ਤਾਜਾ ਖ਼ਬਰਾਂ


ਗੋਆ 'ਚ ਹਾਦਸਾਗ੍ਰਸਤ ਹੋਇਆ ਲੜਾਕੂ ਜਹਾਜ਼ ਮਿਗ 29 ਕੇ.
. . .  6 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ 29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  19 minutes ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  15 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  49 minutes ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 1 hour ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 1 hour ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 1 hour ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 1 hour ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 1 hour ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਜਲੰਧਰ, 23 ਫਰਵਰੀ- ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਦੇ ਨਕੋਦਰ ਰੋਡ ਨੇੜੇ ਸਥਿਤ ਇੱਕ ਫ਼ਰਨੀਚਰ ਦੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ 'ਤੇ...
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 2 hours ago
ਕਿਸ਼ਨਗੜ੍ਹ/ਕਾਲਾ ਬੱਕਰਾ, 23 ਫਰਵਰੀ (ਹੁਸਨ ਲਾਲ)- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਕੌਮੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਅਤੇ ਕੌਮੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਦੇ ਵਿਰੁੱਧ ਅੱਜ ਭੀਮ ਆਰਮੀ...
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 2 hours ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਪੰਜਾਬ ਦੇ ਅਧਿਆਪਕਾਂ ਦੀਆਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਾਉਣ ਲਈ ਅਧਿਆਪਕ ਦਲ ਨੇ ਜਥੇਬੰਦੀ ਦਾ ਢਾਂਚਾ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਸੂਬਾ ਪੱਧਰੀ...
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 2 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 3 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 3 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 4 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 4 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 4 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਸੰਪਾਦਕੀ

ਸ਼ਰਮਨਾਕ ਵਰਤਾਰਾ

ਸਰਕਾਰ ਚਾਹੇ ਕੋਈ ਵੀ ਹੋਵੇ ਅਤੇ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦੀ ਹੋਵੇ ਪਰ ਜਦੋਂ ਤੱਕ ਵੱਖ-ਵੱਖ ਵਰਗਾਂ ਦੇ ਕੁਝ ਲੋਕਾਂ ਦੀ ਮਾਨਸਿਕਤਾ ਨਹੀਂ ਬਦਲਦੀ, ਉਦੋਂ ਤੱਕ ਅਜਿਹੀਆਂ ਖੌਫ਼ਨਾਕ ਘਟਨਾਵਾਂ ਸਾਹਮਣੇ ਆਉਂਦੀਆਂ ਰਹਿਣਗੀਆਂ, ਜਿਨ੍ਹਾਂ ਨਾਲ ਸਮੁੱਚੇ ਸਮਾਜ ਦੀ ਸ਼ਰਮਸਾਰੀ ਹੁੰਦੀ ਹੈ। ਪਿਛਲੇ ਦਿਨੀਂ ਜ਼ਿਲ੍ਹਾ ਸੰਗਰੂਰ ਦੇ ਚੰਗਾਲੀਵਾਲਾ ਪਿੰਡ ਵਿਚ ਜਗਮੇਲ ਸਿੰਘ ਨਾਲ ਵਾਪਰੀ ਘਟਨਾ ਵੀ ਅਜਿਹਾ ਕੁਝ ਹੀ ਦਰਸਾਉਂਦੀ ਹੈ। ਇਸ ਘਟਨਾ ਵਿਚ ਜਾਤੀਵਾਦ ਦੇ ਨਾਲ-ਨਾਲ ਪਲੜੇ ਵਿਚ ਤੁਲੀ ਆਰਥਿਕਤਾ ਵੀ ਦਿਖਾਈ ਦਿੰਦੀ ਹੈ।
ਦਲਿਤ ਬਰਾਦਰੀ ਨਾਲ ਸਬੰਧ ਰੱਖਦੇ ਜਗਮੇਲ ਸਿੰਘ ਦਾ ਦੂਸਰੀ ਪਾਰਟੀ ਨਾਲ ਪੈਸਿਆਂ ਦੇ ਲੈਣ-ਦੇਣ 'ਤੇ ਝਗੜਾ ਹੋ ਗਿਆ, ਜਿਸ ਕਰਕੇ ਦੋਵਾਂ ਵਿਚ ਬੋਲ-ਬੁਲਾਰਾ ਹੋਇਆ। ਗੱਲ ਪੰਚਾਇਤ ਤੱਕ ਪਹੁੰਚੀ। ਪੰਚਾਇਤ ਵਲੋਂ ਕਰਵਾਏ ਗਏ ਫ਼ੈਸਲੇ ਨੂੰ ਦੇਖਦਿਆਂ ਦੂਸਰੀ ਧਿਰ ਦੇ ਵਿਅਕਤੀਆਂ ਨੇ ਦਿਨ-ਦਿਹਾੜੇ ਪੰਚ ਦੇ ਘਰ ਜਗਮੇਲ ਸਿੰਘ ਨੂੰ ਬੁਲਾ ਕੇ ਉਸ ਨੂੰ ਬੰਨ੍ਹ ਕੇ ਪੂਰੀ ਬਰਬਰਤਾ ਨਾਲ ਉਸ ਦੀ ਕੁਟਾਈ ਕੀਤੀ। ਇਥੋਂ ਤੱਕ ਕਿ ਉਸ ਦੇ ਪਾਣੀ ਮੰਗਣ 'ਤੇ ਵੀ ਉਸ ਨੂੰ ਪਿਸ਼ਾਬ ਪੀਣ ਲਈ ਮਜਬੂਰ ਕੀਤਾ ਗਿਆ। ਹਫ਼ਤਾ ਭਰ ਉਹ ਲਹਿਰਾਗਾਗਾ ਅਤੇ ਸੰਗਰੂਰ ਦੇ ਹਸਪਤਾਲਾਂ ਵਿਚ ਰੁਲਦਾ-ਖੁਲਦਾ ਰਿਹਾ। ਅਖ਼ੀਰ ਹਾਲਤ ਬੇਹੱਦ ਵਿਗੜਨ ਤੋਂ ਕੁਝ ਦਿਨ ਬਾਅਦ ਉਸ ਨੂੰ ਚੰਡੀਗੜ੍ਹ ਪੀ.ਜੀ.ਆਈ. ਵਿਚ ਦਾਖ਼ਲ ਕਰਵਾਇਆ ਗਿਆ। ਦੋ ਕੁ ਸਾਲ ਪਹਿਲਾਂ ਜਗਮੇਲ ਸਿੰਘ ਦੇ ਭਰਾ ਗੁਰਤੇਜ ਸਿੰਘ ਨੂੰ ਵੀ ਵਿਰੋਧੀ ਧਿਰ ਦੇ ਕੁਝ ਲੋਕਾਂ ਨੇ ਕੁੱਟਿਆ ਸੀ ਅਤੇ ਉਸ ਦੀਆਂ ਦੋਵੇਂ ਬਾਹਾਂ ਵੀ ਤੋੜ ਦਿੱਤੀਆਂ ਗਈਆਂ ਸਨ। ਇਸ ਕਾਂਡ ਨੇ ਜਿਥੇ ਸੂਬੇ ਵਿਚ ਅਮਨ-ਕਾਨੂੰਨ ਦੀ ਅਤਿ ਵਿਗੜਦੀ ਹਾਲਤ ਨੂੰ ਇਕ ਵਾਰ ਫਿਰ ਉਜਾਗਰ ਕੀਤਾ ਹੈ, ਉਥੇ ਇਸ ਗੱਲ ਦਾ ਵੀ ਅਹਿਸਾਸ ਹੁੰਦਾ ਹੈ ਕਿ ਅੱਜ ਵੀ ਤਕੜੀਆਂ ਧਿਰਾਂ ਕਾਨੂੰਨ ਦੀ ਪਰਵਾਹ ਨਹੀਂ ਕਰਦੀਆਂ ਅਤੇ ਆਪਣੀ ਤਾਕਤ ਦੇ ਬਲਬੂਤੇ ਉਹ ਗ਼ਰੀਬ ਲੋਕਾਂ ਨੂੰ ਦਬਾਉਣ ਦੀ ਮਾਨਸਿਕਤਾ ਪਾਲ ਲੈਂਦੀਆਂ ਹਨ। ਭਾਵੇਂ ਅਮਨ ਕਾਨੂੰਨ ਦੀ ਮਾੜੀ ਹਾਲਤ ਲਈ ਅੱਜ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਸਿਆਸਤਦਾਨ ਕਾਂਗਰਸ ਸਰਕਾਰ 'ਤੇ ਦੋਸ਼ ਲਗਾ ਰਹੇ ਹਨ। ਅਜਿਹੀਆਂ ਭਿਆਨਕ ਘਟਨਾਵਾਂ ਵਾਪਰਨ ਕਾਰਨ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਬਚ ਵੀ ਨਹੀਂ ਸਕਦੀ, ਪਰ ਅਕਾਲੀ ਦਲ-ਭਾਜਪਾ ਦੀ ਸਰਕਾਰ ਸਮੇਂ ਦਸੰਬਰ 2015 ਵਿਚ ਭੀਮ ਟਾਂਕ ਕਤਲ ਕੇਸ ਦੀ ਵੀ ਵੱਡੀ ਚਰਚਾ ਹੋਈ ਸੀ, ਜਦੋਂ ਅਕਾਲੀ ਆਗੂ ਕਹੇ ਜਾਂਦੇ ਸ਼ਿਵ ਲਾਲ ਡੋਡਾ ਦੇ ਫਾਰਮ 'ਤੇ ਭੀਮ ਟਾਂਕ ਨੂੰ ਬੁਰੀ ਤਰ੍ਹਾਂ ਮਾਰ-ਕੁੱਟ ਕੇ ਉਸ ਦੇ ਹੱਥ-ਪੈਰ ਵੱਢ ਦਿੱਤੇ ਗਏ ਸਨ ਅਤੇ ਬਾਅਦ 'ਚ ਉਸ ਦੀ ਮੌਤ ਹੋ ਗਈ ਸੀ। ਚਾਹੇ ਚਾਰ ਸਾਲ ਬਾਅਦ ਸ਼ਿਵ ਲਾਲ ਡੋਡਾ ਸਮੇਤ 24 ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਤਾਂ ਸੁਣਾ ਦਿੱਤੀ ਗਈ ਸੀ ਪਰ ਇਸ ਨਾਲ ਪੀੜਤ ਪਰਿਵਾਰ ਸੰਤੁਸ਼ਟ ਨਹੀਂ ਸੀ ਹੋਇਆ। ਅਜਿਹਾ ਹੀ ਇਕ ਕੇਸ ਹਰਿਆਣੇ ਦੇ ਇਕ ਅਮੀਰਜ਼ਾਦੇ ਵਲੋਂ ਦਿੱਲੀ 'ਚ ਜੈਸਿਕਾ ਲਾਲ ਨੂੰ ਰੈਸਟੋਰੈਂਟ ਵਿਚ ਸ਼ਰੇਆਮ ਗੋਲੀ ਮਾਰ ਕੇ ਮਾਰ ਦੇਣ ਦਾ ਸਾਹਮਣੇ ਆਇਆ ਸੀ, ਜਿਸ ਦਾ ਦੋਸ਼ੀ ਹੁਣ ਸਜ਼ਾ ਭੁਗਤ ਰਿਹਾ ਹੈ। ਪੰਜਾਬ ਦੇ ਨਾਲ-ਨਾਲ ਪੂਰੇ ਭਾਰਤ ਵਿਚ ਅੱਜਕਲ੍ਹ ਜਾਤੀਵਾਦ ਭਾਰੂ ਹੋਇਆ ਜਾਪਦਾ ਹੈ। ਇਸ ਦੇ ਨਾਲ-ਨਾਲ ਅਮੀਰ ਲੋਕਾਂ ਦੀ ਮਾਨਸਿਕਤਾ ਵੀ ਆਮ ਲੋਕਾਂ ਨੂੰ ਦਬਾਉਣ ਦੀ ਬਣ ਗਈ ਹੈ।
ਚਾਹੇ ਅਜਿਹੇ ਕੇਸਾਂ ਸਬੰਧੀ ਅਦਾਲਤਾਂ ਕਾਨੂੰਨ ਅਨੁਸਾਰ ਸਮਾਂ ਪਾ ਕੇ ਆਪਣਾ ਫ਼ੈਸਲਾ ਦਿੰਦੀਆਂ ਹਨ ਪਰ ਜਗਮੇਲ ਨਾਲ ਜੋ ਕੁਝ ਘਿਨਾਉਣਾ ਵਾਪਰਿਆ ਹੈ, ਇਸ ਤਰ੍ਹਾਂ ਦੇ ਮਾਮਲਿਆਂ ਸਬੰਧੀ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਦਾਲਤਾਂ ਬਣਨੀਆਂ ਚਾਹੀਦੀਆਂ ਹਨ ਅਤੇ ਜਿੰਨੀ ਜਲਦੀ ਸੰਭਵ ਹੋਵੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਅਜਿਹੇ ਫ਼ੈਸਲੇ ਸਮਾਜ ਵਿਚ ਇਕ ਉਦਾਹਰਨ ਬਣ ਸਕਣ। ਚਾਹੇ ਇਸ ਤਰ੍ਹਾਂ ਦੀ ਸਦੀਆਂ ਤੋਂ ਪੈਦਾ ਹੋਈ ਮਾਨਸਿਕਤਾ ਨੂੰ ਖ਼ਤਮ ਨਾ ਕੀਤਾ ਜਾ ਸਕੇ ਪਰ ਇਸ ਨੂੰ ਵੱਡੀ ਹੱਦ ਤੱਕ ਘਟਾਇਆ ਜ਼ਰੂਰ ਜਾ ਸਕਦਾ ਹੈ। ਸਮਾਜ ਦੇ ਵੱਖ-ਵੱਖ ਵਰਗਾਂ ਵਲੋਂ ਅਜਿਹੀਆਂ ਘਟਨਾਵਾਂ ਸਬੰਧੀ ਜੋ ਸਖ਼ਤ ਪ੍ਰਤੀਕਰਮ ਸਾਹਮਣੇ ਆਉਂਦੇ ਹਨ, ਨਾਲ ਵੀ ਦੋਸ਼ੀ ਮਾਨਸਿਕਤਾ ਵਾਲੇ ਵਿਅਕਤੀਆਂ 'ਤੇ ਅਸਰ ਪੈਣਾ ਲਾਜ਼ਮੀ ਹੈ। ਬਿਨਾਂ ਸ਼ੱਕ ਜਗਮੇਲ ਸਿੰਘ ਨੂੰ ਸ਼ਰੇਆਮ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਸਜ਼ਾ ਮਿਲਣੀ ਚਾਹੀਦੀ ਹੈ।

-ਬਰਜਿੰਦਰ ਸਿੰਘ ਹਮਦਰਦ

 

ਅਜੇ ਵਧੇਰੇ ਗੰਭੀਰ ਨਹੀਂ ਹਨ ਭਾਜਪਾ ਦੀਆਂ ਪ੍ਰੇਸ਼ਾਨੀਆਂ

ਭਾਰਤੀ ਜਨਤਾ ਪਾਰਟੀ ਦੀ ਰਾਜਨੀਤੀ ਦੇ ਆਲੋਚਕਾਂ ਨੂੰ ਇਕ ਵਾਰ ਫਿਰ ਕੁਝ ਮਸਾਲਾ ਮਿਲ ਗਿਆ ਹੈ, ਜਿਸ ਦੇ ਆਧਾਰ 'ਤੇ ਉਨ੍ਹਾਂ ਨੂੰ ਲਗਦਾ ਹੈ ਕਿ ਉਹ ਇਸ ਪਾਰਟੀ ਨੂੰ ਆੜੇ ਹੱਥੀਂ ਲੈ ਸਕਦੇ ਹਨ। ਸੱਤਾਧਾਰੀ ਪਾਰਟੀ ਦੀ ਆਲੋਚਨਾ ਦੇ ਲਈ ਇਹ ਮਸਾਲਾ ਤਿੰਨ ਤਰ੍ਹਾਂ ਦਾ ਹੈ। ...

ਪੂਰੀ ਖ਼ਬਰ »

ਹਥਿਆਰ ਸਾਫ਼ ਕਰਦਿਆਂ ਕਿਉਂ ਮਰਦੇ ਹਨ ਪੁਲਿਸ ਜਵਾਨ?

ਪੁਲਿਸ ਜਾਂ ਫ਼ੌਜ ਵਿਚ ਭਰਤੀ ਹੋਣ ਵਾਲੇ ਜਵਾਨ ਤੋਂ ਲੈ ਕੇ ਉੱਚ ਅਧਿਕਾਰੀ ਤੱਕ ਨੂੰ ਹਥਿਆਰਾਂ ਦੀ ਸਾਂਭ ਸੰਭਾਲ, ਇਨ੍ਹਾਂ ਨੂੰ ਚਲਾਉਣ ਅਤੇ ਰੱਖਣ ਆਦਿ ਦੀ ਪੂਰੀ ਸਿਖਲਾਈ ਦਿੱਤੀ ਜਾਂਦੀ ਹੈ। ਅਜਿਹਾ ਇਸ ਲਈ ਕੀਤਾ ਜਾਂਦਾ ਹੈ ਕਿ ਸਮਾਜ ਵਿਰੋਧੀ ਤੱਤਾਂ, ਜਿਨ੍ਹਾਂ ਕੋਲ ...

ਪੂਰੀ ਖ਼ਬਰ »

ਹੁਣ ਸਮਾਂ ਆਇਆ ਹੈ ਗੱਲਾਂ ਕਰਨ ਦਾ ਤੇ ਅੱਗੇ ਵਧਣ ਦਾ

ਕੀ ਕਦੀ ਸੋਚਿਆ ਹੈ ਕਿ ਸਾਡੇ ਨਾਲ ਕੀ ਹੋਇਆ ਸੀ? ਸਾਡੇ ਪੈਰਾਂ ਥੱਲਿਓਂ ਜ਼ਮੀਨ ਕਿਉਂ ਖੋਹ ਲਈ ਗਈ ਸੀ? ਸਾਡਾ ਅਸਮਾਨ ਕਿਉਂ ਵੰਡ ਦਿੱਤਾ ਗਿਆ ਸੀ? ਅਸੀਂ ਆਜ਼ਾਦ ਹੋਏ ਸੀ ਜਾਂ ਨਫ਼ਰਤ ਦੇ ਡੂੰਘੇ ਖੂਹ ਵਿਚ ਸੁੱਟ ਦਿੱਤੇ ਗਏ ਸੀ? ਕੋਈ ਦੱਸ ਸਕਦਾ ਹੈ ਕਿ ਨਫ਼ਰਤ ਦਾ ਖੂਹ ਕਿੰਨੀਆਂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX