ਤਾਜਾ ਖ਼ਬਰਾਂ


ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  4 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਪਰਮਿੰਦਰ ਸਿੰਘ ਢੀਂਡਸਾ ਨੇ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸੁਖਬੀਰ ਵਲੋਂ ਆਪਣੀ ਸੰਗਰੂਰ ਰੈਲੀ ਦੌਰਾਨ ਕੀਤਾ...
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  29 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  30 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  36 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  58 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  about 1 hour ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 2 hours ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 3 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 5 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 5 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

5 ਏਕੜ ਤੱਕ ਵਾਲੇ ਪਰਾਲੀ ਨੂੰ ਅੱਗ ਨਾਲ ਨਾ ਲਾਉਣ ਵਾਲੇ ਕਿਸਾਨਾਂ ਦੀਆਂ ਮੁਆਵਜ਼ੇ ਲਈ ਆਈਆਂ ਅਰਜ਼ੀਆਂ ਦੀ ਹੋਵੇਗੀ ਪੜਤਾਲ-ਡੀ. ਸੀ.

ਨਵਾਂਸ਼ਹਿਰ, 18 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਹੌਾਸਲਾ ਅਫਜਾਈ ਵਜੋਂ ਮਾਲੀ ਮਦਦ ਦੇਣ ਦੇ 2500 ਰੁਪਏ ਪ੍ਰਤੀ ਏਕੜ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਪ੍ਰਾਪਤ ਹੋਈਆਂ 4500 ਅਰਜ਼ੀਆਂ 'ਚੋਂ 3988 ਪੋਰਟਲ 'ਤੇ ਅੱਪਲੋਡ ਕੀਤੀਆਂ ਜਾ ਚੁੱਕੀਆਂ ਹਨ | ਇਹ ਮਾਲੀ ਮਦਦ 5 ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਦਿੱਤੀ ਜਾਣੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੱਸਿਆ ਕਿ ਪ੍ਰਾਪਤ ਹੋਈਆਂ ਅਰਜ਼ੀਆਂ ਦੀ ਮਾਲ ਵਿਭਾਗ ਪਾਸੋਂ ਪੜਤਾਲ ਕਰਵਾਈ ਜਾ ਰਹੀ ਹੈ ਅਤੇ ਜੇਕਰ ਕਿਸੇ ਨੇ ਮਾਲੀ ਮਦਦ ਲੈਣ ਲਈ ਗ਼ਲਤ ਬਿਆਨੀ ਕੀਤੀ ਹੋਵੇਗੀ ਤਾਂ ਉਸ ਿਖ਼ਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਇਸ ਸਬੰਧੀ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰਾਂ, ਉਪ ਮੰਡਲ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਅਰਜ਼ੀਆਂ ਦੀ ਪੜਤਾਲ ਦੇ ਕੰਮ ਨੂੰ ਜਲਦ ਮੁਕੰਮਲ ਕਰਵਾਉਣ ਲਈ ਆਖਿਆ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਪਰਾਲੀ ਨਾ ਸਾੜਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ 229 ਕਿਸਾਨਾਂ ਦੇ ਚਲਾਨ ਕੀਤੇ ਗਏ ਹਨ ਅਤੇ 50 ਿਖ਼ਲਾਫ਼ ਉਲੰਘਣਾ ਦੇ ਪਰਚੇ ਦਰਜ ਕੀਤੇ ਜਾ ਚੁੱਕੇ ਹਨ | ਇਸ ਤੋਂ ਇਲਾਵਾ 178 ਖੇਤ ਮਾਲਕਾਂ ਦੇ ਮਾਲ ਰਿਕਾਰਡ 'ਚ 'ਰੈੱਡ ਐਾਟਰੀ' ਵੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਨੇ ਉਪ ਮੰਡਲ ਅਫ਼ਸਰਾਂ (ਐੱਸ.ਡੀ.ਐੱਮ.) ਨੂੰ ਸਮੁੱਚੇ ਮਾਮਲਿਆਂ 'ਚ 'ਰੈੱਡ ਐਾਟਰੀ' ਮੁਕੰਮਲ ਕਰਵਾਉਣ ਲਈ ਆਖਿਆ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੇ ਮਾਲੀ ਮਦਦ ਦੇ ਫਾਰਮਾਂ ਦੀ ਤਸਦੀਕ ਕਰਨ ਵਾਲੇ ਜ਼ਿਲ੍ਹੇ ਦੇ ਸਰਪੰਚਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਵਲ 5 ਏਕੜ ਤੱਕ ਦੀ ਮਾਲਕੀ ਵਾਲੇ ਉਸੇ ਕਿਸਾਨ ਦਾ ਫਾਰਮ ਤਸਦੀਕ ਕਰਨ, ਜਿਸ ਨੇ ਪਰਾਲੀ ਨੂੰ ਅੱਗ ਨਾ ਲਾਈ ਹੋਵੇ | ਉਨ੍ਹਾਂ ਕਿਹਾ ਕਿ ਸਰਪੰਚਾਂ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਦਿੱਤੀ ਗਈ ਹੋਣ ਕਾਰਨ, ਆਪਣੇ ਪਦ ਦੇ ਮਾਣ-ਸਤਿਕਾਰ ਨੂੰ ਧਿਆਨ 'ਚ ਰੱਖਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਆਨ-ਲਾਈਨ ਕੀਤੇ ਗਏ ਫਾਰਮਾਂ ਦੀ 'ਆਫ਼ ਲਾਈਨ' ਤਸਦੀਕ ਮਾਲ ਵਿਭਾਗ ਪਾਸੋਂ ਕਰਵਾਏ ਜਾਣ ਉਪਰੰਤ ਹੀ ਮੁਆਵਜ਼ਾ ਮਿਲੇਗਾ ਅਤੇ ਜੇਕਰ ਫਿਰ ਵੀ ਕੋਈ ਵਿਅਕਤੀ ਗ਼ਲਤ ਢੰਗ ਨਾਲ ਮੁਆਵਜ਼ਾ ਲੈਣ 'ਚ ਕਾਮਯਾਬ ਹੋ ਜਾਂਦਾ ਹੈ ਤਾਂ ਉਸ ਪਾਸੋਂ 'ਭੌਾ ਮਾਲੀਆ' ਐਲਾਨ ਕੇ ਵਾਪਸ ਵਸੂਲੀ ਕੀਤੀ ਜਾਵੇਗੀ | ਇਸ ਮੀਟਿੰਗ 'ਚ ਏ. ਡੀ. ਸੀ. (ਜ) ਅਦਿੱਤਿਆ ਉੱਪਲ, ਏ. ਡੀ. ਸੀ. (ਵਿਕਾਸ) ਸਰਬਜੀਤ ਸਿੰਘ ਵਾਲੀਆ, ਐੱਸ. ਡੀ. ਐੱਮ. ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐੱਸ. ਡੀ. ਐੱਮ. ਬਲਾਚੌਰ ਜਸਵੀਰ ਸਿੰਘ, ਐੱਸ. ਡੀ. ਐੱਮ. ਬੰਗਾ ਗੌਤਮ ਜੈਨ, ਡੀ. ਡੀ. ਪੀ. ਓ ਦਵਿੰਦਰ ਸ਼ਰਮਾ, ਡੀ. ਆਰ. ਸਹਿਕਾਰੀ ਸਭਾਵਾਂ ਭੁਪਿੰਦਰ ਸਿੰਘ, ਬੀ. ਡੀ. ਪੀ. ਓ. ਨੀਰਜ ਸਿਧਾਨ ਬੰਗਾ, ਧਰਮਪਾਲ ਬਲਾਚੌਰ ਤੇ ਜਸਵਿੰਦਰ ਸਿੰਘ ਨਵਾਂਸ਼ਹਿਰ, ਬਲਾਕ ਖੇਤੀਬਾੜੀ ਅਫ਼ਸਰ ਸੁਸ਼ੀਲ ਕੁਮਾਰ, ਖੇਤੀਬਾੜੀ ਅਫ਼ਸਰ ਰਾਜ ਕੁਮਾਰ, ਡੀ. ਐੱਸ. ਐੱਮ.(ਪੀ.ਐੱਲ.ਆਰ.ਐੱਸ.) ਰਾਜੇਸ਼ ਕੁਮਾਰ ਤੇ ਹੋਰ ਅਧਿਕਾਰੀ ਮੌਜੂਦ ਸਨ |

ਹੌਾਡਾ ਵਲੋਂ ਨਵੀਂ ਐਕਟਿਵਾ ਬੀ. ਐੱਸ.-6 ਦੀ ਘੁੰਡ ਚੁਕਾਈ

ਬੰਗਾ, 18 ਨਵੰਬਰ (ਜਸਬੀਰ ਸਿੰਘ ਨੂਰਪੁਰ)- ਰਾਏ ਹੌਾਡਾ ਬੰਗਾ ਵਿਖੇ ਹੌਾਡਾ ਵਲੋਂ ਤਿਆਰ ਕੀਤੀ ਨਵੀਂ ਐਕਟਿਵਾ-ਬੀ. ਐੱਸ-6 ਦੀ ਘੁੰਡ ਚੁਕਾਈ ਕੀਤੀ ਗਈ | ਨਵੀਂ ਐਕਟਿਵਾ ਨੂੰ ਨਵਨੀਤ ਸਿੰਘ ਮਾਹਲ ਡੀ. ਐੱਸ. ਪੀ. ਬੰਗਾ ਨੇ ਲਾਂਚ ਕੀਤਾ | ਜੇਵੀਅਰ ਸਿੰਘ ਨੇ ਨਵੀਂ ਐਕਟਿਵਾ ਦੀਆਂ ...

ਪੂਰੀ ਖ਼ਬਰ »

ਗੁਲਜ਼ਾਰੀ ਰਾਮ ਦੇ ਕਾਤਲਾਂ ਦਾ ਜਲਦੀ ਪਤਾ ਲਗਾ ਲਿਆ ਜਾਵੇਗਾ-ਸ਼ਸ਼ੀ ਪ੍ਰਭਾ ਦਿਵੇਦੀ

ਸੜੋਆ, 18 ਨਵੰਬਰ (ਨਾਨੋਵਾਲੀਆ)-ਬੀਤੀ ਰਾਤ ਪਿੰਡ ਨਾਨੋਵਾਲ ਵਿਖੇ ਬਜ਼ੁਰਗ ਗੁਲਜ਼ਾਰੀ ਰਾਮ ਦੀ ਹੋਈ ਭੇਦਭਰੀ ਹਾਲਤ 'ਚ ਮੌਤ ਦੇ ਕਾਰਨਾਂ ਦਾ ਜਲਦੀ ਹੀ ਪਤਾ ਲਗਾ ਲਿਆ ਜਾਵੇਗਾ ਅਤੇ ਘਟਨਾ ਨੰੂ ਅੰਜਾਮ ਦੇਣ ਵਾਲੇ ਕਥਿਤ ਦੋਸ਼ੀਆਂ ਨੂੰ ਪੁਲਿਸ ਕਿਸੇ ਵੀ ਕੀਮਤ 'ਤੇ ਨਹੀਂ ...

ਪੂਰੀ ਖ਼ਬਰ »

ਬੇਜ਼ਮੀਨੇ ਮਜ਼ਦੂਰਾਂ ਦੇ ਕਰਜ਼ਾ ਮੁਆਫ਼ੀ ਸਬੰਧੀ ਦਿੱਤਾ ਮੰਗ ਪੱਤਰ

ਬੰਗਾ, 18 ਨਵੰਬਰ (ਕਰਮ ਲਧਾਣਾ)- ਬੇਜ਼ਮੀਨੇ ਮਜਦੂਰਾਂ ਦੇ ਕਰਜੇ ਮੁਆਫੀ ਦੀ ਮੰਗ ਨੂੰ ਲੈ ਕੇ ਪੇਂਡੂ ਮਜਦੂਰ ਯੂਨੀਅਨ ਪੰਜਾਬ ਵਲੋਂ ਜੋ ਪੰਜਾਬ ਭਰ 'ਚ ਮੁਹਿੰਮ ਆਰੰਭੀ ਗਈ ਹੈ, ਤਹਿਤ ਇਸ ਬਲਾਕ ਦੇ ਪਿੰਡ ਮਾਹਿਲ ਗਹਿਲਾਂ ਦੀ ਖੇਤੀਬਾੜੀ ਸਹਿਕਾਰੀ ਸੁਸਾਇਟੀ ਦੇ ਅੱਗੇ ਰੋਸ ...

ਪੂਰੀ ਖ਼ਬਰ »

ਚਾਹਲ ਖੁਰਦ 'ਚ ਮੁਫ਼ਤ ਕੈਂਸਰ ਜਾਂਚ ਕੈਂਪ ਕੱਲ੍ਹ

ਸਾਹਲੋਂ, 18 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਚਾਹਲ ਖੁਰਦ ਵਿਖੇ ਚਾਹਲ ਪਰਿਵਾਰ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਨਰਿੰਦਰ ਸਿੰਘ ਅਤੇ ਗੁਰਮੁਖ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਆਵਾਜ਼ ਆਯੁਰਵੈਦ ਦਾ ਸਹਾਰਾ ਲੈ ਕੈਂਸਰ ਤੇ ਉਸ ਦੇ ਮਹਿੰਗੇ ਇਲਾਜ ਿਖ਼ਲਾਫ਼ ਕਰੇਗੀ ਜਾਗਰੂਕ-ਆਵਾਜ਼ ਸੰਸਥਾ

ਪੋਜੇਵਾਲ ਸਰਾਂ, 18 ਨਵੰਬਰ (ਰਮਨ ਭਾਟੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਆਵਾਜ਼ ਸੰਸਥਾ ਵਲੋਂ ਨਵ ਗ੍ਰਹਿ ਆਸ਼ਰਮ ਭੀਲਵਾੜਾ ਰਾਜਸਥਾਨ ਦੇ ਸਹਿਯੋਗ ਨਾਲ 19 ਨਵੰਬਰ ਨੂੰ ਕੈਂਸਰ ਜਾਗਰੂਕਤਾ, ਜਾਂਚ ਤੇ ਦਵਾਈਆਂ ਦਾ ਕੈਂਪ ਆਵਾਜ਼ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ 'ਚ ਮੁਫ਼ਤ ਸਿਹਤ ਜਾਂਚ ਕੈਂਪ ਸ਼ੁਰੂ

ਬੰਗਾ, 18 ਨਵੰਬਰ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾ ਮੁਫ਼ਤ ਜਰਨਲ ਅਤੇ ਸਰਜੀਕਲ ਜਾਂਚ ਕੈਂਪ ਸ਼ੁਰੂ ਕੀਤਾ ਗਿਆ, ਜਿਸ ਦਾ ਉਦਘਾਟਨ ਹਰਦੇਵ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪਿੰਡ ਮੌਜੋਵਾਲ ਮਜਾਰਾ ਵਿਖੇ ਚੋਰਾਂ ਵਲੋਂ ਐੱਲ. ਸੀ. ਡੀ. ਚੋਰੀ

ਭੱਦੀ, 18 ਨਵੰਬਰ (ਨਰੇਸ਼ ਧੌਲ)-ਇਕ ਪਾਸੇ ਜਿੱਥੇ ਪੰਜਾਬ ਸਰਕਾਰ ਅਤੇ ਸਮਾਜ ਸੇਵੀਆਂ ਵਲੋਂ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਹਿਤ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ, ਉੱਥੇ ਕੁਝ ਗ਼ਲਤ ਅਨਸਰਾਂ ਵਲੋਂ ਇਨ੍ਹਾਂ ਸਕੂਲਾਂ ਵਿਚ ਵੀ ਚੋਰੀ ਕਰਨ ਤੋਂ ਗੁਰੇਜ਼ ਨਹੀਂ ...

ਪੂਰੀ ਖ਼ਬਰ »

ਸੜਕ 'ਤੇ ਖੜ੍ਹੇ ਵਾਹਨ ਨਾਲ ਰੇਤੇ ਦਾ ਭਰਿਆ ਟਿੱਪਰ ਟਰਕਾਇਆ

ਸਮੁੰਦੜਾ, 18 ਨਵੰਬਰ (ਤੀਰਥ ਸਿੰਘ ਰੱਕੜ)- ਪਿੰਡ ਬਕਾਪੁਰ ਗੁਰੂ ਨੇੜੇ ਗੜ੍ਹਸ਼ੰਕਰ ਨਵਾਂਸ਼ਹਿਰ ਸੜਕ 'ਤੇ ਖ਼ਰਾਬ ਹੋਏ ਖੜੇ੍ਹ ਇਕ ਵਾਹਨ ਨਾਲ ਰੇਤੇ ਦੇ ਭਰੇ ਟਿੱਪਰ ਦੀ ਟੱਕਰ ਹੋ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਪੀ. ਬੀ. 077 ਬੀ. ਟੀ. 5261 ਟਿੱਪਰ ਰੇਤੇ ਨਾਲ ਭਰਿਆ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋਂ ਨੌਜਵਾਨਾਂ ਲਈ ਅੰਤਰਰਾਜੀ ਦੌਰਾ ਜਨਵਰੀ 'ਚ-ਡੀ. ਸੀ.

ਨਵਾਂਸ਼ਹਿਰ, 18 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਡਾਇਰੈਕਟੋਰੇਟ ਵਲੋਂ ਜਨਵਰੀ 2020 ਦੌਰਾਨ ਵੱਖ-ਵੱਖ ਜ਼ਿਲਿ੍ਹਆਂ ਦੇ ਨੌਜਵਾਨਾਂ ਨੂੰ ਉੱਤਰ ਪ੍ਰਦੇਸ਼-ਬਨਾਰਸ, ਲਖਨਊ ਅਤੇ ਹੋਰ ਨਜ਼ਦੀਕੀ ਥਾਵਾਂ ਦੇ ਅੰਤਰਰਾਜੀ ਦੌਰੇ ਕਰਵਾਏ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ 'ਤੇ ਕੇਸ ਦਰਜ

ਔੜ, 18 ਨਵੰਬਰ (ਜਰਨੈਲ ਸਿੰਘ ਖ਼ੁਰਦ)- ਥਾਣਾ ਔੜ ਦੀ ਪੁਲਿਸ ਪਾਰਟੀ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਵਣ ਰੇਂਜ ਨਵਾਂਸ਼ਹਿਰ ਵਿਖੇ ਰੋਸ ਰੈਲੀ

ਨਵਾਂਸ਼ਹਿਰ, 18 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਜੰਗਲਾਤ ਵਿਭਾਗ ਅਧੀਨ ਕੰਮ ਕਰਦੇ ਵਰਕਰਾਂ ਦੀਆਂ ਮੰਗਾਂ ਨਾ ਹੱਲ ਕਰਨ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਵਣ ਰੇਂਜ ਨਵਾਂਸ਼ਹਿਰ ਵਿਖੇ ਰੋਸ ਰੈਲੀ ਕੀਤੀ | ਇਸ ਮੌਕੇ ਪ੍ਰਧਾਨ ਕਸ਼ਮੀਰ ਲਾਲ ਨੇ ਦੱਸਿਆ ਕਿ ਵਣ ਵਿਭਾਗ ਅੰਦਰ ...

ਪੂਰੀ ਖ਼ਬਰ »

ਧਾਨ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਬਣਦਾ ਸਨਮਾਨ ਕੀਤਾ ਜਾਵੇਗਾ-ਠੇਕੇਦਾਰ ਗੌਰਵ ਚੌਧਰੀ

ਸੜੋਆ, 18 ਨਵੰਬਰ (ਨਾਨੋਵਾਲੀਆ)-ਬਹੁਤ ਸਾਰੇ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਅਤੇ ਖੇਤਾਂ ਵਿਚ ਪਏ ਰਹਿੰਦ-ਖੰੂਹਦ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਕਰ ਰਹੇ ਹਨ, ਜੋ ਬਹੁਤੀ ਚੰਗੀ ਗੱਲ ਨਹੀਂ | ਅਗਰ ਅਸੀਂ ਵਾਤਾਵਰਨ ਨੂੰ ਇਸੇ ਤਰ੍ਹਾਂ ਦੂਸ਼ਿਤ ਕਰਾਂਗੇ ਤਾਂ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਮਣਸੇਵਾਲ ਵਿਖੇ ਟਿਊਬਵੈੱਲ ਦੇ ਨਵੇਂ ਬੋਰ ਦਾ ਉਦਘਾਟਨ

ਭੱਦੀ, 18 ਨਵੰਬਰ (ਨਰੇਸ਼ ਧੌਲ)-ਪਿੰਡ ਮਣਸੇਵਾਲ ਵਿਖੇ ਕੰਡਮ ਹੋਏ ਸਿੰਚਾਈ ਵਾਲੇ ਟਿਊਵਬੈਲ ਦੀ ਥਾਂ 'ਤੇ ਸਿੰਚਾਈ ਵਿਭਾਗ ਵਲੋਂ ਨਵਾਂ ਟਿਊਬਵੈੱਲ ਲਗਾਉਣ ਹਿਤ ਡੰੂਘਾ ਬੋਰ ਸ਼ੁਰੂ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪਰ ਵਲੋਂ ...

ਪੂਰੀ ਖ਼ਬਰ »

ਜੰਮੂ ਵਿਖੇ ਮਨਾਇਆ ਜਾਵੇਗਾ ਲੈਫ: ਜਨ: ਬਿਕਰਮ ਸਿੰਘ ਦਾ ਸ਼ਹੀਦੀ ਦਿਵਸ

ਬਲਾਚੌਰ, 18 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਲਦਾਖ਼ ਦੇ ਹੀਰੋ ਵਜੋਂ ਸਤਿਕਾਰਤ ਅਮਰ ਸ਼ਹੀਦ ਲੈਫਟੀਨੇਟ ਜਨਰਲ ਬਿਕਰਮ ਸਿੰਘ ਦੇ ਜੰਮੂ ਵਿਖੇ ਮਨਾਏ ਜਾ ਰਹੇ ਸ਼ਹੀਦੀ ਸਮਾਗਮ ਵਿਚ ਲੈਫਟੀਨੇਟ ਜਨਰਲ ਬਿਕਰਮ ਸਿੰਘ ਚੈਰੀਟੇਬਲ ਸੁਸਾਇਟੀ ਅਤੇ ਜ਼ਿਲੇ੍ਹ ਦੀਆਂ ਸੰਗਤਾਂ ...

ਪੂਰੀ ਖ਼ਬਰ »

ਜਥੇ. ਰਣਜੀਤ ਸਿੰਘ ਨੂੰ ਸਦਮਾ-ਪਤਨੀ ਸਵਰਗਵਾਸ

ਕਾਠਗੜ੍ਹ, 18 ਨਵੰਬਰ (ਬਲਦੇਵ ਸਿੰਘ ਪਨੇਸਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰ ਅਤੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਬੇਹਰੜੀ ਵਾਲਿਆਂ ਨੂੰ ਉਦੋਂ ਗਹਿਰਾ ਸਦਮਾ ਪੁੱਜਾ, ਜਦੋਂ ਬੀਤੀ ਰਾਤ ਉਨ੍ਹਾਂ ਦੀ ਪਤਨੀ ਸਵਰਨ ਕੌਰ ਸੰਖੇਪ ਬਿਮਾਰੀ ਪਿੱਛੋਂ ਕੰਮਾਡ ...

ਪੂਰੀ ਖ਼ਬਰ »

ਫੁੱਟਬਾਲ ਖਿਡਾਰੀ ਹਰਭਜਨ ਸਿੰਘ ਦੀ ਮੌਤ ਕਾਰਨ ਸੋਗ ਦੀ ਲਹਿਰ

ਜਾਡਲਾ, 18 ਨਵੰਬਰ (ਬੱਲੀ)-ਪਿੰਡ ਠਠਿਆਲਾ ਢਾਹਾਂ ਦੇ ਜੰਮਪਲ ਪੰਜਾਬ ਪੁਲਿਸ ਦੇ ਸੇਵਾ-ਮੁਕਤ ਹੌਲਦਾਰ ਅਤੇ ਫੁੱਟਬਾਲ ਦੇ ਚੋਟੀ ਦੇ ਖਿਡਾਰੀ ਹਰਭਜਨ ਸਿੰਘ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ | ਉਹ 77 ਵਰਿ੍ਹਆਂ ਦੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਹੋਣ ਕਾਰਨ ...

ਪੂਰੀ ਖ਼ਬਰ »

ਸ਼ਹੀਦ ਪਰਮਜੀਤ ਸਿੰਘ (ਸ਼ੌਰਿਆ ਚੱਕਰ) ਦੀ ਬਰਸੀ 21 ਨੂੰ

ਭੱਦੀ, 18 ਨਵੰਬਰ (ਨਰੇਸ਼ ਧੌਲ)- ਦੇਸ਼ ਦੀ ਆਨ ਅਤੇ ਸ਼ਾਨ ਲਈ ਲੜਦਿਆਂ ਜੰਮੂ-ਕਸ਼ਮੀਰ ਦੀਆਂ ਸਰਹੱਦਾਂ 'ਤੇ ਸ਼ਹੀਦ ਹੋਏ ਸ਼ੌਰਿਆ ਚੱਕਰ ਪ੍ਰਾਪਤ ਸ਼ਹੀਦ ਪਰਮਜੀਤ ਸਿੰਘ ਚਾਹਲ ਪੁੱਤਰ ਸਵ. ਪਿਆਰਾ ਸਿੰਘ ਚਾਹਲ ਦੀ ਬਰਸੀ ਸਬੰਧੀ ਸਮਾਗਮ ਸ਼ਹੀਦ ਦੇ ਪਰਿਵਾਰ ਅਤੇ ਸਮੂਹ ਪਿੰਡ ...

ਪੂਰੀ ਖ਼ਬਰ »

ਟੌਾਸਾ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਰੈਲਮਾਜਰਾ, 18 ਨਵੰਬਰ (ਸੁਭਾਸ਼ ਟੌਾਸਾ, ਰਾਕੇਸ਼ ਰੋਮੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਨਅਤੀ ਖੇਤਰ ਦੇ ਨੇੜਲੇ ਪਿੰਡ ਟੌਾਸਾ ਦੇ ਗੁਰੂ ਰਵਿਦਾਸ ਜੀ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਵਲੋਂ ਸਮਾਗਮ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸੂੰਢ 'ਚ ਬਾਲ ਦਿਵਸ ਮਨਾਇਆ

ਸੰਧਵਾਂ, 16 ਨਵੰਬਰ (ਪ੍ਰੇਮੀ ਸੰਧਵਾਂ)-ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਵਸ ਸਰਕਾਰੀ ਪ੍ਰਾਇਮਰੀ ਸਕੂਲ ਸੂੰਢ ਵਿਖੇ ਸਕੂਲ ਮੁਖੀ ਮੈਡਮ ਨਰਿੰਦਰ ਕੌਰ ਮਜਾਰੀ ਦੀ ਅਗਵਾਈ 'ਚ ਬਾਲ ਦਿਵਸ ਦੇ ਰੂਪ 'ਚ ਮਨਾਇਆ ਗਿਆ | ਪੰਡਿਤ ...

ਪੂਰੀ ਖ਼ਬਰ »

ਮੁਫ਼ਤ ਪ੍ਰਦੂਸ਼ਣ ਜਾਂਚ ਕੈਂਪ ਲਗਾਇਆ

ਨਵਾਂਸ਼ਹਿਰ, 18 ਨਵੰਬਰ (ਹਰਵਿੰਦਰ ਸਿੰਘ)- ਅੱਜ ਰਿਜਨਲ ਟਰਾਂਸਪੋਰਟ ਅਥਾਰਿਟੀ ਹੁਸ਼ਿਆਰਪੁਰ ਵਲੋਂ ਨਵਾਂਸ਼ਹਿਰ ਦੇ ਬੰਗਾ ਰੋਡ ਅਤੇ ਗੜ੍ਹਸ਼ੰਕਰ ਰੋਡ ਸਥਿਤ ਪੈਟਰੋਲ ਪੰਪਾਂ 'ਤੇ ਮੁਫ਼ਤ ਪ੍ਰਦੂਸ਼ਣ ਜਾਂਚ ਕੈਂਪ ਲਗਾਇਆ ਗਿਆ | ਅਮਰੀਕ ਸਿੰਘ ਏ. ਆਰ. ਟੀ. ਓ. ਦੀ ਅਗਵਾਈ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਨਮਿਤ ਸ਼ੋਕ ਸਮਾਗਮ ਮੌਕੇ ਕਿਤਾਬਾਂ ਵੰਡੀਆਂ

ਸਮੁੰਦੜਾ, 18 ਨਵੰਬਰ (ਤੀਰਥ ਸਿੰਘ ਰੱਕੜ)-ਪਿੰਡ ਕੱੁਲੇਵਾਲ ਵਿਖੇ ਪੈੱ੍ਰਸ ਕਲੱਬ ਗੜ੍ਹਸ਼ੰਕਰ ਦੇ ਪ੍ਰਧਾਨ ਅਤੇ ਤਰਕਸ਼ੀਲ ਆਗੂ ਜੁਗਿੰਦਰ ਕੱੁਲੇਵਾਲ ਦੀ ਮਾਤਾ ਗੁਰਦੇਵ ਕੌਰ ਪਤਨੀ ਕੈਪਟਨ ਨਿਰੰਜਨ ਸਿੰਘ ਨਮਿਤ ਸ਼ੋਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਲਸਾੜਾ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਉੜਾਪੜ/ਲਸਾੜਾ, 18 ਨਵੰਬਰ (ਲਖਵੀਰ ਸਿੰਘ ਖੁਰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪਿੰਡ ਲਸਾੜਾ ਦੀ ਸਮੂਹ ਸਾਧ-ਸੰਗਤ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਨ੍ਹਾਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ...

ਪੂਰੀ ਖ਼ਬਰ »

ਸੰਤ ਸੰਮੇਲਨ ਕਰਵਾਉਣ ਸਬੰਧੀ ਮੀਟਿੰਗ

ਮੁਕੰਦਪੁਰ, 18 ਨਵੰਬਰ (ਦੇਸ ਰਾਜ ਬੰਗਾ)- ਸ੍ਰੀ ਗੁਰੂ ਰਵਿਦਾਸ ਅੰਮਿ੍ਤ ਬਾਣੀ ਵਰਲਡ ਵਾਈਡ ਆਰਗੇਨਾਈਜੇਸ਼ਨ ਵਲੋਂ ਮੁਕੰਦਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਨ ਸੰਤ ਸੰਮੇਲਨ ਕਰਵਾਉਣ ਸਬੰਧੀ ਸ੍ਰੀ ਗੁਰੂੁ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਮੁਕੰਦਪੁਰ ਦੇ ...

ਪੂਰੀ ਖ਼ਬਰ »

ਬੰਦ ਪਿਆ ਸੇਵਾ ਕੇਂਦਰ ਚਾਲੂ ਕਰਨ ਦੀ ਮੰਗ

ਮਜਾਰੀ/ਸਾਹਿਬਾ, 18 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਅਕਾਲੀ-ਭਾਜਪਾ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਅਤੇ ਕਚਹਿਰੀਆਂ 'ਚ ਹੁੰਦੀ ਖੱਜਲ-ਖ਼ੁਆਰੀ ਰੋਕਣ ਲਈ ਪਿੰਡਾਂ 'ਚ ਸੇਵਾ ਕੇਂਦਰ ਖੋਲ੍ਹ ਕੇ ਕਈ ਪ੍ਰਕਾਰ ਦੀਆਂ ਸਹੂਲਤਾਂ ਦਿੱਤੀਆਂ ਸਨ, ...

ਪੂਰੀ ਖ਼ਬਰ »

ਗੰਨੇ ਦੀ ਫ਼ਸਲ ਤੋਂ ਵਧੇਰੇ ਝਾੜ ਲੈਣ ਲਈ ਕਿਸਾਨਾਂ ਨੂੰ ਨਵੀਂ ਤਕਨੀਕ ਟਿਸ਼ੂ ਕਲਚਰ ਵਿਧੀ ਨੂੰ ਅਪਣਾਉਣ ਦੀ ਲੋੜ-ਬਾਜਵਾ

ਔੜ, 18 ਨਵੰਬਰ (ਜਰਨੈਲ ਸਿੰਘ ਖ਼ੁਰਦ)- ਕਿਸਾਨਾਂ ਨੂੰ ਗੰਨੇ ਦੀ ਫ਼ਸਲ ਵੱਲ ਆਕਰਸ਼ਿਤ ਕਰਨ ਹਿਤ ਨਵੀਂ ਵਿਧੀ ਦੁਆਰਾ ਗੰਨੇ ਦਾ ਬੀਜ ਤਿਆਰ ਕਰਨ ਸਬੰਧੀ ਮਿੱਲ ਦੇ ਹਲਕਾ ਸਰਵੇਅਰ ਰਾਹੋ ਹਰਵਿੰਦਰ ਸਿੰਘ ਵਲੋਂ ਗੰਨਾ ਵਿਕਾਸ ਅਫ਼ਸਰ ਅਮਰਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਨੈਕ ਦਾ ਮੁੱਖ ਉਦੇਸ਼ ਵਿੱਦਿਅਕ ਸੰਸਥਾਵਾਂ ਦੀ ਅਕੈਡਮਿਕ ਕੁਆਲਿਟੀ ਨੂੰ ਸੁਧਾਰਨਾ ਹੈ-ਡਾ. ਖੁਸ਼ਵਿੰਦਰ ਕੁਮਾਰ

ਨਵਾਂਸ਼ਹਿਰ, 18 ਨਵੰਬਰ (ਗੁਰਬਖਸ਼ ਸਿੰਘ ਮਹੇ)- ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਵਿਖੇ 7 ਰੋਜ਼ਾ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਦੇ ਪੰਜਵੇਂ ਦਿਨ ਪਿ੍ੰਸੀਪਲ ਡਾ. ਸੰਜੀਵ ਡਾਵਰ ਦੀ ਅਗਵਾਈ ਹੇਠ ਸ਼ੁਰੂ ਹੋਇਆ | ਇਸ ਵਿਚ ਪਹਿਲੇ ਸੈਸ਼ਨ ਦੌਰਾਨ ਡਾ. ਖੁਸ਼ਵਿੰਦਰ ...

ਪੂਰੀ ਖ਼ਬਰ »

ਦੰਦਾਂ ਦੇ ਪੰਦ੍ਹਰਵਾੜੇ ਤਹਿਤ 350 ਦੇ ਕਰੀਬ ਮਰੀਜ਼ਾਂ ਦੀ ਕੀਤੀ ਜਾਂਚ

ਨਵਾਂਸ਼ਹਿਰ, 18 ਨਵੰਬਰ (ਗੁਰਬਖਸ਼ ਸਿੰਘ ਮਹੇ)-ਡਾ. ਆਰ. ਪੀ. ਭਾਟੀਆ ਸਿਵਲ ਸਰਜਨ ਦੇ ਦਿਸ਼ਾ- ਨਿਰਦੇਸ਼ਾਂ ਅਤੇ ਡੀ. ਡੀ. ਐੱਚ. ਓ. ਡਾ. ਬਲਜੀਤ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿਚ ਡੈਂਟਲ ਪੰਦ੍ਹਰਵਾੜਾ 30 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਵਿਖੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ 21 ਨੂੰ

ਬੰਗਾ, 18 ਨਵੰਬਰ (ਜਸਬੀਰ ਸਿੰਘ ਨੂਰਪੁਰ)- ਲੋਕ ਸੇਵਕ ਸੰਸਥਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ 21 ਨਵੰਬਰ ਨੂੰ ਢਾਹਾਂ ਕਲੇਰਾਂ ਵਿਖੇ ਮਹਾਨ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਕੈਂਪ ਲਗਾਇਆ

ਰਾਹੋਂ, 18 ਨਵੰਬਰ (ਬਲਬੀਰ ਸਿੰਘ ਰੂਬੀ)- ਐੱਸ. ਐੱਮ. ਓ. ਡਾ. ਨਰਿੰਦਰਪਾਲ ਸ਼ਰਮਾ ਦੀ ਅਗਵਾਈ ਹੇਠ ਮੱੁਢਲਾ ਸਿਹਤ ਕੇਂਦਰ ਰਾਹੋਂ ਵਿਖੇ ਅੱਜ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਗੜੀ ਫ਼ਤਿਹ ਖਾਂ ਵਿਖੇ ਕੈਂਪ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾ. ...

ਪੂਰੀ ਖ਼ਬਰ »

ਨਵਾਂਸ਼ਹਿਰ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ 25 ਤੋਂ

ਨਵਾਂਸ਼ਹਿਰ, 18 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ (ਆਵਾਜ਼ ਤੇ ਰੌਸ਼ਨੀ) ਸ਼ੋਅ 25 ਨਵੰਬਰ ਤੋਂ 27 ਨਵੰਬਰ ਤੱਕ ਆਈ. ਟੀ. ਆਈ. ਗਰਾਊਾਡ ...

ਪੂਰੀ ਖ਼ਬਰ »

ਕਲੇਰਾਂ ਸੁਸਾਇਟੀ ਦੀ ਚੋਣ 21 ਨੂੰ

ਬੰਗਾ, 18 ਨਵੰਬਰ (ਨੂਰਪੁਰ)- ਦੀ ਕਲੇਰਾ ਬਹੁਮੰਤਵੀ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ 21 ਨਵੰਬਰ ਨੂੰ ਹੋਵੇਗੀ | ਇ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਸੁਸਾਇਟੀ ਦੀ ਚੋਣ 10 ਵਜੇ ਹੋਵੇਗੀ | ...

ਪੂਰੀ ਖ਼ਬਰ »

ਸਕੌਲਰ ਸਕੂਲ ਲਧਾਣਾ ਉੱਚਾ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

ਬੰਗਾ, 18 ਨਵੰਬਰ (ਕਰਮ ਲਧਾਣਾ)- ਇਲਾਕੇ ਦੇ ਨਾਮੀ ਵਿੱਦਿਅਕ ਅਦਾਰੇ ਸਕੌਲਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਉੱਚਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਕੂਲ ਦੀ ਪਿ੍ੰਸੀਪਲ ਮੈਡਮ ਦਲਬੀਰ ਕੌਰ ਵਲੋਂ ਕੀਤੀ ਗਈ | ਸਮਾਗਮ ਦੇ ਮੁੱਖ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਨਵਾਂਸ਼ਹਿਰ, 18 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ (ਬਾਬਾ ਦੀਪ ਸਿੰਘ ਸ਼ਹੀਦ) ਨਵੀਂ ਆਬਾਦੀ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ 'ਚ ਸਾਹਿਬ ...

ਪੂਰੀ ਖ਼ਬਰ »

ਦਲਿਤ ਸਮਾਜ ਘਿਨਾਉਣੇ ਹੱਤਿਆ ਕਾਂਡ ਵਿਰੁੱਧ ਜਾਗੇ-ਪੱਲੀ ਝਿੱਕੀ

ਬੰਗਾ, 18 ਨਵੰਬਰ (ਕਰਮ ਲਧਾਣਾ)- ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਰਾਮ ਕ੍ਰਿਸ਼ਨ ਪੱਲੀ ਝਿੱਕੀ ਵਲੋਂ ਯੂਨੀਅਨ ਦੀ ਇਕ ਤਤਕਾਲੀ ਮੀਟਿੰਗ ਬੁਲਾ ਕੇ ਜਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਵਿਖੇ ਦਲਿਤ ਨੌਜਵਾਨ ਦੇ ...

ਪੂਰੀ ਖ਼ਬਰ »

ਰਟੈਂਡਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਮੁਕੰਦਪੁਰ, 18 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਬਲਾਕ ਔੜ ਦੇ ਪਿੰਡ ਰਟੈਂਡਾ ਦੇ ਗੁਰਦੁਆਰਾ ਬਾਬਾ ਗੋਂਦ ਭਗਤ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਅਤੇ ਪੰਜ ਪਿਆਰਿਆਂ ਦੀ ਅਗਵਾਈ ...

ਪੂਰੀ ਖ਼ਬਰ »

ਪੱਲੀ ਝਿੱਕੀ 'ਚ ਤਹਿਸੀਲ ਪੱਧਰੀ ਜੇਤੂ ਬੱਚਿਆਂ ਦਾ ਸਨਮਾਨ

ਪੱਲੀ ਝਿੱਕੀ, 18 ਨਵੰਬਰ (ਕੁਲਦੀਪ ਸਿੰਘ ਪਾਬਲਾ)- ਸਰਕਾਰੀ ਸੀਨੀਅਰ ਸਕੂਲ ਪੱਲੀ ਝਿੱਕੀ ਵਿਖੇ ਤਹਿਸੀਲ ਪੱਧਰੀ ਮੇਲੇ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਸਾਇੰਸ ਮਾਸਟਰ ਜਗਦੀਪ ਕੁਮਾਰ ਅਤੇ ਸੰਜੀਵ ਕੁਮਾਰ ਨੇ ਬੱਚਿਆਂ ਦੁਆਰਾ ਕੀਤੀਆਂ ਵਿਸ਼ੇਸ਼ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਕਤਲ ਕੀਤੇ ਬਜ਼ੁਰਗ ਗੁਲਜ਼ਾਰੀ ਰਾਮ ਨੂੰ ਦਿੱਤੀ ਅੰਤਿਮ ਵਿਦਾਇਗੀ

ਸੜੋਆ, 18 ਨਵੰਬਰ (ਨਾਨੋਵਾਲੀਆ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਸ੍ਰੀ ਅਸ਼ੋਕ ਨਾਨੋਵਾਲ ਦੇ ਪਿਤਾ ਗੁਲਜ਼ਾਰੀ ਰਾਮ (77) ਦਾ ਬੀਤੀ ਰਾਤ ਪਿੰਡ ਨਾਨੋਵਾਲ ਵਿਖੇ ਭੇਦਭਰੀ ਹਾਲਤ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ ਸੀ, ਦਾ ਅੱਜ ਅੰਤਿਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX