਾਰ ਧਰਮਾ, ਦੀਪ ਸੰਘੇੜਾ, ਪਿਆਰਾ ਲਾਲ ਰਾਏਸਰ, 'ਆਪ' ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਘੇੜਾ, ਟ੍ਰਾਈਡੈਂਟ ਦੇ ਰੁਪਿੰਦਰ ਗੁਪਤਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਾਜਨੀਤਕ, ਸਾਹਿਤਕ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ |

ਡਾ: ਹਮਦਰਦ ਨੇ ਆਪਣੀ ਸੋਜ਼ਮਈ ਤੇ ਖ਼ੂਬਸੂਰਤ ਆਵਾਜ਼ ਨਾਲ ਬੰਨਿ੍ਹਆ ਸਮਾਂ

ਬਰਨਾਲਾ, 17 ਨਵੰਬਰ (ਸੁਖਵਿੰਦਰ ਸਿੰਘ ਫੁੱਲ, ਗੁਰਪ੍ਰੀਤ ਸਿੰਘ ਲਾਡੀ, ਰਘਵੀਰ ਸਿੰਘ ਚੰਗਾਲ, ਪਰਮਜੀਤ ਸਿੰਘ ਕੁਠਾਲਾ, ਧੀਰਜ ਪਸ਼ੌਰੀਆ)-ਪ੍ਰਸਿੱਧ ਸ਼ਾਇਰ ਸ.ਸ. ਮੀਸ਼ਾ ਦੀ ਸ਼ਾਇਰੀ 'ਤੇ ਆਧਾਰਿਤ ਅਤੇ ਅਦਾਰਾ 'ਅਜੀਤ' ਦੇ ਪ੍ਰਬੰਧਕੀ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬਟ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖ ਧਰਮ ਦੇ ਪਵਿੱਤਰ ਤੇ ਅਧਿਆਤਮਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਮੇਰੇ ਮਨ ਨੂੰ ਜੋ ਖ਼ੁਸ਼ੀ ਮਿਲੀ ਹੈ ਉਹ ਸ਼ਬਦਾਂ 'ਚ ਬਿਆਨ ਨਹੀਂ ਕੀਤੀ ਜਾ ਸਕਦੀ ਅਤੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਅਲਤਾਫ ਹੁਸੈਨ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਸ਼ਰਨ ਮੰਗਦਿਆਂ ਕੀਤੀ ਵਿੱਤੀ ਮਦਦ ਦੀ ਗੁਜ਼ਾਰਿਸ਼

ਲੰਡਨ, 17 ਨਵੰਬਰ (ਏਜੰਸੀ)- ਬਰਤਾਨੀਆ 'ਚ ਜਲਾਵਤਨੀ ਦੀ ਜਿੰਦਗੀ ਬਤੀਤ ਕਰ ਰਹੇ ਮੁੱਤਾਹਿਦਾ ਕੌਮੀ ਮੂਵਮੈਂਟ (ਐਮ.ਕਿਊ.ਐਮ.) ਦੇ ਸਰਪ੍ਰਸਤ ਅਲਤਾਫ ਹੁਸੈਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਭਾਰਤ 'ਚ ਖੁਦ ਤੇ ਆਪਣੇ ਸਾਥੀਆਂ ਲਈ ਸ਼ਰਨ ਦੀ ਮੰਗ ਕਰਦਿਆਂ ਘੱਟੋ-ਘੱਟ ਕੁਝ ...

ਪੂਰੀ ਖ਼ਬਰ »

ਕਰਤਾਰਪੁਰ ਜਾਣ ਲਈ ਰਜਿਸਟੇ੍ਰਸ਼ਨ ਫਾਰਮ ਭਰਨ ਲਈ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਪਹਿਲ ਕਦਮੀ

ਬਟਾਲਾ, 17 ਨਵੰਬਰ (ਡਾ. ਕਮਲ ਕਾਹਲੋਂ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਸ਼ਰਧਾਲੂਆਂ ਲਈ ਰਜਿਸਟੇ੍ਰਸ਼ਨ ਫਾਰਮ ਭਰਨ ਦੀ ਔਖੀ ਪ੍ਰਕਿਰਿਆ 'ਚੋਂ ਗੁਜ਼ਰਨਾ ਪੈ ਰਿਹਾ ਹੈ | ਇਸ ਦੁਬਿਧਾ 'ਚੋਂ ਸ਼ਰਧਾਲੂਆਂ ਨੂੰ ਕੱਢਣ ਲਈ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ...

ਪੂਰੀ ਖ਼ਬਰ »

ਚੰਗਾਲੀਵਾਲਾ ਹੱਤਿਆ ਕਾਂਡ: ਜਥੇਬੰਦੀਆਂ ਤੇ ਪਰਿਵਾਰ ਨੇ ਲਹਿਰਾਗਾਗਾ-ਸੁਨਾਮ ਮੁੱਖ ਮਾਰਗ ਕੀਤਾ ਜਾਮ

ਲਹਿਰਾਗਾਗਾ, 17 ਨਵੰਬਰ (ਗਰਗ, ਢੀਂਡਸਾ, ਗੋਇਲ)-ਲਹਿਰਾਗਾਗਾ ਨੇ ਨੇੜਲੇ ਪਿੰਡ ਚੰਗਾਲੀਵਾਲਾ 'ਚ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵਲੋਂ ਕੁੱਟਮਾਰ ਕਰਨ, ਪਿਸ਼ਾਬ ਪਿਲਾਉਣ ਤੇ ਪੈਰਾਂ ਉੱਪਰ ਤੇਜ਼ਾਬ ਪਾਉਣ ਕਾਰਨ ਪੀ.ਜੀ.ਆਈ. ਚੰਡੀਗੜ੍ਹ 'ਚ ਹੋਈ ਮੌਤ ...

ਪੂਰੀ ਖ਼ਬਰ »

60 ਸਾਲਾ ਵਿਅਕਤੀ ਵਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ

ਸਮਾਣਾ, 17 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਥਾਨਕ ਸ਼ਹਿਰ 'ਚ ਸ਼ਨੀ ਦੇਵੀ ਮੰਦਿਰ ਨੇੜੇ ਇਕ 60 ਸਾਲਾ ਵਿਅਕਤੀ ਵਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸ਼ਹਿਰੀ ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਦਿਆਂ ਬੱਚੀ ਨੂੰ ...

ਪੂਰੀ ਖ਼ਬਰ »

ਪਟਿਆਲਾ ਕਮਾਂਡੋ ਫੋਰਸ ਦਾ ਸਿਪਾਹੀ ਏ.ਕੇ. 47 ਸਮੇਤ ਹੋਰ ਅਸਲ੍ਹਾ ਤੇ ਵਰਦੀ ਗੁਆਉਣ ਦੇ ਦੋਸ਼ 'ਚ ਗਿ੍ਫ਼ਤਾਰ

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)-ਪਟਿਆਲਾ ਦੀ ਕਮਾਂਡੋ ਫੋਰਸ ਦੇ ਇਕ ਸਿਪਾਹੀ ਦੇ ਬੱਸ 'ਚ ਸਫ਼ਰ ਕਰਦੇ ਸਮੇਂ ਉਸ ਦੀ ਇਕ ਏ. ਕੇ. 47 ਰਾਈਫ਼ਲ, 100 ਜ਼ਿੰਦਾ ਕਾਰਤੂਸ, ਪੁਲਿਸ ਵਰਦੀ ਤੇ ਚਾਰ ਮੈਗਜ਼ੀਨ ਵਾਲਾ ਬੈਗ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਭਰੋਸੇਯੋਗ ਵਸੀਲਿਆਂ ਤੋਂ ...

ਪੂਰੀ ਖ਼ਬਰ »

ਇਜ਼ਰਾਈਲ ਦੇ ਚਰਚਿਤ ਜਾਸੂਸੀ ਸਾਫ਼ਟਵੇਅਰ ਦੀ ਵਰਤੋਂ ਕੀ ਪੰਜਾਬ ਪੁਲਿਸ ਵਲੋਂ ਵੀ ਹੋ ਰਹੀ ਸੀ

ਹਰਕਵਲਜੀਤ ਸਿੰਘ ਚੰਡੀਗੜ੍ਹ, 17 ਨਵੰਬਰ-ਵਟਸਐਪ 'ਤੇ ਕੀਤੀਆਂ ਜਾਂਦੀਆਂ ਕਾਲਾਂ ਤੇ ਭੇਜੇ ਜਾਂਦੇ ਸੰਦੇਸ਼ਾਂ ਜਿਨ੍ਹਾਂ ਨੂੰ ਅਤਿ ਸੁਰੱਖਿਅਤ ਸਮਝਿਆ ਜਾਂਦਾ ਸੀ ਬਾਰੇ ਬੀਤੇ ਦਿਨੀਂ ਵਟਸਐਪ ਦੇ ਮੁਖੀ ਵਲੋਂ ਖ਼ੁਦ ਕੀਤੇ ਇੰਕਸ਼ਾਫ਼ ਕਿ ਇਜ਼ਰਾਈਲ ਵਲੋਂ ਬਣਾਏ ਗਏ ਇਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਨਿੱਜੀ ਹਸਪਤਾਲਾਂ 'ਤੇ ਕੰਟਰੋਲ ਲਈ ਕਾਨੂੰਨ 'ਤੇ ਵਿਵਾਦ

ਮੇਜਰ ਸਿੰਘ ਜਲੰਧਰ, 17 ਨਵੰਬਰ-ਪੰਜਾਬ ਭਰ 'ਚ ਸਰਕਾਰੀ ਸਿਹਤ ਸਹੂਲਤਾਂ ਦੀ ਨਿੱਘਰੀ ਹਾਲਤ ਕਾਰਨ ਰਾਜ ਵਿਚ ਨਿੱਜੀ ਹਸਪਤਾਲਾਂ ਦੇ ਖੁੰਬਾਂ ਵਾਂਗ ਉੱਗ ਆਉਣ ਅਤੇ ਖਾਸ ਕਰ ਕੁਝ ਵਪਾਰਕ ਅਦਾਰਿਆਂ ਵਲੋਂ ਸੁਪਰਸਪੈਸ਼ਲਿਟੀ ਦੇ ਨਾਂਅ ਹੇਠ ਵੱਡੇ-ਵੱਡੇ ਹਸਪਤਾਲ ਖੋਲ੍ਹ ਕੇ ...

ਪੂਰੀ ਖ਼ਬਰ »

ਮੰਦੀ ਕਾਰਨ ਪਾਵਰਕਾਮ ਵੀ ਮੰਡੀ ਤੋਂ ਖ਼ਰੀਦਣ ਲੱਗਾ ਬਿਜਲੀ

ਜਲੰਧਰ, 17 ਨਵੰਬਰ (ਸ਼ਿਵ ਸ਼ਰਮਾ)-ਦੇਸ਼ ਭਰ 'ਚ ਆਈ ਮੰਦੀ ਦਾ ਅਸਰ ਪਾਵਰਕਾਮ 'ਤੇ ਵੀ ਪਿਆ ਹੈ, ਕਿਉਂਕਿ ਬਾਕੀ ਰਾਜਾਂ ਦੀ ਤਰ੍ਹਾਂ ਪੰਜਾਬ ਵਿਚ ਵੀ 10 ਤੋਂ 12 ਫ਼ੀਸਦੀ ਬਿਜਲੀ ਦੀ ਮੰਗ ਘੱਟ ਗਈ ਹੈ | ਖਪਤਕਾਰਾਂ ਦਾ ਜ਼ਿਆਦਾ ਨੁਕਸਾਨ ਨਾ ਹੋਵੇ ਇਸ ਲਈ ਪਾਵਰਕਾਮ ਨੂੰ ਆਪ ਬਿਜਲੀ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਦਾ ਕਤਲ

ਸੜੋਆ, 17 ਨਵੰਬਰ (ਨਾਨੋਵਾਲੀਆ)-ਬਲਾਚੌਰ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਨਾਨੋਵਾਲ ਦੇ ਪਿਤਾ ਗੁਲਜ਼ਾਰੀ ਲਾਲ ਦਾ ਲੰਘੀ ਰਾਤ ਨਾਨੋਵਾਲ ਰਿਹਾਇਸ਼ 'ਚ ਅਣਪਛਾਤਿਆਂ ਵਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦੀ ਖ਼ਬਰ ਹੈ | ਪੁਲਿਸ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਨੇ ਖੇਤੀਬਾੜੀ ਰਸਾਇਣਾਂ ਦੀ ਵਰਤੋਂ ਨੂੰ ਘਟਾ ਕੇ ਕਿਸਾਨਾਂ ਦੇ 355 ਕਰੋੜ ਬਚਾਏ-ਪੰਨੰੂ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)-ਤੰਦਰੁਸਤ ਪੰਜਾਬ ਮਿਸ਼ਨ ਸੂਬੇ 'ਚ ਕੀਟਨਾਸ਼ਕਾਂ ਤੇ ਨਦੀਨ ਨਾਸ਼ਕਾਂ ਦੀ ਬੇਲੋੜੀ ਵਰਤੋਂ ਨੂੰ ਘਟਾਉਣ 'ਚ ਸਫਲ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਖੇਤੀਬਾੜੀ ਲਾਗਤ ਖ਼ਰਚੇ ਘਟਣ ਨਾਲ ਕਿਸਾਨਾਂ ਨੂੰ 355 ਕਰੋੜ ਰੁਪਏ ਦੀ ਬਚਤ ਹੋਈ ਹੈ | ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ ਦੇ ਡੇਅਰੀ ਤੇ ਖੇਤੀਬਾੜੀ ਮੇਲੇ ਦੀਆਂ ਤਰੀਕਾਂ ਦਾ ਐਲਾਨ

ਜਗਰਾਉਂ, 17 ਨਵੰਬਰ (ਜੋਗਿੰਦਰ ਸਿੰਘ)- ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.ਡੀ.ਐਫ.ਏ.) ਵਲੋਂ ਪੰਜਾਬ ਦੀ ਕਿਸਾਨੀ ਨੂੰ ਡੇਅਰੀ ਤੇ ਖੇਤੀਬਾੜੀ ਦੇ ਧੰਦੇ ਦੀਆਂ ਨਵੀਆਂ ਤਕਨੀਕਾਂ ਨਾਲ ਜੋੜਨ ਲਈ ਪੰਜਾਬ ਵਿਚ ਲਗਾਏ ਜਾਂਦੇ ਕੌਮਾਂਤਰੀ ਪੱਧਰ ਦੇ ਡੇਅਰੀ ਤੇ ...

ਪੂਰੀ ਖ਼ਬਰ »

ਦਲਿਤ ਨੌਜਵਾਨ ਦੇ ਘਿਨੌਣੇ ਹੱਤਿਆ ਕਾਂਡ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਸਵਾਲ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 17 ਨਵੰਬਰ-ਪੰਜਾਬ 'ਚ ਇਕ ਦਲਿਤ ਨੌਜਵਾਨ ਦੀ ਵਹਿਸ਼ੀਆਨਾ ਤਸ਼ੱਦਦ ਮਗਰੋਂ ਹੋਈ ਮੌਤ ਨੇ ਜਿੱਥੇ ਸੂਬੇ ਦੀ ਕਾਨੂੰਨ-ਵਿਵਸਥਾ ਨੂੰ ਸਵਾਲਾਂ ਦੇ ਘੇਰੇ 'ਚ ਖੜ੍ਹਾ ਕਰ ਦਿੱਤਾ ਹੈ, ਉੱਥੇ ਇਕ ਹੋਰ ਸਵਾਲ ਖੜ੍ਹਾ ਹੋ ਚੁੱਕਿਆ ਹੈ ਕਿ ਕੀ ਸੂਬੇ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਸਕੱਤਰ ਪੰਜਾਬ, ਡੀ.ਜੀ.ਪੀ. ਤੇ ਐੱਸ.ਐੱਸ.ਪੀ. ਫ਼ਿਰੋਜ਼ਪੁਰ ਸਮੇਤ ਪੰਜ ਪੁਲਿਸ ਅਧਿਕਾਰੀਆਂ ਨੂੰ ਨੋਟਿਸ

ਫ਼ਿਰੋਜ਼ਪੁਰ, 17 ਨਵੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਅਧੀਨ ਥਾਣਾ ਕੁੱਲਗੜ੍ਹੀ ਪੁਲਿਸ ਵਲੋਂ ਚੋਰੀ ਦਾ ਸ਼ਿਕਾਰ ਹੋਏ ਬਿਜਲੀ ਵਿਭਾਗ ਦੇ ਇਕ ਕਰਮਚਾਰੀ ਨੂੰ ਇਨਸਾਫ਼ ਦੁਆਉਣ ਦੀ ਬਜਾਏ ਥਾਣੇ ਲਿਜਾ ਕੇ ਅਣਮਨੁੱਖੀ ਤਸ਼ੱਦਦ ਕਰਨ ਦੇ ਮਾਮਲੇ 'ਚ ...

ਪੂਰੀ ਖ਼ਬਰ »

ਬੰਗਲਾਦੇਸ਼ ਦੇ ਗੁਰਦੁਆਰਾ ਸਿੱਖ ਟੈਂਪਲ ਇਸਟੇਟ ਚਿਟਗੌ ਾਗ 'ਚ 10 ਫੁੱਟ ਦਾ ਵਿਸ਼ਾਲ ਖੰਡਾ ਸਥਾਪਿਤ

ਅੰਮਿ੍ਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਬੰਗਲਾਦੇਸ਼ ਗਏ 45 ਸਿੰਘ ਸਿੰਘਣੀਆਂ ਦੇ ਜਥੇ ਵਲੋਂ ਗੁ: ਸਿੱਖ ਟੈਂਪਲ ਇਸਟੇਟ ਚਿਟਗੌਾਗ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

'ਕੈਨੇਡਾ-ਸੁਲਤਾਨਪੁਰ ਲੋਧੀ' ਬੱਸ ਦਾ ਭਾਰਤ ਪਹੁੰਚਣ 'ਤੇ ਨਿੱਘਾ ਸਵਾਗਤ

ਅਟਾਰੀ, 17 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੈਨੇਡਾ ਦੇ ਇਕ ਪਰਿਵਾਰ ਵਲੋਂ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਗੁਰਧਾਮਾਂ ਦੇ ਦਰਸ਼ਨਾਂ ਲਈ ਚਲਾਈ ਗਈ ਵਿਸ਼ੇਸ਼ ਬੱਸ ਜਿਸ ਨੂੰ ਉਨ੍ਹਾਂ ਵਲੋਂ ਕੈਨੇਡਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਦਵਿੰਦਰ ਸਿੰਘ ਕੈਨੇਡਾ 'ਚ ਬਣੇ ਪਾਇਲਟ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਵਿਦੇਸ਼ਾਂ 'ਚ ਵੱਖ-ਵੱਖ ਖੇਤਰਾਂ ਵਿਚ ਆਪਣੇ ਝੰਡੇ ਬੁਲੰਦ ਕਰ ਰਹੇ ਹਨ | ਇਸੇ ਤਰ੍ਹਾਂ ਹੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਾਗਸਰ ਦੇ ਜੰਮਪਲ ਦਵਿੰਦਰ ਸਿੰਘ ਬਰਾੜ ਨੇ ਕੈਨੇਡਾ 'ਚ ਪਾਇਲਟ ...

ਪੂਰੀ ਖ਼ਬਰ »

ਨਕਸਲੀਆਂ ਨੇ ਪਹਿਲੀ ਵਾਰ ਸੀ.ਆਰ.ਪੀ.ਐਫ. ਕੈਂਪ 'ਤੇ ਉਡਾਏ ਡਰੋਨ, ਵੇਖਦਿਆਂ ਸੁੱਟਣ ਦੇ ਹੁਕਮ

ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਹੁਣ ਨਕਸਲੀ ਡਰੋਨ ਜ਼ਰੀਏ ਪਹਿਲੀ ਵਾਰ ਸੀ.ਆਰ.ਪੀ.ਐਫ. ਦੇ ਕੈਂਪਾਂ ਤੱਕ ਅੱਪੜਨ 'ਚ ਵੀ ਕਾਮਯਾਬ ਹੋ ਗਏ ਹਨ | ਇਕ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਛੱਤੀਸਗੜ੍ਹ ਦੇ ਦੱਖਣੀ ਬਸਤਰ ਇਲਾਕੇ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਵਲੋਂ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਸਰਕਾਰ ਗਠਨ ਨੂੰ ਲੈ ਕੇ ਪਵਾਰ ਦੀ ਸੋਨੀਆ ਨਾਲ ਮੁਲਾਕਾਤ ਅੱਜ

ਪੁਣੇ, 17 ਨਵੰਬਰ (ਏਜੰਸੀ)- ਐਨ.ਸੀ.ਪੀ. ਨੇ ਅੱਜ ਦੱਸਿਆ ਕਿ ਪਾਰਟੀ ਮੁਖੀ ਸ਼ਰਦ ਪਵਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਸੋਮਵਾਰ ਨੂੰ ਮੁਲਾਕਾਤ ਕਰਕੇ ਮਹਾਰਾਸ਼ਟਰ 'ਚ ਸਰਕਾਰ ਦੇ ਗਠਨ ਨੂੰ ਲੈ ਕੇ ਚਰਚਾ ਕਰਨਗੇ | ਐਨ.ਸੀ.ਪੀ. ਦੇ ਬੁਲਾਰੇ ਨਵਾਬ ਮਲਿਕ ਨੇ ਐਤਵਾਰ ਸ਼ਾਮ ...

ਪੂਰੀ ਖ਼ਬਰ »

ਤੂਫ਼ਾਨ ਬੁਲਬੁਲ ਕਾਰਨ ਪੱਛਮੀ ਬੰਗਾਲ 'ਚ 23,811 ਕਰੋੜ ਦਾ ਨੁਕਸਾਨ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਬੀਤੇ ਦਿਨੀਂ ਆਏ ਤੂਫ਼ਾਨ 'ਬੁਲਬੁਲ' ਕਾਰਨ 23,811 ਕਰੋੜ ਦਾ ਨੁਕਸਾਨ ਹੋਇਆ ਹੈ | ਮਮਤਾ ਬੈਨਰਜੀ ਸਰਕਾਰ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੁੱਜੀ ਕੇਂਦਰੀ ਟੀਮ ਨੂੰ ਇਹ ਜਾਣਕਾਰੀ ਸੌਾਪੀ | ਹਨੇਰੀ ...

ਪੂਰੀ ਖ਼ਬਰ »

ਨਾਇਡੂ ਨੇ ਸੰਸਦੀ ਸਥਾਈ ਕਮੇਟੀਆਂ 'ਚ ਸੰਸਦ ਮੈਂਬਰਾਂ ਦੀ ਗ਼ੈਰ-ਹਾਜ਼ਰੀ 'ਤੇ ਪ੍ਰਗਟਾਈ ਚਿੰਤਾ

ਨਵੀਂ ਦਿੱਲੀ, 17 ਨਵੰਬਰ (ਏਜੰਸੀ)- ਰਾਜ ਸਭਾ ਦਾ 250ਵਾਂ ਇਜਲਾਸ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ, ਇਸ ਦੇ ਚੇਅਰਮੈਨ ਵੈਂਕਈਆ ਨਾਇਡੂ ਨੇ ਸਬੰਧਿਤ ਵਿਭਾਗਾਂ ਦੇ ਸੰਸਦੀ ਸਥਾਈ ਕਮੇਟੀਆਂ 'ਚ ਮੈਂਬਰਾਂ ਦੀ ਗ਼ੈਰ-ਹਾਜ਼ਰੀ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸਾਨੂੰ ...

ਪੂਰੀ ਖ਼ਬਰ »

ਪ੍ਰਦੂਸ਼ਣ ਦੇ ਮਸਲੇ 'ਤੇ ਕੇਂਦਰ ਵਲੋਂ ਉੱਤਰੀ ਸੂਬਿਆਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਅੱਜ

ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਕੇਂਦਰੀ ਵਾਤਾਵਰਨ ਮੰਤਰਾਲਾ ਦਿੱਲੀ ਅਤੇ ਇਸ ਦੇ ਨਾਲ ਲਗਦਿਆਂ ਇਲਾਕਿਆਂ 'ਚ ਪ੍ਰਦੂਸ਼ਣ ਦੀ ਸਮੱਸਿਆ 'ਤੇ ਇਨ੍ਹਾਂ ਖੇਤਰਾਂ ਦੇ ਅਧਿਕਾਰੀਆਂ ਨਾਲ ਸੋਮਵਾਰ ਨੂੰ ਉੱਚ ਪੱਧਰੀ ਮੀਟਿੰਗ ਕਰੇਗਾ | ਵਾਤਾਵਰਨ ਸਕੱਤਰ ਸੀ.ਕੇ. ਮਿਸ਼ਰਾ ਇਸ ...

ਪੂਰੀ ਖ਼ਬਰ »

ਨਿਰਭੈਆ ਮਾਮਲਾ : ਮਾਪਿਆਂ ਦੀ ਮੁਕੱਦਮਾ ਹੋਰ ਜੱਜ ਨੂੰ ਸੌ ਾਪਣ ਦੀ ਅਰਜ਼ੀ ਸਵੀਕਾਰ

ਨਵੀਂ ਦਿੱਲੀ, 17 ਨਵੰਬਰ (ਏਜੰਸੀ)- ਦਿੱਲੀ ਦੀ ਇਕ ਅਦਾਲਤ ਨੇ 2012 ਦੇ ਸਮੂਹਿਕ ਜਬਰ ਜਨਾਹ ਮਾਮਲੇ ਦੀ ਨਿਰਭੈਆ ਵਜੋਂ ਜਾਣੀ ਜਾਂਦੀ ਪੀੜਤਾ ਦੇ ਮਾਪਿਆਂ ਦੀ ਉਸ ਅਰਜ਼ੀ ਨੂੰ ਸੁਣਵਾਈ ਲਈ ਸਵੀਕਾਰ ਕਰ ਲਿਆ ਹੈ ਜਿਸ 'ਚ ਉਨ੍ਹਾਂ ਇਹ ਮਾਮਲੇ ਕਿਸੇ ਹੋਰ ਜੱਜ ਨੂੰ ਤਬਦੀਲ ਕਰਨ ਦੀ ...

ਪੂਰੀ ਖ਼ਬਰ »

ਭਾਰਤ ਦੀ ਅਰਥ ਵਿਵਸਥਾ 'ਚ ਤੇਜ਼ੀ ਨਾਲ ਵਿਕਾਸ ਕਰਨ ਦੀ ਸਮਰੱਥਾ-ਬਿਲ ਗੇਟਸ

ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਮਾਈਕ੍ਰੋਸਾਫ਼ਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਕਿਹਾ ਕਿ ਭਾਰਤ 'ਚ ਅਗਲੇ ਦਹਾਕੇ 'ਚ ਕਾਫ਼ੀ ਤੇਜ਼ ਰਫ਼ਤਾਰ ਨਾਲ ਆਰਥਿਕ ਵਿਕਾਸ ਦਰ ਹਾਸਲ ਕਰਨ ਦੀ ਸਮਰੱਥਾ ਹੈ | ਇਸ ਨਾਲ ਵੱਡੀ ਗਿਣਤੀ 'ਚ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਜਾ ...

ਪੂਰੀ ਖ਼ਬਰ »

ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਮੁਲਾਜ਼ਮਾਂ ਦੇ ਕੰਮ 'ਤੇ ਰੋਕ ਵਾਲੇ ਹੁਕਮ ਹਾਈਕੋਰਟ ਵਲੋਂ ਰੱਦ

ਜਲੰਧਰ, 17 ਨਵੰਬਰ (ਜਸਪਾਲ ਸਿੰਘ)-ਅੱਜ ਹਾਈਕੋਰਟ ਵਲੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵਲੋਂ ਪਾਈ ਅਪੀਲ 'ਚ ਹੁਕਮ ਜਾਰੀ ਕਰਦਿਆਂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਵਲੋਂ ਜਾਰੀ ਕੀਤੇ ਹੁਕਮਾਂ ਨੂੰ ਰੱਦ ਕਰਦਿਆਂ ਕਮਿਸ਼ਨ ਨੂੰ ਮਾਮਲੇ ਦਾ ਫ਼ੈਸਲਾ ਇਕ ਸਾਲ 'ਚ ...

ਪੂਰੀ ਖ਼ਬਰ »

ਪ੍ਰਾਈਮ ਇੰਟਰਨੈਸ਼ਨਲ ਨੇ ਗੈਪ ਤੇ 5.5 ਬੈਂਡ ਵਾਲਿਆਂ ਦੇ ਲਵਾਏ ਕੈਨੇਡਾ ਤੇ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ

ਧੂਰੀ, 17 ਨਵੰਬਰ (ਸੰਜੇ ਲਹਿਰੀ)-ਪ੍ਰਾਈਮ ਇੰਟਰਨੈਸ਼ਨਲ ਕੰਸਲਟੈਂਸੀ ਧੂਰੀ ਵਲੋਂ ਪਿੰਡ ਭੋਜੋਵਾਲੀ ਦੀ ਰਹਿਣ ਵਾਲੀ ਸਨਪ੍ਰੀਤ ਕੌਰ ਦਾ ਬੀ. ਕਾਮ ਤੋਂ ਬਾਅਦ ਓਵਰਆਲ 6 ਬੈਂਡ ਤੇ ਇਕ ਮਡੀਊਲ਼ 'ਚੋਂ 5.5 ਬੈਂਡ ਅਤੇ ਦੋ ਸਾਲ ਦਾ ਗੈਪ ਹੋਣ ਦੇ ਬਾਵਜੂਦ ਕੈਨੇਡਾ ਦਾ ਸਟੱਡੀ ਵੀਜ਼ਾ ...

ਪੂਰੀ ਖ਼ਬਰ »

ਲੁਧਿਆਣਾ ਦੇ ਅਮਨਦੀਪ ਸਿੰਘ ਨੇ ਜਿੱਤਿਆ ਦੀਵਾਲੀ ਬੰਪਰ ਦਾ 2.50 ਕਰੋੜ ਦਾ ਇਨਾਮ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)-ਪੰਜਾਬ ਰਾਜ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2019 ਨੇ ਲੁਧਿਆਣਾ ਦੇ ਇਕ ਛੋਟੇ ਡੇਅਰੀ ਫਾਰਮ ਦੇ ਮਾਲਕ ਅਮਨਦੀਪ ਸਿੰਘ ਦੀ ਜ਼ਿੰਦਗੀ ਰੌਸ਼ਨ ਕਰ ਦਿੱਤੀ ਹੈ | ਅਮਨਦੀਪ ਸਿੰਘ ਨੇ 2.50 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ | ਆਮ ਜੀਵਨ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਸੂਬੇ ਦੇ ਸਮੂੂਹ ਵਿਭਾਗਾਂ ਦੇ ਦਫ਼ਤਰੀ ਕਾਮਿਆਂ ਨੇ ਕੀਤੀ ਕਲਮਛੋੜ ਹੜਤਾਲ

ਲੁਧਿਆਣਾ, 17 ਨਵੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਵਿਚ ਤੈਨਾਤ ਦਫ਼ਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਆਪਣਾ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ | ਸਮੂਹ ਦਫ਼ਤਰੀ ਕਾਮਿਆਂ ਦੀ ਜਥੇਬੰਦੀ ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਯੂ.ਟੀ. ਸੰਘਰਸ਼ ...

ਪੂਰੀ ਖ਼ਬਰ »

ਬਾਪੂ ਗੁਰਜੰਟ ਸਿੰਘ ਨਮਿਤ ਅੰਤਿਮ ਅਰਦਾਸ 20 ਨੂੰ

ਜਗਰਾਉਂ, 17 ਨਵੰਬਰ (ਜੋਗਿੰਦਰ ਸਿੰਘ)-ਸਿੱਖ ਸੰਘਰਸ਼ ਦੌਰਾਨ ਰਾਜਸੀ ਕੈਦੀ ਰਹੇ ਬਾਪੂ ਗੁਰਜੰਟ ਸਿੰਘ ਪਟਨਾ ਸਾਹਿਬ ਵਾਲੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ | ਬਾਪੂ ਗੁਰਜੰਟ ਸਿੰਘ ਬੀਤੇ ਤਿੰਨ ਸਾਲ ਪਹਿਲਾਂ ਹੀ ਨਾਭਾ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਸਨ¢ ਪ੍ਰੋ: ਸਰਚਾਂਦ ...

ਪੂਰੀ ਖ਼ਬਰ »

ਪਿੰਡ ਰਣੀਆਂ ਦੀ ਜਸਪ੍ਰੀਤ ਕੌਰ ਨੇ ਮਸਕਟ ਤੋਂ ਵਾਪਸ ਪਰਤ ਕੇ ਕੀਤੇ ਦਿਲ ਦਹਿਲਾ ਦੇਣ ਵਾਲੇ ਖ਼ੁਲਾਸੇ

ਮੋਗਾ, 17 ਨਵੰਬਰ (ਗੁਰਤੇਜ ਸਿੰਘ)-ਅੱਜ ਵੀ ਕੁਝ ਨੌਜਵਾਨ ਮੁੰਡੇ-ਕੁੜੀਆਂ ਏਜੰਟਾਂ ਦੇ ਧੱਕੇ ਚੜ੍ਹ ਕੇ ਛੋਟੇ ਦੇਸ਼ਾਂ 'ਚ ਜਾ ਫਸਦੇ ਹਨ ਜਿੱਥੇ ਉਨ੍ਹਾਂ 'ਤੇ ਤਸ਼ੱਦਦ ਹੀ ਨਹੀਂ ਹੁੰਦਾ ਸਗੋਂ ਪੇਟ ਭਰ ਖਾਣਾ ਵੀ ਨਸੀਬ ਨਹੀਂ ਹੁੰਦਾ | ਅਜਿਹੀ ਘਟਨਾ ਵਾਪਰੀ ਮੋਗਾ ਜ਼ਿਲ੍ਹੇ ...

ਪੂਰੀ ਖ਼ਬਰ »

ਪਾਰਕਿੰਗ 'ਚੋਂ ਗੱਡੀ ਚੋਰੀ ਹੋਣ 'ਤੇ ਹੋਟਲ ਨੂੰ ਦੇਣਾ ਪਵੇਗਾ ਮੁਆਵਜ਼ਾ-ਸੁਪਰੀਮ ਕੋਰਟ

ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਇਕ ਇਤਿਹਾਸਕ ਫ਼ੈਸਲੇ 'ਚ ਮੰਨਿਆ ਹੈ ਕਿ ਹੋਟਲ ਆਪਣੇ ਕਰਮਚਾਰੀਆਂ ਜਾਂ ਵੈਲੇਟ ਰਾਹੀਂ ਪਾਰਕ ਕੀਤੇ ਗਏ ਵਾਹਨਾਂ ਦੀ ਚੋਰੀ ਦੇ ਲਈ ਆਪਣੇ ਮਹਿਮਾਨਾਂ ਦੇ ਲਈ 'ਮਾਲਕ ਦੇ ਜ਼ੋਖ਼ਮ' ਦੀ ਆੜ 'ਚ ਮੁਆਵਜ਼ੇ ਤੋਂ ਇਨਕਾਰ ਨਹੀਂ ...

ਪੂਰੀ ਖ਼ਬਰ »

ਕੈਨੇਡਾ 'ਚ ਓਵਰ ਆਲ 6.0 (5.5) ਬੈਂਡ 'ਤੇ ਜਨਵਰੀ 2020 ਇਨਟੇਕ 'ਚ ਦਾਖਲੇ ਸਬੰਧੀ ਸੈਮੀਨਾਰ 20 ਨੂੰ

ਜਲੰਧਰ, 17 ਨਵੰਬਰ (ਅ.ਬ )-ਜੇ.ਐਮ.ਓਵਰਸੀਜ਼ ਜੋ ਕਿ ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਸਥਿਤ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸੰਸਥਾ ਹੈ, ਵੱਲੋਂ ਆਏ ਦਿਨ ਕੈਨੇਡਾ, ਆਸਟ੍ਰੇਲੀਆ ਅਤੇ ਯੂ.ਕੇ. ਦੇ ਵੀਜ਼ੇ ਘੱਟ ਖਰਚੇ ਅਤੇ ਕਾਨੂੰਨੀ ਤਰੀਕੇ ਨਾਲ ਲਗਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਨਿਰੰਜਨੀ ਅਖਾੜੇ ਦੇ ਮਹੰਤ ਵਲੋੋਂ ਖ਼ੁਦਕੁਸ਼ੀ

ਪ੍ਰਯਾਗਰਾਜ, 17 ਨਵੰਬਰ (ਏਜੰਸੀ)-ਨਿਰੰਜਨੀ ਅਖਾੜੇ ਦੇ ਮਹੰਤ ਆਸ਼ੀਸ਼ ਗਿਰੀ ਨੇ ਐਤਵਾਰ ਦੀ ਸਵੇਰ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ | ਗਿਰੀ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਸਨ ਅਤੇ ਤਣਾਅ 'ਚ ਹੋਣ ਕਾਰਨ ਉਨ੍ਹਾਂ ਨੇ ਇਕ ਕਦਮ ਚੁੱਕਿਆ | ਐਸ. ਪੀ. (ਸਿਟੀ) ...

ਪੂਰੀ ਖ਼ਬਰ »

ਅਲਤਾਫ ਹੁਸੈਨ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਸ਼ਰਨ ਮੰਗਦਿਆਂ ਕੀਤੀ ਵਿੱਤੀ ਮਦਦ ਦੀ ਗੁਜ਼ਾਰਿਸ਼

ਲੰਡਨ, 17 ਨਵੰਬਰ (ਏਜੰਸੀ)- ਬਰਤਾਨੀਆ 'ਚ ਜਲਾਵਤਨੀ ਦੀ ਜਿੰਦਗੀ ਬਤੀਤ ਕਰ ਰਹੇ ਮੁੱਤਾਹਿਦਾ ਕੌਮੀ ਮੂਵਮੈਂਟ (ਐਮ.ਕਿਊ.ਐਮ.) ਦੇ ਸਰਪ੍ਰਸਤ ਅਲਤਾਫ ਹੁਸੈਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਭਾਰਤ 'ਚ ਖੁਦ ਤੇ ਆਪਣੇ ਸਾਥੀਆਂ ਲਈ ਸ਼ਰਨ ਦੀ ਮੰਗ ਕਰਦਿਆਂ ਘੱਟੋ-ਘੱਟ ਕੁਝ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX